ਤਾਜਾ ਖ਼ਬਰਾਂ


ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  8 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  26 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  34 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  46 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  55 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  1 minute ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਮੀਂਹ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਕਪੂਰਥਲਾ, 25 ਮਾਰਚ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ 'ਚ ਪਿੰਡ ਨਾਨਕਪੁਰ ਵਿਚ ਹੋਈ | ਮੀਟਿੰਗ 'ਚ ਮੀਂਹ ਤੇ ਹਨੇਰੀ ਨਾਲ ਖ਼ਰਾਬ ਹੋਈਆਂ ਫ਼ਸਲਾਂ ਦੇ ਨੁਕਸਾਨ ਬਾਰੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਨਾਨਕਪੁਰ ਨੇ ਕਿਹਾ ਕਿ ਬੀਤੀ ਰਾਤ ਮੀਂਹ-ਹਨੇਰੀ ਤੇ ਝੱਖੜ ਨਾਲ ਕਣਕ, ਮੱਕੀ ਤੇ ਸਬਜ਼ੀਆਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ | ਇਸ ਲਈ ਇਨ੍ਹਾਂ ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਰੋਹ ਵਿਚ ਆਏ ਕਿਸਾਨ ਰੋਸ ਵਿਖਾਵਾ ਕਰਨ ਲਈ ਮਜਬੂਰ ਹੋਣਗੇ | ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜ਼ਾਦਪੁਰ, ਬਲਾਕ ਮੀਤ ਪ੍ਰਧਾਨ ਬਲਵਿੰਦਰ ਸਿੰਘ, ਚੰਚਲ ਸਿੰਘ, ਜਸਕੀਰਤ ਸਿੰਘ ਨਾਨਕਪੁਰ, ਸੁਖਦੇਵ ਸਿੰਘ ਨਾਨਕਪੁਰ, ਗੁਰਕੀਰਤ ਸਿੰਘ ਨਾਨਕਪੁਰ ਆਦਿ ਹਾਜ਼ਰ ਸਨ |
ਬੇਮੌਸਮੇ ਮੀਂਹ ਤੇ ਝੱਖੜ ਨੇ ਕਣਕ ਦੀ ਫ਼ਸਲ ਧਰਤੀ 'ਤੇ ਵਿਛਾਈ
ਸੁਲਤਾਨਪੁਰ ਲੋਧੀ, 2 (ਥਿੰਦ, ਹੈਪੀ)-ਬੇਮੌਸਮੇ ਮੀਂਹ ਤੇ ਝੱਖੜ ਨੇ ਬੀਤੀ ਰਾਤ ਭਾਰੀ ਤਬਾਹੀ ਮਚਾਉਂਦੇ ਹੋਏ ਹਲਕਾ ਸੁਲਤਾਨਪੁਰ ਲੋਧੀ ਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਦਿਆਂ ਧਰਤੀ 'ਤੇ ਵਿਛਾ ਦਿੱਤਾ ਹੈ | ਜਿਸ ਨਾਲ ਇਸ ਦੇ ਝਾੜ ਉੱਪਰ ਵੱਡਾ ਅਸਰ ਪੈਣ ਦਾ ਖ਼ਦਸ਼ਾ ਹੈ | ਬੇਮੌਸਮੇ ਮੀਂਹ ਤੇ ਝੱਖੜ ਨੇ ਕਣਕ ਦੇ ਨਾਲ ਨਾਲ ਸਰੋਂ੍ਹ, ਸ਼ਿਮਲਾ ਮਿਰਚ ਤੇ ਹੋਰ ਹਰੀਆਂ ਸਬਜ਼ੀਆਂ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਬਾਅਦ ਦੁਪਹਿਰ 'ਅਜੀਤ' ਦੀ ਟੀਮ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ 'ਚ ਡੱਲਾ, ਕਰਮਜੀਤਪੁਰ, ਹੈਬਤਪੁਰ, ਮਸੀਤਾਂ, ਕਾਲੇਵਾਲ, ਠੱਟਾ ਨਵਾਂ, ਕਾਲੂ ਭਾਟੀਆ, ਦਰੀਏਵਾਲ, ਦੰਦੂਪੁਰ, ਸਾਬੂਵਾਲ ਆਦਿ 'ਚ ਦੌਰਾ ਕਰਨ 'ਤੇ ਦੇਖਿਆ ਕਿ 90 ਫ਼ੀਸਦੀ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਚੁੱਕੀ ਹੈ | ਨੀਵਿਆਂ ਥਾਵਾਂ 'ਤੇ ਕਣਕ ਦੇ ਖੇਤਾਂ ਵਿਚ ਪਾਣੀ ਖੜ੍ਹਾ ਹੈ ਜੋ ਦਾਣੇ ਦੀ ਕਵਾਲਿਟੀ ਨੂੰ ਪ੍ਰਭਾਵਿਤ ਕਰੇਗਾ | ਮੌਕੇ 'ਤੇ ਹਾਜ਼ਰ ਕਿਸਾਨਾਂ ਸਰਵਨ ਸਿੰਘ ਚੰਦੀ, ਅਮਰਜੀਤ ਸਿੰਘ ਟਿੱਬਾ, ਕੁਲਵੰਤ ਸਿੰਘ ਨੰਬਰਦਾਰ ਆਦਿ ਨੇ ਦੱਸਿਆ ਕਿ ਜਿਸ ਤਰ੍ਹਾਂ ਰਾਤ ਨੂੰ ਚਾਰ ਚੁਫੇਰੇ ਤੋਂ ਝੱਖੜ ਚੱਲਿਆ ਹੈ, ਉਸ ਨਾਲ ਕਣਕ ਦਾ ਬੂਟਾ ਬੁਰੀ ਤਰ੍ਹਾਂ ਝੰਬਿਆ ਗਿਆ ਹੈ | ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਕਣਕ ਦਾ ਦਾਣਾ ਕਮਜ਼ੋਰ ਹੋ ਜਾਵੇਗਾ | ਪਿੰਡ ਡੱਲਾ ਦੇ ਕਿਸਾਨ ਸਰਬਜੀਤ ਸਿੰਘ ਤੇ ਦਲਬੀਰ ਸਿੰਘ ਨੇ ਦੱਸਿਆ ਕਿ ਝੱਖੜ ਨੇ ਮੱਕੀ ਦੀ ਫ਼ਸਲ ਨੂੰ ਵੀ ਪ੍ਰਭਾਵਿਤ ਕੀਤਾ ਹੈ | ਮੱਕੀ ਦੀ ਫ਼ਸਲ ਵਿਚ ਵੀ ਪਾਣੀ ਖੜ੍ਹਾ ਹੋ ਗਿਆ ਹੈ | ਪਿੰਡ ਭੀਲਾਂਵਾਲ ਦੇ ਕਿਸਾਨਾਂ ਨੇ ਦੱਸਿਆ ਕਿ ਭਾਰੀ ਝੱਖੜ ਨੇ ਸ਼ਿਮਲਾ ਮਿਰਚ ਦੀ ਫ਼ਸਲ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਝੱਖੜ ਨਾਲ ਸ਼ਿਮਲਾ ਮਿਰਚ ਦੇ ਬੂਟਿਆਂ ਤੋਂ ਫ਼ਲ ਝੜ ਗਿਆ ਹੈ | ਉੱਧਰ ਬਿਆਸ ਦਰਿਆ ਨਾਲ ਪੈਂਦੇ ਮੰਡ ਖੇਤਰ 'ਚ ਹਲਕੇ ਜਿਹੇ ਗੜੇ ਪੈਣ ਦਾ ਸਮਾਚਾਰ ਮਿਲਿਆ ਹੈ | ਮੰਡ ਖੇਤਰ ਦੇ ਕਿਸਾਨ ਪਰਮਜੀਤ ਸਿੰਘ ਬਾਊਪੁਰ ਤੇ ਕੁਲਦੀਪ ਸਿੰਘ ਸਾਗਰਾਂ ਨੇ ਦੱਸਿਆ ਕਿ ਮੰਡ ਖੇਤਰ ਵਿਚ ਮੀਂਹ ਤੇ ਤੇਜ਼ ਝੱਖੜ ਨੇ ਹਲਵਾ, ਚੱਪਣ-ਕੱਦੂ ਤੇ ਕਰੇਲੇ ਦੀ ਫ਼ਸਲ ਨੂੰ ਪ੍ਰਭਾਵਿਤ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਣਕ ਦੀ ਫ਼ਸਲ ਧਰਤੀ 'ਤੇ ਵਿਛ ਗਈ ਹੈ, ਉਸ ਦੀ ਕਟਾਈ ਕਰਨ ਲਈ ਕਿਸਾਨਾਂ ਨੂੰ ਆਮ ਨਾਲੋਂ ਵੱਧ ਖਰਚਾ ਕਰਨਾ ਪਵੇਗਾ | ਸਰੋਂ੍ਹ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੇ ਦੱਸਿਆ ਕਿ ਮੀਂਹ ਨਾਲ ਸਰੋਂ੍ਹ ਦੀ ਕਟਾਈ ਪੱਛੜ ਰਹੀ ਹੈ | ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਧਰਤੀ 'ਤੇ ਵਿਛ ਚੁੱਕੀ ਕਣਕ ਦੀ ਫ਼ਸਲ ਦਾ ਝਾੜ ਘੱਟ ਨਿਕਲੇਗਾ | ਇਨ੍ਹਾਂ ਦਿਨਾਂ ਦੌਰਾਨ ਕਣਕ ਨੂੰ ਪੱਕਣ ਲਈ ਖੁਸ਼ਕ ਮੌਸਮ ਦੀ ਲੋੜ ਹੁੰਦੀ ਹੈ | ਉਨ੍ਹਾਂ ਨੇ ਕਿਹਾ ਕਿ ਕਣਕ ਦੇ ਦਾਣੇ ਦੀ ਕਵਾਲਿਟੀ ਉੱਪਰ ਵੀ ਵੱਡਾ ਅਸਰ ਪਵੇਗਾ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ, ਮਾਸਟਰ ਸੁੱਚਾ ਸਿੰਘ, ਮਾਸਟਰ ਚਰਨ ਸਿੰਘ ਨੇ ਕਿਹਾ ਕਿ ਸੰਕਟ ਦੀ ਘੜੀ 'ਚ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜ੍ਹਨੀ ਚਾਹੀਦੀ ਹੈ | ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ | ਪੰਜਾਬ ਕਿਸਾਨ ਯੂਨੀਅਨ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਮੰਗ ਕੀਤੀ ਕਿ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਿਆਂ 'ਚ ਫਸੀ ਕਿਸਾਨੀ ਨੂੰ ਬਚਾਉਣ ਲਈ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ |
ਭਾਰੀ ਮੀਂਹ ਅਤੇ ਤੇਜ਼ ਹਨੇਰੀ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਵੀ ਪਾਣੀ ਫੇਰਿਆ
ਡਡਵਿੰਡੀ, (ਦਿਲਬਾਗ ਸਿੰਘ ਝੰਡ)-ਕੱਲ੍ਹ ਸਵੇਰ ਤੋਂ ਪੰਜਾਬ ਭਰ 'ਚ ਪੈ ਰਹੇ ਮੀਂਹ ਤੇ ਤੇਜ਼ ਹਨੇਰੀ ਨੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਆਸਾਂ 'ਤੇ ਵੀ ਪਾਣੀ ਫੇਰ ਦਿੱਤਾ ਹੈ | ਬੀਤੀ ਰਾਤ ਪਏ ਲਗਾਤਾਰ ਭਾਰੀ ਮੀਂਹ ਤੇ ਤੜਕਸਾਰ ਚੱਲੀ ਤੇਜ਼ ਹਨੇਰੀ ਨੇ ਕਿਸਾਨਾਂ ਨੂੰ ਇੱਕ ਵਾਰ ਫੇਰ ਕੱਖੋਂ ਹੌਲੇ ਕਰਕੇ ਰੱਖ ਦਿੱਤਾ ਹੈ | ਇਸ ਪੈ ਰਹੇ ਬੇਮੌਸਮੇ ਮੀਂਹ ਤੇ ਹਨੇਰੀ ਨੇ ਜਿੱਥੇ ਪੂਰੇ ਪੰਜਾਬ 'ਚ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ, ਉੱਥੇ ਇਸ ਦੋਨਾ ਤੇ ਬੇਟ ਇਲਾਕੇ ਵਿਚ ਵੀ ਫ਼ਸਲਾਂ ਦੀ ਵੱਡੀ ਤਬਾਹੀ ਕੀਤੀ ਹੈ | ਇਸ ਮੀਂਹ ਤੇ ਤੇਜ਼ ਹਨੇਰੀ ਨਾਲ ਜਿੱਥੇ ਬੇਟ ਇਲਾਕੇ 'ਚ ਕਣਕ, ਸਰੋਂ੍ਹ, ਮੱਕੀ ਤੇ ਹਰੇ ਚਾਰੇ ਦਾ ਭਾਰੀ ਨੁਕਸਾਨ ਕੀਤਾ ਹੈ, ਉੱਥੇ ਦੋਨਾਂ ਇਲਾਕੇ 'ਚ ਆਲੂਆਂ ਤੋਂ ਬਾਅਦ ਬੀਜੀ ਜਾਂਦੀ ਖ਼ਰਬੂਜ਼ੇ ਤੇ ਹਦਵਾਣੇ ਦੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ ਹੈ | ਪਹਿਲਾਂ ਹੀ ਆਲੂਆਂ ਦੀ ਫ਼ਸਲ ਦਾ ਚੰਗਾ ਭਾਅ ਨਾ ਮਿਲਣ ਕਾਰਨ ਕਿਸਾਨ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਤੇ ਹੁਣ ਅਗਲੀਆਂ ਫ਼ਸਲਾਂ ਵੀ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਣ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ | ਬੀਤੀ ਰਾਤ ਪਏ ਤੇਜ਼ ਮੀਂਹ ਨਾਲ ਕਣਕ, ਮੱਕੀ, ਸਰੋਂ੍ਹ, ਖ਼ਰਬੂਜ਼ਾ, ਹਦਵਾਣਾ ਤੇ ਹਰੇ ਚਾਰੇ ਦੇ ਖੇਤਾਂ 'ਚ ਉੱਪਰ ਤੱਕ ਪਾਣੀ ਭਰ ਗਿਆ ਹੈ ਜਿਸ ਨੂੰ ਕੱਢਣ ਲਈ ਕਿਸਾਨਾਂ ਨੂੰ ਅਗਲੇ ਦੋ ਤਿੰਨ ਦਿਨ ਭਾਰੀ ਮਸ਼ੱਕਤ ਕਰਨੀ ਪਵੇਗੀ | ਕਈ ਕਿਸਾਨਾਂ ਵਲੋਂ ਬੀਜੀ ਹੋਈ ਸਰੋਂ੍ਹ ਦੀ ਫ਼ਸਲ ਵੱਢਣ ਲਈ ਪੱਕ ਕੇ ਬਿਲਕੁਲ ਤਿਆਰ ਸੀ ਪਰ ਮੀਂਹ ਪੈਣ ਨਾਲ ਫ਼ਸਲ ਖੇਤਾਂ ਵਿਚ ਹੀ ਖ਼ਰਾਬ ਹੋ ਗਈ ਹੈ | ਇਸੇ ਤਰ੍ਹਾਂ ਹੀ ਦੋਨਾ ਇਲਾਕੇ 'ਚ ਖ਼ਰਬੂਜ਼ੇ ਤੇ ਹਦਵਾਣੇ ਦੀਆਂ ਫ਼ਸਲਾਂ ਵਿਚ ਪਾਣੀ ਭਰ ਗਿਆ ਹੈ | ਡਡਵਿੰਡੀ ਤੇ ਇਸਦੇ ਆਸ ਪਾਸ ਦੇ ਪਿੰਡਾਂ ਦੇ ਖੇਤਾਂ 'ਚ ਲਗਭਗ 15 ਹਜ਼ਾਰ ਏਕੜ ਅੰਦਰ ਖ਼ਰਬੂਜ਼ੇ ਤੇ ਹਦਵਾਣੇ ਦੀ ਫ਼ਸਲ ਦਾ ਵੱਡੀ ਪੱਧਰ ਤੇ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਖ਼ਰਬੂਜ਼ਾ ਉਤਪਾਦਕਾਂ ਨੇ ਦੱਸਿਆ ਕਿ ਇਹ ਫ਼ਸਲ ਇੰਨੀ ਨਾਜ਼ੁਕ ਹੁੰਦੀ ਹੈ ਕਿ ਜ਼ਿਆਦਾ ਮਾਤਰਾ ਵਿਚ ਪਾਣੀ ਖੜਾ ਹੋਣ ਨਾਲ ਜਿੱਥੇ ਵੇਲਾਂ ਦੇ ਸੁੱਕਣ ਦਾ ਡਰ ਬਣ ਗਿਆ ਹੈ, ਉੱਥੇ ਠੰਢੇ ਮੌਸਮ ਨਾਲ ਵੇਲਾਂ ਨੂੰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਵੱਧ ਗਿਆ ਹੈ | ਕਣਕ ਦੀ ਫ਼ਸਲ ਤਾਂ ਬਿਲਕੁਲ ਹੀ ਜ਼ਮੀਨ 'ਤੇ ਵਿਛ ਗਈ ਹੈ ਜਿਸ ਨਾਲ ਫ਼ਸਲ ਦਾ ਝਾੜ ਅੱਧੇ ਤੋਂ ਵੀ ਘੱਟ ਜਾਣ ਦੀ ਸੰਭਾਵਨਾ ਬਣ ਗਈ ਹੈ ਤੇ ਪਸ਼ੂਆਂ ਨੂੰ ਚਾਰਨ ਲਈ ਤੂੜੀ ਵੀ ਖ਼ਰਾਬ ਹੋ ਜਾਵੇਗੀ | ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਅਹਿਮਦਪੁਰ ਛੰਨਾ ਦੇ ਕਿਸਾਨ ਕਮਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ 30 ਏਕੜ ਰਕਬੇ ਵਿਚ ਖ਼ਰਬੂਜ਼ੇ ਦੀ ਫ਼ਸਲ ਬੀਜੀ ਸੀ ਪਰ ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਕਾਰਨ ਸਾਰੀ ਦੀ ਸਾਰੀ ਫ਼ਸਲ ਹੀ ਨੁਕਸਾਨੀ ਗਈ ਹੈ | ਉਨ੍ਹਾਂ ਕਿਹਾ ਕਿ ਮੋਠਾਂਵਾਲ, ਨਸੀਰੇਵਾਲ, ਕਮਾਲਪੁਰ, ਡਡਵਿੰਡੀ, ਅੱਲਾ ਦਿੱਤਾ, ਪੱਕਾ ਕੋਠਾ, ਮੋਖੇ, ਮੁਹੱਬਲੀਪੁਰ ਤੇ ਭੌਰ ਸਮੇਤ ਦੋਨਾ ਇਲਾਕੇ ਦੇ ਪਿੰਡਾਂ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਖ਼ਰਬੂਜ਼ੇ ਦੀ ਬਿਜਾਈ ਕੀਤੀ ਹੋਈ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਖ਼ਰੀਦੇ ਗਏ ਬੀਜ ਦਾ ਖ਼ਰਚ 5 ਹਜ਼ਾਰ ਪ੍ਰਤੀ ਏਕੜ, ਬਿਜਾਈ ਦੀ ਲੇਬਰ 8 ਤੋਂ 9 ਸੋ ਰੁਪਏ ਪ੍ਰਤੀ ਏਕੜ ਤੇ ਗੋਡੀ 'ਤੇ 400 ਰੁਪਏ ਦਿਹਾੜੀ ਸਮੇਤ 10 ਤੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਨੁਕਸਾਨ ਹੋਣਾ ਲਗਭਗ ਤਹਿ ਹੈ | ਪਿੰਡ ਡਡਵਿੰਡੀ ਦੇ ਇੱਕ ਹੋਰ ਖ਼ਰਬੂਜ਼ਾ ਉਤਪਾਦਕ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਵਲੋਂ 30 ਏਕੜ ਜ਼ਮੀਨ ਅੰਦਰ ਖ਼ਰਬੂਜ਼ੇ ਦੀ ਬਿਜਾਈ ਕੀਤੀ ਗਈ ਹੈ ਤੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਪੈਰ ਰਹੀ ਬਾਰਸ਼ ਨਾਲ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਸਾਰੀ ਦੀ ਸਾਰੀ ਫ਼ਸਲ ਨਸ਼ਟ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ | ਪਿੰਡ ਝੱਲ ਲੇਈਵਾਲਾ ਦੇ ਕਿਸਾਨ ਹਰਸਿਮਰਨਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਨਿਰਮਲ ਸਿੰਘ ਤੇ ਡਡਵਿੰਡੀ ਦੇ ਕਿਸਾਨ ਪ੍ਰੀਤਮ ਸਿੰਘ ਚੀਮਾ ਅਤੇ ਸੁਖਦੇਵ ਸਿੰਘ ਸੰਧਾ ਨੇ ਕਿਹਾ ਕਿ ਇਸ ਵਾਰ ਕਿਸਾਨ ਪਹਿਲਾਂ ਤੋਂ ਹੀ ਆਲੂ ਦੀ ਫ਼ਸਲ ਦੇ ਬਹੁਤ ਹੀ ਘੱਟ ਰੇਟਾਂ ਕਾਰਨ ਆਰਥਿਕ ਮਾਰ ਹੇਠ ਆ ਗਏ ਹਨ, ਉੱਪਰੋਂ ਮੌਸਮ 'ਚ ਆਏ ਅਚਾਨਕ ਬਦਲਾਅ, ਮੀਂਹ ਹਨੇਰੀ ਕਾਰਨ ਪੱਕਣ ਦੇ ਕਿਨਾਰੇ ਖੜੀਆਂ ਕਣਕਾਂ ਅਤੇ ਹੋਰ ਫ਼ਸਲਾਂ ਦੇ ਖ਼ਰਾਬ ਹੋ ਜਾਣ ਕਾਰਨ ਕਿਸਾਨਾਂ ਦੇ ਸਿਰ ਉੱਪਰ ਵੱਡੇ ਆਰਥਿਕ ਨੁਕਸਾਨ ਦੀ ਤਲਵਾਰ ਲਟਕਣ ਲੱਗ ਪਈ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦੇ ਹੋਏ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਪਰਮਿੰਦਰ ਕੁਮਾਰ ਨੇ ਕਿਹਾ ਕਿ ਹਲਕੇ ਅੰਦਰ ਕਰੀਬ 150 ਹੈਕਟੇਅਰ ਰਕਬੇ ਵਿਚ ਖ਼ਰਬੂਜ਼ੇ ਤੇ ਹਦਵਾਣੇ ਦੀ ਫ਼ਸਲ ਦੀ ਬਿਜਾਈ ਕੀਤੀ ਗਈ ਹੈ ਤੇ ਇਸ ਮੀਂਹ ਨਾਲ ਹੋਏ ਨੁਕਸਾਨ ਬਾਰੇ ਅਨੁਮਾਨ ਲਗਾਇਆ ਜਾ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ ਫ਼ਸਲਾਂ 'ਚ ਖੜੇ ਪਾਣੀ ਨੂੰ ਕਿਸਾਨ ਜਲਦੀ ਤੋਂ ਜਲਦੀ ਬਾਹਰ ਕੱਢਣ ਦਾ ਯਤਨ ਕਰਨ |
ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਨੁਕਸਾਨੀ ਫ਼ਸਲ ਕਾਰਨ ਭਾਰੀ ਕਿਸਾਨਾਂ ਦੇ ਸਾਹ ਸੂਤੇ
ਬੇਗੋਵਾਲ, (ਸੁਖਜਿੰਦਰ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਤੇ ਤੇਜ਼ ਹਨੇਰੀ ਕਾਰਨ ਨੁਕਸਾਨੀ ਫ਼ਸਲ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ | ਇਸ ਸਬੰਧੀ ਪੱਤਰਕਾਰਾਂ ਦੀ ਟੀਮ ਵਲੋਂ ਜਦੋਂ ਬੇਗੋਵਾਲ ਤੇ ਆਸ ਪਾਸ ਦੇ ਪਿੰਡਾਂ ਦਾ ਦੌਰਾ ਜਦ ਕੀਤਾ ਤਾਂ ਦੇਖਿਆ ਕਿ ਬੱਸੀ, ਕਰਨੈਲਗੰਜ, ਨਡਾਲੀ, ਭਦਾਸ, ਬੱਲੋਚੱਕ ਨੰਗਲ ਤੇ ਮੰਡ ਏਰੀਆ 'ਚ ਬੀਤੀ ਰਾਤ ਪਈ ਬੇਮੌਸਮੀ ਬਰਸਾਤ ਤੇ ਜ਼ਬਰਦਸਤ ਚੱਲੀ ਤੇਜ਼ ਹਨੇਰੀ ਨਾਲ ਫ਼ਸਲਾਂ ਕਾਫ਼ੀ ਡਿੱਗ ਪਈਆਂ ਜੇਕਰ ਆਉਣ ਵਾਲੇ ਸਮੇਂ 'ਚ ਜੇਕਰ ਹੋਰ ਮੀਂਹ ਪਿਆ ਗਿਆ ਤਾਂ ਫ਼ਸਲਾਂ ਬਿਲਕੁਲ ਤਬਾਹ ਹੋ ਜਾਣਗੀਆਂ | ਇਸ ਤੋਂ ਇਲਾਵਾ ਪਸ਼ੂਆਂ ਦੇ ਚਾਰੇ ਤੇ ਸਬਜ਼ੀਆਂ ਨੂੰ ਕਾਫ਼ੀ ਹੱਦ ਤੱਕ ਨੁਕਸਾਨ ਪੁੱਜਾ ਜਿਸ 'ਤੇ ਲੱਗਦਾ ਕਿ ਆਉਣ ਵਾਲੇ ਸਮੇਂ 'ਚ ਲੋਕਾਂ ਨੂੰ ਮਹਿੰਗਾਈ ਦੀ ਮਾਰ ਪਵੇਗੀ | ਇਸ ਸਮੇਂ ਉੱਘੇ ਕਿਸਾਨ ਨਿਸ਼ਾਨ ਸਿੰਘ ਬਲਿਆਣੀਆਂ, ਨਰਿੰਦਰਜੀਤ ਸਿੰਘ ਗੁੱਲੂ, ਰਾਜਵਿੰਦਰ ਸਿੰਘ ਜੈਦ, ਸਰਬਜੀਤ ਸਿੰਘ ਪੱਪਲ, ਨੰਬਰਦਾਰ ਭਜਨ ਸਿੰਘ ਭਦਾਸ, ਬਲਵਿੰਦਰ ਸਿੰਘ ਕਰਨੈਲਗੰਜ, ਮਾਸਟਰ ਬਲਕਾਰ ਸਿੰਘ ਮੰਡਕੁਲਾ, ਅਜੀਤ ਸਿੰਘ ਆਦਿ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ |

ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ-ਗੰਭੀਰ ਜ਼ਖ਼ਮੀ

ਕਪੂਰਥਲਾ, 25 ਮਾਰਚ (ਅਮਨਜੋਤ ਸਿੰਘ ਵਾਲੀਆ)-ਕਾਦੂਪੁਰ ਰੋਡ 'ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿੰਟੂ ਪੁੱਤਰ ਲਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੀ ਇਕੱਤਰਤਾ ਤੋਂ ਸਿੱਖਾਂ ਨੂੰ ਵੱਡੀ ਆਸ-ਪੀਕੇਯੂ (ਬਾਗੀ)

ਸੁਲਤਾਨਪੁਰ ਲੋਧੀ 25 ਮਾਰਚ (ਪ.ਪ. ਰਾਹੀਂ)-ਪੰਜਾਬ ਦੇ ਨੌਜਵਾਨਾਂ ਤੇ ਸਿੱਖੀ ਜਜ਼ਬਿਆਂ ਵਾਲੇ ਵਿਅਕਤੀਆਂ ਨੂੰ ਪਿਛਲੇ ਦਿਨੀਂ ਜਿਸ ਗਿਣੀ ਮਿੱਥੀ ਚਾਲ ਅਧੀਨ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ ਤੇ ਉਨ੍ਹਾਂ 'ਤੇ ਨੈਸ਼ਨਲ ਸਕਿਉਰਿਟੀ ਐਕਟ ਵਰਗੇ ਦੇਸ਼ ਦੇ ਸਭ ਤੋਂ ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜ ਰਾਜਬੀਰ ਸ਼ੇਰਾਵਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਸ੍ਰੀ ਰਾਜਬੀਰ ਸ਼ੇਰਾਵਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ ਤੇ ...

ਪੂਰੀ ਖ਼ਬਰ »

ਗਤਕਾ ਕੋਚ ਗੁਰਵਿੰਦਰ ਕੌਰ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਨਮਾਨ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਨੇ ਗਤਕਾ ਕੋਚ ਗੁਰਵਿੰਦਰ ਕੌਰ ਦਾ ਨਕਦ ਇਨਾਮ ਦੇ ਕੇ ਸਨਮਾਨ ਕੀਤਾ | ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਹੋਏ ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਮੀਂਹ ਨਾਲ ਸ਼ਹਿਰ ਹੋਇਆ ਜਲ ਥਲ-ਬਾਜ਼ਾਰਾਂ 'ਚ ਭਰਿਆ ਪਾਣੀ

ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਰਾਤ ਤੋਂ ਸ਼ੁਰੂ ਹੋਏ ਮੀਂਹ ਕਾਰਨ ਸ਼ਹਿਰ ਪੂਰੀ ਤਰ੍ਹਾਂ ਪਾਣੀ ਨਾਲ ਜਲ ਥਲ ਹੋ ਗਿਆ ਤੇ ਸ਼ਹਿਰ ਦੇ ਬਾਜ਼ਾਰਾਂ 'ਚ ਪਾਣੀ ਪੂਰੀ ਤਰ੍ਹਾਂ ਨਾਲ ਭਰ ਗਿਆ ਜਿਸ ਕਾਰਨ ਲੋਕਾਂ ਦੀਆਂ ਪ੍ਰੇਸ਼ਾਨੀਆਂ 'ਚ ਕਾਫ਼ੀ ਵਾਧਾ ਹੋ ਗਿਆ ਤੇ ਪਾਣੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਵਰਤਮਾਨ ਤੇ ਭਵਿੱਖ 'ਤੇ ਲਾਇਆ ਪ੍ਰਸ਼ਨ ਚਿੰਨ੍ਹ

ਤਲਵੰਡੀ ਚੌਧਰੀਆਂ, 25 ਮਾਰਚ (ਪਰਸਨ ਲਾਲ ਭੋਲਾ)-ਬੀਤੀ ਰਾਤ ਹੋਈ ਭਾਰੀ ਬਾਰਸ਼ ਤੇ ਤੇਜ਼ ਹਵਾ ਨੇ ਕਣਕ ਦੀ ਫ਼ਸਲ ਨੂੰ ਵਿਛਾ ਦਿੱਤਾ ਹੈ | ਇਸ ਬਾਰਸ਼ ਨੇ ਕਿਸਾਨਾਂ ਦੀ 6 ਮਹੀਨੇ ਦੀ ਕੀਤੀ ਮਿਹਨਤ ਨੂੰ ਬਰਬਾਦ ਕਰ ਦਿੱਤਾ ਹੈ | ਕਈ ਤਰ੍ਹਾਂ ਦੀਆਂ ਆਸਾਂ ਲਾਈ ਕਿਸਾਨ ਉਦਾਸੀ ਦੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਖ਼ਤਮ ਕਰਨਾ ਲੋਕਤੰਤਰ ਦਾ ਸਿੱਧੇ ਰੂਪ 'ਚ ਘਾਣ-ਪ੍ਰੋ. ਚਰਨ ਸਿੰਘ

ਸੁਲਤਾਨਪੁਰ ਲੋਧੀ, 25 ਮਾਰਚ (ਪ.ਪ. ਰਾਹੀਂ)-ਭਾਜਪਾ ਸਰਕਾਰ ਦੀਆਂ ਨੀਤੀਆਂ ਲਗਾਤਾਰ ਵਿਚਾਰਾਂ ਦੇ ਪ੍ਰਗਟਾਵੇ ਤੇ ਲੋਕਤੰਤਰ ਲਈ ਖ਼ਤਰਾ ਬਣਦੀਆਂ ਜਾ ਰਹੀਆਂ ਹਨ | ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ 'ਚੋਂ ਜ਼ਬਰੀ ਅਯੋਗ ਠਹਿਰਾਉਣਾ ਲੋਕਤੰਤਰ ਦੇ ਹਿਤ ...

ਪੂਰੀ ਖ਼ਬਰ »

ਪੈਦਲ ਜਾ ਰਹੇ ਮਹੰਤ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ

ਕਪੂਰਥਲਾ, 25 ਮਾਰਚ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਉੱਚਾ ਬੇਟ ਨੇੜੇ ਇਕ ਪੈਦਲ ਜਾ ਰਹੇ ਮਹੰਤ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਨੂਰ ਸਾਈਾ ਵਾਸੀ ਉੱਚਾ ਬੇਟ ਨੇ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਸੂਬਾਈ ਆਗੂਆਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਕਪੂਰਥਲਾ, 25 ਮਾਰਚ (ਵਿ.ਪ੍ਰ.)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਤਜਿੰਦਰ ਸਿੰਘ ਨੰਗਲ ਦੀ ਅਗਵਾਈ 'ਚ ਯੂਨੀਅਨ ਦੇ ਸੂਬਾਈ ਤੇ ਜ਼ਿਲ੍ਹਾ ਆਗੂਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਹੋਈ | ਜਾਣਕਾਰੀ ਦਿੰਦਿਆਂ ਯੂਨੀਅਨ ਦੇ ...

ਪੂਰੀ ਖ਼ਬਰ »

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਨੇ ਯੂ.ਕੇ. ਦੇ ਸਪਾਊਜ਼ ਵੀਜ਼ਿਆਂ ਦੀ ਲਾਈ ਝੜੀ

ਸੁਲਤਾਨਪੁਰ ਲੋਧੀ, 25 ਮਾਰਚ (ਥਿੰਦ, ਹੈਪੀ)-ਸਟੱਡੀ ਤੇ ਟੂਰਿਸਟ ਵੀਜ਼ਿਆਂ 'ਚ ਨਾਮਣਾ ਖੱਟਣ ਵਾਲੀ ਪੰਜਾਬ ਦੀ ਪ੍ਰਸਿੱਧ ਕੰਪਨੀ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਲੋਂ ਵੱਡੀ ਗਿਣਤੀ 'ਚ ਯੂ.ਕੇ ਦੇ ਸਪਾਊਜ਼ ਵੀਜ਼ੇ ਲਗਵਾ ਕੇ ਇਤਿਹਾਸ ਰਚ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ

ਭੁਲੱਥ, 25 ਮਾਰਚ (ਮੇਹਰ ਚੰਦ ਸਿੱਧੂ)-ਪਿਛਲੇ ਦਿਨੀਂ ਤੇ ਕੱਲ੍ਹ ਸ਼ਾਮ ਤੋਂ ਹੋ ਰਹੀ ਬਰਸਾਤ ਦੇ ਕਾਰਨ ਪਿੰਡ ਭਟਨੂਰਾਂ ਕਲਾ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ | ਜਿਸ 'ਚ ਜਸਵਿੰਦਰ ਸਿੰਘ ਨੰਬਰਦਾਰ ਦੀ 10 ਏਕੜ , ਮਨਜੀਤ ਸਿੰਘ ਚੀਮਾ ਦੀ 3 ਏਕੜ, ਕੁਲਦੀਪ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ, 25 ਮਾਰਚ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ 'ਤੇ ਇੱਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਬੁਲੇਟ ਮੋਟਰਸਾਈਕਲ 'ਤੇ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਖ਼ਤਮ ਕਰਨਾ ਲੋਕਤੰਤਰ ਦਾ ਸਿੱਧੇ ਰੂਪ 'ਚ ਘਾਣ-ਪ੍ਰੋ. ਚਰਨ ਸਿੰਘ

ਸੁਲਤਾਨਪੁਰ ਲੋਧੀ, 25 ਮਾਰਚ (ਪ.ਪ. ਰਾਹੀਂ)-ਭਾਜਪਾ ਸਰਕਾਰ ਦੀਆਂ ਨੀਤੀਆਂ ਲਗਾਤਾਰ ਵਿਚਾਰਾਂ ਦੇ ਪ੍ਰਗਟਾਵੇ ਤੇ ਲੋਕਤੰਤਰ ਲਈ ਖ਼ਤਰਾ ਬਣਦੀਆਂ ਜਾ ਰਹੀਆਂ ਹਨ | ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ 'ਚੋਂ ਜ਼ਬਰੀ ਅਯੋਗ ਠਹਿਰਾਉਣਾ ਲੋਕਤੰਤਰ ਦੇ ਹਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਪੈਸ਼ਲ ਗਿਰਦਾਵਰੀ ਕਰਵਾ ਕੇ ਖ਼ਰਾਬ ਹੋਈ ਕਣਕ ਦਾ ਮੁਆਵਜ਼ਾ ਦੇਵੇ-ਲਿੱਟਾਂ, ਬਾਠ

ਭੁਲੱਥ, 25 ਮਾਰਚ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾ ਕੇ ਖ਼ਰਾਬ ਹੋਈ ਕਣਕ ਦਾ ਮੁਆਵਜ਼ਾ 20,000 ਰੁਪਏ ਪ੍ਰਤੀ ਏਕੜ ਕਿਸਾਨ ਨੂੰ ਦੇਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਤੇ ਬੇਮੌਸਮੀ ਮੀਂਹ ਨੇ ਕਣਕ ਦੀ ਫ਼ਸਲ ਧਰਤੀ 'ਤੇ ਵਿਛਾਈ

ਭੁਲੱਥ, 25 ਮਾਰਚ (ਮਨਜੀਤ ਸਿੰਘ ਰਤਨ)-ਬੇਮੌਸਮੀ ਬਾਰਸ਼ ਤੇ ਤੇਜ਼ ਚੱਲੀਆਂ ਹਵਾਵਾਂ ਨੇ ਪੱਕਣ 'ਤੇ ਆਈ ਕਣਕ ਦੀ ਫ਼ਸਲ ਧਰਤੀ 'ਤੇ ਵਿਛਾ ਕੇ ਰੱਖ ਦਿੱਤੀ ਹੈ | ਇਸ ਨਾਲ ਜਿੱਥੇ ਕਿਸਾਨ ਦੀ ਪੱਕੀ ਫ਼ਸਲ ਦਾ ਨੁਕਸਾਨ ਹੋ ਗਿਆ ਹੈ, ਉੱਥੇ ਕਿਸਾਨ ਚਿੰਤਾ ਦੇ ਆਲਮ 'ਚ ਦਿਖਾਈ ਦੇ ਰਹੇ ...

ਪੂਰੀ ਖ਼ਬਰ »

ਨਡਾਲਾ 'ਚ ਸਾਰੀ ਰਾਤ ਪਈ ਬਰਸਾਤ ਕਾਰਨ ਸੜਕ 'ਤੇ ਆਇਆ ਛੱਪੜ ਦਾ ਪਾਣੀ

ਨਡਾਲਾ, 25 ਮਾਰਚ (ਮਨਜਿੰਦਰ ਸਿੰਘ ਮਨ)-ਨਡਾਲਾ ਤੇ ਆਸ ਪਾਸ ਇਲਾਕੇ 'ਚ ਪਿਛਲੇ 24 ਘੰਟੇ ਤੋਂ ਰੁਕ ਰੁਕ ਕੇ ਪੈ ਰਹੀ ਬਰਸਾਤ ਨਾਲ ਜਿੱਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ, ਉੱਥੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪਹਿਲਾਂ ਤੋਂ ਹੀ ਪ੍ਰੇਸ਼ਾਨ, ਨਡਾਲਾ ...

ਪੂਰੀ ਖ਼ਬਰ »

ਬਾਰ ਕੌਂਸਲ ਵਲੋਂ 60 ਦੇ ਕਰੀਬ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਵਕੀਲਾਂ ਦਾ ਸਨਮਾਨ

ਕਪੂਰਥਲਾ, 25 ਮਾਰਚ (ਅਮਰਜੀਤ ਕੋਮਲ)-ਬਾਰ ਕੌਂਸਲ ਆਫ਼ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਜੁਡੀਸ਼ੀਅਲ ਕੰਪਲੈਕਸ 'ਚ ਲੀਗਲ ਐਜੂਕੇਸ਼ਨ ਤੇ ਟਰੇਨਿੰਗ ਸੈਮੀਨਾਰ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਲਾਟਰੀ ਲਈ ਉਕਸਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਕਾਬੂ

ਭੁਲੱਥ 25 ਮਾਰਚ (ਸਿੱਧੂ, ਰਤਨ)-ਥਾਣਾ ਭੁਲੱਥ ਪੁਲਿਸ ਨੂੰ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪ੍ਰਸ਼ਾਂਤ ਕੁਮਾਰ ਉਰਫ਼ ਮਿੱਠੂ ਵਾਸੀ ਭੁਲੱਥ, ਬਿੰਨੀ ਗੋਪਾਲ ਉਰਫ਼ ਬਿੰਨੀ ਗੋਗਨਾ, ਸੰਜੇ ਕੁਮਾਰ, ਅਸ਼ੋਕਾ ਕੁਮਾਰ ਵਾਸੀ ਭੁਲੱਥ ਜੋ ਲੋਕਾਂ ਨੂੰ ਸ਼ਰੇਆਮ ...

ਪੂਰੀ ਖ਼ਬਰ »

ਚੋਰ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ

ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਭਗਤਪੁਰਾ ਖੇਤਰ 'ਚ ਸਥਿਤ ਇੱਕ ਦੁਕਾਨ ਨੂੰ ਚੋਰ ਨੇ ਨਿਸ਼ਾਨਾ ਬਣਾ ਕੇ ਉੱਥੋਂ ਨਕਦੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਮੋਦ ਗੁਪਤਾ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਭੱਠੇ 'ਤੇ ਕੰਮ ਕਰਦੇ ਵਿਅਕਤੀ ਦੀ ਕੁੱਟਮਾਰ

ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਹੁਸ਼ਿਆਰਪੁਰ ਰੋਡ 'ਤੇ ਸਥਿਤ ਇੱਕ ਭੱਠੇ 'ਤੇ ਕੰਮ ਕਰਦੇ ਡਰਾਈਵਰ ਦੀ ਕੁੱਟਮਾਰ ਕਰਕੇ ਉਸਨੂੰ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਭੱਠਾ ਮਾਲਕ ਸੁਨੀਤਾ ਸੇਠ (ਮੈਡਮ) ਨੇ ਦੱਸਿਆ ਕਿ ਉਸਨੇ ਭੱਠੇ ਦੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖ਼ੂਨਦਾਨ ਕੈਂਪ ਲਗਾਇਆ

ਕਪੂਰਥਲਾ, 25 ਮਾਰਚ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ ਤੇ ਉਸਦੇ ਸਾਥੀ ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ: ਭਗਤ ਸਿੰਘ ਹੈਲਪਿੰਗ ਹੈਾਡ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਫੱਤੂਢੀਂਗਾ ਕਾਲਜ ਦਾ ਬੀ.ਸੀ.ਏ. ਭਾਗ ਦੂਜਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 25 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਸੀ.ਏ. ਭਾਗ ਦੂਜਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਬੀ.ਸੀ.ਏ. ਵਿਭਾਗ ਦੀ ਇੰਚਾਰਜ ਪ੍ਰੋ: ਮਨਦੀਪ ਕੌਰ ਨੇ ਦੱਸਿਆ ਕਿ ਬੀ.ਸੀ.ਏ. ਭਾਗ ਪਹਿਲਾ 'ਚੋਂ ਸ਼ਰਨਜੀਤ ਕੌਰ ...

ਪੂਰੀ ਖ਼ਬਰ »

ਪੰਜਾਬੀ ਸੱਥ 'ਦਰੀਚਾ-ਏ-ਦਸਤਾਰ' ਸਾਰੇ ਸੰਸਾਰ 'ਚ ਮੁਫ਼ਤ ਵੰਡੇਗੀ-ਸਰਾਏ

ਨਡਾਲਾ, 25 ਮਾਰਚ (ਮਾਨ)-ਡਾ: ਆਸਾ ਸਿੰਘ ਘੁੰਮਣ ਦੀ ਪੁਸਤਕ 'ਦਰੀਚਾ-ਏ-ਦਸਤਾਰ' ਪੰਜਾਬੀ ਸੱਥ, ਇੰਗਲੈਂਡ ਵਲੋਂ ਵੱਡੀ ਗਿਣਤੀ 'ਚ ਛਪਵਾ ਕੇ ਸਾਰੇ ਸੰਸਾਰ 'ਚ ਮੁਫ਼ਤ ਵੰਡੀ ਜਾਵੇਗੀ | ਇਸ ਪ੍ਰਯੋਜਨ ਦਾ ਪ੍ਰਗਟਾਵਾ ਯੂਰਪੀ ਪੰਜਾਬੀ ਸੱਥ, ਵਾਲਮਾਲ, ਯੂ.ਕੇ. ਦੇ ਸੰਚਾਲਕ ਮੋਤਾ ...

ਪੂਰੀ ਖ਼ਬਰ »

ਮੀਰੀ ਪੀਰੀ ਦੇ ਮਾਲਕ ਦਾ ਜੀਵਨ ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ-ਜਥੇ: ਰਘੁਵੀਰ ਸਿੰਘ, ਐਡਵੋਕੇਟ ਧਾਮੀ

ਫਗਵਾੜਾ, 25 ਮਾਰਚ (ਅਸ਼ੋਕ ਕੁਮਾਰ ਵਾਲੀਆ)-ਛੇਵੇਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਮੁੱਚਾ ਜੀਵਨ ਸਿੱਖ ਇਤਿਹਾਸ ਦਾ ਇੱਕ ਸੁਨਹਿਰੀ ਪੰਨਾ ਹੈ ਜੋ ਸਦਾ ਹੀ ਸਿੱਖ ਕੌਮ ਦਾ ਮਾਰਗ ਦਰਸ਼ਕ ਕਰਦਾ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਕੰਮ ਤੋਂ ਘਰ ਵਾਪਸ ਜਾ ਰਹੇ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਕਪੂਰਥਲਾ, 25 ਮਾਰਚ (ਅਮਨਜੋਤ ਸਿੰਘ ਵਾਲੀਆ)-ਔਜਲਾ ਰੋਡ 'ਤੇ ਕੰਮ ਤੋਂ ਵਾਪਸ ਘਰ ਜਾ ਰਹੇ ਦੋ ਪੇਂਟਰਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ...

ਪੂਰੀ ਖ਼ਬਰ »

ਚੋਰਾਂ ਨੇ ਮਾਲ ਗੁਦਾਮ ਰੋਡ 'ਤੇ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਫਗਵਾੜਾ, 25 ਮਾਰਚ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਚੋਰਾਂ ਨੇ ਮਾਲ ਗੁਦਾਮ 'ਤੇ 3 ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦਿਆਂ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 50 ਖ਼ੂਨਦਾਨੀਆਂ ਨੇ ਖੂਨਦਾਨ ਕੀਤਾ

ਕਪੂਰਥਲਾ, 25 ਮਾਰਚ (ਵਿ.ਪ੍ਰ.)-ਮਨੁੱਖੀ ਜੀਵਨ ਜਿੱਥੇ ਨੈਤਿਕ ਕਦਰਾਂ ਕੀਮਤਾਂ 'ਤੇ ਟਿਕਿਆ ਹੈ, ਉੱਥੇ ਸਮਾਜਿਕ ਜ਼ਿੰਮੇਵਾਰੀਆਂ ਵੀ ਨਰੋਏ ਸਮਾਜ ਦੀ ਸਿਰਜਣਾ 'ਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ | ਇਹ ਸ਼ਬਦ ਐਸ.ਡੀ.ਐਮ. ਲਾਲ ਵਿਸ਼ਵਾਸ਼ ਬੈਂਸ ਨੇ ਦਾ ਲਾਈਫ਼ ਹੈਲਪਰਸ ਸੰਸਥਾ ...

ਪੂਰੀ ਖ਼ਬਰ »

ਫ਼ੈਕਟਰੀ 'ਚੋਂ ਡੇਢ ਟਨ ਤਾਂਬਾ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ 'ਚ 4 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 25 ਮਾਰਚ (ਵਿ.ਪ੍ਰ)-ਥਾਣਾ ਸਦਰ ਪੁਲਿਸ ਨੇ ਰੇਲਵੇ ਫਾਟਕ ਧਾਲੀਵਾਲ ਨੇੜੇ ਰੇਲਵੇ ਲਈ ਸਮਾਨ ਤਿਆਰ ਕਰਦੀ ਇਕ ਫ਼ੈਕਟਰੀ 'ਚੋਂ ਲਗਭਗ ਡੇਢ ਟਨ ਦੇ ਕਰੀਬ ਤਾਂਬੇ ਤੇ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਕਥਿਤ ਦੋਸ਼ 'ਚ 4 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ

ਫਗਵਾੜਾ, 25 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਿਗੋਬਿੰਦਗੜ੍ਹ ਭੋਗਪੁਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕੀਤਾ ਗਿਆ | ਜਿਸ 'ਚ ਸੈਸ਼ਨ 2021-22 ਤੇ 2022-23 ਦੌਰਾਨ ਵਿੱਦਿਆ, ਖੇਡਾਂ ਤੇ ਹੋਰ ਗਤੀਵਿਧੀਆਂ 'ਚ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 25 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਫਗਵਾੜਾ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਅਨਾਜ ਮੰਡੀ ਵਿਖੇ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਤਸਵੀਰ 'ਤੇ ਫ਼ੁਲ ਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਜਥੇ: ਸਰਵਣ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਭੁਲੱਥ ਵਿਖੇ ਲੋਕਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਕੀਤਾ ਜਾਗਰੂਕ

ਭੁਲੱਥ, 25 ਮਾਰਚ (ਮਨਜੀਤ ਸਿੰਘ ਰਤਨ)-ਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੰਦਾਂ ਦੇ ਮਾਹਿਰ ਡਾ. ਨੇਹਾ ਨੇ ਦੱਸਿਆ ਕਿ ਇਸ ਦੌਰਾਨ ਸਰਕਾਰੀ ਸਕੂਲ ਭੁਲੱਥ ਦੇ ਬੱਚਿਆਂ ਨੂੰ ਦੰਦਾਂ ਦੀ ਸਿਹਤ ...

ਪੂਰੀ ਖ਼ਬਰ »

ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪੈੱ੍ਰਸ ਤੇ ਨਵੀਂ ਸੁਪਰ-ਫਾਸਟ ਐਕਸਪੈੱ੍ਰਸ ਗੱਡੀ ਚਲਾਉਣ ਦੀ ਮੰਗ

ਸੁਲਤਾਨਪੁਰ, 25 ਮਾਰਚ (ਨਰੇਸ਼ ਹੈਪੀ, ਥਿੰਦ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਦਰਸ਼ਨਾਂ ਲਈ ਪਹੁੰਚੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪ੍ਰਬੰਧਕੀ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX