ਤਾਜਾ ਖ਼ਬਰਾਂ


ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  22 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  37 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  52 minutes ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  57 minutes ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 1 hour ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਤੇਜ਼ ਹਨੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਦੇ ਨੇੜਲੇ ਪਿੰਡਾਂ ਮੁਬਾਰਕਪੁਰ, ਮਹਿੰਦੀਪੁਰ, ਅਲਾਚੌਰ ਤੇ ਹੋਰ ਅਨੇਕਾਂ ਪਿੰਡਾਂ ਵਿਚ ਤੇਜ਼ ਮੀਂਹ ਹਨੇਰੀ ਕਾਰਨ ਕਿਸਾਨਾਂ ਦੀ ਪੱੁਤਾਂ ਵਾਂਗ ਪਾਲੀ ਫ਼ਸਲ ਤਬਾਹ ਹੋ ਗਈ | ਪਿੰਡ ਮੁਬਾਰਕਪੁਰ ਦੇ ਕਿਸਾਨਾਂ ਬੰਕਾ ਸਿੰਘ, ਮਹਿੰਦਰ ਸਿੰਘ, ਲਖਵੀਰ ਸਿੰਘ, ਮਨਜਿੰਦਰ ਸਿੰਘ, ਰਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਸਮੇਂ ਪਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਉਨ੍ਹਾਂ ਦੀ ਫ਼ਸਲ ਧਰਤੀ 'ਤੇ ਵਿਛ ਗਈ ਤੇ ਪਾਣੀ ਖੜ੍ਹ ਗਿਆ ਹੈ, ਕਿਉਂਕਿ ਆਉਂਦੇ ਦਿਨਾਂ ਤੱਕ ਅਸੀਂ ਕਣਕ ਦੀ ਵਾਢੀ ਕਰਨੀ ਸੀ ਪਰ ਅਫ਼ਸੋਸ ਹੁਣ ਅਸੀਂ ਕਣਕ ਵੱਢ ਨਹੀਂ ਸਕਦੇ | ਮੀਂਹ ਕਾਰਨ ਉਨ੍ਹਾਂ ਦੀ ਪੱੁਤਾਂ ਵਾਂਗ ਪਾਲੀ ਫ਼ਸਲ ਖ਼ਰਾਬ ਹੋਣ ਲੱਗੀ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਕਾਫੀ ਪੈਸੇ ਖ਼ਰਚ ਕੇ ਅਸੀਂ ਫ਼ਸਲ ਬੀਜੀ ਸੀ, ਪਰ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਹੈ |
ਮੀਂਹ ਦੀ ਮਾਰ ਨਾਲ ਝੰਬੇ ਕਿਸਾਨਾਂ ਨੇ ਸਰਕਾਰ ਤੋਂ ਮੰਗੀ ਰਾਹਤ
ਬੰਗਾ, (ਕੁਲਦੀਪ ਸਿੰਘ ਪਾਬਲਾ) - ਬੀਤੇ ਦੋ ਰੋਜ਼ ਤੋਂ ਲਗਾਤਾਰ ਪਏ ਜ਼ੋਰਦਾਰ ਮੀਂਹ ਨਾਲ ਕਣਕ ਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਲਾਕੇ ਦੇ ਨੌਰਾ, ਭੌਰਾ, ਮਾਹਿਲ ਗਹਿਲਾਂ, ਥਾਂਦੀਆਂ, ਖਮਾਚੋਂ ਮਜਾਰੀ, ਹੱਪੋਵਾਲ ਆਦਿ ਪਿੰਡਾਂ 'ਚ ਕਣਕ ਦੀਆਂ ਖੜ੍ਹੀਆਂ ਫ਼ਸਲਾਂ ਦੇ ਢਹਿ-ਢੇਰੀ ਹੋ ਜਾਣ ਨਾਲ ਕਿਸਾਨਾਂ 'ਚ ਭਾਰੀ ਨਿਰਾਸ਼ਾ ਦੇਖੀ ਗਈ | ਪਿੰਡ ਨੌਰਾ ਦੇ ਕਿਸਾਨ ਸਤਵਿੰਦਰ ਸਿੰਘ, ਅਵਤਾਰ ਸਿੰਘ, ਸੁਖਜਿੰਦਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਤੇਲ ਅਤੇ ਫ਼ਸਲ ਨੂੰ ਪਾਲਣ ਲਈ ਮਹਿੰਗੇ ਸਾਧਨਾਂ ਨਾਲ ਕਿਸਾਨੀ 'ਤੇ ਅੱਗੇ ਭਾਰੀ ਪਈ ਹੋਈ ਹੈ ਤੇ ਹੁਣ ਮੌਸਮ ਦੀ ਮਾਰ ਨਾਲ ਚਿੰਤਾ 'ਚ ਵਾਧਾ ਹੋ ਗਿਆ ਹੈ | ਉਨ੍ਹਾਂ ਮੀਂਹ ਨਾਲ ਨੁਕਸਾਨੀ ਗਈ ਫ਼ਸਲ ਦੀ ਭਰਪਾਈ ਲਈ ਸਰਕਾਰ ਤੋਂ ਬਣਦੀ ਅਮਦਾਦ ਦੀ ਮੰਗ ਕੀਤੀ ਹੈ | ਪਿੰਡ ਪੱਲੀ ਝਿੱਕੀ ਦੇ ਕਿਸਾਨ ਬਲਕਾਰ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ ਨੰਬਰਦਾਰ, ਸਰਦਾਰਾ ਸਿੰਘ ਤੇ ਸੁਖਦੇਵ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੁਕਸਾਨੀ ਗਈ ਫ਼ਸਲ ਦੀ ਗਰਦਾਵਰੀ ਕਰਵਾ ਕੇ ਮੁਆਵਜ਼ੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿ ਕਿਸਾਨ ਵਰਗ ਨੂੰ ਇਸ ਘਾਟੇ ਤੋਂ ਰਾਹਤ ਮਿਲ ਸਕੇ |
ਬੇਮੌਸਮੀ ਭਾਰੀ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ
ਮਜਾਰੀ/ਸਾਹਿਬਾ, (ਨਿਰਮਲਜੀਤ ਸਿੰਘ ਚਾਹਲ) - ਕਿਸਾਨਾਂ 'ਤੇ ਮੁਸੀਬਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ | ਕਦੇ ਸਰਕਾਰਾਂ ਦੀਆਂ ਗਲਤ ਨੀਤੀਆਂ ਤੇ ਕਦੇ ਕੁਦਰਤੀ ਆਫਤਾਂ ਕਿਸਾਨਾਂ ਦਾ ਪਿੱਛਾ ਨਹੀ ਛੱਡ ਰਹੀਆਂ | ਪਿਛਲੀਆਂ ਕਣਕ ਤੇ ਝੋਨੇ ਦੀਆਂ ਫ਼ਸਲਾਂ ਦੇ ਘਟੇ ਝਾੜ ਨੇ ਕਿਸਾਨ ਨੂੰ ਰੋਲ ਕੇ ਰੱਖ ਦਿੱਤਾ ਸੀ | ਇਸ ਵਾਰ ਕਣਕ ਦੀ ਫਸਲ ਵਧੀਆ ਹੋਣ ਕਰਕੇ ਕਿਸਾਨਾਂ ਨੂੰ ਪਿਛਲੇ ਘਾਟੇ ਪੂਰੇ ਹੋਣ ਦੀ ਆਸ ਬੱਝੀ ਸੀ | ਪਰ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਅ ਗਏ ਹਨ | ਪੱਕਣ ਕਿਨਾਰੇ ਖੜੀਆਂ ਫ਼ਸਲਾਂ ਕਣਕ ਅਤੇ ਸਰੋਂ ਦਾ ਕਾਫੀ ਨੁਕਸਾਨ ਹੋ ਗਿਆ ਹੈ | ਪਹਿਲਾਂ ਹੀ ਚੱਲੇ ਝੱਖੜ ਨੇ ਕਾਫੀ ਕਣਕਾਂ ਲੰਮੀਆਂ ਪਾ ਦਿੱਤੀਆਂ ਸਨ | ਹੁਣ ਇਸ ਬਾਰਸ਼ ਨਾਲ ਖੇਤਾਂ ਵਿਚ ਪਾਣੀ ਖੜ੍ਹ ਗਿਆ ਹੈ | ਜਦੋਂ ਤੱਕ ਕਣਕ ਦੀ ਵਾਢੀ ਸ਼ੁਰੂ ਹੋਣੀ ਹੈ ਉਦੋਂ ਤੱਕ ਡਿੱਗੀਆਂ ਪਈਆਂ ਕਣਕਾਂ ਪੂਰੀ ਤਰ੍ਹਾਂ ਗਲ਼ ਸੜ ਜਾਣਗੀਆਂ | ਇਸ ਬਾਰੇ ਕੁਝ ਕਿਸਾਨਾਂ ਨੇ ਦੱਸਿਆ ਕਿ ਮੌਸਮ ਦੇ ਇਕ ਦਮ ਬਦਲੇ ਮਿਜ਼ਾਜ ਨੇ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ | ਠੇਕੇ 'ਤੇ ਲਈਆਂ ਜਮੀਨਾਂ ਦੇ ਕਣਕ ਵੇਚ ਕੇ ਠੇਕੇ ਵੀ ਨਹੀ ਦਿੱਤੇ ਜਾਣੇ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ |

ਲੋਕ ਸੰਘਰਸ਼ ਮੰਚ ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਪਾਵਰ ਪਲਾਂਟ ਤੇ ਖੰਡ ਮਿੱਲ ਪਬੰਧਕਾਂ ਦੇ ਪੁਤਲੇ ਸਾੜਨ ਦਾ ਐਲਾਨ

ਨਵਾਂਸ਼ਹਿਰ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿੱਚ ਚੱਲ ਰਹੇ ਕੋਜੈਨਰੇਸ਼ਨ ਪਾਵਰ ਪਲਾਂਟ 'ਚੋਂ ਨਿਕਲ ਕੇ ਸ਼ਹਿਰ ਵਾਸੀਆਂ 'ਤੇ ਡਿੱਗਦੀ ਖ਼ਤਰਨਾਕ ਸੁਆਹ ਬੰਦ ਕਰਾਉਣ ਦੀ ਮੰਗ ਨੂੰ ਲੈ ਕੇ ਲੋਕ ਸੰਘਰਸ਼ ਮੰਚ ਨਵਾਂਸ਼ਹਿਰ ਸ਼ਹਿਰ ਦੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦਾ ਮੀਂਹ ਨੇ ਹੋਰ ਹੁਲੀਆ ਵਿਗਾੜਿਆ, ਰਾਹਗੀਰ ਪ੍ਰੇਸ਼ਾਨ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ) - ਸੰਧਵਾਂ-ਭਰੋਲੀ, ਬਲਾਕੀਪੁਰ- ਗਦਾਣੀ, ਫਰਾਲਾ- ਜੱਸੋਮਜਾਰਾ ਆਦਿ ਪਿੰਡਾਂ ਦੀਆਂ ਟੁੱਟੀਆਂ ਸੰਪਰਕ ਸੜਕਾਂ ਦਾ ਮੀਂਹ ਨੇ ਹੋਰ ਹੁਲੀਆ ਵਿਗਾੜ ਕੇ ਰੱਖ ਦਿੱਤਾ | ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ...

ਪੂਰੀ ਖ਼ਬਰ »

ਕੰਢੀ ਕਨਾਲ ਦੇ ਅਧੂਰੇ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ-ਸੰਤੋਸ਼ ਕਟਾਰੀਆ

ਸੜੋਆ, 25 ਮਾਰਚ (ਨਾਨੋਵਾਲੀਆ) - ਕੰਢੀ ਕਨਾਲ ਦੇ ਬਾਕੀ ਰਹਿੰਦੇ ਅਧੂਰੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਕੇ ਇਲਾਕੇ ਦੇ ਕਿਸਾਨਾਂ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇਗਾ | ਇਹ ਵਿਚਾਰ ਸੰਤੋਸ਼ ਕਟਾਰੀਆ ਵਿਧਾਇਕਾ ਹਲਕਾ ਬਲਾਚੌਰ ਨੇ ਅੱਜ ਕੰਢੀ ਖੇਤਰ ਦੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕੀਤਾ ਗਿ੍ਫ਼ਤਾਰ

ਨਵਾਂਸ਼ਹਿਰ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕੀਤਾ ਗਿਆ | ਦਰਜ ਕੀਤੇ ਗਏ ਮਾਮਲੇ ਸਬੰਧੀ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਐੱਸ.ਆਈ. ...

ਪੂਰੀ ਖ਼ਬਰ »

ਦਾਣਾ ਮੰਡੀ ਕੰਪਲੈਕਸ ਬਲਾਚੌਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਨਾ ਹੋਣ ਕਾਰਨ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਬਲਾਚੌਰ, 25 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਮਾਰਕੀਟ ਕਮੇਟੀ ਬਲਾਚੌਰ ਕੰਪਲੈਕਸ ਦਾ ਘੇਰਾ ਦਫ਼ਤਰ ਮਾਰਕੀਟ ਕਮੇਟੀ ਭੱਦੀ ਰੋਡ ਤੋਂ ਲੈ ਕੇ ਡਾਕਖ਼ਾਨਾ ਗਹੂੰਣ ਰੋਡ ਬਲਾਚੌਰ ਤੱਕ ਫੈਲਿਆ ਹੋਇਆ ਹੈ ਅਤੇ ਇਸ ਘੇਰੇ ਅੰਦਰ ਜਿੱਥੇ ਦਾਣਾ ਮੰਡੀ, ਸਬਜ਼ੀ ਮੰਡੀ ਵੀ ਹੈ | ਇਸ ...

ਪੂਰੀ ਖ਼ਬਰ »

ਕਿਸਾਨ ਆਗੂ ਸੰਧੂ ਨੇ ਕਿਸਾਨਾਂ ਦੀਆਂ ਬਰਬਾਦ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ) - ਪਿਛਲੇ ਦਿਨਾਂ ਤੋਂ ਰੁਕ-ਰੁਕ ਹੋ ਰਹੀ ਬੇਮੌਸਮੀ ਬਰਸਾਤ ਤੇ ਬੀਤੀ ਰਾਤ ਪਏ ਤੇਜ਼ ਮੀਂਹ ਅਤੇ ਝੱਖੜ ਨਾਲ ਸੰਧਵਾਂ, ਭਰੋਲੀ, ਫਰਾਲਾ, ਸੂੰਢ- ਮਕਸੂਦਪੁਰ, ਅਨੋਖਰਵਾਲ, ਬਲਾਕੀਪੁਰ ਤੇ ਕਟਾਰੀਆਂ ਆਦਿ ਪਿੰਡਾਂ ਦੇ ਕਿਸਾਨਾਂ ਦੀ ਕਣਕ ਦੀ ...

ਪੂਰੀ ਖ਼ਬਰ »

ਬਦਲਦੇ ਮੌਸਮ ਵਿਚ ਆਪਣੀ ਸਿਹਤ ਦਾ ਰੱਖੋ ਪੂਰਾ ਖਿਆਲ-ਡਾ. ਸੰਧੂ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ) - ਸੰਧੂ ਹਸਪਤਾਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਦੇ ਸਕਿਨ ਸਪੈਸ਼ਲਿਸਟ ਡਾ. ਗੁਰਜੋਤ ਕੌਰ ਸੰਧੂ ਨੇ ਦੱਸਿਆ ਕਿ ਬਦਲਦੇ ਮੌਸਮ ਵਿਚ ਆਪਣੀ ਸਿਹਤ ਖਾਸ ਕਰਕੇ ਸਕਿਨ ਦਾ ਜ਼ਰੂਰ ਖਿਆਲ ਰੱਖੋ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ...

ਪੂਰੀ ਖ਼ਬਰ »

ਜਗਜੀਤ ਸਿੰਘ ਬਲਾਕੀਪੁਰ ਦੀ ਅਗਵਾਈ 'ਚ ਸੰਗਤਾਂ ਦਾ ਜਥਾ ਬੱਲਾਂ ਨੂੰ ਰਵਾਨਾ

ਸੰਧਵਾਂ, 25 ਮਾਰਚ (ਪ੍ਰੇਮੀ ਸੰਧਵਾਂ) - ਉੱਘੇ ਸਮਾਜ ਸੇਵੀ ਤੇ ਅਗਾਂਹਵਧੂ ਕਿਸਾਨ ਜਗਜੀਤ ਸਿੰਘ ਬਲਾਕੀਪੁਰ ਦੀ ਅਗਵਾਈ 'ਚ ਬਲਾਕੀਪੁਰ, ਗਦਾਣੀ, ਸੂੰਢ- ਮਕਸੂਦਪੁਰ ਆਦਿ ਪਿੰਡਾਂ ਦੀਆਂ ਸੰਗਤਾਂ ਦਾ ਜਥਾ ਡੇਰਾ ਬੱਲਾਂ ਲਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਹੋਇਆ | ਜਗਜੀਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਖਟਕੜ ਕਲਾਂ ਵਿਖੇ ਗੋਪਾਲ ਕ੍ਰਿਸ਼ਨ ਵਲੋਂ ਬੂਟੇ ਵੰਡੇ

ਬੰਗਾ, 25 ਮਾਰਚ (ਕੁਲਦੀਪ ਸਿੰਘ ਪਾਬਲਾ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੰਜੀਨੀਅਰ ਗੋਪਾਲ ਕਿ੍ਸ਼ਨ ਬੀਸਲਾ ਵਲੋਂ 1500 ਦੇ ਕਰੀਬ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਗਏ ਤਾਂ ਜੋ ਇਸ ਗੰਧਲੇ ਹੋ ਰਹੇ ਵਾਤਾਵਰਨ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਵਲੋਂ ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੀ ਮੰਗ

ਬੰਗਾ, 25 ਮਾਰਚ (ਕਰਮ ਲਧਾਣਾ) - ਕੁਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਬੰਗਾ ਦੇ ਪ੍ਰਧਾਨ ਦਲਜੀਤ ਸਿੰਘ ਗੁਣਾਚੌਰ ਤੇ ਸਕੱਤਰ ਕਮਲਜੀਤ ਸਿੰਘ ਰੱਕੜ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ...

ਪੂਰੀ ਖ਼ਬਰ »

ਡਾ. ਪੰਪੋਸ ਦੀ ਆਤਮਿਕ ਸ਼ਾਂਤੀ ਲਈ ਮੋਮਬੱਤੀ ਮਾਰਚ ਕੱਢਿਆ

ਜਾਡਲਾ, 25 ਮਾਰਚ (ਬੱਲੀ) - ਲਾਗਲੇ ਪਿੰਡ ਮੀਰਪੁਰ ਜੱਟਾਂ ਵਿਖੇ ਸ਼੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ (ਅੰਮਿ੍ਤਸਰ) ਦੀ ਵਿਦਿਆਰਥਣ ਡਾ. ਪੰਪੋਸ਼ ਦੀ ਆਤਮਿਕ ਸ਼ਾਂਤੀ ਲਈ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਉਸ ਨੰੂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਨੂੰ ਸਖ਼ਤ ...

ਪੂਰੀ ਖ਼ਬਰ »

ਬਦਲਦੇ ਮੌਸਮ ਵਿਚ ਆਪਣੀ ਸਿਹਤ ਦਾ ਰੱਖੋ ਪੂਰਾ ਖਿਆਲ-ਡਾ. ਸੰਧੂ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ) - ਸੰਧੂ ਹਸਪਤਾਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਦੇ ਸਕਿਨ ਸਪੈਸ਼ਲਿਸਟ ਡਾ. ਗੁਰਜੋਤ ਕੌਰ ਸੰਧੂ ਨੇ ਦੱਸਿਆ ਕਿ ਬਦਲਦੇ ਮੌਸਮ ਵਿਚ ਆਪਣੀ ਸਿਹਤ ਖਾਸ ਕਰਕੇ ਸਕਿਨ ਦਾ ਜ਼ਰੂਰ ਖਿਆਲ ਰੱਖੋ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਰਿਟ ਵਿਚ ਆ ਕੇ ਨਾਂਅ ਕੀਤਾ ਰੌਸ਼ਨ

ਨਵਾਂਸ਼ਹਿਰ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਨਤੀਜਿਆਂ ਮੁਤਾਬਿਕ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐਮ. ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਜਸਦੀਪ ਕੌਰ ਨੇ 81.63 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ...

ਪੂਰੀ ਖ਼ਬਰ »

'ਆਪ' ਸਰਕਾਰ ਹਰ ਪੱਖੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ : ਰਾਣਾ ਗੁਰਜੀਤ ਸਿੰਘ

ਕਾਠਗੜ੍ਹ, 25 ਮਾਰਚ (ਬਲਦੇਵ ਸਿੰਘ ਪਨੇਸਰ) - ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਪੱਖੋਂ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਸੂਬੇ ਦੇ ਲੋਕ 'ਆਪ' ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਮੁੱਖਾ ਵਾਹਦ ਦਾ ਸਨਮਾਨ

ਘੁੰਮਣਾਂ, 25 ਮਾਰਚ (ਮਹਿੰਦਰਪਾਲ ਸਿੰਘ) - ਪਿੰਡ ਵਾਹਦ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਵਲੋਂ ਨੌਜਵਾਨਾਂ 'ਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਹੋਣਹਾਰ ਖੇਡਾਂ 'ਚ ਰੁਚੀ ਰੱਖਣ ਵਾਲੇ ਮੁੱਖਾ ਵਾਹਦ ਦਾ ਕਮੇਟੀ ਮੈਂਬਰਾਂ ਵਲੋਂ ਸਨਮਾਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੁੱਜੋਂ ਵਿਖੇ ਮੂੰਹ ਦੀਆਂ ਬਿਮਾਰੀਆਂ ਸੰਬੰਧੀ ਸਮਾਗਮ

ਬੰਗਾ, 25 ਮਾਰਚ (ਕਰਮ ਲਧਾਣਾ) - ਸਿਵਲ ਹਸਪਤਾਲ (ਪੀ. ਐਚ. ਸੀ) ਸੁੱਜੋਂ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਹਸਪਤਾਲ ਸੁੱਜੋਂ ਦੀ ਅਗਵਾਈ ਹੇਠ ਸੁੱਜੋਂ ਵਿਖੇ 'ਵਿਸ਼ਵ ਓਰਲ ਦਿਵਸ' ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਮਮਤਾ ਦਿਵਸ ਮਨਾਇਆ

ਬੰਗਾ, 25 ਮਾਰਚ (ਕਰਮ ਲਧਾਣਾ) - ਹੈਲਥ ਵੈਲਨੈਸ ਸੈਂਟਰ ਮਾਹਿਲ ਗਹਿਲਾ ਵਿਖੇ ਮਮਤਾ ਦਿਵਸ ਮਨਾਇਆ, ਜਿਸ ਦੌਰਾਨ ਗਰਭਵਤੀ ਮਾਵਾਂ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਜੀਰੋ ਤੋਂ ਸੋਲਾਂ ਸਾਲ ਦੇ ਬੱਚਿਆਂ ਦੇ ਲੋੜੀਂਦੇ ਟੀਕੇ ਲਗਾਏ | ਇਸ ਦੌਰਾਨ ਸੀ. ਐਚ. ਓ. ਮੈਡਮ ਰਾਜਵੀਰ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦਾ ਬੀ. ਐੱਸ. ਸੀ. ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 25 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਗਏ ਬੀ. ਐੱਸ. ਸੀ. ਸਮੈਸਟਰ ਪਹਿਲਾ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਡਾ. ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ ਸਲੋਹ ਵਿਖੇ ਮਮਤਾ ਦਿਵਸ ਮਨਾਇਆ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ) - ਹੈਲਥ ਵੈਲਨੈੱਸ ਸੈਂਟਰ ਪਿੰਡ ਸਲੋਹ ਵਲੋਂ ਏ. ਐਨ. ਐਮ. ਨੀਨਾ ਸ਼ਰਮਾ ਦੀ ਅਗਵਾਈ ਵਿਚ ਮਮਤਾ ਦਿਵਸ ਮਨਾਇਆ | ਇਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਖਾਣ ਪੀਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਗਰਭਵਤੀ ...

ਪੂਰੀ ਖ਼ਬਰ »

ਲਾਲਾ ਵਲੀ ਪਬਲਿਕ ਸਕੂਲ ਝਿੰਗੜਾਂ ਵਿਖੇ ਵਿਦਾਇਗੀ ਪਾਰਟੀ

ਔੜ/ਝਿੰਗੜਾਂ, 25 ਮਾਰਚ (ਕੁਲਦੀਪ ਸਿੰਘ ਝਿੰਗੜ) - ਲਾਲਾ ਵਲੀ ਪਬਲਿਕ ਸਕੂਲ ਝਿੰਗੜਾਂ ਵਿਖੇ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਦਸਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਗਮ ਕਰਵਾਇਆ ਗਿਆ | ਸਕੂਲ ਮੁਖੀ ਪ੍ਰਵੀਨ ਕੁਰੈਸ਼ੀ ਨੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਖਟਕੜ ਕਲਾਂ ਵਿਖੇ ਖ਼ੂਨਦਾਨ ਕੈਂਪ

ਬੰਗਾ, 25 ਮਾਰਚ (ਕੁਲਦੀਪ ਸਿੰਘ ਪਾਬਲਾ)- ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸ਼ਹੀਦਾਂ ਨੂੰ ਸਮਰਪਿਤ ਪੰਜਾਬ ਟੈਕਸੀ ਓਪਰੇਟਰ ਯੂਨੀਅਨ ਨਵਾਂਸ਼ਹਿਰ ਵਲੋਂ ਬੰਗਾ ਬਲੱਡ ਬੈਂਕ ਸਿਵਲ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਭਾਰਤ ਮਾਤਾ ਸੇਵਾ ਸੰਮਤੀ ਨਵੀਂ ਦਿੱਲੀ ਵਲੋਂ ਕਰਵਾਇਆ ਸਨਮਾਨ ਸਮਾਗਮ

ਮੱਲਪੁਰ ਅੜਕਾਂ, 25 ਮਾਰਚ (ਮਨਜੀਤ ਸਿੰਘ ਜੱਬੋਵਾਲ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਬੇਸ਼ੱਕ ਅੱਜ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਸਰਕਾਰ ਦੇ ਮੱੁਖ ਆਗੂਆਂ ਵਲੋਂ ਸਿਰਫ਼ ਸ਼ਹੀਦ ਭਗਤ ਸਿੰਘ ਦੇ ਬੁੱਤ ...

ਪੂਰੀ ਖ਼ਬਰ »

ਸੰਜੀਦਾ ਗਾਇਕੀ ਦੀ ਦੁਪਹਿਰ 'ਚ ਗਾਇਕ ਜਗੀਰ ਨੇ ਕੀਲੇ ਸਰੋਤੇ

ਬੰਗਾ, 25 ਮਾਰਚ (ਸੁਰਿੰਦਰ ਸਿੰਘ ਕਰਮ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਭਾਈ ਗੁਰਦਾਸ ਹਾਲ ਵਿਚ ਹੋਏ 'ਸੰਜੀਦਾ ਗਾਇਕੀ ਦੀ ਦੁਪਹਿਰ' ਸਮਾਗਮ ਦੀ ਸਟੇਜ ਤੋਂ ਸੁਰੀਲੇ ਗਾਇਕ ਜਗੀਰ ਸਿੰਘ ਵਲੋਂ ਪੇਸ਼ ਕੀਤੀਆਂ ਗਜ਼ਲਾਂ, ਨਜ਼ਮਾਂ ਅਤੇ ਲੋਕ- ਗੀਤਾਂ ਨੇ ਐਸੀ ਛਹਿਬਰ ਲਾਈ ਕਿ ...

ਪੂਰੀ ਖ਼ਬਰ »

ਭਾਰਤ ਸਦਭਾਵਨਾ ਯਾਤਰਾ ਦਾ ਬੰਗਾ ਵਿਖੇ ਸਵਾਗਤ

ਬੰਗਾ, 25 ਮਾਰਚ (ਕੁਲਦੀਪ ਸਿੰਘ ਪਾਬਲਾ) - ਭਾਰਤ ਸਦਭਾਵਨਾ ਯਾਤਰਾ ਵਿਚ ਸਮੂਹ ਭਾਰਤ ਦੇ 22 ਸੂਬਿਆਂ ਦੇ ਆਏ ਲੋਕਾਂ ਦਾ ਬੰਗਾ ਵਿਖੇ ਮਨੋਹਰ ਮਿਸ਼ਨ ਵਲੋਂ ਵੱਖ-ਵੱਖ ਤਰ੍ਹਾਂ ਦੇ ਫਰੂਟ ਵੰਡ ਕੇ ਸਵਾਗਤ ਕੀਤਾ | ਇਹ ਯਾਤਰਾ ਸਵੇਰੇ ਬੰਗਾ ਦੀ ਨਵੀਂ ਦਾਣਾ ਮੰਡੀ ਤੋਂ ਚੱਲ ਕੇ ...

ਪੂਰੀ ਖ਼ਬਰ »

ਨਾਮ ਸਿਮਰਨ ਤੋਂ ਬਿਨਾਂ ਦੁਨਿਆਵੀ ਸੁੱਖਾਂ ਦੀ ਪ੍ਰਾਪਤੀ ਨਹੀਂ ਹੋ ਸਕਦੀ-ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ ਭੂਰੀਵਾਲੇ

ਸੜੋਆ, 25 ਮਾਰਚ (ਨਾਨੋਵਾਲੀਆ) - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ) ਸੰਪਰਦਾਇ ਵਲੋਂ ਆਰੰਭੀ ਪਰੰਪਰਾ ਅਨੁਸਾਰ ਪਿੰਡ ਨਾਨੋਵਾਲ ਦੀਆਂ ਸਮੂਹ ਸੰਗਤਾਂ ਵਲੋਂ ਪਿੰਡ ਨਾਨੋਵਾਲ ਵਿਖੇ ਤਿੰਨ ਰੋਜ਼ਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸਬੰਧ ਵਿਚ ...

ਪੂਰੀ ਖ਼ਬਰ »

ਟੁੱਟੀ ਸੜਕ 'ਤੇ

ਮਜਾਰੀ/ਸਾਹਿਬਾ, 25 ਮਾਰਚ (ਨਿਰਮਲਜੀਤ ਸਿੰਘ ਚਾਹਲ) - ਹਾਈਵੇਅ ਤੋਂ ਪਿੰਡ ਕਰਾਵਰ ਨੂੰ ਜਾਂਦੀ ਸੜਕ ਦਾ ਇਕ ਹਿੱਸਾ ਅੱਡੇ ਲਾਗੇ ਬੁਰੀ ਤਰਾਂ ਨਾਲ ਟੁੱਟ ਚੁੱਕਾ ਸੀ | ਜਦੋਂ ਬਾਰਿਸ਼ ਪੈਂਦੀ ਸੀ ਤਾਂ ਇਸ ਦੇ ਖੱਡੇ ਪਾਣੀ ਨਾਲ ਭਰ ਜਾਂਦੇ ਸਨ | ਫਿਰ ਕਈ ਦਿਨ ਸੁੱਕਦੇ ਨਹੀ ਸੀ, ...

ਪੂਰੀ ਖ਼ਬਰ »

ਬੀ. ਸੀ. ਏ. ਸਮੈਸਟਰ ਪਹਿਲਾ ਵਿਚ ਜ਼ਿਲ੍ਹੇ ਭਰ 'ਚੋਂ ਅੱਵਲ

ਮੁਕੰਦਪੁਰ, 25 ਮਾਰਚ (ਅਮਰੀਤ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਪਹਿਲਾ ਜਮਾਤ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਖਟਕੜ ਕਲਾਂ 'ਚ ਮੁਫ਼ਤ ਅੱਖਾਂ ਦਾ ਜਾਂਚ ਤੇ ਆਪਰੇਸ਼ਨ ਕੈਂਪ

ਬੰਗਾ, 25 ਮਾਰਚ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਹੋਇਆਂ ਨੌਜਵਾਨ ਆਗੂ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਸਰਕਾਰੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਅਥਲੈਟਿਕ ਮੀਟ ਯਾਦਗਾਰੀ ਹੋ ਨਿਬੜੀ

ਬੰਗਾ, 25 ਮਾਰਚ (ਕਰਮ ਲਧਾਣਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਯੋਗ ਅਗਵਾਈ ਅਤੇ ਕੋਆਰਡੀਨੇਟਰ ਪ੍ਰੋ. ...

ਪੂਰੀ ਖ਼ਬਰ »

ਚਾਹਲ ਪਰਿਵਾਰ ਵਲੋਂ ਆਪਣੇ ਪਿਤਾ ਦੀ ਯਾਦ 'ਚ ਸਕੂਲ ਨੂੰ ਅਲਮਾਰੀਆਂ ਭੇਟ

ਨਵਾਂਸ਼ਹਿਰ, 25 ਮਾਰਚ (ਹਰਮਿੰਦਰ ਸਿੰਘ ਪਿੰਟੂ) - ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਅਗਾਂਹਵਧੂ ਸੋਚ ਦੇ ਧਾਰਨੀ ਬਨਾਉਣ ਲਈ ਸਾਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾ ਕੇ ਸਰਕਾਰੀ ਸਹੂਲਤਾਂ ਦੇ ਲਾਭ ਦੇ ਨਾਲ-ਨਾਲ ਬੱਚਿਆਂ ਦਾ ਚੰਗਾ ਭਵਿੱਖ ...

ਪੂਰੀ ਖ਼ਬਰ »

ਬੀ. ਏ. ਤੀਜਾ ਤੇ ਪੰਜਵੇਂ ਸਮੈਸਟਰ ਦਾ ਨਤੀਜਾ 100 ਫੀਸਦੀ

ਪੋਜੇਵਾਲ ਸਰਾਂ, 25 ਮਾਰਚ (ਨਵਾਂਗਰਾਈਾ) - ਵੇਦਾਂਤ ਆਚਾਰੀਆ ਸਵਾਮੀ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਕਾਲਜ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ, ਟੱਪਰੀਆਂ ਖੁਰਦ ਦਾ ਬੀ. ਏ. ਤੀਜੇ ਅਤੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ 'ਚੋਂ ਸਫਲ ਵਿਦਿਆਰਥੀਆਂ ਦਾ ਸਨਮਾਨ

ਸੜੋਆ, 25 ਮਾਰਚ (ਪੱਤਰ ਪ੍ਰੇਰਕ) - ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਲੋਂ ਨੌਵੀਂ ਸ਼੍ਰੇਣੀ ਲਈ ਖ਼ਾਲੀ 9 ਸੀਟਾਂ ਭਰਨ ਲਈ ਕਰਵਾਈ ਲਿਖਤੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਸਰਕਾਰੀ ਮਿਡਲ ਸਮਾਰਟ ਸਕੂਲ ਮੰਗੂਪੁਰ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਵਾਂਸ਼ਹਿਰ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਨਵਾਂਸ਼ਹਿਰ, 25 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਨਵਾਂਸ਼ਹਿਰ ਵਿਖੇ ਨਵੇਂ ਸਿੱਖਿਆ ਸ਼ੈਸ਼ਨ 2023-24 ਦੀ ਸ਼ੁਰੂਆਤ ਸਮੇਂ ਈਸ਼ਵਰ ਦਾ ਆਸ਼ੀਰਵਾਦ ਲੈਣ ਲਈ ਸਕੂਲ ਦੇ ਵਿਹੜੇ 'ਚ ਹਵਨ ਕਰਵਾਇਆ ਗਿਆ | ਪਿ੍ੰਸੀਪਲ ਸੋਨੀਆ ਵਾਲੀਆ ਨੇ ਸਾਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX