ਤਾਜਾ ਖ਼ਬਰਾਂ


ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  6 minutes ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  19 minutes ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਅੰਮ੍ਰਿਤਸਰ

ਆਲ ਇੰਡੀਆ ਸੁਨਿਆਰਾ ਐਸੋਸੀਏਸ਼ਨ ਦੀ 14ਵੀਂ ਕਾਨਫ਼ਰੰਸ 'ਚ ਦੇਸ਼ ਭਰ ਤੋਂ ਪਹੁੰਚੇ ਸਵਰਨਕਾਰ

ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਆਲ ਇੰਡੀਆ ਸੁਨਿਆਰਾ ਐਸੋਸੀਏਸ਼ਨ ਦੀ 14ਵੀਂ ਕਾਨਫ਼ਰੰਸ 'ਚ ਪੰਜਾਬ, ਹਰਿਆਣਾ, ਹਿਮਾਚਲ, ਸ੍ਰੀਨਗਰ, ਜੰਮੂ, ਯੂ. ਪੀ., ਦਿੱਲੀ, ਪੱਛਮੀ ਬੰਗਾਲ, ਬਿਹਾਰ, ਕਰਨਾਟਕ, ਤਾਮਿਲਨਾਡੂ, ਮਹਾਰਾਸ਼ਟਰ ਆਦਿ ਰਾਜਾਂ ਦੇ ਸੁਨਿਆਰਿਆਂ ਨੇ ਭਾਗ ਲਿਆ | ਅਖਿਲ ਭਾਰਤੀਯ ਸਵਰਨਕਾਰ ਸੰਘ (ਰਜਿ. 3545) ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਤੋਂ ਇਲਾਵਾ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਕਾਲੇਸ਼ਾਹ ਅਤੇ ਉਨ੍ਹਾਂ ਦੀ ਟੀਮ ਨੇ ਇਸ ਦੌਰਾਨ ਸੁਰੱਖਿਆ ਅਤੇ ਟੈਕਸ ਸਮੇਤ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੂੰ ਵੀ ਸਵਰਨਕਾਰ ਭਾਈਚਾਰੇ ਨੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਜਿਨ੍ਹਾਂ ਵਲੋਂ ਕੁਝ ਸਮੱਸਿਆਵਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਹਾਜ਼ਰ ਬੁਲਾਰਿਆਂ ਨੇ ਸਮੂਹ ਰਾਜਾਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਪੁਲਿਸ ਅਕਸਰ ਹੀ ਸੋਨਾ-ਚਾਂਦੀ ਖ਼ਰੀਦਣ ਸਮੇਂ ਉਨ੍ਹਾਂ ਦੇ ਲੋਕਾਂ ਨੂੰ ਧਾਰਾ 411 ਤਹਿਤ ਤੰਗ ਪ੍ਰੇਸ਼ਾਨ ਕਰਦੀ ਹੈ | ਇਸ ਧਾਰਾ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਸਨਮਾਨਜਨਕ ਨਾਗਰਿਕਾਂ ਵਾਂਗ ਪੇਸ਼ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੰਡਲ ਕਮਿਸ਼ਨ ਦੇ ਆਧਾਰ 'ਤੇ ਸਵਰਨਕਾਰ ਭਾਈਚਾਰੇ ਦੇ ਬੱਚਿਆਂ ਨੂੰ ਮੈਡੀਕਲ, ਇੰਜੀਨੀਅਰਿੰਗ ਆਦਿ ਦੀ ਪੜ੍ਹਾਈ 'ਚ 27 ਫ਼ੀਸਦੀ ਕੋਟਾ ਦਿੱਤਾ ਜਾਵੇ | ਸਵਰਨਕਾਰ ਵੈੱਲਫੇਅਰ ਬੋਰਡ ਨੂੰ ਮੁੜ ਸੁਰਜੀਤ ਕੀਤਾ ਜਾਵੇ ਅਤੇ ਉਸ ਦਾ ਚੇਅਰਮੈਨ ਸਵਰਨਕਾਰ ਭਾਈਚਾਰੇ 'ਚੋਂ ਨਿਯੁਕਤ ਕੀਤਾ ਜਾਵੇ | ਇਸ ਦੇ ਇਲਾਵਾ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਜ਼ਮੀਨ 'ਤੇ ਸਵਰਨਕਾਰ ਭਵਨ ਬਣਾਇਆ ਜਾਵੇ ਅਤੇ ਛੋਟੇ ਦੁਕਾਨਦਾਰਾਂ ਅਤੇ ਕਾਰੀਗਰਾਂ ਲਈ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇ | ਇਸ ਦੌਰਾਨ ਉਨ੍ਹਾਂ ਨੇ ਬੈਠਕ 'ਚ ਕੈਬਨਿਟ ਮੰਤਰੀ ਡਾ: ਨਿੱਝਰ ਦੀ ਹਾਜ਼ਰੀ 'ਚ ਸੂਬੇ ਦੀ ਵਿਗੜਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਮਾਹੌਲ 'ਚ ਗਹਿਣਿਆਂ ਦੀਆਂ ਦੁਕਾਨਾਂ ਅਤੇ ਇਸ ਨਾਲ ਸਬੰਧਿਤ ਲੋਕਾਂ ਦੀ ਲੁੱਟ-ਖਸੁੱਟ ਅਤੇ ਜਾਨ-ਮਾਲ ਨੂੰ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਬਾਜ਼ਾਰਾਂ 'ਚ ਸੀ. ਸੀ. ਟੀ. ਵੀ. ਕੈਮਰੇ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਇਸ ਮੌਕੇ ਪ੍ਰਗਟ ਸਿੰਘ ਧੁੰਨਾ, ਲਖਬੀਰ ਸਿੰਘ ਲੱਖਾ, ਰਮੇਸ਼ ਵਰਮਾ, ਮੋਹਨ ਸਿੰਘ ਰਾਜਪੂਤ, ਸਰਬਜੀਤ ਸਿੰਘ ਰਾਜਾ, ਸੰਦੀਪ ਸਿੰਘ, ਨਰੇਸ਼ ਜੰਗੀ, ਭੁਪਿੰਦਰ ਸਿੰਘ, ਵਰਿੰਦਰ ਧੁੰਨਾ, ਜਸਪਾਲ ਸਿੰਘ ਜੱਸਾ, ਐਸ. ਐਸ. ਚੌਹਾਨ, ਰਾਜੀਵ ਸ਼ੂਰ, ਸੰਜੀਵ ਸ਼ੂਰ, ਨਰੇਸ਼ ਕੁਮਾਰ ਜੰਗੀ, ਜੱਜ ਸਿੰਘ, ਇੰਦਰਪਾਲ ਆਰੀਆ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਕੰਪਨੀ ਬਾਗ਼ ਵਿਖੇ ਇਕੱਠੇ ਹੋਏ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹੈਰੋਇਨ ਤੇ 250 ਸਰਿੰਜਾਂ ਸਮੇਤ 2 ਗਿ੍ਫ਼ਤਾਰ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ 70 ਗ੍ਰਾਮ ਹੈਰੋਇਨ ਅਤੇ 250 ਸਰਿੰਜਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁੱਖੀ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਬੇਮੌਸਮੀ ਬਾਰਿਸ਼ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨਾਂ ਤੋਂ ਜ਼ਿਲ੍ਹੇ 'ਚ ਹੋ ਰਹੀ ਮੌਸਮਮੀ ਬਾਰਿਸ਼ ਅਤੇ ਤੇਜ ਹਵਾਵਾਂ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ: ਜਤਿੰਦਰ ਸਿੰਘ ਗਿੱਲ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 'ਅਜੀਤ' ਨਾਲ ਵਿਤਕਰਾ ਕਰਨ ਦੀ ਹਸਨਪੁਰ ਪੰਚਾਇਤ ਵਲੋਂ ਨਿਖੇਧੀ

ਰਈਆ, 26 ਮਾਰਚ (ਸ਼ਰਨਬੀਰ ਸਿੰਘ ਕੰਗ)-ਅੱਜ ਪਿੰਡ ਹਸਨਪੁਰ ਪੰਚਾਇਤ ਦੀ ਇਕ ਜਰੂਰੀ ਮੰਟਿੰਗ ਪਿੰਡ ਦੇ ਸਰਪੰਚ ਅੰਗਰੇਜ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਅੰਗਰੇਜ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ ਨੰਬਰਦਾਰ, ਝਿਲਮਲ ਸਿੰਘ, ਸੁਰਜੀਤ ਸਿੰਘ ਇਹ ਤਿੰਨੇ ਮੈਂਬਰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 112 ਸਾਲ ਪੁਰਾਣੇ ਇਕਲੌਤੇ ਬਚੇ ਘਰਾਟਾਂ ਦਾ ਵਜੂਦ ਖ਼ਤਰੇ 'ਚ

ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਅੰਗਰੇਜ਼ੀ ਸ਼ਾਸਨ ਵੇਲੇ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਰਾਣੇਵਾਲੀ 'ਚ ਨਹਿਰ 'ਤੇ ਲਗਾਈਆਂ ਗਈਆਂ ਪਾਣੀ ਨਾਲ ਚੱਲਣ ਵਾਲੀਆਂ ਆਟਾ ਚੱਕੀਆਂ (ਪਨ-ਚੱਕੀਆਂ) ਭਾਵ ਘਰਾਟਾਂ ਦਾ ਵਜੂਦ ਖ਼ਤਰੇ 'ਚ ਹੈ | ਪਿੰਡ ਰਾਣੇਵਾਲੀ ਦੇ ਲਾਗਿਓਾ ...

ਪੂਰੀ ਖ਼ਬਰ »

ਮੰਤਰੀ ਡਾ. ਨਿੱਜਰ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਕਿਸਾਨਾਂ ਦੀ ਮੀਂਹ ਨਾਲ ਖ਼ਰਾਬ ਹੋਈ ਫ਼ਸਲ ਦਾ ਲਿਆ ਜਾਇਜ਼ਾ

ਸੁਲਤਾਨਵਿੰਡ, 26 ਮਾਰਚ (ਗੁਰਨਾਮ ਸਿੰਘ ਬੁੱਟਰ)-ਪਿਛਲੇ ਕੁਝ ਦਿਨਾ ਤੋਂ ਹੋਈ ਬਾਰਿਸ਼ ਨਾਲ ਜਿੱਥੇ ਪੰਜਾਬ ਵਿਚ ਸਿੱਟੇ 'ਤੇ ਆਈਆਂ ਕਣਕਾਂ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਉੱਥੇ ਹੀ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਪਿੰਡ ...

ਪੂਰੀ ਖ਼ਬਰ »

ਰਾਏਪੁਰ ਕਲਾਂ ਵਿਖੇ ਅਣਪਛਾਤਿਆਂ ਵਲੋਂ ਚਲਾਈ ਗੋਲੀ 'ਚ ਵਿਅਕਤੀ ਵਾਲ-ਵਾਲ ਬਚਿਆ

ਨਵਾਂ ਪਿੰਡ, 26 ਮਾਰਚ (ਜਸਪਾਲ ਸਿੰਘ)-ਪੁਲਿਸ ਥਾਣਾ ਜੰਡਿਆਲਾ ਗੁਰੂ ਦੀ ਹਦੂਦ 'ਚ ਪਿੰਡ ਰਾਏਪੁਰ ਕਲਾਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ 'ਤੇ ਗੋਲੀ ਚਲਾਏ ਜਾਣ ਦੀ ਖ਼ਬਰ ਹੈ | ਇਸ ਬਾਰੇ ਸੰਬੰਧਤ ਪ੍ਰਭਾਵਿਤ ਵਿਅਕਤੀ ਸੁਖਦੇਵ ਸਿੰਘ ਉਰਫ ਘੁੱਦੂ ਪੁੱਤਰ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਧਰਨਾ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਕੰਪਨੀ ਬਾਗ਼ ਵਿਖੇ ਇਕੱਠੇ ਹੋਏ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਘਰ 'ਚੋਂ ਅਮਰੀਕੀ ਡਾਲਰ ਤੇ ਗਹਿਣੇ ਚੋਰੀ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਘਰ ਵਿਚ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪ੍ਰਭਾਵਿਤ ਬਲਦੇਵ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀ ਘਰ ਵਿਚੋਂ 1600 ਅਮਰੀਕੀ ਡਾਲਰ, 13 ...

ਪੂਰੀ ਖ਼ਬਰ »

ਐਕਟਿਵਾ ਚੋਰੀ ਹੋਣ ਦਾ ਮਾਮਲਾ ਦਰਜ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਘਰ ਦੇ ਬਾਹਰੋਂ ਐਕਟਿਵਾ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਏ-ਡਵੀਜ਼ਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਨੇ ਆਪਣੀ ਚਿੱਟੇ ਰੰਗ ਦੀ ...

ਪੂਰੀ ਖ਼ਬਰ »

ਪਿੰਗਲਵਾੜਾ ਦੀ ਸੰਗਰੂਰ ਸ਼ਾਖਾ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 26 ਮਾਰਚ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ ਗਾਂਧੀ)-ਭਗਤ ਪੂਰਨ ਸਿੰਘ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਤ ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ 23ਵੇਂ ਸਥਾਪਨਾ ਦਿਵਸ ਮੌਕੇ ਹੋਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਡਾ. ਬੀਬੀ ...

ਪੂਰੀ ਖ਼ਬਰ »

'ਆਪ' ਸਰਕਾਰ ਨੌਜਵਾਨਾਂ ਉੱਪਰ ਝੂਠੇ ਕੇਸ ਕਰਵਾਉਣੇ ਬੰਦ ਕਰੇ-ਜਥੇ. ਭਿੱਟੇਵੱਡ

ਰਾਜਾਸਾਂਸੀ, 26 ਮਾਰਚ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਾਲਤ ਨੂੰ ਸੁਧਾਰਨ ਦੀ ਆੜ ਹੇਠ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਉਨ੍ਹਾਂ ਉਪਰ ਸੰਗੀਨ ਧਰਾਵਾਂ ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵੂਮੈਨ ਵਿਖੇ ਥੈਲੇਸੀਮੀਆ ਜਾਗਰੂਕਤਾ ਸੰਬੰਧੀ ਕੈਂਪ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਰੋਟਰੈਕਟ ਕਲੱਬ ਅਤੇ ਸਾਇੰਸ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ਅਤੇ ਐਚ. ਐਲ. ਏ. ਟਾਈਪਿੰਗ ਕੈਂਪ ਲਗਾਇਆ ਗਿਆ |ਕਾਲਜ ਪਿ੍ੰਸੀਪਲ ਡਾ: ਸੁਰਿੰਦਰ ਕÏਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਏ ਇਸ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭਾਸ਼ਨ ਪ੍ਰਤੀਯੋਗਤਾ ਕਰਵਾਈ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਨਹਿਰੂ ਯੁਵਾ ਕੇਂਦਰ ਵਲੋਂ ਸੱਤ ਰੋਜ਼ਾ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਅੱਤਵਾਦ ਬਨਾਮ ਵਿਕਾਸ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ਿਆਂ 'ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੋਅ ਬਣੇ ਗਲੀਆਂ ਤੇ ਦੁਕਾਨਾਂ ਅੱਗੇ ਜ਼ਮੀਨ 'ਤੇ ਰੱਖੇ ਬਿਜਲੀ ਟਰਾਂਸਫਾਰਮਰ

ਪਰਮਜੀਤ ਸਿੰਘ ਬੱਗਾ ਵੇਰਕਾ-ਅੰਮਿ੍੍ਰਤਸਰ ਸ਼ਹਿਰੀ ਇਲਾਕਿਆਂ 'ਚ ਤੰਗ ਗਲੀਆਂ ਅਤੇ ਮੇਨ ਬਾਜ਼ਾਰਾਂ 'ਚ ਦੁਕਾਨਾਂ ਅੱਗੇ ਜ਼ਮੀਨ 'ਤੇ ਰੱਖੇ ਬਿਜਲੀ ਦੇ ਹਾਈ ਵੋਲਟੇਜ਼ ਟਰਾਂਸਫਾਰਮ ਲੋਕਾਂ ਦੀ ਜਾਨ ਦਾ ਖੋਅ ਬਣੇ ਹੋਏ ਹਨ, ਜਿਸ ਨਾਲ ਕਈ ਹਾਦਸੇ ਵਾਪਰਨ ਦੇ ਬਾਵਜ਼ੁਦ ...

ਪੂਰੀ ਖ਼ਬਰ »

ਗੁ: ਸ੍ਰੀ ਨਾਨਕਸਰ ਸਾਹਿਬ ਵੇਰਕਾ ਦੇ ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਪਰਿਵਾਰ ਸਮੇਤ ਭਰੀ ਹਾਜ਼ਰੀ

ਵੇਰਕਾ, 26 ਮਾਰਚ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਸਾਲਾਨਾ ਜੋੜ ਮੇਲਾ ਸ਼ੋ੍ਰਮਣੀ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ...

ਪੂਰੀ ਖ਼ਬਰ »

ਸੇਵਾ-ਮੁਕਤ ਇੰਸਪੈਕਟਰ ਬਲਬੀਰ ਸਿੰਘ ਮੀਰਾਂਕੋਟ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਰਾਜਾਸਾਂਸੀ, 26 ਮਾਰਚ (ਹਰਦੀਪ ਸਿੰਘ ਖੀਵਾ)-ਸ਼ੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮੀਰਾਂਕੋਟ ਦੇ ਸਤਿਕਾਰ ਯੋਗ ਪਿਤਾ ਸ: ਬਲਬੀਰ ਸਿੰਘ ਮੀਰਾਂਕੋਟ (ਸੇਵਾ ਮੁਕਤ ਇੰਸਪੈਕਟਰ ਪੰਜਾਬ ਪੁਲਿਸ ਤੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਵਿਭਾਗ ਨੇ ਕਰਾਟੇ ਮੁਕਾਬਲੇ ਕਰਵਾਏ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਰਾਣੀ ਲਕਸ਼ਮੀ ਬਾਈ ਆਦਮ ਸੁਰੱਖਿਆ ਸਕੀਮ ਤਹਿਤ ਜ਼ਿਲ੍ਹਾ ਕੋਆਰਡੀਨੇਟਰ ਖੇਡਾਂ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਾਟੇ ਮੁਕਾਬਲੇ ਕਰਵਾਏ ਗਏ, ਜਿਸ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ਦੀ ਪ੍ਰਧਾਨ ਐਡ. ਅਨੁਰਾਧਾ ਭਾਰਗਵ

ਅੰਮਿ੍ਤਸਰ, 26 ਮਾਰਚ (ਜੱਸ)-ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ਦੀ ਪ੍ਰਧਾਨ ਐਡਵੋਕੇਟ ਅਨੁਰਾਧਾ ਭਾਰਗਵ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿੱਖ ਕੌਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ...

ਪੂਰੀ ਖ਼ਬਰ »

ਪਿੰਡ ਮਹਿਤਾ ਵਿਖੇ 'ਆਪ' ਆਗੂਆਂ ਤੇ ਵਰਕਰਾਂ ਦੀ ਹੋਈ ਅਹਿਮ ਮੀਟਿੰਗ

ਚੌਂਕ ਮਹਿਤਾ, 26 ਮਾਰਚ (ਜਗਦੀਸ਼ ਸਿੰਘ ਬਮਰਾਹ)-ਪਿੰਡ ਮਹਿਤਾ ਵਿਖੇ ਸੀਨੀਅਰ 'ਆਪ' ਆਗੂ ਕੁਲਵੰਤ ਸਿੰਘ ਰੰਧਾਵਾ ਰਿਟਾ. ਡੀ. ਐੱਸ. ਪੀ. ਦੀ ਅਗਵਾਈ ਹੇਠ ਪਾਰਟੀ ਦੇ ਹੋਰ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਪਾਰਟੀ ਤੇ ਪਿੰਡ ਦੇ ਵਿਕਾਸ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੇ ਦਸਹਿਰੇ ਸਮਾਗਮ 'ਤੇ ਬਾਬਾ ਬਕਾਲਾ ਸਾਹਿਬ ਤੋਂ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

ਬਾਬਾ ਬਕਾਲਾ ਸਾਹਿਬ, 26 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੱੁਖੀ ਸਿੰਘ ਸਾਹਿਬ ਜਥੇਦਾਰ ...

ਪੂਰੀ ਖ਼ਬਰ »

ਨੰਬਰਦਾਰਾਂ ਦੇ ਸਥਾਪਨਾ ਦਿਵਸ ਮੌਕੇ ਪੰਜਾਬ ਨੰਬਰਦਾਰਾ ਯੂਨੀਅਨ ਸਮਰਾ ਗਰੁੱਪ ਦੀ ਹੋਈ ਇਕੱਤਰਤਾ

ਕੱਥੂਨੰਗਲ, 26 ਮਾਰਚ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਨੰਬਰਦਾਰਾ ਯੂਨੀਅਨ ਸਮਰਾ ਗਰੁੱਪ ਪੰਜਾਬ ਰਜਿ 643 ਵਲੋਂ ਇਕ ਅਹਿਮ ਮੀਟਿੰਗ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਤਹਿਸੀਲ ਮਜੀਠਾ ਦੇ ਪ੍ਰਧਾਨ ਰਣਜੀਤ ਸਿੰਘ ਰਾਜਾ ਮੀਆਂ ਪੰਧੇਰ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਨੂੰ ਰੱਦ ਕਰਨਾ ਲੋਕ ਤੰਤਰ ਦੀ ਹੱਤਿਆ-ਹਰਪ੍ਰਤਾਪ ਸਿੰਘ ਅਜਨਾਲਾ

ਗੱਗੋਮਾਹਲ/ਰਮਦਾਸ, 26 ਮਾਰਚ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਨੂੰ ਰੱਦ ਕਰਨਾ ਭਾਜਪਾ ਸਰਕਾਰ ਦਾ ਕਦਮ ਲੋਕ ਤੰਤਤਰ ਦੀ ਹੱਤਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

ਜਠੇਰੇ ਬਰਾਦਰੀ ਨੇ ਸ਼ਰਧਾ ਭਾਵਨਾ ਨਾਲ ਮਨਾਇਆ ਮੇਲਾ

ਅਟਾਰੀ, 26 ਮਾਰਚ (ਗੁਰਦੀਪ ਸਿੰਘ ਅਟਾਰੀ)-ਕਸਬਾ ਅਟਾਰੀ ਦੇ ਪ੍ਰਾਚੀਨ ਮੰਦਰ ਠਾਕੁਰ ਦੁਆਰ ਮਹੰਤਾਂ ਵਿਖੇ ਨੋਅਲਾ ਬ੍ਰਾਹਮਣ ਜਠੇਰਿਆਂ ਬਰਾਦਰੀ ਵਲੋਂ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬ੍ਰਾਹਮਣ ਸੰਦੀਪ ਕੁਮਾਰ ਸੋਨੂੰ ਅਤੇ ਲਾਲੀ ਮੁਲਖੇ ਸ਼ਾਹ ਨੇ ...

ਪੂਰੀ ਖ਼ਬਰ »

ਸੂਫੀ ਗਾਇਕ ਰੱਬੀ ਸ਼ੇਰਗਿੱਲ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਸਮਾਪਤ ਹੋਇਆ ਸਲੀਪਵੈੱਲ ਪ੍ਰੈਜ਼ੇਂਟਸ ਦਿ ਸੇਕਰਡ ਅੰਮਿ੍ਤਸਰ ਫੈਸਟੀਵਲ

ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਸਥਾਨਕ ਕਿਲ੍ਹਾ ਗੋਬਿੰਦਗੜ ਵਿਖੇ ਭਾਰਤੀ ਪਰਫਾਰਮਿੰਗ ਆਰਟਸ ਅਤੇ ਐਂਟਰਟੇਨਮੈਂਟ ਕੰਪਨੀ ਟੀਮ ਵਰਕ ਆਰਟਸ ਦੁਆਰਾ ਕਰਵਾਏ ਗਏ ਸਲੀਪਵੈਲ ਪ੍ਰੈਜ਼ੇਂਟਸ ਦਿ ਸੇਕਰਡ ਅੰਮਿ੍ਤਸਰ ਫੈਸਟੀਵਲ ਦਾ ਪਹਿਲਾ ਐਡੀਸ਼ਨ ਅੱਜ ਸੂਫੀ ਅਤੇ ਲੋਕ ...

ਪੂਰੀ ਖ਼ਬਰ »

ਨਿਧੀ ਆਪਕੇ ਨਿਕਟ ਤਹਿਤ ਈ. ਪੀ. ਐਫ. ਓ. ਵਲੋਂ ਪ੍ਰੋਗਰਾਮ ਅੱਜ

ਅੰਮਿ੍ਤਸਰ, 26 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਨਿਧੀ ਆਪਕੇ ਨਿਕਟ 2.0 ਪ੍ਰੋਗਰਾਮ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਸ਼ੁਰੂ ਕੀਤੀ ਗਈ ਇੱਕ ਨਵੀਂ ਪਹਿਲ ਹੈ¢ ਇਸੇ ਲਾਡੀ ਤਹਿਤ ਇਹ ਪ੍ਰੋਗਰਾਮ 27 ਮਾਰਚ ਨੂੰ ਮੈਸਰਜ਼ ਐਸਮਾ ਵੂਲਨ ਮਿੱਲ, ਜੀ.ਟੀ. ਰੋਡ, ਅੰਮਿ੍ਤਸਰ, ...

ਪੂਰੀ ਖ਼ਬਰ »

ਅੰਡਰ-15 ਅਤੇ ਅੰਡਰ-19 ਲੜਕੀਆਂ ਦੇ ਟਰਾਇਲ 29 ਨੂੰ

ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ (ਏ.ਜੀ.ਏ.) ਦੇ ਆਨਰੇਰੀ ਸਕੱਤਰ ਸਿਮਰਨਦੀਪ ਸਿੰਘ ਆਈ. ਏ. ਐਸ. ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਡਰ-15 ਅਤੇ ਅੰਡਰ-19 ਲੜਕੀਆਂ ਦੇ ਟਰਾਇਲ 29 ਮਾਰਚ 2023 ਨੂੰ ਸਥਾਨਕ ਗਾਂਧੀ ਗਰਾਉਂਡ ਕ੍ਰਿਕਟ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਯਤਨਾਂ ਸਦਕਾ ਅਜਨਾਲਾ ਦੇ ਦੋ ਦਰਜਨ ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ-ਭੁਪਿੰਦਰ ਸਿੰਘ ਭੁੱਲਰ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਅੱਜ ਅਜਨਾਲਾ ਤੋਂ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਦਾ ਲੜ ਫੜਿਆ ਹੈ | ਇਹ ਪ੍ਰਗਟਾਵਾ ਦਿੱਲੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਵੱਖ-ਵੱਖ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰਦੁਆਰਾ ਸ਼ਹੀਦਗੰਜ ਸਾਹਿਬ ਚਾਟੀਵਿੰਡ ਚੌਕ ਵਿਖੇ ਲਗਭਗ 60 ਕਰੋੜ ਰੁਪਏ ਦੀ ਲਾਗਤ ਵਾਲੇ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਜਲਿ੍ਹਆਂਵਾਲਾ ਬਾਗ਼ ਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ

ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਅੰਮਿ੍ਤਸਰ 'ਚ ਆਪਣੇ ਨਿੱਜੀ ਦੌਰੇ ਦੌਰਾਨ ਜਲਿ੍ਹਆਂਵਾਲਾ ਬਾਗ਼ ਵਿਖੇ ਨਤਮਸਤਕ ਹੋਣ ਲਈ ਪਹੁੰਚੇ | ਇਸ ਮੌਕੇ ਸਮਾਰਕ ਦੇ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ...

ਪੂਰੀ ਖ਼ਬਰ »

ਤਰਨ ਤਾਰਨ ਰੋਡ ਵਿਖੇ ਸਜਾਇਆ ਗੁਰਮਤਿ ਸਮਾਗਮ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਸਥਾਨਕ ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਗਰੀਨ ਐਵੀਨਿਊ, ਸ੍ਰੀ ਗੁਰੂ ਤੇਗ ਬਹਾਦਰ ਕੀਰਤਨ ਸਭਾ ਗੁਰਦੁਆਰਾ ਸ੍ਰੀ ਥੱੜਾ ਸਾਹਿਬ ਅਤੇ ਭਾਈ ਸਾਹਿਬ ਤਲਵਾੜਾ ਕੀਰਤਨ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ 'ਚ ਸਿੱਖਿਆ, ਸਹਾਇਕ ਗਤੀਵਿਧੀਆਂ ਅਤੇ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸ਼ਖ਼ਸੀਅਤ ਦੇ ਵਿਕਾਸ ਵਿਸ਼ੇ 'ਤੇ ਕਰਵਾਇਆ ਭਾਸ਼ਨ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਸ਼ਖ਼ਸੀਅਤ ਦੇ ਵਿਕਾਸ ਵਿਸ਼ੇ 'ਤੇ ਐਕਸਟੈਨਸ਼ਨ ਵਰਕਸ਼ਾਪ ਲਗਾਈ ਗਈ¢ ਕਾਲਜ ਪਿ੍ੰਸੀਪਲ ਡਾ: ਹਰਪ੍ਰੀਤ ਕÏਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਏ ਇਸ ਵਰਕਸ਼ਾਪ 'ਚ ਅਮਨਦੀਪ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਨੇ ਮੁਆਵਜ਼ੇ ਸੰਬੰਧੀ ਡੀ. ਸੀ. ਦਫ਼ਤਰ ਵਿਖੇ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਗੜੇਮਾਰੀ ਤੇ ਬੇਮੌਸਮੀ ਬਰਸਾਤ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX