ਤਾਜਾ ਖ਼ਬਰਾਂ


ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  3 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  13 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  29 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  47 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਫਿਰੋਜ਼ਪੁਰ

ਮੌਸਮ ਦੀ ਮਾਰ ਨੇ ਕਿਸਾਨ ਝੰਬੇ, ਮੁਆਵਜ਼ੇ ਲਈ ਲਾ ਰਹੇ ਨੇ ਪ੍ਰਸ਼ਾਸਨ ਨੂੰ ਗੁਹਾਰ

ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 25 ਮਾਰਚ (ਕੁਲਬੀਰ ਸਿੰਘ ਸੋਢੀ, ਸਰਬਜੀਤ ਸਿੰਘ ਧਾਲੀਵਾਲ) - ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਵਲੋਂ ਹਲਕੇ ਦੇ ਮੀਂਹ ਪ੍ਰਭਾਵਿਤ ਪਿੰਡ ਕਰਮੂਵਾਲਾ, ਮੋਹਕਮ ਵਾਲਾ, ਇੱਟਾਂ ਵਾਲੀ, ਫ਼ਿਰੋਜ਼ਸ਼ਾਹ, ਮੱਲਵਾਲ, ਬਜੀਦਪੁਰ, ਬਾਜੇ ਵਾਲਾ, ਹਕੂਮਤ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਮੀਂਹ ਨਾਲ ਕਿਸਾਨਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਮੁਸ਼ਕਿਲ ਸਮੇਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੀ ਸਰਕਾਰ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਉਨ੍ਹਾਂ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਂਹ ਕਾਰਨ ਲੋਕਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਸਹੀ ਰਿਪੋਰਟ ਤਿਆਰ ਕੀਤੀ ਜਾਵੇ | ਵਿਧਾਇਕ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਤਹਿਸੀਲਦਾਰ ਸੁਖਬੀਰ ਕੌਰ, ਏ.ਡੀ.ਓ ਮਨਿੰਦਰ ਸਿੰਘ, ਰੋਬੀ ਸੰਧੂ, ਲਖਵੀਰ ਸਿੰਘ ਇੰਚਾਰਜ ਆਪ ਦਫ਼ਤਰ ਫ਼ਿਰੋਜ਼ਪੁਰ ਦਿਹਾਤੀ, ਜੱਸਾ ਸਿੰਘ ਕਰਮੂਵਾਲਾ, ਲਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਬੇਅੰਤ ਸਿੰਘ ਹਕੂਮਤ ਸਿੰਘ ਵਾਲਾ, ਜਗਮੀਤ ਸਿੰਘ ਸ਼ਹਿਜਾਦੀ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ, ਵਿੱਕੀ ਸ਼ਰਮਾ, ਗੁਰਪ੍ਰੀਤ ਸਿੰਘ ਪ੍ਰੈਟੀ ਸਮੇਤ ਆਪ ਆਗੂ ਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ |
ਬੇਵਕਤੇ ਮੀਂਹ, ਗੜੇਮਾਰੀ ਤੇ ਤੇਜ਼ ਹਵਾ ਨੇ ਹਜ਼ਾਰਾਂ ਏਕੜ ਫ਼ਸਲਾਂ ਦਾ ਕੀਤਾ ਭਾਰੀ ਨੁਕਸਾਨ
ਖੋਸਾ ਦਲ ਸਿੰਘ, (ਮਨਪ੍ਰੀਤ ਸਿੰਘ ਸੰਧੂ)-ਕਿਸਾਨੀ ਲਈ ਬੀਤੇ ਦਿਨਾਂ ਤੋਂ ਪੈ ਰਿਹਾ ਭਾਰੀ ਮੀਂਹ ਕਹਿਰ ਬਣ ਵਰਸਿਆ, ਜਿਸ ਨਾਲ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਦੇਖਣ ਨੂੰ ਮਿਲ ਰਿਹਾ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਬਦਲੇ ਮੌਸਮੀ ਮਜਾਜ਼ ਕਾਰਨ ਖੋਸਾ ਦਲ ਸਿੰਘ ਸਮੇਤ ਨਜਦੀਕੀ ਇਲਾਕੇ ਅੰਦਰ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਸਮੇਤ ਕਈ ਜਗ੍ਹਾ ਹੋਈ ਗੜੇਮਾਰੀ ਅਤੇ ਉੱਪਰੋਂ ਵਗੀ ਤੇਜ਼ ਹਵਾ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਵਿਛ ਗਈਆਂ ਅਤੇ ਖੇਤਾਂ ਵਿਚ ਪਾਣੀ ਖੜ੍ਹ ਗਿਆ, ਜਿਸ ਕਾਰਨ ਫ਼ਸਲਾਂ ਦਾ 50 ਤੋਂ ਲੈ 80 ਫ਼ੀਸਦ ਤੱਕ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਦਾ ਰਿਹਾ ਹੈ | ਇਸ ਸੰਕਟ ਦੀ ਘੜੀ ਵਿਚ ਕਿਸਾਨ ਵਿੱਤੀ ਸਹਾਇਤਾ ਲਈ ਪ੍ਰਸ਼ਾਸਨ ਅਤੇ ਸਰਕਾਰ ਨੂੰ ਗੁਹਾਰ ਲਗਾ ਰਹੇ ਹਨ | 'ਅਜੀਤ' ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਤੋਂ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦਾ ਯਤਨ ਕੀਤਾ ਗਿਆ, ਜਿਸ ਤਹਿਤ ਨਜ਼ਦੀਕੀ ਪਿੰਡ ਕਰਮੂੰਵਾਲਾ ਦੇ ਕਿਸਾਨ ਅਮਨਦੀਪ ਸਿੰਘ, ਅਜਾਇਬ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਦਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਵਕਤੇ ਮੀਂਹ, ਹਨੇਰੀ ਤੇ ਗੜਿਆਂ ਨੇ ਕਣਕ ਤੇ ਹਰੇ ਚਾਰੇ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਵਿਛਾ ਕੇ ਰੱਖ ਦਿੱਤਾ ਹੈ ਅਤੇ ਮੀਂਹ ਦਾ ਪਾਣੀ ਹੇਠਾਂ ਵਿਛੀ ਫ਼ਸਲ ਦੇ ਉੱਪਰ ਤੱਕ ਭਰ ਗਿਆ ਹੈ, ਜਿਸ ਨਾਲ ਕਣਕ ਦੇ ਦਾਣੇ ਖ਼ਰਾਬ ਹੋਣ ਸਣੇ ਨਾੜ ਵੀ ਨੁਕਸਾਨਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੌਸਮੀ ਕਰੋਪੀ ਨਾਲ ਜਿੱਥੇ ਝਾੜ ਬੇਹੱਦ ਘੱਟ ਨਿਕਲਣ ਦੇ ਆਸਾਰ ਹਨ, ਉੱਥੇ ਹੀ ਤੂੜੀ ਵੀ ਬੇਹੱਦ ਥੋੜ੍ਹੀ ਬਣੇਗੀ | ਇਸ ਤਰ੍ਹਾਂ ਹੀ ਪਿੰਡ ਅਲੀਪੁਰ ਦੇ ਕਿਸਾਨ ਡਾ: ਸਰਬਨ ਸਿੰਘ, ਹਰਦਿਆਲ ਸਿੰਘ, ਛੂਛਕ ਦੇ ਕਿਸਾਨ ਸੁਖਮੰਦਰ ਸਿੰਘ, ਕੋਠੇ ਤੋਂ ਜਸਕਰਨ ਸਿੰਘ, ਬਲਜੀਤ ਸਿੰਘ, ਖੋਸੇ ਤੋਂ ਚਮਕੌਰ ਸਿੰਘ ਆਦਿ ਨੇ ਆਵਦੀ ਵਿਛੀ ਹੋਈ ਕਣਕ ਤੇ ਕਈ ਜਗ੍ਹਾ ਬੀਜੀਆਂ ਮਿਰਚਾਂ ਦਿਖਾਉਂਦਿਆਂ ਕਿਹਾ ਕਿ ਇਹ ਹਾਲਾਤ ਇਕੱਲੇ ਸਾਡੇ ਨਹੀਂ, ਬਲਕਿ ਹਜ਼ਾਰਾਂ ਏਕੜ ਰਕਬੇ ਅੰਦਰ ਹੀ ਫ਼ਸਲ ਖ਼ਤਮ ਹੋਣ ਕਿਨਾਰੇ ਹੈ ਅਤੇ ਜੇਕਰ ਆਉਂਦੇ ਦਿਨਾਂ ਅੰਦਰ ਵੀ ਮੌਸਮ ਖ਼ਰਾਬ ਰਹਿੰਦਾ ਹੈ ਤਾਂ ਕਿਸਾਨਾਂ ਦੇ ਪੱਲੇ ਕੁਝ ਵੀ ਨਹੀਂ ਬਚੇਗਾ |
ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਫ਼ੌਰੀ ਮੁਆਵਜ਼ਾ ਦੇਵੇ-ਬੀ.ਕੇ.ਯੂ ਲੱਖੋਵਾਲ
ਮੌਸਮੀ ਕਰੋਪੀ ਦੀਆਂ ਸ਼ਿਕਾਰ ਹੋਈਆਂ ਫ਼ਸਲਾਂ ਸੰਬੰਧੀ ਜਾਣਕਾਰੀ ਦਿੰਦਿਆਂ ਬੀ.ਕੇ.ਯੂ ਲੱਖੋਵਾਲ ਦੇ ਆਗੂ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀ, ਸੁਖਮੰਦਰ ਸਿੰਘ ਸੈਕਟਰੀ, ਜਲੌਰ ਸਿੰਘ ਮਣਕਿਆਂ ਵਾਲੀ, ਪਲਵਿੰਦਰ ਸਿੰਘ, ਗੁਰਪ੍ਰਤਾਪ ਅਲੀਪੁਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਖ਼ਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਫ਼ੌਰੀ ਮੁਆਵਜ਼ਾ ਜਾਰੀ ਕਰੇ ਤਾਂ ਜੋ ਕਿਸਾਨ ਦੀ ਲਾਗਤ ਹੀ ਪੂਰੀ ਹੋ ਸਕੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਬਿਨਾਂ ਕਿਸੇ ਭੇਦ-ਭਾਵ ਦੇ ਹਰ ਕਿਸਾਨ ਦਾ ਖੇਤ ਦੇਖ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰੇ ਤਾਂ ਜੋ ਸਾਰੇ ਹੀ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲ ਸਕੇ |

ਮੀਂਹ, ਹਨੇਰੀ ਅਤੇ ਗੜੇਮਾਰੀ ਨੇ ਫ਼ਸਲਾਂ ਦਾ ਕੀਤਾ ਭਾਰੀ ਨੁਕਸਾਨ
ਮਮਦੋਟ, 25 ਮਾਰਚ (ਰਾਜਿੰਦਰ ਸਿੰਘ ਹਾਂਡਾ) - ਬੀਤੇ ਕੱਲ੍ਹ ਤੋਂ ਪੈ ਰਹੇ ਲਗਾਤਾਰ ਮੀਂਹ ਅਤੇ ਵਿਚ ਹੋਈ ਗੜੇਮਾਰੀ ਅਤੇ ਚੱਲੀ ਤੇਜ਼ ਹਨੇਰੀ ਨੇ ਕਣਕ ਸਮੇਤ ਸਾਰੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਕਣਕ ਦੀ ਫ਼ਸਲ ਨੂੰ ਮੀਂਹ ਦੇ ਨਾਲ ਚੱਲੀ ਤੇਜ਼ ਹਨੇਰੀ ਅਤੇ ਵਾ-ਵਰੋਲਿਆਂ ਨੇ ਜਿਥੇ ਗੁੰਝਲਦਾਰ ਤਰੀਕੇ ਨਾਲ ਢਹਿ ਢੇਰੀ ਕੀਤਾ ਹੈ, ਉਥੇ ਇਸ ਹਨੇਰੀ ਅਤੇ ਗੜੇਮਾਰੀ ਨੇ ਸਰੋ੍ਹਾ, ਮਿਰਚਾਂ ਅਤੇ ਹੋਰ ਸਬਜ਼ੀਆਂ ਦਾ ਵੀ ਭਾਰੀ ਨੁਕਸਾਨ ਕੀਤਾ ਹੈ | ਫ਼ਸਲਾਂ ਜੋ ਹੁਣ ਪੱਕ ਕੇ ਆਮਦਨ ਦੇਣ ਲਈ ਤਿਆਰ ਹੋਈਆਂ ਸਨ ਕਿ ਅਚਾਨਕ ਕੁਦਰਤੀ ਕਰੋਪੀ ਨਾਲ ਤਹਿਸ ਨਹਿਸ ਹੋਈਆਂ ਫ਼ਸਲਾਂ ਵੇਖ ਕੇ ਕਿਸਾਨ ਵਰਗ ਡੰੂਘੀ ਚਿੰਤਾ ਅਤੇ ਪ੍ਰੇਸ਼ਾਨੀ ਦੇ ਆਲਮ ਵਿਚ ਹੈ | ਬੁਰੀ ਤਰ੍ਹਾਂ ਤਬਾਹ ਹੋਈਆਂ ਫ਼ਸਲਾਂ ਦਿਖਾਉਂਦਿਆਂ ਕਿਸਾਨ ਆਗੂ ਗੁਰਬਚਨ ਸਿੰਘ ਕਿਲੀ, ਪਿ੍ਤਪਾਲ ਸਿੰਘ, ਬਲਦੇਵ ਸਿੰਘ, ਲਖਵੀਰ ਸਿੰਘ ਤਾਰਾ ਸਿੰਘ ਵਾਲਾ ਸਮੇਤ ਹੋਰ ਕਿਸਾਨਾਂ ਨੇ ਦੱਸਿਆ ਕਿ ਹੁਣ ਇਸ 'ਤੇ ਕੀਤਾ ਖ਼ਰਚ ਵੀ ਪੱਲੇ ਨਹੀਂ ਪੈਣਾ | ਇਸ ਤਰ੍ਹਾਂ ਹੀ ਪਿੰਡ ਹਾਮਦ ਨਿਵਾਸੀ ਮਿਰਚਾਂ ਦੇ ਕਾਸ਼ਤਕਾਰ ਕਿਸਾਨ ਨੇ ਆਮਦਨ ਦੇਣ ਲਈ ਤਿਆਰ ਹੋਈ ਅਤੇ ਇਸ ਮੀਂਹ ਹਨੇਰੀ ਅਤੇ ਗੜੇਮਾਰੀ ਨਾਲ ਤਬਾਹ ਹੋਈ ਫ਼ਸਲ ਦਿਖਾਉਂਦਿਆਂ ਦੱਸਿਆ ਕਿ ਉਸ ਨੇ ਭਾਰੀ ਖ਼ਰਚ ਕਰਕੇ ਮਿਰਚਾਂ ਦੀ ਫ਼ਸਲ ਤਿਆਰ ਕੀਤੀ ਸੀ ਅਤੇ ਕੁਦਰਤ ਨੇ ਇਕ ਦਿਨ ਵਿਚ ਹੀ ਤਬਾਹ ਕਰ ਦਿੱਤੀ | ਕਿਸਾਨ ਆਗੂਆਂ ਅਤੇ ਪੀੜਤ ਕਿਸਾਨਾਂ ਨੂੰ ਤਬਾਹ ਹੋਈਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਤੋਂ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ |
ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਨੁਕਸਾਨ ਦਾ ਜਲਦ ਮੁਆਵਜ਼ਾ ਦੇਵੇ ਸਰਕਾਰ - ਬਹਿਰਾਮ ਕੇ, ਭੱੁਲਰ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ) - ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਬਚਨ ਸਿੰਘ ਭੁੱਲਰ ਸੀਨੀਅਰ ਮੀਤ ਪ੍ਰਧਾਨ ਪੰਜਾਬ, ਚਮਕੌਰ ਸਿੰਘ ਉਸਮਾਨ ਵਾਲਾ ਮੀਤ ਪ੍ਰਧਾਨ ਪੰਜਾਬ ਨੇ ਸਾਂਝੇ ਪੈੱ੍ਰਸ ਬਿਆਨ 'ਚ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਬੇ-ਮੌਸਮੀ ਭਾਰੀ ਬਾਰਸ਼, ਗੜੇਮਾਰੀ ਤੇ ਤੇਜ਼ ਹਨੇਰੀ, ਝੱਖੜ ਨਾਲ ਕਣਕ ਦੀਆਂ ਫ਼ਸਲਾਂ, ਹਰਾ ਚਾਰਾ, ਬਾਗਬਾਨੀ, ਸਬਜ਼ੀਆਂ ਆਦਿ ਦਾ ਬਹੁਤ ਵੱਡੀ ਪੱਧਰ 'ਤੇ ਫ਼ਸਲਾਂ ਖ਼ਰਾਬ ਹੋਈਆਂ ਹਨ ਅਤੇ ਬਹੁਤ ਸਾਰੇ ਕਿਸਾਨਾਂ ਨੇ ਮਹਿੰਗੇ ਭਾਅ ਦੀਆਂ ਜ਼ਮੀਨਾਂ ਠੇਕਿਆਂ 'ਤੇ ਲੈ ਕੇ ਫ਼ਸਲਾਂ ਦੀ ਬਿਜਾਈ ਕੀਤੀ ਸੀ | ਫ਼ਸਲਾਂ ਦੇ ਹੋਏ ਖ਼ਰਾਬੇ ਨਾਲ ਕਿਸਾਨ ਕੋਲੋਂ ਠੇਕੇ ਦੇ ਪੈਸੇ ਵੀ ਨਹੀਂ ਦਿੱਤੇ ਜਾ ਸਕਣੇ | ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕਈਆਂ ਥਾਵਾਂ 'ਤੇ 80 ਤੋਂ 90 ਫ਼ੀਸਦੀ ਨੁਕਸਾਨ ਹੋਇਆ ਤੇ ਕਈ ਜਗ੍ਹਾ 'ਤੇ 30 ਤੋਂ 35 ਫ਼ੀਸਦੀ ਨੁਕਸਾਨ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਕਿਸਾਨਾਂ ਦੀ ਹਮਾਇਤੀ ਕਹਿਣ ਵਾਲੀ 'ਆਪ' ਸਰਕਾਰ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਘੱਟੋ-ਘੱਟ 30-35 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੀ ਭਰਪਾਈ ਹੋ ਸਕੇ | ਇਸ ਮੌਕੇ ਦਿਲਬਾਗ ਸਿੰਘ, ਬੋਹੜ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ |
ਬੇਮੌਸਮੀ ਮੀਂਹ, ਗੜੇਮਾਰੀ, ਹਨੇਰੀ ਝੱਖੜ ਨਾਲ ਫ਼ਸਲਾਂ ਦਾ ਵੱਡਾ ਹੋਇਆ ਨੁਕਸਾਨ
ਪੰਜੇ ਕੇ ਉਤਾੜ, (ਪੱਪੂ ਸੰਧਾ) - ਬੀਤੇ ਦਿਨ ਤੇ ਰਾਤ ਪੰਜਾਬ 'ਚ ਪਈ ਬੇਮੌਸਮੀ ਬਰਸਾਤ, ਗੜੇਮਾਰੀ, ਹਨੇਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦੇ ਕਿਸਾਨ ਆਗੂਆਂ ਨੇ ਪਿੰਡ ਪੰਜੇ ਕੇ ਉਤਾੜ, ਹਾਜੀ ਬੇਟੂ, ਸੈਦੇ ਕੇ ਮੋਹਨ, ਜੀਵਾਂ ਅਰਾਈਾ, ਬਹਾਦਰ ਕੇ, ਮੋਹਨ ਕੇ ਹਿਠਾੜ ਆਦਿ ਪਿੰਡਾਂ ਦੇ ਖੇਤਾਂ ਜਾਇਜ਼ਾ ਲਿਆ ਤੇ ਦੇਖਿਆ ਕੇ ਕਣਕ ਦੀ ਫ਼ਸਲ, ਸਬਜ਼ੀਆਂ, ਪਸ਼ੂਆਂ ਦੇ ਚਾਰੇ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਕਣਕ ਵਿਚ ਬਹੁਤ ਜ਼ਿਆਦਾ ਪਾਣੀ ਖੜ੍ਹਾ ਹੈ | ਕਣਕ ਧਰਤੀ ਦੇ ਨਾਲ ਵਿਛੀ ਪਈ ਹੈ ਤੇ ਪਾਣੀ ਨਾਲ ਕਣਕ ਖ਼ਰਾਬ ਹੋ ਗਈ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਪ੍ਰਧਾਨ ਪੂਰਨ ਚੰਦ, ਸੀਨੀਅਰ ਮੀਤ ਪ੍ਰਧਾਨ ਬਗੀਚਾ ਸਿੰਘ, ਜਰਨਲ ਸਕੱਤਰ ਸੁਖਦੇਵ ਢੋਟ, ਸਤਨਾਮ ਚੰਦ ਖ਼ਜ਼ਾਨਚੀ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਪ੍ਰੈੱਸ ਸਕੱਤਰ ਮੰਗਲ ਦਾਸ ਨੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਖ਼ਰਾਬ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਨੁਕਸਾਨ ਹੋਇਆ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਤੇ ਪਿਛਲੇ ਝੋਨੇ ਦੀ ਸਿੱਧੀ ਬਿਜਾਈ ਦੇ 1500-1500 ਪ੍ਰਤੀ ਏਕੜ ਦੇਣ ਦੀ ਵੀ ਮੰਗ ਕੀਤੀ | ਪਿਛਲੇ ਝੋਨੇ ਦੀ ਬਾਰਿਸ਼ ਨਾਲ ਖ਼ਰਾਬ ਫ਼ਸਲ ਦਾ ਵੀ ਮੁਆਵਜ਼ਾ ਦੇਣ ਦੀ ਮੰਗ ਕੀਤੀ | ਇਸ ਸਮੇਂ ਸਤਨਾਮ ਚੰਦ ਪ੍ਰਧਾਨ ਪੰਜੇ ਕੇ, ਮਲਕੀਤ ਸਿੰਘ ਸਕੱਤਰ, ਚੰਦਰ ਭਾਨ ਪ੍ਰਧਾਨ ਹਾਜੀ ਬੇਟੂ, ਮੰਗਤ ਰਾਮ ਨੰਬਰਦਾਰ ਹਾਜੀ ਬੇਟੂ, ਬਲਵਿੰਦਰ ਸਿੰਘ ਪ੍ਰਧਾਨ ਸੈਦੇ ਕੇ, ਅਮਰੀਕ ਸਿੰਘ, ਮੇਜਰ ਸਿੰਘ, ਸੋਹਣ ਲਾਲ ਸੰਧਾ, ਕਸ਼ਮੀਰ ਸਿੰਘ ਨਾਗਪਾਲ, ਸਰਵਨ ਰਾਮ ਆਦਿ ਹਾਜ਼ਰ ਸਨ |
ਤਲਵੰਡੀ ਭਾਈ ਖੇਤਰ 'ਚ ਮੀਂਹ ਕਾਰਨ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ
ਤਲਵੰਡੀ ਭਾਈ, (ਕੁਲਜਿੰਦਰ ਗਿੱਲ) - 'ਖੇਤੀ ਕਰਮਾਂ ਸੇਤੀ' ਦੀ ਕਹਾਵਤ ਵਾਂਗ ਠੰਢੀਆਂ ਰਾਤਾਂ ਨੂੰ ਜਾਗ ਕੇ ਕਣਕ ਅਤੇ ਹਾੜੀ ਰੁੱਤ ਦੀਆਂ ਹੋਰ ਫ਼ਸਲਾਂ ਪਾਲਣ ਵਾਲੇ ਕਿਸਾਨਾਂ ਤੇ ਕੁਦਰਤ ਕਹਿਰਵਾਨ ਹੋਈ ਜਾਪ ਰਹੀ ਹੈ ਅਤੇ ਫ਼ਸਲ ਪੱਕਣ ਦੇ ਸਮੇਂ ਦੌਰਾਨ ਚੱਲ ਰਹੀ ਮੌਸਮ ਦੀ ਖ਼ਰਾਬੀ ਨਾਲ ਸਮੁੱਚੇ ਉੱਤਰੀ ਭਾਰਤ ਅੰਦਰ ਫ਼ਸਲਾਂ ਨੂੰ ਭਾਰੀ ਪੁੱਜਾ ਹੈ | ਇਸੇ ਤਰ੍ਹਾਂ ਤਲਵੰਡੀ ਭਾਈ ਅਤੇ ਆਸ-ਪਾਸ ਖੇਤਰ ਦੇ ਪਿੰਡਾਂ ਅੰਦਰ ਵੀ ਮੀਂਹ-ਹਨੇਰੀ ਅਤੇ ਗੜਿਆਂ ਨੇ ਕਣਕ ਦੀ ਫ਼ਸਲ ਦੀ ਵੱਡੇ ਪੱਧਰ 'ਤੇ ਤਬਾਹੀ ਕਰਕੇ ਰੱਖ ਦਿੱਤੀ ਹੈ, ਜਿਸ ਦੇ ਚੱਲਦਿਆਂ ਹਾੜੀ ਦੀ ਫ਼ਸਲਾਂ ਤੋਂ ਅਨੇਕਾਂ ਉਮੀਦਾਂ ਲਗਾਈ ਬੈਠੇ ਕਿਸਾਨ ਆਪਣੀ ਕਿਸਮਤ ਨੂੰ ਕੋਸਣ ਲਈ ਮਜਬੂਰ ਹਨ | ਇਸ ਦੇ ਨਾਲ ਹੀ ਨੀਵੇਂ ਖੇਤਾਂ ਵਿਚ ਅਥਾਹ ਪਾਣੀ ਇਕੱਠਾ ਹੋ ਗਿਆ ਹੈ, ਜੋ ਦੋ-ਚਾਰ ਦਿਨ ਹੋਰ ਖੇਤ ਵਿਚ ਜਿਉਂ ਦਾ ਤਿਉਂ ਖੜ੍ਹਾ ਰਿਹਾ ਤਾਂ ਕਣਕ ਦੀ ਫ਼ਸਲ ਨੂੰ ਹੋਰ ਵੀ ਨੁਕਸਾਨ ਪੁੱਜਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਇਸ ਖੇਤਰ ਦੇ ਪਿੰਡ ਹਰਾਜ, ਸੁਲਹਾਨੀ, ਧੰਨਾ ਸ਼ਹੀਦ, ਸਾਧੂ ਵਾਲਾ, ਲੱਲੇ, ਕਰਮਿੱਤੀ, ਭੋਲੂਵਾਲਾ, ਮਾਛੀਬੁਗਰਾ, ਠੇਠਰ ਕਲਾਂ, ਭੰਗਾਲੀ, ਨਰੈਣਗੜ੍ਹ, ਕੋਟ ਕਰੋੜ ਆਦਿ ਵਿਚ ਵੇਖਣ 'ਤੇ ਪਤਾ ਲੱਗਾ ਹੈ ਕਿ ਵੱਡੇ ਰਕਬੇ ਵਿਚ ਕਣਕ ਦੀ ਫ਼ਸਲ ਡਿੱਗ ਚੁੱਕੀ ਹੈ, ਜਿਸ ਨਾਲ ਕਣਕ ਦੇ ਝਾੜ 'ਤੇ ਵੱਡਾ ਅਸਰ ਪਵੇਗਾ | ਇਸੇ ਦੌਰਾਨ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਣਕ ਦੀ ਫ਼ਸਲ ਵਿਚ ਜ਼ਿਆਦਾ ਸਮੇਂ ਲਈ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਅਤੇ ਜਿਹੜੇ ਖੇਤਾਂ ਵਿਚੋਂ ਪਾਣੀ ਬਾਹਰ ਨਹੀਂ ਨਿਕਲਦਾ, ਉੱਥੇ ਜੇ.ਸੀ.ਬੀ. ਮਸ਼ੀਨ ਨਾਲ ਡੂੰਘੇ ਟੋਏ ਪੁੱਟ ਦਿੱਤੇ ਜਾਣ ਅਤੇ ਬਾਰਿਸ਼ ਦਾ ਪਾਣੀ ਉਨ੍ਹਾਂ ਟੋਇਆ ਵਿਚ ਭਰ ਕੇ ਜਲਦੀ ਹੀ ਧਰਤੀ 'ਚ ਜਜ਼ਬ ਹੋ ਜਾਵੇਗਾ |
ਕਿਸਾਨ ਆਗੂਆਂ ਨੇ ਕਿਸਾਨਾਂ ਦੀ ਮਦਦ ਕਰਨ ਦੀ ਉਠਾਈ ਮੰਗ
ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ਜਥੇਬੰਦੀ ਦੇ ਸੂਬਾ ਉਪ ਪ੍ਰਧਾਨ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ, ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਘੱਲ ਖੁਰਦ, ਮੇਲਾ ਸਿੰਘ ਭੋਲੂਵਾਲਾ ਜਨਰਲ ਸਕੱਤਰ, ਸ਼ਵਿੰਦਰ ਸਿੰਘ ਲੱਲੇ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰਪਾਲ ਸਿੰਘ ਲਾਡਾ ਸੁਲਹਾਨੀ, ਡਾ: ਗੁਰਮੀਤ ਸਿੰਘ ਠੇਠਰ ਕਲਾਂ, ਜਗਦੀਪ ਸਿੰਘ, ਲਫਟੈਣ ਸਿੰਘ, ਸਰਬਜੀਤ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਛਿੰਦਰ ਸਿੰਘ, ਗੁਰਮੀਤ ਸਿੰਘ ਹਰਾਜ, ਅਨੋਖ ਸਿੰਘ ਸਿਵੀਆ ਆਦਿ ਕਿਸਾਨ ਆਗੂ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਕਿਸਾਨਾਂ ਦੇ ਖੇਤਾਂ ਵਿਚ ਜ਼ਿਆਦਾ ਪਾਣੀ ਇਕੱਠਾ ਹੋ ਗਿਆ, ਉਨ੍ਹਾਂ ਦੀ ਭਾਈਚਾਰਿਕ ਤੌਰ 'ਤੇ ਮਦਦ ਕਰਕੇ ਬਚਾਈ ਜਾਵੇ |

ਟਰੈਕਸ ਗੱਡੀ ਅਤੇ ਰੋਡਵੇਜ਼ ਬੱਸ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਬੀਤੇ ਦਿਨ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਪਿੰਡ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ, ਜਿਸ ਦੌਰਾਨ 2 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਮੌਕੇ 'ਤੇ ਹੋ ਗਈ ...

ਪੂਰੀ ਖ਼ਬਰ »

ਪੁਲਿਸ ਨਾਲ ਸੰਬੰਧਿਤ ਮਸਲੇ ਹੱਲ ਨਾ ਹੋਣ ਕਰ ਕੇ 29 ਨੂੰ ਥਾਣਾ ਕੁੱਲਗੜ੍ਹੀ ਅੱਗੇ ਰੋਸ ਪ੍ਰਦਰਸ਼ਨ-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਘੱਲ ਖੁਰਦ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਬਲਾਕ ਪ੍ਰਧਾਨ ਨਿਰਮਲ ਸਿੰਘ ਰੱਜੀਵਾਲਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਪਸ਼ੂ ਦੀ ਮੌਤ

ਮਮਦੋਟ, 25 ਮਾਰਚ (ਰਾਜਿੰਦਰ ਸਿੰਘ ਹਾਂਡਾ) - ਬੀਤੀ ਰਾਤ ਆਏ ਤੇਜ਼ ਮੀਂਹ ਤੇ ਗੜੇਮਾਰੀ ਦੌਰਾਨ ਬਲਾਕ ਮਮਦੋਟ ਦੇ ਇਕ ਕਿਸਾਨ ਪਰਿਵਾਰ 'ਤੇ ਉਸ ਵੇਲੇ ਮੁਸੀਬਤ ਦਾ ਪਹਾੜ ਟੁੱਟ ਗਿਆ, ਜਦੋਂ ਤੇਜ਼ ਆਏ ਝੱਖੜ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਘਰ ਵਿਚ ਬਣੇ ਪਸ਼ੂਆਂ ਦੇ ...

ਪੂਰੀ ਖ਼ਬਰ »

ਤੇਜ਼ ਹਨੇਰੀ ਅਤੇ ਮੀਂਹ ਕਾਰਨ ਪਲਾਈ ਫੈਕਟਰੀ ਦੀ ਛੱਤ ਉੱਡੀ ਤੇ ਕੰਧ ਡਿੱਗੀ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ) - ਬੀਤੀ ਰਾਤ ਕੁਦਰਤ ਵਲੋਂ ਵਰਸਾਏ ਗਏ ਕਹਿਰ ਕਾਰਨ ਇਲਾਕੇ ਅੰਦਰ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ, ਉੱਥੇ ਕਈ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਡਿੱਗਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਦੇ ਲੱਖਾਂ ...

ਪੂਰੀ ਖ਼ਬਰ »

ਸ਼ਹਿਰ 'ਚ ਦੜਾ ਲਾਉਂਦਾ ਚੜਿ੍ਹਆ ਪੁਲਿਸ ਅੜਿੱਕੇ, ਦੜਾ ਰਾਸ਼ੀ ਬਰਾਮਦ

ਫ਼ਿਰੋਜ਼ਪੁਰ, 25 ਮਾਰਚ (ਗੁਰਿੰਦਰ ਸਿੰਘ) - ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਸ਼ਹਿਰ ਵਿਚ ਦੜਾ ਸੱਟਾ ਲਾਉਂਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਦੜਾ ਰਾਸ਼ੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਤਿਮਾਹੀ ਮੀਟਿੰਗ

ਫ਼ਿਰੋਜ਼ਪੁਰ, 25 ਮਾਰਚ (ਰਾਕੇਸ਼ ਚਾਵਲਾ) - ਮਾਨਯੋਗ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦਿੱਲੀ ਦੇ ਹੁਕਮਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਵਲੋਂ ਡੀ.ਸੀ. ਨਾਲ ਮੁਲਾਕਾਤ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਗੁਰਮੇਲ ਸਿੰਘ ਫੱਤੇ ਵਾਲਾ ਦੀ ਅਗਵਾਈ ਹੇਠ ਡੀ.ਸੀ ਰਾਜੇਸ਼ ਧੀਮਾਨ ਨਾਲ ਮੁਲਾਕਾਤ ਕੀਤੀ | ਆਗੂਆਂ ਨੇ ਮੱਲਾਂਵਾਲਾ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਫ਼ਿਰੋਜ਼ਪੁਰ, 25 ਮਾਰਚ (ਗੁਰਿੰਦਰ ਸਿੰਘ) - ਨਸ਼ਿਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਵਿਸ਼ਵ ਟੀ.ਬੀ. ਜਾਗਰੂਕਤਾ ਦਿਵਸ ਮਨਾਇਆ

ਤਲਵੰਡੀ ਭਾਈ, 25 ਮਾਰਚ (ਰਵਿੰਦਰ ਸਿੰਘ ਬਜਾਜ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਸੁਹਿਰਦ ਪ੍ਰਬੰਧ ਹੇਠ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਵਾਲੀ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਵਿਸ਼ਵ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਨਸ਼ੇ ਦੀ ਰੋਕਥਾਮ ਲਈ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ) - ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਹੋਮ ਸਾਇੰਸ ਵਿਭਾਗ, ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਅਤੇ ਐਨ.ਐੱਸ.ਐੱਸ. ਵਿਭਾਗ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਨਸ਼ੇ ਦੀ ਰੋਕਥਾਮ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 'ਯਾਦਗਾਰੀ ਚਿੰਨ੍ਹ ਵਿਕਰੀ ਕੇਂਦਰ' ਸ਼ੁਰੂ-ਡੀ.ਸੀ.

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ) - ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਿਕਾਸ ਲਈ ਹੰਭਲੇ ...

ਪੂਰੀ ਖ਼ਬਰ »

ਧਰਮਪਾਲ ਬਾਂਸਲ ਦਾ 59ਵਾਂ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 25 ਮਾਰਚ(ਤਪਿੰਦਰ ਸਿੰਘ) - ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਵਿਖੇ ਡਾਇਰੈਕਟਰ ਧਰਮਪਾਲ ਬਾਂਸਲ ਦੇ 59ਵੇਂ ਜਨਮ ਦਿਨ ਨੂੰ ਮੁੱਖ ਰੱਖਦਿਆਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਰੂਹਾਨੀ ਕੀਰਤਨ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤ ਲਈ ਆਵਾਜਾਈ ਨੂੰ ਬਿਹਤਰ ਬਣਾਇਆ ਜਾਵੇਗਾ-ਫੌਜਾ ਸਿੰਘ ਸਰਾਰੀ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਤੋਂ ਆਪ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਜਿੱਥੇ ਵਿਧਾਨ ਸਭਾ ਅੰਦਰ ਕਈ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਹੈ, ਉਥੇ ਹੀ ਹੁਣ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਲੋਕ ਪੱਖੀ ਕੰਮਾਂ ਪ੍ਰਤੀ ਦਿਲਚਸਪੀ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਗੁਰੂਹਰਸਹਾਏ ਵਲੋਂ ਲਗਾਈ ਪੁਸਤਕ ਪ੍ਰਦਰਸ਼ਨੀ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ) - ਸੁਸਾਇਟੀ ਇਕਾਈ ਗੁਰੂਹਰਸਹਾਏ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਹੋਰਾਂ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਹੁਸੈਨੀਵਾਲਾ (ਫ਼ਿਰੋਜ਼ਪੁਰ) ਵਿਖੇ ਵਿਗਿਆਨਿਕ ਸਾਹਿਤ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਪਲੇਠੀ ਅਥਲੈਟਿਕ ਮੀਟ ਕਰਵਾਈ

ਫ਼ਿਰੋਜ਼ਪੁਰ, 25 ਮਾਰਚ (ਤਪਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਕੰਸਟੀਚੂਐਂਟ ਮੋਹਕਮ ਖਾਂ ਵਾਲਾ ਫ਼ਿਰੋਜ਼ਪੁਰ ਵਿਖੇ ਪਲੇਠੀ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦੇ ਆਰੰਭ ਵਿਚ ਕਾਲਜ ਪਿ੍ੰਸੀਪਲ ਡਾ: ਐਨ.ਆਰ. ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਜਲਦੀ ਦੇਵੇ-ਕਿਸਾਨ ਆਗੂ

ਮਖੂ, 25 ਮਾਰਚ (ਵਰਿੰਦਰ ਮਨਚੰਦਾ) - ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਦੀ ਮੀਟਿੰਗ ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮਖੂ ਦੀ ਅਗਵਾਈ ਹੇਠ ਸ਼ੀਹਾਂ ਪਾੜੀ ਵਿਖੇ ਹੋਈ | ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਜੋ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਭਾਰੀ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਸੰਬੰਧੀ ਕਿਸਾਨਾਂ ਨਾਲ ਕੀਤੀ ਮੁਲਾਕਾਤ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ 'ਚ ਪਈ ਤੇਜ਼ ਬਾਰਿਸ਼ ਤੇ ਕੁਝ ਥਾਵਾਂ 'ਤੇ ਹੋਈ ਗੜੇਮਾਰੀ ਨੇ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਬੀਤੇ ਦੋ ਦਿਨ ਤੋਂ ਮੀਂਹ ਸਵੇਰ ਤੋਂ ਰੁਕ-ਰੁਕ ਕੇ ਪੈ ਰਿਹਾ ਸੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ 28 ਨੂੰ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਮਮਦੋਟ, 25 ਮਾਰਚ (ਸੁਖਦੇਵ ਸਿੰਘ ਸੰਗਮ) - ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ 28 ਮਾਰਚ ਨੂੰ ਮਮਦੋਟ ਵਿਖੇ ਪਹੁੰਚਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਮਮਦੋਟ ਨੇ ਦੱਸਿਆ ਕਿ ਸਰਕਾਰੀ ਵਿਭਾਗਾਂ ਵਿਚ ਲੋਕਾਂ ਦੇ ਕੰਮਾਂ ਕਾਰਾਂ ਨੂੰ ਚੁਸਤ ...

ਪੂਰੀ ਖ਼ਬਰ »

ਮੌਸਮੀ ਕਰੋਪੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਵਿਧਾਇਕ ਕਟਾਰੀਆ

ਖੋਸਾ ਦਲ ਸਿੰਘ, 25 ਮਾਰਚ (ਮਨਪ੍ਰੀਤ ਸਿੰਘ ਸੰਧੂ) - ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ, ਗੜੇ ਤੇ ਚੱਲੇ ਝੱਖੜ ਕਾਰਨ ਸਮੁੱਚੇ ਹੀ ਇਲਾਕੇ ਅੰਦਰ ਹਜ਼ਾਰਾਂ ਏਕੜ ਰਕਬੇ 'ਤੇ ਕਾਸ਼ਤ ਵੱਖ-ਵੱਖ ਫ਼ਸਲਾਂ ਨੁਕਸਾਨੀਆਂ ਗਈਆਂ, ਜਿਨ੍ਹਾਂ ਦਾ ਜਾਇਜ਼ਾ ਲੈਣ ਲਈ ਹਲਕਾ ਜ਼ੀਰਾ ਦੇ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਸੱਤਿਆਨਾਸ

ਜ਼ੀਰਾ, 25 ਮਾਰਚ (ਪ੍ਰਤਾਪ ਸਿੰਘ ਹੀਰਾ) - ਬੀਤੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਕਣਕ ਦਾ ਸੱਤਿਆਨਾਸ ਕਰ ਦਿੱਤਾ ਹੈ | 'ਅਜੀਤ' ਦੇ ਇਸ ਦੇ ਪੱਤਰਕਾਰ ਵਲੋਂ ਇਲਾਕੇ ਦੇ ਦੌਰੇ ਕਰਨ ਮਗਰੋਂ ਦੇਖਿਆ ਕਿ 80 ਫ਼ੀਸਦੀ ਕਣਕ ...

ਪੂਰੀ ਖ਼ਬਰ »

ਮਖੂ ਇਲਾਕੇ 'ਚ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ ਨਾਲ ਕਣਕ ਦੀ ਫ਼ਸਲ ਦਾ ਹੋਇਆ ਨੁਕਸਾਨ

ਮਖੂ, 25 ਮਾਰਚ (ਵਰਿੰਦਰ ਮਨਚੰਦਾ) - ਮਖੂ ਇਲਾਕੇ ਵਿਚ ਬੀਤੀ ਰਾਤ ਹੋਈ ਭਾਰੀ ਬਰਸਾਤ ਤੇ ਤੇਜ਼ ਹਨੇਰੀ ਨੇ ਮਖੂ ਇਲਾਕੇ ਦੇ ਕਿਸਾਨਾਂ ਦੀ ਹੋਰ ਪ੍ਰੇਸ਼ਾਨੀ ਵਧਾਈ ਹੈ | ਮਖੂ ਇਲਾਕੇ ਦੇ ਕਿਸਾਨ ਇਕਬਾਲ ਸਿੰਘ ਜੱਗੇ ਵਾਲਾ, ਤਰਸੇਮ ਸਿੰਘ ਚੱਕ ਮਰਹਾਣਾ, ਜਸਵੀਰ ਸਿੰਘ ਵੱਟੂ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਬਣਦਾ ਮੁਆਵਜ਼ਾ ਦੇਵੇ ਸਰਕਾਰ-ਕਿਸਾਨ ਯੂਨੀਅਨ ਲੱਖੋਵਾਲ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ) - ਬਲਾਕ ਗੁਰੂਹਰਸਹਾਏ ਦੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ਜਿਸ ਵਿਚ ਕਿਸਾਨਾਂ ਨੇ ਦਰਪੇਸ਼ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ ਕਿਸਾਨਾਂ ਵਲੋਂ ਮੁਆਵਜ਼ੇ ਦੀ ਕੀਤੀ ਮੰਗ

ਜ਼ੀਰਾ, 25 ਮਾਰਚ (ਮਨਜੀਤ ਸਿੰਘ ਢਿੱਲੋਂ) - ਲਗਾਤਾਰ ਪੈ ਰਹੀ ਬਰਸਾਤ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜ਼ੀਰਾ ਇਲਾਕੇ ਦੇ ਪਿੰਡ ਸਨ੍ਹੇਰ, ਲੌਗੋਂਦੇਵਾ ਆਦਿ ਵਿਖੇ ਮੀਂਹ ਕਾਰਨ ਹੋਏ ਨੁਕਸਾਨ ਸੰਬੰਧੀ ਪੱਤਰਕਾਰਾਂ ...

ਪੂਰੀ ਖ਼ਬਰ »

ਮੀਂਹ ਨਾਲ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਸੰਬੰਧੀ ਸੂਬਾ ਸਰਕਾਰ ਮੁਆਵਜ਼ੇ ਦੇਣ ਦਾ ਕਰੇ ਐਲਾਨ-ਖਹਿਰਾ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੱਖ-ਵੱਖ ਥਾਵਾਂ 'ਤੇ ਲਗਾਤਾਰ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀ ਕਣਕ ਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਖੇਤਾਂ ਵਿਚ ਤਿਆਰ ਕਣਕ ਡਿੱਗ ਕੇ ...

ਪੂਰੀ ਖ਼ਬਰ »

ਝੱਖੜ ਤੇ ਭਾਰੀ ਮੀਂਹ ਨੇ ਕਣਕ ਦੀ ਫ਼ਸਲ ਧਰਤੀ 'ਤੇ ਵਿਛਾਈ

ਝੋਕ ਹਰੀ ਹਰ, 25 ਮਾਰਚ (ਜਸਵਿੰਦਰ ਸਿੰਘ ਸੰਧੂ) - ਵਿਗੜੇ ਮੌਸਮ ਮਿਜ਼ਾਜ ਕਾਰਨ ਝੱਖੜ ਰੂਪੀ ਆਏ ਮੀਂਹ ਤੇ ਹੋਈ ਹਲਕੀ ਗੜੇਮਾਰੀ ਕਾਰਣ ਖੇਤਾਂ 'ਚ ਖੜੀ ਕਣਕ ਦੀ ਫ਼ਸਲ ਧਰਤ 'ਤੇ ਵਿਛ ਗਈ ਹੈ, ਜਿਸ ਕਾਰਨ ਹਰ ਕਿਸਾਨ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ, ਜਿਸ ...

ਪੂਰੀ ਖ਼ਬਰ »

ਬਾਰਿਸ਼ ਅਤੇ ਹਨੇਰੀ ਨਾਲ ਫ਼ਸਲਾਂ ਦਾ ਹੋਇਆ ਨੁਕਸਾਨ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ) - ਬੀਤੀ ਰਾਤ ਹੋਈ ਬਾਰਿਸ਼ ਅਤੇ ਹਨੇਰੀ ਨਾਲ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਕਣਕ ਦੀ ਫ਼ਸਲ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ | ਕਈ ਜਗ੍ਹਾ ਬਾਰਿਸ਼ ਦਾ ਪਾਣੀ ਡਿੱਗੀ ਹੋਈ ਕਣਕ ਦੇ ਉਪਰ ਚੜ ਗਿਆ ਹੈ | ਸਬਜ਼ੀਆਂ ਦਾ ਵੀ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਕਾਰ 'ਚੋਂ ਮਿਲਿਆ ਨੌਜਵਾਨ

ਕੁੱਲਗੜ੍ਹੀ, 25 ਮਾਰਚ (ਸੁਖਜਿੰਦਰ ਸਿੰਘ ਸੰਧੂ) - ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਤਖਤੂ ਵਾਲਾ ਦੇ ਨਜ਼ਦੀਕ ਜਮੀਤਪੁਰ ਢੇਰੂ ਨੂੰ ਜਾਂਦੀ ਸੜਕ 'ਤੇ ਇਕ ਟੋਯੇਟਾ ਕਾਰ 'ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਹੈ, ਜਿਸ ਦੇ ਕੋਲ ਇਕ ਸਰਿੰਜ ਵੀ ਮਿਲੀ ਹੈ | ਸਥਾਨਕ ...

ਪੂਰੀ ਖ਼ਬਰ »

ਬੇ-ਮੌਸਮੀ ਮੀਂਹ ਤੇ ਗੜਿਆਂ ਕਾਰਨ ਕਣਕ ਦੇ ਹੋਏ ਨੁਕਸਾਨ ਸੰਬੰਧੀ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਨ ਦੇ ਆਦੇਸ਼ ਦੇਵੇ-ਸੰਧੂ

ਫ਼ਿਰੋਜ਼ਪੁਰ, 25 ਮਾਰਚ (ਕੁਲਬੀਰ ਸਿੰਘ ਸੋਢੀ) - ਪਿਛਲੇ ਹਫ਼ਤੇ ਤੋਂ ਚੱਲ ਰਹੇ ਖ਼ਰਾਬ ਮੌਸਮ ਨੇ ਸੂਬੇ ਭਰ ਦੇ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਖ਼ਤਮ ਕਰ ਦਿੱਤੀ ਹੈ, ਕਿਉਂਕਿ ਬੇਮੌਸਮੀ ਬਾਰਿਸ਼ ਤੇ ਗੜਿਆਂ ਕਾਰਨ ਕਣਕ ਤੇ ਸਰੋਂ੍ਹ ਦੀਆਂ ਫ਼ਸਲਾਂ ਜ਼ਮੀਨ 'ਤੇ ਵਿਛ ...

ਪੂਰੀ ਖ਼ਬਰ »

ਬੇਮੌਸਮੀ ਮੀਂਹ, ਝੱਖੜ ਤੇ ਗੜੇਮਾਰੀ ਨੇ ਪੰਜਾਬ ਦੇ ਅੰਨਦਾਤੇ ਦਾ ਤੋੜਿਆ ਲੱਕ

ਆਰਿਫ਼ ਕੇ, 25 ਮਾਰਚ (ਬਲਬੀਰ ਸਿੰਘ ਜੋਸਨ)- ਪਿਛਲੇ ਕਈ ਦਿਨਾਂ ਤੋਂ ਪੈ ਰਹੇ ਬੇਮੌਸਮੀ ਮੀਂਹ, ਝੱਖੜ ਤੇ ਗੜੇਮਾਰੀ ਨੇ ਕਿਸਾਨਾਂ ਵਲੋਂ ਆਪਣੇ ਪੁੱਤਾਂ ਵਾਂਗ ਪਾਲੀਆਂ ਜਾ ਰਹੀਆਂ ਫ਼ਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਗਿਆ ਹੈ ਅਤੇ ਕਿਸਾਨਾਂ ਦੇ ਦਿਲਾਂ ਨੂੰ ਹੌਲ ਪੈ ...

ਪੂਰੀ ਖ਼ਬਰ »

ਮੰਡੀ ਬੋਰਡ ਦੀ ਅਣਗਹਿਲੀ ਕਾਰਨ ਛੱਪੜ ਦਾ ਰੂਪ ਧਾਰਨ ਕਰਦੀ ਹੈ ਸੜਕ

ਤਲਵੰਡੀ ਭਾਈ, 25 ਮਾਰਚ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ 'ਚ ਬਣਾਈ ਗਈ ਆਧੁਨਿਕ ਅਨਾਜ ਮੰਡੀ ਲੋਕਾਂ ਲਈ ਮੁਸੀਬਤ ਗਈ ਹੈ | ਪੰਜਾਬ ਮੰਡੀ ਬੋਰਡ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਬਣਾਈ ਗਈ ਅਨਾਜ ਮੰਡੀ ਦੇ ਸੀਵਰੇਜ ਅਤੇ ਬਰਸਾਤੀ ਪਾਣੀ ਦੇ ਨਿਕਾਸ ਦਾ ਸਹੀ ਪ੍ਰਬੰਧਨ ...

ਪੂਰੀ ਖ਼ਬਰ »

ਤੇਜ਼ ਮੀਂਹ ਅਤੇ ਗੜੇਮਾਰੀ ਨੇ ਤਬਾਹ ਕੀਤੀਆਂ ਭੱਠਿਆਂ ਦੀਆਂ ਕੱਚੀਆਂ ਇੱਟਾਂ

ਮਮਦੋਟ, 25 ਮਾਰਚ (ਰਾਜਿੰਦਰ ਸਿੰਘ ਹਾਂਡਾ) - ਬੀਤੇ ਕੱਲ੍ਹ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਅਤੇ ਵਿਚ ਹੋਈ ਗੜੇਮਾਰੀ ਨੇ ਫ਼ਸਲਾਂ ਦੇ ਨਾਲ-ਨਾਲ ਭੱਠਿਆਂ ਦੇ ਪਿੜਾਂ 'ਚ ਲੇਬਰ ਵਲੋਂ ਬਣਾਈਆਂ ਗਈਆਂ ਕੱਚੀਆਂ ਇੱਟਾਂ ਵੀ ਬੁਰੀ ਤਰ੍ਹਾਂ ਤਬਾਹ ਕਰ ਦਿੱਤੀਆਂ ਹਨ | ਭੱਠਿਆਂ ਦੇ ...

ਪੂਰੀ ਖ਼ਬਰ »

ਦਸਵੇਂ ਦਿਨ 'ਚ ਸ਼ਾਮਿਲ ਜੰਗ ਪਾਣੀਆਂ ਦੀ (ਮੁੱਦਕੀ ਮੋਰਚਾ) ਭਾਰੀ ਮੀਂਹ 'ਚ ਵੀ ਰਿਹਾ ਜਾਰੀ

ਫ਼ਿਰੋਜ਼ਸ਼ਾਹ, 25 ਮਾਰਚ (ਸਰਬਜੀਤ ਸਿੰਘ ਧਾਲੀਵਾਲ) - ਮਿਸਲ ਸਤਲੁਜ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਘੱਲ ਖੁਰਦ ਨਹਿਰਾਂ 'ਤੇ ਸ਼ੁਰੂ ਮੁੱਦਕੀ ਮੋਰਚਾ ਦਸਵੇਂ ਦਿਨ 'ਚ ਦਾਖਲ ਹੋ ਗਿਆ ਹੈ | 15 ਮਾਰਚ ਤੋਂ ਲਗਾਤਾਰ ਚੱਲ ਰਹੇ ਮੁੱਦਕੀ ਮੋਰਚੇ ਦੌਰਾਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰੂਹਰਸਹਾਏ

ਗੁਰੂਹਰਸਹਾਏ, 25 ਮਾਰਚ (ਹਰਚਰਨ ਸਿੰਘ ਸੰਧੂ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਜੋ ਕਿ ਪੰਜਾਬ ਅੰਦਰ ਮੀਂਹ ਤੇ ਗੜੇਮਾਰੀ ਨਾਲ ਕਣਕ, ਸਰੋ੍ਹਾ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਸ੍ਰੀ ਸੰਕਟ ਹਰਨ ਬਾਬਾ ਖੇਤਰਪਾਲ ਵੈੱਲਫ਼ੇਅਰ ਸੁਸਾਇਟੀ ਮੰਦਰ 'ਚ ਕੀਰਤਨ ਅੱਜ

ਅਬੋਹਰ, 25 ਮਾਰਚ (ਵਿਵੇਕ ਹੂੜੀਆ) - ਸਥਾਨਕ ਮਲੋਟ ਰੋਡ ਸੀਤਾ ਰਾਮ ਕਾਲੋਨੀ ਗਲੀ 6 ਸਥਿਤ ਸ੍ਰੀ ਸੰਕਟ ਹਰਨ ਬਾਬਾ ਖੇਤਰਪਾਲ ਵੈੱਲਫੇਅਰ ਸੁਸਾਇਟੀ ਮੰਦਿਰ ਵਿਚ 25 ਮਾਰਚ ਨੂੰ ਮੰਦਿਰ ਦੇ ਵਲੋਂ ਸਾਧ ਸੰਗਤ ਦੇ ਲਈ ਕੀਰਤਨ ਕਰਵਾਇਆ ਜਾਵੇਗਾ | ਜਦੋਂ ਕਿ ਮੰਦਰ ਵਿਚ ਕੀਰਤਨ ਸ਼ਾਮ 4 ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 25 ਮਾਰਚ (ਪ੍ਰਤਾਪ ਸਿੰਘ ਹੀਰਾ) - ਬੀਤੇ ਦੋ ਦਿਨਾਂ ਤੋਂ ਪੈ ਰਹੀ ਹੈ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ, ਜਿਸ ਦਾ ਮੁਆਵਜ਼ਾ ਕਿਸਾਨਾਂ ਨੂੰ ਸਰਕਾਰ ਤੁਰੰਤ ਅਦਾ ਕਰੇ | ਇਹ ਵਿਚਾਰ ਜ਼ੀਰਾ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX