ਤਾਜਾ ਖ਼ਬਰਾਂ


ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  9 minutes ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  30 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  48 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  56 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 1 hour ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 2 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 5 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ

ਸ੍ਰੀ ਮੁਕਤਸਰ ਸਾਹਿਬ 'ਚ ਮਕਾਨ ਦੀ ਛੱਤ ਡਿਗੀ
ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਹੋਈ ਬੇਮੌਸਮੀ ਤੇਜ਼ ਬਾਰਿਸ਼ ਤੇ ਗੜੇ੍ਹਮਾਰੀ ਨੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ | ਪਹਿਲਾਂ ਕਈ ਦਿਨਾਂ ਤੋਂ ਮੌਸਮ ਖ਼ਰਾਬ ਚੱਲ ਰਿਹਾ ਸੀ ਤੇ ਕਿਣ-ਮਿਣ ਹੋ ਰਹੀ ਸੀ | ਸਵੇਰੇ ਸਮੇਂ ਹਲਕੀ ਬਾਰਿਸ਼ ਹੋਈ | ਜਦਕਿ ਸ਼ਾਮ ਸਮੇਂ ਤੇ ਦੇਰ ਰਾਤ ਨੂੰ ਤੇਜ਼ ਬਾਰਿਸ਼ ਤੇ ਗੜੇ੍ਹਮਾਰੀ ਹੋਈ, ਜਿਸ ਨੇ ਕਣਕ ਦੀ ਪੱਕਣ ਕਿਨਾਰੇ ਖੜ੍ਹੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ | 'ਅਜੀਤ' ਦੀ ਟੀਮ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਜਿਥੇ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਵੇਖਣ ਨੂੰ ਮਿਲੀ, ਕਿਉਂਕਿ ਪੁੱਤਾਂ ਵਾਂਗ ਪਾਲੀ ਫ਼ਸਲ ਧਰਤੀ 'ਤੇ ਵਿਛ ਗਈ ਤੇ ਖ਼ਰਾਬ ਹੋ ਗਈ | ਪਿੰਡ ਸੰਗੂਧੌਣ ਵਿਖੇ ਕਿਸਾਨਾਂ ਨਿਰਮਲ ਸਿੰਘ, ਸੁਖਮੰਦਰ ਸਿੰਘ, ਰੁਪਿੰਦਰ ਸਿੰਘ, ਗੁਰਬਚਨ ਸਿੰਘ, ਗੁਰਮੇਲ ਸਿੰਘ, ਗੁਰਭੇਜ ਸਿੰਘ ਤੇ ਲਾਡੀ ਸਿੰਘ ਨੇ ਦੱਸਿਆ ਕਿ ਤੇਜ਼ ਬਾਰਿਸ਼, ਹਨੇਰੀ ਤੇ ਗੜ੍ਹੇ ਪੈਣ ਕਰਕੇ ਕਣਕ ਦੀਆਂ ਪੱਕੀਆਂ ਵੱਲੀਆਂ ਟੁੱਟ ਗਈਆਂ, ਜਿਸ ਕਰਕੇ ਕਣਕ ਦਾ ਨੁਕਸਾਨ ਹੋ ਗਿਆ | ਕਣਕ ਦੀ ਫ਼ਸਲ ਜ਼ਮੀਨ 'ਤੇ ਡਿੱਗ ਪਈ ਹੈ, ਜਿਸ ਦੀ ਕਟਾਈ ਕਰਨ 'ਚ ਵੀ ਮੁਸ਼ਕਿਲ ਆਵੇਗੀ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦੇਵੇ | ਇਸ ਤਰ੍ਹਾਂ ਪਿੰਡ ਗੋਨਿਆਣਾ, ਰਹੂੜਿਆਂਵਾਲੀ, ਥਾਂਦੇਵਾਲਾ, ਭੁੱਲਰ, ਉਦੇਕਰਨ, ਚੌਂਤਰਾ, ਬੂੜਾ ਗੁੱਜਰ, ਚੜ੍ਹੇਵਣ, ਲੰਬੀਢਾਬ, ਗੁਲਾਬੇਵਾਲਾ, ਕੋਟਲੀ ਦੇਵਨ, ਕਾਨਿਆਂਵਾਲੀ, ਬਰੰਕਦੀ ਤੋਂ ਇਲਾਵਾ ਹੋਰ ਦਰਜਨਾਂ ਪਿੰਡਾਂ ਤੋਂ ਕਣਕ ਦੀ ਫ਼ਸਲ ਦੇ ਨੁਕਸਾਨ ਦੀਆਂ ਰਿਪੋਰਟਾਂ ਮਿਲਦੀਆਂ ਹਨ | ਲਗਾਤਾਰ ਬਾਰਿਸ਼ ਕਰਕੇ ਸ਼ਹਿਰ ਦੇ ਨੀਵੇਂ ਖੇਤਰਾਂ, ਗਲੀਆਂ 'ਚ ਵੀ ਪਾਣੀ ਭਰਨ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉੱਧਰ ਬਾਰਸ਼ ਕਾਰਨ ਸਰਹਿੰਦ ਫ਼ੀਡਰ ਤੇ ਰਾਜਸਥਾਨ ਫ਼ੀਡਰ ਵਿਚ ਕੇਲੀ ਭਾਰੀ ਮਾਤਰਾ 'ਚ ਆ ਰਹੀ ਹੈ | ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾ ਜਰਨਲ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ ਤੇ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਕਿੱਟੂ ਬਾਂਮ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜਾ ਦਿੱਤਾ ਜਾਵੇ | ਆਗੂਆਂ ਨੇ ਇਹ ਵੀ ਕਿਹਾ ਕਿ ਪਿਛਲੇ ਸਾਲ ਹੋਏ ਖ਼ਰਾਬੇ ਦਾ ਮੁਆਵਜ਼ਾ ਹਾਲੇ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ | ਆਗੂਆਂ ਨੇ 'ਆਪ' ਸਰਕਾਰ ਨੂੰ ਇਹ ਵੀ ਯਾਦ ਕਰਵਾਇਆ ਉਨ੍ਹਾਂ ਦੇ ਹੀ ਮੁਤਾਬਿਕ ਜੋ ਦਿੱਲੀ ਵਿਚ ਫ਼ਸਲ ਦਾ ਖ਼ਰਾਬਾ ਤੀਹ ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਂਦਾ ਹੈ, ਇਸੇ ਦਿੱਲੀ ਦੀ ਤਰਜ਼ 'ਤੇ ਹੀ ਪੰਜਾਬ ਦੇ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾਵੇ |
ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ-ਭੀਨਾ ਬਰਾੜ
ਕਾਂਗਰਸ ਪਾਰਟੀ ਦੇ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖ਼ਰਚਾ ਕਰਕੇ ਪਾਲੀ ਪੱਕੀ ਫ਼ਸਲ ਖ਼ਰਾਬ ਹੋਣ ਕਾਰਨ ਤੁਰੰਤ ਪ੍ਰਤੀ ਏਕੜ 30 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ |
ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ
ਬੇਮੌਸਮੀ ਬਾਰਿਸ਼, ਤੇਜ਼ ਹਨੇਰੀ ਤੇ ਗੜ੍ਹੇਮਾਰੀ ਦੌਰਾਨ ਸਥਾਨਕ ਗੋਨਿਆਣਾ ਰੋਡ 'ਤੇ ਇਕ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਹੈ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਰੰਗ ਰੋਗਨ ਦਾ ਕੰਮ ਕਰਦੇ ਮਜ਼ਦੂਰ ਜਗਜੀਤ ਕੁਮਾਰ ਪੁੱਤਰ ਮੁਨਸ਼ੀ ਰਾਮ ਦੀ ਰਾਤ ਮੀਂਹ ਸਮੇਂ ਛੱਤ ਡਿੱਗ ਗਈ, ਜਿਸ ਕਾਰਨ ਘਰੇਲੂ ਸਾਮਾਨ ਨੁਕਸਾਨਿਆ ਗਿਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਉਸ ਦੇ ਭਰਾ ਰਾਜ ਕੁਮਾਰ ਦੇ ਮਕਾਨ 'ਚ ਵੀ ਤਰੇੜਾਂ ਆ ਗਈਆਂ | ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ |
ਭਾਕਿਯੂ ਏਕਤਾ ਉਗਰਾਹਾਂ ਨੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਭਰ 'ਚ ਭਾਰੀ ਬਾਰਿਸ਼, ਗੜੇ੍ਹਮਾਰੀ ਤੇ ਤੇਜ਼ ਹਵਾ ਨਾਲ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ | ਇਸ ਮੌਕੇ ਜਥੇਬੰਦੀ ਵਲੋਂ ਸਰਕਾਰ ਕੋਲੋਂ ਫ਼ਸਲਾਂ ਘਰਾਂ ਮਕਾਨਾਂ ਦਾ ਸਰਕਾਰੀ ਬੀਮਾਂ ਤੇ ਤਰੁੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਜੀ. ਏ. ਰਿਸ਼ਵ ਬਾਂਸਲ ਸ੍ਰੀ ਮੁਕਤਸਰ ਸਾਹਿਬ, ਤਹਿਸੀਲਦਾਰ ਅੰਜੂ ਬਾਲਾ ਗਿੱਦੜਬਾਹਾ, ਕਾਨੂੰਨਗੋ ਸੁਰਜੀਤ ਸਿੰਘ ਪਟਵਾਰੀ ਸਮੇਤ ਹੋਰ ਅਧਿਕਾਰੀਆਂ ਵਲੋਂ ਪਿੰਡ ਕੋਟਭਾਈ, ਪਿੰਡ ਭਲਾਈਆਣਾ ਆਦਿ ਵਿਖੇ ਫ਼ਸਲਾਂ, ਘਰਾਂ, ਛੱਪੜਾਂ ਦੀ ਨਿਕਾਸੀ ਨਾ ਹੋਣ ਆਦਿ ਦਾ ਜਾਇਜ਼ਾ ਲਿਆ ਅਤੇ ਜਥੇਬੰਦੀ ਵਲੋਂ ਕਿਸਾਨਾਂ ਨੂੰ ਖਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ | ਇਸ ਮੌਕੇ ਕਿਸਾਨਾਂ ਨੇ ਇਕ ਏਕੜ ਨੂੰ ਇਕਾਈ ਮੰਨਦਿਆਂ ਬਾਰਸ਼ਾਂ ਗੜੇਮਾਰੀ ਤੇਜ਼ ਹਵਾ ਝੱਖੜ ਨਾਲ ਮਰ ਗਈਆਂ ਫ਼ਸਲਾਂ ਸਬਜ਼ੀਆਂ, ਹਰਾ ਚਾਰਾ, ਫ਼ਲਾਂ, ਕਣਕ ਦਾ ਕਿਸਾਨਾਂ ਨੂੰ ਪ੍ਰਤੀ ਏਕੜ ਘੱਟੋ ਘੱਟ 60 ਹਜ਼ਾਰ ਰੁਪਏ ਤੇ ਪੀੜਤ ਪੇਂਡੂ ਤੇ ਖੇਤ ਮਜ਼ਦੂਰਾਂ ਕਿਸਾਨਾਂ ਨੂੰ ਘਰਾਂ ਦਾ ਪ੍ਰਤੀ 5 ਲੱਖ ਰੁਪਏ ਤੇ ਪੀੜਤ ਪਰਿਵਾਰਾਂ ਦਾ ਕਰਜ਼ਾ ਖ਼ਤਮ ਕਰਨ ਅਤ | ਖੇਤੀ ਲਿਮਟਾਂ ਦੀਆਂ ਕਿਸ਼ਤਾਂ ਬਿਨਾਂ ਵਿਆਜ ਤੋਂ ਅੱਗੇ ਪਾਉਣ ਦੀ ਮੰਗ ਕੀਤੀ ਗਈ |
ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਭਾਕਿਯੂ (ਕਾਦੀਆਂ)
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਹਰਮੇਲ ਸਿੰਘ ਜੰਡੋਕੇ, ਜਗਦੇਵ ਸਿੰਘ ਕਾਨਿਆਂਵਾਲੀ ਪ੍ਰਮੁੱਖ ਸਕੱਤਰ, ਸੁਖਦੇਵ ਸਿੰਘ ਵੰਗਲ, ਗੁਰਮੀਤ ਸਿੰਘ ਆਦਿ ਨੇ ਕਿਹਾ ਕਿ ਬਾਰਿਜ਼ ਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ, ਜਿਸ ਕਾਰਨ ਸਰਕਾਰ ਇਸ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਲ ਵੀ ਕਣਕ ਦਾ ਝਾੜ ਬਹੁਤ ਹੀ ਘੱਟ ਰਿਹਾ ਤੇ ਹੁਣ ਕੁਦਰਤੀ ਕਰੋਪੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ |
ਮਲੋਟ ਤੇ ਆਸ-ਪਾਸ ਦੇ ਇਲਾਕੇ 'ਚ ਨੁਕਸਾਨ
ਮਲੋਟ, (ਅਜਮੇਰ ਸਿੰਘ ਬਰਾੜ)-ਮਲੋਟ ਤੇ ਆਸ-ਪਾਸ ਦੇ ਇਲਾਕੇ 'ਚ ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ | ਪਿੰਡ ਜੰਡਵਾਲਾ, ਘੁਮਿਆਰਾ, ਦਾਨੇਵਾਲਾ, ਰੱਥੜੀਆਂ ਤੋਂ ਇਲਾਵਾ ਪਿੰਡ ਮਲੋਟ, ਈਨਾਖੇੜਾ, ਸਰਾਵਾਂ ਬੋਦਲਾ, ਭਗਵਾਨਪੁਰਾ ਤੇ ਅਨੇਕਾਂ ਹੋਰ ਪਿੰਡਾਂ 'ਚ ਪਏ ਭਾਰੀ ਮੀਂਹ ਨੇ ਫ਼ਸਲਾਂ ਦਾ ਭਾਰੀ ਨੁਕਸਾਨ ਕਰ ਦਿੱਤਾ | ਪਿੰਡ ਜੰਡਵਾਲਾ ਦੇ ਸਰਪੰਚ ਦਲਜੀਤ ਸਿੰਘ, ਪਾਲ ਸਿੰਘ, ਮੇਜਰ ਸਿੰਘ, ਗੁਰਜੀਤ ਸਿੰਘ, ਕਾਕਾ ਸਰਪੰਚ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਮੋਘੀ ਵਾਲੇ ਖੇਤਾਂ 'ਚ ਕਣਕ ਦੀ ਫ਼ਸਲ ਖ਼ਤਮ ਹੋ ਗਈ ਹੈ | ਪਿੰਡ ਘੁਮਿਆਰਾ ਦੇ ਕੇਵਲ ਸਿੰਘ, ਅਮਨਦੀਪ ਸਿੰਘ, ਸਰਪੰਚ ਸਰੋਜ ਸਿੰਘ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਇਸ ਵਾਰੀ ਕਿਸਾਨੀ ਤੇ ਹੋਰ ਕਾਰੋਬਾਰ ਜੋ ਫ਼ਸਲਾਂ ਦੇ ਸਿਰ 'ਤੇ ਹੀ ਕਾਫ਼ੀ ਚੰਗੀ ਰਹਿਣ ਦੀ ਉਮੀਦ ਸੀ ਇਕ ਵਾਰੀ ਸਭ ਕੁਝ ਢਹਿ-ਢੇਰੀ ਹੁੰਦਾ ਨਜ਼ਰ ਆ ਰਿਹਾ ਹੈ | ਭਾਰੀ ਮੀਂਹ ਕਾਰਨ ਪਾਣੀ ਖੜ੍ਹਨ ਕਰਕੇ ਸ਼ਹਿਰ 'ਚ ਵੀ ਕਿਸੇ ਪਾਸੇ ਲੰਘਣ-ਟੱਪਣ ਨੂੰ ਥਾਂ ਨਹੀਂ ਸੀ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
ਦੋਦਾ ਇਲਾਕੇ 'ਚ ਫ਼ਸਲਾਂ ਦਾ ਭਾਰੀ ਨੁਕਸਾਨ
ਦੋਦਾ, (ਰਵੀਪਾਲ)-ਬੇਮੌਸਮੀ ਬਾਰਿਸ਼ ਨਾਲ ਹਲਕੇ ਦੇ ਪਿੰਡਾਂ 'ਚ ਜਿਥੇ ਕਣਕ ਡਿੱਗਣ ਕਾਰਨ ਨੁਕਸਾਨ ਹੋਇਆ, ਉੱਥੇ ਹੀ ਕਈ ਪਿੰਡਾਂ 'ਚ ਗੜ੍ਹੇਮਾਰੀ ਨੇ ਵੀ ਭਾਰੀ ਨੁਕਸਾਨ ਕਰ ਦਿੱਤਾ | ਕਿਸਾਨਾਂ ਨੇ ਦੱਸਿਆ ਕਿ ਪਿੰਡ ਭਲਾਈਆਣਾ, ਬੁੱਟਰ ਸ਼ਰੀਂਹ, ਰੁਖਾਲਾ, ਧੂਲਕੋਟ, ਮੱਲਣ, ਕੋਠੇ ਅਮਨਗੜ੍ਹ ਆਦਿ ਪਿੰਡਾਂ 'ਚ ਭਾਰੀ ਮੀਂਹ ਤੋਂ ਬਾਅਦ ਦੇਰ ਸ਼ਾਮ ਗੜੇ੍ਹਮਾਰੀ ਨਾਲ ਧਰਤੀ ਇਕਦਮ ਚਿੱਟੀ ਹੋ ਗਈ, ਜਿਸ ਨਾਲ ਕਣਕ, ਹਰਾ ਚਾਰਾ, ਸਬਜ਼ੀਆਂ ਆਦਿ ਦਾ ਭਾਰੀ ਨੁਕਸਾਨ ਹੋ ਗਿਆ | ਉੁਨ੍ਹਾਂ ਦੱਸਿਆ ਕਿ ਕਈ ਪਿੰਡਾਂ 'ਚ ਫ਼ਸਲ ਡਿੱਗਣ ਕਰਕੇ ਫ਼ਸਲਾਂ ਦਾ ਝਾੜ ਘਟਣ ਦੇ ਵੀ ਆਸਾਰ ਹਨ | ਕਿਸਾਨ ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਕਣਕ ਦੇ ਹੋਏ ਕੁਦਰਤੀ ਭਾਰੀ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ |
ਜੰਡਵਾਲਾ 'ਚ ਕਣਕ ਦੀ ਫ਼ਸਲ ਪਾਣੀ 'ਚ ਡੱੁਬੀ
ਮਲੋਟ, (ਪਾਟਿਲ)-ਮਲੋਟ ਇਲਾਕੇ 'ਚ ਹੋਈ ਭਾਰੀ ਬਾਰਿਸ਼ ਤੇ ਗੜੇ੍ਹਮਾਰੀ ਕਾਰਨ ਕਣਕ ਦੀ ਖੜ੍ਹੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ | ਖੇਤਾਂ 'ਚ ਕਣਕ ਦੀ ਤਿਆਰ ਖੜ੍ਹੀਆਂ ਫ਼ਸਲਾਂ ਬੁਰੀ ਤਰ੍ਹਾਂ ਪਾਣੀ ਵਿਚ ਡੁੱਬ ਗਈਆਂ ਹਨ | ਪਿੰਡ ਜੰਡਵਾਲਾ ਦੇ ਕਿਸਾਨ ਜਗਦੀਪ ਸਿੰਘ ਤੇ ਰਛਪਾਲ ਸਿੰਘ ਨੇ ਦੱਸਿਆ ਕਿ ਬੇਮੌਸਮੀ ਬਾਰਿਸ਼ ਤੇ ਭਾਰੀ ਗੜੇ੍ਹਮਾਰੀ ਕਾਰਨ ਉਨ੍ਹਾਂ ਦੀ 15 ਏਕੜ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਹੈ | ਇਸੇ ਤਰ੍ਹਾਂ ਗੁਰਪ੍ਰੀਤ ਸਿੰਘ ਤੇ ਕਾਰਜ ਸਿੰਘ ਦੀ 5 ਏਕੜ, ਨਿਸ਼ਾਨ ਸਿੰਘ ਤੇ ਮੇਜਰ ਸਿੰਘ ਦੀ 5 ਏਕੜ, ਸੁੱਖਾ ਸਿੰਘ ਦੀ 5 ਏਕੜ, ਸੁਖਰਾਜ ਸਿੰਘ ਦੀ 6 ਏਕੜ, ਹਰਮਨਦੀਪ ਸਿੰਘ ਦੀ 15 ਏਕੜ, ਸਤਨਾਮ ਸਿੰਘ ਦੀ 15 ਏਕੜ ਕਣਕ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕੁਦਰਤ ਦੇ ਕਹਿਰ ਕਾਰਨ ਉਨ੍ਹਾਂ ਨੂੰ ਨਰਮੇ ਦੀ ਫ਼ਸਲ ਦੌਰਾਨ ਵੀ ਕਾਫ਼ੀ ਨੁਕਸਾਨ ਪੁੱਜਾ ਸੀ | ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਨਰਮੇ ਦੀ ਫ਼ਸਲ ਲਈ ਮੁਆਵਜ਼ੇ ਅਤੇ ਗਿਰਦਾਵਰੀ ਦਾ ਐਲਾਨ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਅਜੇ ਤੱਕ ਕੁਝ ਵੀ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕਿ ਚਹੇਤਿਆਂ ਨੂੰ ਤਾਂ ਗੱਫ਼ੇ ਮਿਲੇ, ਪਰ ਉਨ੍ਹਾਂ ਦੇ ਪੱਲੇ ਕੁਝ ਨਹੀਂ ਪਿਆ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਕਣਕ ਦੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ |
ਬਾਰਿਸ਼ ਕਾਰਨ ਮਲੋਟ ਸ਼ਹਿਰ ਪਾਣੀ 'ਚ ਡੁੱਬਿਆ
ਮਲੋਟ ਇਲਾਕੇ 'ਚ ਲਗਾਤਾਰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਤੇ ਭਾਰੀ ਵਰਖਾ ਤੇ ਸੀਵਰੇਜ ਸਿਸਟਮ ਦੇ ਮਾੜੇ ਪ੍ਰਬੰਧਾਂ ਕਾਰਨ ਪਾਣੀ ਲੋਕਾਂ ਦੇ ਘਰਾਂ ਤੇ ਦੁਕਾਨਾਂ 'ਚ ਦਾਖ਼ਲ ਹੋ ਗਿਆ ਅਤੇ ਕਈ ਇਲਾਕਿਆਂ 'ਚ ਸਨਿਚਰਵਾਰ ਤੱਕ ਵੀ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਆਰਥਿਕ ਨੁਕਸਾਨ ਹੋ ਗਿਆ ਹੈ | ਭਾਰੀ ਬਾਰਿਸ਼ ਕਾਰਨ ਮਲੋਟ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮੁੱਖ ਬਾਜ਼ਾਰ, ਗੁਰਦੁਆਰਾ ਰੋਡ, ਤਹਿਸੀਲ ਰੋਡ, ਕੋਰਟ ਰੋਡ, ਬਿਰਲਾ ਰੋਡ, ਇੰਦਰਾ ਰੋਡ, ਦਾਣਾ ਮੰਡੀ, ਕੈਰੋਂ ਰੋਡ, ਅਗਰਸੈਨ ਚੌਂਕ, ਚਾਰ ਖੰਭਾ ਚੌਂਕ, ਪਟੇਲ ਨਗਰ, ਦਵਿੰਦਰਾ ਰੋਡ ਆਦਿ ਸਮੇਤ ਸ਼ਹਿਰ ਦੇ ਹੋਰ ਕਈ ਮੁਹੱਲਿਆਂ 'ਚ ਮੀਂਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ | ਸੀਵਰੇਜ ਬੰਦ ਹੋਣ ਕਾਰਨ ਸ਼ਹਿਰ ਦੇ ਬਾਜ਼ਾਰਾਂ, ਗਲੀਆਂ ਤੇ ਲੋਕਾਂ ਦੇ ਘਰਾਂ 'ਚ ਪਾਣੀ ਵੜ ਗਿਆ ਹੈ | ਲੰਮਾ ਸਮਾਂ ਬਿਜਲੀ ਬੰਦ ਰਹਿਣ ਕਾਰਨ ਪਾਣੀ ਦੀ ਨਿਕਾਸੀ ਲਈ ਲੱਗੀਆਂ ਮੋਟਰਾਂ ਵੀ ਮੌਕੇ 'ਤੇ ਕੰਮ ਨਹੀਂ ਆਈਆਂ ਤੇ ਬਾਰਿਸ਼ ਰੁਕਣ ਤੋਂ ਕਾਫ਼ੀ ਸਮਾਂ ਬਾਅਦ ਅਤੇ ਅੱਜ ਤੱਕ ਵੀ ਕੁਝ ਗਲੀਆਂ/ਬਾਜ਼ਾਰਾਂ 'ਚ ਪਾਣੀ ਨਹੀਂ ਨਿਕਲ ਸਕਿਆ | ਪ੍ਰਸ਼ਾਸਨ ਦੁਆਰਾ ਕੋਈ ਸਹਾਇਤਾ ਨਾ ਮਿਲਣ ਕਾਰਨ ਲੋਕ ਆਪਣੇ ਪੱਧਰ 'ਤੇ ਘਰਾਂ ਤੇ ਦੁਕਾਨਾਂ 'ਚੋਂ ਪਾਣੀ ਕੱਢਦੇ ਵਿਖਾਈ ਦਿੱਤੇ | ਭਾਰੀ ਪਾਣੀ ਭਰਨ ਕਾਰਨ ਲੋਕ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਕੋਸਦੇ ਵੀ ਨਜ਼ਰ ਆਏ |
ਹਲਕਾ ਗਿੱਦੜਬਾਹਾ 'ਚ 18 ਹਜ਼ਾਰ ਏਕੜ ਤੋਂ ਵੱਧ ਰਕਬਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ, ਐੱਸ. ਡੀ. ਐੱਮ. ਨੇ ਪਿੰਡਾਂ ਦਾ ਲਿਆ ਜਾਇਜ਼ਾ
ਗਿੱਦੜਬਾਹਾ, (ਸ਼ਿਵਰਾਜ ਸਿੰਘ ਬਰਾੜ, ਪਰਮਜੀਤ ਸਿੰਘ ਥੇੜ੍ਹੀ)-ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਹੀ ਫੇਰ ਦਿੱਤਾ | ਹਲਕਾ ਗਿੱਦੜਬਾਹਾ ਤੋਂ ਇਲਾਵਾ ਆਸ-ਪਾਸ ਦੇ ਇਲਾਕਿਆਂ 'ਚ ਪਏ ਮੀਂਹ ਅਤੇ ਗੜੇ੍ਹਮਾਰੀ ਨੇ ਕਣਕ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ ਹੈ | ਜਾਣਕਾਰੀ ਅਨੁਸਾਰ 43 ਹਜ਼ਾਰ ਹੈਕਟੇਅਰ ਰਕਬੇ 'ਚ ਕਣਕ, 12 ਹਜ਼ਾਰ ਹੈਕਟੇਅਰ ਰਕਬੇ ਵਿਚ ਸਰ੍ਹੋਂ, 450 ਹੈਕਟੇਅਰ ਰਕਬੇ 'ਚ ਗੰਨੇ ਦੀ ਬਿਜਾਈ ਕੀਤੀ ਗਈ ਸੀ | ਗੜ੍ਹੇਮਾਰੀ ਕਾਰਨ ਕਣਕ ਤੋਂ ਇਲਾਵਾ ਸਰੋ੍ਹਾ, ਸਬਜ਼ੀਆਂ ਤੇ ਬਾਗ਼ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | 18 ਹਜ਼ਾਰ ਏਕੜ ਤੋਂ ਵੱਧ ਰਕਬਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ | ਗਿੱਦੜਬਾਹਾ ਦੇ ਐੱਸ. ਡੀ. ਐੱਮ. ਸਰੋਜ ਰਾਣੀ ਅਗਰਵਾਲ ਨੇ ਰੁਪਿੰਦਰ ਸਿੰਘ ਬਾਠ ਰੀਡਰ, ਕਾਨੂੰਨਗੋ ਜਸਕਰਨ ਸਿੰਘ ਅਤੇ ਪਟਵਾਰੀ ਮਨਪ੍ਰੀਤ ਸਿੰਘ ਸਮੇਤ ਅੱਜ ਪਿੰਡ ਹੁਸਨਰ, ਗੁਰੂਸਰ, ਵਾਦੀਆਂ ਤੇ ਕੁਰਾਈਵਾਲਾ ਸਮੇਤ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ | ਜ਼ਿਕਰਯੋਗ ਹੈ ਕਿ ਕਈ ਦਿਨਾਂ ਤੋਂ ਬੇਮੌਸਮੀ ਬਾਰਿਸ਼ ਹੋ ਰਹੀ ਹੈ ਪਰ ਬੀਤੇ ਦਿਨ ਤੋਂ ਕੁਦਰਤ ਦਾ ਕਹਿਰ ਅਜਿਹਾ ਵਾਪਰਿਆ ਕਿ ਅਨੇਕਾਂ ਹੀ ਪਿੰਡਾਂ ਵਿਚ ਗੜੇ੍ਹਮਾਰੀ ਤੋਂ ਇਲਾਵਾ ਮੀਂਹ ਦੇ ਨਾਲ ਪਈਆਂ ਮੀਂਹ ਦੀਆਂ ਤੇਜ਼ ਬੁਛਾੜਾਂ ਨੇ ਕਣਕ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਥਰਾਜਵਾਲਾ, ਹੁਸਨਰ, ਵਾਦੀਆਂ, ਭੂੰਦੜ, ਕੁਰਾਈਵਾਲਾ, ਪਿਉਰੀ, ਕੋਟਭਾਈ, ਗੁਰੂਸਰ, ਕੋਟਲੀ ਆਦਿ ਸਮੇਤ ਅਨੇਕਾਂ ਪਿੰਡਾਂ ਵਿਚ ਗੜ੍ਹੇਮਾਰੀ ਹੋਈ ਤੇ ਮੂਸਲਾਧਾਰ ਬਾਰਿਸ਼ ਪਈ ਹੈ | ਪਿੰਡ ਹੁਸਨਰ ਦੇ ਕਿਸਾਨ ਗੁਰਜੰਟ ਸਿੰਘ ਦਾ ਕਹਿਣਾ ਸੀ ਕਿ ਉਸ ਨੇ 17 ਏਕੜ ਜ਼ਮੀਨ ਠੇਕੇ 'ਤੇ ਲੈ ਕੇ ਕਣਕ ਬੀਜੀ ਹੈ | ਬੀਤੇ ਦਿਨ ਪਏ ਭਾਰੀ ਮੀਂਹ ਤੇ ਗੜੇ੍ਹਮਾਰੀ ਨੇ ਕਣਕ ਦੀ ਸਾਰੀ ਫ਼ਸਲ ਜ਼ਮੀਨ 'ਤੇ ਵਿਛਾ ਦਿੱਤੀ, ਹੁਣ ਕਣਕ ਪਾਣੀ 'ਚ ਡੁੱਬ ਗਈ ਹੈ ਤੇ ਖੇਤ 'ਚੋਂ ਪਾਣੀ ਕੱਢ ਕੇ ਸੇਮਨਾਲੇ ਵਿਚ ਪਾ ਰਹੇ ਹਾਂ | ਪੱਕ ਕੇ ਤਿਆਰ ਕਣਕ ਦੀ ਫ਼ਸਲ ਪਾਣੀ 'ਚ ਡੁੱਬ ਜਾਣ ਨਾਲ ਉਸ ਦੀ ਗੁਣਵੱਤਾ ਤੇ ਝਾੜ 'ਤੇ ਅਸਰ ਪੈਣਾ ਸੁਭਾਵਿਕ ਹੈ | ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ ਕਣਕ ਪਾਣੀ 'ਚ ਡੁੱਬ ਚੁੱਕੀ ਹੈ, ਇਸ ਨੂੰ ਦੇਖਦਿਆਂ ਹੁਣ ਕਣਕ ਦਾ ਦਾਣਾ ਵੀ ਨਹੀਂ ਬਚੇਗਾ | ਪਿੰਡ ਥਰਾਜਵਾਲਾ ਦੇ ਅਗਾਂਹਵਧੂ ਕਿਸਾਨ ਗੁਰਜੀਤ ਸਿੰਘ ਸਮਾਜੀ ਦਾ ਕਹਿਣਾ ਸੀ ਕਿ ਮੀਂਹ ਤੇ ਗੜੇ੍ਹਮਾਰੀ ਨੇ ਸੇਮ ਪ੍ਰਭਾਵਿਤ ਥਾਵਾਂ 'ਤੇ ਕਣਕ ਦੀ ਫ਼ਸਲ ਨੂੰ ਨਸ਼ਟ ਹੀ ਸਮਝਿਆ ਜਾ ਸਕਦਾ ਹੈ | ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਐੱਸ. ਡੀ. ਐੱਮ. ਦਾ ਕਹਿਣਾ ਸੀ ਕਿ ਹਲਕੇ ਦਾ ਦੌਰਾ ਕੀਤਾ ਗਿਆ ਹੈ ਤੇ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ |
ਵੱਖ-ਵੱਖ ਆਗੂਆਂ ਵਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ
ਮੰਡੀ ਲੱਖੇਵਾਲੀ, (ਮਿਲਖ ਰਾਜ)-ਬੀਤੇ ਕੱਲ੍ਹ ਤੇ ਰਾਤ ਨੂੰ ਪਈ ਲਗਾਤਾਰ ਬਾਰਿਸ਼ ਨਾਲ ਆਏ ਝੱਖੜ ਨੇ ਇਲਾਕੇ ਦੇ ਕਿਸਾਨਾਂ ਦਾ ਵੱਡਾ ਨੁਕਸਾਨ ਕਰਕੇ ਰੱਖ ਦਿੱਤਾ ਹੈ | ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕਣ 'ਤੇ ਆਈ ਹੋਈ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਡਿੱਗ ਕੇ ਧਰਤੀ ਨਾਲ ਵਿਛ ਗਈ ਹੈ | ਮਲੋਟ ਕਾਂਗਰਸ ਦਿਹਾਤੀ ਦੇ ਪ੍ਰਧਾਨ ਜਗਤਪਾਲ ਸਿੰਘ ਸ਼ੇਰੇਵਾਲਾ, ਅਕਾਲੀ ਆਗੂ ਜਥੇਦਾਰ ਗੁਰਮੇਲ ਸਿੰਘ ਲੱਖੇਵਾਲੀ, ਗੁਰਵਿੰਦਰ ਫੂਲੇਵਾਲਾ, ਮਨਪ੍ਰੀਤ ਮਾਨ ਬਾਂਮ, ਕਾਂਗਰਸੀ ਸਰਪੰਚ ਗੁਰਜੀਤ ਸਿੰਘ ਸਿਵੀਆ ਨੰਦਗੜ੍ਹ, ਸਰਪੰਚ ਪਰਮਜੀਤ ਸਿੰਘ ਭਾਗਸਰ, ਸਰਪੰਚ ਬੋਹੜ ਸਿੰਘ ਜਟਾਣਾ, ਮਨਪ੍ਰੀਤ ਸਿੰਘ ਮਹਾਂਬੱਧਰ, ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਹਰਚਰਨ ਸਿੰਘ ਲੱਖੇਵਾਲੀ, ਰਾਜਾ ਸਿੰਘ ਮਹਾਂਬੱਧਰ, ਭਾਕਿਯੂ ਸਿੱਧੂਪੁਰ ਦੇ ਆਗੂ ਗੁਰਦੀਪ ਸਿੰਘ ਭਾਗਸਰ, ਪ੍ਰਗਟ ਸਿੰਘ ਸਰਾਂ ਗੰਧੜ, ਭਾਕਿਯੂ ਕਾਦੀਆਂ ਦੇ ਆਗੂ ਸੰਦੀਪ ਸਿਵੀਆ ਨੰਦਗੜ੍ਹ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਕਿਸਾਨਾਂ ਲਈ 50 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਮੁਆਵਜ਼ੇ ਦੀ ਮੰਗ ਕੀਤੀ ਹੈ, ਤਾਂ ਜੋ ਕਿਸਾਨ ਆਪਣੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰ ਸਕਣ |

ਜੈਤੋ ਇਲਾਕੇ ਦੇ ਪਿੰਡਾਂ 'ਚ ਕਣਕ ਦਾ ਭਾਰੀ ਨੁਕਸਾਨ, ਗਿਰਦਾਵਰੀ ਕਰਵਾਏ ਜਾਣ ਦੀ ਮੰਗ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਆਏ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਸਬ-ਡਵੀਜ਼ਨ ਜੈਤੋ ਦੇ ਪਿੰਡਾਂ 'ਚ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਣ ਦਾ ਪਤਾ ਲੱਗਿਆ ਹੈ | ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਕਾਰਨ ਕਿਸਾਨਾਂ ਦੇ ਚਿਹਰੇ ਮੁਝਰਾ ਗਏ ਹਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪ੍ਰਭਾਵਿਤ ਖੇਤਾਂ ਤੇ ਪਿੰਡਾਂ ਦਾ ਦੌਰਾ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵਲੋਂ ਜ਼ਿਲ੍ਹੇ ਦੇ ਬਾਰਿਸ਼ ਪ੍ਰਭਾਵਿਤ ਵੱਖ-ਵੱਖ ਪਿੰਡਾਂ (ਚੇਤ ਸਿੰਘ ਵਾਲਾ, ਸ਼ੇਰ ਸਿੰਘ ਵਾਲਾ, ਮਰਾੜ੍ਹ, ਸੰਗਤਪੁਰਾ, ਦੀਪ ਸਿੰਘ ਵਾਲਾ, ਕਾਉਣੀ, ...

ਪੂਰੀ ਖ਼ਬਰ »

ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਲਗਾਇਆ ਧਰਨਾ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਰੀ ਬਾਰਿਸ਼ ਤੇ ਗੜੇ੍ਹਮਾਰੀ ਕਾਰਨ ਤਬਾਹ ਹੋਈਆਂ ਫ਼ਸਲਾਂ ਅਤੇ ਸਬਜ਼ੀਆਂ ਦੇ ਯੋਗ ਮੁਆਵਜ਼ੇ ਦੀ ਮੰਗ ਲਈ ਸਥਾਨਕ ਐਸ. ਡੀ. ਐਮ. ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੋਬਾਈਲ ਫ਼ੋਨਾਂ ਸਮੇਤ 3 ਵਿਅਕਤੀ ਗਿ੍ਫ਼ਤਾਰ-ਡੀ. ਐਸ. ਪੀ.

ਕੋਟਕਪੂਰਾ, 25 ਮਾਰਚ (ਮੇਘਰਾਜ, ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਸ਼ੇਰ ਸਿੰਘ ਸ਼ੇਰਗਿੱਲ ਡੀ. ਐਸ. ਪੀ. ਤੇ ਗੁਰਮੇਹਰ ਸਿੰਘ ਸਿੱਧੂ ਐਸ. ਐਚ. ਓ. ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਨੇ ਅਮਰੀਕ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਕੂਲਾਂ ਨੂੰ ਪੁਸਤਕਾਂ ਤੇ ਵਰਦੀਆਂ ਦੀ ਵਿਕਰੀ ਬਾਰੇ ਪਾਰਦਰਸ਼ੀ ਰਵੱਈਆ ਅਪਨਾਉਣ ਦੀ ਹਿਦਾਇਤ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਸਾਲ 2023-24 'ਚ ਪ੍ਰਾਈਵੇਟ ਸਕੂਲਾਂ ਵਲੋਂ ਮਾਪਿਆਂ ਦੀ ਲੁੱਟ ਖਸੁੱਟ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਫ਼ਰੀਦਕੋਟ ਦੇ ਕੁਝ ਬੁੱਧੀਜੀਵੀਆਂ ਪ੍ਰੋ. ਬ੍ਰਹਮਜਗਦੀਸ਼ ਸਿੰਘ ...

ਪੂਰੀ ਖ਼ਬਰ »

ਬਿਜਲੀ ਵਾਲੀ ਮੋਟਰ ਚੋਰੀ ਕਰਨ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਬਿਜਲੀ ਵਾਲੀ ਮੋਟਰ ਚੋਰੀ ਕਰਨ ਦੇ ਦੋਸ਼ 'ਚ ਦੋ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਧਰਨੇ ਅੱਜ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਦੇ ਰੋਸ ਵਜੋਂ ਕਾਂਗਰਸ ਵਲੋਂ ਛੇੜੇ ਸਤਿਆਗ੍ਰਹਿ ਤਹਿਤ ਪੰਜਾਬ ਭਰ 'ਚ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ 26 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿਗੀ

ਮਲੋਟ, (ਪਾਟਿਲ)-ਬੀਤੀ ਰਾਤ ਮਲੋਟ ਸ਼ਹਿਰ 'ਚ ਹੋਈ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਨੁਕਸਾਨ ਦੇ ਨਾਲ ਕਈ ਘਰਾਂ ਦੀ ਛੱਤਾਂ ਦਾ ਨੁਕਸਾਨ ਵੀ ਹੋਇਆ ਹੈ | ਮਲੋਟ ਦੇ ਵਾਰਡ ਨੰਬਰ 14 ਦੇ ਕੌਂਸਲਰ ਹਰਮੇਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਵਾਰਡ 'ਚ ਇਕ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਦੀ ਮਜ਼ਦੂਰੀ 'ਚ 25 ਫ਼ੀਸਦੀ ਵਾਧਾ ਕਰਨ ਦੀ ਮੰਗ

ਕੋਟਕਪੂਰਾ, 25 ਮਾਰਚ (ਮੋਹਰ ਗਿੱਲ, ਮੇਘਰਾਜ)-ਪੰਜਾਬ ਮੰਡੀ ਮਜ਼ਦੂਰ ਯੂਨੀਅਨ ਦੇ ਚੇਅਰਮੈਨ ਕਿ੍ਸ਼ਨ ਸਿੰਘ ਗੁੱਡਾ, ਸੁਰਿੰਦਰ ਸਿੰਘ ਕੈਰੋਂ, ਗੁਰਤੇਜ ਸਿੰਘ ਬਿੱਟੂ, ਨੱਥਾ ਸਿੰਘ, ਆਤਮਾ ਸਿੰਘ, ਕੋਟਕਪੂਰਾ, ਸਨਦੀਪ ਕੁਮਾਰ ਬਰੀਵਾਲਾ, ਦੀਪਕ ਕੁਮਾਰ, ਸੰਜੇ ਸੁਨਮ, ਦਰਸ਼ਨ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 15 ਮੋਬਾਈਲ ਤੇ ਪਾਬੰਦੀਸ਼ੁਦਾ ਸਮੱਗਰੀ ਬਰਾਮਦ

ਫ਼ਰੀਦਕੋਟ, 25 ਮਾਰਚ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਅਚਾਨਕ ਤਲਾਸ਼ੀ ਦੌਰਾਨ 15 ਮੋਬਾਈਲ ਫ਼ੋਨ ਤੇ ਬਾਹਰੋਂ ਦੀ ਸੁੱਟੇ ਪੈਕਟਾਂ 'ਚੋਂ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ ਗਈ ਹੈ | ਸਿਟੀ ਪੁਲਿਸ ...

ਪੂਰੀ ਖ਼ਬਰ »

ਅਦਬੀ ਪਰਿਕ੍ਰਮਾ ਮੰਚ ਮੁਕਤਸਰ ਨੇ ਹਾਇਕੂ ਸਮਾਰੋਹ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਰਮਹਿੰਦਰ ਪਾਲ)-ਅਦਬੀ ਪਰਿਕ੍ਰਮਾ ਮੰਚ ਮੁਕਤਸਰ ਵਲੋਂ ਹਾਇਕੂ ਸਮਾਰੋਹ ਸਥਾਨਕ ਸਿਟੀ ਹੋਟਲ ਵਿਖੇ ਕਰਵਾਇਆ ਗਿਆ, ਜਿਸ 'ਚ ਡਾ. ਹਾਕਮ ਸਿੰਘ ਹੁੰਦਲ ਲੰਡਨ ਵਾਲੇ ਬਤੌਰ ਮੁੱਖ ਮਹਿਮਾਨ ਤੇ ਡਾ. ਜਗਰੀਤ ਕੌਰ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ 9.0 ਬੈਂਡ ਕੀਤੇ ਪ੍ਰਾਪਤ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਇਕ ਵਿਦਿਆਰਥੀ ਨਵਰਾਜ ਸ਼ਰਮਾ ਨੇ ਆਈਲਟਸ ਦੀ ਪ੍ਰੀਖਿਆ ਵਿਚ 9 ਬੈਂਡ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ | ਸੰਸਥਾ ਦੇ ਡਾਇਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਆਈਲਟਸ ਤੇ ਪੀ. ...

ਪੂਰੀ ਖ਼ਬਰ »

ਨੁਕਸਾਨੀ ਫ਼ਸਲ ਦੇ ਮੁਆਵਜ਼ੇ ਲਈ ਨਾਇਬ ਤਹਿਸੀਲਦਾਰ ਜੈਤੋ ਨੂੰ ਮੰਗ-ਪੱਤਰ ਸੌਂਪਿਆ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਆਗੂ ਨਛੱਤਰ ਸਿੰਘ, ਜਨਰਲ ਸਕੱਤਰ ਪੰਜਾਬ ਬੀ. ਕੇ. ਯੂ. ਏਕਤਾ ਡਕÏਦਾ ਦੇ ਗੁਰਮੇਲ ਸਿੰਘ ਤੇ ਹਰਮੇਲ ਸਿੰਘ ਤੇ ਜੈ ਜਵਾਨ ਪੰਜਾਬ ਕਿਸਾਨ ਜਥੇਬੰਦੀ ਦੇ ਆਗੂ ਸਰਬਜੀਤ ਸਿੰਘ ਅਜਿੱਤਗਿੱਲ ਦੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦੂਜੇ ਦਿਨ ਵੀ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਕਿਹਾ: ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਮਲੋਟ, 25 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਘੰਟਿਆਂਬੱਧੀ ਪਏ ਮੀਂਹ ਦੇ ਨਾਲ ਤੇਜ਼ ਹਨ੍ਹੇਰੀ ਤੇ ਝੱਖੜ ਕਾਰਨ ਮਲੋਟ ਤੇ ਆਸ-ਪਾਸ ਦੇ ਇਲਾਕਿਆਂ ਵਿਚ ਹਜ਼ਾਰਾਂ ਏਕੜ ਕਣਕ ਦੀ ਫ਼ਸਲ ਤੋਂ ...

ਪੂਰੀ ਖ਼ਬਰ »

ਇਲਾਕੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਸਾਦਿਕ, 25 ਮਾਰਚ (ਆਰ. ਐਸ. ਧੁੰਨਾ)-ਗੁਰਦੁਆਰਾ ਸਿੰਘ ਸਭਾ ਸਾਦਿਕ ਵਿਖੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਇਲਾਕੇ ਦੀ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਗੁਰਸੇਵਕ ...

ਪੂਰੀ ਖ਼ਬਰ »

ਕੋਟਕਪੁੂਰਾ ਹਲਕੇ ਦੇ ਸਰਕਾਰੀ ਸਕੂਲਾਂ ਲਈ 40 ਲੱਖ 38 ਹਜ਼ਾਰ ਦੀ ਰਾਸ਼ੀ ਜਾਰੀ-ਐਡ. ਬੀਰਇੰਦਰ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸਿੱਖਿਆ ਖੇਤਰ ਪ੍ਰਤੀ ਲਗਨ ਤੇ ਹਿੰਮਤ ਸਦਕਾ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਸਕੂਲਾਂ ਦੇ ਲਈ ਕਰੀਬ 40 ਲੱਖ 38 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਹੋਈ ਹੈ | ਇਸ ...

ਪੂਰੀ ਖ਼ਬਰ »

ਭਾਜਪਾ ਓ. ਬੀ. ਸੀ. ਮੋਰਚਾ 6 ਤੋਂ 14 ਅਪ੍ਰੈਲ ਤੱਕ ਕੇਂਦਰ ਦਾ ਰਿਪੋਰਟ ਕਾਰਡ ਲੈ ਕੇ ਘਰ-ਘਰ ਜਾਵੇਗਾ-ਰਾਜਿੰਦਰ ਬਿੱਟਾ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਪ੍ਰ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਭਾਰਤ ਵਾਸੀਆਂ ਲਈ ਕੀਤੇ ਕੰਮਾਂ ਦੇ ਵੇਰਵੇ ਲੈ ਕੇ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ ਮਕਾਨ ਦੀ ਛੱਤ ਡਿਗੀ, ਔਰਤ ਜ਼ਖ਼ਮੀ

ਕੋਟਕਪੂਰਾ, (ਮੋਹਰ ਸਿੰਘ ਗਿੱਲ)-ਇਲਾਕੇ 'ਚ ਹੋਈ ਮੋਹਲੇਧਾਰ ਬਾਰਿਸ਼ ਕਾਰਨ ਸਥਾਨਕ ਜੈਤੋ ਸੜਕ 'ਤੇ ਸ਼ਹੀਦ ਭਗਤ ਸਿੰਘ ਚੌਕ ਦੇ ਨੇੜੇ ਰਹਿੰਦੇ ਇਕ ਪਰਿਵਾਰ ਦੇ ਕਮਰੇ ਦੀ ਛੱਤ ਅਚਾਨਕ ਡਿਗ ਪਈ, ਜਿਸ ਕਾਰਨ ਕਮਰੇ ਅੰਦਰ ਪਿਆ ਘਰ ਦਾ ਕੀਮਤੀ ਸਾਮਾਨ ਟੁੱਟ-ਭੱਜ ਗਿਆ | ਇਸ ...

ਪੂਰੀ ਖ਼ਬਰ »

ਮੈਰੀਡੀਅਨ ਆਈਲਟਸ ਸੰਸਥਾ ਲਗਾਤਾਰ ਦੇ ਰਹੀ ਆਈਲਟਸ ਦੇ ਸ਼ਾਨਦਾਰ ਨਤੀਜੇ-ਪੁਸ਼ਪਦੀਪ ਸਿੰਘ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ)-ਮੈਰੀਡੀਅਨ ਆਈਲਟਸ ਸੰਸਥਾ ਕੋਟਕਪੂਰਾ ਰੋਡ ਨੇੜੇ ਹਰਿੰਦਰਾ ਨਗਰ ਗੁਰਦੁਆਰਾ ਸਾਹਿਬ ਗੇਟ ਫ਼ਰੀਦਕੋਟ ਵਿਖੇ ਸਥਿਤ ਹੈ | ਸੰਸਥਾ ਵਿਦਿਆਰਥੀਆਂ ਨੂੰ ਆਈਲਟਸ 'ਚ ਵਧੀਆ ਬੈਂਡ ਪ੍ਰਾਪਤ ਕਰਨ 'ਚ ਪੂਰੀ ਸਹਾਇਤਾ ਕਰ ਰਹੀ ਹੈ | ...

ਪੂਰੀ ਖ਼ਬਰ »

ਮਾਸਟਰ ਕਾਡਰ 1493 ਬੈਕਲਾਗ ਭਰਤੀ ਪ੍ਰਕਿਰਿਆ ਪੂਰੀ ਕਰਨ ਦੀ ਮੰਗ

ਰੁਪਾਣਾ, 25 ਮਾਰਚ (ਜਗਜੀਤ ਸਿੰਘ)-ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ 'ਚ ਆਇਆ ਭਾਵੇਂ ਇਕ ਸਾਲ ਹੋ ਗਿਆ ਹੈ, ਪਰ ਸਿੱਖਿਆ ਵਿਭਾਗ ਪੰਜਾਬ ਵਲੋਂ 1493 ਮਾਸਟਰ ਕਾਡਰ (ਬੈਕਲਾਗ) ਦੀਆਂ ਪ੍ਰਕਾਸ਼ਿਤ ਆਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਅਜੇ ਤੱਕ ਵੀ ਮੁਕੰਮਲ ਨਹੀਂ ...

ਪੂਰੀ ਖ਼ਬਰ »

ਸੇਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ

ਮਲੋਟ, 25 ਮਾਰਚ (ਪਾਟਿਲ)-ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ 'ਚ ਯੂ. ਕੇ. ਜੀ. ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਪੋ੍ਰਗਰਾਮ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ...

ਪੂਰੀ ਖ਼ਬਰ »

'ਯੁਵਾ ਸੰਵਾਦ ਇੰਡੀਆ-2047' ਪ੍ਰੋਗਰਾਮ ਕਰਵਾਉਣ ਲਈ ਸੀ. ਬੀ. ਓਜ਼. ਤੋਂ ਅਰਜ਼ੀਆਂ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਰਮਹਿੰਦਰ ਪਾਲ)-ਪ੍ਰਧਾਨ ਮੰਤਰੀ ਦੀ ਪ੍ਰੇਰਨਾ ਤੇ ਮਾਰਗ ਦਰਸ਼ਨ ਹੇਠ ਭਾਰਤ ਆਜ਼ਾਦੀ ਦਾ 75ਵਾਂ ਸਾਲ ਅਤੇ ਉਸ ਦੇ ਲੋਕਾਂ, ਸੱਭਿਆਚਾਰ ਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਸੰਬੰਧੀ 'ਆਜ਼ਾਦੀ ਕਾ ਅੰਮਿ੍ਤ ਮਹੋਤਸਵ' ਨੂੰ ਮਨਾ ਰਹੇ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਅਧਿਆਪਕਾਂ ਦੇ ਵਾਰਿਸਾਂ ਨੂੰ ਮੁਆਵਜ਼ਾ ਤੇ ਨੌਕਰੀ ਦੇਣ ਦੀ ਮੰਗ

ਮਲੋਟ, 25 ਮਾਰਚ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ, ਪ੍ਰੈੱਸ ਸਕੱਤਰ ਪਰਮਜੀਤ ਸਿੰਘ ਆਦਿ ਨੇ ਫ਼ਾਜ਼ਿਲਕਾ ਤੋਂ ਤਰਨਤਾਰਨ ਜਾ ਰਹੇ ਅਧਿਆਪਕਾਂ ਦੀ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਆਦੇਸ਼ ਨਰਸਿੰਗ ਕਾਲਜ ਵਿਖੇ ਵਿਸ਼ਵ ਤਪਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜ਼ੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ:) ਦੁਆਰਾ ਸਥਾਨਕ ਕੋਟਕਪੂਰਾ ਰੋਡ ਸਥਿਤ ਕਾਲਜ ਆਫ਼ ਨਰਸਿੰਗ ਆਦੇਸ਼ ਇੰਸਟੀਚਿਊਟਸ ਆਫ਼ ਮੈਡੀਕਲ ਸਾਇੰਸਜ਼ ਵਿਖੇ ਵਿਸ਼ਵ ਤਪਦਿਕ ਦਿਵਸ ...

ਪੂਰੀ ਖ਼ਬਰ »

ਅਧਿਆਪਕਾਂ ਨਾਲ ਵਾਪਰੇ ਹਾਦਸੇ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਫ਼ਾਜ਼ਿਲਕਾ ਜ਼ਿਲ੍ਹੇ ਤੋਂ ਤਰਨਤਾਰਨ ਦੇ ਬਲਾਕ ਵਲਟੋਹਾ 'ਚ ਡਿਊਟੀ 'ਤੇ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਰਪੇਸ਼ ਭਿਆਨਕ ਹਾਦਸੇ ਕਾਰਨ ਤਿੰਨ ਅਧਿਆਪਕਾਂ, ਡਰਾਈਵਰ ਦੀ ਮੌਤ ਹੋਣ ਤੇ ...

ਪੂਰੀ ਖ਼ਬਰ »

ਐੱਸ. ਡੀ. ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ, 25 ਮਾਰਚ (ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿੰ੍ਰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਨਰਸਰੀ ਤੋਂ 11ਵੀਂ (ਗੈਰ ਬੋਰਡ) ਕਲਾਸਾਂ ਦੀ ਸਾਲਾਨਾ ਪ੍ਰੀਖਿਆ 'ਚ ...

ਪੂਰੀ ਖ਼ਬਰ »

ਹਰਬੰਸ ਗਰੀਬ ਨੂੰ ਸਦਮਾ-ਭਰਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਬੰਸ ਸਿੰਘ (61) ਦਾ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਹਰਬੰਸ ਗਰੀਬ ਨੂੰ ਸਦਮਾ-ਭਰਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਤੇ ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਬੰਸ ਸਿੰਘ (61) ਦਾ ਦਿਹਾਂਤ ਹੋ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤਿਆਣਾ ਦੀ ਖਿਡਾਰਣ ਦਾ ਏਸ਼ੀਅਨ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 25 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੀ 12ਵੀਂ ਕਲਾਸ ਦੀ ਵਿਦਿਆਰਥਣ ਨੇ ਏਸ਼ੀਅਨ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦਵਿੰਦਰ ਸਿੰਘ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਗਿੱਦੜਬਾਹਾ, 25 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਦਵਿੰਦਰ ਸਿੰਘ ਢਿੱਲੋਂ ਪਿੰਡ ਥੇੜ੍ਹੀ ਭਾਈ ਕੀ ਨੂੰ ਉਸ ਵਕਤ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਪਿਤਾ ਸੁਖਬੀਰ ਸਿੰਘ ਢਿੱਲੋਂ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਰਣਜੀਤ ਸਿੰਘ ਢਿੱਲੋਂ)-ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਾਈਨਲ ਇਮਤਿਹਾਨਾਂ ਦੇ ਨਤੀਜੇ ਐਲਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਦÏਰਾਨ ਵਿਦਿਆਰਥੀਆਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »

ਰਤਨ ਸਿੰਘ ਸੋਢੀ ਨੂੰ ਦਿੱਤੀ ਅੰਤਿਮ ਵਿਦਾਇਗੀ

ਦੋਦਾ, 25 ਮਾਰਚ (ਰਵੀਪਾਲ)-ਨਾਮਵਰ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਕਾਲਾ ਸੋਢੀ, ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ, ਚਰਨਜੀਤ ਸਿੰਘ ਸੋਢੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਤੇ ਗਰਾਮ ਪੰਚਾਇਤ ਧੂਲਕੋਟ ਦੀ ਸਰਪੰਚ ...

ਪੂਰੀ ਖ਼ਬਰ »

ਰਤਨ ਸਿੰਘ ਸੋਢੀ ਨੂੰ ਦਿੱਤੀ ਅੰਤਿਮ ਵਿਦਾਇਗੀ

ਦੋਦਾ, 25 ਮਾਰਚ (ਰਵੀਪਾਲ)-ਨਾਮਵਰ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਕਾਲਾ ਸੋਢੀ, ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ, ਚਰਨਜੀਤ ਸਿੰਘ ਸੋਢੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਤੇ ਗਰਾਮ ਪੰਚਾਇਤ ਧੂਲਕੋਟ ਦੀ ਸਰਪੰਚ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਸਲੱਮ ਏਰੀਏ 'ਚ ਪਹੁੰਚ ਕੇ ਲੋਕਾਂ ਨੂੰ ਟੀ. ਬੀ. ਸੰਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 25 ਮਾਰਚ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਇਸ ਸੰਬੰਧ 'ਚ ਡਾ. ਰੰਜੂ ਸਿੰਗਲਾ ਸਿਵਲ ਸਰਜਨ ਵਲੋਂ ਵਿਸ਼ਵ ਟੀ. ਬੀ. ਦਿਵਸ 'ਤੇ ਵਾਲਮੀਕਿ ਧਰਮਸ਼ਾਲਾ ਕੋਟਲੀ ਰੋਡ ਵਿਖੇ ਜਾ ਕੇ ਲੋਕਾਂ ...

ਪੂਰੀ ਖ਼ਬਰ »

ਖ਼ੁਦਕਸ਼ੀ ਕਰਨ 'ਤੇ 2 ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਜਸਪਾਲ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਪਿੰਡ ਫ਼ਿੱਡੇ ਕਲਾਂ ਨੇ ਦੱਸਿਆ ਹੈ ਕਿ ਮੁਦੱਈ ਦੇ ਪੰਜ ਲੜਕੀਆਂ ਤੇ ਇਕ ਲੜਕਾ ਹੈ, ਪੰਜੇ ਲੜਕੀਆਂ ਸ਼ਾਦੀ-ਸ਼ੁਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਬਠਿੰਡਾ-ਅੰਮਿ੍ਤਸਰ ਰੋਡ 'ਤੇ ਧਰਨਾ ਲਗਾਇਆ

ਜੈਤੋ, 25 ਮਾਰਚ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵਲੋਂ ਪਿੰਡ ਗੁੰਮਟੀ ਖੁਰਦ (ਸੇਵੇਵਾਲਾ) ਵਿਖੇ ਧਰਨਾ ਲਗਾ ਕੇ ਬਠਿੰਡਾ-ਅੰਮਿ੍ਤਸਰ ਰੋਡ ਨੂੰ ਜਾਮ ਕਰ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX