ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 2 hours ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 3 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 3 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 4 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 5 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 6 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 7 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 8 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 9 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 9 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 9 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 10 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 10 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 10 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 11 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 11 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 11 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 11 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 11 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 11 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 12 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਮੋਗਾ

ਮਾਛੀਕੇ ਵਿਖੇ ਗਊਸ਼ਾਲਾ ਵਾਲੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ

ਨਿਹਾਲ ਸਿੰਘ ਵਾਲਾ, 24 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਮੋਗਾ ਬਰਨਾਲਾ ਰਾਸ਼ਟਰੀ ਮਾਰਗ ਤੇ ਪਿੰਡ ਮਾਛੀਕੇ ਵਿਖੇ ਗਾਊਸਾਲਾ ਦੀ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ, ਜਿਸ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਆ ਗਈਆਂ ਹਨ | ਸਥਿਤੀ ਨੂੰ ਕਾਬੂ ਕਰਨ ਲਈ ਡੀ. ਐਸ. ਪੀ. ਮਨਜੀਤ ਸਿੰਘ ਢੇਸੀ, ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਲਛਮਣ ਸਿੰਘ ਤੇ ਚੌਕੀ ਇੰਚਾਰਜ ਜਸਵੰਤ ਸਿੰਘ ਘਟਨਾ ਸਥਾਨ 'ਤੇ ਪਹੰੁਚੇ ਅਤੇ ਉਨ੍ਹਾਂ ਦੋਨਾਂ ਧਿਰਾਂ ਦੇ ਵਿਅਕਤੀਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ | ਇਸ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ ਮਾਛੀਕੇ ਨੇ ਕਿਹਾ ਕਿ ਮੋਗਾ-ਬਰਨਾਲਾ ਰਾਸ਼ਟਰੀ ਮਾਰਗ 'ਤੇ ਪਿੰਡ ਮਾਛੀਕੇ ਵਿਖੇ ਲੋਪੋ ਸੰਪਰਦਾਇ ਵਲੋਂ ਚਲਾਈ ਜਾ ਰਹੀ ਗਊਸ਼ਾਲਾ ਦੀ ਜ਼ਮੀਨ ਵਿਚ ਉਨ੍ਹਾਂ ਦੇ ਪਰਿਵਾਰ ਦਾ ਮੁਸ਼ਤਰਕਾ ਖਾਤਾ ਹੈ | ਇਹ ਨੈਸ਼ਨਲ ਹਾਈਵੇ ਦੀ ਉਸਾਰੀ ਦੌਰਾਨ ਵੀ ਉਨ੍ਹਾਂ ਦੀ ਅਕਵਾਇਰ ਹੋਈ ਜ਼ਮੀਨ 'ਚੋਂ ਆਪਣਾ ਹਿੱਸਾ ਲੈਣ ਲਈ ਉਨ੍ਹਾਂ ਦੇ ਪਰਿਵਾਰ ਵਲੋਂ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ 'ਚ ਰਾਸ਼ਟਰੀ ਮਾਰਗ 'ਤੇ ਲਗਾਤਾਰ ਇਕ ਸਾਲ ਧਰਨਾ ਲਗਾਇਆ ਸੀ ਅਤੇ ਕੋਰਟ ਨੇ ਉਸ ਦੇ ਹੱਕ 'ਚ ਫ਼ੈਸਲਾ ਦਿੱਤਾ ਸੀ | ਫ਼ੈਸਲੇ ਤਹਿਤ ਉਨ੍ਹਾਂ ਦੇ ਪਰਿਵਾਰ ਨੂੰ ਮੁਸ਼ਤਰਕਾ ਖਾਤੇ ਦੀ ਐਕਵਾਇਰ ਹੋਈ ਜ਼ਮੀਨ ਦਾ ਦਾ ਮੁਆਵਜ਼ਾ ਮਿਲਿਆ ਸੀ ਤੇ ਉਸ ਦਾ ਕੁਝ ਹਿੱਸਾ ਬਾਕੀ ਰਹਿ ਗਿਆ ਸੀ ਜਿਸ ਦਾ ਹੱਕ ਲੈਣ ਲਈ ਉਸ ਦਾ ਅੱਜ ਵੀ ਕੋਰਟ ਕੇਸ ਚੱਲ ਰਿਹਾ ਹੈ ਪਰ ਲੋਪੋ ਸੰਪਰਦਾਇ ਦੇ ਵਿਅਕਤੀਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੇਰੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਉਸ ਨੇ ਕਈ ਦਿਨ ਤੋਂ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਪਰ ਕਿਸੇ ਵੀ ਅਧਿਕਾਰੀ ਨੇ ਉਸ ਦੀ ਸੁਣਵਾਈ ਨਹੀਂ ਕੀਤੀ | ਇਸ ਸੰਬੰਧੀ ਮੌਕੇ 'ਤੇ ਪਹੁੰਚੇ ਡੀ. ਐਸ. ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਦੋਨੋਂ ਧਿਰਾਂ ਦੀ ਐਸ. ਡੀ. ਐਮ. ਨਿਹਾਲ ਸਿੰਘ ਵਾਲਾ ਨਾਲ ਮੀਟਿੰਗ ਕਰਵਾ ਕੇ ਮਾਮਲੇ ਦਾ ਹੱਲ ਕੱਢਿਆ ਜਾਵੇਗਾ |

ਵਿਸ਼ਵ ਟੀ. ਬੀ. ਦਿਵਸ ਮਨਾਇਆ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-2025 ਤੱਕ ਟੀ. ਬੀ. ਦਾ ਖ਼ਾਤਮਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਟੀ. ਬੀ. ਇਲਾਜਯੋਗ ਹੈ | ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲੱਗਣ ਉੱਪਰ ਇਸ ਦਾ ਇਲਾਜ ਸੰਭਵ ਹੈ | ਦੇਰੀ ਨਾਲ ਇਲਾਜ ਜਾਂ ਚੱਲਦਾ ਇਲਾਜ ਬੰਦ ਕਰਨ ਨਾਲ ਇਸ ...

ਪੂਰੀ ਖ਼ਬਰ »

ਪਰਚਾ ਰੱਦ ਕਰਵਾਉਣ ਲਈ ਥਾਣਾ ਫ਼ਤਿਹਗੜ੍ਹ ਪੰਜਤੂਰ 'ਚ ਲਗਾਇਆ ਕਿਸਾਨਾਂ ਦਾ ਧਰਨਾ ਜਾਰੀ

ਫ਼ਤਿਹਗੜ੍ਹ ਪੰਜਤੂਰ, 24 ਮਾਰਚ (ਜਸਵਿੰਦਰ ਸਿੰਘ ਪੋਪਲੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਅੰਦਰ ਧਰਨਾ ਲਗਾਤਾਰ ਜਾਰੀ ਹੈ | ਮੌਸਮ ਦੇ ਬਦਲਦੇ ਮਿਜ਼ਾਜ ਨੂੰ ਵੇਖਦੇ ਹੋਏ ਇਹ ਧਰਨਾ ਅੱਜ ਅੱਠਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਬੀ. ਐਮ. ਐਸ. ਬਲਾਕ ਮੋਗਾ-1 ਤੇ 2 ਦੀ ਮੀਟਿੰਗ

ਮੋਗਾ, 24 ਮਾਰਚ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਮਿਡ-ਡੇ-ਮੀਲ ਕੁੱਕ ਯੂਨੀਅਨ ਸੰਬੰਧਿਤ ਬੀ. ਐਮ. ਐਸ. ਬਲਾਕ ਮੋਗਾ-1 ਤੇ 2 ਦੀ ਮੀਟਿੰਗ ਕਰਮਜੀਤ ਕੌਰ ਮੱਦੋਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਬੀ. ਐਮ. ਐਸ. ਮੋਗਾ ਦੇ ਪ੍ਰਧਾਨ ਵਿਜੈ ਧੀਰ ...

ਪੂਰੀ ਖ਼ਬਰ »

ਕੋਕਰੀ ਕਲਾਂ ਧਰਨੇ 'ਚ ਕਿਸਾਨਾਂ ਮਜ਼ਦੂਰਾਂ ਦੀ ਇਕੱਤਰਤਾ

ਅਜੀਤਵਾਲ, 24 ਮਾਰਚ (ਹਰਦੇਵ ਸਿੰਘ ਮਾਨ)-ਪਿਛਲੇ ਕਾਫੀ ਮਹੀਨਿਆਂ ਤੋਂ ਪਿੰਡ ਕੋਕਰੀ ਕਲਾਂ ਦੇ ਕਿਸਾਨ ਗੁਰਦੇਵ ਸਿੰਘ ਤੇ ਭਗਵਾਨ ਸਿੰਘ ਦੇ ਮਕਾਨਾਂ 'ਤੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਪਹਿਰਾ ਧਰਨਾ ਜਾਰੀ ਹੈ | ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ...

ਪੂਰੀ ਖ਼ਬਰ »

'ਆਪ' ਸਰਕਾਰ 'ਚ ਸੂਬੇ ਦੇ ਲੋਕ ਆਪਣੇ ਆਪ ਨੂੰ ਡਰਿਆ ਹੋਇਆ ਮਹਿਸੂਸ ਕਰ ਰਹੇ-ਰਵੀ ਗਰੇਵਾਲ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ 'ਚ ਬਦਲਾਅ ਦੇ ਨਾਂਅ 'ਤੇ ਵੱਡੇ ਵਾਅਦੇ ਤੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਦੇ ਰਾਜ 'ਚ ਸੂਬਾ ਪੂਰੀ ਤਰ੍ਹਾਂ ਬੇਲਗ਼ਾਮ ਹੋ ਗਿਆ ਹੈ ਤੇ ਮੌਜੂਦਾ 'ਆਪ' ਸਰਕਾਰ ਦੇ ਰਾਜ ਦੌਰਾਨ ਨਸ਼ਾ ਤੇ ਗੰਨ ਦਾ ਹੀ ਬੋਲਬਾਲਾ ਹੋ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਮੋਗਾ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ ਜੋ ਕਿ ਬਹੁਤ ਹੀ ਸ਼ਾਨਦਾਰ ਰਿਹਾ, ਜਿਸ 'ਚ ਪਹਿਲੇ, ਦੂਜੇ ਤੇ ਤੀਜੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ - ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 24 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬੀਤੇ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਤੇ ਪੈ ਰਹੇ ਗੜਿਆਂ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਤੁਰੰਤ ਸੂਬਾ ਸਰਕਾਰ ਗਿਰਦਾਵਰੀ ਕਰਵਾ ਬਣਦਾ ...

ਪੂਰੀ ਖ਼ਬਰ »

ਡੀ. ਸੀ. 28 ਨੂੰ ਡਰੋਲੀ ਭਾਈ ਵਿਖੇ ਕਰਨਗੇ ਅਗਲੀ ਜਨਤਕ ਮਿਲਣੀ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਜਨਤਕ ਮਿਲਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਇਨ੍ਹਾਂ ਜਨਤਕ ਮਿਲਣੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕਾਂ ਦੇ ਸਦੀਵੀ ਵਿਛੋੜੇ 'ਤੇ ਡੀ. ਟੀ. ਐਫ. ਵਲੋਂ ਦੁੱਖ ਪ੍ਰਗਟ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਡਿਊਟੀਆਂ ਨਿਭਾਉਣ ਜਾ ਰਹੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਦੀ ਟਰੈਕਸ ਗੱਡੀ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ ਜਿਸ 'ਚ ਲਗਪਗ 14-15 ਅਧਿਆਪਕ ਸਨ | ਮਿਲੀ ਖ਼ਬਰ ਅਨੁਸਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕਾਂ ਦੀ ਮੌਤ ਲਈ ਸਰਕਾਰ ਦੀ ਭਰਤੀ ਤੇ ਬਦਲੀ ਨੀਤੀ ਜ਼ਿੰਮੇਵਾਰ-ਡੀ. ਟੀ. ਐਫ.

ਨਿਹਾਲ ਸਿੰਘ ਵਾਲਾ, 24 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਡੀ. ਟੀ. ਐਫ. ਨਿਹਾਲ ਸਿੰਘ ਵਾਲਾ ਦੀ ਆਗੂ ਟੀਮ ਨੇ ਫ਼ਿਰੋਜ਼ਪੁਰ ਨੇੜੇ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਅਧਿਆਪਕਾਂ ਨਾਲ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਅਧਿਆਪਕਾਂ ਤੇ ਇਕ ਹੋਰ ਦੀ ...

ਪੂਰੀ ਖ਼ਬਰ »

'ਆਪ' ਸਰਕਾਰ 'ਚ ਸੂਬੇ ਦੇ ਲੋਕ ਆਪਣੇ ਆਪ ਨੂੰ ਡਰਿਆ ਹੋਇਆ ਮਹਿਸੂਸ ਕਰ ਰਹੇ-ਰਵੀ ਗਰੇਵਾਲ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ 'ਚ ਬਦਲਾਅ ਦੇ ਨਾਂਅ 'ਤੇ ਵੱਡੇ ਵਾਅਦੇ ਤੇ ਦਾਅਵੇ ਕਰਨ ਵਾਲੀ 'ਆਪ' ਸਰਕਾਰ ਦੇ ਰਾਜ 'ਚ ਸੂਬਾ ਪੂਰੀ ਤਰ੍ਹਾਂ ਬੇਲਗ਼ਾਮ ਹੋ ਗਿਆ ਹੈ ਤੇ ਮੌਜੂਦਾ 'ਆਪ' ਸਰਕਾਰ ਦੇ ਰਾਜ ਦੌਰਾਨ ਨਸ਼ਾ ਤੇ ਗੰਨ ਦਾ ਹੀ ਬੋਲਬਾਲਾ ਹੋ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਾਗਰਿਕਾਂ ਨੂੰ ਆਪਣਾ ਆਧਾਰ ਅੱਪਡੇਟ ਕਰਨ ਦੀ ਕੀਤੀ ਅਪੀਲ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਪਛਾਣ ਦੇ ਸਬੂਤਾਂ ਤੇ ਪਤੇ ਦੇ ਸਬੂਤਾਂ ਨਾਲ ਸੰਬੰਧਿਤ ਦਸਤਾਵੇਜ਼ ਜਮ੍ਹਾ ਕਰਵਾ ਕੇ ਆਧਾਰ ਕਾਰਡ ਨੂੰ ਮੁੜ ਤੋਂ ਪ੍ਰਮਾਣਿਤ ਕਰਨਾ ਜ਼ਰੂਰੀ ਹੈ ਤੇ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਜਿਸਟਰੀਆਂ 'ਤੇ ਦਿੱਤੀ 2.25 ਫ਼ੀਸਦੀ ਛੋਟ ਇਕ ਮਹੀਨਾ ਹੋਰ ਵਧਾਈ ਜਾਵੇ-ਪੰਕਜ ਸੂਦ

ਮੋਗਾ, 24 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਅੱਜ ਮੋਗਾ ਵਿਖੇ ਉਪਭੋਗਤਾ ਅਧਿਕਾਰ ਸੰਗਠਨ ਦੇ ਪੰਜਾਬ ਪ੍ਰਧਾਨ ਪੰਕਜ ਸੂਦ ਨੇ ਸੀ. ਐਮ. ਪੰਜਾਬ ਭਗਵੰਤ ਮਾਨ ਤੇ ਪੰਜਾਬ ਦੇ ਰੈਵੇਨਿਊ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

-ਅਪਰਾਧਨਾਮਾ- ਖੇਤ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਤੇਲ ਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਚਾਰ ਅਣਪਛਾਤਿਆਂ ਸਮੇਤ 7 ਨਾਮਜਦ, ਇਕ ਕਾਬੂ

ਮੋਗਾ, 24 ਮਾਰਚ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਪਿੰਡ ਸਮਾਧ ਭਾਈ ਦੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਤੇਲ ਤੇ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਚਾਰ ਅਣਪਛਾਤਿਆਂ ਸਮੇਤ ਸੱਤ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ

ਅਜੀਤਵਾਲ, 24 ਮਾਰਚ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਸਮਾਗਮ ਦੌਰਾਨ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ, ਪਿ੍ੰ. ਸਾਕਸ਼ੀ ...

ਪੂਰੀ ਖ਼ਬਰ »

ਸਾਂਝ ਕੇਂਦਰ ਮੋਗਾ ਨੇ ਬਹੋਨਾ ਸਕੂਲ ਵਿਖੇ ਬੱਚਿਆਂ ਨੂੰ ਕਾਪੀਆਂ ਵੰਡੀਆਂ

ਮੋਗਾ, 24 ਮਾਰਚ (ਅਸ਼ੋਕ ਬਾਂਸਲ)-ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਐਸ. ਆਈ. ਹਰਜੀਤ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ. ਐਸ. ਆਈ. ਸਰਬਜੀਤ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ ਧਰਮਕੋਟ ਸਮੇਤ ਹੌਲਦਾਰ ਗੁਰਮੇਲ ਸਿੰਘ ਪੀ. ਵੀ. ਓ. ਵਲੋਂ ਸਰਕਾਰੀ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ

ਅਜੀਤਵਾਲ, 24 ਮਾਰਚ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦਿੰਦਿਆਂ ਫੁੱਲ ਮਾਲਾਵਾਂ ਭੇਟ ਕਰਨ ਉਪਰੰਤ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ, ...

ਪੂਰੀ ਖ਼ਬਰ »

ਡੈਫੋਡਿਲਜ਼ ਮੋਗਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਡੈਫੋਡਿਲਜ਼ ਸਟੱਡੀ ਅਬਰੋਡ ਨੇ ਇਕ ਹੋਰ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ | ਹਰਸ਼ਦੀਪ ਸਿੰਘ ਪੁੱਤਰ ਗੁਰਮਹਿੰਦਰਪਾਲ ਸਿੰਘ ਜੋ ਕਿ ਪਿੰਡ ਕੋਟਕਰੋੜ ਕਲਾਂ ਦਾ ਰਹਿਣ ਵਾਲਾ ਹੈ, ਉਨ੍ਹਾਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਐਸ. ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਨਾਨ ਬੋਰਡ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 24 ਮਾਰਚ (ਅਸ਼ੋਕ ਬਾਂਸਲ)-ਐਸ. ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਰੋਡ ਮੋਗਾ ਵਿਖੇ ਨਾਨ-ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ | ਸਾਰੀਆਂ ਹੀ ਜਮਾਤਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਆਰ. ਕੇ. ਸਹਿਗਲ ਨੇ ਦੱਸਿਆ ਕਿ ਨਰਸਰੀ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਹਰਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਵੇਵਜ਼ ਐਜੂਕੇਸ਼ਨ ਵਲੋਂ ਵਿਦਿਆਰਥੀ ਹਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਫ਼ਰੀਦਕੋਟ ਦਾ ਕੈਨੇਡਾ ਦੇ ਕੋਲੰਬੀਆ ਕਾਲਜ ਦਾ ਵੀਜ਼ਾ ...

ਪੂਰੀ ਖ਼ਬਰ »

ਪਿੰਡ ਅਕਾਲੀਆਂ ਵਾਲਾ 'ਚ 12 ਜ਼ਰੂਰਤਮੰਦ ਜੋੜਿਆਂ ਦੇ ਸਮੂਹਿਕ ਵਿਆਹ

ਫ਼ਤਿਹਗੜ੍ਹ ਪੰਜਤੂਰ, 24 ਮਾਰਚ (ਜਸਵਿੰਦਰ ਸਿੰਘ ਪੋਪਲੀ)-ਪਿੰਡ ਅਕਾਲੀਆਂ ਵਾਲਾ 'ਚ ਕਾਰਗਿਲ ਸ਼ਹੀਦ ਜਿਉਣ ਸਿੰਘ ਮਾਛੀ ਵਾਲਾ ਦੀ ਯਾਦ 'ਚ ਯੂਥ ਵੈੱਲਫੇਅਰ ਕਲੱਬ, ਗਰਾਮ ਪੰਚਾਇਤ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 19ਵੇਂ ਕੰਨਿ੍ਹਆਂ ਦਾਨ ਸਮਾਗਮ ਦਾ ਆਯੋਜਨ ਕੀਤਾ, ਜਿਸ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਦਾ ਤੀਜੀ ਜਮਾਤ ਤੋਂ ਲੈ ਕੇ 11ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜੋ ਕਿ ਬੜਾ ਸ਼ਾਨਦਾਰ ਰਿਹਾ | 11ਵੀਂ ਕਲਾਸ ਦੇ ਨਾਨ-ਮੈਡੀਕਲ 'ਚ ਆਕਾਸ਼ ਗਿਰਧਰ, ਨਵਕਿਰਨ ਕੌਰ, ਮੈਡੀਕਲ ਗਰੁੱਪ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੁੱਨੇਕੇ ਵਿਖੇ 29 ਨੂੰ -ਮੁੱਖ ਖੇਤੀਬਾੜੀ ਅਫ਼ਸਰ

ਮੋਗਾ 24 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2023 ਸੀਜ਼ਨ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 29 ਮਾਰਚ ਨੂੰ ਵਿੰਡਸਰ ਗਾਰਡਨ ਪੈਲੇਸ ਪਿੰਡ ਦੁੱਨੇਕੇ ਜੀ. ਟੀ. ਰੋਡ ਮੋਗਾ ਵਿਖੇ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਕਿੱਤਾਮੁਖੀ ਸਿਖਲਾਈ ਕੇਂਦਰ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ

ਮੋਗਾ, 24 ਮਾਰਚ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੇ ਜਿਸ ਸਮਾਜ ਦੀ ਸਿਰਜਣਾ ਦਾ ਸੁਪਨਾ ਲੈ ਕੇ ਦੇਸ਼ ਲਈ ਕੁਰਬਾਨੀ ਕੀਤੀ ਸੀ ਜੇਕਰ ਨੌਜਵਾਨ ...

ਪੂਰੀ ਖ਼ਬਰ »

ਸ਼ਹੀਦੀ ਦਿਵਸ 'ਤੇ ਵਿਸ਼ਾਲ ਮਲਟੀ ਚੈੱਕਅਪ ਤੇ ਖ਼ੂਨਦਾਨ ਕੈਂਪ ਲਗਾਇਆ

ਧਰਮਕੋਟ, 24 ਮਾਰਚ (ਪਰਮਜੀਤ ਸਿੰਘ)-ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇਸ਼ ਭਗਤਾਂ ਦੇ ਸ਼ਹੀਦੀ ਦਿਵਸ ਤੇ ਦਰਸ਼ਨ ਲਾਲ ਅਹੂਜਾ ਮੋਤੀ ਦੀ ਯਾਦ 'ਚ ਭਾਰਤ ਵਿਕਾਸ ਪ੍ਰੀਸ਼ਦ ਧਰਮਕੋਟ ਵਲੋਂ ਮਲਟੀ ਚੈੱਕਅਪ ਤੇ ਖ਼ੂਨਦਾਨ ਕੈਂਪ ਲਾਲਾ ਗੋਪੀ ਮਲ ਸਰਾਂ ਧਰਮਕੋਟ ਵਿਖੇ ਸਵੇਰੇ 10 ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਅਧਿਆਪਕ ਸੈਮੀਨਾਰ

ਸਮਾਲਸਰ, 24 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ ਗਿਆ. ਜਿਸ 'ਚ ਜਲੰਧਰ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੌਰਵ ਬਾਲੀ ਤੇ ਪੰਕਜ ਅਰੋੜਾ ਆਏ | ਉਨ੍ਹਾਂ ਨੇ ਅਧਿਆਪਕਾਂ ਨੂੰ ਇਕ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ 'ਦੀ ਮਿਸਟਰੀ ਆਫ਼ ਆਈਸ-ਕ੍ਰੀਮ ਮਾਫ਼ੀਆ' ਨਾਵਲ ਲੋਕ ਅਰਪਣ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਮੋਗਾ ਜ਼ਿਲ੍ਹੇ ਦੇ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਆਪਣੇ ਪਰਿਵਾਰ ਸਮੇਤ ਹਾਜ਼ਰ ਹੋਏ | ਇਸ ਮੌਕੇ ਉਨ੍ਹਾਂ ਦੇ ਪੋਤਰੇ ਹਰਸ਼ਦੇਵ ਸਿੰਘ ਵਲੋਂ ...

ਪੂਰੀ ਖ਼ਬਰ »

ਜਥੇਦਾਰ ਜੀਤ ਸਿੰਘ ਨਮਿਤ ਅੰਤਿਮ ਅਰਦਾਸ

ਮੋਗਾ, 24 ਮਾਰਚ (ਸੁਰਿੰਦਰਪਾਲ ਸਿੰਘ)-ਟਕਸਾਲੀ ਅਕਾਲੀ ਤੇ ਪ੍ਰਵਾਸੀ ਪੰਜਾਬੀ ਜਥੇਦਾਰ ਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਚਰਨ ਕੰਵਲ ਸਾਹਿਬ ਗਾਜੀਆਣਾ ਵਿਖੇ ਹੋਇਆ ਜਿਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅੰਤਿਮ ਅਰਦਾਸ ਹੋਈ | ਰਾਗੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੂਬੇਦਾਰ ਗੁਰਬਚਨ ਸਿੰਘ ਬਰਾੜ ਨੂੰ ਸਦਮਾ, ਭਰਾ ਸੰਤੋਖ ਸਿੰਘ ਬਰਾੜ ਦਾ ਦਿਹਾਂਤ

ਬਾਘਾ ਪੁਰਾਣਾ, 24 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਕਾਰੋਬਾਰੀ ਤੇ ਕਾਂਗਰਸ ਪਾਰਟੀ 'ਚ ਵੱਖ-ਵੱਖ ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਸੂਬੇਦਾਰ ਗੁਰਬਚਨ ਸਿੰਘ ਬਰਾੜ ਦੇ ਭਰਾ ਤੇ ਆਈ. ਏ. ਐਸ. ਮਨਜੀਤ ਸਿੰਘ ਬਰਾੜ ਸਕੱਤਰ ਪੰਜਾਬ ਸਰਕਾਰ ਦੇ ਚਾਚਾ ...

ਪੂਰੀ ਖ਼ਬਰ »

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਪ੍ਰਾਪਤ ਕੀਤੇ 57 ਸਕੋਰ

ਬਾਘਾ ਪੁਰਾਣਾ, 24 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਅੱਡੇ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬੱਬਲਦੀਪ ਸਿੰਘ ਬਰਾੜ ਸਮਾਜ ਸੇਵਾ ਦੇ ਕਾਰਜਾਂ 'ਚ ਵੱਧ-ਚੜ੍ਹ ਕੇ ਯੋਗਦਾਨ ਪਾਉਂਦਾ-ਸੰਘਾ, ਗਿੱਲ

ਮੋਗਾ, 24 ਮਾਰਚ (ਅਸ਼ੋਕ ਬਾਂਸਲ)-ਬੱਬਲਦੀਪ ਸਿੰਘ ਬਰਾੜ ਸਮਾਜ ਸੇਵਾ ਦੇ ਕਾਰਜਾਂ 'ਚ ਵੱਧ ਚੜ੍ਹ ਕੇ ਯੋਗਦਾਨ ਪਾਉਂਦਾ ਹੈ | ਇਹ ਵਿਚਾਰ ਐਨ. ਆਰ. ਆਈ. ਬੱਬਲਦੀਪ ਸਿੰਘ ਬਰਾੜ ਦੇ ਗ੍ਰਹਿ ਪਿੰਡ ਹਰੀਕੇ ਕਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 24 ਮਾਰਚ (ਜਸਪਾਲ ਸਿੰਘ ਬੱਬੀ)-ਭਾਰਤੀ ਮਜ਼ਦੂਰ ਸੰਘ ਨਾਲ ਸੰਬੰਧਿਤ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਆਪਣੀਆਂ ਸ਼ਹੀਦੀਆਂ ਦੇਣ ਵਾਲੇ ਸ਼ਹੀਦਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਭਾਰਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਿਟੀ ਮੋਗਾ ਨੇ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 24 ਮਾਰਚ (ਜਸਪਾਲ ਸਿੰਘ ਬੱਬੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ: 295 ਪੰਜਾਬ ਬਲਾਕ ਸਿਟੀ ਮੋਗਾ ਦੀ ਮੀਟਿੰਗ ਮੋਗਾ ਵਿਖੇ ਬਲਾਕ ਸਿਟੀ ਪ੍ਰਧਾਨ ਡਾ. ਦਰਸ਼ਨ ਲਾਲ ਦੀ ਅਗਵਾਈ ਹੇਠ ਹੋਈ | ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਰਾਜਗੁਰੂ, ਸੁਖਦੇਵ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਗਾਇਕ ਗਿੱਲ ਕਮਲ ਤੇ ਨੀਲਮ ਭਿੰਡਰ ਅੱਜ ਜਲੰਧਰ ਦੂਰਦਰਸ਼ਨ 'ਤੇ

ਕਿਸ਼ਨਪੁਰਾ ਕਲਾਂ, 24 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸੱਭਿਆਚਾਰਕ ਗੀਤਾਂ ਨਾਲ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਮਾਲਵੇ ਦੇ ਚਰਚਿਤ ਗਾਇਕ ਗਿੱਲ ਕਮਲ ਤੇ ਨੀਲਮ ਭਿੰਡਰ ਜਲੰਧਰ ਦੂਰਦਰਸ਼ਨ 'ਤੇ ਹਰ ਸਨਿਚਰਵਾਰ ਰਾਤੀ 8 ਵਜੇ ਪ੍ਰਸਾਰਿਤ ਹੁੰਦੇ ...

ਪੂਰੀ ਖ਼ਬਰ »

ਆਈਲਟਸ ਪੈਸ਼ਨ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 24 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਆਈਲਟਸ ਪੈਸ਼ਨ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਲਈ ਬੈਂਡ ਪ੍ਰਾਪਤ ਕਰਕੇ ਚੰਗੀ ਐਜੂਕੇਸ਼ਨ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX