ਮੋਗਾ, 25 ਮਾਰਚ (ਗੁਰਤੇਜ ਸਿੰਘ ਬੱਬੀ)-ਸਥਾਨਕ ਸ਼ਹਿਰ ਮੋਗਾ ਦੇ ਮੁਹੱਲਾ ਸੰਤ ਨਗਰ ਨਿਵਾਸੀ ਥਾਣਾ ਬਾਘਾ ਪੁਰਾਣਾ 'ਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਤਲਾਕਸ਼ੁਦਾ ਬੇਟੀ ਕਰਮਜੀਤ ਕੌਰ ਉਰਫ਼ ਗੋਮਾ ਉਮਰ 24 ਸਾਲ ਆਪਣੀ ਬੇਟੀ ਅਗਮਪ੍ਰੀਤ ਕੌਰ ਨਾਲ ਉਸ ਕੋਲ ਰਹਿ ਰਹੀ ਸੀ ਜੋ ਕਿ ਨਿਊ ਟਾਊਨ ਮੋਗਾ ਦੇ ਸਪਰਾ ਸਲੂਨ 'ਤੇ ਕੰਮ ਕਰਦੀ ਸੀ ਤੇ 20 ਮਾਰਚ ਨੂੰ ਕੋਈ ਸਾਢੇ ਸੱਤ ਵਜੇ ਦੇ ਕਰੀਬ ਉਹ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਚਲੀ ਗਈ ਪਰ ਘਰ ਵਾਪਸ ਨਾ ਪਰਤੀ ਤੇ ਮਾਰਚ 21 ਨੂੰ ਥਾਣਾ ਬਾਘਾ ਪੁਰਾਣਾ ਨੂੰ ਪਿੰਡ ਜੈਮਲ ਵਾਲਾ ਕੋਲੋਂ ਇਕ ਲੜਕੀ ਦੀ ਕਤਲ ਕੀਤੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖ਼ਤ ਲਈ ਸਿਵਲ ਹਸਪਤਾਲ ਮੋਗਾ ਵਿਖੇ ਰਖਵਾ ਦਿੱਤਾ ਗਿਆ ਸੀ ਤੇ ਜਦ ਸ਼ਿਕਾਇਤਕਰਤਾ ਨੂੰ ਪਤਾ ਲੱਗਾ ਤਾਂ ਉਸ ਨੇ ਵੇਖਿਆ ਕਿ ਉਕਤ ਲਾਸ਼ ਉਸ ਦੀ ਬੇਟੀ ਕਰਮਜੀਤ ਕੌਰ ਗੋਮਾ ਦੀ ਸੀ ਤਾਂ ਇਸ ਸੰਬੰਧੀ ਅੱਜ ਇਕ ਪ੍ਰੈੱਸ ਕਾਨਫ਼ਰੰਸ ਰਾਹੀਂ ਐਸ. ਪੀ. ਇਨਵੈਸਟੀਗੇਸ਼ਨ ਅਜੇਰਾਜ ਸਿੰਘ ਨੇ ਘਟਨਾ ਸੰਬੰਧੀ ਦੱਸਿਆ ਕਿ ਥਾਣਾ ਬਾਘਾ ਪੁਰਾਣਾ ਦੇ ਸਬ ਇੰਸਪੈਕਟਰ ਜਤਿੰਦਰ ਸਿੰਘ, ਜਸਜੋਤ ਸਿੰਘ ਡੀ. ਐਸ. ਪੀ. ਬਾਘਾ ਪੁਰਾਣਾ ਇਸ ਮਾਮਲੇ ਦੀ ਜਾਂਚ ਟੈਕਨੀਕਲ ਢੰਗਾਂ ਨਾਲ ਕਰ ਰਹੇ ਸਨ ਤਾਂ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਮਿ੍ਤਕ ਕਰਮਜੀਤ ਕੌਰ ਉਰਫ਼ ਗੋਮਾ ਦੀ ਪਿੰਡ ਕੋਰੇਵਾਲਾ ਖ਼ੁਰਦ ਨਿਵਾਸੀ ਨੌਜਵਾਨ ਪਰਉਪਕਾਰ ਸਿੰਘ ਉਰਫ਼ ਸੋਨੀ ਨਾਲ ਦੋਸਤੀ ਸੀ | ਜਦ ਉਸ ਨੂੰ ਗਿ੍ਫ਼ਤਾਰ ਕਰ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ 20 ਮਾਰਚ ਨੂੰ ਉਹ ਕਰਮਜੀਤ ਕੌਰ ਉਰਫ਼ ਗੋਮਾ ਨੂੰ ਆਪਣੀ ਕਾਰ ਵਿਚ ਬਿਠਾ ਕੇ ਪਿੰਡ ਘਰ ਲੈ ਗਿਆ ਜਿਥੇ ਉਸ ਦੀ ਕਰਮਜੀਤ ਕੌਰ ਉਰਫ਼ ਗੋਮਾ ਨਾਲ ਝਗੜਾ ਹੋ ਗਿਆ ਤੇ ਕੰਬਲ ਨਾਲ ਉਸ ਦਾ ਮੂੰਹ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਤੇ ਪਿੰਡ ਦੇ ਹੀ ਜਸਪਾਲ ਸਿੰਘ ਉਰਫ਼ ਜੱਸਾ ਨੂੰ ਬੁਲਾ ਕੇ ਉਸ ਦੀ ਲਾਸ਼ ਗੱਡੀ 'ਚ ਪਾ ਕੇ ਉਸ ਨੂੰ ਪਿੰਡ ਜੈਮਲ ਵਾਲਾ ਕੋਲ ਸੁੱਟ ਦਿੱਤਾ | ਇਸ ਸੰਬੰਧੀ ਉਕਤ ਦੋਨੋਂ ਦੋਸ਼ੀਆਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਗਿ੍ਫ਼ਤਾਰ ਕਰ ਲਿਆ ਹੈ |
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੌਮੀ ਟੀ. ਬੀ. ਇਲੀਮੀਨੇਸ਼ਨ ਪ੍ਰੋਗਰਾਮ ਤਹਿਤ ਸਾਲ 2021-22 ਦੌਰਾਨ ਸਬ ਨੈਸ਼ਨਲ ਸਰਟੀਫਿਕੇਟ ਤਹਿਤ ਹੋਏ ਸਰਵੇ ਦੌਰਾਨ ਜ਼ਿਲ੍ਹਾ ਮੋਗਾ ਨੂੰ ਕਾਂਸੀ ਦਾ ਤਗਮਾ ਹਾਸਲ ਹੋਇਆ ਹੈ | ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ 'ਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ | ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇਕ ਪ੍ਰਾਈਵੇਟ ਸਕੂਲ ਦੇ ...
ਨਿਹਾਲ ਸਿੰਘ ਵਾਲਾ, 25 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਮਾਛੀਕੇ ਵਿਖੇ ਕਿਸਾਨ ਸਰਬਜੀਤ ਸਿੰਘ ਮਾਛੀਕੇ ਦੀ ਮੁਸ਼ਤਰਕਾ ਖਾਤੇ ਦੀ ਜ਼ਮੀਨ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਨ ਨਾਲ ਪਿਛਲੇ ਦਿਨੀਂ ਹੋਏ ਟਕਰਾਅ 'ਤੇ ਚੱਲਦਿਆਂ ਕਿਰਤੀ ਕਿਸਾਨ ਯੂਨੀਅਨ, ਭਾਰਤੀ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼ਰਨ ਫਾਊਾਡੇਸ਼ਨ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਅੱਖਾਂ ਦਾ 16ਵਾਂ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਆਰੀਆ ਮਾਡਲ ਸਕੂਲ ਮੋਗਾ ਵਿਖੇ ਲਗਾਇਆ ਗਿਆ | ਕੈਂਪ 'ਚ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ ...
ਬਾਘਾ ਪੁਰਾਣਾ, 25 ਮਾਰਚ (ਕਿ੍ਸ਼ਨ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਮੇਜਰ ਸਿੰਘ ਘੋਲੀਆਂ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਇਥੇ ਹੋਈ | ਮੀਟਿੰਗ 'ਚ ਸ਼ਾਮਿਲ ਸਾਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਬਾਘਾ ...
ਫਤਿਹਗੜ੍ਹ ਪੰਜਤੂਰ, 25 ਮਾਰਚ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਭੁੱਲਰ, ਪ੍ਰਧਾਨ ਬਲਵਿੰਦਰ ਸਿੰਘ ਸੰਧੂ ਤੇ ਪਿ੍ੰਸੀਪਲ ਵਿਪਨ ਕੁਮਾਰ ਦੀ ਅਗਵਾਈ ਹੇਠ ਸਾਲਾਨਾ ਨਤੀਜਾ ਐਲਾਨਿਆ ਗਿਆ | ਸਕੂਲ ਦੇ ...
ਬੱਧਨੀ ਕਲਾਂ, 25 ਮਾਰਚ (ਸੰਜੀਵ ਕੋਛੜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰਨ ਨੂੰ ਲੋਕਤੰਤਰ ਦਾ ਕਾਲਾ ਦਿਨ ਕਰਾਰ ਦਿੰਦੇ ਹੋਏ ਅਕਾਸ਼ਦੀਪ ਸਿੰਘ ਲਾਲੀ ਬੁੱਟਰ (ਮੈਂਬਰ ਜ਼ਿਲ੍ਹਾ ਪ੍ਰੀਸ਼ਦ) ਤੇ ਸਾਬਕਾ ਮੈਂਬਰ ਡਿਵੈਲਪਮੈਂਟ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕੌਮੀ ਜਨਰਲ ਸਕੱਤਰ ਪੰਜਾਬ ਤੇ ਮੋਗਾ ਜ਼ਿਲੇ੍ਹ ਦੇ ਯੂਥ ਪ੍ਰਧਾਨ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਪੰਜਾਬ ਦੇ ਹਰ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਨਿਰਭੈਅ ਸਿੰਘ ਨੰਬਰਦਾਰ ਮਸੀਤਾਂ ਨੇ ਇਕ ਸਾਂਝੇ ਬਿਆਨ ਰਾਹੀਂ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ...
ਬੱਧਨੀ ਕਲਾਂ, 25 ਮਾਰਚ (ਸੰਜੀਵ ਕੋਛੜ)-ਐਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਇਸ ਦੌਰਾਨ ਨਤੀਜਿਆਂ ਦੀ ਜਾਣਕਾਰੀ ਸਾਂਝੀ ਕਰਨ ਲਈ ਨਰਸਰੀ ਜਮਾਤ ਤੋਂ ਲੈ ਕੇ 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਰ ਆਈ. ਸੀ. ਐਸ. ਈ. ਦਿੱਲੀ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਹੈ ਤੇ ਆਪਣੇ ਬੱਚਿਆਂ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਅਧਿਆਪਕ ਵਿਕਾਸ ...
ਮੋਗਾ, 25 ਮਾਰਚ (ਅਸ਼ੋਕ ਬਾਂਸਲ)-ਬੀਤੇ ਦਿਨੀਂ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ 'ਚ ਸਰਬਸੰਮਤੀ ਨਾਲ ਸਮੀਰ ਜੈਨ ਨੂੰ ਪ੍ਰਧਾਨ ਤੇ ਅੰਗਰੇਜ਼ ਸਿੰਘ ਸਮਰਾ ਨੂੰ ਚੇਅਰਮੈਨ ਚੁਣਿਆ ਗਿਆ ਸੀ | ਅੱਜ ਪ੍ਰਧਾਨ ਸਮੀਰ ਜੈਨ ਨੇ ਆੜ੍ਹਤੀਆ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਆੜ੍ਹਤੀਆਂ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ...
ਕਿਸ਼ਨਪੁਰਾ ਕਲਾਂ, 25 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਰਾਨਾ ਪ੍ਰਾਜੈਕਟ ਦੇ ਅਧੀਨ ਲਗਾਏ ਪ੍ਰਦਰਸ਼ਨੀ ਪਲਾਟ ਤੇ ਆਰ. ਜੀ. ਆਰ. ਸੈੱਲ ਦੀ ਟੀਮ ਵਲੋਂ ਕਿਸਾਨ ਦਿਵਸ ਵਜੋਂ ਪਿੰਡ ਭਿੰਡਰ ਕਲਾਂ, ਭਿੰਡਰ ਖੁਰਦ ਵਿਖੇ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਆਰ. ...
ਬਾਘਾ ਪੁਰਾਣਾ, 25 ਮਾਰਚ (ਕਿ੍ਸ਼ਨ ਸਿੰਗਲਾ)-ਜੇ. ਐਮ. ਐਸ. ਇਮੀਗੇ੍ਰਸ਼ਨ ਜੋ ਕੇ ਬਹੁਤ ਹੀ ਘੱਟ ਸਮੇਂ 'ਚ ਵਿਦੇਸ਼ਾਂ ਵਿਚ ਜਾਣ ਦੇ ਚਾਹਵਾਨ ਲੋਕਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਦੀ ਹੈ | ਕਈ ਸਾਲ ਪੁਰਾਣੀ ਇਹ ਸੰਸਥਾ ਹੁਣ ਤੱਕ ਹਜ਼ਾਰਾਂ ਵੀਜ਼ੇ ...
ਧਰਮਕੋਟ, 25 ਮਾਰਚ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਬਿਨਾਂ ਜ਼ਮੀਨੀ ਹਕੀਕਤ ਜਾਣਿਆਂ ਸਕੂਲਾਂ 'ਚ ਦਾਖਲਾ ਵਧਾਉਣ ਨੂੰ ਲੈ ਕੇ ਹੇਠਲੇ ਪੱਧਰ ਦੇ ਅਧਿਕਾਰੀਆਂ ਨੂੰ ਕੱਢੇ ਨੋਟਿਸਾਂ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮੋਗਾ ਇਕਾਈ ਨੇ ਸਖਤ ...
ਬਾਘਾ ਪੁਰਾਣਾ, 25 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਸੂਬੇਦਾਰ ਗੁਰਬਚਨ ਸਿੰਘ ਬਰਾੜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਸੰਤੋਖ ਸਿੰਘ ਬਰਾੜ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਇਸ ਦੁੱਖ ਦੀ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਨਗਰ ਕੌਂਸਲ ਤਲਵੰਡੀ ਭਾਈ ਦੇ ਮੌਜੂਦਾ ਪ੍ਰਧਾਨ ਤੇ ਸਮਾਜ ਸੇਵੀ ਤਰਸੇਮ ਸਿੰਘ ਮੱਲਾ, ਸੁੱਚਪਾਲ ਸਿੰਘ ਆੜ੍ਹਤੀ ਤਲਵੰਡੀ ਭਾਈ, ਬਲਵਿੰਦਰ ਸਿੰਘ ਕਾਲਾ ਯੂ. ਐਸ. ਏ. ਦੇ ਜੀਜਾ, ਸਚਿਨਪ੍ਰੀਤ ਸਿੰਘ ਲੱਕੀ ਦੇ ਪਿਤਾ, ਅਰਪਿਤ ਯੂ. ਐਸ. ਏ. ਦੇ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਟੀ. ਬੀ. ਇਲੀਮੀਨੇਸ਼ਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀਆਂ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤਾਂ ਕਿ ਵੱਧ ਤੋਂ ਵੱਧ ਲੋਕਾਂ ਵਿਚ ਟੀ. ਬੀ. ਬਾਰੇ ...
ਮੋਗਾ, 25 ਮਾਰਚ (ਅਸ਼ੋਕ ਬਾਂਸਲ)-ਭਾਰਤ ਸਰਕਾਰ ਦੇ ਖੇਡ ਵਿਭਾਗ, ਯੁਵਕ ਮਾਮਲੇ ਤੇ ਖੇਡ ਮੰਤਰਾਲੇ ਦੀ ਤਰਫੋਂ ਡੀ. ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਔਰਤਾਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਯੋਗ ਆਸਨ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ...
ਬਾਘਾ ਪੁਰਾਣਾ, 25 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸੰਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਤੇ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਸਥਾਨਕ ਵਿੱਦਿਅਕ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਬਾਬਾ ਸੁੰਦਰ ਦਾਸ ਰੋਡ ਵਲੋਂ ਆਪਣਾ ਸਾਲਾਨਾ ਨਤੀਜਾ ਐਲਾਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਸਕੂਲ ਮੁਖੀ ਮੈਡਮ ਜੋਤੀ ਸ਼ਰਮਾ, ਪ੍ਰਧਾਨ ...
ਮੋਗਾ, 25 ਮਾਰਚ (ਗੁਰਤੇਜ ਸਿੰਘ)-ਪਿੰਡ ਘੱਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: ਖੋਸਾ ਦੀ ਘੱਲ ਕਲਾਂ ਇਕਾਈ ਦੀ ਮੀਟਿੰਗ ਬਲਾਕ ਮੋਗਾ ਦੇ ਪ੍ਰਧਾਨ ਰਣਵੀਰ ਸਿੰਘ ਰਾਣਾ ਤੇ ਇਕਾਈ ਮੀਤ ਪ੍ਰਧਾਨ ਮਨਦੀਪ ਸਿੰਘ ਦੀਪਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...
ਬਾਘਾ ਪੁਰਾਣਾ, 25 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਐਡੀਸ਼ਨ ਇੰਸਟੀਚਿਊਟ ਜੋ ਕਿ ਆਇਲਟਸ ਤੇ ਪੀ. ਟੀ. ਈ. ਦੇ ਖੇਤਰ 'ਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ...
ਕਿਸ਼ਨਪੁਰਾ ਕਲਾਂ, 25 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਧੰਨ ਧੰਨ ਬਾਬਾ ਕਾਲਾ ਮੈਹਿਰ ਦੀ ਯਾਦ ਨੂੰ ਸਮਰਪਿਤ ਪਿੰਡ ਦਾਤਾ ਵਿਖੇ ਮੇਲਾ ਕਮੇਟੀ ਵਲੋਂ ਪ੍ਰਵਾਸੀ ਭਾਰਤੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ...
ਕੋਟ ਈਸੇ ਖਾਂ, 25 ਮਾਰਚ (ਗੁਰਮੀਤ ਸਿੰਘ ਖ਼ਾਲਸਾ)-ਨੀਲੇ ਕਾਰਡ ਧਾਰਕਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਆਉਂਦੀ ਕਣਕ ਤੇ ਹੋਰ ਸਹੂਲਤਾਂ ਭਾਵੇਂ ਕਿ ਇਸ ਯੋਜਨਾ ਅਧੀਨ ਆਉਂਦੇ ਉਨ੍ਹਾਂ ਗ਼ਰੀਬਾਂ ਲਈ ਸਨ ਜੋ ਇਸ ਦੇ ਹੱਕਦਾਰ ਹਨ, ਪਰ ਇਸ ਸਭ ਦੇ ਵਿਚ ਸਰਕਾਰਾਂ ਤੇ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅੰਬਿਕਾ ਦਾਨੀ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ 27 ਸਤੰਬਰ 1907 ਨੂੰ ਲਾਇਲਪੁਰ ਵਿਖੇ ...
ਨਿਹਾਲ ਸਿੰਘ ਵਾਲਾ, 25 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਸਿਵਲ ਸਰਜਨ ਮੋਗਾ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਪਵਾਰ ਦੀ ਅਗਵਾਈ ਹੇਠ ਬਲਾਕ ਪੱਤੋ ਹੀਰਾ ਸਿੰਘ ਵਿਚ 'ਹਾਂ ਅਸੀਂ ਟੀ. ਬੀ ...
ਠੱਠੀ ਭਾਈ, 25 ਮਾਰਚ (ਜਗਰੂਪ ਸਿੰਘ ਮਠਾੜੂ)-ਖੇਤੀ ਵਿਰਾਸਤ ਮਿਸ਼ਨ ਸੰਸਥਾ ਵਲੋਂ ਕੇ. ਕੇ. ਬਿਰਲਾ ਮੈਮੋਰੀਅਲ ਸੁਸਾਇਟੀ ਦੇ ਸਹਿਯੋਗ ਨਾਲ ਠੱਠੀ ਭਾਈ ਦੀ ਕੋਆਪਰੇਟਿਵ ਸੁਸਾਇਟੀ ਵਿਖੇ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਜਗਤਾਰ ਸਿੰਘ ਸਹੋਤਾ ਨੇ ਵਾਤਾਵਰਨ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ ਕਰਦਿਆਂ ਪ੍ਰਗਤੀਸ਼ੀਲ ਮੰਚ ਪੰਜਾਬ ਦੇ ਪ੍ਰਧਾਨ ਬਲਕਰਨ ਮੋਗਾ ਨੇ ਕਿਹਾ ਭਗਤ ਸਿੰਘ ਇਕ ਵਿਚਾਰਧਾਰਾ ਦਾ ਨਾਂਅ ਹੈ | ਉਹ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਰਾਜਪੂਤ ਭਲਾਈ ਸੰਸਥਾ ਵਲੋਂ ਮੁਫ਼ਤ ਸ਼ੂਗਰ ਤੇ ਬਲੱਡ ਪ੍ਰੈਸ਼ਰ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਮੋਗਾ ਦੇ ਪ੍ਰਸਿੱਧ ਪ੍ਰੇਮ ਹਸਪਤਾਲ ਦੇ ਹੱਡੀਆਂ ਦੇ ਮਾਹਿਰ ਡਾ. ਪ੍ਰੇਮ ਸਿੰਘ ...
ਸਮਾਲਸਰ, 25 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਦਰਸ਼ਨ ਸਿੰਘ ਬਰਾੜ ਸਾਬਕਾ ਮੰਤਰੀ, ਉਦੈ ਰਣਦੇਵ, ਬਲਜੀਤ ਸਿੰਘ ਖੀਵਾ, ਅਮਨਦੀਪ ਘੋਲੀਆ, ਮੋਹਰ ਸਿੰਘ ਗਿੱਲ, ਕੁਲਦੀਪ ਸਿੰਘ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਅਗਾਂਹਵਧੂ ਅਤੇ ਮਾਣਮੱਤੀ ਵਿੱਦਿਅਕ ਸੰਸਥਾਵਾਂ ਬਲੂਮਿੰਗ ਬਡਜ਼ ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ...
ਕਿਸ਼ਨਪੁਰਾ ਕਲਾਂ, 25 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਬਾਤ ਪਾਉਣ ਵਾਲੇ ਗੀਤ ਹੀ ਸਰੋਤਿਆ ਦੀ ਕਚਹਿਰੀ ਵਿਚ ਪ੍ਰਵਾਨ ਚੜ੍ਹਦੇ ਹਨ | ਹਮੇਸ਼ਾ ਹੀ ਪੰਜਾਬ ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਵਾਲੇ ਗੀਤ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਅਨਮੋਲ ਵੈਲਫੇਅਰ ਕਲੱਬ ਵਲੋਂ 26 ਮਾਰਚ ਨੂੰ ਮੋਗਾ ਦੇ ਮਾਘੀ ਪੈਲੇਸ ਵਿਖੇ ਕਰਵਾਏ ਜਾ ਰਹੇ ਸਮੂਹਿਕ ਕੰਨਿਆ ਦਾਨ ਸਮਾਗਮ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਪਤੀ ਡਾ. ਰਾਕੇਸ਼ ਅਰੋੜਾ ਨੂੰ ਸੱਦਾ ਪੱਤਰ ਕਲੱਬ ਦੇ ਪ੍ਰਧਾਨ ...
ਮੋਗਾ, 25 ਮਾਰਚ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਮੋਗਾ ਵਿਖੇ ਸੀ. ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਅਤੇ ਵਿਸ਼ਵ ਆਪਟਮੇਟਰੀ ਦਿਵਸ 'ਤੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਡਾਕਟਰ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ)-ਸਮਾਈਲ ਮੋਗਾ ਵੁਮੈਨ ਫਾਊਾਡੇਸ਼ਨ ਦੀ ਚੇਅਰਪਰਸਨ ਡਾ. ਨੀਨਾ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ ਸਿਵਲ ਹਸਪਤਾਲ ਮੋਗਾ ਦੇ ਸਹਿਯੋਗ ਨਾਲ 50 ਟੀ. ਬੀ. ਮਰੀਜ਼ਾਂ ਨੂੰ ਵਿਸ਼ਵ ਟੀ. ਬੀ. ਦਿਵਸ ਮੌਕੇ ਰਾਸ਼ਨ ਵੰਡਿਆ | ਪ੍ਰਧਾਨ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਸਥਾਨਕ ਪਿੰਡ ਬਹਿਰਾਮ ਕੇ ਵਿਖੇ ਸਵ: ਬਾਜ ਸਿੰਘ ਬਹਿਰਾਮ ਕੇ ਦੇ ਗ੍ਰਹਿ ਵਿਖੇ ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੀ ਕੋਰ ਕਮੇਟੀ ਮੈਂਬਰਾਂ ਨੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ਜਿਸ 'ਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ...
ਮੋਗਾ, 25 ਮਾਰਚ (ਅਸ਼ੋਕ ਬਾਂਸਲ)-ਦੇਵੀ ਅਰਾਧਨਾ ਦੇ ਮਹਾਨ ਤਿਉਹਾਰ ਚੇਤਰ ਨਵਰਾਤਰੀ ਦੇ ਸ਼ੁੱਭ ਮੌਕੇ 'ਤੇ ਵਾਰਡ ਨੰਬਰ 37 ਦੇ ਨਿਊ ਟਾਊਨ 'ਚ ਰੋਜ਼ਾਨਾ ਹੋਣ ਵਾਲੇ ਦੁਰਗਾ ਸਤੁਤੀ ਦਾ ਪਾਠ ਆਰੰਭ ਹੋਇਆ | ਗਲੀ ਨੰਬਰ-3 ਨਿਊ ਟਾਊਨ 'ਚ ਪ੍ਰਵੀਨ ਮਿੱਤਲ ਅਤੇ ਸਨੇਹ ਮਿੱਤਲ ਦੇ ...
ਬਾਘਾ ਪੁਰਾਣਾ, 25 ਮਾਰਚ (ਕਿ੍ਸ਼ਨ ਸਿੰਗਲਾ)-ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦੀਆਂ ਦੇਣ ਵਾਲੇ ਸੂਰਬੀਰ ਯੋਧਿਆਂ 'ਚੋਂ ਇਕ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ 'ਚ ਵੱਸਦੇ ਪੰਜਾਬੀਆਂ ਵਲੋਂ ਮਨਾਇਆ ਗਿਆ | ਬਾਘਾ ਪੁਰਾਣਾ ਵਿਖੇ ਆਮ ਆਦਮੀ ...
ਨਿਹਾਲ ਸਿੰਘ ਵਾਲਾ, 25 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਸੰਤ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲੇ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਵਿਖੇ ਸ਼ਹੀਦ-ਏ-ਆਜ਼ਮ ਭਗਤ ...
ਮੋਗਾ, 25 ਮਾਰਚ (ਜਸਪਾਲ ਸਿੰਘ ਬੱਬੀ)-ਸੀਵਰੇਜ ਕਰਮਚਾਰੀ ਯੂਨੀਅਨ ਤੇ ਬੇਲਦਾਰ ਵਾਟਰ ਸਪਲਾਈ ਐਸੋਸੀਏਸ਼ਨ ਨਗਰ ਨਿਗਮ ਮੋਗਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ 92ਵਾਂ ਸ਼ਹੀਦੀ ਦਿਹਾੜਾ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਮਨਾਇਆ ਗਿਆ | ਇਸ ਮੌਕੇ ਨਿਗਮ ...
ਕੋਟਕਪੂਰਾ, 25 ਮਾਰਚ (ਮੋਹਰ ਸਿੰਘ ਗਿੱਲ)-ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸਿੱਖਿਆ ਖੇਤਰ ਪ੍ਰਤੀ ਲਗਨ ਤੇ ਹਿੰਮਤ ਸਦਕਾ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਸਕੂਲਾਂ ਦੇ ਲਈ ਕਰੀਬ 40 ਲੱਖ 38 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਹੋਈ ਹੈ | ਇਸ ...
ਕਿਸ਼ਨਪੁਰਾ ਕਲਾਂ, 25 ਮਾਰਚ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਸਾਲਾਨਾ ਨਤੀਜਿਆਂ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕਰਦਿਆਂ ਨਵਾੇ ਕੀਰਤੀਮਾਨ ਸਥਾਪਿਤ ਕੀਤੇ | ਇਸ ਮੌਕੇ ...
ਮੋਗਾ, 25 ਮਾਰਚ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਰਜਿ: ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਮੋਗਾ ਵਿਖੇ ਸਮੁੱਚੀ ਟੀਮ ਵਲੋਂ ਇਕ ...
ਕੋਟ ਈਸੇ ਖਾਂ, 25 ਮਾਰਚ (ਨਿਰਮਲ ਸਿੰਘ ਕਾਲੜਾ)-ਸ੍ਰੀਮਾਨ ਸੰਤ ਬਾਬਾ ਫ਼ਤਹਿ ਸਿੰਘ ਜੀ ਖੋਸਾ ਕੋਟਲਾ ਵਾਲਿਆਂ ਦੀ ਯਾਦ ਅੰਦਰ ਵਿੱਦਿਆ ਮਾਰਤੰਡ ਸ਼ੋ੍ਰਮਣੀ ਸੇਵਾ ਰਤਨ ਸੰਤ ਗਿਆਨੀ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੈਂਸਰ ਚੈੱਕਅਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX