ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  29 minutes ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  51 minutes ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 2 hours ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 3 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 3 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 5 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 7 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 7 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 8 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 8 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 9 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 9 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 9 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 10 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 10 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 11 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 12 hours ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 13 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 13 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 13 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਬਠਿੰਡਾ

ਬੋਹਾ ਖੇਤਰ 'ਚ ਭਾਰੀ ਗੜੇਮਾਰੀ ਕਾਰਨ ਵੱਡੀ ਪੱਧਰ 'ਤੇ ਹੋਇਆ ਫ਼ਸਲਾਂ ਦਾ ਨੁਕਸਾਨ

ਬੋਹਾ, 26 ਮਾਰਚ (ਰਮੇਸ਼ ਤਾਂਗੜੀ)- ਬੋਹਾ ਖੇਤਰ ਦੇ 40 ਪਿੰਡਾਂ 'ਚ ਬੀਤੇ ਦਿਨੀਂ ਹੋਈ ਭਾਰੀ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਪਿੰਡ ਸ਼ੇਰਖਾਂ, ਮੰਘਾਣੀਆਂ, ਰਿਉਂਦ, ਚੱਕ ਅਲੀਸ਼ੇਰ, ਆਂਡਿਆਂਵਾਲੀ, ਰਾਮਗੜ੍ਹ ਸ਼ਾਹਪੁਰੀਆ, ਭਖੜਿਆਲ, ਬੀਰਵਾਲਾ ਡੋਗਰਾ, ਭਾਵਾ, ਕੁੱਲਰੀਆਂ, ਬਰੇਟਾ ਆਦਿ ਪਿੰਡ 'ਚ ਗੜੇ ਪਏ | ਸੰਸਾਰ ਸਿੰਘ ਬੋਹਾ, ਮਹਾਂ ਸਿੰਘ ਰਾਏਪੁਰੀ, ਹਰਬੰਸ ਸਿੰਘ ਨੰਦਗੜ੍ਹ, ਸਤਵੰਤ ਸਿੰਘ ਭੀਮੜਾ ਆਦਿ ਨੇ ਦੱਸਿਆ ਕਿ ਕਣਕ, ਸਰੋ੍ਹਾ ਵੀ ਪੱਕੀ ਖੜੀ ਸੀ, ਜਿਸ ਦੀਆਂ ਫਲੀਆਂ ਵਿਚੋਂ ਸਰੋਂ੍ਹ ਦੇ ਦਾਣੇ ਹੇਠਾਂ ਡਿਗ ਪਏ | ਇਨ੍ਹਾਂ ਫ਼ਸਲਾਂ ਦੀਆਂ ਬੱਲੀਆਂ ਗੜਿਆਂ ਨਾਲ ਟੁੱਟ ਗਈਆਂ | ਪਸ਼ੂਆਂ ਲਈ ਬੀਜੀ ਬਰਸੀਮ ਵੀ ਗੜਿਆਂ ਨੇ ਝੱਬ ਦਿੱਤੀ | ਪਸ਼ੂਆਂ ਲਈ ਹਰਾ ਚਾਰਾ ਨਹੀਂ ਰਿਹਾ | ਕਿਸਾਨਾਂ ਦਾ ਆਖਣਾ ਹੈ ਕਿ ਕਣਕ ਦਾ ਝਾੜ ਇਕ ਏਕੜ ਵਿਚੋਂ 10 ਮਣ ਖ਼ਤਮ ਹੋ ਗਿਆ ਅਤੇ ਇਵੇਂ ਸਰੋ੍ਹਾ ਵੀ ਅੱਧੀ ਝੜ ਗਈ | ਫ਼ਸਲਾਂ ਦਾ ਇਸ ਕਦਰ ਨੁਕਸਾਨ ਹੋਇਆ ਕਿ ਕਣਕ ਵੱਢਣ ਲਈ ਕੰਬਾਈਨ ਕੰਮ ਨਹੀਂ ਕਰੇਗੀ ਅਤੇ ਹੱਥਾਂ ਨਾਲ ਵਢਾਈ ਵੇਲੇ ਵੀ ਅੱਧ ਹੀ ਪੱਲੇ ਪੈਣ ਦੀ ਆਸ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾਈ ਆਗੂ ਪ੍ਰਸ਼ੋਤਮ ਸਿੰਘ ਗਿੱਲ, ਬਲਾਕ ਜਨਰਲ ਸਕੱਤਰ ਜਸਕਰਨ ਸਿੰਘ ਸ਼ੇਰਖਾਂ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਾਰਸ਼ ਕਾਰਨ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ |
ਪੰਜਾਬ ਸਰਕਾਰ ਵਲੋਂ ਗੜਿਆਂ ਨਾਲ ਖ਼ਰਾਬ ਹੋਈ ਫ਼ਸਲ ਦੀ ਗਿਰਦਾਵਰੀ ਸ਼ੁਰੂ- ਅੱਕਾਂਵਾਲੀ
ਪੰਜਾਬ ਸਰਕਾਰ ਵਲੋਂ ਗੜੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਤੁਰੰਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ | ਇਹ ਵਿਚਾਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਇੱਥੇ ਅਚਾਨਕ, ਸਤੀਕੇ, ਸੰਦਲੀ, ਫਰੀਦਕੇ, ਮਲਕੋਂ ਆਦਿ ਪਿੰਡਾਂ ਵਿਚ ਗੜਿਆਂ ਨਾਲ ਖ਼ਤਮ ਹੋਈ ਫ਼ਸਲ ਦਾ ਜਾਇਜ਼ਾ ਲੈਣ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਝੁਨੀਰ ਤੋਂ ਬੋਹਾ ਤੱਕ ਦੀ ਸਾਰੀ ਬੈਲਟ ਹੀ ਗੜਿਆਂ ਦੀ ਮਾਰ ਹੇਠ ਆਈ, ਜਿਸ ਨਾਲ ਪੱਕੀਆਂ ਫ਼ਸਲਾਂ ਕਣਕ, ਸਰੋ੍ਹਾ, ਹਰਾ ਚਾਰਾ ਅਤੇ ਸਬਜ਼ੀਆਂ ਸਮੇਤ ਟਮਾਟਰ ਤੇ ਆਲੂਆਂ ਦੀ ਫ਼ਸਲ ਬੁਰੀ ਤਰ੍ਹਾਂ ਖ਼ਤਮ ਹੋ ਗਈ | ਇਸ ਮੌਕੇ ਕਰਮਜੀਤ ਸਿੰਘ ਫ਼ੌਜੀ, ਨਾਇਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਕੁਲਵੰਤ ਸਿੰਘ ਸ਼ੇਰਖਾਂ, ਰਾਜਵਿੰਦਰ ਸਿੰਘ ਗਾਦੜਾਂ, ਦਰਸ਼ਨ ਸਿੰਘ ਘਾਰੂ, ਕਾ. ਜਗਨਨਾਥ, ਜਗਨਾ ਸਿੰਘ, ਲਖਵੀਰ ਸਿੰਘ ਲੱਖੀ, ਬੰਤ ਸਿੰਘ ਮੰਘਾਣੀਆਂ ਆਦਿ ਹਾਜ਼ਰ ਸਨ | ?

ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਖ਼ਾਰਜ ਕਰਨ 'ਤੇ ਕਾਂਗਰਸੀ ਆਗੂਆਂ ਨੇ ਦਿੱਤਾ ਧਰਨਾ

ਮਾਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)- ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖ਼ਾਰਜ ਕਰਨਾ ਲੋਕਤੰਤਰ ਦਾ ਘਾਣ ਹੈ | ਇਹ ਵਿਚਾਰ ਕਾਂਗਰਸ ਆਗੂਆਂ ਨੇ ਪਾਰਟੀ ਵਲੋਂ ਦਿੱਤੇ ਸੱਤਿਆਗ੍ਰਹਿ ਦੇ ਸੱਦੇ ਤਹਿਤ ਸਥਾਨਕ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਭਾਈ ਜੱਗੀ ਬਾਬਾ ਤੇ ਬਲਜਿੰਦਰ ਕੋਟਭਾਰਾ ਦਾ ਪਿੰਡ ਵਾਸੀਆਂ ਤੇ ਪੰਚਾਇਤ ਵਲੋਂ ਸਨਮਾਨ

ਕੋਟਫੱਤਾ, 26 ਮਾਰਚ (ਰਣਜੀਤ ਸਿੰਘ ਬੁੱਟਰ)- ਬੱਚੇ ਦੀ ਅÏਲਾਦ ਦੀ ਪ੍ਰਾਪਤੀ ਲਈ ਦੋ ਦਲਿਤ ਭੈਣ-ਭਰਾ ਦੀ ਉਨ੍ਹਾਂ ਦੇ ਪਰਿਵਾਰ ਵਲੋਂ ਹੀ ਬਲੀ ਦੇਣ ਦੇ ਕਾਲੰਕੀ ਵਰਤਾਰੇ ਵਿਰੁੱਧ ਛੇ ਸਾਲ ਤੋਂ ਵੱਧ ਕਾਨੂੰਨੀ ਚਾਰਾਜੋਈ ਕਰਨ ਵਾਲੇ ਭਾਈ ਪਰਨਜੀਤ ਸਿੰਘ ਜੱਗੀਬਾਬਾ ...

ਪੂਰੀ ਖ਼ਬਰ »

ਥਾਣਾ ਸੰਗਤ ਵਿਖੇ ਆਬਕਾਰੀ ਮਾਮਲਿਆਂ 'ਚ ਫੜੀ ਨਾਜਾਇਜ਼ ਸ਼ਰਾਬ ਤੇ ਲਾਹਣ ਕੀਤੀ ਨਸ਼ਟ

ਸੰਗਤ ਮੰਡੀ, 26 ਮਾਰਚ (ਅੰਮਿ੍ਤਪਾਲ ਸ਼ਰਮਾ)- ਪੁਲਿਸ ਥਾਣਾ ਸੰਗਤ ਵਿਖੇ ਵੱਖ-ਵੱਖ ਆਬਕਾਰੀ ਮਾਮਲਿਆਂ 'ਚ ਫੜ੍ਹੀ ਨਾਜਾਇਜ਼ ਸ਼ਰਾਬ ਤੇ ਲਾਹਣ ਅਦਾਲਤੀ ਫ਼ੈਸਲਿਆਂ ਮਗਰੋਂ ਨਸ਼ਟ ਕੀਤੀ ਗਈ ਹੈ | ਥਾਣਾ ਸੰਗਤ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਵਿੰਦਰ ਸਿੰਘ ਸਰਾਂ ਅਤੇ ...

ਪੂਰੀ ਖ਼ਬਰ »

ਸਰਵਹਿਤਕਾਰੀ ਸਕੂਲ ਦਾ ਨਤੀਜਾ ਐਲਾਨ ਕੇ ਟਾਪਰਾਂ ਨੂੰ ਵੰਡੇ ਇਨਾਮ

ਬੋਹਾ, 26 ਮਾਰਚ (ਰਮੇਸ਼ ਤਾਂਗੜੀ)- ਕਸਬਾ ਬੋਹਾ ਨਿੱਜੀ ਸਕੂਲਾਂ ਨੇ ਆਪਣੇ ਬੱਚਿਆਂ ਦੇ ਨਤੀਜੇ ਐਲਾਨ ਦਿੱਤੇ ਹਨ | ਪਹਿਲਾਂ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਵਿਚ ਦੱਸੇ ਨਤੀਜੇ ਅਨੁਸਾਰ ਸਾਰੇ ਬੱਚੇ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਇਸ ਮੌਕੇ ਇਕ ਸਮਾਗਮ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਨਾਲ ਧੱਕਾ ਬਰਦਾਸ਼ਤ ਯੋਗ ਨਹੀਂ- ਲਾਡੀ, ਕੋਟਫੱਤਾ, ਕੋਟਸ਼ਮੀਰ

ਕੋਟਫੱਤਾ, 26 ਮਾਰਚ (ਰਣਜੀਤ ਸਿੰਘ ਬੁੱਟਰ)- 1984 ਤੋਂ ਬਾਅਦ ਪੰਜਾਬ ਵਿਚ ਪੈਦਾ ਹੋਏ ਹਾਲਾਤ ਨੂੰ ਭਾਜਪਾ ਨਾਲ ਮਿਲ ਕੇ ਮੁੜ ਦੁਹਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪੰਜਾਬ ਸਰਕਾਰ ¢ ਬੇਕਸੂਰ ਸਿੱਖ ਨÏਜਵਾਨਾਂ ਨਾਲ ਹੋ ਰਿਹਾ ਧੱਕਾ ਬਰਦਾਸ਼ਤ ਯੋਗ ਨਹੀਂ ਹੈ ¢ ਇਨ੍ਹਾਂ ...

ਪੂਰੀ ਖ਼ਬਰ »

ਬਾਰਸ਼ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ- ਭੈਣੀਬਾਘਾ

ਮਾਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)- ਬਾਰਸ਼ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ | ਇਹ ਵਿਚਾਰ ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਇੱਥੇ ...

ਪੂਰੀ ਖ਼ਬਰ »

ਗ਼ਬਨ ਮਾਮਲੇ 'ਚ ਦਸਤਾਵੇਜ਼ ਗ਼ਾਇਬ ਕਰਨ ਦੇ ਦੋਸ਼ 'ਚ ਮਾਰਕਫੈੱਡ ਦੇ ਸਾਬਕਾ ਡਿਪੂ ਮੈਨੇਜਰ ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 26 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)-ਸਾਲ 2011-12 'ਚ ਮਾਰਕਫੈੱਡ ਇੰਡਸਟਰੀਜ਼ 'ਚ ਹੋਏ 76 ਲੱਖ 38 ਹਜ਼ਾਰ 879 ਰੁਪਏ ਦਾ ਗ਼ਬਨ ਦੇ ਮਾਮਲੇ 'ਚ ਸੰਬੰਧਿਤ ਰਿਕਾਰਡ ਗ਼ਾਇਬ ਕਰਨ ਦੇ ਦੋਸ਼ 'ਚ ਥਾਣਾ ਕੋਤਵਾਲੀ ਪੁਲਿਸ ਨੇ ਮਾਰਕਫੈੱਡ ਦੇ ਸਾਬਕਾ ਡਿੱਪੂ ਮੈਨੇਜਰ ਖ਼ਿਲਾਫ਼ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਨੇ ਵਾਤਾਵਰਨ ਪ੍ਰਦੂਸ਼ਣ ਸੰਬੰਧੀ ਚੇਤਨਾ ਕਨਵੈਨਸ਼ਨ ਟੀਚਰਜ਼ ਹੋਮ ਵਿਖੇ ਕੀਤੀ

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)- ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਵਾਤਾਵਰਨ ਪ੍ਰਦੂਸ਼ਣ ਸੰਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਥਾਨਕ ਟੀਚਰਜ਼ ਹੋਮ ਵਿਖੇ ਇਕ ਕਨਵੈੱਨਸ਼ਨ ਕੀਤੀ ਗਈ, ਜਿਸ ਵਿਚ ਵੱਖ-ਵੱਖ ਜਨਤਕ ਬੁੱਧੀਜੀਵੀ ...

ਪੂਰੀ ਖ਼ਬਰ »

ਭਾਈ ਕਰਮਜੀਤ ਸਿੰਘ ਸਰਬ ਸੰਮਤੀ ਨਾਲ ਕਸ਼ੱਤਰੀ ਟਾਂਕ ਸਭਾ ਦਾ ਪ੍ਰਧਾਨ ਚੁਣੇ

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਕਸ਼ੱਤਰੀ ਟਾਂਕ ਸਭਾ ਨਾਮਦੇਵ ਭਵਨ ਦੀ ਸਾਲਾਨਾ ਮੀਟਿੰਗ ਅਤੇ ਚੋਣ ਇਜਲਾਸ (2023/25) ਦੋ ਸਾਲਾਂ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਭਵਨ ਵਿਖੇ ਕਰਵਾਇਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਜਗਦੀਪ ਸਿੰਘ ਖ਼ਾਲਸਾ ਵਲੋਂ ...

ਪੂਰੀ ਖ਼ਬਰ »

ਯੂ.ਐਸ.ਏ. ਡੈਲੀਗੇਟ ਨੇ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਨਰਸਰੀ ਕਲਾਸ ਦੇ ਬੱਚਿਆਂ ਨਾਲ ਬਿਤਾਏ ਪਲ

ਚਾਉਕੇ, 26 ਮਾਰਚ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੇ ਵਿਸ਼ੇਸ਼ ਉੱਦਮ ਸਦਕਾ ਪਿਛਲੇ ਸਮੇਂ ਤੋਂ ਵਿਦਿਆਰਥੀ ...

ਪੂਰੀ ਖ਼ਬਰ »

ਪੰਜ ਕਲਿਆਣਾਂ ਛਿਪਦੇ ਖੇਤਾਂ 'ਚ ਗੜੇਮਾਰੀ ਕਾਰਨ ਵਧੇਰੇ ਨੁਕਸਾਨ

ਨਥਾਣਾ, 26 ਮਾਰਚ (ਗੁਰਦਰਸ਼ਨ ਲੁੱਧੜ)- ਪਿਛਲੇ ਦਿਨੀਂ ਮੌਸਮ ਦੀ ਕਰੋਪੀ ਨੇ ਫ਼ਸਲਾਂ ਦਾ ਨੁਕਸਾਨ ਤਾਂ ਇਸ ਇਲਾਕੇ ਦੇ ਤਕਰੀਬਨ ਸਾਰੇ ਖੇਤਾਂ ਵਿਚ ਹੀ ਕੀਤਾ ਹੈ ਪਰ ਪਿੰਡ ਕਲਿਆਣ ਸੁੱਖਾ, ਸੱਦਾ ਅਤੇ ਕਲਿਆਣ ਮੱਲਕਾ ਦੇ ਛਿਪਦੇ ਪਾਸੇ ਵਾਲੇ ਖੇਤਾਂ ਵਿਚ ਗੜੇਮਾਰੀ ਕਾਰਨ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਕਾਮੇ ਪਰਿਵਾਰਾਂ ਸਮੇਤ 29 ਨੂੰ ਕਰਨਗੇ ਵਿੱਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਅਤੇ ਸ਼ੇਰੇ ਆਲਮ ਜਨਰਲ ਸਕੱਤਰ ਦੀ ਅਗਵਾਈ ਹੇਠ ਸਥਾਨਕ ਚਿਲਡਰਨ ਪਾਰਕ ਵਿਚ ਮੀਟਿੰਗ ਕੀਤੀ | ਜਿਸ ਮੀਟਿੰਗ 'ਚ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਤੋਂ ਕਣਕ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ

ਰਾਮਾਂ ਮੰਡੀ, 26 ਮਾਰਚ (ਅਮਰਜੀਤ ਸਿੰਘ ਲਹਿਰੀ)- ਬੇਮੌਸਮੀ ਬਾਰਸ਼ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਵਿਛਾ ਕੇ ਰੱਖ ਦਿੱਤਾ ਹੈ, ਜਿਸ ਨਾਲ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਯੂਨੀਅਨ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਸਮੂਹਿਕ ਵਿਆਹ ਸਮਾਗਮ ਕਰਵਾਇਆ

ਰਾਮਾਂ ਮੰਡੀ, 26 ਮਾਰਚ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)- ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਸਹਿਯੋਗ ਨਾਲ 13ਵਾਂ ਸਮੂਹਿਕ ਵਿਆਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਵਲੋਂ ਗਰੀਬ ਅਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਦਾ ਸਾਲਾਨਾ ਇਜਲਾਸ ਹੋਇਆ

ਰਾਮਪੁਰਾ ਫੂਲ, 26 ਮਾਰਚ (ਹੇਮੰਤ ਕੁਮਾਰ ਸ਼ਰਮਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਬਲਾਕ ਰਾਮਪੁਰਾ ਫੂਲ ਦਾ ਚੋਣ ਇਜਲਾਸ ਸਥਾਨਕ ਟੀਚਰ ਹੋਮ ਵਿਖੇ ਸਟੇਟ ਆਗੂ ਡਾਕਟਰ ਹਰਦੇਵ ਸ਼ਰਮਾ, ਡਾਕਟਰ ਐਚ.ਐਸ.ਰਾਣੂ, ਜ਼ਿਲ੍ਹਾ ਚੇਅਰਮੈਨ ਡਾਕਟਰ ਜਗਤਾਰ ਫੂਲ, ਜ਼ਿਲ੍ਹਾ ...

ਪੂਰੀ ਖ਼ਬਰ »

ਬੇਮੌਸਮੀ ਬਾਰਸ਼ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਲਈ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਰਵੀਪ੍ਰੀਤ ਸਿੱਧੂ

ਤਲਵੰਡੀ ਸਾਬੋ, 26 ਮਾਰਚ (ਰਣਜੀਤ ਸਿੰਘ ਰਾਜੂ)- ਸਮੁੱਚੇ ਪੰਜਾਬ ਵਾਂਗ ਮਾਲਵਾ ਖ਼ਿੱਤੇ ਦੇ ਉਕਤ ਇਲਾਕੇ 'ਚ ਵੀ ਬੇਮੌਸਮੀ ਬਾਰਸ਼ ਕਾਰਨ ਅਤੇ ਕਈ ਥਾਈਾ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ ਪੀੜਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਤੁਰੰਤ ਮੁਆਵਜ਼ਾ ਦੇਵੇ ਤਾਂਕਿ ...

ਪੂਰੀ ਖ਼ਬਰ »

ਪਿੰਡ ਪੱਧਰੀ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮਹਿਰਾਜ ਨੇ ਕੀਤੀ ਮੀਟਿੰਗ

ਮਹਿਰਾਜ, 26 ਮਾਰਚ (ਸੁਖਪਾਲ ਮਹਿਰਾਜ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮਹਿਰਾਜ ਦੀ ਅਹਿਮ ਮੀਟਿੰਗ ਪਿੰਡ ਪ੍ਰਧਾਨ ਮਿੱਠੂ ਸਿੰਘ ਵੈਦ ਦੀ ਅਗਵਾਈ ਹੇਠ ਦਸਮੇਸ਼ ਗਊਸ਼ਾਲਾ ਮਹਿਰਾਜ ਵਿਖੇ ਹੋਈ, ਜਿਸ ਵਿਚ ਉਕਤ ਯੂਨੀਅਨ ਦੇ ਆਗੂ ਸ਼ਾਮਲ ਹੋਏ, ਉਥੇ ਹੀ ਸੂਬਾ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਦਾ ਵਿਸ਼ਾਲ ਜਾਗਰਣ ਕਰਵਾਇਆ

ਰਾਮਾਂ ਮੰਡੀ, 26 ਮਾਰਚ (ਤਰਸੇਮ ਸਿੰਗਲਾ)- ਬੀਤੀ ਰਾਤ ਸਥਾਨਕ ਭਗਵਾਨ ਬਾਲਮੀਕ ਮੰਦਰ ਦੇ ਨੇੜੇ ਮੁਹੱਲੇ ਦੀਆਂ ਮਹਿਲਾਵਾਂ ਵਲੋਂ ਮਾਤਾ ਸ਼ੀਤਲਾ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੋਬਿੰਦ ਗੋਪਾਲ ਸਰਬ-ਸਾਂਝੀ ਗਊਸ਼ਾਲਾ ਵਿਖੇ ਦੂਸਰਾ ਸ੍ਰੀ ਰਮਾਇਣ ਇਕੋਤਰੀ ਸਮਾਗਮ

ਮੌੜ ਮੰਡੀ, 26 ਮਾਰਚ (ਗੁਰਜੀਤ ਸਿੰਘ ਕਮਾਲੂ)- ਸ੍ਰੀ ਗੋਬਿੰਦ ਗੋਪਾਲ ਸਰਬ-ਸਾਂਝੀ ਗਊਸ਼ਾਲਾ ਮੌੜ ਵਿਖੇ ਦੂਸਰਾ 351 ਸ੍ਰੀ ਰਮਾਇਣ ਇਕੋਤਰੀ ਸਮਾਗਮ ਸਵਾਮੀ ਪਰਮਾਤਮਾ ਨੰਦ ਮਹਾਰਾਜ ਅਤੇ ਬਾਬਾ ਰਮੇਸ਼ ਮੁਨੀ ਜੀ ਡੇਰਾ ਬਾਬਾ ਨਿੱਕੂ ਰਾਮ ਦੀ ਦੇਖ-ਰੇਖ ਵਿਚ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਚੱਲ ਰਿਹਾ ਧਰਨਾ 8ਵੇਂ ਦਿਨ ਵੀ ਜਾਰੀ

ਲਹਿਰਾ ਮੁਹੱਬਤ, 26 ਮਾਰਚ (ਸੁਖਪਾਲ ਸਿੰਘ ਸੁੱਖੀ)- ਬਠਿੰਡਾ-ਅੰਬਾਲਾ ਰੇਲਵੇ ਲਾਈਨ ਲਹਿਰਾ ਧੂਰਕੋਟ ਕੋਲੋਂ ਬੰਦ ਲਾਂਘਾ ਮੁੜ ਚਾਲੂ ਕਰਨ ਦੀ ਮੰਗ ਨੂੰ ਲੈ ਕੇ 19 ਮਾਰਚ ਤੋਂ ਚੱਲ ਰਿਹਾ ਧਰਨਾ 5ਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਮਾਤਾ ਜਵਾਲਾ ਜੀ ਦੇ ਮੰਦਰ ਤੋਂ ਲਿਆਂਦੀ ਪਵਿੱਤਰ ਜੋਤ ਮੰਦਰ 'ਚ ਕੀਤੀ ਸਥਾਪਤ

ਮਹਿਰਾਜ, 26 ਮਾਰਚ (ਸੁਖਪਾਲ ਮਹਿਰਾਜ)- ਲੋਹ ਟਿੱਲਾ ਬਾਬਾ ਰੂਪ ਰਾਮ ਦੀ ਪ੍ਰਬੰਧਕ ਕਮੇਟੀ ਦੇ ਉੱਦਮਾਂ ਸਦਕਾ ਮਾਂ ਦੇ ਭਗਤਾਂ ਵਲੋਂ ਮਾਤਾ ਜਵਾਲਾ ਜੀ ਦੇ ਮੰਦਰ ਤੋਂ ਲਿਆਂਦੀ ਅਖੰਡ ਜੋਤ ਨੂੰ ਦੁਰਗਾ ਸ਼ਕਤੀ ਮੰਦਰ ਪੱਤੀ ਕਾਲਾ-ਮਹਿਰਾਜ ਵਿਖੇ ਸਥਾਪਤ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਮੌੜ ਮੰਡੀ, 26 ਮਾਰਚ (ਗੁਰਜੀਤ ਸਿੰਘ ਕਮਾਲੂ)- ਸੰਤ ਬਾਬਾ ਫਤਹਿ ਸਿੰਘ ਟਰੱਸਟ ਵਲੋਂ ਐਸ.ਪੀ ਮਲਟੀ ਸਪੈਸ਼ਲਿਟੀ ਹਸਪਤਾਲ ਮੌੜ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਚੈੱਕਅਪ ਕੈਂਪ ਵਿਚ ਵੱਡੀ ਗਿਣਤੀ ਵਿਚ ਮਰੀਜ਼ ਪਹੁੰਚੇ ਜਿਨ੍ਹਾਂ ਦਾ ਹਸਪਤਾਲ ਦੀ ...

ਪੂਰੀ ਖ਼ਬਰ »

ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਦੇ ਡਬਲ ਬੈਂਚ ਦੀ ਤਰਫ਼ੋਂ ਏ. ਡੀ. ਸੀ. (ਵਿਕਾਸ) ਬਠਿੰਡਾ ਦੇ ਲੋਕ ਸੂਚਨਾ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)- ਪੰਜਾਬ ਰਾਜ ਸੂਚਨਾ ਕਮਿਸ਼ਨ ਚੰਡੀਗੜ੍ਹ ਦੇ ਡਬਲ ਬੈਂਚ ਦੇ ਕਮਿਸ਼ਨਰ ਅੰਮਿ੍ਤ ਪ੍ਰਤਾਪ ਸਿੰਘ ਸੇਖੋਂ ਅਤੇ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਵਲੋਂ ਏ.ਡੀ.ਸੀ. ਆਰ.ਟੀ. ਆਈ ਐਕਟ ਦੀ ਧਾਰਾ 20 (1) ਤਹਿਤ ਕਾਰਨ ਦੱਸੋ ਨੋਟਿਸ ਲੋਕ ਸੂਚਨਾ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦੇ ਚੱਲਦਿਆਂ ਕਿਸਾਨਾਂ-ਮਜ਼ਦੂਰਾਂ ਦੀ ਬਾਂਹ ਫੜੇ ਸਰਕਾਰ- ਡੂਮਵਾਲੀ/ ਗਿੱਲਪੱਤੀ

ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਡੰੂਮਵਾਲੀ ਅਤੇ ਬੁਲਾਰੇ ਭੋਲਾ ਸਿੰਘ ਗਿੱਲਪੱਤੀ ਨੇ ਕਿਹਾ ਕਿ ਕਿਸਾਨਾਂ ਵਲੋਂ ਪਿਛਲੇ ਕਈ ਮਹੀਨਿਆਂ ਦੀ ਸਖ਼ਤ ਮਿਹਨਤ ਕਰਕੇ ਪੁੱਤਾਂ ਵਾਂਗ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਨੌਜਵਾਨ ਦੀ ਮੌਤ

ਬਠਿੰਡਾ, 26 ਮਾਰਚ (ਅਵਤਾਰ ਸਿੰਘ ਕੈਂਥ)- ਬਠਿੰਡਾ ਬੀੜ ਤਲਾਬ ਰੋਡ 'ਤੇ ਬੀਤੀ ਰਾਤ ਇਕ ਮੋਟਰ-ਸਾਈਕਲ ਸਵਾਰ ਨੂੰ ਅਣਪਛਾਤਾ ਵਾਹਨ ਡਰਾਈਵਰ ਨੇ ਟੱਕਰ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਆਪ ਫ਼ਰਾਰ ਹੋਣ ਦਾ ਮਾਮਲਾ ਆਇਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ...

ਪੂਰੀ ਖ਼ਬਰ »

ਸਵਾਮੀ ਦਯਾਨੰਦ ਕਾਲਜ ਆਫ਼ ਫਾਰਮੇਸੀ ਤੇ ਐਜੂਕੇਸ਼ਨ ਲਹਿਰਾ ਬੇਗਾ ਵਿਖੇ ਅਥਲੈਟਿਕਸ ਮੀਟ

ਲਹਿਰਾ ਮੁਹੱਬਤ, 26 ਮਾਰਚ (ਸੁਖਪਾਲ ਸਿੰਘ ਸੁੱਖੀ)- ਸਵਾਮੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਅਤੇ ਕਾਲਜ ਆਫ਼ ਫਾਰਮੇਸੀ ਲਹਿਰਾ ਬੇਗਾ ਵਿਖੇ ਵਿਦਿਆਰਥੀਆਂ ਵਲੋਂ 18ਵੀਂ ਅਥਲੈਟਿਕਸ ਮੀਟ ਦਾ ਅਗਾਜ ਕੀਤਾ ਗਿਆ | ਜਿਸ ਵਿਚ ਕਾਲਜ ਦੇ ਡਿਪਲੋਮਾ ਇੰਨ ਐਲੀਮੈਂਟਰੀ ਐਜੂਕੇਸ਼ਨ, ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਾਂ 'ਤੇ ਦਹਿਸ਼ਤ ਪਾਉਣੀ ਬੰਦ ਕਰੇ-ਜੇਠੂਕੇ/ਕੋਟਲੀ

ਚਾਉਕੇ, 26 ਮਾਰਚ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਹਰਵਿੰਦਰ ਸਿੰਘ ਕੋਟਲੀ ਨੇ ਗੱਲਬਾਤ ਕਰਦਿਆਂ ਪੰਜਾਬ ਅੰਦਰ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਟੀ. ਬੀ. ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਤਲਵੰਡੀ ਸਾਬੋ, 26 ਮਾਰਚ (ਰਣਜੀਤ ਸਿੰਘ ਰਾਜੂ)- ਵਿਸ਼ਵ ਟੀ.ਬੀ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਡਾ.ਤੇਜਵੰਤ ਸਿੰਘ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ.ਰੋਜੀ ਅਗਰਵਾਲ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੌਰ ਵਲੋਂ ਸਿਵਲ ਹਸਪਤਾਲ, ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਵੰਨਗੀਆਂ ਬਿਖੇਰਦਾ ਗੰਗਾ-ਨਥਾਣਾ ਦਾ ਸਾਲਾਨਾ ਮੇਲਾ ਸਮਾਪਤ

ਨਥਾਣਾ, 26 ਮਾਰਚ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਅਤੇ ਨਗਰ ਨਥਾਣਾ ਵਿਖੇ ਪਿਛਲੇ ਦਿਨਾਂ ਤੋਂ ਸ਼ੁਰੂ ਹੋਇਆ ਸਾਲਾਨਾ ਇਤਿਹਾਸਿਕ ਮੇਲਾ ਵੱਖ-ਵੱਖ ਵੰਨਗੀਆਂ ਦੇ ਰੰਗ ਬਿਖੇਰਦਾ ਹੋਇਆ ਸਮਾਪਤ ਹੋ ਗਿਆ ਹੈ | ਇਸ ਮੇਲੇ ਦੌਰਾਨ ਜਿੱਥੇ ਗੁਰੂ ਘਰਾਂ ਵਿਚ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪਿਛਲੀ ਸਰਕਾਰ ਨਾਲੋਂ 2 ਹਜ਼ਾਰ ਰੁਪਏ ਮੁਆਵਜ਼ਾ ਘੱਟ ਐਲਾਨਣ 'ਤੇ ਕਿਸਾਨਾਂ 'ਚ ਰੋਸ- ਸਰੂਪ ਰਾਮਾਂ

ਰਾਮਾਂ ਮੰਡੀ, 26 ਮਾਰਚ (ਅਮਰਜੀਤ ਸਿੰਘ ਲਹਿਰੀ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਮੌਸਮੀ ਮੀਂਹ ਅਤੇ ਝੱਖੜ ਦੇ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ 15 ਹਜ਼ਾਰ ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ, ਜੋ ਕਿ ਪਿਛਲੀ ਕਾਂਗਰਸ ਸਰਕਾਰ ਨਾਲੋਂ 2 ਹਜ਼ਾਰ ਰੁਪਏ ...

ਪੂਰੀ ਖ਼ਬਰ »

ਅਣਪਛਾਤੇ ਵਲੋਂ ਕੇਂਦਰੀ ਜੇਲ੍ਹ ਅੰਦਰ ਸੁੱਟੇ ਕੈਪਸੂਲ ਤੇ ਜਰਦੇ ਦੇ ਪੈਕਟ

ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਬਠਿੰਡਾ, 26 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)- ਕੇਂਦਰੀ ਜੇਲ੍ਹ ਬਠਿੰਡਾ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀਆਂ ਵਲੋਂ ਜੇਲ੍ਹ ਅੰਦਰ ਪਾਬੰਦੀ ਸ਼ੁਦਾ ਦਵਾਈਆਂ ਵਾਲੇ ਕੈਪਸੂਲ ਦੇ ਪੈਕਟ ਅਤੇ ਜਰਦੇ ਦੇ ਪੈਕਟ ਸੁੱਟਣ ਦਾ ਮਾਮਲਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਲੋਕ ਸਭਾ ਤੋਂ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ 'ਚ ਕਾਂਗਰਸੀਆਂ ਨੇ ਕੀਤਾ ਜ਼ਿਲ੍ਹਾ ਪੱਧਰ 'ਤੇ 'ਸੱਤਿਆਗ੍ਰਹਿ'

ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰਾਹੁਲ ਗਾਂਧੀ ਦੀ ਲੋਕ ਸਭਾ ਤੋਂ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ ਵਿਚ ਅੱਜ ਕਾਂਗਰਸ ਪਾਰਟੀ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਵਿਚ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੋਦੀ ਸਰਕਾਰ ਆਜ਼ਾਦ ਦੇਸ਼ 'ਚ ਕਰਵਾ ਰਹੀ ਗੁਲਾਮੀ ਦਾ ਅਹਿਸਾਸ- ਅੰਮਿ੍ਤਾ ਵੜਿੰਗ
ਰਾਹੁਲ ਗਾਂਧੀ ਦੀ ਲੋਕ ਸਭਾ ਤੋਂ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ 'ਚ ਕਾਂਗਰਸੀਆਂ ਨੇ ਕੀਤਾ ਜ਼ਿਲ੍ਹਾ ਪੱਧਰ 'ਤੇ 'ਸੱਤਿਆਗ੍ਰਹਿ'

ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਰਾਹੁਲ ਗਾਂਧੀ ਦੀ ਲੋਕ ਸਭਾ ਤੋਂ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ ਵਿਚ ਅੱਜ ਕਾਂਗਰਸ ਪਾਰਟੀ ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਵਿਚ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਾਈ ਰੂਪਾ ਨੇ ਸਾਲਾਨਾ ਨਤੀਜੇ ਐਲਾਨੇ

ਭਾਈਰੂਪਾ, 26 ਮਾਰਚ (ਵਰਿੰਦਰ ਲੱਕੀ)-ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਭਾਈ ਰੂਪਾ ਵਲੋਂ ਚੇਅਰਪਰਸਨ ਬੀਬੀ ਜੋਗਿੰਦਰ ਪਾਲ ਕੌਰ, ਐਮ. ਡੀ. ਐਡਮ ਸੂਰਜ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਕੂਲ ਦੇ ਡਾਇਰੈਕਟਰ ਭੂਸ਼ਨ ਕੁਮਾਰ ਅਤੇ ਪਿ੍ੰਸੀਪਲ ਡਾ: ਅਰਵਿੰਦ ...

ਪੂਰੀ ਖ਼ਬਰ »

ਕੋਟਸ਼ਮੀਰ ਦੇ ਗੁਰਦੁਆਰਾ ਬੁੰਗਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਵਾਇਆ

ਕੋਟਫੱਤਾ, 26 ਮਾਰਚ (ਰਣਜੀਤ ਸਿੰਘ ਬੁੱਟਰ)-ਗੁਰਦੁਆਰਾ ਬੁੰਗਾ ਸਾਹਿਬ ਕੋਟਸ਼ਮੀਰ ਦੀ ਪ੍ਰਬੰਧਕੀ ਕਮੇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਵਾਇਆ ਗਿਆ, ਜਿਸ ਵਿਚ ਐਸ ਪੀ ਮਲਟੀਸਪੈਸ਼ਿਲਟੀ ਹਸਪਤਾਲ ਮੌੜ ਮੰਡੀ ਦੀ ਟੀਮ ਤੇ ਡਾ: ਸਵਰਨ ਪ੍ਰਕਾਸ਼ ਨੇ ਅੱਖਾਂ ਦੀ ...

ਪੂਰੀ ਖ਼ਬਰ »

ਭਗਤਾ ਭਾਈਕਾ ਵਿਖੇ 'ਛਿਪਣ ਤੋਂ ਪਹਿਲਾਂ' ਨਾਟਕ ਖੇਡਿਆ

ਭਗਤਾ ਭਾਈਕਾ, 23 ਮਾਰਚ (ਸੁਖਪਾਲ ਸਿੰਘ ਸੋਨੀ)- ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਭਗਤਾ ਭਾਈ ਅਤੇ ਨਥਾਣਾ ਵਲੋਂ ਸਾਂਝੇ ਤੌਰ 'ਤੇ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਭੂਤਾਂ ਵਾਲਾ ਖੂਹ, ਭਗਤਾ ਭਾਈਕਾ ਵਿਖੇ ਵੱਡਾ ਇਕੱਠ ਕੀਤਾ ਗਿਆ¢ ਇਸ ਮÏਕੇ ਇਕੱਤਰ ਸਿੰਘ ...

ਪੂਰੀ ਖ਼ਬਰ »

'ਮੇਲਾ ਪੀਰਾਂ ਦਾ' 8ਵਾਂ ਸਾਲਾਨਾ ਸਮਾਗਮ ਕਰਵਾਇਆ

ਰਾਮਾਂ ਮੰਡੀ, 26 ਮਾਰਚ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਅਗਰਵਾਲ ਪੀਰ ਮੰਦਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਅੱਜ 8ਵਾਂ ਸਾਲਾਨਾ ਸਮਾਗਮ 'ਮੇਲਾ ਪੀਰਾਂ ਦਾ' ਕਰਵਾਇਆ ਗਿਆ¢ ਇਸ ਸਬੰਧ ਵਿਚ ਅੱਜ ਬਾਬਾ ਅਸਰੈਲ ਖ਼ਾਂ ਅਤੇ ਬਾਬਾ ਜਸਪਾਲ ਸਿੰਗਲਾ ਵੱਲੋਂ ਸ਼ਾਮ 6.00 ਵਜੇ ਪੀਰ ...

ਪੂਰੀ ਖ਼ਬਰ »

ਸਹਾਰਾ ਕਲੱਬ ਨੇ ਬੂਟੇ ਵੰਡ ਕੇ ਮਨਾਇਆ ਸ਼ਹੀਦੀ ਦਿਹਾੜਾ

ਰਾਮਾਂ ਮੰਡੀ, 26 ਮਾਰਚ (ਤਰਸੇਮ ਸਿੰਗਲਾ)-ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸਹਾਰਾ ਵੈਲਫ਼ੇਅਰ ਕਲੱਬ ਰਾਮਾਂ ਵਲੋਂ ਸਹਾਰਾ ਲੰਗਰ ਵਾਲੇ ਸਥਾਨ 'ਤੇ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਅਤੇ ਵਾਤਾਵਰਨ ਦੀ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ 'ਚ ਹਲਕਾ ਫੂਲ ਦੀ ਹਲਕਾ ਪੱਧਰੀ ਇਕੱਤਰਤਾ ਅੱਜ

ਬਠਿੰਡਾ, 26 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- 'ਕਾਂਗਰਸ' ਅਤੇ 'ਆਪ' 'ਤੇ ਕਿਸਾਨੀ ਮਸਲਿਆ ਪ੍ਰਤੀ ਗੰਭੀਰ ਨਾ ਹੋਣ ਦੇ ਦੋਸ਼ ਲਗਾਉਂਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੌਮੀ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕਿਸਾਨਾਂ ਲਈ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਮਨਜੀਤ ਧਨੇਰ

ਰਾਮਪੁਰਾ ਫੂਲ, 26 ਮਾਰਚ (ਹੇਮੰਤ ਕੁਮਾਰ ਸ਼ਰਮਾ)- ਭਾਕਿਯੂ ਏਕਤਾ (ਡਕੌਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਪਿਛਲੇ ਦਿਨੀਂ ਗੜੇਮਾਰ ...

ਪੂਰੀ ਖ਼ਬਰ »

ਰਾਹਗੀਰਾਂ ਤੋਂ ਮੋਬਾਈਲ ਫ਼ੋਨ ਖੋਹਣ ਵਾਲੇ ਗਰੋਹ ਦੋ ਮੈਂਬਰ ਗਿ੍ਫ਼ਤਾਰ, ਇਕ ਫ਼ਰਾਰ

ਬਠਿੰਡਾ, 26 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਨੇਹੀਆ ਵਾਲਾ ਦੀ ਪੁਲਿਸ ਵਲੋਂ ਰਾਹਗੀਰਾਂ ਤੋਂ ਮੋਬਾਇਲ ਫ਼ੋਨ ਖੋਹਣ ਵਾਲੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਦਕਿ ਤੀਸਰਾ ਸਾਥੀ ਫ਼ਰਾਰ ਹੋ ਗਿਆ | ਜਿਸ ਦੀ ਗਿ੍ਫ਼ਤਾਰੀ ਦੇ ਲਈ ਪੁਲਿਸ ਵਲੋਂ ...

ਪੂਰੀ ਖ਼ਬਰ »

ਸਾਈਕਲ ਚਲਾਉਣ ਵਾਲਾ ਵਿਅਕਤੀ ਸਰੀਰਕ ਤੌਰ 'ਤੇ ਹਮੇਸ਼ਾ ਤੰਦਰੁਸਤ ਰਹਿੰਦਾ- ਬਲਵਿੰਦਰ ਸਿੰਘ ਕਾਕਾ

ਮਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)- ਸਾਈਕਲ ਚਲਾਉਣ ਵਾਲਾ ਵਿਅਕਤੀ ਅਨੇਕਾਂ ਬਿਮਾਰੀਆਂ ਤੋਂ ਦੂਰ ਰਹਿ ਕੇ ਸਰੀਰਕ ਤੌਰ 'ਤੇ ਹਮੇਸ਼ਾ ਤੰਦਰੁਸਤ ਰਹਿੰਦਾ ਹੈ | ਇਹ ਪ੍ਰਗਟਾਵਾ ਈਕੋ ਵੀਲ੍ਹਰ ਸਾਈਕਲ ਗਰੁੱਪ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਵਲੋਂ ਸਾਈਕਲਿਸਟ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ 77 ਸਾਲਾ ਬਜ਼ੁਰਗ ਦੀ ਮੌਤ

ਬਠਿੰਡਾ, 26 ਮਾਰਚ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰ-ਸਾਈਕਲ ਸਵਾਰ ਪਿਤਾ-ਪੁੱਤਰ ਨੂੰ ਟੱਕਰ ਮਾਰਦੇ ਹੋਏ ਫ਼ਰਾਰ ਹੋ ਗਿਆ | ਹਾਦਸੇ 'ਚ 77 ਸਾਲਾ ਪਿਤਾ ਦੀ ਮੌਤ ਹੋ ਗਈ, ਜਦਕਿ ਬੇਟਾ ਗੰਭੀਰ ਰੂਪ 'ਚ ਜ਼ਖਮੀ ...

ਪੂਰੀ ਖ਼ਬਰ »

'ਆਪ' ਸਰਕਾਰ ਦੀ ਸਿਆਸੀ ਆਪ੍ਰਪੱਕਤਾ ਤੇ ਦਿਸ਼ਾ ਹੀਣਤਾ ਨੇ ਪੰਜਾਬ ਨੂੰ ਮੋਦੀ ਸਰਕਾਰ ਦੇ ਹਵਾਲੇ ਕੀਤਾ- ਕਾ. ਨੱਤ

ਮਾਨਸਾ, 26 ਮਾਰਚ (ਰਾਵਿੰਦਰ ਸਿੰਘ ਰਵੀ)- 'ਆਪ' ਸਰਕਾਰ ਦੀ ਸਿਆਸੀ ਆਪ੍ਰਪੱਕਤਾ ਅਤੇ ਦਿਸ਼ਾ ਹੀਣਤਾ ਨੇ ਪੰਜਾਬ ਨੂੰ ਮੋਦੀ ਸਰਕਾਰ ਦੇ ਪੂਰੀ ਤਰ੍ਹਾਂ ਹਵਾਲੇ ਕਰ ਦਿੱਤਾ ਹੈ, ਜਿਸ ਨਾਲ ਅਜਿਹੀਆਂ ਮਨਮਾਨੀਆਂ ਹੋ ਰਹੀਆਂ ਹਨ, ਜੋ ਸੂਬੇ ਦੇ ਹਿਤ 'ਚ ਨਹੀਂ | ਇਹ ਵਿਚਾਰ ਸੀ.ਪੀ.ਆਈ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX