ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  2 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  20 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  47 minutes ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  53 minutes ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 1 hour ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 2 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  1 minute ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 2 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਦਿੱਲੀ / ਹਰਿਆਣਾ

ਆਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਨੂੰ ਦੇਸ਼ ਦੇ ਭਲੇ ਲਈ ਕੰਮ ਕਰਨਾ ਚਾਹੀਦੈ-ਅਨੁਭਵ ਮਹਿਤਾ

ਕਰਨਾਲ, 23 ਮਾਰਚ (ਗੁਰਮੀਤ ਸਿੰਘ ਸੱਗੂ)-ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਇਸ ਦੇਸ਼ ਦੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇ ਹਨ ਅਤੇ ਦੇਸ਼ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ | ਆਪਣੀ ਜਵਾਨੀ ਵਿਚ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਾਨੂੰ ਦੇਸ਼ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਨਾਲ ਦੇ ਉਪ ਮੰਡਲ ਮੈਜਿਸਟਰੇਟ ਅਨੁਭਵ ਮਹਿਤਾ ਨੇ ਅੱਜ ਕੀਤਾ | ਉਹ ਨਿਫਾ ਵੱਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ | ਇਸ ਕੈਂਪ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ 92ਵੇਂ ਸ਼ਹੀਦੀ ਦਿਵਸ ਮੌਕੇ ਯਾਦ ਕਰਦਿਆਂ ਕਰਨਾਲ ਦੇ 108 ਖ਼ੂਨਦਾਨੀਆਂ ਨੇ ਆਪਣਾ ਖ਼ੂਨ ਦੇ ਕੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ | ਨਿਫਾ ਵਲੋਂ ਹਰਿਆਣਾ ਰੋਡਵੇਜ਼ ਡਰਾਈਵਿੰਗ ਸਕੂਲ ਕਰਨਾਲ ਸ਼ਾਖਾ ਦੇ ਸਹਿਯੋਗ ਨਾਲ ਸ਼ਹੀਦੀ ਦਿਵਸ 'ਤੇ ਅਮਰ ਸ਼ਹੀਦਾਂ ਦੀ ਯਾਦ 'ਚ ਲਗਾਏ ਗਏ ਇਸ ਖ਼ੂਨਦਾਨ ਕੈਂਪ 'ਚ ਮੁੱਖ ਮਹਿਮਾਨ ਅਨੁਭਵ ਮਹਿਤਾ ਅਤੇ ਵਿਸ਼ੇਸ਼ ਮਹਿਮਾਨ ਸਮਾਜ ਸੇਵਕ ਸੁਨੀਲ ਬਿੰਦਲ ਨੇ ਤਿੰਨਾਂ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ ਭੇਟ ਕਰਕੇ ਅਤੇ ਖ਼ੂਨਦਾਨੀਆਂ ਨੂੰ ਬੈਚ ਲਗਾ ਕੇ ਕੈਂਪ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਰੋਡਵੇਜ਼ ਡਰਾਈਵਿੰਗ ਸਕੂਲ ਕਰਨਾਲ ਤੋਂ ਵਿਨੋਦ ਕੁਮਾਰ, ਯੁਵਾ ਪ੍ਰੋਗਰਾਮ ਅਧਿਕਾਰੀ ਜੋਗਿੰਦਰ ਕੁਮਾਰ, ਨਹਿਰੂ ਯੁਵਾ ਕੇਂਦਰ ਸੰਗਠਨ ਦੀ ਜ਼ਿਲ੍ਹਾ ਕੋਆਰਡੀਨੇਟਰ ਰੇਣੂ ਸਿਲਗ, ਸਿਵਲ ਹਸਪਤਾਲ ਬਲੱਡ ਬੈਂਕ ਦੇ ਇੰਚਾਰਜ ਡਾ. ਸੰਜੇ ਵਰਮਾ, ਨਿਫਾ ਦੇ ਸੰਸਥਾਪਕ ਪ੍ਰਧਾਨ ਪਿ੍ਤਪਾਲ ਸਿੰਘ ਪੰਨੂ, ਕੋਆਰਡੀਨੇਟਰ ਐਡਵੋਕੇਟ ਨਰੇਸ਼ ਬਰਾਨਾ, ਪੱਤਰਕਾਰ ਅਕਰਸ਼ਨ ਉੱਪਲ, ਸੂਬਾ ਪ੍ਰਧਾਨ ਸ਼ਰਵਣ ਸ਼ਰਮਾ ਅਤੇ ਤਾਮਿਲਨਾਡੂ ਤੋਂ ਕੈਪਟਨ ਗੁਰਬਾਜ ਸਿੰਘ ਨੇ ਵੀ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੇਸ਼ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਲਾਮ ਕੀਤਾ | ਵਿਸ਼ੇਸ਼ ਮਹਿਮਾਨ ਸੁਨੀਲ ਬਿੰਦਲ ਨੇ ਕਿਹਾ ਕਿ ਮੈਂ ਇਨ੍ਹਾਂ ਤਿੰਨਾਂ ਸ਼ਹੀਦਾਂ ਦੀਆਂ ਮਾਵਾਂ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਅਜਿਹੇ ਬਹਾਦਰ ਦੇਸ਼ ਭਗਤ ਪੁੱਤਰਾਂ ਨੂੰ ਜਨਮ ਦਿੱਤਾ | ਉਨ੍ਹਾਂ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦਾ ਵੀ ਧੰਨਵਾਦ ਕੀਤਾ | ਅੱਜ ਦੇ ਕੈਂਪ ਵਿਚ ਨੌਜਵਾਨਾਂ ਦੇ ਨਾਲ-ਨਾਲ ਜਿੱਥੇ 60 ਸਾਲ ਤੋਂ ਵੱਧ ਉਮਰ ਦੇ ਖ਼ੂਨਦਾਨੀਆਂ ਨੇ ਭਾਗ ਲਿਆ, ਉਥੇ ਹੀ ਨੌਜਵਾਨ ਧੀਆਂ ਨੇ ਵੀ ਖ਼ੂਨਦਾਨ ਕੀਤਾ ਅਤੇ ਅੱਜ ਕਰਨਾਲ ਦੇ ਸਮਾਜ ਸੇਵਕ ਸਤੀਸ਼ ਪੰਚਾਲ ਨੇ 99ਵੀਂ ਵਾਰ ਖ਼ੂਨਦਾਨ ਕੀਤਾ | ਇਸ ਮੌਕੇ ਨਿਫਾ ਦੇ ਸੰਸਥਾਪਕ ਪ੍ਰੀਤਪਾਲ ਸਿੰਘ ਪੰਨੂ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਕਈ ਸਾਲਾਂ ਤੋਂ ਦੇਸ਼ ਦੇ ਸ਼ਹੀਦਾਂ ਅਤੇ ਮਹਾਨ ਪੁਰਸ਼ਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਕਰੋਨਾ ਦੌਰਾਨ ਜਿਥੇ ਇਕ ਦਿਨ ਵਿਚ 1500 ਖ਼ੂਨਦਾਨ ਕੈਂਪ ਲਗਾਏ ਗਏ, ਉਥੇ ਹੀ ਆਜ਼ਾਦੀ ਦੇ ਅੰਮਿ੍ਤ ਮਹੋਤਸਵ ਨੂੰ ਸਮਰਪਿਤ 750 ਖ਼ੂਨਦਾਨ ਕੈਂਪ ਵੀ ਲਗਾਏ ਗਏ | ਹੁਣ ਤੱਕ ਦੇਸ਼ ਭਰ ਵਿਚ 4000 ਤੋਂ ਵੱਧ ਖੂਨਦਾਨ ਕੈਂਪ ਲਗਾ ਚੁੱਕੇ ਸਮਾਜ ਸੇਵੀ ਪਿ੍ਤਪਾਲ ਸਿੰਘ ਪੰਨੂ ਨੇ ਦੱਸਿਆ ਕਿ ਉਹ ਆਪਣੀ ਸੰਸਥਾ ਨਿਫਾ ਰਾਹੀਂ ਇਸ ਦੇਸ਼ ਨੂੰ ਸਵੈ-ਇੱਛਤ ਖ਼ੂਨਦਾਨ ਦੇ ਖੇਤਰ ਵਿਚ ਆਤਮ ਨਿਰਭਰ ਬਣਾਉਣ ਲਈ ਕੰਮ ਕਰ ਰਹੇ ਹਨ ਅਤੇ ਕਰਦੇ ਰਹਿਣਗੇ | ਨਿਫਾ ਦੇ ਕਨਵੀਨਰ ਐਡਵੋਕੇਟ ਨਰੇਸ਼ ਬਰਾਨਾ ਅਤੇ ਸੂਬਾ ਪ੍ਰਧਾਨ ਸ਼ਰਵਣ ਸ਼ਰਮਾ ਨੇ ਖ਼ੂਨਦਾਨ ਨੂੰ ਜੀਵਨ ਦਾਨ ਕਰਾਰ ਦਿੰਦਿਆਂ ਕਿਹਾ ਕਿ ਖ਼ੂਨ ਦਾ ਇਕ ਯੂਨਿਟ ਤਿੰਨ ਲੋਕਾਂ ਦੀ ਜਾਨ ਬਚਾਉਣ ਲਈ ਕੰਮ ਆਉਂਦਾ ਹੈ |

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੈਡਿਟਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਯਮੁਨਾਨਗਰ, 23 ਮਾਰਚ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ. ਸੀ. ਸੀ. ਕੈਡਿਟਾਂ ਨੇ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਕਾਲਜ ਪਿੰ੍ਰ. ਡਾ. ਹਰਿੰਦਰ ਸਿੰਘ ਕੰਗ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਜੀਵਨ 'ਤੇ ਚਾਨਣਾ ...

ਪੂਰੀ ਖ਼ਬਰ »

ਹਰ ਨਾਗਰਿਕ ਭਿ੍ਸ਼ਟਾਚਾਰ ਦਾ ਸ਼ਿਕਾਰ ਹੋ ਕੇ ਦੁਖੀ ਅਤੇ ਪੀੜਤ-ਸੁਮਿਤਾ ਸਿੰਘ

ਕਰਨਾਲ, 23 ਮਾਰਚ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੀ 'ਹੱਥ ਨਾਲ ਹੱਥ ਜੋੜੋ' ਮੁਹਿੰਮ ਤਹਿਤ ਸਦਰ ਬਜ਼ਾਰ ਪੁਲਿਸ ਚੌਕੀ ਦੇ ਪਿੱਛੇ ਇਕ ਪੈਦਲ ਯਾਤਰਾ ਕੱਢੀ ਗਈ | ਸਾਬਕਾ ਵਿਧਾਇਕ ਸੁਮਿਤਾ ਸਿੰਘ ਦੀ ਅਗਵਾਈ 'ਚ ਵਰਕਰਾਂ ਨੇ ਲੋਕਾਂ ਨਾਲ ਗੱਲਬਾਤ ਕਰ ਕੇ ਕਾਂਗਰਸ ਦੀਆਂ ...

ਪੂਰੀ ਖ਼ਬਰ »

ਸ਼ਹੀਦਾਂ ਦੀ ਬਦੌਲਤ ਹੀ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ-ਡਾ. ਖਹਿਰਾ

ਸ਼ਾਹਬਾਦ ਮਾਰਕੰਡਾ, 23 ਮਾਰਚ (ਅਵਤਾਰ ਸਿੰਘ)-ਗੰਨਾ ਕੰਟਰੋਲ ਬੋਰਡ ਦੇ ਮੈਂਬਰ ਅਤੇ ਜਨਨਾਇਕ ਜਨਤਾ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਡਾ. ਜਸਵਿੰਦਰ ਖਹਿਰਾ ਨੇ ਕਿਹਾ ਹੈ ਕਿ ਦੇਸ਼ ਭਗਤਾਂ ਦੀ ਬਦੌਲਤ ਹੀ ਅੱਜ ਅਸੀਂ ਖੁੱਲ੍ਹੀ ਹਵਾ ਵਿਚ ਸਾਹ ਲੈ ਰਹੇ ਹਾਂ | ਸਾਨੂੰ ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਪਬਲਿਕ ਸਕੂਲ 'ਚ ਹਵਨ ਨਾਲ ਨਵੇਂ ਪੱਧਰ ਦੀ ਸ਼ੁਰੂਆਤ

ਗੂਹਲਾ ਚੀਕਾ, 23 ਮਾਰਚ (ਓ.ਪੀ. ਸੈਣੀ)-ਸੁਖ, ਖ਼ੁਸ਼ਹਾਲੀ ਅਤੇ ਸ਼ਾਂਤੀ ਦੀ ਕਾਮਨਾ ਨਾਲ ਗ੍ਰੀਨ ਫ਼ੀਲਡ ਪਬਲਿਕ ਸਕੂਲ, ਕਸੌਰ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਵਨ ਅਤੇ ਯੱਗ ਕਰਕੇ ਨਵੇਂ ਪੱਧਰ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਕਰਮਜੀਤ ਕੌਰ ਨੇ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰਨ ਦਾ ਕੀਤਾ ਕੰਮ-ਤਰਲੋਚਨ ਸਿੰਘ

ਕਰਨਾਲ, 23 ਮਾਰਚ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਰਲੋਚਨ ਸਿੰਘ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ ਉਨ੍ਹਾਂ ਉਦੇਸ਼ਾਂ ਤੋਂ ਪੂਰੀ ਤਰ੍ਹਾਂ ਭਟਕ ਗਈ ਹੈ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 23 ਮਾਰਚ (ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2022 ਸੈਸ਼ਨ ਦੇ ਐਮ. ਏ. ਹਿਸਟਰੀ ਸਮੈਸਟਰ ਤੀਜਾ, ਐਮ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ. ਏ. ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ. ਐਸ. ਸੀ. ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ...

ਪੂਰੀ ਖ਼ਬਰ »

ਸੱਤ ਰੋਜ਼ਾ ਐਨਐਸਐਸ ਕੈਂਪ ਦੌਰਾਨ ਵਲੰਟੀਅਰਾਂ ਨੇ 'ਸਵੈ-ਨਿਰਭਰ ਭਾਰਤ' ਦੇ ਵਿਸ਼ੇ 'ਤੇ ਲਿਖੇ ਲੇਖ

ਕਾਲਾਂਵਾਲੀ/ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਮਾਤਾ ਹਰਕੀ ਦੇਵੀ ਮਹਿਲਾ ਕਾਲਜ ਅÏਢਾਂ ਵਿਖੇ ਸੱਤ ਰੋਜ਼ਾ ਕੈਂਪ ਦਾ ਸਮਾਪਤੀ ਸਮਾਰੋਹ ਐਨਐਸਐਸ ਇੰਚਾਰਜ ਰਜਨੀ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਕਾਲਜ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਹਰਿਆਣਾ 'ਚ ਕਾਂਗਰਸ ਹੀ ਇਕੋ-ਇਕ ਵਿਕਲਪ-ਕਮਲ ਮਾਨ

ਕਰਨਾਲ, 23 ਮਾਰਚ (ਗੁਰਮੀਤ ਸਿੰਘ ਸੱਗੂ)-ਤੀਜੀ ਵਾਰ ਏ. ਆਈ. ਸੀ. ਸੀ. ਦੀ ਮੈਂਬਰ ਬਣੀ ਕਾਂਗਰਸ ਦੀ ਸੀਨੀਅਰ ਆਗੂ ਕਮਲ ਮਾਨ ਨੇ ਹੱਥ ਨਾਲ ਹੱਥ ਜੋੜੋ ਮੁਹਿੰਮ ਤਹਿਤ ਜੈਸਿੰਘਪੁਰਾ, ਦੁਪੱਟੀ ਅਤੇ ਜਬਾਲਾ ਪਿੰਡਾਂ ਦਾ ਦੌਰਾ ਕਰਦੇ ਹੋਏ ਕਿਹਾ ਕਿ ਉਹ ਰਾਹੁਲ ਗਾਂਧੀ, ਪਿ੍ਅੰਕਾ ...

ਪੂਰੀ ਖ਼ਬਰ »

ਧਮਕੀ ਤੋਂ ਬਾਅਦ ਕੋਲਕਾਤਾ 'ਚ ਸਲਮਾਨ ਦਾ ਸ਼ੋਅ ਰੱਦ ਹੋਣ ਦੀ ਛਿੜੀ ਚਰਚਾ

ਕੋਲਕਾਤਾ, 23 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਹਿੰਦੀ ਫਿਲਮਾਂ ਦੇ ਸੁਪਰਸਟਾਰ ਸਲਮਾਨ ਖਾਨ ਦਾ ਕੋਲਕਾਤਾ 'ਚ ਅਪ੍ਰੈਲ ਵਿਚ ਹੋਣ ਵਾਲਾ ਸ਼ੋਅ ਰੱਦ ਕਰ ਦਿੱਤਾ ਗਿਆ | ਲਾਰੇਂਸ਼ ਬਿਸਨੋਈ ਵਲੋਂ ਜਾਨ ਤੋਂ ਮਾਰਨ ਦੀ ਧਮਕੀ ਤੋਂ ਬਾਅਦ ਸ਼ੋਅ ਰੱਦ ਕਰਨ ਦੀ ਚਰਚਾ ਹੈ | ਐਪਰ ਉਨਾਂ ...

ਪੂਰੀ ਖ਼ਬਰ »

ਡਾ. ਆਰ. ਸੀ. ਸੋਬਤੀ ਵਲੋਂ ਮਾਨਸੀ ਤੇ ਖੁਸ਼ੀ ਨੂੰ ਵਜ਼ੀਫ਼ਾ

ਯਮੁਨਾਨਗਰ, 23 ਮਾਰਚ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਇੰਡਸਟਰੀਅਲ ਮਾਈਕਰੋ ਬਾਇਓਲੋਜੀ ਦੀਆਂ ਦੋ ਵਿਦਿਆਰਥਣਾਂ ਮਾਨਸੀ ਅਤੇ ਖੁਸ਼ੀ ਨੇ 90.6 ਫ਼ੀਸਦੀ ਅੰਕ ਪ੍ਰਾਪਤ ਕਰਕੇ 2500 ਰੁਪਏ ਦਾ ਵਜ਼ੀਫਾ ਪ੍ਰਾਪਤ ਕੀਤਾ | ਡਾ. ਨੀਨਾ ਪੁਰੀ ਮੁਖੀ ਉਦਯੋਗਿਕ ...

ਪੂਰੀ ਖ਼ਬਰ »

ਪੋਸ਼ਣ ਪੰਦ੍ਹਰਵਾੜੇ ਤਹਿਤ ਪਿੰਡ ਭੂਨਾ, ਖਰਕੜਾ, ਮੁਕੇਰੀਆਂ ਆਦਿ 'ਚ ਪੋਸ਼ਣ ਰੈਲੀ

ਗੂਹਲਾ ਚੀਕਾ, 23 ਮਾਰਚ (ਓ.ਪੀ. ਸੈਣੀ)-ਇਸਤਰੀ ਤੇ ਬਾਲ ਵਿਕਾਸ ਪ੍ਰੋਗਰਾਮ ਵਿਭਾਗ ਦੀ ਸੁਪਰਵਾਈਜ਼ਰ ਦੀਪਤੀ ਨੇ ਦੱਸਿਆ ਕਿ ਪੋਸ਼ਣ ਪੰਦ੍ਹਰਵਾੜੇ ਤਹਿਤ ਪਿੰਡ ਨਾਨਕਪੁਰਾ, ਭੂਨਾ, ਖਰਕੜਾ, ਮੁਕੇਰੀਆਂ ਆਦਿ 'ਚ ਪੋਸ਼ਣ ਰੈਲੀ ਕੱਢੀ ਗਈ | ਪੋਸ਼ਣ ਪੰਦ੍ਹਰਵਾੜੇ ਤਹਿਤ ਸਰਕਾਰ ...

ਪੂਰੀ ਖ਼ਬਰ »

ਲਗਾਤਾਰ ਭੁਚਾਲ ਆਉਣ 'ਤੇ ਦਿੱਲੀ ਦੇ ਲੋਕਾਂ 'ਚ ਫ਼ੈਲੀ ਦਹਿਸ਼ਤ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਪਿਛਲੇ ਦਿਨਾਂ ਵਿਚ ਦਿੱਲੀ ਵਿਚ 2 ਦਿਨ ਭੁਚਾਲ ਦੇ ਝਟਕੇ ਆਉਣ 'ਤੇ ਦਿੱਲੀ ਦੇ ਲੋਕ ਦਹਿਸ਼ਤ ਵਿਚ ਹਨ | ਭੁਚਾਲ ਦੇ ਝਟਕੇ ਆਉਂਦੇ ਹੀ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਜਾਂਦੇ ਹਨ ਪ੍ਰੰਤੂ ਜੋ ਲੋਕ ਕਈ-ਕਈ ਮੰਜਿਲਾਂ ਦੇ ...

ਪੂਰੀ ਖ਼ਬਰ »

ਵਰਿੰਦਰ ਸਚਦੇਵਾ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ

ਨਵੀਂ ਦਿੱਲੀ, 23 ਮਾਰਚ (ਜਗਤਾਰ ਸਿੰਘ)- ਪਿਛਲੇ ਕੁੱਝ ਸਮੇਂ ਤੋਂ ਕਾਰਜਕਾਰੀ ਪ੍ਰਧਾਨ ਵੱਜੋ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਵਰਿੰਦਰ ਸਚਦੇਵਾ ਨੇ ਅੱਜ ਅਧਿਕਾਰਤ ਤੌਰ 'ਤੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਵੱਜੋ ਅਹੁਦਾ ਸੰਭਾਲ ਲਿਆ | ਦੱਸਣਯੋਗ ਹੈ ਕਿ ਪਾਰਟੀ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ 'ਤੇ ਹਮਲਾ ਕਰਨ ਵਾਲੇ ਤਿੰਨ ਨੌਜਵਾਨ ਪੁਲਿਸ ਨੇ ਕੀਤੇ ਕਾਬੂ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਪੁਲਿਸ ਕਰਮਚਾਰੀ ਉੱਤੇ ਡਿਊਟੀ ਸਮੇਂ ਦੌਰਾਨ ਹਮਲਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ | ਦਿੱਲੀ ਦੇ ਨਬੀ ਕਰੀਮ ਇਲਾਕੇ ਵਿਚ ਸ਼ਰਾਬ ਦੇ ਨਸ਼ੇ ਵਿਚ ਧੁੱਤ ਤਿੰਨ ਨੌਜਵਾਨਾਂ ਨੂੰ ਜਦੋਂ ਪੁਲਿਸ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਕੀਤੀ ਸ਼ਿਕਾਇਤ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੀ ਇਸ ਸਾਲ ਹੋਈ ਸਾਲਾਨਾ ਪ੍ਰੀਖਿਆ 'ਚ ਤਕਰੀਬਨ 21.87 ਲੱਖ ਰਜਿਸਟਰਡ ਵਿਦਿਆਰਥੀਆਂ ਨੇ ਹਿੱਸਾ ਲਿਆ | ਬੋਰਡ ਦੀ ਹੀ 12ਵੀਂ ਕਲਾਸ ਦੀ ਸਾਲਾਨਾ ਪ੍ਰੀਖਿਆ 5 ਅਪ੍ਰੈਲ ਨੂੰ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਬਜਟ ਵਿਚ ਵਪਾਰੀਆਂ ਦਾ ਕੋਈ ਧਿਆਨ ਨਹੀਂ ਰੱਖਿਆ ਗਿਆ-ਪਰਮਜੀਤ ਸਿੰਘ ਪੰਮਾ

ਨਵੀਂ ਦਿੱਲੀ, 23 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੁਆਰਾ ਪੇਸ਼ ਕੀਤੇ ਗਏ ਬਜਟ ਪ੍ਰਤੀ ਵਪਾਰੀਆਂ ਤੇ ਆਮ ਲੋਕਾਂ ਵਿਚ ਕਾਫੀ ਰੋਸ ਹੈ | ਵਪਾਰੀਆਂ ਦਾ ਕਹਿਣਾ ਹੈ ਕਿ ਬਾਜ਼ਾਰਾਂ ਦੇ ਸੁੰਦਰੀਕਰਨ ਲਈ ਸਰਕਾਰ ਨੇ ਬਜਟ ਵਿਚ ਇਕ ਪੈਸਾ ਵੀ ਨਹੀਂ ਰੱਖਿਆ | ਵਪਾਰੀਆਂ ...

ਪੂਰੀ ਖ਼ਬਰ »

ਮੀਂਹ ਕਰਕੇ ਰੁਕ ਗਿਆ ਸ਼ਹਿਰ 'ਚ ਸੜਕਾਂ ਬਣਾਉਣ ਦਾ ਕੰਮ

ਜਲੰਧਰ, 23 ਮਾਰਚ (ਸ਼ਿਵ)- ਬੇਮੌਸਮੀ ਮੀਂਹ ਕਰਕੇ ਸ਼ਹਿਰ 'ਚ ਸੜਕਾਂ ਬਣਾਉਣ ਦਾ ਕੰਮ ਰੁਕ ਗਿਆ ਹੈ ਜਿਸ ਕਰ ਕੇ ਸੜਕਾਂ ਬਣਾਉਣ ਦਾ ਕੰਮ ਅਪ੍ਰੈਲ ਮਹੀਨੇ ਵਿਚ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਸ਼ਹਿਰ ਵਿਚ 30 ਤੋਂ 35 ਦੇ ਕਰੀਬ ਜਿਹੜੀਆਂ ਸੜਕਾਂ ਹਨ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਬੇਕਾਬੂ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਚਾਲਕ ਜ਼ਖ਼ਮੀ, ਹਾਲਤ ਗੰਭੀਰ

ਜਲੰਧਰ, 23 ਮਾਰਚ (ਐੱਮ. ਐੱਸ. ਲੋਹੀਆ) - ਸਥਾਨਕ 66 ਫੁੱਟ ਰੋਡ 'ਤੇ ਵਾਈਟ ਡਾਇੰਮਡ ਰਿਜ਼ੋਰਟ ਨੇੜੇ ਇਕ ਬੇਕਾਬੂ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਚਾਲਕ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ | ਰਿਕਸ਼ਾ ਚਾਲਕ ਦੀਪੂ ਵਾਸੀ ਮਿੱਠਾਪੁਰ ਦੇ ਭਰਾ ...

ਪੂਰੀ ਖ਼ਬਰ »

ਡਿਵਾਈਡਰਾਂ ਦੀ ਸਫ਼ਾਈ ਦਾ ਕੰਮ ਸ਼ੁਰੂ

ਨਗਰ ਨਿਗਮ ਦੇ ਸੈਨੀਟੇਸ਼ਨ ਬਰਾਂਚ ਵੱਲੋਂ ਡਿਵਾਈਡਰਾਂ ਦੇ ਕੋਲ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਕਈ ਜਗ੍ਹਾ ਡਿਵਾਈਡਰਾਂ ਦੇ ਨਾਲ ਪਈ ਮਿੱਟੀ ਨਹੀਂ ਚੁੱਕੀ ਜਾ ਸਕੀ ਹੈ ਜਿਸ ਕਰਕੇ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਦੀ ਹਦਾਇਤ 'ਤੇ ਸੈਨੀਟੇਸ਼ਨ ਬਰਾਂਚ ...

ਪੂਰੀ ਖ਼ਬਰ »

ਚੇਤਰ ਦੇ ਪਹਿਲੇ ਨਰਾਤੇ ਮੌਕੇ ਭਗਤਾਂ ਨੇ ਕੀਤੀ ਮਾਤਾ ਸ਼ੈਲਪੁੱਤਰੀ ਦੀ ਪੂਜਾ

ਜਲੰਧਰ, 23 ਮਾਰਚ (ਸ਼ੈਲੀ)- ਚੇਤਰ ਮਹੀਨੇ 'ਚ ਆਉਣ ਵਾਲੇ ਮਾਂ ਦੁਰਗਾ ਦੇ ਪਹਿਲੇ ਨਰਾਤੇ ਦੌਰਾਨ ਅੱਜ ਭਗਤਾਂ ਨੇ ਮਾਂ ਸ਼ੈਲ ਪੁੱਤਰੀ ਦੀ ਪੂਜਾ ਕੀਤੀ | ਪਹਿਲੇ ਨਰਾਤੇ ਮੌਕੇ ਸਵੇਰੇ ਹੀ ਭਗਤਾਂ ਨੇ ਮੰਦਰਾਂ ਵਿਚ ਜਾ ਕੇ ਮੱਥਾ ਟੇਕਿਆ ਤੇ ਮਾਤਾ ਦਾ ਆਸ਼ੀਰਵਾਦ ਲਿਆ | ਨਰਾਤਿਆਂ ...

ਪੂਰੀ ਖ਼ਬਰ »

ਨਵਰਾਤਰਿਆਂ ਮੌਕੇ ਪਿੰਡ ਤੇਜਲੀ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ

ਯਮੁਨਾਨਗਰ, 23 ਮਾਰਚ (ਗੁਰਦਿਆਲ ਸਿੰਘ ਨਿਮਰ)-ਨਵਰਾਤਰਿਆਂ ਮੌਕੇ ਬੁੱਧਵਾਰ ਰਾਤ ਨੂੰ ਪਿੰਡ ਤੇਜਲੀ ਵਿਚ ਭਗਵਤੀ ਜਾਗਰਣ ਕਰਵਾਇਆ ਗਿਆ | ਜਾਗਰਣ ਵਿਚ ਯਸ਼ ਚੰਚਲ ਐਂਡ ਪਾਰਟੀ ਨੇ ਦੇਵੀ ਮਾਂ ਦੇ ਭਜਨ ਅਤੇ ਭੇਟਾਂ ਗਾ ਕੇ ਸ਼ਰਧਾਲੂਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ | ਇਸ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਦੇਸ਼ ਭਗਤ ਯਾਦਗਾਰ ਕੇਂਦਰ, ਸਿਰਸਾ ਤੇ ਕਈ ਹੋਰ ਸੰਸਥਾਵਾਂ ਵੱਲੋਂ ਵੱਖ-ਵੱਖ ਥਾਂਈਾ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਦੌਰਾਨ ਨੌਜਵਾਨਾਂ ਨੇ ਸ਼ਹਿਦਾਂ ਦੇ ਵਿਖਾਏ ਰਾਹ ...

ਪੂਰੀ ਖ਼ਬਰ »

ਕੈਂਪ 'ਚ 54 ਵਿਅਕਤੀਆਂ ਨੇ ਕੀਤਾ ਖ਼ੂਨ ਦਾਨ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਾਵਾਲੀਆ)- ਨਵੇਂ ਸਾਲ ਦੇ ਮੌਕੇ 'ਤੇ ਜੱਟ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਵੱਲੋਂ ਗੁਰਦੁਆਰਾ ਚਿੱਲ੍ਹਾ ਸਾਹਿਬ ਸਿਰਸਾ ਵਿਖੇ ਖ਼ੂਨਦਾਨ ਅਤੇ ਏਕਯੂ ਪ੍ਰੈਸ਼ਰ ਕੈਂਪ ਲਗਾਇਆ ਗਿਆ | ਕੈਂਪ ਵਿੱਚ 54 ਵਿਅਕਤੀਆਂ ਨੇ ਖੂਨ ਦਾਨ ਕੀਤਾ ਅਤੇ 80 ...

ਪੂਰੀ ਖ਼ਬਰ »

ਸਰਕਾਰੀ ਗਰਲਜ਼ ਕਾਲਜ 'ਚ ਸ਼ਹੀਦੀ ਦਿਵਸ ਮੌਕੇ ਕਰਵਾਇਆ ਪ੍ਰੋਗਰਾਮ

ਕਾਲਾਂਵਾਲੀ/ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਗਰਲਜ਼ ਕਾਲਜ ਕਾਲਾਂਵਾਲੀ ਦੇ ਪਿ੍ੰਸੀਪਲ ਬਲਵੀਰ ਚੰਦ ਕੰਬੋਜ ਦੀ ਅਗਵਾਈ ਹੇਠ ਅਤੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸੁਸ਼ਮਾ ਦੇਵੀ ਦੀ ਦੇਖਰੇਖ ਹੇਠ ਵਲੰਟੀਅਰਾਂ ਵੱਲੋਂ ਕਵਿਤਾਵਾਂ, ਭਾਸ਼ਣ, ਦੇਸ਼ ...

ਪੂਰੀ ਖ਼ਬਰ »

ਸੀਵਰੇਜ ਤੇ ਫੈਕਟਰੀਆਂ ਦੇ ਗੰਦੇ ਪਾਣੀ ਨਾਲ ਸੈਂਕੜੇ ਰੁੱਖ ਸੁੱਕੇ

ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਦਿੱਲੀ ਪੁਲ ਦੇ ਨੇੜੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਈ ਤੇ ਲਾਲਫੀਤਾਸ਼ਾਹੀ ਦੇ ਚਲਦਿਆਂ ਸੀਵਰਜ ਤੇ ਫੈਕਟਰੀਆਂ ਦੇ ਗੰਦੇ ਪਾਣੀ ਨਾਲ ਨੈਸ਼ਨਲ ਹਾਈ ਵੇਅ ਦੇ ਨਾਲ ਬਣੇ ਗਰੀਨ ਪਾਰਕ ਦੇ ਸੈਂਕੜੇ ਰੁੱਖ ...

ਪੂਰੀ ਖ਼ਬਰ »

ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਬੂਥ 'ਤੇ ਪੰਜ ਨੌਜਵਾਨ ਸ਼ਾਮਿਲ ਕੀਤੇ ਜਾਣਗੇ- ਬੁੱਧੀਰਾਜਾ

ਕਾਲਾਂਵਾਲੀ/ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਅਤੇ ਬਲਾਕ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ | ਹਰ ਬੂਥ 'ਤੇ ਪੰਜ ਨੌਜਵਾਨ ਜੋੜੇ ਜਾਣਗੇ, ਪੂਰੇ ਸੂਬੇ 'ਚ ਨੌਜਵਾਨਾਂ ਨੂੰ ਮਜ਼ਬੂਤ ਕੀਤਾ ਜਾਵੇਗਾ | ਇਹ ਗੱਲ ...

ਪੂਰੀ ਖ਼ਬਰ »

ਅਵਤਾਰ ਪਾਸ਼ ਦੇ ਸ਼ਹੀਦੀ ਦਿਹਾੜੇ ਮੌਕੇ ਹੋਈ ਵਿਚਾਰ-ਗੋਸ਼ਟੀ ਤੇ ਕਵੀ ਦਰਬਾਰ

ਕਾਲਾਂਵਾਲੀ/ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਅਤੇ ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਵੱਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਪਬਲਿਕ ਲਾਇਬ੍ਰੇਰੀ ਵਿਖੇ ਯੁਗ ਕਵੀ ਅਵਤਾਰ ਸਿੰਘ ਪਾਸ਼ ਦੀ ਯਾਦ ਵਿੱਚ ਵਿਚਾਰ ਗੋਸ਼ਟੀ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ ਵਿਖੇ ਸ੍ਰੀ ਚੈਤੰਨਿਆ ਟੈਕਨੋ ਗਰੁੱਪ ਤੇ ਮਾਪਿਆਂ ਦੀ ਮੀਟਿੰਗ

ਕਾਲਾਂਵਾਲੀ/ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਦਿ ਮੇਲਨੀਅਮ ਸਕੂਲ ਵਿਖੇ ਸ਼੍ਰੀ ਚੈਤੰਨਿਆ ਟੈਕਨੋ ਗਰੁੱਪ ਅਤੇ ਬੱਚਿਆਂ ਦੇ ਮਾਪਿਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਸ਼੍ਰੀ ਚੈਤੰਨਿਆ ਟੈਕਨੋ ਗਰੁੱਪ ਟੀਮ ਮੈਂਬਰਾਂ ਪਿ੍ੰਸੀਪਲ ਐਨੀ ਅਤੇ ...

ਪੂਰੀ ਖ਼ਬਰ »

ਸੀਵਰੇਜ ਤੇ ਫੈਕਟਰੀਆਂ ਦੇ ਗੰਦੇ ਪਾਣੀ ਨਾਲ ਸੈਂਕੜੇ ਰੁੱਖ ਸੁੱਕੇ

ਸੀਵਰਜ ਤੇ ਫੈਕਰੀਆਂ ਦੇ ਗੰਦੇ ਪਾਣੀ ਕਾਰਨ ਦਿੱਲੀ ਪੁਲ ਨੇੜੇ ਸੁੱਕੇ ਰੁੱਖ ਤੇ ਖੜ੍ਹਾ ਪਾਣੀ | ਤਸਵੀਰ: ਪੰਨੀਵਾਲੀਆ ਸਿਰਸਾ, 23 ਮਾਰਚ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਦਿੱਲੀ ਪੁਲ ਦੇ ਨੇੜੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਪ੍ਰਵਾਈ ਤੇ ਲਾਲਫੀਤਾਸ਼ਾਹੀ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ 'ਮੈਂ ਵੀ ਭਗਤ' ਪ੍ਰੋਗਰਾਮ ਤਹਿਤ ਬਾਈਕ ਰੈਲੀ ਕੱਢੀ

ਪਿਹੋਵਾ, 23 ਮਾਰਚ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਯੂਥ ਕਾਂਗਰਸ ਵਲੋਂ 'ਮੈਂ ਵੀ ਭਗਤ' ਪ੍ਰੋਗਰਾਮ ਤਹਿਤ ਸੂਬਾ ਪ੍ਰਧਾਨ ਦਿਵਯਾਂਸੂ ਬੁੱਧੀਰਾਜਾ ਦੀ ਪ੍ਰਧਾਨਗੀ ਹੇਠ ਬਾਈਕ ਰੈਲੀ ਕੱਢੀ | ਇਹ ਯਾਤਰਾ ਮੇਨ ਬਾਜ਼ਾਰ ਵਿਚੋਂ ਦੀ ਲੰਘਦੀ ਹੋਈ ਸ਼ਹੀਦੀ ਸਮਾਰਕ 'ਤੇ ਵੀ ਪੁੱਜੀ ...

ਪੂਰੀ ਖ਼ਬਰ »

ਐਲ.ਕੇ.ਸੀ. ਸਕੂਲ ਆਫ ਹੋਟਲ ਮੈਨੇਜਮੈਂਟ ਨੇ ਸ੍ਰੀਖੰਡ ਤਿਆਰ ਕਰਨ ਦਾ ਬਣਾਇਆ ਰਿਕਾਰਡ

ਜਲੰਧਰ, 23 ਮਾਰਚ (ਜਸਪਾਲ ਸਿੰਘ)- ਹੋਟਲ ਮੈਨੇਜਮੈਂਟ ਵਿਭਾਗ, ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ ਨੇ ਲਿਮਕਾ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਫਲਤਾਪੂਰਵਕ ਇਕ ਕੋਸ਼ਿਸ਼ ਕੀਤੀ | ਵਿਭਾਗ ਨੇ 02 ਮਿੰਟ 11 ਸੈਕਿੰਡ ਤੇ 18 ਮਿਲੀ ਸੈਕਿੰਡ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਆਲ ਇੰਡੀਆ ਅੰਤਰ 'ਵਰਸਿਟੀ ਵਾਟਰ ਪੋਲੋ ਚੈਂਪੀਅਨ

ਜਲੰਧਰ, 23 ਮਾਰਚ (ਡਾ.ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਆਲ ਇੰਡੀਆ ਅੰਤਰ 'ਵਰਸਿਟੀ ਵਾਟਰ ਪੋਲੋ 'ਚੋਂ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਗਿਆ ਹੈ | ਇਹ ਜਾਣਕਾਰੀ ਯੂਨੀਵਰਸਿਟੀ ਦੇ ਇੰਚਾਰਜ ਡਾਇਰੈਕਟਰ ਸਪੋਰਟਸ ਡਾ.ਕੰਵਰ ਮਨਦੀਪ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, 23 ਮਾਰਚ (ਹਰਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਇੱਕ ਵਫ਼ਦ ਨੇ ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ 'ਚ ਭਾਰਤ ਦੇ ਰਾਸ਼ਟਰਪਤੀ ਨਾਂਅ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਜਲੰਧਰ ਜਸਪ੍ਰੀਤ ਸਿੰਘ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ 26 ਨੂੰ

ਜਲੰਧਰ, 23 ਮਾਰਚ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੋਤੀ ਜੋਤਿ ਦਿਵਸ 26 ਮਾਰਚ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ | ਗੁਰਦੁਆਰਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਪਏ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਨੇ ਰਾਹਗੀਰ ਕੀਤੇ ਪੇ੍ਰਸ਼ਾਨ

ਚੁਗਿੱਟੀ/ਜੰਡੂਸਿੰਘਾ, 23 ਮਾਰਚ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਚੁਗਿੱਟੀ ਫਲਾਈਓਵਰ ਲਾਗੇ ਵੱਡੀ ਮਾਤਰਾ 'ਚ ਦੂਰ-ਦੂਰ ਤੱਕ ਪਏ ਕੂੜੇ ਦੇ ਢੇਰਾਂ ਤੋਂ ਆਉਂਦੀ ਬਦਬੂ ਕਾਰਨ ਰਾਹਗੀਰ ਮੁਸ਼ਕਿਲ ਦਾ ਸਾਹਮਣਾ ਕਰਨ ਲਈ ਮਜਬੂਰ ਹਨ, ਜਿਸ ਨੂੰ ਲੈ ਕੇ ਉਨ੍ਹਾਂ ...

ਪੂਰੀ ਖ਼ਬਰ »

ਡੀ.ਈ.ਟੀ.ਸੀ. ਨਾਲ ਜੀ. ਐੱਸ. ਟੀ. ਦੇ ਮੁੱਦਿਆਂ 'ਤੇ ਸੀ.ਏ. ਐਸੋਸੀਏਸ਼ਨ ਵਲੋਂ ਚਰਚਾ

ਜਲੰਧਰ, 23 ਮਾਰਚ (ਸ਼ਿਵ)- ਸੀ. ਏ. ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਸ਼ਵਨੀ ਜਿੰਦਲ ਦੀ ਅਗਵਾਈ ਵਿਚ ਮੈਂਬਰਾਂ ਨੇ ਜੀ. ਐੱਸ. ਟੀ. ਵਿਭਾਗ ਦੀ ਨਵੀਂ ਨਿਯੁਕਤ ਹੋਏ ਡੀ. ਈ. ਟੀ. ਸੀ. ਦਰਬੀਰ ਰਾਜ ਦਾ ਸਵਾਗਤ ਕੀਤਾ ਤੇ ਜਿੱਥੇ ਕਿ ਉਨ੍ਹਾਂ ਨੇ ਇਨਪੁੱਟ ਟੈਕਸ ਕਰੈਡਿਟ ਦਾ ਮੁੱਦਾ ਹੱਲ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸਿੱਧ ਬਾਬਾ ਬਾਲਕ ਨਾਥ ਦੀ 8ਵੀਂ ਪਾਲਕੀ ਸ਼ੋਭਾ ਯਾਤਰਾ ਸਜਾਈ

ਜਲੰਧਰ, 23 ਮਾਰਚ (ਪਵਨ ਖਰਬੰਦਾ)- ਸਿੱਧ ਬਾਬਾ ਬਾਲਕ ਨਾਥ ਸੇਵਾ ਸਮਿਤੀ ਤੇ ਵੈਲਫੇਅਰ ਸੁਸਾਇਟੀ ਰਾਮਾ ਮੰਡੀ ਜਲੰਧਰ ਵਲੋਂ ਬਾਬਾ ਜੀ ਦੀ 8ਵੀਂ ਪਾਲਕੀ ਸ਼ੋਭਾ ਯਾਤਰਾ ਸ਼ਰਧਾਪੂਰਵਕ ਤੇ ਧੂਮਧਾਮ ਨਾਲ ਕੱਢੀ ਗਈ | ਇਸ ਸੰਬੰਧੀ ਬਾਬਾ ਜੀ ਦੀ ਵਿਸ਼ਾਲ ਚੌਕੀ 18 ਮਾਰਚ ਨੂੰ ...

ਪੂਰੀ ਖ਼ਬਰ »

ਫਰੈਂਡਜ਼ ਵੈਲਫੇਅਰ ਸੁਸਾਇਟੀ ਵਲੋਂ ਬਾਬਾ ਬਾਲਕ ਨਾਥ ਦੀ ਚੌਂਕੀ

ਜਲੰਧਰ, 23 ਮਾਰਚ (ਐੱਮ. ਐੱਸ. ਲੋਹੀਆ) - ਫਰੈਂਡਜ਼ ਵੈਲਫੇਅਰ ਸੁਸਾਇਟੀ,ਬਸਤੀ ਗੁਜ਼ਾਂ ਵਲੋਂ ਬਾਬਾ ਬਾਲਕ ਨਾਥ ਦੀ ਚੌਂਕੀ ਕਰਵਾਈ ਗਈ | ਇਸ ਸੰਬੰਧੀ ਜੰਝ ਘਰ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਰਮਨ ਅਰੋੜਾ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ...

ਪੂਰੀ ਖ਼ਬਰ »

ਪਲਸ ਮੰਚ ਵਲੋਂ ਪੱਤਰਕਾਰ ਇਰਫ਼ਾਨ ਮਹਿਰਾਜ ਦੀ ਗਿ੍ਫ਼ਤਾਰੀ ਦੀ ਨਿੰਦਾ

ਜਲੰਧਰ, 23 ਜਸਪਾਲ (ਜਸਪਾਲ ਸਿੰਘ) - ਕਸ਼ਮੀਰ ਵਿਚ ਇਕ ਹੋਰ ਪੱਤਰਕਾਰ ਇਰਫਾਨ ਮਹਿਰਾਜ ਨੂੰ ਯੂ.ਏ.ਪੀ.ਏ. ਤਹਿਤ ਗਿ੍ਫ਼ਤਾਰ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ ਮੰਚ) ਦੇ ਪ੍ਰਧਾਨ ਅਮੋਲਕ ਸਿੰਘ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਨਵੀਂ ਟੀਮ ਦੀ ਹੋਈ ਚੋਣ

ਜਲੰਧਰ, 23 ਮਾਰਚ (ਸ਼ਿਵ)- ਸ੍ਰੀ ਸੁਨੀਲ ਜੈਨ ਨੇ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਪੱਛਮੀ ਰਾਜ ਲਈ ਸਰਬਸੰਮਤੀ ਨਾਲ ਨਵੀਂ ਟੀਮ ਦੀ ਚੋਣ ਕਰਵਾਈ | ਸਾਲ 2023-24 ਲਈ ਸੂਬਾ ਪ੍ਰਧਾਨ ਲਈ ਅਰੁਣਾ ਪੁਰੀ, ਸੂਬਾ ਜਨਰਲ ਸਕੱਤਰ ਲਈ ਰਾਜ ਕੁਮਾਰ ਚੌਧਰੀ ਤੇ ਮੀਤ ਸਕੱਤਰ ਲਈ ਵਿਵੇਕ ਸ਼ਰਮਾ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਦਿੱਤੀ ਸ਼ਰਧਾਂਜਲੀ

ਨਕੋਦਰ, 23 ਮਾਰਚ (ਗੁਰਵਿੰਦਰ ਸਿੰਘ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ 'ਚ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਰਤ ਨੂੰ ਆਜ਼ਾਦ ਕਰਾਉਣ ਲਈ ਛੋਟੀ ਉਮਰ ਵਿੱਚ ਬਲੀਦਾਨ ਦੇਣ ਵਾਲੇ ਮਹਾਨ ਕ੍ਰਾਂਤੀਕਾਰੀਆਂ ਸ਼ਹੀਦ ਭਗਤ ਸਿੰਘ, ...

ਪੂਰੀ ਖ਼ਬਰ »

ਲੋਹੀਆਂ ਦੇ ਚੌੜਾ ਬਾਜ਼ਾਰ 'ਚ ਕਰਿਆਨੇ ਦੀ ਦੁਕਾਨ 'ਚੋਂ 55 ਹਜ਼ਾਰ ਦੀ ਚੋਰੀ

ਲੋਹੀਆਂ ਖਾਸ, 23 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਦੇ ਸੱਭ ਤੋਂ ਚੌੜੇ ਬਜ਼ਾਰ 'ਚ 'ਰਜਿੰਦਰ ਕਰਿਆਨਾ ਸਟੋਰ' ਨਾਂਅ ਦੀ ਦੁਕਾਨ ਤੋਂ ਰਾਤ ਚੋਰਾਂ ਵੱਲੋਂ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਦੀਪ ਕੁਮਾਰ ਪਿੰਕੂ ਛਾਬੜਾ ਪੁੱਤਰ ਰਜਿੰਦਰ ਕੁਮਾਰ ਛਾਬੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX