ਨਿਹਾਲ ਸਿੰਘ ਵਾਲਾ, 26 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਹੋਈਆਂ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਹਲਕੇ ਦੇ ਕਿਸਾਨ ਆਗੂਆਂ ਜਾਂ ਪਾਰਟੀ ਆਗੂਆਂ ਦੀ ਸਲਾਹ ਲਏ ਬਗੈਰ ਖੇਤੀਬਾੜੀ ਮਹਿਕਮੇ ਦੇ ਅਧਿਕਾਰੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਇਕ ਕਿਸਾਨ ਦੇ ਖੇਤ 'ਚ ਪੁੱਜ ਕੇ ਨੁਕਸਾਨੀ ਹੋਈ ਫ਼ਸਲ ਦਾ ਲਿਆ ਜਾਇਜ਼ਾ ਤੇ ਦੂਜੇ ਪਿੰਡਾਂ ਦੇ ਜ਼ਿਆਦਾ ਨੁਕਸਾਨ ਵਾਲੇ ਕਿਸਾਨ ਮੁੱਖ ਮੰਤਰੀ ਦੇ ਇਸ ਦੌਰੇ ਤੋਂ ਰਹੇ ਵਾਂਝੇ | ਕੁਦਰਤੀ ਕਰੋਪੀ ਦੀ ਮਾਰ ਹੇਠ ਆਈ 33 ਫ਼ੀਸਦੀ ਤੋਂ ਲੈ ਕੇ 100 ਫ਼ੀਸਦੀ ਤੱਕ ਨੁਕਸਾਨੀ ਗਈ ਫ਼ਸਲ ਦੀ ਰਿਪੋਰਟ ਮੰਗਵਾਈ ਜਾ ਰਹੀ ਹੈ ਤੇ ਇਸ ਮੁਆਵਜ਼ੇ 'ਚ 25 ਫ਼ੀਸਦੀ ਦਾ ਵਾਧਾ ਕਰਦਿਆਂ 75 ਫ਼ੀਸਦੀ ਤੋਂ 100 ਫ਼ੀਸਦੀ ਤੱਕ ਹੋਏ ਨੁਕਸਾਨ ਦਾ 15000 ਹਜ਼ਾਰ ਰੁਪਏ ਤੇ 33 ਫ਼ੀਸਦੀ ਤੋਂ 75 ਫ਼ੀਸਦੀ ਤੱਕ 6700 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕਾ ਅਮਨਦੀਪ ਕੌਰ ਅਰੋੜਾ ਮੋਗਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇ ਵਾਲਾ, ਚੇਅਰਮੈਨ ਦੀਪਕ ਅਰੋੜਾ ਮੋਗਾ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਡੀ. ਐਸ. ਪੀ. ਮਨਜੀਤ ਸਿੰਘ ਢੇਸੀ, ਐਸ. ਡੀ. ਐਮ. ਰਾਮ ਸਿੰਘ, ਥਾਣਾ ਮੁਖੀ ਲਛਮਣ ਸਿੰਘ ਢਿੱਲੋਂ, ਸੈਕਟਰੀ ਹਰਪ੍ਰੀਤ ਸਿੰਘ, ਡੀ. ਪੀ. ਆਰ. ਓ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਪ੍ਰਧਾਨ ਮੱਖਣ ਸਿੰਘ ਪਟਵਾਰੀ, ਜਸਪਾਲ ਸਿੰਘ ਕਾਨੂੰਗੋ, ਪਟਵਾਰੀ ਜਗਦੇਵ ਸਿੰਘ, ਹਰਜਿੰਦਰ ਸਿੰਘ ਰੋਡੇ, ਡਾ. ਕੁਲਵੰਤ ਸਿੰਘ ਪੱਤੋ, ਕਿਸਾਨ ਆਗੂ ਮੁਖਤਿਆਰ ਸਿੰਘ ਦੀਨਾਂ, ਆੜ੍ਹਤੀਆ ਜਰਨੈਲ ਸਿੰਘ, ਜਗਸੀਰ ਸਿੰਘ ਸੀਰਾ ਰਣਸੀਂਹ, ਸੁਖਦੀਪ ਸਿੰਘ ਸਾਧ ਭਾਗੀਕੇ, ਹਰਬੰਸ ਲਾਲ ਭਾਗੀਕੇ, ਡਾ. ਉਪਵਨ ਚੁਬੇਰਾ, ਸਨੀ ਦੀਦਾਰੇ ਵਾਲਾ ਆਦਿ ਹਾਜ਼ਰ ਸਨ |
ਠੱਠੀ ਭਾਈ, 26 ਮਾਰਚ (ਜਗਰੂਪ ਸਿੰਘ ਮਠਾੜੂ)-ਬਠਿੰਡਾ ਜ਼ਿਲੇ੍ਹ ਦੇ ਹੱਦ ਨਾਲ ਲੱਗਦੇ ਮੋਗਾ ਜ਼ਿਲੇ੍ਹ ਦੇ ਆਖ਼ਰੀ ਪਿੰਡ ਢਿਲਵਾਂ ਵਾਲਾ ਵਿਖੇ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਦੀ ਮਾਰ ਕਾਰਨ ਪਿੰਡ ਦੇ ਕਿਸਾਨਾਂ ਦੀ ਵੱਡੀ ਪੱਧਰ ਤੇ ਕਣਕ ਅਤੇ ਹੋਰ ...
ਨਿਹਾਲ ਸਿੰਘ ਵਾਲਾ, 26 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਰਵਣ ਸਿੰਘ ਵਿੱਦਿਆ ਵਿਕਾਸ ਟਰੱਸਟ ਸਰਕਾਰੀ ਹਾਈ ਸਕੂਲ ਨੰਗਲ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਮਾਰਕਫੈੱਡ ਦੇ ਡਾਇਰੈਕਟਰ ਤੇ ...
ਮੋਗਾ, 26 ਮਾਰਚ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨੀਂ 22 ਮਾਰਚ ਦੀ ਦੇਰ ਸ਼ਾਮ ਪਿੰਡ ਸ਼ੇਰਪੁਰ ਤਾਇਬਾ ਨਿਵਾਸੀ ਬਲਵਿੰਦਰ ਸਿੰਘ ਬਿੰਦੂ ਵਲੋਂ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਆਪਣੀ ਪਤਨੀ ਅਮਰਜੀਤ ਕੌਰ ਉਰਫ਼ ਬੱਬੂ ਦਾ ਪਿੰਡ ਢੋਲੇਵਾਲ ਕੋਲ ਕਤਲ ਕਰ ਦਿੱਤਾ ਸੀ | ਇਸ ...
ਮੋਗਾ, 26 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-'ਆਪ' ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਜਿਥੇ ਸੂਬਾ ਵੱਡੇ ਆਰਥਿਕ ਸੰਕਟ 'ਚੋਂ ਗੁਜ਼ਰ ਰਿਹਾ ਹੈ ਉਥੇ ਅਪਰਾਧ ਜਗਤ ਦੀ ਦੁਨੀਆ ਦੇ ਲੋਕ ਵੀ ਦਿਨੋਂ-ਦਿਨ ਵੱਧ ਫੁੱਲ ਰਹੇ ਹਨ | ਜੇਕਰ ਆਖ ਦਿੱਤਾ ਜਾਵੇ ਕਿ ਸੂਬੇ ਅੰਦਰ ...
ਮੋਗਾ, 26 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬਲਾਕ ਸਕੱਤਰ ਗੋਰਾ ਸਿੰਘ ਮਹੇਸ਼ਰੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਬਲਾਕ ਡਗਰੂ ਦੀ ਮੀਟਿੰਗ ਬਲਾਕ ਪ੍ਰਧਾਨ ਜਗਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ...
ਬਾਘਾ ਪੁਰਾਣਾ, 26 ਮਾਰਚ (ਕਿ੍ਸ਼ਨ ਸਿੰਗਲਾ)-ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਅੱਜ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਮੋਗਾ ਦੀ ਯੋਗ ਅਗਵਾਈ ਹੇਠ ਮਾਲ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆ ਗਈਆਂ, ਜਿਨ੍ਹਾਂ ਨੇ ਤੇਜ਼ ਬਾਰਿਸ਼ ਤੇ ਗੜੇਮਾਰੀ ਨਾਲ ...
ਨਿਹਾਲ ਸਿੰਘ ਵਾਲਾ, 26 ਮਾਰਚ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬੇਮੌਸਮੀ ਬਾਰਿਸ਼ ਤੇ ਪੈ ਰਹੇ ਗੜਿਆਂ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੁੱਜੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਪਾਸੋਂ ਮੰਗ ਕਰਦਿਆਂ ਭਗਵਾਨ ...
ਮੋਗਾ, 26 ਮਾਰਚ (ਗੁਰਤੇਜ ਸਿੰਘ)-ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਤੇ ਹਨੇਰੀ ਨਾਲ ਜਿਥੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਉੱਥੇ ਮੁੜ ਖ਼ਰਾਬ ਹੋਏ ਮੌਸਮ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਤੇਜ਼ ਹਵਾਵਾਂ ਕਾਰਨ ਤੇ ਮੀਂਹ ਪੈਣ ਕਾਰਨ ਕਣਕ ਦੀ ...
ਕਿਸ਼ਨਪੁਰਾ ਕਲਾਂ, 26 ਮਾਰਚ (ਅਮੋਲਕ ਸਿੰਘ ਕਲਸੀ)-ਕਈ ਵਿਅਕਤੀ ਅਜਿਹੇ ਹੁੰਦੇ ਹਨ ਜੋ ਆਪਣੀਆਂ ਸਰਕਾਰੀ ਡਿਊਟੀਆਂ ਦੇ ਨਾਲ-ਨਾਲ ਹੋਰਾਂ ਲੋੜਵੰਦ ਵਿਅਕਤੀਆਂ ਬੱਚਿਆਂ ਤੇ ਗਰੀਬ ਸੱਜਣਾਂ ਨੂੰ ਉਨ੍ਹਾਂ ਦੀ ਜ਼ਿੰਦਗੀ ਨੂੰ ਸਵਰਗ ਬਣਾਉਣ ਲਈ ਵੀ ਆਪਣਾ ਵਡਮੁੱਲਾ ਯੋਗਦਾਨ ...
ਮੋਗਾ, 26 ਮਾਰਚ (ਗੁਰਤੇਜ ਸਿੰਘ)-ਐਂਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਹੈਰੋਇਨ ਦੇ ਤਸਕਰ ਨੌਜਵਾਨ ਨੂੰ 25 ਗਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਮੁਤਾਬਿਕ ਐਂਟੀ ਨਾਰਕੋਟਿਕ ...
ਕਿਸ਼ਨਪੁਰਾ ਕਲਾਂ, 26 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਗੁਰੂਆਂ ਪੀਰਾਂ ਰਿਸ਼ੀਆਂ ਮੁਨੀਆਂ ਤੇ ਪੀਰਾਂ ਫ਼ਕੀਰਾਂ ਦੀ ਧਰਤੀ ਹੈ ਤੇ ਇਸ ਧਰਤੀ 'ਤੇ ਸਾਨੂੰ ਸਾਡੇ ਗੁਰੂਆਂ, ਪੀਰਾਂ, ਰਹਿਬਰਾਂ, ਸੰਤਾ ਮਹਾਂਪੁਰਸ਼ਾਂ ਨੇ ਹਮੇਸ਼ਾ ਹੀ ਪਿਆਰ, ...
ਧਰਮਕੋਟ, 26 ਮਾਰਚ (ਪਰਮਜੀਤ ਸਿੰਘ)-ਮੁੱਖ ਮੰਤਰੀ ਨੇ ਵਿਚ ਪਿਛਲੇ ਦਿਨਾਂ ਵਿਚ ਪਏ ਭਾਰੀ ਮੀਂਹ ਤੇ ਝੱਖੜ ਨਾਲ ਖੇਤੀ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ 33 ਤੋਂ 75 ਫ਼ੀਸਦੀ ਤੱਕ ਨੁਕਸਾਨੀਆਂ ਫ਼ਸਲਾਂ ਦਾ 6750 ਰੁਪਏ ਪ੍ਰਤੀ ਏਕੜ ਮੁਆਵਜ਼ਾ, 75 ਫ਼ੀਸਦੀ ਤੋਂ 100 ...
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ)-'ਆਪ' ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ ਤੇ ਬੀਤੇ ਦਿਨੀਂ ਪਈ ਤੇਜ਼ ਬਾਰਿਸ਼, ਗੜੇਮਾਰੀ ਤੇ ਝੱਖੜ ਤੁਫ਼ਾਨ ਨੇ ਕਿਸਾਨਾਂ ਦੇ ਸਾਹ ਸੂਤ ਲਏ ...
ਨਿਹਾਲ ਸਿੰਘ ਵਾਲਾ, 26 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਉੱਘੇ ਰੰਗਕਰਮੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਭਲਾਈ ਡਾਇਰੈਕਟਰ ਡਾ. ਨਿਰਮਲ ਜੌੜਾ, ਰਜਿੰਦਰ ਸਿੰਘ ਤੇ ਸਤਪਾਲ ਸਿੰਘ ਸਿਡਨੀ ਦੇ ਮਾਤਾ ਗੁਰਦੇਵ ਕੌਰ ...
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੇਨ ਬਾਜ਼ਾਰ 'ਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਦੇਸ਼ 'ਚ ਪੜ੍ਹਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਵਾਲੇ ...
ਕੋਟ ਈਸੇ ਖਾਂ, 26 ਮਾਰਚ (ਨਿਰਮਲ ਸਿੰਘ ਕਾਲੜਾ)-ਪਿੰਡ ਗਲੋਟੀ ਦੇ ਸਰਕਾਰੀ ਸੀ. ਸੈ. ਸਕੂਲ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਾਹਿਤਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਜਿਸ ਬਾਰੇ ਜਸਵਿੰਦਰ ਸੰਧੂ ਤੇ ਵਿਵੇਕ ਕੋਟ ਈਸੇ ਖਾਂ ਨੇ ਜਾਣਕਾਰੀ ਦੱਸਿਆ ਕਿ ਇਹ ਪ੍ਰੋਗਰਾਮ ਦੋ ...
ਧਰਮਕੋਟ, 26 ਮਾਰਚ (ਪਰਮਜੀਤ ਸਿੰਘ)-ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ 25 ਮਾਰਚ, 2023 ਨੂੰ ਐਲਾਨਿਆ ਗਿਆ | ਸਾਰੀਆਂ ਹੀ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਨਰਸਰੀ ਤੋਂ ਨੌਵੀਂ ਤੇ ਗਿਆਰ੍ਹਵੀਂ ਜਮਾਤਾਂ ਵਿਚੋਂ ...
ਮੋਗਾ, 26 ਮਾਰਚ (ਗੁਰਤੇਜ ਸਿੰਘ)-ਹਲਕਾ ਇੰਚਾਰਜ ਮੋਗਾ ਵਿਜੇ ਕੁਮਾਰ ਸ਼ਰਮਾ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਰਹੇ ਹਨ | ਅੱਜ ਉਨ੍ਹਾਂ ਪਿੰਡ ਜੋਗੇਵਾਲਾ ਵਿਖੇ ਮੈਂਬਰ ਪੰਚਾਇਤ ਗੁਰਤੇਜ ਸਿੰਘ ਤੇ ਉਸ ਦੇ ਸਾਥੀਆਂ ਨੂੰ ਭਾਜਪਾ 'ਚ ਸ਼ਾਮਿਲ ਕੀਤਾ | ਇਸ ਮੌਕੇ ਪੰਚ ...
ਨਿਹਾਲ ਸਿੰਘ ਵਾਲਾ, 26 ਮਾਰਚ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੀਆਂ ਨਾਨ ਬੋਰਡ ਕਲਾਸਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਕਲਾਸਾਂ 'ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ...
ਕੋਟਕਪੂਰਾ, 26 ਮਾਰਚ (ਮੋਹਰ ਸਿੰਘ ਗਿੱਲ)-ਅੱਜ ਦੁਪਹਿਰ ਸਮੇਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਰਿਵਾੜੀ ਤੋਂ ਫ਼ਾਜ਼ਿਲਕਾ ਜਾ ਰਹੀ ਇਕ ਰੇਲ ਗੱਡੀ ਹੇਠ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸਨਾਖ਼ਤ ਸੱਤੋ ਕੁਮਾਰ (21) ਪੁੱਤਰ ...
ਫ਼ਰੀਦਕੋਟ, 26 ਮਾਰਚ (ਸਤੀਸ਼ ਬਾਗ਼ੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਨਵਦੀਪ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਹੇਠ ...
ਸ੍ਰੀ ਮੁਕਤਸਰ ਸਾਹਿਬ, 26 ਮਾਰਚ Ð(ਹਰਮਹਿੰਦਰਪਾਲ)-ਸਥਾਨਕ ਬੈਂਕ ਰੋਡ 'ਤੇ ਸਥਿਤ ਡੀਕੇ ਜਿਊਲਰਜ਼ ਦੇ ਸ਼ੋਅ ਰੂਮ 'ਚ ਸ਼ੁੱਕਰਵਾਰ ਦੀ ਰਾਤ ਨੂੰ ਸ਼ਾਰਟ ਸਰਕਟ ਹੋਣ ਨਾਲ ਸ਼ੋਅ ਰੂਮ ਦੇ ਉੱਪਰ ਵਾਲੇ ਹਾਲ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ...
ਧਰਮਕੋਟ, 26 ਮਾਰਚ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ 'ਚ ਅਨੂਪ੍ਰੀਤ ਕੌਰ ਵਾਸੀ ਧਰਮਕੋਟ ਨੇ ਓਵਰਆਲ 7.5 ਬੈਂਡ ਹਾਸਲ ...
ਕਿਸ਼ਨਪੁਰਾ ਕਲਾਂ, 26 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਕੋਕਰੀ ਬੁੱਟਰਾਂ, ਦਾਇਆ ਕਲਾਂ ਤੇ ਤਲਵੰਡੀ ਮੱਲ੍ਹੀਆਂ ਦੇ ਤਿੰਨਾ ਪਿੰਡਾਂ ਦੀ ਸਾਂਝੀ ਕੋਆਪਰੇਟਿਵ ਸੁਸਾਇਟੀ ਬਣੀ ਹੋਈ ਹੈ | ਇਸ ਮੌਕੇ ਸਰਪੰਚ ਜੰਗ ...
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੌਸਮ 'ਚ ਆਈ ਅਚਾਨਕ ਵੱਡੀ ਤਬਦੀਲੀ, ਮੀਂਹ ਤੇ ਤੇਜ਼ ਹਵਾਵਾਂ ਕਾਰਨ ਜ਼ਿਲ੍ਹੇ 'ਚ 60 ਫ਼ੀਸਦੀ ਤੋਂ ਵੱਧ ਕਣਕ ਡਿਗ ਗਈ ਤੇ ਜਿਸ ਦਾ ਦਾਣਿਆਂ ਦੀ ਕੁਆਲਿਟੀ ਤੇ ਝਾੜ 'ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ ਪਰ ਜਿਹੜੀ ਕਣਕ ...
ਮੋਗਾ, 26 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਜੀ. ਟੀ. ਰੋਡ ਵਿਖੇ ਚੱਲ ਰਹੇ ਵਿਦਰਿੰਗ ਰੋਜਿਜ ਚਾਈਲਡ ਕੇਅਰ ਸਕੂਲ ਦਾ ਸਾਲਾਨਾ ਸਮਾਗਮ ਤੇ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਦੌਰਾਨ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ 'ਤੇ ...
ਮੋਗਾ, 26 ਮਾਰਚ (ਅਸ਼ੋਕ ਬਾਂਸਲ)-ਇਕ ਸਮਾਗਮ ਦੌਰਾਨ ਸ਼ਰਨ ਫਾਊਾਡੇਸ਼ਨ ਤੇ ਪੁਲਿਸ ਸਟੇਸ਼ਨ ਸਿਟੀ ਸਾਊਥ ਵਲੋਂ ਐਨ. ਜੀ. ਓ. ਐਸ. ਕੇ. ਬਾਂਸਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ. ਐਚ. ਓ. ਅਮਨਦੀਪ ਕੰਬੋਜ, ਸ਼ਰਨ ਫਾਊਾਡੇਸ਼ਨ ਦੇ ਅੰਮਿ੍ਤਪਾਲ ਸਿੰਘ ਖ਼ਾਲਸਾ, ਅਗਰਵਾਲ ...
ਕੋਟ ਈਸੇ ਖਾਂ, 26 ਮਾਰਚ (ਨਿਰਮਲ ਸਿੰਘ ਕਾਲੜਾ)-ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਸਾਲਾਨਾ ਬਰਸੀ ਜਿਹੜੀ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 4 ਅਪ੍ਰੈਲ ਨੂੰ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸੰਗਤਾਂ ਵਲੋਂ ਧੂਮਧਾਮ ਤੇ ਸ਼ਰਧਾ ਪੂਰਵਕ ਮਨਾਈ ਜਾ ਰਹੀ ਹੈ | ...
ਬਾਘਾ ਪੁਰਾਣਾ, 26 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮੀ ਸੰਸਥਾ ਸ੍ਰੀ ਰਾਮ ਲੀਲਾ ਉਤਸਵ ਕਮੇਟੀ ਬਾਘਾ ਪੁਰਾਣਾ ਵਲੋਂ ਸ੍ਰੀ ਰਾਮ ਨੌਮੀ ਦਾ ਸ਼ੁੱਭ ਦਿਹਾੜਾ 30 ਮਾਰਚ ਨੂੰ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਮੋਗਾ ਵਿਖੇ ਮਨਾਇਆ ਜਾਵੇਗਾ | ਇਹ ਜਾਣਕਾਰੀ ਕਮੇਟੀ ਦੇ ...
ਕਿਸ਼ਨਪੁਰਾ ਕਲਾਂ, 26 ਮਾਰਚ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਨੇ ਆਪਣੀਆਂ ਨਾਨ ਬੋਰਡ ਕਲਾਸਾਂ ਦਾ ਸਾਲਾਨਾ ਨਤੀਜਾ ਐਲਾਨਿਆ ਤੇ ਇਨਾਮ ਵੰਡ ਸਮਾਰੋਹ ਕਰਵਾਇਆ, ...
ਬਾਘਾ ਪੁਰਾਣਾ, 26 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਸੁਭਾਸ਼ ਮੰਡੀ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਚੇਅਰਮੈਨ ਜਗਸੀਰ ਸਿੰਘ ਗਿੱਲ ਸਰਪੰਚ ਕਾਲੇਕੇ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ...
ਫ਼ਰੀਦਕੋਟ, 26 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜਨ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਸਮਾਗਮ ਕਰਵਾਇਆ ਗਿਆ | ਕਲੱਬ ਦੇ ਸਾਬਕਾ ਪ੍ਰਧਾਨ ਵਜ਼ੀਰ ਚੰਦ ਗੁਪਤਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਸਰਬਸੰਮਤੀ ਨਾਲ ਚੁਣੇ ...
ਜੈਤੋ, 26 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸੀਨੀਅਰ ਕਾਂਗਰਸੀ ਆਗੂ ਤੇ ਟਰੱਕ ਯੂਨੀਅਨ ਜੈਤੋ ਦੇ ਸਾਬਕਾ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ ਨੇ ਬੀਤੇ ਦਿਨੀਂ ਆਏ ਭਾਰੀ ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਤੇ ਸਬਜ਼ੀਆਂ ਦੀ ਫ਼ਸਲ ਨੂੰ ...
ਫ਼ਰੀਦਕੋਟ, 26 ਮਾਰਚ (ਸਤੀਸ਼ ਬਾਗ਼ੀ)-ਸਕਿਓਰਿਟੀ ਗਾਰਡ ਯੂਨੀਅਨ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਮੀਟਿੰਗ ਪ੍ਰਧਾਨ ਲਾਭ ਸਿੰਘ ਮਿਸ਼ਰੀਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਥੇਬੰਦੀ ਦੀਆਂ ਭਖਦੀਆਂ ਮੰਗਾਂ ਤੇ ਸਕਿਓਰਿਟੀ ਗਾਰਡਾਂ ਨੂੰ ਪੇਸ਼ ਆ ਰਹੀਆਂ ...
ਕੋਟਕਪੂਰਾ, 26 ਮਾਰਚ (ਮੋਹਰ ਸਿੰਘ ਗਿੱਲ)-ਅਲਾਇੰਸ ਕਲੱਬ ਇੰਟਰਨੈਸ਼ਨਲ ਕੋਟਕਪੂਰਾ ਡਾਇਮੰਡ ਜ਼ਿਲ੍ਹਾ 111 ਦੀ ਇਕ ਮੀਟਿੰਗ ਕਲੱਬ ਪ੍ਰਧਾਨ ਚਰਨਦਾਸ ਗਰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪਿਛਲੇ ਸਾਲ ਵਿਚ ਕੀਤੇ ਸਮਾਜ ਸੇਵਾ ਦੇ ਕੰਮਾਂ ਬਾਰੇ ਲੇਖਾ-ਜੋਖਾ ਪੇਸ਼ ...
ਮਲੋਟ, 26 ਮਾਰਚ (ਅਜਮੇਰ ਸਿੰਘ ਬਰਾੜ)-ਬੀਤੇ ਦਿਨ ਤੇ ਰਾਤ ਨੂੰ ਪਏ ਘੰਟਿਆਂ ਬੱਧੀ ਮੀਂਹ ਤੇ ਝੱਖੜ ਨੇ ਕਣਕ ਦਾ ਬੁਰਾ ਹਾਲ ਕਰ ਦਿੱਤਾ ਹੈ ਕਿ ਇਕ ਵਾਰੀ ਕਿਸਾਨਾਂ ਦੀ ਇਹ ਫ਼ਸਲ ਹੱਥੋਂ ਨਿਕਲ ਗਈ ਜਾਪਦੀ ਹੈ | ਪਿੰਡ ਡੱਬਵਾਲੀ ਢਾਬ ਦੇ ਗੁਰਦਿਆਲ ਸਿੰਘ ਸੰਧੂ, ਜਸਦੇਵ ਸਿੰਘ ...
ਦੋਦਾ, 26 ਮਾਰਚ (ਰਵੀਪਾਲ)-ਅੰਮਿ੍ਤਾ ਕੌਰ ਵੜਿੰਗ ਧਰਮ ਪਤਨੀ ਹਲਕਾ ਵਿਧਾਇਕ ਤੇ ਪੰਜਾਬ ਪ੍ਰਧਾਨ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਪਿੰਡਾਂ 'ਚ ਜਾ ਕੇ ਜਾਇਜ਼ਾ ਲਿਆ | ਅੱਜ ...
ਗਿੱਦੜਬਾਹਾ, 26 ਮਾਰਚ (ਪਰਮਜੀਤ ਸਿੰਘ ਥੇੜੀ)-ਯੋਗਾ ਵਿਦ ਵੀਕੇਵੀ ਵੈਲਫੇਅਰ ਸੁਸਾਇਟੀ ਗਿੱਦੜਬਾਹਾ ਵਲੋਂ ਮੰਡੀ ਵਾਲੀ ਧਰਮਸ਼ਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਦਵਿੰਦਰ ਸਿੰਘ ਸੰਧੂ ਕੈਂਸਰ ਸਪੈਸ਼ਲਿਸਟ ...
ਡੱਬਵਾਲੀ, 26 ਮਾਰਚ (ਇਕਬਾਲ ਸਿੰਘ ਸ਼ਾਂਤ)-ਸਵਰਨਕਾਰ ਸੰਘ ਤਹਿਸੀਲ ਡੱਬਵਾਲੀ ਦੇ ਨਵ-ਨਿਯੁਕਤ ਪ੍ਰਧਾਨ ਜਗਦੀਪ ਸੂਰਿਆ ਨੇ ਆਪਣੀ ਕਾਰਜਕਾਰਨੀ ਦਾ ਐਲਾਨ ਕੀਤਾ ਹੈ, ਜਿਸ 'ਚ ਹਰਿਆਣਾ ਸਵਰਨਕਾਰ ਸੰਘ ਦੇ ਉਪ-ਪ੍ਰਧਾਨ ਨਿਰਮਲ ਸਿੰਘ ਕੰਡਾ ਨੂੰ ਮੁੱਖ ਸਰਪ੍ਰਸਤ ਨਿਯੁਕਤ ...
ਫ਼ਰੀਦਕੋਟ, 26 ਮਾਰਚ (ਜਸਵੰਤ ਸਿੰਘ ਪੁਰਬਾ)-ਸ਼ਾਮ ਤਕਰੀਬਨ 6 ਵਜੇ ਚਹਿਲ ਪੁਲ ਤੋਂ ਕੁਝ ਹੀ ਦੂਰੀ 'ਤੇ ਸਰਹਿੰਦ ਤੇ ਰਾਜਸਥਾਨ ਨਹਿਰਾਂ ਦੇ ਵਿਚਕਾਰ ਸਰਹਿੰਦ ਨਹਿਰ 'ਚ ਪਾੜ ਪੈਣ ਨਾਲ ਪਾਣੀ ਦੀ ਵਹਾਅ ਰਾਜਸਥਾਨ ਨਹਿਰ ਵੱਲ ਵਹਿ ਤੁਰਿਆ ਹੈ | ਇਸ ਜਗ੍ਹਾ 'ਤੇ ਲੱਗੇ ਦਰੱਖਤ ਵੀ ...
ਲੰਬੀ, 26 ਮਾਰਚ (ਮੇਵਾ ਸਿੰਘ)-ਬੀਤੇ ਦਿਨੀਂ ਹੋਈ ਹਲਕਾ ਲੰਬੀ ਦੇ ਪਿੰਡਾਂ 'ਚ ਬੇਮੌਸਮੀ ਬਰਸਾਤ ਤੇ ਗੜਿ੍ਹਆਂ ਦੀ ਮਾਰ ਨਾਲ ਹੋਏ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲੈਣ ਆਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਲਕੇ ਦੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਜੀ ...
ਕੋਟਕਪੂਰਾ, 26 ਮਾਰਚ (ਮੋਹਰ ਸਿੰਘ ਗਿੱਲ)-ਪੀ. ਬੀ. ਜੀ. ਵੈਲਫ਼ੇਅਰ ਕਲੱਬ ਵਲੋਂ ਲਗਾਏ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸ਼ਹੀਦ ਸਾਥੀਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਦੌਰਾਨ ਵਲੰਟੀਅਰਾਂ ਨੇ ਮਾਨਵਤਾ ਦੀ ਭਲਾਈ ਹਿਤ 170 ਯੂਨਿਟ ਖ਼ੂਨ ਦਾਨ ਕੀਤਾ | ਕਲੱਬ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX