ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  42 minutes ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 1 hour ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 2 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 2 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 6 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 6 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 minute ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 8 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 8 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 9 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 9 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 9 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 9 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 9 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 10 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 10 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 10 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 10 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਵਕੀਲ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਕਿੱਤੇ ਪ੍ਰਤੀ ਇਮਾਨਦਾਰ ਰਹਿਣ-ਜਸਟਿਸ ਰਾਜਵੀਰ ਸ਼ੇਰਾਵਤ

ਕਪੂਰਥਲਾ, 24 ਮਾਰਚ (ਅਮਰਜੀਤ ਕੋਮਲ)-ਵਕੀਲਾਂ, ਲਾਅ ਅਫ਼ਸਰਾਂ ਤੇ ਵਿਸ਼ੇਸ਼ ਕਰਕੇ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਵਕਾਲਤ ਦੇ ਪੇਸ਼ੇ ਵਿਚ ਹੋਰ ਪੇਸ਼ੇਵਾਰਾਨਾ ਪਹੁੰਚ ਅਖ਼ਤਿਆਰ ਕਰਨ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਕੇਸਾਂ ਦੇ ਜਲਦੀ ਨਿਪਟਾਰੇ ਨਾਲ ਉਨ੍ਹਾਂ ਨੂੰ ਬਿਨਾਂ ਦੇਰੀ ਨਿਆਂ ਦਿੱਤਾ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਜਵੀਰ ਸ਼ੇਰਾਵਤ ਜਸਟਿਸ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਾਰ ਕੌਂਸਲ ਆਫ਼ ਪੰਜਾਬ, ਹਰਿਆਣਾ, ਚੰਡੀਗੜ੍ਹ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਹਿਯੋਗ ਨਾਲ ਨਵੇਂ ਵਕੀਲਾਂ ਨੂੰ ਕਾਨੂੰਨੀ ਤੌਰ 'ਤੇ ਸਿੱਖਿਅਤ ਕਰਨ ਦੇ ਮਨੋਰਥ ਨਾਲ ਸਥਾਨਕ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ ਵਿਚ ਕਰਵਾਏ ਗਏ ਇਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਨੌਜਵਾਨ ਵਕੀਲਾਂ ਨੂੰ ਸੱਦਾ ਦਿੱਤਾ ਕਿ ਉਹ ਕਾਨੂੰਨ ਦੀ ਪੜ੍ਹਾਈ ਪਿੱਛੋਂ ਸਿਖਲਾਈ ਵੱਲ ਵਿਸ਼ੇਸ਼ ਧਿਆਨ ਦੇਣ ਤੇ ਕਾਨੂੰਨ ਦੀਆਂ ਬਾਰੀਕੀਆਂ ਨੂੰ ਮੱਦੇਨਜ਼ਰ ਰੱਖਦਿਆਂ ਅਦਾਲਤ ਵਿਚ ਪੇਸ਼ ਹੋਣ ਸਮੇਂ ਪੇਸ਼ੇਵਾਰ ਤਰੀਕੇ ਅਪਣਾਏ ਜਾਣ | ਜਸਟਿਸ ਸ਼ੇਰਾਵਤ ਨੇ ਕਿਹਾ ਕਿ ਵਕੀਲਾਂ ਨੂੰ ਜੈਂਟਲਮੈਨ ਸਮਝਿਆ ਜਾਂਦਾ ਹੈ ਇਸ ਲਈ ਉਨ੍ਹਾਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਆਪਣੇ ਕਿੱਤੇ ਪ੍ਰਤੀ ਇਮਾਨਦਾਰੀ ਰਹਿੰਦਿਆਂ ਅਸੂਲਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਅਦਾਲਤ ਦੇ ਬੈਂਚ, ਸਮਾਜ ਤੇ ਆਪਣੇ ਸਾਈਲਾਂ ਪ੍ਰਤੀ ਜਾਗਰੂਕ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਜਸਟਿਸ ਸ਼ੇਰਾਵਤ ਨੇ ਵਕੀਲਾਂ ਨੂੰ ਕਿਹਾ ਕਿ ਉਹ ਕਿਸੇ ਵੀ ਕੇਸ ਦਾ ਖਰੜਾ ਤਿਆਰ ਕਰਨ ਤੋਂ ਪਹਿਲਾਂ ਉਸਨੂੰ ਬਾਰੀਕੀ ਨਾਲ ਪੜ੍ਹਨ ਤੇ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਤੱਥਾਂ ਦਾ ਪੂਰਾ ਗਿਆਨ ਹੋਵੇ ਤੇ ਅਦਾਲਤ ਵਿਚ ਤੱਥਾਂ ਆਧਾਰਤ ਹੀ ਦਲੀਲਾਂ ਦਿੱਤੀਆਂ ਜਾਣ | ਬਾਰ ਕੌਂਸਲ ਆਫ਼ ਪੰਜਾਬ, ਹਰਿਆਣਾ ਦੀ ਲੀਗਲ ਟਰੇਨਿੰਗ ਕਮੇਟੀ ਦੇ ਚੇਅਰਮੈਨ ਸ: ਕਰਨਜੀਤ ਸਿੰਘ ਦੀ ਪਹਿਲ ਕਦਮੀ ਨਾਲ ਹੋਏ ਇਸ ਸੈਮੀਨਾਰ ਵਿਚ ਡਾ: ਰਤਨ ਸਿੰਘ ਸਾਬਕਾ ਡਾਇਰੈਕਟਰ ਲਾਅ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ, ਨੇ ਕਿਹਾ ਕਿ ਕਿਸੇ ਵੀ ਕੇਸ ਦਾ ਖਰੜਾ ਤਿਆਰ ਕਰਨਾ ਇਕ ਸਾਇੰਸ ਹੈ ਇਸ ਲਈ ਵਕੀਲਾਂ ਨੂੰ ਖਰੜਾ ਤਿਆਰ ਕਰਨ ਤੋਂ ਪਹਿਲਾਂ ਆਪਣੇ ਮਨ ਵਿਚ ਇਕ ਬਲਿਊ ਪਿ੍ੰਟ ਤਿਆਰ ਕਰਨਾ ਚਾਹੀਦਾ ਹੈ | ਡਾ: ਰਤਨ ਸਿੰਘ ਨੇ ਕਿਹਾ ਕਿ ਕਿਸੇ ਵੀ ਕੇਸ ਨੂੰ ਤਿਆਰ ਕਰਨ ਲੱਗਿਆਂ ਭਾਸ਼ਾ ਭਾਵੇਂ ਕੋਈ ਵੀ ਹੋਵੇ ਉਸ ਵਿਚ ਸਪਸ਼ਟਤਾ ਹੋਣੀ ਚਾਹੀਦੀ ਹੈ ਤੇ ਕਿਸੇ ਵੀ ਕਿਸਮ ਦੇ ਦੁਹਰਾਓ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਸੈਮੀਨਾਰ ਨੂੰ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਚੇਅਰਮੈਨ ਲੇਖਰਾਜ, ਚੇਅਰਮੈਨ ਸੁਵੀਰ ਸਿੱਧੂ, ਉਪ ਚੇਅਰਮੈਨ ਅਸ਼ੋਕ ਸਿੰਗਲਾ, ਕੋ-ਚੇਅਰਮੈਨ ਰਾਜ ਕੁਮਾਰ ਚੌਹਾਨ, ਕੋ-ਚੇਅਰਮੈਨ ਬਲਜਿੰਦਰ ਸਿੰਘ ਸੈਣੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕਾਲੀਆ ਤੋਂ ਇਲਾਵਾ ਕੌਂਸਲ ਦੇ ਹੋਰ ਨੁਮਾਇੰਦਿਆਂ ਨੇ ਸੰਬੋਧਨ ਕੀਤਾ | ਸਮਾਗਮ ਦੇ ਅੰਤ ਵਿਚ ਬਾਰ ਕੌਂਸਲ ਦੇ ਆਨਰੇਰੀ ਸਕੱਤਰ ਗੁਰਤੇਜ ਸਿੰਘ ਗਰੇਵਾਲ ਨੇ ਸੈਮੀਨਾਰ ਵਿਚ ਸ਼ਮੂਲੀਅਤ ਕਰਨ ਲਈ ਜਸਟਿਸ ਰਾਜਵੀਰ ਸ਼ੇਰਾਵਤ, ਜੁਡੀਸ਼ਲ ਅਧਿਕਾਰੀਆਂ, ਬਾਰ ਕੌਂਸਲ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਕਪੂਰਥਲਾ ਦੀਆਂ ਬਾਰ ਕੌਂਸਲਾਂ ਦੇ ਪ੍ਰਧਾਨ, ਸਕੱਤਰ ਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ | ਸੈਮੀਨਾਰ ਦੌਰਾਨ ਮੰਚ ਸੰਚਾਲਕ ਦੇ ਫਰਜ ਚੇਅਰਮੈਨ ਕਰਨਜੀਤ ਸਿੰਘ ਨੇ ਨਿਭਾਏ ਤੇ ਉਨ੍ਹਾਂ ਕੌਂਸਲ ਵਲੋਂ ਵਕੀਲਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਜਸਟਿਸ ਸ਼ੇਰਾਵਤ ਨੇ 50 ਸਾਲਾਂ ਤੋਂ ਵਕੀਲ ਵਜੋਂ ਸੇਵਾ ਨਿਭਾ ਰਹੇ 25 ਤੋਂ ਵੱਧ ਸੀਨੀਅਰ ਐਡਵੋਕੇਟ ਨੂੰ ਸਨਮਾਨਿਤ ਕੀਤਾ | ਉਨ੍ਹਾਂ ਬਾਰ ਕੌਂਸਲ ਵਲੋਂ ਸੁਨੀਤਾ ਰਾਣੀ ਪਤਨੀ ਸਵ: ਪਵਨ ਕੁਮਾਰ ਐਡਵੋਕੇਟ, ਕੰਨੂੰ ਗੁਪਤਾ ਪਤਨੀ ਸਵ: ਸੰਜੇ ਗੁਪਤਾ ਐਡਵੋਕੇਟ, ਜਸਵਿੰਦਰ ਸਿੰਘ ਪੁੱਤਰ ਸਵ: ਦਲਬੀਰ ਸਿੰਘ ਐਡਵੋਕੇਟ ਤੇ ਅੰਕਿਤ ਢੀਂਗਰਾ ਪੁੱਤਰ ਸਵ: ਵਿਜੇ ਕੁਮਾਰ ਢੀਂਗਰਾ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ | ਸੈਮੀਨਾਰ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਰਾਜਪਾਲ ਸਿੰਘ ਸੰਧੂ ਤੋਂ ਇਲਾਵਾ ਜੁਡੀਸ਼ਰੀ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

'ਆਪ' ਸਰਕਾਰ ਬਾਦਲ ਪਰਿਵਾਰ ਨੂੰ ਝੂਠੇ ਕੇਸ ਵਿਚ ਫਸਾ ਰਹੀ ਹੈ-ਕੈਪਟਨ ਹਰਮਿੰਦਰ ਸਿੰਘ

ਸੁਲਤਾਨਪੁਰ ਲੋਧੀ, 24 ਮਾਰਚ (ਨਰੇਸ਼ ਹੈਪੀ, ਥਿੰਦ)-ਕੈਪਟਨ ਹਰਮਿੰਦਰ ਸਿੰਘ ਨੇ ਇਕ ਬਿਆਨ ਰਾਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਾਦਲ ਸਾਹਿਬਾਨ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਆਦਿ 'ਤੇ ...

ਪੂਰੀ ਖ਼ਬਰ »

ਨਿਡਰ ਤੇ ਆਜ਼ਾਦ ਪੱਤਰਕਾਰੀ 'ਤੇ ਵਧ ਰਹੇ ਹਮਲਿਆਂ ਪ੍ਰਤੀ ਪੰਜਾਬੀ ਲੇਖਕਾਂ ਵਲੋਂ ਚਿੰਤਾ ਪ੍ਰਗਟ

ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਅੱਜ ਇੱਥੇ ਪੰਜਾਬੀ ਲੇਖਕਾਂ, ਕਾਲਮ ਨਵੀਸਾਂ, ਚਿੰਤਕਾਂ ਤੇ ਪੱਤਰਕਾਰਾਂ ਦੀ ਮੀਟਿੰਗ ਹੋਈ ਜਿਸ ਵਿਚ ਮੌਜੂਦਾ ਦੌਰ ਵਿਚ ਆਜ਼ਾਦ, ਨਿਡਰ ਤੇ ਨਿਰਪੱਖ ਪੱਤਰਕਾਰੀ ਉੱਪਰ ਵਧ ਰਹੇ ਖ਼ਤਰਿਆਂ ਤੇ ਹਮਲਿਆਂ 'ਤੇ ਚਿੰਤਾ ਪ੍ਰਗਟ ਕੀਤੀ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਬਕਾਇਆ ਰਾਸ਼ੀ ਕਢਵਾਉਣ ਲਈ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪੱਤਰ

ਪਟਿਆਲਾ, 24 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਸਰਕਾਰੀ ਬਿਜਲੀ ਕੁਨੈਕਸ਼ਨਾਂ ਵੱਲ ਖੜ੍ਹੀ ਬਕਾਇਆ ਰਾਸ਼ੀ ਕਢਾਉਣ ਲਈ ਪੰਜਾਬ ਸਟੇਟ ਇਲੈਕਟਿ੍ਸਿਟੀ ਰੈਗੁਲੇਟਰੀ ਕਮਿਸ਼ਨ ਨੂੰ ਦਾਇਰ ਪਟਿਸ਼ਨ ਤਹਿਤ ਬਿਜਲੀ ਨਿਗਮ ਵਲੋਂ ਰੈਗੁਲੇਟਰੀ ਕਮਿਸ਼ਨ ਨੂੰ ...

ਪੂਰੀ ਖ਼ਬਰ »

ਜਸਟਿਸ ਰਾਜਵੀਰ ਸ਼ੇਰਾਵਤ ਵਲੋਂ ਭੁਲੱਥ ਵਿਖੇ ਬਣਨ ਵਾਲੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਜਗ੍ਹਾ ਦਾ ਨਿਰੀਖਣ

ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਵੀਰ ਸ਼ੇਰਾਵਤ ਵਲੋਂ ਭੁਲੱਥ ਵਿਖੇ ਬਣਨ ਵਾਲੇ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਉਸਾਰੀ ਲਈ ਚੁਣੇ ਗਏ ਢੁਕਵੇਂ ਸਥਾਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ...

ਪੂਰੀ ਖ਼ਬਰ »

ਢਿਲਵਾਂ ਪੁਲਿਸ ਨੇ 2020 ਵਿਚ ਦਰਜ ਹੋਏ ਮਾਮਲੇ ਵਿਚ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ

ਢਿਲਵਾਂ, 24 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਥਾਣਾ ਢਿਲਵਾਂ ਦੀ ਪੁਲਿਸ ਵਲੋਂ ਸਾਲ 2020 ਵਿਚ ਦਰਜ ਕੀਤੇ ਗਏ ਕੇਸ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੁਕੱਦਮਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਟੈਕਸ ਸ਼ਾਖਾ ਦਾ ਕੰਮ ਛੁੱਟੀ ਵਾਲੇ ਦਿਨ ਵੀ ਜਾਰੀ ਰੱਖਿਆ ਜਾਵੇਗਾ

ਫਗਵਾੜਾ, 24 ਮਾਰਚ (ਹਰਜੋਤ ਸਿੰਘ ਚਾਨਾ)-ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਵਲੋਂ ਪ੍ਰਾਪਰਟੀ ਟੈਕਸ ਸ਼ਾਖਾ ਦਾ ਕੰਮ 31 ਮਾਰਚ ਤੱਕ ਹਰ ਸ਼ਨੀਵਾਰ, ਐਤਵਾਰ ਤੇ ਗਜ਼ਟਿਡ ਛੁੱਟੀ ਦੌਰਾਨ ਵੀ ਖੁੱਲ੍ਹਾ ਰਹੇਗਾ | ਇਹ ਪ੍ਰਗਟਾਵਾ ਕਰਦਿਆਂ ਪ੍ਰਾਪਰਟੀ ਟੈਕਸ ਸ਼ਾਖਾ ਦੇ ਸੁਪਰਡੈਂਟ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਸੁਲਤਾਨਪੁਰ ਲੋਧੀ, 24 ਮਾਰਚ (ਥਿੰਦ, ਹੈਪੀ)-ਸਵੇਰ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨਾਲ ਹਲਕਾ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਕਣਕ, ਸਰੋਂ੍ਹ, ਸ਼ਿਮਲਾ ਮਿਰਚ ਤੇ ਹੋਰ ਸਬਜ਼ੀਆਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ | ...

ਪੂਰੀ ਖ਼ਬਰ »

ਸਜ਼ਾ ਭੁਗਤ ਰਹੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ-ਜਸਟਿਸ ਸ਼ੇਰਾਵਤ

ਕਪੂਰਥਲਾ, 24 ਮਾਰਚ (ਅਮਰਜੀਤ ਕੋਮਲ)-ਕੇਂਦਰੀ ਜੇਲ੍ਹ ਵਿਚ ਬੰਦ ਲੋੜਵੰਦ ਕੈਦੀਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਨੂੰ ਇਸ ਦਾ ਲਾਭ ਲੈ ਕੇ ਆਪਣੇ ਕੇਸ ਨੂੰ ਉੱਚ ਅਦਾਲਤ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਕਪੂਰਥਲਾ, 24 ਮਾਰਚ (ਅਮਨਜੋਤ ਸਿੰਘ ਵਾਲੀਆ)-ਸਿੱਧਵਾਂ ਦੋਨਾ ਤੋਂ ਸੰਧੂ ਚੱਠਾ ਰੋਡ 'ਤੇ ਮੋਟਰਸਾਈਕਲ 'ਤੇ ਕੰਮ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ, ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਆਇਆ ਸਾਹਮਣੇ

ਕਪੂਰਥਲਾ, 24 ਮਾਰਚ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਵਿਖੇ ਕੋਰੋਨਾ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਕੁਲਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਨਾਲ ਪੀੜਤ 65 ਸਾਲਾ ਔਰਤ ਪਿੰਡ ਸੀਕਰੀ ਨਾਲ ਸਬੰਧਿਤ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਕਪੂਰਥਲਾ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਦੇ ਵਿਰੁੱਧ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਚੌਂਕੀ ਇੰਚਾਰਜ ਭੁਲਾਣਾ ਦੇ ਏ.ਐਸ.ਆਈ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ 5 ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ, 5 ਵਿਰੁੱਧ ਕੇਸ ਦਰਜ

ਕਪੂਰਥਲਾ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਚਾਰ ਹਵਾਲਾਤੀਆਂ ਤੇ ਇਕ ਨਾਮਾਲੂਮ ਵਿਅਕਤੀ ਕੋਲੋਂ 5 ਮੋਬਾਈਲ ਫੋਨ, 4 ਸਿੰਮਾਂ, 4 ਬੈਟਰੀਆਂ ਬਰਾਮਦ ਹੋਣ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ 5 ਹਵਾਲਾਤੀਆਂ ਵਿਰੁੱਧ ਕੇਸ ਦਰਜ ...

ਪੂਰੀ ਖ਼ਬਰ »

ਫ਼ੋਨ 'ਤੇ ਧਮਕੀ ਦੇਣ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵਲੋਂਾ ਫ਼ੋਨ 'ਤੇ ਧਮਕੀ ਦੇਣ, ਸ਼ਾਨ ਦੇ ਖ਼ਿਲਾਫ਼ ਬੋਲਣ ਅਤੇ ਬਹਿਸਬਾਜ਼ੀ ਕਰਨ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਬਿਆਨਾਂ ਵਿਚ ਰਣਜੀਤ ਸਿੰਘ ਰਾਣਾ ਪੁੱਤਰ ਸਵ. ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਭੁਲੱਥ, 24 ਮਾਰਚ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਝੱਲੀ ਭਰਾਵਾਂ ਨੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਨੂੰ ਭੇਟ ਕੀਤੀ ਰਾਸ਼ੀ ਭੇਟ

ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਮਸਤ ਨਗਰ ਤਹਿਸੀਲ ਫਗਵਾੜਾ ਦੀ ਬਿਹਤਰੀ ਲਈ ਪ੍ਰਵਾਸੀ ਭਾਰਤੀ ਭਰਾਵਾਂ ਰਵਿੰਦਰ ਕੁਮਾਰ ਝੱਲੀ ਤੇ ਬਲਜਿੰਦਰ ਕੁਮਾਰ ਝੱਲੀ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ 45 ਹਜ਼ਾਰ ਰੁਪਏ ਦਾਨ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਫਗਵਾੜਾ, 24 ਮਾਰਚ (ਅਸ਼ੋਕ ਕੁਮਾਰ ਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਵਲੋਂ ਮਾਨਵ ਵਿਕਾਸ ਸੰਸਥਾਨ ਦੇ ਸਹਿਯੋਗ ਨਾਲ ਪਿੰਡ ਪਲਾਹੀ ਦੇ ਆਈ.ਟੀ.ਆਈ. ਸੰਸਥਾ ਵਿਖੇ ਕਿਸਾਨ ਸਿਖਲਾਈ ਕੈਂਪ ਪਰਮਜੀਤ ਸਿੰਘ ਮਹੇ ਬਲਾਕ ਖੇਤੀਬਾੜੀ ਅਫ਼ਸਰ ਫਗਵਾੜਾ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀ ਤਾਨਾਸ਼ਾਹੀ ਕਾਂਗਰਸ ਨੂੰ ਡਰਾ ਨਹੀਂ ਸਕਦੀ-ਧਾਲੀਵਾਲ

ਫਗਵਾੜਾ, 24 ਮਾਰਚ (ਹਰਜੋਤ ਸਿੰਘ ਚਾਨਾ)-ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਮੋਦੀ ਸਰਨੇਮ ਸਬੰਧੀ ਕੀਤੀ ਗਈ ਟਿੱਪਣੀ ਦੇ ਮਾਮਲੇ 'ਚ ਗੁਜਰਾਤ ਦੀ ਸੂਰਤ ਜ਼ਿਲ੍ਹਾ ਅਦਾਲਤ ਵਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ 'ਤੇ ...

ਪੂਰੀ ਖ਼ਬਰ »

ਕਣਕ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ-ਡੀ. ਸੀ.

ਕਪੂਰਥਲਾ, 24 ਮਾਰਚ (ਵਿ. ਪ੍ਰ.)-ਕਣਕ ਦੀ ਖ਼ਰੀਦ ਲਈ ਜ਼ਿਲ੍ਹੇ ਵਿਚ 42 ਸਥਾਈ ਤੇ ਲਗਭਗ 20 ਆਰਜ਼ੀ ਮੰਡੀਆਂ ਵਿਚ ਕਣਕ ਦੀ ਖ਼ਰੀਦ ਕੀਤੀ ਜਾਵੇਗੀ | ਇਹ ਜਾਣਕਾਰੀ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹੇ ਵਿਚ ਕਣਕ ਦੀ ਆਮਦ ਤੇ ਖ਼ਰੀਦ ਸਬੰਧੀ ਕੀਤੀਆਂ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਪ੍ਰੀਖਿਆ ਮੁਫ਼ਤ ਕੋਚਿੰਗ ਪ੍ਰੋਗਰਾਮ ਦਾ ਆਯੋਜਨ

ਫਗਵਾੜਾ, 24 ਮਾਰਚ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਫਗਵਾੜਾ ਵਿਖੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਦਾ ਆਯੋਜਨ ਕੀਤਾ ਗਿਆ | ਰਾਜ ਸਰਕਾਰ ਵਲੋਂ ਯੋਗ ਅਧਿਆਪਕਾਂ ਦੀ ਚੋਣ ਕਰਨ ਲਈ ਇਹ ਟੈੱਸਟ ਲਿਆ ਜਾਂਦਾ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਦਾ ਵਫ਼ਦ ਡੀ.ਸੀ. ਨੂੰ ਮਿਲਿਆ- ਲਟਕਦੀਆਂ ਮੰਗਾਂ ਮੰਨਣ 'ਤੇ ਦਿੱਤਾ ਜ਼ੋਰ

ਕਪੂਰਥਲਾ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਬ) ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਮਿਲਿਆ | ਵਫ਼ਦ ਨੇ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਨਰੋਏ ਸਮਾਜ ਦੀ ਸਿਰਜਣਾ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਇਕਜੁੱਟਤਾ ਨਾਲ ਮੋਹਰੀ ਰੋਲ ਅਦਾ ਕਰਨ-ਲਖਵੀਰ ਸਿੰਘ ਖ਼ਾਲਸਾ

ਕਪੂਰਥਲਾ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਨਰੋਏ ਸਮਾਜ ਦੀ ਸਿਰਜਣਾ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਇੱਕਜੁੱਟਤਾ ਨਾਲ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ਵ ਰਾਮਦਾਸੀਆ ਸਿੱਖ ਵੈੱਲਫੇਅਰ ਕੌਂਸਲ ਦੇ ਕੌਮੀ ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 24 ਮਾਰਚ (ਨਰੇਸ਼ ਹੈਪੀ, ਥਿੰਦ)-ਸਥਾਨਕ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਇਕ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰੀਖਿਆ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸੁਲਤਾਨਪੁਰ ਲੋਧੀ, 24 ਮਾਰਚ (ਥਿੰਦ, ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਕਾਮ. ਸਮੈਸਟਰ ਪਹਿਲਾ ਤੇ ਐਮ.ਕਾਮ. ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ਵਿਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਰਜਕਾਰੀ ...

ਪੂਰੀ ਖ਼ਬਰ »

8ਵਾਂ ਸੰਤ ਸੰਮੇਲਨ ਮੁਲਤਵੀ

ਫਗਵਾੜਾ, 24 ਮਾਰਚ (ਕਿੰਨੜਾ)-ਰਵਿਦਾਸੀਆ ਧਰਮ ਪ੍ਰਚਾਰ ਕਮੇਟੀ (ਰਜਿ:) ਬਲਾਕ ਫਗਵਾੜਾ ਵਲੋਂ 1 ਅਪ੍ਰੈਲ ਦਿਨ ਸ਼ਨੀਵਾਰ ਨੂੰ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਏ ਜਾਣ ਵਾਲੇ 8ਵੇਂ ਮਹਾਨ ਸੰਤ ਸੰਮੇਲਨ ਨੂੰ ਕੁੱਝ ਕਾਰਨਾਂ ਕਰਕੇ ਮੁਲਤਵੀ ਕਰ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜ ਵਲੋਂ ਫਗਵਾੜਾ ਅਦਾਲਤ ਦੇ ਕੰਮ ਦਾ ਨਿਰੀਖਣ

ਫਗਵਾੜਾ, 24 ਮਾਰਚ (ਹਰਜੋਤ ਸਿੰਘ ਚਾਨਾ)-ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜ ਰਾਜਬੀਰ ਸਿੰਘ ਸ਼ੇਰਾਵਤ ਨੇ ਅੱਜ ਇੱਥੋਂ ਦੇ ਅਦਾਲਤੀ ਕੰਮਾਂ ਦਾ ਨਿਰੀਖਣ ਕੀਤਾ ਤੇ ਨਵੇਂ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਸਥਾਨਕ ਜੱਜਾਂ ਤੇ ਵਕੀਲਾਂ ਨੇ ਉਨ੍ਹਾਂ ਦਾ ਪੁੱਜਣ 'ਤੇ ਸਵਾਗਤ ...

ਪੂਰੀ ਖ਼ਬਰ »

ਬਿੱਕਰ ਐਸੀ ਕੰਮੇਆਣਾ ਦੀ ਪੁਸਤਕ 'ਤੇ ਵਿਚਾਰ ਚਰਚਾ ਭਲਕੇ

ਜਲੰਧਰ, 24 ਮਾਰਚ (ਜਸਪਾਲ ਸਿੰਘ)- ਉੱਘੇ ਲੇਖਕ ਤੇ ਸਾਹਿਤਕਾਰ ਬਿੱਕਰ ਐਸੀ ਕੰਮੇਆਣਾ ਦੀ ਪੁਸਤਕ 'ਮੇਰੀ ਕਲਮ-ਮੇਰੀ ਸੋਚ' 'ਤੇ ਪੰਜਾਬੀ ਸਾਹਿਤ ਸਭਾ ਜਲੰਧਰ ਛਾਉਣੀ ਵਲੋਂ ਗੋਸ਼ਟੀ 26 ਮਾਰਚ ਦਿਨ ਐਤਵਾਰ ਨੂੰ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕਰਵਾਈ ਜਾ ਰਹੀ ਹੈ | ਸਭਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 24 ਮਾਰਚ (ਨਰੇਸ਼ ਹੈਪੀ, ਥਿੰਦ)-ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਝੱਲ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ...

ਪੂਰੀ ਖ਼ਬਰ »

ਅਨੰਦ ਕਾਲਜ 'ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕਪੂਰਥਲਾ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਕੂਲ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਦਿੱਤਾ ਐਸ.ਡੀ.ਐਮ. ਭੁਲੱਥ ਨੂੰ ਮੰਗ ਪੱਤਰ

ਭੁਲੱਥ, 24 ਮਾਰਚ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਐਸ.ਡੀ.ਐਮ. ਭੁਲੱਥ ਨੰੂ ਭਾਈ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਗਿ੍ਫ਼ਤਾਰ ਕੀਤੇ ਗਏ ਸਾਥੀਆਂ ਦੇ ਸਬੰਧ ਵਿਚ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ਪੱਤਰ ਵਿਚ ਉਨ੍ਹਾਂ ...

ਪੂਰੀ ਖ਼ਬਰ »

ਡਾਇਲਸਿਸ ਸੈਂਟਰ ਭੁਲੱਥ ਨੂੰ 1,25,000 ਰੁਪਏ ਦੀ ਸਹਾਇਤਾ ਰਾਸ਼ੀ ਭੇਟ

ਭੁਲੱਥ, 24 ਮਾਰਚ (ਮੇਹਰ ਚੰਦ ਸਿੱਧੂ)-ਸਿਵਲ ਹਸਪਤਾਲ ਵਿਚ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਰੀ ਡਾਇਲੈਸਿਸ ਸੈਂਟਰ ਨੂੰ ਪੰਜਾਬ ਭਲਾਈ ਸੱਥ ਦੇ ਸਰਪੰਚ ਰਜਿੰਦਰ ਕੁਮਾਰ ਤੇ ਉਨ੍ਹਾਂ ਦੇ ਨਾਲ ਬਲਬੀਰ ਸਿੰਘ ਢਿਲੋਂ ਨਵਾਂ ਸ਼ਹਿਰ ਤੋਂ ਸਪੈਸ਼ਲ ਭੁਲੱਥ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਆਮ ਇਜਲਾਸ ਕਰਵਾਇਆ

ਫਗਵਾੜਾ, 24 ਮਾਰਚ (ਅਸ਼ੋਕ ਕੁਮਾਰ ਵਾਲੀਆ)-ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਫਗਵਾੜਾ ਵਲੋਂ ਪ੍ਰਧਾਨ ਨਰਿੰਦਰ ਸਿੰਘ ਪ੍ਰੇਮਪੁਰ ਦੀ ਅਗਵਾਈ ਹੇਠ ਆਮ ਇਜਲਾਸ ਕਰਵਾਇਆ ਗਿਆ | ਇਸ ਮੌਕੇ ਬੈਂਕ ਮੈਨੇਜਰ ਗੁਰਦੇਵ ਸਿੰਘ ਨੇ ਬੈਂਕ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਟੋਲ ਪਲਾਜ਼ਾ ਢਿਲਵਾਂ ਵਿਖੇ ਨਵੀਆਂ ਟੋਲ ਦਰਾਂ 31 ਮਾਰਚ ਨੂੰ ਰਾਤ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ-ਟੋਲ ਮੈਨੇਜਰ ਆਤਿਸ਼ ਸਿੰਘ

ਢਿਲਵਾਂ, 24 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੋਲ ਪਲਾਜ਼ਾ ਢਿਲਵਾਂ ਦੀਆਂ ਦਰਾਂ ਵਿਚ 31 ਮਾਰਚ ਨੂੰ ਰਾਤ 12 ਵਜੇ ਤੋਂ ਬਾਅਦ ਵਾਧਾ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੋਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX