ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਲਾਈਨੋਪਾਰ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਕਿ ਲਾਈਨ ਹੇਠ ਅੰਡਰ ਪਾਸ ਬਣਾਇਆ ਜਾਵੇ ਬਹੁਤ ਦੇਰ ਬਾਅਦ ਪੂਰੀ ਤਾਂ ਹੋਈ, ਪਰ ਉਨ੍ਹਾਂ ਦੀਆਂ ਆਸਾਂ ਤੇ ਕਿ ਇਹ ਰਸਤਾ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕਰ ਦੇਵੇਗਾ, 'ਤੇ ਉਸ ਸਮੇਂ ਪਾਣੀ ਫਿਰ ਗਿਆ, ਜਦੋਂ ਬੀਤੀ ਦੇਰ ਰਾਤ ਪਏ ਮੋਹਲੇ ਧਾਰ ਮੀਂਹ ਕਾਰਨ ਰੇਲਵੇ ਅੰਡਰ ਪਾਸ ਵਿਚ ਕਰੀਬ 3 ਫ਼ੁੱਟ ਪਾਣੀ ਭਰ ਗਿਆ | ਲੋਕਾਂ ਨੇ ਅੰਡਰ ਪਾਸ ਵਿਚ ਪਾਣੀ ਦੀ ਨਿਕਾਸੀ ਦਾ ਪੂਰਾ ਇੰਤਜ਼ਾਮ ਨਾ ਹੋਣ ਕਾਰਨ ਵਿਭਾਗ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਖੜੇ ਕੀਤੇ ਅਤੇ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ | ਗੌਰਤਲਬ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਇਸ ਪੁਲ ਦਾ ਉਦਘਾਟਨ ਹਲਕੇ ਦੇ ਵਿਧਾਇਕ ਵਲੋਂ ਕੀਤਾ ਗਿਆ ਸੀ | ਪਰ ਲੋਕਾਂ ਨੂੰ ਇਸ ਅੰਡਰ ਪਾਸ ਨਾਲ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਲੋਕਾਂ ਵਿਚ ਗ਼ੁੱਸਾ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਇਸ ਅੰਡਰ ਪਾਸ ਵਿਚ ਕਾਫੀ ਖ਼ਾਮੀਆਂ ਹਨ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਅੰਡਰ ਪਾਸ ਬਣਾਉਣ ਸਮੇਂ ਵਿਭਾਗ ਦੇ ਅਧਿਕਾਰੀਆਂ ਨੇ ਪਾਣੀ ਦੀ ਨਿਕਾਸੀ ਲਈ ਦੋਵਾਂ ਪਾਸੇ ਧਰਤੀ ਥੱਲੇ ਬੋਰ ਵੀ ਕਰਵਾਏ ਸਨ | ਪਰ ਫਿਰ ਵੀ ਅੰਡਰ ਪਾਸ ਵਿਚ 3 ਫ਼ੁੱਟ ਤੋਂ ਵਧੇਰੇ ਪਾਣੀ ਜਮਾ ਹੋ ਗਿਆ ਅਤੇ ਲੋਕਾਂ ਨੂੰ ਸ਼ਹਿਰ ਜਾਣ ਲਈ ਆਪਣੇ ਵਾਹਨਾਂ ਨੂੰ ਕਈ ਕਈ ਕਿੱਲੋਮੀਟਰ ਦੂਰ ਦੇ ਹੋਰਨਾਂ ਰਸਤਿਆਂ ਰਾਹੀ ਜਾਣਾ ਪੈ ਰਿਹਾ ਹੈ |
ਕੀ ਕਹਿਣਾ ਵਿਭਾਗ ਦੇ ਜੇ. ਈ. ਦਾ
ਇਸ ਬਾਬਤ ਜਦੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਜੂਨੀਅਰ ਇੰਜੀਨੀਅਰ ਕੁਲਵੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੰਡਰ ਪਾਸ ਦੇ ਵਿਚ ਖੜੇ ਮੀਂਹ ਦੇ ਪਾਣੀ ਨੂੰ ਟੈਂਕਰਾਂ ਰਾਹੀਂ ਬਾਹਰ ਕੱਢਿਆ ਜਾ ਰਿਹਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਦੋਵੇਂ ਪਾਸੇ ਅਜੇ ਅਧੂਰੇ ਪਏ ਕੰਮ ਨੂੰ ਜਲਦੀ ਹੀ ਪੂਰਾ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ |
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਆਮ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ | ਇਕ ਪਾਸੇ ਸ਼ਹਿਰੀ ਇਲਾਕਿਆਂ ਵਿਚ ਲੋਕ ਪਾਣੀ ਦੀ ਮਾਰ ਤੋਂ ਪ੍ਰੇਸ਼ਾਨ ਰਹੇ, ਦੂਜੇ ਪਾਸੇ ਪਿੰਡਾਂ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਅਤੇ ਆਲਮਜੀਤ ਸਿੰਘ ਚਕੌਹੀ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਤਹਿਸੀਲ ਖੰਨਾ ਦੇ ਸਮੂਹ ਨੰਬਰਦਾਰਾਂ ਵਲੋਂ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਪੁਲਿਸ ਨੇ ਅੰਮਿ੍ਤਪਾਲ ਸਿੰਘ ਦੇ ਮਾਮਲੇ ਵਿਚ ਚਰਚਿਤ ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਜਿਸ 'ਤੇ ਖੰਨਾ ਪੁਲਿਸ ਨੇ ਖ਼ਾਲਿਸਤਾਨ ਪੱਖੀ ਚਿੰਨ੍ਹ ਰੱਖਣ ਦੇ ਇਲਜ਼ਾਮ ਲਗਾਏ ਸਨ, ਨੂੰ ਪਨਾਹ ਦੇਣ ਦੇ ਦੋਸ਼ ਵਿਚ ਇੱਕ ...
ਕੁਹਾੜਾ, 25 ਮਾਰਚ (ਸੰਦੀਪ ਸਿੰਘ ਕੁਹਾੜਾ)-ਬੀਤੀ ਰਾਤ ਪਏ ਬੇਮੌਸਮੀ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਪੱਕੀ ਖੜੀ ਫ਼ਸਲ ਦਾ ਭਾਰੀ ਨੁਕਸਾਨ ਕਰ ਕੇ ਰੱਖ ਦਿੱਤਾ ਹੈ¢ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ...
ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨਾਂ ਦੌਰਾਨ ਬੇਮੌਸਮੀ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫੁਸਲਾ ...
ਖੰਨਾ, 25 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਦੀ ਪੁਲਿਸ ਵਲੋਂ ਟਰੱਕ 'ਤੇ ਜਾਅਲੀ ਨੰਬਰ ਲਗਾਉਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਤੇ ਗਸ਼ਤ ਦੌਰਾਨ ਸਰਵਿਸ ...
ਡੇਹਲੋਂ, 25 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਸਥਾਨਕ ਕਸਬਾ ਵਿਖੇ ਕਿਲ੍ਹਾ ਰਾਏਪੁਰ ਸੜਕ 'ਤੇ ਇਕ ਸਾਈਕਲ ਸਵਾਰ ਬਜ਼ੁਰਗ ਦੀ ਟਰਾਲੇ ਹੇਠ ਆ ਕੇ ਮੌਕੇ 'ਤੇ ਹੀ ਮੌਤ ਹੋ ਗਈ¢ ਮਿ੍ਤਕ ਦੀ ਪਛਾਣ ਕਰਮਜੀਤ ਸਿੰਘ 70 ਸਾਲ ਵਾਸੀ ਡੇਹਲੋਂ ਵਜੋਂ ਹੋਈ ਹੈ, ਜੋ ਮਿਹਨਤ ਮਜ਼ਦੂਰੀ ਦਾ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਲਾਭ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਬੇਰਕਲਾਂ, ਥਾਣਾ ਮਲੌਦ, ਤਹਿਸੀਲ ਪਾਇਲ ਜ਼ਿਲ੍ਹਾ ਲੁਧਿਆਣਾ ਅਤੇ ਉਨ੍ਹਾਂ ਨਾਲ ਪਾਇਲ ਦੇ ਕੁੱਝ ਨੇਤਾਵਾਂ ਨੇ ਖੰਨਾ ਵਿਚ ਪੈੱ੍ਰਸ ਕਾਨਫ਼ਰੰਸ ਕਰ ਕੇ ਦੋਸ਼ ਲਾਇਆ ਕਿ 11 ਫਰਵਰੀ 2023 ਨੂੰ ...
ਸਾਹਨੇਵਾਲ, 25 ਮਾਰਚ (ਹਨੀ ਚਾਠਲੀ)-ਬੀਤੇ ਕੁੱਝ ਦਿਨਾਂ ਤੋਂ ਮੌਸਮ ਵਿਚ ਆਈ ਤਬਦੀਲੀ ਦੌਰਾਨ ਪਿਆ ਮੀਂਹ ਫ਼ਸਲਾਂ ਲਈ ਭਾਰੀ ਨੁਕਸਾਨ ਦੇਹ ਸਾਬਤ ਹੋ ਰਿਹਾ ਹੈ¢ ਕਸਬਾ ਸਾਹਨੇਵਾਲ 'ਚ ਲਗਾਤਾਰ ਦੋ ਦਿਨ ਤੋਂ ਪੈ ਰਹੇ ਮੀਂਹ ਅਤੇ ਚੱਲੀ ਤੇਜ਼ ਹਵਾ ਦੇ ਕਾਰਨ ਫ਼ਸਲਾਂ ਨੂੰ ਭਾਰੀ ...
ਦੋਰਾਹਾ, 25 ਮਾਰਚ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਸਭਿਆਚਾਰਕ ਗਤੀਵਿਧੀਆਂ ਸੈੱਲ ਦੁਆਰਾ ਭਾਸ਼ਾ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ਼ ਅੰਤਰ ਰਾਸ਼ਟਰੀ ਔਰਤ ਦਿਵਸ, ਵਿਸ਼ਵ ਰੰਗਮੰਚ ਦਿਵਸ ਅਤੇ ਸ਼ਹੀਦੀ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਖੰਨਾ ਦੇ ਵਰਕਰਾਂ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਪ੍ਰਭੂ ਸ਼੍ਰੀ ਰਾਮ ਮੰਦਿਰ ਵਿਖੇ ਚੱਲ ਰਹੇ ਸ਼੍ਰੀ ਰਾਮ ਨੌਮੀ ਉਤਸਵ ਵਿਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵੱਲੋਂ ਡੈਲੀਗੇਟ ਬਿਕਰਮਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਰਿਟਾਇਰਡ ਪਿ੍ੰਸੀਪਲ ਸਤੀਸ਼ ਦੁਆ ਨੂੰ ਉਨ੍ਹਾਂ ਦੇ ਦਫ਼ਤਰ ਵਿਚ ਮਿਲੇ | ਇਸ ਮੀਟਿੰਗ ਦੌਰਾਨ ...
ਰਾੜਾ ਸਾਹਿਬ, 25 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ਵਿਚ ਪਹਿਲਾ ਮਹਾਨ ਰਾਗ ਕੀਰਤਨ ਦਰਬਾਰ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ...
ਰਾੜਾ ਸਾਹਿਬ, 25 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਕਰੀਅਰ ਗਾਈਡੈਂਸ ਸੈੱਲ ਅਧੀਨ ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਦੇ ਪਿ੍ੰਸੀਪਲ ਹਰਮੇਸ਼ ਲਾਲ ਦੀ ਅਗਵਾਈ ਹੇਠ ਸੋਸ਼ਲ ਸਾਇੰਸ ਵਿਭਾਗ ਦਾ ਐਜੂਕੇਸ਼ਨਲ ਟੂਰ ਦਾਸਤਾਨ-ਏ-ਸ਼ਹਾਦਤ ਸ਼੍ਰੀ ਚਮਕੌਰ ਸਾਹਿਬ ਵਿਖੇ ਗਿਆ | ...
ਅਹਿਮਦਗੜ੍ਹ, 25 ਮਾਰਚ (ਰਵਿੰਦਰ ਪੁਰੀ)-ਬੀਤੀ ਰਾਤ ਤੇਜ ਹਨੇਰੀ ਅਤੇ ਮੀਂਹ ਨੇ ਇਲਾਕੇ 'ਚ ਫ਼ਸਲਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ | ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਪੱਕਣ ਕਿਨਾਰੇ ਖੜੀ ਕਣਕ ਦੇ ਖੇਤ ਢਹਿ ਢੇਰੀ ਹੋਈ ਭਾਰੀ ਤਬਾਹੀ ਦਰਸਾ ਰਹੇ ਹਨ | ਲਾਗਲੇ ਪਿੰਡ ...
ਬੀਜਾ, 25 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਬਰਸਾਤੀ ਦੌਰ ਦੌਰਾਨ ਹਾਲ ਹੀ ਵਿਚ ਆਏ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦੇ ਇਸ ਬਿਆਨ ਨਾਲ ਕਿ ਬਰਸਾਤਾਂ ਨਾਲ ਹਾੜੀ ਦੀਆਂ ਫ਼ਸਲਾਂ ਦਾ ਕੋਈ ਨੁਕਸਾਨ ਨਹੀਂ ਹੋਇਆ, ਸਚਾਈ ਤੋਂ ਕੋਹਾਂ ਦੂਰ ਅਤੇ ਸਿਆਸਤ ਤੋਂ ਪ੍ਰੇਰਿਤ ...
ਮਾਛੀਵਾੜਾ ਸਾਹਿਬ, 25 ਮਾਰਚ (ਮਨੋਜ ਕੁਮਾਰ)-ਸਰਜਰੀ ਦੇ ਮਾਹਿਰ ਇਲਾਕੇ ਦੇ ਮੰਨੇ-ਪ੍ਰਮੰਨੇ ਸਰਜਨ ਡਾਕਟਰ ਬਲਬੀਰ ਸਿੰਘ ਨੇ ਫਿਰ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ¢ ਗੁਰਲਾਭ ਨਰਸਿੰਗ ਹੋਮ ਦੇ ਮਾਲਕ ਡਾਕਟਰ ਸਾਹਿਬ ਨੇ ਪਿੰਡ ਰਹੀਮਾਬਾਦ ਦੀ 65 ਸਾਲਾ ਇੱਕ ਬਜ਼ੁਰਗ ...
ਦੋਰਾਹਾ, 25 ਮਾਰਚ (ਜਸਵੀਰ ਝੱਜ)- ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ (ਪੰਜਾਬ) ਦੀ ਸਿਖਲਾਈ ਸ਼ਾਖਾ ਪ੍ਰਦੇਸ਼ਿਕ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ, ਮੋਹਾਲੀ ਵਲੋਂ ਗੁਰਮਿੰਦਰ ਸਿੰਘ, ਬੀ. ਡੀ. ਪੀ. ਓ. ਅਤੇ ਮਨਜੀਤ ਸਿੰਘ ਐੱਸ. ਈ. ਪੀ. ਓ. ਦੋਰਾਹਾ ਦੀ ਅਗਵਾਈ ਹੇਠ ਸਥਾਈ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਸਲੌਦੀ ਦਾ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦਾ ਪਹਿਲਾ ਸੈਸ਼ਨ ਪੂਰਾ ਹੋਣ 'ਤੇ ਸਕੂਲ ਨੂੰ ਦੁਲਹਨ ਵਾਂਗ ਸਜਾਇਆ ਗਿਆ | ਹਰ ਜਮਾਤ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ.) ਦੀ ਪੰਜਾਬ ਸੂਬਾ ਕਮੇਟੀ ਰਾਹੁਲ ਗਾਂਧੀ ਨੂੰ ਭਾਰਤ ਦੀ ਸੰਸਦ ਦੀ ਮੈਂਬਰਸ਼ਿਪ ਤੋਂ ਕੱਢ ਕੇ ਵਿਰੋਧੀ ਧਿਰ ਦੀ ਆਵਾਜ਼ ਵਿਰੁੱਧ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ...
ਖੰਨਾ, 25 ਮਾਰਚ (ਹਰਜਿੰਦਰ ਸਿੰਘ ਲਾਲ)-ਇਤਿਹਾਸ ਗਵਾਹ ਹੈ ਕਿ ਜਦੋਂ ਜਦੋਂ ਵੀ ਰਾਹੁਲ ਗਾਂਧੀ ਤੇ ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਦੁੱਗਣੇ ਜੋਸ਼ ਨਾਲ ਭਾਜਪਾ ਅਤੇ ਆਰ. ਐੱਸ. ਐੱਸ. ਨਾਲ ਭਿੜੇ | ਭਾਰਤ ਜੋੜੋ ਯਾਤਰਾ ਦੀ ਸਫਲਤਾ ਇਤਿਹਾਸਕ ਸੀ ...
ਮਾਛੀਵਾੜਾ ਸਾਹਿਬ, 25 ਮਾਰਚ (ਮਨੋਜ ਕੁਮਾਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਮਾਮਲੇ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਜੀ ਤੌਰ 'ਤੇ ਸਾਹਮਣੇ ਆ ਰਿਹਾ ਤਾਨਾਸ਼ਾਹੀ ਰਵੱਈਆ ਲੋਕਤੰਤਰ ਦਾ ਸਿੱਧੇ ਤੌਰ 'ਤੇ ਘਾਣ ਹੈ ਤੇ ਅਜਿਹੀ ਕੋਝੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX