ਤਾਜਾ ਖ਼ਬਰਾਂ


ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  2 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  11 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  17 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  23 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  33 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  49 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਅੰਮ੍ਰਿਤਸਰ / ਦਿਹਾਤੀ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸ਼ਹੀਦੀ ਦਿਹਾੜੇ ਮੌਕੇ ਜ਼ੋਨ ਜੰਡਿਆਲਾ ਗੁਰੂ ਵਲੋਂ ਕੀਤੀ ਗਈ ਕਨਵੈਨਸ਼ਨ
ਜੰਡਿਆਲਾ ਗੁਰੂ, 23 ਮਾਰਚ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਜ਼ੋਨ ਜੰਡਿਆਲਾ ਗੁਰੂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਨ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਪਿੰਡ ਸੁਖੇਵਾਲ ਵਿਖੇ ਕਨਵੈਨਸ਼ਨ ਕੀਤੀ ਗਈ | ਜਿਸ ਦੀ ਪ੍ਰਧਾਨਗੀ ਜੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਸਕੱਤਰ ਪ੍ਰਗਟ ਸਿੰਘ ਗੁਨੋਵਾਲ ਤੇ ਜੋਨ ਖ਼ਜ਼ਾਨਚੀ ਰੇਸ਼ਮ ਸਿੰਘ ਜੋਗਾ ਸਿੰਘ ਵਾਲਾ ਵਲੋਂ ਕੀਤੀ ਗਈ | ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਸਦੇ ਸਾਥੀਆਂ ਨੂੰ ਸ਼ਹੀਦ ਹੋਇਆਂ ਅੱਜ 92 ਸਾਲ ਹੋ ਚੁੱਕੇ ਹਨ, ਪਰ ਉਨ੍ਹਾਂ ਵਲੋਂ ਦੇਸ਼ ਵਾਸੀਆਂ ਲਈ ਸਿੰਜੋਏ ਸੁਪਨਿਆਂ ਦਾ ਅਜੇ ਭਾਰਤ ਨਹੀਂ ਬਣ ਸਕਿਆ | ਅੱਜ ਵੀ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਤੇ ਕਿਰਤੀਆਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਦੇਸ਼ ਦੇ ਮੌਜੂਦਾ ਹੁਕਮਰਾਨਾਂ ਤੇ ਕਾਰਪੋਰੇਟ ਘਰਾਣਿਆਂ ਵਲੋਂ ਦੇਸ਼ ਦੇ ਕੁਦਰਤੀ ਸਰੋਤਾਂ ਦੀ ਲੁੱਟ ਘਸੁੱਟ ਲਗਾਤਾਰ ਜਾਰੀ ਹੈ | ਦੇਸ਼ ਦੇ ਕਿਸਾਨਾਂ ਤੇ ਮਜ਼ਦੂਰਾਂ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ, ਨਸ਼ਾ ਭਿ੍ਸ਼ਟਾਚਾਰ, ਜਾਤ ਪਾਤ ਸਮਾਜਿਕ ਅਤੇ ਆਰਥਿਕ ਅਸਮਾਨਤਾ, ਅਨਪੜ੍ਹਤਾ, ਗ਼ਰੀਬੀ ਅਤੇ ਔਰਤਾਂ 'ਤੇ ਅੱਤਿਆਚਾਰ ਅੱਜ ਵੀ ਹੋ ਰਹੇ ਹਨ | ਇਨ੍ਹਾਂ ਸਮਾਜਿਕ ਬੁਰਾਈਆਂ ਦੇ ਖਿਲਾਫ ਲੜਨ ਦੀ ਲੋੜ ਹੈ ਇਹ ਹੀ ਉਨ੍ਹਾਂ ਸ਼ਹੀਦਾਂ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿਆਰਾ ਸਿੰਘ ਪੰਡੋਰੀ, ਮੁਖਬੈਨ ਸਿੰਘ ਯੋਧਾਨਗਰੀ, ਹਰਦੇਵ ਸਿੰਘ ਵਡਾਲਾ ਜੌਹਲ, ਕਰਤਾਰ ਸਿੰਘ ਸੁੱਖੇਵਾਲ, ਦਲਜੀਤ ਸਿੰਘ ਖਾਲਸਾ, ਗੁਰਜੰਟ ਸਿੰਘ ਸੁੱਖੇਵਾਲ, ਸਲਵਿੰਦਰ ਸਿੰਘ ਬੁੰਡਾਲਾ, ਕੁਲਬੀਰ ਸਿੰਘ ਖੱਬੇ ਡੋਗਰਾਂ ਆਦਿ ਹਾਜ਼ਰ ਸਨ |
ਟੀ. ਐੱਸ.ਯੂ. ਦੀ ਅਗਵਾਈ ਹੇਠ ਬਿਜਲੀ ਕਾਮਿਆਂ ਨੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ
ਹਰਸਾ ਛੀਨਾ, (ਕੜਿਆਲ)-ਸਥਾਨਕ ਉੱਪ ਮੰਡਲ ਦਫਤਰ ਕੁੱਕੜਾਂਵਾਲਾ ਵਿਖੇ ਟੈਕਨੀਕਲ ਸਰਵਿਸਿਜ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸ਼ੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਂਦਿਆਂ ਸ਼ਹੀਦਾਂ ਦੀ ਸੋਚ ਤੇ ਪਹਿਰਾ ਦਿੰਦਿਆਂ ਸਾਮਰਾਜੀ ਤਾਕਤਾਂ ਖਿਲਾਫ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ | ਇਸ ਸਮੇਂ ਵੱਡੀ ਗਿਣਤੀ ਵਿਚ ਇਕੱਤਰ ਬਿਜਲੀ ਕਾਮਿਆਂ ਵਲੋਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਆਪਣੇ ਸੰਬੋਧਨ ਵਿਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਬਰਤਾਨਵੀ ਹਕੂਮਤ ਦੀ ਸਾਮਰਾਜੀ ਲੁੱਟ ਦੇ ਖਿਲਾਫ ਦੇਸ਼ ਭਗਤਾਂ ਨੇ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ ਪਰ ਅੱਜ ਦੇਸ਼ ਦੀ ਸੱਤਾ 'ਤੇ ਕਾਬਜ਼ ਲੋਕ ਸਾਮਰਾਜੀ ਤਾਕਤਾਂ ਦੀ ਕਠਪੁਤਲੀ ਬਣਦਿਆਂ ਦੇਸ਼ ਅੰਦਰ ਸਿੱਖਿਆ, ਸਿਹਤ, ਰੇਲਵੇ, ਬਿਜਲੀ, ਏਅਰਲਾਈਨ ਤੇ ਹਵਾਈ ਅੱਡਿਆਂ ਸਮੇਤ ਹੋਰਨਾਂ ਵਿਭਾਗਾਂ ਅੰਦਰ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਉਨ੍ਹਾਂ ਉਪਰ ਮੁੜ ਦੇਸੀ ਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਜਿਸ ਨਾਲ ਜਿਥੇ ਕਿਸਾਨ, ਮਜ਼ਦੂਰ ਤੇ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਨ ਹੋ ਰਿਹਾ ਹੈ ਉਥੇ ਹੀ ਉਨ੍ਹਾਂ ਨੂੰ ਰੁਜ਼ਗਾਰ ਵਿਹੂਣੇ ਕੀਤਾ ਜਾ ਰਿਹਾ ਹੈ | ਇਸਦੇ ਨਾਲ ਨਾਲ ਕਿਸਾਨ-ਮਜ਼ਦੂਰ ਕਰਜ਼ੇ ਦੇ ਬੋਝ ਹੇਠਾਂ ਖੁਦਕੁਸ਼ੀਆਂ ਕਰਕੇ ਦਮ ਤੋੜ ਰਹੇ ਹਨ | ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦੀ ਸੋਚ ਦੇ ਨਾਅਰੇ ਹੇਠ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੁਆਰਾ ਦਿਤੇ ਟੈਕਸ ਦੇ ਪੈਸੇ ਨੂੰ ਵਿਦੇਸ਼ੀ ਕੰਪਨੀਆਂ ਨੂੰ ਪੰਜਾਬ ਅੰਦਰ ਵਪਾਰ ਕਰਨ ਲਈ ਸੱਦਾ ਦੇਣ ਦੇ ਨਾਮ 'ਤੇ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ | ਇਸ ਸਮੇਂ ਦਫ਼ਤਰ ਸੱਕਤਰ ਮਲਕੀਅਤ ਸਿੰਘ ਸੈਂਸਰਾ, ਜੁਗਰਾਜ ਸਿੰਘ ਛੀਨਾ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਲੁਹਾਰਕਾ, ਪ੍ਰੀਤਮ ਸਿੰਘ, ਗੁਰਨਾਮ ਸਿੰਘ, ਕਰਮਜੀਤ ਸਿੰਘ, ਹਰਿੰਦਰ ਸਿੰਘ, ਤਰਸੇਮ ਸਿੰਘ, ਬਲਜੀਤ ਸਿੰਘ, ਅਮਰਜੀਤ ਸਿੰਘ ਸਮੇਤ ਹੋਰਾਂ ਨੇ ਸੰਬੋਧਨ ਕੀਤਾ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਜਲਾਲ ਉਸਮਾ ਵਿਖੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸਮਰਪਿਤ ਵਿਸ਼ਾਲ ਕਨਵੈਨਸ਼ਨ
ਚੌਕ ਮਹਿਤਾ, (ਜਗਦੀਸ਼ ਸਿੰਘ ਬਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਪ੍ਰਧਾਨ ਸਵਰਨ ਸਿੰਘ ਉਦੋਨੰਗਲ ਦੀ ਅਗਵਾਈ ਹੇਠ ਪਿੰਡ ਜਲਾਲ ਉਸਮਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਗਈ ਜਿਸ ਵਿਚ ਤਕਰੀਬਨ 18 ਪਿੰਡਾਂ ਦੇ ਕਿਸਾਨ-ਮਜ਼ਦੂਰਾਂ ਨੇ ਹਾਜ਼ਰੀ ਭਰੀ | ਵੱਖ-ਵੱਖ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਕਲੇਰ ਬਾਲਾ ਜ਼ਿਲ੍ਹਾ ਪ੍ਰਧਾਨ ਨੇ ਆਖਿਆ ਕਿ ਪੰਜਾਬ ਤੇ ਕੇਂਦਰ ਸਰਕਾਰ 2024 ਦੀਆਂ ਚੋਣਾਂ ਨੂੰ ਦੇਖਦਿਆਂ ਇਕ ਪਾਸੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀਆਂ ਹਨ ਅਤੇ ਦੂਸਰੇ ਪਾਸੇ ਜੀ 20 ਸੰਮੇਲਨ ਕਰਵਾ ਕੇ ਸਮੁੱਚੇ ਭਾਰਤੀਆਂ ਕੋਲੋਂ ਕਿਰਤ ਅਤੇ ਸਿੱਖਿਆ ਖੋਹਣ ਲਈ ਵਿਕਸਤ ਦੇਸ਼ਾਂ ਦੇ ਹੱਕ ਵਿੱਚ ਕਨੂੰਨ ਬਣਾ ਕੇ ਨਿੱਜਕਰਨ ਕਰਨ ਦਾ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਜਦ ਕਿ ਪਹਿਲਾਂ ਹੀ ਗ਼ਰੀਬੀ ਦੀ ਮਾਰ ਝੱਲ ਰਹੇ ਭਾਰਤੀ ਲੋਕ 27 ਰੁਪਏ ਰੋਜ਼ਾਨਾ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 80 ਪ੍ਰਤੀਸ਼ਤ ਧੰਨ, ਮੁੱਠੀ ਭਰ ਘਰਾਣਿਆਂ ਦੀਆਂ ਤਿਜ਼ੋਰੀਆਂ ਵਿਚ ਬੰਦ ਹੈ, ਕਾਰਪੋਰੇਟ ਦੇਸ਼ ਦਾ ਵਾਤਾਵਰਣ ਅਤੇ ਪਾਣੀ ਜ਼ਹਿਰੀਲਾ ਕਰ ਰਹੇ ਹਨ ਅਤੇ ਇਨ੍ਹਾਂ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ ਵੱਡੇ ਅਫਸਰ ਅਤੇ ਗੋਦੀ ਮੀਡੀਆ ਉਨ੍ਹਾਂ ਦਾ ਸਾਥ ਨਿਭਾਉਂਦੇ ਹੋਏ ਆਮ ਦੇਖੇ ਜਾਂਦੇ ਹਨ | ਉਨ੍ਹਾਂ ਹੋਰ ਕਿਹਾ ਕੇ ਇਕਦਮ ਵਧ ਰਹੀ ਗਰਮੀ ਅਤੇ ਬੇਮੌਸਮੀ ਬਰਸਾਤ ਨਾਲ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਾਉਣ, ਨਸ਼ਿਆਂ ਨੂੰ ਨੱਥ ਪਾਉਣ ਅਤੇ ਪਰਦੂਸ਼ਣ ਦੇ ਖਿਲਾਫ 25 ਮਾਰਚ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ ਅਤੇ 29 ਮਾਰਚ ਨੂੰ ਕਿਸਾਨ ਮੋਰਚੇ ਦੇ ਸਮੂਹ ਸ਼ਹੀਦਾਂ ਨੂੰ ਇਕ ਕਨਵੈਨਸ਼ਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਤੋਂ ਇਲਾਵਾ ਪ੍ਰਧਾਨ ਸਵਰਨ ਸਿੰਘ ਉੱਦੋ ਨੰਗਲ, ਮੁਖਤਾਰ ਸਿੰਘ ਅਰਜਨਮਾਂਗਾ, ਬਲਵਿੰਦਰ ਸਿੰਘ ਸੈਦੋਕੇ, ਰਣਧੀਰ ਸਿੰਘ ਬੁੱਟਰ, ਜੋਬਨਜੀਤ ਸਿੰਘ ਜਲਾਲ ਉਸਮਾ, ਨਿਰਮਲ ਸਿੰਘ ਚੂੰਗ, ਪ੍ਰੇਮ ਸਿੰਘ ਮਹਿਤਾ ਆਦਿ ਮੌਜੂਦ ਸਨ |
ਸ਼ਹੀਦੀ ਦਿਹਾੜਾ ਇਨਕਲਾਬੀ ਭਾਵਨਾਵਾਂ ਨਾਲ ਮਨਾਇਆ
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਇਨਕਲਾਬੀ ਭਾਵਨਾਵਾਂ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਪ੍ਰਧਾਨ ਸੁੱਚਾ ਸਿੰਘ ਘੋਗਾ ਤੇ ਸੂਬਾਈ ਆਗੂ ਸਤਵਿੰਦਰ ਸਿੰਘ ਉਠੀਆਂ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਰਸਤੇ 'ਤੇ ਚਲਦਿਆਂ ਦੇਸ਼ 'ਚ ਫੁੱਟ ਪਾਉਣ ਵਾਲੀਆਂ ਭੜਕਾਊ ਲਹਿਰਾਂ ਤੋਂ ਬਚਣਾ ਚਾਹੀਦਾ ਹੈ ਅਤੇ ਭਗਤ ਸਿੰਘ ਦੀ ਤਰ੍ਹਾਂ ਆਪਣਾ ਜੀਵਨ ਨੌਜਵਾਨਾਂ ਲਈ ਬਿਹਤਰ ਤੇ ਮੁਫ਼ਤ ਸਿੱਖਿਆ, ਚੰਗੀਆਂ ਤੇ ਸਰਕਾਰੀ ਸਿਹਤ ਸਹੂਲਤਾਂ ਅਤੇ ਹਰੇਕ ਨੌਜਵਾਨ ਲਈ ਸਰਕਾਰੀ ਖੇਤਰ 'ਚ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ 'ਚ ਲਗਾਉਣਾ ਚਾਹੀਦਾ ਹੈ | ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਦੁਧਰਾਏ ਨੇ ਕਿਹਾ ਕਿ ਸ਼ਹੀਦਾਂ ਦਾ ਰਾਹ ਸਾਡੇ ਸਾਰੇ ਮਿਹਨਤਕਸ਼ ਲੋਕਾਂ ਲਈ ਮੁਕਤੀ ਦਾ ਮਾਰਗ ਹੈ | ਸਮਾਜ ਸੇਵਿਕਾ ਅਜੀਤ ਕੌਰ ਕੋਟ ਰਜਾਦਾ ਪ੍ਰਧਾਨ ਔਰਤ ਮੁਕਤੀ ਮੋਰਚਾ ਨੇ ਕਿਹਾ ਕਿ ਸਾਨੂੰ ਦੁਰਗਾ ਭਾਬੀ ਤੇ ਭੈਣ ਗੁਲਾਬ ਕੌਰ ਦੀ ਤਰ੍ਹਾਂ ਸਮਾਜਿਕ ਪਰਿਵਰਤਨ ਲਈ ਜੂਝਣ ਦੀ ਲੋੜ ਹੈ | ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਭਰਾਤਰੀ ਜਥੇਬੰਦੀ ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਨੇ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਭਗਤ ਸਿੰਘ ਦੇ ਸ਼ਬਦ ਸਨ ਕਿ 'ਗਰੀਬੀ ਅਨਪੜ੍ਹਤਾ ਨੂੰ ਜਨਮ ਦਿੰਦੀ ਹੈ ਤੇ ਅਨਪੜ੍ਹਤਾ ਗ਼ਰੀਬੀ ਪੈਦਾ ਕਰਦੀ ਹੈ' ਇਸ ਲਈ ਸਾਨੂੰ ਸਾਰਿਆਂ ਨੂੰ ਭਗਤ ਸਿੰਘ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਸਮਾਜਿਕ ਪਰਿਵਰਤਨ ਲਈ ਪੂਰਾ ਤਾਣ ਲਾ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਅਮੀਰੀ ਗ਼ਰੀਬੀ ਦਾ ਪਾੜਾ ਖ਼ਤਮ ਕੀਤਾ ਜਾ ਸਕਦਾ ਹੈ ਤੇ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ | ਅੰਤ ਵਿਚ ਨੌਜਵਾਨ ਸਭਾ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਮੱਲੂਨੰਗਲ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਧਰਮ ਨਿਰਪੱਖਤਾ, ਜਾਤ-ਪਾਤ ਤੋਂ ਰਹਿਤ ਤੇ ਔਰਤਾਂ ਦੀ ਬਰਾਬਰੀ ਲਈ ਆਪਣੀਆਂ ਜਥੇਬੰਦੀਆਂ ਨੂੰ ਮਜਬੂਤ ਕਰਨਾ ਚਾਹੀਦਾ ਹੈ | ਇਸ ਮੌਕੇ ਸੂਬਾਈ ਆਗੂ ਸ਼ੀਤਲ ਸਿੰਘ ਤਲਵੰਡੀ, ਕੁਲਦੀਪ ਕੌਰ, ਸਿਮਰਨਜੀਤ ਕੌਰ ਮੱਲੂਨੰਗਲ, ਸਮਸ਼ੇਰ ਸਿੰਘ ਮਟੀਆ, ਯੁੱਧਵੀਰ ਸਿੰਘ ਉਠੀਆਂ, ਰਛਪਾਲ ਸਿੰਘ ਮੁਹਾਰ, ਸਤਨਾਮ ਸਿੰਘ ਚੱਕ ਔਲ, ਬਲਕਾਰ ਸਿੰਘ ਗੁੱਲਗੜ, ਰੇਸ਼ਮ ਸਿੰਘ ਫੌਜੀ, ਰਸ਼ਪਾਲ ਸਿੰਘ ਸਾਹੋਵਾਲ ਆਦਿ ਹਾਜ਼ਰ ਸਨ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਸਬਾ ਗੱਗੋਮਾਹਲ ਦੇ ਗੁਰਦੁਆਰਾ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੀ ਕਾਨਫ਼ਰੰਸ
ਗੱਗੋਮਾਹਲ/ਰਮਦਾਸ, (ਬਲਵਿੰਦਰ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਨਫਰੰਸ ਕਸਬਾ ਗੱਗੋਮਾਹਲ ਦੇ ਇਤਿਹਾਸਿਕ ਗੁਰਦੁਆਰਾ ਜਨਮ ਅਸਥਾਨ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਕਰਵਾਈ ਗਈ | ਜਿਸ ਵਿਚ ਗੁਰੂ ਕਾ ਬਾਗ, ਗੱਗੋਮਾਹਲ ਤੇ ਅਜਨਾਲਾ ਦੇ ਤਿੰਨ ਜ਼ੋਨਾਂ ਤੋਂ ਵਰਕਰਾਂ ਨੇ ਭਾਗ ਲਿਆ | ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦੀ ਆਜ਼ਾਦੀ ਸਾਨੂੰ ਅਜੇ ਤੱਕ ਪ੍ਰਾਪਤ ਨਹੀਂ ਹੋਈ | ਜਿਸ ਆਜ਼ਾਦੀ ਨੂੰ ਲੈ ਕੇ ਭਗਤ ਸਿੰਘ ਹੋਰਾਂ ਨੇ ਫਾਸੀ ਦੇ ਰੱਸੇ ਚੁੰਮੇ ਉਹ ਆਜ਼ਾਦੀ ਭਾਰਤੀਆਂ ਨੂੰ ਨਹੀਂ ਮਿਲੀ | ਉਨ੍ਹਾਂ ਦਾ ਸੁਪਨਾ ਸੀ ਕਿ ਭਾਰਤ ਵਿਚ ਹਰੇਕ ਨੂੰ ਬਰਾਬਰ ਦਾ ਹੱਕ ਮਿਲੇ ਤੇ ਧਰਮਾਂ ਦੇ ਨਾਮ 'ਤੇ ਵੰਡੀਆਂ ਨਾ ਪਾਈਆਂ ਜਾਣ | ਸਾਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਾਮਬੰਦੀ ਦੀ ਲੋੜ ਹੈ ਤਾਂ ਹੀ ਅਸੀਂ ਪੂਰਨ ਤੌਰ ਤੇ ਆਜ਼ਾਦ ਹੋ ਸਕਾਂਗੇ | ਉਨ੍ਹਾਂ ਇਹ ਵੀ ਕਿਹਾ ਕਿ 29 ਮਾਰਚ ਨੂੰ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਦੀ ਬਰਸੀ ਸੂਬਾ ਪੱਧਰ 'ਤੇ ਮਨਾਈ ਜਾਵੇਗੀ | ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਚਿਪ ਮੀਟਰ ਕਦਾਚਿਤ ਨਹੀਂ ਲੱਗਣ ਦਿੱਤੇ ਜਾਣਗੇ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸਦਾ ਡੱਟਵਾਂ ਵਿਰੋਧ ਕਰੇਗੀ | 25 ਮਾਰਚ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਬੇ-ਮੌਸਮੀ ਬਾਰਿਸ਼ ਤੇ ਝੱਖੜ ਨਾਲ ਬਰਬਾਦ ਹੋਈ ਫਸਲ ਦਾ ਮੁਆਵਜ਼ਾ ਲੈਣ ਲਈ ਮੰਗ ਪੱਤਰ ਦਿੱਤਾ ਜਾਵੇਗਾ ਅਤੇ ਇਸ ਮੰਗ ਪੱਤਰ ਵਿਚ ਪੰਜਾਬ ਦੇ ਸ਼ਹਿਰੀ, ਦਿਹਾਤੀ ਖੇਤਰਾਂ ਵਿਚ ਸ਼ੇਰਆਮ ਵਿੱਕ ਰਹੇ ਮਾਰੂ ਨਸ਼ਿਆਂ ਨੂੰ ਨੱਥ ਪਾਉਣ ਲਈ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ ਨੂੰ ਜਗਾਉਣ ਦਾ ਯਤਨ ਕੀਤਾ ਜਾਵੇ | ਕਾਨਫਰੰਸ ਨੂੰ ਸੰਬੋਧਨ ਕਰਨ ਵਾਲਿਆਂ 'ਚ ਸਕੱਤਰ ਸਿੰਘ ਕੋਟਲਾ, ਗੁਰਦੇਵ ਸਿੰਘ ਗੱਗੋਮਾਹਲ, ਅੰਗਰੇਜ਼ ਸਿੰਘ ਸਹਿੰਸਰਾ, ਸੁਖਜਿੰਦਰ ਸਿੰਘ ਹਰੜ, ਪ੍ਰਭਜੋਤ ਸਿੰਘ ਗੁੱਜਰਪੁਰਾ, ਸਕੱਤਰ ਗੁਰਦਾਸ ਸਿੰਘ ਵਿਛੋਆ, ਜੋਗਿੰਦਰ ਸਿੰਘ ਫੱਤੇਵਾਲ, ਜਰਨੈਲ ਸਿੰਘ ਹਰੜ, ਰਣਜੀਤ ਸਿੰਘ ਗੱਗੋਮਾਹਲ, ਸਰਤਾਜ ਸਿੰਘ ਬਹਿੜਵਾਲਾ, ਸਿਮਰਨਜੀਤ ਸਿੰਘ ਬੋਹੜਵਾਲਾ ਆਦਿ ਸ਼ਾਮਿਲ ਸਨ |
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਕਿਸਾਨਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਹਰਸਾ ਛੀਨਾ, (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ਼੍ਹਾ ਇਕਾਈ ਵਲੋਂ ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ ਯਾਦਗਾਰੀ ਹਾਲ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ | ਜਿਸ ਵਿਚ ਜ਼ਿਲ੍ਹਾ ਆਗੂਆਂ ਵਲੋਂ ਹਿੱਸਾ ਲੈਂਦਿਆਂ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮਾਰੂ ਨੀਤੀਆਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ | ਇਸ ਸਮੇਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਮਾ. ਅਮਰੀਕ ਸਿੰਘ ਸੰਗਤਪੁਰਾ ਤੇ ਬਾਬਾ ਸੁੱਚਾ ਸਿੰਘ ਖਤਰਾਏ ਕਲਾਂ, ਜਗਬੀਰ ਸਿੰਘ ਛੀਨਾ, ਜ਼ਿਲ਼੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਨੇ ਕਿਹਾ ਕਿ ਸਾਮਰਾਜੀ ਤਾਕਤਾਂ ਦੇ ਦਬਾਅ ਹੇਠ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਜਗ੍ਹਾ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਣ ਕੀਤਾ ਜਾ ਰਿਹਾ ਹੈ, ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਅਤੇ ਉਨ੍ਹਾਂ ਦੀ ਵਿਚਾਰਧਾਰਾ ਦਾ ਦੇਸ਼ ਉਸਾਰਨ ਲਈ ਸਾਮਰਾਜੀ ਤਾਕਤਾਂ ਅਤੇ ਕਾਰਪੋਰੇਟ ਘਰਾਣਿਆਂ ਖਿਲਾਫ ਕਿਰਤੀ ਲੋਕਾਂ ਨੂੰ ਇਕੱਠੇ ਹੋ ਕੁ ਜ਼ੋਰਦਾਰ ਸੰਘਰਸ਼ ਕਰਨਾ ਪਵੇਗਾ | ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਦੇਸ਼ ਦੀਆਂ ਸਰਕਾਰਾਂ ਗ਼ਰੀਬੀ ਨੂੰ ਖ਼ਤਮ ਕਰਨ ਦੀ ਜਗ੍ਹਾ ਗ਼ਰੀਬਾਂ ਨੂੰ ਖ਼ਤਮ ਕਰਨ ਦੀਆਂ ਨੀਤੀਆਂ 'ਤੇ ਚੱਲ ਰਹੀ ਹੈ | ਸ਼ਰਧਾਂਜਲੀ ਸਮਾਗਮ ਦੌਰਾਨ ਰੌਸ਼ਨ ਸਿੰਘ ਲੱਲਾ ਅਫਗਾਨਾ, ਕਾਬਲ ਸਿੰਘ ਛੀਨਾ ਪ੍ਰੈਸ ਸਕੱਤਰ, ਸਾ. ਸਰਪੰਚ ਸਾਧਾ ਸਿੰਘ, ਬੀਰ ਸਿੰਘ ਲੱਲਾ, ਖ਼ਜ਼ਾਨ ਸਿੰਘ ਛੀਨਾ, ਸੁੱਚਾ ਸਿੰਘ ਛੀਨਾ, ਸੁਖਜੀਤ ਸਿੰਘ ਲੱਲਾ ਅਫਗਾਨਾ, ਸੁਖਦੀਪ ਸਿੰਘ ਛੀਨਾ, ਅਮਰਜੀਤ ਸਿੰਘ, ਅਵਤਾਰ ਸਿੰਘ ਛੀਨਾ, ਸੁਖਵੰਤ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਚੋਗਾਵਾਂ, (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਪਿੰਡ ਸੌੜੀਆਂ ਵਿਖੇ ਭਾਰਤੀ ਕਿਸਾਨ ਯੁਨੀਅਨ ਏਕਤਾ ਉਗਰਾਹਾਂ ਬਲਾਕ ਚੋਗਾਵਾਂ ਦੇ ਪ੍ਰਧਾਨ ਬਾਬਾ ਰਾਜਨ ਸਿੰਘ ਅਤੇ ਬਲਾਕ ਹਰਸ਼ਾ ਛੀਨਾ ਦੇ ਪ੍ਰਧਾਨ ਪ੍ਰਗਟ ਸਿੰਘ ਚਾੜਪੁੁਰ ਦੀ ਸਾਂਝੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ-ਸੁਖਦੇਵ ਸਾਰੇ ਸਾਥੀਆਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਮਜ਼ਦੂਰਾਂ ਤੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰੈੱਸ ਸਕੱਤਰ ਬਘੇਲ ਸਿੰਘ ਕੋਟ ਮੁਗਲ ਨੇ ਕਿਹਾ ਕਿ ਇਨ੍ਹਾਂ ਮਹਾਨ ਯੋਧਿਆਂ ਨੇ ਬਿਨਾ ਕਿਸੇ ਸਵਾਰਥ ਦੇ ਦੇਸ਼ ਦੀ ਆਜ਼ਾਦੀ ਲਈ ਆਪਣਾ ਆਪ ਵਾਰ ਦਿੱਤਾ | ਅੰਗਰੇਜੀ ਹਕੂਮਤ ਖ਼ਿਲਾਫ਼ ਆਪਣਾ ਝੰਡਾ ਬੁਲੰਦ ਕੀਤਾ | 1947 ਨੂੰ ਬਰਤਾਨਵੀ ਹਾਕਮਾ ਨੂੰ ਭਾਰਤ ਛੱਡ ਜਾਣ ਲਈ ਮਜਬੂਰ ਹੋਣਾ ਪਿਆ | ਜਿਹੜੇ ਸਾਮਰਾਜੀਆਂ ਨੂੰ ਸਾਡੇ ਸ਼ਹੀਦਾਂ ਨੇ ਭਾਰਤ ਵਿਚੋਂ ਕੱਢਿਆ ਸੀ, ਉਸ ਨੂੰ ਸਾਡੇ ਦੇਸ਼ ਦੇ ਹਾਕਮ ਸਾਮਰਾਜ ਕੰਪਨੀਆਂ ਨੂੰ ਗਲੀਚੇ ਵਿਛਾਕੇ ਆਪਣੇ ਪੰਜਾਬ ਦੇਸ਼ ਵਿਚ ਸੱਦਕੇ ਦੇਸ਼ ਦੇ ਕੁਦਰਤੀ ਸਰੋਤ ਤੇ ਸੰਮਤੀਆਂ ਨੂੰ ਕੌਡੀਆਂ ਦੇ ਭਾਅ ਵੇਚਕੇ ਲੋਕਾਂ ਨੂੰ ਸਾਮਰਾਜੀਆ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ 'ਤੇ ਛੱਡਿਆ ਜਾ ਰਿਹਾ ਹੈ | ਜਿਸ ਨਾਲ ਕਿਰਤੀ ਲੋਕ ਗਰੀਬੀ, ਅਨਪੜ੍ਹਤਾ ਬੇਰੁਜਗਾਰੀ ਦੀ ਮਾਰ ਝੱਲ ਰਹੇ ਹਨ ਤੇ ਖੁਦਕੁਸ਼ੀਆਂ ਕਰ ਰਹੇ ਹਨ, ਨੌਜਵਾਨ ਕਰਜ਼ਾ ਚੁੱਕ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ ਤੇ ਪੂਰੇ ਪੰਜਾਬ ਭਾਰਤ ਅੰਦਰ ਨਸ਼ੇ ਦਾ ਦੌਰ ਚਲਾਇਆ ਜਾ ਰਿਹਾ ਹੈ | ਗੈਂਗਸਟਰ ਕਲਚਰ ਪੈਦਾ ਕਰਕੇ ਮਾਂਵਾਂ ਦੇ ਨੌਜਵਾਨ ਪੁੱਤ ਮਰ ਰਹੇ ਹਨ | ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਪੰਜਾਬ ਦੇ ਵਿਗੜ ਰਹੇ ਹਾਲਾਤ ਤੇ ਨਿਰਦੋਸ਼ ਨੌਜਵਾਨਾ ਗਿ੍ਫਤਾਰ ਕਰਕੇ ਜੇਲ੍ਹਾਂ 'ਚ ਡੱਕਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਜ਼ਿਲ੍ਹਾ ਹੈਡਕੁਆਰਟਰ 'ਚ 3 ਤੋਂ 7 ਅਪ੍ਰੈਲ ਦੇ ਲਗਾਏ ਜਾ ਰਹੇ ਧਰਨੇ ਸੰਬੰਧੀ ਲਾਮਬੰਦ ਕੀਤਾ | ਇਸ ਮੌਕੇ ਬਲਾਕ ਸਕੱਤਰ ਚੋਗਾਵਾਂ ਬਲਦੇਵ ਸਿੰਘ, ਦਿਲਬਾਗ ਸਿੰਘ ਭੁੱਲਰ, ਸੱਜਣ ਸਿੰਘ ਵਣੀਏਕੇ, ਹਰਵੰਤ ਸਿੰਘ ਕੋਹਾਲਾ, ਸੰਤੋਖ ਸਿੰਘ, ਸਤਨਾਮ ਸਿੰਘ, ਭਿੰਦਰ ਸਿੰਘ, ਵਿਰਸਾ ਸਿੰਘ, ਬਲਜੀਤ ਸਿੰਘ ਜਸਬੀਰ ਸਿੰਘ ਕੋਹਾਲਾ, ਪਿਸ਼ੌਰਾ ਸਿੰਘ ਲੋਪੋਕੇ, ਗੁਰਮੀਤ ਸਿੰਘ ਸਿੱਧਵਾਂ, ਕਰਨਬੀਰ ਸਿੰਘ ਆਦਿ ਹਾਜ਼ਰ ਸਨ |
ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ
ਜੰਡਿਆਲਾ ਗੁਰੂ, (ਰਣਜੀਤ ਸਿੰਘ ਜੋਸਨ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ਼ਹੀਦਾਂ ਦੀ ਸੋਚ ਦਾ ਘਰ-ਘਰ ਸੁਨੇਹਾ ਪਹੁੰਚਾਉਣ ਲਈ ਜਥੇਬੰਦੀ ਵਲੋਂ ਦੁਸਹਿਰਾ ਗਰਾਉਂਡ ਤੋਂ ਲੈ ਕੇ ਸ਼ਹੀਦ ਊਧਮ ਸਿੰਘ ਚੌਂਕ ਤੱਕ ਮਾਰਚ ਕੱਢਿਆ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕਿ 23 ਮਾਰਚ ਦੇ ਦਿਨ ਸ਼ਹੀਦਾਂ ਨੇ ਕੇਵਲ ਸਰਕਾਰ ਬਦਲਣ ਵਾਸਤੇ ਜੀਵਨ ਬਲੀਦਾਨ ਨਹੀਂ ਸੀ ਕੀਤਾ ਸਗੋਂ ਰਾਜ ਪ੍ਰਬੰਧ ਬਦਲਣ ਲਈ ਸ਼ਹਾਦਤ ਦਿੱਤੀ ਸੀ | ਸ਼ਹੀਦ ਭਗਤ ਸਿੰਘ ਦਾ ਕਹਿਣਾ ਸੀ ਕਿ ਸੰਘਰਸ਼ ਤਦ ਤੱਕ ਜਾਰੀ ਰਹਿਣਾ ਚਾਹੀਦਾ ਹੈ ਜਦੋਂ ਤੱਕ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਨਹੀਂ ਹੋ ਜਾਂਦੀ | ਪਰ ਬੜੇ ਦੁੱਖ ਨਾਲ ਕਹਿਣਾ ਪੈਂਦਾ ਹੈ ਕਿ ਕਾਲੇ ਪਾਣੀਆਂ ਦੇ ਜੇਲ ਦੇ ਘਿਨਾਉਣੇ ਤਸੀਹੇ ਕੱਟ ਕੇ ਲਈ ਅਜ਼ਾਦੀ ਦੇ 75 ਵਰਿ੍ਹਆਂ ਬਾਅਦ ਵੀ ਦੇਸ਼ ਦੀ 42% ਆਬਾਦੀ ਦੋ ਵਕਤ ਦੀ ਰੋਟੀ ਦੀ ਮੁਹਤਾਜ ਹੈ | ਕਰੋੜਾਂ ਨੌਜਵਾਨ ਰੁਜ਼ਗਾਰ ਲਈ ਦਰ-ਦਰ ਠੋਕਰਾਂ ਖਾ ਰਹੇ ਹਨ | ਉਨਾਂ ਕਿਹਾ ਕਿ ਕਿਸਾਨ ਮਜ਼ਦੂਰ ਬੇਰੋਜ਼ਗਾਰੀ ਅਤੇ ਕਰਜ਼ੇ ਦੇ ਬੋਝ ਹੇਠ ਬੁਰੀ ਤਰ੍ਹਾਂ ਦੱਬੇ ਹੋਏ ਹਨ | ਕਰੋੜਾਂ ਬੇਘਰ ਲੋਕ ਰੇਲਵੇ ਸਟੇਸ਼ਨਾਂ ਅਤੇ ਫੁੱਟਪਾਥਾਂ 'ਤੇ ਸੌਣ ਲਈ ਮਜਬੂਰ ਹਨ | ਦੇਸ਼ ਤੇ ਰਾਜ ਕਰਨ ਵਾਲੀਆਂ ਸਰਕਾਰਾਂ ਸਰਮਾਏਦਾਰਾਂ ਅਤੇ ਕਾਰਪੋਰੇਟਾਂ ਦੇ ਹਿੱਤਾਂ ਦੀ ਪੁਸ਼ਤਪਨਾਹੀ ਕਰ ਰਹੀਆਂ ਹਨ | ਸੜਕਾਂ, ਪੁਲਾਂ ਨੂੰ ਵਿਕਾਸ ਦਸਿਆ ਜਾ ਰਿਹਾ, ਜਦੋਂ ਕਿ ਲੱਖਾਂ ਬੱਚੇ ਭੁਖਮਰੀ ਦਾ ਸ਼ਿਕਾਰ ਹੋ ਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਸ ਮੌਕੇ ਗੁਰਮੀਤ ਸਿੰਘ ਗੋਪੀ ਜਾਣੀਆਂ, ਗੋਲਡੀ, ਸਵਰਨ ਸਿੰਘ ਜੰਡਿਆਲਾ, ਅਕਾਸ਼ਦੀਪ ਸਿੰਘ ਛੱਜਲਵੱਡੀ, ਰੁਪਿੰਦਰ ਸਿੰਘ ਜਾਣਿਆਂ, ਬਖ਼ਸ਼ੀਸ਼ ਸਿੰਘ ਤਲਾਵਾਂ, ਮਨਜੀਤ ਸਿੰਘ ਛੱਜਲਵੱਡੀ, ਸੁਖਦੇਵ ਸਿੰਘ ਹੈਪੀ ਜੰਡਿਆਲਾ, ਹਰਜਿੰਦਰ ਸਿੰਘ ਜਾਣੀਆਂ, ਅਰਜਨ ਸਿੰਘ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਾਣਾ ਮੰਡੀ ਸੁਧਾਰ 'ਚ ਮਨਾਇਆ ਸ਼ਹੀਦੀ ਦਿਹਾੜਾ
ਗੱਗੋਮਾਹਲ/ਰਮਦਾਸ, (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ ਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ 92ਵਾਂ ਸ਼ਹੀਦੀ ਦਿਹਾੜਾ ਕਸਬਾ ਸੁਧਾਰ ਦੀ ਦਾਣਾ ਮੰਡੀ ਵਿਖੇ ਇਨਕਲਾਬੀ ਜੋਸ਼ ਨਾਲ ਮਨਾਇਆ | ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਮਨੁੱਖ ਦੀ ਲੁੱਟ ਮਨੁੱਖ ਹੱਥੋਂ ਬੰਦ ਕਰਵਾਉਣ ਲਈ ਇਨਕਲਾਬੀ ਸੋਚ ਦਾ ਪ੍ਰਗਟਾਵਾ ਕਰਦਿਆਂ ਸੰਘਰਸ਼ ਦਾ ਰਾਹ ਚੁਣਿਆ | ਉਨ੍ਹਾਂ ਸਾਮਰਾਜੀ ਕਾਰਪੋਰੇਟ ਘਰਾਣਿਆਂ ਦੀ ਵਿਰੋਧਤਾ ਕੀਤੀ ਤੇ ਆਮ ਲੋਕਾਂ ਨੂੰ ਆਜ਼ਾਦੀ ਪ੍ਰਤੀ ਲਾਮਬੰਦ ਕਰਕੇ ਅੰਗਰੇਜ਼ਾਂ ਨੂੰ ਦੇਸ਼ ਤੋਂ ਕੱਢਣ ਲਈ ਸੰਘਰਸ਼ ਕੀਤਾ | ਅੱਜ ਵੀ ਇਹ ਸਾਮਰਾਜੀ ਤਾਕਤਾਂ ਆਮ ਲੋਕਾਂ ਨੂੰ ਕੁਚਲ ਕੇ ਦੇਸ਼ ਦੀ ਧਰਤੀ ਸਮੇਤ ਪਾਣੀਆਂ ਤੇ ਹੋਰ ਕੁਦਰਤੀ ਸਰੋਤਾਂ 'ਤੇ ਕਾਬਜ਼ ਹੋਣ ਲਈ ਤਰਲੋ ਮੱਛੀ ਹੋ ਰਹੀ ਹੈ | ਜੀ-20 ਸੰਮੇਲਨ ਵੀ ਅਜਿਹੀ ਵਿਚਾਰਧਾਰਾ ਵਾਲੇ ਲੋਕਾਂ ਦਾ ਜਮਾਵੜਾ ਹੈ | ਜਿਸ ਤਰ੍ਹਾਂ 3 ਕਾਲੇ ਕਾਨੂੰਨਾਂ ਖਿਲਾਫ ਇਨਕਲਾਬੀ ਸੋਚ ਰੱਖਣ ਵਾਲੀਆਂ ਜਥੇਬੰਦੀਆਂ ਨੇ ਸੰਘਰਸ਼ ਦਾ ਰਾਹ ਚੁਣਿਆ ਸੀ ਉਸੇ ਤਰ੍ਹਾਂ ਸਮੁੱਚੇ ਭਾਰਤ ਵਿਚ ਵੱਸਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਕਾਰਪੋਰੇਟ ਘਰਾਣਿਆਂ ਨਾਲ ਲੜਾਈ ਲੜਨੀ ਪਵੇਗੀ | ਆਗੂਆਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਸੰਘਰਸ਼ ਦਾ ਰਾਹ ਚੁਣਿਆ ਸੀ ਤੇ ਕਰੋੜਾਂ ਲੋਕਾਂ ਦੀ ਆਜ਼ਾਦੀ ਖ਼ਾਤਰ ਸ਼ਹਾਦਤ ਦਿੱਤੀ ਸੀ | ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਸੈਬਲੀ 'ਚ ਬੰਬ ਸੁੱਟ ਕੇ ਜਿਸ ਤ੍ਹਰਾਂ ਕੁੰਭਕਰਨੀ ਨੀਂਦ ਸੁੱਤੀ ਅੰਗਰੇਜ਼ ਸਰਕਾਰ ਨੂੰ ਜਗਾਇਆ ਸੀ ਠੀਕ ਉਸੇ ਤਰ੍ਹਾਂ ਸੰਘਰਸ਼ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਚੱਲ ਰਹੀਆਂ ਸਰਕਾਰਾਂ ਨੂੰ ਨੀਂਦ ਤੋਂ ਜਗਾਉਣ ਦੀ ਲੋੜ ਹੈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਨ ਵਾਲਿਆਂ 'ਚ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ, ਜਸਪਾਲ ਸਿੰਘ ਧੰਗਾਈ, ਪਿ੍ਥੀਪਾਲ ਸਿੰਘ ਥੋਬਾ, ਰੁਪਿੰਦਰ ਸਿੰਘ ਮੱਦੂਛਾਂਗਾ, ਪ੍ਰਗਟ ਸਿੰਘ ਚਾਹੜਪੁਰ, ਗੁਰਪ੍ਰੀਤ ਸਿੰਘ ਗੌਰੇਨੰਗਲ, ਸੰਤਾ ਸਿੰਘ, ਅਨੋਖ ਸਿੰਘ, ਮੁਖਤਿਆਰ ਸਿੰਘ ਆਦਿ ਸ਼ਾਮਿਲ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਟੈਕਨੀਕਲ ਸਰਵਿਸ ਯੂਨੀਅਨ ਨੇ ਸ਼ਹੀਦੀ ਦਿਹਾੜਾ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ
ਮਜੀਠਾ, (ਮਨਿੰਦਰ ਸਿੰਘ ਸੋਖੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਦਾਣਾ ਮੰਡੀ ਮਜੀਠਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਇਆ ਗਿਆ | ਸਟੇਜ਼ ਦੀ ਕਾਰਵਾਈ ਸ਼ੁਰੂ ਕਰਨ ਉਪਰੰਤ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਜਿਥੇ ਸ਼ਹੀਦਾਂ ਦੀ ਵਿਚਾਰਧਾਰਾ 'ਤੇ ਚਰਚਾ ਕੀਤੀ ਉਥੇ ਸ਼ਹੀਦਾਂ ਵਲੋਂ ਸਾਮਰਾਜ ਵਿਰੁੱਧ ਜਾਨਲੂਵੇ ਕੀਤੇ ਸੰਘਰਸ਼ 'ਤੇ ਵੀ ਵਿਚਾਰ ਪ੍ਰਗਟ ਕੀਤੇ | ਆਗੂਆਂ ਨੇ ਦੱਸਿਆ ਕਿ ਅੱਜ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰ ਰਹੇ ਹਾਂ ਜਿਨ੍ਹਾਂ ਨੇ ਈਸਟ ਇੰਡੀਆ ਕੰਪਨੀ ਨੂੰ ਦੇਸ਼ ਵਿਚੋਂ ਬਾਹਰ ਕੱਢਣ ਲਈ ਲਾਸਾਨੀ ਕੁਰਬਾਨੀਆਂ ਦਿੱਤੀਆਂ ਸਨ | ਦੂਸਰੇ ਪਾਸੇ ਸ਼ਹੀਦ ਭਗਤ ਸਿੰਘ ਦੇ ਨਾਅਰੇ ਹੇਠ ਹੋਂਦ ਵਿਚ ਆਈ ਭਗਵੰਤ ਮਾਨ ਸਰਕਾਰ ਵਲੋਂ ਈਸਟ ਇੰਡੀਆ ਵਰਗੀਆਂ ਸੈਂਕੜੇ ਲੋਟੂ ਕੰਪਨੀਆਂ ਨੂੰ ਪੰਜਾਬ ਅੰਦਰ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸਵਾਗਤ ਲਈ ਲੋਕਾਂ ਦੁਆਰਾ ਦਿੱਤੇ ਟੈਕਸਾਂ ਦਾ ਅਰਬਾਂ ਰੁਪਏ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਫਿਰਕੂ ਲਾਮਬੰਦੀਆਂ ਕਰਨ ਦੇ ਰਾਹ ਪਏ ਅੰਮਿ੍ਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਵਿਰੁੱਧ ਪੁਲਿਸ ਕਾਰਵਾਈ ਨੂੰ ਮੁਲਕ ਪੱਧਰ 'ਤੇ ਅੰਨ੍ਹੇ ਰਾਸ਼ਟਰਵਾਦ ਨੂੰ ਉਭਾਰਨ ਦਾ ਸਾਧਨ ਬਣਾਇਆ ਗਿਆ ਹੈ, ਜਿਸ ਤਹਿਤ ਪੰਜਾਬ ਅੰਦਰ ਇੰਟਰਨੈੱਟ ਬੰਦ ਕਰਨ, ਕੇਂਦਰੀ ਸੁਰੱਖਿਆ ਬਲ ਸੱਦਣ, ਅਤੇ ਉਨ੍ਹਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਫ਼ੈਲਾਉਣ, ਸਿਰੇ ਦੀ ਧੱਕੜ 'ਤੇ ਜ਼ਾਬਰ ਐਨ. ਆਈ. ਏ. ਨੂੰ ਪੰਜਾਬ ਭੇਜਣ ਤੇ ਐਨ. ਐਸ. ਏ. ਵਰਗੇ ਕਾਨੂੰਨ ਮੜ੍ਹਨ ਦੇ ਕਦਮ ਚੁੱਕੇ ਗਏ ਹਨ | ਆਗੂਆਂ ਨੇ ਕਿਹਾ ਕਿ ਸੋਚੀਆਂ ਸਮਝੀਆਂ ਵਿਊਾਤਾਂ ਤਹਿਤ ਪੰਜਾਬ ਅੰਦਰ ਅਜਿਹੇ ਮਾਹੌਲ ਦੀ ਉਸਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਆਪਣੇ ਹਕੀਕੀ ਮੁੱਦਿਆਂ ਤੋਂ ਲਾਂਭੇ ਲਿਜਾਇਆ ਜਾ ਸਕੇ ਤੇ ਲੋਕਾਂ ਦੀ ਸੰਗਰਾਮੀ ਏਕਤਾ ਵਿਚ ਪਾਟਕ ਪਾਏ ਜਾ ਸਕਣ | ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸੰਘਰਸ਼ਾਂ 'ਤੇ ਆਪਣਾ ਧਿਆਨ ਭਟਕਣ ਨਾਂ ਦੇਣ ਸਗੋਂ ਏਕਤਾ ਵਿਸ਼ਾਲ ਤੇ ਹੱਕੀ ਸੰਘਰਸ਼ਾਂ ਨੂੰ ਹੋਰ ਭਖਾਉਣ | ਇਕੱਠ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਡਾ: ਪਰਮਿੰਦਰ ਸਿੰਘ ਪੰਡੋਰੀ ਪ੍ਰਧਾਨ, ਬਾਬਾ ਜਗਜੀਵਨ ਸਿੰਘ, ਮੰਗਲ ਸਿੰਘ ਗੋਸਲ, ਜੋਗਿੰਦਰ ਸਿੰਘ ਬੁਰਜ, ਦਲਬੀਰ ਸਿੰਘ ਮੱਝਵਿੰਡ, ਅਨਮੋਲ ਸਿੰਘ ਕੰਦੋਵਾਲੀ, ਕੁਲਬੀਰ ਸਿੰਘ ਜੇਠੂਵਾਲ, ਹਰਚਰਨ ਸਿੰਘ ਮੱਧੀਪੁਰ, ਅਜੈਬ ਸਿੰਘ ਟਰਪਈ ਆਦਿ ਨੇ ਸੰਬੋਧਨ ਕੀਤਾ | ਸਟੇਜ ਦੀ ਕਾਰਵਾਈ ਡਾ: ਪਰਮਿੰਦਰ ਸਿੰਘ ਅਟਾਰੀ ਨੇ ਨਿਭਾਈ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਵੰਡੇ
ਅਟਾਰੀ, (ਗੁਰਦੀਪ ਸਿੰਘ ਅਟਾਰੀ)-ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਭਕਨਾ ਵਿਖੇ ਫਲ ਅਤੇ ਛਾਂਦਾਰ ਬੂਟੇ ਵੰਡੇ ਗਏ | ਸੁਖਦੇਵ ਸਿੰਘ ਅੰਮਿ੍ਤਸਰ ਅਤੇ ਬਾਬਾ ਭਕਨਾ ਯਾਦਗਾਰੀ ਫਾਉਂਡੇਸ਼ਨ (ਰਜਿ.) ਦੇ ਪ੍ਰਧਾਨ ਜਸਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਕਿਹਾ ਕਿ ਸਾਡੇ ਦੇਸ਼ ਭਗਤਾ ਨੂੰ ਸੱਚੀਆ ਸਰਧਾਂਜਲੀਆ ਇਹੋ ਹਨ ਕਿ ਅਸੀ ਆਪਣੇ ਆਸ-ਪਾਸ ਜਿੱਥੇ ਵੀ ਢੁੱਕਵਾ ਸਥਾਨ ਹੈ ਫਲ ਤੇ ਛਾਂਦਾਰ ਬੂਟੇ ਲਗਾਉਣ ਵਿਚ ਪਹਿਲ ਕਰੀਏ | ਉਨ੍ਹਾਂ ਕਿਹਾ ਕਿ ਪਰਦੂਸ਼ਣ ਨੂੰ ਹਟਾਉਣ ਅਤੇ ਪੰਜਾਬ ਨੂੰ ਹਰਿਆ ਭਰਿਆ ਬਨਾਉਣ ਲਈ ਹਰੇਕ ਵਿਅਕਤੀ ਨੂੰ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਤਸਵੀਰ ਸਿੰਘ ਮਾਲੂਵਾਲ, ਸੁਖਦੇਵ ਸਿੰਘ, ਸਨਦੀਪ ਸਿੰਘ, ਜਸਕੀਰਤ ਸਿੰਘ, ਪਰਮਿੰਦਰ ਸਿੰਘ, ਤਜਿੰਦਰ ਸਿੰਘ, ਜਗਰੂਪ ਸਿੰਘ, ਸਰਬਜੀਤ ਸਿੰਘ, ਗੁਰਸੇਵਕ ਸਿੰਘ, ਡਾ. ਰਣਤੇਜਬੀਰ ਸਿੰਘ, ਦੇਸਾ ਸਿੰਘ, ਡਾ. ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਚਵਿੰਡਾ ਦੇਵੀ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਚਵਿੰਡਾ ਦੇਵੀ, (ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਵਿਚ ਅੱਜ ਸ਼ਹੀਦ-ਏ-ਆਜਮ ਭਗਤ ਸਿੰਘ ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਨ ਮਨਾਇਆ ਗਿਆ | ਸੈਂਕੜੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਨੇ ਭਗਤ ਸਿੰਘ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰੇ ਲਾਉਂਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਇਸ ਮੌਕੇ ਨਰਿੰਦਰ ਬੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਬਿਨਾਂ ਸ਼ੱਕ ਸਾਡੇ ਵਿਚ 23 ਸਾਲ ਹੀ ਜੀਵਿਆ ਪਰ ਜਦ ਉਸਦੇ ਅਸੀਂ ਵਿਚਾਰ ਪੜ੍ਹਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸ਼ਹੀਦ ਭਗਤ ਸਿੰਘ ਦੇਸ਼ ਦੀ ਵੰਡ ਦੇ ਖ਼ਿਲਾਫ਼ ਸੀ ਸਹੀਦ ਭਗਤ ਸਿੰਘ ਇਹੋ ਜਿਹਾ ਰਾਜ ਆਜ਼ਾਦੀ ਤੋਂ ਬਾਅਦ ਚਾਹੁੰਦਾ ਸੀ ਕਿ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖਤਮ ਹੋਵੇ | ਇਸੇ ਤਰ੍ਹਾਂ ਸੀ. ਪੀ. ਆਈ. ਸੈਕਟਰੀ ਬਲਕਾਰ ਦੁਧਾਲਾ ਨੇ ਕਿਹਾ ਕਿ ਜਦੋਂ ਅਸੀਂ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਵਿਚਾਰਾਂ ਨੂੰ ਪੜ੍ਹਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਬੇਰੁਜ਼ਗਾਰੀ ਦਾ ਇਕੋ ਇਕ ਹੱਲ ਹੈ ਕਿ ਛੁਟੇਰੀ ਕੰਮ ਦਿਹਾੜੀ ਕੀਤੇ ਤੋਂ ਬਗੈਰ ਪ੍ਰਾਪਤ ਨਹੀਂ ਹੋ ਸਕਦਾ | ਇਸ ਵਕਤ ਸੌ ਲੋੜਾਂ ਦੀ ਲੋੜ ਹੈ ਕਿ ਕੰਮ ਦਿਹਾੜੀ ਛੋਟੀ ਕਰਾਉਣ ਵਾਸਤੇ ਸੰਘਰਸ਼ ਸ਼ੁਰੂ ਕੀਤਾ ਜਾਵੇ | ਇਸ ਮੌਕੇ ਕੀਰਤ ਸਿੰਘ ਚਵਿੰਡਾ ਦੇਵੀ ਨੇ ਸਾਥੀਆਂ ਨੂੰ ਨਾਲ ਲੈਕੇ ਬਾਜ਼ਾਰਾਂ ਵਿਚ ਭਗਤ ਸਿੰਘ ਦੇ ਨਾਅਰਿਆਂ ਨਾਲ ਸ਼ਮੂਲੀਆਤ ਕੀਤੀ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੇਵਾ ਸਿੰਘ ਗੋਪਾਲਪੁਰਾ ਨੇ ਕੀਤੀ | ਇਸ ਮੌਕੇ ਮਹਾਂਵੀਰ ਸਿੰਘ, ਨਿਰਮਲ ਸਿੰਘ, ਜਗਦੀਸ਼, ਮੱਖਣ ਹੀਰਾ ਸਿੰਘ, ਮੇਜਰ ਸਿੰਘ ਲੈਹਰਕਾ, ਧਰਮ ਸਿੰਘ, ਸੁਖਵੰਤ ਸਿੰਘ, ਗੋਰਾ ਸਿੰਘ ਦੁਧਾਲਾ, ਲਖਦੇਵ ਸਿੰਘ ਤਲਵੰਡੀ ਦਸੌਂਧਾ ਸਿੰਘ, ਸੁਖਵਿੰਦਰ ਸਿੰਘ ਮੈਹਣੀਆਂ ਕੁਹਾਰਾਂ, ਅੰਗਰੇਜ਼ ਸਿੰਘ, ਬਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਲਖਵਿੰਦਰ ਸਿੰਘ ਗੋਪਾਲਪੁਰ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਮਨਰੇਗਾ ਕਾਮਿਆਂ ਦਾ ਬਜਟ ਘਟਾਕੇ ਮਨਰੇਗਾ ਕਨੂੰਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਜੋ ਕਦੇ ਹੋਣ ਨਹੀਂ ਦਿੱਤਾ ਜਾਵੇਗਾ | ਅਖੀਰ ਵਿਚ ਸੇਵਾ ਸਿੰਘ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ |
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਜ਼ੋਨ ਪੱਧਰੀ ਕਨਵੈਨਸ਼ਨਾਂ ਕਰ ਕੇ ਕੀਤਾ ਸਮਰਪਿਤ
29 ਮਾਰਚ ਨੂੰ ਜ਼ਿਲ੍ਹਾ ਪੱਧਰੀ ਵੱਡੀ ਰੈਲੀ ਕਰਕੇ ਜਥੇਬੰਦੀ ਦੇ ਸ਼ਹੀਦਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ : ਪੰਧੇਰ
ਮਜੀਠਾ, (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰੀ ਪ੍ਰੋਗਰਾਮਾ ਤਹਿਤ ਜਥੇਬੰਦੀ ਦੀ ਜ਼ੋਨ ਇਕਾਈ ਮਜੀਠਾ ਦੀ ਕਨਵੈਨਸ਼ਨ ਪਿੰਡ ਹਮਜਾ ਵਿਖੇ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਮੇਂ ਦੇ ਹਾਕਮਾਂ ਨਾਲ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਲੜੇ ਅਤੇ ਦੇਸ਼ ਦੀ ਆਜ਼ਾਦੀ ਵਿਚ ਅਹਿਮ ਭੂਮਿਕਾ ਨਿਭਾਈ, ਅੱਜ ਉਨ੍ਹਾਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਤਾਂ ਹੋਵੇਗੀ ਜਦ ਤੱਕ ਉਨ੍ਹਾਂ ਦੇ ਸੁਪਨਿਆਂ ਵਾਲਾ ਰਾਜ ਸਥਾਪਤ ਨਾਂ ਹੋ ਜਾਵੇ | ਅੱਜ ਦੇ ਮੌਜੂਦਾ ਹਾਕਮ ਲੋਕ ਮਾਰੂ ਨੀਤੀਆਂ ਘੜ੍ਹ ਕੇ ਕਾਰਪੋਰੇਟ ਜਗਤ ਨੂੰ ਬੜ੍ਹਾਵਾ ਦੇਣ ਵਿਚ ਲੱਗੇ ਹੋਏ ਹਨ ਜਿਵੇਂ ਪੰਜਾਬ ਦੇ ਪਾਣੀਆਂ, ਖੇਤੀ ਸੈਕਟਰ ਤੇ ਸੰਸਾਰ ਬੈਂਕ ਦੀਆਂ ਨੀਤੀਆਂ ਤਹਿਤ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣ ਜਾ ਰਹੇ ਹਨ ਇਹ ਵੱਡੀ ਦੇਸ਼ ਵਿਆਪੀ ਲੜਾਈ ਹੈ ਇਸ ਨੂੰ ਵੱਡੇ ਸੰਘਰਸ਼ ਦੀ ਵੱਡੀ ਲਾਮਬੰਦੀ ਦੀ ਲੋੜ ਹੈ | ਇਸ ਮੌਕੇ ਆਗੂ ਸਵਿੰਦਰ ਸਿੰਘ ਰੂਪੋਵਾਲੀ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਜਿਵੇਂ ਅਜਨਾਲਾ ਕਾਂਡ ਦੀ ਆੜ ਵਿਚ ਪੰਜਾਬ ਦੀ ਬੇਕਸੂਰ ਨੌਜਵਾਨੀ ਨੂੰ ਆਪਣੀ ਖਾਨਾਪੂਰਤੀ ਲਈ ਜੇਲ੍ਹਾਂ ਵਿਚ ਧੱਕ ਰਹੀ ਹੈ ਉਹ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ 29 ਮਾਰਚ ਨੂੰ ਜ਼ਿਲ੍ਹਾ ਪੱਧਰੀ ਵੱਡੇ ਇਕੱਠ ਹੋਣਗੇ ਜਿਸ ਵਿਚ ਕਿਸਾਨਾਂ, ਮਜਦੂਰ ਬੀਬੀਆਂ, ਨੌਜਵਾਨਾਂ ਅਤੇ ਹਰੇਕ ਵਰਗ ਨੂੰ ਨਾਲ ਲੈ ਕੇ ਜਥੇਬੰਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਸਮੇਂ ਦੇ ਹਾਕਮਾਂ ਨੂੰ ਲੋਕ ਪੱਖੀ ਅਤੇ ਕੁਦਰਤ ਪੱਖੀ ਨੀਤੀਆਂ ਲਿਆਉਣ ਲਈ ਲਾਗੂ ਕਰਵਾਉਣ ਲਈ ਸੰਦੇਸ਼ ਦਿੱਤਾ ਜਾਵੇਗਾ | ਸਾਰੇ ਵਰਗਾਂ ਦੀ ਏਕਤਾ ਭਾਈਚਾਰਕ ਸਾਂਝ ਬਣਾਉਣ ਅਤੇ ਸੰਘਰਸ਼ਾਂ ਦੇ ਰਾਹ ਚੱਲਣ ਦਾ ਸੰਕਲਪ ਲਿਆ ਗਿਆ | ਇਸ ਮੌਕੇ ਮੁਖਤਾਰ ਸਿੰਘ ਭੰਗਵਾਂ, ਗੁਰਦੀਪ ਸਿੰਘ ਹਮਜਾ, ਕਿਰਪਾਲ ਸਿੰਘ ਕਲੇਰ, ਸਵਰਨ ਸਿੰਘ ਕੋਟਲਾ ਸਮੇਤ ਹੋਰ ਹਾਜ਼ਰ ਸਨ |

ਸ਼੍ਰੋਮਣੀ ਅਕਾਲੀ ਦਲ ਵਲੋਂ ਗਿ੍ਫ਼ਤਾਰ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਰਾਂਗੇ ਪੈਰਵਾਈ-ਐਡ. ਬਿਕਰਮਜੀਤ ਸਿੰਘ ਬਾਠ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੱੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਗਿ੍ਫਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖਤਮ ਹੋਣ ਪਿੱਛੋਂ ਅੱਜ ਜਦੋਂ ਜੇ. ਐਮ. ਆਈ. ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਦੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ

ਪ੍ਰਮਿੰਦਰ ਸਿੰਘ ਜੋਸਨ ਜੰਡਿਆਲਾ ਗੁਰੂ-ਜੰਡਿਆਲਾ ਗੁਰੂ ਹਲਕੇ ਤੋਂ ਜਿਤਦੇ ਰਹੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਿਚ ਕੋਈ ਫਰਕ ਨਹੀਂ, ਸਾਰੇ ਹੀ ਕਹਿਣੀ ਦੇ ਹੋਰ ਅਤੇ ਕਰਨੀ ਦੇ ਹੋਰ ਰਹੇ ਹਨ ਅਤੇ ਇਥੋਂ ਜਿੱਤਦੇ ਰਹੇ ਆਗੂਆਂ ਨੇ ਇਸ ਹਲਕੇ ਨੂੰ ਆਈਆਂ ਕਰੋੜਾਂ ...

ਪੂਰੀ ਖ਼ਬਰ »

ਅਣਪਛਾਤੇ ਬਜ਼ੁਰਗ ਦੀ ਮਿ੍ਤਕ ਦੇਹ ਮਿਲੀ

ਬਿਆਸ, 23 ਮਾਰਚ (ਪਰਮਜੀਤ ਸਿੰਘ ਰੱਖੜਾ)-ਰੇਲਵੇ ਸਟੇਸ਼ਨ ਬਿਆਸ ਤੋਂ ਇਕ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਮਿ੍ਤਕ ਦੇਹ ਮਿਲਣ ਦੀ ਖ਼ਬਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਪੁਲਿਸ ਚੌਕੀ ਬਿਆਸ ਦੇ ਏ. ਐਸ. ਆਈ. ਜਸਪਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ...

ਪੂਰੀ ਖ਼ਬਰ »

ਚਰਨਜੀਤ ਕੌਰ ਗਿੱਲ ਦੀਨੇਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਰਦਾਰਨੀ ਚਰਨਜੀਤ ਕੌਰ ਗਿੱਲ ਦੀਨੇਵਾਲ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਭੋਗ ਪਾਏ ਗਏ | ਉਪਰੰਤ ਰਣਜੀਤ ਐਵੀਨਿਊ ਏ-ਬੀ ਬਲਾਕ ...

ਪੂਰੀ ਖ਼ਬਰ »

ਅਜਨਾਲਾ ਸ਼ਹਿਰੀ ਕਾਂਗਰਸੀ ਆਗੂ ਵਿਨੋਦ ਕੁਮਾਰ ਤੇ ਸੌਰਵ ਸਰੀਨ ਦਰਜਨਾਂ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਤਕੜਾ ਸਿਆਸੀ ਝਟਕਾ ਲੱਗਾ ਜਦੋਂ ਟਕਸਾਲੀ ਕਾਂਗਰਸੀ ਆਗੂ ਵਿਨੋਦ ਕੁਮਾਰ ਤੇ ਸੌਰਵ ਸਰੀਨ ਆਪਣੇ ਦਰਜਨਾਂ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਨੂੰ ਆਖਰੀ ਫਤਿਹ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦਾ ਦੁਸਹਿਰਾ 26 ਨੂੰ -ਬਾਬਾ ਜੋਗਾ ਸਿੰਘ

ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX