ਤਾਜਾ ਖ਼ਬਰਾਂ


ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  2 minutes ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  23 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  41 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  49 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  1 minute ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 2 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਡੀ.ਸੀ. ਵਲੋਂ ਸੁਪਰਡੈਂਟ ਮਾਲ ਵਿਭਾਗ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲ੍ਹਾ ਲਾਇਸੰਸ ਮੁਅੱਤਲ

ਕਪੂਰਥਲਾ, 23 ਮਾਰਚ (ਅਮਰਜੀਤ ਕੋਮਲ)-ਮਾਲ ਵਿਭਾਗ ਦੇ ਸੁਪਰਡੈਂਟ ਨੂੰ ਗੋਲੀ ਮਾਰਨ ਦੀ ਕਥਿਤ ਤੌਰ 'ਤੇ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਹਰਵਿੰਦਰ ਸਿੰਘ ਵਾਸੀ ਢੁਡੀਆਂਵਾਲ ਜ਼ਿਲ੍ਹਾ ਕਪੂਰਥਲਾ ਦਾ ਅਸਲ੍ਹਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਵਲੋਂ ਇਹ ਕਾਰਵਾਈ ਸਤਬੀਰ ਸਿੰਘ ਸੁਪਰਡੈਂਟ ਮਾਲ ਵਿਭਾਗ ਵਾਸੀ ਕਪੂਰਥਲਾ ਵਲੋਂ ਲਿਖਤੀ ਤੌਰ 'ਤੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਉਪਰੰਤ ਅਮਲ ਵਿਚ ਲਿਆਂਦੀ ਗਈ | ਡਿਪਟੀ ਕਮਿਸ਼ਨਰ ਨੂੰ ਦਿੱਤੇ ਲਿਖਤੀ ਪੱਤਰ ਵਿਚ ਸਤਬੀਰ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਮੁਅੱਤਲ ਕੀਤੇ ਗਏ ਸੀਨੀਅਰ ਸਹਾਇਕ ਨਰਿੰਦਰ ਸਿੰਘ ਦੇ ਭਰਾ ਹਰਵਿੰਦਰ ਸਿੰਘ ਚੀਮਾ ਆਪਣੇ ਭਰਾ ਦੀ ਮੁਅੱਤਲੀ ਲਈ ਉਸਨੂੰ ਜ਼ਿੰਮੇਵਾਰ ਸਮਝਦਾ ਹੈ, ਨੇ ਉਸਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਕਿ ਉਸਦੇ ਰਿਵਾਲਵਰ ਵਿਚ ਛੇ ਗੋਲੀਆਂ ਹਨ ਤੇ ਉਹ ਉਸਦੇ ਸੀਨੇ 'ਤੇ ਚਲਾ ਸਕਦਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਹਰਵਿੰਦਰ ਸਿੰਘ ਚੀਮਾ ਜੋ ਉਸਦੇ ਘਰ ਦੇ ਸਾਹਮਣੇ ਰਹਿੰਦਾ ਹੈ ਤੇ ਉਸ ਤੋਂ ਮੈਨੂੰ ਜਾਨ ਮਾਲ ਦਾ ਖ਼ਤਰਾ ਹੈ | ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਆਰਮਜ਼ ਐਕਟ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਸਲ੍ਹਾ ਲਾਇਸੰਸੀ ਹਰਵਿੰਦਰ ਸਿੰਘ ਵਾਸੀ ਢੁਡੀਆਂਵਾਲ ਦਾ ਅਸਲ੍ਹਾ ਲਾਇਸੰਸ ਡੀ.ਐਮ.ਕੇ. ਪੀ.ਟੀ. ਆਰਮਜ਼ ਐਸ.ਐਲ.ਐਲ.ਡੀ. 1219-16 ਜਿਸ 'ਤੇ 32 ਬੋਰ ਦਾ ਰਿਵਾਲਵਰ ਤੇ 12 ਬੋਰ ਦੀ ਗੰਨ ਹਥਿਆਰ ਵਜੋਂ ਦਰਜ ਹਨ ਨੂੰ ਲੋਕ ਹਿੱਤ ਤੇ ਪ੍ਰਾਰਥੀ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਮੁਅੱਤਲ ਕਰ ਦਿੱਤਾ ਹੈ | ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮ 'ਚ ਅਸਲ੍ਹਾ ਧਾਰਕ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਅਸਲ੍ਹਾ ਲਾਇਸੰਸ ਸਬੰਧਿਤ ਥਾਣੇ 'ਚ ਜਮਾਂ ਕਰਵਾਕੇ ਰਸੀਦ ਸਮੇਤ ਆਪਣਾ ਲਾਇਸੰਸ ਡਿਪਟੀ ਕਮਿਸ਼ਨਰ ਦਫ਼ਤਰ 'ਚ ਜਮਾਂ ਕਰਵਾਉਣ | ਇਸਦੇ ਨਾਲ ਹੀ ਲਾਇਸੰਸੀ ਨੂੰ ਪਾਬੰਦ ਕੀਤਾ ਗਿਆ ਹੈ ਕਿ ਉਹ ਆਪਣਾ ਲਿਖਤੀ ਜਵਾਬ 15 ਦਿਨ ਦੇ ਅੰਦਰ ਅੰਦਰ ਦੇਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰਮਚਾਰੀਆਂ ਨੂੰ ਧਮਕਾਉਣ ਤੇ ਡਿਊਟੀ 'ਚ ਵਿਘਨ ਪਾਉਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਕਿਹਾ ਕਿ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਨੂੰ ਲਿਖਿਆ ਹੈ ਕਿ ਜੇਕਰ ਲਾਇਸੰਸੀ ਆਪਣਾ ਅਸਲ੍ਹਾ ਹੁਕਮ ਜਾਰੀ ਹੋਣ ਪਿੱਛੋਂ ਤੁਰੰਤ ਜਮਾਂ ਨਹੀਂ ਕਰਵਾਉਂਦਾ ਤਾਂ ਨਿਯਮਾਂ ਅਨੁਸਾਰ ਉਸਦਾ ਅਸਲ੍ਹਾ ਲਾਇਸੰਸ 'ਤੇ ਦਰਜ ਅਸਲ੍ਹਾ ਜ਼ਬਤ ਕਰ ਲਿਆ ਜਾਵੇ | ਵਰਨਣਯੋਗ ਹੈ ਕਿ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦਫ਼ਤਰ ਦੀ ਧਰਮ ਅਰਥ ਸ਼ਾਖਾ ਦੇ ਸੀਨੀਅਰ ਸਹਾਇਕ ਨਰਿੰਦਰ ਸਿੰਘ ਨੂੰ ਬੀਤੀ 21 ਮਾਰਚ ਨੂੰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਮਾਲ ਅਫ਼ਸਰ ਕਪੂਰਥਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ |

ਸੰਤ ਸੀਚੇਵਾਲ ਵਲੋਂ ਵਿਦੇਸ਼ ਮੰਤਰੀ ਨੂੰ ਕੈਨੇਡਾ 'ਚ 700 ਵਿਦਿਆਰਥੀਆਂ ਨੂੰ ਡਿਪੋਰਟ ਨਾ ਕਰਨ ਦੀ ਅਪੀਲ

ਸੁਲਤਾਨਪੁਰ ਲੋਧੀ, 23 ਮਾਰਚ (ਥਿੰਦ, ਹੈਪੀ)-ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੈਨੇਡਾ ਸਰਕਾਰ ਵਲੋਂ 700 ਪੰਜਾਬੀ ਵਿਦਿਆਰਥੀਆਂ ਨੂੰ ਡਿਪੋਰਟ ਕੀਤੇ ਜਾਣ ਤੋਂ ਰੋਕਣ ਲਈ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ | ਸੰਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਵੱਖ-ਵੱਖ ਥਾਵਾਂ ਸੰਸਥਾਵਾਂ ਵਲੋਂ ਸਮਾਗਮ

ਕਪੂਰਥਲਾ, 23 ਮਾਰਚ (ਅਮਰਜੀਤ ਕੋਮਲ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਚੌਕ 'ਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚੋਂ ਸਟਾਫ਼ ਨਰਸ ਦਾ ਮੋਬਾਈਲ ਤੇ ਪੈਸੇ ਚੋਰੀ

ਕਪੂਰਥਲਾ, 23 ਮਾਰਚ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਗਾਇਨੀ ਵਾਰਡ ਵਿਚ ਡਿਊਟੀ ਕਰਦਿਆਂ ਸਟਾਫ਼ ਨਰਸ ਮਨਪ੍ਰੀਤ ਕੌਰ ਪਤਨੀ ਦੀਪਕਪਾਲ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਕਪੂਰਥਲਾ ਨੇ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਦੀ ਡਿਊਟੀ ਲੇਬਰ ਰੂਮ ਵਿਚ ਸੀ, ਡਿਊਟੀ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਆਪ ਦੀ ਸਰਕਾਰ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੰਮ ਕਰ ਰਹੀ-ਪਰਮਜੀਤ ਸਿੰਘ ਐਡਵੋਕੇਟ

ਕਪੂਰਥਲਾ, 23 ਮਾਰਚ (ਅਮਰਜੀਤ ਕੋਮਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ 'ਚ ਫਸਾਉਣ ਲਈ ਇਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੰਮ ਕੀਤਾ ਜਾ ਰਿਹਾ ਹੈ | ਇਹ ਸ਼ਬਦ ਪਰਮਜੀਤ ਸਿੰਘ ਐਡਵੋਕੇਟ ਹਲਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਰਾਜ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਉਣ ਦੀ ਲੋੜ-ਜੋਸ਼ੀ

ਭੁਲੱਥ, 23 ਮਾਰਚ (ਮੇਹਰ ਚੰਦ ਸਿੱਧੂ)-ਭਾਜਪਾ ਸਰਕਲ ਪ੍ਰਧਾਨ ਭੁਲੱਥ ਹੀਰਕ ਜੋਸ਼ੀ ਨੇ ਗੱਲਬਾਤ ਕਰਦਿਆਂ ਇਹ ਦਾਅਵਾ ਕੀਤਾ ਕਿ ਪੰਜਾਬ ਵਰਗੇ ਸਰਹੱਦੀ ਤੇ ਸੰਵੇਦਨਸ਼ੀਲ ਸੂਬੇ ਦੀ ਅਗਵਾਈ ਯੋਗੀ ਵਰਗਾ ਨਿਡਰ ਤੇ ਪ੍ਰਭਾਵਸ਼ਾਲੀ ਮੁੱਖ ਮੰਤਰੀ ਹੀ ਕਰ ਸਕਦਾ ਹੈ ਤੇ ਭਾਜਪਾ ਦੀ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਵੀਰ ਸ਼ੇਰਾਵਤ ਵਲੋਂ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਦਾ ਦੌਰਾ

ਕਪੂਰਥਲਾ, 23 ਮਾਰਚ (ਅਮਰਜੀਤ ਕੋਮਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਵੀਰ ਸ਼ੇਰਾਵਤ ਵਲੋਂ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜੁਡੀਸ਼ੀਅਲ ਕੰਪਲੈਕਸ ਪੁੱਜਣ 'ਤੇ ਜ਼ਿਲ੍ਹਾ ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ 'ਚ 5 ਨੌਜਵਾਨ ਜ਼ਖ਼ਮੀ

ਕਪੂਰਥਲਾ, 23 ਮਾਰਚ (ਅਮਨਜੋਤ ਸਿੰਘ ਵਾਲੀਆ)-ਥਾਣਾ ਸਿਟੀ ਵਿਚ ਪੈਂਦੇ ਧੋਬੀ ਘਾਟ 'ਚ ਅੱਜ ਰਸਤੇ ਤੋਂ ਲੰਘਣ ਨੂੰ ਲੈ ਕੇ ਦੋ ਧਿਰਾਂ ਦੀ ਆਪਸੀ ਲੜਾਈ ਵਿਚ 5 ਨੌਜਵਾਨ ਜ਼ਖ਼ਮੀ ਹੋ ਗਏ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਅਭੈ ਪੁੱਤਰ ਹਰਜਿੰਦਰ ਸਿੰਘ ਵਾਸੀ ਮਹਿਤਾਬਗੜ੍ਹ ਤੇ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਹੈਰੋਇਨ ਤੇ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਕਪੂਰਥਲਾ, 23 ਮਾਰਚ (ਅਮਰਜੀਤ ਕੋਮਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਛੇੜੀ ਮੁਹਿੰਮ ਤਹਿਤ ਐਸ.ਪੀ. (ਡੀ) ਹਰਵਿੰਦਰ ਸਿੰਘ ਤੇ ਡੀ.ਐਸ.ਪੀ. (ਡੀ) ਬਰਜਿੰਦਰ ਸਿੰਘ ਦੀ ਅਗਵਾਈ 'ਚ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਸਬ ...

ਪੂਰੀ ਖ਼ਬਰ »

ਡਾ: ਅੰਬੇਡਕਰ ਸੁਸਾਇਟੀ ਆਰ.ਸੀ.ਐਫ. ਵਲੋਂ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਵਿਚਾਰ ਗੋਸ਼ਟੀ

ਹੁਸੈਨਪੁਰ, 23 ਮਾਰਚ (ਤਰਲੋਚਨ ਸਿੰਘ ਸੋਢੀ)-ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਬਾਮਸੇਫ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ 89ਵੇਂ ਜਨਮ ਦਿਨ 'ਤੇ ਵਰਕਰ ਕਲੱਬ ਵਿਖੇ ਵਿਚਾਰ ਗੋਸ਼ਟੀ ਕਾਰਵਾਈ ...

ਪੂਰੀ ਖ਼ਬਰ »

ਇਕਰਾਰਨਾਮਾ ਕਰਕੇ ਰਜਿਸਟਰੀ ਨਾ ਕਰਨ ਦੇ ਦੋਸ਼ 'ਚ ਇਕ ਵਿਅਕਤੀ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਕਪੂਰਥਲਾ, 23 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਪਲਾਟ ਦੀ ਰਜਿਸਟਰੀ ਨਾ ਕਰਵਾਉਣ ਦੇ ਕਥਿਤ ਦੋਸ਼ 'ਚ ਨਰਿੰਦਰ ਸਿੰਘ ਵਾਸੀ ਡੋਗਰਾਂਵਾਲ ਵਿਰੁੱਧ ਕੇਸ ਦਰਜ ਕਰ ਲਿਆ ਹੈ | ਸੁਰਜੀਤ ਕੌਰ ਵਾਸੀ ਖੁਖਰੈਣ ਨੇ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਮੋਬਾਈਲ ਫੋਨ, ਸਿੰਮ ਤੇ ਬੈਟਰੀ ਮਿਲਣ ਦੇ ਮਾਮਲੇ 'ਚ 3 ਵਿਰੁੱਧ ਕੇਸ ਦਰਜ

ਕਪੂਰਥਲਾ, 23 ਮਾਰਚ (ਵਿ.ਪ੍ਰ.)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਤਿੰਨ ਕੈਦੀਆਂ ਕੋਲੋਂ ਕਥਿਤ ਤੌਰ 'ਤੇ ਦੋ ਮੋਬਾਈਲ, ਦੋ ਸਿੰਮ ਤੇ ਦੋ ਬੈਟਰੀਆਂ ਬਰਾਮਦ ਕਰਨ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੋਤਵਾਲੀ ਪੁਲਿਸ ਨੇ ਤਿੰਨਾਂ ਕੈਦੀਆਂ ਵਿਰੁੱਧ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਐੱਸ.ਡੀ.ਐਮ. ਦਫ਼ਤਰ ਅੱਗੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ-ਤੱਖਰ

ਭੁਲੱਥ, 23 ਮਾਰਚ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ 24 ਮਾਰਚ ਨੰੂ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ ਨੇ ਦੱਸਿਆ ਕਿ ਬੀਤੇ ਦਿਨੀਂ ਕਸਬੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਭਾਜਪਾ ਵਰਕਰਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ

ਸੁਲਤਾਨਪੁਰ ਲੋਧੀ, 23 ਮਾਰਚ (ਨਰੇਸ਼ ਹੈਪੀ, ਥਿੰਦ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ 'ਤੇ ਹਾਰ ਪਾ ਕੇ ...

ਪੂਰੀ ਖ਼ਬਰ »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...

ਪੂਰੀ ਖ਼ਬਰ »

ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ 2 ਨੌਜਵਾਨ ਜ਼ਖ਼ਮੀ

ਕਪੂਰਥਲਾ, 23 ਮਾਰਚ (ਅਮਨਜੋਤ ਸਿੰਘ ਵਾਲੀਆ)-ਸ਼ਹਿਰ ਤੋਂ ਆਪਣੇ ਪਿੰਡ ਜਾ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਇਕ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਚੇਤ ਦੇ ਨਰਾਤਿਆਂ ਦੌਰਾਨ ਮੰਦਿਰਾਂ 'ਚ ਭਾਰੀ ਰੌਣਕਾਂ

ਭੁਲੱਥ, 23 ਮਾਰਚ (ਮਨਜੀਤ ਸਿੰਘ ਰਤਨ)-ਚੇਤ ਦੇ ਮਹੀਨੇ 'ਚ ਸ਼ੁਰੂ ਹੋਏ ਨਰਾਤਿਆਂ ਦੌਰਾਨ ਕਸਬਾ ਭੁਲੱਥ ਦੇ ਮੰਦਿਰਾਂ 'ਚ ਭਾਰੀ ਰੌਣਕਾਂ ਪਾਈਆਂ ਜਾ ਰਹੀਆਂ ਹਨ | ਇਸ ਮੌਕੇ 'ਤੇ ਮੰਦਿਰਾਂ ਵਿਚ ਸੁੰਦਰ ਤਰੀਕੇ ਨਾਲ ਸਜਾਵਟਾਂ ਕੀਤੀਆਂ ਗਈਆਂ ਹਨ ਤੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਭੁਲੱਥ, 23 ਮਾਰਚ (ਮਨਜੀਤ ਸਿੰਘ ਰਤਨ)-ਇੱਥੋਂ ਦੇ ਵਾਰਡ ਨੰਬਰ 9 ਕਮਰਾਏ 'ਚੋਂ ਦਿਨ ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਜੰਗਲ ਸਿੰਘ ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਵਕਤ ਉਹ ਆਪਣੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਸਮਰਪਿਤ ਫਗਵਾੜਾ ਵਿਖੇ ਮਸ਼ਾਲ ਮਾਰਚ

ਫਗਵਾੜਾ, 23 ਮਾਰਚ (ਹਰਜੋਤ ਸਿੰਘ ਚਾਨਾ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਫਗਵਾੜਾ ਵਿਖੇ ਲੋਕ ਹਿਤੈਸ਼ੀ ਕਾਫ਼ਲੇ ਵਲੋਂ ਮਸ਼ਾਲ ਮਾਰਚ ਕੱਢਿਆ ਗਿਆ, ਜਿਸ 'ਚ ਵੱਖ-ਵੱਖ ਮਜ਼ਦੂਰ, ਮੁਲਾਜ਼ਮ ਤੇ ਸਾਹਿਤਕ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਸਬੰਧੀ ਪਤੀ ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਮਾਰਚ (ਹਰਜੋਤ ਸਿੰਘ ਚਾਨਾ)-ਇਕ ਵਿਆਹੁਤਾ ਨੂੰ ਦਾਜ ਦੀ ਮੰਗ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਮਨਜੀਤ ਕੁਮਾਰੀ ਪੁੱਤਰ ਗੁਰਦਿਆਲ ਸਿੰਘ ਵਾਸੀ ਪਾਂਸ਼ਟਾ ਨੇ ਪੁਲਿਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਮਸ਼ਾਲ ਮਾਰਚ

ਕਪੂਰਥਲਾ, 23 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ 24 ਮਾਰਚ ਨੂੰ ਕਰਵਾਏ ਜਾਣ ਵਾਲੇ ਇਨਕਲਾਬੀ ਸਮਾਗਮ ਦੇ ਸਬੰਧ 'ਚ ਆਰ.ਸੀ.ਐਫ. ਵਰਕਰ ਕਲੱਬ ਤੋਂ ਮਸ਼ਾਲ ਮਾਰਚ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਨੇ ਦਿੱਤਾ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਾਂਅ ਰਾਜਬੰਸ ਕੌਰ ਰਾਣਾ ਨੂੰ ਮੰਗ ਪੱਤਰ

ਕਪੂਰਥਲਾ, 23 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਸਰਪੰਚ ਯੂਨੀਅਨ ਬਲਾਕ ਕਪੂਰਥਲਾ ਨੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਆਰੀਆਂਵਾਲ ਦੀ ਅਗਵਾਈ 'ਚ ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਾਂਅ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਨੂੰ ਮੰਗ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਕਪੂਰਥਲਾ, 23 ਮਾਰਚ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਹੈਲਪਿੰਗ ਹੈਾਡ ਸੇਵਾ ਤਲਵੰਡੀ ਚੌਧਰੀਆਂ ਵਲੋਂ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਤੇ ਰੋਟਰੀ ਕਲੱਬ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਸਬੰਧੀ ਇੱਕ ਖ਼ਿਲਾਫ਼ ਕੇਸ ਦਰਜ

ਫਗਵਾੜਾ, 23 ਮਾਰਚ (ਹਰਜੋਤ ਸਿੰਘ ਚਾਨਾ)-ਇਕ ਲੜਕੀ ਦੀਆਂ ਅਸ਼ਲੀਲ ਫ਼ੋਟੋਆਂ ਖਿੱਚ ਕੇ ਬਲੈਕਮੇਲਿੰਗ ਕਰਨ ਤੇ ਜਬਰ ਜਨਾਹ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸ੍ਰੀ ਰਮਾਇਣ ਦਾ ਪਾਠ ਕਰਵਾਇਆ

ਢਿਲਵਾਂ, 23 ਮਾਰਚ (ਸੁਖੀਜਾ, ਪ੍ਰਵੀਨ)-ਮੰਦਿਰ ਪ੍ਰਬੰਧਕ ਕਮੇਟੀ ਮਾਂਗੇਵਾਲ ਵਲੋਂ ਸਮੂਹ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸਾਲਾਨਾ ਸ੍ਰੀ ਰਮਾਇਣ ਦਾ ਪਾਠ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਕ੍ਰਿਸ਼ਨ ਲਾਲ ਸੁਖੀਜਾ, ਸਵਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX