ਤਾਜਾ ਖ਼ਬਰਾਂ


ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  1 minute ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  10 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  16 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  22 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  32 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  48 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਹੁਸ਼ਿਆਰਪੁਰ / ਮੁਕੇਰੀਆਂ

ਬੇਮੌਸਮੇ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ-ਕਣਕ ਤੇ ਆਲੂਆਂ ਸਮੇਤ ਮੌਸਮੀ ਸਬਜ਼ੀਆਂ ਨੁਕਸਾਨੀਆਂ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਬੀਤੇ ਕੱਲ੍ਹ ਸ਼ਾਮ ਸਮੇਂ ਤੋਂ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ 'ਚ ਪਏ ਲਗਾਤਾਰ ਬੇਮੌਸਮੇ ਭਾਰੀ ਮੀਂਹ ਨਾਲ ਜਿੱਥੇ ਨਮੀ ਵੱਧਣ ਦੇ ਚੱਲਦਿਆਂ ਮੌਸਮ ਖੁਸ਼ਗਵਾਰ ਹੋ ਗਿਆ, ਉੱਥੇ ਮੀਂਹ ਨਾਲ ਚੱਲੀ ਤੇਜ਼ ਹਨੇਰੀ ਕਾਰਨ ਪੱਕ ਕੇ ਤਿਆਰ ਹੋਣ ਕਿਨਾਰੇ ਖੜ੍ਹੀ ਕਣਕ ਤੇ ਆਲੂਆਂ ਦੀ ਫ਼ਸਲ ਸਮੇਤ ਹੋਰ ਮੌਸਮੀ ਸਬਜ਼ੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਿਸ ਕਾਰਨ ਇਸ ਮੀਂਹ ਨੇ ਕਿਸਾਨਾਂ ਦੇ ਸਾਹ ਪੂਰੀ ਤਰ੍ਹਾਂ ਸੂਤ ਕੇ ਰੱਖ ਦਿੱਤੇ | ਇਸ ਮੌਕੇ ਇਲਾਕੇ ਦੇ ਕਿਸਾਨਾਂ ਹਰਬੰਸ ਸਿੰਘ ਸੰਘਾ, ਗੁਰਦੀਪ ਸਿੰਘ ਖੁਣ ਖੁਣ, ਗੁਰਮੀਤ ਸਿੰਘ ਬਾਗਪੁਰ, ਪਰਮਿੰਦਰ ਸਿੰਘ ਪੰਨੂੰ ਆਦਿ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਪਏ ਹਨ ਤੇ ਹੁਣ ਪਏ ਇਸ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ, ਕਿਉਂਕਿ ਇਸ ਮੀਂਹ ਨਾਲ ਚੱਲੀ ਤੇਜ਼ ਹਨੇਰੀ ਕਾਰਨ ਪੱਕ ਕੇ ਤਿਆਰ ਹੋ ਚੁੱਕੀ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੇ ਭਾਅ ਦੀਆਂ ਖਾਦਾਂ/ਕੀਟਨਾਸ਼ਕ ਦਵਾਈਆਂ ਤੇ ਹੋਰ ਖ਼ਰਚਿਆਂ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋਏ ਪਏ ਹਨ ਅਤੇ ਹੁਣ ਬੇਮੌਸਮੇ ਪਏ ਇਸ ਮੀਂਹ ਨੇ ਕਿਸਾਨਾਂ ਦੀਆਂ ਦਿੱਕਤਾਂ ਵਧਾ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ 'ਚ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ ਤਾਂ ਕਿਸਾਨਾਂ ਵਲੋਂ ਸੰਘਰਸ਼ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ | ਇਸ ਦੇ ਨਾਲ ਹੀ ਇਸ ਮੀਂਹ ਕਾਰਨ ਹੁਸ਼ਿਆਰਪੁਰ ਸ਼ਹਿਰ ਦੇ ਅਨੇਕਾਂ ਨੀਵੇਂ ਮੁਹੱਲਿਆਂ 'ਚ ਪਾਣੀ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |

ਪਰਮਿੰਦਰ ਸਿੰਘ ਖ਼ਾਲਸਾ ਨੇ ਜ਼ਮਾਨਤ ਦੇ ਕੇ ਭਾਈ ਦਵਿੰਦਰ ਸਿੰਘ ਨੂੰ ਰਿਹਾਅ ਕਰਵਾਇਆ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਅੱਜ ਭਾਈ ਦਵਿੰਦਰ ਸਿੰਘ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਸੈਂਟਰਲ ਜੇਲ੍ਹ ਵਿਚੋਂ ਭਾਈ ਦਵਿੰਦਰ ਸਿੰਘ ਸਤਿਕਾਰ ਕਮੇਟੀ ਪੰਜਾਬ ਤੇ ਪਰਮਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਰਿਹਾਅ ਕਰਵਾਇਆ ਗਿਆ | ਇਸ ਸਬੰਧੀ ਭਾਈ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਤੇ ਹਨੇਰੀ ਕਰਕੇ ਕਣਕ ਦੀ ਫ਼ਸਲ ਡਿਗੀ

ਚੌਲਾਂਗ, 25 ਮਾਰਚ (ਸੁਖਦੇਵ ਸਿੰਘ)- ਚੌਲਾਂਗ ਖੇਤਰ ਵਿਚ ਬੇ-ਮੌਸਮੀ ਬਰਸਾਤ ਤੇ ਹਨੇਰੀ ਕਰਕੇ ਕਣਕ ਦੀ ਫ਼ਸਲ ਧਰਤੀ 'ਤੇ ਡਿੱਗੀ ਗਈ | ਇਸ ਸਬੰਧੀ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਇਸ ਵਕਤ ਪੈ ਰਹੀ ਬੇਮੌਸਮੀ ਬਰਸਾਤ ਨੇ ਕਣਕ ਦੀ ਫ਼ਸਲ ਦਾ ਬਹੁਤ ਜਿਆਦਾ ਨੁਕਸਾਨ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦਾ ਇਜਲਾਸ, ਬਲਵੀਰ ਸਿੰਘ ਬੈਂਸ ਪ੍ਰਧਾਨ ਚੁਣੇ ਗਏ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)- ਇਥੇ ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਸਬ-ਡਵੀਜ਼ਨ ਗੜ੍ਹਸ਼ੰਕਰ ਦਾ ਚੋਣ ਅਜਲਾਸ ਬਲਵੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਵਿਚ ਗੁਰਪ੍ਰੀਤ ਸਿਘ ਮਕੀਮਪੁਰ ਅਤੇ ਰਾਜ ਕੁਮਾਰ ਨਿਗਰਾਨ ਵਜੋਂ ਪਹੁੰਚੇ | ਇਸ ਮੌਕੇ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਐਡ. ਧਾਮੀ ਸਰੋਵਰ ਦੀ ਨਵੀਂ ਉਸਾਰੀ ਦੀ ਆਰੰਭਤਾ ਅੱਜ ਕਰਨਗੇ

ਦਸੂਹਾ, 25 ਮਾਰਚ (ਭੁੱਲਰ) - ਕਾਰ ਸੇਵਾ ਭੂਰੀ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕਾਰ ਸੇਵਾ ਦੀ ਸ਼ੁਰੂਆਤ 26 ਮਾਰਚ ਨੂੰ ਕੀਤੀ ਜਾਵੇਗੀ | ਇਸ ਮੌਕੇ ਸਰੋਵਰ ਦੀ ਨਵੀਂ ...

ਪੂਰੀ ਖ਼ਬਰ »

ਸੈਰ ਕਰ ਰਹੀਆਂ ਔਰਤਾਂ ਨਾਲ ਲੁੱਟ-ਖੋਹ

ਖੁੱਡਾ, 25 ਮਾਰਚ (ਸਰਬਜੀਤ ਸਿੰਘ)- ਖੁੱਡਾ ਨਜ਼ਦੀਕ ਪਿੰਡ ਗੰਭੋਵਾਲ ਵਿਖੇ ਸੈਰ ਕਰ ਰਹੀਆਂ ਔਰਤਾਂ ਨੂੰ ਚੋਰਾਂ ਵਲੋਂ ਪਿਸਤੌਲ ਦਿਖਾ ਕੇ ਸੋਨੇ ਦੇ ਗਹਿਣੇ ਲੁੱਟ ਲਏ ਤੇ ਫ਼ਰਾਰ ਹੋ ਗਏ | ਲੁੱਟ ਦਾ ਸ਼ਿਕਾਰ ਹੋਈਆਂ ਔਰਤਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਛੇ ਸੱਤ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਦੇ ਦਫ਼ਤਰ ਸਕੱਤਰ ਗਗਨ ਬਤਰਾ ਵਲੋਂ ਅਹੁਦੇ ਤੋਂ ਅਸਤੀਫ਼ਾ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਭਾਜਪਾ ਦੇ ਦਫ਼ਤਰ ਸਕੱਤਰ ਗਗਨ ਬੱਤਰਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਆਪਣੇ ਨਿੱਜੀ ਕਾਰਨਾਂ ਦੇ ਚੱਲਦਿਆਂ ਉਹ ਪਾਰਟੀ ਵਲੋਂ ਸੌਂਪੀ ਹੋਈ ਜ਼ਿੰਮੇਵਾਰੀ ਨੂੰ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਵਲੋਂ ਬੇਕਰੀ ਦੀ ਦੁਕਾਨ ਤੋਂ ਕੀਤੀ ਲੁੱਟ-ਖੋਹ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਜ਼ਿਲ੍ਹੇ 'ਚ ਵੱਧ ਰਹੀਆਂ ਲੁੱਟਾਂ ਖੋਹਾਂ ਦੀ ਵਾਰਦਾਤਾਂ ਕਾਰਨ ਲੋਕ ਸਹਿਮ ਦੇ ਮਾਹੌਲ 'ਚ ਹਨ ਤੇ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਲੁੱਟ ਖੋਹ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਦਿਨ ਪ੍ਰਤੀ ਦਿਨ ਇਜ਼ਾਫਾ ਹੋ ...

ਪੂਰੀ ਖ਼ਬਰ »

11 ਲੱਖ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ 11 ਲੱਖ ਦੀ ਠੱਗੀ ਮਾਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ |ਮੁਕੇਰੀਆਂ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸਤੀਸ਼ ਕੁਮਾਰ ਪੁੱਤਰ ਧਨੀ ਰਾਮ ਵਾਸੀ ਭੰਗਾਲਾ ਨੇ ਦੱਸਿਆ ਕਿ ਰਾਜ ਕੁਮਾਰ ਪੁੱਤਰ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

ਭੰਗਾਲਾ, ਮਾਰਚ 25 (ਬਲਵਿੰਦਰਜੀਤ ਸਿੰਘ ਸੈਣੀ)- ਬੀਤੀ ਰਾਤ ਤੋਂ ਇਲਾਕੇ ਅੰਦਰ ਹੋਈ ਬੇ-ਮੌਸਮੀ ਬਾਰਸ਼ ਕਾਰਨ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਖੇਤਾਂ ਵਿਚ ਖੜੀਆਂ ਫ਼ਸਲਾਂ ਕਣਕ, ਆਲੂ, ਬਰਸੀਨ, ਗੰਨਾ ਅਤੇ ਹੋਰ ਫ਼ਸਲਾਂ 'ਚ ਮੀਂਹ ਦਾ ਪਾਣੀ ਖੇਤਾਂ ਵਿਚ ...

ਪੂਰੀ ਖ਼ਬਰ »

ਜਾਅਲੀ ਸਿਪਾਹੀ ਦੱਸਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਜਾਅਲੀ ਸਿਪਾਹੀ ਦੱਸਣ ਵਾਲੇ ਇੱਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਮੁਕੇਰੀਆਂ ਬੱਸ ਸਟੈਂਡ ਵਿਖੇ ਮੌਜੂਦ ਸਨ | ਇਸ ਮੌਕੇ ...

ਪੂਰੀ ਖ਼ਬਰ »

ਖੰਨਾ ਵਲੋਂ ਦਸੂਹਾ ਪਹੁੰਚ ਕੇ ਆਉਣ ਵਾਲੀਆਂ ਚੋਣਾਂ ਸੰਬੰਧੀ ਰਵੀ ਨਾਲ ਵਿਚਾਰ ਵਟਾਂਦਰੇ

ਦਸੂਹਾ, 25 ਮਾਰਚ (ਕੌਸ਼ਲ)- ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਆਪਣੀ ਕਮਰ ਕੱਸ ਲਈ ਗਈ ਹੈ, ਭਾਰਤੀ ਜਨਤਾ ਪਾਰਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਵੱਲੋਂ ਦਸੂਹਾ ਵਿਖੇ ਪਹੁੰਚ ਕੇ ...

ਪੂਰੀ ਖ਼ਬਰ »

ਖੁਸ਼ਵੰਤ ਸਿੰਘ ਚੀਮਾ ਨੂੰ ਮੁੱਖ ਮੰਤਰੀ ਪੁਰਸਕਾਰ ਮਿਲਿਆ

ਦਸੂਹਾ, 25 ਮਾਰਚ (ਕੌਸ਼ਲ)- ਹਲਕਾ ਦਸੂਹਾ ਦਾ ਅੱਜ ਉਸ ਵੇਲੇ ਪੰਜਾਬ ਦੇ ਨਕਸ਼ੇ ਤੇ ਚਮਕਿਆ ਜਦੋਂ ਇੱਕ ਨਿਵੇਕਲੀ ਪ੍ਰਾਪਤੀ ਕਰਦਿਆਂ ਕਿਸਾਨ ਆਗੂ ਖੁਸ਼ਵੰਤ ਸਿੰਘ ਚੀਮਾ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਵੱਲੋਂ ਮੁੱਖ ਮੰਤਰੀ ਪੁਰਸਕਾਰ ...

ਪੂਰੀ ਖ਼ਬਰ »

ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਪੁਲਿਸ ਵਿਚ ਭਰਤੀ ਕਰਵਾਉਣ ਦਾ ਝੂਠਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਇਸ ਸਬੰਧੀ ਅਮਿਤ ਕੁਮਾਰ ਪੁੱਤਰ ûੜੂ ਰਾਮ ਵਾਸੀ ਪਿੰਡ ਸੰਗੋ ਕਤਰਾਲਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਹਨੇਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ - ਲੱਖੀ ਗਿਲਜੀਆਂ

ਟਾਂਡਾ ਉੜਮੁੜ, 25 ਮਾਰਚ (ਭਗਵਾਨ ਸਿੰਘ ਸੈਣੀ)- ਪੰਜਾਬ ਵਿਚ ਕਣਕ ਦੀ ਫ਼ਸਲ ਜੋ ਤਿਆਰ ਹੋ ਚੁੱਕੀ ਹੈ ਪਰ ਪਿਛਲੇ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਕਾਰਨ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਕਰਕੇ ਖ਼ਰਾਬ ਹੋ ਚੁੱਕੀ ਹੈ | ਜਿਸ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਬਾਬਾ ਨੰਦ ਲਾਲ ਸਰਵਹਿੱਤਕਾਰੀ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ

ਨੰਗਲ ਬਿਹਾਲਾਂ, 25 ਮਾਰਚ (ਵਿਨੋਦ ਮਹਾਜਨ)- ਨਜ਼ਦੀਕੀ ਪਿੰਡ ਸਹੌੜਾ ਡਡਿਆਲ ਵਿਖੇ ਸਥਿਤ ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਸਲਾਨਾ ਨਤੀਜਾ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਐਲਾਨਿਆ ਗਿਆ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਸੰਤ ਮੰਗਲ ਦਾਸ ਦੀ ਯਾਦ 'ਚ ਸਮਾਗਮ 27 ਨੂੰ

ਕੋਟਫ਼ਤੂਹੀ, 25 ਮਾਰਚ (ਅਟਵਾਲ)-ਪਿੰਡ ਈਸਪੁਰ ਦੇ ਡੇਰਾ ਸੱਚਖੰਡ ਦੁੱਧਾਧਾਰੀ ਵਿਖੇ ਸੰਤ ਬਾਬਾ ਮੰਗਲ ਦਾਸ ਦੀ ਦੂਸਰੀ ਬਰਸੀ ਸੰਤ ਬੀਬੀ ਪ੍ਰਕਾਸ਼ ਕੌਰ ਤੇ ਮੁੱਖ ਸੇਵਾਦਾਰ ਸੰਤ ਹਰਵਿੰਦਰ ਦਾਸ ਦੀ ਸਰਪ੍ਰਸਤੀ ਹੇਠ 27 ਮਾਰਚ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

18 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਕੋਟਫ਼ਤੂਹੀ, 25 ਮਾਰਚ (ਅਵਤਾਰ ਸਿੰਘ ਅਟਵਾਲ)-ਐੱਸ.ਆਈ. ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫ਼ਤੂਹੀ ਸਾਥੀ ਕਰਮਚਾਰੀਆਂ ਨਾਲ ਗਸ਼ਤ ਬਾ-ਚੈਕਿੰਗ ਦੌਰਾਨ ਪਿੰਡ ਰੀਹਲਾ ਗੇਟ ਲਾਗੇ ਬਿੰਜੋ ਪੁਲ ਚੁਰਸਤਾ ਤੇ ਸਨ ਤਾਂ ਗੁਲਸ਼ਨ ਕੁਮਾਰ ਉਰਫ਼ ਗੁੱਛੀ ਪੁੱਤਰ ...

ਪੂਰੀ ਖ਼ਬਰ »

ਪਿੰਡ ਬੋਦਲ ਵਿਖੇ ਬਾਬਾ ਭੂਰੇ ਵਾਲੇ ਨੂੰ ਸਮਰਪਿਤ ਸਾਲਾਨਾ ਸਮਾਗਮ

ਦਸੂਹਾ, 25 ਮਾਰਚ (ਭੁੱਲਰ)-ਪਿੰਡ ਬੋਦਲ ਵਿਖੇ ਬਾਬਾ ਭੂਰੇ ਵਾਲੇ ਤੇ ਬਾਬਾ ਰੱਛਿਆ ਧਾਰੀ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਰਾਗੀ ਭਾਈ ਮੰਗਲ ਸਿੰਘ ਤੇ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸੰਬੰਧੀ ਪੋਸਟਰ ਜਾਰੀ

ਚੱਬੇਵਾਲ, 25 ਮਾਰਚ (ਪਰਮਜੀਤ ਨੌਰੰਗਾਬਾਦੀ)- ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਦਿ ਧਰਮ ਮਿਸ਼ਨ ਭਾਰਤ ਨੇ ਸੰਤ ਕ੍ਰਿਪਾਲ ਦਾਸ ਗਨੇਸ਼ਪੁਰ ਭਾਰਟਾ ਨਾਲ ਸ਼ੋਭਾ ਯਾਤਰਾ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ 31 ਮਾਰਚ ਨੂੰ ਸ੍ਰੀ ਗੁਰੂ ਰਵਿਦਾਸ ਪਬਲਿਕ ਸਕੂਲ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਹਨੇਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ - ਲੱਖੀ ਗਿਲਜੀਆਂ

ਟਾਂਡਾ ਉੜਮੁੜ, 25 ਮਾਰਚ (ਭਗਵਾਨ ਸਿੰਘ ਸੈਣੀ)- ਪੰਜਾਬ ਵਿਚ ਕਣਕ ਦੀ ਫ਼ਸਲ ਜੋ ਤਿਆਰ ਹੋ ਚੁੱਕੀ ਹੈ ਪਰ ਪਿਛਲੇ ਦਿਨਾਂ ਤੋਂ ਮੌਸਮ ਦੀ ਖ਼ਰਾਬੀ ਕਾਰਨ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਕਰਕੇ ਖ਼ਰਾਬ ਹੋ ਚੁੱਕੀ ਹੈ | ਜਿਸ ਕਾਰਨ ਕਿਸਾਨਾਂ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ

ਭੰਗਾਲਾ, 25 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਬੀਤੀ ਰਾਤ ਭੰਗਾਲਾ ਵਿਖੇ ਮੋਡਰਨ ਟੈਲੀਕਾਮ ਭੰਗਾਲਾ 'ਤੇ ਚੋਰੀ ਹੋਈ | ਇਸ ਮੌਕੇ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਸੁਰਿੰਦਰ ਸਿੰਘ ਕਾਲਾ ਪਿੰਡ ਹਯਾਤਪੁਰ ਨੇ ਦੱਸਿਆ ਕਿ ਚੋਰ ਨੇ ਉਨ੍ਹਾਂ ਦੀ ਦੁਕਾਨ ਵਿਚੋਂ ਮੋਬਾਈਲ ...

ਪੂਰੀ ਖ਼ਬਰ »

ਖੁਸ਼ਵੰਤ ਸਿੰਘ ਚੀਮਾ ਨੂੰ ਮੁੱਖ ਮੰਤਰੀ ਪੁਰਸਕਾਰ ਮਿਲਿਆ

ਦਸੂਹਾ, 25 ਮਾਰਚ (ਕੌਸ਼ਲ)- ਹਲਕਾ ਦਸੂਹਾ ਦਾ ਅੱਜ ਉਸ ਵੇਲੇ ਪੰਜਾਬ ਦੇ ਨਕਸ਼ੇ ਤੇ ਚਮਕਿਆ ਜਦੋਂ ਇੱਕ ਨਿਵੇਕਲੀ ਪ੍ਰਾਪਤੀ ਕਰਦਿਆਂ ਕਿਸਾਨ ਆਗੂ ਖੁਸ਼ਵੰਤ ਸਿੰਘ ਚੀਮਾ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸ ਯੂਨੀਵਰਸਿਟੀ ਵੱਲੋਂ ਮੁੱਖ ਮੰਤਰੀ ਪੁਰਸਕਾਰ ...

ਪੂਰੀ ਖ਼ਬਰ »

ਚੋਰੀ ਦੇ ਤਿੰਨ ਮਾਮਲਿਆਂ 'ਚ 6 ਨਾਮਜ਼ਦ, 4 ਕਾਬੂ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਚੋਰੀ ਦੀਆਂ ਘਟਨਾਵਾਂ ਦੇ ਤਿੰਨ ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨਾਮਜ਼ਦ ਕੀਤਾ ਹੈ ਤੇ ਚਾਰ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਡੀ.ਸੀ. ਰੋਡ ਵਾਸੀ ਹਰਜਿੰਦਰ ...

ਪੂਰੀ ਖ਼ਬਰ »

ਪਿੰਡ ਭੂਲਪੁਰ ਵਿਖੇ ਸੰਤ ਬਾਬਾ ਰਘਬੀਰ ਸਿੰਘ ਦੀ 53ਵੀਂ ਬਰਸੀ ਮਨਾਈ

ਮਿਆਣੀ, 25 ਮਾਰਚ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਭੂਲਪੁਰ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਰਘਬੀਰ ਸਿੰਘ ਦੀ 53ਵੀਂ ਬਰਸੀ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ | 3 ਮਾਰਚ ਤੋਂ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਾਟਕੀ ਢੰਗ ਨਾਲ ਸਕੂਲ ਪਿ੍ੰਸੀਪਲ ਨਾਲ ਮਾਰੀ ਠੱਗੀ

ਚੱਬੇਵਾਲ, 25 ਮਾਰਚ (ਪਰਮਜੀਤ ਨੌਰੰਗਾਬਾਦੀ)-ਅੱਜ-ਕੱਲ੍ਹ ਠੱਗਾਂ ਵਲੋਂ ਫ਼ਿਲਮੀ ਅੰਦਾਜ਼ 'ਚ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਅਜਿਹੀ ਘਟਨਾ ਅੱਡਾ ਚੱਬੇਵਾਲ ਵਿਚ ਇਕ ਨਿੱਜੀ ਸਕੂਲ ਵਿਚ ਦੇਖਣ ਨੂੰ ਮਿਲੀ, ਜਿੱਥੇ ਇਕ ਠੱਗ ਵਲੋਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਡਾ. ਰਵਜੋਤ ਵਲੋਂ ਢੋਲਵਾਹਾ ਦੀ ਪੰਚਾਇਤ ਨੂੰ 12 ਲੱਖ ਦੀ ਗ੍ਰਾਂਟ ਦਾ ਚੈੱਕ ਭੇਟ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)- ਕੰਢੀ ਖੇਤਰ ਦੇ ਪਿੰਡ ਢੋਲਵਾਹਾ ਵਿਖੇ ਸਥਿਤ ਸ਼ਨੀ ਦੇਵ ਮੰਦਰ 'ਚ ਹਲਕਾ ਵਿਧਾਇਕ ਡਾ. ਰਵਜੋਤ ਸਿੰਘ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਇਸ ਦੌਰਾਨ ਪਿੰਡ ਦੀ ਪੰਚਾਇਤ ਨੂੰ 12 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ ਜਿਸ ...

ਪੂਰੀ ਖ਼ਬਰ »

ਸਾਜਿਸ਼ ਤਹਿਤ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੀ - ਅਮਰਪ੍ਰੀਤ ਲਾਲੀ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ) - ਕੁਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ 'ਤੇ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੱਜ ਕੇ ਨਿਖੇਧੀ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਇੱਕ ਰੋਜ਼ਾ ਕੈਰੀਅਰ ਗਾਈਡੈਂਸ ਵਰਕਸ਼ਾਪ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ (ਭਾਰਤ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ) ਦੇ ਸਹਿਯੋਗ ਨਾਲ ਤੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਹਿੰਦੀ ਵਿਭਾਗ ਤੇ ਪਲੇਸਮੈਂਟ ਸੈੱਲ ਵਲੋਂ ਪਿ੍ੰਸੀਪਲ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਕਾਲੂਵਾਹਿਰ ਸਕੂਲ ਲਈ 2.13 ਲੱਖ ਭੇਟ

ਬੁੱਲ੍ਹੋਵਾਲ, 25 ਮਾਰਚ (ਲੁਗਾਣਾ)-ਸਿੱਖਿਆ ਬਲਾਕ ਬੁੱਲ੍ਹੋਵਾਲ ਦੀ ਸਟੇਟ ਐਵਾਰਡੀ ਅਧਿਆਪਕਾ ਪਰਮਜੀਤ ਕੌਰ ਸੂਚ ਦੀ ਪ੍ਰੇਰਨਾ ਸਦਕਾ ਪ੍ਰਵਾਸੀ ਭਾਰਤੀ ਵੀਰਾਂ ਵਲੋਂ ਸਕੂਲ ਨੂੰ 2 ਲੱਖ 13 ਹਜ਼ਾਰ ਰਪਏ ਦਿੱਤੇ ਗਏ | ਇਹ ਰਾਸ਼ੀ ਐਨ.ਆਰ.ਆਈ. ਮਨਜੀਤ ਸਿੰਘ ਕੈਨੇਡਾ, ...

ਪੂਰੀ ਖ਼ਬਰ »

ਪੀ. ਡੀ. ਬੇਦੀ ਸਕੂਲ 'ਚ ਇਨਾਮ ਵੰਡ ਸਮਾਗਮ ਕਰਵਾਇਆ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)- ਸਥਾਨਕ ਪੀ.ਡੀ.ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਇਸ ਮੌਕੇ ਐਲਾਨੇ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਵਿਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਾਲਜ ਕੈਂਪਸ ਸਥਿਤ ਹੇਮਰਾਜ ਕਪੂਰ ਆਡੀਟੋਰੀਅਮ 'ਚ ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਡੀ.ਐਲ. ਆਨੰਦ ਦੇ ਮਾਰਗ ਦਰਸ਼ਨ ਤੇ ਕਾਲਜ ...

ਪੂਰੀ ਖ਼ਬਰ »

ਔਰਤ ਦੀ ਹੋਈ ਮੌਤ ਸੰਬੰਧੀ ਚਾਲਕ ਖ਼ਿਲਾਫ਼ ਮਾਮਲਾ ਦਰਜ

ਬੀਣੇਵਾਲ, 25 ਮਾਰਚ (ਬੈਜ ਚੌਧਰੀ)-ਬੀਤੇ ਦਿਨੀਂ ਅੱਡਾ ਝੁੰਗੀਆਂ (ਬੀਣੇਵਾਲ) 'ਚ ਇੱਕ ਟਿੱਪਰ ਦੇ ਅਗਲੇ ਟਾਇਰ ਹੇਠ ਆ ਕੇ ਔਰਤ ਦੀ ਹੋਈ ਮੌਤ ਦੇ ਸਬੰਧ 'ਚ ਗੜ੍ਹਸ਼ੰਕਰ ਪੁਲਿਸ ਨੇ ਟਿੱਪਰ ਚਾਲਕ ਧਰਮਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਕਾਨਪੁਰ ਥਾਣਾ ਬਿਆਸ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਮਾਹਿਲਪੁਰ, 25 ਮਾਰਚ (ਰਜਿੰਦਰ ਸਿੰਘ)- ਮਾਹਿਲਪੁਰ ਦੇ ਵਾਰਡ ਨੰਬਰ-1 'ਚ ਅਣਪਛਾਤੇ ਚੋਰਾਂ ਵਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਮਾਹਿਲਪੁਰ ਦੇ ਵਾਸੀ ਮਨਜਿੰਦਰ ਸਿੰਘ ਪੁੱਤਰ ਹਰੀ ਰਾਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇ.ਐਮ.ਐਸ. ਕਾਲਜ ਦੇ ਬੀ.ਸੀ.ਏ. ਪਹਿਲੇ ਸਮੈਸਟਰ ਦੀ ਵਿਦਿਆਰਥਣ ਬਲਜੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ

ਦਸੂਹਾ, 25 ਮਾਰਚ (ਭੁੱਲਰ)- ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ...

ਪੂਰੀ ਖ਼ਬਰ »

ਹੈਲਥ ਤੇ ਵੈੱਲਨੈੱਸ ਸੈਂਟਰ 'ਚ ਟੀ.ਬੀ. ਸੰਬੰਧੀ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਹੈਲਥ ਤੇ ਵੈਲਨੈਸ ਸੈਂਟਰ ਨਸਰਾਲਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਮ.ਓ. ਡਾ: ਬਲਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ 'ਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਅੰਗਰੇਜ਼ੀ ਵਿਭਾਗ ਵਲੋਂ ਆਈ.ਕਿਊ.ਏ.ਸੀ. ਦੇ ...

ਪੂਰੀ ਖ਼ਬਰ »

ਬਾਡੀ ਬਿਲਡਰ ਬਿੱਕੀ ਸਿੰਘ ਦਾ ਭੰਗਾਲਾ ਵਿਖੇ ਪਹੁੰਚਣ 'ਤੇ ਸਨਮਾਨ

ਭੰਗਾਲਾ, 25 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਬਾਡੀ ਬਿਲਡਰ ਬਿੱਕੀ ਸਿੰਘ ਦਾ ਭੇਲਾ ਸਪੋਰਟਸ ਕੰਪਲੈਕਸ ਭੰਗਾਲਾ ਵਿਖੇ ਪਹੁੰਚਣ 'ਤੇ ਬੈਡਮਿੰਟਨ ਕੋਚ ਹਰਪ੍ਰੀਤ ਸਿੰਘ ਭੇਲਾ, ਵੈਟਰਨਰੀ ਇੰਸਪੈਕਟਰ ਰੁਪਿੰਦਰ ਸਿੰਘ ਸੈਣੀ ਤੇ ਹਾਜ਼ਰ ਖਿਡਾਰੀਆਂ ਵੱਲੋਂ ਸਨਮਾਨ ਕੀਤਾ ...

ਪੂਰੀ ਖ਼ਬਰ »

'ਵਰਸਿਟੀ ਦੇ ਖੇਤਰੀ ਸੈਂਟਰ ਦੇ ਵਿਦਿਆਰਥੀਆਂ ਵਲੋਂ ਨੈਸ਼ਨਲ ਲਾਅ ਫੈਸਟ 'ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਹੁਸ਼ਿਆਰਪੁਰ ਦੇ ਬੀ.ਏ. ਐਲ.ਐਲ.ਬੀ. ਦੇ ਵਿਦਿਆਰਥੀਆਂ ਨੇ ਰਿਆਤ ਕਾਲਜ ਆਫ਼ ਲਾਅ ਰੈਲ ਮਾਜਰਾ 'ਚ ਕਰਵਾਏ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ ਸੰਸਥਾ ਦਾ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਮਾਤਾ ਚਿੰਤਪੁਰਨੀ ਚੈਰੀਟੇਬਲ ਟਰੱਸਟ ਵਲੋਂ ਭੰਡਾਰੇ ਲਈ ਰਸਦ ਤੇ ਸੇਵਾਦਾਰ ਰਵਾਨਾ

ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ) - ਨਵਰਾਤਿਆਂ ਦੇ ਸ਼ੁਭ ਅਵਸਰ 'ਤੇ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਦੇ ਰਸਤੇ 'ਚ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਭੰਡਾਰਾ ਲਗਾਉਣ ਲਈ ਸ੍ਰੀ ਅਮਰਨਾਥ ਮਾਤਾ ਚਿੰਤਪੁਰਨੀ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਨਗਰ ਨਿਗਮ ਦੇ ਅਨੁਮਾਨਿਤ ਬਜਟ 'ਚ ਲੋਕਾਂ 'ਤੇ ਕੋਈ ਵਾਧੂ ਟੈਕਸ ਨਹੀਂ ਲਗਾਇਆ- ਜਿੰਪਾ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ) - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਾਲ 2023-24 ਦੇ ਅਨੁਮਾਨਿਤ ਬਜਟ 'ਚ ਲੋਕਾਂ ਦੀਆਂ ਭਾਵਨਾਵਾਂ ਦਾ ਪੂਰਾ ਖਿਆਲ ਰੱਖਿਆ ਗਿਆ ਹੈ ਜਿਸ 'ਚ ਲੋਕਾਂ 'ਤੇ ਕੋਈ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ 'ਪ੍ਰਣਾਮ ਸ਼ਹੀਦਾਂ ਨੂੰ ' ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਦਸੂਹਾ, 25 ਮਾਰਚ (ਭੁੱਲਰ) - ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਹਿਸਟਰੀ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਪ੍ਰਣਾਮ ਸ਼ਹੀਦਾਂ ਨੂੰ ' ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਪਿ੍ੰਸੀਪਲ ਪ੍ਰੋਫ਼ੈਸਰ ਕਮਲ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਈਲਜ਼ ਦੇ ਕਰਮਚਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ) - ਹੁਸ਼ਿਆਰਪੁਰ ਆਟੋਮੋਬਾਇਲਜ਼ ਦੇ ਕਰਮਚਾਰੀਆਂ ਵਲੋਂ ਐਮ.ਡੀ. ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਐਮ.ਡੀ. ਗੁਰਪ੍ਰੀਤ ...

ਪੂਰੀ ਖ਼ਬਰ »

ਐਸ.ਐਸ.ਪੀ. ਵਲੋਂ ਪ੍ਰਸ਼ੋਤਮ ਲਾਲ ਦਾ ਸਨਮਾਨ

ਚੌਲਾਂਗ, 25 ਮਾਰਚ (ਸੁਖਦੇਵ ਸਿੰਘ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੇ ਸਪੋਰਟਸ ਗਰਾਊਾਡ ਵਿਚ ਮਿਤੀ 11 ਅਤੇ 12 ਮਾਰਚ ਨੂੰ ਹੋਈਆਂ ਪੰਜਵੀਆਂ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਪਿੰਡ ਜੌੜਾ ਦੇ ਪ੍ਰਸ਼ੋਤਮ ਲਾਲ ਜੋੜਾਂ ਨੇ 1500 ਮੀਟਰ ਦੌੜ 'ਚ ...

ਪੂਰੀ ਖ਼ਬਰ »

ਡਾ. ਅੰਬੇਡਕਰ ਮੈਮੋਰੀਅਲ ਕਲੱਬ ਗੁਜਰਾਨਪੁਰ ਬੁੱਢਾਬੜ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ) - ਡਾ. ਅੰਬੇਦਕਰ ਮੈਮੋਰੀਅਲ ਕਲੱਬ ਗੁਜਰਾਨਪੁਰ ਬੁੱਢਾਬੜ ਦੇ ਪ੍ਰਧਾਨ ਸੁਖਦੇਵ ਮਸੀਹ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮੁਕੇਰੀਆਂ ਵਿਖੇ ਮਨਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ...

ਪੂਰੀ ਖ਼ਬਰ »

ਹੈਲਥ ਵੈਲਨੈੱਸ ਸੈਂਟਰ ਮੱਕੋਵਾਲ 'ਚ ਵਿਸ਼ਵ ਟੀ.ਬੀ. ਦਿਵਸ ਮਨਾਇਆ

ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ) - ਸਿਵਲ ਸਰਜਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਮੰਡ ਭੰਡੇਰ ਡਾ: ਐਸ.ਪੀ. ਸਿੰਘ ਦੇ ਮਾਰਗ ਦਰਸ਼ਨ ਹੇਠ ਅਤੇ ਜ਼ਿਲ੍ਹਾ ਤਪਦਿਕ ਅਫ਼ਸਰ ਡਾ: ਸ਼ਕਤੀ ਸ਼ਰਮਾ ਦੀ ਅਗਵਾਈ 'ਚ ਹੈਲਥ ਵੈਲਨੈੱਸ ਸੈਂਟਰ ਮੱਕੋਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX