ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  1 day ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  1 day ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  1 day ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  1 day ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  1 day ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  1 day ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  1 day ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  1 day ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  1 day ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  1 day ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  1 day ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  1 day ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  1 day ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  1 day ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  1 day ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  1 day ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  1 day ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  1 day ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਹੁਸ਼ਿਆਰਪੁਰ / ਮੁਕੇਰੀਆਂ

ਮਾਮਲਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦੇ ਬਾਹਰ ਲਗਾਇਆ ਧਰਨਾ, 12 ਗਿ੍ਫ਼ਤਾਰ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)- ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕੀਤੇ ਗਏ ਇੱਕ ਤਸਕਰ ਵਾਲਾ ਮਾਮਲਾ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦੇਰ ਰਾਤ ਕੁੱਝ ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾ ਦਿੱਤਾ | ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ 12 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ | ਜਾਣਕਾਰੀ ਅਨੁਸਾਰ ਕੁੱਝ ਲੋਕਾਂ ਵੱਲੋਂ ਦੇਰ ਰਾਤ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਕੇ ਰਸਤਾ ਰੋਕ ਦਿੱਤਾ ਗਿਆ | ਜਿਸ ਦੇ ਚੱਲਦਿਆਂ ਰਾਹਗੀਰਾਂ ਨੂੰ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪਿਆ | ਧਰਨਾਕਾਰੀਆਂ ਦਾ ਕਹਿਣਾ ਸੀ ਕਿ ਥਾਣਾ ਮਾਹਿਲਪੁਰ ਪੁਲਿਸ ਨੇ ਉਨ੍ਹਾਂ ਦੇ ਪਿੰਡ ਦੇ ਇੱਕ ਨੌਜਵਾਨ ਖ਼ਿਲਾਫ਼ ਤਸਕਰੀ ਦਾ ਮਾਮਲਾ ਦਰਜ ਕੀਤਾ ਹੈ ਜੋ ਕਿ ਝੂਠਾ ਹੈ ਤੇ ਜਿਸਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ ਮਜਬੂਰਨ ਧਰਨਾ ਲਗਾਇਆ ਹੈ | ਇਸ ਸਬੰਧੀ ਸੂਚਨਾ ਮਿਲਦਿਆਂ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਤੇ ਕਰਮਚਾਰੀ ਇੱਕ ਬੱਸ ਲੈ ਕੇ ਉੱਥੇ ਪਹੁੰਚ ਗਏ | ਜਦੋਂ ਧਰਨਾਕਾਰੀ ਪੁਲਿਸ ਦੇ ਕਹਿਣ 'ਤੇ ਉੱਥੋਂ ਨਾ ਹਟੇ ਤਾਂ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਾਰਿਆਂ ਨੂੰ ਬੱਸ 'ਚ ਬਿਠਾ ਲਿਆ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੇ ਨਵਿੰਦਰ ਸਿੰਘ ਬੇਦੀ, ਚਰਨਦਾਸ, ਸਤਪਾਲ ਨੰਬਰਦਾਰ, ਵਿੱਕੀ ਕੁਮਾਰ, ਜਤਿੰਦਰ ਕੁਮਾਰ, ਕਰਤਾਰ ਚੰਦ, ਪਰਮਜੀਤ ਸਿੰਘ ਵਾਸੀ ਸਲੇਰਨ ਤੇ ਸੰਦੀਪ ਸਿੰਘ ਵਾਸੀ ਨਰਾਇਣ ਨਗਰ, ਨਵਪ੍ਰੀਤ ਰੇਹਲ ਵਾਸੀ ਗੋਕਲ ਨਗਰ, ਬਲਰਾਜ ਸਿੱਧੂ ਵਾਸੀ ਚੌਹਾਲ, ਧਰਮ ਸਿੰਘ ਵਾਸੀ ਨਿਊ ਕਲੋਨੀ ਚੌਹਾਲ, ਵਿਸ਼ਵਨਾਥ ਸਿੰਘ ਵਾਸੀ ਚੌਹਾਲ ਅਤੇ ਅਣਪਛਾਤੇ ਲੋਕਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 341, 353, 283, 188, 506, 147 ਤਹਿਤ ਮਾਮਲਾ ਦਰਜ ਕਰ ਲਿਆ ਹੈ |

ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਸਰਬਜੋਤ ਸਾਬੀ

ਮੁਕੇਰੀਆਂ, 26 ਮਾਰਚ (ਰਾਮਗੜ੍ਹੀਆ)- ਬੀਤੇ ਦਿਨੀਂ ਚਲੀਆਂ ਤੇਜ਼ ਹਵਾਵਾਂ ਅਤੇ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਤੁਰੰਤ ਹੋਏ ਨੁਕਸਾਨ ਪ੍ਰਤੀ ਗਿਰਦਾਵਰੀ ਕਰਵਾਉਣ ਦੇ ...

ਪੂਰੀ ਖ਼ਬਰ »

ਮਿ੍ਤਕ ਮਹਿਲਾ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਤੇ ਹਸਪਤਾਲ ਪ੍ਰਸ਼ਾਸਨ 'ਤੇ ਸਹਿਯੋਗ ਨਾ ਕਰਨ ਦੇ ਦੋਸ਼

ਬੀਣੇਵਾਲ, 26 ਮਾਰਚ (ਬੈਜ ਚੌਧਰੀ)-ਬੀਤੇ ਦਿਨੀਂ ਅੱਡਾ ਝੁੰਗੀਆਂ ਵਿਚ ਇੱਕ ਟਿੱਪਰ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ਵਿਚ ਗਈ ਮਹਿਲਾ ਰਾਜ ਰਾਣੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ, ਹਸਪਤਾਲ ਸਟਾਫ਼ ਅਤੇ ਟਿੱਪਰ ਕੰਪਨੀ ਦੇ ਮੁਲਾਜ਼ਮਾਂ ਤੇ ਸਹਿਯੋਗ ਨਾ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਤੇਜ਼ ਮੀਂਹ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਕਰਕੇ ਕਿਸਾਨ ਡਾਢੇ ਪ੍ਰੇਸ਼ਾਨ

ਭੰਗਾਲਾ, 26 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਬੀਤੇ ਦਿਨੀਂ ਹੋਈ ਤੇਜ਼ ਬਾਰਸ਼ ਤੇ ਗੜੇਮਾਰੀ ਕਾਰਨ ਪਿੰਡ ਕੋਟਲੀ ਖ਼ਾਸ ਵਿਖੇ ਕਣਕ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ | ਇਸ ਸਬੰਧੀ ਪੀੜਤ ਕਿਸਾਨ ਇਸ ਮੌਕੇ ਕਿਸਾਨ ਲੰਬੜਦਾਰ ਪਰਸਰਾਮ, ਕਿਸਾਨ ਆਗੂ ਮਹਿਲ ਸਿੰਘ, ਹਰਵੀਨ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ 'ਰੈਗਿੰਗ ਨੂੰ ਨਾਂਹ ਕਹੋ' ਵਿਸ਼ੇ 'ਤੇ ਰੈਲੀ ਕੱਢੀ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਐਂਟੀ ਰੈਗਿੰਗ ਕਮੇਟੀ ਵੱਲੋਂ ਇਤਿਹਾਸ ਵਿਭਾਗ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਪਿ੍ੰ. ਹਰਭਜਨ ਸਿੰਘ ਵਿਚਾਰ ਮੰਚ ਮਾਹਿਲਪੁਰ ਵਲੋਂ ਸਮਾਗਮ

ਮਾਹਿਲਪੁਰ, 26 ਮਾਰਚ (ਰਜਿੰਦਰ ਸਿੰਘ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪਿ੍ੰ. ਹਰਭਜਨ ਸਿੰਘ ਵਿਚਾਰ ਮੰਚ ਵਲੋਂ ਪ੍ਰੋ .ਅਜੀਤ ਲੰਗੇਰੀ ਦੀ ਅਗਵਾਈ 'ਚ ਅਗਵਾਈ 'ਚ ਸਮਾਗਮ ਕਰਵਾਇਆ | ਸਮਾਗਮ ਦੀ ਸ਼ੁਰੂਆਤ 'ਚ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ: ਜਸਪਾਲ ਸਿੰਘ ਨੇ ਮਹਿਮਾਨਾਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਕਾਮ. ਭਾਗ ਪੰਜਵਾਂ ਦੇ ਨਤੀਜੇ ਵਿਚ ਡੀ.ਏ.ਵੀ. ਕਾਲਜ ਗੜ੍ਹਸ਼ੰਕਰ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਕੰਵਲਇੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ

ਦਸੂਹਾ, 26 ਮਾਰਚ (ਭੁੱਲਰ)- ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਹੇਠ ਟਰੈਵਲ ਏਜੰਟ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਬਿਕਰਮਜੀਤ ਸਿੰਘ ਤੇ ਜਾਂਚ ਅਧਿਕਾਰੀ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਲੱਖਾਂ ਦਾ ਗ਼ਬਨ ਕਰਨ ਦੇ ਦੋਸ਼ 'ਚ ਸੁਸਾਇਟੀ ਦਾ ਸਕੱਤਰ ਨਾਮਜ਼ਦ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਕੋਆਪ੍ਰੇਟਿਵ ਸੁਸਾਇਟੀ 'ਚ ਲੱਖਾਂ ਰੁਪਏ ਦਾ ਗ਼ਬਨ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਸੁਸਾਇਟੀ ਦੇ ਸਕੱਤਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਨਕਾਬਪੋਸ਼ ਲੁਟੇਰਿਆਂ ਨੇ ਮੋਟਰਸਾਈਕਲ, ਨਕਦੀ ਤੇ ਮੋਬਾਈਲ ਖੋਹਿਆ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਬੀਤੀ ਰਾਤ ਨਕਾਬਪੋਸ਼ ਲੁਟੇਰਿਆਂ ਵਲੋਂ ਇਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਤੋਂ ਮੋਟਰਸਾਈਕਲ, ਨਕਦੀ ਤੇ ਮੋਬਾਇਲ ਫ਼ੋਨ ਖੋਹ ਲਿਆ ਤੇ ਫਰਾਰ ਹੋ ਗਏ | ਸਿਵਲ ਹਸਪਤਾਲ ਗੜ੍ਹਸ਼ੰਕਰ ...

ਪੂਰੀ ਖ਼ਬਰ »

ਪੈਲੇਸ 'ਚੋਂ ਮੋਟਰਸਾਈਕਲ ਚੋਰੀ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)-ਇੱਥੇ ਇਕ ਪੈਲੇਸ 'ਚੋਂ ਮੋਟਰਸਾਈਕਲ ਚੋਰੀ ਹੋ ਜਾਣ ਨਾਲ ਵਿਆਹ ਦੇਖਣਾ ਇਕ ਵਿਅਕਤੀ ਨੂੰ ਮਹਿੰਗਾ ਪੈ ਗਿਆ | ਤੀਰਥ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਖ਼ਾਨਪੁਰ ਥਾਣਾ ਮਾਹਿਲਪੁਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੰਮੇਲਨ ਭਲਕੇ

ਚੱਬੇਵਾਲ, 26 ਮਾਰਚ (ਪਰਮਜੀਤ ਨੌਰੰਗਾਬਾਦੀ)-ਸ੍ਰੀ ਗੁਰੂ ਰਵਿਦਾਸ ਮਾਰਕੀਟ ਵੈੱਲਫੇਅਰ ਕਮੇਟੀ ਚੱਬੇਵਾਲ ਵਲੋਂ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 14ਵਾਂ ਮਹਾਨ ਸੰਤ ਸੰਮੇਲਨ ਭਲਕੇ 28 ਮਾਰਚ ਦਿਨ ਮੰਗਲਵਾਰ ਨੂੰ ਪੁਰਾਣੀ ਦਾਣਾ ਮੰਡੀ ਚੱਬੇਵਾਲ ਵਿਖੇ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਸੁਸਾਇਟੀ ਵਲੋਂ 1 ਅਪ੍ਰੈਲ ਨੂੰ ਐਚ.ਆਈ.ਵੀ. ਸੰਬੰਧੀ ਸੇਵਾਵਾਂ ਬੰਦ ਰੱਖਣ ਦਾ ਫ਼ੈਸਲਾ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)- ਸੂਬੇ 'ਚ ਸਿਹਤ ਵਿਭਾਗ ਦੇ ਅਦਾਰੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਜੋ ਕਿ ਐਚ.ਆਈ.ਵੀ. /ਏਡਜ਼ ਦੀਆਂ ਸੇਵਾਵਾਂ ਦੇਣ ਵਾਲਾ ਇੱਕੋ ਇੱਕ ਅਦਾਰਾ ਹੈ ਵਲੋਂ ਪੰਜਾਬ ਦੇ ਲੋਕਾਂ ਨੂੰ ਐਚ.ਆਈ.ਵੀ. ਦੀਆਂ ਸੇਵਾਵਾਂ ਦੇਣ ਤੋਂ ...

ਪੂਰੀ ਖ਼ਬਰ »

ਸਾਧੂ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਪ੍ਰਗਟ

ਸ਼ਾਮਚੁਰਾਸੀ, 26 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਮੰਚ ਸੰਚਾਲਕ ਤੇ ਗਾਇਕ ਕੁਲਦੀਪ ਚੁੰਬਰ ਦੇ ਪਿਤਾ ਸਾਧੂ ਸਿੰਘ ਧੁਦਿਆਲ ਦੇ ਸਦੀਵੀਂ ਵਿਛੋੜੇ 'ਤੇ ਵੱਖ-ਵੱਖ ਵਰਗਾਂ 'ਚ ਸੋਗ ਦੀ ਲਹਿਰ ਹੈ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਪਿੰਡ ਝਿੰਗੜ ਕਲਾਂ ਵਿਖੇ 5.85 ਲੱਖ ਰੁਪਏ ਦੇ ਚੈੱਕ ਭੇਟ

ਦਸੂਹਾ, 26 ਮਾਰਚ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਝਿੰਗੜ ਕਲਾਂ ਵਿਖੇ 5 ਲੱਖ 85 ਹਜ਼ਾਰ ਰੁਪਏ ਦੇ ਵਿਕਾਸ ਕਾਰਜਾ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਭੇਟ ਕੀਤੇ | ਉਨ੍ਹਾਂ ਕਿਹਾ ਕਿ 2.50 ਲੱਖ ਰੁਪਏ ਪਿੰਡ ਵਿੱਚ ਲਾਈਟਾਂ ਲਗਾਉਣ ਵਾਸਤੇ ਜਦ ਕਿ 3.35 ...

ਪੂਰੀ ਖ਼ਬਰ »

ਸਾਇੰਸ ਪ੍ਰਦਰਸ਼ਨੀ ਵਿਚ ਬੱਚਿਆਂ ਨੇ ਦਿਖਾਇਆ ਆਪਣੀ ਕਲਾ ਦਾ ਪ੍ਰਦਰਸ਼ਨ

ਦਸੂਹਾ, 26 ਮਾਰਚ (ਭੁੱਲਰ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸ਼ਮੀ ਮਹਿੰਗੀ ਦੀ ਅਗਵਾਈ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੇ ਮਾਡਲ ਤੇ ਪ੍ਰਾਜੈਕਟਾਂ ਦਾ ਸ਼ਾਨਦਾਰ ...

ਪੂਰੀ ਖ਼ਬਰ »

ਕੋਟਲਾ 'ਚ ਬਾਬਾ ਬਾਲਕ ਨਾਥ ਦਾ ਭੰਡਾਰਾ 29 ਨੂੰ

ਕੋਟਫ਼ਤੂਹੀ, 26 ਮਾਰਚ (ਅਟਵਾਲ)- ਪਿੰਡ ਕੋਟਲਾ ਦੇ ਪੰਜ ਪੀਰ ਰੋਜ਼ਾ ਵਿਖੇ ਗੱਦੀ ਨਸ਼ੀਨ ਬਾਬਾ ਚੂਹੜ ਦਾਸ ਦੀ ਸਰਪ੍ਰਸਤੀ ਹੇਠ ਸਮੂਹ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਚੇਤ ਦੇ ਚਾਲਿਆਂ ਨੂੰ ਮੁੱਖ ਰੱਖਦੇ ਹੋਏ ਬਾਬਾ ਬਾਲਕ ਨਾਥ ਦੀ ਚੌਕੀ ਤੇ ਭੰਡਾਰਾ 29 ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਵਿਖੇ 8 ਦਿਨਾ ਸਮਾਗਮ ਸਬੰਧੀ ਮੀਟਿੰਗ ਹੋਈ

ਗੜ੍ਹਦੀਵਾਲਾ, 26 ਮਾਰਚ (ਚੱਗਰ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਅੱਠ ਦਿਨਾ ਨਾਮ ਅਭਿਆਸ ਕਮਾਈ ਸਮਾਗਮ ਸਬੰਧੀ ਸੰਤ ਸੇਵਾ ਸਿੰਘ ਦੀ ਅਗਵਾਈ ਹੇਠ ਇਲਾਕੇ ਦੇ ...

ਪੂਰੀ ਖ਼ਬਰ »

'ਰਾਮ ਨੌਮੀ' ਦੇ ਤਿਉਹਾਰ ਮੌਕੇ ਸ਼ੋਭਾ ਯਾਤਰਾ 30 ਨੂੰ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਮਰਿਆਦਾ ਪ੍ਰਸ਼ੋਤਮ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਪ੍ਰਕਾਸ਼ ਦਿਵਸ 'ਰਾਮ ਨੌਵੀਂ' ਦੇ ਤਿਉਹਾਰ ਮੌਕੇ ਸ੍ਰੀ ਸਨਾਤਨ ਧਰਮ ਸਭਾ ਹੁਸ਼ਿਆਰਪੁਰ ਵਲੋਂ 30 ਮਾਰਚ ਦਿਨ ਵੀਰਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਹੁਸ਼ਿਆਰਪੁਰ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਕਰਵਾਇਆ

ਚੱਬੇਵਾਲ, 26 ਮਾਰਚ (ਪਰਮਜੀਤ ਨੌਰੰਗਾਬਾਦੀ)- ਪਿੰਡ ਹੱਲੂਵਾਲ ਵਿਖੇ ਪਹਿਲਾ ਸਵ. ਮਾਤਾ ਸੁਰਜੀਤ ਕÏਰ ਫੁੱਟਬਾਲ ਟੂਰਨਾਮੈਂਟ ਕਰਵਾਇਆ, ਜਿਸ 'ਚ 32 ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ 'ਚ ਮਹਿਮਦੋਵਾਲ ਦੀ ਟੀਮ ਜੇਤੂ ਰਹੀ ¢ ਇਸ ਮੌਕੇ ਜਸਵੀਰ ਸਿੰਘ ਜੱਲੋਵਾਲ, ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਾਧੂ ਸਿੰਘ ਦੇ ਸਦੀਵੀ ਵਿਛੋੜੇ 'ਤੇ ਦੁੱਖ ਪ੍ਰਗਟ

ਸ਼ਾਮਚੁਰਾਸੀ, 26 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਮੰਚ ਸੰਚਾਲਕ ਤੇ ਗਾਇਕ ਕੁਲਦੀਪ ਚੁੰਬਰ ਦੇ ਪਿਤਾ ਸਾਧੂ ਸਿੰਘ ਧੁਦਿਆਲ ਦੇ ਸਦੀਵੀਂ ਵਿਛੋੜੇ 'ਤੇ ਵੱਖ-ਵੱਖ ਵਰਗਾਂ 'ਚ ਸੋਗ ਦੀ ਲਹਿਰ ਹੈ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸੰਗਮ-ਭਾਰਤੀ ਲੋਕਨਾਚ ਤੇ ਸੰਗੀਤ ਉਤਸਵ

ਗੜ੍ਹਦੀਵਾਲਾ, 26 ਮਾਰਚ (ਚੱਗਰ)- ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸੰਗੀਤ ਵਿਭਾਗ ਵਲੋਂ ਨੈਸ਼ਨਲ ਯੂਥ ਡਿਵੈਲਪਮੈਂਟ ਸੈਂਟਰ ਦੀ ਸਹਾਇਤਾ ਨਾਲ ਸੰਗਮ-ਭਾਰਤੀ ਲੋਕ-ਨਾਚ ਤੇ ਸੰਗੀਤ ਉਤਸਵ ਕਰਵਾਇਆ | ਇਸ ਮੌਕੇ ਸ਼ਮਾਂ ...

ਪੂਰੀ ਖ਼ਬਰ »

ਲਹਿਰ ਦੇ 24ਵੇਂ ਬਰਸੀ ਸਮਾਗਮ 'ਚ ਵੱਖ-ਵੱਖ ਗਾਇਕਾਂ ਨੇ ਰੰਗ ਬੰਨਿ੍ਹਆ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)- ਇਥੋਂ ਦੇ ਨਜ਼ਦੀਕੀ ਪਿੰਡ ਲਹਿਰਾ ਵਿਖੇ ਮੇਲਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਦਰਗਾਹ ਬਾਬਾ ਮਸਤਾਨ ਸ਼ਾਹ ਅਲੀ ਜੀ ਵਿਖੇ ਬਾਬਾ ਤੇਲੂ ਸ਼ਾਹ ਮਸਤਾਨਾ ਦੀ 24ਵੀਂ ਬਰਸੀ ਮੌਕੇ ਸਮਾਗਮ ਕਰਵਾਇਆ | ਦੋ ਦਿਨਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵਿਚ ਕੰਨਾਂ ਦਾ ਫ਼੍ਰੀ ਟੈੱਸਟ ਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 26 ਮਾਰਚ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫ਼ੀਸਦੀ ਛੋਟ ਉੱਪਰ 28 ਮਾਰਚ 2023 ਦਿਨ ਮੰਗਲਵਾਰ ...

ਪੂਰੀ ਖ਼ਬਰ »

'ਆਪ' ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਵਿਸ਼ਵ ਜਲ ਦਿਵਸ ਮਨਾਇਆ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਲਾਈਫ਼ ਸਾਇੰਸ ਵਿਭਾਗ ਵਲੋਂ ਵਿਸ਼ਵ ਜਲ ਦਿਵਸ ਮਨਾਇਆ | ਇਸ ਮੌਕੇ ਰੀਡਜ਼ ਸੰਸਥਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਜਲ ਦਿਵਸ ਸਬੰਧੀ ਲੇਖ ਲਿਖਣ ਮੁਕਾਬਲਾ ਕਰਵਾਇਆ, ਜਿਸ ਵਿਚ ...

ਪੂਰੀ ਖ਼ਬਰ »

ਹਾਜੀਪੁਰ ਵਿਖੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਵਸ ਏਕਤਾ ਦਿਵਸ ਦੇ ਰੂਪ 'ਚ ਮਨਾਇਆ

ਹਾਜੀਪੁਰ, 26 ਮਾਰਚ (ਜੋਗਿੰਦਰ ਸਿੰਘ)- ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦਾ ਸ਼ਹੀਦੀ ਦਿਵਸ ਜਨਤਕ ਜਥੇਬੰਦੀਆਂ ਵਲੋਂ ਅੱਜ ਕਸਬਾ ਹਾਜੀਪੁਰ ਦੇ ਬਿਜਲੀ ਘਰ ਨਜ਼ਦੀਕ ਏਕਤਾ ਦਿਵਸ ਦੇ ਰੂਪ ਵਜੋਂ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਤੇ ਸਾਬਕਾ ਸਾਂਸਦ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਨਹਿਰੀ ਪਾਣੀ ਸੰਬੰਧੀ ਮੀਟਿੰਗ

ਦਸੂਹਾ, 26 ਮਾਰਚ (ਭੁੱਲਰ)- ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮਿਸਲ ਪੰਜ-ਆਬ ਵਲੋਂ ਇਲਾਕੇ ਵਾਸਤੇ ਨਹਿਰੀ ਪਾਣੀ ਦੇ ਹੱਕ ਸੰਬੰਧੀ ਮੀਟਿੰਗ ਕੀਤੀ | ਇਸ ਮੌਕੇ ਪਰਮਜੀਤ ਸਿੰਘ ਗ਼ਾਜ਼ੀ ਤੇ ਗੁਰਪ੍ਰੀਤ ਸਿੰਘ ਖੁੱਡਾ ਨੇ ਕਿਹਾ ਕਿ ਅੱਜ ਪੰਜਾਬ ਗੰਭੀਰ ਸੰਕਟ ਦਾ ...

ਪੂਰੀ ਖ਼ਬਰ »

ਖੇਡਾਂ ਕੇਵਲ ਮਨੋਰੰਜਨ ਨਹੀਂ ਸਗੋਂ ਜ਼ਿੰਦਗੀ ਦੀਆਂ ਕੌੜੀਆਂ ਸੱਚਾਈਆਂ ਨਾਲ ਲੜਨ ਦੀ ਤਾਕਤ ਵੀ ਪੈਦਾ ਕਰਦੀਆਂ ਹਨ - ਅੰਤਰਰਾਸ਼ਟਰੀ ਕੋਚ ਬਲਜਿੰਦਰ ਸਿੰਘ

ਤਲਵਾੜਾ, 26 ਮਾਰਚ (ਰਾਜੀਵ ਓਸ਼ੋ)- ਐੱਮ.ਆਰ.ਪੀ.ਡੀ. ਸਰਕਾਰੀ ਕਾਲਜ ਤਲਵਾੜਾ ਵਿਖੇ ਪਿ੍ੰਸੀਪਲ ਮੇਜਰ ਗੁਰਮੀਤ ਸਿੰਘ ਦੀ ਯੋਗ ਅਗਵਾਈ ਅਧੀਨ ਫਿਜ਼ੀਕਲ ਵਿਭਾਗ ਦੇ ਮੁਖੀ ਪ੍ਰੋ. ਰਜਨੀਸ਼ ਸ਼ਰਮਾ ਦੀ ਦੇਖ-ਰੇਖ ਵਿਚ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਕਰਵਾਇਆ | ਇਸ ਮੌਕੇ ਆਰੰਭਿਕ ...

ਪੂਰੀ ਖ਼ਬਰ »

ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਹੋਈ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੀ ਇਕੱਤਰਤਾ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ ਦੀ ਅਗਵਾਈ 'ਚ ਸੰਸਥਾ ਦੇ ਦਫ਼ਤਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸੰਸਥਾ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ...

ਪੂਰੀ ਖ਼ਬਰ »

ਪੰਜ ਪਿਆਰਿਆਂ ਨੂੰ ਸਮਰਪਿਤ ਨੰਗਲ ਪਿੰਡ 'ਚ ਕੀਰਤਨ ਦਰਬਾਰ ਕਰਵਾਇਆ

ਹਰਿਆਣਾ, 26 ਮਾਰਚ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਪੰਜ ਪਿਆਰਿਆਂ ਨੂੰ ਸਮਰਪਿਤ ਭਾਈ ਘਨੱ੍ਹਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ ਵਲੋਂ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ, ਮੀਰੀ ਪੀਰੀ ਸੇਵਾ ਸਿਮਰਨ ਕਲੱਬ ...

ਪੂਰੀ ਖ਼ਬਰ »

ਹਾਜੀਪੁਰ ਵਿਖੇ 22ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਹਾਜੀਪੁਰ, 26 ਮਾਰਚ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 22ਵਾਂ ਮਹਾਨ ਕੀਰਤਨ ਦਰਬਾਰ ਨੌਜਵਾਨ ਸਿੰਘ ਸਭਾ ਹਾਜੀਪੁਰ ਵਲੋਂ ਕਸਬਾ ਵਾਸੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਦਾਣਾ ਮੰਡੀ ਹਾਜੀਪੁਰ ਵਿਖੇ ਬੜੀ ਸ਼ਰਧਾ ਭਾਵਨਾ ...

ਪੂਰੀ ਖ਼ਬਰ »

ਪੰਜਾਬ ਨਿਗਮ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ-ਸੋਮ ਪ੍ਰਕਾਸ਼

ਚੰਡੀਗੜ੍ਹ, 26 ਮਾਰਚ (ਅ.ਬ.)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਦਿੱਗਜ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ...

ਪੂਰੀ ਖ਼ਬਰ »

ਰਿਆਤ ਬਾਹਰਾ ਫਾਰਮੇਸੀ ਕਾਲਜ 'ਚ ਵਿਸ਼ਵ ਜਲ ਦਿਵਸ ਸੰਬੰਧੀ ਸੈਮੀਨਾਰ ਲਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਫਾਰਮੇਸੀ ਕਾਲਜ ਹੁਸ਼ਿਆਰਪੁਰ ਵਿਖੇ ਵਿਸ਼ਵ ਜਲ ਦਿਵਸ 'ਤੇ ਇਕ ਵਿਸ਼ੇਸ਼ ਸੈਮੀਨਾਰ ਲਗਾਇਆ, ਜਿਸ ਵਿਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਜਨਰਲ ਸਕੱਤਰ ਜਗਦੀਸ਼ ਸਿੰਘ ਮਿਨਹਾਸ ਅਤੇ ਕੈਪ: ਹਰਦਿੱਤ ਲਾਲ ਸ਼ਰਮਾ ਦੀ ਪ੍ਰਧਾਨਗੀ 'ਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਦੇ ਅਭਿਸ਼ੇਕ ਨੇ ਅਥਲੈਟਿਕਸ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਖਿਡਾਰੀਆਂ ਨੇ ਹਮੇਸ਼ਾ ਹੀ ਆਪਣੀਆਂ ਪ੍ਰਾਪਤੀਆਂ ਨਾਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪਰੰਪਰਾ ਨੂੰ ਕਾਇਮ ਰੱਖਦਿਆਂ ਖਿਡਾਰੀ ਅਭਿਸ਼ੇਕ ਸ਼ਰਮਾ ਨੇ ਅਥਲੈਟਿਕਸ ਵਿਚ ਭਾਗ ਲਿਆ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ

ਬੀਣੇਵਾਲ, 26 ਮਾਰਚ (ਬੈਜ ਚੌਧਰੀ)-ਲੋਕ ਬਚਾਓ ਪਿੰਡ ਬਚਾਓ ਸੰਘਰਸ਼ ਕਮੇਟੀ ਇਲਾਕਾ ਬੀਤ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੈਹਿੰਦਵਾਣੀ' ਸ਼ਰਧਾਂਜਲੀ ...

ਪੂਰੀ ਖ਼ਬਰ »

ਆਜ਼ਾਦੀ ਦਿਵਾਉਣ ਵਾਲੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣ ਦੀ ਲੋੜ-ਮਰਵਾਹਾ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੇ ਸ਼ਹੀਦ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਸੱਸ-ਸਹੁਰਾ ਨਾਮਜ਼ਦ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਸੱਸ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਮੱਲਾਂ ਦੀ ਰਾਜਦੀਪ ਕੌਰ ਪੁੱਤਰੀ ਸੁਖਦੇਵ ...

ਪੂਰੀ ਖ਼ਬਰ »

ਵਿਸਾਖੀ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਲੰਗਰ ਲਗਾਉਣ ਲਈ ਮੀਟਿੰਗ

ਗੜ੍ਹਸ਼ੰਕਰ, 26 ਮਾਰਚ (ਧਾਲੀਵਾਲ)-ਵਿਸਾਖੀ ਦੇ ਦਿਹਾੜੇ ਤੇ ਹਰ ਸਾਲ ਦੀ ਤਰ੍ਹਾਂ ਗੜ੍ਹਸ਼ੰਕਰ ਦੀ ਸੰਗਤ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਲੰਗਰ ਲਗਾਉਣ ਲਈ ਇੱਥੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਮੀਟਿੰਗ ਕੀਤੀ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਬੀਰੂ ਰਾਮ ਨੇ ...

ਪੂਰੀ ਖ਼ਬਰ »

ਏ.ਡੀ.ਸੀ ਦਲਜੀਤ ਕੌਰ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਗੜ੍ਹਦੀਵਾਲਾ, 26 ਮਾਰਚ (ਚੱਗਰ) - ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਏ.ਡੀ.ਸੀ. ਦਲਜੀਤ ਕÏਰ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਿਨ੍ਹਾਂ 'ਚੋਂ ਬਹੁਤੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਬੱਸੀ ਵਜੀਦ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ 'ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਲਗਾਏ ਜਾ ਰਹੇ ਜਨਤਕ ਸ਼ਿਕਾਇਤ ਨਿਵਾਰਨ ਕੈਂਪਾਂ ਦੀ ਲੜੀ ਤਹਿਤ ਉੱਪ ਮੰਡਲ ਹੁਸ਼ਿਆਰਪੁਰ ਦੇ ਬਲਾਕ ਭੂੰਗਾ ਅਧੀਨ ਆਉਂਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ ਬੇਬੀ ਸ਼ੋਅ ਕਰਵਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਵਿਖੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਲਈ 'ਬੇਬੀ ਸ਼ੋਅ' ਕਰਵਾਇਆ ¢ ਸ਼ੋਅ ਦੌਰਾਨ ਨੰਨ੍ਹੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਸ਼ਿਰਕਤ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਟਰੇਡ ਹਾਲ ਕਾਰਨੀਵਾਲ ਕਰਵਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)- ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ, ਖ਼ਜ਼ਾਨਚੀ ਪ੍ਰਮੋਦ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਪੋਸਟ ...

ਪੂਰੀ ਖ਼ਬਰ »

ਐਮ.ਬੀ.ਬੀ.ਜੀ.ਆਰ.ਜੀ.ਸੀ. ਗਰਲਜ਼ ਕਾਲਜ 'ਚ ਐਨ.ਐਸ.ਐਸ. ਕੈਂਪ ਲਗਾਇਆ

ਬੀਣੇਵਾਲ, 26 ਮਾਰਚ (ਬੈਜ ਚੌਧਰੀ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਅਗਵਾਈ ਹੇਠ ਚਲਾਏ ਜਾ ਰਹੇ ਮਹਾਰਾਜ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜਿੰਦਰ ਚੰਦ ਗਰਲਜ਼ ਕਾਲਜ, ਮਾਨਸੋਵਾਲ ਵਿਖੇ ਕਾਲਜ ਦੇ ਪਿ੍ੰ: ਗੁਰਸ਼ਰਨ ਕੌਰ ਸਿੱਧੂ ਦੀ ...

ਪੂਰੀ ਖ਼ਬਰ »

ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਦਕਾ ਸਿੱਖਿਆ ਖੇਤਰ ਦੇ ਹਾਲਾਤ ਹੋਏ ਮਾੜੇ-ਆਗੂ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਨਵੀਨਰਜ਼ ਪਿ੍ੰ: ਅਮਨਦੀਪ ਸ਼ਰਮਾ, ਜਤਿੰਦਰ ਸਿੰਘ, ਸੁਰਜੀਤ ਰਾਜਾ ਅਤੇ ਜਸਵੀਰ ਸਿੰਘ ਦੀ ਅਗਵਾਈ 'ਚ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਡਾ: ਰਵਜੋਤ ...

ਪੂਰੀ ਖ਼ਬਰ »

ਸਮਾਜ ਭਲਾਈ ਮੋਰਚੇ ਨੇ ਸ਼ਹੀਦੀ ਦਿਹਾੜਾ ਮਨਾਇਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਸਮਾਜ ਭਲਾਈ ਮੋਰਚਾ ਹੁਸ਼ਿਆਰਪੁਰ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਕੌਮੀ ਪ੍ਰਧਾਨ ਦਵਿੰਦਰ ਕੁਮਾਰ ਸਰੋਆ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਕੋਟਫ਼ਤੂਹੀ, 26 ਮਾਰਚ (ਅਟਵਾਲ)-ਸਥਾਨਕ ਬਲੱਡ ਮੋਟੀਵੇਟਰ ਤੇ ਬਲੱਡ ਡੋਨਰਾ ਵਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸਮਰਪਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਦੀ ਸਰਪ੍ਰਸਤੀ ਹੇਠ ਖ਼ੂਨਦਾਨ ਕੈਂਪ ਅੱਡਾ ਕੋਟਫ਼ਤੂਹੀ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ...

ਪੂਰੀ ਖ਼ਬਰ »

ਦਿਵਿਆਂਗ ਲੋਕਾਂ ਦੀਆਂ ਸਮੱਸਿਆਵਾਂ ਸੰਬੰਧੀ ਵਫ਼ਦ ਮਨੀਸ਼ ਤਿਵਾੜੀ ਨੂੰ ਮਿਲਿਆ

ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਸਏਬਲਡ ਪਰਸਨਜ਼ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੰਦੀਪ ਸ਼ਰਮਾ ਦੀ ਅਗਵਾਈ 'ਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਮਿਲਿਆ | ਸੁਸਾਇਟੀ ਵਲੋਂ ਗੜ੍ਹਸ਼ੰਕਰ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਵਿਖੇ 'ਥੈਲੇਸੀਮੀਆ ਜਾਗਰੂਕਤਾ' 'ਤੇ ਸੈਮੀਨਾਰ

ਦਸੂਹਾ, 26 ਮਾਰਚ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਐਨ. ਐਸ. ਐਸ. ਯੂਨਿਟ ਵਲੋਂ 'ਥੈਲੇਸੀਮੀਆ ਜਾਗਰੂਕਤਾ' 'ਤੇ ਸੈਮੀਨਾਰ ਕਰਵਾਇਆ, ਜਿਸ ਦੇ ਮੁੱਖ ਮਹਿਮਾਨ ਪ੍ਰੀਤ ਕੋਹਲੀ ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸ ਹੁਸ਼ਿਆਰਪੁਰ ਅਤੇ ਪ੍ਰਮੁੱਖ ਵਕਤਾ ਸ਼੍ਰੀਮਤੀ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਭਾ

ਦਸੂਹਾ, 26 ਮਾਰਚ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਸਵੇਰ ਦੀ ਸਭਾ ਦਾ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਵਲੋਂ ਸਰਦਾਰ ਭਗਤ ਸਿੰਘ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਸੀ | ਇਸ ਸਭਾ ਦਾ ਆਗਾਜ਼ ਪ੍ਰਮਾਤਮਾ ਦੇ ਨਾਮ ਸ਼ਬਦ ਗਾਇਣ ਕਰਕੇ ...

ਪੂਰੀ ਖ਼ਬਰ »

ਇਤਿਹਾਸ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਦਸੂਹਾ, 26 ਮਾਰਚ (ਕੌਸ਼ਲ) - ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਇਤਿਹਾਸ ਵਿਭਾਗ ਵਲੋਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮÏਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਰੰਧਾਵਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX