ਮਾਮਲਾ ਦਿਆਨੰਦ ਹਸਪਤਾਲ ਦੀ ਜਾਂਚ ਦਾ
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਦਿਆਨੰਦ ਹਸਪਤਾਲ ਵਿਚ ਕਥਿਤ ਤੌਰ 'ਤੇ ਫ਼ੰਡਾਂ ਦੀ ਘਪਲੇਬਾਜ਼ੀ ਦੇ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ | ਅੱਜ ਜਾਂਚ ਵਿਚ ਸ਼ਾਮਿਲ ਹੋਣ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ਸਕੱਤਰ ਪੇ੍ਰਮ ਗੁਪਤਾ ਸਮੇਤ 3 ਮੈਂਬਰਾਂ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਸੀ, ਪਰ ਇਹ ਤਿੰਨੇ ਵਿਅਕਤੀ ਜਾਂਚ ਵਿਚ ਸ਼ਾਮਿਲ ਨਹੀਂ ਹੋਏ | ਜਾਣਕਾਰੀ ਅਨੁਸਾਰ ਹਸਪਤਾਲ ਦੇ ਫ਼ੰਡਾਂ ਵਿਚ ਹੋ ਰਹੀ ਕਥਿਤ ਤੌਰ 'ਤੇ ਵੱਡੇ ਪੱਧਰ 'ਤੇ ਘਪਲੇਬਾਜ਼ੀ ਨੂੰ ਲੈ ਕੇ ਇਕ ਵਿਅਕਤੀ ਵਲੋਂ ਬੀਤੇ ਦਿਨੀਂ ਪੁਲਿਸ ਕਮਿਸ਼ਨਰ ਪਾਸ ਲਿਖਤੀ ਸ਼ਿਕਾਇਤ ਕੀਤੀ ਗਈ ਸੀ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਪੁਲਿਸ ਕਮਿਸ਼ਨਰ ਵਲੋਂ ਇਸ ਮਾਮਲੇ ਵਿਚ ਤਿੰਨ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ | ਇਸ ਜਾਂਚ ਟੀਮ ਦੀ ਮੁਖੀ ਆਈ.ਪੀ.ਐਸ. ਅਧਿਕਾਰੀ ਅਤੇ ਜੁਆਇੰਟ ਪੁਲਿਸ ਕਮਿਸ਼ਨਰ ਮੈਡਮ ਸੋਮੀਆ ਮਿਸ਼ਰਾ ਨੂੰ ਬਣਾਇਆ ਗਿਆ ਸੀ | ਇਸ ਤੋਂ ਇਲਾਵਾ ਇਸ ਟੀਮ ਵਿਚ ਡੀ.ਸੀ.ਪੀ. ਹਰਮੀਤ ਸਿੰਘ ਹੁੰਦਲ ਅਤੇ ਏ.ਡੀ.ਸੀ.ਪੀ. ਸਮੀਰ ਵਰਮਾ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ | ਜਾਂਚ ਟੀਮ ਦੇ ਮੈਂਬਰ ਸਮੀਰ ਵਰਮਾ ਨੇ ਦੱਸਿਆ ਕਿ ਪ੍ਰੇਮ ਗੁਪਤਾ ਸਮੇਤ ਤਿੰਨ ਵਿਅਕਤੀਆਂ ਨੂੰ ਅੱਜ ਸ਼ਨੀਵਾਰ ਨੂੰ ਜਾਂਚ ਟੀਮ ਨੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਸਨ, ਪਰ ਅੱਜ ਜਾਂਚ ਵਿਚ ਸ਼ਾਮਿਲ ਨਹੀਂ ਹੋਏ | ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਇਨ੍ਹਾਂ ਤਿੰਨਾਂ ਨੂੰ ਬੁਲਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਇਕ ਗੰਭੀਰ ਮਾਮਲਾ ਹੈ ਅਤੇ ਪੁਲਿਸ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ | ਉਨ੍ਹਾਂ ਸਖ਼ਤੀ ਭਰੇ ਲਹਿਜ਼ੇ ਵਿਚ ਕਿਹਾ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਪੁਲਿਸ ਕਮਿਸ਼ਨਰ ਵਲੋਂ ਜਾਂਚ ਟੀਮ ਨੂੰ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ 7 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਦੇ ਹੁਕਮ ਵੀ ਦਿੱਤੇ ਗਏ ਹਨ | ਦੂਜੇ ਪਾਸੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦਿਆਨੰਦ ਹਸਪਤਾਲ ਦੇ ਮੁੱਖ ਪ੍ਰਬੰਧਕ ਅਤੇ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਕਿ ਪੁਲਿਸ ਵਲੋਂ ਜਲਦਬਾਜ਼ੀ ਵਿਚ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਵੇਂ ਕਿ ਇਹ ਇਕ ਸੰਗੀਨ ਕਤਲ ਦਾ ਮਾਮਲਾ ਹੋਵੇ ਉਨ੍ਹਾਂ ਦੱਸਿਆ ਕਿ ਹਸਪਤਾਲ ਨੂੰ ਬਦਨਾਮ ਕਰਨ ਲਈ ਕੁੱਝ ਵਿਅਕਤੀਆਂ ਵਲੋਂ ਸਾਜ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਸ਼ਿਕਾਇਤਕਰਤਾ ਵਲੋਂ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਪੁਲਿਸ ਪਾਸ ਜਾਣ ਦੀ ਥਾਂ 'ਤੇ ਉਨ੍ਹਾਂ ਨੂੰ ਸ਼ਿਕਾਇਤਕਰਤਾ ਅਤੇ ਉਹ ਇਸ ਮਾਮਲੇ ਦੀ ਖ਼ੁਦ ਜਾਂਚ ਕਰਵਾ ਲੈਂਦੇ | ਪੁਲਿਸ ਕਮਿਸ਼ਨਰ ਵਲੋਂ ਜਾਂਚ ਟੀਮ ਦਾ ਗਠਨ ਕੀਤੇ ਜਾਣ ਦਾ ਪ੍ਰੇਮ ਗੁਪਤਾ ਵਲੋਂ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਹਾਈਕੋਰਟ ਲੈ ਕੇ ਜਾਣਗੇ | ਉਨ੍ਹਾਂ ਦੱਸਿਆ ਕਿ ਦਿਆਨੰਦ ਹਸਪਤਾਲ ਪੰਜਾਬ ਦੀ ਸ਼ਾਨ ਹੈ ਅਤੇ ਇਸ ਦੀ ਸ਼ਾਨ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਉਨ੍ਹਾਂ ਨੂੰ ਟੈਲੀਫ਼ੋਨ 'ਤੇ ਪੁਲਿਸ ਮੁਲਾਜ਼ਮਾਂ ਵਲੋਂ ਜਾਂਚ ਟੀਮ ਸਾਹਮਣੇ ਹਾਜ਼ਰ ਹੁਣ ਦੇ ਹੁਕਮ ਦਿੱਤੇ ਗਏ ਸਨ | ਪੁਲਿਸ ਵਲੋਂ 24 ਘੰਟੇ ਤੋਂ ਵੀ ਘੱਟ ਸਮਾਂ ਉਨ੍ਹਾਂ ਨੂੰ ਹਾਜ਼ਰ ਹੋਣ ਲਈ ਦਿੱਤਾ ਗਿਆ ਸੀ, ਪਰ ਇਸ ਸਮੇਂ ਵਿਚ ਉਹ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋ ਸਕਦੇ ਸਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਹ ਆਪਣੇ ਵਕੀਲਾਂ ਨਾਲ ਮਸ਼ਵਰਾ ਕਰ ਰਹੇ ਹਨ ਅਤੇ ਉਸ ਤੋਂ ਬਾਅਦ ਹੀ ਉਹ ਇਸ ਬਾਰੇ ਜ਼ਿਆਦਾ ਕਹਿ ਸਕਣਗੇ |
ਲੁਧਿਆਣਾ, 25 ਮਾਰਚ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਹਰ ਸਾਲ ਦੀ ਤਰ੍ਹਾਂ ਸਾਲਾਨਾ ਕਨਵੋਕੇਸ਼ਨ-2023 ਕਰਵਾਈ ਗਈ | ਇਸ ਕਾਨਵੋਕੇਸ਼ਨ ਦੌਰਾਨ ਕਿ੍ਸ਼ਚੀਅਨ ਮੈਡੀਕਲ ਕਾਲਜ, ਕਿ੍ਸ਼ਚੀਅਨ ਡੈਂਟਲ ਕਾਲਜ, ਕਾਲਜ ਆਫ਼ ਨਰਸਿੰਗ, ਕਾਲਜ ਆਫ਼ ...
ਇਯਾਲੀ/ਥਰੀਕੇ, 25 ਮਾਰਚ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਐਸ ਸੀ ਡਿਪਾਰਟਮੈਂਟ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੇ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਜ਼ਮਾਨਤ ਤੋਂ ਬਾਅਦ ਘਰ ਪੁੱਜਣ 'ਤੇ ਉਨ੍ਹਾਂ ਦੇ ਸਵਾਗਤ ਲਈ ਵਰਕਰਾਂ ਸਮੇਤ ਪੁੱਜੇ ਹਲਕਾ ਦੱਖਣੀ ਤੋਂ ਕਾਂਗਰਸ ਦੇ ਇੰਚਾਰਜ ਇਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੰਤਰੀ ਆਸ਼ੂ ਦੇ ਘਰ ...
ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬੈਂਸ)-ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਵਿਖੇ ਅੱਜ ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪਿ੍ੰਸੀਪਲ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦਾ ਦੋ ਰੋਜ਼ਾ ਪਸ਼ੂ ਪਾਲਣ ਮੇਲਾ ਵਾਤਾਵਰਨ ਤੇ ਕੁਦਰਤ ਦੇ ਸਨਮਾਨ ਦਾ ਸੁਨੇਹਾ ਦਿੰਦਾ ਅੱਜ ਸਮਾਪਤ ਹੋ ਗਿਆ ਹੈ | ਮੇਲੇ ਦੇ ਸਮਾਪਤ ਸਮਾਰੋਹ ਵਿਚ ਪੰਜਾਬ ਰਾਜ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨ ਬੇਮੌਸਮੀ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫੁਸਲਾ ...
ਆਲਮਗੀਰ, 25 ਮਾਰਚ (ਜਰਨੈਲ ਸਿੰਘ ਪੱਟੀ)-ਬੀਤੇ ਕੁੱਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਰਸਾਤ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਸਾਲਾਨਾ ਕਮਾਈ ਪਾਣੀ ਵਿਚ ਡੋਬ ਕੇ ਰੱਖ ਦਿੱਤੀ ਹੈ, ਜਿਸਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਆਪਣਾ ਬੁਨਿਆਦੀ ਹੱਕ ਸਮਝਦਿਆਂ ਕਿਸਾਨੀ ਦੀ ...
ਭਾਮੀਆਂ ਕਲਾਂ, 25 ਮਾਰਚ (ਜਤਿੰਦਰ ਭੰਬੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਇੰਚਾਰਜ ਅਵਤਾਰ ਸਿੰਘ ਕਰੀਮਪੁਰੀ ਨੇ ਜਮਾਲਪੁਰ ਵਿਖੇ ਹਲਕਾ ਸਾਹਨੇਵਾਲ ਦੇ ਵਰਕਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਸਾਹਨੇਵਾਲ ਦੀ ਲੀਡਰਸ਼ਿਪ ਲੋਕ ਸਭਾ ਦੀਆਂ ਚੋਣਾਂ 'ਚ ਇਸ ਹਲਕੇ 'ਚੋਂ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਦੋਸਤ ਦੀ ਥਾਂ 'ਤੇੇ ਪੇਪਰ ਦੇ ਰਹੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ, ਉਪਰੰਤ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਮਾਮਲੇ ਵਿਚ ਪੁਲਿਸ ਨੇ ਸੁਪਰਡੈਂਟ ਰਵਿੰਦਰ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲਾਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿੱਕੀ ਸਹਿਗਲ ਵਾਸੀ ਸ਼ਿਮਲਾਪੁਰੀ ਅਤੇ ਜਗਦੇਵ ਸਿੰਘ ਵਾਸੀ ...
ਲੁਧਿਆਣਾ, 25 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਵਿਚ ਪੁਲਿਸ ਨੇ 6 ਬੰਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਮਾੜੀ ਜਿਹੀ ਗੱਲ ਨੂੰ ਲੈ ਕੇ ਕੇਂਦਰੀ ਜੇਲ੍ਹ ਵਿਚ ਹੀ ਆਪਸ ...
ਲੁਧਿਆਣਾ, 25 ਮਾਰਚ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚੱਲਦਿਆਂ ਲੋਕਾਂ ਦੇ ਮੰਨਾਂ ਵਿਚ ਨਾਰਾਜ਼ਗੀ ਹੀ ਪਾਈ ਜਾ ਰਹੀ ਹੈ ਕਿਉਂਕਿ ਅਨੇਕਾਂ ਹੀ ...
ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬੈਂਸ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਵਿਖੇ ਅੱਜ ਦੋ ਰੋਜ਼ਾ ਅੰਤਰਰਾਜੀ ਬੈਡਮਿੰਟਨ ਡਬਲ ਟੂਰਨਾਮੈਂਟ ਸ਼ੁਰੂ ਹੋ ਗਿਆ | ਇਹ ਟੂਰਨਾਮੈਂਟ ਗਿੱਲ ਬੈਡਮਿੰਟਨ ਕਲੱਬ ਵਲੋਂ ਕਰਵਾਇਆ ਜਾ ਰਿਹਾ ਹੈ | ਇਸ ਵਿਚ ...
ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬੈਂਸ)-ਡੀ.ਸੀ.ਐਮ. ਯੰਗ ਐਂਟਰਪ੍ਰੀਨਿਓਰ ਸਕੂਲ (ਯੈਸ ਸਕੂਲ) ਨੇ ਕੈਂਬਰਿਜ ਅਸੈਸਮੈਂਟ ਇੰਟਰਨੈਸ਼ਨਲ ਐਜੂਕੇਸ਼ਨ ਦਾ ਮੈਗਾ ਡਿਜੀਟਲ ਲਾਂਚ ਦੇਖਿਆ, ਜਿਸ ਵਿਚ ਸੈਂਕੜੇ ਮਾਪਿਆਂ ਦੇ ਬੱਚੇ ਯੰਗ ਐਂਟਰਪ੍ਰੀਨਿਓਰ ਸਕੂਲ (ਯੈਸ ਸਕੂਲ) ਵਿਚ ...
ਲੁਧਿਆਣਾ, 25 ਮਾਰਚ (ਕਵਿਤਾ ਖੁੱਲਰ)-ਬੀਤੇ ਦਿਨੀਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ 7 ਮਹੀਨੇ ਬਾਅਦ ਹੋਈ ਜ਼ਮਾਨਤ ਤੋਂ ਬਾਅਦ ਜਿੱਥੇ ਦਿਨ ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਆਸ਼ੂ ਦੇ ਘਰ ਬਾਹਰ ਪਟਾਕੇ ਚਲਾਏ ਅਤੇ ਲੱਡੂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ...
ਲੁਧਿਆਣਾ, 25 ਮਾਰਚ (ਸਲੇਮਪੁਰੀ)-ਇੰਡੀਅਨ ਡਾਕਟਰ ਫ਼ਾਰ ਪੀਸ ਐਂਡ ਡਿਵੈਲਪਮੈਂਟ (ਆਈ. ਡੀ. ਪੀ. ਡੀ.) ਵਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਚੱਲ ਰਹੇ 2 ਦਿਨਾਂ ਕਿਸਾਨ ਮੇਲੇ ਦੌਰਾਨ ਮੁਫ਼ਤ ਡਾਕਟਰੀ ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਰੋਗਾਂ ਦੇ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨ ਲੁਧਿਆਣਾ ਦੀਆਂ ਵਿਦਿਆਰਥਣਾਂ ਦਾ ਬਾਇਓਟੈੱਕ ਦੇ ਨਤੀਜੇ ਵਿਚ ਚੰਗਾ ਪ੍ਰਦਰਸ਼ਨ ਰਿਹਾ | ਪੰਜਾਬ ਯੂਨੀਵਰਸਿਟੀ ਦੇ ਬੀ.ਐਸ.ਸੀ. (ਆਨਰਜ਼) ਬਾਇਓਟੈਕਨਾਲੋਜੀ ਸਮੈਸਟਰ ਤੀਜਾ ਦੀਆਂ ਦਸੰਬਰ 2022 ਵਿਚ ...
ਲੁਧਿਆਣਾ, 25 ਮਾਰਚ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਵਿਖੇ ਯੂ. ਕੇ. ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਕਮਲ ਦਿਆਲ ਅਤੇ ਸੰਕੇਤ ਦਿਆਲ ਹਾਜ਼ਰ ਸਨ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX