ਤਾਜਾ ਖ਼ਬਰਾਂ


ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  10 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  28 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  36 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  48 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  57 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਰਾਸ਼ਟਰੀ-ਅੰਤਰਰਾਸ਼ਟਰੀ

ਦੁਨੀਆ ਦੇ 2 ਅਰਬ ਲੋਕਾਂ ਕੋਲ ਨਹੀਂ ਹੈ ਪੀਣ ਲਈ ਸਾਫ਼ ਪਾਣੀ-ਗੁਟਰੇਸ

• ਜਲ ਸੰਸਾਧਨਾਂ 'ਤੇ ਤਿੰਨ ਦਿਨਾ ਸੰਮੇਲਨ ਦੇ ਆਖਰੀ ਦਿਨ ਕੀਤਾ ਸੰਬੋਧਨ • 2030 ਤੱਕ ਦੁਨੀਆ ਦੀ ਅੱਧੀ ਆਬਾਦੀ ਕਰੇਗੀ ਗੰਭੀਰ ਜਲ ਸੰਕਟ ਦਾ ਸਾਹਮਣਾ

ਸੰਯੁਕਤ ਰਾਸ਼ਟਰ, 25 ਮਾਰਚ (ਏਜੰਸੀ)- ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਟਰੇਸ ਨੇ ਕੌਮਾਂਤਰੀ ਜਲ ਸੰਸਾਧਨਾਂ 'ਤੇ ਤਿੰਨ ਦਿਨਾ ਸੰਮੇਲਨ ਦੇ ਆਖਰੀ ਦਿਨ ਸ਼ੁੁੱਕਰਵਾਰ ਨੂੰ ਕਿਹਾ ਕਿ ਮਾਨਵਤਾ ਦਾ ਵਜੂਦ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਲੋਕ ਜਲ ਦਾ ਪ੍ਰਬੰਧਨ ਕਿਵੇਂ ਕਰਦੇ ਹਨ | ਇਸ ਸੰਮੇਲਨ 'ਚ ਵਿਕਾਸਸ਼ੀਲ ਦੇਸ਼ਾਂ ਨੇ ਸਾਫ ਪੀਣ ਦੇ ਪਾਣੀ ਅਤੇ ਬਿਹਤਰ ਸਵੱਛਤਾ ਮੁਹਿੰਮ ਦਾ ਸੱਦਾ ਦਿੱਤਾ | ਗੁਟਰੇਸ ਨੇ ਕਿਹਾ ਕਿ ਭਵਿੱਖ ਲਈ ਮਾਨਵਤਾ ਦੀਆਂ ਸਾਰੀਆਂ ਉਮੀਦਾਂ ਕਿਸੇ ਨਾ ਕਿਸੇ ਰੂਪ 'ਚ ਜਲ ਦੇ ਸਹੀ ਪ੍ਰਬੰਧਨ ਅਤੇ ਬਚਾਓ ਲਈ ਨਵੀਂ ਰੂਪ ਰੇਖਾ ਤਿਆਰ ਕਰਨ 'ਤੇ ਨਿਰਭਰ ਕਰਦੀ ਹੈ | ਗੁਟਰੇਸ ਨੇ ਕਿਹਾ ਕਿ ਇਸ 'ਚ ਖੇਤੀ ਲਈ ਜਲ ਦੀ ਤਰਕਸੰਗਤ ਵਰਤੋਂ ਅਤੇ ਜਲਵਾਯੂ ਤਬਦੀਲੀ ਦੇ ਖ਼ਿਲਾਫ਼ ਹਮਲਾਵਰ ਰੁਖ਼ ਕਰਨਾ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਜਲ ਕੌਮਾਂਤਰੀ ਰਾਜਨੀਤਕ ਏਜੰਡੇ ਦੇ ਕੇਂਦਰ 'ਚ ਹੋਣਾ ਚਾਹੀਦਾ ਹੈ | ਸੰਮੇਲਨ ਦੀ ਪੂਰਵ ਸੰਧਿਆ 'ਤੇ ਜਾਰੀ ਸੰਯੁਕਤ ਰਾਸ਼ਟਰ ਵਿਸ਼ਵ ਜਲ ਵਿਕਾਸ ਰਿਪੋਰਟ ਦੇ ਅਨੁਸਾਰ, ਦੁਨੀਆ ਦੀ 26 ਫੀਸਦੀ ਆਬਾਦੀ (2 ਅਰਬ ਲੋਕ) ਦੇ ਕੋਲ ਪੀਣ ਲਈ ਸਾਫ ਪਾਣੀ ਨਹੀਂ ਹੈ ਅਤੇ 46 ਫੀਸਦੀ ਆਬਾਦੀ (3.6 ਅਰਬ ਲੋਕ) ਮੁਢਲੀ ਸਵੱਛਤਾ ਦੇ ਕਮੀ 'ਚ ਜੀ ਰਹੇ ਹਨ | ਸੰਯੁਕਤ ਰਾਸ਼ਟਰ ਦੇ ਪ੍ਰਧਾਨ ਤੋਂ ਇਹ ਵੀ ਪਤਾ ਲੱਗਾ ਕਿ ਦੁਨੀਆ ਦੀ ਅੱਧੀ ਆਬਾਦੀ 2030 ਤੱਕ ਗੰਭੀਰ ਜਲ ਸੰਕਟ ਦਾ ਸਾਹਮਣਾ ਕਰੇਗੀ | ਸੰਮੇਲਨ 'ਚ ਜਲ ਸੰਕਟ ਨਾਲ ਜੂਝ ਦੇਸ਼ਾਂ, ਖਾਸ ਕਰ ਵਿਕਾਸਸ਼ੀਲ ਦੇਸ਼ਾਂ ਨੇ ਸੰਯੁਕਤ ਰਾਸ਼ਟਰ ਦੇ ਮੈਂਬਰਾਂ ਨਾਲ ਆਪਣੀ ਜਨਤਾ ਨੂੰ ਪੀਣ ਲਈ ਸਾਫ ਪਾਣੀ ਅਤੇ ਬਿਹਤਰ ਸਵੱਛਤਾ ਪ੍ਰਣਾਲੀ ਉਪਲੱਬਧ ਕਰਵਾਉਣ ਲਈ ਅੰਤਰਰਾਸ਼ਟਰੀ ਮਦਦ ਦੀ ਲੋੜ 'ਤੇ ਜ਼ੋਰ ਦਿੱਤਾ |

ਐਡੀਲੇਡ 'ਚ ਪਾਰਲੀਮੈਂਟ ਅੱਗੇ ਭਾਈ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਮੁੁਜ਼ਾਹਰਾ

ਐਡੀਲੇਡ, 25 ਮਾਰਚ (ਗੁਰਮੀਤ ਸਿੰਘ ਵਾਲੀਆ)- ਸਿੱਖ ਸੰਗ਼ਤ ਵਲੋਂ ਐਡੀਲੇਡ ਦੀ ਪਾਰਲੀਮੈਂਟ ਦੇ ਅੱਗੇ ਭਾਈ ਅੰਮਿ੍ਤਪਾਲ ਸਿੰਘ ਤੇ ਸਾਥੀਆਂ ਦੇ ਹੱਕ 'ਚ ਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰਾਕਾਰੀਆਂ ਨੇ ਆਪਣੇ ਹੱਥਾਂ 'ਚ ਅੰਮਿ੍ਤਪਾਲ ...

ਪੂਰੀ ਖ਼ਬਰ »

ਅਮਰੀਕਾ-ਕੈਨੇਡਾ ਸਰਹੱਦ ਤੋਂ ਜਾਅਲੀ ਪ੍ਰਵਾਸੀਆਂ ਨੂੰ ਮੋੜਨ ਦਾ ਕੰਮ ਸ਼ੁਰੂ

ਦੋਵਾਂ ਦੇਸ਼ਾਂ ਵਿਚਕਾਰ ਸੋਧਿਆ ਸਮਝੌਤਾ ਹੋਇਆ ਲਾਗੂ

ਟੋਰਾਂਟੋ, 25 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਸਰਕਾਰੀ ਦੌਰੇ ਦੌਰਾਨ (ਬੀਤੇ ਕੱਲ੍ਹ) ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ 'ਥ੍ਰਡ ਸੇਫ ਕੰਟਰੀ' ਸਮਝੌਤੇ (2004) 'ਚ ਸੋਧ ਦਾ ਐਲਾਨ ਕਰ ਕੇ ਉਸ ਨੂੰ 25 ਮਾਰਚ ਤੋਂ ਲਾਗੂ ਕਰ ਦਿੱਤਾ ...

ਪੂਰੀ ਖ਼ਬਰ »

ਭਰਵੇਂ ਇਕੱਠ 'ਚ ਮੇਲਾ ਐਡੀਲੇਡ ਦਾ ਪੋਸਟਰ ਰਿਲੀਜ਼

ਐਡੀਲੇਡ, 25 ਮਾਰਚ (ਗੁਰਮੀਤ ਸਿੰਘ ਵਾਲੀਆ)- ਇੰਡੀਅਨ ਆਸਟ੍ਰੇਲੀਅਨ ਮੀਡੀਆ ਆਫ਼ ਸਾਊਥ ਆਸਟ੍ਰੇਲੀਆ ਵਲੋਂ 'ਮੇਲਾ ਐਡੀਲੇਡ ਦਾ' ਭਰਵੇਂ ਇਕੱਠ 'ਚ ਪੋਸਟਰ ਰਿਲੀਜ ਕੀਤਾ ਗਿਆ ¢ ਇਸ ਦÏਰਾਨ ਸੰਸਥਾ ਦੇ ਆਰਗ਼ੇਨਾਈਜ਼ਰ ਅਵਤਾਰ ਸਿੰਘ ਰਾਜੂ, ਰਣਜੀਤ ਸਿੰਘ, ਰਵਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਅਮਰੀਕੀਆਂ ਵਲੋਂ ਸਾਨ ਫਰਾਂਸਿਸਕੋ ਕੌਂਸਲੇਟ 'ਤੇ ਹਮਲੇ ਖ਼ਿਲਾਫ਼ ਰੈਲੀ

ਵਾਸ਼ਿੰਗਟਨ, 25 ਮਾਰਚ (ਏਜੰਸੀ)-ਖਾਲਿਸਤਾਨੀ ਸਮਰਥਕਾਂ ਦੁਆਰਾ ਅਮਰੀਕਾ ਦੇ ਸਾਨ ਫਰਾਂਸਿਸਕੋ 'ਚ ਭਾਰਤੀ ਕੌਂਸਲੇਟ 'ਤੇ ਹਮਲਾ ਕੀਤੇ ਜਾਣ ਦੀ ਘਟਨਾ ਦੇ ਬਾਅਦ ਭਾਰਤੀ ਅਮਰੀਕੀ ਭਾਈਚਾਰੇ ਦੇ ਮੈਂਬਰ ਇਕੱਤਰ ਹੋਏ ਅਤੇ ਉਨ੍ਹਾਂ ਨੇ ਦੂਤਘਰ ਦੇ ਸਾਹਮਣੇ ਭਾਰਤ ਦੇ ਸਮਰਥਨ 'ਚ ...

ਪੂਰੀ ਖ਼ਬਰ »

ਯੂ.ਕੇ. 'ਚ ਐਤਵਾਰ ਨੂੰ ਘੜੀਆਂ ਹੋਣਗੀਆਂ ਇਕ ਘੰਟਾ ਅੱਗੇ

ਗਲਾਸਗੋ, 25 ਮਾਰਚ (ਹਰਜੀਤ ਸਿੰਘ ਦੁਸਾਂਝ)- ਯੂ.ਕੇ. 'ਚ ਸਰਦੀਆਂ ਅਤੇ ਗਰਮੀਆਂ ਦੇ ਮÏਸਮ ਦੇ ਆਗਾਜ਼ ਤਹਿਤ ਦਫ਼ਤਰਾਂ, ਸਕੂਲਾਂ, ਕਾਲਜਾਂ ਆਦਿ ਦੇ ਸਮੇਂ ਨਹੀਂ ਬਦਲੇ ਜਾਂਦੇ, ਬਲਕਿ ਘੜੀਆਂ ਅੱਗੇ ਪਿੱਛੇ ਕਰ ਦਿੱਤੀਆਂ ਜਾਂਦੀਆਂ ਹਨ ¢ ਯੂ.ਕੇ. 'ਚ ਗਰਮੀਆਂ ਦੇ ਆਗਾਜ਼ ਤਹਿਤ ...

ਪੂਰੀ ਖ਼ਬਰ »

ਐਰਿਕ ਗਾਰਸੇਟੀ ਨੇ ਅਮਰੀਕਾ ਦੇ ਭਾਰਤ ਵਿਚਲੇ ਰਾਜਦੂਤ ਵਜੋਂ ਸਹੁੰ ਚੁੱਕੀ

ਵਾਸ਼ਿੰਗਟਨ, 25 ਮਾਰਚ (ਏਜੰਸੀ)- ਰਾਸ਼ਟਰਪਤੀ ਜੋਅ ਬਾਇਡਨ ਦੇ ਨੇੜਲੇ ਸਹਿਯੋਗੀ ਐਰਿਕ ਗਾਰਸੇਟੀ ਨੂੰ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਭਾਰਤ 'ਚ ਅਮਰੀਕੀ ਰਾਜਦੂਤ ਵਜੋਂ ਅਧਿਕਾਰਤ ਤੌਰ 'ਤੇ ਸਹੁੰ ਚੁਕਾਈ, ਜਿਸ ਨਾਲ ਭਾਰਤ ਵਿਚਲਾ ਖਾਲੀ ਅਹੁਦਾ ਦੋ ਸਾਲ ਤੋਂ ਵੱਧ ਸਮੇਂ ...

ਪੂਰੀ ਖ਼ਬਰ »

ਤਰਨਜੀਤ ਸਿੰਘ ਸੰਧੂ ਵਲੋਂ ਗਾਰਸੇਟੀ ਨਾਲ ਦੁਵੱਲੀ ਭਾਈਵਾਲੀ ਬਾਰੇ ਚਰਚਾ

ਵਾਸ਼ਿੰਗਟਨ, 25 ਮਾਰਚ (ਏਜੰਸੀ)-ਇੱਥੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਅਮਰੀਕਾ ਦੇ ਭਾਰਤ 'ਚ ਨਵ-ਨਿਯੁਕਤ ਰਾਜਦੂਤ ਐਰਿਕ ਗਾਰਸੇਟੀ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਹੋਰ ਡੰੂਘੀ ਕਰਨ ਨੂੰ ਵਿਸ਼ੇਸ਼ ਤਵੱਜੋਂ ਦੇਣ ਬਾਰੇ ਚਰਚਾ ...

ਪੂਰੀ ਖ਼ਬਰ »

ਸਿਡਨੀ ਵਿਚ ਸਦਭਾਵਨਾ ਦਿਵਸ ਮਨਾਇਆ

ਸਿਡਨੀ, 25 ਮਾਰਚ (ਹਰਕੀਰਤ ਸਿੰਘ ਸੰਧਰ)-ਹਰ ਸਾਲ ਦੀ ਤਰ੍ਹਾਂ ਹਾਰਮੋਨੀ ਡੇਅ ਭਾਵ ਸਦਭਾਵਨਾ ਦਿਵਸ ਨੂੰ ਬੜੇ ਹੀ ਪਿਆਰ ਤੇ ਸਾਂਝੀਵਾਲਤਾ ਨਾਲ ਮਨਾਇਆ ਗਿਆ | ਇੱਥੇ ਗੌਰਤਲਬ ਹੈ ਕਿ ਇਸ ਦਿਨ ਸਾਰੇ ਭਾਈਚਾਰੇ ਨੂੰ ਇਕਮਿਕ ਤੇ ਇਕੱਠਿਆਂ ਹੋਣ ਦਾ ਸੰਕੇਤ ਦਿੱਤਾ ਜਾਂਦਾ ਹੈ | 1999 ...

ਪੂਰੀ ਖ਼ਬਰ »

ਵਰਜੀਨੀਆ 'ਚ ਸ਼ੱਕੀ ਚੋਰ ਨੂੰ ਗੋਲੀ ਮਾਰਨ ਵਾਲਾ ਪੁਲਿਸ ਅਫ਼ਸਰ ਬਰਖਾਸਤ

ਸੈਕਰਾਮੈਂਟੋ, 25 ਮਾਰਚ (ਹੁਸਨ ਲੜੋਆ ਬੰਗਾ)-ਵਰਜੀਨੀਆ 'ਚ ਇਕ ਸ਼ੱਕੀ ਚੋਰ ਨੂੰ ਗੋਲੀ ਮਾਰਨ ਵਾਲੇ ਪੁਲਿਸ ਅਫ਼ਸਰ ਨੂੰ ਬਰਖਾਸਤ ਕਰ ਦੇਣ ਦੀ ਖ਼ਬਰ ਹੈ ¢ ਫੇਅਰਫੈਕਸ ਕਾਊਾਟੀ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ ¢ ਮਾਮਲੇ ਦੀ ਅਪਰਾਧਿਕ ਨਜ਼ਰੀਏ ਤੋਂ ਜਾਂਚ ...

ਪੂਰੀ ਖ਼ਬਰ »

ਅਮਰੀਕਾ 'ਚ ਇਕ ਕਾਰ ਦੀ ਲਪੇਟ 'ਚ ਆਉਣ ਕਾਰਨ 6 ਹਾਈਵੇਅ ਵਰਕਰਾਂ ਦੀ ਮੌਤ

ਸੈਕਰਾਮੈਂਟੋ, 25 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਮੈਰੀਲੈਂਡ ਰਾਜ 'ਚ ਬਾਲਟੀਮੋਰ ਨੇੜੇ ਉਸਾਰੀ ਜ਼ੋਨ 'ਚ ਕੰਮ ਕਰਦੇ ਹਾਈਵੇਅ ਵਰਕਰਾਂ ਨਾਲ ਇਕ ਕਾਰ ਦੇ ਟਕਰਾਉਣ ਕਾਰਨ 6 ਵਰਕਰਾਂ ਦੀ ਮੌਤ ਹੋਣ ਦੀ ਰਿਪੋਰਟ ਹੈ। ਮੈਰੀਲੈਂਡ ਪੁਲਿਸ ਵਲੋਂ ਜਾਰੀ ਪ੍ਰੈਸ ਬਿਆਨ ...

ਪੂਰੀ ਖ਼ਬਰ »

ਠੱਗ ਸੁਕੇਸ਼ ਨੇ ਜੇਲ੍ਹ ਤੋਂ ਜੈਕਲਿਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 25 ਮਾਰਚ (ਏਜੰਸੀ)-ਕਈ ਧੋਖਾਧੜੀਆਂ ਦੇ ਮਾਮਲਿਆਂ 'ਚ ਇੱਥੇ ਮੰਡੋਲੀ ਜੇਲ੍ਹ 'ਚ ਬੰਦ ਸੁਕੇਸ਼ ਚੰਦਰਸ਼ੇਖਰ ਨੇ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡਿਜ਼ ਨੂੰ ਆਪਣੇ ਜਨਮ ਦਿਨ 'ਤੇ ਪੱਤਰ ਲਿਖਿਆ ਅਤੇ ਉਸ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ | ਉਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX