ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 23 ਮਾਰਚ- ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ 92ਵਾਂ ਸ਼ਹੀਦੀ ਦਿਵਸ ਜ਼ਿਲ੍ਹੇ 'ਚ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਵੱਖ ਵੱਖ ਥਾਵਾਂ 'ਤੇ ਕਰਵਾਏ ਗਏ ਸਮਾਗਮਾਂ ਮੌਕੇ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਹਾਲੇ ਹੋਰ ਹੰਭਲੇ ਮਾਰਨੇ ਪੈਣਗੇ | ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਪਿੜ 'ਚ ਕੁੱਦਣ ਅਤੇ ਇੱਕਜੁੱਟ ਹੋ ਕੇ ਸਮਾਜਿਕ ਤਬਦੀਲੀ ਲਈ ਤਿੱਖੇ ਸੰਘਰਸ਼ ਜਾਰੀ ਰੱਖਣੇ ਪੈਣਗੇ | ਉਨ੍ਹਾਂ ਕਿਹਾ ਕਿ ਸਮੇਂ ਸਮੇਂ 'ਤੇ ਹਕੂਮਤਾਂ ਸ਼ਹੀਦਾਂ ਦੇ ਨਾਂਅ 'ਤੇ ਸਿਆਸੀ ਰੋਟੀਆਂ ਸੇਕਦੀਆਂ ਹਨ ਜਦਕਿ ਆਮ ਲੋਕਾਂ ਦੇ ਜੀਵਨ ਨੂੰ ਉੱਚਾ ਚੁੱਕਣ ਤੇ ਸਮਾਜ 'ਚ ਨਰੋਈਆਂ ਕਦਰਾਂ-ਕੀਮਤਾਂ ਕਾਇਮ ਰੱਖਣ ਲਈ ਕੋਈ ਕਦਮ ਨਹੀਂ ਉਠਾਉਂਦੀਆਂ |
ਭਾਕਿਯੂ (ਉਗਰਾਹਾਂ) ਨੇ ਜ਼ਿਲ੍ਹਾ ਪੱਧਰੀ ਇਕੱਠ ਕਰ ਕੇ ਮਨਾਇਆ ਸ਼ਹੀਦੀ ਦਿਹਾੜਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 75 ਸਾਲ ਹੋ ਗਏ ਹਨ ਪਰ ਕਿਸਾਨਾਂ, ਮਜ਼ਦੂਰਾਂ ਦੇ ਮੰਗਾਂ ਮਸਲੇ ਜਿਉਂ ਦੀ ਤਿਉਂ ਖੜ੍ਹੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਸੁਪਨਾ ਸੀ ਕਿ ਮਨੁੱਖ ਤੋਂ ਮਨੁੱਖ ਦੀ ਲੁੱਟ ਬੰਦ ਹੋਣੀ ਚਾਹੀਦੀ ਹੈ, ਸਭਨਾਂ ਨੂੰ ਬਰਾਬਰੀ ਦੇ ਅਧਿਕਾਰ ਹੋਣੇ ਚਾਹੀਦੇ ਹਨ ਅਤੇ ਸਭ ਨੂੰ ਵਿੱਦਿਆ, ਇਲਾਜ ਦੀ ਸਹੂਲਤ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਦੀਆਂ ਕਾਰਵਾਈਆਂ ਨੂੰ ਸਾਧਾਰਨ ਕਾਨੂੰਨਾਂ ਨਾਲ ਪੰਜਾਬ ਪੁਲਿਸ ਵੱਲੋਂ ਵੀ ਰੋਕਿਆ ਜਾ ਸਕਦਾ ਸੀ ਪ੍ਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਵਧਵੀਂ ਕਾਰਵਾਈ ਕਰਦਿਆਂ ਪੰਜਾਬ ਅੰਦਰ ਇੰਟਰਨੈੱਟ ਬੰਦ ਕਰਨ, ਕੇਂਦਰੀ ਸੁਰੱਖਿਆ ਬਲ ਸੱਦਣ ਅਤੇ ਉਨ੍ਹਾਂ ਦੇ ਫਲੈਗ ਮਾਰਚਾਂ ਰਾਹੀਂ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੀ ਹੈ | ਉਨ੍ਹਾਂ ਐਨ.ਆਈ.ਏ. ਨੂੰ ਪੰਜਾਬ ਭੇਜਣ 'ਤੇ ਐਨ.ਐਸ.ਏ. ਵਰਗੇ ਕਾਨੂੰਨ ਮੜ੍ਹਨ ਦੀ ਡਟਵੀਂ ਆਲੋਚਨਾ ਕੀਤੀ | ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਹਰਪਾਲ ਸਿੰਘ ਮੀਰਪੁਰ, ਕੁਲਦੀਪ ਸਿੰਘ ਚਚੋਹਰ, ਗੁਰਪ੍ਰੀਤ ਸਿੰਘ ਅਲੀਸ਼ੇਰ, ਜਗਸੀਰ ਸਿੰਘ ਦੋਦੜਾ, ਜਸਵੀਰ ਕੌਰ ਝੇਰਿਆਂਵਾਲੀ, ਨਰਿੰਦਰ ਕੌਰ ਆਹਲੂਪੁਰ, ਸਤਵੀਰ ਕੌਰ ਖਡਿਆਲ, ਜਗਰਾਜ ਸਿੰਘ ਖੋਖਰ ਕਲਾਂ ਆਦਿ ਨੇ ਸੰਬੋਧਨ ਕੀਤਾ |
ਸ਼ਹੀਦਾਂ ਦੇ ਸੁਪਨਿਆਂ ਦਾ ਰਾਜ ਸਿਰਜਣਾ ਸਮੇਂ ਦੀ ਲੋੜ- ਸੰਯੁਕਤ ਕਿਸਾਨ ਮੋਰਚਾ
ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸ਼ਹਿਰ 'ਚ ਮਾਰਚ ਕਰਨ ਉਪਰੰਤ ਬਾਗ਼ ਵਾਲਾ ਗੁਰਦੁਆਰਾ ਨੇੜੇ ਸ਼ਹੀਦਾਂ ਦੇ ਬੁੱਤਾਂ 'ਤੇ ਹਾਰ ਪਹਿਨਾਏ ਗਏ | ਬੁਲਾਰਿਆਂ ਨੇ ਕਿਹਾ ਕਿ ਸ਼ਹੀਦੇ-ਏ-ਆਜਮ ਭਗਤ ਸਿੰਘ ਦਾ ਜਨਮ ਵੀ ਓਸੇ ਦੌਰ 'ਚ ਹੋਇਆ ਜਦ ਸਰਕਾਰ ਵਲੋਂ ਕੋਲੋਨਾਈਜੇਸ਼ਨ ਐਕਟ ਬਣਾ ਕੇ ਕਿਸਾਨਾਂ ਦੀ ਜ਼ਮੀਨ ਹੜੱਪਣ ਦੀ ਯੋਜਨਾਂ ਬਣਾਈ ਗਈ | ਪਗੜੀ ਸੰਭਾਲ ਜੱਟਾ ਜਿਹੇ ਅੰਦੋਲਨ ਹੋਏ, ਜਿਸ ਦੇ ਚੱਲਦਿਆਂ ਸਹੀਦੇ ਆਜ਼ਮ ਦੇ ਪਰਿਵਾਰ ਨੇ ਜਲਾਵਤਨੀ ਝੇਲੀ 23 ਮਾਰਚ ਨੂੰ ਰਾਜਗੁਰੂ, ਸੁਖਦੇਵ, ਭਗਤ ਨੇ ਕੁਰਬਾਨੀਆਂ ਦੇ ਕੇ ਅੰਗਰੇਜ਼ਾਂ ਤੋਂ ਦੇਸ ਨੂੰ ਆਜ਼ਾਦ ਕਰਾਇਆ ਪੰ੍ਰਤੂ ਅੱਜ ਫੇਰ ਸਮੇਂ ਦੇ ਹਾਕਮਾਂ ਨੇ ਦੇਸ ਦੇ ਸਨਅਤੀ ਅਦਾਰੇ, ਜਨਤਕ ਅਦਾਰਿਆਂ ਦਾ ਪ੍ਰਾਈਵੇਟ ਕਰਨ ਕਰਕੇ ਮੁੜ ਦੇਸ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਰਾਜ ਸਿਰਜਣ ਲਈ ਅੱਜ ਤਰਕਵਾਦੀ ਵਿਚਾਰਾਂ 'ਤੇ ਚੱਲਦਿਆਂ ਦੇਸ ਦੇ ਅਵਾਮ ਨੂੰ ਚੇਤਨ ਹੋ ਸੰਗਠਿਤ ਹੋਣ ਦੀ ਅਣਸਰਦੀ ਲੋੜ ਹੈ | ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਸੁਖਵਿੰਦਰ ਸਿੰਘ ਸੱਦਾ ਸਿੰਘ ਵਾਲਾ, ਗੁਰਜੰਟ ਸਿੰਘ ਮਾਨਸਾ, ਗੋਰਾ ਸਿੰਘ ਭੈਣੀ ਬਾਘਾ, ਸੁਖਦੇਵ ਸਿੰਘ ਅਤਲਾ, ਅਮਰੀਕ ਸਿੰਘ ਫਫੜੇ, ਨਰਿੰਦਰ ਕੌਰ ਬੁਰਜ ਹਮੀਰਾ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਕ੍ਰਿਸ਼ਨ ਚੌਹਾਨ, ਧੰਨਾ ਮੱਲ ਗੋਇਲ, ਕੁਲਵੰਤ ਸਿੰਘ ਕਿਸ਼ਨਗੜ੍ਹ, ਬਲਵਿੰਦਰ ਸ਼ਰਮਾ, ਦਰਸ਼ਨ ਸਿੰਘ ਦਾਨੇਵਾਲ, ਗੁਰਸੇਵਕ ਸਿੰਘ ਮਾਨ ਆਦਿ ਨੇ ਸੰਬੋਧਨ ਕੀਤਾ |
ਸੀ.ਪੀ.ਆਈ. ਵਲੋਂ ਸ਼ਹੀਦਾਂ ਦੀ ਵਿਚਾਰਧਾਰਾ ਪ੍ਰਫੁੱਲਿਤ ਕਰਨ 'ਤੇ ਜ਼ੋਰ
ਸੀ.ਪੀ.ਆਈ. ਵਲੋਂ ਮੋਟਰਸਾਈਕਲ ਮਾਰਚ ਕਰਨ ਉਪਰੰਤ ਇੱਥੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਪਾਰਟੀ ਦੇ ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਅਤੇ ਟਰੇਡ ਯੂਨੀਅਨ ਏਟਕ ਦੇ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰਨਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਕ੍ਰਾਂਤੀਕਾਰੀ ਸਾਥੀਆਂ ਨੇ ਆਜ਼ਾਦੀ ਦੇ ਸੁਪਨੇ ਸਾਕਾਰ ਕਰਨ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਸਨ ਪ੍ਰੰਤੂ ਸਮੇਂ ਦੀਆਂ ਹਕੂਮਤਾਂ ਚੰਗਾ ਰਾਜ ਪ੍ਰਬੰਧ ਦੇਣ ਵਿਚ ਬੁਰੀ ਤਰ੍ਹਾਂ ਅਸਫਲ ਰਹੀਆਂ ਹਨ, ਜੋ ਦੇਸ਼ ਦੇ ਵਿਕਾਸ ਦੀ ਰੁਕਾਵਟ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਰਥਿਕ ਲੀਹਾਂ 'ਤੇ ਤੋਰਨ ਲਈ ਫ਼ਿਰਕਾਪ੍ਰਸਤ ਤਾਕਤਾਂ ਨੂੰ ਲਾਭੇ ਕਰਨ ਲੋਕ ਸਰਕਾਰ ਬਣਾਉਣ 'ਤੇ ਜ਼ੋਰ ਦੇਣਾ ਹੋਵੇਗਾ, ਜਿਸ ਨਾਲ ਨਵੇਂ ਰੁਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ ਬਣਾਇਆ ਜਾ ਸਕੇ | ਇਸ ਮੌਕੇ ਕਾਕਾ ਸਿੰਘ, ਸੁਖਦੇਵ ਸਿੰਘ, ਸੁਖਦੇਵ ਸਿੰਘ ਪੰਧੇਰ, ਹਰਦਿਆਲ ਸਿੰਘ ਭੋਲਾ, ਹਰਪ੍ਰੀਤ ਸਿੰਘ ਮਾਨਸਾ, ਹਰਨੇਕ ਸਿੰਘ ਢਿੱਲੋਂ, ਹਰਨੇਕ ਸਿੰਘ ਮਾਨਸਾ, ਰਾਜਵਿੰਦਰ ਸਿੰਘ, ਨਿਰਮਲ ਸਿੰਘ ਮਾਨਸਾ, ਰਾਮ ਸਿੰਘ, ਭਜਨ ਸਿੰਘ, ਸਤਨਾਮ ਸਿੰਘ, ਗੁਰਚਰਨ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |
ਇਨਕਲਾਬੀ ਨੌਜਵਾਨ ਸਭਾ ਨੇ ਮੋਟਰਸਾਈਕਲ ਮਾਰਚ ਕੱਢਿਆ
ਇਨਕਲਾਬੀ ਨੌਜਵਾਨ ਸਭਾ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹਿਰ 'ਚ ਮੋਟਰਸਾਈਕਲ ਮਾਰਚ ਕੱਢਣ ਉਪਰੰਤ ਸਥਾਨਕ ਬਾਬਾ ਜੀਵਨ ਸਿੰਘ ਪਾਰਕ 'ਚ ਸ਼ਹੀਦਾਂ ਦੇ ਬੁੱਤਾਂ ਨੂੰ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ | ਸੂਬਾ ਆਗੂ ਵਿੰਦਰ ਸਿੰਘ ਅਲਖ ਅਤੇ ਰਾਜਿੰਦਰ ਸਿੰਘ ਮਾਨਸਾ ਨੇ ਕਿਹਾ ਕਿ ਉਕਤ ਸ਼ਹੀਦਾਂ ਵਲੋਂ ਦਿੱਤੀ ਗਈ ਕੁਰਬਾਨੀ ਦੇਸ਼ ਲਈ ਪ੍ਰੇਰਨਾ ਸਰੋਤ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇੱਕਮੁੱਠ ਹੋ ਕੇ ਸੰਘਰਸ਼ ਦੇ ਪਿੜ 'ਚ ਕੁੱਦਿਆ ਜਾਵੇ | ਉਨ੍ਹਾਂ ਦੱਸਿਆ ਕਿ ਸਭਾ 23 ਮਾਰਚ ਤੋਂ 14 ਅਪ੍ਰੈਲ ਤੱਕ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰਾਂ ਦੇ ਪ੍ਰਸਾਰ ਲਈ ਵੱਖ ਵੱਖ ਥਾਵਾਂ 'ਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਹਰਦਮ ਸਿੰਘ, ਜਸਪ੍ਰੀਤ ਕੌਰ, ਸੁਰਿੰਦਰ ਕੌਰ, ਰਾਜਦੀਪ ਗੇਹਲੇ, ਸੁਰਿੰਦਰਪਾਲ ਸ਼ਰਮਾ, ਕਿ੍ਸ਼ਨਾ ਕੌਰ, ਬਲਵਿੰਦਰ ਕੌਰ ਖਾਰਾ, ਗੁਰਸੇਵਕ ਮਾਨ, ਕਸ਼ਮੀਰਾ ਸਿੰਘ ਆਦਿ ਹਾਜ਼ਰ ਸਨ |
ਈਕੋ ਵੀਲ੍ਹਰ ਸਾਈਕਲ ਗਰੁੱਪ ਵਲੋਂ ਰਾਇਡ ਕਰਵਾਈ
ਸ਼ਹੀਦੀ ਦਿਵਸ 'ਤੇ ਈਕੋ ਵੀਲ੍ਹਰ ਸਾਈਕਲ ਗਰੁੱਪ ਵਲੋਂ ਸਾਈਕਲ ਰਾਇਡ ਕਰਵਾਈ ਗਈ | ਰਾਇਡ ਬੱਸ ਸਟੈਂਡ ਤੋਂ ਮਾਨਸਾ ਕੈਂਚੀਆਂ ਹੁੰਦੀ ਹੋਈ ਵਾਪਸ ਸ਼ਹੀਦ ਭਗਤ ਸਿੰਘ ਦੇ ਬੁੱਤ ਕੋਲ ਪਹੁੰਚੀ | ਫੁੱਲ ਮਾਲਾਵਾਂ ਅਰਪਿਤ ਕਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਸ਼ਹੀਦਾਂ ਦੀ ਯਾਦ 'ਚ ਨਾਅਰੇ ਵੀ ਗੂੰਜਾਏ | ਈਕੋ ਵੀਲ੍ਹਰ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਚੇਅਰਮੈਨ ਡਾ. ਜਨਕ ਰਾਜ ਸਿੰਗਲਾ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦਾ ਹਨ, ਦੀ ਕੁਰਬਾਨੀ ਨੂੰ ਕਦਾਚਿਤ ਨਹੀਂ ਭੁੱਲਣਾ ਚਾਹੀਦਾ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਯਤਨ ਜੁਟਾਉਣੇ ਚਾਹੀਦੇ ਹਨ | ਇਸ ਮੌਕੇ ਸੂਬੇਦਾਰ ਦਰਸ਼ਨ ਸਿੰਘ, ਸੂਬਾ ਬਲਜੀਤ ਸਿੰਘ, ਬਲਜੀਤ ਸਿੰਘ ਕੜਵੱਲ ਆਦਿ ਹਾਜ਼ਰ ਸਨ |
ਨਹਿਰੂ ਕਾਲਜ 'ਚ ਲੈਕਚਰ ਕਰਵਾਇਆ
ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਲਵਲੀਨ ਦੀ ਅਗਵਾਈ 'ਚ ਬੀਤੇ ਕੱਲ੍ਹ ਸ਼ਹੀਦਾਂ ਦੀ ਯਾਦ 'ਚ ਲੈਕਚਰ ਕਰਵਾਇਆ ਗਿਆ | ਰਾਜਨੀਤੀ ਸ਼ਾਸਤਰ ਵਿਭਾਗ ਦੇ ਡਾ. ਰਾਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਬਿ੍ਟਿਸ਼ ਸਰਕਾਰ ਦੀ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਲਈ ਹੀ ਫਾਂਸੀ ਦਾ ਰੱਸਾ ਚੁੰਮਿਆ | ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਭਾਰਤੀ ਲੋਕ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ | ਪੰਜਾਬੀ ਵਿਭਾਗ ਦੇ ਡਾ. ਕੁਲਦੀਪ ਸਿੰਘ ਚੌਹਾਨ, ਡਾ. ਸੁਪਨਦੀਪ ਕੌਰ ਨੇ ਕਿਹਾ ਕਿ ਸ਼ਹਾਦਤ ਤੋਂ ਸੇਧ ਲੈ ਕੇ ਸਾਨੂੰ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਸਮੂਹਿਕ ਯਤਨ ਕਰਨੇ ਚਾਹੀਦੇ ਹਨ | ਇਸ ਮੌਕੇ ਸੀਮਾ ਜਿੰਦਲ, ਹਰਵਿੰਦਰ ਕੌਰ, ਅਮਨਦੀਪ ਸਿੰਘ, ਸਿੰਪਲ ਬਾਂਸਲ, ਅਜਮੀਤ ਕੌਰ, ਕੁਲਦੀਪ ਸਿੰਘ ਢਿੱਲੋਂ, ਪ੍ਰਤਿਭਾ ਜਿੰਦਲ, ਜੋਤੀ, ਸੋਨਮ ਚਾਵਲਾ ਆਦਿ ਲੈਕਚਰਾਰ ਹਾਜ਼ਰ ਸਨ |
ਨਹਿਰੂ ਯੁਵਾ ਕੇਂਦਰ ਵਲੋਂ ਸ਼ਰਧਾਂਜਲੀ ਸਮਾਗਮ ਕਰਵਾਇਆ
ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਵੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮਾਜਿਕ ਬੁਰਾਈਆਂ, ਪਾਣੀ ਦੀ ਬੱਚਤ ਅਤੇ ਨਸ਼ਿਆਂ ਖਿਲਾਫ ਯੂਥ ਰੈਲੀ ਵੀ ਕੱਢੀ ਗਈ | ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ, ਲੇਖਾਕਾਰ ਡਾ ਸੰਦੀਪ ਘੰਡ ਨੇ ਜੋਤ ਜਗਾ ਕੇ ਸ਼ਰਧਾਂਜਲੀ ਭੇਟ ਕਰਨ ਮੌਕੇ ਕਿਹਾ ਕਿ ਭਗਤ ਸਿੰਘ ਤੇ ਸਾਥੀ ਹਮੇਸ਼ਾ ਹੀ ਸਮਾਜਵਾਦ, ਧਰਮ ਨਿਰਪੱਖਤਾ ਦੀ ਗੱਲ ਕਰਦੇ ਸਨ | ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਭੂਮਿਕਾ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਹਰਦੀਪ ਸਿੰਘ ਸਿੱਧੂ, ਇੰਦਰਜੀਤ ਸਿੰਘ ਉੱਭਾ, ਸੁਖਰਾਜ ਸਿੰਘ ਮੂਲਾ ਸਿੰਘ ਵਾਲਾ, ਜੌਨੀ ਗਰਗ, ਮੰਜੂ ਬਾਲਾ, ਗੁਰਪ੍ਰੀਤ ਕੌਰ, ਬੇਅੰਤ ਕੌਰ, ਗੁਰਪ੍ਰੀਤ ਸਿੰਘ ਅੱਕਾਂਵਾਲੀ, ਗੁਰਪੀ੍ਰਤ ਸਿੰਘ ਨੰਦਗੜ੍ਹ, ਸਰਬਜੀਤ ਕੌਰ, ਰਾਣੀ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਆਟੋ ਰਿਕਸ਼ਾ ਯੂਨੀਅਨ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
ਸਥਾਨਕ ਸ਼ਹੀਦ ਭਗਤ ਸਿੰਘ ਆਟੋ ਰਿਕਸ਼ਾ ਯੂਨੀਅਨ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਪ੍ਰਧਾਨ ਗੇਜਾ ਸਿੰਘ ਤੇ ਕਨਵੀਨਰ ਬਲਤੇਜ ਸਿੰਘ ਨੇ ਸ਼ਹੀਦਾਂ ਦੀ ਵਿਚਾਰਧਾਰਾ 'ਤੇ ਚਾਨਣਾ ਪਾਇਆ | ਇਸ ਮੌਕੇ ਲਾਭ ਸਿੰਘ ਸਾਬਕਾ ਪ੍ਰਧਾਨ, ਬਲਵੰਤ ਸਿੰਘ, ਕਿਰਨਪਾਲ ਸਿੰਘ, ਕਾਲਾ ਸਿੰਘ, ਪ੍ਰੇਮ ਸਾਗਰ, ਬਲਵੀਰ ਮਾਹੀ ਆਦਿ ਹਾਜ਼ਰ ਸਨ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇਕੀ ਫਾਊਾਡੇਸਨ ਬੁਢਲਾਡਾ ਵਲੋਂ ਸਥਾਨਕ ਸਰਕਾਰੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | 92 ਖ਼ੂਨਦਾਨੀਆਂ ਵਲੋਂ ਖ਼ੂਨਦਾਨ ਕੀਤਾ ਗਿਆ | ਸਮਾਜ ਸੇਵੀ ਬਾਬੂ ਰਾਮ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ | ਇਸ ਮੌਕੇ ਰਾਜਵੀਰ ਸਿੰਘ ਸਰਪੰਚ ਕੱੁਲਰੀਆਂ, ਬੱਬੂ ਸਿੰਘ ਕੁੱਲਰੀਆਂ, ਲਾਲੂ ਸ਼ਰਮਾ ਬਰੇਟਾ, ਬਿੰਦਰ ਪਾਲ ਸ਼ਰਮਾ, ਗੁਰਦੀਪ ਸਿੰਘ ਬਖਸ਼ੀਵਾਲਾ, ਰਵੀ ਸਿੰਘ ਕੁੱਲਰੀਆਂ, ਗਗਨਦੀਪ ਸਿੰਘ ਗੱਗੀ ਆਦਿ ਹਾਜ਼ਰ ਸਨ |
ਭੀਖੀ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸ਼ਹੀਦਾਂ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਤੇਜਿੰਦਰਪਾਲ ਜਿੰਦਲ, ਮਾ. ਬਿ੍ਜ ਲਾਲ, ਉਪ-ਪ੍ਰਧਾਨ ਪ੍ਰਸ਼ੋਤਮ ਮੱਤੀ, ਮੈਨੇਜਰ ਅੰਮਿ੍ਤ ਲਾਲ ਅਤੇ ਮੈਂਬਰ ਮੱਖਣ ਲਾਲ, ਰਕੇਸ਼ ਕੁਮਾਰ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
ਲਾਇਬਰੇਰੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਨਵਯੁਗ ਸਾਹਿਤ ਕਲਾਂ ਮੰਚ ਦੇ ਪ੍ਰਧਾਨ ਭੁਪਿੰਦਰ ਫ਼ੌਜੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਕੇਵਲ ਕਿਸੇ ਵਿਅਕਤੀ ਦਾ ਨਾਂਅ ਹੀ ਨਹੀਂ, ਬਲਕਿ ਇਕ ਵਿਚਾਰਧਾਰਾ ਦਾ ਨਾਮ ਹੈ | ਉਨ੍ਹਾਂ ਕਿਹਾ ਕਿ ਅਜੋਕੀ ਨੌਜਵਾਨੀ ਮੌਬਾਈਲ ਤੇ ਇੰਟਰਨੈੱਟ ਦੇ ਮਗਰ ਲੱਗ ਆਪਣੇ ਗੌਰਵਮਈ ਇਤਿਹਾਸ ਨੂੰ ਭੁੱਲਦੀ ਜਾ ਰਹੀ ਹੈ | ਅੱਜ ਨੌਜਵਾਨਾਂ ਨੂੰ ਲੋੜ ਹੈ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਸੋਚ 'ਤੇ ਚੱਲ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ | ਕਾ. ਧਰਮਪਾਲ ਨੀਟਾ, ਐੱਸ. ਅਮਰੀਕ, ਅਵਤਾਰ ਡਿਜੀਟਲ, ਭਰਭੂਰ ਮੰਨਣ, ਧਰਮਵੀਰ ਸ਼ਰਮਾ, ਹਰਬਜਨ ਸਿੰਘ ਬਾਬੇਕਾ, ਮੱਖਣ ਬਤਰਾ, ਹਰਮੇਸ਼ ਭੋਲਾ ਮੱਤੀ ਆਦਿ ਹਾਜ਼ਰ ਸਨ |
ਸ਼ਹੀਦੀ ਦਿਵਸ ਮੌਕੇ ਭਾਜਪਾ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਸ਼ਹਿਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਜ਼ਿਲ੍ਹਾ ਪ੍ਰਭਾਰੀ ਤੇ ਸਾਬਕਾ ਵਿਧਾਇਕ ਅਬੋਹਰ ਅਰੁਣ ਨਾਰੰਗ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਆਜ਼ਾਦ ਫ਼ਿਜ਼ਾ 'ਚ ਸਾਹ ਲੈ ਰਹੇ ਹਾਂ | ਇਸ ਮੌਕੇ ਭੋਲਾ ਸਿੰਘ ਹਸਨਪੁਰ, ਅਜੈਬ ਸਿੰਘ ਹੋਡਲਾ, ਵਿਵੇਕ ਜੈਨ, ਅਨਾਮਿਕਾ ਗਰਗ, ਗਗਨ ਬਰੇਟਾ, ਰੋਹਿਤ ਬਾਂਸਲ ਮਾਧੋ ਮੁਰਾਰੀ, ਸੁਹਾਗ ਰਾਣੀ, ਡਾ: ਸੁਖਵਿੰਦਰ, ਦਲਜੀਤ ਸਿੰਘ ਦਰਸ਼ੀ ਆਦਿ ਆਦਿ ਹਾਜ਼ਰ ਸਨ |
ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਏ
ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਅਤੇ ਸ੍ਰੀ ਰਾਮ ਬਾਗ ਚੈਰੀਟੇਬਲ ਸੁਸਾਇਟੀ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਸ਼ਾਂਤੀ ਭਵਨ 'ਚ ਬੂਟੇ ਲਗਾਏ ਗਏ | ਪ੍ਰਧਾਨ ਬਿੱਕਰ ਸਿੰਘ ਮੰਘਾਣੀਆਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਵਲੋਂ ਪਾਏ ਪੂਰਨਿਆਂ 'ਤੇ ਚੱਲਣਾ ਸਮੇਂ ਦੀ ਮੁੱਖ ਲੋੜ ਹੈ | ਡਾ. ਜਨਕ ਰਾਜ ਸਿੰਗਲਾ ਪ੍ਰਧਾਨ ਵਾਈਸ ਆਫ਼ ਮਾਨਸਾ ਤੇ ਸਕੱਤਰ ਵਿਸ਼ਵਜੀਤ ਬਰਾੜ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਦਿਨੋਂ ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਬੂਟੇ ਲਗਾਉਣ ਤੋਂ ਇਲਾਵਾ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ | ਇਸ ਮੌਕੇ ਮੁਸਲਿਮ ਫ਼ਰੰਟ ਦੇ ਪ੍ਰਧਾਨ ਐਚ. ਆਰ. ਮੋਫਰ, ਗੁਰਚਰਨ ਸਿੰਘ ਮੰਦਰਾਂ, ਹਰਮਿੰਦਰ ਸਿੰਘ ਸਿੱਧੂ, ਬਲਵੀਰ ਸਿੰਘ ਅਗਰੋਆ, ਬਲਵਿੰਦਰ ਬਾਂਸਲ, ਭੂਰਾ ਸਿੰਘ ਸ਼ੇਰਗੜ੍ਹੀਆ, ਪਰਮਜੀਤ ਕੌਰ, ਬਾਦਸ਼ਾਹ ਸਿੰਘ, ਧੰਨਾ ਸਿੰਘ, ਰੂਪ ਚੰਦ ਪਰੋਚਾ, ਅਵਤਾਰ ਸਿੰਘ ਮਾਨ, ਸੇਠੀ ਸਿੰਘ ਸਰਾਂ, ਤਰਸੇਮ ਚੰਦ ਗੋਇਲ, ਰਾਮ ਕਿ੍ਸ਼ਨ ਚੁੱਘ, ਬਲਵਿੰਦਰ ਸਿੰਘ ਕਾਕਾ, ਸੁਖਚਰਨ ਸਿੰਘ ਸੱਦੇਵਾਲੀਆ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਸਾਈਕਲ ਗਰੁੱਪ ਬੁਢਲਾਡਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਾਈਕਲ ਗਰੁੱਪ ਬੁਢਲਾਡਾ ਵਲੋਂ ਯੂਥ ਕਲੱਬਜ਼ ਐਸੋਸੀਏਸ਼ਨ ਅਤੇ ਹੋਰਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਸ਼ਹਿਰ ਤੋਂ ਪਿੰਡ ਗੁਰਨੇ ਕਲਾਂ ਤੱਕ ਸਾਈਕਲ ਰਾਇਡ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਗਰੁੱਪ ਆਗੂ ਮੁਰਲੀ ਮਨੋਹਰ ਸਰਾਫ ਅਤੇ ਰਾਜਿੰਦਰ ਵਰਮਾ ਨੇ ਦੱਸਿਆ ਕਿ ਗਰੁੱਪ ਵਲੋਂ ਇਸ ਰਾਇਡ ਉਪਰੰਤ ਪਿੰਡ ਗੁਰਨੇ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਪੁਸ਼ਪਾਂਲੀਆਂ ਭੇਟ ਕੀਤੀਆਂ ਗਈਆਂ | ਰਵਿੰਦਰ ਸ਼ਰਮਾ ਨੇ ਦੱਸਿਆ ਕਿ ਸਾਈਕਲ ਗਰੁੱਪ ਮੈਂਬਰਾਂ ਵੱਲੋਂ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਤਹਿਤ ਲੋਕਾਂ ਨੂੰ ਪੋਲੀਥੀਨ ਨਾ ਵਰਤਣ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਪ੍ਰਤੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਅਮਿਤ ਕੁਮਾਰ, ਕੁਨਾਲ ਜਲਾਨ, ਜ਼ੀਨਤ ਬਾਂਸਲ, ਤਰਨਪ੍ਰੀਤ ਸਿੰਘ ਹੈਰੀ, ਸੁਖਮਨ ਜੱਸਲ, ਰਮਨ ਗਰਗ, ਅਮਨਦੀਪ ਸ਼ਰਮਾ, ਸੰਤੋਖ ਗੁਰਨੇ ਆਦਿ ਹਾਜ਼ਰ ਸਨ |
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸ਼ਹੀਦੀ ਦਿਹਾੜਾ ਮਨਾਇਆ
ਤਲਵੰਡੀ ਸਾਬੋ, (ਰਵਜੋਤ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਬਲਾਕ ਮÏੜ ਅਤੇ ਤਲਵੰਡੀ ਸਾਬੋ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਧੰਨਾ ਭਗਤ ਧਰਮਸ਼ਾਲਾ ਤਲਵੰਡੀ ਸਾਬੋ ਵਿਖੇ ਮਨਾਇਆ ਗਿਆ ¢ ਸਮਾਗਮ ਦੀ ਸ਼ੁਰੂਆਤ ਦੋ ਮਿੰਟ ਦਾ ਮੋਨ ਧਾਰਨ ਤੋਂ ਬਾਅਦ ਸ਼ਹੀਦਾਂ ਨੂੰ ਸਮਰਪਿਤ ਨਾਅਰੇ ਨਾਲ ਕੀਤੀ ਗਈ ਅਤੇ ਸਾਮਰਾਜਵਾਦ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ ਗਿਆ ¢ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ ਨੇ ਭਗਤ ਸਿੰਘ ਦੇ ਵਿਚਾਰਾਂ ਦੇ ਹਵਾਲੇ ਨਾਲ ਕਿਹਾ ਕਿ ਅੰਗਰੇਜ਼ ਬਸਤੀਵਾਦ ਵੇਲੇ ਤੋਂ ਹੀ ਦੇਸ਼ ਅੰਦਰ ਫ਼ਿਰਕਾਪ੍ਰਸਤੀ ਦਾ ਪਸਾਰਾ ਕੀਤਾ ਗਿਆ ਸੀ¢ ਜਿਹੜਾ ਅੰਗਰੇਜ਼ਾਂ ਦੇ ਵਾਰਸ ਦੇਸੀ ਹਾਕਮਾਂ ਵਲੋਂ ਵੀ ਪਾੜੋ ਤੇ ਰਾਜ ਕਰੋ ਦੀ ਨੀਤੀ ਹੇਠ ਓਵੇਂ ਜਿਵੇਂ ਜਾਰੀ ਹੈ ਤੇ ਅੱਜ ਕੱਲ੍ਹ ਪੰਜਾਬ ਇਨ੍ਹਾਂ ਫ਼ਿਰਕੂ ਸਿਆਸੀ ਚਾਲਾਂ ਨੂੰ ਹੀ ਹੰਢਾ ਰਿਹਾ ਹੈ¢ ਨÏਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਮÏੜ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਅਮਿਤੋਜ ਮÏੜ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਨਵੇਂ ਬਦਲਾਵ ਤਹਿਤ ਆਈ ਮਾਨ ਸਰਕਾਰ ਵੀ ਲੋਕਾਂ ਤੋਂ ਸਸਤੀ ਸਿੱਖਿਆ ਖੋਹਣ ਦੇ ਰਾਹ ਤੁਰੀ ਹੋਈ ਹੈ ¢ ਸਮਾਗਮ ਦÏਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਵਿਚੋਂ ਸੁਰੱਖਿਆ ਬਲਾਂ ਨੂੰ ਫ਼ੌਰੀ ਵਾਪਸ ਸੱਦਿਆ ਜਾਵੇ, ਕÏਮੀ ਸੁਰੱਖਿਆ ਏਜੰਸੀ ਨੂੰ ਪੰਜਾਬ ਤੋਂ ਦੂਰ ਰੱਖਿਆ ਜਾਵੇ, ਕÏਮੀ ਸੁਰੱਖਿਆ ਕਾਨੂੰਨ ਵਰਤਣਾ ਬੰਦ ਕੀਤਾ ਜਾਵੇ ¢ ਇਸ ਦÏਰਾਨ ਸਟੇਜ ਦਾ ਸੰਚਾਲਨ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਮਾਈਸਰਖਾਨਾ ਨੇ ਕੀਤਾ¢ ਪ੍ਰੀਤ ਢੱਡੇ ਦੇ ਢਾਡੀ ਕਵੀਸ਼ਰੀ ਜੱਥੇ ਵਲੋਂ ਕਵੀਸ਼ਰੀ ਰਾਹੀਂ ਭਗਤ ਸਿੰਘ ਦਾ ਇਤਿਹਾਸ ਸੁਣਾਇਆ ਗਿਆ ¢ ਇਸ ਮÏਕੇ ਜਸਵੀਰ ਸਿੰਘ ਬੁਰਜ ਸੇਮਾ, ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਕਾਲਾ ਸਿੰਘ ਚੱਠੇਵਾਲਾ, ਰਣਜੋਧ ਸਿੰਘ ਮਾਹੀ ਨੰਗਲ, ਬਿੰਦਰ ਸਿੰਘ ਜੋਗੇਵਾਲਾ, ਕੁਲਵਿੰਦਰ ਸਿੰਘ ਗਿਆਨਾ, ਗੁਰਦੀਪ ਸਿੰਘ ਮਾਈਸਰਖਾਨਾ, ਸਿਕੰਦਰ ਸਿੰਘ ਘੁੰਮਣ, ਗੁਰਜੀਤ ਸਿੰਘ ਬੰਗੇਹਰ ਮÏਜੂਦ ਸਨ¢
ਮਾਨਸਾ, 23 ਮਾਰਚ (ਸਟਾਫ਼ ਰਿਪੋਰਟਰ)- ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਦੀ ਸਾਲਾਨਾ ਇਕੱਤਰਤਾ ਇੱਥੇ ਕੀਤੀ ਗਈ | ਇਸ ਮੌਕੇ ਮਾ. ਰੁਲਦੂ ਰਾਮ ਬਾਂਸਲ ਨੂੰ ਮੁੜ ਪ੍ਰਧਾਨ ਚੁਣਿਆ ਗਿਆ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਦਲ ਵਲੋਂ ਧਾਰਮਿਕ ਅਤੇ ਸਮਾਜਿਕ ਕੀਤੇ ਜਾਣ ...
ਮਾਨਸਾ, 23 ਮਾਰਚ (ਸਟਾਫ਼ ਰਿਪੋਰਟਰ)-ਨਰਾਇਣ ਸੇਵਾ ਸੰਸਥਾ ਵਲੋਂ ਬਿੱਗ ਹੋਪ ਫਾੳਾੂਡੇਸ਼ਨ ਬਰੇਟਾ, ਯੁਵਾ ਟਰੱਸਟ ਪੰਜਾਬ ਅਤੇ ਆਦਰਸ਼ ਨਗਰ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਸਹਿਯੋਗ ਨਾਲ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ...
ਬਰੇਟਾ, 23 ਮਾਰਚ (ਪਾਲ ਸਿੰਘ ਮੰਡੇਰ)- ਅੱਜ ਦੇ ਅਗਾਂਹਵਧੂ ਯੁੱਗ ਵਿਚ ਹਰ ਪਾਸੇ ਤਰੱਕੀ ਲਈ ਦੌੜ ਹੈ ਅਤੇ ਹਰ ਵਿਅਕਤੀ ਵੱਧ ਤੋਂ ਵੱਧ ਸਹੂਲਤਾਂ ਦਾ ਸੁੱਖ ਪ੍ਰਾਪਤ ਕਰਨਾ ਚਾਹੁੰਦਾ ਹੈ | ਭਾਵੇਂ ਸੂਬੇ ਅੰਦਰ ਚੋਣਾਂ ਹੁੰਦੀਆਂ ਨੂੰ ਪੌਣੀ ਸਦੀ ਬੀਤ ਚੁੱਕੀ ਹੈ ਅਤੇ ਸਰਕਾਰ ...
ਮਾਨਸਾ, 23 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਵਿਕਾਸ ਸੂਰੀ ਨੇ ਇੱਥੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ | ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਜਸਟਿਸ ਸੂਰੀ ਨੇ ...
ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX