ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 2 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 5 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 6 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 7 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 9 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 9 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 9 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 9 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 10 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 10 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 11 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 11 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 11 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 11 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਫਿਰੋਜ਼ਪੁਰ

ਘੱਲ ਖ਼ੁਰਦ ਵਿਖੇ ਜੰਗ ਪਾਣੀਆਂ ਦੀ (ਮੁੱਦਕੀ ਮੋਰਚਾ) ਨੌਵੇਂ ਦਿਨ 'ਚ ਦਾਖ਼ਲ

ਫ਼ਿਰੋਜ਼ਸ਼ਾਹ, 24 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਮਿਸਲ ਸਤਲੁਜ ਵਲੋਂ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਘੱਲ ਖ਼ੁਰਦ ਨਹਿਰਾਂ 'ਤੇ ਸ਼ੁਰੂ ਮੁੱਦਕੀ ਮੋਰਚਾ ਨੌਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਮੋਰਚੇ 'ਚ ਹਾਜ਼ਰੀਨ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਪੰਜਾਬ ਦੇ ਅਤਿ ਸੰਵੇਦਨਸ਼ੀਲ ਪਾਣੀਆਂ ਦੇ ਮਸਲੇ 'ਤੇ ਸਖ਼ਤ ਸਟੈਂਡ ਲੈਣ ਦੀ ਸਲਾਹ ਦਿੰਦਿਆਂ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਪਾਣੀਆਂ ਦੀ ਲੜਾਈ ਨੂੰ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਉਣ ਲਈ ਪੰਚਾਇਤਾਂ 'ਚ ਪਾਣੀਆਂ ਦੀ ਰਾਖੀ ਲਈ ਮਤੇ ਪਾਏ ਜਾਣ ਅਤੇ ਮਤੇ ਦੀਆਂ ਨਕਲਾਂ ਮੋਰਚੇ ਦੇ ਪ੍ਰਬੰਧਕਾਂ ਨੂੰ ਪਹੁੰਚਾਈਆਂ ਜਾਣ ਤਾਂ ਜੋ ਇਸ ਦੀਆਂ ਨਕਲਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭੇਜੀਆਂ ਜਾ ਸਕਣ | ਆਗੂਆਂ ਨੇ ਪੰਜਾਬ ਭਰ ਦੇ ਪੰਜਾਬ ਦਰਦੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਮੁੱਦਕੀ ਮੋਰਚੇ ਚ ਸ਼ਿਰਕਤ ਕਰਨ ਤਾਂ ਜੋ ਪੰਜਾਬ ਦੇ ਦਰਿਆਈ ਪਾਣੀਆਂ ਦੀ ਗੈਰ ਸੰਵਿਧਾਨਕ ਲੁੱਟ ਨੂੰ ਰੋਕਿਆ ਜਾ ਸਕੇ | ਮੁੱਦਕੀ ਮੋਰਚਾ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਇਕੱਠ ਐਲਾਨ ਕਰਦਾ ਹੈ ਕਿ ਪੰਜਾਬ ਦਾ ਦਰਿਆਈ ਪਾਣੀ ਦਾ ਪੰਜਾਬ ਕੁਦਰਤੀ ਅਤੇ ਵਾਹਿਦ ਮਾਲਿਕ ਹੈ | ਪੰਜਾਬ ਦੇ ਦਰਿਆਵਾਂ ਦੇ ਸਾਰੇ ਬੰਨ੍ਹਾਂ ਅਤੇ ਦਰਿਆਈ ਜਲ ਪ੍ਰਬੰਧਾਂ ਤੇ ਪਣ ਬਿਜਲੀ ਪ੍ਰਬੰਧਾਂ (ਭਾਵ ਡੈਮਾਂ, ਹੈੱਡ ਵਰਕਸ ਅਤੇ ਹਾਈਡਰੋ ਪਾਵਰ ਪ੍ਰੋਜੈਕਟਸ) ਦਾ ਪ੍ਰਬੰਧ (ਕੰਟਰੋਲ) ਪੰਜਾਬ ਸਰਕਾਰ ਆਵਦੇ ਹੱਥਾਂ ਵਿਚ ਲਵੇ | ਇੰਦਰਾ ਗਾਂਧੀ ਨਹਿਰ ਰਾਹੀਂ ਰਾਜਸਥਾਨ ਨੂੰ ਜਾਂਦਾ ਪਾਣੀ ਗ਼ੈਰ-ਕੁਦਰਤੀ ਹੈ ਅਤੇ ਪੰਜਾਬ ਦੇ ਹੱਕਾਂ 'ਤੇ ਗ਼ੈਰ-ਕਾਨੂੰਨੀ ਡਾਕਾ ਹੈ | ਇਸ ਕਰਕੇ ਪੰਜਾਬ ਦੀ ਆਰਥਿਕਤਾ ਅਤੇ ਵਾਤਾਵਰਨ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਇਹ ਭਾਰਤ ਅਤੇ ਦੁਨੀਆ ਦੀ ਖ਼ਾਦ ਸੁਰੱਖਿਆ ਲਈ ਵੀ ਬਹੁਤ ਵੱਡਾ ਖ਼ਤਰਾ ਹੈ | ਰਾਜਸਥਾਨ ਨੂੰ ਦਿੱਤਾ ਜਾ ਰਿਹਾ ਪੰਜਾਬ ਦਾ ਦਰਿਆਈ ਪਾਣੀ ਬੰਦ ਕੀਤਾ ਜਾਵੇ ਅਤੇ ਰਾਜਸਥਾਨ ਨੂੰ ਦਰਿਆਈ ਪਾਣੀ ਦੀ ਬਹੁਤਾਤ ਵਾਲੇ ਗੰਗਾ-ਯਮੁਨਾ ਬੇਸਿਨ ਤੋਂ ਪਾਣੀ ਦਿੱਤਾ ਜਾਵੇ | ਉਨ੍ਹੀਂ ਦੇਰ ਤੱਕ ਰਾਜਸਥਾਨ ਨਹਿਰ ਵਿਚੋਂ ਪੰਜਾਬ ਵਿਚ ਪਾਣੀ ਵਰਤਣ ਦੀ ਖੁੱਲ੍ਹ ਦਿੱਤੀ ਜਾਵੇ | ਪੰਜਾਬ ਦੇ ਦਰਿਆਈ ਪਾਣੀਆਂ ਦੀ ਗ਼ੈਰ ਕਾਨੂੰਨੀ ਅਤੇ ਗ਼ੈਰ ਕੁਦਰਤੀ ਲੁੱਟ ਕਰਕੇ ਪੰਜਾਬ ਦਾ ਵੱਡੇ ਪੱਧਰ 'ਤੇ ਆਰਥਿਕ ਪੱਖੋਂ ਅਤੇ ਲੋਕਾਂ ਦਾ ਸਿਹਤ ਪੱਖੋਂ ਨੁਕਸਾਨ ਹੋਇਆ ਹੈ | ਪੰਜਾਬ ਦੇ ਵਾਤਾਵਰਨ 'ਤੇ ਵੀ ਬਹੁਤ ਮਾੜਾ ਅਸਰ ਪਿਆ ਹੈ | ਇਸ ਦਾ ਬਣਦਾ ਮਾਲੀ ਮੁਲਾਂਕਣ ਕਰਕੇ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਹਰਜਾਨਾ ਦਿੱਤਾ ਜਾਵੇ | ਪੰਜਾਬ ਦੇ ਹਰ ਖੇਤ, ਘਰ ਅਤੇ ਸਨਅਤ ਲਈ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ | ਕਿਸੇ ਵੀ ਨਹਿਰ ਵਿਚ ਮੋਮੀ ਪਰਤ (ਪਲਾਸਟਿਕ ਸ਼ੀਟ) ਨਹੀਂ ਪਾਉਣ ਦਿੱਤੀ ਜਾਵੇਗੀ ਅਤੇ ਨਾ ਹੀ ਪੰਜਾਬ ਤੋਂ ਬਾਹਰ ਪਾਣੀ ਲੈ ਕੇ ਜਾਂਦੀਆਂ ਨਹਿਰਾਂ ਨੂੰ ਸੀਮੈਂਟ-ਬੱਜਰ (ਕੰਕਰੀਟ) ਨਾਲ ਪੱਕਾ ਕਰਨ ਦਿੱਤਾ ਜਾਵੇਗਾ | ਇਸ ਮੌਕੇ ਕਮਲਜੀਤ ਸਿੰਘ ਸੰਧੂ, ਰੱਤਾ ਖੇੜਾ, ਸੁਖਦੇਵ ਸਿੰਘ ਡੋਡ, ਰਾਜਪਾਲ ਸਿੰਘ ਸੰਧੂ, ਦਵਿੰਦਰ ਸਿੰਘ ਸੇਖੋਂ, ਗੁਰਦੇਵ ਸਿੰਘ ਰੱਤਾ ਖੇੜਾ, ਡਾ: ਭੁਪਿੰਦਰ ਸਿੰਘ ਖੋਸਾ ਕਾਲੀਏ ਵਾਲਾ, ਬਲਜੀਤ ਸਿੰਘ, ਰਛਪਾਲ ਸਿੰਘ, ਭੁਪਿੰਦਰ ਸਿੰਘ ਪਤਲੀ, ਇਕਬਾਲ ਸਿੰਘ ਸਰਪੰਚ, ਜੰਗਸ਼ੇਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਸਰਾਂ ਵਾਲੀ, ਦਵਿੰਦਰ ਸਿੰਘ ਪੱਖੀ ਕਲਾਂ ਵੀ ਹਾਜ਼ਰ ਸਨ |

ਰੁਕ-ਰੁਕ ਕੇ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾਈ

ਮਮਦੋਟ, 24 ਮਾਰਚ (ਸੁਖਦੇਵ ਸਿੰਘ ਸੰਗਮ)-ਮਮਦੋਟ ਇਲਾਕੇ ਵਿਚ ਰੁਕ-ਰੁਕ ਕੇ ਪੈ ਰਹੀ ਬਾਰਸ਼ ਨੇ ਕਿਸਾਨਾਂ ਕਣਕ ਅਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਦੀ ਚਿੰਤਾ ਵਧਾ ਦਿੱਤੀ ਹੈ | ਬੀਤੇ ਕੱਲ੍ਹ ਤੋਂ ਸ਼ੁਰੂ ਹੋਈ ਬਾਰਸ਼ ਨਾਲ ਕਣਕ ਅਤੇ ਸਬਜ਼ੀ ਦੀ ਫ਼ਸਲ ਵਿਚ ਪਾਣੀ ਖੜਨਾ ਸ਼ੁਰੂ ...

ਪੂਰੀ ਖ਼ਬਰ »

ਟਮਾਟਰਾਂ ਦਾ ਭਰਿਆ ਟਰੱਕ ਪਲਟਿਆ, ਇਕ ਦੀ ਮੌਤ

ਕੁੱਲਗੜ੍ਹੀ, 24 ਮਾਰਚ (ਸੁਖਜਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਸ਼ੇਰ ਖਾਂ ਦੇ ਕੋਲ ਟਮਾਟਰਾਂ ਦਾ ਭਰਿਆ ਟਰੱਕ ਹਾਦਸਾਗ੍ਰਸਤ ਹੋ ਗਿਆ | ਟਰੱਕ ਨੰਬਰ ਆਰ.ਜੇ. 19 ਜੀ.ਈ. 5655 ਟਮਾਟਰ ਲੈ ਕੇ ਫ਼ਿਰੋਜ਼ਪੁਰ ਤੋਂ ਜ਼ੀਰਾ ਵਾਲੇ ਪਾਸੇ ਨੂੰ ਜਾ ਰਿਹਾ ਸੀ, ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਪੁਲਿਸ ਦੀ ਨਿਵੇਕਲੀ ਪਹਿਲ

ਫ਼ਿਰੋਜ਼ਪੁਰ, 24 ਮਾਰਚ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਅੱਜ ਨਿਵੇਕਲੀ ਪਹਿਲ ਕਰਦਿਆਂ ਪੜ੍ਹਾਈ ਵਿਚ ਚੰਗੇ ਅੰਕ ਹਾਸਲ ਕਰਨ ਵਾਲੇ ਫ਼ਿਰੋਜ਼ਪੁਰ ਰੇਂਜ ਨਾਲ ਸਬੰਧਿਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਨਗਦ ...

ਪੂਰੀ ਖ਼ਬਰ »

ਵਿਧਾਇਕ ਦਹੀਯਾ ਵਲੋਂ ਵਿਧਾਨ ਸਭਾ 'ਚ ਚੁੱਕੇ ਮਸਲਿਆਂ ਲਈ ਹੋਣ ਲੱਗੀ ਸ਼ਲਾਘਾ

ਤਲਵੰਡੀ ਭਾਈ, 24 ਮਾਰਚ (ਕੁਲਜਿੰਦਰ ਸਿੰਘ ਗਿੱਲ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ 'ਚ ਲੋਕ ਮਸਲੇ ਉਠਾਉਣ ਵਿਚ ਮੋਹਰੀ ਰਹੇ ਅਤੇ ਮੁਸ਼ਕਿਲਾਂ ਨੂੰ ਲੈ ਕੇ ਚੁੱਕੀ ਗਈ ਆਵਾਜ਼ ਦੀ ਲੋਕ ਸ਼ਲਾਘਾ ਕਰਨ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਡਰਾਏ ਕਿਸਾਨ, ਝੜੀ ਨੇ ਜਨਜੀਵਨ ਕੀਤਾ ਪ੍ਰਭਾਵਿਤ

ਤਲਵੰਡੀ ਭਾਈ, 24 ਮਾਰਚ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਅਤੇ ਆਸ-ਪਾਸ ਖੇਤਰ ਵਿਚ ਅੱਜ ਸਵੇਰ ਤੋਂ ਲੱਗੀ ਝੜੀ ਨੇ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉੱਥੇ ਬੇਮੌਸਮੀ ਬਰਸਾਤ ਕਿਸਾਨਾਂ ਨੂੰ ਡਰਾ ਕੇ ਰੱਖ ਦਿੱਤਾ ਹੈ ਅਤੇ ਪੁੱਤਾਂ ਵਾਂਗ ਪਾਲੀ ...

ਪੂਰੀ ਖ਼ਬਰ »

ਬੰਡਾਲਾ ਪੁਲ ਤੋਂ ਹਿਰਾਸਤ 'ਚ ਲਏ ਵਿਦਿਆਰਥੀਆਂ ਦੇ ਪੇਪਰਾਂ ਦਾ ਨਹੀਂ ਹੋਇਆ ਨੁਕਸਾਨ-ਐੱਸ.ਪੀ.

ਫ਼ਿਰੋਜ਼ਪੁਰ, 24 ਮਾਰਚ (ਗੁਰਿੰਦਰ ਸਿੰਘ)-ਭਾਈ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਪੁਲਿਸ ਵਲੋਂ ਬੀਤੀ 22 ਮਾਰਚ ਨੂੰ ਬੰਡਾਲਾ-ਕੋਟ ਬੁੱਢਾ ਪੁਲ ਤੋਂ ਧਰਨਾ ਚੁਕਵਾਉਣ ਮੌਕੇ ਹਿਰਾਸਤ ਵਿਚ ਲਏ 25 ਦੇ ਕਰੀਬ ਸਿੰਘਾਂ ਵਿਚ ਸ਼ਾਮਲ ਤਿੰਨ ਸਕੂਲੀ ਵਿਦਿਆਰਥੀਆਂ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਸ਼ਹੀਦੀ ਦਿਵਸ ਮਨਾਇਆ

ਗੁਰੂਹਰਸਹਾਏ, 24 ਮਾਰਚ (ਕਪਿਲ ਕੰਧਾਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੱਕ ਨਿਧਾਨਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਵਸ ਗੁਰਭੇਜ ਸਿੰਘ ਰੋਹੀ ਵਾਲਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਵਲੋਂ ਪੇਂਡੂ ਇਕਾਈ ਦਾ ਗਠਿਤ

ਮਮਦੋਟ, 24 ਮਾਰਚ (ਸੁਖਦੇਵ ਸਿੰਘ ਸੰਗਮ)-ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਮਾਨਸਾ ਵੱਲੋਂ ਜਥੇਬੰਦੀ ਦਾ ਵਿਸਤਾਰ ਕਰਦਿਆਂ ਮਮਦੋਟ ਦੇ ਪਿੰਡ ਬੁੱਟਰ ਵਿਚ ਨਵੀਂ ਇਕਾਈ ਗਠਿਤ ਕੀਤੀ ਗਈ ਹੈ | ਇਸ ਬਾਬਤ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਸਾਂਈਾਆਂ ਵਾਲਾ ਜਨਰਲ ...

ਪੂਰੀ ਖ਼ਬਰ »

ਸਕੋਪ ਇੰਸਟੀਚਿਊਟ 'ਚ ਸ਼ਹੀਦੀ ਦਿਵਸ ਮਨਾਇਆ

ਮੁੱਦਕੀ, 24 ਮਾਰਚ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਗਿੱਲ ਰੋਡ 'ਤੇ ਹਰਪ੍ਰੀਤ ਸਿੰਘ ਕੈਂਥ ਵਲੋਂ ਚਲਾਏ ਜਾ ਰਹੇ ਸਕੋਪ ਇੰਸਟੀਚਿਊਟ ਵਿਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਦੀਦਾਰ ਸਿੰਘ ਮੁੱਦਕੀ ਨੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ...

ਪੂਰੀ ਖ਼ਬਰ »

ਲੋਕਾਂ ਕੀਤੀ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੀ ਸਰਕਾਰ ਤੋਂ ਮੰਗ

ਮਾਮਲਾ ਏ. ਪੀ. ਓ. ਦੀ ਗ਼ੈਰ ਹਾਜ਼ਰੀ ਦਾ ਮਮਦੋਟ, 24 ਮਾਰਚ (ਸੁਖਦੇਵ ਸਿੰਘ ਸੰਗਮ)-ਲੋਕਾਂ ਨੂੰ ਆਪਣੇ ਕੰਮਾਂਕਾਰਾਂ ਲਈ ਕੋਈ ਸਮੱਸਿਆ ਨਾ ਆਵੇ ਇਸ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਰਾਜ ਦੇ ਸਮੂਹ ਦਫ਼ਤਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਦੀਆਂ ਲਗਾਤਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਧਿਆਪਕਾਂ ਦੇ ਸਦੀਵੀ ਵਿਛੋੜੇ 'ਤੇ ਡੀ.ਟੀ.ਐੱਫ. ਵਲੋਂ ਦੁੱਖ ਦਾ ਪ੍ਰਗਟਾਵਾ

ਫ਼ਿਰੋਜ਼ਪੁਰ, 24 ਮਾਰਚ (ਤਪਿੰਦਰ ਸਿੰਘ)-ਬਦਲੀਆਂ ਉਡੀਕਦੇ ਰੋਜ਼ਾਨਾ 200 ਕਿੱਲੋਮੀਟਰ ਦਾ ਮਜਬੂਰੀ ਵੱਸ ਸਫ਼ਰ ਕਰਦੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਅਧਿਆਪਕਾਂ ਦੀ ਮੌਤ ਦੀ ਸਿੱਧੇ ਰੂਪ 'ਚ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਡੈਮੋਕੇ੍ਰਟਿਕ ਟੀਚਰਜ਼ ...

ਪੂਰੀ ਖ਼ਬਰ »

ਸੀ.ਐੱਚ.ਸੀ ਫ਼ਿਰੋਜ਼ਸ਼ਾਹ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ

ਫ਼ਿਰੋਜ਼ਸ਼ਾਹ, 24 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਸਿਵਲ ਸਰਜਨ ਫ਼ਿਰੋਜਪੁਰ ਡਾ: ਰਜਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਰਿਤੇਸ਼ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਦੀ ਅਗਵਾਈ ਹੇਠ ਸੀ.ਐੱਚ.ਸੀ ਫ਼ਿਰੋਜ਼ਸਾਹ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ ...

ਪੂਰੀ ਖ਼ਬਰ »

ਵਿਸ਼ਵ ਟੀ.ਬੀ. ਦਿਵਸ ਮੌਕੇ ਚੰਗਾ ਕੰਮ ਕਰਨ ਵਾਲੇ ਵਲੰਟੀਅਰਜ਼ ਸਨਮਾਨਿਤ

ਫ਼ਿਰੋਜ਼ਪੁਰ, 24 ਮਾਰਚ (ਗੁਰਿੰਦਰ ਸਿੰਘ)-15 ਦਿਨਾਂ ਤੋਂ ਵੱਧ ਸਮੇਂ ਦੀ ਖਾਂਸੀ ਟੀ.ਬੀ. ਹੋ ਸਕਦੀ ਹੈ ਅਤੇ ਇਸ ਦੀ ਜਾਂਚ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਮੁਫ਼ਤ ਉਪਲਬਧ ਹੈ | ਇਹ ਪ੍ਰਗਟਾਵਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਹੁਸੈਨੀਵਾਲਾ ਸਰਹੱਦ 'ਤੇ ਚਾਰ-ਦੀਵਾਰੀ ਅੰਦਰੋਂ ਹੋਈ 'ਖੇਡ ਮੈਦਾਨ ਹਰ ਪਿੰਡ ਦੀ ਪਹਿਚਾਣ' ਮੁਹਿੰਮ ਦੀ ਸ਼ੁਰੂਆਤ

ਫ਼ਿਰੋਜ਼ਪੁਰ, 24 ਮਾਰਚ (ਗੁਰਿੰਦਰ ਸਿੰਘ)-ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਸੂਬਾ ਸਰਕਾਰ ਵਲੋਂ ਚਲਾਈ ਜਾਣ ਵਾਲੀ 'ਖੇਡ ਮੈਦਾਨ ਹਰ ਪਿੰਡ ਦੀ ਪਹਿਚਾਣ' ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਗੜੇਮਾਰੀ ਨਾਲ ਹੋਏ ਨੁਕਸਾਨ ਸੰਬੰਧੀ ਦਿੱਤਾ ਡੀ.ਸੀ. ਫ਼ਿਰੋਜ਼ਪੁਰ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 24 ਮਾਰਚ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਡੀ.ਸੀ ਫ਼ਿਰੋਜ਼ਪੁਰ ਰਾਜੇਸ਼ ਧੀਮਾਨ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ...

ਪੂਰੀ ਖ਼ਬਰ »

ਵਿਧਾਇਕ ਕਟਾਰੀਆ ਤੇ ਐੱਸ. ਡੀ. ਐੱਮ. ਨੇ ਖੇਤੀ ਹਾਦਸਾ ਪੀੜਤਾਂ ਨੂੰ ਚੈੱਕ ਵੰਡੇ

ਜ਼ੀਰਾ, 24 ਮਾਰਚ (ਪ੍ਰਤਾਪ ਸਿੰਘ ਹੀਰਾ, ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਖੇਤੀ (ਥਰੈਸ਼ਰ) ਹਾਦਸਾ ਪੀੜਤਾਂ ਲਈ ਸ਼ੁਰੂ ਕੀਤੀ ਗਈ ਮਦਦ ਯੋਜਨਾ ਤਹਿਤ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਐੱਸ. ਡੀ. ਐੱਮ. ...

ਪੂਰੀ ਖ਼ਬਰ »

ਸ਼ਹਿਰੀ ਵਿਧਾਇਕ ਰਣਬੀਰ ਭੁੱਲਰ, ਡੀ.ਸੀ. ਤੇ ਐੱਸ.ਐੱਸ.ਪੀ. ਨੇ ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ

ਫ਼ਿਰੋਜ਼ਪੁਰ, 24 ਮਾਰਚ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ, ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ, ਜਦਕਿ 10 ਦੇ ਕਰੀਬ ਜ਼ਖ਼ਮੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸੈਮੀਨਾਰ ਦੌਰਾਨ ਸਿੱਖਣ ਪਰਿਣਾਮ ਤੇ ਗਤੀਵਿਧੀ ਆਧਾਰਿਤ ਸਿੱਖਿਆ 'ਤੇ ਜ਼ੋਰ

ਮੱਲਾਂਵਾਲਾ, 24 ਮਾਰਚ (ਗੁਰਦੇਵ ਸਿੰਘ)-ਨਵੇਂ ਵਿੱਦਿਅਕ ਵਰੇ੍ਹ ਲਈ ਅਧਿਆਪਕ ਵਰਗ ਵਿਚ ਨਵੀਂ ਊਰਜਾ ਭਰਨ ਅਤੇ ਸਿੱਖਿਆ ਦੀਆਂ ਨਵੀਂ ਤਕਨੀਕਾਂ, ਟੀਚੇ ਅਤੇ ਉਨ੍ਹਾਂ ਤੋਂ ਮਿਲਣ ਵਾਲੇ ਪਰਿਣਾਮਾਂ ਬਾਰੇ ਜਾਣਕਾਰੀ ਦੇਣ ਲਈ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਭੁੱਲਰ, ਡੀ.ਸੀ, ਐੱਸ.ਐੱਸ.ਪੀ ਆਦਿ ਪ੍ਰਸ਼ਾਸਨਿਕ ਅਧਿਕਾਰੀਆਂ ਮੌਕੇ 'ਤੇ ਪਹੁੰਚ ਲਿਆ ਜਾਇਜ਼ਾ

ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)-ਫ਼ਾਜ਼ਿਲਕਾ ਸੜਕ 'ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਹੋਈ ਬੱਸ ਤੇ ਟਰੈਕਸ ਗੱਡੀ 'ਚ ਆਹਮੋ-ਸਾਹਮਣੀ ਟੱਕਰ ਦੌਰਾਨ 4 ਜਣਿਆਂ ਦੀ ਮੌਤ ਹੋ ਜਾਣ ਵਾਲੇ ਵਾਪਰੇ ਦਰਦਨਾਕ ਹਾਦਸੇ ਦਾ ਪਤਾ ਲੱਗਦੇ ਸਾਰ ਹੀ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ 3 ਮੋਬਾਈਲ ਫ਼ੋਨ

ਫ਼ਿਰੋਜ਼ਪੁਰ, 24 ਮਾਰਚ (ਗੁਰਿੰਦਰ ਸਿੰਘ)-ਮੋਬਾਈਲ ਫ਼ੋਨਾਂ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖ਼ੀਆਂ ਵਿਚ ਰਹਿਣ ਵਾਲੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ ਅਤੇ ਲਾਵਾਰਸ ਹਾਲਤ ਵਿਚ 3 ਮੋਬਾਈਲ ਫ਼ੋਨ ਸਮੇਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਸਾਲਾ ਬੱਚੀ ਦੀ ਮੌਤ

ਜ਼ੀਰਾ, 24 ਮਾਰਚ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਤੋਂ ਪਿੰਡ ਸ਼ਾਹ ਵਾਲਾ ਵੱਲ ਨੂੰ ਜਾਂਦੀ ਸੜਕ 'ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਟੱਕਰ ਮਾਰਨ ਕਾਰਨ ਇਕ 4 ਸਾਲਾ ਬੱਚੀ ਦੀ ਮੌਤ ਹੋ ਗਈ ਸੀ, ਜਿਸ ਸਬੰਧੀ ਕਾਰਵਾਈ ਕਰਦਿਆਂ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX