ਤਾਜਾ ਖ਼ਬਰਾਂ


ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  3 minutes ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  23 minutes ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  44 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 1 hour ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 1 hour ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 1 hour ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 2 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 2 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 3 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 5 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 5 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਪਟਿਆਲਾ

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸ਼ਰਧਾ ਦੇ ਫ਼ੁਲ ਭੇਟ ਕੀਤੇ

ਪਟਿਆਲਾ, (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਯੋਧੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਅਗਵਾਈ 'ਚ ਕਰਵਾਇਆ ਗਿਆ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਇਕੱਤਰ ਹੋਏ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਕੇ ਯਾਦ ਕੀਤਾ | ਸਮਾਜਿਕ ਬੁਰਾਈਆਂ ਅਤੇ ਸ਼ਹੀਦਾਂ ਦੀ ਸੋਚ ਨੂੰ ਸਮਰਪਿਤ ਨੁੱਕੜ ਨਾਟਕ ਨਤੀਜਾ ਜ਼ੀਰੋ ਦੀ ਸਫਲ ਪੇਸ਼ਕਾਰੀ ਵਿਦਿਆਰਥੀਆਂ ਵਲੋਂ ਕੀਤੀ ਗਈ | ਪੈੱ੍ਰਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਅਮਰੀਕ ਕਲਿਹਾਣਾ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਅਤੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ 23 ਮਾਰਚ ਨੂੰ ਹਰ ਸਾਲ ਜਥੇਬੰਦੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਅੰਦਰ ਸ਼ਹੀਦਾਂ ਨੂੰ ਸਮਰਪਿਤ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਂਦਾ ਹੈ | ਇਨ੍ਹਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੀਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਦੇਸ਼ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਇਸ ਮੌਕੇ ਸੂਬਾ ਸਰਪ੍ਰਸਤ ਬਾਬਾ ਭੁਪਿੰਦਰ ਸਿੰਘ, ਸੂਬਾ ਪ੍ਰਧਾਨ ਅਮਰੀਕ ਕਲਿਹਾਣਾ, ਪ੍ਰਕਾਸ਼ ਧਾਲੀਵਾਲ, ਅਮਰਪ੍ਰੀਤ ਸਿੰਘ ਬੌਬੀ, ਇੰਦਰਪਾਲ ਸਿੰਘ ਧਾਲੀਵਾਲ, ਨਵਤੇਜ ਸਿੰਘ ਭੱਠਲ, ਅਜੀਤ ਸਿੰਘ ਧਾਲੀਵਾਲ, ਪ੍ਰੀਤਮ ਸਿੰਘ ਮਾਨ, ਪਰਦੁਮਨ ਸਿੰਘ ਢੀਂਡਸਾ, ਸਤਪਾਲ ਕੌਰ ਸੋਹੀ, ਬਲਜੀਤ ਕੌਰ ਮੱਲ੍ਹੀ, ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ, ਅਜੇ ਖੰਨਾ, ਹਰਨੇਕ ਸਿੰਘ ਭੁੱਲਰ, ਪਰਮ ਗੁਰਤੇਜ ਸਿੰਘ, ਸੁਖਬੀਰ ਸਿੰਘ ਨਾਭਾ, ਰਾਜਿੰਦਰ ਸਿੰਘ ਚਲੈਲਾਂ ਆਦਿ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਮੌਜੂਦ ਰਹੇ |
ਨਾਭਾ, (ਜਗਨਾਰ ਸਿੰਘ ਦੁਲੱਦੀ)-ਜਿਹੜੀ ਸੋਚ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਅਤੇ ਹੋਰ ਯੋਧਿਆ ਨੇ ਕੁਰਬਾਨੀਆਂ ਦਿੱਤੀਆਂ ਸਨ ਹੁਣ ਤੱਕ ਦੀਆਂ ਸਰਕਾਰਾਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ 'ਚ ਨਾਕਾਮ ਸਾਬਤ ਹੋਈਆਂ ਹਨ, ਜਿਸ ਕਾਰਨ ਜਿੱਥੇ ਅਮੀਰ ਤੇ ਗਰੀਬ ਵਿਚਕਾਰ ਆਪਸੀ ਪਾੜਾ ਵਧ ਗਿਆ ਹੈ ਉੱਥੇ ਭਾਈਚਾਰਕ ਸਾਂਝ ਵੀ ਘਟਦੀ ਜਾ ਰਹੀ ਹੈ | ਇਹ ਵਿਚਾਰ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਹੀਦੀ ਦਿਹਾੜੇ ਮੌਕੇ ਲੋੜਵੰਦ ਵਿਅਕਤੀਆਂ ਨੂੰ ਕੱਪੜੇ ਵੰਡਣ ਉਪਰੰਤ ਕੀਤਾ | ਪ੍ਰਧਾਨ ਸਹੌਲੀ ਨੇ ਕਿਹਾ ਕਿ ਅੰਗਰੇਜ਼ਾਂ ਨੂੰ ਸਾਡੇ ਦੇਸ 'ਚੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਅਤੇ ਹੋਰ ਯੋਧਿਆ ਨੇ ਫਾਂਸੀ ਦਾ ਰੱਸਾ ਚੁੰਮਿਆ ਤਾਂਕਿ ਸਾਡੇ ਦੇਸ ਦੇ ਲੋਕਾਂ ਨੂੰ ਬਰਾਬਰਤਾ ਦਾ ਅਧਿਕਾਰ ਮਿਲ ਸਕੇ, ਕਾਨੂੰਨ ਦਾ ਰਾਜ ਹੋਵੇ ਤੇ ਹਰ ਵਿਅਕਤੀ ਖ਼ੁਸ਼ਹਾਲ ਹੋਵੇ ਦੇ ਬਾਵਜੂਦ ਸਾਡੇ ਹਾਕਮਾਂ ਨੇ ਕਾਰਪੋਰੇਟ ਘਰਾਨਿਆਂ ਨਾਲ ਰਲ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿਸ ਨਾਲ ਆਏ ਦਿਨ ਧਰਮ ਅਤੇ ਜਾਤ ਦੇ ਅਧਾਰ ਤੇ ਕੰਧਾਂ ਖੜੀਆਂ ਕੀਤੀਆ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਾਨੂੰ ਅਜੋਕੇ ਸਮੇਂ 'ਚ ਭਾਈਚਾਰਕ ਸਾਂਝ ਨੂੰ ਹਰ ਕੀਮਤ 'ਤੇ ਬਰਕਰਾਰ ਰੱਖਣਾ ਚਾਹੀਦਾ ਹੈ | ਇਸ ਮੌਕੇ ਸੁਰਜੀਤ ਸਿੰਘ ਬਾਬਰਪੁਰ, ਦਿਲਬਾਗ ਸਿੰਘ ਰਾਏ, ਰਘਬੀਰ ਸਿੰਘ ਨੌਹਰਾ, ਰਾਜਵਿੰਦਰ ਸਿੰਘ ਸਹੋਲੀ, ਪੂਰਨ ਸਿੰਘ ਅਲੌਹਰਾਂ, ਗੁਰਵਿੰਦਰ ਸਿੰਘ ਸਾਧੋਹੇੜੀ ਆਦਿ ਮੌਜੂਦ ਸਨ | ਪ੍ਰਧਾਨ ਸਹੌਲੀ ਵਲੋਂ ਹਰਦੀਸ ਸਿੰਘ, ਜਰਨੈਲ ਸਿੰਘ, ਚਮਕੌਰ ਸਿੰਘ, ਜੁਝਾਰ ਸਿੰਘ, ਇੰਦਰਜੀਤ ਸਿੰਘ, ਸੇਵਾ ਰਾਮ ਆਦਿ ਲੋੜਵੰਦਾਂ ਨੂੰ ਸੂਟ ਵੰਡੇ ਗਏ | • (ਬਾਕੀ ਸਫਾ 7 'ਤੇ)
¸ਸਫਾ 5 ਦੀ ਬਾਕੀ¸
ਪਟਿਆਲਾ, (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਇਲ ਪਟਿਆਲਾ ਰਾਇਡਰਸ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕਰਵਾਈ ਗਈ¢ ਇਸ ਸਾਈਕਲ ਰੈਲੀ ਨੂੰ ਭੁਪਿੰਦਰ ਰੋਡ, ਨੇੜੇ ਪੀ. ਡਬਲਿਊ. ਡੀ. ਰੈਸਟ ਹਾਊਸ ਤੋਂ ਝੰਡੀ ਦੇ ਕੇ ਰਵਾਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੀ ਜ਼ਿੰਦਗੀ, ਫ਼ਲਸਫ਼ੇ ਤੋਂ ਅੱਜ ਦੀ ਨੌਜਵਾਨੀ ਨੂੰ ਸੇਧ ਲੈਣ ਦੀ ਲੋੜ ਹੈ | ਏ. ਡੀ. ਸੀ. ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਿਕ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿ ਕੇ ਸਾਡੇ ਨੌਜਵਾਨ ਚੰਗੀ ਸੋਚ ਨਾਲ ਅੱਗੇ ਵਧ | ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ. ਏ. ਐੱਸ.) ਡਾ. ਅਕਸ਼ਿਤਾ ਗੁਪਤਾ ਵੀ ਮੌਜੂਦ ਸਨ¢ ਇਸੇ ਦੌਰਾਨ 30 ਮਾਰਚ ਤੱਕ ਚੱਲ ਰਹੇ ਮਹਿਲਾ ਮਾਹ ਤਹਿਤ ਪਿੰਕ ਰੰਗ ਦੀ ਡਰੈੱਸ 'ਚ ਪੁੱਜੀਆਂ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਨੇ ਸੀ. ਡੀ. ਪੀ. ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਹੇਠ ਪੋਸ਼ਣ ਪਖਵਾੜੇ ਦੇ ਮੱਦੇਨਜ਼ਰ ਨਸ਼ਿਆਂ ਵਿਰੁੱਧ ਪੈਦਲ ਮਾਰਚ ਵੀ ਕੀਤਾ¢ ਸਾਈਕਲ ਰੈਲੀ ਦੇ ਮੁੱਖ ਪ੍ਰਬੰਧਕ ਭਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਇਲ ਪਟਿਆਲਾ ਰਾਇਡਰਸ ਦੇ ਸਾਇਕਲਿਸਟਾਂ ਨੇ ਫਲਾਵਰ ਵੈਲੀ ਧਬਲਾਨ ਤੋਂ ਵਾਪਸੀ ਤੱਕ ਸਾਈਕਲ ਚਲਾਇਆ | ਨਸ਼ਿਆਂ ਵਿਰੁੱਧ ਸੁਨੇਹਾ ਦਿੰਦੀ ਇਸ ਸਾਈਕਲ ਰੈਲੀ ਵਿਚ ਹਰ ਉਮਰ ਵਰਗ ਦੇ ਨਾਗਰਿਕਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ¢ ਭਵਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਰਾਇਲ ਰਾਇਡਰਸ ਗਰੁੱਪ ਦੇ ਮੈਂਬਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦੇ ਹੋਏ ਸਾਈਕਲ ਰਾਈਡ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਮੌਕੇ ਵਿਸ਼ੇਸ਼ ਸਹਿਯੋਗ ਕਰਦੇ ਹੋਏ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ਼ ਇੰਡੀਆ ਤੇ ਨਸ਼ਾ ਵਿਰੁੱਧ ਭਾਰਤ ਅਭਿਆਨ ਤੋਂ ਪਰਮਿੰਦਰ ਭਲਵਾਨ, ਜਤਵਿੰਦਰ ਗਰੇਵਾਲ, ਨਸ਼ਾ ਵਿਰੋਧੀ ਮੁਹਿੰਮ ਦੇ ਵਲੰਟੀਅਰ ਰੁਪਿੰਦਰ ਕੌਰ, ਆਈ. ਟੀ. ਆਈ. ਲੜਕੇ ਤੋਂ ਲੈਫ਼ਟੀਨੈਂਟ ਜਗਦੀਪ ਜੋਸ਼ੀ, ਮੋਦੀ ਕਾਲਜ ਤੋਂ ਲੈਫ਼ਟੀਨੈਂਟ ਰੋਹਿਤ ਸਚਦੇਵਾ, ਮਹਿੰਦਰਾ ਕਾਲਜ ਤੋਂ ਅਮਰਜੀਤ ਸਿੰਘ, ਸਾਬਕਾ ਐੱਸ. ਪੀ. ਮਨਜੀਤ ਸਿੰਘ ਬਰਾੜ, ਸੁਮਨ ਬਤਰਾ, ਐਡਵੋਕੇਟ ਬਲਬੀਰ ਸਿੰਘ ਬਿਲਿੰਗ, ਫਰੈਂਡਜ਼ ਆਫ਼ ਅਨਵਾਇਰਨਮੈਂਟ ਪਾਰਕ, ਪਟਿਆਲਾ ਰੋਡੀਜ਼, ਟੀ. ਡੀ. ਪੀ. ਪਟਿਆਲਾ, ਰਨਰ ਸੁਕੈਡ, ਹਿਮਾਲੀਅਨ ਸਾਈਕਲਿੰਗ ਗਰੁੱਪ, ਫਰੈਂਡਜ਼ ਆਨਵੀਲ੍ਹ ਸਮੇਤ ਵੱਡੀ ਗਿਣਤੀ ਹੋਰ ਸਮਾਜ ਸੇਵੀ ਵਲੰਟੀਅਰਾਂ ਨੇ ਵੀ ਸ਼ਿਰਕਤ ਕੀਤੀ |
• ਭਾਦਸੋਂ, (ਪ੍ਰਦੀਪ ਦੰਦਰਾਲਾ)-ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਉਪਰ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸਕੂਲ ਦੇ ਮੈਨੇਜਮੈਂਟ ਮੈਂਬਰ ਚਮਕੌਰ ਵਰਮਾ, ਵਿਕਾਸ ਸੇਠ ਤੇ ਪਿ੍ੰਸੀਪਲ ਮੈਡਮ ਵਿਸਵਾ ਰੁਚੀ ਡੇ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਸ਼ਹੀਦਾਂ ਦੇ ਜੀਵਨ ਸਬੰਧੀ ਸੰਬੋਧਿਤ ਕੀਤਾ | ਉਨ੍ਹਾਂ ਨੇ ਭਗਤ ਸਿੰਘ ਦੁਆਰਾ ਆਜ਼ਾਦੀ ਲਈ ਦਿੱਤੇ ਯੋਗਦਾਨ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ | ਇਸ ਤੋਂ ਇਲਾਵਾ ਸਮੂਹ ਸਟਾਫ਼ ਨੇ ਭਗਤ ਸਿੰਘ ਨੂੰ ਸ਼ਰਧਾਂਜਲੀ ਦੇ ਫੁੱਲ ਭੇਟ ਕੀਤੇ |
• ਰਾਜਪੁਰਾ, (ਜੀ. ਪੀ. ਸਿੰਘ)-ਸਥਾਨਕ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਵਿਖੇ ਪਿ੍ੰਸੀਪਲ ਬਲਬੀਰ ਸਿੰਘ ਡੀ.ਡੀ.ਓ. ਅਤੇ ਸਕੂਲ ਇੰਚਾਰਜ ਸੰਗੀਤਾ ਵਰਮਾ ਦੀ ਸਾਂਝੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਕਿਰਤ ਦਾਨ ਗਰੁੱਪ ਦੇ ਸਹਿਯੋਗ ਨਾਲ ਕੀਤੀ ਗਈ ਇਕੱਤਰਤਾ ਵਿਚ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਸਮਾਰੋਹ ਦੇ ਇੰਚਾਰਜ ਰਾਜਿੰਦਰ ਸਿੰਘ ਚਾਨੀ ਨੇ ਦੱਸਿਆ ਕਿ ਸਮਾਰੋਹ 'ਚ ਆਪ ਆਗੂ ਰਾਜੇਸ਼ ਕੁਮਾਰ, ਹਰਪ੍ਰੀਤ ਸਿੰਘ ਬਲਾਕ ਨੋਡਲ ਅਫ਼ਸਰ, ਕਿਰਤ ਦਾਨ ਗਰੁੱਪ ਦੇ ਮੈਂਬਰ, ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਾਜਪੁਰਾ ਇਕਾਈ ਦੇ ਅਹੁਦੇਦਾਰ, ਇਲਾਕੇ ਦੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦਿੱਤੇ ਗਏ | ਓਪਨ ਲਾਇਬ੍ਰੇਰੀ ਵਿਚ 233 ਕਿਤਾਬਾਂ ਪੜ੍ਹਨ ਲਈ ਰੱਖੀਆਂ ਗਈਆਂ ਜਿਨ੍ਹਾਂ ਨੂੰ ਵਿਦਿਆਰਥੀਆਂ ਅਤੇ ਸੀਨੀਅਰ ਸਿਟੀਜ਼ਨ ਨੇ ਪੜਿ੍ਹਆ | ਇਸ ਦੇ ਨਾਲ ਹੀ ਸਕੂਲ ਦੀ ਈ-ਮੈਗਜ਼ੀਨ ਕੋਸ਼ਿਸ਼ ਵੀ ਆਨਲਾਈਨ ਰਿਲੀਜ਼ ਕੀਤੀ ਗਈ | ਕਿਰਤਦਾਨ ਗਰੁੱਪ ਦੇ ਸਹਿਯੋਗ ਨਾਲ ਸਕੂਲ ਦੇ ਕੈਂਪਸ ਵਿਚ 23 ਛਾਂਦਾਰ ਤੇ ਫੁੱਲਾਂ ਵਾਲੇ ਪੌਦੇ ਲਗਾਏ ਗਏ | ਇਸ ਮੌਕੇ ਕਰਨੈਲ ਸਿੰਘ ਬਾਵਾ, ਕਰਨਜੋਤ ਸਿੰਘ, ਸਤੀਸ਼ ਵਿਦਰੋਹੀ ਬਲਬੇੜਾ, ਮਿਲਨ ਕੁਮਾਰ ਅਧਿਆਪਕ ਨੇ ਦੇਸ਼-ਭਗਤੀ ਗੀਤ, ਲੇਖ ਅਤੇ ਕਵਿਤਾਵਾਂ ਸੁਣਾਈਆਂ | ਇਸ ਮੌਕੇ ਸਮੂਹ ਸਟਾਫ਼, ਡੈਡੀਕੇਟਿਡ ਬ੍ਰਦਰਜ਼ ਗਰੁੱਪ ਦੇ ਮੈਂਬਰ ਤੇ ਹੋਰ ਹਾਜ਼ਰ ਸਨ |
• ਸਮਾਣਾ, (ਗੁਰਦੀਪ ਸ਼ਰਮਾ)-ਨੌਜਵਾਨ ਭਾਰਤ ਸਭਾ ਜ਼ਿਲ੍ਹਾ ਪਟਿਆਲਾ ਵਲੋਂ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਦੀ ਸ਼ਮੂਲੀਅਤ ਕਰਵਾ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਵਸ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਸਮਾਣਾ ਵਿਖੇ ਕਾਨਫ਼ਰੰਸ ਕਰਕੇ ਮਨਾਇਆ ਗਿਆ | ਜਿਸ ਦੌਰਾਨ 'ਪੀਪਲਜ਼ ਆਫ਼ ਪਟਿਆਲਾ' ਵਲੋਂ ਨਾਟਕ 'ਛਿਪਣ ਤੋਂ ਪਹਿਲਾਂ' ਦਿਖਾਇਆ ਗਿਆ | ਇਸ ਕਾਨਫ਼ਰੰਸ ਨੰੂ ਸੂਬਾ ਆਗੂ ਦਵਿੰਦਰ ਛਬੀਲਪੁਰ, ਜ਼ਿਲ੍ਹਾ ਆਗੂ ਹਰਿੰਦਰ ਸਿੰਘ ਸੈਣੀ ਮਾਜਰਾ, ਕੁਲਬੀਰ ਸਿੰਘ ਟੋਡਰਪੁਰ ਤੇ ਖੁਸ਼ਵੰਤ ਹਨੀ ਨੇ ਸੰਬੋਧਨ ਕੀਤਾ | ਇਸ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਮੌਜੂਦਾ ਸਮੇਂ ਸਾਰਥਿਕਤਾ ਬਾਰੇ ਗੱਲਬਾਤ ਕੀਤੀ | ਇਸ ਮੌਕੇ ਜ਼ਿਲ੍ਹਾ ਆਗੂ ਸੰਦੀਪ ਖੱਤਰੀ, ਮਨਪ੍ਰੀਤ ਮਰਦਾਂਹੇੜੀ, ਮੰਗਾ ਸਮਾਣਾ, ਹਰਪਾਲ ਸਮਾਣਾ, ਜ਼ਿਲ੍ਹਾ ਆਗੂ ਗੁਰਦੀਪ ਬਿੱਲਾ, ਗੁਰਦੀਪ ਆਜ਼ਾਦ, ਦੀਪਕ ਰੰਗਾ, ਸ਼ੇਰ ਸਿੰਘ ਕਾਕੜਾ ਤੇ ਹਰਵਿੰਦਰ ਸਿੰਘ ਗਿੱਲ ਆਦਿ ਹਾਜ਼ਰ ਸਨ |
• ਪਟਿਆਲਾ, (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ 'ਚ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਥੀਏਟਰ ਕਲੱਬ ਵਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ ਗਈ | ਕਾਲਜ ਸਭਾ ਭਵਨ 'ਚ ਸਰਦਾਰ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ | ਕਾਲਜ ਦੇ ਵਿਦਿਆਰਥੀਆਂ ਅੰਕੁਸ਼, ਦਵਿੰਦਰ, ਮਮਤਾ ਅਤੇ ਚਰਨਜੋਤ ਕੌਰ ਅਤੇ ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਮੀਨਾਕਸ਼ੀ ਨੇ ਭਗਤ ਸਿੰਘ ਦੇ ਸਨਮਾਨ 'ਚ ਕਵਿਤਾਵਾਂ ਸੁਣਾਈਆਂ | ਇਤਿਹਾਸ ਵਿਭਾਗ ਤੋਂ ਪ੍ਰੋਫੈਸਰ ਪੁਨੀਤ ਤੇ ਪ੍ਰੋਫੈਸਰ ਸਵਿੰਦਰ ਸਿੰਘ ਰੇਖੀ ਨੇ ਸਰਦਾਰ ਭਗਤ ਸਿੰਘ ਦੇ ਜੀਵਨ, ਫ਼ਲਸਫ਼ੇ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ | ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗੲੈ | ਕਾਲਜ ਪਿ੍ੰਸੀਪਲ ਪ੍ਰੋ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਸਮਾਗਮ 'ਚ ਕਾਲਜ ਦੇ ਐੱਨ. ਐੱਸ. ਐੱਸ., ਐਨ.ਸੀ.ਸੀ. ਅਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀ ਅਤੇ ਸਮੁੱਚੀ ਫੈਕਲਟੀ ਹਾਜ਼ਰ ਸਨ |
• ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਨੌਜਵਾਨਾਂ ਵਿਚ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਵਿਦਰੋਹ ਨੂੰ ਚਰਮ ਸੀਮਾ 'ਤੇ ਪਹੁੰਚਾਉਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਭਾਰਤ ਮਾਂ ਦੇ ਮਹਾਨ ਸਪੂਤ ਕਿਰਤੀ ਲੋਕਾਂ ਦੇ ਮਹਾਨ ਨਾਇਕ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਨੇ ਜ਼ਿਲ੍ਹਾ ਦਫ਼ਤਰ ਵਿਖੇ ਸ਼ਹੀਦਾਂ ਨੂੰ ਯਾਦ ਕਰਨ ਮੌਕੇ ਕੀਤਾ | ਇਸ ਮੌਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਜਦਾ ਕਰਦਿਆਂ ਸਮੁੱਚੇ ਕਾਂਗਰਸੀ ਆਗੂਆਂ ਨੇ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਭੇਟ ਕਰਕੇ ਸ਼ਹੀਦੀ ਦਿਹਾੜੇ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ | ਇਸ ਮੌਕੇ ਮਹੰਤ ਖਨੌੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦਾ ਸੁਪਨਾ ਸੀ ਕਿ ਆਜ਼ਾਦ ਹਿੰਦੁਸਤਾਨ 'ਚ ਇਕ ਅਜਿਹਾ ਲੁੱਟ ਰਹਿਤ, ਨਿਆਂ ਪਸੰਦ ਅਤੇ ਬਰਾਬਰੀ 'ਤੇ ਆਧਾਰਤ ਸਮਾਜਵਾਦੀ ਨਿਜ਼ਾਮ ਸਥਾਪਤ ਕੀਤਾ ਜਾਵੇ, ਜਿਸ ਵਿਚ ਮਨੁੱਖ ਪਾਸੋਂ, ਮਨੁੱਖ ਦੀ ਲੁੱਟ ਨਾ ਹੋਵੇ ਅਤੇ ਸਾਮਰਾਜ ਪੱਖੀ ਤੇ ਜਗੀਰਦਾਰੀ ਢਾਂਚੇ ਦਾ ਖ਼ਾਤਮਾ ਹੋਵੇ | ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਨਿਲ ਮਹਿਤਾ, ਹਰਿੰਦਰ ਸ਼ਰਮਾ ਕੌਰਜੀਵਾਲ, ਗੋਪਾਲ ਸਿੰਗਲਾ, ਸੰਤੋਖ ਸਿੰਘ, ਸੰਦੀਪ ਸਿੰਗਲਾ ਮੈਂਬਰ ਪੀ.ਪੀ.ਸੀ.ਸੀ., ਕੁਲਵੰਤ ਸਿੰਘ ਨਾਰੀਕੇ, ਹਰਬੀਰ ਢੀਂਡਸਾ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਸ਼ਹੀਦਾਂ ਨੂੰ ਪ੍ਰਣਾਮ ਕਰਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਵੀ ਅਹਿਦ ਕੀਤਾ | ਇਸ ਮੌਕੇ ਅੰਮਿ੍ਤਪਾਲ ਬੰਟੀ, ਮਲਕੀਤ ਸਿੰਘ ਸਰਪੰਚ, ਰਾਕੇਸ਼ ਮੋਦੀ, ਐਡਵੋਕੇਟ ਸ਼ਰਮਾ, ਕੇਵਲ ਜੱਸੋਵਾਲ, ਕੁਲਵੰਤ ਨਾਰੀਕੇ, ਗੁਰਨਾਮ ਸਿੰਘ ਅਬਲੋਵਾਲ, ਜੱਗੀ ਪੰਧੇਰ, ਗੁਰਮੀਤ ਰੈਸਲ, ਯਾਦਵਿੰਦਰ ਢੀਂਡਸਾ, ਲਖਵੀਰ ਤੂਰ, ਸ਼ਰਨਪ੍ਰੀਤ ਸਿੰਘ ਟਿਵਾਣਾ, ਰਸ਼ਪਿੰਦਰ ਸਿੰਘ ਜੱਸੋਵਾਲ, ਸੁਖਵਿੰਦਰ ਧੀਮਾਨ ਤੇ ਗੁਰਪ੍ਰੀਤ ਗੋਪੀ ਆਦਿ ਹਾਜ਼ਰ ਸਨ |
• ਪਟਿਆਲਾ-ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਮਹਾਨ ਸ਼ਹੀਦਾਂ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ | ਪਿ੍ੰਸੀਪਲ ਵਿਵੇਕ ਤਿਵਾਰੀ ਸਮੇਤ ਸਟਾਫ਼ ਮੈਂਬਰਾਂ ਨੇ ਮਹਾਨ ਰਾਸ਼ਟਰਵਾਦੀਆਂ ਨੂੰ ਮੱਥਾ ਟੇਕਿਆ | ਇਸ ਤੋਂ ਬਾਅਦ ਦੇਸ ਭਗਤੀ ਦੇ ਗੀਤ 'ਮੇਰਾ ਰੰਗ ਦੇ ਬਸੰਤੀ ਚੋਲਾ' ਅਤੇ 'ਮੇਰੇ ਵੀਰ ਭਗਤ ਸਿੰਘ ਨੂੰ ' ਸੁਣਾਏ ਗਏ | ਇਸ ਮੌਕੇ ਪਿ੍ੰਸੀਪਲ ਵਿਵੇਕ ਤਿਵਾਰੀ ਨੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਅਮਰ ਸ਼ਹੀਦਾਂ ਦੇ ਅਦੁੱਤੀ ਜਜ਼ਬੇ ਨੂੰ ਪ੍ਰਣਾਮ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸ਼ਾਂਤੀ ਤੇ ਖ਼ੁਸ਼ਹਾਲੀ ਵਿਚ ਰਹਿ ਸਕਣ |

ਚੋਰੀ ਦੇ 14 ਮੋਟਰਸਾਈਕਲ ਬਰਾਮਦ, ਤਿੰਨ ਗਿ੍ਫ਼ਤਾਰ

ਪਟਿਆਲਾ, 23 ਮਾਰਚ (ਮਨਦੀਪ ਸਿੰਘ ਖਰੌੜ)-ਪਟਿਆਲਾ ਜ਼ਿਲ੍ਹੇ 'ਚ 14 ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਡੀ. ਐੱਸ. ਪੀ. ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਥਾਣਾ ਅਨਾਜ ਮੰਡੀ ਦੇ ਮੁਖੀ ਅਮਨਦੀਪ ਸਿੰਘ ਬਰਾੜ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਨਾਭਾ, 23 ਮਾਰਚ (ਕਰਮਜੀਤ ਸਿੰਘ)-ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 2 ਵਿਅਕਤੀਆਂ ਦੇ ਖ਼ਿਲਾਫ਼ ਕੀਤਾ ਮਾਮਲਾ ਦਰਜ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਅਤੇ ਉਸ ਦੇ ਪਰਿਵਾਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਰੁਪਏ ਲੈ ਗਏ, ਪਰ ਬਾਅਦ 'ਚ ਨਾ ਤਾਂ ਵਿਦੇਸ਼ ਭੇਜਿਆ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਸਵਾ ਚਾਰ ਲੱਖ ਦੀ ਠੱਗੀ

ਨਾਭਾ, 23 ਮਾਰਚ (ਕਰਮਜੀਤ ਸਿੰਘ)-ਨਾਭਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 3 ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਅਤੇ ਉਸ ਦੇ ਰਿਸ਼ਤੇਦਾਰ ਸਾਹਿਲ ਕਾਮਰਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ 25 ਹਜ਼ਾਰ ਰੁਪਏ ਲੈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਾਰਕ ਵਿਖੇ ਡੀ. ਸੀ. ਦੀ ਅਗਵਾਈ ਹੇਠ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ

ਪਟਿਆਲਾ, 23 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਇੱਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...

ਪੂਰੀ ਖ਼ਬਰ »

ਕੇ. ਜੇ. ਮਾਡਲ ਸਕੂਲ ਸਮਾਜ ਸੇਵਾ ਲਈ ਹੈ, ਵਪਾਰ ਲਈ ਨਹੀਂ- ਡਾ. ਰੁਪਿੰਦਰ ਕੌਰ

ਪਟਿਆਲਾ, 23 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਫ਼ੇਜ਼-3 ਵਿਖੇ ਸਥਿਤ ਕੇ. ਜੇ. ਮਾਡਲ ਹਾਈ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਜਾਣਿਆ ਜਾਂਦਾ ਹੈ | ਇਸ ਸਕੂਲ ਦੀ ਪਿ੍ੰਸੀਪਲ ਡਾ. ਰੁਪਿੰਦਰ ਕੌਰ ਨੇ ਕਿਹਾ ਕਿ ਹਰ ਇਕ ਬੱਚੇ ਨੂੰ ਸਿੱਖਿਆ ਦਾ ...

ਪੂਰੀ ਖ਼ਬਰ »

ਟਰੱਕ ਤੇ ਟਰੈਕਟਰ ਚੋਰੀ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਪਟਿਆਲਾ, 23 ਮਾਰਚ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਚਾਰ ਜ਼ਿਲੇ੍ਹ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ 'ਚ ਪਿਛਲੇ ਸਮੇਂ ਤੋਂ ਸਰਗਰਮ ਟਰੱਕ ਅਤੇ ਟਰੈਕਟਰ ਚੋਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪਟਿਆਲਾ ਸੀ. ਆਈ. ਏ. ਦੇ ਮੁਖੀ ਇੰਸ. ਸ਼ਮਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਨੇ ਔਰਤ ਮਿਲੀ ਲਾਸ਼ ਦੀ ਗੁੱਥੀ ਸੁਲਝਾਈ

ਪਟਿਆਲਾ, 23 ਮਾਰਚ (ਮਨਦੀਪ ਸਿੰਘ ਖਰੌੜ)-ਬੀਤੇ ਦਿਨ ਸ਼ੰਭੂ ਰੇਲਵੇ ਸਟੇਸ਼ਨ ਤੋਂ ਥੋੜੀ ਦੂਰੀ 'ਤੇ 60 ਸਾਲਾ ਔਰਤ ਜੋਗਿੰਦਰ ਕੌਰ ਦੀ ਮਿਲੀ ਲਾਸ਼ ਦੇ ਕੇਸ ਦੀ ਗੁੱਥੀ ਪਟਿਆਲਾ ਸੀ. ਆਈ. ਏ. ਦੇ ਮੁਖੀ ਇੰਸ. ਸ਼ਮਿੰਦਰ ਦੀ ਟੀਮ ਨੇ ਸੁਲਝਾ ਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਬਚਾਓ ਮੋਰਚਾ ਵਲੋਂ ਸਿਹਤ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ

ਪਟਿਆਲਾ, 23 ਮਾਰਚ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਦੇ ਵੱਡੀ ਗਿਣਤੀ 'ਚ ਅਧਿਆਪਕਾਂ, ਵਿਦਿਆਰਥੀਆਂ, ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੇ ਪਟਿਆਲਾ ਦੇ ਪਾਸੀ ਰੋਡ 'ਤੇ ਸਥਿਤ ਰਿਹਾਇਸ਼ ਵੱਲ ਨੂੰ ਰੋਹ ਭਰਪੂਰ ਵੱਡਾ ਰੋਸ ਮਾਰਚ ਕੱਢਿਆ | 'ਯੂਨੀਵਰਸਿਟੀ ਬਚਾਓ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਨੂੰ ਨਾਜਾਇਜ਼ ਚੁੱਕੇ ਜਾਣ 'ਤੇ ਅਕਾਲੀ ਦਲ ਨੇ ਬਣਾਈ ਵਕੀਲਾਂ ਦੀ ਵਿਸ਼ੇਸ਼ ਕਮੇਟੀ

ਪਟਿਆਲਾ, 23 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਪੁਲਿਸ ਵਲੋਂ ਅੰਮਿ੍ਤਪਾਲ ਸਿੰਘ ਕੇਸ ਵਿਚ ਬੇਕਸੂਰ ਨੌਜਵਾਨਾਂ ਦੀ ਨਾਜਾਇਜ਼ ਫੜੋ ਫੜੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਲੀਗਲ ਵਿੰਗ ਦੇ ਸੂਬਾ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ 'ਸਰੀਰਕ ਸਿੱਖਿਆ ਤੇ ਖੇਡ ਵਿਗਿਆਨ' ਵਿਸ਼ੇ ਬਾਰੇ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਦੂਜਾ ਦਿਨ

• ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਰਜੀਤ ਸਿੰਘ ਨੇ ਕੀਤੀ ਸ਼ਿਰਕਤ ਪਟਿਆਲਾ, 23 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਸਰੀਰਕ ਸਿੱਖਿਆ ਵਿਭਾਗ ਵਲੋਂ ਕਰਵਾਈ ਜਾ ਰਹੀ 'ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ' ਵਿਸ਼ੇ ਬਾਰੇ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ...

ਪੂਰੀ ਖ਼ਬਰ »

ਮਾਹੌਲ ਨੂੰ ਤਣਾਅਪੂਰਨ ਬਣਾ ਕੇ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ- ਭੁਪਿੰਦਰ ਸਿੰਘ

ਪਟਿਆਲਾ, 23 ਮਾਰਚ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਅੰਮਿ੍ਤਪਾਲ ਸਿੰਘ ਦੇ ਮਾਮਲੇ 'ਚ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਨ ਬਣਾ ਕੇ ਆਪਣੀਆਂ ਨਾਕਾਮੀਆਂ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦੋਂ ਕਿ ਅਜਿਹੇ ਮਾਮਲੇ ਨੂੰ ਸਾਂਤੀਪੂਰਵਕ ਢੰਗ ਨਾਲ ਵੀ ਨਿਪਟਾਇਆ ...

ਪੂਰੀ ਖ਼ਬਰ »

ਸਤੀ ਮੰਦਰ ਸਮਾਣਾ ਵਿਖੇ ਹਵਨ ਯੱਗ ਦਾ ਸ਼ੁੱਭ ਆਰੰਭ

ਸਮਾਣਾ, 23 ਮਾਰਚ (ਸਾਹਿਬ ਸਿੰਘ)-ਸ੍ਰੀ ਮਾਂ ਬਗਲਾਮੁਖੀ ਸੇਵਾ ਸੰਸਥਾਨ ਸਮਾਣਾ ਵਲੋਂ ਪ੍ਰਧਾਨ ਜੀਵਨ ਗਰਗ ਦੀ ਅਗਵਾਈ 'ਚ ਸਮਾਣਾ ਦੇ ਸਤੀ ਮੰਦਰ ਵਿਖੇ ਕਥਾ ਵਾਚਕ ਮਹਾਂਮੰਡਲੇਸ਼ਵਰ ਪ੍ਰਕਾਸ਼ਾਨੰਦ ਮਹਾਰਾਜ ਦੇ ਮੁਖਾਰਬਿੰਦ ਤੇ ਮਹਾਂਮੰਡਲੇਸ਼ਵਰ ਸਵਾਮੀ ਕਿ੍ਸ਼ਨਾਨੰਦ ...

ਪੂਰੀ ਖ਼ਬਰ »

ਅਲੀਵਾਲ ਸਾਲਾਨਾ ਕਬੱਡੀ ਟੂਰਨਾਮੈਂਟ ਦਾ ਚੰਦੂਮਾਜਰਾ ਵਲੋਂ ਉਦਘਾਟਨ

ਭੁੱਨਰਹੇੜੀ, 23 ਮਾਰਚ (ਧਨਵੰਤ ਸਿੰਘ)-ਸਿੱਧ ਬਾਬਾ ਲਛਮਣ ਜਤੀ ਯੂਥ ਕਲੱਬ ਅਲੀਵਾਲ ਵਲੋਂ ਐੱਨ. ਆਰ. ਆਈਜ਼, ਪਿੰਡ ਅਲੀਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 17ਵੇਂ ਦੋ ਦਿਨਾਂ ਕਬੱਡੀ ਖੇਡ ਮੁਕਾਬਲੇ ਸ਼ੁਰੂ ਹੋ ਗਏ ਹਨ, ਜਿਸ ਵਿਚ ਕਿੱਲੋ ਵਰਗ ਅਤੇ ...

ਪੂਰੀ ਖ਼ਬਰ »

ਬੈੱਸਟ ਥਿਏਟਰ ਪ੍ਰਮੋਟਰ ਦਾ ਐਵਾਰਡ ਗੋਪਾਲ ਸ਼ਰਮਾ ਨੂੰ

ਪਟਿਆਲਾ, 23 ਮਾਰਚ (ਅ.ਸ. ਆਹਲੂਵਾਲੀਆ)-ਬੈਸਟ ਥਿਏਟਰ ਪ੍ਰਮੋਟਰ ਦਾ ਐਵਾਰਡ ਪਟਿਆਲਾ ਦੇ ਗੋਪਾਲ ਸ਼ਰਮਾ ਨੂੰ ਦਿੱਤਾ ਜਾਣਾ ਹੈ | ਇਸ ਲਈ ਹਰਿਆਣਾ ਦੇ ਜ਼ਿਲ੍ਹਾ ਰੋਹਤਕ 'ਚ ਵਿਸ਼ੇਸ਼ ਸਮਾਗਮ ਹੋਵੇਗਾ, ਇੱਥੇ ਅੱਠ ਰਾਜਾਂ ਦੇ ਨਾਮਵਰ ਰੰਗਕਮਰੀਆਂ ਨੂੰ ਵੀ ਇਹ ਸਨਮਾਨ ਦਿੱਤਾ ...

ਪੂਰੀ ਖ਼ਬਰ »

ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸੂਬਾ ਸਰਕਾਰ- ਬਿੱਟੂ ਚੱਠਾ

ਪਟਿਆਲਾ, 23 ਮਾਰਚ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪਟਿਆਲਾ ਦਿਹਾਤੀ ਤੋਂ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਬੇ-ਮੌਸਮੀ ਬਰਸਾਤ ਨਾਲ ਬਰਬਾਦ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਸਰਕਾਰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ...

ਪੂਰੀ ਖ਼ਬਰ »

ਮਾਮਲਾ ਕਣਕ ਦੇ 50 ਕਿੱਲੋ ਵਾਲੇ ਥੈਲਿਆਂ 'ਚ 30 ਕਿੱਲੋ ਕਣਕ ਭਰਨ ਦਾ ਪਨਗ੍ਰੇਨ ਦੇ ਗੁਦਾਮ 'ਚ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਜਾਂਚ ਸ਼ੁਰੂ

ਪਾਤੜਾਂ, 23 ਮਾਰਚ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਖ਼ਰੀਦ ਏਜੰਸੀ ਪਨਗ੍ਰੇਨ ਦੇ ਪਾਤੜਾਂ ਦੇ ਇਕ ਗੁਦਾਮ 'ਚ ਕਣਕ ਦੇ 50 ਕਿੱਲੋ ਵਾਲੇ ਥੈਲਿਆਂ 'ਚੋਂ 30 ਕਿੱਲੋ ਵਾਲੇ ਥੈਲੇ ਭਰਨ ਨੂੰ ਨਿਯਮਾਂ ਦੇ ਉਲਟ ਦੱਸਦਿਆਂ ਇਕ ਵਕੀਲ ਨੇ ਇਸ ਮਾਮਲੇ ਦੀ ਉੱਚ ਪੱਧਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX