ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  1 day ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  1 day ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  1 day ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  1 day ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  1 day ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  1 day ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  1 day ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  1 day ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  1 day ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  1 day ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  1 day ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  1 day ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  1 day ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  1 day ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  1 day ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  1 day ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  1 day ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  1 day ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਵਾਂਸ਼ਹਿਰ 'ਚ ਕਾਂਗਰਸ ਪਾਰਟੀ ਵਲੋਂ ਭਾਜਪਾ ਸਰਕਾਰ ਖ਼ਿਲਾਫ਼ ਧੱਕੇਸ਼ਾਹੀ ਵਿਰੁੱਧ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ਨੂੰ ਡਰਾਉਣ ਦੀ ਜੋ ਕੋਝੀ ਸਾਜਿਸ਼ ਕੀਤੀ ਗਈ ਹੈ ਉਸਦੀ ਨਿਖੇਧੀ ਕਰਦੇ ਹੋਏ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ ਹੇਠ ਨਵਾਂਸ਼ਹਿਰ ਵਿਖੇ ਸਤਿਆਗਿ੍ਹ ਰੋਸ ਮੁਜਾਹਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਆਮ ਆਦਮੀ ਦੇ ਅਧਿਕਾਰਾਂ ਤੋਂ ਲੈ ਕੇ ਲੋਕ ਸਭਾ ਤੱਕ, ਤੁਹਾਡੇ ਤੇ ਇਸ ਦੇਸ਼ ਲਈ ਲਗਾਤਾਰ ਲੜਦੇ ਰਹੇ ਹਨ, ਲੋਕਤੰਤਰ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ | ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿੱਪ ਸਿਰਫ਼ ਸੱਚ ਬੋਲਣ ਤੇ ਲੋਕਤੰਤਰੀ ਸਿਧਾਂਤਾਂ ਅਨੁਸਾਰ ਲੋਕਾਂ ਦੇ ਹੱਕਾਂ ਲਈ ਲੜਨ ਵਾਲਿਆਂ ਨੂੰ ਚੁੱਪ ਕਰਾਉਣ ਲਈ ਹੀ ਭਾਜਪਾ ਨੇ ਰੱਦ ਕੀਤੀ | ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੈ ਮੰਗਪੁਰ ਨੇ ਕਿਹਾ ਕਿ ਦੇਸ਼ ਵਿਚ ਸਰੇਆਮ ਲੋਕਤੰਤਰ ਦੀ ਹੱਤਿਆ ਕੀਤੀ ਗਈ ਹੈ ਅੱਜ ਦੇਸ਼ ਵਿੱਚ ਤਾਨਾਸ਼ਾਹੀ ਰਾਜ ਹੈ | ਜਿਸ ਤਰ੍ਹਾਂ ਨਾਲ ਕੇਂਦਰ ਦੀ ਸਰਕਾਰ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਇਸਨੂੰ ਕਾਂਗਰਸ ਪਾਰਟੀ ਬਿਲਕੁਲ ਵੀ ਬਰਦਾਸ਼ਤ ਨਹੀ ਕਰੇਗੀ | ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਅੰਗਦ ਸਿੰਘ ਸਾਬਕਾ ਵਿਧਾਇਕ ਨਵਾਂਸ਼ਹਿਰ, ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਬਲਵਿੰਦਰ ਭੰਬਲਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ, ਧਰਮਪਾਲ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਹਰਜੀਤ ਸਿੰਘ ਜਾਡਲੀ ਚੇਅਰਮੈਨ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਨਵਾਂਸ਼ਹਿਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਜੈਦੀਪ ਜਾਂਗਰਾ ਬਲਾਕ ਪ੍ਰਧਾਨ ਨਵਾਂਸ਼ਹਿਰ, ਸਰਬਜੀਤ ਸਹੋਤਾ ਬਲਾਕ ਪ੍ਰਧਾਨ ਨਵਾਂਸ਼ਹਿਰ ਬਲਾਕ 2, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਅਮਰੀਕ ਸਿੰਘ ਓ.ਬੀ.ਸੀ.ਸੈਲ ਜ਼ਿਲ੍ਹਾ ਚੇਅਰਮੈਨ ਨਵਾਂਸ਼ਹਿਰ, ਕਮਲਜੀਤ ਬੰਗਾ, ਸੁਰਿੰਦਰ ਸਿੰਘ ਸ਼ਿੰਦੀ ਸ਼ਹਿਰੀ ਪ੍ਰਧਾਨ ਬਲਾਚੌਰ, ਜਤਿੰਦਰ ਕੌਰ ਮੰੂਗਾ, ਰਘਵੀਰ ਸਿੰਘ ਬਿੱਲਾ, ਨਰੇਸ਼ ਐਮ.ਸੀ. ਬਲਾਚੌਰ ਬਲਿਵੰਦਰ ਸਰਪੰਚ ਮਾਣੇਵਾਲ, ਕੇਵਲ ਕਿ੍ਸ਼ਨ ਸ਼ੰਮੀ ਸਰਪੰਚ ਰੱਤੇਵਾਲ, ਕੁਲਦੀਪ ਸਿੰਘ ਦੀਪਾ ਸਰਪੰਚ ਨਿੱਘੀ ਖੁਰਦ, ਲੰਬੜ ਨਿੱਘੀ, ਗੁਰਿੰਦਰ ਗਿੰਦੀ ਰੱਤੇਵਾਲ, ਹਰੀਸ਼ ਸੱਦੀ, ਜਸਵਿੰਦਰ ਸਿੰਘ ਸਰਪੰਚ ਆਸਰੇ, ਸਚਿਨ ਦੀਵਾਨ ਪ੍ਰਧਾਨ ਨਗਰ ਕੌਂਸਲ ਨਵਾਂਸ਼ਹਿਰ, ਹਰਮੇਸ਼ ਲਾਲ ਸਰਪੰਚ ਥਾਨਵਾਲਾ, ਨਿੰਦਰ ਰਾਮਨਗਰ, ਜਤਿੰਦਰ ਕੌਰ ਮੂੰਗਾ ਐਮ. ਸੀ. ਨਵਾਂਸ਼ਹਿਰ, ਤੀਰਥ ਰੱਤੇਵਾਲ, ਨਵੀਨ ਆਦੋਆਣਾਂ ਆਦਿ ਹਾਜ਼ਰ ਸਨ |

ਪਾਵਰ ਪਲਾਂਟ ਦੀ ਸੁਆਹ ਤੋਂ ਦੁਖੀ ਸ਼ਹਿਰ ਵਾਸੀਆਂ ਨੇ ਫੂਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਅਧਿਕਾਰੀਆਂ ਦੇ ਪੁਤਲੇ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਕੋਜੈਨਰੇਸ਼ਨ ਪਾਵਰ ਪਲਾਂਟ ਨਵਾਂਸ਼ਹਿਰ ਵਿਚੋਂ ਨਿਕਲਕੇ ਸ਼ਹਿਰ ਵਾਸੀਆਂ 'ਤੇ ਡਿੱਗ ਰਹੀ ਜ਼ਹਿਰੀਲੀ ਸੁਆਹ ਦੇ ਵਿਰੋਧ ਵਿੱਚ ਲੋਕ ਸੰਘਰਸ਼ ਮੰਚ ਵਲੋਂ ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਡਿਪਟੀ ਕਮਿਸ਼ਨਰ, ਪਾਵਰ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਹੋਈ

ਨਵਾਂਸ਼ਹਿਰ, 26 ਮਾਰਚ (ਹਰਮਿੰਦਰ ਸਿੰਘ ਪਿੰਟੂ) - ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸੁਤੰਤਰ ਕੁਮਾਰ ਤੇ ਬਲਾਕ ਸਕੱਤਰ ਕਾਮਰੇਡ ਮੁਕੰਦ ਲਾਲ ਨੇ ਸਾਂਝੇ ਤੌਰ 'ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ 23 ਮਾਰਚ ਨੂੰ ...

ਪੂਰੀ ਖ਼ਬਰ »

ਗੁਰੂ ਨਾਨਕ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 10ਵਾਂ ਸਵੈ-ਇਛੁੱਕ ਖੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 26 ਮਾਰਚ (ਹਰਮਿੰਦਰ ਸਿੰਘ ਪਿੰਟੂ) - ਗੁਰੂ ਨਾਨਕ ਸੋਸ਼ਲ ਵੈੱਲਫੇਅਰ ਸੁਸਾਇਟੀ ਪਿੰਡ ਬਰਨਾਲਾ ਕਲਾਂ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇ ਬੀ. ਡੀ. ਸੀ. ਦੇ ਸਹਿਯੋਗ ਨਾਲ ਬਰਨਾਲਾ ਗੇਟ ਗੁੱਗਾ ਮਾੜੀ ਦੇ ਅਸਥਾਨ 'ਤੇ 10ਵਾਂ ਸਵੈ-ਇਛੁੱਕ ਖੂਨਦਾਨ ਕੈਂਪ ...

ਪੂਰੀ ਖ਼ਬਰ »

ਕੁਦਰਤੀ ਕਹਿਰ ਦੀ ਲਪੇਟ ਵਿਚ ਆਈਆਂ ਕਣਕਾਂ ਕਾਰਨ ਕਿਸਾਨਾਂ ਦੇ ਸਾਹ ਸੂਤੇ

ਬਲਾਚੌਰ, 26 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਪਿੱਛਲੇ ਸਾਲ ਝੋਨਾਂ, ਫਿਰ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਨੇ ਜਿੱਥੇ ਕਿਸਾਨ ਵਰਗ ਨੂੰ ਵਿੱਤੀ ਤੌਰ 'ਤੇ ਝੰਜੌੜ ਦਿੱਤਾ, ਉਥੇ ਹਾਲ ਵਿੱਚ ਪਏ ਭਾਰੀ ਮੀਂਹ ਕਾਰਨ ਕਣਕ ਦੀ ਹੋਈ ਭਾਰੀ ਤਬਾਹੀ ਕਾਰਨ ਕਿਸਾਨ ਅਤੇ ਕਿਰਤੀ ਵਰਗ ...

ਪੂਰੀ ਖ਼ਬਰ »

ਲਧਾਣਾ ਉੱਚਾ ਵਿਖੇ ਐਨ. ਆਰ. ਆਈ. ਸਮਾਜ ਸੇਵੀਆਂ ਦਾ ਸਨਮਾਨ

ਬੰਗਾ, 26 ਮਾਰਚ (ਕਰਮ ਲਧਾਣਾ) - ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਲਧਾਣਾ ਉੱਚਾ ਵਿਖੇ ਐਨ. ਆਰ. ਆਈ. ਸਮਾਜ ਸੇਵੀ ਸਖਸ਼ੀਅਤਾਂ ਦੇ ਸਨਮਾਨ ਹਿੱਤ ਸਮਾਗਮ ਕਰਾਇਆ | ਸਕੂਲ ਸਟਾਫ਼, ਸਮੂਹ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਰਵਾਏ ਇਸ ਸਮਾਗਮ ਦੇ ਅਰੰਭ 'ਚ ਸ੍ਰੀ ਸੁਖਮਨੀ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਚੇਤਾ ਤੋਂ ਕੰਗਰੌੜ ਵੱਲ ਨੂੰ ਆ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਖਤ ਨਾਲ ਟਕਰਾਉਣ ਨਾਲ ਦਰਦਨਾਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬੀਤੇ ਦਿਨ ਜਦੋਂ ਕਿਸੇ ਰਾਹਗੀਰ ਨੇ ਸੜਕ ਕਿਨਾਰੇ ਪੈਂਦੇ ਖੇਤ ਵਿਚ ਠੰਢ ਨਾਲ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਖੇਤੀਬਾੜੀ ਮਸ਼ੀਨਾਂ ਦੀ ਖਰੀਦ 'ਤੇ ਕਿਸਾਨਾਂ ਨੂੰ ਸਬਸਿਡੀ ਜਾਰੀ- ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਪੰਜਾਬ ਰਾਜ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਸੀ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ 'ਚੋਂ ਸੜਕ 'ਤੇ ਖਿਲਰਦੀ ਫੱਕ ਤੋਂ ਰਾਹਗੀਰ ਡਾਢੇ ਪ੍ਰੇਸ਼ਾਨ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ)- ਰਾਹਗੀਰਾਂ ਨੇ ਗੁੱਸੇ ਭਰੇ ਅੰਦਾਜ਼ ਨਾਲ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸੰਧਵਾਂ ਦੇ ਬੱਸ ਅੱਡੇ 'ਤੇ ਬੋਹੜ ਦੇ ਸੜਕ ਵੱਲ ਨੂੰ ਝੁਕੇ ਭਾਰੀ ਟਾਹਣਿਆਂ ਨੂੰ ਕਟਵਾਉਣ ਲਈ ਅਸੀਂ ਅਨੇਕਾਂ ...

ਪੂਰੀ ਖ਼ਬਰ »

ਪੰਜਾਬ 'ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ : ਸੰਤੋਸ਼ ਕਟਾਰੀਆ

ਰੱਤੇਵਾਲ, 26 ਮਾਰਚ (ਆਰ.ਕੇ. ਸੂਰਾਪੁਰੀ) - ਪੰਜਾਬ 'ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਹ ਪ੍ਰਗਟਾਵਾ ਬਲਾਚੌਰ ਹਲਕੇ ਦੇ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਨੇ ਪ੍ਰੈੱਸ ਨਾਲ ਗਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਨਿਗਮ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ-ਸੋਮ ਪ੍ਰਕਾਸ਼

ਚੰਡੀਗੜ੍ਹ, 26 ਮਾਰਚ (ਅ.ਬ.)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਦਿੱਗਜ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ...

ਪੂਰੀ ਖ਼ਬਰ »

ਮੌਜੂਦਾ ਸਰਕਾਰਾਂ ਕਿਸਾਨਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਤਰੁੰਤ ਹੀ ਬਣਦਾ ਮੁਆਵਜ਼ਾ ਦੇਣ- ਚੌਧਰੀ ਰਾਹੁਲ ਆਦੋਆਣਾ

ਭੱਦੀ, 26 ਮਾਰਚ (ਨਰੇਸ਼ ਧੌਲ) - ਪਿਛਲੇ ਦਿਨਾਂ ਅੰਦਰ ਬੇਵਕਤੇ ਪਏ ਮੀਂਹ, ਹਨੇ੍ਹਰੀ, ਝੱਖੜ ਕਾਰਨ ਕਿਸਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਪੰਜਾਬ ਤੇ ਕੇਂਦਰ ਸਰਕਾਰ ਨੂੰ ਸਾਂਝੇ ਤੌਰ 'ਤੇ ਮਿਲ ਕੇ ਤਰੁੰਤ ਹੀ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਕੇਂਦਰ ਅੱਗੇ ਨਹੀਂ ਝੁਕੇਗਾ : ਮੱਟੂ ਫਰਾਲਾ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਮੱਟੂ ਫਰਾਲਾ ਨੇ ਇਕ ਲਿਖਤੀ ਬਿਆਨ ਰਾਹੀਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਆਵਾਜ਼ ਦਬਾਉਣ ...

ਪੂਰੀ ਖ਼ਬਰ »

ਕੰਢੀ ਨਹਿਰ ਸੰਬੰਧੀ ਪਿੰਡ ਰੌੜੀ ਵਿਖੇ ਵਿਸ਼ੇਸ਼ ਮੀਟਿੰਗ 2 ਨੂੰ -ਰੌੜੀ, ਮਝੋਟ

ਭੱਦੀ, 26 ਮਾਰਚ (ਨਰੇਸ਼ ਧੌਲ) - ਕੰਢੀ ਨਹਿਰ ਦੇ ਅਧੁਰੇ ਰਹਿੰਦੇ ਕਾਰਜ ਨੂੰ ਸਰਕਾਰ ਵਲੋਂ ਸ਼ੁਰੂ ਕਰਵਾਇਆ ਗਿਆ ਹੈ ਜਿਸ ਸਬੰਧੀ ਕੰਢੀ ਸੰਘਰਸ਼ ਕਮੇਟੀ ਵਲੋਂ ਸਮੂਹ ਇਲਾਕਾ ਵਾਸੀਆਂ ਸਮੇਤ ਵਿਸ਼ੇਸ਼ ਮੀਟਿੰਗ ਪਿੰਡ ਰੌੜੀ ਵਿਖੇ 2 ਅਪ੍ਰੈਲ ਨੂੰ ਰੱਖੀ ਗਈ ਹੈ | ਇਹ ...

ਪੂਰੀ ਖ਼ਬਰ »

ਦੁਸਾਂਝ ਖੁਰਦ ਵਿਖੇ ਲੱਖਦਾਤਾ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਬੰਗਾ, 26 ਮਾਰਚ (ਕੁਲਦੀਪ ਸਿੰਘ ਪਾਬਲਾ) - ਪਿੰਡ ਦੁਸਾਂਝ ਖੁਰਦ ਵਿਖੇ ਸਥਿਤ ਲੱਖਦਾਤਾ ਦਰਬਾਰ ਦੇ ਪਵਿੱਤਰ ਅਸਥਾਨ 'ਤੇ ਗੱਦੀ ਨਸ਼ੀਨ ਸਾਂਈ ਸੋਮੇ ਸ਼ਾਹ ਦੀ ਅਗਵਾਈ ਵਿਚ ਸਾਲਾਨਾ ਜੋੜ ਮੇਲਾ ਕਰਵਾਇਆ | ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਦਰਬਾਰ ਦੀਆਂ ਸਮੂਹ ਸੰਗਤਾਂ ਦੀ ...

ਪੂਰੀ ਖ਼ਬਰ »

ਪੰਜਾਬ ਨੂੰ ਹਰ ਤਰ੍ਹਾਂ ਦੇ ਸੰਕਟ 'ਚੋਂ ਕੱਢਣ ਲਈ ਸਿਰਫ ਭਾਜਪਾ ਹੀ ਸਮੱਰਥ-ਅਸ਼ੋਕ ਬਾਂਠ

ਭੱਦੀ, 26 ਮਾਰਚ (ਨਰੇਸ਼ ਧੌਲ) - ਪਿੰਡ ਥੋਪੀਆ ਵਿਖੇ ਕੀਤੀ ਇੱਕ ਵਿਸ਼ੇਸ਼ ਇੱਕਤਰਤਾ ਦੌਰਾਨ ਭਾਜਪਾ ਪ੍ਰਧਾਨ ਚੌਧਰੀ ਅਸ਼ੋਕ ਬਾਂਠ ਸੇਵਾ ਮੁਕਤ ਆਈ. ਪੀ. ਐਸ. ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਹਰ ...

ਪੂਰੀ ਖ਼ਬਰ »

ਐਮ. ਬੀ. ਜੀ. ਸਕੂਲ ਸੰਤ ਨਗਰ ਬੂੰਗੜੀ ਵਿਖੇ ਇਨਾਮ ਵੰਡ ਸਮਾਗਮ

ਭੱਦੀ, 26 ਮਾਰਚ (ਨਰੇਸ਼ ਧੌਲ) - ਐਮ.ਬੀ.ਜੀ. ਸੀਨੀਅਰ ਸੈਕੰਡਰੀ ਸਕੂਲ ਪਿੰਡ ਸੰਤ ਨਗਰ ਬੂੰਗੜੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ, ਜਿਸ ਵਿਚ ਵਿਦਿਆਰਥੀ ਆਪਣੇ ਮਾਪਿਆਂ ਸਮੇਤ ਹਾਜ਼ਰ ਹੋਏ | ਸਕੂਲ ਚੇਅਰਮੈਨ ਚੌਧਰੀ ਜਸਪਾਲ ਭਾਟੀਆ ਵਲੋਂ ਅੱਵਲ ਆਏ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੀਂਹ ਹਨੇਰੀ ਨਾਲ ਹੋਏ ਫ਼ਸਲੀ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ-ਰਾਣਾ

ਰੈਲਮਾਜਰਾ, 26 ਮਾਰਚ (ਸੁਭਾਸ਼ ਟੌਂਸਾ) - ਸੰਯੁਕਤ ਕਿਸਾਨ-ਮਜ਼ਦੂਰ ਮੋਰਚਾ ਇਕਾਈ ਟੌਂਸਾ ਦੀ ਮੀਟਿੰਗ ਸਾਥੀ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਕਨਵੀਨਰ ਸਾਥੀ ਕਰਨ ਸਿੰਘ ਰਾਣਾ ਨੇ ਕਿਹਾ ਕਿ ਲੰਘੇ ਦਿਨ ਮੀਂਹ ਹਨੇਰੀ ...

ਪੂਰੀ ਖ਼ਬਰ »

ਸੁੱਖਾਂ ਦੀ ਪ੍ਰਾਪਤੀ ਲਈ ਪ੍ਰਭੂ ਦਾ ਸਿਮਰਨ ਜ਼ਰੁੂਰੀ-ਦੀਦੀ ਸਰਕਾਰ

ਸੜੋਆ, 26 ਮਾਰਚ (ਨਾਨੋਵਾਲੀਆ) - ਸਿੱਧ ਬਾਬਾ ਬਾਲਕ ਨਾਥ ਅਸਥਾਨ ਪੌ ਪ੍ਰਬੰਧਕ ਕਮੇਟੀ ਪਿੰਡ ਚੰਦਿਆਣੀ ਖੁਰਦ ਵਲੋਂ ਭਗਤ ਅਮਰਜੀਤ ਫੌਜੀ ਦੇ ਯਤਨਾਂ ਸਦਕਾ ਬਾਬਾ ਬਾਲਕ ਨਾਥ ਦੇ ਚਾਲੇ ਦੇ ਸਬੰਧ 'ਚ ਸਲਾਨਾ ਸਮਾਗਮ ਕਰਵਾਇਆ | ਇਸ ਮੌਕੇ ਸਮੁਹ ਸੰਗਤਾਂ ਵਲੋਂ ਹਵਨ ਪੂਜਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ ਨੂੰ ਪ੍ਰਵਾਸੀ ਭਾਰਤੀਆਂ ਵਲੋਂ ਮੈਟ ਭੇਟ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ)- ਇਸਲਾਮੀਆ ਵੈੱਲਫੇਅਰ ਕਮੇਟੀ ਫਰਾਲਾ ਦੇ ਪ੍ਰਧਾਨ ਜਨਾਬ ਇਕਬਾਲ ਮੁਹੰਮਦ ਤੇ ਉਨ੍ਹਾਂ ਦੇ ਹੋਣਹਾਰ ਸਪੁੱਤਰ ਜਮੀਲ ਅਖ਼ਤਰ ਲੱਡੂ ਦੇ ਯਤਨਾਂ ਸਦਕਾ ਉੱਘੇ ਸਮਾਜ ਸੇਵੀ ਕੁਲਵਿੰਦਰ ਸਿੰਘ ਅਟਵਾਲ, ਹਰਬੰਸ ਕੌਰ ਅਟਵਾਲ, ਮਨਜੀਤ ਕੌਰ ਤੇ ...

ਪੂਰੀ ਖ਼ਬਰ »

ਪੰਜਾਬ ਨਿਗਮ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ-ਸੋਮ ਪ੍ਰਕਾਸ਼

ਚੰਡੀਗੜ੍ਹ, 26 ਮਾਰਚ (ਅ.ਬ.)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਦਿੱਗਜ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ...

ਪੂਰੀ ਖ਼ਬਰ »

ਮਾਪੇ ਆਪਣੇ ਬੱਚੇ ਸਰਕਾਰੀ ਸਕੂਲ 'ਚ ਹੀ ਦਾਖਲ ਕਰਵਾਉਣ - ਗਿੱਲ, ਕਾਹਲੋਂ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ ਹੇਠ ਪਿੰਡ ਸੰਧਵਾਂ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲਣ ਵਾਲੀਆਂ ਸਰਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਮਨਰੇਗਾ ਕਾਮਿਆਂ ਦੀ ਦਿਹਾੜੀ ਵਿਚ 21 ਰੁਪਏ ਦਾ ਵਾਧਾ : ਭਾਰਤੀ

ਔੜ, 26 ਮਾਰਚ (ਜਰਨੈਲ ਸਿੰਘ ਖੁਰਦ) - ਪੰਜਾਬ ਵਿੱਚ ਮਨਰੇਗਾ ਮਜਦੂਰਾਂ ਦੀ ਰੋਜ਼ਾਨਾ ਦਿਹਾੜੀ ਵਿੱਚ ਵਾਧਾ ਵਿੱਤੀ ਸਾਲ 2023-24 ਲਈ ਪਹਿਲੀ ਅਪ੍ਰੈਲ, 2023 ਤੋਂ ਕਰਨ ਦਾ ਫੈਸਲਾ ਭਾਰਤ ਸਰਕਾਰ ਵਲੋਂ ਕੀਤਾ ਗਿਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਲੇਬਰ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਸਮੁੰਦੜਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ

ਸਮੁੰਦੜਾ, 26 ਮਾਰਚ (ਤੀਰਥ ਸਿੰਘ ਰੱਕੜ) - ਸਥਾਨਕ ਪ੍ਰਾਚੀਨ ਸ਼ਿਵ ਮੰਦਰ ਮਹੇਸ਼ਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੇਤ ਚੌਦਸ ਮੇਲੇ ਨੂੰ ਮੁੱਖ ਰੱਖਦਿਆਂ ਬੈਲਗੱਡੀਆਂ ਦੀਆਂ ਦੋਹਰੀਆਂ ਦੌੜਾਂ ਕਰਵਾਈਆਂ ਗਈਆਂ | ਜਿਸ ਵਿਚ ਇਲਾਕੇ ...

ਪੂਰੀ ਖ਼ਬਰ »

ਮਹਿਲਾ ਦਿਵਸ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਕੌਮਾਂਤਰੀ ਮਹਿਲਾ ਦਿਵਸ ਤਹਿਤ ਉਲੀਕੀਆਂ ਗਤੀਵਿਧੀਆਂ ਤਹਿਤ ਖੇਡ ਵਿਭਾਗ ਪੰਜਾਬ ਵਲੋਂ ਰਾਜ ਦੇ ਸਮੂਹ ਜ਼ਿਲਿ੍ਹਆਂ 'ਚ ਮਹਿਲਾ ਖੇਡ ਮੁਕਾਬਲੇ ਕਰਵਾਏ | ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਟੀ. ਬੀ. ਦਾ ਰੋਗ ਹਰ ਪੱਖੋਂ ਇਲਾਜ ਯੋਗ-ਡਾ. ਬਲਵਿੰਦਰ ਸਿੰਘ

ਔੜ, 26 ਮਾਰਚ (ਜਰਨੈਲ ਸਿੰਘ ਖੁਰਦ) - ਟੀ. ਬੀ. ਦਾ ਖ਼ਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ | ਟੀ. ਬੀ. ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ ਪਰ ਇਸ ਬਿਮਾਰੀ ਦਾ ਸਮੇਂ ਸਿਰ ਪਤਾ ਲੱਗਣ ਉੱਪਰ ਇਸ ਦਾ ਇਲਾਜ ਹਰ ਤਰ੍ਹਾਂ ਸੰਭਵ ਹੈ | ਦੇਰੀ ਨਾਲ ਇਲਾਜ ਜਾਂ ਚੱਲਦਾ ...

ਪੂਰੀ ਖ਼ਬਰ »

19ਵੀਂ ਮੁਫ਼ਤ ਵਿਸ਼ਾਲ ਯਾਤਰਾ 6 ਅਪ੍ਰੈਲ ਨੂੰ

ਬਹਿਰਾਮ, 26 ਮਾਰਚ (ਨਛੱਤਰ ਸਿੰਘ ਬਹਿਰਾਮ) - ਦਿਓਟ ਸਿੱਧ ਬਾਬਾ ਬਾਲਕ ਨਾਥ ਮੰਦਰ ਸ਼ਾਹ ਤਲਾਈ ਨੂੰ ਜਾਣ ਲਈ ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਤੋਂ ਭਗਤ ਸੋਢੀ ਰਾਮ ਦੀ ਰਹਿਨੁਮਾਈ ਹੇਠ 19ਵੀਂ ਮੁਫ਼ਤ ਵਿਸ਼ਾਲ ਯਾਤਰਾ ਹੋਵੇਗੀ | ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦਾਂ ਤੇ ਸੰਵਿਧਾਨ ਰਚਨਹਾਰਿਆਂ ਦਾ ਸਨਮਾਨ ਜ਼ਰੂਰੀ-ਜੱਸੀ

ਬੰਗਾ, 26 ਮਾਰਚ (ਕੁਲਦੀਪ ਸਿੰਘ ਪਾਬਲਾ) - ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ, ਦੇਸ਼ ਭਗਤਾਂ ਤੇ ਸੰਵਿਧਾਨ ਰਚਣਹਾਰਿਆਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੁਆਰਾ ਸਜਾਏ ਸੁਪਨਿਆਂ ਨੂੰ ਪੂਰਾ ਕਰਨਾ ਸਾਡੇ ਸਾਰਿਆਂ ਲਈ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਬੇਗਮਪੁਰਾ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨੇ ਸਰਕਾਰਾਂ ਦਾ ਪਹਿਲਾ ਫਰਜ਼-ਕਰਨਾਣਾ

ਬੰਗਾ, 26 ਮਾਰਚ (ਕਰਮ ਲਧਾਣਾ) - ਜਿਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਕੁਰਬਾਨੀਆਂ ਕੀਤੀਆਂ ਸਨ, ਉਨ੍ਹਾਂ ਨੂੰ ਸਾਕਾਰ ਕਰਨ ਲਈ ਕੇਂਦਰ ਅਤੇ ਸੂਬੇ ਦੀ ਸਰਕਾਰ ਦਾ ਪਹਿਲਾ ਨੈਤਿਕ ਫਰਜ਼ ਹੈ | ਇਹ ਵਿਚਾਰ ਇਥੇ ਹੋਈ ਇੱਕ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦਾ ਦਰਦ ਪਛਾਣੇ ਜਥੇ. ਸੰਧੂ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਪੋਰਟਸ ਕਲੱਬ ਸੰਧਵਾਂ ਦੇ ਪ੍ਰਧਾਨ ਤੇ ਅਗਾਂਹਵਧੂ ਕਿਸਾਨ ਜਥੇ. ਮੱਖਣ ਸਿੰਘ ਸੰਧੂ ਨੇ ਕੁਦਰਤੀ ਕਰੋਪੀ ਕਾਰਨ ਕਣਕ ਦੀ ਬਰਬਾਦ ਹੋਈ ਫ਼ਸਲ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸਾਨ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਡਾਊਨ ਸਿੰਡਰੋਮ ਦਿਵਸ ਮਨਾਇਆ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਬਰਨਾਲਾ ਕਲਾਂ ਨਵਾਂਸ਼ਹਿਰ ਵਿਖੇ 'ਡਾਊਨ ਸਿੰਡਰੋਮ' ਦਿਵਸ ਮਨਾਇਆ ਗਿਆ | ਇਸ ਮੌਕੇ ਜੀ. ਐਨ. ਐਮ. ਭਾਗ ਤੀਜੇ ਦੀਆਂ ਵਿਦਿਆਰਥਣਾਂ ਨੇ ਦੱਸਿਆ ਕਿ ਡਾਊਨ ...

ਪੂਰੀ ਖ਼ਬਰ »

ਕਲੇਰ ਪਰਿਵਾਰ ਵਲੋਂ ਸਰਹਾਲ ਕਾਜ਼ੀਆਂ ਸਕੂਲ ਨੂੰ ਪਿ੍ੰਟਰ ਭੇਟ

ਮੁਕੰਦਪੁਰ, 26 ਮਾਰਚ (ਅਮਰੀਕ ਸਿੰਘ ਢੀਂਡਸਾ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਰਹਾਲ ਕਾਜ਼ੀਆਂ ਨੂੰ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਮਹੇ ਯੂ. ਐੱਸ. ਏ. ਵਲੋਂ ਯੂਥ ਵੈੱਲਫੇਅਰ ਐਂਡ ਸਪੋਰਟਸ ਆਰਗੇਨਾਈਜ਼ੇਸ਼ਨ ਰਾਹੀਂ ਇੱਕ ਥਰੀ ਇੰਨ ਵੰਨ ਪਿੰ੍ਰਟਰ ਭੇਟ ਕੀਤਾ ਗਿਆ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਤੇ ਸ਼ਹੀਦ ਸਾਥੀਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਟੌਂਸਾ ਵਿਖੇ ਖ਼ੂਨਦਾਨ ਕੈਂਪ ਲਗਾਇਆ

ਰੈਲਮਾਜਰਾ, 26 ਮਾਰਚ (ਸੁਭਾਸ਼ ਟੌਂਸਾ) - ਨੇੜਲੇ ਸਨਅਤੀ ਖੇਤਰ ਦੇ ਪਿੰਡ ਟੌਂਸਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀਆਂ ਦੇ ਸ਼ਹੀਦੀ ਦਿਹਾੜੇ 23 ਮਾਰਚ ਨੂੰ ਸਮਰਪਿਤ ਖ਼ੂਨਦਾਨ ਕੈਂਪ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਇਹ ਜਾਣਕਾਰੀ ਦਿੰਦਿਆਂ ਸੰਯੁਕਤ ...

ਪੂਰੀ ਖ਼ਬਰ »

ਸਰੋਜ ਰਾਣੀ ਵਲੋਂ ਵਿਦਿਆਰਥੀਆਂ ਨੂੰ ਲੋੜੀਂਦੀਆਂ ਕਿੱਟਾਂ ਦੀ ਵੰਡ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਕਾਰਜਕਾਰੀ ਪਿ੍ੰ. ਜਸਵਿੰਦਰ ਕੌਰ ਦੀ ਅਗਵਾਈ 'ਚ ਹੈਲਥ ਕੇਅਰ ਵਿਸ਼ੇ 'ਤੇ ਸਮਾਗਮ ਕਰਵਾਇਆ, ਜਿਸ 'ਚ ਬਿਊਟੀ ਐਂਡ ਵੈਲਨੈੱਸ ਤੇ ਹੈਲਥ ਕੇਅਰ ਦੀ ਸਿਖਲਾਈ ...

ਪੂਰੀ ਖ਼ਬਰ »

ਚਾਹਲ ਖੁਰਦ ਸਕੂਲ ਨੂੰ ਆਰਥਿਕ ਮਦਦ ਕਰਨ 'ਤੇ ਦਾਨੀ ਸੱਜਣਾਂ ਦਾ ਸਨਮਾਨ

ਸਾਹਲੋਂ, 26 ਮਾਰਚ (ਜਰਨੈਲ ਸਿੰਘ ਨਿੱਘ੍ਹਾ) - ਪਿੰਡ ਚਾਹਲ ਖੁਰਦ ਵਿਖੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਨੂੰ ਆਰਥਿਕ ਮਦਦ ਕਰਨ ਵਾਲੇ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਿਡਲ ਸਕੂਲ ਦੇ ਇੰਚਾਰਜ ਰਾਜਪਾਲ ਕੈਂਥ ਨੇ ਦੱਸਿਆ ਕਿ ਮੋਹਣ ਸਿੰਘ ਯੂ. ਕੇ. ...

ਪੂਰੀ ਖ਼ਬਰ »

ਗੋਸਲਾਂ ਦੇ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਪਹਿਲਵਾਨ ਕੰਗਣੀਵਾਲ ਨੇ ਜਿੱਤੀ

ਬੰਗਾ, 26 ਮਾਰਚ (ਕਰਮ ਲਧਾਣਾ) - ਪਿੰਡ ਗੋਸਲਾਂ ਵਿਖੇ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਕਰਾਏ ਸਮਾਗਮ ਦੀ ਲੜੀ ਵਿਚ ਐਨ. ਆਰ. ਆਈ. ਸ਼ਖਸ਼ੀਅਤਾਂ, ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਵਾਇਆ, ਜਿਸਦੀ ਅਗਵਾਈ ਸੰਤ ਬਾਬਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਗੂਪੁਰ ਨੇ ਪੱਤਰਕਾਰ ਬੱਲੀ ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਨਵਾਂਸ਼ਹਿਰ, 26 ਮਾਰਚ (ਜਸਬੀਰ ਸਿੰਘ ਨੂਰਪੁਰ) - ਮਾਂ ਦੀ ਮੌਤ ਨਾਲ ਪਰਿਵਾਰ ਨੂੰ ਹੀ ਨਹੀ, ਸਗੋਂ ਮੈਨੂੰ ਵੀ ਵੱਡਾ ਘਾਟਾ ਪਿਆ ਹੈ ਕਿਉਂਕਿ ਪਰਿਵਾਰ ਨਾਲ ਮੇਰੀ ਚਿਰੋਕਣੀ ਅਤੇ ਗੂੜ੍ਹੀ ਸਾਂਝ ਹੈ | ਇਹ ਵਿਚਾਰ ਪਿੰਡ ਠਠਿਆਲਾ ਢਾਹਾ (ਬਲਾਚੌਰ) ਵਿਖੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸਿਹਤਮੰਦ ਤੇ ਸੁਰੱਖਿਅਤ ਭਵਿੱਖ ਲਈ ਬੂਟੇ ਲਗਾਉਣੇ ਜ਼ਰੂਰੀ-ਬੀਸਲਾ

ਸੰਧਵਾਂ, 26 ਮਾਰਚ (ਪ੍ਰੇਮੀ ਸੰਧਵਾਂ) - ਬਲਾਕੀਪੁਰ ਦੇ 66 ਕੇ.ਵੀ. ਸਬ ਸਟੇਸ਼ਨ ਵਿਖੇ ਜੂਨੀਅਰ ਇੰਜੀਨੀਅਰ ਦੀਆਂ ਸੇਵਾਵਾਂ ਨਿਭਾਅ ਰਹੇ ਉੱਘੇ ਵਾਤਾਵਰਨ ਪ੍ਰੇਮੀ ਜੇ.ਈ. ਗੋਪਾਲ ਕ੍ਰਿਸ਼ਨ ਬੀਸਲਾ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਆਦਿ ਦੇਸ਼ ਦੇ ...

ਪੂਰੀ ਖ਼ਬਰ »

ਰੌਸ਼ਨੀ ਮੇਲੇ ਦੌਰਾਨ ਨਾਮਵਰ ਗੀਤਕਾਰ ਜਰਨੈਲ ਚੱਕ ਹਾਜੀਪੁਰ ਦਾ ਕੀਤਾ ਸਨਮਾਨ

ਬਲਾਚੌਰ, 26 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਪੰਜਾਬੀ ਦੇ ਨਾਮਵਰ ਗੀਤਕਾਰ/ਲੇਖਕ ਜਰਨੈਲ ਚੱਕ ਹਾਜੀਪੁਰ ਦਾ ਪਿੰਡ ਗੜ੍ਹੀ ਕਾਨੂੰਗੋਆ ਵਿਖੇ ਸਥਿਤ ਰੋਜਾ ਬਾਬਾ ਰੌਸ਼ਨ ਬਲੀ ਸਾਲਾਨਾ ਰੌਸ਼ਨੀ ਮੇਲੇ ਦੌਰਾਨ ਲਗਾਈ ਗਈ ਸੱਭਿਆਚਾਰਕ ਸਟੇਜ 'ਤੇ ਹਜ਼ਾਰਾਂ ਦੀ ਗਿਣਤੀ ਵਿਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਰੱਤੇਵਾਲ 'ਚ ਸਾਲਾਨਾ ਸਮਾਗਮ

ਰੱਤੇਵਾਲ, 26 ਮਾਰਚ (ਆਰ.ਕੇ. ਸੂਰਾਪੁਰੀ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੱਤੇਵਾਲ ਵਿਖੇ ਸੈਂਟਰ ਹੈੱਡ ਟੀਚਰ ਅਮਨਦੀਪ ਸਿੰਘ ਦੀ ਅਗਵਾਈ 'ਚ ਸਾਲਾਨਾ ਸਮਾਗਮ ਕਰਵਾਇਆ | ਇਸ ਮੌਕੇ ਬੱਚਿਆਂ ਵਲੋਂ ਗਿੱਧਾ, ਭੰਗੜਾ, ਲੋਕ ਗੀਤ, ਡਾਂਸ ਦੇ ਨਾਲ-ਨਾਲ ਭਾਸ਼ਣ ਅਤੇ ਸਕਿੱਟ ਆਦਿ ...

ਪੂਰੀ ਖ਼ਬਰ »

ਸਬ-ਸੈਂਟਰ ਸਾਹਦੜਾ ਵਿਖੇ ਮਮਤਾ ਦਿਵਸ ਮਨਾਇਆ

ਮਜਾਰੀ/ਸਾਹਿਬਾ, 26 ਮਾਰਚ (ਨਿਰਮਲਜੀਤ ਸਿੰਘ ਚਾਹਲ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਗੁਰਿੰਦਰਜੀਤ ਸਿੰਘ ਐਸ. ਐਮ. ਓ. ਸੜੋਆ ਦੀ ਅਗਵਾਈ ਹੇਠ ਸਬ-ਸੈਂਟਰ ਸਾਹਦੜਾ ਵਿਖੇ ਮਮਤਾ ਦਿਵਸ ਮਨਾਇਆ | ਇਸ ਮੌਕੇ ਹੈਲਥ ਇੰਸ: ਗੁਰਿੰਦਰ ਸਿੰਘ ਵਲੋਂ ਬੱਚਿਆਂ ਤੇ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਤੋਂ ਪੈਦਲ ਚੱਲਣ ਵਾਲੀਆਂ ਸੰਗਤਾਂ ਲਈ ਲੰਗਰ ਲਗਾਇਆ

ਭੱਦੀ, 26 ਮਾਰਚ (ਨਰੇਸ਼ ਧੌਲ) - ਮਾਛੀਵਾੜਾ ਸਾਹਿਬ ਤੋਂ ਮਾਤਾ ਨੈਣਾਂ ਦੇਵੀ ਦੇ ਦਰਸ਼ਨਾਂ ਲਈ ਜਾਂਦੀਆਂ ਸੰਗਤਾਂ ਨੂੰ ਭੱਦੀ-ਬਲਾਚੌਰ ਮੁੱਖ ਸੜਕ 'ਤੇ ਥੋਪੀਆ ਮੋੜ ਵਿਖੇ ਇਲਾਕੇ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਸੇਵਾਦਾਰਾਂ ਨੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਸਮੁੱਚਾ ਸੰਘਰਸ਼ਮਈ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ-ਡਾ. ਚੰਦ

ਬੰਗਾ, 26 ਮਾਰਚ (ਕੁਲਦੀਪ ਸਿੰਘ ਪਾਬਲਾ) - ਐਮ. ਜੇ. ਲਾਈਫ ਕੇਅਰ ਹਸਪਤਾਲ ਬੰਗਾ ਵਿਖੇ ਡਾ. ਨਵਨੀਤ ਸਹਿਗਲ ਚੇਅਰਪਰਸਨ ਐਮ. ਜੇ ਲਾਈਫ ਕੇਅਰ ਹਸਪਤਾਲ ਬੰਗਾ ਦੀ ਪ੍ਰਧਾਨਗੀ ਹੇਠ ਬਹੁਜਨ ਨਾਇਕਾਂ ਦੀ ਯਾਦ 'ਚ ਕਰਵਾਏ ਸਧਾਰਨ ਸਮਾਗਮ ਤੋਂ ਬਾਅਦ ਉੱਘੇ ਸਮਾਜ ਸੇਵੀ ਡਾ. ਕਸ਼ਮੀਰ ...

ਪੂਰੀ ਖ਼ਬਰ »

ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗੀ 28 ਦੀ ਚੰਡੀਗੜ੍ਹ ਕੀਤੀ ਜਾਣ ਵਾਲੀ ਰੈਲੀ-ਮਾਹੀਪੁਰ

ਬਲਾਚੌਰ, 26 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਇਕਾਈ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਹਰਮੇਸ਼ ਲਾਲ ਮਾਹੀਪੁਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ 28 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਲਸਾੜਾ ਨੇ ਆਪਣਾ 16ਵਾਂ ਸਥਾਪਨਾ ਦਿਵਸ ਮਨਾਇਆ

ਉੁੜਾਪੜ/ਲਸਾੜਾ, 26 ਮਾਰਚ (ਲਖਵੀਰ ਸਿੰਘ ਖੁਰਦ) - ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਲੋਂ ਆਪਣਾ 16ਵਾਂ ਸਥਾਪਨਾ ਦਿਵਸ ਬਹੁਤ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਇਆ | ਸਿਲਵਰ ਔਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਦੇ ਚੇਅਰਮੈਨ ਤਰਲੋਚਨ ਸਿੰਘ ਸੈਣੀ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX