ਤਾਜਾ ਖ਼ਬਰਾਂ


ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  2 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  8 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  18 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  34 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  52 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਬਠਿੰਡਾ

ਸਹਾਰਾ ਜਨ ਸੇਵਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਬਠਿੰਡਾ, 23 ਮਾਰਚ (ਅਵਤਾਰ ਸਿੰਘ ਕੈਂਥ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਵਲੋਂ ਭਾਰਤ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ 92ਵਾਂ ਸ਼ਹੀਦੀ ਦਿਹਾੜਾ ਸਥਾਨਕ ਭਗਤ ਸਿੰਘ ਯਾਦਗਾਰ ਪਾਰਕ ਆਰੀਆ ਸਮਾਜ ਚੌਕ ਵਿਖੇ ਮਨਾਇਆ ਗਿਆ¢ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ ਯਾਦਗਾਰ ਪਾਰਕ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਸੀ | ਸ਼ਹੀਦੀ ਦਿਹਾੜੇ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਰੇ ਨੇ ਬੋਲਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਇਹ ਸੁਫ਼ਨਾ ਸੀ ਕਿ ਆਜ਼ਾਦ ਭਾਰਤ ਵਿਚ ਇਕ ਅਜਿਹਾ ਲੁੱਟ ਰਹਿਤ, ਨਿਆਂ ਪਸੰਦ ਤੇ ਬਰਾਬਰੀ 'ਤੇ ਆਧਾਰਿਤ ਸਮਾਜਵਾਦੀ ਨਿਜ਼ਾਮ ਸਥਾਪਿਤ ਕੀਤਾ ਜਾਵੇ, ਜਿਸ ਵਿਚ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨਾ ਹੋਵੇ ਅਤੇ ਦੇਸ਼ ਵਿਚ ਅਮਨ-ਸ਼ਾਂਤੀ ਬਰਕਰਾਰ ਰਹੇ¢ ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸਕ ਕੁਰਬਾਨੀਆਂ ਸਦਕਾਂ ਹੀ ਅਸੀਂ ਅੱਜ ਇਕ ਆਜ਼ਾਦ ਦੇਸ਼ 'ਚ ਸਾਹ ਲੈ ਰਹੇ ਹਾਂ¢ ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਚੱਲਣ ਅਤੇ ਨਸ਼ੇ ਵਰਗੀਆਂ ਭੈੜੀਆਂ ਅਲਾਮਤਾਂ ਦਾ ਤਿਆਗ ਕਰਕੇ ਇਕ ਚੰਗੇ ਸਮਾਜ ਦੀ ਸਿਰਜਣਾਂ ਕਰਕੇ ਆਪਣੀ ਜ਼ਿੰਦਗੀ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ¢ ਉਨ੍ਹਾਂ ਅਮਨ ਸ਼ਾਂਤੀ ਦੇ ਪ੍ਰਤੀਕ ਚਿੱਟੇ ਕਬੂਤਰ ਅਤੇ ਤਿਰੰਗੇ ਵਾਂਗੂ ਗੁਬਾਰੇ ਅਸਮਾਨ ਵਿਚ ਛੱਡੇ | ਸਹਾਰਾ ਟੀਮ ਦੇ ਵਰਕਰਾਂ ਵਲੋਂ ਦੇਸ਼ ਭਗਤੀ ਦੇ ਗੀਤ ਗਾਇਨ 'ਸਰ ਫ਼ਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ | ਦੇਖਨਾ ਹੈ ਜ਼ੋਰ ਕਿਤਨਾ, ਬਾਜੂਏ ਕਾਤਿਲ ਮੇਂ ਹੈ' ਉਪਰੰਤ ਫੁੱਲਾਂ ਦੀ ਵਰਖ਼ਾ ਕੀਤੀ ਗਈ | ਇਸ ਤੋਂ ਇਲਾਵਾ ਸਹਾਰਾ ਦੇ ਸਰਪ੍ਰਸਤ ਸਮਾਜ ਸੇਵੀ ਜਨਕ ਰਾਜ ਅਗਰਵਾਲ, ਸੰਸਥਾ ਦੇ ਬਾਨੀ ਵਿਜੇ ਗੋਇਲ, ਚੇਅਰਮੈਨ ਪੰਕਜ ਸਿੰਗਲਾ, ਪਾਰਸ ਸਿੰਘ ਪਵਾਰ, ਪ੍ਰਧਾਨ ਗੌਤਮ ਗੋਇਲ, ਟੇਕ ਚੰਦ, ਜੱਗਾ, ਅਸ਼ੋਕ ਗੋਇਲ, ਰਾਜਿੰਦਰ ਕੁਮਾਰ, ਵਿੱਕੀ ਕੁਮਾਰ, ਵਿਜੇ ਐਮ.ਸੀ., ਸੁਦਰਸ਼ਨ. ਗੋਇਲ, ਕੇਵਲ ਬਾਂਸਲ, ਸੰਦੀਪ ਗਿੱਲ, ਸੁਮਿਤ ਢੀਂਗਰਾ, ਹਰਬੰਸ ਸਿੰਘ, ਗੁਰਵਿੰਦਰ ਬਿੰਦੀ, ਸੁਨੀਲ ਗਰਗ ਲੱਕੀ, ਪੰਕਜ ਨਾਨਾਵਤ, ਰਮਨ ਸਿੰਘ ਸਿੱਧੂ, ਇੰਦਰਜੀਤ ਸਿੰਘ, ਵਿੱਕੀ ਚੌਹਾਨ, ਸੰਦੀਪ ਗੋਇਲ, ਸ਼ਾਮ ਮਿੱਤਲ, ਆਸ਼ੂ ਗੋਇਲ, ਰੌਕੀ ਗੋਇਲ, ਪਵਨ ਜਿੰਦਲ ਆਦਿ ਹਾਜ਼ਰ ਸਨ¢
ਸ਼ਹੀਦ ਭਗਤ ਸਿੰਘ ਪਾਰਕ 'ਚ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਰੋਹ
ਬਠਿੰਡਾ, (ਅਵਤਾਰ ਸਿੰਘ ਕੈਂਥ)-ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਪੁਖਰਾਜ ਕਾਲੋਨੀ ਅਤੇ ਮਿਨੋਚਾ ਕਾਲੋਨੀ ਦੇ ਨਿਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਪਾਰਕ ਗਲੀ ਨੰਬਰ 5 'ਚ ਮਨਾਇਆ ਗਿਆ | ਸਮਾਰੋਹ 'ਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ਿਰਕਤ ਕਰਦਿਆਂ ਸਮਾਜ ਭਲਾਈ ਅਤੇ ਸ਼ਹੀਦਾਂ ਪ੍ਰਤੀ ਆਪਣੇ ਵਿਚਾਰ ਪੇਸ਼ ਕੀਤੇ | ਸ਼ਹੀਦਾਂ ਨੂੰ ਸਮਰਪਿਤ ਸਵੈ ਇੱਛੁਕ ਖ਼ੂਨਦਾਨ ਕੈਂਪ ਵੀ ਲਗਾਇਆ | ਇਸ ਸ਼ਰਧਾਂਜ਼ਲੀ ਸਮਾਰੋਹ ਦੌਰਾਨ ਸਕੂਲੀ ਬੱਚਿਆਂ ਵਲੋਂ ਸ਼ਹੀਦਾਂ ਪ੍ਰਤੀ ਪੇਸ਼ਕਾਰੀਆਂ ਕਰਕੇ ਹਾਜ਼ਰੀਨਾਂ ਦਾ ਮਨ ਮੋਹ ਲਿਆ | ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਸ਼ਾਲ ਰੈਲੀ ਵੀ ਕੱਢੀ ਗਈ | ਸ਼ਹਿਰ ਦੀ ਸਮਾਜ ਸੇਵੀ ਸੰਸਥਾ ਆਸ ਵੈੱਲਫ਼ੇਅਰ ਸੁਸਾਇਟੀ, ਸ਼੍ਰੋਮਣੀ ਭਗਤ ਬਾਬਾ ਨਾਮਦੇਵ ਨਗਰ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ¢ ਕੈਂਪ ਵਿਚ ਸਵੈਇੱਛੁਕ ਵਿਅਕਤੀਆਂ ਨੇ ਖੂਨਦਾਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ¢ ਸਮਾਗਮ ਦੇ ਮੁੱਖ ਮਹਿਮਾਨ ਜਗਦੀਪ ਸਿੰਘ ਖ਼ਾਲਸਾ ਨੇ ਸ਼ਹੀਦਾਂ ਦੀਆਂ ਮੂਰਤੀਆਂ ਨੂੰ ਫੁੱਲ ਅਰਪਿਤ ਕਰਦਿਆਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਹਾਜ਼ਰ ਮੁਹੱਲਾ ਨਿਵਾਸੀਆਂ ਨੂੰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਸੁਰਿੰਦਰ ਸਿੰਘ ਮਾਨ ਮੁੱਖ ਸੇਵਾਦਾਰ, ਉਮੇਸ਼ ਗਰਗ ਨਗਰ ਕੌਂਸਲਰ, ਰਾਜੂ ਤੱਗੜ, ਹਰਜਿੰਦਰ ਹੈਪੀ, ਸਿਮਰਨਜੀਤ ਸਿੰਘ ਐਡਵੋਕੇਟ, ਮੇਜਰ ਸਿੰਘ ਸਿੱਧੂ, ਬੇਅੰਤ ਸਿੰਘ ਰਤਨ, ਰਾਮਪਾਲ ਧੀਂਗੜਾ, ਕਰਮਜੀਤ ਸਿੰਘ ਖ਼ਾਲਸਾ ਆਦਿ ਸਮੂਹ ਮੁਹੱਲਾ ਨਿਵਾਸੀ ਮੌਜੂਦ ਸਨ¢
ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਇਆ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਵਿਚ ਸਥਾਨਕ ਕਾਂਗਰਸ ਭਵਨ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਥੇ ਇਕੱਤਰ ਕਾਂਗਰਸੀਆਂ ਨੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ¢ ਇਸ ਮੌਕੇ ਪ੍ਰਧਾਨ ਰਾਜਨ ਗਰਗ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਵੀ ਨਮਨ ਕੀਤਾ ¢ ਇਸ ਦੌਰਾਨ ਉਨ੍ਹਾਂ ਕੇਂਦਰ ਦੀ ਬੀਜੇਪੀ ਸਰਕਾਰ ਵਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਕੋਝੀ ਸਾਜ਼ਿਸ਼ ਰਚਕੇ ਸਜ਼ਾ ਕਰਵਾਉਣ 'ਤੇ ਚਿੰਤਾ ਪ੍ਰਗਟ ਕੀਤੀ ¢ ਇਸ ਮੌਕੇ ਵਿਜੇ ਗੋਇਲ, ਮਲਕੀਤ ਗਿੱਲ, ਸੁਨੀਲ ਕੁਮਾਰ, ਜਗਰਾਜ ਸਿੰਘ, ਜਗਮੀਤ ਸਿੰਘ, ਪ੍ਰੀਤ ਮੋਹਨ ਸ਼ਰਮਾ, ਆਸ਼ੀਸ਼ ਕਪੂਰ, ਰੂਪ ਸਿੰਘ, ਦਪਿੰਦਰ ਮਿਸ਼ਰਾ, ਬਲਜੀਤ ਸਿੰਘ, ਮਹਿੰਦਰ ਕਰਾਰਾ, ਜਸਵੀਰ ਕੌਰ, ਸੋਨੀਆ, ਗੀਤਾ, ਰਾਣੀ, ਵਿਜੇ ਨਿਨਾਨਿਆ, ਸੁਖਦੇਵ ਬੁੱਟਰ, ਗੁਰਵਿੰਦਰ ਚਾਹਲ, ਹਿਤੇਸ਼ ਗਰਗ ਆਦਿ ਮੌਜ਼ੂਦ ਸਨ |
ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪੰਜਾਬ ਪੁਲਿਸ ਵਲੋਂ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਕੈਂਪ
ਬਠਿੰਡਾ, (ਪ੍ਰੀਤਪਾਲ ਸਿੰਘ ਰੋਮਾਣਾ)- ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਪੁਲਿਸ ਜ਼ਿਲ੍ਹਾ ਬਠਿੰਡਾ ਵਲੋਂ ਰੈਗਰ ਨੌਜਵਾਨ ਵੈੱਲਫੇਅਰ ਸੋਸਾਇਟੀ, ਕੋਸ਼ਿਸ਼ ਵੈੱਲਫੇਅਰ ਸੋਸਾਇਟੀ ਅਤੇ ਚੰਦਸਰ ਨਗਰ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਥੇਲਸੀਮੀਆ ਤੋਂ ਪੀੜਤ ਮਰੀਜ਼ਾਂ ਲਈ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਥਾਣਾ ਕੋਤਵਾਲੀ ਨੇੜੇ ਰੇਲਵੇ ਸਟੇਸ਼ਨ ਵਿਖੇ ਲਗਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ, ਡੀ.ਐਸ.ਪੀ. ਸਿਟੀ-1 ਵਿਸ਼ਵਜੀਤ ਸਿੰਘ ਮਾਨ, ਡੀ.ਐਸ.ਪੀ. ਮੈਡਮ ਹੀਨਾ ਗੁਪਤਾ ਕ੍ਰਾਇਮ ਅਗੈਂਸਟ, ਇੰਸਪੈਕਟਰ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਬੋਲਦਿਆਂ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇ ਕੇ ਬਹੁਤ ਵਡਮੁੱਲਾ ਯੋਗਦਾਨ ਪਾਇਆ ਸੀ | ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਦੇ ਦਿਨ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾ ਸ਼ਰਧਾਂਜਲੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਯੋਗਦਾਨ ਹੈ, ਇਸ ਲਈ ਹਰ ਇਨਸਾਨ ਨੂੰ ਇਕ ਵਾਰ ਜ਼ਰੂਰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਸਵੈ ਇੱਛਤਾ ਨਾਲ 22 ਖ਼ੂਨਦਾਨੀਆਂ ਨੇ ਵੱਧ-ਚੜ੍ਹ ਕੇ ਖ਼ੂਨਦਾਨ 'ਚ ਬਣਦਾ ਯੋਗਦਾਨ ਪਾਇਆ | ਖੂਨ ਇਕੱਤਰ ਕਰਨ ਲਈ ਸਰਕਾਰੀ ਬਲੱਡ ਬੈਂਕ ਦੀ ਟੀਮ ਦੇ ਇੰਚਾਰਜ ਬੀਟੀਓ ਰੀਤਿਕਾ ਗਰਗ ਪਹੁੰਚੇ | ਥਾਣਾ ਕੋਤਵਾਲੀ ਦੇ ਐਸ.ਐਚ.ਓ. ਪਰਵਿੰਦਰ ਸਿੰਘ ਅਤੇ ਸਾਂਝ ਕੇਂਦਰ ਦੇ ਇੰਚਾਰਜ ਬਲਦੇਵ ਸਿੰਘ ਵਲੋਂ ਮੁੱਖ ਮਹਿਮਾਨ ਦਾ ਪਹੁੰਚਣ ਤੇ ਨਿੱਘਾ ਸਵਾਗਤ ਕਰਦੇ ਹੋਏ ਖ਼ੂਨਦਾਨੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮੁਫ਼ਤ ਮੈਡੀਕਲ ਕੈਂਪ ਵਿਚ ਡਾਕਟਰ ਕੁਲਵਿੰਦਰ ਸਿੰਘ ਬੀਏਐਮਐਸ ਵਲੋਂ ਲੋੜਵੰਦ ਬੇਸਹਾਰਾ ਲੋਕਾਂ ਦਾ ਚੈੱਕਅਪ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਇੰਸਪੈਕਟਰ ਹਰਪ੍ਰੀਤ ਸਿੰਘ, ਰਜਿੰਦਰਪਾਲ ਸਿੰਘ ਏ.ਐਸ.ਆਈ., ਰਜਿੰਦਰ ਕੁਮਾਰ, ਪ੍ਰਵੀਨ ਕੁਮਾਰ, ਊਸ਼ਾ ਰਾਣੀ ਰੈਗਰ ਸਭਾ ਤੋਂ ਪੰਜਾਬ ਪ੍ਰਧਾਨ, ਲਲਿਤ ਕੁਮਾਰ, ਮੁਨਸ਼ੀ ਸਿੰਘ, ਥੈਲਸੀਮੀਆ ਸੁਸਾਇਟੀ ਪ੍ਰਵੀਨ ਕੁਮਾਰ, ਹਰਸੁਖਜਿੰਦਰਪਾਲ ਸਿੰਘ, ਮਾਸਟਰ ਮਾਨ ਸਿੰਘ, ਜਸਕਰਨ ਸਿੰਘ ਖ਼ਾਲਸਾ ਮੌਕੇ ਤੇ ਮੌਜੂਦ ਸਨ |
ਟੀਚਰਜ਼ ਹੋਮ 'ਚ ਮਨਾਇਆ ਸ਼ਹੀਦੀ ਦਿਹਾੜਾ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਟੀਚਰਜ਼ ਹੋਮ ਟਰੱਸਟ (ਰਜਿ:) ਬਠਿੰਡਾ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਗੁਰਬਚਨ ਸਿੰਘ ਮੰਦਰਾਂ (ਪ੍ਰਧਾਨ) ਦੀ ਅਗਵਾਈ ਤੇ ਚੇਅਰਮੈਨ ਬੀਰਬਲ ਦਾਸ ਦੀ ਹਾਜ਼ਰੀ ਵਿਚ ਮਨਾਇਆ ਗਿਆ ¢ ਸਮੂਹ ਹਾਜ਼ਰੀਨ ਨੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ ਅਰਪਿਤ ਕਰਨ ਉਪਰੰਤ 'ਇਨਕਲਾਬ ਜ਼ਿੰਦਾਬਾਦ, ਸਾਮਰਾਜਵਾਦ ਮੁਰਦਾਬਾਦ' ਨਾਅਰੇ ਲਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ¢ ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਕੰਪਿਊਟਰ ਸੈਂਟਰ ਦੇ ਵੱਡੀ ਗਿਣਤੀ ਵਿਚ ਨੌਜਵਾਨ ਵਿਦਿਆਰਥੀ-ਵਿਦਿਆਰਥਣਾਂ ਵੀ ਮੌਜੂਦ ਸਨ ¢ ਟੀਚਰਜ਼ ਹੋਮ ਟਰੱਸਟ ਦੇ ਸਕੱਤਰ ਲਛਮਣ ਮਲੂਕਾ ਨੇ ਸ਼ਹੀਦ-ਏ-ਆਜਮ ਸ. ਭਗਤ ਸਿੰਘ ਬਾਰੇ ਬੋਲਦਿਆਂ ਦੱਸਿਆ ਕਿ ਭਗਤ ਸਿੰਘ ਜ਼ਹੀਨ ਕਿਸਮ ਦਾ ਇਨਕਲਾਬੀ ਸੀ ¢ ਉਸ ਨੇ ਢੇਰ ਕਿਤਾਬਾਂ ਪੜ੍ਹੀਆਂ ਤੇ ਆਪਣੇ ਵਿਚਾਰਾਂ ਦੀ ਸਾਣ ਨੂੰ ਹੋਰ ਤਿੱਖਾ ਕੀਤਾ ¢ ਉਘੇ ਨਾਵਲਕਾਰ ਜਸਪਾਲ ਮਾਨਖੇੜਾ ਨੇ ਆਪਣੀ ਗੱਲ ਭਗਤ ਸਿੰਘ ਕਿਤਾਬਾਂ ਪੜ੍ਹਨ ਤੇ ਸਾਹਿਤ ਨਾਲ ਜੋੜ ਕੇ ਕੀਤੀ ਕਿ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਵੀ ਕਿਤਾਬਾਂ ਨਾਲ ਜੁੜਨਾ ਚਾਹੀਦਾ ਹੈ ਤੇ ਦੇਸ਼ ਭਗਤਾਂ ਦੇ ਸੁਪਨਿਆਂ ਦਾ ਰਾਜ ਸਥਾਪਿਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ¢ ਕਾਮਰੇਡ ਪ੍ਰੀਤਮ ਸਿੰਘ ਅਤੇ ਕੁਲਵਿੰਦਰ ਕੌਰ ਨੇ ਭਗਤ ਸਿੰਘ ਸੰਬੰਧੀ ਇਨਕਲਾਬੀ ਗੀਤ ਪੇਸ਼ ਕੀਤਾ ¢ ਕਾਮਰੇਡ ਸੰਪੂਰਨ ਸਿੰਘ ਨੇ ਵੀ ਆਪਣੇ ਸ਼ਰਧਾ ਸੁਮਨ ਭੇਟ ਕੀਤੇ ¢ ਸਮਾਗਮ ਵਿਚ ਟੀਚਰਜ਼ ਹੋਮ ਦੇ ਜੁਆਇੰਟ ਸਕੱਤਰ ਖਕੁਸ਼ਚੇਵ, ਰਮੇਸ਼ ਕੁਮਾਰ, ਓਮ ਪ੍ਰਕਾਸ਼, ਗੁਰਦੇਵ ਸਿੰਘ ਚੱਡਾ, ਮਨਜੀਤ ਸਿੰਘ, ਯਾਦਵ, ਰਣਵੀਰ ਰਾਣਾ, ਦੀਦਾਰ ਸਿੰਘ ਤੋਂ ਇਲਾਵਾ ਅਵਤਾਰ ਸਿੰਘ, ਸੁਰਿੰਦਰ ਸਿੰਘ, ਬਿੱਕਰ ਸਿੰਘ, ਸੁਰੇਸ਼ ਕੁਮਾਰ ਆਦਿ ਮੌਜੂਦ ਸਨ ¢
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਕੁਇੱਜ਼ ਮੁਕਾਬਲਾ ਕਰਵਾਇਆ
ਬਠਿੰਡਾ, (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਚੱਲ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ¢ ਇਸ ਮੁਕਾਬਲੇ ਵਿਚ ਬੀ. ਐਫ. ਜੀ. ਆਈ. ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ¢ ਇਸ ਕੁਇਜ਼ ਮੁਕਾਬਲੇ ਵਿਚ ਕੁੱਲ 6 ਟੀਮਾਂ ਨੇ ਭਾਗ ਲਿਆ¢ ਇਸ ਕੁਇੱਜ਼ ਮੁਕਾਬਲੇ ਦÏਰਾਨ ਸੁਆਲਾਂ ਦੇ 5 ਗੇੜ ਕਰਵਾਏ ਗਏ¢ ਇਸ ਕੁਇੱਜ਼ ਦਾ ਸੰਚਾਲਨ ਸਹਾਇਕ ਪ੍ਰੋਫੈਸਰ ਡਾ: ਜਸਵਿੰਦਰ ਸਿੰਘ ਨੇ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਦੋਂ ਕਿ ਮੰਚ ਸੰਚਾਲਕ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਨਰਿੰਦਰ ਕੁਮਾਰ ਨੇ ਬਾਖ਼ੂਬੀ ਨਿਭਾਈ ¢ ਕੁਇੱਜ਼ ਮੁਕਾਬਲੇ ਦੇ ਆਖ਼ਰੀ ਗੇੜ ਤੋਂ ਬਾਅਦ ਪ੍ਰਾਪਤ ਨਤੀਜੇ ਅਨੁਸਾਰ ਬੀ. ਐਸ. ਸੀ. ਐਗਰੀਕਲਚਰ ਚÏਥਾ ਸਮੈਸਟਰ ਦੇ ਵਿਦਿਆਰਥੀ ਲਵਪ੍ਰੀਤ ਸਿੰਘ, ਚਾਰੂ ਗੋਇਲ ਅਤੇ ਪਿ੍ੰਸ ਰਾਜ ਨੇ ਪਹਿਲਾ ਸਥਾਨ ਅਤੇ ਬੀ. ਏ. ਦੂਜਾ ਸਮੈਸਟਰ ਦੇ ਵਿਦਿਆਰਥੀ ਖ਼ੁਸ਼ਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਸੁਖਨੰਦਨ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਬੀ. ਐਸ. ਸੀ. ਆਨਰਜ਼ ਦੇ ਵਿਦਿਆਰਥੀ ਜਸ਼ਨਦੀਪ ਸਿੰਘ, ਅਮਨਦੀਪ ਸਿੰਘ ਅਤੇ ਸ਼ਿਵਦੀਪ ਸਿੰਘ ਅਤੇ ਬੀ. ਐਡ. ਦੂਜਾ ਸਮੈਸਟਰ ਦੀ ਵਿਦਿਆਰਥਣ ਚੰਚਲ, ਪੂਨਮ ਰਾਣੀ ਅਤੇ ਕੋਮਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ¢ ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ-ਸੰਗੀਤ ਅਤੇ ਕਵਿਤਾਵਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਪੇਸ਼ ਕੀਤੀਆਂ ¢ ਜਿਨ੍ਹਾਂ ਵਿਚ ਬੀ. ਸੀ. ਏ. ਦੂਜਾ ਸਮੈਸਟਰ ਦੇ ਹਰਮਨਪ੍ਰੀਤ ਸਿੰਘ, ਬੀ. ਏ.-ਬੀ. ਐਡ. ਦੀ ਰੁਪਿੰਦਰ ਕੌਰ ਅਤੇ ਐਮ. ਏ. ਪੁਲਿਟੀਕਲ ਸਾਇੰਸ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਦੇਸ਼ ਭਗਤੀ ਦੇ ਗੀਤ ਗਾਏ ਜਦੋਂ ਕਿ ਬੀ. ਐਸ. ਸੀ. ਚੌਥਾ ਸਮੈਸਟਰ ਦੀ ਖ਼ੁਸ਼ਪ੍ਰੀਤ ਕੌਰ ਨੇ ਕਵਿਤਾ ਸੁਣਾਈ ¢ ਇਸ ਸਮਾਗਮ ਵਿਚ ਬੀ. ਐਫ. ਜੀ. ਆਈ. ਦੇ ਚੇਅਰਮੈਨ ਡਾ: ਗੁਰਮੀਤ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਵਿਦਿਆਰਥੀਆਂ ਅਤੇ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ¢
ਸਫ਼ਾਈ ਕਰਮਚਾਰੀਆਂ ਨੇ ਅਮਰ ਸ਼ਹੀਦਾਂ ਨੂੰ ਯਾਦ ਕਰਦਿਆਂ ਭੇਟ ਕੀਤੀ ਸ਼ਰਧਾਂਜ਼ਲੀ
ਬਠਿੰਡਾ, (ਅਵਤਾਰ ਸਿੰਘ ਕੈਂਥ)-ਸਥਾਨਕ ਆਰੀਆ ਸਮਾਜ ਚੌਕ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਚ ਸਫ਼ਾਈ ਕਰਮਚਾਰੀ ਯੂਨੀਅਨ ਬਠਿੰਡਾ ਦੇ ਪ੍ਰਧਾਨ ਵਿਕਰਮ ਵਿੱਕੀ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਯਾਦ ਕੀਤਾ ਗਿਆ | ਇਸ ਮੌਕੇ ਯੂਨੀਅਨ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਵਿਕਰਮ ਵਿੱਕੀ ਨੇ ਕਿਹਾ ਕਿ ਅਮਰ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ¢ ਆਉਣ ਵਾਲੀ ਪੀੜ੍ਹੀ ਨੂੰ ਸਾਫ਼ ਸੁਥਰਾ ਸਮਾਜ ਦੇਣਾ ਚਾਹੀਦਾ ਹੈ¢ ਇਸ ਮੌਕੇ ਸਰਪ੍ਰਸਤ ਵਿਜੇਂਦਰ ਨਾਥ, ਚੇਅਰਮੈਨ ਮਨੋਜ ਕੁਮਾਰ, ਸਕੱਤਰ ਸੰਜੀਵ ਕੁਮਾਰ ਅਤੇ ਸਮੂਹ ਸਫਾਈ ਕਰਮਚਾਰੀ ਹਾਜ਼ਰ ਸਨ¢
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ
ਭੁੱਚੋ ਮੰਡੀ, (ਬਿੱਕਰ ਸਿੰਘ ਸਿੱਧੂ)- ਸਥਾਨਕ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਉੱਤੇ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ਼ ਮੈਂਬਰਾਂ ਦੁਆਰਾ ਭਗਤ ਸਿੰਘ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਕੂਲ ਦੇ ਐਮ.ਡੀ. ਪ੍ਰੋ. ਐਮ. ਐਲ. ਅਰੋੜਾ, ਪਿ੍ੰਸੀਪਲ ਕੰਚਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਦੇਸ਼ ਭਗਤ ਕ੍ਰਾਂਤੀਕਾਰੀ ਹੋਣ ਦੇ ਨਾਲ ਨਾਲ ਇਕ ਗੰਭੀਰ ਵਿਚਾਰਕ ਵੀ ਸਨ | ਪ੍ਰੋ. ਐਮ. ਐਲ.ਅਰੋੜਾ ਨੇ ਇਸ ਮੌਕੇ ਕਿਹਾ ਕਿ ਇਸ ਮਹਾਨ ਦੇਸ਼ ਭਗਤ ਨੂੰ ਸਮਰਪਿਤ ਸਕੂਲੀ ਬੱਚਿਆਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ 50 ਕਿੱਲੋ ਵਾਟ ਦਾ ਸੋਲਰ ਪੈਨਲ ਲਗਵਾਇਆ ਗਿਆ ਹੈ ਤਾਂ ਕਿ ਆਉਣ ਵਾਲੀਆਂ ਗਰਮੀਆਂ ਦੇ ਸਮੇਂ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ |
ਸਰਵਹਿੱਤਕਾਰੀ ਸਕੂਲ ਦੇ ਕਲੱਬ ਵਲੋਂ ਕੀਤਾ ਸ਼ਹੀਦਾਂ ਨੂੰ ਪ੍ਰਣਾਮ
ਰਾਮਪੁਰਾ ਫੂਲ, (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿਚ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਯੂਨਿਟ ਦੇ ਤਹਿਤ ਬਣਾਏ ਗਏ ਸਰਦਾਰ ਭਗਤ ਸਿੰਘ ਕਲੱਬ ਦੇ ਮੈਂਬਰਾਂ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਉਨ੍ਹਾਂ ਦੀ ਤਸਵੀਰ ਅੱਗੇ ਸ਼ਮ੍ਹਾਂ ਰÏਸ਼ਨ ਕਰਕੇ ਅਤੇ ਸ਼ਰਧਾ ਸੁਮਨ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ¢ ਇਸ ਮÏਕੇ ਵਿਦਿਆ ਮੰਦਰ ਦੇ ਪਿ੍ੰਸੀਪਲ ਐੱਸ ਕੇ ਮਲਿਕ ਵਲੋਂ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਭਗਤ ਸਿੰਘ ਇਕ ਵਿਅਕਤੀ ਨਹੀਂ- ਇਕ ਵਿਚਾਰਧਾਰਾ ਹੈ ¢ ਭਗਤ ਸਿੰਘ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ¢ ਇਸ ਮÏਕੇ 'ਤੇ ਵਿੱਦਿਆ ਮੰਦਰ ਵਿਚ ਪਿ੍ੰਸੀਪਲ ਮਲਿਕ ਅਤੇ ਭਗਤ ਸਿੰਘ ਕਲੱਬ ਦੇ ਮੈਂਬਰਾਂ ਵਲੋਂ ਹਰਿਆਵਲ ਪੰਜਾਬ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪÏਦੇ ਲਗਾਏ ਗਏ¢
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਸ਼ਹੀਦੀ ਦਿਹਾੜੇ ਮੌਕੇ ਦਿੱਤੀਆਂ ਸ਼ਰਧਾਂਜਲੀਆਂ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਥਰਮਲ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਗੇਟ ਅੱਗੇ ਰੈਲੀ ਕਰਕੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਜਦ ਤੱਕ ਸਮਾਜਿਕ ਬਰਾਬਰੀ ਨਹੀਂ ਹੁੰਦੀ ਤਦ ਤੱਕ ਅਸਲੀ ਆਜ਼ਾਦੀ ਦਾ ਆਨੰਦ ਨਹੀਂ ਮਾਣਿਆ ਜਾ ਸਕਦਾ | ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਜੇ ਸਰਕਾਰ ਨੇ ਜਲਦ ਵਿਭਾਗਾਂ ਵਿਚ ਰੈਗੂਲਰ ਨਾ ਕੀਤਾ ਤਾਂ ਸਮੁੱਚੇ ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ |
ਸ਼ਹੀਦੇ ਆਜ਼ਮ ਭਗਤ ਸਿੰਘ ਤੇ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲੇ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਸਿੱਖਿਆ ਖੇਤਰ ਦੇ ਨਾਮਵਰ ਸੰਸਥਾ ਸਵਾਮੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਤੇ ਸਵਾਮੀ ਦਯਾਨੰਦ ਕਾਲਜ ਆਫ਼ ਫਾਰਮੇਸੀ ਲਹਿਰਾ ਬੇਗਾ (ਬਠਿੰਡਾ) ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਦੀ 92ਵੀਂ ਵਰ੍ਹੇਗੰਢ ਨਾਲ ਸੰਬੰਧਿਤ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਕਾਲਜ ਦੇ ਈ.ਟੀ.ਟੀ. ਦੇ ਵਿਦਿਆਰਥੀ ਰਜਿੰਦਰ ਸਿੰਘ ਨੇ ਭਗਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਉਂਦੇ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਉਪਰੰਤ ਪ੍ਰੋਗਰਾਮ ਨੂੰ ਤਰਤੀਬ ਦਿੰਦਿਆਂ ਬੀ.ਐਡ. ਸਮੈਸਟਰ ਦੂਜਾ ਦੀ ਵਿਦਿਆਰਥਣ ਸੁਖਵੀਰ ਕੌਰ ਨੇ ਦੇਸ਼ ਭਗਤੀ ਦਾ ਗੀਤ ਅਤੇ ਜਸਪ੍ਰੀਤ ਕੌਰ ਨੇ ਭਗਤ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਤੱਥਾਂ ਨੂੰ ਪੇਸ਼ ਕੀਤਾ | ਇਸ ਮਗਰੋਂ ਐਜੂਕੇਸ਼ਨ ਅਤੇ ਫਾਰਮੇਸੀ ਦੇ ਵਿਦਿਆਰਥੀਆਂ ਭਗਤ ਸਿੰਘ ਦੀ ਜੀਵਨੀ ਸਬੰਧੀ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿਚ ਸੋਨੀ ਕੌਰ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਰਜਿੰਦਰ ਸਿੰਘ, ਹਰਦੀਪ ਸਿੰਘ, ਸਿਮਰਨਜੀਤ ਕੌਰ, ਗੁਰਪਿੰਦਰ ਸਿੰਘ, ਮੋਹਿਤ ਮਿੱਤਲ, ਸੁਮਿਤ, ਅਭਿਸ਼ੇਕ ਸਿੰਗਲਾ ਅਤੇ ਅਜੇ ਕੁਮਾਰ ਨੇ ਭਾਸ਼ਣ ਮੁਕਾਬਲੇ ਵਿਚ ਹਿੱਸਾ ਲਿਆ | ਇਕਬਾਲ ਸਿੰਘ ਅਤੇ ਪ੍ਰੇਮ ਸਿੰਘ ਨੇ ਭਗਤ ਸਿੰਘ ਦੇ ਸੋਹਲੇ ਗਾਉਂਦੇ ਹੋਏ ਪ੍ਰੋਗਰਾਮ ਨੂੰ ਨਵਾਂ ਰੂਪ ਦਿੱਤਾ | ਇਸ ਮੌਕੇ ਐਜੂਕੇਸ਼ਨ ਕਾਲਜ ਦੇ ਪਿ੍ੰਸੀਪਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਭਗਤ ਸਿੰਘ ਦੀ ਸੋਚ 'ਤੇ ਚੱਲਣ ਦਾ ਸੁਨੇਹਾ ਦਿੱਤਾ | ਸਵਾਮੀ ਦਯਾਨੰਦ ਕਾਲਜ ਆਫ਼ ਫਾਰਮੇਸੀ ਦੇ ਪਿ੍ੰਸੀਪਲ ਕੁਮਦ ਬਾਂਸਲ ਨੇ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭਵਿੱਖ ਵਿਚ ਚੰਗੀ ਸੋਚ 'ਤੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਸੰਸਥਾ ਦੇ ਚੇਅਰਮੈਨ ਪ੍ਰਵੀਨ ਗੋਇਲ, ਡਾਇਰੈਕਟਰ ਸੌਰਭ ਗੋਇਲ ਨੇ ਪਿ੍ੰਸੀਪਲ ਕੁਮਦ ਬਾਂਸਲ, ਲੈਕਚਰਾਰ ਰਵਿੰਦਰ ਸਿੰਘ, ਅਮਰਪ੍ਰੀਤ ਸ਼ਰਮਾ, ਹੈਪੀ ਸਿੰਘ, ਸੁਖਰਾਜ ਸਿੰਘ, ਕਿਰਨਦੀਪ ਸ਼ਰਮਾ, ਕੋਮਲ, ਰਜਿੰਦਰ ਕੌਰ, ਸਤਵੀਰ ਕੌਰ, ਪਲਵੀ ਸ਼ਰਮਾ, ਹਰਸ਼ ਬਾਂਸਲ, ਸਿਮਰਪ੍ਰੀਤ ਕੌਰ, ਬਿੱਕਰ ਸਿੰਘ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਭਗਤ ਸਿੰਘ ਸਮੇਤ ਸਾਥੀਆਂ ਦੀ ਸੋਚ ਨੂੰ ਮੁੱਖ ਰੱਖਦੇ ਹੋਏ ਅਤੇ ਚੰਗੇ ਭਵਿੱਖ ਦੇ ਲਈ ਕਾਮਨਾ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ਹੀਦੀ ਦਿਹਾੜਾ ਮਨਾਇਆ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਬਲਾਕ ਮÏੜ ਅਤੇ ਤਲਵੰਡੀ ਸਾਬੋ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਧੰਨਾ ਭਗਤ ਧਰਮਸ਼ਾਲਾ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ¢ ਸਮਾਗਮ ਦੀ ਸ਼ੁਰੂਆਤ ਦੋ ਮਿੰਟ ਦਾ ਮੋਨ ਧਾਰਨ ਤੋਂ ਬਾਅਦ ਸ਼ਹੀਦਾਂ ਨੂੰ ਸਮਰਪਿਤ ਨਾਅਰੇ ਨਾਲ ਕੀਤੀ ਗਈ ਅਤੇ ਸਾਮਰਾਜਵਾਦ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ ¢ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ ਨੇ ਭਗਤ ਸਿੰਘ ਦੇ ਵਿਚਾਰਾਂ ਦੇ ਹਵਾਲੇ ਨਾਲ ਕਿਹਾ ਕਿ ਅੰਗਰੇਜ਼ ਬਸਤੀਵਾਦ ਵੇਲੇ ਤੋਂ ਹੀ ਦੇਸ਼ ਅੰਦਰ ਫ਼ਿਰਕਾਪ੍ਰਸਤੀ ਦਾ ਪਸਾਰਾ ਕੀਤਾ ਗਿਆ ਸੀ¢ ਜਿਹੜਾ ਅੰਗਰੇਜ਼ਾਂ ਦੇ ਵਾਰਸ ਦੇਸੀ ਹਾਕਮਾਂ ਵਲੋਂ ਵੀ ਪਾੜੋ ਤੇ ਰਾਜ ਕਰੋ ਦੀ ਨੀਤੀ ਹੇਠ ਓਵੇਂ ਜਿਵੇਂ ਜਾਰੀ ਹੈ ਤੇ ਅੱਜ ਕੱਲ੍ਹ ਪੰਜਾਬ ਇਨ੍ਹਾਂ ਫ਼ਿਰਕੂ ਸਿਆਸੀ ਚਾਲਾਂ ਨੂੰ ਹੀ ਹੰਢਾ ਰਿਹਾ ਹੈ¢ ਨÏਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਮÏੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਿਤੋਜ ਮÏੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਨਵੇਂ ਬਦਲਾਵ ਤਹਿਤ ਆਈ ਮਾਨ ਸਰਕਾਰ ਵੀ ਲੋਕਾਂ ਤੋਂ ਸਸਤੀ ਸਿੱਖਿਆ ਖੋਹਣ ਦੇ ਰਾਹ ਤੁਰੀ ਹੋਈ ਹੈ ¢ ਸਮਾਗਮ ਦÏਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਵਿਚੋਂ ਸੁਰੱਖਿਆ ਬਲਾਂ ਨੂੰ ਫ਼ੌਰੀ ਵਾਪਸ ਸੱਦਿਆ ਜਾਵੇ, ਕÏਮੀ ਸੁਰੱਖਿਆ ਏਜੰਸੀ ਨੂੰ ਪੰਜਾਬ ਤੋਂ ਦੂਰ ਰੱਖਿਆ ਜਾਵੇ, ਕÏਮੀ ਸੁਰੱਖਿਆ ਕਾਨੂੰਨ ਵਰਤਣਾ ਬੰਦ ਕੀਤਾ ਜਾਵੇ ¢ ਇਸ ਦÏਰਾਨ ਸਟੇਜ ਦਾ ਸੰਚਾਲਨ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਮਾਈਸਰਖਾਨਾ ਨੇ ਕੀਤਾ¢ ਪ੍ਰੀਤ ਢੱਡੇ ਦੇ ਢਾਡੀ ਕਵੀਸ਼ਰੀ ਜੱਥੇ ਵਲੋਂ ਕਵੀਸ਼ਰੀ ਰਾਹੀਂ ਭਗਤ ਸਿੰਘ ਦਾ ਇਤਿਹਾਸ ਸੁਣਾਇਆ ਗਿਆ ¢ ਇਸ ਮÏਕੇ ਜਸਵੀਰ ਸਿੰਘ ਬੁਰਜ ਸੇਮਾ, ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਕਾਲਾ ਸਿੰਘ ਚੱਠੇਵਾਲਾ, ਰਣਜੋਧ ਸਿੰਘ ਮਾਹੀ ਨੰਗਲ, ਬਿੰਦਰ ਸਿੰਘ ਜੋਗੇਵਾਲਾ, ਕੁਲਵਿੰਦਰ ਸਿੰਘ ਗਿਆਨਾ, ਗੁਰਦੀਪ ਸਿੰਘ ਮਾਈਸਰਖਾਨਾ, ਸਿਕੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਬੰਗੇਹਰ ਮÏਜੂਦ ਸਨ¢
ਮਾਲਵਾ ਵੈੱਲਫੇਅਰ ਕਲੱਬ ਵਲੋਂ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਮਾਲਵਾ ਵੈਲਫੇਅਰ ਕਲੱਬ ਤਲਵੰਡੀ ਸਾਬੋ ਵੱਲੋਂ ਸ਼ਹੀਦ ਏ ਆਜ਼ਮ ਸ੍ਰ.ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਕਵੀਸ਼ਰੀ ਦਰਬਾਰ ਕਰਵਾਇਆ ਗਿਆ | ਕੈਂਪ ਦਾ ਉਦਘਾਟਨ ਮਾਲਵਾ ਕਲੱਬ ਦੇ ਪ੍ਰਧਾਨ ਵਿਕਾਸ ਸਿੰਗਲਾ ਅਤੇ ਸਹਾਰਾ ਕਲੱਬ ਦੇ ਪ੍ਰਧਾਨ ਧੰਨਾ ਸਿੰਘ ਨੇ ਸਾਂਝੇ ਰੂਪ ਚ ਕੀਤਾ | ਗੁਰੂ ਗੋਬਿੰਦ ਸਿੰਘ ਚੈਰੀਟੇਬਲ ਟਰੱਸਟ ਬਲੱਡ ਬੈਂਕ ਦੀ ਟੀਮ ਵਲੋਂ ਬਲੱਡ ਦੀਆਂ 75 ਯੂਨਿਟਾਂ ਇੱਕਤਰ ਕੀਤੀਆਂ ਗਈਆਂ | ਕਲੱਬ ਸਰਪ੍ਰਸਤ ਅੰਮਿ੍ਤਪਾਲ ਬਰਾੜ ਅਤੇ ਚੇਅਰਮੈਨ ਚੰਦਰ ਸ਼ੇਖਰ ਦੁਆਰਾ ਸਾਰਿਆਂ ਨੂੰ ਜੀ ਆਇਆਂ ਕਿਹਾ ਗਿਆ | ਆਮ ਆਦਮੀ ਪਾਰਟੀ ਦੇ ਬੁਲਾਰੇ ਡਾਕਟਰ ਸੁਖਦੇਵ ਸਿੰਘ ਫਾਰਮਾਸਿਸਟ ਦੁਆਰਾ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਕਲੱਬ ਵਲੋਂ ਖ਼ੂਨਦਾਨੀਆਂ ਨੂੰ ਰਿਫਰੈਸ਼ਮੈਂਟ, ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਮੱਚੇ ਪ੍ਰੋਗਰਾਮ ਲਈ ਮੰਚ ਸੰਚਾਲਨ ਦੀ ਸੇਵਾ ਕਲੱਬ ਦੇ ਸਕੱਤਰ ਗਗਨਦੀਪ ਸਿੰਘ ਹੈਪੀ ਦੁਆਰਾ ਕੀਤੀ ਗਈ | ਕਵੀਸ਼ਰੀ ਦਰਬਾਰ ਵਿੱਚ ਮਾ.ਰੇਵਤੀ ਪ੍ਰਸ਼ਾਦ ਦਾ ਜਥਾ , ਪ੍ਰੀਤ ਗਰੁੱਪ ਢੱਡੇ ਸੁਖਰਾਜ ਸਿੰਘ ਸੰਦੋਹਾ, ਦਰਸ਼ਨ ਸਿੰਘ ਭੰਮੇ, ਪੱਤਰਕਾਰ ਲਕਵਿੰਦਰ ਨਥੇਹਾ, ਹਰਬੰਤ ਭੁੱਲਰ , ਸੁਖਮੰਦਰ ਸਿੰਘ ਭਾਗੀਵਾਂਦਰ, ਭਾਈ ਦਰਸ਼ਨ ਸਿੰਘ ਚੱਠਾ ਆਦਿ ਕਵੀਸ਼ਰਾਂ ਨੇ ਵੀਰ ਰਸ ਕਵੀਸ਼ਰੀਆਂ ਰਾਹੀਂ ਸ਼ਹੀਦਾਂ ਨੂੰ ਯਾਦ ਕੀਤਾ | ਇਸ ਕੈਂਪ ਵਿੱਚ ਸੀ. 'ਆਪ' ਆਗੂ ਤਰਸੇਮ ਕੁਮਾਰ ਸਿੰਗਲਾ , ਅੰਗਰੇਜ਼ ਸਿੰਘ ਠੇਕੇਦਾਰ, ਰੌਕੀ ਬਾਂਸਲ, ਗੁਰਦੇਵ ਸਿੰਘ ਚੱਠਾ , ਭੁਪਿੰਦਰ ਸਿੰਘ ਜੱਸਲ, ਮਾਸਟਰ ਕਰਨੈਲ ਸਿੰਘ,ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਰਹੇ ਹਰਬੰਸ ਸਿੰਘ, ਡਾ. ਗੁਰਮੇਲ ਸਿੰਘ ਘਈ, ਡਾ.ਰਾਜਵੀਰ ਸਿੰਘ,ਸਹਾਰਾ ਕਲੱਬ ਚੇਅਰਮੈਨ ਬਰਿੰਦਰਪਾਲ ਮਹੇਸ਼ਵਰੀ, ਬਲਵਿੰਦਰ ਬੱਡੂ , ਬਾਬਾ ਪਾਲੀ ਮਹੰਤ , ਸਰਕਾਰੀ ਵਕੀਲ ਦਿਯਾਜੀਤ ਸਿੰਘ ਦੁਆਰਾ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਜਦੋਂਕਿ ਬਸਪਾ ਆਗੂ ਜੀਤ ਸਿੰਘ ਟੀ.ਟੀ ਅਤੇ ਹਰਨੇਕ ਸਿੰਘ ਨੇ ਹਾਜ਼ਰੀ ਲਵਾਈ | ਅੰਤ ਵਿਚ ਖਜ਼ਾਨਚੀ ਮਨਦੀਪ ਸਿੰਘ ਦੁਆਰਾ ਸਭਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕਲੱਬ ਅਹੁਦੇਦਾਰ ਹਰਬੰਸ ਸਿੰਘ ਮਾਨ , ਚੌਧਰੀ ਵਿਜੈਪਾਲ ਸਿੰਘ, ਪਿ੍ੰਸੀਪਲ ਬਿਕਰਮਜੀਤ ਸਿੰਘ, ਐਡਵੋਕੇਟ ਬਲਕਰਨ ਸਿੰਘ, ਜਗਨਦੀਪ ਸਿੰਘ, ਅਮਨਦੀਪ ਸਿੰਘ, ਰਜਤ ਕੁਮਾਰ, ਸੁਭਦੀਪ ਸਿੰਘ, ਕਸ਼ਿਸ਼ ਗੋਇਲ,ਓਮ ਪ੍ਰਕਾਸ਼, ਚਮਨ ਲਾਲ , ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ,ਮੈਡਮ ਹਰਪਾਲ ਕੌਰ ਆਦਿ ਮੌਜੂਦ ਸਨ |
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਤਲਵੰਡੀ ਰੋਡ 'ਤੇ ਸਥਿਤ ਕਲਚਰ ਪਾਰਕ ਵਿਚ ਹਸ਼ਤ ਸ਼ਿਲਪ ਮੂਰਤੀਕਾਰ ਰਾਮਪਾਲ ਬਹਿਣੀਵਾਲ ਵਲੋਂ ਮੰਡੀ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ੍ਰ੍ਰ. ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਮੰਡੀ ਵਾਸੀਆਂ ਨੇ ਹਸ਼ਤ ਸ਼ਿਲਪ ਮੂਰਤੀਕਾਰ ਰਾਮਪਾਲ ਬਹਿਣੀਵਾਲ ਵਲੋਂ ਜੇਲ੍ਹ ਵਿਚ ਮੰਜੇ 'ਤੇ ਬੈਠੇ ਸ਼ਹੀਦ ਭਗਤ ਸਿੰਘ ਦੀ ਸੀਮੈਂਟ ਨਾਲ ਹੱਥੀ ਤਿਆਰ ਕੀਤੇ ਬੁੱਤ ਅੱਗੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦਾਂ ਦੀਆਂ ਤਸਵੀਰਾਂ ਅੱਗੇ ਦੀਪਮਾਲਾ ਕੀਤੀ ਗਈ | ਮੂਰਤੀਕਾਰ ਰਾਮਪਾਲ ਬਹਿਣੀਵਾਲ ਨੇ ਭਾਰਤ ਦੀ ਆਜ਼ਾਦੀ ਵਿਚ ਇਨ੍ਹਾਂ ਸੂਰਵੀਰਾਂ ਦੇ ਯੋਗਦਾਨ ਬਾਰੇ ਦੱਸਿਆ | ਇਸ ਮੌਕੇ ਤਰਸੇਮ ਚੰਦ ਮਲਕਾਣਾ ਭਾਜਪਾ ਆਗੂ, ਮਿਸਤਰੀ ਤੋਤਾ ਸਿੰਘ, ਅਸ਼ਵਨੀ ਕੁਮਾਰ ਆਸ਼ੂ ਬਹਿਣੀਵਾਲ, ਜੈਮਿਸ਼ ਕੁਮਾਰ, ਰਾਮੂ, ਸੰਦੀਪ ਸਿੰਘ, ਆਰਵਜੋਤ ਸਿੰਘ ਲਹਿਰੀ, ਡਾ. ਗੁਰਚਰਨ ਗੁਪਤਾ ਆਦਿ ਹਾਜ਼ਰ ਸਨ |

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...

ਪੂਰੀ ਖ਼ਬਰ »

ਸਬਜ਼ੀਆਂ ਦਾ ਹੋ ਰਿਹਾ ਨੁਕਸਾਨ ਆੜ੍ਹਤੀ ਕਿੱਧਰ ਨੂੰ ਜਾਣ

ਰਾਮਾਂ ਮੰਡੀ, 23 ਮਾਰਚ (ਤਰਸੇਮ ਸਿੰਗਲਾ)- ਸਥਾਨਕ ਪੁਰਾਣੀ ਹੋਲਸੇਲ ਸਬਜ਼ੀ ਮੰਡੀ ਆਬਾਦੀ ਦੇ ਵਿਚਕਾਰ ਅਤੇ ਤੰਗ ਜਗ੍ਹਾ ਵਿਚ ਹੋਣ ਕਾਰਨ ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਦਫ਼ਤਰ ਦੇ ਨੇੜੇ ਦੋ ਏਕੜ ਜਗ੍ਹਾ ਵਿਚ ਹੋਲਸੇਲ ਸਬਜ਼ੀ ਮੰਡੀ ਨਵੀਂ ਬਣਾਈ ਗਈ ਹੈ ਪਰ ਇਸ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਵਲੋਂ ਦਹਿਸ਼ਤ ਦਾ ਮਾਹÏਲ ਬਣਾਉਣ ਤੇ ਆਮ ਲੋਕਾਂ ਦੀਆਂ ਗਿ੍ਫ਼ਤਾਰੀਆਂ ਦਾ ਵਿਰੋਧ

ਰਾਮਪੁਰਾ ਫੂਲ, 23 ਮਾਰਚ (ਹੇਮੰਤ ਕੁਮਾਰ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਕਾਰਜਕਾਰੀ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਆਗੂ ਗੁਰਦੀਪ ਸਿੰਘ ਰਾਮਪੁਰਾ ਨੇ ਪੰਜਾਬ ਵਿਚ ...

ਪੂਰੀ ਖ਼ਬਰ »

ਗਹਿਰੀ ਭਾਗੀ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਚੋਣ

ਕੋਟਫੱਤਾ, 22 ਮਾਰਚ (ਰਣਜੀਤ ਸਿੰਘ ਬੁੱਟਰ)-ਪਿੰਡ ਗਹਿਰੀ ਭਾਗੀ (ਬਠਿੰਡਾ) ਵਿਖੇ ਗੁਰਦੁਆਰਾ ਨਨਕਾਣਾ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਚੋਣ ਬਲਾਕ ਪ੍ਰਧਾਨ ਜਸਵੀਰ ਸਿੰਘ ਗਹਿਰੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਫੇਰ ਤੋਂ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਤਾਂਗੜ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

ਭਾਈਰੂਪਾ, 23 ਮਾਰਚ (ਵਰਿੰਦਰ ਲੱਕੀ)-ਖੇਤਰ ਦੀ ਨਾਮਵਰ ਸਿੱਖਿਆ ਸੰਸਥਾ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸੈਸ਼ਨ ਪੂਰਾ ਹੋਣ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਤੇ ਇਸ ਮੌਕੇ ਇਕ ਰੰਗਾਰੰਗ ਸਮਾਗਮ ਸਕੂਲ ਦੇ ਵਿਹੜੇ 'ਚ ਹੋਇਆ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਯਾਦ ਨੂੰ ਸਮਰਪਿਤ ਢਾਡੀ-ਕਵੀਸ਼ਰੀ ਦੀਵਾਨ ਸਜਾਏ

ਨਥਾਣਾ, 23 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੇੇਲੇ ਦੇ ਮੌਕੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਢਾਡੀ ਅਤੇ ਕਵੀਸ਼ਰਾਂ ਦੇ ਦੋ ਰੋਜ਼ਾ ਦੀਵਾਨ ਸਜਾਏ ਗਏ | ਦੇਰ ਰਾਤ ਤੱਕ ਸਜੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਬਠਿੰਡਾ ਵਲੋਂ 'ਪਾਣੀ ਬਚਾਓ, ਜੀਵਨ ਬਚਾਓ' ਵਿਸ਼ੇ 'ਤੇ ਪੋਸਟਰ ਮੁਕਾਬਲਾ ਕਰਵਾਇਆ

ਬਠਿੰਡਾ, 23 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ 'ਪਾਣੀ ਬਚਾਓ, ਜੀਵਨ ਬਚਾਓ' ਵਿਸ਼ੇ 'ਤੇ ਪੋਸਟਰ ਮੁਕਾਬਲਾ ਕਰਵਾਇਆ ਗਿਆ | ਇਸ ਗਤੀਵਿਧੀ ਦਾ ਉਦੇਸ਼ 'ਵਿਸ਼ਵ ਜਲ ਦਿਵਸ 2023' ਨੂੰ ਮਨਾਉਣਾ ਅਤੇ ਵਿਦਿਆਰਥੀਆਂ ਨੂੰ ਪਾਣੀ ਦੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਪਾਵਰਕਾਮ ਦਫ਼ਤਰ ਵਿਖੇ ਲਗਾਇਆ ਧਰਨਾ ਚੌਥੇ ਦਿਨ ਜਾਰੀ

ਰਾਮਪੁਰਾ ਫੂਲ, 23 ਮਾਰਚ (ਹੇਮੰਤ ਕੁਮਾਰ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਡਵੀਜ਼ਨ ਰਾਮਪੁਰਾ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ (ਖੇਤੀ ਮੋਟਰਾਂ ਦੇ ਕੁਨੈਕਸ਼ਨਾਂ ਸੰਬੰਧੀ) ਤੇ ਆਪਣੀਆਂ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਨੇ ਅੰਮਿ੍ਤਪਾਲ ਮਾਮਲੇ 'ਚ ਮੁੱਖ ਮੰਤਰੀ ਤੋਂ ਮੰਗਿਆ ਸਪਸ਼ਟੀਕਰਨ

ਬਠਿੰਡਾ, 23 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਨੇ 'ਵਾਰਿਸ ਪੰਜਾਬ ਦੇ' ਜਥੇਬੰਦੀ ਮੁਖੀ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਸੰਬੰਧੀ ਚੱਲ ਰਹੀਆਂ ਕਿਆਸ-ਅਰਾਈਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਸਪੱਸ਼ਟ ਕਰਨ ਕਿ ...

ਪੂਰੀ ਖ਼ਬਰ »

ਫ਼ਸਲ ਦਾ ਨੁਕਸਾਨ ਨਾ ਸਹਾਰਦੇ ਹੋਏ ਕਿਸਾਨ ਨੂੰ ਪਿਆ ਦਿਲ ਦਾ ਦÏਰਾ, ਹੋਈ ਮÏਤ

ਰਾਮਾਂ ਮੰਡੀ, 23 ਮਾਰਚ (ਤਰਸੇਮ ਸਿੰਗਲਾ)- ਬੀਤੇ ਦਿਨੀਂ ਹੋਈ ਬੇਮÏਸਮੀ ਬਾਰਿਸ਼ ਤੇ ਤੇਜ਼ ਹਵਾਵਾਂ ਨਾਲ ਕਿਸਾਨਾਂ ਦੀ ਖੜੀ ਕਣਕ ਦਾ ਭਾਰੀ ਨੁਕਸਾਨ ਹੋ ਗਿਆ ¢ ਇਸ ਨੁਕਸਾਨ ਨੂੰ ਨਾ ਸਹਾਰਦੇ ਹੋਏ ਪਿੰਡ ਪੱਕਾ ਕਲਾਂ ਦੇ ਵਾਸੀ ਸੁਖਵੀਰ ਸਿੰਘ (51) ਪੁੱਤਰ ਸਿਆਣਾ ਸਿੰਘ ਦੀ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਮੇਤ ਦੋ ਔਰਤਾਂ ਕਾਬੂ

ਸੰਗਤ ਮੰਡੀ, 23 ਮਾਰਚ (ਅੰਮਿ੍ਤਪਾਲ ਸ਼ਰਮਾ)-ਪੁਲਿਸ ਚੌਕੀ ਪਥਰਾਲਾ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਦੋ ਔਰਤਾਂ ਨੂੰ 8 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX