ਤਾਜਾ ਖ਼ਬਰਾਂ


ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  2 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  14 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  23 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  29 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  35 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  45 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  1 minute ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਮੋਗਾ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ

ਧਰਮਕੋਟ, 23 ਮਾਰਚ (ਪਰਮਜੀਤ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਐੱਸ. ਐੱਫ. ਸੀ. ਆਈ. ਟੀ. ਆਈ. ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ | ਇਸ ਮੌਕੇ ਐੱਸ. ਅੱੈਫ. ਸੀ. ਸੰਸਥਾਵਾਂ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਤੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਹਾਸਲ ਕੀਤੀ ਹੈ, ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਕੇ ਵਿਖਾਈਏ | ਇਸ ਤੋਂ ਇਲਾਵਾ ਐੱਸ. ਐੱਫ. ਸੀ. ਆਈ. ਟੀ. ਆਈ. ਦੇ ਪਿ੍ੰਸੀਪਲ ਮਨਜਿੰਦਰ ਸਿੰਘ ਸੇਖੋਂ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਤੇ ਕਿਹਾ ਕਿ ਅਸੀਂ ਸਾਰੇ ਮਿਲ ਕੇ ਰੰਗਲੇ ਪੰਜਾਬ ਦੀ ਸਿਰਜਣਾ ਕਰੀਏ ਅਤੇ ਇਨ੍ਹਾਂ ਸ਼ਹੀਦਾਂ ਦੇ ਸੁਪਨਿਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੜ ਤੋਂ ਇਕੱਠੇ ਹੋਈਏ | ਸਮੂਹ ਅੱੈਸ. ਐੱਫ. ਸੀ. ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨ ਵੇਲੇ ਪ੍ਰਣ ਲਿਆ ਕਿ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਤੇ ਅਸੀਂ ਉਨ੍ਹਾਂ ਦੇ ਆਦਰਸ਼ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿਚ ਪੂਰਾ ਯੋਗਦਾਨ ਪਾਵਾਂਗੇ |
ਕੋਟ ਇਸੇ ਖਾਂ, (ਨਿਰਮਲ ਸਿੰਘ ਕਾਲੜਾ)-ਕੈਂਬਰਿਜ ਕਾਨਵੈਂਟ ਸਕੂਲ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ ¢ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਕੈਂਬਰਿਜ ਸਕੂਲ ਦੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅੱਜ ਦਾ ਇਹ ਦਿਹਾੜਾ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਵਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਸਭ ਨਾਲ ਸਾਂਝਾ ਕੀਤਾ ਗਿਆ¢ ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਪਿ੍ੰਸੀਪਲ ਅਤੇ ਸਾਰੇ ਅਧਿਆਪਕ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢
ਧਰਮਕੋਟ, (ਪਰਮਜੀਤ ਸਿੰਘ)-ਭਾਈ ਘਨੱਈਆ ਏਕਤਾ ਨਰਸਿੰਗ ਕਾਲਜ ਵਿਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਗਈ | ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਜੀਵਨੀ 'ਤੇ ਆਧਾਰਿਤ ਕੋਰਿਓਗ੍ਰਾਫੀ, ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਵਲੋਂ ਦੇਸ਼ ਲਈ ਦਿੱਤੇ ਗਏ ਬਲੀਦਾਨ ਬਾਰੇ ਦੱਸਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਡਾਇਰੈਕਟਰ ਗੁਰਦਿਆਲ ਸਿੰਘ ਬੁੱਟਰ, ਜਨ: ਸੈਕ: ਸੁਖਪ੍ਰੀਤ ਸਿੰਘ ਸੰਧੂ, ਪਿ੍ੰਸੀਪਲ ਦਲਜੀਤ ਕੌਰ, ਵਾਈਸ ਪਿ੍ੰਸੀਪਲ ਜੈਦੀਪ ਗਿੱਲ, ਰਿੰਪੀ, ਤੇਜਿੰਦਰ ਕੌਰ, ਪ੍ਰਦੀਪ ਕੌਰ, ਕੁਲਜੀਤ ਕੌਰ, ਲਵਪ੍ਰੀਤ ਸਿੱਧੂ, ਰੁਪਿੰਦਰ ਕੌਰ, ਰਮਨੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ ਸੰਧੂ, ਅਮਨਪ੍ਰੀਤ ਕੌਰ, ਪਲਮਿੰਦਰ ਕੌਰ, ਬਲਵੀਰ ਕੌਰ, ਕਮਲਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕਸ਼ਿਸ਼ ਠਾਕੁਰ, ਰਮਨਦੀਪ ਕੌਰ, ਪ੍ਰਭਜੀਤ ਸਿੰਘ, ਬਲਰਾਜ ਸਿੰਘ, ਜਗਜੀਤ ਸਿੰਘ ਤੇ ਰਵੀ ਕੁਮਾਰ ਆਦਿ ਹਾਜਰ ਸਨ |
ਬੱਧਨੀ ਕਲਾਂ, (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸਥਾਨਕ ਕਸਬੇ ਦੀ ਦਾਣਾ ਪੱਤੀ ਧਰਮਸ਼ਾਲਾ 'ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਜ਼ਿਲ੍ਹੇ ਭਰ 'ਚੋਂ ਸੈਂਕੜੇ ਕਿਸਾਨ, ਮਜ਼ਦੂਰਾਂ, ਨੌਜਵਾਨਾਂ ਤੇ ਵੱਡੀ ਗਿਣਤੀ 'ਚ ਔਰਤਾਂ ਨੇ ਭਾਗ ਲਿਆ | ਇਸ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਕਿਹਾ ਕਿ 47 ਤੋਂ ਪਹਿਲਾਂ ਦੇਸ਼ ਅੰਦਰ ਅੰਗਰੇਜ਼ ਸਾਮਰਾਜ ਦੇ ਪੰਜੇ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਦੋ ਪ੍ਰਮੁੱਖ ਵਿਚਾਰਧਾਰਾਵਾਂ ਉੱਭਰੀਆਂ ਸਨ | ਇਕ ਧਾਰਾ ਖਰੇ ਸਾਮਰਾਜ ਵਿਰੋਧ 'ਤੇ ਆਧਾਰਤ ਕੌਮੀ ਜਮਹੂਰੀ ਤੇ ਇਨਕਲਾਬੀ ਸ਼ਕਤੀਆਂ ਦੀ ਤਰਜਮਾਨੀ ਕਰਦੇ ਸਨ ਤੇ ਦੂਸਰੀ ਵਿਚਾਰਧਾਰਾ ਸਾਮਰਾਜ ਪ੍ਰਤੀ ਵਫ਼ਾਦਾਰੀ 'ਤੇ ਇਕੱਠੀ ਹੋਈ ਸੀ | ਇਹ ਵਿਚਾਰਧਾਰਾ ਸਾਮਰਾਜੀਆਂ ਦੇ ਨਕਲੀ ਵਿਰੋਧ ਦਾ ਝੰਡਾ ਲਹਿਰਾ ਕੇ ਅਤੇ ਅੰਗਰੇਜ਼ ਸਾਮਰਾਜੀਆਂ ਨਾਲ ਗਾਂਢਾ ਸਾਂਢਾ ਕਰਕੇ ਭਾਰਤ ਦੀ ਆਜ਼ਾਦੀ ਦੇ ਨਾਂਅ ਹੇਠ ਰਾਜ ਗੱਦੀ ਹਥਿਆਉਣਾ ਚਾਹੁੰਦੀ ਸੀ | ਜਿਸ ਦੀ ਅਗਵਾਈ ਗਾਂਧੀਵਾਦੀ ਲੋਕ ਕਰ ਰਹੇ ਸਨ | 1947 ਦੀ ਸੱਤਾ ਬਦਲੀ ਮੌਕੇ ਲੋਕਾਂ ਨਾਲ ਧੋਖਾ ਹੋਇਆ ਹੈ ਤੇ ਅੰਗਰੇਜ਼ਾਂ ਨੇ ਰਾਜ ਭਾਗ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਅਧੂਰੇ ਕਾਰਜਾਂ ਨੂੰ ਪੂਰਾ ਕਰਨ ਲਈ ਤਹੱਈਆ ਕਰਕੇ ਮੈਦਾਨ 'ਚ ਨਿੱਤਰਨ ਦੀ ਲੋੜ ਹੈ | ਇਸ ਮੌਕੇ ਗੁਰਦੇਵ ਸਿੰਘ ਕਿਸ਼ਨਪੁਰਾ, ਹਰਮੰਦਰ ਸਿੰਘ ਡੇਮਰੂ, ਗੁਰਚਰਨ ਸਿੰਘ ਰਾਮਾ, ਲਖਵੀਰ ਸਿੰਘ ਚੜਿੱਕ, ਜਸਵਿੰਦਰ ਸਿੰਘ ਛਿੰਦਾ, ਕੇਵਲ ਕ੍ਰਿਸ਼ਨ ਸ਼ਰਮਾ, ਕੁਲਦੀਪ ਕੌਰ ਕੁੱਸਾ, ਅਜੀਤ ਸਿੰਘ ਡੇਮਰੂ, ਗੁਰਮੁਖ ਸਿੰਘ, ਜਗਜੀਤ ਸਿੰਘ ਕੋਕਰੀ ਆਦਿ ਨੇ ਵੀ ਸੰਬੋਧਨ ਕੀਤਾ | ਗੁਰਤੇਜ ਸਿੰਘ ਹਠੂਰ, ਹੁਕਮ ਸਿੰਘ ਰਾਮਾ, ਗੁਰਬਚਨ ਸਿੰਘ ਡੇਮਰੂ ਤੇ ਹੋਰ ਹਾਜ਼ਰ ਸਨ |
ਮੋਗਾ, (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ ਦੋ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ, ਜਿਸ ਦੀ ਅਗਵਾਈ ਡਾ. ਪਰਮਜੀਤ ਸਿੰਘ ਵੱਡਾਘਰ ਨੇ ਕੀਤੀ | ਇਸ ਮੌਕੇ ਸਰਪ੍ਰਸਤ ਡਾ. ਧਰਮਪਾਲ ਜੋਸ਼ੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਮੁੱਢਲਾ ਫ਼ਰਜ਼ ਹੈ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਡਾ. ਪਰਮਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ | ਇਸ ਤੋਂ ਇਲਾਵਾ ਡਾ. ਲਖਵਿੰਦਰ ਸਿੰਘ ਚੇਅਰਮੈਨ, ਡਾ. ਰਣਜੀਤ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ | ਅਖੀਰ ਵਿਚ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਗਈ ਕਿ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨੂੰ ਅਪਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਮਹਿਲ ਸਿੰਘ, ਡਾ. ਤੇਜਿੰਦਰ ਸਿੰਘ, ਡਾ. ਸਤਪਾਲ, ਡਾ. ਹਰਪ੍ਰੀਤ ਸਿੰਘ, ਡਾ. ਗੁਰਮੀਤ ਸਿੰਘ, ਡਾ. ਬਲਦੇਵ ਸਿੰਘ, ਡਾ. ਜਗਜੀਤ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਗੁਰਸੇਵਕ ਸਿੰਘ, ਡਾ. ਅਮਨਦੀਪ, ਡਾ. ਗੁਰਪਾਲ ਸਿੰਘ, ਡਾ. ਰਵਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਤੇ ਡਾ. ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਮੋਗਾ, (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਗਾ ਦੇ ਪਿੰਡ ਸਲੀਣਾ ਵਿਖੇ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੇ ਪ੍ਰਦੇਸ਼ ਜਰਨਲ ਸਕੱਤਰ ਸਰਪੰਚ ਮਨਿੰਦਰ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਸਮਾਗਮ ਵਿਚ ਹਿੱਸਾ ਲੈ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਇਨਕਲਾਬ ਜ਼ਿੰਦਾਬਾਦ, ਸ਼ਹੀਦੋ ਤੁਹਾਡੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰਿਆਂ ਦੇ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ | ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੇ ਪ੍ਰਦੇਸ਼ ਜਰਨਲ ਸਕੱਤਰ ਮਨਿੰਦਰ ਕੌਰ, ਗੁਰਪ੍ਰੀਤ ਸਿੰਘ ਪ੍ਰੀਤ ਸਲੀਣਾ, ਸਰਪੰਚ ਮੇਜਰ ਸਿੰਘ, ਨਾਹਰ ਸਿੰਘ, ਚਮਕੌਰ ਸਿੰਘ, ਜਗਦੇਵ ਸਿੰਘ, ਕਾਲਾ ਸਲੀਣਾ, ਅਮਰ ਸਿੰਘ ਪ੍ਰਧਾਨ ਕਿਸਾਨ ਯੂਨੀਅਨ, ਜਗਦੀਪ ਕੌਰ ਪ੍ਰਧਾਨ ਮਨਰੇਗਾ, ਸੂਬਾ ਸਿੰਘ ਪੰਚ, ਮਨਜੀਤ ਕੌਰ ਪੰਚ, ਕਰਤਾਰ ਕੌਰ ਪ੍ਰਧਾਨ ਮਹਿਲਾ ਮੰਡਲ, ਮਨਜੀਤ ਕੌਰ ਪੰਚ, ਸੰਦੀਪ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ | ਭਾਜਪਾ ਮਹਿਲਾ ਮੋਰਚਾ ਦੀ ਪ੍ਰਦੇਸ਼ ਜਰਨਲ ਸਕੱਤਰ ਮਨਿੰਦਰ ਕੌਰ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦਿੱਤਾ ਗਿਆ ਨਾਅਰਾ ਇਨਕਲਾਬ ਜ਼ਿੰਦਾਬਾਦ ਅੱਜ ਵੀ ਪ੍ਰੇਰਨਾ ਬਣ ਕੇ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਸਕੂਲ ਤੋਂ ਹੀ ਇਨ੍ਹਾਂ ਸ਼ਹੀਦ ਸੂਰਬੀਰਾਂ ਦੀਆਂ ਕੁਰਬਾਨੀਆਂ ਦਾ ਗਿਆਨ ਦੇਣਾ ਚਾਹੀਦਾ ਹੈ ਤਾਂਕਿ ਨੌਜਵਾਨ ਪੀੜ੍ਹੀ ਲਈ ਇਹ ਪ੍ਰੇਰਨਾ ਬਣ ਕੇ ਕੰਮ ਕਰ ਸਕੇ |
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਗਿਆ | ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਅਧਿਆਪਕਾਂ ਦੁਆਰਾ ਬੱਚਿਆਂ ਨਾਲ ਕਲਾਸਾਂ ਵਿਚ ਸਾਂਝਾ ਕੀਤਾ ਗਿਆ | ਉਨ੍ਹਾਂ ਦੀਆਂ ਭਰ ਜਵਾਨੀ ਵਿਚ ਪ੍ਰਾਪਤ ਕੀਤੀਆਂ ਸ਼ਹੀਦੀਆਂ ਦਾ ਅੱਜ ਅਸੀਂ ਆਜ਼ਾਦ ਮੁਲਕ ਵਿਚ ਨਿੱਘ ਮਾਣ ਰਹੇ ਹਾਂ | ਇਸ ਮੌਕੇ ਪਿ੍ੰਸੀਪਲ ਡਾ: ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਅਜਿਹੇ ਸੂਰਮਿਆਂ ਦੀ ਸ਼ਹਾਦਤ ਨੂੰ ਅੱਜ ਦੀ ਪੀੜੀ ਨਾਲ ਸਾਂਝਾ ਕਰਨ ਦਾ ਮੁੱਖ ਮਕਸਦ ਇਹੀ ਹੈ ਕਿ ਉਹ ਆਪਣੇ ਹੱਕਾਂ ਲਈ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ਤੇ ਚਲ ਕੇ ਆਪਣੀ ਪਹਿਚਾਣ ਬਣਾ ਸਕਣ | ਅਸੀਂ ਜਿਸ ਦੇਸ਼ ਦੇ ਵਾਸੀ ਹਾਂ ਉੱਥੇ ਸ਼ਹੀਦ ਭਗਤ ਸਿੰਘ ਵਰਗੇ ਅਨੇਕਾਂ ਨੌਜਵਾਨਾਂ ਦੇ ਜ਼ੁਲਮ ਦੇ ਵਿਰੁੱਧ ਟਾਕਰਾ ਕਰਦੇ ਹੋਏ ਛੋਟੀ ਉਮਰੇ ਹੀ ਸ਼ਹਾਦਤਾਂ ਦਾ ਜਾਮ ਪੀਤਾ ਹੈ | ਸਾਡਾ ਇਨ੍ਹਾਂ ਦਿਹਾੜਿਆਂ ਤੇ ਬੱਚਿਆਂ ਨੂੰ ਜਾਣਕਾਰੀ ਦੇਣਾ ਫ਼ਰਜ਼ ਬਣਦਾ ਹੈ ਕਿਉਂਕਿ ਨੌਜਵਾਨ ਪੀੜੀ ਆਪਣਾ ਰੁੱਖ ਕਿਸੇ ਹੋਰ ਪਾਸੇ ਨਾ ਮੋੜ ਲਵੇ ਸਗੋਂ ਇਹਨਾਂ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਜਜ਼ਬਾ ਲੈ ਕੇ ਆਪਣੀ ਕੌਮ ਲਈ ਅਜਿਹਾ ਯੋਗਦਾਨ ਪਾਉਣ ਜਿਸ ਨੰੂ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇ | ਇਸ ਮੌਕੇ ਬੱਚਿਆਂ ਨੇ ਸੱਚ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਕਰਦਿਆਂ ਕਿਹਾ ਕਿ ਅਸੀਂ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਾਂਗੇ | ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਵਲੋਂ ਵੀ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਗਿਆ |
ਸਮਾਧ ਭਾਈ, (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਕਿੰਡਰਗਾਰਟਨ ਦੇ ਬੱਚਿਆਂ ਨੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਅਤੇ ਜੀਵਨ ਬਾਰੇ ਕ੍ਰਾਂਤੀਕਾਰੀ ਕਵਿਤਾਵਾਂ ਗਾਈਆਂ ਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ ਅਤੇ ਸੱਤਵੀਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਭਗਤ ਸਿੰਘ ਦੀ ਘੋੜੀ ਗਾ ਕੇ ਹਾਜ਼ਰੀਨ ਨੂੰ ਭਾਵੁਕ ਕਰ ਦਿੱਤਾ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ ਅਤੇ ਪਿ੍ੰਸੀਪਲ ਸ਼ਸ਼ੀ ਕਾਂਤ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਇਨਕਲਾਬੀ ਜੀਵਨ ਤੋਂ ਸੇਧ ਲੈਣ ਅਤੇ ਉਨ੍ਹਾਂ ਦੇ ਦੱਸੇ ਹੋਏ ਦੇਸ਼ ਭਗਤੀ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ, ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ | ਇਸ ਮੌਕੇ ਚੇਅਰਪਰਸਨ ਰਣਧੀਰ ਕੌਰ ਕਲੇਰ, ਸਪੋਰਟਸ ਮੈਨੇਜਰ ਕੋਹੇਨੂਰ ਸਿੱਧੂ, ਹਾਊਸ ਕੁਆਰਡੀਨੇਟਰ ਵੀਰ ਦਵਿੰਦਰ ਕੌਰ, ਸੀਨੀਅਰ ਕੁਆਰਡੀਨੇਟਰ ਰਜੀਵ ਸ਼ਰਮਾ, ਐਗਜਾਮੀਨੇਸ਼ਨ ਇੰਚਾਰਜ ਦਮਨਜੋਤ ਕੌਰ, ਜੂਨੀਅਰ ਕੁਆਰਡੀਨੇਟਰ ਰੁਪਿੰਦਰ ਕੌਰ, ਪ੍ਰਾਇਮਰੀ ਕੁਆਰਡੀਨੇਟਰ ਕਰਮਜੀਤ ਕੌਰ, ਕਿੰਡਰਗਾਰਟਨ ਕੁਆਰਡੀਨੇਟਰ ਮੋਨਿਕਾ ਚਾਲਾਨਾ, ਆਈ. ਟੀ. ਇੰਚਾਰਜ ਗੁਰਵਿੰਦਰ ਸੋਨੂੰ, ਸਮੂਹ ਸਟਾਫ਼ ਆਦਿ ਹਾਜ਼ਰ ਸਨ |
ਮੋਗਾ, (ਅਸ਼ੋਕ ਬਾਂਸਲ)-ਖੱਤਰੀ ਸਭਾ ਮੋਗਾ ਨੇ ਸ਼ਹੀਦੀ ਪਾਰਕ ਦੇ ਸ਼ਹੀਦੀ ਹਾਲ ਵਿਖੇ ਖੱਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌੜਾ ਦੀ ਅਗਵਾਈ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਸ਼ਹੀਦ ਏ ਆਜ਼ਮ ਭਗਤ ਸਿੰਘ, ਸੁਖਦੇਵ ਥਾਪਰ ਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸਾਬਕਾ ਮੰਤਰੀ ਮਾਲਤੀ ਥਾਪਰ, ਮਾਲਵਿਕਾ ਸੂਦ, ਵਰਿੰਦਰ ਕੌੜਾ, ਮੀਨਾ ਕੋਹਲੀ ਤੇ ਨੀਤੂ ਚੋਪੜਾ ਨੇ ਸ਼ਹੀਦਾਂ ਤੇ ਅਪਣੇ ਵਿਚਾਰ ਸਾਂਝੇ ਕਰਦੇ ਕਿਹਾ ਕਿ ਲੁਧਿਆਣਾ ਦੇ ਨੋਘਰਾ ਵਿਖੇ ਸ਼ਹੀਦ ਸੁਖਦੇਵ ਦੇ ਪੁਸ਼ਤੈਨੀ ਘਰ ਨੂੰ ਸ਼ਹੀਦ ਮਿਊਜ਼ੀਅਮ ਬਣਾਉਣ ਤੇ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦ ਸੁਖਦੇਵ ਦੇ ਨਾਂ ਤੇ ਰੱਖਣ ਦੀ ਮੰਗ ਕੀਤੀ | ਖੱਤਰੀ ਸਭਾ ਦੀ ਪੰਜਾਬ ਪ੍ਰਧਾਨ ਮੀਨਾ ਕੋਹਲੀ ਤੇ ਪ੍ਰਧਾਨ ਨੀਤੂ ਚੋਪੜਾ ਨੇ ਕਿਹਾ ਕਿ ਜੋ ਕੌਮ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀ ਹੈ, ਉਹ ਜਲਦ ਹੀ ਤਬਾਹ ਹੋ ਜਾਂਦੀ ਹੈ | ਇਸ ਮੌਕੇ ਤੇ ਖੱਤਰੀ ਸਭਾ ਨੇ ਸੁਦਰਸ਼ਨ ਕਪੂਰ, ਸੁਰਿੰਦਰ ਬਾਵਾ, ਕਿ੍ਸਨ ਲਾਲ, ਯੋਗਿੰਦਰ ਸਿੰਘ ਤੇ ਨਰਿੰਦਰਜੀਤ ਸਿੰਘ ਨੂੰ ਉਪਹਾਰ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਇੰਪਰੂਵਮੈਂਟ ਟਰੱਸਟ ਤੇ ਚੇਅਰਮੈਨ ਦੀਪਕ ਅਰੋੜਾ, ਖੱਤਰੀ ਸਭਾ ਤੇ ਚੇਅਰਮੈਨ ਜਤਿੰਦਰ ਬੇਦੀ, ਪ੍ਰਧਾਨ ਪਵਨ ਕੌਡਾ, ਕੈਸ਼ੀਅਰ ਨਾਨਕ ਚੋਪੜਾ, ਯੂਥ ਪ੍ਰਧਾਨ ਸ਼ਿਵ ਟੰਡਨ, ਜਸਵੰਤ ਰਾਏ ਅਨੰਦ, ਤਰਸੇਮ ਜੰਡ, ਮਨਜੀਤ ਕੱਕੜ, ਗੀਤਾ ਆਰੀਆ, ਪ੍ਰੋਮਿਲਾ ਮਨਰਾਈ, ਸੋਨੂੰ ਧਵਨ, ਧਰਮ ਰਕਸ਼ਾ ਮੰਚ ਦੇ ਪ੍ਰਧਾਨ ਸੋਨੂੰ ਅਰੋੜਾ, ਰਾਜੀਵ ਧਵਨ, ਨੀਲਮ ਧਵਨ, ਸੁਰੇਸ਼ ਭੱਲਾ, ਰਾਜ ਕਮਲ ਕਪੂਰ, ਪ੍ਰੀਤਪਾਲ ਕੋਹਲੀ, ਆਰੁਸ਼ ਚੋਪੜਾ, ਕਿ੍ਸ਼ਨ ਕੌਡਾ, ਸ਼ਿਵ ਚੋਪੜਾ, ਸੁਮਨ ਕਾਂਤ ਵਿਜ, ਨੀਸ਼ੀ ਰਾਕੇਸ਼ ਵਿਜ, ਰਮਨ ਸ਼ਾਹੀ, ਨਵਨੀਤ ਢੰਡ, ਵਿਕਾਸ ਕਪੂਰ, ਕਾਜਲ ਕਪੂਰ, ਕੇਵਲ ਕਿ੍ਸਨ, ਰਾਜੀਵ, ਮਨੋਜ ਜੈਸਵਾਲ, ਪੂਨਮ, ਬਲਰਾਜ ਤੇ ਹੋਰ ਹਾਜ਼ਰ ਸਨ |
ਧਰਮਕੋਟ, (ਪਰਮਜੀਤ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਪਿੰਡ ਤਲਵੰਡੀ ਭੰਗੇਰੀਆਂ ਦੇ ਗੁਰਦੁਆਰਾ ਸਾਹਿਬ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਸ਼ਹੀਦੇ ਆਜ਼ਮ ਭਗਤ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਚੇਤੇ ਕਰਦਿਆ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਸੂਬਾ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਪੰਨੂ, ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਕਿਸ਼ਨਪੁਰਾ, ਨਛੱਤਰ ਸਿੰਘ ਹੇਰਾਂ ਨੇ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ ਦੱਬੇ ਕੁਚਲਿਆਂ ਨੂੰ ਸਾਮਰਾਜਵਾਦ, ਪੂੰਜੀਵਾਦ, ਬ੍ਰਾਹਮਣਵਾਦ ਦੇ ਖ਼ਿਲਾਫ਼ ਸੰਘਰਸ਼ ਦੇ ਮੈਦਾਨ ਵਿਚ ਲਿਆਉਣ ਤੇ ਦੇਸ਼ ਵਿਚ ਚੱਲ ਰਿਹਾ ਜ਼ਾਲਮ ਰਾਜ ਪੁੱਟ ਕੇ ਤੇ ਕੁਦਰਤ ਪੱਖੀ ਰਾਜ ਲਿਆਉਣ ਦਾ ਸੱਦਾ ਦਿੱਤਾ | ਕਿਸਾਨ ਆਗੂਆਂ ਕਿਹਾ ਕਿ ਦੇਸ਼ ਵਿਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ ਤੇ ਇਹ ਰਾਜ ਪ੍ਰਬੰਧ ਸਰਮਾਏਦਾਰੀ ਦੀ ਤਾਨਾਸ਼ਾਹੀ ਹੈ, ਇਸ ਲਈ ਅੱਜ ਆਪਣੇ ਸ਼ਹੀਦਾਂ ਨੂੰ ਯਾਦ ਕਰਨ ਤੇ ਉਨ੍ਹਾਂ ਦੀ ਵਿਚਾਰਧਾਰਾ 'ਤੇ ਚੱਲਣ ਤੋਂ ਬਗੈਰ ਹੋਰ ਕੋਈ ਚਾਰਾ ਨਹੀਂ ਬਚਿਆ ਹੈ | ਇਸ ਮੌਕੇ ਸੀਨੀਅਰ ਆਗੂ ਜਗਤਾਰ ਸਿੰਘ ਮੱਦੋਕੇ, ਬੇਅੰਤ ਸਿੰਘ ਬੁੱਟਰ, ਗੁਰਮੇਲ ਸਿੰਘ, ਬਲਵੰਤ ਸਿੰਘ, ਤਲਵੰਡੀ ਮੱਲ੍ਹੀਆਂ, ਗੁਰਚਰਨ ਸਿੰਘ ਭਿੰਡਰ, ਹਰਬੰਸ ਸਿੰਘ ਸ਼ਾਹ ਵਾਲਾ, ਬਲਜਿੰਦਰ ਖੰਬੇ, ਸਾਹਿਬ ਸਿੰਘ ਝੰਡਾ ਬੱਗਾ, ਕੁਲਵਿੰਦਰ ਸਿੰਘ ਫ਼ੌਜੀ, ਰਣਜੀਤ ਸਿੰਘ ਚੀਮਾ, ਦਰਸ਼ਨ ਸਿੰਘ, ਅਤੇ ਦੇਵ ਮੋਗਾ, ਕੁਲਵਿੰਦਰ ਸਿੰਘ ਦੋਲੇ ਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਆਗੂ ਅਵਤਾਰ ਸਿੰਘ ਧਰਮ ਸਿੰਘ ਵਾਲਾ, ਗੁਰਮੇਲ ਸਿੰਘ ਤੇ ਹੋਰ ਹਾਜ਼ਰ ਸਨ |
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਵਸ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਤੇ ਸਕੂਲ ਸਟਾਫ਼ ਨੇ ਸ਼ਹੀਦਾਂ ਦੀ ਤਸਵੀਰ ਤੇ ਫੁੱਲਮਾਲਾ ਕਰਕੇ ਸਮਾਗਮ ਦਾ ਆਗਾਜ਼ ਕੀਤਾ | ਇਸ ਮੌਕੇ ਬੋਲਦਿਆਂ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਤੇ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ 23 ਮਾਰਚ 1931 ਦੇ ਅਮਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੌਜਵਾਨਾਂ ਦੇ ਅਸਲ ਨਾਇਕ ਹਨ | ਇਨ੍ਹਾਂ ਦੀ ਅਨੂਠੀ ਸ਼ਹਾਦਤ ਸਦਕਾ ਦੇਸ਼ ਆਜ਼ਾਦ ਹੋਇਆ ਹੈ | ਨੌਜਵਾਨ ਵਰਗ ਨੂੰ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਤੋਂ ਪੇ੍ਰਰਨਾ ਲੈ ਕੇ ਆਪਣੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨਾ ਚਾਹੀਦਾ ਹੈ | ਪਿ੍ੰਸੀਪਲ ਚਰਨਜੀਤ ਕੌਰ, ਵਾਈਸ ਪਿ੍ੰਸੀਪਲ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਜੀਵਨ ਸੰਗਰਾਮ ਬਾਰੇ ਰੌਸ਼ਨੀ ਪਾਉਂਦਿਆਂ ਇਨ੍ਹਾਂ ਮਹਾਨ ਸੁਤੰਤਰਤਾ ਸੰਗਰਾਮੀਆਂ ਦੁਆਰਾ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕੀਤਾ | ਇਸ ਸਮੇਂ ਹੋਰ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੇਸ਼ ਪ੍ਰੇਮ ਸਬੰਧੀ ਰਚਨਾਵਾਂ ਪੇਸ਼ ਕੀਤੀਆਂ |
ਮੋਗਾ, (ਜਸਪਾਲ ਸਿੰਘ ਬੱਬੀ)-ਖੱਤਰੀ ਸਭਾ ਮੋਗਾ ਵਲੋਂ ਚੇਅਰਮੈਨ ਐਡਵੋਕੇਟ ਵਿਜੇ ਧੀਰ ਤੇ ਪ੍ਰਧਾਨ ਡਾਕਟਰ ਐੱਮ. ਐੱਲ. ਜੈਦਕਾ ਦੀ ਪ੍ਰਧਾਨਗੀ ਵਿਚ ਖੱਤਰੀ ਭਵਨ ਮੋਗਾ ਵਿਖੇ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮ ਕੇ ਖ਼ੁਦ ਅਪਣੇ ਗਲਾਂ ਵਿਚ ਪਾ ਕੇ ਅਪਣੀ ਕੌਮ ਲਈ ਸ਼ਹੀਦ ਹੋਣ ਵਾਲੇ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਥਾਪਰ ਨੂੰ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਚਿੱਤਰ ਤੇ ਫ਼ੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਕੰਮ ਕਰਨ ਦਾ ਸੰਕਲਪ ਲਿਆ | ਐਡਵੋਕੇਟ ਵਿਜੇ ਧੀਰ ਨੇ ਕਿਹਾ ਕਿ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੀ ਸ਼ਹਾਦਤ ਨੇ ਸਾਨੂੰ ਦੇਸ਼ ਖ਼ਾਤਰ ਜਿਉਣ ਅਤੇ ਦੇਸ਼ ਖ਼ਾਤਰ ਮਰਨ ਦਾ ਰਸਤਾ ਵਿਖਾਇਆ ਹੈ | ਖੱਤਰੀ ਸਭਾ ਪ੍ਰਧਾਨ ਡਾਕਟਰ ਐਮ.ਐਲ. ਜੈਦਕਾ ਨੇ ਕਿਹਾ ਕਿ ਅਸੀਂ ਸ਼ਹੀਦਾਂ ਦਾ ਕਰਜ਼ ਨਹੀਂ ਉਤਾਰ ਸਕਦੇ | ਇਸ ਮੌਕੇ ਐੱਮ.ਐੱਲ. ਮੌਲੜੀ, ਰਕੇਸ਼ ਵਰਮਾ, ਭਜਨ ਪ੍ਰਕਾਸ਼ ਵਰਮਾ, ਬਲਜਿੰਦਰ ਸਿੰਘ ਸਹਿਗਲ, ਸੰਜੀਵ ਕੋੜਾ, ਸਰਬਜੀਤ ਮੈਗੀ, ਸੁਸ਼ੀਲ ਸਿਆਲ, ਦਿਨੇਸ਼ ਰਿਹਾਨ, ਹਰਪ੍ਰੀਤ ਸਿੰਘ ਸਹਿਗਲ, ਅਸ਼ੋਕ ਕਾਲੀਆ ਤੇ ਪ੍ਰਵੀਨ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ |

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਥੇਬੰਦਕ ਚੋਣ 23 ਅਪ੍ਰੈਲ ਨੂੰ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ ਨੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਤੇ ਹੋਰਨਾਂ ਜ਼ਿਲਿ੍ਹਆਂ ਦੀਆਂ ਜਥੇਬੰਦਕ ਚੋਣਾਂ ਲਗ-ਪਗ ...

ਪੂਰੀ ਖ਼ਬਰ »

ਅਣਪਛਾਤੀ ਲਾਸ਼ ਮਿਲੀ

ਸਮਾਲਸਰ, 23 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਜ਼ਿਲੇ੍ਹ ਦੇ ਪਿੰਡ ਮੱਲਕੇ ਕੋਲ ਪੁਲ ਨਹਿਰ ਘਰਾਟ ਥੱਲੇ ਇਕ ਚਾਲੀ ਪੰਜਾਹ ਸਾਲਾ ਵਿਅਕਤੀ ਦੀ ਨਗਨ ਹਾਲਤ ਵਿਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਰਾ ਗਰੁੱਪ ਜੈਤੋ ਨੂੰ ਇਸ ...

ਪੂਰੀ ਖ਼ਬਰ »

ਸਿੱਖ ਕੌਮ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ- ਪੀਰ ਮੁਹੰਮਦ

ਧਰਮਕੋਟ, 23 ਮਾਰਚ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਠਪੁਤਲੀ 'ਆਪ' ਸਰਕਾਰ ਵਲੋਂ ਅਣ ਐਲਾਨੀ ਐਮਰਜੈਂਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ...

ਪੂਰੀ ਖ਼ਬਰ »

ਡਾ. ਕੁਲਵਿੰਦਰ ਸਿੰਘ ਦੀ ਯਾਦ 'ਚ ਪਰਿਵਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਾਨ ਰਾਸ਼ੀ ਦੇ ਚੈੱਕ ਭੇਟ

ਬੱਧਨੀ ਕਲਾਂ, 23 ਮਾਰਚ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਕੁਲਨਾਜ਼ ਕੌਰ ਰੱਖੜਾ ਦੇ ਪਿਤਾ, ਨਵਜੋਤ ਹਸਪਤਾਲ ਬੱਧਨੀ ਕਲਾਂ ਦੇ ਐੱਮ. ਡੀ. ਡਾਕਟਰ ਨਵਜੋਤ ਕੌਰ ਰੱਖੜਾ ਦੇ ਪਤੀ ਅਤੇ ਦੀਪ ਹਸਪਤਾਲ ਨਿਹਾਲ ਸਿੰਘ ਵਾਲਾ ਦੇ ਐੱਮ. ਡੀ. ਡਾ. ਹਰਗੁਰਪ੍ਰਤਾਪ ਸਿੰਘ ਦੇ ਜੀਜਾ ਡਾ. ...

ਪੂਰੀ ਖ਼ਬਰ »

ਸਵ. ਹਰਦਿਆਲ ਸਿੰਘ ਗਿੱਲ ਅਕਾਲੀਆਂ ਵਾਲਾ ਨੂੰ ਸ਼ਰਧਾ ਦੇ ਫ਼ੁੱਲ ਭੇਟ

ਫ਼ਤਿਹਗੜ੍ਹ ਪੰਜਤੂਰ, 23 ਮਾਰਚ (ਜਸਵਿੰਦਰ ਸਿੰਘ ਪੋਪਲੀ)-ਕਸਬੇ ਦੇ ਨਾਲ ਲੱਗਦੇ ਪਿੰਡ ਅਕਾਲੀਆਂ ਵਾਲਾ ਦੇ ਸਾਬਕਾ ਸਰਪੰਚ ਸਵ: ਪ੍ਰੀਤਮ ਸਿੰਘ ਗਿੱਲ ਦੇ ਦੋਹਤੇ ਤੇ ਜਸਵਿੰਦਰ ਸਿੰਘ ਗਿੱਲ ਆਸਟ੍ਰੇਲੀਆ ਦੇ ਵੱਡੇ ਭਰਾ ਅਤੇ ਬਲਜੀਤ ਸਿੰਘ, ਜਗੀਰ ਸਿੰਘ ਦੇ ਪਿਤਾ ਹਰਦਿਆਲ ...

ਪੂਰੀ ਖ਼ਬਰ »

ਸਵ. ਪਿਆਰੇ ਲਾਲ ਗੋਇਲ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 23 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਉੱਘੀ ਸ਼ਖ਼ਸੀਅਤ ਤੇ ਸਮਾਜ ਸੇਵੀ ਭੂਸ਼ਨ ਗੋਇਲ ਰਿਟਾਇਰਡ ਕਾਨੂੰਗੋ, ਦਰਸ਼ਨ ਗੋਇਲ ਰਿਟਾਇਰਡ ਏ.ਐੱਫ.ਐੱਸ.ਓ. ਤੇ ਸੁਰਿੰਦਰ ਕੁਮਾਰ ਗੋਇਲ ਦੇ ਪਿਤਾ ਪਟਵਾਰੀ ਪਿਆਰੇ ਲਾਲ ਗੋਇਲ ਜੋ ਕਿ ਬੀਤੇ ਕੁਝ ਦਿਨ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਾਰਜਕਾਰਨੀ ਨੇ ਡਾ. ਗਰਗ ਦੀ ਅਗਵਾਈ ਹੇਠ ਸ਼ਹੀਦੀ ਦਿਵਸ ਮਨਾਇਆ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜਿਨ੍ਹਾਂ ਸ਼ਹੀਦਾਂ ਨੇ ਆਪਣੀ ਸ਼ਹੀਦੀ ਦੇ ਕੇ ਸਾਨੂੰ ਆਜ਼ਾਦੀ ਦੁਆਈ ਹੈ, ਉਨ੍ਹਾਂ ਸ਼ਹੀਦਾਂ ਨੂੰ ਸਾਨੂੰ ਹਮੇਸ਼ਾ ਆਪਣੇ ਪ੍ਰੇਰਨਾ ਸਰੋਤ ਮੰਨਦੇ ਹੋਏ ਉਨ੍ਹਾਂ ਨੂੰ ਯਾਦ ਕਰ ਕੇ ਉਨ੍ਹਾਂ ਦੇ ਸ਼ਹੀਦੀ ਦਿਵਸ ਅਤੇ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਦਾ 'ਆਪ' ਸਰਕਾਰ ਤੋਂ ਮੋਹ ਭੰਗ ਹੋਇਆ- ਕਾਕਾ ਲੋਹਗੜ੍ਹ

ਧਰਮਕੋਟ, 23 ਮਾਰਚ (ਪਰਮਜੀਤ ਸਿੰਘ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ 'ਆਪ' ਸਰਕਾਰ ਤੋਂ ਪੰਜਾਬ ਵਾਸੀਆਂ ਦਾ ਮੋਹ ਪਹਿਲੇ ਸਾਲ ਹੀ ਭੰਗ ਹੋ ਗਿਆ ਹੈ, ਕਿਉਂਕਿ ਜੋ ਪੰਜਾਬ ਵਾਸੀਆਂ ਨੂੰ ਆਪ ਨੇ ...

ਪੂਰੀ ਖ਼ਬਰ »

ਟਰਾਂਸਫਾਰਮਰ ਚੋਰੀ ਕਰਦਾ ਚੋਰ ਮੌਕੇ 'ਤੇ ਕਾਬੂ, ਦੋ ਫ਼ਰਾਰ

ਸਮਾਧ ਭਾਈ, 23 ਮਾਰਚ (ਜਗਰੂਪ ਸਿੰਘ ਸਰੋਆ)-ਜਿੱਥੇ ਕਿ ਪੂਰੇ ਪੰਜਾਬ ਵਿਚ ਕਿਸਾਨਾਂ ਦੀਆਂ ਮੋਟਰਾਂ ਅਤੇ ਤੇਲ ਚੋਰੀ ਹੋਣ ਦੀਆਂ ਘਟਨਾਵਾਂ ਨੂੰ ਪੁਲਿਸ ਪ੍ਰਸ਼ਾਸਨ ਕਾਬੂ ਪਾਉਣ ਤੋਂ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ ਉੱਥੇ ਵੱਖ-ਵੱਖ ਥਾਈਾ ਕਿਸਾਨਾਂ ਵਲੋਂ ਕਾਬੂ ਕਰਕੇ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਭਲਕੇ

ਮੋਗਾ, 23 ਮਾਰਚ (ਅਸ਼ੋਕ ਬਾਂਸਲ)-ਸ਼ਰਨ ਫਾਊਾਡੇਸ਼ਨ ਮੋਗਾ ਵਲੋਂ 16ਵਾਂ ਅੱਖਾਂ ਦਾ ਮੁਫ਼ਤ ਕੈਂਪ ਜਿਸ ਵਿਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ, ਐਨਕਾਂ ਅਤੇ ਲੈਨਜ ਵੀ ਮੁਫ਼ਤ ਪਾਏ ਜਾਣਗੇ, 25 ਮਾਰਚ ਦਿਨ ਸਨਿੱਚਰਵਾਰ ਨੂੰ ਸਵੇਰੇ 9:30 ਤੋਂ 1 ਵਜੇ ਤੱਕ ਥਾਣਾ ਸਿਟੀ ਸਾਊਥ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਮਲੋਟ, 23 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਦੇ ਰੇਲਵੇ ਕੁਆਰਟਰਾਂ ਕੋਲੋਂ ਇਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ, ਜਿਸ 'ਤੇ ਕਾਰਵਾਈ ਕਰਦਿਆਂ ਰੇਲਵੇ ਪੁਲਿਸ ਨੇ ਮਿ੍ਤਕ ਦੇਹ ਨੂੰ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ¢ ...

ਪੂਰੀ ਖ਼ਬਰ »

ਐਂਜਲਸ ਇੰਟਰਨੈਸ਼ਨਲ ਵਲੋਂ ਵੀਜ਼ਿਆਂ ਦੀ ਭਰਮਾਰ- ਗੁਰਪ੍ਰੀਤ ਸਿੰਘ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ | ਸੰਸਥਾ ਦੁਆਰਾ ਸਟੱਡੀ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਲਗਵਾ ਕੇ ਲੋਕਾਂ ਦੇ ਵਿਦੇਸ਼ਾਂ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦੇ ਨਰਸਰੀ ਤੋਂ ਦੂਜੀ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਸੋਹਣੇ ਅੰਕ ਲੈ ਕੇ ਮਾਪਿਆਂ ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਨਰਸਰੀ ਵਿਚ ...

ਪੂਰੀ ਖ਼ਬਰ »

ਡੀ. ਐੱਮ. ਕਾਲਜ ਮੋਗਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮੋਗਾ, 23 ਮਾਰਚ (ਅਸ਼ੋਕ ਬਾਂਸਲ)-ਭਾਰਤ ਸਰਕਾਰ, ਖੇਡ ਵਿਭਾਗ, ਯੂਥ ਪ੍ਰੋਗਰਾਮ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡੀ. ਐੱਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਮਹਿਲਾਵਾਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਅੱਜ ਰਸਾ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਦੁਆਰਾ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ | ਪੰਜਾਬ ਵਿਧਾਨ ਸਭਾ ਪਹੁੰਚ ਕੇ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਾਘਾ ਪੁਰਾਣਾ, 23 ਮਾਰਚ (ਕਿ੍ਸ਼ਨ ਸਿੰਗਲਾ)-ਪੰਜਾਬ ਕਾਨਵੈਂਟ ਸਕੂਲ ਬਾਘਾ ਪੁਰਾਣਾ ਦਾ ਯੂਨੀਅਰ ਵਿੰਗ ਦਾ ਸੈਸ਼ਨ 2022-23 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਹਰ ਵਾਰ ਦੀ ਤਰ੍ਹਾਂ ਬੱਚਿਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਾਪਤੀਆਂ ਕੀਤੀਆ ਅਤੇ ਸਾਰੀਆਂ ਹੀ ਕਲਾਸਾਂ ਦਾ ਨਤੀਜਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਕਿੰਡਰਗਾਰਟਨ ਵਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਅਕੈਡਮਿਕ ਸਾਲ 2022-23 ਦੇ ਸਾਲਾਨਾ ਨਤੀਜਿਆਂ ਦੇ ਪਹਿਲੇ ਫੇਸ ਵਿਚੋਂ ਕਿੰਡਰਗਾਰਟਨ ਦੀਆਂ ਕਲਾਸਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ, ਜਿਸ ਦੌਰਾਨ ਵਿਦਿਆਰਥੀਆਂ ਦੀ ਸਾਲਾਨਾ ਰਿਪੋਰਟ ਮਾਪਿਆਂ ਨਾਲ ਸਾਂਝੀ ...

ਪੂਰੀ ਖ਼ਬਰ »

ਪ੍ਰਧਾਨ ਤਰਸੇਮ ਸਿੰਘ ਮੱਲਾ ਨੂੰ ਸਦਮਾ, ਜੀਜੇ ਦਾ ਦਿਹਾਂਤ

ਮੋਗਾ, 23 ਮਾਰਚ (ਸੁਰਿੰਦਰਪਾਲ ਸਿੰਘ)-ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਤਰਸੇਮ ਸਿੰਘ ਮੱਲਾ, ਸੁੱਚਪਾਲ ਸਿੰਘ ਆੜ੍ਹਤੀ ਤਲਵੰਡੀ ਭਾਈ, ਬਲਵਿੰਦਰ ਸਿੰਘ ਕਾਲਾ ਯੂ. ਐੱਸ. ਏ. ਦੇ ਜੀਜਾ ਜੀ, ਸਚਿਨਪ੍ਰੀਤ ਸਿੰਘ ਲੱਕੀ ਦੇ ਪਿਤਾ, ਅਰਪਿਤ ਸਿੰਘ ਯੂ. ...

ਪੂਰੀ ਖ਼ਬਰ »

ਬੋਸ਼ੀਆ ਚੈਂਪੀਅਨਸ਼ਿਪ ਸਮਾਪਤ, ਸਰਗਮ ਰੌਂਤਾ ਨੇ ਪੰਜਾਬ ਵਲੋਂ ਲਿਆ ਭਾਗ

ਬੱਧਨੀ ਕਲਾਂ, 23 ਮਾਰਚ (ਸੰਜੀਵ ਕੋਛੜ)-ਡਾ. ਰਾਜਵਿੰਦਰ ਸਿੰਘ ਰੌਂਤਾ ਨੇ ਪੈੱ੍ਰਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਰਾਜਪੂਤਾਨਾ ਰਾਈਫ਼ਲ ਸੈਂਟਰ ਨਵੀਂ ਦਿੱਲੀ ਵਿਖੇ ਸਰੀਰਕ ਤੌਰ 'ਤੇ ਅਪੰਗ ਖਿਡਾਰੀਆਂ ਦੀ ਬੋਸ਼ੀਆ ਚੈਂਪੀਅਨਸ਼ਿਪ ਹੋਈ | ਬੋਸ਼ੀਆ ...

ਪੂਰੀ ਖ਼ਬਰ »

ਬਲਦੇਵ ਸਿੰਘ ਕਿਸਾਨ-ਮਜ਼ਦੂਰ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕੋਟ ਈਸੇ ਖਾਂ, 23 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਕਿਸਾਨ ਮਜ਼ਦੂਰ ਮੋਰਚਾ ਪੰਜਾਬ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਦੀ ਬੈਠਕ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘਾਂ ਨੇੜੇ ਮੇਨ ਚੌਕ ਵਿਖੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਨੇ ਨਤੀਜਾ ਐਲਾਨਿਆ

ਬਾਘਾ ਪੁਰਾਣਾ, 23 ਮਾਰਚ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਹਾਈ ਸਕੂਲ ਘੋਲੀਆ ਕਲਾਂ ਵਿਖੇ ਸਕੂਲ ਦੇ ਚੇਅਰਮੈਨ ਜਸਪ੍ਰੀਤ ਸਿੰਘ ਸਿੱਧੂ ਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੈਸ਼ਨ 2022-23 ਦਾ ਨਤੀਜਾ ਐਲਾਨਿਆ ਗਿਆ, ਜਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX