ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪ੍ਰਧਾਨ ਸੰਜੇ ਵਾਲੀਆ ਦੀ ਅਗਵਾਈ 'ਚ ਜਲਾਲਾਬਾਦ ਰੋਡ ਸਥਿਤ ਸ਼ਹੀਦੀ ਸਮਾਰਕ 'ਤੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਸ਼ਰਧਾ-ਭਾਵ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸਮਾਗਮ 'ਚ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਨਮਨ ਕੀਤਾ ਤੇ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਸ਼ਹੀਦੀ ਸਮਾਰਕ 'ਤੇ ਸਮਾਗਮ ਉਪਰੰਤ ਰਾਮਾ ਕ੍ਰਿਸ਼ਨਾ ਮਿਡਲ ਸਕੂਲ ਵਿਖੇ ਸਮਾਗਮ ਹੋਇਆ, ਜਿਸ ਵਿਚ ਕਲੱਬ ਤੋਂ ਇਲਾਵਾ ਸਮੂਹ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ ਤੇ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਦਾਂ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ | ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਗੀਤ, ਕਵਿਤਾਵਾਂ ਸੁਣਾ ਕੇ ਸਮਾਂ ਬੰਨਿ੍ਹਆ ਗਿਆ | ਕਲੱਬ ਵਲੋਂ ਵਿਦਿਆਰਥੀਆਂ ਨੂੰ ਤੋਹਫ਼ੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਮਾਸਟਰ ਜਸਵਿੰਦਰ ਸਿੰਘ, ਫ਼ਰੀਡਮ ਫਾਈਟਰ ਉਤਰਾਧਿਕਾਰੀ ਯੂਨੀਅਨ ਦੇ ਜ਼ੋਨ ਇੰਚਾਰਜ ਰਾਮਦਾਸ ਮਿੱਢਾ, ਜ਼ਿਲ੍ਰਾ ਪ੍ਰਧਾਨ ਨਿਰਮਲ ਸਿੰਘ, ਡੀ.ਟੀ.ਐੱਫ਼. ਆਗੂ ਮਨਿੰਦਰ, ਪਾਵਰਕਾਮ ਯੂਨੀਅਨ ਵਲੋਂ ਮਨਜਿੰਦਰ ਸਿੰਘ, ਟੀ.ਐੱਸ.ਯੂ. ਬਲਜਿੰਦਰ ਸ਼ਰਮਾ, ਪੀ.ਐੱਸ.ਈ.ਬੀ. ਵਲੋਂ ਬਸੰਤ ਸਿੰਘ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵਲੋਂ ਮੰਗਾ ਸਿੰਘ, ਬਲਦੇਵ ਸਿੰਘ, ਆਜ਼ਾਦ ਸੇਵਾ ਸੁਸਾਇਟੀ ਮਲੋਟ ਦੇ ਪ੍ਰਧਾਨ ਕ੍ਰਿਸ਼ਨ ਮਿੱਢਾ, ਸੀ.ਪੀ.ਐੱਮ. ਆਗੂ ਤਰਸੇਮ ਲਾਲ, ਪੋ੍ਰ: ਕੁਲਵੰਤ ਬਰਾੜ, ਸਫ਼ਾਈ ਸੇਵਕ ਯੂਨੀਅਨ ਵਲੋਂ ਪੱਪੂ ਰਾਮ ਮੇਟ, ਸਤਪਾਲ, ਕਲਾਸ ਫੋਰ ਯੂਨੀਅਨ ਵਲੋਂ ਰੇਵਤ ਸਿੰਘ ਰਾਵਤ, ਭਾਜਪਾ ਵਲੋਂ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਵੀ ਆਪਣੀ ਸਮੁੱਚੀ ਟੀਮ ਸਮੇਤ ਸ਼ਾਮਿਲ ਹੋਏ |
ਭਾਕਿਯੂ ਏਕਤਾ (ਉਗਰਾਹਾਂ) ਨੇ ਜ਼ਿਲ੍ਹਾ ਪੱਧਰ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ
ਲੰਬੀ, 23 ਮਾਰਚ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬਲਾਕ ਲੰਬੀ ਦੇ ਪਿੰਡ ਘੁਮਿਆਰਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਕੇ ਮਨਾਇਆ ਗਿਆ | ਇਸ ਸਮਾਗਮ ਦੌਰਾਨ ਹੋਏ ਵੱਡੀ ਗਿਣਤੀ 'ਚ ਪਹੁੰਚੇ ਨੌਜਵਾਨਾਂ, ਔਰਤਾਂ ਸਮੇਤ ਕਿਸਾਨ-ਮਜ਼ਦੂਰਾਂ ਦੇ ਵਿਸ਼ਾਲ ਇਕੱਠ ਵਲੋਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ ਗਿਆ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ ਸਿੰਘੇਵਾਲਾ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਬਿੱਟੂ ਮੱਲਣ, ਹਰਫੂਲ ਸਿੰਘ ਭਾਗਸਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸਿੰਘ ਖੂੰਨਣ ਖੁਰਦ, ਕਾਲਾ ਸਿੰਘ ਸਿੰਘੇਵਾਲਾ ਅਤੇ ਲਾਜਵੰਤੀ ਕੌਰ ਕਿੱਲਿਆਂਵਾਲੀ ਨੇ ਸ਼ਹੀਦਾਂ ਦੀ ਸਾਮਰਾਜਵਾਦ ਅਤੇ ਜਗੀਰਦਾਰ ਤੇ ਫਿਰਕਾਪ੍ਰਸਤੀ ਵਿਰੋਧੀ ਇਨਕਲਾਬੀ ਸੋਚ ਦੀ ਅੱਜ ਦੇ ਪ੍ਰਸੰਗ ਵਿਚ ਬਣਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਿ੍ਤ ਕੀਤਾ | ਕਿਸਾਨ ਆਗੂਆਂ ਕਿਹਾ ਕਿ ਕੇਂਦਰੀ ਭਾਜਪਾ ਹਕੂਮਤ ਦੀ ਸ਼ਹਿ ਨਾਲ ਆਰ.ਐੱਸ.ਐੱਸ. ਦੇ ਹਿੰਦੂ ਫਿਰਕਾਪ੍ਰਸਤਾਂ ਵਲੋਂ ਭੜਕਾਈ ਜਾ ਰਹੀ ਫਿਰਕੂ/ਜਾਤੀਪਾਤੀ ਹਿੰਸਾ ਅਤੇ ਪੰਜਾਬ ਦੇ ਸਿੱਖ ਫਿਰਕਾਪ੍ਰਸਤਾਂ ਵਲੋਂ ਬਲਦੀ 'ਤੇ ਤੇਲ ਪਾਉਣ ਵਰਗੇ ਹੱਥਕੰਡੇ ਕਿਵੇਂ ਲੁੱਟੀ-ਪੁੱਟੀ ਜਾ ਰਹੀ ਕਿਸਾਨੀ ਦੇ ਐੱਮ.ਐੱਸ.ਪੀ. ਅਤੇ ਕਰਜ਼ਾ ਮੁਕਤੀ ਵਰਗੇ ਭਖਦੇ ਮਸਲਿਆਂ ਉੱਤੇ ਕੀਤੇ ਜਾਣ ਵਾਲੇ ਸਾਮਰਾਜਵਾਦ ਤੇ ਜਗੀਰਦਾਰੀ ਵਿਰੋਧੀ ਵਿਸ਼ਾਲ ਜਨਤਕ ਰਾਹ ਵਿਚ ਰੋੜਾ ਬਣ ਰਹੇ ਹਨ | ਉਨ੍ਹਾਂ ਸਮੂਹ ਲੋਕਾਂ ਨੂੰ ਸੱੱਦਾ ਦਿੱਤਾ ਕਿ ਉਹ ਫਿਰਕੂ ਤੇ ਹਕੂਮਤੀ ਚਾਲਾਂ ਤੋਂ ਸੁਚੇਤ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹੋਏ ਜਮਾਤੀ ਸੰਘਰਸ਼ਾਂ ਨੂੰੂ ਹੋਰ ਤੇਜ਼ ਕਰਨ ਦਾ ਸੱਦਾ ਵੀ ਦਿੱਤਾ ਗਿਆ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐੱਨ.ਐੱਸ.ਐੱਸ. ਕੈਂਪ ਲਾਇਆ
ਗਿੱਦੜਬਾਹਾ, 23 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਤੇ ਨਹਿਰੂ ਯੂਵਾ ਕੇਂਦਰ ਸੰਗਠਨ (ਸ੍ਰੀ ਮੁਕਤਸਰ ਸਾਹਿਬ) ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਵਲੋਂ ਕਾਲਜ ਵਿਖੇ ਸਫ਼ਾਈ ਅਭਿਆਨ ਚਲਾਇਆ ਗਿਆ | ਪਿ੍ੰ: ਰਾਜੇਸ਼ ਮਹਾਜਨ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਤੇ ਆਪਣੀ ਜ਼ਿੰਦਗੀ ਵਿਚ ਇਕ ਟੀਚਾ ਨਿਸ਼ਚਿਤ ਕਰਕੇ ਉਸ ਲਈ ਮਿਹਨਤ ਕਰਕੇ ਸਫ਼ਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਹਿਰੂ ਯੂਵਾ ਕੇਂਦਰ ਬਲਾਕ ਗਿੱਦੜਬਾਹਾ ਦੇ ਇੰਚਾਰਜ ਹਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ |
ਭਾਜਪਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ-ਟਿੱਬੀ ਸਾਹਿਬ ਰੋਡ ਸਥਿਤ ਸ਼ਹੀਦੀ ਸਮਾਰਕ ਵਿਖੇ ਭਾਜਪਾ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਅਤੇ ਫ਼ਾਜ਼ਿਲਕਾ ਦੇ ਸਹਿ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ 'ਚ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਨਮਨ ਕੀਤਾ ਗਿਆ ਅਤੇ ਸ਼ਹੀਦਾਂ ਦੇ ਦਿਖਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਇਸ ਮੌਕੇ ਭਾਜਪਾ ਮੰਡਲ-1 ਦੇ ਪ੍ਰਧਾਨ ਰਾਜ ਕੁਮਾਰ ਭਠੇਜਾ ਮੇਲੂ, ਮੰਡਲ-2 ਦੇ ਪ੍ਰਧਾਨ ਹਰੀਸ਼ ਵਾਟਸ, ਜੀਵਨ ਸ਼ਰਮਾ, ਰਵਿੰਦਰ ਕਟਾਰੀਆ, ਅਸ਼ਵਨੀ ਖੁਰਾਣਾ, ਮੁਕੇਸ਼ ਸਤਸੰਗੀ, ਰਾਜਿੰਦਰ ਕੁਮਾਰ, ਸ਼ਿਵਨੰਦਨ ਬਿੱਲੂ ਕਟਾਰੀਆ, ਨੀਟਾ ਤੰਵਰ, ਮੋਰਧਵਾਜ ਸੇਠੀ, ਉਰਮਿਲਾ ਦੇਵੀ, ਰਾਜਿੰਦਰ ਖੁਰਾਣਾ, ਭੂਸ਼ਣ ਗਰਗ, ਵਿਕਰਾਂਤ ਗਿਰਧਰ, ਅਜੇ ਕੁੱਛਲ, ਰਾਜਨ ਬਾਂਸਲ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜ਼ਰ ਸਨ |
ਔਰਤ ਤੇ ਬਾਲ ਭਲਾਈ ਸੰਸਥਾ ਪੰਜਾਬ ਵਲੋਂ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਔਰਤ ਤੇ ਬਾਲ ਭਲਾਈ ਸੰਸਥਾ ਪੰਜਾਬ ਵਲੋਂ ਅੱਜ ਚੇਅਰਪਰਸਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਚੇਅਰਪਰਸਨ ਹਰਗੋਬਿੰਦ ਕੌਰ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਦੀ ਲੋੜ ਹੈ | ਇਸ ਮੌਕੇ ਛਿੰਦਰਪਾਲ ਕੌਰ ਥਾਂਦੇਵਾਲਾ, ਸਰਬਜੀਤ ਕੌਰ ਕੌੜਿਆਂਵਾਲੀ, ਇੰਦਰਪਾਲ ਕੌਰ ਮੁਕਤਸਰ, ਅੰਮਿ੍ਤਪਾਲ ਕੌਰ ਥਾਂਦੇਵਾਲਾ ਅਤੇ ਸੁਖਵਿੰਦਰ ਕੌਰ ਸੰਗੂਧੌਣ ਆਦਿ ਆਗੂ ਹਾਜ਼ਰ ਸਨ |
ਅਲਾਇੰਸ ਕਲੱਬ ਵਲੋਂ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਅਲਾਇੰਸ ਕਲੱਬ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ 111 ਨੋਰਥ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਪ੍ਰਧਾਨ ਸੁਰਿੰਦਰ ਗਿਰਧਰ ਦੀ ਰਹਿਨੁਮਾਈ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ਗੁਰੂ ਅੰਗਦ ਦੇਵ ਨਗਰ ਗਲੀ ਨੰਬਰ 7 ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਨੋਰਥ ਦੇ ਸਾਬਕਾ ਜ਼ਿਲ੍ਹਾ ਗਵਰਨਰ ਅਤੇ ਮਰਟੀਪਲ ਐਡਵਾਈਜ਼ਰ ਨਿਰੰਜਣ ਸਿੰਘ ਰੱਖਰਾ ਤੋਂ ਇਲਾਵਾ ਅਰਵਿੰਦਰਪਾਲ ਸਿੰਘ ਬੱਬੂ, ਰਜਿੰਦਰ ਸਿੰਘ ਖੋਖਰ, ਜਸਬੀਰ ਸਿੰਘ ਏ.ਐੱਸ.ਆਈ., ਸੋਮਨਾਥ ਜਲਹੋਤਰਾ, ਉੱਘੇ ਲੇਖਕ ਗੁਰਾਦਿੱਤਾ ਸਿੰਘ ਸੰਧੂ, ਰਵਿੰਦਰ ਪਾਲ ਸਿੰਘ ਬਾਹੀਆ, ਅਸ਼ੋਕ ਕੁਮਾਰ, ਅਮਰਜੀਤ ਸਿੰਘ ਸਿੱਧੂ, ਲਵਕੇਸ਼ ਕੁਮਾਰ ਲਾਡੀ ਗੁਪਤਾ ਆਦਿ ਹਾਜ਼ਰ ਸਨ | ਸਮੂਹ ਮੈਂਬਰਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫ਼ੁੱਲ-ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਏ | ਨਿਰੰਜਣ ਸਿੰਘ ਰੱਖਰਾ ਨੇ ਕਿਹਾ ਕਿ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਵਡਮੁੱਲਾ ਯੋਗਦਾਨ ਪਾਇਆ | ਉਨ੍ਹਾਂ ਕੌਮ ਦੇ ਮਹਾਨ ਸ਼ਹੀਦਾਂ ਨੂੰ ਜਿੱਥੇ ਪ੍ਰਣਾਮ ਕੀਤਾ, ਉੱਥੇ ਸ਼ਹੀਦਾਂ ਵਲੋਂ ਵਿਖਾਏ ਰਸਤੇ 'ਤੇ ਚੱਲਣ ਦਾ ਪ੍ਰਣ ਕਰਦੇ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ | ਇਸ ਮੌਕੇ ਪ੍ਰਧਾਨ ਸੁਰਿੰਦਰ ਗਿਰਧਰ, ਅਰਵਿੰਦਰ ਪਾਲ ਸਿੰਘ ਅਤੇ ਰਜਿੰਦਰ ਸਿੰਘ ਖੋਖਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |
23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਦੋਦਾ, 23 ਮਾਰਚ (ਰਵੀਪਾਲ)-ਲੋਕ ਮੋਰਚਾ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਦੋਦਾ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ, ਜਿਸ 'ਚ ਪੋਸਕੋ ਠੇਕਾ, ਟੀ.ਐੱਸ.ਯੂ., ਕਿਸਾਨ ਆਗੂ, ਮੁਲਾਜ਼ਮ ਵੀ ਸ਼ਾਮਿਲ ਹੋਏ | ਬੁਲਾਰਿਆਂ ਨੇ ਇਨਕਲਾਬ ਜ਼ਿੰਦਾਬਾਦ, ਸਾਮਰਾਜ ਮੁਰਦਾਬਾਦ ਦੇ ਨਾਅਰੇ ਲਾਏ | ਉਨ੍ਹਾਂ ਨਵੀਂ ਖੇਤੀ ਨੀਤੀ 'ਤੇ ਵੀ ਚਰਚਾ ਕੀਤੀ ਅਤੇ ਜੀ-20 ਸੰਮੇਲਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ | ਇਸ ਮੌਕੇ ਪਿਆਰਾ ਲਾਲ ਦੋਦਾ, ਬਾਜ ਸਿੰਘ ਭੁੱਟੀਵਾਲਾ, ਰਾਜਾ ਸਿੰਘ ਖੂੰਨਣ, ਕਰਮਜੀਤ ਸਿੰਘ, ਗੋਰਾ ਸਿੰਘ, ਦਰਸ਼ਨ ਸਿੰਘ ਪ੍ਰਧਾਨ, ਰਾਜਵਿੰਦਰ ਸਿੰਘ, ਪੂਰਨ ਸਿੰਘ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਕਿਯੂ ਨੇ ਸੰਬੋਧਨ ਕੀਤਾ |
ਭਾਜਪਾ ਮੰਡਲ ਗਿੱਦੜਬਾਹਾ ਵਲੋਂ ਸ਼ਹੀਦੀ ਦਿਵਸ ਮਨਾਇਆ
ਗਿੱਦੜਬਾਹਾ, 23 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਜਨਤਾ ਪਾਰਟੀ ਮੰਡਲ ਗਿੱਦੜਬਾਹਾ ਦੇ ਪ੍ਰਧਾਨ ਸਵਰਨ ਸਿੰਘ ਢੱਲਾ ਦੇ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਨਿਤਿਨ ਗਰਗ ਸੂਬਾ ਜਰਨਲ ਸਕੱਤਰ ਯੂਥ ਭਾਜਪਾ, ਸੋਮ ਨਾਥ ਕਾਲੜਾ, ਸਵਰਨ ਸਿੰਘ ਢੱਲਾ, ਕਰਮਜੀਤ ਸਿੰਘ ਚੰਨੂੰ ਪ੍ਰਧਾਨ ਬਠਿੰਡਾ ਦਿਹਾਤੀ ਯੂਥ ਭਾਜਪਾ, ਭਾਜਪਾ ਆਗੂ ਵਿਨੋਦ ਕੁਮਾਰ ਲੱਕੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਉਨ੍ਹਾਂ ਵਲੋਂ ਭਾਰਤ ਦੀ ਆਜ਼ਾਦੀ 'ਚ ਪਾਏ ਯੋਗਦਾਨ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਵਲੋਂ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਅਨਮੋਲ ਸੇਠੀ, ਨਰਿੰਦਰ ਗੂੰਬਰ, ਬਿਰਜ ਲਾਲ ਖੰਨਾ, ਸੁਰਜੀਤ ਸਿੰਘ ਘੋਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
ਸਰਕਾਰੀ ਕਾਲਜ ਵਿਖੇ ਸ਼ਹੀਦੀ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਹੇਠ ਸ਼ਹੀਦ ਸ: ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ¢ ਜਿਸ ਵਿਚ ਕ੍ਰਾਂਤੀਕਲਾ ਮੰਚ ਮੋਗਾ ਵਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ¢ ਇਸ ਉਪਰੰਤ ਵਿਦਿਆਰਥੀਆਂ ਦੇ ਕਾਵਿ-ਉਚਾਰਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪ੍ਰਾਚੀ, ਸਿਮਰਨਜੀਤ, ਸਤਿੰਦਰ ਕੌਰ, ਜਸਪਿੰਦਰ ਕੌਰ ਨੇ ਭਾਗ ਲਿਆ | ਪ੍ਰੋ: ਕੁਲਵਿੰਦਰ ਸ਼ਰਮਾ ਨੇ ਸ਼ਹੀਦਾਂ ਦੇ ਜੀਵਨ-ਫ਼ਲਸਫ਼ੇ ਅਤੇ ਵਿਚਾਰਧਾਰਾ 'ਤੇ ਵਿਸ਼ੇਸ਼ ਲੈਕਚਰ ਦਿੱਤਾ | ਅੰਤ ਵਿਚ ਪਿ੍ੰਸੀਪਲ ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਮਲੋਟ, 23 ਮਾਰਚ (ਅਜਮੇਰ ਸਿੰਘ ਬਰਾੜ)-ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਕ੍ਰਿਸ਼ਨਾ ਨਗਰ ਕੈਂਪ ਵਿਚ ਫਾਇਰ ਬਿ੍ਗੇਡ ਦੇ ਕੋਲ ਇਕ ਘਰ 'ਚ ਦਾਖ਼ਲ ਹੋ ਕੇ 8 ਤੋਲੇ ਸੋਨਾ, ਚਾਂਦੀ ਤੇ 85,000 ਰੁਪਏ ਨਕਦੀ ਚੋਰੀ ਕਰ ਲਈ | ਚੋਰੀ ਦੀ ਘਟਨਾ ਵੇਲੇ ਘਰ ਵਿਚ ਕੋਈ ਮੈਂਬਰ ਹਾਜ਼ਰ ਨਹੀਂ ਸੀ | ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਦੇ ਮੈਂਬਰ ਕਮ ਕੈਬਨਿਟ ਮੰਤਰੀਆਂ ਨਾਲ 13 ਫ਼ਰਵਰੀ ਨੂੰ ਹੋਈ ਮੀਟਿੰਗ ਵਿਚ ਬਣੀ ਸਹਿਮਤੀ ਮੁਤਾਬਕ ਮੰਗਾਂ ਦਾ ਹੱਲ ਨਾ ਹੋਣ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੁੱਖ ਮਾਰਗ ਨੰਬਰ 16 ਕੋਟਕਪੂਰਾ ਰੋਡ ਸਥਿਤ ਮਾਡਲ ਟਾਊਨ ਗਲੀ ਨੰਬਰ 6 ਦੇ ਵਸਨੀਕਾਂ ਦੀ ਮੰਗ ਹੈ ਕਿ ਇਹ ਗਲੀ ਜਲਦੀ ਤੋਂ ਜਲਦੀ ਪੱਕੀ ਕੀਤੀ ਜਾਵੇ | ਇਥੋਂ ਦੇ ਬਾਸ਼ਿੰਦੇ ਨੰਬਰਦਾਰ ਜਗਤਾਰ ਸਿੰਘ, ਗੁਰਬਾਜ ...
ਮਲੋਟ, 23 ਮਾਰਚ (ਪਾਟਿਲ)-ਮਲੋਟ ਵਿਖੇ 40 ਸਾਲਾਂ ਇਕ ਵਿਅਕਤੀ ਦੀ ਕੁੱਟਮਾਰ ਅਤੇ ਜ਼ਹਿਰੀਲੀ ਵਸਤੂ ਦੇਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੇ ਭਰਾ ਦਾ ਦੋਸ਼ ਹੈ ਕਿ ਇਕ ਕੂਲਰ ਫ਼ੈਕਟਰੀ ਮਾਲਕ ਦੇ ਲੜਕੇ ਨੇ ਆਪਣੇ ਦੋਸਤ ਨਾਲ ਉਸ ਦੇ ਭਰਾ ਸੁਨੀਲ ਕੁਮਾਰ ਨੂੰ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ | ਉਨ੍ਹਾਂ ...
ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਨਵੇਂ ਪ੍ਰਧਾਨ ਦੀ ਚੋਣ ਕਰਨ ਲਈ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈ, ਜਿਸ ਵਿਚ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ ਦੁਆਰਾ 24 ਮਾਰਚ ਨੂੰ ਵਿਸ਼ਵ ਤਪਦਿਕ ਦਿਵਸ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਕਾਲਜ ਆਫ਼ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਮੱਲਣ ਨੇ ਪ੍ਰੈੱਸ ਬਿਆਨ ਵਿਚ ਦੱਸਿਆ ਕਿ 10 ਮਾਰਚ ਨੂੰ ਪੈਨਸ਼ਨਰਜ਼ ਵਲੋਂ ਮੁੱਖ ਦਫ਼ਤਰ ਪਟਿਆਲਾ ...
ਮਲੋਟ, 23 ਮਾਰਚ (ਅਜਮੇਰ ਸਿੰਘ ਬਰਾੜ)-ਮਲੋਟ ਦੇ ਰੇਲਵੇ ਕੁਆਰਟਰਾਂ ਕੋਲੋਂ ਇਕ ਨੌਜਵਾਨ ਦੀ ਅਣਪਛਾਤੀ ਲਾਸ਼ ਮਿਲੀ, ਜਿਸ 'ਤੇ ਕਾਰਵਾਈ ਕਰਦਿਆਂ ਰੇਲਵੇ ਪੁਲਿਸ ਨੇ ਮਿ੍ਤਕ ਦੇਹ ਨੂੰ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਰਾਇਲ ਇਨ ਹੋਟਲ ਵਿਖੇ ਹੋਈ, ਜਿਸ ਵਿਚ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਇਸ ਚੋਣ ਲਈ ਪੰਜਾਬ ਅਥਲੈਟਿਕਸ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਅੱਜ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ...
ਗਿੱਦੜਬਾਹਾ, 23 ਮਾਰਚ (ਸ਼ਿਵਰਾਜ ਸਿੰਘ ਬਰਾੜ)-ਪੁੰਗਰਦੇ ਹਰਫ਼ ਵਿਸ਼ਵ ਕਾਵਿ ਮਹਿਫ਼ਲ ਦੇ ਸਹਿਯੋਗ ਨਾਲ ਪ੍ਰਧਾਨ ਰਮਨਦੀਪ ਕੌਰ ਰੰਮੀ ਦੇ ਉਪਰਾਲੇ ਸਦਕਾ ਲੇਖਿਕਾ ਕਿਰਨਜੀਤ ਕੌਰ ਦੀ ਪੁਸਤਕ 'ਦੇਸ਼ ਦਾ ਮੁਹਾਂਦਰਾ' ਲੋਕ ਅਰਪਣ ਕੀਤੀ ਗਈ | ਉੱਘੇ ਲੇਖਕ ਬਿੱਕਰ ਸਿੰਘ ਮਾਣਕ ...
ਮਲੋਟ, 23 ਮਾਰਚ (ਪਾਟਿਲ)-ਸੂਬੇ ਦੇ ਸਰਕਾਰੀ ਸਕੂਲਾਂ 'ਚ ਸਾਲ 2023 ਲਈ ਵਿਦਿਆਰਥੀਆਂ ਦੇ ਦਾਖ਼ਲੇ ਕਰਨ ਲਈ ਸਕੂਲ ਸਿੱਖਿਆ ਵਿਭਾਗ ਨੇ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ | ਜਿਸ ਤਹਿਤ ਮਲੋਟ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਵੀ ਬੀਤੇ ਸਾਲ ਤੋਂ ਘੱਟੋ-ਘੱਟ 10 ਫ਼ੀਸਦੀ ...
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਸ਼ਹੀਦ ਸ: ਭਗਤ ਸਿੰਘ ਦੇ ਸ਼ਹੀਦੀ ਦਿਵਸ ਸੰਬੰਧੀ ਵਿਸ਼ੇਸ਼ ਮੀਟਿੰਗ ...
ਗਿੱਦੜਬਾਹਾ, 23 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸ੍ਰੀ ਸਾਂਈ ਮੰਦਰ ਵਿਖੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਸਾਧਵੀ ਕਮਲੇਸ਼ਵਰੀ ਭਾਰਤੀ ਅਤੇ ਪ੍ਰਵੀਨ ਭਾਰਤੀ ਨੇ ਕਿਹਾ ਕਿ ਭਾਰਤ ਦੇਸ਼ ਵਿਚ ਨਾਰੀ ਨੇ ਹਮੇਸ਼ਾ ਹੀ ਪਹਿਲਾ ਸਥਾਨ ...
ਗਿੱਦੜਬਾਹਾ, 23 ਮਾਰਚ (ਸ਼ਿਵਰਾਜ ਸਿੰਘ ਬਰਾੜ)-ਨਟਰਾਜ ਕਲਾ ਕੇਂਦਰ ਗਿੱਦੜਬਾਹਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਖਾਂ ਦਾ ਸਾਲਾਨਾ ਵਿਸ਼ਾਲ ਮੁਫ਼ਤ ਕੈਂਪ 2 ਅਪ੍ਰੈਲ ਨੂੰ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਨਟਰਾਜ ਕਲਾ ਕੇਂਦਰ ਦੇ ਸੰਸਥਾਪਕ ...
ਫ਼ਰੀਦਕੋਟ, 23 ਮਾਰਚ (ਸਤੀਸ਼ ਬਾਗ਼ੀ)-ਅਰੋੜਾ ਮਹਾਂ ਸਭਾ ਵਲੋਂ ਸ਼ਹੀਦ-ਏ-ਆਜਮ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਆਪਣੇ ਸੰਦੇਸ਼ ਵਿਚ ਪਿ੍ੰਸੀਪਲ ਸੇਵਾ ਸਿੰਘ ਚਾਵਲਾ, ਪ੍ਰਧਾਨ ਰਮੇਸ਼ ਕੁਮਾਰ ਗੇਰਾ ਅਤੇ ਸਕੱਤਰ ਦਰਸ਼ਨ ਲਾਲ ਚੁੱਘ ਨੇ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX