ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਰਾਹੁਲ ਗਾਂਧੀ ਦੇ ਹੱਕ 'ਚ ਕੀਤਾ 'ਸੱਤਿਆਗ੍ਰਹਿ'

• ਕੇਂਦਰ ਸਰਕਾਰ ਦੀਆਂ ਲੋਕਤੰਤਰ ਵਿਰੋਧੀ ਨੀਤੀਆਂ ਵਿਰੁੱਧ ਸ਼ਾਂਤਮਈ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ 'ਤੇ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਵਲੋਂ ਐਚ.ਐਸ. ਲੱਕੀ ਦੀ ਪ੍ਰਧਾਨਗੀ ਹੇਠ ਅੱਜ ਕਾਂਗਰਸ ਭਵਨ ਸੈਕਟਰ-35 ਦੇ ਬਾਹਰ ਸੱਤਿਆਗ੍ਰਹਿ ਬੁਲਾ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ | ਇਸ ਧਰਨੇ ਵਿਚ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਅਤੇ ਲੋਕਤੰਤਰ ਵਿਰੋਧੀ ਨੀਤੀਆਂ ਅਤੇ ਕੰਮਾਂ ਦਾ ਸ਼ਾਂਤਮਈ ਵਿਰੋਧ ਕੀਤਾ ਗਿਆ | ਮਹਾਤਮਾ ਗਾਂਧੀ ਦੀ ਤਸਵੀਰ ਦੇ ਸਾਹਮਣੇ ਬੈਠੇ ਵਰਕਰਾਂ ਨੇ ਹੱਥਾਂ ਵਿਚ ਤਖ਼ਤੀਆਂ ਅਤੇ ਕਾਂਗਰਸ ਪਾਰਟੀ ਦੇ ਝੰਡੇ ਫੜੇ ਹੋਏ ਸਨ, ਜਿਨ੍ਹਾਂ ਵਿਚ ਭਾਜਪਾ ਵਿਰੋਧੀ ਨਾਅਰੇ ਲਿਖੇ ਹੋਏ ਸਨ ਅਤੇ ਵਰਕਰ ਰਾਮ ਧੁਨ ਗਾ ਰਹੇ ਸਨ | ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਨੇ ਇਸ ਮੌਕੇ ਬੋਲਦਿਆਂ ਮੋਦੀ ਸਰਕਾਰ 'ਤੇ ਦੋਸ਼ ਲਗਾਇਆ ਕਿ ਉਹ ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ ਆਮ ਆਦਮੀ ਅਤੇ ਛੋਟੇ ਅਤੇ ਦਰਮਿਆਨੇ ਕਾਰੋਬਾਰੀਆਂ ਦੀ ਕੀਮਤ 'ਤੇ ਮੁਨਾਫ਼ਾ ਕਮਾਉਣ ਵਿਚ ਮਦਦ ਕਰ ਰਹੀ ਹੈ ਅਤੇ ਦੇਸ਼ ਦੇ ਵੱਡੇ ਕਾਰੋਬਾਰ ਨੂੰ ਸਸਤੇ ਵਿਚ ਉਨ੍ਹਾਂ ਦੇ ਹਵਾਲੇ ਕਰ ਰਹੀ ਹੈ | ਲੱਕੀ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਰਾਹੁਲ ਗਾਂਧੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾ ਰਹੀ ਹੈ, ਕਿਉਂਕਿ ਉਹ ਮੋਦੀ ਸਰਕਾਰ ਨੂੰ ਸਖ਼ਤ ਸਵਾਲ ਪੁੱਛ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ 2019 ਦੀਆਂ ਚੋਣਾਂ ਦੌਰਾਨ ਰਾਹੁਲ ਗਾਂਧੀ ਵਲੋਂ ਕਰਨਾਟਕ ਵਿਚ ਬੋਲੇ ਗਏ ਸ਼ਬਦਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਾਣਹਾਨੀ ਦੇ ਕੇਸ ਵਿਚ ਫਸਾਇਆ ਗਿਆ ਸੀ | ਲੱਕੀ ਨੇ ਭਾਜਪਾ ਦੇ ਕੁਝ ਮੰਤਰੀਆਂ ਵਲੋਂ ਰਾਹੁਲ ਗਾਂਧੀ 'ਤੇ ਹੋਰਨਾਂ ਪਛੜੀਆਂ ਜਾਤਾਂ ਦਾ ਅਪਮਾਨ ਕਰਨ ਦਾ ਦੋਸ਼ ਲਾਉਣਾ ਹਾਸੋਹੀਣਾ ਹੈ | ਇਹ ਦਾਅਵਾ ਕਰਦੇ ਹੋਏ ਕਿ ਲਲਿਤ ਮੋਦੀ ਅਤੇ ਨੀਰਵ ਮੋਦੀ ਦੋਵੇਂ ਓ.ਬੀ.ਸੀ. ਨਹੀਂ ਹਨ, ਲੱਕੀ ਨੇ ਦੋਸ਼ ਲਾਇਆ ਕਿ ਭਾਜਪਾ ਲਗਾਤਾਰ ਜਾਤੀ ਜਨਗਣਨਾ ਤੋਂ ਇਨਕਾਰ ਕਰ ਰਹੀ ਹੈ ਅਤੇ ਵਿਦਿਅਕ ਸੰਸਥਾਵਾਂ ਅਤੇ ਰੁਜ਼ਗਾਰ ਵਿਚ ਓ.ਬੀ.ਸੀ. ਬੱਚਿਆਂ ਲਈ ਰਾਖਵੇਂਕਰਨ ਨੂੰ ਘਟਾਉਣ ਲਈ ਅਜੇ ਵੀ ਕੰਮ ਕਰ ਰਹੀ ਹੈ | ਇਸ ਮੌਕੇ 'ਤੇ ਐਚ.ਐਸ. ਲੱਕੀ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮੋਦੀ ਰਾਜ ਵਿਚ ਸੰਸਦ ਵਿਚ ਬੋਲਣ ਨਹੀਂ ਦਿੱਤਾ ਜਾ ਰਿਹਾ | ਜਦੋਂ ਉਨ੍ਹਾਂ ਨੇ ਮੋਦੀ ਅਤੇ ਅਡਾਨੀ ਦੇ ਨਾਪਾਕ ਗਠਜੋੜ ਦਾ ਪਰਦਾਫਾਸ਼ ਕੀਤਾ, ਤਾਂ ਉਨ੍ਹਾਂ ਦੀਆਂ ਸਾਰੀਆਂ ਟਿੱਪਣੀਆਂ ਲੋਕ ਸਭਾ ਦੇ ਰਿਕਾਰਡ ਤੋਂ ਹਟਾ ਦਿੱਤੀਆਂ ਗਈਆਂ | ਲੋਕ ਸਭਾ ਦੇ ਸਪੀਕਰ ਨੂੰ ਲੋਕ ਸਭਾ ਦੇ ਫਲੋਰ 'ਤੇ ਕੇਂਦਰੀ ਮੰਤਰੀਆਂ ਵਲੋਂ ਆਪਣੇ 'ਤੇ ਲਗਾਏ ਗਏ ਝੂਠੇ ਦੋਸ਼ਾਂ ਦਾ ਜਵਾਬ ਦੇਣ ਲਈ ਲੋਕ ਸਭਾ ਦੇ ਸਪੀਕਰ ਨੂੰ ਨਿੱਜੀ ਤੌਰ 'ਤੇ ਬੇਨਤੀ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਸੰਸਦ ਵਿਚ ਬੋਲਣ ਨਹੀਂ ਦਿੱਤਾ ਗਿਆ | ਲੱਕੀ ਨੇ ਕਿਹਾ ਕਿ ਚੰਡੀਗੜ੍ਹ ਕਾਂਗਰਸ ਫਾਸ਼ੀਵਾਦੀ ਅਤੇ ਲੋਕ ਵਿਰੋਧੀ ਸਰਕਾਰ ਦਾ ਪੂਰੀ ਤਾਕਤ ਨਾਲ ਟਾਕਰਾ ਕਰੇਗੀ ਅਤੇ ਜੇਕਰ ਭਾਜਪਾ ਵਲੋਂ ਦੇਸ਼ ਦੇ ਸੰਵਿਧਾਨ ਦਾ ਲਗਾਤਾਰ ਅਪਮਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਇਸ ਅੰਦੋਲਨ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਕਾਂਗਰਸ ਪਾਰਟੀ ਦੇ ਸਮੂਹ ਜ਼ਿਲ੍ਹਾ ਤੇ ਬਲਾਕ ਪ੍ਰਧਾਨ, ਅਗਾਂਹਵਧੂ ਜਥੇਬੰਦੀਆਂ ਤੇ ਸੈੱਲਾਂ ਦੇ ਪ੍ਰਧਾਨ, ਸੂਬਾ ਤੇ ਜ਼ਿਲ੍ਹਾ ਅਹੁਦੇਦਾਰ, ਕੌਂਸਲਰ ਤੇ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਹਾਜ਼ਰ ਸਨ |

ਇੰਡੀਅਨ ਆਡਿਟ ਐਂਡ ਅਕਾਊਾਟ ਵਿਭਾਗ ਦੇ ਉੱਤਰੀ ਜ਼ੋਨ ਹਾਕੀ ਟੂਰਨਾਮੈਂਟ 'ਚ ਏ.ਜੀ. ਹਰਿਆਣਾ ਅਤੇ ਦਿੱਲੀ ਦੀਆਂ ਟੀਮਾਂ ਫਾਈਨਲ 'ਚ ਪੁੱਜੀਆਂ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ) ਆਈ.ਏ.ਐਂਡ.ਏ.ਡੀ. ਨਾਰਥ ਜ਼ੋਨ ਹਾਕੀ ਟੂਰਨਾਮੈਂਟ 2023 ਦਾ ਪਹਿਲਾ ਸੈਮੀਫਾਈਨਲ ਮੈਚ ਏ.ਜੀ. ਹਰਿਆਣਾ ਅਤੇ ਏ.ਜੀ. ਉੱਤਰ ਪ੍ਰਦੇਸ਼ ਵਿਚਕਾਰ ਸੈਕਟਰ-42 ਹਾਕੀ ਸਟੇਡੀਅਮ ਵਿਚ ਖੇਡਿਆ ਗਿਆ | ਏ.ਜੀ. ਹਰਿਆਣਾ ਦੀ ਟੀਮ ਨੇ 6-2 ਨਾਲ ਜਿੱਤ ਦਰਜ ...

ਪੂਰੀ ਖ਼ਬਰ »

ਉਦਯੋਗਾਂ ਦੀ ਜ਼ਰੂਰਤ ਦੇ ਅਨੁਰੂਪ ਨੌਜੁਆਨਾਂ ਨੂੰ ਕੌਸ਼ਲ ਪ੍ਰਦਾਨ ਕਰਨ- ਮੁੱਖ ਮੰਤਰੀ

ਮੁੱਖ ਮੰਤਰੀ ਨੇ ਸਕੂਲਾਂ ਤੋਂ ਬਾਹਰ ਤੇ ਨਿੱਜੀ ਸੰਸਥਾਨਾਂ ਵਿਚ ਪੜ੍ਹਨ ਵਾਲੇ ਬੱਚਿਆਂ ਦਾ ਰਿਕਾਰਡ ਇਕੱਠਾ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ, 26 ਮਾਰਚ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨਾਂ ਲਈ ਰੁਜ਼ਗਾਰ ਦੇ ਵੱਧ ਮੌਕੇ ਸਿ੍ਜਤ ਕਰਨ 'ਤੇ ਜ਼ੋਰ ਦਿੰਦੇ ਹੋਏ ਯੁਵਾ ਅਧਿਕਾਰਤਾ ਅਤੇ ਉਦਮਿਤਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਦਯੋਗਾਂ ਵਿਚ ...

ਪੂਰੀ ਖ਼ਬਰ »

ਹਰਿਆਣਾ ਦੀਆਂ ਬੇਟੀਆਂ ਨੇ ਖੇਡਾਂ ਵਿਚ ਫਿਰ ਲਹਿਰਾਇਆ ਜਿੱਤ ਦਾ ਪਰਚਮ

ਚੰਡੀਗੜ੍ਹ, 26 ਮਾਰਚ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਦੀ ਬੇਟੀਆਂ ਨੀਤੂ ਘਨਘਸ ਤੇ ਸਵੀਟੀ ਬੁਰਾ ਵਲੋਂ ਵਲਡ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਣ 'ਤੇ ਆਪਣੀ ਅਤੇ ਪੂਰੇ ਸੂਬੇ ਦੀ ਜਨਤਾ ਵਲੋਂ ਵਧਾਈ ਅਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਡਰਾਫ਼ਟਸਮੈਨ ਵਰਗ ਨਾਲ ਕੀਤੀ ਬੇਇਨਸਾਫ਼ੀ- ਡਰਾਫ਼ਟਸਮੈਨ ਐਸੋਸੀਏਸ਼ਨ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ) ਪੰਜਾਬ ਡਰਾਫਟਸਮੈਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਚਰਨ ਕਮਲ ਸ਼ਰਮਾ, ਸੀਨੀਅਰ ਵਾਈਸ ਪ੍ਰਧਾਨ ਮਨਜੀਤ ਸਿੰਘ ਸ਼ਤਾਬ ਅਤੇ ਜਨਰਲ ਸਕੱਤਰ ਰਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਦੁਆਰਾ ਡਰਾਫਟਸਮੈਨ ਕੇਡਰ ਨਾਲ ਕੀਤੇ ਅਜਿਹੇ ...

ਪੂਰੀ ਖ਼ਬਰ »

ਰੌਕ ਗਾਰਡਨ ਵਿਖੇ ਮੌਕ ਅਭਿਆਸ ਕਰਵਾਇਆ

ਚੰਡੀਗੜ੍ਹ, 26 ਮਾਰਚ (ਮਨਜੋਤ ਸਿੰਘ ਜੋਤ)- ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਦੇ ਸਹਿਯੋਗ ਨਾਲ ਅੱਜ ਰੌਕ ਗਾਰਡਨ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਲੋਰੀਨ ਗੈਸ ਦੇ ਲੀਕ ਹੋਣ ਦੀ ਸਥਿਤੀ 'ਤੇ ਇਕ ਮੌਕ ਅਭਿਆਸ ਕਰਵਾਇਆ ਗਿਆ | ਮੌਕ ਅਭਿਆਸ ਦਾ ਦਿ੍ਸ਼ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਬਾਰੇ ਕੀਤੀ ਇਕੱਤਰਤਾ

ਚੰਡੀਗੜ੍ਹ, 26 ਮਾਰਚ (ਔਜਲਾ)-ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਦੀ ਇਕੱਤਰਤਾ ਚੰਡੀਗੜ੍ਹ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਬੀ.ਐਮ.ਐਸ. ਦਫ਼ਤਰ ਸੈਕਟਰ-32 ਵਿਚ ਕੀਤੀ ਗਈ, ਜਿਸ ਵਿਚ ਬੀ.ਜੇ.ਪੀ ਦੇ ਸੀਨੀਅਰ ਆਗੂ ਸ੍ਰੀ ਸੰਜੈ ਟੰਡਨ ਵੀ ਸ਼ਾਮਿਲ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸੈਕਟਰ-32 'ਚ ਡਾ. ਬੀ.ਐਸ ਮੈਮੋਰੀਅਲ ਰੀਹੈਬਲੀਟੇਸ਼ਨ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 26 ਮਾਰਚ (ਮਨਜੋਤ ਸਿੰਘ ਜੋਤ)- ਟਰਾਈਸਿਟੀ ਵਿਚ ਮਾਨਸਿਕ ਸਿਹਤ ਦੇ ਖੇਤਰ ਵਿਚ ਮਰਹੂਮ ਪ੍ਰੋਫੈਸਰ ਬੀ.ਐਸ. ਚਵਾਨ ਵਲੋਂ ਕੀਤੇ ਗਏ ਕੰਮਾਂ ਨੂੰ ਯਾਦ ਕਰਨ ਲਈ ਇੰਸਟੀਚਿਊਟ ਆਫ਼ ਮੈਂਟਲ ਹੈਲਥ ਸੈਕਟਰ-32 ਜੀ. ਐਮ. ਸੀ. ਐਚ ਅਤੇ ਮਨੋਵਿਗਿਆਨ ਵਿਭਾਗ ਨੇ ਐਨ. ਜੀ. ਓ ...

ਪੂਰੀ ਖ਼ਬਰ »

ਦੋਆਬੇ ਦੇ ਕਈ ਸੀਨੀਅਰ ਆਗੂ ਭਾਜਪਾ 'ਚ ਹੋਏ ਸ਼ਾਮਿਲ

ਚੰਡੀਗੜ੍ਹ, 26 ਮਾਰਚ (ਮਨਜੋਤ ਸਿੰਘ ਜੋਤ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦੋਂ ਦੋਆਬੇ ਦੇ ਕਈ ਸੀਨੀਅਰ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਚੰਡੀਗੜ੍ਹ 'ਚ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਸੋਮ ...

ਪੂਰੀ ਖ਼ਬਰ »

ਹਰਿਆਣਾ ਦੀਆਂ ਬੇਟੀਆਂ ਨੇ ਖੇਡਾਂ ਵਿਚ ਫਿਰ ਲਹਿਰਾਇਆ ਜਿੱਤ ਦਾ ਪਰਚਮ

ਚੰਡੀਗੜ੍ਹ, 26 ਮਾਰਚ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਦੀ ਬੇਟੀਆਂ ਨੀਤੂ ਘਨਘਸ ਤੇ ਸਵੀਟੀ ਬੁਰਾ ਵਲੋਂ ਵਲਡ ਮਹਿਲਾ ਬਾਕਸਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤਣ 'ਤੇ ਆਪਣੀ ਅਤੇ ਪੂਰੇ ਸੂਬੇ ਦੀ ਜਨਤਾ ਵਲੋਂ ਵਧਾਈ ਅਤੇ ...

ਪੂਰੀ ਖ਼ਬਰ »

ਦਿ ਵਾਟਰ ਸਪਲਾਈ ਵਰਕਰਜ਼ ਯੂਨੀਅਨ ਦੇ ਵਫ਼ਦ ਨੇ ਐਸ.ਈ ਪਬਲਿਕ ਹੈਲਥ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਬੈਠਕ

ਚੰਡੀਗੜ੍ਹ, 26 ਮਾਰਚ (ਨਵਿੰਦਰ ਸਿੰਘ ਬੜਿੰਗ)- ਪਬਲਿਕ ਹੈਲਥ ਐਮ.ਸੀ ਵਿਜੇ ਪ੍ਰੇਮੀ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਵਰਕਰਜ਼ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਕਾਰਜਕਾਰੀ ਇੰਜੀਨੀਅਰ ਜਗਦੀਸ਼ ਸਿੰਘ, ਯੋਗੇਸ਼ ਅਗਰਵਾਲ, ਰਜਿੰਦਰ ਸਿੰਘ, ਪੀ.ਪੀ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸੌਰਵ ਦੁੱਗਲ ਮੁੜ ਬਣੇ ਪ੍ਰਧਾਨ •ਦੁੱਗਲ, ਹਾਂਡਾ, ਸ਼ਰਮਾ ਪੈਨਲ ਵਲੋਂ ਕਲੀਨ ਸਵੀਪ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਸੈਕਟਰ-27 ਦੇ ਪ੍ਰਸਿੱਧ ਪ੍ਰੈੱਸ ਕਲੱਬ ਦੀਆਂ ਅੱਜ ਸਲਾਨਾ ਚੋਣਾਂ ਕਰਵਾਈਆਂ ਗਈਆਂ | ਇਨ੍ਹਾਂ ਵਿਚ ਦੁੱਗਲ, ਹਾਂਡਾ, ਸ਼ਰਮਾ ਪੈਨਲ ਦੇ ਉਮੀਦਵਾਰਾਂ ਨੇ ਸਾਰੀਆਂ ਸੀਟਾਂ 'ਤੇ ਕਲੀਨ ਸਵੀਪ ਕਰਦਿਆਂ ਜਿੱਤ ਦਰਜ ਕੀਤੀ | ...

ਪੂਰੀ ਖ਼ਬਰ »

ਗਮਾਡਾ ਦੇ ਦਾਅਵਿਆਂ ਦੇ ਬਾਵਜੂਦ ਬਲੌਂਗੀ ਵਿਚ ਅਣਅਧਿਕਾਰਤ ਉਸਾਰੀਆਂ ਦਾ ਕੰਮ ਜਾਰੀ

ਐੱਸ. ਏ. ਐੱਸ. ਨਗਰ, 26 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਬਲੌਂਗੀ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮ ਜ਼ੋਰਾਂ ਤੇ ਹੈ ਅਤੇ ਗਮਾਡਾ ਦੇ ਸੰਬੰਧਿਤ ਅਧਿਕਾਰੀਆਂ ਵਲੋਂ ਇਨ੍ਹਾਂ ਅਣਅਧਿਕਾਰਤ ਉਸਾਰੀਆਂ ਨੂੰ ਰੋਕਣ ਲਈ ਲੋੜੀਂਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਉਸਾਰੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਪੈਰਾ ਸਪੋਰਟਸ ਸੁਸਾਇਟੀ ਦੀ ਐਥਲੈਟਿਕਸ ਚੈਂਪੀਅਨਸ਼ਿਪ 'ਚ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੀ ਪੈਰਾ ਸਪੋਰਟਸ ਸੋਸਾਇਟੀ ਵਲੋਂ ਅੱਜ ਸੈਕਟਰ 46, ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ ''ਚੰਡੀਗੜ੍ਹ ਸੀ.ਪੀ ਐਥਲੈਟਿਕਸ ਚੈਂਪੀਅਨਸ਼ਿਪ 2023'' ਕਰਵਾਈ ਗਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਸੀ.ਪੀ.ਐਸ.ਐਫ.ਆਈ ਦੇ ...

ਪੂਰੀ ਖ਼ਬਰ »

ਘੱਗਰ ਸਟੇਸ਼ਨ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਰੇਲਵੇ ਸਟੇਸ਼ਨ ਡੇਰਾਬੱਸੀ ਰੱਖਿਆ ਜਾਵੇਗਾ- ਰੰਧਾਵਾ

ਡੇਰਾਬੱਸੀ, 26 ਮਾਰਚ (ਰਣਬੀਰ ਸਿੰਘ ਪੜ੍ਹੀ)-ਨਗਰ ਕੌਂਸਲ ਡੇਰਾਬੱਸੀ ਵਿਖੇ ਅੱਜ ਮਹੀਨਾਵਾਰ ਮੀਟਿੰਗ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਮੀਟਿੰਗ ਦੌਰਾਨ ਸ਼ਹਿਰ ਵਿਚ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਵਲੋਂ ਵੱਖੋ-ਵੱਖ ਭਾਈਚਾਰਿਆਂ ਦੇ ਨੁਮਾਇੰਦਿਆਂ ਦੀ ਮੀਟਿੰਗ

• ਘੱਟ ਗਿਣਤੀ ਵਰਗਾਂ ਲਈ ਸਿੱਖਿਆ ਅਤੇ ਰੁਜ਼ਗਾਰ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ-ਰਿੰਚਨ ਲਾਮੋ ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)- ਘੱਟ ਗਿਣਤੀ ਵਰਗਾਂ ਵਿਚ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਅਤੇ ਰੁਜ਼ਗਾਰ ਨਾਲ ਸੰਬੰਧਤ ...

ਪੂਰੀ ਖ਼ਬਰ »

ਇਨੋਵਾ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)- ਥਾਣਾ ਬਲੌਂਗੀ ਅਧੀਨ ਪੈਂਦੇ ਏਅਰਪੋਰਟ ਰੋਡ 'ਤੇ ਇਕ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਗੁਰਦੀਪ ਸਿੰਘ ਵਾਸੀ ਖਰੜ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਕਾਨੂੰਗੋ ਤੇ ਪਟਵਾਰੀਆਂ ਦੇ ਹੋਏ ਤਬਾਦਲੇ

ਖਰੜ, 26 ਮਾਰਚ (ਗੁਰਮੁੱਖ ਸਿੰਘ ਮਾਨ)-ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਜ਼ਿਲ੍ਹਾ ਕੁਲੈਕਟਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੁਰਿੰਦਰ ਸਿੰਘ ਫੀਲਡ ਕਾਨੂੰਗੋ ਸਮਗੌਲੀ ਤੋਂ ਫੀਲਡ ...

ਪੂਰੀ ਖ਼ਬਰ »

ਨਵਾਂ ਗਰਾਓਾ ਵਾਸੀ ਕਮੇਟੀ ਦਫ਼ਤਰ ਦੇ ਅਧਿਕਾਰੀਆਂ ਤੇ ਕੌਂਸਲਰਾਂ ਦੀ ਅਣਦੇਖੀ ਕਾਰਨ ਨਰਕ ਭਰੀ ਜਿੰਦਗੀ ਜਿਉਣ ਲਈ ਮਜਬੂਰ

• ਵਾਰਡ ਨੰਬਰ 5-6 ਦੇ ਵਸਨੀਕਾਂ ਦੇ ਘਰਾਂ ਤੇ ਦੁਕਾਨਾਂ ਅੱਗੇ ਗੰਦਾ ਪਾਣੀ ਇਕੱਠਾ ਹੋਣ ਕਾਰਨ ਲੋਕ ਪਰੇਸ਼ਾਨ ਮਾਜਰੀ, 26 ਮਾਰਚ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾ ਗਰਾਓ ਦੇ ਵਸਨੀਕ ਕਮੇਟੀ ਦਫਤਰ ਅਧਿਕਾਰੀਆਂ 'ਤੇ ਕੌਸਲਰਾਂ ਦੀ ਅਣਦੇਖੀ ਕਾਰਨ ਨਰਕ ਭਰੀ ਜਿੰਦਗੀ ਜਿਉਣ ...

ਪੂਰੀ ਖ਼ਬਰ »

ਮਾਤਾ ਨੈਣਾ ਦੇਵੀ ਮੰਦਰ ਖਰੜ ਵਿਖੇ 34ਵਾਂ ਭਗਵਤੀ ਜਾਗਰਣ ਕਰਵਾਇਆ

ਖਰੜ, 26 ਮਾਰਚ (ਗੁਰਮੁੱਖ ਸਿੰਘ ਮਾਨ)-ਮਾਤਾ ਨੈਣਾ ਦੇਵੀ ਮੰਦਰ ਜਨਤਾ ਚੌਕ ਖਰੜ ਵਿਖੇ 34ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਮੰਦਰ ਕਮੇਟੀ ਦੇ ਪ੍ਰਧਾਨ ਰਾਜ ਕਪੂਰ ਨੇ ਦੱਸਿਆ ਕਿ ਸ਼ਰਧਾਲੂਆਂ ਦੇ ਸਹਿਯੋਗ ਸਦਕਾ ਮੰਦਰ ਕਮੇਟੀ ਵਲੋਂ ਸ਼ਹਿਰ ਦੀ ਬਿਹਤਰੀ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਭਾਰਤ ਵਾਸੀਆਂ ਲਈ ਪ੍ਰੇਰਨਾ ਦਾ ਸਰੋਤ- ਹਰਦੇਵ ਉੱਭਾ

ਐੱਸ. ਏ. ਐੱਸ. ਨਗਰ, 26 ਮਾਰਚ (ਜੱਸੀ)-ਪ੍ਰਧਾਨ ਮੰਤਰੀ ਦੀ 'ਮਨ ਕੀ ਬਾਤ' ਦੇਸ਼ ਵਾਸੀਆਂ ਲਈ ਪ੍ਰੇਰਨਾ ਦਾ ਇਕ ਅਹਿਮ ਸਰੋਤ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ...

ਪੂਰੀ ਖ਼ਬਰ »

ਐਸ. ਡੀ. ਓ. ਰੂਪਨਗਰ ਦੀ ਪੁਸਤਕ 'ਕੇਵਲ ਸੱਚੋ ਸੱਚ' ਲੋਕ ਅਰਪਣ

ਕੁਰਾਲੀ, 26 ਮਾਰਚ (ਹਰਪ੍ਰੀਤ ਸਿੰਘ)-ਪੰਜਾਬੀ ਲਿਖਾਰੀ ਸਭਾ ਕੁਰਾਲੀ ਵਲੋਂ ਮਾਸਿਕ ਇਕੱਤਰਤਾ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਨੂੰ ਸਮਰਪਿਤ ਕੀਤੀ ਗਈ¢ ਇਥੋਂ ਦੇ ਖਾਲਸਾ ਸਕੂਲ ਵਿਖੇ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਸਭਾ ਵਿਚ ...

ਪੂਰੀ ਖ਼ਬਰ »

ਵਿਧਾਇਕ ਨੇ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਲਿਆ ਜਾਇਜ਼ਾ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਵਿਚ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਅਤੇ ਆਲੂ ਦੀ ਖ਼ਰਾਬ ਹੋਈ ਫਸਲ ...

ਪੂਰੀ ਖ਼ਬਰ »

ਮਾਮਲਾ ਕੌਮੀ ਇਨਸਾਫ਼ ਮੋਰਚੇ 'ਚੋਂ ਮਿਲੀ ਨੌਜਵਾਨ ਦੀ ਲਾਸ਼ ਦਾ-

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਸੱਪ ਦੇ ਡੰਗਣ ਤੋਂ ਵੀ ਨਹੀਂ ਕੀਤਾ ਜਾ ਸਕਦਾ ਇਨਕਾਰ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)- ਕੌਮੀ ਇਨਸਾਫ ਮੋਰਚੇ ਦੇ ਇਕ ਤੰਬੂ 'ਚੋਂ ਮਿਲੀ ਇਕ ਨਿਹੰਗ ਸਿੰਘ ਦੀ ਲਾਸ਼ ਦੇ ਮਾਮਲੇ 'ਚ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਦੀ ਪੋਸਟਮਾਰਟਮ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਉਸ ਦੀ ਸ਼ੱਕੀ ਨਸ਼ੇ ਦੀ ...

ਪੂਰੀ ਖ਼ਬਰ »

ਸਮਾਜ ਦੀ ਤਰੱਕੀ ਵਿਚ ਔਰਤਾਂ ਦਾ ਅਹਿਮ ਯੋਗਦਾਨ: ਰਿੰਚਨ ਲਾਮੋ

• ਖਰੜ ਵਿਖੇ ਆਰਿਆ ਸਮਾਜ ਦੀ ਸਥਾਪਨਾ ਸੰਬੰਧੀ ਕਰਵਾਏ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਕਿਸੇ ਜ਼ਮਾਨੇ ਵਿਚ ਔਰਤਾਂ ਨੂੰ ਸਤੀ ਕਰ ਦਿੱਤਾ ਜਾਂਦਾ ਸੀ ਤੇ ਹੋਰ ਵੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਮੰਗਤਿਆਂ ਦੀਆਂ ਟੋਲੀਆਂ ਨੇ ਵਿਗਾੜੀ ਜ਼ੀਰਕਪੁਰ ਸ਼ਹਿਰ ਦੀ ਸ਼ਾਨ

• ਕਦੋਂ ਹੋਵੇਗਾ ਮੰਗਤਿਆਂ ਤੋਂ ਮੁਕਤ ? ਜ਼ੀਰਕਪੁਰ, 26 ਮਾਰਚ (ਹੈਪੀ ਪੰਡਵਾਲਾ)-ਚੰਡੀਗੜ੍ਹ ਨੇੜੇ ਵਸਿਆ ਸ਼ਹਿਰ ਜ਼ੀਰਕਪੁਰ ਪੰਜਾਬ ਦੇ ਨਕਸ਼ੇ 'ਤੇ ਅਹਿਮ ਸਥਾਨ ਰੱਖਦਾ ਹੈ | ਪੰਜਾਬ ਦੇ ਸਭ ਤੋਂ ਵੱਡੇ ਵਿਧਾਨ ਸਭਾ ਹਲਕੇ ਦਾ ਇਹ ਪੋਸ਼ ਏਰੀਆ ਉਂਗਲਾਂ 'ਤੇ ਗਿਣਿਆ ਜਾਂਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ 25 ਹਜ਼ਾਰ ਰੁ. ਪ੍ਰਤੀ ਏਕੜ ਮੁਆਵਜਾ ਦੇਵੇ- ਸੁਖਦੇਵ ਸਿੰਘ ਢੀਂਡਸਾ

ਐੱਸ. ਏ. ਐੱਸ ਨਗਰ, 26 ਮਾਰਚ (ਕੇ. ਐੱਸ. ਰਾਣਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਚ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਕਰਨਲ ਵੀ. ਆਰ. ਮੋਹਨ ਡੀ. ਏ. ਵੀ ਪਬਲਿਕ ਸਕੂਲ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦੀ ਤਰੱਕੀ ਅਤੇ ਵਿਕਾਸ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ | ਹਰ ਸਾਲ ਦੀ ਤਰ੍ਹਾਂ ਗ੍ਰੈਜੂਏਸ਼ਨ ਸਮਾਰੋਹ, 'ਡਾਂਸਿੰਗ ਡੈਫੋਡਿਲਜ਼' ਦੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸਟ੍ਰੀਟ ਵੈਡਿੰਗ ਜ਼ੋਨਾਂ ਲਈ ਵਰਕ ਆਰਡਰ ਦਿੱਤੇ, 7 ਸਾਲਾਂ ਤੋਂ ਪ੍ਰੋਜੈਕਟ ਸੀ ਠੰਢੇ ਬਸਤੇ 'ਚ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਨਗਰ ਨਿਗਮ ਨੇ 7 ਸਾਲਾਂ ਬਾਅਦ ਆਖਰਕਾਰ ਹੁਣ ਸਟ੍ਰੀਟ ਵੈਂਡਰ ਪ੍ਰੋਟੈਕਸ਼ਨ ਆਫ ਲਿਵਲੀਹੁੱਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਰ ਐਕਟ 2014 ਨੂੰ ਅਮਲੀ ਰੂਪ ਦੇ ਦਿੱਤਾ ਹੈ ਕਿਉਂਕਿ ਨਗਰ ਨਿਗਮ ਨੇ ਸਟ੍ਰੀਟ ...

ਪੂਰੀ ਖ਼ਬਰ »

ਯੂਥ ਕਲੱਬ ਵਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 26 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸਰੀਫ਼ ਵਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ 'ਆਪ' ਆਗੂ ਜਗਦੇਵ ਸਿੰਘ ਮਲੋਆ ਤੇ ਜੋਧ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੇ ਮਾਮਲੇ ਵਿਚ ਪਿਓ-ਪੁੱਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਟਰੱਕ ਯੂਨੀਅਨ ਵਿਖੇ ਚਾਹ ਪੀਂਦੇ ਵਿਅਕਤੀ 'ਤੇ ਹਮਲਾ ਕਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ 4 ਜਣਿਆ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜਮਾਂ ਦੀ ਪਛਾਣ ਰਾਮ ਕੁਮਾਰ ਪੁੱਤਰ ਦਲੀਪ ਸਿੰਘ, ਅਸੀਸ ਪੁੱਤਰ ਪਵਨ ਕੁਮਾਰ, ਰਾਮ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਭੰਡਾਰੇ ਦੇ 13ਵੇਂ ਦਿਨ ਸੰਗਤਾਂ ਦਾ ਭਾਰੀ ਇਕੱਠ

ਐੱਸ. ਏ. ਐੱਸ. ਨਗਰ 26 ਮਾਰਚ (ਜੱਸੀ)-ਮੁਹਾਲੀ ਦੇ ਸੈਕਟਰ 65 ਏ ਕੰਬਾਲੀ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਚੇਤਰ ਮਹੀਨੇ ਚੱਲ ਰਹੇ 21 ਦਿਨਾ ਰੋਜ਼ਾਨਾ ਸ਼ਾਮ 7 ਤੋਂ ਰਾਤ ਵਜੇ ਤੱਕ ਦੀ ਲੜੀ ਦੇ 13ਵੇਂ ਦਿਨ ਐਤਵਾਰ ਵਾਲੇ ਦਿਨ ਸਮਾਗਮ ਵਿਚ ਦੁਰੋਂ ਦੁਰੋਂ ਭਾਰੀ ਤਾਦਾਦ ...

ਪੂਰੀ ਖ਼ਬਰ »

ਫਰਜ਼ੀ ਮੈਸੇਜ ਨੇ ਮੁਹਾਲੀ ਪੁਲਿਸ ਨੂੰ ਪਾਈਆਂ ਭਾਜੜਾਂ, ਗੁਰਦੁਆਰਾ ਸਾਹਿਬ ਦੇ ਬਾਹਰ ਪੁਲਿਸ ਫੋਰਸ ਤਾਇਨਾਤ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਸ਼ੋਸ਼ਲ ਮੀਡੀਆ 'ਤੇ ਇਕ ਫਰਜ਼ੀ ਸੰਦੇਸ਼ ਫੈਲਾਇਆ ਗਿਆ ਕਿ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਵਲੋਂ ਸਿੰਘ ਸ਼ਹੀਦਾ ਗੁਰਦੁਆਰਾ ਸਾਹਿਬ ਤੋਂ ਗਵਰਨਰ ਹਾਊਸ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਪੁਲਿਸ ਨੂੰ ਜਿਵੇਂ ...

ਪੂਰੀ ਖ਼ਬਰ »

ਐਸ. ਐਲ. ਸੀ. ਵੀ. ਯੂਨੀਅਨ ਲਾਲੜੂ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲਾਲੜੂ, 26 ਮਾਰਚ (ਰਾਜਬੀਰ ਸਿੰਘ)-ਸਤਨਾਮ ਲਾਈਟ ਐਂਡ ਕਮਰਸ਼ੀਅਲ ਵਹੀਕਲ (ਐਸ. ਐਲ. ਸੀ. ਵੀ.) ਯੂਨੀਅਨ ਲਾਲੜੂ ਵਿਖੇ ਯੂਨੀਅਨ ਮੈਨੇਜਮੈਂਟ ਤੇ ਸਮੂਹ ਮੈਂਬਰਾਂ ਵਲੋਂ ਸਰਬਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਡੇਰਾਬੱਸੀ ਨਿਆਂਇਕ ਅਦਾਲਤ ਦਾ ਨਿਰੀਖਣ ਕਰਨ ਪਹੁੰਚੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਮੈਡਮ ਲੀਸਾ ਗਿੱਲ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਹਰੇਕ ਸਾਲ ਦੀ ਤਰ੍ਹਾਂ ਸਾਲ ਦੇ ਮਾਰਚ ਮਹੀਨੇ ਦੇ ਅੰਤ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਵਲੋਂ ਜ਼ਿਲ੍ਹਾ ਅਤੇ ਸਬਡਵੀਜ਼ਨ ਪੱਧਰ ਤੇ ਬਣੀਆਂ ਅਦਾਲਤ ਦਾ ਨਿਰੀਖਣ ਕੀਤਾ ਜਾਂਦਾ ਹੈ | ਇਸੇ ਲੜੀ ਦੌਰਾਨ ਡੇਰਾਬੱਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX