ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  6 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  12 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  30 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  57 minutes ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  1 minute ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਬਰਨਾਲਾ

ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਟੱਲੇਵਾਲ, 23 ਮਾਰਚ (ਸੋਨੀ ਚੀਮਾ)-ਪਿੰਡ ਚੁੰੂਘਾ ਨਾਲ ਸੰਬੰਧਿਤ ਸਮਾਜ ਸੇਵਾ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਿੰਡ ਵਿਚ ਲੱਗੇ ਸ਼ਹੀਦ ਭਗਤ ਸਿੰਘ ਦੇ ਬੱੁਤ ਤੇ ਫੱੁਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਪ੍ਰਧਾਨ ਜਸਦੀਪ ਸਿੰਘ ਨੇ ਕਿਹਾ ਕਿ ਕਲੱਬ ਵਲੋਂ ਜਿੱਥੇ ਪਿੰਡ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਯੋਗਦਾਨ ਜਾਰੀ ਹਨ, ੳੱੁਥੇ ਸਮਾਜ ਸੇਵਾ ਅਤੇ ਲੋੜਵੰਦ ਦੀ ਮਦਦ ਲਈ ਵੀ ਕਲੱਬ ਵਲੋਂ ਯਤਨ ਜਾਰੀ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਸਕੱਤਰ, ਕਰਨਵੀਰ ਸਿੰਘ, ਲਵਪ੍ਰੀਤ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਯਾਸੀਨ ਖਾਂ, ਜਗਦੀਪ ਸਿੰਘ, ਰਾਜਿੰਦਰ ਸਿੰਘ, ਬਲਵੰਤ ਸਿੰਘ, ਮਨਦੀਪ ਸਿੰਘ, ਜੀਵਨ ਸਿੰਘ, ਬਸੀਰ ਖ਼ਾਨ, ਬਲਵੰਤ ਸਿੰਘ ਆਦਿ ਵੀ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਰਾਮਗੜ੍ਹ ਵਿਖੇ ਗ੍ਰਾਮ ਪੰਚਾਇਤ, ਐਨ.ਆਰ.ਆਈਜ ਅਤੇ ਪਿੰਡ ਦੇ ਹੋਰ ਸਮਾਜ ਸੇਵੀ ਨੌਜਵਾਨਾਂ ਵਲੋਂ ਪਿੰਡ ਵਿਚ ਬਣਾਈ ਨਵੀਂ ਆਰਟ ਗੈਲਰੀ ਵਿਚ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੱੁਲ ਮਾਲਾਵਾਂ ਪਾ ਕੇ 23 ਮਾਰਚ ਦੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਅਤੇ ਰਾਜਗੁਰੂ ਨੂੰ ਯਾਦ ਕੀਤਾ | ਇਸ ਮੌਕੇ ਸਰਪੰਚ ਰਾਜਵਿੰਦਰ ਸਿੰਘ ਰਾਜਾ, ਕੈਨੇਡੀਅਨ ਜੀਵਨ ਸ਼ਰਮਾ ਅਤੇ ਸਰਪੰਚ ਹਰਸ਼ਰਨ ਸਿੰਘ ਸਰਨਾ ਟੱਲੇਵਾਲ ਨੇ ਕਿਹਾ ਕਿ 23 ਮਾਰਚ ਭਾਰਤ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਦਾ ਦਿਨ ਹੈ | ਇਸ ਮੌਕੇ ਬੁਲਾਰਿਆਂ ਵਲੋਂ ਸ਼ਹੀਦ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀ ਵਿਚਾਰਧਾਰਾ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਕੈਨੇਡੀਅਨ ਅਮਰਜੀਤ ਸਿੰਘ ਚਹਿਲ, ਕੈਨੇਡੀਅਨ ਗੁਰਪ੍ਰੀਤ ਸਿੰਘ, ਕੈਨੇਡੀਅਨ ਮਨਦੀਪ ਸਿੰਘ, ਕਰਮਜੀਤ ਸਿੰਘ ਗਾਂਧੀ ਪੰਚ, ਮਾ. ਗੁਰਨਾਮ ਸਿੰਘ, ਪਰਮਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਸਤਨਾਮ ਸਿੰਘ ਪੰਚ, ਜਗਰਾਜ ਸਿੰਘ ਪ੍ਰਧਾਨ, ਗੁਰਦੀਪ ਸਿੰਘ, ਜੋਗਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਨੌਜਵਾਨ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)- ਭਾਕਿਯੂ ਡਕੌਂਦਾ ਇਕਾਈ ਹਮੀਦੀ ਵਲੋਂ ਸ਼ਹੀਦ ਭਗਤ ਸਿੰਘ ਚੌਂਕ ਹਮੀਦੀ ਵਿਖੇ ਸ਼ਹੀਦੀ ਦਿਹਾੜਾ ਪੂਰੇ ਜੋਸ਼ ਨਾਲ ਮਨਾਇਆ ਗਿਆ¢ ਕਿਸਾਨ ਆਗੂਆਂ ਅਤੇ ਭਰਾਤਰੀ ਜਥੇਬੰਦੀ ਦੇ ਆਗੂਆਂ ਨੇ ਮÏਜੂਦਾ ਸਮੇਂ ਵਿਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਵਿਚਾਰਾਂ ਦੀ ਅਜੋਕੇ ਦÏਰ ਵਿਚ ਸਾਰਥਿਕਤਾ ਦੀ ਵਿਸਥਾਰ ਵਿਚ ਗੱਲ ਕੀਤੀ¢ ਇਸ ਸਮੇਂ ਇਨਕਲਾਬੀ ਕੇਂਦਰ, ਪੰਜਾਬ ਦੇ ਆਗੂ ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਰਜਿੰਦਰਪਾਲ, ਕਿਸਾਨ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ, ਨਾਨਕ ਸਿੰਘ, ਅਮਰਜੀਤ ਠੁੱਲੀਵਾਲ, ਸੁਖਦੇਵ ਸਿੰਘ, ਗੋਪਾਲ ਕ੍ਰਿਸ਼ਨ, ਰਾਜ ਸਿੰਘ, ਪਰਮਜੀਤ ਕÏਰ ਹਮੀਦੀ, ਸੁਖਵਿੰਦਰ ਠੀਕਰੀਵਾਲਾ ਨੇ ਮÏਜੂਦਾ ਦÏਰ ਸਮੇਂ ਕਿਸਾਨਾਂ ਦੀ ਦਿਨੋਂ ਦਿਨ ਮੰਦੀ ਹੋ ਰਹੀ ਹਾਲਤ ਦੀ ਗੱਲ ਕਰਦਿਆਂ ਸ਼ਹੀਦਾਂ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਹਾਸਲ ਕਰ ਕੇ ਵਿਸ਼ਾਲ ਆਧਾਰ ਵਾਲੇ ਚੇਤੰਨ ਸੰਘਰਸ਼ਾਂ ਦੇ ਰਾਹ ਅੱਗੇ ਵਧਣ ਲਈ ਅਪੀਲ ਕੀਤੀ¢ ਅਖੀਰ 'ਚ ਆਗੂਆਂ ਨੇ ਸ਼ਹੀਦ ਭਗਤ ਸਿੰਘ ਅਮਰ ਰਹੇ, ਇਨਕਲਾਬ-ਜਿੰਦਾਬਾਦ, ਸਾਮਰਾਜਵਾਦ-ਮੁਰਦਾਬਾਦ ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ¢
ਸ਼ਹਿਣਾ, (ਸੁਰੇਸ਼ ਗੋਗੀ)- ਪਿੰਡ ਜਗਜੀਤਪੁਰਾ ਵਿਖੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਵਲੋਂ ਸ਼ਹੀਦ-ਏ- ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਹੋਰਾਂ ਦੇ 92ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ਮਜ਼ਦੂਰਾਂ ਵਲੋਂ ਇਕੱਠੇ ਹੋ ਕੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਸਾਰਥਿਕਤਾ ਸੰਬੰਧੀ ਚਰਚਾ ਕੀਤੀ ਗਈ | ਆਗੂ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਦੀਆਂ ਬੁਨਿਆਦੀ ਮੁਸ਼ਕਲਾਂ ਦਾ ਹੱਲ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਸਮਾਜ ਸਿਰਜ ਕੇ ਹੀ ਹੋ ਸਕਦਾ ਹੈ | ਇਕੱਠ ਨੂੰ ਨਛੱਤਰ ਸਿੰਘ ਰਾਮਨਗਰ, ਕੁਲਦੀਪ ਸਿੰਘ ਜਗਜੀਤਪੁਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ |
ਸ਼ਹਿਣਾ, (ਸੁਰੇਸ਼ ਗੋਗੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ 23 ਮਾਰਚ ਦੇ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਟੋਲ ਪਲਾਜ਼ਾ ਪੱਖੋਂ ਕੈਂਚੀਆਂ 'ਤੇ ਮਨਾਉਂਦੇ ਹੋਏ ਸ਼ਹੀਦਾਂ ਨੂੰ 2 ਮਿੰਟ ਦਾ ਮੋਨ ਧਾਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਸਾਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸੋਚ ਨੂੰ ਅਪਣਾਉਣ ਚਾਹੀਦਾ ਹੈ ਕਿ ਭਗਤ ਸਿੰਘ ਨੇ ਕਿਹਾ ਸੀ ਕਿ ਜਿਨ੍ਹਾਂ ਚਿਰ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਖ਼ਤਮ ਨਹੀਂ ਹੁੰਦੀ ਉਨ੍ਹਾਂ ਚਿਰ ਜੰਗ ਜਾਰੀ ਰਹੇਗੀ | ਸਮਾਗਮ ਵਿਚ ਕਿਸਾਨ ਭਰਾ ਤੇ ਬੀਬੀਆਂ ਸੈਂਕੜੇ ਦੀ ਗਿਣਤੀ ਵਿਚ ਸ਼ਾਮਿਲ ਹੋਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਹਰਚਰਨ ਸਿੰਘ ਸੁਖਪੁਰਾ, ਦਰਸ਼ਨ ਸਿੰਘ ਮਹਿਤਾ, ਪਰਮਿੰਦਰ ਸਿੰਘ ਹੰਡਿਆਇਆ, ਇੰਦਰਪਾਲ ਸਿੰਘ, ਸੁਖਵਿੰਦਰ ਸਿੰਘ ਭਾਈ ਰੂਪਾ,ਕਰਮ ਸਿੰਘ ਭਾਈ ਰੂਪਾ, ਬਲਾਕ ਸ਼ਹਿਣਾ ਦੇ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ, ਭਿੰਦਾ ਸਿੰਘ ਢਿੱਲਵਾਂ, ਰੇਸ਼ਮ ਸਿੰਘ ਜੰਗੀਆਣਾ, ਬਰਨਾਲਾ ਬਲਾਕ ਦੇ ਮੀਤ ਪ੍ਰਧਾਨ ਮੇਲਾ ਸਿੰਘ ਖੁੱਡੀ ਕਲਾਂ, ਮਹਿੰਦਰ ਸਿੰਘ ਸਪਾਲ, ਮਹਿਲ ਕਲਾਂ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਲ ਕਲਾਂ, ਜੱਗਾ ਸਿੰਘ ਛਾਪਾ, ਗੁਰਮੇਲ ਸ਼ਰਮਾ ਭਦੌੜ ਆਦਿ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾਉਣ ਉਪਰੰਤ ਪੰਚ ਸੁਖਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਵਲੋਂ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਫਾਂਸੀ ਦੇ ਰੱਸੇ ਚੁੰਮਣ ਵਾਲੇ ਸ਼ਹੀਦ ਯੋਧਿਆਂ ਦੀ ਬਦੌਲਤ ਹੀ ਸਾਡੀ ਨੌਜਵਾਨ ਪੀੜ੍ਹੀ ਆਜ਼ਾਦੀ ਦਾ ਨਿੱਘ ਮਾਣ ਰਹੀ ਹੈ, ਉਨ੍ਹਾਂ ਵਧ ਰਹੇ ਨਸ਼ਿਆਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਨਸ਼ਿਆਂ ਨੂੰ ਅਲਵਿਦਾ ਆਖ ਕੇ ਸ਼ਹੀਦਾਂ ਦੇ ਅਪਣਾਏ ਰਸਤੇ 'ਤੇ ਚੱਲੇ | ਇਸ ਮੌਕੇ ਬਲਜੀਤ ਸਿੰਘ ਆਜ਼ਾਦ, ਕਮਲਜੀਤ ਸਿੰਘ ਕੰਮਾਂ, ਲਖਵੀਰ ਸਿੰਘ ਸੰਧੂ, ਕੁਲਵੰਤ ਖ਼ਾਨ, ਪੰਚ ਸਰਵਣ ਸਿੰਘ ਬਿੱਲੂ, ਪ੍ਰਧਾਨ ਬਲਦੇਵ ਸਿੰਘ ਬਿੱਟੂ, ਸ਼ੈਲੀ ਗਰਗ, ਗੁਰਜੀਤ ਸਿੰਘ ਗੋਰਾਂ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਿੱਖਿਆ ਤੇ ਸਿਹਤ ਸੇਵਾਵਾਂ ਸਬੰਧੀ ਸੈਮੀਨਾਰ ਬਲਾਕ ਪ੍ਰਧਾਨ ਦਲਬਾਰ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਕਰਵਾਇਆ ਗਿਆ¢ ਇਸ ਮÏਕੇ ਚੇਅਰਮੈਨ ਅਮਰਜੀਤ ਸਿੰਘ ਕਾਲਸਾਂ, ਇੰਦਰਜੀਤ ਸਿੰਘ ਸੋਹੀਆਂ, ਬਲਦੇਵ ਸਿੰਘ ਬਿੱਲੂ, ਗੁਰਮੀਤ ਸਿੰਘ ਦੀਵਾਨਾ,ਅਮਰਜੀਤ ਸਿੰਘ ਐਮ ਕੇ, ਨਿਰਭੈ ਸਿੰਘ ਨਿਹਾਲੂਵਾਲ ਆਦਿ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾਸ੍ਰੋਤ ਹੈ, ਆਉ ਸ਼ਹੀਦਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਦਾ ਅਹਿਦ ਕਰੀਏ ¢ ਇਸ ਮÏਕੇ ਵਿਸ਼ੇਸ਼ ਤÏਰ 'ਤੇ ਸ਼ਾਮਲ ਹੋਏ ਡਾ: ਕਰਨਵੀਰ ਸਿੰਘ ਸੰਗਰੂਰ ਨੇ ਚਮੜੀ ਰੋਗਾਂ ਅਤੇ ਬਵਾਸੀਰ ਆਦਿ ਬਿਮਾਰੀਆਂ ਦੇ ਫੈਲਾਅ ਅਤੇ ਰੋਕਥਾਮ ਸਬੰਧੀ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ¢ ਜਥੇਬੰਦੀ ਵਲੋਂ ਡਾ: ਕਰਨਵੀਰ ਸਿੰਘ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮÏਕੇ ਮੇਜਰ ਸਿੰਘ ਛਾਪਾ, ਜਸਵੰਤ ਸਿੰਘ, ਬਾਰੂ ਮੁਹੰਮਦ, ਹਰੀ ਸਿੰਘ ਮੂੰਮ, ਬੇਅੰਤ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ ਗਹਿਲ, ਸੋਮ ਨਾਥ, ਗੁਰਜੰਟ ਸਿੰਘ, ਅਸ਼ੋਕ ਕੁਮਾਰ, ਬਲÏਰ ਸਿੰਘ, ਜਗਜੀਤ ਸਿੰਘ ,ਕੇਵਲ ਸਿੰਘ, ਬਚਿੱਤਰ ਸਿੰਘ, ਗੁਰਚਰਨ ਸਿੰਘ ਹੂੰਝਣ ਆਦਿ ਆਗੂ ਹਾਜ਼ਰ ਸਨ¢

ਸੀ.ਆਈ.ਆਈ. ਫਾਊਾਡੇਸ਼ਨ ਤੇ ਗੁਡਯੀਅਰ ਕੰਪਨੀ ਵਲੋਂ ਸਹਿਕਾਰੀ ਸਭਾ ਉੱਗੋਕੇ ਨੂੰ 15 ਲੱਖ ਦੀ ਕੀਮਤ ਵਾਲੇ ਪੰਜ ਸੁਪਰ ਸੀਡਰ ਭੇਟ

ਸ਼ਹਿਣਾ, 23 ਮਾਰਚ (ਸੁਰੇਸ਼ ਗੋਗੀ)-ਹਰਜੀਤ ਸਿੰਘ ਭੰਦੋਲ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਤਪਾ ਅਤੇ ਬਰਨਾਲਾ ਦੇ ੳੱੁਦਮਾਂ ਸਦਕਾ ਸੀ.ਆਈ.ਆਈ ਫਾਉਂਡੇਸ਼ਨ ਨਵੀਂ ਦਿੱਲੀ ਵਲੋਂ ਗੁਡਈਅਰ ਟਾਇਰ ਮੇਕਰ ਕੰਪਨੀ ਦੇ ਸਹਿਯੋਗ ਨਾਲ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਥਾਣਾ ਤਪਾ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਕੱਲ੍ਹ ਤੋਂ

ਤਪਾ ਮੰਡੀ, 23 ਮਾਰਚ (ਪ੍ਰਵੀਨ ਗਰਗ)-ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਉਨ੍ਹਾਂ ਥਾਣਾ ਤਪਾ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਕੇਂਦਰ ਵਲੋਂ ਜੋਸ਼ੀਲਾ ਮਾਰਚ

ਬਰਨਾਲਾ, 23 ਮਾਰਚ (ਅਸ਼ੋਕ ਭਾਰਤੀ)-ਸ਼ਹੀਦ ਭਗਤ ਸਿੰਘ ਰਾਜਗੁਰੂ, ਸੁਖਦੇਵ, ਯੁੱਗ ਕਵੀ ਅਵਤਾਰ ਪਾਸ਼ ਦੀ ਯਾਦ ਨੂੰ ਸਮਰਪਿਤ ਇਨਕਲਾਬੀ ਕੇਂਦਰ ਪੰਜਾਬ ਵਲੋਂ ਸਿਵਲ ਹਸਪਤਾਲ ਪਾਰਕ ਬਰਨਾਲਾ ਵਿਚ ਰੈਲੀ ਕਰਨ ਉਪਰੰਤ ਸ਼ਹੀਦ ਭਗਤ ਸਿੰਘ ਚÏਕ ਤੱਕ ਜੋਸ਼ੀਲਾ ਇਨਕਲਾਬੀ ਮਾਰਚ ...

ਪੂਰੀ ਖ਼ਬਰ »

ਸ਼ਹਿਣਾ ਦੇ ਨੌਜਵਾਨ ਦੀ ਨਹਿਰ 'ਚ ਡੱੁਬਣ ਕਾਰਨ ਮੌਤ

ਸ਼ਹਿਣਾ, 23 ਮਾਰਚ (ਸੁਰੇਸ਼ ਗੋਗੀ)-ਸ਼ਹਿਣਾ ਦੇ ਇਕ ਨੌਜਵਾਨ ਦੀ ਬੀਤੀ ਦੇਰ ਰਾਤ ਭੇਦਭਰੀ ਹਾਲਤ ਵਿਚ ਡੱੁਬਣ ਕਾਰਨ ਮੌਤ ਹੋ ਗਈ | ਨੌਜਵਾਨ ਦੀ ਲਾਸ਼ ਬਠਿੰਡਾ ਜ਼ਿਲੇ੍ਹ ਦੀ ਹੱਦ ਵਿਚੋਂ ਬਰਾਮਦ ਹੋਈ ਹੈ | ਨਹਿਰ ਵਿਚ ਡੱੁਬਣ ਵਾਲਾ ਨੌਜਵਾਨ ਦਿਲਪ੍ਰੀਤ ਬਾਵਾ 22 ਸਾਲਾ ...

ਪੂਰੀ ਖ਼ਬਰ »

ਜਦੋਂ ਮੁੱਖ ਮਾਰਗ 'ਤੇ ਅੱਗ ਕਾਰਨ ਨਸ਼ਟ ਹੋਏ ਰੂੰ ਦੇ ਬੋਰੇ ਭਰ ਕੇ ਘਰ ਲਿਜਾਣ ਵਾਲਿਆਂ ਦਾ ਲੱਗਿਆ ਰਿਹਾ ਤਾਂਤਾ

ਤਪਾ ਮੰਡੀ, 23 ਮਾਰਚ (ਪ੍ਰਵੀਨ ਗਰਗ)-ਬੀਤੇ ਦਿਨੀਂ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਟਰਾਂਸਫ਼ਾਰਮਰ ਨਾਲ ਟਕਰਾ ਜਾਣ ਕਾਰਨ ਰੂੰ ਦੀਆਂ ਗੱਠਾਂ ਦੇ ਭਰੇ ਘੋੜੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ਸੀ ਅਤੇ ਟਰਾਲੇ 'ਚ ਲੋਡਿਡ ਸਾਰੀ ਰੂੰ ਸੜ ਕੇ ਸੁਆਹ ਹੋ ਗਈ | ...

ਪੂਰੀ ਖ਼ਬਰ »

ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਬਨਾਲਾ, 23 ਮਾਰਚ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ...

ਪੂਰੀ ਖ਼ਬਰ »

ਸਰਕਲ ਟੱਲੇਵਾਲ ਦੇ ਆਗੂਆਂ ਨੇ ਇਕਬਾਲ ਸਿੰਘ ਝੰੂਦਾਂ ਨਾਲ ਕੀਤੀ ਮੀਟਿੰਗ

ਟੱਲੇਵਾਲ, 23 ਮਾਰਚ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਬਰਨਾਲਾ ਦੇ ਨਿਯੁਕਤ ਅਬਜ਼ਰਵਰ ਸ: ਇਕਬਾਲ ਸਿੰਘ ਝੂੰਦਾ ਸਾਬਕਾ ਵਿਧਾਇਕ ਨਾਲ ਹਲਕਾ ਮਹਿਲ ਕਲਾਂ ਨਾਲ ਸੰਬੰਧਿਤ ਸਰਕਲ ਟੱਲੇਵਾਲ ਦੇ ਆਗੂਆਂ ਨੇ ਮੀਟਿੰਗ ਕਰਨ ਉਪਰੰਤ ਜਿੱਥੇ ਹਲਕੇ ਦੀ ਤਸਵੀਰ ...

ਪੂਰੀ ਖ਼ਬਰ »

ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਬਬਨਾਲਾ, 23 ਮਾਰਚ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ...

ਪੂਰੀ ਖ਼ਬਰ »

ਸਿਆਸੀ ਕਿੜਾਂ ਕੱਢਣ ਦੀ ਬਜਾਏ ਮਾਨ ਸਰਕਾਰ ਕੀਤੇ ਵਾਅਦੇ ਪੂਰੇ ਕਰੇ-ਐਡਵੋਕੇਟ ਰਾਹੀ

ਭਦੌੜ, 23 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੀ ਮਾਨ ਸਰਕਾਰ ਵਲੋਂ ਝੂਠੇ ਕੇਸ ਵਿਚ ਫਸਾਉਣ ਦੇ ਮਾਮਲੇ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਸਹਿਜੜਾ ਦਾ ਵਿਸਥਾਰ

ਮਹਿਲ ਕਲਾਂ, 23 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਕੁਲਦੀਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮÏਕੇ ਵਿਸ਼ੇਸ਼ ਤÏਰ 'ਤੇ ਪੁੱਜੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ...

ਪੂਰੀ ਖ਼ਬਰ »

ਨਿਰਮਲ ਕੁਟੀਆ ਸੁੁਖੀਆ ਨਗਰ ਸ਼ਹਿਣਾ ਵਿਖੇ ਸਾਲਾਨਾ ਸੰਤ ਸਮਾਗਮ ਕਰਵਾਇਆ

ਸ਼ਹਿਣਾ, 23 ਮਾਰਚ (ਸੁਰੇਸ਼ ਗੋਗੀ)-ਨਿਰਮਲ ਕੁਟੀਆ ਆਸ਼ਰਮ ਸੁਖੀਆ ਨਗਰ ਸ਼ਹਿਣਾ ਵਿਖੇ ਬਾਬਾ ਦਰਸ਼ਨ ਸਿੰਘ ਸ਼ਹਿਣਾ ਤੇ ਬਾਬਾ ਗੁਲਾਬ ਸਿੰਘ ਦੀ ਅਗਵਾਈ ਵਿਚ ਸਾਲਾਨਾ 23ਵਾਂ ਸੰਤ ਸਮਾਗਮ ਕਰਵਾਇਆ ਗਿਆ | ਤਿੰਨ ਰੋਜ਼ਾ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਨਗਰ ਕੌਂਸਲ ਭਦੌੜ ਨੇ ਕਸਬੇ ਅੰਦਰ ਸ਼ਹੀਦ ਭਗਤ ਸਿੰਘ ਚੌਕ ਬਣਾਇਆ

ਭਦੌੜ, 23 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਵਲੋਂ 23 ਮਾਰਚ ਸ਼ਹੀਦਾਂ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਨਗਰ ਕੌਂਸਲ ਵਲੋਂ ਸੈਕੰਡਰੀ ਸਕੂਲ (ਲੜਕੀਆਂ) ਦੇ ਨਜ਼ਦੀਕ ਸ਼ਹੀਦੇ-ਏ ਆਜਮ ਸ: ਭਗਤ ਸਿੰਘ ਦਾ ਬੁੱਤ ਸਥਾਪਤ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ 'ਚ ਪੇਸ਼ੀ ਮੌਕੇ ਬਰਨਾਲਾ ਤੋਂ ਵੱਡੀ ਗਿਣਤੀ ਆਗੂ ਤੇ ਵਰਕਰ ਹੋਏ ਰਵਾਨਾ

ਬਰਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਦੇ ਮੱਦੇਨਜ਼ਰ ਹਲਕਾ ਬਰਨਾਲਾ ਤੋਂ ਹਲਕਾ ਇੰਚਾਰਜ ਸ: ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਯੂ.ਕੇ.ਜੀ. ਕਲਾਸ ਗੈਰੇਜੂਏਸ਼ਨ ਸੈਰੇਮਨੀ ਕਰਵਾਈ

ਬਰਨਾਲਾ, 23 ਮਾਰਚ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਯੂ.ਕੇ.ਜੀ. ਕਲਾਸ ਗੈਰੇਜੂਏਸ਼ਨ ਸੈਰੇਮੋਨੀ ਕਰਵਾਈ ਗਈ | ਯੂ.ਕੇ.ਜੀ. ਕਲਾਸ ਦਾ ਨਤੀਜਾ ਘੋਸ਼ਿਤ ਕਰਨ ਮੌਕੇ ਇਹ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਡਾ: ਪੰਪੋਸ ਨੂੰ ਇਨਸਾਫ਼ ਲਈ ਰੋਸ ਮਾਰਚ ਕੱਢਿਆ

ਹੰਡਿਆਇਆ, 23 ਮਾਰਚ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਡਾ: ਪੰਪੋਸ਼ ਨੂੰ ਇਨਸਾਫ਼ ਦਿਵਾਉਣ ਲਈ ਪਿੰਡ-ਪਿੰਡ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਜਿਸ ਤਹਿਤ ਕਸਬਾ ਹੰਡਿਆਇਆ ਵਿਖੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

92 ਲੱਖ ਰੁਪਏ ਦੀ ਲਾਗਤ ਨਾਲ ਸੰਗਰੂਰ 'ਚ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ ਹਾਕੀ ਮੈਦਾਨ ਦੀ ਉਸਾਰੀ

ਸੰਗਰੂਰ, 23 ਮਾਰਚ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਚ ਛੋਟੇ ਹਾਕੀ ਗਰਾਊਾਡ ਦੇ ਪੁਨਰ ਨਿਰਮਾਣ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ | ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਅਗਲੇ ਹਫਤੇ ਟੈਂਡਰ ਖੁੱਲ੍ਹ ਜਾਣਗੇ | ਇਸ ...

ਪੂਰੀ ਖ਼ਬਰ »

ਪਿਸਤੌਲ ਦਿਖਾ ਕੇ ਬਜ਼ੁਰਗ ਜੋੜੇ ਦੇ ਘਰ ਵੜ੍ਹ ਕੇ ਕੀਤੀ ਕੁੱਟਮਾਰ

ਸੰਗਰੂਰ, 23 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਘਰ ਵਿਚ ਦਾਖਲ ਹੋ ਕੇ ਬਜ਼ੁਰਗ ਅਧਿਆਪਕ ਦੀ ਕੁੱਟਮਾਰ ਕਰਨ ਅਤੇ ਜਾਤੀਸੂਚਕ ਸ਼ਬਦ ਵਰਤੇ ਜਾਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖਿਲਾਫ ਥਾਣਾ ਸਿਟੀ - 1 ਵਿਚ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਜ਼ਮੀਨ ਖ਼ਰੀਦਣ ਲਈ ਅਗੇਤੀ ਦਿੱਤੀ ਰਕਮ-ਨਾ ਜ਼ਮੀਨ ਮਿਲੀ ਤੇ ਨਾ ਪੈਸੇ, ਮਾਮਲਾ ਦਰਜ

ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਥਾਨਕ ਪੁਲਿਸ ਨੇ ਰਾਜ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਗਿਦੜਿਆਣੀ ਹਾਲ ਆਬਾਦ ਲਹਿਰਾਗਾਗਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖਿਲਾਫ਼ 30 ਲੱਖ ਰੁਪਏ ਲੈਣ ਮਗਰੋਂ ਵੀ ਜ਼ਮੀਨ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX