ਤਾਜਾ ਖ਼ਬਰਾਂ


ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 1 hour ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 2 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 4 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 4 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 6 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 6 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 7 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 7 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 7 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 8 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 8 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 9 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 9 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  1 minute ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 11 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 12 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 12 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 13 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 13 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਪੰਜਾਬ / ਜਨਰਲ

ਖਟਕੜ ਕਲਾਂ ਦੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੇ ਚਿੱਤਰ ਉਤਾਰ ਕੇ ਲਗਾਈ ਮੁੱਖ ਮੰਤਰੀ ਦੀ ਤਸਵੀਰ

ਜਸਬੀਰ ਸਿੰਘ ਨੂਰਪੁਰ
ਨਵਾਂਸ਼ਹਿਰ, 26 ਮਾਰਚ- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂਅ ਵਰਤ ਕੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਤਸਵੀਰਾਂ ਲਗਾਉਣ ਦਾ ਐਨਾ ਚਸਕਾ ਪਿਆ ਹੈ ਕਿ ਸ਼ਹੀਦ ਭਗਤ ਸਿੰਘ ਦੇ ਹੀ ਜੱਦੀ ਪਿੰਡ 'ਚ 1973 ਤੋਂ ਚੱਲ ਰਹੇ ਸਿਹਤ ਕੇਂਦਰ 'ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ, ਚਾਚਾ ਅਜੀਤ ਸਿੰਘ ਦੀਆਂ ਤਸਵੀਰਾਂ ਉਤਾਰ ਕੇ ਉਥੇ ਕੇਵਲ ਮੁੱਖ ਮੰਤਰੀ ਦੀ ਤਸਵੀਰ ਲਗਾਈ ਗਈ ਹੈ | ਇਹ ਤਸਵੀਰਾਂ ਜੋ ਮੁੱਖ ਮਾਰਗ 'ਤੇ ਜਾਂਦਿਆਂ ਨੂੰ ਸ਼ਹੀਦ ਦੇ ਪਿੰਡ ਦੀ ਯਾਦ ਦਿਵਾਉਂਦੀਆਂ ਸਨ, ਇਥੋਂ ਹੁਣ ਉਹ ਤਸਵੀਰਾਂ ਗਾਇਬ ਕਰ ਦਿੱਤੀਆਂ ਗਈਆਂ ਹਨ | ਸਿਹਤ ਕੇਂਦਰ ਦੀ ਲਿਪਾਪੋਚੀ ਕਰਕੇ ਉਸ ਉਪਰ ਮੁਹੱਲਾ ਕਲੀਨਿਕ ਆਮ ਆਦਮੀ ਦਾ ਫੱਟਾ ਲਗਾਇਆ ਗਿਆ ਹੈ | ਕਾਂਗਰਸ ਦੀ ਤਤਕਾਲੀ ਸਰਕਾਰ ਸਮੇਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਖਟਕੜ ਕਲਾਂ ਵਿਖੇ ਆ ਕੇ 100 ਬੈੱਡ ਦੇ ਹਸਪਤਾਲ ਦਾ 1973 'ਚ ਐਲਾਨ ਕੀਤਾ ਸੀ ਅਤੇ ਇਸ ਦਾ ਨੀਂਹ ਪੱਥਰ ਗਿਆਨੀ ਜੈਲ ਸਿੰਘ ਸਾਬਕਾ ਮੁੱਖ ਮੰਤਰੀ ਵਲੋਂ ਰੱਖਿਆ ਸੀ ਪਰ ਕਾਫੀ ਸਮਾਂ ਬੀਤਣ 'ਤੇ ਹਸਪਤਾਲ ਨਾ ਬਣ ਸਕਿਆ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ 10 ਬੈੱਡ ਦੀ ਮਨਜੂਰੀ ਕਰਵਾਈ ਅਤੇ ਸਟਾਫ਼ ਤਾਇਨਾਤ ਕਰਵਾਇਆ | ਅਪਗ੍ਰੇਡ ਕਰਨ ਲਈ ਰਿਹਾਇਸ਼ੀ ਕਮਰੇ ਵੀ ਬਣਵਾਏ ਪਰ ਬਾਅਦ 'ਚ ਸਰਕਾਰਾਂ ਨੇ ਮੁੜ ਸਾਰ ਨਹੀਂ ਲਈ | ਮੁੜ ਇਥੇ ਸਿਰਫ ਮਿੰਨੀ ਸਿਹਤ ਕੇਂਦਰ ਹੀ ਬਣਿਆ, ਜਿਥੇ 25 ਦੇ ਕਰੀਬ ਹਰ ਮਹੀਨੇ ਜਣੇਪੇ ਵੀ ਹੁੰਦੇ ਸਨ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਥੇ ਚੋਣਾਂ ਤੋਂ ਪਹਿਲਾਂ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਸੀ ਪਰ ਨਵੇਂ ਬਜਟ 'ਚ ਇਸ ਸੰਬੰਧੀ ਕੋਈ ਤਜਵੀਜ਼ ਨਹੀਂ ਰੱਖੀ ਗਈ | ਪਿੰਡ ਵਾਸੀਆਂ ਅਨੁਸਾਰ ਇਥੇ ਮੈਡੀਕਲ ਕਾਲਜ ਤਾਂ ਕੀ ਬਣਾਉਣਾ ਸੀ ਇਥੇ ਤਾਂ ਪਹਿਲਾਂ ਹੀ ਚਲ ਰਹੇ ਸਫ਼ਲ ਸਿਹਤ ਕੇਂਦਰ 'ਤੇ ਨਵੇਂ ਬੋਰਡ ਲਗਾ ਕੇ ਆਮ ਆਦਮੀ ਮੁਹੱਲਾ ਕਲੀਨਿਕ ਬਣਾ ਦਿੱਤਾ ਗਿਆ | ਇਸ ਕਲੀਨਿਕ 'ਚ ਉਥੋਂ ਨੇੜਲੇ ਪਿੰਡ ਮਾਹਿਲ ਗਹਿਲਾ ਦਾ ਸਿਹਤ ਕੇਂਦਰ ਬੰਦ ਕਰਕੇ ਸਟਾਫ਼ ਭੇਜਿਆ ਗਿਆ |
ਪਿੰਡ ਖਟਕੜ ਕਲਾਂ ਦੀ ਸਰਪੰਚ ਕੁਲਵਿੰਦਰ ਕੌਰ ਨੇ ਆਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ 1973 'ਚ 100 ਬੈੱਡ ਦਾ ਹਸਪਤਾਲ ਬਣਾਉਣ ਦਾ ਐਲਾਨ ਕੀਤਾ ਸੀ | ਗਿਆਨੀ ਜੈਲ ਸਿੰਘ ਨੇ 25 ਬਿਸਤਰਿਆਂ ਦੇ ਹਸਪਤਾਲ ਬਣਾਉਣ ਲਈ ਸ਼ੁਰੂਆਤ ਕਰਵਾਈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ 10 ਬੈੱਡ ਦਾ ਹਸਪਤਾਲ ਸ਼ੁਰੂ ਕਰਵਾ ਕੇ ਸਟਾਫ਼ ਰਖਵਾਇਆ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਿੰਨੀ ਸਿਹਤ ਕੇਂਦਰ ਨੂੰ ਹੁਣ ਮੁਹੱਲਾ ਕਲੀਨਿਕ 'ਚ ਬਦਲ ਦਿੱਤਾ ਗਿਆ ਹੈ |
ਸਮਾਜ ਸੇਵਕ ਬਾਬਾ ਹਰਮਿੰਦਰ ਸਿੰਘ ਲੱਕੀ ਨੇ ਆਖਿਆ ਮੁਹੱਲਾ ਕਲੀਨਿਕ ਬਣਾਉਣਾ ਮਾੜੀ ਗੱਲ ਨਹੀਂ ਪਰ ਇਥੇ ਸਿਹਤ ਕੇਂਦਰ ਦਾ ਦਰਜਾ ਘਟਾਉਣਾ ਸ਼ਹੀਦਾਂ ਨਾਲ ਮਜ਼ਾਕ ਹੈ | ਉਨ੍ਹਾਂ ਕਿਹਾ ਮੁਹੱਲਾ ਕਲੀਨਿਕ ਤਾਂ ਦੋ ਵਜੇ ਤੱਕ ਚਲੇਗਾ ਪਰ ਇਥੇ ਤਾਂ ਸਿਹਤ ਕੇਂਦਰ ਹੁੰਦਿਆਂ ਜਣੇਪੇ ਦੀ ਵੀ ਸਕੀਮ ਸੀ ਅਤੇ 10 ਪਿੰਡਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ | ਮਹੀਨੇ 'ਚ 25 ਦੇ ਕਰੀਬ ਜਣੇਪਾ ਕੇਸ ਹੁੰਦੇ ਸਨ, ਜੋ ਇਥੋਂ ਦਾ ਰਿਕਾਰਡ ਬੋਲਦਾ ਹੈ |
ਜ਼ਿਲ੍ਹਾ ਪ੍ਰਧਾਨ ਕਾਂਗਰਸ ਅਜੈ ਮੰਗੂਪੁਰ ਨੇ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਸਹੂਲਤਾਂ ਨੂੰ ਜੀ ਸਦਕੇ ਲਾਗੂ ਕਰੇ ਪਰ ਸ਼ਹੀਦ ਭਗਤ ਸਿੰਘ, ਚਾਚਾ ਅਜੀਤ ਸਿੰਘ ਦੀਆਂ ਤਸਵੀਰਾਂ ਨੂੰ ਦੋਬਾਰਾ ਸੁਰਜੀਤ ਕਰੇ | ਉਨ੍ਹਾਂ ਕਿਹਾ ਇਸ ਪਿੰਡ ਦੀ ਪਛਾਣ ਸ਼ਹੀਦ ਭਗਤ ਸਿੰਘ, ਉਨ੍ਹਾਂ ਦੇ ਚਾਚਾ ਅਜੀਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਪਰਿਵਾਰ ਨਾਲ ਹੈ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਸ਼ਹੀਦਾਂ ਦੀਆਂ ਤਸਵੀਰਾਂ ਮੁੜ ਨਾ ਲਗਾਈਆਂ ਤਾਂ ਕਾਂਗਰਸ ਪਾਰਟੀ ਦੁਬਾਰਾ ਉਥੇ ਸ਼ਹੀਦਾਂ ਨਾਲ ਸੰਬੰਧਿਤ ਤਸਵੀਰਾਂ ਲਗਾਏਗੀ
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਥਿਆੜਾ ਨੇ ਆਖਿਆ ਸਰਕਾਰ ਨੇ ਸ਼ਹੀਦਾਂ ਦੇ ਨਾਂਅ 'ਤੇ ਡਰਾਮੇਬਾਜ਼ੀ ਹੀ ਕੀਤੀ ਹੈ | ਉਨ੍ਹਾਂ ਦੀ ਅਸਲੀਅਤ ਹੁਣ ਸਾਹਮਣੇ ਆ ਰਹੀ ਹੈ | ਪੰਜਾਬ ਸਰਕਾਰ ਆਪਣੀਆਂ ਤਸਵੀਰਾਂ ਲਗਾਉਣ ਦੀ ਬਜਾਏ ਸ਼ਹੀਦ ਭਗਤ ਸਿੰਘ ਦੀ ਤਸਵੀਰ ਮੁੜ ਲਗਵਾਏ |
ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨਾ ਮੰਦਭਾਗੀ ਗੱਲ ਹੈ | ਸਰਕਾਰ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਜੀ ਸਦਕੇ ਕਰੇ ਪਰ ਜਿਥੇ ਸ਼ਹੀਦਾਂ ਦੇ ਇਤਿਹਾਸਕ ਪਿੰਡ ਹਨ, ਉਥੇ ਉਨ੍ਹਾਂ ਦੀ ਹੋਂਦ 'ਤੇ ਅਜਿਹੀਆਂ ਘਟੀਆ ਹਰਕਤਾਂ ਨਾ ਕਰੇ | ਸ਼ਹੀਦ ਭਗਤ ਸਿੰਘ ਦਾ ਨਾਂਅ ਵਰਤਣ ਵਾਲੇ ਜੇਕਰ ਖ਼ੁਦ ਸ਼ਹੀਦਾਂ ਦੀਆਂ ਤਸਵੀਰਾਂ ਹਟਾ ਰਹੇ ਹਨ ਤਾਂ ਇਥੋਂ ਸਾਬਤ ਹੁੰਦਾ ਹੈ ਕਿ ਉਹ ਸ਼ਹੀਦਾਂ ਦੇ ਨਾਂਅ 'ਤੇ ਡਰਾਮੇਬਾਜ਼ੀ ਕਰ ਰਹੇ ਹਨ |

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਤਨੀ ਸੋਨਲ ਸ਼ਾਹ ਆਪਣੇ ਨਿੱਜੀ ਦੌਰੇ 'ਤੇ ਅੰਮਿ੍ਤਸਰ ਪਹੁੰਚੇ | ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸਰਵਨ ਕੀਤਾ | ਸੋਨਲ ਸ਼ਾਹ ਦੀ ...

ਪੂਰੀ ਖ਼ਬਰ »

ਗਰਮੀਆਂ ਦੇ ਸੀਜ਼ਨ 'ਚ ਅੰਮਿ੍ਤਸਰ ਤੋਂ ਰੋਜ਼ਾਨਾ 64 ਉਡਾਣਾਂ ਦੀ ਰਵਾਨਗੀ ਤੇ ਆਗਮਨ ਹੋਵੇਗਾ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਗਰਮੀਆਂ ਦੇ ਮੌਸਮ ਵਿਚ ਨਵੀਆਂ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਨਾਲ ਨਵੇਂ ਰਿਕਾਰਡ ਕਾਇਮ ਕਰਨ ਲਈ ਤਿਆਰ ਹੈ | ਇਥੋਂ ਭਾਰਤ ਅਤੇ ਵਿਦੇਸ਼ ਦੀਆਂ ਕੁੱਲ 11 ਏਅਰਲਾਈਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦਾ ਬਜਟ ਇਸ ਵਾਰ 15 ਫ਼ੀਸਦੀ ਤੱਕ ਵਧਣ ਦੀ ਸੰਭਾਵਨਾ

ਚੰਡੀਗੜ੍ਹ, 26 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਲੀ ਸਾਲ 2023-24 ਦਾ ਬਜਟ ਪਿਛਲੇ ਸਾਲ ਨਾਲੋਂ ਵਧਣ ਦੀ ਸੰਭਾਵਨਾ ਹੈ | 28 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਸ਼੍ਰੋਮਣੀ ਕਮੇਟੀ ਦੇ ਮਾਲੀ ਸਾਲ ਦੇ ਬਜਟ ਨੂੰ ਲਗਭਗ ਅੰਤਿਮ ਰੂਪ ...

ਪੂਰੀ ਖ਼ਬਰ »

ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ 'ਚ 25 ਫ਼ੀਸਦੀ ਵਾਧੇ ਦਾ ਐਲਾਨ

ਚੰਡੀਗੜ੍ਹ, 26 ਮਾਰਚ (ਅ.ਬ.)-ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ 'ਚ 25 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ | ਜੇ ਫਸਲ ਦਾ ਨੁਕਸਾਨ 75 ਫ਼ੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ...

ਪੂਰੀ ਖ਼ਬਰ »

ਦਲ ਖ਼ਾਲਸਾ ਦੇ ਪ੍ਰਧਾਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ

ਅੰਮਿ੍ਤਸਰ, 26 ਮਾਰਚ (ਵਿ: ਪ੍ਰ:)-ਸਿੱਖ ਜਥੇਬੰਦੀ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਲਿਖਕੇ ਆਪਣਾ ਗਿਲਾ ਜ਼ਾਹਰ ਕਰਦਿਆਂ ਕਿਹਾ ਕਿ ਆਪ ਦੂਜੀ ਵਾਰ ...

ਪੂਰੀ ਖ਼ਬਰ »

20 ਕਰੋੜ ਦੀ ਹੈਰੋਇਨ, ਦੋ ਪਿਸਤੌਲ ਤੇ 2 ਲੱਖ 60 ਹਜ਼ਾਰ ਦੀ 'ਡਰੱਗ ਮਨੀ' ਸਮੇਤ ਦੋ ਤਸਕਰ ਕਾਬੂ

ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਰ ਸਵਾਰ ਦੋ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਕਿੱਲੋ ਹੈਰੋਇਨ, ਦੋ ਨਾਜਾਇਜ਼ ਪਿਸਤੌਲ ਅਤੇ 2 ਲੱਖ 60 ਹਜ਼ਾਰ ਰੁਪਏ ਦੀ 'ਡਰੱਗ ਮਨੀ' ਬਰਾਮਦ ਕੀਤੀ ...

ਪੂਰੀ ਖ਼ਬਰ »

ਸੋਨੂੰ ਸੂਦ ਤੇ ਜੈਕਲਿਨ ਫ਼ਰਨਾਂਡਿਜ਼ ਨੇ ਅੰਮਿ੍ਤਸਰ 'ਚ ਕੀਤੀ ਫ਼ਿਲਮ ਦੀ ਸ਼ੂਟਿੰਗ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਜੈਕਲਿਨ ਫ਼ਰਨਾਂਡਿਜ਼ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਨ ਕੀਤਾ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਤੋਂ ਬੇਮੌਸਮੇ ਮੀਂਹ ਨੂੰ ਕੁਦਰਤੀ ਆਫ਼ਤ ਐਲਾਨਣ ਦੀ ਮੰਗ ਕਰੇ-ਸੁਖਬੀਰ

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਪਿਛਲੀਆਂ ਦੋ ਖ਼ਰਾਬ ਹੋਈਆਂ ਫ਼ਸਲਾਂ ਦਾ ਸਰਕਾਰ ਵਲੋਂ ਕੋਈ ਮੁਆਵਜਾ ਨਹੀਂ ਦਿੱਤਾ ਗਿਆ, ਹੁਣ ਤੀਸਰੀ ਫ਼ਸਲ ਕਣਕ ਦਾ ਨੁਕਸਾਨ ਹੋਣ ਕਰਕੇ ਕਿਸਾਨ ਕੋਲ ਅਗਲੀ ਫ਼ਸਲ ਦੀ ਬਿਜਾਈ ...

ਪੂਰੀ ਖ਼ਬਰ »

ਜਥੇ: ਬਾਬਾ ਗੱਜਣ ਸਿੰਘ ਦਾ ਦਸਹਿਰਾ ਸਮਾਗਮ ਮਨਾਇਆ

ਚੱਬਾ, 26 ਮਾਰਚ (ਜੱਸਾ ਅਨਜਾਣ)-ਮਿਸਲ ਸ਼ਹੀਦਾਂ ਤਰਨ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆਂ ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ | ਉਨ੍ਹਾਂ ਦਾ ਦੁਸਹਿਰਾ ਸਮਾਗਮ ਸੰਤ ਬਾਬਾ ਗੁਰਦੇਵ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਮਾਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ | ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਜੇਕਰ ਲਾਰੈਂਸ ਬਿਸ਼ਨੋਈ ਦਾ ਨਾਂਅ ਲੈਣਾ ਬੰਦ ਨਾ ਕੀਤਾ ਤਾਂ ਅਗਲੀ ਵਾਰੀ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਬਾਜਵਾ ਵਲੋਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਭਾਜਪਾ ਦੇ ਸਖ਼ਤ ਰੁਖ਼ ਵਿਰੁੱਧ ਡਟ ਕੇ ਖੜ੍ਹੇ ਹੋਣ ਦਾ ਸੱਦਾ

ਚੰਡੀਗੜ੍ਹ, 26 ਮਾਰਚ (ਅਜਾਇਬ ਸਿੰਘ ਔਜਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਰਾਹੁਲ ਗਾਂਧੀ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਵਤੀਰੇ ਵਿਰੁੱਧ ਸੱ ਤਿਆਗ੍ਰਹਿ ਕਾਂਗਰਸ ਦੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਟਵਿੱਟਰ 'ਤੇ ਬਦਲੀ ਜਾਣਕਾਰੀ

ਨਵੀਂ ਦਿੱਲੀ, 26 ਮਾਰਚ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਸੰਸਦ ਮੈਂਬਰ ਵਜੋਂ ਅਯੋਗ ਐਲਾਨਣ ਤੋਂ ਬਾਅਦ ਟਵਿੱਟਰ 'ਤੇ ਆਪਣੀ ਜਾਣਕਾਰੀ 'ਚ ਵੀ ਬਦਲਾਅ ਕੀਤਾ ਹੈ | ਉਨ੍ਹਾਂ ਆਪਣੇ ਨਾਂਅ ਦੇ ਹੇਠਾਂ ਲਿਖੇ ਸੰਸਦ ਮੈਂਬਰ ਨੂੰ ਬਦਲ ਕੇ 'ਅਯੋਗ ਸੰਸਦ ਮੈਂਬਰ' ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੋਂ ਇਨਸਾਫ਼ ਮਿਲਣ ਦੀ ਆਸ ਹੋਈ ਖ਼ਤਮ-ਬਲਕੌਰ ਸਿੰਘ ਸਿੱਧੂ

ਮਾਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਗ੍ਰਹਿ ਪਿੰਡ ਮੂਸਾ ਵਿਖੇ ਸਿੱਧੂ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਇਨਸਾਫ਼ ਮਿਲਣ ਦੀ ਆਸ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਫਿਰੋਜ਼ਪੁਰ 'ਚ ਵਾਪਰੇ ਦਰਦਨਾਕ ਹਾਦਸੇ 'ਚ ਅਧਿਆਪਕਾਂ ਦੀ ਮੌਤ ਦਾ ਜ਼ਿੰਮੇਵਾਰ ਸਿੱਖਿਆ ਵਿਭਾਗ ਤੇ ਸਰਕਾਰ-ਅਮਨ ਸ਼ਰਮਾ

ਅੰਮਿ੍ਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਦਿਨੀਂ ਆਪਣੇ ਘਰ ਤੋਂ 200 ਕਿਲੋਮੀਟਰ ਦੂਰ ਨਿਯੁਕਤ ਅਧਿਆਪਕਾਂ ਦੇ ਵਾਹਨ ਦਾ ਸਵੇਰੇ ਸਕੂਲ ਆਉਂਦਿਆਂ ਫਿਰੋਜ਼ਪੁਰ ਨੇੜੇ ਹਾਦਸਾਗ੍ਰਸਤ ਹੋਣ ਨਾਲ 4 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ...

ਪੂਰੀ ਖ਼ਬਰ »

ਅਟਾਰੀ ਸਰਹੱਦ ਤੋਂ ਆਉਣ-ਜਾਣ ਵਾਲੇ ਵਪਾਰਕ ਵਾਹਨਾਂ 'ਤੇ ਪਰਚੀ ਫ਼ੀਸ 'ਚ 10 ਫ਼ੀਸਦੀ ਦਾ ਵਾਧਾ

ਅਟਾਰੀ, 26 ਮਾਰਚ (ਗੁਰਦੀਪ ਸਿੰਘ ਅਟਾਰੀ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ 31 ਮਾਰਚ ਨੂੰ ਟੋਲ ਟੈਕਸ ਵਿਚ ਵਾਧਾ ਕਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਅੰਮ੍ਰਿਤਸਰ ਨੂੰ ਆਉਣ-ਜਾਣ ਵਾਲੇ ਵਪਾਰਕ ਵਾਹਨਾਂ 'ਤੇ ਛਿੱਡਣ ਟੋਲ ਬੂਥ 'ਤੇ 10 ਫ਼ੀਸਦੀ ਪਰਚੀ ...

ਪੂਰੀ ਖ਼ਬਰ »

ਪਿੰਗਲਵਾੜਾ ਦੀ ਸੰਗਰੂਰ ਸ਼ਾਖਾ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 26 ਮਾਰਚ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ ਗਾਂਧੀ)-ਭਗਤ ਪੂਰਨ ਸਿੰਘ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਾਪਤ ਪਿੰਗਲਵਾੜਾ ਦੀ ਸੰਗਰੂਰ ਬਰਾਂਚ ਦੇ 23ਵੇਂ ਸਥਾਪਨਾ ਦਿਵਸ ਮੌਕੇ ਹੋਏ ਸਮਾਰੋਹ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਡਾ. ਬੀਬੀ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦੇ ਸਾਥੀ ਨੂੰ ਲੁਧਿਆਣਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ

ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ 18 ਮਾਰਚ ਤੋਂ ਪੰਜਾਬ ਭਰ ਵਿਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਸਮੇਤ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦੇ ਚੱਲ ਰਹੇ ਸਿਲਸਿਲੇ ਤਹਿਤ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਵਲੋਂ ਜੇ.ਪੀ. ਨੱਢਾ ਨਾਲ ਮੁਲਾਕਾਤ

ਚੰਡੀਗੜ੍ਹ, 26 ਮਾਰਚ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ | ਅਸ਼ਵਨੀ ਸ਼ਰਮਾ ਨੇ ਜਿਥੇ ...

ਪੂਰੀ ਖ਼ਬਰ »

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 26 ਮਾਰਚ (ਪੁਨੀਤ ਬਾਵਾ)-ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਲੁਧਿਆਣਾ ਵਿਖੇ ਬੀ.ਕੇ.ਯੂ. ਲੱਖੋਵਾਲ ਦੇ ਦਫ਼ਤਰ ਵਿਖੇ ਜੰਗਵੀਰ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਇੰਸਪੈਕਟਰ ਬਲਜੀਤ ਸਿੰਘ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਐੱਸ. ਏ. ਐੱਸ. ਨਗਰ, 26 ਮਾਰਚ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ ਮਾਮਲੇ 'ਚ ਅਦਾਲਤ ਵਿਚ ਦੋਸ਼ ਪੱਤਰ ਦਾਖਲ ਕੀਤਾ ਗਿਆ | ਵਿਜੀਲੈਂਸ ਬਿਊਰੋ ਦੇ ਬੁਲਾਰੇ ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਮੇਲੇ ਦੀ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਦਾ 1 ਦਿਨ ਸਮਾਂ ਵਧਾਉਣ ਦਾ ਕੰਪਨੀਆਂ ਨੂੰ ਨਹੀਂ ਹੋਇਆ ਲਾਭ

ਲੁਧਿਆਣਾ, 26 ਮਾਰਚ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 24 ਤੇ 25 ਮਾਰਚ ਨੂੰ ਕਿਸਾਨ ਮੇਲਾ ਲਗਾਇਆ ਗਿਆ ਸੀ ਪਰ 24 ਤੇ 25 ਮਾਰਚ ਨੂੰ ਮੀਂਹ ਪੈਣ ਕਰਕੇ ਪ੍ਰਦਰਸ਼ਨੀ ਮੈਦਾਨ ਵਿਚ ਚਿੱਕੜ ਹੋਣ ਤੇ ਪਾਣੀ ਖੜ੍ਹੇ ਹੋਣ ਦੇ ਚਲਦਿਆਂ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਚੌਥਾ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਲੇਰਕੋਟਲਾ, 26 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ ਅਤੇ ਪ੍ਰਬੰਧਕੀ ਕਮੇਟੀ ਵੱਡੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ ਚੌਥਾ ...

ਪੂਰੀ ਖ਼ਬਰ »

ਜਗਤਜੀਤ ਗਰੁੱਪ ਚੀਮਾ ਅਤੇ ਇਟਲੀ ਦੀ ਕੰਪਨੀ ਚਕੋਰੀਆ ਵਿਚਕਾਰ ਸਮਝੌਤਾ

ਚੀਮਾ ਮੰਡੀ, 26 ਮਾਰਚ (ਜਗਰਾਜ ਮਾਨ, ਦਲਜੀਤ ਸਿੰਘ ਮੱਕੜ)-ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਆਪਣੇ ਖੇਤੀਬਾੜੀ ਔਜ਼ਾਰਾਂ ਨਾਲ ਵੱਖਰੀ ਪਛਾਣ ਬਣਾਉਣ ਵਾਲੀ ਖੇਤੀਬਾੜੀ ਇੰਡਸਟਰੀ ਜਗਤਜੀਤ ਗਰੁੱਪ ਚੀਮਾ ਮੰਡੀ ਵਲੋਂ ਇਟਲੀ ਦੀ 100 ਸਾਲ ਪੁਰਾਣੀ ਬੇਲਰ ਕੰਪਨੀ ਨਾਲ ਸਮਝੌਤਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ਦਾ ਨਿਰਾਦਰ ਹੋਇਆ-ਅਰਵਿੰਦ ਖੰਨਾ

ਜਲੰਧਰ, 26 ਮਾਰਚ (ਸ਼ਿਵ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਕਿਹਾ ਹੈ ਕਿ ਡੇਰਾ ਬੱਲਾਂ ਵਿਖੇ ਗੁਰੂ ਰਵਿਦਾਸ ਅਧਿਐਨ ਕੇਂਦਰ ਦੇ ਨੀਂਹ ਪੱਥਰ 'ਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਤੋਂ ਉਪਰ ਆਪਣਾ ਨਾਂਅ ਲਿਖਾ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਲਾਹੌਰ 'ਚ ਮਨਾਇਆ ਗਿਆ ਵੀਰ ਨਾਇਕ ਦੁੱਲਾ ਭੱਟੀ ਦਾ 434ਵਾਂ ਸ਼ਹੀਦੀ ਦਿਹਾੜਾ

ਅੰਮਿ੍ਤਸਰ, 26 ਮਾਰਚ (ਸੁਰਿੰਦਰ ਕੋਛੜ)-ਪੰਜਾਬੀ ਲੋਕ-ਗੀਤਾਂ ਦੇ ਵੀਰ ਨਾਇਕ ਦੁੱਲਾ ਭੱਟੀ ਦੇ 434ਵਾਂ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚਲੇ ਮਿਆਨੀ ਸਾਹਿਬ ਕਬਰਸਤਾਨ 'ਚ ਦੁੱਲਾ ਭੱਟੀ ਦੀ ਕਬਰ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ 'ਚ ਸ਼ੁਰੂ

ਦਸੂਹਾ, 26 ਮਾਰਚ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਰੋਵਰ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ, ਜਿਸ ਦਾ ਸ਼ੁਭ ਆਰੰਭ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਸੇਵਾ ...

ਪੂਰੀ ਖ਼ਬਰ »

ਹੁਣ ਫੋਰਟੀਫਾਈਡ ਚੌਲਾਂ ਦੀ ਗ਼ੈਰ-ਮਿਆਰੀ ਗੁਣਵੱਤਾ ਹੋਣ ਦਾ ਮਾਮਲਾ ਆਇਆ ਸਾਹਮਣੇ

ਰਾਮਪੁਰਾ ਫੂਲ, 26 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਅੰਦਰ ਫੋਰਟੀਫਾਈਡ ਚੌਲਾਂ ਦੀ ਕਾਲਾਬਾਜ਼ਾਰੀ ਤੋਂ ਬਾਅਦ ਹੁਣ ਗੁਣਵੱਤਾ ਵੀ ਗੈਰ-ਮਿਆਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਹਿਲਾਂ ਤਾਂ ਰਾਈਸ ਮਿੱਲਰਾਂ ਨੂੰ ਪੂਰੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਬਾਰ੍ਹਵੀਂ ਕਲਾਸ 2021 ਪਾਸ ਆਊਟ ਵਿਦਿਆਰਥੀ ਦਾ ਪ੍ਰਾਈਮ ਵੀਜ਼ਾ ਨੇ ਲਗਵਾਇਆ ਆਸਟੇ੍ਰਲੀਆ ਸਟੱਡੀ ਵੀਜ਼ਾ

ਧੂਰੀ, 26 ਮਾਰਚ (ਲਖਵੀਰ ਸਿੰਘ ਧਾਂਦਰਾ)-ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ | ਇਸੇ ਤਹਿਤ ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਧੜਾਧੜ ਵੀਜ਼ੇ ਲਗਵਾ ਰਿਹਾ ਹੈ | ਇਸੇ ਸੰਬੰਧੀ ...

ਪੂਰੀ ਖ਼ਬਰ »

ਮਾਲੀਏ ਦਾ ਟੀਚਾ ਵਧਣ ਕਰਕੇ ਇਸ ਵਾਰ ਸ਼ੌਕੀਨਾਂ ਨੂੰ ਮਹਿੰਗੀ ਮਿਲ ਸਕਦੀ ਹੈ ਸ਼ਰਾਬ

ਸ਼ਿਵ ਸ਼ਰਮਾ ਜਲੰਧਰ, 26 ਮਾਰਚ-ਆਉਣ ਵਾਲੇ ਵਿੱਤੀ ਵਰੇ੍ਹ ਵਿਚ ਮਾਲੀਏ ਦਾ ਟੀਚਾ ਵਧਣ ਕਰਕੇ ਇਸ ਵਾਰ ਸ਼ੌਕੀਨਾਂ ਲਈ ਸ਼ਰਾਬ ਮਹਿੰਗੀ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ | ਐਕਸਾਈਜ਼ ਵਿਭਾਗ ਨੇ ਮੌਜੂਦਾ ਵਿੱਤੀ ਵਰੇ੍ਹ ਵਿਚ ਸ਼ਰਾਬ ਕਾਰੋਬਾਰ ਵੇਚਣ ਲਈ 12 ...

ਪੂਰੀ ਖ਼ਬਰ »

ਏਅਰ ਇੰਡੀਆ ਤੇ ਨਿਪਾਲ ਏਅਰਵੇਜ਼ ਦੇ ਹਵਾਈ ਜਹਾਜ਼ਾਂ ਦਾ ਹਾਦਸਾ ਟਲਿਆ

ਕਾਠਮੰਡੂ, 26 ਮਾਰਚ (ਏਜੰਸੀ)-ਨਿਪਾਲ ਦੀ ਸ਼ਹਿਰੀ ਹਵਾਬਾਜ਼ੀ ਕੰਟਰੋਲਰ ਅਥਾਰਟੀ (ਸੀ.ਏ.ਏ.ਐਨ.) ਦੇ ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਸੀ.ਏ.ਏ.ਐਨ. ਵਲੋਂ ਹਵਾਈ ਆਵਾਜਾਈ ਕੰਟਰੋਲਰ ਵਿਭਾਗ ਦੇ 3 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੀ 'ਲਾਪ੍ਰਵਾਹੀ' ...

ਪੂਰੀ ਖ਼ਬਰ »

ਭਾਰਤੀ ਦੂਤਘਰ 'ਚ ਖ਼ਾਲਿਸਤਾਨ ਸਮਰਥਕਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕੈਨੇਡਾ ਦੇ ਰਾਜਦੂਤ ਤਲਬ

ਨਵੀਂ ਦਿੱਲੀ, 26 ਮਾਰਚ (ਉਪਮਾ ਡਾਗਾ ਪਾਰਥ)-ਕੈਨੇਡਾ 'ਚ ਭਾਰਤੀ ਦੂਤਘਰ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਭਾਰਤ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਦਿੱਲੀ 'ਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਿਆ ਹੈ ਕਿ ...

ਪੂਰੀ ਖ਼ਬਰ »

ਸੰਵਿਧਾਨ 'ਚ ਧਰਮ ਦੇ ਆਧਾਰ 'ਤੇ ਰਾਖਵਾਂਕਰਨ ਦੇਣ ਦੀ ਕੋਈ ਵਿਵਸਥਾ ਨਹੀਂ-ਅਮਿਤ ਸ਼ਾਹ

ਬਿਦਰ/ਰਾਏਚੂਰ (ਕਰਨਾਟਕ), 26 ਮਾਰਚ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਰਨਾਟਕ ਸਰਕਾਰ ਦੇ 2ਬੀ ਹੋਰ ਪਛੜੀਆਂ ਸ਼੍ਰੇਣੀਆਂ ਦੀ ਸ਼੍ਰੇਣੀ ਤਹਿਤ ਮੁਸਲਮਾਨਾਂ ਲਈ ਚਾਰ ਫ਼ੀਸਦੀ ਰਾਖਵਾਂਕਰਨ ਨੂੰ ਸਮਾਪਤ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ...

ਪੂਰੀ ਖ਼ਬਰ »

ਬਿਹਾਰ ਰੇਲ ਰੋਕੂ ਮਾਮਲਾ-ਅਦਾਲਤ ਵਲੋਂ ਗਿਰੀਰਾਜ ਸਿੰਘ ਤੇ 22 ਹੋਰ ਬਰੀ

ਮੁਜ਼ੱਫਰਪੁਰ, 26 ਮਾਰਚ (ਏਜੰਸੀ)- ਬਿਹਾਰ ਦੀ ਇਕ ਅਦਾਲਤ ਨੇ 9 ਸਾਲ ਪੁਰਾਣੇ 'ਰੇਲ ਰੋਕੂ' ਮਾਮਲੇ 'ਚ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਤੇ 22 ਹੋਰਾਂ ਨੂੰ ਬਰੀ ਕਰ ਦਿੱਤਾ ਹੈ | ਭਾਜਪਾ ਦੇ ਲੋਕ ਸਭਾ ਸੰਸਦ ਗਿਰੀਰਾਜ ਸਿੰਘ, ਰਾਮ ਸੂਰਤ ਰਾਏ ਤੇ ਸੁਰੇਸ਼ ਸ਼ਰਮਾ ਅਤੇ ਲੋਕ ਜਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX