ਤਾਜਾ ਖ਼ਬਰਾਂ


ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  20 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 2 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 6 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 6 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 7 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 7 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 8 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 10 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 11 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 12 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 14 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਰੂਪਨਗਰ

ਪੁਰਖਾਲੀ-ਬਰਦਾਰ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਮਿਲਾਉਣ ਸੰਬੰਧੀ ਵੱਖ-ਵੱਖ ਸਿਆਸੀ ਆਗੂਆਂ ਵਲੋਂ ਕੀਤੇ ਵਾਅਦੇ ਅਜੇ ਤੱਕ ਵੀ ਨਹੀਂ ਹੋਏ ਪੂਰੇ...

ਪੁਰਖਾਲੀ, 26 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਦੋ ਸੂਬਿਆਂ ਨੂੰ ਆਪਸ 'ਚ ਮਿਲਾਉਣ ਵਾਲੇ ਕੱਚੇ ਰਸਤੇ ਨੂੰ ਪੱਕਾ ਕਰਨ ਲਈ ਦੋਵੇਂ ਰਾਜਾਂ ਦੀਆਂ ਸਰਕਾਰਾਂ ਕੋਈ ਨਾਂਅ ਨਹੀਂ ਲੈ ਰਹੀਆਂ | ਰੂਪਨਗਰ ਜ਼ਿਲ੍ਹੇ ਦੇ ਕਸਬਾ ਪੁਰਖਾਲੀ ਦੇ ਨੇੜਲੇ ਪਿੰਡ ਬਰਦਾਰ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲਾ ਕੱਚਾ ਰਸਤਾ ਪਿਛਲੇ ਕਰੀਬ 20 ਸਾਲਾਂ ਤੋਂ ਵੱਧ ਸਮੇਂ ਤੋਂ ਐਲਾਨਾਂ 'ਚ ਹੀ ਘਿਰਿਆ ਹੋਇਆ ਹੈ ਪਰ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲਾ ਇਹ ਕੱਚਾ ਰਸਤਾ 20 ਸਾਲਾਂ 'ਚ ਪੱਕਾ ਨਾ ਹੋ ਸਕਿਆ | ਜਾਣਕਾਰੀ ਮੁਤਾਬਿਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਨ 1998 'ਚ ਇਸ ਰਸਤੇ ਨੂੰ ਹਿਮਾਚਲ ਪ੍ਰਦੇਸ਼ ਨਾਲ ਮਿਲਾਉਣ ਨਾਲ ਸਬੰਧੀ ਐਲਾਨ ਕੀਤਾ ਸੀ ਇਸ ਸੜਕ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋ ਸਕਿਆ | ਦੋ ਸੂਬਿਆਂ ਨੂੰ ਆਪਸ 'ਚ ਮਿਲਾਉਣ ਲਈ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਵੀ ਆਪਣੇ ਕਾਰਜਕਾਲ ਦੌਰਾਨ ਕਈ ਸਾਲ ਪਹਿਲਾਂ ਸਬੰਧਿਤ ਵਿਭਾਗ ਦੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਦੇ ਚੁੱਕੇ ਸਨ | ਜਿਸ ਨੂੰ ਲੈ ਕੇ ਸੰਨ 2016 'ਚ ਸਬੰਧਿਤ ਵਿਭਾਗਾਂ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਇਸ ਨੂੰ ਮਾਮੂਲੀ ਕੰਮ ਦੱਸ ਕੇ ਇਸ ਨੂੰ ਚੁਟਕੀ 'ਚ ਪੂਰਾ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਕੇਂਦਰੀ ਮੰਤਰੀ ਦਾ ਇਹ ਚੁਟਕੀ ਵਾਲਾ ਐਲਾਨ ਵੀ ਅਜੇ ਤੱਕ ਪੂਰਾ ਨਹੀਂ ਹੋ ਸਕਿਆ ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਮੌਕੇ ਵੀ ਇਲਾਕੇ ਦੇ ਲੋਕਾਂ ਦੀ ਇੱਕ ਮੁੱਖ ਮੰਗਾਂ 'ਚੋਂ ਮੰਗ ਸੀ ਚੋਣਾਂ ਦੌਰਾਨ ਇਸ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਨ ਨੂੰ ਲੈ ਐਲਾਨ ਕਰਨ ਨੂੰ ਲੈ ਕੇ ਹਰ ਇੱਕ ਉਮੀਦਵਾਰ ਉਤਾਵਲਾ ਹੁੰਦਾ ਸੀ ਪਰ ਚੋਣਾਂ ਉਪਰੰਤ ਇਸ ਮਾਮਲਾ ਫ਼ਰਿਜ 'ਚ ਰੱਖੇ ਦੁੱਧ ਵਾਂਗੂੰ ਠੰਢਾ ਹੋ ਕੇ ਰਹਿ ਗਿਆ | ਪਰ ਲੋਕਾਂ ਨੂੰ ਕੋਈ ਲਾਭ ਨਸੀਬ ਨਾ ਹੋ ਸਕਿਆ | ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਬਰਦਾਰ ਤੋਂ ਪੰਜਾਬ ਦੀ ਹੱਦ ਤੱਕ ਕਰੀਬ 3 ਕਿੱਲੋਮੀਟਰ ਦਾ ਰਸਤਾ ਕੱਚਾ ਹੈ ਇਸੇ ਤਰ੍ਹਾਂ ਪੰਜਾਬ ਦੀ ਹੱਦ ਤੋਂ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ-ਬੱਦੀ ਰੋਡ ਤੱਕ ਵੀ ਕਰੀਬ 3-4 ਕਿੱਲੋਮੀਟਰ ਦਾ ਰਸਤਾ ਕੱਚਾ ਹੈ | ਇਸ ਕੱਚੇ ਰਸਤੇ ਰਾਹੀਂ ਪੰਜਾਬ ਦੇ ਵੱਡੀ ਗਿਣਤੀ 'ਚ ਨੌਜਵਾਨ ਹਰ ਰੋਜ਼ ਸਵੇਰੇ ਸ਼ਾਮ ਮੋਟਰ ਸਾਈਕਲਾਂ ਰਾਹੀਂ ਹਿਮਾਚਲ ਪ੍ਰਦੇਸ਼ ਦੀਆਂ ਫ਼ੈਕਟਰੀਆਂ 'ਚ ਰੁਜ਼ਗਾਰ ਲਈ ਜਾਂਦੇ ਹਨ | ਹਿਮਾਚਲ ਪ੍ਰਦੇਸ਼ 'ਚ ਪੈਂਦੇ ਪ੍ਰਸਿੱਧ ਧਾਰਮਿਕ ਸਥਾਨ ਬਾਬਿਆਂ ਦੀ ਹਰੀਪੁਰ ਨੂੰ ਪੰਜਾਬ ਤੋਂ ਸੰਗਤਾਂ ਹਰੇਕ ਸੰਗਰਾਂਦ ਅਤੇ ਹੋਰ ਤਿਉਹਾਰਾਂ ਨੂੰ ਜਾਂਦੀਆਂ ਹਨ | ਇਸ ਤੋਂ ਇਲਾਵਾ ਇਸ ਖੇਤਰ ਦੀਆਂ ਰਿਸ਼ਤੇਦਾਰੀਆਂ ਵੀ ਹਿਮਾਚਲ ਪ੍ਰਦੇਸ਼ ਦੇ ਪਿੰਡਾਂ 'ਚ ਪੈਂਦੀਆਂ ਹਨ | ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਜਾਣ ਲਈ ਕੱਚੇ ਰਸਤੇ ਨਾਲ ਜੂਝਣਾ ਪੈਂਦਾ ਹੈ ਬਰਸਾਤ ਦੇ ਮੌਸਮ ਦੌਰਾਨ ਇਹ ਕੱਚਾ ਰਸਤਾ ਬਿਲਕੁਲ ਖ਼ਰਾਬ ਹੋ ਜਾਂਦਾ ਜਿਸ ਕਾਰਨ ਹਿਮਾਚਲ ਦੀਆਂ ਫ਼ੈਕਟਰੀਆਂ 'ਚ ਕੰਮ ਕਰਨ ਲਈ ਜਾਣ ਵਾਲੇ ਨੌਜਵਾਨਾਂ ਨੂੰ 25-30 ਕਿੱਲੋਮੀਟਰ ਦਾ ਵਾਧੂ ਗੇੜ ਪਾ ਕੇ ਆਪਣੇ ਕੰਮ ਤੇ ਜਾਣਾ ਪੈਂਦਾ ਹੈ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਤੇਲ ਲਈ ਪੈਸਾ ਕਿਤੇ ਵੱਧ ਖ਼ਰਾਬ ਹੁੰਦਾ ਹੈ | ਇਨ੍ਹਾਂ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਦੇ ਪਿੰਡ ਚੁੰਨੜੀ ਕੋਲੋਂ ਲੰਘਦੇ ਦਰਿਆ ਨਾਲ ਵੀ ਜੂਝਣਾ ਪੈਂਦਾ ਹੈ | ਇਸ ਦਰਿਆ ਨੂੰ ਹਿਮਾਚਲ ਸਰਕਾਰ ਨੇ ਅਜੇ ਤੱਕ ਪੁਲ ਨਹੀਂ ਲਗਾਇਆ | ਇਸ ਦਰਿਆ 'ਚ ਫ਼ੈਕਟਰੀਆਂ ਦਾ ਗੰਦਾ ਪਾਣੀ ਚੱਲਦਾ ਰਹਿੰਦਾ ਹੈ ਹਿਮਾਚਲ ਪ੍ਰਦੇਸ਼ ਦੇ ਚੁੰਨੜੀ ਪਿੰਡ ਦੇ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਅਤੇ ਆਮ ਲੋਕਾਂ ਨੂੰ ਵੀ ਫ਼ੈਕਟਰੀਆਂ ਦੇ ਇਸ ਗੰਦੇ ਪਾਣੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਇੱਥੋਂ ਦੇ ਲੋਕਾਂ ਵਲੋਂ ਆਪਣੇ ਤੌਰ 'ਤੇ ਲੰਘਣ ਲਈ ਆਰਜ਼ੀ ਪ੍ਰਬੰਧ ਕੀਤੇ ਜਾਂਦੇ ਹਨ | ਇਸ ਸਬੰਧੀ ਸਮਾਜ ਸੇਵੀ ਕੈਪਟਨ ਮੁਲਤਾਨ ਸਿੰਘ, ਬਲਜੀਤ ਸਿੰਘ ਸਾਬਕਾ ਸਰਪੰਚ ਪੁਰਖਾਲੀ, ਸਮਾਜ ਸੇਵੀ ਇੰਜੀਨੀਅਰ ਗੁਰਪਾਲ ਸਿੰਘ ਪੁਰਖਾਲੀ, ਹੇਤ ਰਾਮ ਬਰਦਾਰ, ਚਰਨ ਸਿੰਘ ਬਰਦਾਰ, ਨਿਰਮਲ ਸਿੰਘ ਪੰਚ, ਦਿਲਬਰ ਸਿੰਘ, ਪ੍ਰੇਮ ਸਿੰਘ ਸਾਬਕਾ ਸਰਪੰਚ, ਕਿਸਾਨ ਆਗੂ ਗੁਰਇਕਬਾਲ ਸਿੰਘ, ਭਗਤ ਰਾਮ ਪ੍ਰਤਾਪ ਗਿਰੀ, ਪੋਲੂ ਰਾਮ, ਪ੍ਰੇਮਾ ਬਰਦਾਰ ਅਤੇ ਹੋਰ ਲੋਕਾਂ ਨੇ ਪੰਜਾਬ ਸਰਕਾਰ ਅਤੇ ਹਿਮਾਚਲ ਸਰਕਾਰ ਤੋਂ ਮੰਗ ਹੈ ਕਿ ਉਕਤ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਿਆ ਜਾਵੇ ਜਿਸ ਨਾਲ ਰੂਪਨਗਰ ਜ਼ਿਲੇ੍ਹ ਕਈ ਹੋਰ ਜ਼ਿਲਿ੍ਹਆਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ | ਇਸ ਤੋਂ ਇਲਾਵਾ ਇਸ ਖੇਤਰ ਦੇ ਪਿੰਡਾਂ ਦਾ ਖ਼ੂਬ ਵਿਕਾਸ ਹੋਵੇਗਾ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਹਿਮਾਚਲ ਪ੍ਰਦੇਸ਼ ਦੇ ਸਨਅਤੀ ਖੇਤਰ 'ਚ ਰੁਜ਼ਗਾਰ ਦੇ ਹੋਰ ਵੱਧ ਮੌਕੇ ਮਿਲਣਗੇ | ਲੋਕਾਂ ਅਨੁਸਾਰ ਇਸ ਸੜਕ ਨਾਲ ਦੋਵੇਂ ਰਾਜਾਂ ਦੇ ਆਪਸੀ ਵਪਾਰ 'ਚ ਵੀ ਖ਼ੂਬ ਵਾਧਾ ਹੋਵੇਗਾ | ਇਸ ਸਬੰਧੀ ਇਲਾਕਾ ਵਾਸੀਆਂ ਨੇ ਸਰਕਾਰਾਂ ਤੋਂ ਮੰਗ ਕੀਤੀ ਕਿ ਉਕਤ ਸੜਕ ਦਾ ਕੰਮ ਪਹਿਲ ਦੇ ਆਧਾਰ 'ਤੇ ਸ਼ੁਰੂ ਕਰਵਾਇਆ ਜਾਵੇ |

ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਡੀ.ਸੀ. ਦਫ਼ਤਰ ਮੂਹਰੇ ਧਰਨਾ

ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਦੇਸ਼ ਵਿਆਪੀ ਸੱਦੇ 'ਤੇ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦੀ ਅਗਵਾਈ 'ਚ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਪਿੰਡਾਂ ਵਿਚ ਭਰਤੀ ਮੁਹਿੰਮ ਕੀਤੀ ਸ਼ੁਰੂ

ਨੰਗਲ, 26 ਮਾਰਚ (ਗੁਰਪ੍ਰੀਤ ਗਰੇਵਾਲ)-ਅੱਜ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਢੇਰ,ਮੀਤ ਪ੍ਰਧਾਨ ਮਹਿੰਦਰ ਸਿੰਘ ਸੰਗਤਪੁਰ,ਹਰਜਾਪ ਸਿੰਘ ਦੀ ਅਗਵਾਈ ਹੇਠ ਪਿੰਡ ਹਾਜੀਪੁਰ ਅਤੇ ਸੂਰੇਵਾਲ ਵਿਖੇ ਕਿਸਾਨਾਂ ਦੀਆਂ ਭਰਵੀਆਂ ਮੀਟਿੰਗਾਂ ਕਰਵਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਮੀਂਹ ਅਤੇ ਗੜੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦੇ ਦਿੱਤੇ ਹੁਕਮ

ਮੋਰਿੰਡਾ, 26 ਮਾਰਚ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ ਇਲਾਕੇ ਵਿੱਚ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ | ਮੋਰਿੰਡਾ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਉਹਨਾਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਇਕਾਈ ਨੰਗਲ ਦੀ ਹੋਈ ਮੀਟਿੰਗ

ਨੰਗਲ, 26 ਮਾਰਚ (ਪ੍ਰੀਤਮ ਸਿੰਘ ਬਰਾਰੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਨੰਗਲ ਕਮੇਟੀ ਵਲੋਂ ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਜਿਸ 'ਚ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਜਿੰਦਬੜੀ, ਬਰਾਂਚ ...

ਪੂਰੀ ਖ਼ਬਰ »

ਬੀਕੇਯੂ ਕਾਦੀਆਂ ਵਲੋਂ ਪਿੰਡ ਖਾਬੜਾ ਦੀ ਇਕਾਈ ਗਠਿਤ

ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਰੋਪੜ ਅਧੀਨ ਪੈਂਦੇ ਪਿੰਡ ਖਾਬੜਾ ਵਿਖੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿੱਥੇ ਬੀਕੇਯੂ ਕਾਦੀਆਂ ਵਲੋਂ ਪਿੰਡ ਦੀ ਇਕਾਈ ਦਾ ਗਠਨ ਕੀਤਾ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀਆਂ ਖ਼ੂਬ ਧੱਜੀਆਂ ਉਡਾ ਰਹੇ ਹਨ ਸੜਕ 'ਤੇ ਚੱਲ ਰਹੇ ਮਿੱਟੀ ਦੇ ਓਵਰਲੋਡ ਟਿੱਪਰ

ਪੁਰਖਾਲੀ, 26 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ 'ਚ ਚੱਲ ਰਹੇ ਓਵਰਲੋਡ ਟਿੱਪਰਾ ਤੋਂ ਇਲਾਕਾ ਵਾਸੀ ਖ਼ੂਬ ਪ੍ਰੇਸ਼ਾਨ ਹੋਏ ਪਏ ਹਨ ਪਰ ਲੋਕਾਂ ਦੀ ਇਸ ਪ੍ਰੇਸ਼ਾਨੀ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਪ੍ਰਵਾਹ ਨਹੀਂ ਜਾਪ ਰਹੀ | ਇਸ ਸਬੰਧੀ ਇਲਾਕਾ ਵਾਸੀਆਂ ਨੇ ...

ਪੂਰੀ ਖ਼ਬਰ »

ਮਿੱਟੀ ਦੀ ਢਿੱਗ ਡਿੱਗਣ ਨਾਲ ਖੂਹੀ 'ਚੋਂ ਇੱਟਾਂ ਕੱਢਦੇ ਮਜ਼ਦੂਰ ਦੀ ਮੌਤ

ਕਾਹਨਪੁਰ ਖੂਹੀ, 26 ਮਾਰਚ (ਗੁਰਬੀਰ ਸਿੰਘ ਵਾਲੀਆ)-ਪਿੰਡ ਭਨੂੰਹਾਂ ਵਿਖੇ ਇੱਕ ਸੁੱਕੀ ਖੂਹੀ 'ਚੋਂ ਇੱਟਾਂ ਕੱਢਦੇ ਸਮੇਂ ਅਚਾਨਕ ਮਿੱਟੀ ਦੀ ਢਿਗ ਡਿਗ ਜਾਣ 'ਤੇ ਉਸ ਹੇਠ ਦਬਕੇ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ | ਜਦਕਿ ਮਿ੍ਤਕ ਦਾ ਜੀਜਾ ਲੱਗਦੇ ਦੂਜੇ ਮਜ਼ਦੂਰ ਦਾ ...

ਪੂਰੀ ਖ਼ਬਰ »

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਪਾਵਰ ਹਾਊਸ ਕੰਟਰੋਲ ਬੋਰਡ ਦਾ 27 ਤੋਂ 29 ਮਾਰਚ ਤੱਕ ਕਰਵਾਇਆ ਜਾਵੇਗਾ ਕਬੱਡੀ ਟੂਰਨਾਮੈਂਟ-ਚੀਫ਼ ਇੰਜੀਨੀਅਰ

ਨੰਗਲ, 26 ਮਾਰਚ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨੰਗਲ ਵਲੋਂ ਪਾਵਰ ਸਪੋਰਟਸ ਕੰਟਰੋਲ ਬੋਰਡ ਦੀਆਂ ਪਾਵਰਕਾਮ ਟੀਮਾਂ ਦੇ 22ਵੇਂ ਕਬੱਡੀ ਮੁਕਾਬਲੇ 27 ਮਾਰਚ ਤੋਂ 29 ਮਾਰਚ ਤੱਕ ਬੀਬੀਐਮਬੀ ਇਨਡੋਰ ਸਟੇਡੀਅਮ ਨੰਗਲ ਵਿਖੇ ਕਰਵਾਏ ਜਾ ਰਹੇ ਹਨ | ਇਸ ...

ਪੂਰੀ ਖ਼ਬਰ »

ਪੁਰੀ ਪਬਲਿਕ ਸੀ.ਸੈ. ਸਕੂਲ ਵਲੋਂ ਪ੍ਰਾਇਮਰੀ ਵਿੰਗ ਦਾ ਕਰਵਾਇਆ ਗਿਆ ਸਾਲਾਨਾ ਇਨਾਮ ਵੰਡ ਸਮਾਗਮ

ਨੂਰਪੁਰ ਬੇਦੀ, 26 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਜ਼ਮਪੁਰ ਦਾ ਪ੍ਰਾਇਮਰੀ ਵਿੰਗ ਦਾ ਸਾਲਾਨਾ ਇਨਾਮ ਵੰਡ ਸਮਾਗਮ ਐਮਡੀ ਮਦਨ ਲਾਲ ਪੁਰੀ, ਵਿਪਨ ਪੁਰੀ ਅਤੇ ਰਜਨੀ ਪੁਰੀ ਦੀ ਦੇਖ-ਰੇਖ ਹੇਠ ਧੂਮਧਾਮ ਨਾਲ ਸਮਾਪਤ ਹੋਇਆ | ਸਮਾਗਮ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਮੰਗਾਂ ਨੂੰ ਲੈ ਕੇ ਰੋਸ ਭਰਪੂਰ ਧਰਨਾ ਦਿੱਤਾ

ਨੂਰਪੁਰ ਬੇਦੀ, 26 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਜਮਹੂਰੀ ਕਿਸਾਨ ਸਭਾ ਅਤੇ ਜਮਹੂਰੀ ਕੰਢੀ ਸੰਘਰਸ਼ ਕਮੇਟੀ ਨੇ ਨੂਰਪੁਰ ਬੇਦੀ ਇਲਾਕੇ ਦੀਆਂ ਖੇਤਰੀ ਮੰਗਾਂ ਨੂੰ ਲੈ ਕੇ ਲੜੀਵਾਰ ਸੰਘਰਸ਼ ਦੇ ਪ੍ਰੋਗਰਾਮ ਤਹਿਤ ਅੱਜ ਸਥਾਨਕ ਸਬ-ਤਹਿਸੀਲ ਦੇ ਦਫ਼ਤਰ ਮੂਹਰੇ ਰੋਸ ...

ਪੂਰੀ ਖ਼ਬਰ »

ਤਿੰਨ ਫ਼ਸਲਾਂ 'ਤੇ ਕੁਦਰਤ ਦੀ ਪਈ ਮਾਰ ਨੇ ਕਿਸਾਨਾਂ ਨੂੰ ਤੋਰਿਆ ਕੰਗਾਲੀ ਦੇ ਰਾਹ 'ਤੇ 40 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਲੋੜ-ਕੋਟਬਾਲਾ

ਭਰਤਗੜ੍ਹ, 26 ਮਾਰਚ (ਜਸਬੀਰ ਸਿੰਘ ਬਾਵਾ)-ਦੋ-ਤਿੰਨ ਦਿਨਾਂ 'ਚ ਪਏ ਮੋਹਲ਼ੇਧਾਰ ਮੀਂਹ ਬਦੌਲਤ ਭਰਤਗੜ੍ਹ ਖੇਤਰ 'ਚ ਕੋਟਬਾਲਾ, ਭਾਓਵਾਲ, ਬੜਾ ਪਿੰਡ, ਬੇਲੀ, ਆਸਪੁਰ, ਆਲੋਵਾਲ, ਹਿੰਮਤਪੁਰ, ਖਰੋਟਾ, ਕਿੰਮਤਪੁਰ, ਮਾਜਰੀ, ਸਰਸਾ ਨੰਗਲ, ਗਾਜ਼ੀਪੁਰ, ਗਰਦਲੇ, ਛੋਟੀ ਝੱਖੀਆਂ, ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਦੀ ਬਜਟ ਮੀਟਿੰਗ ਅੱਜ

ਨੰਗਲ, 26 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀ ਸਾਲਾਨਾ ਬਜਟ ਮੀਟਿੰਗ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਨਗਰ ਕੌਂਸਲ ਨੰਗਲ ਦੇ ਦਫ਼ਤਰ ਵਿਖੇ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਹੋਵੇਗੀ | ਇਹ ਜਾਣਕਾਰੀ ਨਗਰ ਕੌਂਸਲ ਨੰਗਲ ਦੇ ਇਕ ਸਰਕਾਰੀ ...

ਪੂਰੀ ਖ਼ਬਰ »

ਜਗਰਾਤਾ ਮਹਾਂਮਾਈ ਲੰਗਰ ਕਮੇਟੀ ਵਲੋਂ ਘਨੌਲੀ ਵਿਖੇ 42ਵਾ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਕਰਵਾਇਆ

ਘਨੌਲੀ, 26 ਮਾਰਚ (ਜਸਵੀਰ ਸਿੰਘ ਸੈਣੀ)-ਸਵਰਗੀ ਸੱਚਖੰਡ ਵਾਸੀ ਸਲੋਚਨਾ ਭੂਆ ਜੀ ਅਤੇ ਸਾਲਿਗ ਰਾਮ ਜੀ ਦੀ ਯਾਦ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ਦੇ ਸਾਹਮਣੇ ਮਾਰਕੀਟ ਵਿਖੇ ਜਗਰਾਤਾ ਮਹਾਂ-ਮਾਈ ਲੰਗਰ ਕਮੇਟੀ ਵਲੋਂ ਨਗਰ ਦੀ ਸੁੱਖ-ਸ਼ਾਂਤੀ ...

ਪੂਰੀ ਖ਼ਬਰ »

ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਦਾ ਕੀਤਾ ਦੌਰਾ

ਮੋਰਿੰਡਾ, 26 ਮਾਰਚ (ਕੰਗ)-ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਮੋਰਿੰਡਾ ਇਲਾਕੇ ਦੇ ਪਿੰਡ ਸਹੇੜੀ, ਨਥਮਲਪੁਰ, ਕਕਰਾਲੀ, ਪਪਰਾਲੀ ਅਤੇ ਧਿਆਨਪੁਰਾ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸਕਿੰਦਰ ...

ਪੂਰੀ ਖ਼ਬਰ »

ਹਸਪਤਾਲ ਮਾਰਗ 'ਤੇ ਲਗਾਈਆਂ ਟਾਈਲਾਂ ਦੇ ਪੈਚ ਦੋ ਦਿਨ ਬਾਅਦ ਦੱਬੇ

ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੇ ਹਸਪਤਾਲ ਮੂਹਰੇ ਸਰਕੁਲਰ ਰੋਡ 'ਤੇ ਲੁੱਕ ਪਾਉਣ ਦੀ ਬਜਾਏ ਟਾਈਲਾਂ ਲਗਾ ਕੇ ਪੈਚ ਲਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਨਾ ਤਾਂ ਇਹ ਪੈਚ ਚੰਗੇ ਲੱਗਦੇ ਹਨ ਅਤੇ ਨਾ ਹੀ ਮਿਆਰੀ ਤਰੀਕੇ ਨਾਲ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਚੱਲੀ ਤੇਜ਼ ਹਨੇਰੀ ਕਿਸਾਨਾਂ ਲਈ ਬਣੀ ਵੱਡੀ ਮੁਸੀਬਤ ਤੇ ਪ੍ਰੇਸ਼ਾਨੀਆਂ ਦਾ ਸਬੱਬ

ਨੂਰਪੁਰ ਬੇਦੀ, 26 ਮਾਰਚ (ਵਿੰਦਰ ਪਾਲ ਝਾਂਡੀਆਂ)-ਬੀਤੇ ਦੋ ਦਿਨਾਂ ਤੋਂ ਪਈ ਬੇਮੌਸਮੀ ਬਰਸਾਤ ਤੇ ਨਾਲ ਚੱਲੀ ਜ਼ੋਰਦਾਰ ਤੇਜ਼ ਹਨੇਰੀ ਅੰਨਦਾਤਾ ਕਿਸਾਨਾਂ ਲਈ ਵੱਡੀ ਆਫ਼ਤ ਤੇ ਪਰੇਸ਼ਾਨੀਆਂ ਦਾ ਸਬੱਬ ਬਣ ਕੇ ਬਹੁੜੀ ਹੈ | ਇਸ ਬੇਮੌਸਮੀ ਬਰਸਾਤ ਹਨੇਰੀ ਨੇ ਨੂਰਪੁਰ ਬੇਦੀ ...

ਪੂਰੀ ਖ਼ਬਰ »

ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ

ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਰਿਆਤ ਐਜੂਕੇਸ਼ਨਲ ਐਂਡ ਰਿਸਰਚ ਟਰੱਸਟ ਦੇ ਪ੍ਰਮੁੱਖ ਅਦਾਰੇ ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਰੈਲਮਾਜਰਾ (ਰੋਪੜ ਕੈਂਪਸ) ਵਿਖੇ ਐਡਵਾਂਸਡ ਪ੍ਰੋਗਰਾਮ ਇਨ ਫਾਰਮੇਕੋਵਿਜਿਲੈਂਸ ਵਿਸ਼ੇ 'ਤੇ ਤਿੰਨ ਦਿਨਾਂ ਵਰਕਸ਼ਾਪ ਕਰਵਾਈ ਗਈ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀ ਕਣਕ ਦੀ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣ ਕੀਤੀ ਮੰਗ

ਨੂਰਪੁਰ ਬੇਦੀ, 26 ਮਾਰਚ (ਵਿੰਦਰ ਪਾਲ ਝਾਂਡੀਆਂ)-ਬੀਤੇ ਦੋ ਦਿਨਾਂ ਦੌਰਾਨ ਪਈ ਬੇਮੌਸਮੀ ਬਾਰਸ਼ ਨਾਲ ਚੱਲੀ ਤੇਜ਼ ਹਨੇਰੀ ਨਾਲ ਕਿਸਾਨਾਂ ਦੀ ਬਹੁਤ ਸਾਰੀ ਕਣਕ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ | ਇਸ ਲਈ ਕਿਰਤੀ ਕਿਸਾਨ ਮੋਰਚਾ ਦੇ ਆਗੂ ਵੀਰ ਸਿੰਘ ਬੜਵਾ ਵਲੋਂ ਸਰਕਾਰ ਨੂੰ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਵਿਖੇ ਲਗਾਇਆ ਖੂਨਦਾਨ ਕੈਂਪ

ਮੋਰਿੰਡਾ, 26 ਮਾਰਚ (ਕੰਗ)-ਪਿੰਡ ਰਸੂਲਪੁਰ ਵਿਖੇ ਰਵੀਦਾਸ ਭਗਤ ਵੈਲਫੇਅਰ ਸੇਵਾ ਸੁਸਾਇਟੀ ਰਸੂਲਪੁਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਬਲਵਿੰਦਰ ਸਿੰਘ ਅਤੇ ਮੀਤ ਪ੍ਰਧਾਨ ਲਖਵੀਰ ਸਿੰਘ ਨੇ ...

ਪੂਰੀ ਖ਼ਬਰ »

ਚੌਂਤਾ ਵਿਖੇ ਕਲੱਬ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ

ਨੂਰਪੁਰ ਬੇਦੀ, 26 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਚੌਂਤਾ ਵਿਖੇ ਸ੍ਰੀ ਗੁਰੂ ਰਾਮ ਰਾਏ ਸਪੋਰਟਸ ਕਲੱਬ ਵਲੋਂ ਸਵ. ਸ਼ਰਨਜੀਤ ਲਾਡੀ, ਸਵ. ਹਰਜਿੰਦਰ ਸਿੰਘ ਅਤੇ ਸਵ. ਰਮਨਦੀਪ ਦੀ ਯਾਦ 'ਚ ਕਲੱਬ ਪ੍ਰਧਾਨ ਜਸ਼ਨ ਸੈਣੀ ਦੀ ਅਗਵਾਈ ਹੇਠ ਪਹਿਲਾ ਖ਼ੂਨਦਾਨ ਕੈਂਪ ਲਗਾਇਆ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਲੋਹਗੜ੍ਹ ਫਿੱਡੇ ਵਿਖੇ ਹੋਈ ਅਹਿਮ ਮੀਟਿੰਗ

ਘਨੌਲੀ, 26 ਮਾਰਚ (ਜਸਵੀਰ ਸਿੰਘ ਸੈਣੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਭਾਜਪਾ ਦੇ ਸਰਕਲ ...

ਪੂਰੀ ਖ਼ਬਰ »

ਸਕੂਲ ਦੇ ਆਟੋ ਮੋਬਾਈਲ ਵਿਸ਼ੇ ਦੇ ਵਿਦਿਆਰਥੀਆਂ ਨੂੰ ਵੰਡੀਆਂ ਟੂਲ ਕਿੱਟਾਂ

ਸ੍ਰੀ ਚਮਕੌਰ ਸਾਹਿਬ, 26 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਲੁਠੇੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਅਧੀਨ ਚੱਲ ਰਹੇ ਆਟੋਮੋਬਾਇਲ ਵਿਸ਼ੇ ਸਬੰਧੀ ਵਿਦਿਆਰਥੀਆਂ ਨੂੰ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਚ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਕਰਨਲ ਵੀ. ਆਰ. ਮੋਹਨ ਡੀ. ਏ. ਵੀ ਪਬਲਿਕ ਸਕੂਲ ਦੇ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਵਿਦਿਆਰਥੀਆਂ ਦੀ ਤਰੱਕੀ ਅਤੇ ਵਿਕਾਸ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਗਿਆ | ਹਰ ਸਾਲ ਦੀ ਤਰ੍ਹਾਂ ਗ੍ਰੈਜੂਏਸ਼ਨ ਸਮਾਰੋਹ, 'ਡਾਂਸਿੰਗ ਡੈਫੋਡਿਲਜ਼' ਦੇ ...

ਪੂਰੀ ਖ਼ਬਰ »

ਮੰਗਤਿਆਂ ਦੀਆਂ ਟੋਲੀਆਂ ਨੇ ਵਿਗਾੜੀ ਜ਼ੀਰਕਪੁਰ ਸ਼ਹਿਰ ਦੀ ਸ਼ਾਨ

ਜ਼ੀਰਕਪੁਰ, 26 ਮਾਰਚ (ਹੈਪੀ ਪੰਡਵਾਲਾ)-ਚੰਡੀਗੜ੍ਹ ਨੇੜੇ ਵਸਿਆ ਸ਼ਹਿਰ ਜ਼ੀਰਕਪੁਰ ਪੰਜਾਬ ਦੇ ਨਕਸ਼ੇ 'ਤੇ ਅਹਿਮ ਸਥਾਨ ਰੱਖਦਾ ਹੈ | ਪੰਜਾਬ ਦੇ ਸਭ ਤੋਂ ਵੱਡੇ ਵਿਧਾਨ ਸਭਾ ਹਲਕੇ ਦਾ ਇਹ ਪੋਸ਼ ਏਰੀਆ ਉਂਗਲਾਂ 'ਤੇ ਗਿਣਿਆ ਜਾਂਦਾ ਹੈ, ਪਰ ਯੋਜਨਾਬੰਦੀ ਪੱਖੋਂ ਇਸ ਦਾ ਦਰਜਾ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸਟ੍ਰੀਟ ਵੈਡਿੰਗ ਜ਼ੋਨਾਂ ਲਈ ਵਰਕ ਆਰਡਰ ਦਿੱਤੇ, 7 ਸਾਲਾਂ ਤੋਂ ਪ੍ਰੋਜੈਕਟ ਸੀ ਠੰਢੇ ਬਸਤੇ 'ਚ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਮੁਹਾਲੀ ਨਗਰ ਨਿਗਮ ਨੇ 7 ਸਾਲਾਂ ਬਾਅਦ ਆਖਰਕਾਰ ਹੁਣ ਸਟ੍ਰੀਟ ਵੈਂਡਰ ਪ੍ਰੋਟੈਕਸ਼ਨ ਆਫ ਲਿਵਲੀਹੁੱਡ ਐਂਡ ਰੈਗੂਲੇਸ਼ਨ ਆਫ ਸਟ੍ਰੀਟ ਵੈਂਡਰ ਐਕਟ 2014 ਨੂੰ ਅਮਲੀ ਰੂਪ ਦੇ ਦਿੱਤਾ ਹੈ ਕਿਉਂਕਿ ਨਗਰ ਨਿਗਮ ਨੇ ਸਟ੍ਰੀਟ ...

ਪੂਰੀ ਖ਼ਬਰ »

ਮਾਰਕੁੱਟ ਕਰਨ ਦੇ ਮਾਮਲੇ ਵਿਚ ਪਿਓ-ਪੁੱਤ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਟਰੱਕ ਯੂਨੀਅਨ ਵਿਖੇ ਚਾਹ ਪੀਂਦੇ ਵਿਅਕਤੀ 'ਤੇ ਹਮਲਾ ਕਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ 4 ਜਣਿਆ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜਮਾਂ ਦੀ ਪਛਾਣ ਰਾਮ ਕੁਮਾਰ ਪੁੱਤਰ ਦਲੀਪ ਸਿੰਘ, ਅਸੀਸ ਪੁੱਤਰ ਪਵਨ ਕੁਮਾਰ, ਰਾਮ ...

ਪੂਰੀ ਖ਼ਬਰ »

ਯੂਥ ਕਲੱਬ ਵਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 26 ਮਾਰਚ (ਦਿਲਬਰ ਸਿੰਘ ਖੈਰਪੁਰ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸਰੀਫ਼ ਵਲੋਂ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ 'ਆਪ' ਆਗੂ ਜਗਦੇਵ ਸਿੰਘ ਮਲੋਆ ਤੇ ਜੋਧ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਭੰਡਾਰੇ ਦੇ 13ਵੇਂ ਦਿਨ ਸੰਗਤਾਂ ਦਾ ਭਾਰੀ ਇਕੱਠ

ਐੱਸ. ਏ. ਐੱਸ. ਨਗਰ 26 ਮਾਰਚ (ਜੱਸੀ)-ਮੁਹਾਲੀ ਦੇ ਸੈਕਟਰ 65 ਏ ਕੰਬਾਲੀ ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਿਰ ਵਿਖੇ ਚੇਤਰ ਮਹੀਨੇ ਚੱਲ ਰਹੇ 21 ਦਿਨਾ ਰੋਜ਼ਾਨਾ ਸ਼ਾਮ 7 ਤੋਂ ਰਾਤ ਵਜੇ ਤੱਕ ਦੀ ਲੜੀ ਦੇ 13ਵੇਂ ਦਿਨ ਐਤਵਾਰ ਵਾਲੇ ਦਿਨ ਸਮਾਗਮ ਵਿਚ ਦੁਰੋਂ ਦੁਰੋਂ ਭਾਰੀ ਤਾਦਾਦ ...

ਪੂਰੀ ਖ਼ਬਰ »

ਫਰਜ਼ੀ ਮੈਸੇਜ ਨੇ ਮੁਹਾਲੀ ਪੁਲਿਸ ਨੂੰ ਪਾਈਆਂ ਭਾਜੜਾਂ, ਗੁਰਦੁਆਰਾ ਸਾਹਿਬ ਦੇ ਬਾਹਰ ਪੁਲਿਸ ਫੋਰਸ ਤਾਇਨਾਤ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਸ਼ੋਸ਼ਲ ਮੀਡੀਆ 'ਤੇ ਇਕ ਫਰਜ਼ੀ ਸੰਦੇਸ਼ ਫੈਲਾਇਆ ਗਿਆ ਕਿ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਵਲੋਂ ਸਿੰਘ ਸ਼ਹੀਦਾ ਗੁਰਦੁਆਰਾ ਸਾਹਿਬ ਤੋਂ ਗਵਰਨਰ ਹਾਊਸ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਪੁਲਿਸ ਨੂੰ ਜਿਵੇਂ ...

ਪੂਰੀ ਖ਼ਬਰ »

ਐਸ. ਐਲ. ਸੀ. ਵੀ. ਯੂਨੀਅਨ ਲਾਲੜੂ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਲਾਲੜੂ, 26 ਮਾਰਚ (ਰਾਜਬੀਰ ਸਿੰਘ)-ਸਤਨਾਮ ਲਾਈਟ ਐਂਡ ਕਮਰਸ਼ੀਅਲ ਵਹੀਕਲ (ਐਸ. ਐਲ. ਸੀ. ਵੀ.) ਯੂਨੀਅਨ ਲਾਲੜੂ ਵਿਖੇ ਯੂਨੀਅਨ ਮੈਨੇਜਮੈਂਟ ਤੇ ਸਮੂਹ ਮੈਂਬਰਾਂ ਵਲੋਂ ਸਰਬਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਫਰਜ਼ੀ ਮੈਸੇਜ ਨੇ ਮੁਹਾਲੀ ਪੁਲਿਸ ਨੂੰ ਪਾਈਆਂ ਭਾਜੜਾਂ, ਗੁਰਦੁਆਰਾ ਸਾਹਿਬ ਦੇ ਬਾਹਰ ਪੁਲਿਸ ਫੋਰਸ ਤਾਇਨਾਤ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਸ਼ੋਸ਼ਲ ਮੀਡੀਆ 'ਤੇ ਇਕ ਫਰਜ਼ੀ ਸੰਦੇਸ਼ ਫੈਲਾਇਆ ਗਿਆ ਕਿ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਵਲੋਂ ਸਿੰਘ ਸ਼ਹੀਦਾ ਗੁਰਦੁਆਰਾ ਸਾਹਿਬ ਤੋਂ ਗਵਰਨਰ ਹਾਊਸ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ | ਪੁਲਿਸ ਨੂੰ ਜਿਵੇਂ ...

ਪੂਰੀ ਖ਼ਬਰ »

ਡੇਰਾਬੱਸੀ ਨਿਆਂਇਕ ਅਦਾਲਤ ਦਾ ਨਿਰੀਖਣ ਕਰਨ ਪਹੁੰਚੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਮੈਡਮ ਲੀਸਾ ਗਿੱਲ

ਡੇਰਾਬੱਸੀ, 26 ਮਾਰਚ (ਗੁਰਮੀਤ ਸਿੰਘ)-ਹਰੇਕ ਸਾਲ ਦੀ ਤਰ੍ਹਾਂ ਸਾਲ ਦੇ ਮਾਰਚ ਮਹੀਨੇ ਦੇ ਅੰਤ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਵਲੋਂ ਜ਼ਿਲ੍ਹਾ ਅਤੇ ਸਬਡਵੀਜ਼ਨ ਪੱਧਰ ਤੇ ਬਣੀਆਂ ਅਦਾਲਤ ਦਾ ਨਿਰੀਖਣ ਕੀਤਾ ਜਾਂਦਾ ਹੈ | ਇਸੇ ਲੜੀ ਦੌਰਾਨ ਡੇਰਾਬੱਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX