ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  3 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  9 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  27 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  54 minutes ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 1 hour ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 2 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 2 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਤਰਨਤਾਰਨ

ਕਿਰਤੀ ਕਿਸਾਨ ਯੂਨੀਅਨ ਵਲੋਂ ਨੱਥੋਕੇ ਢੋਟਾ ਇਲਾਕਾ ਕਮੇਟੀ ਦਾ ਇਜਲਾਸ ਮੁਕੰਮਲ

ਖਡੂਰ ਸਾਹਿਬ, 25 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੈਂਬਰਸ਼ਿਪ ਮੁਹਿੰਮ ਦੇ ਚੱਲਦਿਆਂ ਨੱਥੋਕੇ ਢੋਟਾ ਇਲਾਕਾ ਕਮੇਟੀ ਦੀ ਚੋਣ ਕਰਵਾਉਣ ਲਈ ਵੱਖ-ਵੱਖ ਪਿੰਡਾਂ ਦੀਆਂ ਕਮੇਟੀਆਂ ਦੇ ਡੈਲੀਗੇਟ ਤੇ ਮੈਬਰਾਂ ਦਾ ਚੋਣ ਇਜਲਾਸ ਢੋਟਾ ਪਿੰਡ 'ਚ ਕਰਵਾਇਆ ਗਿਆ | ਜਿਸ 'ਚ ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਲੀਡਰਸ਼ਿਪ ਅਬਜ਼ਰਵਰ ਵਜੋਂ ਸ਼ਾਮਿਲ ਹੋਈ | ਇਸ ਮੌਕੇ ਜ਼ਿਲ੍ਹਾ ਆਗੂਆਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ 'ਚ ਕਮੇਟੀਆਂ ਨੂੰ ਮਜ਼ਬੂਤ ਕਰਨ 'ਤੇ ਜੋਰ ਦਿੱਤਾ | ਇਜਲਾਸ 'ਚ ਨੱਥੋਕੇ, ਢੋਟਾ, ਸੰਘਰਕੋਟ, ਚੱਕ ਕਰੇਖਾਂ, ਅਹਿਮਦਪੁਰ, ਵੈਰੋਂਵਾਲ, ਮੱਲ੍ਹਾ ਤੇ ਨਾਗੋਕੇ ਤੋਂ ਕਿਸਾਨ ਤੇ ਡੈਲੀਗੇਟ ਹਾਜ਼ਰ ਹੋਏ | ਚੋਣ ਇਜਲਾਸ 'ਚ ਨਛੱਤਰ ਸਿੰਘ ਮੁਗਲਚੱਕ ਜ਼ਿਲ੍ਹਾ ਕਨਵੀਨਰ ਕੇ.ਕੇ.ਯੂ.ਅਤੇ ਬਲਵਿੰਦਰ ਸਿੰਘ ਸਿੰਘ ਸਖੀਰਾ ਨੇ ਕਿਸਾਨਾਂ ਦੀਆਂ ਮੰਗਾਂ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ | ਚੋਣ 'ਚ ਇਲਾਕਾ ਕਮੇਟੀ ਲਈ ਪ੍ਰਧਾਨ ਵਜੋਂ ਦਵਿੰਦਰ ਸਿੰਘ ਢੋਟਾ, ਮੀਤ ਪ੍ਰਧਾਨ ਸਤਵਿੰਦਰ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ਸੁਖਵਿੰਦਰ ਸਿੰਘ ਚੱਕ ਕਰੇਖਾਂ, ਕੈਸ਼ੀਅਰ ਸਤਪਾਲ ਸਿੰਘ ਨੱਥੋਕੇ, ਪ੍ਰੈੱਸ ਸਕੱਤਰ ਜੋਗਾ ਸਿੰਘ ਸੰਘਰਕੋਟ ਇਲਾਕਾ ਕਮੇਟੀ ਅਹੁਦੇਦਾਰ ਚੁਣੇ ਗਏ | ਚੋਣ 'ਚ ਬਲਜਿੰਦਰ ਸਿੰਘ, ਹਰਜਿੰਦਰ ਸਿੰਘ ਨੱਥੋਕੇ, ਸਮਰਥ ਸਿੰਘ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਜੋਬਨਜੀਤ ਸਿੰਘ, ਗੁਰਪ੍ਰੀਤ ਸਿੰਘ, ਜਸ਼ਨਦੀਪ ਸਿੰਘ, ਦਵਿੰਦਰ ਸਿੰਘ, ਅਮਿ੍ਤਪਾਲ ਸਿੰਘ, ਰਾਜਪ੍ਰੀਤ ਸਿੰਘ, ਦਲਜੀਤ ਸਿੰਘ ਬੱਬਾ,ਮਾਸਟਰ ਦਲਜੀਤ ਸਿੰਘ ਸਾਰੇ ਢੋਟਾ ਤੋਂ ਅਤੇ ਜੋਗਾ ਸਿੰਘ ਸ਼ੰਘਰ, ਬਲਜੀਤ ਸਿੰਘ ਚੱਕ ਕਰੇਖਾਂ, ਕੁਲਵਿੰਦਰ ਸਿੰਘ ਤੇ ਸਰਬਜੀਤ ਸਿੰਘ ਅਹਿਮਦਪੁਰ, ਪਿ੍ਤਪਾਲ ਸਿੰਘ, ਰਵਿੰਦਰ ਸਿੰਘ. ਗੁਰਪਾਲ ਸਿੰਘ, ਸਰਵਣ ਸਿੰਘ ਵੈਰੋਂਵਾਲ ਆਦਿ ਹਾਜ਼ਰ ਸਨ | ਇਲਾਕਾ ਕਮੇਟੀ ਦੇ ਪ੍ਰਧਾਨ ਵਜੋਂ ਚੁਣੇ ਜਾਣ ਤੋਂ ਬਾਅਦ ਦਵਿੰਦਰ ਸਿੰਘ ਢੋਟਾ ਵਲੋਂ ਡੈਲੀਗੇਟਾਂ ਤੇ ਹਾਜ਼ਰ ਆਗੂਆਂ ਦਾ ਇਜਲਾਸ ਮੁਕੰਮਲ ਕਰਨ ਵਿਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਫੈਸਲਿਆਂ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ |

ਗੜੇਮਾਰੀ ਤੇ ਝੱਖੜ ਨੇ ਫ਼ਸਲਾਂ 'ਤੇ ਢਾਹਿਆ ਕਹਿਰ

ਹਰੀਕੇ ਪੱਤਣ, 25 ਮਾਰਚ (ਸੰਜੀਵ ਕੁੰਦਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ, ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਅਰਾਈਆਂਵਾਲਾ ਤੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਤਰਸੇਮ ਸਿੰਘ ਕਲਸੀ ਨੇ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸਰਕਾਰਾਂ ਦੀ ਨਾਕਾਮੀ ਕਾਰਨ ਕਈ ਸਹੂਲਤਾਂ ਤੋਂ ਵਾਂਝੇ ਲੋਕ

ਮੀਆਂਵਿੰਡ, 25 ਮਾਰਚ (ਸੰਧੂ)-2012 'ਚ ਅਕਾਲੀ ਦਲ ਦੀ ਸਰਕਾਰ ਵਲੋਂ ਸ਼ਹਿਰਾਂ ਦੀ ਤਰਜ 'ਤੇ ਲੋਕਾਂ ਨੂੰ ਇਕੋ ਛੱਤ ਹੇਠ ਅਨੇਕਾਂ ਸਹੂਲਤਾਂ ਦੇਣ ਲਈ ਪਿੰਡਾਂ 'ਚ ਸੇਵਾ ਕੇਂਦਰ ਬਣਾਏ ਗਏ ਸਨ ਤਾਂ ਜੋ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਦੂਰ ਨਾ ਜਾਣਾ ਪਵੇ | ਜੋ 2017 'ਚ ...

ਪੂਰੀ ਖ਼ਬਰ »

ਮੰਡ ਖੇਤਰ ਗੋਇੰਦਵਾਲ ਸਾਹਿਬ ਤੇ ਆਸ-ਪਾਸ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਧਰਤੀ 'ਤੇ ਵਿੱਛੀ

ਗੋਇੰਦਵਾਲ ਸਾਹਿਬ, 25 ਮਾਰਚ (ਸਕੱਤਰ ਸਿੰਘ ਅਟਵਾਲ)-ਪਿਛਲੇ ਹਫ਼ਤੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦੇ ਜਿਥੇ ਸਾਹ ਸੂਤੇ ਹਨ, ਉਥੇ ਹੀ ਲੱਖਾਂ ਏਕੜ ਕਣਕ ਦੀ ਫ਼ਸਲ ਨੂੰ ਤੇਜ ਮੀਂਹ ਹਨੇਰੀ ਤੇ ਝੱਖੜ ਨੇ ਧਰਤੀ 'ਤੇ ਵਿਛਾਅ ਦਿੱਤਾ ਹੈ | ਇਸੇ ...

ਪੂਰੀ ਖ਼ਬਰ »

ਭਾਈ ਅੰਮ੍ਰਿਤਪਾਲ ਸਿੰਘ ਨੂੰ ਲਾਪਤਾ ਕਰਨ, ਸਿੱਖ ਨੌਜਵਾਨਾਂ 'ਤੇ ਐੱਨ.ਐੱਸ.ਏ. ਲਾਉਣ ਵਾਲਿਆਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇ ਸਮਾਜਿਕ ਬਾਈਕਾਟ- ਖਾਲੜਾ ਮਿਸ਼ਨ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਬੀਬੀ ਪਰਮਜੀਤ ਕੌਰ ਖਾਲੜਾ, ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ ਬਹਿਲਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਦੱਸਿਆ ਕਿ ...

ਪੂਰੀ ਖ਼ਬਰ »

ਸਾਢੇ 4 ਲੱਖ ਦੀ ਠੱਗੀ ਮਾਰਨ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨਤਾਰਨ, 25 ਮਾਰਚ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਅਨਮੋਲਬੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ 2 ਕੈਦੀਆਂ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਵੱਖ-ਵੱਖ ਮਾਮਲਿਆਂ 'ਚ ਬੰਦ 2 ਕੈਦੀਆਂ ਵਲੋਂ ਤੇਜਧਾਰ ਸਿਲਵਰ ਦੀ ਪੱਤੀ ਨਾਲ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਤੇ ਇਸ ਮਾਮਲੇ 'ਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜੇਲ੍ਹ ...

ਪੂਰੀ ਖ਼ਬਰ »

ਘਰ 'ਚੋਂ ਐੱਲ.ਸੀ.ਡੀ. ਤੇ 2 ਮੋਬਾਈਲ ਚੋਰੀ

ਸੁਰ ਸਿੰਘ, 25 ਮਾਰਚ (ਧਰਮਜੀਤ ਸਿੰਘ)-ਸਥਾਨਕ ਪੱਤੀ ਲਹੀਆਂ ਸਥਿਤ ਇਕ ਘਰ 'ਚੋਂ ਬੀਤੀ ਰਾਤ ਚੋਰਾਂ ਨੇ ਇਕ ਐੱਲ.ਸੀ.ਡੀ. ਤੇ 2 ਮੋਬਾਈਲ ਚੋਰੀ ਕਰ ਲਏ | ਇਸ ਸਬੰਧੀ ਪੀੜਤ ਪਰਮਜੀਤ ਕੌਰ ਪਤਨੀ ਸਵ.ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਮਾਨ ਚੋਰੀ ਹੋ ਜਾਣ ਦਾ ਸਵੇਰੇ ਪਤਾ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਓ.ਬੀ.ਸੀ ਭਾਈਚਾਰੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਬਾਊ ਭੈਣੀ

ਮੀਆਂਵਿੰਡ, 25 ਮਾਰਚ (ਸੰਧੂ)-ਬੀਤੇ ਦਿਨੀਂ ਅਦਾਲਤ ਵਲੋਂ ਰਾਹੁਲ ਗਾਂਧੀ ਨੂੰ ਸੁਣਾਈ ਸਜ਼ਾ ਤੋਂ ਬਾਅਦ ਕਾਂਗਰਸ ਪਾਰਟੀ ਵਲੋਂ ਸਮਾਜਿਕ ਸੋਸ਼ਲ ਮੀਡੀਆ ਉੱਤੇ ੳ ਬੀ ਸੀ ਸਮਾਜ ਦਾ ਮਖੌਲ ਬਣਾਇਆ ਜਾ ਰਿਹਾ ਹੈ ਜੋ ਬਰਦਾਸ਼ਤ ਤੋਂ ਬਾਹਰ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਸਲਾਨਾ ਸਮਾਗਮ

ਹਰੀਕੇ ਪੱਤਣ, 25 ਮਾਰਚ (ਸੰਜੀਵ ਕੁੰਦਰਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ (ਹਰੀਕੇ) ਵਿਖੇ ਸਾਲਾਨਾ ਖੇਡ ਸਮਾਗਮ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਕਰਵਾ ਕੇ ਸਕੂਲ ਦੀਆਂ ਸਾਲਾਨਾ ...

ਪੂਰੀ ਖ਼ਬਰ »

ਪੰਜਾਬ 'ਚ ਇਸ ਸਮੇਂ ਦੇ ਹਾਲਾਤ ਬੇਹੱਦ ਚਿੰਤਾਜਨਕ- ਬ੍ਰਹਮਪੁਰਾ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਇੰਨੀ ਦਿਨੀਂ ਪੰਜਾਬ 'ਚ ਵੱਧ ਰਹੀਆ ਮਾਰੂ ਤੇ ਹਿੰਸਕ ਘਟਨਾਵਾਂ ਦੇ ਕਾਰਨ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੁੰਦੀ ਦਿਖਾਈ ਦੇ ਰਹੀ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ 'ਚ ਕਈ ਪ੍ਰਕਾਰ ਦੇ ਕੀੜੇ ਹੋ ਸਕਦੇ-ਡਾ. ਸੁਪਿ੍ਯਾ ਰੰਧਾਵਾ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)- ਬੱਚਿਆਂ ਦੇ ਪੇਟ 'ਚ ਕਈ ਪ੍ਰਕਾਰ ਦੇ ਕੀੜੇ ਹੋ ਸਕਦੇ ਹਨ ਜਿਵੇਂ ਕਿ ਟੇਪ ਵਾਰਮ, ਫਲੂਕਸ, ਪਿਨ ਵਾਰਮ, ਹੁਕ ਵਾਰਮ, ਰਾਊਡ ਵਾਰਮ, ਐਸਕੈਰਿਸਸ ਆਦਿ | ਪੇਟ 'ਚ ਕੀੜੇ ਹੋਣ 'ਤੇ ਬੱਚਿਆਂ ਵਿਚ ਕੁਝ ਲੱਛਣ ਦਿਖਾਈ ਦਿੰਦੇ ਹਨ ਜਿਵੇਂ ਕਿ ਪੌਟੀ ...

ਪੂਰੀ ਖ਼ਬਰ »

ਨਵ-ਨਿਯੁਕਤ ਅਧਿਆਪਕ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਖਡੂਰ ਸਾਹਿਬ, 25 ਮਾਰਚ (ਰਸ਼ਪਾਲ ਸਿੰਘ ਕੁਲਾਰ)-ਫਾਜ਼ਿਲਕਾ ਜ਼ਿਲ੍ਹੇ ਤੋਂਾ ਤਰਨ ਤਾਰਨ ਦੇ ਬਲਾਕ ਵਲਟੋਹਾ 'ਤੇ ਡਿਊਟੀ 'ਤੇ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਵਾਪਰੇ ਭਿਆਨਕ ਹਾਦਸੇ ਕਾਰਨ 3 ਅਧਿਆਪਕਾਂ ਤੇ ਡਰਾਈਵਰ ਦੀ ਮੌਤ ਹੋਣ ਤੇ ਕਈਆਂ ਦੇ ...

ਪੂਰੀ ਖ਼ਬਰ »

'ਆਪ' ਸਰਕਾਰ ਸਿੱਖ ਨੌਜਵਾਨਾਂ ਉਪਰ ਝੂਠੇ ਕੇਸ ਕਰਵਾਉਣੇ ਬੰਦ ਕਰੇ-ਜਥੇ. ਕਰਮੂੰਵਾਲਾ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਾਲਤ ਨੂੰ ਸੁਧਾਰਨ ਦੀ ਆੜ ਹੇਠ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਉਨ੍ਹਾਂ ਉਪਰ ਸੰਗੀਨ ਧਰਾਵਾਂ ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ਜੋ ਕਿ ...

ਪੂਰੀ ਖ਼ਬਰ »

ਮੀਂਹ ਤੋਂ ਪ੍ਰਭਾਵਿਤ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਦੇ ਮੁਆਵਜੇ ਦੀ ਮੰਗ

ਫਤਿਆਬਾਦ, 25 ਮਾਰਚ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਕਿਸਾਨਾਂ ਪ੍ਰਧਾਨ ਪ੍ਰਮਜੀਤ ਸਿੰਘ ਦਿਉਲ, ਮਨਜੀਤ ਸਿੰਘ ਦਿਉਲ, ਚਰਨਜੀਤ ਸਿੰਘ ਬਿੱਟੂ ਦਿਉਲ ਤੇ ਗਿਆਨ ਸਿੰਘ ਦਿਉਲ ਨੇ ਖੇਤਾਂ 'ਚ ਵਿਛੀ ਕਣਕ ਦੀ ਫ਼ਸਲ ਦਿਖਾਉਂਦੇ ਹੋਏ ਦੱਸਿਆ ਕਿ ਦੋ ਦਿਨਾਂ ਤੋਂ ਹੋ ...

ਪੂਰੀ ਖ਼ਬਰ »

ਬਾਰਿਸ਼ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਮੁਆਵਜ਼ੇ ਦਾ ਐਲਾਨ ਕਰੇ ਸਰਕਾਰ-ਤਰੁਣ ਜੋਸ਼ੀ

ਤਰਨ ਤਾਰਨ, 25 ਮਾਰਚ (ਇਕਬਾਲ ਸਿੰਘ ਸੋਢੀ)-ਬੀਤੇ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੀਆਂ ਪੱਕਣ ਕਿਨਾਰੇ ਖੜੀਆਂ ਕਣਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨ ਜੋ ਕਿ ਪਹਿਲਾਂ ਹੀ ਆਰਥਿਕ ਤੰਗੀਆਂ 'ਚੋਂ ਗੁਜਰ ਰਹੇ ਹਨ, ਉਪਰ ਇਕ ਹੋਰ ...

ਪੂਰੀ ਖ਼ਬਰ »

ਗੋਇੰਦਵਾਲ ਜੇਲ੍ਹ 'ਚੋਂ 7 ਮੋਬਾਈਲ ਫੋਨ ਤੇ ਹੋਰ ਸਾਮਾਨ ਬਰਾਮਦ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਜੋ ਕਿ ਆਏ ਨਾ ਆਏ ਦਿਨ ਸੁਰਖੀਆਂ 'ਚ ਬਣੀ ਰਹਿੰਦੀ ਹੈ, ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ ਤੇ ਜੇਲ੍ਹ ਵਿਚੋਂ 7 ਮੋਬਾਈਲ ਫੋਨ, ਚਾਰਜਰ, ਡਾਟਾ ਕਾਬਲ ਬਰਾਮਦ ਹੋਏ ਹਨ | ਜੇਲ੍ਹ ਦੇ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ ਅੱਜ

ਅੰਮਿ੍ਤਸਰ, 25 ਮਾਰਚ (ਜੱਸ)-ਗੁਰਮਤਿ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਹਫਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਕੱਲ੍ਹ 26 ਮਾਰਚ ਦਾ ਹਫਤਾਵਾਰੀ ਸਮਾਗਮ ਭਾਈ ਜਗਦੀਸ਼ ਸਿੰਘ ਦੇ ਗ੍ਰਹਿ, ਗਲੀ ਬਾਰਦਾਨੇ ਵਾਲੀ ਸਾਹਮਣੇ ਡੇਰਾ ਸੰਤ ਭੂਰੀ ਵਾਲੇ ਤਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੋਤੀ ਜੋਤ ਦਿਵਸ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

ਖਡੂਰ ਸਾਹਿਬ, 25 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਗੁਰਗੱਦੀ ਦਿਵਸ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਜਥੇਦਾਰ ਬਾਬਾ ਜੋਗਾ ਸਿੰਘ ਜੀ ਦੀ ਅਗਵਾਈ ...

ਪੂਰੀ ਖ਼ਬਰ »

ਅੰਮਿ੍ਤਸਰ ਪਾਸਪੋਰਟ ਸੇਵਾ ਕੇਂਦਰ ਵਿਖੇ ਲੱਗਿਆ ਪਾਸਪੋਰਟ ਮੇਲਾ

ਅੰਮਿ੍ਤਸਰ, 25 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਪਾਸਪੋਰਟ ਦੀ ਵੱਡੀ ਮੰਗ ਨੂੰ ਦੇਖਦਿਆਂ ਵਿਦੇਸ਼ ਮੰਤਰਾਲੇ ਵਲੋਂ ਦੇਸ਼ ਭਰ 'ਚ ਪਾਸਪੋਰਟ ਸੇਵਾ ਕੇਂਦਰ ਤੇ ਡਾਕਖਾਨਾ ਪਾਸਪੋਰਟ ਸੇਵਾ ਕੇਂਦਰਾਂ 'ਚ ਛੁੱਟੀ ਵਾਲੇ ਦਿਨ ਵੀ ਵਿਸ਼ੇਸ਼ ਅਪੁਆਇੰਟਮੈਂਟ ਲਈ ਪਾਸਪੋਰਟ ਮੇਲੇ ...

ਪੂਰੀ ਖ਼ਬਰ »

5 ਦੀ ਦਿੱਲੀ ਰੈਲੀ 'ਚ ਮਜ਼ਦੂਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ- ਗੋਹਲਵੜ, ਚੂਸਲੇਵੜ੍ਹ

ਤਰਨ ਤਾਰਨ, 25 ਮਾਰਚ (ਇਕਬਾਲ ਸਿੰਘ ਸੋਢੀ)-ਪਿੰਡ ਗੋਹਲਵੜ, ਚੂਸਲੇਵੜ੍ਹ, ਘਰਿਆਲਾ, ਬਹਿਲਾ ਆਦਿ ਪਿੰਡਾਂ 'ਚ ਸੀਟੂ ਤੇ ਕੱੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਵਰਕਰਾਂ ਦੀਆਂ ਸਾਂਝੀਆਂ ਮੀਟਿੰਗਾਂ ਬਿੰਦੋ ਚੂਸਲੇਵੜ੍ਹ, ਸਰਵਨ ਸਿੰਘ ਘਰਿਆਲਾ, ਤਰਸੇਮ ਸਿੰਘ ਸਿੰਘ ...

ਪੂਰੀ ਖ਼ਬਰ »

ਪਿੰਡ ਪਿੱਦੀ 'ਚ ਨਸ਼ਿਆਂ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਲਈ 13 ਮੈਂਬਰੀ ਕਮੇਟੀ ਗਠਿਤ

ਤਰਨ ਤਾਰਨ, 25 ਮਾਰਚ (ਇਕਬਾਲ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਪਿੱਦੀ 'ਚ ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਦੇ ਸਥਾਨਾਂ 'ਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਫਤਿਆਬਾਦ ਤੇ ਆਸ-ਪਾਸ ਦੇ ਪਿੰਡਾਂ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੂਤੇ

ਫਤਿਆਬਾਦ, 25 ਮਾਰਚ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੇ ਆਸ-ਪਾਸ ਦੇ ਇਲਾਕੇ 'ਚ ਸ਼ੁੱਕਰਵਾਰ ਤੋਂ ਰੁਕ ਰੁਕ ਕੇ ਹੋ ਰਹੀ ਬੇਮੌਸਮੀ ਬਰਸਾਤ ਨੇ ਜਿਥੇ ਆਮ ਜਨ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਪੱਤਰਕਾਰਾਂ ...

ਪੂਰੀ ਖ਼ਬਰ »

ਬੇਮੌਸਮੀ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਦਾ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਕਿਸਾਨ ਆਗੂ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਆਗੂ ਸਤਨਾਮ ਸਿੰਘ ਮਾਣੋਚਾਹਲ, ਹਰਜਿੰਦਰ ਸਿੰਘ ਸਕਰੀ ਰੇਸ਼ਮ ਸਿੰਘ ਘੁਰਕਵਿੰਡ, ਤਰਸੇਮ ਸਿੰਘ ਧਾਰੀਵਾਲ ਨੇ ਕਿਹਾ ਕਿ ਪੰਜਾਬ 'ਚ ਭਾਰੀ ਮੀਂਹ ਗੜੇਮਾਰੀ ਤੇ ਹਨੇਰੀ ਝੱਖੜ੍ਹ ਨਾਲ ਕਣਕ ...

ਪੂਰੀ ਖ਼ਬਰ »

ਪੋਸ਼ਣ ਪੰਦਰਵਾੜੇ ਦੌਰਾਨ ਔਰਤਾਂ ਨੂੰ ਕੀਤਾ ਜਾਗਰੂਕ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਪੋਸ਼ਣ ਪੰਦਰਵਾੜਾ ਸੀ.ਡੀ.ਪੀ. ਪਰਮਜੀਤ ਕੌਰ ਨੋਸ਼ਹਿਰਾ ਪੰਨੂੰਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਅਗਾਂਹ ਵਧੂ ਨੌਜਵਾਨ ਕਿਸਾਨ ਜਤਿੰਦਰ ਸਿੰਘ ਮੁੰਡਾ ਪਿੰਡ ਦਾ 'ਮੁੱਖ ਮੰਤਰੀ ਪੁਰਸਕਾਰ' ਨਾਲ ਸਨਮਾਨ

ਚੋਹਲਾ ਸਾਹਿਬ, 25 ਮਾਰਚ (ਬਲਵਿੰਦਰ ਸਿੰਘ)¸ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚੱਲ ਰਹੇ 2 ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਅਗਾਹ ਵਧੂ ਨੌਜਵਾਨ ਕਿਸਾਨ ਜਤਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਮੁੰਡਾਪਿੰਡ ਨੂੰ ਖੇਤੀਬਾੜੀ ਵਿਚ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਸਰਕਾਰ ਕਿਸਾਨਾਂ ਨੂੰ ਦੇਵੇ-ਭਰੋਵਾਲ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਆਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਆਪਣੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਕਿਹਾ ਕੇ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੀ ਹੋਈ ਬਰਬਾਦੀ ਕਿਸਾਨਾਂ ਦਾ ਆਰਥਿਕ ਪੱਖੋ ਲੱਕ ਤੋੜ ...

ਪੂਰੀ ਖ਼ਬਰ »

ਏਡਜ਼ ਜਨ ਜਾਗਰੂਕਤਾ ਵੈਨ ਸਰਕਾਰੀ ਹਸਪਤਾਲ ਖੇਮਕਰਨ ਵਿਖੇ ਪੁੱਜੀ

ਖੇਮਕਰਨ, 25 ਮਾਰਚ (ਰਾਕੇਸ਼ ਬਿੱਲਾ)-ਸਿਵਲ ਸਰਜਨ ਡਾ. ਦਿਲਬਾਗ ਸਿੰਘ ਤੇ ਡੀ.ਆਈ.ਓ. ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਏਡਜ਼ ਜਨ ਜਾਗਰੂਕਤਾ ਵੈਨ ਖੇਮਕਰਨ ਦੇ ਹਸਪਤਾਲ ਵਿਖੇ ਪਹੁੰਚੀ | ਇਸ ਸਮੇਂ ਸੀ.ਐੱਚ.ਸੀ. ਖੇਮਕਰਨ ਦੇ ਕਾਰਜਕਾਰੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਸ਼ਹਿਰ ਵਿਚ ਕੋਈ ਢੁਕਵੀਂ ਪਾਰਕਿੰਗ ਨਾ ਹੋਣ ਕਾਰਨ ਆਮ ਲੋਕ ਤੇ ਦੁਕਾਨਦਾਰ ਪ੍ਰੇਸ਼ਾਨ

ਤਰਨ ਤਾਰਨ, 25 ਮਾਰਚ (ਪਰਮਜੀਤ ਜੋਸ਼ੀ)- ਇਤਿਹਾਸਕ ਤੇ ਧਾਰਮਿਕ ਸ਼ਹਿਰ ਤਰਨਤਾਰਨ ਜੋ ਕਿ 2006 ਵਿਚ ਜ਼ਿਲ੍ਹਾ ਵੀ ਬਣ ਚੁੱਕਾ ਹੈ ਪਰ ਪਾਰਕਿੰਗ ਲਈ ਕੋਈ ਪ੍ਰਬੰਧ ਨਹੀਂ ਹੈ, ਜਿਸ ਕਾਰਨ ਕੰਮਕਾਜ ਕਰਨ ਲਈ ਆਉਂਦੇ ਲੋਕ ਆਪਣੀਆਂ ਕਾਰਾਂ, ਜੀਪਾਂ ਅਤੇ ਹੋਰ ਵਾਹਨਾਂ ਨੂੰ ਸੜਕ ਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ

ਝਬਾਲ, 25 ਮਾਰਚ (ਸੁਖਦੇਵ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਬਾਬਾ ਸਿਧਾਣਾ (ਝਬਾਲ) ਵਿਖੇ ਹੋਈ, 'ਚ ਤਿੰਨ ਜੋਨਾਂ ਦੇ ਕਿਸਾਨ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ...

ਪੂਰੀ ਖ਼ਬਰ »

ਹੈਰੋਇਨ, ਨਕਦੀ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀ ਕਾਬੂ

ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ, ਨਗਦੀ ਤੇ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

'ਆਪ' ਸਰਕਾਰ ਫਿਰ ਤੋਂ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਆੜ ਹੇਠ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ- ਸਰਪੰਚ ਪੰਮਾ ਗੱਗੋਬੂਹਾ

ਸਰਪੰਚ ਪਰਮਜੀਤ ਸਿੰਘ ਪੰਮਾ ਤਰਨ ਤਾਰਨ, 25 ਮਾਰਚ (ਹਰਿੰਦਰ ਸਿੰਘ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਆੜ ਹੇਠ ਬੇਕਸੂਰ ਸਿੱਖ ਨੌਜਵਾਨਾਂ 'ਤੇ ਤਸ਼ਦੱਦ ਢਾਹ ਰਹੀ ਹੈ ਅਤੇ ਉਨ੍ਹਾਂ ਉਪਰ ਝੂਠੇ ਪੁਲਿਸ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਵਾਹ ਨੀ ਸਰਕਾਰੇ, ਤੇਰੇ ਕੰਮ ਨਿਆਰੇ... ਸਰਕਾਰੀ ਪ੍ਰੋਗਰਾਮ ਵਾਸਤੇ ਕਰੀਬ 500 ਸਰਕਾਰੀ ਬੱਸਾਂ ਵਰਤੀਆਂ

ਅੰਮਿ੍ਤਸਰ, 25 ਮਾਰਚ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਸਰਕਾਰ ਵਲੋਂ ਜਲੰਧਰ ਨੇੜੇ ਕਿਸੇ ਸਰਕਾਰੀ ਪ੍ਰੋਗਰਾਮ ਵਾਸਤੇ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਕਰੀਬ 500 ਸਰਕਾਰੀ ਬੱਸਾਂ ਵਰਤੀਆਂ ਗਈਆਂ | ਜੋ ਸਰਕਾਰੀ ਬੱਸਾਂ ਚੱਲ ਰਹੀਆਂ ਸਨ, ਉਨ੍ਹਾਂ ਵਿਚ ...

ਪੂਰੀ ਖ਼ਬਰ »

ਸਲੀਪਵੈੱਲ ਪ੍ਰੈਜ਼ੇਂਟਸ ਦ ਸੇਕਰਡ ਅੰਮਿ੍ਤਸਰ ਫੈਸਟੀਵਲ 'ਚ ਕਲਾਕਾਰਾਂ ਨੇ ਬਿਖੇਰਿਆ ਸੰਗੀਤ ਦਾ ਜਾਦੂ

ਅੰਮਿ੍ਤਸਰ, 25 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਪ੍ਰਦਰਸ਼ਨ ਕਲਾ ਅਤੇ ਮਨੋਰੰਜਨ ਕੰਪਨੀ ਟੀਮ ਵਰਕ ਆਰਟਸ ਵਲੋਂ ਸ਼ੁਰੂ ਕੀਤੇ ਗਏ ਤਿੰਨ ਰੋਜ਼ਾ ਸਲੀਪਵੈਲ ਪ੍ਰੈਜ਼ੇਂਟਸ ਦ ਸੇਕਰਡ ਅੰਮਿ੍ਤਸਰ ਫੈਸਟੀਵਲ ਦੇ ਪਹਿਲੇ ਐਡੀਸ਼ਨ ਦੀ ਸ਼ੁਰੂਆਤ ਹੋ ਚੱੁਕੀ ਹੈ | ...

ਪੂਰੀ ਖ਼ਬਰ »

ਕਾਜਲ ਭਗਤ ਯੂਥ ਭਗਤ ਸੰਗਠਨ ਦੀ ਔਰਤ ਵਿੰਗ ਦੀ ਪ੍ਰਧਾਨ ਨਿਯੁਕਤ

ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਰਾਸ਼ਟਰੀ ਯੂਥ ਭਗਤ ਸੰਗਠਨ ਦੇ ਪ੍ਰਧਾਨ ਵਿਕਰਮ ਭਗਤ ਵਲੋਂ ਅੰਮਿ੍ਤਸਰ 'ਚ ਔਰਤ ਵਿੰਗ ਲਈ ਵਕੀਲ ਕੁਮਾਰੀ ਕਾਜਲ ਭਗਤ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸੁਰਿੰਦਰ ਪਾਲ ਭਗਤ ਵਰਕਿੰਗ ਕਮੇਟੀ ਪ੍ਰਧਾਨ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵੇਟਰ ਪਾਸੋਂ ਲੁਟੇਰਿਆਂ ਨੇ ਦਾਤਰ ਮਾਰ ਕੇ 4 ਹਜ਼ਾਰ ਲੁੱਟੇ

ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਤਹਿਤ ਹੋਟਲ ਦੇ ਇਕ ਵੇਟਰ ਪਾਸੋਂ ਲੁਟੇਰਿਆਂ ਨੇ ਦਾਤਰ ਮਾਰ ਕੇ ਉਸ ਵੇਲੇ 4 ਹਜ਼ਾਰ ਰੁਪਏ ਲੁੱਟ ਲਏ ਜਦੋਂ ਕਿ ਉਹ ਆਪਣੇ ਘਰ ਪਰਤ ਰਿਹਾ ਸੀ | ਇਸ ਘਟਨਾ ਸੰਬੰਧੀ ਥਾਣਾ ਸਦਰ ਦੀ ਪੁਲਿਸ ਨੂੰ ਇੰਦਰ ...

ਪੂਰੀ ਖ਼ਬਰ »

ਮਾਲ ਰੋਡ ਸਥਿਤ ਬੈਂਕ ਦੇ ਲਾਕਰ 'ਚੋਂ ਸੋਨੇ ਦੇ ਗਹਿਣੇ ਚੋਰੀ

ਅੰਮਿ੍ਤਸਰ, 25 ਮਾਰਚ (ਰੇਸ਼ਮ ਸਿੰਘ)-ਇਕ ਕਾਰੋਬਾਰੀ ਵਿਅਕਤੀ ਤੇ ਉਸਦੀ ਪਤਨੀ ਵਲੋਂ ਬੈਂਕ ਦੇ ਲਾਕਰ 'ਚ ਰੱਖੇ ਸੋਨੇ ਦੇ ਗਹਿਣੇ ਹੀ ਚੋਰੀ ਹੋ ਗਏ ਹਨ ਜਦੋਂ ਕਿ ਇਸ ਚੋਰੀ ਬਾਰੇ ਬੈਂਕ ਦੇ ਮੈਨੇਜ਼ਰ ਅਤੇ ਲਾਕਰ ਇੰਚਾਰਜ਼ ਨੇ ਕੋਈ ਠੋਸ ਜਵਾਬ ਨਹੀਂ ਦਿੱਤਾ | ਪੁਲਿਸ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX