ਤਰਨ ਤਾਰਨ, 26 ਮਾਰਚ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਨੇ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਵਲੀਪੁਰ 'ਚ ਇਕੱਠ ਕਰਕੇ ਇਕਾਈ ਦਾ ਗਠਨ ਕੀਤਾ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ, ਸੁਖਚੈਨ ਸਿੰਘ ਸਰਹਾਲੀ ਖੁਰਦ ਤੇ ਨਛੱਤਰ ਸਿੰਘ ਮੁਗਲਚੱਕ ਜ਼ਿਲ੍ਹਾ ਕਨਵੀਨਰ ਨੇ ਹਾਜ਼ਰ ਕਿਸਾਨਾਂ ਨਾਲ ਜਥੇਬੰਦਕ ਢਾਂਚੇ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕੀਤੀ ਗਈ | ਕਿਸਾਨ ਆਗੂਆਂ ਨੇ ਕਿਸਾਨ ਭਰਾਵਾਂ ਨਾਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤੇ ਸੂਬਾਈ ਇਜਲਾਸ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕੀਤੀ | ਇਸ ਸਮੇਂ ਆਪਣੀ ਗੱਲ ਰੱਖਦਿਆਂ ਹੋਇਆਂ ਖਜਾਨ ਸਿੰਘ ਤੇ ਸੁਖਚੈਨ ਸਿੰਘ ਨੇ ਕਿਸਾਨਾਂ ਨੂੰ ਨਿੱਤ-ਦਿਨ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ | ਨਛੱਤਰ ਸਿੰਘ ਮੁਗਲਚੱਕ ਨੇ ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਪਾਣੀ, ਪਰਾਲੀ ਤੇ ਬਦਲਵੇਂ ਹੰਢਣਸਾਰ ਖੇਤੀ ਮਾਡਲ ਬਾਰੇ ਲਏ ਜਾ ਰਹੇ ਸਟੈਂਡ ਦੀ ਸ਼ਲਾਘਾ ਕੀਤੀ | ਮੀਟਿੰਗ 'ਚ ਹਰਵਿੰਦਰ ਸਿੰਘ ਪ੍ਰਧਾਨ, ਪਰਮੀਤ ਸਿੰਘ ਮੀਤ ਪ੍ਰਧਾਨ ਪੰਜਾਬ ਸਿੰਘ ਮੀਤ ਪ੍ਰਧਾਨ ਕਰਨਜੀਤ ਸਿੰਘ ਸਕੱਤਰ, ਦਿਲਬਾਗ ਸਿੰਘ ਜਥੇਬੰਦਕ ਸਕੱਤਰ ਗੁਰਜੰਟ ਸਿੰਘ ਵਿੱਤ ਸਕੱਤਰ ਅਤੇ ਵਰਿੰਦਰ ਸਿੰਘ ਦੀ ਪ੍ਰੈੱਸ ਸਕੱਤਰ ਵਜੋਂ ਚੋਣ ਕੀਤੀ ਗਈ | ਅਰਜਨ ਪ੍ਰੀਤ ਸਿੰਘ, ਸੁਖਬੀਰ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ, ਸਾਹਬ ਸਿੰਘ ਸਾਰੇ ਕਮੇਟੀ ਮੈਂਬਰ ਚੁਣੇ ਗਏ | ਚੋਣ ਮੀਟਿੰਗ ਵਿਚ ਖਜਾਨ ਸਿੰਘ ਮੁਗਲਚੱਕ, ਪੁਸ਼ਪਿੰਦਰ ਸਿੰਘ, ਸੁਖਚੈਨ ਸਿੰਘ ਸਰਹਾਲੀ ਖੁਰਦ ਅਤੇ ਕੰਵਰਦੀਪ ਸਿੰਘ ਚੱਕ ਮਹਿਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਦੀ ਮੀਟਿੰਗ 28 ਮਾਰਚ ਨੂੰ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਟਿਆਲਾ ਵਿਖੇ ਹੋਵੇਗੀ | ਮੀਟਿੰਗ 'ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ...
ਖਾਲੜਾ, 26 ਮਾਰਚ (ਜੱਜਪਾਲ ਸਿੰਘ ਜੱਜ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਅੰਮਿ੍ਤਪਾਲ ਸਿੰਘ ਬਾਠ ਦੀ ਅਗਵਾਈ ਹੇਠ ਗੁਰਜੰਟ ਸਿੰਘ ਦੇ ਗ੍ਰਹਿ ਪਿੰਡ ਖਾਲੜਾ ਵਿਖੇ ਹੋਈ | ਜਿਸ 'ਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ...
ਮੀਆਂਵਿੰਡ, 26 ਮਾਰਚ (ਸੰਧੂ)-ਪੰਜਾਬ ਸਰਕਾਰ ਬਿਨ੍ਹਾਂ ਵਜ੍ਹਾ ਤੋਂ ਨੌਜਵਾਨ ਲੜਕਿਆਂ ਨੂੰ ਕੁੱਝ ਦਿਨ ਤੋਂ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਹਾਲਾਤ ਖਰਾਬ ਹੋ ਰਹੇ ਹਨ | ਬੱਚਿਆਂ ਦੇ ਮਾਂ-ਪਿਓ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ, ਪਰ ਮੁੱਖ ਮੰਤਰੀ ਆਪਣੀ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)¸ਕੁੱਲ ਹਿੰਦ ਕਿਸਾਨ ਸਭਾ ਦੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ ਤੇ ਕੁਲਬੀਰ ਸਿੰਘ ਕਸੇਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ 'ਚ ਹੋ ਰਹੀ ਭਾਰੀ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੀ ਕੌਮੀ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਦੇ ਘਰ 'ਚ ਇਲਾਕੇ ਦੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀਬੀ ਸਰਬਜੀਤ ਕੌਰ ਬਾਠ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗ਼ਰੀਬ ...
ਪੱਟੀ, 26 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨਿਯਮ ਵਰਲਡ ਸਕੂਲ ਕੈਰੋਂ ਪੱਟੀ ਵਿਖੇ ਸਾਲਾਨਾ ਦਿਵਸ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਅਮਨਪ੍ਰੀਤ ਸਿੰਘ ਐੱਸ.ਡੀ.ਐੱਮ. ਪੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਅੰਦਰ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਹਾੜੀ ਦੀ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਪੰਜਾਬ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਪੱਟੀ ਵਿਖੇ ਇਕ ਜਿਊਲਰ ਦੀ ਦੁਕਾਨ 'ਤੇ ਬੈਠੇ ਇਕ ਵਿਅਕਤੀ ਉਪਰ 3 ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧ ਵਿਚ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ...
ਹਰੀਕੇ ਪੱਤਣ, 26 ਮਾਰਚ (ਸੰਜੀਵ ਕੁੰਦਰਾ)-ਜਮਹੂਰੀ ਕਿਸਾਨ ਸਭਾ ਤਹਿਸੀਲ ਪੱਟੀ ਦੇ ਮੀਤ ਪ੍ਰਧਾਨ ਕਾਮਰੇਡ ਬਾਜ ਸਿੰਘ ਗੰਡੀਵਿੰਡ ਨੇ ਕਿਹਾ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨੇ ਫ਼ਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ | ਕਿਸਾਨਾਂ ਦੀ ਪੱਕੀ ਕਣਕ ਤੇ ਸਰੋਂ ਖਰਾਬ ਹੋਣ ...
ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਝਬਾਲ, 26 ਮਾਰਚ (ਸੁਖਦੇਵ ਸਿੰਘ)-ਸੂਬੇ 'ਚ ਅਮਨ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਥਾਂ ਪੰਜਾਬ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਤਹਿਤ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਗੈਰ ...
ਖਡੂਰ ਸਾਹਿਬ, 26 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਜਮਾਤਾਂ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਧਿਆਪਕਾਂ ਤੇ ...
ਝਬਾਲ, 26 ਮਾਰਚ (ਸੁਖਦੇਵ ਸਿੰਘ)-ਪਿਛਲੇ ਦਿਨੀਂ ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ਼ ਕਰਨ ਵਾਲੇ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੂੰ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਗੁਰਬਖਸ਼ ...
ਹਰੀਕੇ ਪੱਤਣ, 26 ਮਾਰਚ (ਸੰਜੀਵ ਕੁੰਦਰਾ)-ਜਮਹੂਰੀ ਕਿਸਾਨ ਸਭਾ ਤਹਿਸੀਲ ਪੱਟੀ ਦੇ ਮੀਤ ਪ੍ਰਧਾਨ ਕਾਮਰੇਡ ਬਾਜ ਸਿੰਘ ਗੰਡੀਵਿੰਡ ਨੇ ਕਿਹਾ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨੇ ਫ਼ਸਲਾਂ ਦਾ ਬਹੁਤ ਨੁਕਸਾਨ ਕੀਤਾ ਹੈ | ਕਿਸਾਨਾਂ ਦੀ ਪੱਕੀ ਕਣਕ ਤੇ ਸਰੋਂ ਖਰਾਬ ਹੋਣ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਪਿੰਡ ਚੌਧਰੀਵਾਲਾ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਸਥਾ ਵੈੱਲਫੇਅਰ ਸੁਸਾਇਟੀ ਵਲੋਂ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਬੁਲਾਈ ਗਈ | ਜਿਸ 'ਚ ਵੱਖ-ਵੱਖ ਕਾਰਜਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਸੁਸਾਇਟੀ ਵਲੋਂ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)¸ਸੀ.ਪੀ.ਆਈ. ਤਰਨ ਤਾਰਨ ਜ਼ਿਲ੍ਹੇ ਦੀ ਕਾਰਜਕਾਰਨੀ ਤੇ ਕੌਂਸਲ ਦੀ ਮੀਟਿੰਗ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਤਰਨ ਤਾਰਨ ਵਿਖੇ ਰਜਿੰਦਰਪਾਲ ਕੌਰ ਤੇ ਤਾਰਾ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫ਼ੈਸਲੇ ਜਾਰੀ ...
ਤਰਨ ਤਾਰਨ, 26 ਮਾਰਚ (ਪਰਮਜੀਤ ਜੋਸ਼ੀ)-ਜਮਹੂਰੀ ਕਿਸਾਨ ਸਭਾ ਦੀ ਹੰਗਾਮੀ ਮੀਟਿੰਗ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਗੰਭੀਰਤਾ ਨਾਲ ਮਹਿਸੂਸ ਕੀਤਾ ਗਿਆ ਕਿ ਬੇਮੌਸਮੀ ਬਾਰਸ਼, ਹਨੇਰ, ਝੱਖੜ ਆਉਣ ਨਾਲ ਕਣਕਾਂ, ਸਰੋਂ, ...
ਭਿੱਖੀਵਿੰਡ, 26 ਮਾਰਚ (ਬੌਬੀ)-ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪਹਿਲਾਂ ਹੀ ਕਰਜੇ ਥੱਲੇ ਦੱਬੀ ਕਿਸਾਨੀ ਦੀ ਪੱਕਣ 'ਤੇ ਆਈ ਕਣਕ ਦੀ ਫ਼ਸਲ ਦਾ ਅਣਕਿਆਸੇ ਹੋਣ ਵਾਲੇ ਨੁਕਸਾਨ ਨੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ | ਆਗੂਆਂ ਨੇ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਸ਼ਹੀਦੀ ਨੂੰ 92 ਸਾਲ ਹੋ ਚੁੱਕੇ ਹਨ, ਪਰ ਉਨ੍ਹਾਂ ਵਲੋਂ ਦੇਸ਼ ਵਾਸੀਆਂ ਲਈ ਦੇਖੇ ਸੁਪਨਿਆਂ ਦਾ ਭਾਰਤ ਅੱਜ ਤੱਕ ਨਹੀਂ ਬਣ ਪਾਇਆ ਤੇ ਅੱਜ ...
ਖਾਲੜਾ, 26 ਮਾਰਚ (ਜੱਜਪਾਲ ਸਿੰਘ ਜੱਜ)- ਮਾਣਯੋਗ ਅਦਾਲਤ ਪੱਟੀ ਦੇ ਹੁਕਮਾਂ 'ਤੇ ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਰਾਜੋਕੇ ਵਿਖੇ ਕਰੀਬ ਸਵਾ 2 ਸਾਲ ਪਹਿਲਾਂ ਖੇਤੀ ਸਟੋਰ 'ਚੋਂ ਜਬਰੀ ਦਵਾਈਆਂ, ਨਕਦੀ ਤੇ ਹੋਰ ਸਾਮਾਨ ਚੁੱਕ ਕੇ ਲੈ ਜਾਣ ਤੇ ਸੱਤ ਅਣਪਛਾਤਿਆਂ ਸਮੇਤ 13 ...
ਤਰਨ ਤਾਰਨ, 26 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ 3 ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ 'ਚ ਇਕ ਲੜਕੀ ...
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ 'ਚ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੂੰ ਸਜ਼ਾ ਮਿਲਣ ਤੋਂ ਬਾਅਦ ਲੋਕ ਸਭਾ ਸਕੱਤਰੇਤ ਵਲੋਂ ਉਨ੍ਹਾਂ ਦੀ ਸਾਂਸਦ ਵਜੋਂ ਮੈਂਬਰਸ਼ਿਪ ਰੱਦ ਕਰਨ ਤੋਂ ਭੜਕੇ ਕਾਂਗਰਸ ਪਾਰਟੀ ਦੇ ਆਗੂਆਂ ਨੇ ...
ਭਿੱਖੀਵਿੰਡ, 26 ਮਾਰਚ (ਸੁਰਜੀਤ ਕੁਮਾਰ ਬੌਬੀ)-ਜ਼ਿਲ੍ਹਾ ਤਰਨ ਤਾਰਨ ਦੇ ਮੰਡਲ ਭਿੱਖੀਵਿੰਡ ਵਿਖੇ ਭਾਜਪਾ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਭਿੱਖੀਵਿੰਡ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਪੰਜਾਬ ਦੇ ਜਨਰਲ ...
ਚੋਹਲਾ ਸਾਹਿਬ, 26 ਮਾਰਚ (ਬਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਚੋਹਲਾ ਖੁਰਦ ਵਿਖੇ ਇਕ ਗਰੀਬ ਪਰਿਵਾਰ ਦੇ ਕਮਰੇ ਨੂੰ ਅੱਗ ਲੱਗਣ ਕਾਰਨ ਘਰੇਲੂ ਵਰਤੋਂ ਵਾਲਾ ਸਾਮਾਨ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ...
ਭਿੱਖੀਵਿੰਡ, 26 ਮਾਰਚ (ਬੌਬੀ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜ਼ੋਨ ਭਿੱਖੀਵਿੰਡ ਦੀ ਕੋਰ ਕਮੇਟੀ ਦੀ ਮੀਟਿੰਗ ਜ਼ੋਨ ਪ੍ਰਧਾਨ ਦਿਲਬਾਗ ਸਿੰਘ ਪਹੂਵਿੰਡ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ...
ਖੇਮਕਰਨ, 26 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਸਰਹੱਦੀ ਕਸਬਾ ਖੇਮਕਰਨ ਵਿਖੇ ਡੀਪੂ ਹੋਲਡਰਾਂ ਦੀ ਵੱਡੀ ਇਕੱਤਰਤਾ ਹੋਈ, ਜਿਸ 'ਚ ਵੰਡ ਕੇਂਦਰ ਖੇਮਕਰਨ, ਅਮਰਕੋਟ ਦੇ ਸਮੂਹ ਡੀਪੂ ਹੋਲਡਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਉਚੇਚੇ ਤੌਰ 'ਤੇ ਐੱਨ.ਐੱਫ.ਐੱਸ. ਐਕਟ 355 (ਨੈਸ਼ਨਲ ਫੂਡ ...
ਝਬਾਲ/ਸਰਾਏ ਅਮਾਨਤ ਖਾਂ, 26 ਮਾਰਚ (ਸੁਖਦੇਵ ਸਿੰਘ)-ਐਸ ਐਸ ਪੀ ਗੁਰਮੀਤ ਸਿੰਘ ਚÏਹਾਨ ਤੇ ਡੀ ਐਸ ਪੀ ਜਸਪਾਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ...
ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਰੋਟਰੈਕਟ ਕਲੱਬ ਅਤੇ ਸਾਇੰਸ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ਅਤੇ ਐਚ. ਐਲ. ਏ. ਟਾਈਪਿੰਗ ਕੈਂਪ ਲਗਾਇਆ ਗਿਆ |ਕਾਲਜ ਪਿ੍ੰਸੀਪਲ ਡਾ: ਸੁਰਿੰਦਰ ਕÏਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਲਗਾਏ ਇਸ ...
ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਰਾਣੀ ਲਕਸ਼ਮੀ ਬਾਈ ਆਦਮ ਸੁਰੱਖਿਆ ਸਕੀਮ ਤਹਿਤ ਜ਼ਿਲ੍ਹਾ ਕੋਆਰਡੀਨੇਟਰ ਖੇਡਾਂ ਆਸ਼ੂ ਵਿਸ਼ਾਲ ਦੀ ਅਗਵਾਈ ਹੇਠ ਕਰਾਟੇ ਮੁਕਾਬਲੇ ਕਰਵਾਏ ਗਏ, ਜਿਸ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ ...
ਵੇਰਕਾ, 26 ਮਾਰਚ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਨਾਨਕਸਰ ਸਾਹਿਬ ਵੇਰਕਾ ਸਾਲਾਨਾ ਜੋੜ ਮੇਲਾ ਸ਼ੋ੍ਰਮਣੀ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ...
ਅੰਮਿ੍ਤਸਰ, 26 ਮਾਰਚ (ਜੱਸ)-ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ਦੀ ਪ੍ਰਧਾਨ ਐਡਵੋਕੇਟ ਅਨੁਰਾਧਾ ਭਾਰਗਵ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿੱਖ ਕੌਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ...
ਸੰਗਰੂਰ, 26 ਮਾਰਚ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ ਗਾਂਧੀ)-ਭਗਤ ਪੂਰਨ ਸਿੰਘ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਤ ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ 23ਵੇਂ ਸਥਾਪਨਾ ਦਿਵਸ ਮੌਕੇ ਹੋਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਡਾ. ਬੀਬੀ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਨਹਿਰੂ ਯੁਵਾ ਕੇਂਦਰ ਵਲੋਂ ਸੱਤ ਰੋਜ਼ਾ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਅੱਤਵਾਦ ਬਨਾਮ ਵਿਕਾਸ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿਸ਼ਿਆਂ 'ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ, ਜਿਸ 'ਚ ਵੱਖ-ਵੱਖ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਗੇਮਜ਼ ਐਸੋਸੀਏਸ਼ਨ (ਏ.ਜੀ.ਏ.) ਦੇ ਆਨਰੇਰੀ ਸਕੱਤਰ ਸਿਮਰਨਦੀਪ ਸਿੰਘ ਆਈ. ਏ. ਐਸ. ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੰਡਰ-15 ਅਤੇ ਅੰਡਰ-19 ਲੜਕੀਆਂ ਦੇ ਟਰਾਇਲ 29 ਮਾਰਚ 2023 ਨੂੰ ਸਥਾਨਕ ਗਾਂਧੀ ਗਰਾਉਂਡ ਕ੍ਰਿਕਟ ...
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ-ਚੁਗਾਵਾਂ ਰੋਡ 'ਤੇ ਸਥਿਤ ਪਿੰਡ ਉਮਰਪੁਰਾ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅੰਮਿ੍ਤਸਰ ਦੇ ਰਹਿਣ ਵਾਲੇ ਐਕਟਿਵਾ ਸਵਾਰ 2 ਵਿਅਕਤੀ ਜ਼ਖ਼ਮੀਂ ਹੋ ਗਏ | ਮੌਕੇ ਤੋੋਂ ਇਕੱਤਰ ਕੀਤੀ ਜਾਣਕਾਰੀ ਅਜਨਾਲਾ ਸ਼ਹਿਰ ਨੇੜਲੇ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਘਰ ਦੇ ਬਾਹਰੋਂ ਐਕਟਿਵਾ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਏ-ਡਵੀਜ਼ਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਨੇ ਆਪਣੀ ਚਿੱਟੇ ਰੰਗ ਦੀ ...
ਰਈਆ, 26 ਮਾਰਚ (ਸ਼ਰਨਬੀਰ ਸਿੰਘ ਕੰਗ)-ਅੱਜ ਪਿੰਡ ਹਸਨਪੁਰ ਪੰਚਾਇਤ ਦੀ ਇਕ ਜਰੂਰੀ ਮੰਟਿੰਗ ਪਿੰਡ ਦੇ ਸਰਪੰਚ ਅੰਗਰੇਜ ਸਿੰਘ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਅੰਗਰੇਜ ਸਿੰਘ ਤੋਂ ਇਲਾਵਾ ਗੁਰਦੀਪ ਸਿੰਘ ਨੰਬਰਦਾਰ, ਝਿਲਮਲ ਸਿੰਘ, ਸੁਰਜੀਤ ਸਿੰਘ ਇਹ ਤਿੰਨੇ ਮੈਂਬਰ ...
ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਅੰਗਰੇਜ਼ੀ ਸ਼ਾਸਨ ਵੇਲੇ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਰਾਣੇਵਾਲੀ 'ਚ ਨਹਿਰ 'ਤੇ ਲਗਾਈਆਂ ਗਈਆਂ ਪਾਣੀ ਨਾਲ ਚੱਲਣ ਵਾਲੀਆਂ ਆਟਾ ਚੱਕੀਆਂ (ਪਨ-ਚੱਕੀਆਂ) ਭਾਵ ਘਰਾਟਾਂ ਦਾ ਵਜੂਦ ਖ਼ਤਰੇ 'ਚ ਹੈ | ਪਿੰਡ ਰਾਣੇਵਾਲੀ ਦੇ ਲਾਗਿਓਾ ...
ਸੁਲਤਾਨਵਿੰਡ, 26 ਮਾਰਚ (ਗੁਰਨਾਮ ਸਿੰਘ ਬੁੱਟਰ)-ਪਿਛਲੇ ਕੁਝ ਦਿਨਾ ਤੋਂ ਹੋਈ ਬਾਰਿਸ਼ ਨਾਲ ਜਿੱਥੇ ਪੰਜਾਬ ਵਿਚ ਸਿੱਟੇ 'ਤੇ ਆਈਆਂ ਕਣਕਾਂ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਉੱਥੇ ਹੀ ਅੱਜ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਪਿੰਡ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਘਰ ਵਿਚ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪ੍ਰਭਾਵਿਤ ਬਲਦੇਵ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀ ਘਰ ਵਿਚੋਂ 1600 ਅਮਰੀਕੀ ਡਾਲਰ, 13 ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ ਵਿਚ 70 ਗ੍ਰਾਮ ਹੈਰੋਇਨ ਅਤੇ 250 ਸਰਿੰਜਾਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁੱਖੀ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਏ. ਐਸ. ਆਈ. ਬਲਜਿੰਦਰ ਸਿੰਘ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਕੰਪਨੀ ਬਾਗ਼ ਵਿਖੇ ਇਕੱਠੇ ਹੋਏ ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਦੇ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਅੰਮਿ੍ਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...
ਅੰਮਿ੍ਤਸਰ, 26 ਮਾਰਚ (ਗਗਨਦੀਪ ਸ਼ਰਮਾ)-ਚਾਰ ਮਹੀਨੇ ਦੀ ਗਰਭਵਤੀ ਔਰਤ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਜਦਕਿ ਲੜਕੀ ਦੀ ਮਾਤਾ ਨੇ ਸਹੁਰਾ ਪਰਿਵਾਰ 'ਤੇ ਦਾਜ ਵਿਚ ਕਾਰ ਨਾ ਦੇਣ 'ਤੇ ਲੜਕੀ ਨੂੰ ਜਾਨ ਤੋਂ ਮਾਰਨ ਦੇ ਗੰਭੀਰ ਦੋਸ਼ ਲਗਾਏ ਹਨ | ਮਿ੍ਤਕਾ ...
ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਆਲ ਇੰਡੀਆ ਸੁਨਿਆਰਾ ਐਸੋਸੀਏਸ਼ਨ ਦੀ 14ਵੀਂ ਕਾਨਫ਼ਰੰਸ 'ਚ ਪੰਜਾਬ, ਹਰਿਆਣਾ, ਹਿਮਾਚਲ, ਸ੍ਰੀਨਗਰ, ਜੰਮੂ, ਯੂ. ਪੀ., ਦਿੱਲੀ, ਪੱਛਮੀ ਬੰਗਾਲ, ਬਿਹਾਰ, ਕਰਨਾਟਕ, ਤਾਮਿਲਨਾਡੂ, ਮਹਾਰਾਸ਼ਟਰ ਆਦਿ ਰਾਜਾਂ ਦੇ ਸੁਨਿਆਰਿਆਂ ਨੇ ਭਾਗ ਲਿਆ | ...
ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨਾਂ ਤੋਂ ਜ਼ਿਲ੍ਹੇ 'ਚ ਹੋ ਰਹੀ ਮੌਸਮਮੀ ਬਾਰਿਸ਼ ਅਤੇ ਤੇਜ ਹਵਾਵਾਂ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸ: ਜਤਿੰਦਰ ਸਿੰਘ ਗਿੱਲ ਵਲੋਂ ...
ਨਵਾਂ ਪਿੰਡ, 26 ਮਾਰਚ (ਜਸਪਾਲ ਸਿੰਘ)-ਪੁਲਿਸ ਥਾਣਾ ਜੰਡਿਆਲਾ ਗੁਰੂ ਦੀ ਹਦੂਦ 'ਚ ਪਿੰਡ ਰਾਏਪੁਰ ਕਲਾਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ 'ਤੇ ਗੋਲੀ ਚਲਾਏ ਜਾਣ ਦੀ ਖ਼ਬਰ ਹੈ | ਇਸ ਬਾਰੇ ਸੰਬੰਧਤ ਪ੍ਰਭਾਵਿਤ ਵਿਅਕਤੀ ਸੁਖਦੇਵ ਸਿੰਘ ਉਰਫ ਘੁੱਦੂ ਪੁੱਤਰ ...
ਰਾਜਾਸਾਂਸੀ, 26 ਮਾਰਚ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਾਲਤ ਨੂੰ ਸੁਧਾਰਨ ਦੀ ਆੜ ਹੇਠ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਤੇ ਉਨ੍ਹਾਂ ਉਪਰ ਸੰਗੀਨ ਧਰਾਵਾਂ ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX