ਬਾਬਾ ਬਕਾਲਾ ਸਾਹਿਬ, 24 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਦੀਆਂ ਦਿਸ਼ਾ ਨਿਰਦੇਸ਼ਾਂ 'ਤੇ ਦੇਸ਼ ਭਰ ਵਿਚ ਦਸਤਖਤੀ ਮੁਹਿੰਮ ਚੱਲ ਰਹੀ ਹੈ, ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਨੇ ਦੱਸਿਆ ਕਿ ਰੋਜ਼ਾਨਾ ਹਜ਼ਾਰਾਂ ਹੀ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪੁੱਜਦੀਆਂ ਹਨ ਅਤੇ ਦਸਤਖਤੀ ਮੁਹਿੰਮ ਵਿਚ ਵੀ ਹਿੱਸਾ ਲੈ ਰਹੀਆਂ ਹਨ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਕ, ਭਾਈ ਕੇਵਲ ਸਿੰਘ ਹੈੱਡ ਗ੍ਰੰਥੀ, ਗੁਰਮਿੰਦਰ ਸਿੰਘ ਡੱਲਾ, ਗੁਰਭੇਜ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਦਵਿੰਦਰ ਸਿੰਘ ਅਕਾਊਾਟੈਂਟ, ਅਮਰਜੀਤ ਸਿੰਘ ਅਕਾਊਾਟੈਂਟ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |
ਸਠਿਆਲਾ, 24 ਮਾਰਚ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਇੰਚਰਾਜ ਤੇਜਿੰਦਰ ਸਿੰਘ ਵਲੋਂ ਇਕ ਨੌਜਵਾਨ ਦੇ ਖ਼ਿਲਾਫ਼ ਲੁੱਟ ਖੋਹ ਦਾ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਚੌਕੀ ਇੰਚਾਰਜ ਤੇਜਿੰਦਰ ਸਿੰਘ ਨੇ ਦੱਸਿਆ ਹੈ ਕਿ ਡੀ. ਐਸ. ਪੀ. ਦੇ ਹਰਕਿ੍ਸ਼ਨ ...
ਸਠਿਆਲਾ, 24 ਮਾਰਚ (ਸਫਰੀ)-ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਓ. ਐਸ. ਡੀ. ਤੇਜਿੰਦਰ ਕੌਰ ਸ਼ਾਹੀ ਦੀ ਨਿਗਰਾਨੀ ਹੇਠ ਐਨ. ਸੀ. ਸੀ. ਯੂਨਿਟ ਦੇ ਡਾ. ਹਰਸਿਮਰਨ ਕੌਰ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਤੇ ਸੀਨੀਅਰ ਅੰਡਰ ...
ਜੈਂਤੀਪੁਰ, 24 ਮਾਰਚ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਜਿਨ੍ਹਾਂ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ ਰਾਤ ਕੀਤੀ ਮਿਹਨਤ ...
ਰਈਆ, 24 ਮਾਰਚ (ਸ਼ਰਨਬੀਰ ਸਿੰਘ ਕੰਗ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਖਿਲਚੀਆਂ ਇਕਾਈ ਦੀ ਮੀਟਿੰਗ ਜਸਬੀਰ ਸਿੰਘ ਫਾਜਲਪੁਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਅੰਮਿ੍ਤਸਰ ਜ਼ੋਨ ਵਲੋਂ ਰਜਵੰਤ ਬਾਗੜੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਇਕਾਈ ਮੁਖੀ ਹਰਪ੍ਰੀਤ ਸਿੰਘ ਨੇ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-23 ਫਰਵਰੀ ਨੂੰ ਅਜਨਾਲਾ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿਚ ਅਜਨਾਲਾ ਪੁਲਿਸ ਵਲੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਮੁਖੀ ਹਰਕਰਨ ਸਿੰਘ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮਿ੍ਤਪਾਲ ਸਿੰਘ ...
ਤਰਸਿੱਕਾ, 24 ਮਾਰਚ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਤੇ ਸੰਤ ਬਾਬਾ ਪ੍ਰੀਤਮ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੋ ਰੋਜ਼ਾ ਸਾਲਾਨਾ ਜੋੜ ਮੇਲਾ 26 ਤੇ 27 ਮਾਰਚ ਦਿਨ ਐਤਵਾਰ ...
ਜੰਡਿਆਲਾ ਗੁਰੂ, 24 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਬੜਾ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਮਜ਼ਦੂਰ ਮੁਕਤੀ ਮੋਰਚਾ ਵਲੋਂ ...
ਜਗੀਰ ਸਿੰਘ ਸਫਰੀ ਸਠਿਆਲਾ-ਕਸਬਾ ਸਠਿਆਲਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਛੇਵੇਂ ਪਾਤਸ਼ਾਹ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹੈ | ਇਸ ਨਗਰ ਵਿਚ ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਤੇ ਸੰਤ ਬਾਬਾ ...
ਚੋਗਾਵਾਂ, 24 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੰਜਾਬੀ ਸਾਹਿਤ ਦੀ ਝੋਲੀ ਵਿਚ 'ਉਹ ਦਿਨ ਨਹੀਂ ਭੁੱਲਣੇ' ਕਹਾਣੀ ਸੰਗ੍ਰਹਿ ਪਾ ਚੁੱਕੇ ਚੋਗਾਵਾਂ ਦੇ ਵਾਸੀ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਮੀਤ ਪ੍ਰਧਾਨ ਯੁਧਬੀਰ ਸਿੰਘ ਔਲਖ ਦਾ ਦੂਸਰਾ ਕਹਾਣੀ ਸੰਗ੍ਰਹਿ 'ਕੋਰਾ ...
ਜੈਂਤੀਪੁਰ, 24 ਮਾਰਚ (ਭੁਪਿੰਦਰ ਸਿੰਘ ਗਿੱਲ)-ਜੈਂਤੀਪੁਰ ਅਤੇ ਆਸ-ਪਾਸ ਇਲਾਕੇ ਵਿਚ ਅੱਜ ਅਚਾਨਕ ਤੇਜ਼ ਹਵਾਵਾਂ ਚੱਲਣ ਅਤੇ ਬਰਸਾਤ ਦੇ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਖੜੀ ਫਸਲ ਜ਼ਮੀਨ 'ਤੇ ਵਿਛਾ ਦਿੱਤਾ | ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ...
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਅੰਦਰ ਅੱਜ ਸਵੇਰ ਤੋਂ ਸ਼ੁਰੂ ਹੋਈ ਕਿਣਮਿਣ ਤੋਂ ਬਾਅਦ ਸ਼ਾਮ ਸਮੇਂ ਹੋਈ ਭਾਰੀ ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਇੱਕ ਸਰਵੇਖਣ ਅਨੁਸਾਰ ਪਿਛਲੇ ਦਿਨੀਂ ਹੋਈ ਬਾਰਿਸ਼ ਅਤੇ ...
ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਭੋਮਾ ਵਿਖੇ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਰੋਡੇ ਦਾ ਦੋ ਰੋਜ਼ਾ ਸਾਲਾਨਾ ਮੇਲਾ ਪੂਰੀ ਸ਼ਾਨੋ ਸੌਕਤ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਇਲਾਕੇ ਸਮੇਤ ਦੂਰ ਦੁਰੇਡੇ ਪਿੰਡਾਂ ...
ਕੁਲੀਆਂ ਨੇ ਵਪਾਰਕ ਸੌਦੇ ਦੀ ਕੀਤੀ ਢੋਆ ਢੁਆਈ ਬੰਦ ਅਟਾਰੀ, 24 ਮਾਰਚ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ 'ਤੇ ਸਥਿਤ ਇੰਟੀਗ੍ਰੇਟਡ ਚੈੱਕ ਪੋਸਟ ਅਟਾਰੀ ਵਿਖੇ ਮਜਦੂਰੀ ਦਾ ਕੰਮ ਕਰਦੇ 1433 ਕੁਲੀਆਂ ਨੇ ਹੜਤਾਲ ਕੀਤੀ ਹੋਈ ਹੈ | ਉਹ ਅਫ਼ਗਾਨਿਸਤਾਨ ਤੋਂ ਆ ...
ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)-ਮਜੀਠਾ ਅਤੇ ਆਸ ਪਾਸ ਇਲਾਕੇ ਵਿਚ ਅੱਜ ਅਚਾਨਕ ਤੇਜ਼ ਹਵਾਵਾਂ ਚੱਲਣ ਅਤੇ ਬਰਸਾਤ ਦੇ ਨਾਲ ਹੋਈ ਗੜ੍ਹੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਖੜੀ ਫ਼ਸਲ ਨੂੰ ਜ਼ਮੀਨ 'ਤੇ ਵਿਛਾ ਦਿੱਤਾ | ਜਿਸ ਨਾਲ ਕਿਸਾਨਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX