ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 2 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 5 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 7 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 8 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 9 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 9 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 9 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 10 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 10 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  1 minute ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 11 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 11 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਬਠਿੰਡਾ

ਭਾਕਿਯੂ ਏਕਤਾ ਸਿੱਧੂਪੁਰ ਨੇ ਪੰਜਾਬ ਐਂਡ ਸਿੰਧ ਬੈਂਕ ਦਾ ਕੀਤਾ ਅਣਮਿੱਥੇ ਸਮੇਂ ਲਈ ਘਿਰਾਉ

ਰਾਮਪੁਰਾ ਫੂਲ, 24 ਮਾਰਚ (ਹੇਮੰਤ ਕੁਮਾਰ ਸ਼ਰਮਾ)-ਅੱਜ ਸ਼ਹਿਰ ਦੇ ਪੰਜਾਬ ਐਂਡ ਸਿੰਧ ਬੈਂਕ ਦਾ ਭਾਕਿਯੂ ਏਕਤਾ ਸਿੱਧੂਪੁਰ ਵਲੋਂ ਘਿਰਾਓ ਕੀਤਾ ਗਿਆ ¢ ਜਾਣਕਾਰੀ ਦਿੰਦੇ ਹੋਏ ਦੀਪੂ ਮੰਡੀ ਕਲਾਂ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਮਨਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਰਾਮਪੁਰਾ ਦਾ ਰਹਿਣ ਵਾਲਾ ਹੈ ਅਤੇ ਮਨਜੀਤ ਸਿੰਘ ਦੀ ਮÏਤ ਹੋ ਚੁੱਕੀ ਹੈ ਸਤਨਾਮ ਸਿੰਘ ਦੇ ਚਾਚਾ ਕੁਲਦੀਪ ਸਿੰਘ ਨੇ ਬੈਂਕ ਤੋਂ ਲੋਨ ਲਿਆ ਸੀ ਉਹ ਲੋਨ ਮੇਜਰ ਸਿੰਘ ਦੇ ਨਾਂਅ 'ਤੇ ਲਿਆ ਗਿਆ | ਕੁਲਦੀਪ ਸਿੰਘ ਬੈਂਕ ਤੋਂ ਡਿਫ਼ਾਲਟਰ ਹੋ ਗਿਆ, ਉਸ ਦੇ ਸੰਬੰਧ 'ਚ ਬੈਂਕ ਨੇ ਮੇਜਰ ਸਿੰਘ ਦੀ ਸਾਰੀ ਪ੍ਰਾਪਰਟੀ ਸੀਲ ਕਰ ਦਿੱਤੀ | ਜਿਸ ਵਿਚ ਕੇਵਲ ਕੁਲਦੀਪ ਸਿੰਘ ਦੀ ਹੀ ਪ੍ਰਾਪਰਟੀ ਸੀਲ ਕਰਨੀ ਸੀ, ਪਰ ਸਾਰੇ ਘਰ ਅਤੇ ਪਲਾਂਟ ਵੀ ਬੈਂਕ ਵਲੋਂ ਸੀਲ ਕਰ ਦਿੱਤੇ ਗਏ | ਅੱਜ ਕਿਸਾਨ ਜਥੇਬੰਦੀ ਸਿੱਧੂਪੁਰ ਵਲੋਂ ਬੈਂਕ ਨੂੰ ਅਣਮਿੱਥੇ ਸਮੇਂ ਲਈ ਘੇਰਾ ਪਾ ਲਿਆ ਗਿਆ ਜਦੋਂ ਕਿ ਘਰ ਸਤਨਾਮ ਸਿੰਘ ਦਾ ਸੀਲ ਕੀਤਾ ਹੋਇਆ ਹੈ | ਉਸ ਵਿਚ ਬੈਂਕ ਵਲੋਂ ਘਰ ਵਿਚ ਚੌਕੀਦਾਰ ਤਾਇਨਾਤ ਕੀਤਾ ਹੋਇਆ ਹੈ, ਚੌਕੀਦਾਰ ਹੋਣ ਦੇ ਬਾਵਜੂਦ ਵੀ ਘਰ ਵਿਚ ਦੋ ਵਾਰੀ ਚੋਰੀ ਹੋ ਗਈ | ਜਿਸ ਵਿਚ ਸਤਨਾਮ ਸਿੰਘ ਦਾ ਕਾਫ਼ੀ ਨੁਕਸਾਨ ਹੋਇਆ, ਜਿਸ ਨੂੰ ਘਰ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਬਾਕੀ ਨੁਕਸਾਨ ਦਾ ਘਰ ਅੰਦਰ ਗਏ ਤੋਂ ਪਤਾ ਚਲੇਗਾ ਕਿ ਕਿੰਨ੍ਹਾਂ ਨੁਕਸਾਨ ਹੋਇਆ ਹੈ¢ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਬੈਂਕ ਦਾ ਘਿਰਾਓ ਉਨ੍ਹਾਂ ਸਮਾਂ ਜਾਰੀ ਰਹੇਗਾ, ਜਿੰਨ੍ਹਾਂ ਸਮਾਂ ਸਤਨਾਮ ਸਿੰਘ ਨੂੰ ਉਸ ਦੇ ਘਰ ਦਾ ਹੱਕ ਨਹੀਂ ਦਿੱਤਾ ਜਾਂਦਾ¢ ਇਸ ਮੌਕੇ ਬਲਦੇਵ ਸਿੰਘ ਸੰਦੋਹਾ, ਸੁਖਦੇਵ ਦੇਬੀ, ਬਲਰਾਜ ਸਿੰਘ, ਸੁਖਦੇਵ ਸਾਬਕਾ ਸਰਪੰਚ, ਕੁਲਵੰਤ ਸਿੰਘ ਨੇਹੀਂਆਂ ਵਾਲਾ, ਜਰਨੈਲ, ਹਰਬੰਸ ਢਿੱਲੋਂ, ਜਗਦੇਵ ਸਿੰਘ ਖਾਲਸਾ, ਹਰਦੇਵ ਸਿੰਘ ਦÏਲਤਪੁਰਾ ਹਾਜ਼ਰ ਸਨ¢ ਇਥੇ ਹੀ ਵੀ ਜ਼ਿਕਰਯੋਗ ਹੈ ਕਿ ਬੈਂਕ ਸ਼ਹਿਰ ਦੇ ਬਿਲਕੁੱਲ ਵਿਚਕਾਰ ਹੋਣ ਕਾਰਨ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਵਿਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢

2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 24 ਮਾਰਚ (ਅੰਮਿ੍ਤਪਾਲ ਸ਼ਰਮਾ)-ਪੁਲਿਸ ਚੌਕੀ ਪਥਰਾਲਾ ਵਲੋਂ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਇਕ ਵਿਅਕਤੀ ਨੂੰ 2 ਕਿਲੋ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸੰਗਤ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਪੰਜ ਕਲਿਆਣ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ

ਨਥਾਣਾ, 24 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡ ਪੰਜ ਕਲਿਆਣ ਵਿਖੇ ਇਥੋਂ ਦੇ ਵਾਸੀਆਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਪੰਜਾਬ ਪ੍ਰਤੀ ਅਪਣਾਏ ਜਾ ਰਹੇ ਵਤੀਰੇ ਵਿਰੁੱਧ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ ਗਿਆ | ਇਸ ਰੋਸ ਪ੍ਰਦਰਸ਼ਨ ਵਿਚ ਭਾਗ ਲੈਣ ਵਾਲੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਾਰਕ 'ਚ ਨਾਟਕ 'ਹਾਲੇ ਵੀ ਵਕਤ ਹੈ' ਸ਼ਹੀਦਾਂ ਨੂੰ ਸਮਰਪਿਤ ਖੇਡਿਆ

ਬਠਿੰਡਾ, 24 ਮਾਰਚ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਖੇਡ ਸਟੇਡੀਅਮ ਕੋਲ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ ਦਿਹਾੜਾ ਮਨਾਉਣ ਮੌਕੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਦੀ ਸ਼ਹੀਦੀ ਨੂੰ ਯਾਦ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸ਼ਹੀਦੀ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ

ਬਠਿੰਡਾ, 24 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ਹੀਦੀ ਦਿਹਾੜੇ ਮੌਕੇ ਸਾਡੇ ਕੌਮੀ ਨਾਇਕਾਂ ਸ਼ਹੀਦ ਭਗਤ ਸਿੰਘ, ਸ਼ਹੀਦ ਸ਼ਿਵਰਾਮ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਐਨ. ਐਸ. ਐਸ. ਸੈੱਲ ਅਤੇ ਆਰ. ...

ਪੂਰੀ ਖ਼ਬਰ »

ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰਕੇ ਬੇਦੋਸ਼ੇ ਲੋਕਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਕਿਰਤੀ ਕਿਸਾਨ ਯੂਨੀਅਨ ਵਲੋਂ ਨਿਖੇਧੀ

ਬਠਿੰਡਾ, 24 ਮਾਰਚ (ਵੀਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਬਿਨ੍ਹਾਂ ਵਜ੍ਹਾ ਗਿ੍ਫ਼ਤਾਰ ਕੀਤੇ ਗਏ ਬੇਦੋਸ਼ੋ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਮੈਨੇਜਰ ਤੋਂ ਲੁੱਟੇ 55 ਹਜ਼ਾਰ ਤੇ ਮੋਬਾਈਲ

ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਦੋਵੇਂ ਵਿਅਕਤੀ ਗਿ੍ਫ਼ਤਾਰ ਬਠਿੰਡਾ, 24 ਮਾਰਚ (ਪੱਤਰ ਪ੍ਰੇਰਕ)-ਥਾਣਾ ਕੈਨਾਲ ਕਾਲੋਨੀ ਪੁਲਿਸ ਵਲੋਂ ਪੈਟਰੋਲ ਪੰਪ ਦੇ ਮੈਨੇਜਰ ਕੋਲੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਪੈਸੇ ਅਤੇ ਮੋਬਾਈਲ ਦੀ ਲੁੱਟ ਖੋਹ ਕਰਨ ਵਾਲੇ ਦੋ ...

ਪੂਰੀ ਖ਼ਬਰ »

ਅੰਮਿ੍ਤਪਾਲ ਸਮਰਥਕ 16 ਸਿੱਖ ਨੌਜਵਾਨਾਂ ਦੀ ਨਿਆਇਕ ਹਿਰਾਸਤ 'ਚ ਛੇ ਦਿਨਾਂ ਦਾ ਕੀਤਾ ਵਾਧਾ

ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਪੁਲਿਸ ਐਕਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਗਿ੍ਫ਼ਤਾਰ ਕਰ ਜੇਲ੍ਹ ਭੇਜੇ ਗਏ ਇਲਾਕੇ ਦੇ 16 ਸਿੱਖ ਨੌਜਵਾਨਾਂ ਦੀ ਨਿਆਇਕ ਹਿਰਾਸਤ ਵਿਚ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੇ ਕੀਤਾ ਬਠਿੰਡਾ ਦਾ ਦੌਰਾ

ਬਠਿੰਡਾ, 24 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਵਾਤਾਵਰਨ ਕਮੇਟੀ ਦੀ ਰੀਵਿਊ ...

ਪੂਰੀ ਖ਼ਬਰ »

ਐੱਨ. ਐੱਸ. ਐੱਸ. ਯੂਨਿਟ ਦੇ ਉਪਰਾਲੇ ਸਦਕਾ ਦਾਨੀ ਸੱਜਣਾਂ ਵਲੋਂ 13 ਲੋੜਵੰਦ ਵਿਦਿਆਰਥਣਾਂ ਨੂੰ ਕੀਤਾ ਅਡਾਪਟ

ਮਹਿਰਾਜ, 24 ਮਾਰਚ (ਸੁਖਪਾਲ ਮਹਿਰਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਿਰਾਜ ਵਿਖੇ ਪਿ੍ੰਸੀਪਲ ਗੀਤਾ ਅਰੋੜਾ ਤੇ ਪ੍ਰੋਗਰਾਮ ਅਫ਼ਸਰ ਮੋਹਿਤ ਭੰਡਾਰੀ ਦੀ ਅਗਵਾਈ ਹੇਠ ਐਨ ਐਸ ਐਸ ਯੂਨਿਟ ਵਲੋਂ ਇਕ ਰੋਜ਼ਾ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ਕਰਦਿਆਂ ਸਮਾਜ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਸਮੇਤ ਕਾਰ ਚਾਲਕ ਗਿ੍ਫ਼ਤਾਰ

ਰਾਮਪੁਰਾ ਫੂਲ, 24 ਮਾਰਚ (ਹੇਮੰਤ ਕੁਮਾਰ ਸ਼ਰਮਾ)-ਜ਼ਿਲ੍ਹਾ ਬਠਿੰਡਾ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਦੀਆਂ ਸਖ਼ਤ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਭਰ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ...

ਪੂਰੀ ਖ਼ਬਰ »

ਰਾਮਪੁਰਾ ਸ਼ਹਿਰ 'ਚ ਭੰਨਤੋੜ ਤੇ ਕੁੱਟਮਾਰ ਦੇ ਮਾਮਲੇ ਦਰਜ

ਰਾਮਪੁਰਾ ਫੂਲ, 24 ਮਾਰਚ (ਹੇਮੰਤ ਕੁਮਾਰ ਸ਼ਰਮਾ)- ਸਥਾਨਕ ਸ਼ਹਿਰ ਵਿਖੇ ਕੁੱਟ ਮਾਰ ਦੇ ਦੋ ਵੱਖ-ਵੱਖ ਮਾਮਲੇ ਦਰਜ ਹੋਏ ਹਨ ¢ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੰਤ ਰਾਮ ਪੁੱਤਰ ਮੰਗਤ ਰਾਮ ਵਾਸੀ ਰਾਮਪੁਰਾ ਨੇ ਦੱਸਿਆ ਕਿ ਸੋਨੂੰ ਪੁੱਤਰ ਮਹਿੰਦਰ ਸਿੰਘ, ਅਭੀ, ਬਬਲੂ ਪੁੱਤਰ ...

ਪੂਰੀ ਖ਼ਬਰ »

ਘਰਵਾਲੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਰਾਮਪੁਰਾ ਫੂਲ, 24 ਮਾਰਚ (ਹੇਮੰਤ ਕੁਮਾਰ ਸ਼ਰਮਾ)- ਪਿੰਡ ਰਾਮਪੁਰਾ ਦੇ ਕਰਮਜੀਤ ਸਿੰਘ ਪੁੱਤਰ ਪਾਲ ਸਿੰਘ ਨੇ ਥਾਣਾ ਸਿਟੀ ਰਾਮਪੁਰਾ ਵਿਖੇ ਦਰਜ ਕਰਵਾਏ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਭਰਾ ਗੁਰਮੇਲ ਸਿੰਘ (45 ਸਾਲ) ਪੁੱਤਰ ਪਾਲ ਸਿੰਘ ਦਾ ਵਿਆਹ ਸੰਦੀਪ ਕÏਰ ਨਾਲ ਕੁਝ ...

ਪੂਰੀ ਖ਼ਬਰ »

ਨਿੱਜੀ ਬੱਸਾਂ ਵਾਲਿਆਂ ਦੀਆਂ ਮਨਮਾਨੀਆਂ ਤੋਂ ਦੁਖੀ ਲੋਕਾਂ ਵਲੋਂ ਥਾਣਾ ਮੁਖੀ ਨੂੰ ਸ਼ਿਕਾਇਤ

ਸੰਗਤ ਮੰਡੀ, 24 ਮਾਰਚ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ ਤੋਂ ਬਠਿੰਡਾ ਅਤੇ ਮੰਡੀ ਡੱਬਵਾਲੀ ਲਈ ਚੱਲਦੀਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ ਵਾਲਿਆਂ ਤੋਂ ਪਿੰਡਾਂ ਦੇ ਲੋਕ ਡਾਢ੍ਹੇ ਪ੍ਰੇਸ਼ਾਨ ਹਨ | ਜ਼ਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ...

ਪੂਰੀ ਖ਼ਬਰ »

ਦਹਾਕੇ ਬਾਅਦ ਬਠਿੰਡਾ ਦੀਆਂ ਦੋ ਲੜਕੀਆਂ ਨੂੰ ਮਿਲਿਆ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ

ਬਠਿੰਡਾ, 24 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਸ਼ਹੀਦ ਸ. ਭਗਤ ਸਿੰਘ' ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਦੀ ਤਰਫ਼ੋਂ ਬਠਿੰਡਾ ਜ਼ਿਲੇ੍ਹ ਦੀਆਂ ਦੋ ਲੜਕੀਆਂ ਬੇਅੰਤ ਕੌਰ ਬਦੇਸ਼ਾ ਅਤੇ ਸੁਖਦੀਪ ਕੌਰ ਨੂੰ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ' ...

ਪੂਰੀ ਖ਼ਬਰ »

ਸ਼ਹੀਦ-ਏ-ਆਜਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 24 ਮਾਰਚ (ਵੀਰਪਾਲ ਸਿੰਘ)- ਲਾਲਾ ਸੰਤ ਰਾਮ ਮੈਮੋਰੀਅਲ ਲਾਇਬ੍ਰੇਰੀ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਵਿਚ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੀ ਗਈ | ਲਾਇਬ੍ਰੇਰੀ ਬਠਿੰਡਾ ਦੇ ਪ੍ਰਧਾਨ ਯਸਪਾਲ ਬਾਂਸਲ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਭੌਂਤਿਕ ਵਿਗਿਆਨ ਵਿਭਾਗ ਨੇ ਮਾਡਲ ਬਣਾਉਣ ਦਾ ਮੁਕਾਬਲਾ ਕਰਵਾਇਆ

ਤਲਵੰਡੀ ਸਾਬੋ, 24 ਮਾਰਚ (ਰਵਜੋਤ ਸਿੰਘ ਰਾਹੀ)- ਅਕਾਲ ਯੂਨੀਵਰਸਿਟੀ ਦੇ ਭÏਤਿਕ ਵਿਗਿਆਨ ਵਿਭਾਗ ਵਲੋਂ 'ਵਿਗਿਆਨ ਤੇ ਤਕਨੀਕ ਦਾ ਵਿਕਾਸ' ਵਿਸ਼ੇ 'ਤੇ ਅੰਤਰ-ਵਿਭਾਗੀ ਪੱਧਰ 'ਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ¢ ਜਿਸ ਦੀ ਸ਼ੁਰੂਆਤ ਭੌਤਿਕ ਵਿਗਿਆਨ ਦੇ ਮੁਖੀ ਡਾ. ...

ਪੂਰੀ ਖ਼ਬਰ »

ਬੀ. ਬੀ. ਐੱਸ. ਗੋਨਿਆਣਾ ਨੇ ਪੰਜ ਦਿਨ 'ਚ ਲਗਵਾਇਆ ਯੂ. ਕੇ. ਦਾ ਸਟੱਡੀ ਵੀਜ਼ਾ

ਗੋਨਿਆਣਾ, 24 ਮਾਰਚ (ਲਛਮਣ ਦਾਸ ਗਰਗ)-ਮਾਲਵਾ ਖੇਤਰ ਦੀ ਨਾਮਵਰ ਵਿੱਦਿਅਕ ਅਤੇ ਇੰਮੀਗਰੇਸ਼ਨ ਸੰਸਥਾ ਬੀ ਬੀ ਐਸ ਆਈਲੈਟਸ ਅਤੇ ਇੰਮੀਗਰੇਸ਼ਨ ਗਰੁੱਪ ਦੀ ਬ੍ਰਾਂਚ ਗੋਨਿਆਣਾ ਨੇ ਪੰਜ ਦਿਨਾਂ ਵਿਚ ਯੂਕੇ ਦਾ ਸਟੱਡੀ ਵੀਜ਼ਾ ਲਗਵਾਕੇ ਗੁਰਦਾਸ ਸਿੰਘ ਦਾ ਵਿਦੇਸ਼ ਵਿਚ ਸਟੱਡੀ ...

ਪੂਰੀ ਖ਼ਬਰ »

ਨਵ ਭਾਰਤ ਕਲਾ ਮੰਚ ਨੇ ਨਾਟ-ਰੰਗ ਸ਼ਾਮ ਕਰਵਾਈ

ਰਾਮਪੁਰਾ ਫੂਲ, 24 ਮਾਰਚ (ਹੇਮੰਤ ਕੁਮਾਰ ਸ਼ਰਮਾ)- ਸ਼ਹੀਦ-ਏ- ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵ ਭਾਰਤ ਕਲਾ ਮੰਚ ਵਲੋਂ ਸਥਾਨਕ ਗੀਤਾ ਭਵਨ ਵਿਖੇ ਨਾਟ-ਰੰਗ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਸ਼ੁਰੂਆਤ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਤੇ ਸਮੂਹ ...

ਪੂਰੀ ਖ਼ਬਰ »

ਪੈਨਸ਼ਨਰਜ਼/ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਨੇ ਲਗਾਇਆ ਕੈਂਪ

ਬਠਿੰਡਾ, 24 ਮਾਰਚ (ਪੱਤਰ ਪ੍ਰੇਰਕ)- ਪੈਨਸ਼ਨਰਜ਼/ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ, ਬਠਿੰਡਾ ਨੇ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੁਫ਼ਤ ਕੈਂਪ ਲਗਾਇਆ | ਜਿਸ ਵਿਚ ਪਹੁੰਚੇ ਡਾ. ਗੁਲਸ਼ਨ ਕੋਹਲੀ ਨੇ ਐਕਿਓ ਟੱਚ ਥਰੈਪੀ ਦੇ ਬਾਰੇ ...

ਪੂਰੀ ਖ਼ਬਰ »

ਜੀ-20 ਸੰਮੇਲਨ ਦÏਰਾਨ ਬੀ. ਐਫ. ਜੀ. ਆਈ. ਦੇ 2 ਸਟਾਰਟਅੱਪ ਪ੍ਰਦਰਸ਼ਿਤ ਕੀਤੇ

ਬਠਿੰਡਾ, 24 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬਠਿੰਡਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਬਾਬਾ ਫ਼ਰੀਦ ਸਕੂਲ ਆਫ਼ ਇੰਟਰਪ੍ਰੀਨਿਓਰਸ਼ਿਪ (ਬੀ. ਐਫ. ਐਸ. ਓ. ਈ.) ਅਧੀਨ 2 ਇਨਕਿਊਬੇਟਿਡ ਸਟਾਰਟਅੱਪ ਅੰਮਿ੍ਤਸਰ ਵਿਖੇ 15-17 ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਦੀ ਟੀਮ ਨੇ ਟ੍ਰੈਫਿਕ ਨਿਯਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਲਹਿਰਾ ਮੁਹੱਬਤ, 24 ਮਾਰਚ (ਭੀਮ ਸੈਨ ਹਦਵਾਰੀਆ)-ਸ੍ਰੀ ਗੁਰੂ ਰਵੀਦਾਸ ਜੀ ਪਰਿਵਾਰ ਪਿੰਡ ਲਹਿਰਾ ਧੂਰਕੋਟ ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਐਸ. ਐਸ. ਡੀ. ਗਰਲਜ਼ ਕਾਲਜ 'ਚ ਮਨਾਇਆ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ

ਬਠਿੰਡਾ, 24 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਸ. ਐਸ. ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਕਾਲਜ ਪਿ੍ੰਸੀਪਲ ਡਾ: ਨੀਰੂ ਗਰਗ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵਲੋਂ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰਾਂ ਡਾ: ਸਿਮਰਜੀਤ ਕੌਰ ਅਤੇ ...

ਪੂਰੀ ਖ਼ਬਰ »

ਟੈਕਨੀਕਲ ਐਂਡ ਮਕੈਨੀਕਲ ਕਾਮਿਆਂ ਨੇ 28 ਦੀ ਰੈਲੀ ਸੰਬੰਧੀ ਕੀਤੀ ਮੀਟਿੰਗ

ਸੰਗਤ ਮੰਡੀ, 24 ਮਾਰਚ (ਅੰਮਿ੍ਤਪਾਲ ਸ਼ਰਮਾ)- ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਬਠਿੰਡਾ ਦੀ ਮੀਟਿੰਗ ਹਰਨੇਕ ਸਿੰਘ ਗਹਿਰੀ ਬੁੱਟਰ ਦੀ ਪ੍ਰਧਾਨਗੀ ਹੇਠ ਪਿੰਡ ਜੈ ਸਿੰਘ ਵਾਲਾ ਵਿਖੇ ਕੀਤੀ ਗਈ | ਹਰਨੇਕ ਸਿੰਘ ਗਹਿਰੀ ਬੁੱਟਰ ਨੇ ਦੱਸਿਆ ਕਿ ਤਾਲਮੇਲ ...

ਪੂਰੀ ਖ਼ਬਰ »

ਪੀਰ ਮੇਲੇ ਵਿਚ ਮੱਥਾ ਟੇਕਣ ਗਏ ਸ਼ਰਧਾਲੂ ਦਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 24 ਮਾਰਚ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਸ੍ਰੀ ਅਗਰਵਾਲ ਪੀਰ ਮੰਦਰ ਵਿਖੇ ਲਗਾਏ ਗਏ ਪੀਰਾਂ ਦੇ ਸਾਲਾਨਾ ਮੇਲੇ ਵਿਚ ਮੱਥਾ ਟੇਕਣ ਗਏ ਸ਼ਰਧਾਲੂ ਦਾ ਮੋਟਰ-ਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਮੁਨੀਸ਼ ਕੁਮਾਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਬਠਿੰਡਾ ਦੇ ਕਰਮਚਾਰੀ ਪਾਸੋਂ ਭੁੱਕੀ ਬਰਾਮਦ

ਬਠਿੰਡਾ, 24 ਮਾਰਚ (ਵੀਰਪਾਲ ਸਿੰਘ)-ਕੇਂਦਰੀ ਜੇਲ੍ਹ ਬਠਿੰਡਾ ਦੇ ਕਰਮਚਾਰੀ ਪਾਸੋਂ ਭੁੱਕੀ ਬਰਾਮਦ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਂਚ ਪੁਲਿਸ ਅਧਿਕਾਰੀ ਜਗਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਵਿਸ਼ਵ ਟੀਬੀ ਦਿਵਸ ਮੌਕੇ ਲੋਕਾਂ ਨੂੰ ਕੀਤਾ ਜਾਗਰੂਕ

ਸੰਗਤ ਮੰਡੀ, 24 ਮਾਰਚ (ਅੰਮਿ੍ਤਪਾਲ ਸ਼ਰਮਾ)-ਤਪਦਿਕ (ਟੀਬੀ) ਦੀ ਬਿਮਾਰੀ ਕੁਦਰਤੀ ਕਰੋਪੀ ਨਹੀਂ ਹੈ, ਸਗੋਂ ਇਲਾਜ ਯੋਗ ਹੈ ਜਦੋਂ ਕਿ ਇਲਾਜ ਅਤੇ ਜਾਗਰੂਕਤਾ ਦੀ ਕਮੀ ਕਾਰਨ ਹਰ ਵਰ੍ਹੇ ਅਨੇਕਾਂ ਕੀਮਤੀ ਜਾਨਾਂ ਮੌਤ ਦੇ ਮੂੰਹ ਚਲੀਆਂ ਜਾਂਦੀਆਂ ਹਨ ਪ੍ਰੰਤੂ ਇਲਾਜ ਦੇ ਖੇਤਰੀ ...

ਪੂਰੀ ਖ਼ਬਰ »

ਆਪ ਬਠਿੰਡਾ ਦਿਹਾਤੀ ਤੋਂ ਵਿਧਾਇਕ ਦੇ ਕਰੀਬੀ ਪੀ.ਏ. ਦੀ ਜ਼ਮਾਨਤ ਪਟੀਸ਼ਨ ਖ਼ਾਰਜ

ਬਠਿੰਡਾ, 24 ਮਾਰਚ (ਪੱਤਰ ਪ੍ਰੇਰਕ)- ਆਪ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿੱਤ ਰਤਨ ਕੋਟਫੱਤਾ ਦੇ ਨਿੱਜੀ ਪੀਏ ਰਿਸ਼ਮ ਗਰਗ ਦੇ ਰਿਸ਼ਵਤ ਮਾਮਲੇ 'ਚ ਜ਼ਮਾਨਤ ਦੀ ਅਰਜ਼ੀ ਜ਼ਿਲ੍ਹਾ ਅਦਾਲਤ ਵਲੋਂ ਖ਼ਾਰਜ ਕਰ ਦਿੱਤੀ ਹੈ | ਬਠਿੰਡਾ ਵਿਜੀਲੈਂਸ ਵਿਭਾਗ ਦੀ ਟੀਮ ਨੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ, ਕਿਸਾਨ ਚਿੰਤਾ ਦੇ ਆਲਮ 'ਚ

ਰਾਮਾਂ ਮੰਡੀ, 24 ਮਾਰਚ (ਅਮਰਜੀਤ ਲਹਿਰੀ)- ਬੀਤੀ ਰਾਤ ਪਏ ਭਾਰੀ ਬਰਸਾਤ ਅਤੇ ਝੱਖੜ ਦੇ ਕਾਰਨ ਖੜ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ ਵਿਚ ਦਿਖਾਏ ਦੇ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਰਨਲ ਸਕੱਤਰ ਸਰੂਪ ...

ਪੂਰੀ ਖ਼ਬਰ »

ਫਲਾਈ ਐਬਰੋਡ ਭਗਤਾ ਭਾਈਕਾ ਦੇ ਹਰਦੀਪ ਕੋਠਾ ਗੁਰੂ ਨੇ 7 ਬੈਂਡ ਹਾਸਿਲ ਕੀਤੇ

ਭਗਤਾ ਭਾਈਕਾ, 24 ਮਾਰਚ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਫਲਾਈ ਐਬਰੋਡ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਭਗਤਾ ਭਾਈ ਮਾਲਵਾ ਖੇਤਰ ਦੀ ਨਾਮੀ ਸੰਸਥਾ ਬਣ ਚੁੱਕੀ ਹੈ¢ ਇਹ ਸੰਸਥਾ ਆਈਲੈਟਸ ਦੇ ਖੇਤਰ ਵਿਚ ਆਧੁਨਿਕ ਅਤੇ ਸੁਚੱਜੇ ਢੰਗ ...

ਪੂਰੀ ਖ਼ਬਰ »

ਹਾੜ੍ਹੀ ਦੀ ਪੱਕੀ ਫ਼ਸਲ ਤੇ ਬੇਮੌਸਮੀ ਮੀਂਹ ਹਨੇਰੀ ਨਾਲ ਕਿਸਾਨਾਂ ਦੇ ਸਾਹ ਸੂਤੇ

ਸੀਂਗੋ ਮੰਡੀ, 24 ਮਾਰਚ (ਲੱਕਵਿੰਦਰ ਸ਼ਰਮਾ)- ਕਸਬੇ ਦੇ ਪਿੰਡਾਂ ਵਿਚ ਹਾੜੀ ਦੀ ਪੱਕੀ ਫ਼ਸਲ 'ਤੇ ਹੋ ਰਹੀ ਰੁਕ ਰੁਕ ਕੇ ਕਿਸਾਨਾਂ ਦੇ ਸਾਹ ਸੂਤ ਲਏ ਹਨ, ਜਿਸ ਨਾਲ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ | ਇਸ ਸੰਬੰਧੀ ਅਗਾਂਹ ਵਧੂ ਕਿਸਾਨ ਮੰਦਰ ਸਿੰਘ ਲਹਿਰੀ, ...

ਪੂਰੀ ਖ਼ਬਰ »

ਬਠਿੰਡਾ ਅਤੇ ਆਸ ਦੇ ਇਲਾਕਿਆਂ 'ਚ ਮੀਂਹ ਤੇ ਗੜੇਮਾਰੀ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧੀਆਂ

ਬਠਿੰਡਾ, 24 ਮਾਰਚ (ਵੀਰਪਾਲ ਸਿੰਘ)- ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਦੇ ਨਾਲ ਗੜੇਮਾਰੀ ਹੋਣ ਦੀਆਂ ਖ਼ਬਰਾਂ ਮਿਲੀਆਂ ਹਨ, ਜਿਸ ਨਾਲ ਹਾੜੀ ਦੀਆਂ ਫ਼ਸਲਾਂ ਦੇ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ | ਮਾਰਚ ਮਹੀਨੇ ਦੇ ਅਖੀਰ ਵਿਚ ...

ਪੂਰੀ ਖ਼ਬਰ »

ਧਨੇਰ ਧੜੇ ਨੂੰ ਝਟਕਾ, ਨਥਾਣਾ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਸੈਂਕੜੇ ਸਾਥੀਆਂ ਸਮੇਤ ਮੁੜ ਬੁਰਜ ਗਿੱਲ ਦੇ ਪਾਲੇ 'ਚ

ਭੁੱਚੋ ਮੰਡੀ, 24 ਮਾਰਚ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਜਥੇਬੰਦਕ ਰੱਫੜ ਵਧਦਾ ਹੀ ਜਾ ਰਿਹਾ ਹੈ | ਬੂਟਾ ਸਿੰਘ ਬੁਰਜ ਗਿੱਲ ਅਤੇ ਮਨਜੀਤ ਧਨੇਰ ਦੋਵੇਂ ਧੜੇ ਆਪਣੇ ਆਪ ਨੂੰ ਡਕੌਂਦਾ ਜਥੇਬੰਦੀ ਦੇ ਅਸਲ 'ਵਾਰਿਸ' ਗਰਦਾਨਦੇ ਹੋਏ ਇਕ ਦੂਜੇ ...

ਪੂਰੀ ਖ਼ਬਰ »

ਵਿਸ਼ਵ ਟੀ. ਬੀ. ਦਿਵਸ ਮਨਾਇਆ

ਮਹਿਰਾਜ, 24 ਮਾਰਚ (ਸੁਖਪਾਲ ਮਹਿਰਾਜ)-ਐਸ. ਐਮ. ਓ. ਨਥਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ ਐਚ ਸੀ ਹਸਪਤਾਲ ਮਹਿਰਾਜ ਵਿਖੇ ਸਬ ਸੈਂਟਰ 1 ਅਤੇ 2 ਦੇ ਸਮੁੱਚੇ ਸਟਾਫ਼ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਤਪਦਿਕ ਦਿਵਸ ਮਨਾਇਆ ਗਿਆ | ਸਿਹਤ ਕਰਮਚਾਰੀ ਤਰਸੇਮ ਸਿੰਘ ਤੇ ਹਰਦੀਪ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX