ਫ਼ਿਰੋਜ਼ਪੁਰ, 23 ਮਾਰਚ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਫ਼ਿਰੋਜ਼ਪੁਰ ਦੇ ਤੂੜੀ ਬਾਜ਼ਾਰ ਸਥਿਤ ਗੁਪਤ ਟਿਕਾਣੇ ਉੱਪਰੋਂ ਨਾਜਾਇਜ਼ ਕਬਜ਼ਾ ਛਡਵਾ ਕੇ ਇਸ ਨੂੰ ਲਾਇਬ੍ਰੇਰੀ ਅਤੇ ਮਿਊਜ਼ੀਅਮ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵਲੋਂ ਅੱਜ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸ਼ਹੀਦੀ ਦਿਹਾੜੇ ਮੌਕੇ ਧਰਮਸ਼ਾਲਾ ਭਾਈ ਮੋਤੀ ਰਾਮ ਵਿਖੇ ਵੱਡਾ ਇਕੱਠ ਕੀਤਾ ਗਿਆ ਅਤੇ ਸ਼ਹੀਦਾਂ ਦੇ ਤੂੜੀ ਬਾਜ਼ਾਰ 'ਚ ਸਥਿਤ ਗੁਪਤ ਟਿਕਾਣੇ ਤੱਕ ਰੋਸ ਮਾਰਚ ਕੱਢ ਕੇ ਤੂੜੀ ਬਾਜ਼ਾਰ ਵਿਖੇ ਰੋਹ ਭਰਪੂਰ ਧਰਨਾ ਪ੍ਰਦਰਸ਼ਨ ਕੀਤਾ | ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਆਏ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਦਾ, ਜਨਰਲ ਸਕੱਤਰ ਮੰਗਾ ਆਜ਼ਾਦ ਨੇ ਕਿਹਾ ਕਿ ਇਤਿਹਾਸਕਾਰ ਰਾਕੇਸ਼ ਕੁਮਾਰ ਨੇ ਤੂੜੀ ਬਾਜ਼ਾਰ ਵਿਖੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਗੁਪਤ ਟਿਕਾਣੇ ਦੀ ਕੀਤੀ ਖੋਜ ਦੌਰਾਨ ਪ੍ਰਾਪਤ ਦਸਤਾਵੇਜ਼ਾਂ ਰਾਹੀਂ ਸਾਬਿਤ ਕਰ ਦਿੱਤਾ ਕਿ ਇੱਥੇ ਭਗਤ ਸਿੰਘ ਤੇ ਉਨ੍ਹਾਂ ਦੇ ਦਰਜਨ ਦੇ ਕਰੀਬ ਕ੍ਰਾਂਤੀਕਾਰੀ ਸਾਥੀ 10 ਅਗਸਤ 1928 ਤੋਂ 4 ਫਰਵਰੀ 1929 ਤੱਕ ਰਹਿੰਦੇ ਰਹੇ ਹਨ | ਇਹ ਟਿਕਾਣਾ ਉਨ੍ਹਾਂ ਦੀ ਕ੍ਰਾਂਤੀਕਾਰੀ ਪਾਰਟੀ ਦਾ ਪੰਜਾਬ ਦਾ ਹੈੱਡ ਕੁਆਰਟਰ ਸੀ | ਇਸੇ ਚੁਬਾਰੇ 'ਚ ਸਾਂਡਰਸ ਨੂੰ ਮਾਰਨ ਦੀ ਪਲੈਨਿੰਗ ਕੀਤੀ ਗਈ, ਭਗਤ ਸਿੰਘ ਨੇ ਰੂਪੋਸ਼ ਹੋਣ ਲਈ ਆਪਣੇ ਕੇਸ ਕਟਵਾਏ, ਕ੍ਰਾਂਤੀਕਾਰੀ ਸ਼ਿਵ ਵਰਮਾ ਨੇ ਚਾਂਦ ਰਸਾਲੇ ਲਈ 56 ਸ਼ਹੀਦਾਂ ਦੀਆਂ ਜੀਵਨੀਆਂ ਲਿਖੀਆਂ, ਇੱਥੇ ਹੀ ਭਗਤ ਸਿੰਘ ਦਾ ਪਿਸਟਲ ਸਰਕਾਰੀ ਗਵਾਹ ਬਣੇ ਜੈ ਗੋਪਾਲ ਨੇ ਦੇਖਿਆ | ਜਥੇਬੰਦੀ ਦੇ ਸੂਬਾ ਖ਼ਜ਼ਾਨਚੀ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂਕੇ ਨੇ ਕਿਹਾ ਕਿ ਇਹ ਮਹਿਜ਼ ਇਮਾਰਤ ਨਹੀਂ ਇਹ ਸ਼ਹੀਦਾਂ ਦਾ ਸੁਪਨਾ ਰੁਲ ਰਿਹਾ ਹੈ, ਜਿੱਥੇ ਬੈਠ ਕੇ ਉਨ੍ਹਾਂ ਨੇ ਬਰਾਬਰੀ ਵਾਲਾ ਸਮਾਜ ਬਣਾਉਣ ਦਾ ਸੁਪਨਾ ਦੇਖਿਆ | ਉਨ੍ਹਾਂ ਦੱਸਿਆ ਕਿ ਇਸ ਟਿਕਾਣੇ ਨੂੰ ਪੰਜਾਬ ਸਰਕਾਰ ਨੇ 17 ਮਾਰਚ 2015 ਵਿਚ ਨੋਟੀਫ਼ਿਕੇਸ਼ਨ ਜਾਰੀ ਕਰਕੇ ਸੁਰੱਖਿਅਤ ਇਮਾਰਤ ਐਲਾਨਿਆ ਹੋਇਆ, ਪਰ ਉਸ ਤੋਂ ਬਾਅਦ ਅੱਗੇ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ | ਆਪਣੇ ਆਪ ਨੂੰ ਸ਼ਹੀਦਾਂ ਦੀ ਵਾਰਸ ਕਹਾਉਂਦੀ ਆਮ ਆਦਮੀ ਪਾਰਟੀ ਸਰਕਾਰ ਨੇ ਵੀ ਭਗਤ ਸਿੰਘ ਦੇ ਨਾਮ 'ਤੇ ਆਪਣੀ ਸਿਆਸਤ ਚਮਕਾਈ ਹੈ ਤੇ ਉਨ੍ਹਾਂ ਦਾ ਨਾਮ ਵਰਤਿਆ ਹੈ | ਸ਼ਹੀਦਾਂ ਦੀਆਂ ਨਿਸ਼ਾਨੀਆਂ ਰੁਲ ਰਹੀਆਂ ਹਨ ਮੁੱਖ ਮੰਤਰੀ ਭਗਵੰਤ ਮਾਨ ਹੁਸੈਨੀਵਾਲਾ ਵਿਖੇ ਆਉਣ ਦੇ ਬਾਵਜੂਦ ਇਸ ਇਤਿਹਾਸਕ ਟਿਕਾਣੇ ਬਾਰੇ ਇਕ ਸ਼ਬਦ ਤੱਕ ਨਹੀਂ ਬੋਲੇ | ਲੁਧਿਆਣਾ 'ਚ ਸ਼ਹੀਦ ਸੁਖਦੇਵ ਦਾ ਘਰ ਢਾਹ ਦਿੱਤਾ ਗਿਆ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਘਰ ਖ਼ਸਤਾ ਹਾਲਤ 'ਚ ਹੈ, ਸ਼ਹੀਦ ਮਦਨ ਲਾਲ ਢੀਂਗਰਾ ਦਾ ਘਰ ਢਹਿ ਢੇਰੀ ਹੋ ਗਿਆ ਹੈ, ਪਰ ਕੋਈ ਵੀ ਰੰਗ ਬਿਰੰਗੀ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਹਰਜਿੰਦਰ ਖੋਖਰ, ਰਜਿੰਦਰ ਰਾਜੇਆਣਾ, ਸਤਨਾਮ ਡਾਲਾ, ਲਖਵੀਰ ਬੀਹਲੇ ਵਾਲਾ, ਜਸਵੰਤ ਜਵਾਏ ਸਿੰਘ ਵਾਲਾ, ਨਗਿੰਦਰ ਆਜ਼ਾਦ, ਰਾਜਦੀਪ ਸਮਾਘ, ਵਿਜੇ ਕੁਮਾਰ, ਰਾਜਪ੍ਰੀਤ ਸਿੰਘ, ਮਲਕੀਤ ਡੋਹਕ, ਸੁਰਿੰਦਰ ਢਿੱਲਵਾਂ, ਕੁਲਵੰਤ ਬੀਹਲੇ ਵਾਲਾ, ਬਿ੍ਜ ਲਾਲ ਰਾਜੇਆਣਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਧੀਰਜ ਕੁਮਾਰ, ਸੁਖਪ੍ਰੀਤ ਮੋੜ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਡਾ: ਸੁਖਚੈਨ ਸਿੰਘ ਫ਼ਾਜ਼ਿਲਕਾ, ਹਰਪ੍ਰੀਤ ਸਿੰਘ ਝਬੇਲਵਾਲੀ ਆਦਿ ਨੇ ਵੀ ਸੰਬੋਧਨ ਕੀਤਾ |
ਫ਼ਿਰੋਜ਼ਸ਼ਾਹ, 23 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਮਿਸਲ ਸਤਲੁਜ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਘੱਲ ਖ਼ੁਰਦ ਨਹਿਰਾਂ 'ਤੇ ਸ਼ੁਰੂ ਮੁੱਦਕੀ ਮੋਰਚਾ ਅੱਠਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ, ਅੱਠਵੇਂ ਦਿਨ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ...
ਮੱਲਾਂਵਾਲਾ, 23 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਅਹਿਮ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਭੱੁਲਰ ਬਲਾਕ ਪ੍ਰਧਾਨ ਨੇ ਕੀਤੀ | ਮੀਟਿੰਗ ਵਿਚ ਜਥੇ: ਮਨਮੋਹਨ ਸਿੰਘ ਥਿੰਦ ਸਕੱਤਰ ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਪੰਜਾਬ ਵਿਚ ਕਠਪੁਤਲੀ ਆਪ ਸਰਕਾਰ ਵਲੋਂ ਅਣ-ਐਲਾਨੀ ਐਮਰਜੈਂਸੀ ਲਾਉਣ ਤੇ ਦਮਨਕਾਰੀ ਨੀਤੀਆਂ ਵਾਲੇ ਕਦਮ ਚੁੱਕ ਕੇ ਦਹਿਸ਼ਤ ਫੈਲਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ...
ਫ਼ਿਰੋਜ਼ਪੁਰ, 23 ਮਾਰਚ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਿੱਕਰ ਸਿੰਘ ਕੁਤਬੇ ਵਾਲਾ ਤੇ ਗੁਰਜੀਤ ਸਿੰਘ ਚੀਮਾ ਸਾਥੀਆਂ ਸਮੇਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ...
ਜ਼ੀਰਾ, 23 ਮਾਰਚ (ਪ੍ਰਤਾਪ ਸਿੰਘ ਹੀਰਾ)-ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਯਾਦ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵੱਲੋਂ ਜ਼ੀਰਾ ਨੇੜਲੇ ਪਿੰਡ ...
ਕੁੱਲਗੜ੍ਹੀ, 23 ਮਾਰਚ (ਸੁਖਜਿੰਦਰ ਸਿੰਘ ਸੰਧੂ)-ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਬਾਦਲ ਨੂੰ ਮਿਲੀ ਰਾਹਤ ਨਾਲ ਸੱਚ ਦੀ ਜਿੱਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਆਗੂ ਹਰਪ੍ਰੀਤ ਸਿੰਘ ਸ਼ੇਰ ਖਾਂ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਅੱਠ ...
ਫ਼ਿਰੋਜ਼ਪੁਰ, 23 ਮਾਰਚ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂਥ ਵਿੰਗ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਦਿਉਲ ਅਤੇ ਦਫ਼ਤਰ ਸਕੱਤਰ ਜਗਜੀਤ ਸਿੰਘ ਸ਼ੂਸ਼ਕ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਲ ਕੇ ...
ਖੋਸਾ ਦਲ ਸਿੰਘ, 23 ਮਾਰਚ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਵਿਧਾਨ ਸਭਾ ਦੇ ਜ਼ੀਰੋ ਆਵਰ ਵਿਚ ਜ਼ੀਰਾ ਸ਼ਰਾਬ ਫੈਕਟਰੀ ਦਾ ਮੁੱਦਾ ਬੇਬਾਕੀ ਨਾਲ ਸਦਨ ਦੇ ਸਾਹਮਣੇ ਰੱਖਿਆ ਹੈ | ਜ਼ਿਕਰਯੋਗ ਹੈ ਕਿ ਜ਼ੀਰਾ ਸਥਿਤ ਸ਼ਰਾਬ ਫੈਕਟਰੀ ਨੂੰ ...
ਫ਼ਿਰੋਜ਼ਪੁਰ, 23 ਮਾਰਚ (ਕੁਲਬੀਰ ਸਿੰਘ ਸੋਢੀ)- ਬਰਤਾਨਵੀ ਸਾਮਰਾਜ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦੀ ਦੇਣ ਵਾਲੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਹਰ ਸਾਲ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ...
ਜ਼ੀਰਾ, 23 ਮਾਰਚ (ਪ੍ਰਤਾਪ ਸਿੰਘ ਹੀਰਾ, ਮਨਜੀਤ ਸਿੰਘ ਢਿੱਲੋਂ)-ਅੱਜ ਅਦਾਲਤ ਫ਼ਰੀਦਕੋਟ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਨੂੰ ਲੈ ਕੇ ਪਾਰਟੀ ਵਰਕਰਾਂ ...
ਮਮਦੋਟ, 23 ਮਾਰਚ (ਸੁਖਦੇਵ ਸਿੰਘ ਸੰਗਮ)- ਸਿਵਲ ਹਸਪਤਾਲ ਮਮਦੋਟ ਵਿਖੇ ਲੜਕੀਆਂ ਦੇ ਮਾਣ-ਸਤਿਕਾਰ, ਚੰਗੀ ਪੜ੍ਹਾਈ ਤੇ ਪੂਰਨ ਖ਼ੁਰਾਕ ਦਾ ਸੁਨੇਹਾ ਦਿੰਦਿਆਂ ਕੰਜਕ ਪੂਜਨ ਕੀਤਾ ਗਿਆ | ਡਾਕਟਰ ਰੇਖਾ ਐੱਸ.ਐਮ.ਓ. ਮਮਦੋਟ ਵਲੋਂ ਮਾਂ ਭਗਵਤੀ ਦੀ ਜੋਤ ਜਗਾ ਕੇ ਕੰਜਕਾਂ ਦੀ ਪੂਜਾ ...
ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...
ਗੁਰੂਹਰਸਹਾਏ, 23 ਮਾਰਚ (ਹਰਚਰਨ ਸਿੰਘ ਸੰਧੂ)- ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਪਿਛਲੇ ਲਗਭਗ 6-7 ਮਹੀਨੇ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਕਰਮਚਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਮੁਲਾਜ਼ਮ ਮਾਨਸਿਕ ਤਣਾਅ ਵਿਚ ਹਨ | ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਹੱਸ-ਹੱਸ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਭਾਜਪਾ ਆਗੂਆਂ ਵਲੋਂ ਹੁਸੈਨੀਵਾਲਾ ਵਿਖੇ ਪਹੁੰਚ ਸ਼ਹੀਦਾਂ ਦੇ ...
ਮਮਦੋਟ, 23 ਮਾਰਚ (ਰਾਜਿੰਦਰ ਸਿੰਘ ਹਾਂਡਾ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਬਲਾਂ ਅਤੇ ਕੇਂਦਰੀ ਏਜੰਸੀਆਂ ਵਲੋਂ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ | ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਕਾਲਜ ਮੋਹਕਮ ਖਾਂ ਵਾਲਾ ਫ਼ਿਰੋਜ਼ਪੁਰ ਵਿਖੇ ਐਨ.ਐੱਸ.ਐੱਸ. ਕੈਂਪ ਦੇ ਚੌਥੇ ਦਿਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਕਾਲਜ ...
ਜ਼ੀਰਾ, 23 ਮਾਰਚ (ਮਨਜੀਤ ਸਿੰਘ ਢਿੱਲੋਂ)-ਸਥਾਨਿਕ ਸ੍ਰੀ ਬਜ਼ਰੰਗ ਭਵਨ ਮੰਦਿਰ ਜ਼ੀਰਾ ਵਿਖੇ 44ਵਾਂ ਚਾਰ ਦਿਨਾਂ ਸ੍ਰੀ ਸਨਾਤਨ ਧਰਮ ਸੰਮੇਲਨ ਦੀ ਸ਼ੁਰੂਆਤ ਅੱਜ ਝੰਡਾ ਪੂਜਨ ਨਾਲ ਕੀਤੀ ਗਈ | ਇਸ ਸੰਬੰਧੀ ਸ਼੍ਰੀ ਬਜ਼ਰੰਗ ਭਵਨ ਮੰਦਿਰ ਜ਼ੀਰਾ ਵਿਖੇ ਪ੍ਰਬੰਧਕ ਕਮੇਟੀ ਦੇ ...
ਫ਼ਿਰੋਜ਼ਪੁਰ, 23 ਮਾਰਚ (ਕੁਲਬੀਰ ਸਿੰਘ ਸੋਢੀ)- ਅੰਗਰੇਜ਼ਾਂ ਦੇ ਚੁੰਗਲ ਵਿਚੋਂ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਜ਼ਿੰਦਗੀ ਕੁਰਬਾਨ ਕਰਨ ਵਾਲੇ ਨੌਜਵਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜਾ 'ਤੇ ਸੂਬੇ ਭਰ ਵਿਚ ਲੋਕਾਂ ਵਲੋਂ ਸ਼ਰਧਾ ...
ਤਲਵੰਡੀ ਭਾਈ, 23 ਮਾਰਚ (ਕੁਲਜਿੰਦਰ ਸਿੰਘ ਗਿੱਲ)- ਨੌਜਵਾਨ ਲੋਕ ਭਲਾਈ ਸਭਾ ਤਲਵੰਡੀ ਭਾਈ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...
ਫ਼ਿਰੋਜ਼ਪੁਰ, 23 ਮਾਰਚ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਨੇ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਕਿਸਾਨਾਂ ਮਜ਼ਦੂਰਾਂ ਨੇ ਵਿਸ਼ਾਲ ਧਰਨਾ ...
ਜ਼ੀਰਾ, 23 ਮਾਰਚ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਬੋਤੀਆਂ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ ਅਤੇ ਉਪ ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਨੌਜਵਾਨ ਵਰਗ ਨੂੰ ਸ਼ਹੀਦਾਂ ਵਲੋਂ ਦਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਧਰਮਪਾਲ ਬਾਂਸਲ ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਲੋਂ ਸ਼ਹੀਦ ਭਗਤ ਸਿੰਘ ਦੇ ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਰੋਟਰੀ ਕਲੱਬ ਫ਼ਿਰੋਜ਼ਪੁਰ ਦੇ ਮੈਂਬਰਾਂ ਵਲੋਂ ਹੁਸੈਨੀਵਾਲਾ ਵਿਖੇ ਪਹੁੰਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਲੱਬ ਦੇ ...
ਫ਼ਿਰੋਜ਼ਪੁਰ, 23 ਮਾਰਚ (ਤਪਿੰਦਰ ਸਿੰਘ)- ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਗਿਆਨ ਵਾਟਿਕਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਦੀਵਾਨ ਚੰਦ ...
ਗੁਰੂਹਰਸਹਾਏ, 23 ਮਾਰਚ (ਹਰਚਰਨ ਸਿੰਘ ਸੰਧੂ)- ਸ਼ਹੀਦਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਨਾਂਅ ਬਦਲ ਕੇ 'ਸ਼ਹੀਦੇ ਆਜ਼ਮ' ਰੱਖਣਾ ਚਾਹੀਦਾ ਹੈ, ਇਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX