ਤਾਜਾ ਖ਼ਬਰਾਂ


ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  about 1 hour ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  about 2 hours ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  about 2 hours ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  about 3 hours ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  about 4 hours ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  about 4 hours ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  about 5 hours ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  about 6 hours ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  about 7 hours ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  about 7 hours ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  about 7 hours ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  about 8 hours ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  about 8 hours ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  about 8 hours ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  about 9 hours ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  about 9 hours ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  about 9 hours ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  1 minute ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 12 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 12 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 12 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 13 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 13 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰੀ ਰੱਦ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਕਾਂਗਰਸ ਵਲੋਂ ਧਰਨਾ

ਕਪੂਰਥਲਾ, 26 ਮਾਰਚ (ਅਮਰਜੀਤ ਕੋਮਲ)-ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਦੀ ਮੈਂਬਰੀ ਰੱਦ ਕੀਤੇ ਜਾਣ ਦੇ ਰੋਸ ਵਜੋਂ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਕਪੂਰਥਲਾ, ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਚੌਂਕ ਕਪੂਰਥਲਾ 'ਚ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਕਾਂਗਰਸ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਤੇ ਹੋਰ ਕਾਂਗਰਸ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਕਥਿਤ ਦਬਾਅ ਹੇਠ ਆ ਕੇ ਲੋਕ ਸਭਾ ਦੇ ਸਪੀਕਰ ਵਲੋਂ ਰਾਹੁਲ ਗਾਂਧੀ ਦੀ ਮੈਂਬਰੀ ਰੱਦ ਕੀਤੇ ਜਾਣ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ | ਧਰਨੇ ਮੌਕੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ ਮਨਸੂ,, ਰਮੇਸ਼ ਕੁਮਾਰ ਡਡਵਿੰਡੀ ਸਾਬਕਾ ਜ਼ਿਲ੍ਹਾ ਪ੍ਰਧਾਨ, ਸੀਨੀਅਰ ਕਾਂਗਰਸ ਆਗੂ ਗੁਰਦੀਪ ਸਿੰਘ ਬਿਸ਼ਨਪੁਰ, ਲਖਵਿੰਦਰ ਸਿੰਘ ਹਮੀਰਾ, ਰਾਜਬੀਰ ਬਾਵਾ, ਵਿਨੋਦ ਸੂਦ, ਰਾਹੁਲ ਕੁਮਾਰ, ਸੁਰਿੰਦਰ ਸਿੰਘ ਸ਼ਿੰਦਾ ਵਾਲੀਆ, ਤਲਵਿੰਦਰ ਸਿੰਘ ਸੌਂਦ, ਸੰਨੀ ਬੱਲ, ਵਿਕਾਸ ਸ਼ਰਮਾ, ਨਵਜੋਤ ਸਿੰਘ ਵਾਲੀਆ, ਸੰਜੇ ਸ਼ਰਮਾ, ਤਰਸੇਮ ਲਾਲ, ਸੰਦੀਪ ਸਿੰਘ, ਰਾਜਵਿੰਦਰ ਵਾਲੀਆ, ਬਲਜੀਤ ਕਾਲਾ, ਨਰੇਸ਼ ਗੁਪਤਾ, ਗਰੀਸ ਭਸੀਨ, ਸਤਨਾਮ ਸਿੰਘ ਵਾਲੀਆ, ਕਰਨ ਮਹਾਜਨ, ਅਨਿਲ ਸ਼ੁਕਲਾ, ਦੀਪ ਸਿੰਘ, ਪ੍ਰੇਮ ਅਟਵਾਲ, ਜਗਤਾਰ ਸਿੰਘ ਝੀਤਾ, ਕੇਹਰ ਸਿੰਘ, ਠਾਕਰ ਦਾਸ ਗਿੱਲ, ਤਜਿੰਦਰ ਸਿੰਘ ਭੰਡਾਰੀ, ਚਰਨਜੀਤ ਹੰਸ, ਕੁਲਦੀਪ ਲਾਹੋਰੀਆ, ਡਾ: ਮਨਜੀਤ ਸਿੰਘ, ਤਰਸੇਮ ਲਾਲ, ਹਰੀਸ਼ ਕੁਮਾਰ, ਕੁਲਦੀਪ ਸਿੰਘ ਮੋਬਾਈਲਾਂ ਵਾਲੇ, ਦੇਸ਼ ਬੰਧੂ, ਸਵਰਨ ਸਿੰਘ ਭੱਟੀ, ਅਨਮੋਲ ਸ਼ਰਮਾ, ਰਾਜਪਾਲ ਸਿੰਘ ਸਰਪੰਚ, ਜਗਤਾਰ ਸਿੰਘ ਭੀਲਾ, ਮਲਕੀਤ ਸਿੰਘ ਕੋਕਲਪੁਰ, ਸਤਨਾਮ ਸਿੰਘ ਗੋਸਲ, ਫਕੀਰ ਸਿੰਘ ਭਾਣੋਲੰਗਾ, ਜਸਬੀਰ ਸਿੰਘ ਟੌਹੜ, ਦੀਦਾਰ ਸਿੰਘ ਡੈਣਵਿੰਡ, ਗੁਰਚਰਨ ਸਿੰਘ ਨੰਬਰਦਾਰ, ਬੌਬੀ ਭਸੀਨ, ਕੁਲਵੰਤ ਰਾਏ ਭੱਲਾ, ਲਾਭ ਚੰਦ ਥਿਗਲੀ, ਹਰਜੀਤ ਸਿੰਘ ਕਾਕਾ, ਅਸ਼ੋਕ ਪਾਸੀ, ਲੱਖਾ ਸਿੰਘ ਸਿੱਧੂ, ਤਰਨਜੀਤ ਵਾਲੀਆ ਫਗਵਾੜਾ, ਨਰੇਸ਼ ਭਾਰਦਵਾਜ, ਐਡਵੋਕੇਟ ਦਰਸ਼ਨ ਸਿੰਘ, ਵਿਨੋਦ ਵਰਮਾਨੀ, ਕਮਲ ਧਾਲੀਵਾਲ, ਦਰਸ਼ਨ ਧਰਮਸ਼ੋਤ, ਸੋਹਣ ਸਿੰਘ, ਜੋਨੀ ਪਲਾਹੀ, ਹਰਸ਼ਪ੍ਰੀਤ ਸਿੰਘ, ਜਸਵੰਤ ਸਿੰਘ ਨੀਟਾ, ਗੁਰਿੰਦਰਪਾਲ ਸਿੰਘ ਗੋਗਾ, ਮੁਖ਼ਤਾਰ ਸਿੰਘ ਸੁਲਤਾਨਪੁਰ ਲੋਧੀ, ਬਲਜਿੰਦਰ ਸਿੰਘ ਸੁਲਤਾਨਪੁਰ ਲੋਧੀ, ਧੀਰਜ ਘਈ, ਸ਼ਾਰਦਾ ਆਨੰਦ, ਮਨ ਸ਼ਰਮਾ, ਈਸ਼ਾਨ ਕੁਮਾਰ, ਜੀਆ ਲਾਲ ਨਾਹਰ, ਲਕਸ਼ਣ ਸਿੰਘ ਸਰਪੰਚ, ਸੁਖਦੇਵ ਸਿੰਘ ਘੁੱਗਬੇਟ, ਦਾਰਾ ਸਿੰਘ ਲੱਖਣ ਕਲਾਂ, ਮਾਈਕਲ ਕੋਟ ਸਰਪੰਚ ਆਦਿ ਹਾਜ਼ਰ ਸਨ |

ਖੇਤੀਬਾੜੀ ਵਿਭਾਗ ਵਲੋਂ ਬੇਮੌਸਮੀ ਮੀਂਹ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ

ਫਗਵਾੜਾ, 26 ਮਾਰਚ (ਅਸ਼ੋਕ ਕੁਮਾਰ ਵਾਲੀਆ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ ਜ਼ਿਲੇ੍ਹ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਬੀਰ ਚੰਦ ਦੀ ਅਗਵਾਈ 'ਚ ਬੀਤੇ ਦਿਨੀ ਪਏ ਬੇਮੌਸਮੀ ਮੀਂਹ, ਹਨੇਰੀ, ਗੜਿਆਂ ਨਾਲ ਫ਼ਸਲਾਂ 'ਤੇ ਪਏ ਪ੍ਰਭਾਵ ...

ਪੂਰੀ ਖ਼ਬਰ »

ਜਵਾਲਾ ਸਿੰਘ ਨਗਰ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਸੁਲਤਾਨਪੁਰ ਲੋਧੀ, 26 ਮਾਰਚ (ਨਰੇਸ਼ ਹੈਪੀ, ਥਿੰਦ)-ਸਥਾਨਕ ਬੂਸੋਵਾਲ ਰੋਡ 'ਤੇ ਸਥਿਤ ਜਵਾਲਾ ਸਿੰਘ ਨਗਰ ਵਿਖੇ ਮੀਂਹ ਦਾ ਪਾਣੀ ਖੜ੍ਹਾ ਹੋਣ ਕਰਕੇ ਲੋਕਾਂ ਦਾ ਜੀਣਾ ਮੁਹਾਲ ਹੋ ਚੁੱਕਾ ਹੈ | ਮੌਕੇ 'ਤੇ ਗਏ ਪੱਤਰਕਾਰਾਂ ਨੂੰ ਜਵਾਲਾ ਸਿੰਘ ਨਗਰ ਵਾਸੀ ਹਰਭਜਨ ਸਿੰਘ, ਸਤਨਾਮ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਨੇ ਪਵਿੱਤਰ ਵੇਈਾ ਦੀ ਕਾਰਸੇਵਾ 'ਚ ਪਾਇਆ ਵਿੱਤੀ ਯੋਗਦਾਨ

ਸੁਲਤਾਨਪੁਰ ਲੋਧੀ, 26 ਮਾਰਚ (ਨਰੇਸ਼ ਹੈਪੀ, ਥਿੰਦ)-ਪਵਿੱਤਰ ਕਾਲੀ ਵੇਈਾ ਦੀ ਕਾਰਸੇਵਾ ਨਾਲ 23 ਸਾਲਾਂ ਤੋਂ ਹੀ ਜੁੜੇ ਹੋਏ ਪ੍ਰਵਾਸੀ ਪੰਜਾਬੀ ਇੰਗਲੈਂਡ ਤੋਂ ਮੋਤਾ ਸਿੰਘ ਸਰਾਏ ਤੇ ਆਸਟਰੇਲੀਆ ਤੋਂ ਸੁਖਜਿੰਦਰ ਸਿੰਘ ਨੇ ਵਾਤਾਵਰਨ ਤੇ ਸਿੱਖਿਆ ਦੇ ਖੇਤਰ 'ਚ ਸੰਤ ਬਲਬੀਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਪੈਦਲ ਜਾ ਰਿਹਾ ਵਿਅਕਤੀ ਗੰਭੀਰ ਜ਼ਖਮੀ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਵਿਖੇ ਅਕਾਲ ਅਕੈਡਮੀ ਨਜ਼ਦੀਕ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਜਿਸਨੂੰ ਪਹਿਲਾਂ ਸਿਵਲ ਹਸਪਤਾਲ ਸੁਲਤਾਨਪੁਰ ...

ਪੂਰੀ ਖ਼ਬਰ »

ਬਿਜਲੀ ਦਫ਼ਤਰ 'ਚੋਂ ਸਾਮਾਨ ਚੋਰੀ ਕਰਨ ਸਬੰਧੀ ਕੇਸ ਦਰਜ- ਇੱਕ ਗਿ੍ਫ਼ਤਾਰ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)- ਮਾਡਲ ਟਾਊਨ ਵਿਖੇ ਸਥਿਤ ਬਿਜਲੀ ਬੋਰਡ ਦਫ਼ਤਰ ਦੀ ਇਮਾਰਤ 'ਚੋਂ ਸਾਮਾਨ ਚੋਰੀ ਕਰਕੇ ਲੈ ਜਾਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸ਼ਿਕਾਇਤ ਕਰਤਾ ਜੇ.ਈ ਪੰਜਾਬ ...

ਪੂਰੀ ਖ਼ਬਰ »

ਨਿਗਮ ਨੇ ਪ੍ਰਾਪਰਟੀ ਟੈਕਸ ਜਮਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ 'ਤੇ ਕੀਤੀ ਕਾਰਵਾਈ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ ਤੇ ਸਕੱਤਰ ਨਗਰ ਨਿਗਮ ਦੀ ਅਗਵਾਈ ਹੇਠ ਨਗਰ ਨਿਗਮ ਕਪੂਰਥਲਾ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਲੋਂ ਸ਼ਹਿਰ ਦੀਆਂ ਵੱਖ-ਵੱਖ ਪ੍ਰੋਪਰਟੀਆਂ (ਰਿਹਾਇਸ਼ੀ ਤੇ ...

ਪੂਰੀ ਖ਼ਬਰ »

ਰਵਾਇਤੀ ਭੋਜਨ ਸਿਹਤ ਦੀ ਤੰਦਰੁਸਤੀ ਲਈ ਲਾਹੇਵੰਦ ਹੁੰਦੇ ਹਨ-ਡਾ: ਜੈਰਥ

ਕਪੂਰਥਲਾ, 26 ਮਾਰਚ (ਅਮਰਜੀਤ ਕੋਮਲ)-ਰਵਾਇਤੀ ਭੋਜਣ ਸਿਹਤ ਦੀ ਤੰਦਰੁਸਤੀ ਲਈ ਲਾਹੇਵੰਦ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਨੀਲਮਾ ਜੈਰਥ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ 'ਚ ਮਿਸ਼ਨ ਲਾਈਫ (ਐਲ.ਆਈ.ਐਫ.ਈ.) ਅਧੀਨ ਭੋਜਨ ਤੇ ਆਹਾਰ ਸ਼ੋਅ ਦੇ ਸਬੰਧ 'ਚ ਕਰਵਾਏ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਵਿਅਕਤੀ ਦਾ ਮੋਟਰਸਾਈਕਲ ਚੋਰੀ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਸਿਵਲ ਹਸਪਤਾਲ ਕਪੂਰਥਲਾ ਵਿਖੇ ਆਪਣੀ ਪਤਨੀ ਦੇ ਜਣੇਪੇ ਲਈ ਆਏ ਇਕ ਵਿਅਕਤੀ ਦਾ ਹਸਪਤਾਲ ਦੀ ਪਾਰਕਿੰਗ 'ਚ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਮਲ ਸਿੰਘ ਪੁੱਤਰ ਬਲਵਿੰਦਰ ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਆਏ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 26 ਮਾਰਚ (ਵਿ.ਪ੍ਰ.)-ਪੇਸ਼ੀ ਭੁਗਤ ਕੇ ਆਏ ਇਕ ਹਵਾਲਾਤੀ ਦੀ ਕੇਂਦਰੀ ਜੇਲ੍ਹ ਦੀ ਡਿਉੜੀ 'ਤੇ ਤਲਾਸ਼ੀ ਦੌਰਾਨ ਕਥਿਤ ਤੌਰ 'ਤੇ 9.20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ ਕੁਆਟਰ ਦੇ ਬਾਹਰ ਬਣੇ ਗੈਰਜ 'ਚੋਂ ਐਕਟਿਵਾ ਚੋਰੀ

ਕਪੂਰਥਲਾ, 26 ਮਾਰਚ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਕੁਆਰਟਰਾਂ ਦੇ ਬਾਹਰ ਬਣੇ ਇਕ ਗੈਰਿਜ 'ਚੋਂ ਐਕਟਿਵਾ ਚੋਰੀ ਹੋਣ ਦੇ ਮਾਮਲੇ ਸਬੰਧੀ ਪੁਲਿਸ ਨੇ ਅਣਪਛਾਤੇ ਚੋਰ ਵਿਰੁੱਧ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਨੂੰ ਦਿੱਤੀ ਆਪਣੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਹਬੀਬਵਾਲ 'ਚ ਐਨ.ਆਰ.ਆਈ. ਜੋੜੇ ਨੇ ਕਮਰਾ ਤੇ ਬਰਾਂਡਾ ਬਣਵਾਇਆ

ਨਡਾਲਾ, 26 ਮਾਰਚ (ਮਾਨ)-ਸਰਕਾਰੀ ਐਲੀਮੈਂਟਰੀ ਸਕੂਲ ਹਬੀਬਵਾਲ 'ਚ ਮੁੱਖ ਅਧਿਆਪਕ ਸਵ: ਸਤਨਾਮ ਸਿੰਘ ਦੇ ਯਤਨਾਂ ਸਦਕਾ ਤੇ ਸਕੂਲ ਮੁਖੀ ਬਿਮਲਾ ਰਾਣੀ ਅਧਿਆਪਕ ਅਮਨਦੀਪ ਕੌਰ ਦੀ ਯੋਗ ਅਗਵਾਈ ਹੇਠ ਪ੍ਰਵਾਸੀ ਭਾਰਤੀ ਕੇਵਲ ਸਿੰਘ ਕੈਨੇਡਾ ਤੇ ਉਨ੍ਹਾਂ ਦੀ ਧਰਮ ਪਤਨੀ ਨੇ ਇਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਭੁਲੱਥ 'ਚ ਟੀ.ਬੀ ਦਿਵਸ ਮਨਾਇਆ

ਭੁਲੱਥ, 26 ਮਾਰਚ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਦੇ ਹੁਕਮਾਂ ਸਦਕਾ ਮਾਨਯੋਗ ਸਿਵਲ ਸਰਜਨ ਕਪੂਰਥਲਾ ਤੇ ਐਸ ਐਮ ਓ ਡਾ: ਦੇਸਰਾਜ ਮੱਲ ਦੀ ਅਗਵਾਈ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ | ਇਸ ਸਮੇਂ ਡਾ: ਅੰਮਿ੍ਤਪਾਲ ਨੇ ਆਏ ਹੋਏ ਮਰੀਜ਼ਾਂ ਤੇ ਇਕੱਤਰ ਹੋਏ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਟੋਲ ਰੋਡ ਦੀ ਬੁਰੀ ਹਾਲਤ ਨਾਲ ਹੋ ਰਹੇ ਹਾਦਸਿਆਂ ਨੂੰ ਰੋਕੇ ਸੰਬੰਧਿਤ ਮਹਿਕਮਾ

ਖਲਵਾੜਾ, 26 ਮਾਰਚ (ਮਨਦੀਪ ਸਿੰਘ ਸੰਧੂ)-ਫਗਵਾੜਾ ਰੂਪਨਗਰ ਐਨ ਐਚ 344 ਏ ਟੋਲ ਰੋਡ |ਤੇ ਭੁੱਲਾਰਾਈ ਮੋੜ ਨਜ਼ਦੀਕ ਸ਼ਹਿਰ ਵਾਲੇ ਪਾਸੇ ਸਰਵਿਸ ਲੇਨ 'ਤੇ ਇੱਕ ਜਗਾ ਬੈਠੀ ਹੋਈ ਸੜਕ 'ਤੇ ਰੋਜ਼ਾਨਾ ਹਾਦਸੇ ਹੋ ਰਹੇ ਹਨ ਜਿਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ | ...

ਪੂਰੀ ਖ਼ਬਰ »

ਪਿੰਡ ਬਜਾਜ ਵਿਖੇ ਸਾਲਾਨਾ ਜਾਗਰਣ ਕਰਵਾਇਆ

ਭੁਲੱਥ, 26 ਮਾਰਚ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਬਜਾਜ ਵਿਖੇ ਮਾਤਾ ਚਿੰਤਪੁਰਨੀ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਤੇ ਇਲਾਕਾ ਨਿਵਾਸੀਆਂ ਤੇ ਐਨ.ਆਰ..ਆਈ. ਵੀਰਾਂ ਦੇ ਸਹਿਯੋਗ ਨਾਲ 32ਵਾਂ ਵਿਸ਼ਾਲ ਜਾਗਰਣ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਤੇ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ-ਬੀਬੀ ਰੂਹੀ, ਸਵਰਨ ਸਿੰਘ

ਸੁਲਤਾਨਪੁਰ ਲੋਧੀ, 26 ਮਾਰਚ (ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਗਈ ਦਸਤਖ਼ਤੀ ਮੁਹਿੰਮ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ 14 ਨੂੰ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ-ਜਥੇਦਾਰ ਕੁਲਾਰ

ਫਗਵਾੜਾ, 26 ਮਾਰਚ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਵਿਖੇ ਵਿਸਾਖੀ ਪੁਰਬ ਮਨਾਉਣ ਸਬੰਧੀ ਮੀਟਿੰਗ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ ਦਿਵਸ ਮਨਾਇਆ

ਹੁਸੈਨਪੁਰ, 26 ਮਾਰਚ (ਸੋਢੀ)-ਵੈੱਲਫੇਅਰ ਐਂਡ ਕਲਚਰਲ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਚੌਂਕ ਆਰ.ਸੀ.ਐਫ. ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਨ ਮਨਾਇਆ ਗਿਆ | ਸ਼ਰਧਾਂਜਲੀ ਸਮਾਗਮ 'ਚ ਇਕੱਤਰ ...

ਪੂਰੀ ਖ਼ਬਰ »

ਕੌਮੀ ਸ਼ਹੀਦ ਨਵੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ-ਭੌਰ

ਡਡਵਿੰਡੀ, 26 ਮਾਰਚ (ਦਿਲਬਾਗ ਸਿੰਘ ਝੰਡ)-ਕੌਮ ਦੇ ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ ਤੇ ਕਿਸੇ ਵੀ ਰਾਜਸੀ ਪਾਰਟੀ ਦੇ ਆਗੂਆਂ ਵਲੋਂ ਆਪਣੇ ਰਾਜਨੀਤਿਕ ਮੁਫਾਦਾਂ ਲਈ ਸ਼ਹੀਦਾਂ ਦੇ ਨਾਂਅ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸਗੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸ਼ਹੀਦਾਂ ਨੂੰ ਸਮਰਪਿਤ ਕੈਂਪ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਲਾਇਨਜ਼ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਐਸ.ਐਸ. ਇੰਟਰਪ੍ਰਾਈਸਿਜ਼ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਦਾ ਸਰਬੱਤ ਦਾ ਭਲਾ ਟਰੇਨ 'ਚੋਂ ਸਮਾਨ ਚੋਰੀ

ਸੁਲਤਾਨਪੁਰ ਲੋਧੀ, 26 ਮਾਰਚ (ਥਿੰਦ, ਹੈਪੀ)-ਦਿੱਲੀ ਤੋਂ ਸਿੱਧੀ ਪਾਵਨ ਨਗਰੀ ਸੁਲਤਾਨਪੁਰ ਲੋਧੀ ਆਉਣ ਵਾਲੀ ਟਰੇਨ ਸਰਬੱਤ ਦਾ ਭਲਾ 'ਚ ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ ਦਾ ਬੈਗ ਦਿਨ ਦਿਹਾੜੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੁਲਤਾਨਪੁਰ ਲੋਧੀ ਰੇਲਵੇ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ- ਕੇਸ ਦਰਜ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਚੋਰੀਆਂ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਐਸ.ਪੀ. ਮੁਖ਼ਤਿਆਰ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਗਤਪੁਰਾ ਰੋਡ 'ਤੇ ਸਥਿਤ ਆਰ.ਕੇ.ਪੇਠਾ ਸਵੀਟ ਦੀ ...

ਪੂਰੀ ਖ਼ਬਰ »

ਨਵੇਂ ਵਿੱਤੀ ਵਰ੍ਹੇ ਦੀ ਆਰੰਭਤਾ ਸੰਬੰਧੀ ਮਹਾਨ ਗੁਰਮਤਿ ਸਮਾਗਮ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਬੀਤੇ ਵਰ੍ਹੇ ਦੀ ਸਮਾਪਤੀ ਸਬੰਧੀ ਸ਼ੁਕਰਾਨਾ ਤੇ ਨਵੇਂ ਵਿੱਤੀ ਵਰ੍ਹੇ ਦੀ ਆਰੰਭਤਾ ਮੌਕੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ- ਕਿਸਾਨ ਆਗੂ

ਡਡਵਿੰਡੀ, 26 ਮਾਰਚ (ਦਿਲਬਾਗ ਸਿੰਘ ਝੰਡ)-ਪੰਜਾਬ 'ਚ ਇੱਕ ਹਫ਼ਤਾ ਪਹਿਲਾਂ ਤੇ ਬੀਤੇ ਕੱਲ੍ਹ ਪਏ ਭਾਰੀ ਮੀਂਹ ਤੇ ਤੇਜ਼ ਹਨੇਰੀ ਨਾਲ ਸੂਬੇ ਦੇ ਹੋਰਨਾਂ ਖੇਤਰਾਂ 'ਚ ਜਿੱਥੇ ਕਣਕ ਦੀ ਫ਼ਸਲ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ, ਉੱਥੇ ਇਸ ਇਲਾਕੇ 'ਚ ਵੀ ਖ਼ਰਬੂਜ਼ਾ, ਹਦਵਾਣਾ, ...

ਪੂਰੀ ਖ਼ਬਰ »

ਪਿੰਡ ਬੋਪਾਰਾਏ ਦੇ ਸੈਂਕੜੇ ਅਕਾਲੀ ਵਰਕਰ ਆਪ 'ਚ ਸ਼ਾਮਿਲ

ਭੁਲੱਥ, 26 ਮਾਰਚ (ਮੇਹਰ ਚੰਦ ਸਿੱਧੂ)-ਰਣਜੀਤ ਸਿੰਘ ਰਾਣਾ ਹਲਕਾ ਇੰਚਾਰਜ ਭੁਲੱਥ ਦੀ ਅਗਵਾਈ ਹੇਠ ਰਸ਼ਪਾਲ ਸਿੰਘ ਪਾਲੀ ਸਾਬਕਾ ਸਰਪੰਚ, ਨੰਬਰਦਾਰ ਰਘਬੀਰ ਸਿੰਘ, ਲਖਵਿੰਦਰ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਭੁੱਲਾ ਸਿੰਘ, ਬੂਟਾ ਸਿੰਘ, ਬਲਹਾਰ ਸਿੰਘ, ਜਗੀਰ ਸਿੰਘ, ਰਜਿੰਦਰ ...

ਪੂਰੀ ਖ਼ਬਰ »

ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ 23 ਨੂੰ -ਵਾਲੀਆ, ਭਾਟੀਆ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਕਤੂਬਰ ਮਹੀਨੇ ਤੋਂ ਆਰੰਭ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ 6 ਮਹੀਨਿਆਂ ਬਾਅਦ 23 ਅਪ੍ਰੈਲ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਪੈਣਗੇ | ...

ਪੂਰੀ ਖ਼ਬਰ »

ਪੰਜਾਬ ਨਿਗਮ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ-ਸੋਮ ਪ੍ਰਕਾਸ਼

ਚੰਡੀਗੜ੍ਹ, 26 ਮਾਰਚ (ਅ.ਬ.)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਦਿੱਗਜ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ...

ਪੂਰੀ ਖ਼ਬਰ »

ਤਲਵਿੰਦਰ ਸਿੰਘ ਤਿੰਦੀ ਨੂੰ ਸ਼ਰਧਾਂਜਲੀਆਂ ਭੇਟ

ਨਡਾਲਾ, 26 ਮਾਰਚ (ਮਾਨ)-ਪਿਛਲੇ ਦਿਨੀਂ ਅਮਰੀਕਾ 'ਚ ਅਚਾਨਕ ਅਕਾਲ ਚਲਾਣਾ ਕਰ ਗਏ ਤਲਵਾੜਾ ਵਾਸੀ ਤਲਵਿੰਦਰ ਸਿੰਘ ਤਿੰਦੀ ਪੁੱਤਰ ਤਰਲੋਚਨ ਸਿੰਘ ਰੰਧਾਵਾ ਨਮਿਤ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਗ੍ਰਹਿ ਪਿੰਡ ਤਲਵਾੜਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਅਲਪਾਈਨ ਇੰਟਰਨੈਸ਼ਨਲ ਸਕੂਲ ਵਿਖੇ ਵਿਦਾਇਗੀ ਪਾਰਟੀ

ਭੁਲੱਥ, 26 ਮਾਰਚ (ਮਨਜੀਤ ਸਿੰਘ ਰਤਨ)-ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਨੌਵੀਂ ਜਮਾਤ ਦੇ ਬੱਚਿਆਂ ਵਲੋਂ ਕਲਾਸ ਦਸਵੀਂ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ 'ਤੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਨੌਵੀਂ ...

ਪੂਰੀ ਖ਼ਬਰ »

ਦੋਆਬਾ ਖੇਤਰ 'ਚ ਬਾਰਸ਼ ਕਾਰਨ 50 ਫ਼ੀਸਦੀ ਹੋਇਆ ਫ਼ਸਲਾਂ ਦਾ ਨੁਕਸਾਨ-ਸਤਨਾਮ ਸਾਹਨੀ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)- ਮਾਰਚ ਮਹੀਨੇ ਪਏ ਭਾਰੀ ਮੀਂਹ, ਤੇਜ਼ ਹਨ੍ਹੇਰੀ ਤੇ ਗੜੇਮਾਰੀ ਕਾਰਨ ਇਲਾਕੇ ਦੇ ਕਿਸਾਨਾਂ ਦੀਆਂ ਕਣਕਾ, ਸਰ੍ਹੋਂ, ਮੱਕੀ ਤੇ ਨਵੀਂ ਬੀਜੀ ਗੰਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੰੁਚਣ ਕਾਰਨ ਪਹਿਲਾ ਹੀ ਮੰਦਹਾਲੀ 'ਚੋਂ ਗੁਜ਼ਰ ਰਹੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਟੀ.ਬੀ ਦਾ ਕੀਤਾ ਜਾਂਦਾ ਮੁਫ਼ਤ ਇਲਾਜ-ਸਿਵਲ ਸਰਜਨ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਵਿਸ਼ਵ ਟੀ.ਬੀ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਡਾ. ਕੁਲਜੀਤ ਸਿੰਘ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਮੀਨਾਕਸ਼ੀ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ | ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਸ੍ਰੀ ਰਾਮ ਨੌਵੀਂ ਦੇ ਸਬੰਧ 'ਚ ਪ੍ਰਭਾਤ ਫੇਰੀ ਕੱਢੀ

ਸੁਲਤਾਨਪੁਰ ਲੋਧੀ, 26 ਮਾਰਚ (ਨਰੇਸ਼ ਹੈਪੀ, ਥਿੰਦ)-ਸ਼੍ਰੀ ਰਾਮ ਨੌਮੀ ਦੇ ਸਬੰਧ 'ਚ ਸਥਾਨਕ ਰਾਮ ਮੰਦਿਰ ਤੋਂ ਬਜਰੰਗ ਦਲ ਦੇ ਪ੍ਰਧਾਨ ਸੋਨੂੰ ਕਾਲਾ ਦੀ ਅਗਵਾਈ ਹੇਠ ਸਜਾਈਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ ਵਿਸ਼ਾਲ ਪ੍ਰਭਾਤ ਫੇਰੀ ਰਾਮ ਮੰਦਿਰ ਤੋਂ ਚੱਲ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਕਾਬੂ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਗੈਂਬਲਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਬੀਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਅਜੇ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੁਹੱਲੇ ਦੇ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਦੇ ਕਿਸਾਨਾਂ ਵਲੋਂ ਮੁਆਵਜ਼ੇ ਦੇ ਮੰਗ

ਖਲਵਾੜਾ, 26 ਮਾਰਚ (ਮਨਦੀਪ ਸਿੰਘ ਸੰਧੂ)-ਬੀਤੇ ਦਿਨੀਂ ਪੰਜਾਬ ਅੰਦਰ ਮੀਂਹ/ਹਨੇਰੀ ਨਾਲ ਹੋਏ ਨੁਕਸਾਨ ਦੇ ਚੱਲਦਿਆਂ ਫਗਵਾੜਾ ਹਲਕੇ ਦੇ ਪਿੰਡ ਭੁੱਲਾਰਾਈ ਦੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਕਿਸਾਨਾਂ ਵਲੋਂ ਪਿੰਡ ਦੇ ਸਰਪੰਚ ਮਾਸਟਰ ਹਰਭਜਨ ...

ਪੂਰੀ ਖ਼ਬਰ »

ਬਾਰਸ਼ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਮੁਆਵਜ਼ਾ ਦੇਵੇ-ਧਾਲੀਵਾਲ

ਢਿਲਵਾਂ, 26 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਬੀਤੇ ਦਿਨੀਂ ਹੋਈ ਤੇਜ਼ ਬਾਰਸ਼ ਤੇ ਹਨੇਰੀ ਨੇ ਪੱਕਣ ਤੇ ਆਈ ਕਣਕ ਦੀ ਫ਼ਸਲ ਨੂੰ ਵਿਛਾ ਕੇ ਰੱਖ ਦਿੱਤਾ ਹੈ ਜਿਸ ਨਾਲ ਜਿੱਥੇ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ, ਉੱਥੇ ਕਿਸਾਨ ਵੀ ਭਾਰੀ ਚਿੰਤਾ ਦੇ ਆਲਮ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨਾ ਲੋਕਤੰਤਰ ਦਾ ਘਾਣ-ਚੀਮਾ

ਨਡਾਲਾ, 26 ਮਾਰਚ (ਮਾਨ)-ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਚੇਅਰਮੈਨ ਤੇ ਸਰਪੰਚ ਪ੍ਰੀਤਮ ਸਿੰਘ ਚੀਮਾ ਦਮੂਲੀਆਂ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨਾ ਭਾਰਤੀ ਲੋਕਤੰਤਰ ਦਾ ਘਾਣ ਹੈ | ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਕਣਕ ਨੁਕਸਾਨੀ

ਨਡਾਲਾ, 26 ਮਾਰਚ (ਮਾਨ)-ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਸ਼ ਕਿਸਾਨਾਂ ਲਈ ਆਫ਼ਤ ਬਣ ਕੇ ਵਰ੍ਹੀ ਹੈ | 24 ਮਾਰਚ ਦੀ ਸਾਰੀ ਰਾਤ ਭਾਰੀ ਬਾਰਸ਼ ਨੇ ਲਗਭਗ ਪੱਕਣ ਕਿਨਾਰੇ ਖੜੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਕੀਤਾ ਹੈ | ਆਫ਼ਤ ਬਣ ਕੇ ਵਰ੍ਹੀ ਇਸ ਬਾਰਸ਼ ਨੇ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਗੱਡੀ ਚੋਰੀ

ਫਗਵਾੜਾ, 26 ਮਾਰਚ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਲਾਹੀ ਰੋਡ 'ਤੇ ਸਥਿਤ ਇੱਕ ਘਰ ਦੇ ਬਾਹਰ ਖੜ੍ਹੀ ਗੱਡੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਕਾਰਪਿਓ ਗੱਡੀ ਨੰਬਰ ਪੀ.ਬੀ.08.ਬੀ.ਬੀ.1899 ਘਰ ਦੇ ...

ਪੂਰੀ ਖ਼ਬਰ »

ਆੜ੍ਹਤੀ ਯੂਨੀਅਨ ਦੀ ਮੀਟਿੰਗ 'ਚ ਕਣਕ ਦੀ ਖ਼ਰੀਦ ਸਮੇਂ ਆਉਂਦੀਆਂ ਸਮੱਸਿਆਵਾਂ ਸੰਬੰਧੀ ਵਿਚਾਰ ਵਟਾਂਦਰਾ

ਬੇਗੋਵਾਲ, 26 ਮਾਰਚ (ਸੁਖਜਿੰਦਰ ਸਿੰਘ)-ਆੜ੍ਹਤੀ ਯੂਨੀਅਨ ਬੇਗੋਵਾਲ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਸਰਪ੍ਰਸਤ ਗੁਰਦੀਪ ਸਿੰਘ ਤੁਲੀ ਤੇ ਪ੍ਰਧਾਨ ਰਾਜਵਿੰਦਰ ਸਿੰਘ ਜੈਦ ਦੀ ਅਗਵਾਈ ਹੇਠ ਹੋਈ | ਜਿਸ 'ਚ ਆਗਾਮੀ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ...

ਪੂਰੀ ਖ਼ਬਰ »

ਫਰੈਂਡਜ਼ ਸਪੋਰਟਸ ਕਲੱਬ ਨਡਾਲਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ

ਨਡਾਲਾ, 26 ਮਾਰਚ (ਮਾਨ)-ਪੰਜਾਬ ਸਮੇਤ ਪੂਰੇ ਦੇਸ਼ 'ਚ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਮਹਾਨ ਯੋਧੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇੱਥੇ ਕਸਬਾ ਨਡਾਲਾ ਵਿਖੇ ਵੀ ਫਰੈਂਡਜ਼ ਸਪੋਰਟਸ ਐਂਡ ...

ਪੂਰੀ ਖ਼ਬਰ »

ਲਾਇਨਜ਼ ਸੁਲਤਾਨਪੁਰ ਲੋਧੀ ਗੌਰਵ ਦਾ ਚਾਰਟਰ ਨਾਈਟ ਸਮਾਗਮ ਨਵਰਾਜ-2023 ਸਮਾਪਤ

ਸੁਲਤਾਨਪੁਰ ਲੋਧੀ, 26 ਮਾਰਚ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਸੁਲਤਾਨਪੁਰ ਲੋਧੀ ਗੌਰਵ ਦਾ ਚਾਰਟਰ ਨਾਈਟ ਸਮਾਗਮ ਨਵਰਾਜ-2023 ਧੂਮਧਾਮ ਨਾਲ ਪ੍ਰਧਾਨ ਲਾਇਨ ਕਸ਼ਮੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੰਪੰਨ ਹੋਇਆ | ਇਸ ਮੌਕੇ ਫ਼ਸਟ ਵਾਇਸ ਡਿਸਟਿ੍ਕਟ ਗਵਰਨਰ ਲਾਇਨ ਐਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 26 ਮਾਰਚ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ | ਜ਼ਿਲੇ੍ਹ ਵਿਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 4 ਹੋ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ: ਕੁਲਜੀਤ ਸਿੰਘ ਨੇ ਦੱਸਿਆ ਕਿ ਦੋ ਸਰਕਾਰੀ ...

ਪੂਰੀ ਖ਼ਬਰ »

ਪਛਾੜੀਆ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਵਲੋਂ ਮੀਟਿੰਗ

ਮਹਿਤਪੁਰ, 26 ਮਾਰਚ (ਹਰਜਿੰਦਰ ਸਿੰਘ ਚੰਦੀ)- ਮਹਿਤਪੁਰ ਨਜ਼ਦੀਕ ਪਿੰਡ ਪਛਾੜੀਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੰਗਾਮੀ ਮੀਟਿੰਗ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ...

ਪੂਰੀ ਖ਼ਬਰ »

ਚੌੜਾ ਬਾਜ਼ਾਰ 'ਚ ਕਰਿਆਨੇ ਦੀ ਦੁਕਾਨ' ਤੋਂ ਚੋਰੀ ਕਰਨ ਵਾਲਾ ਕਾਬੂ

ਲੋਹੀਆਂ ਖਾਸ, 26 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ)- ਲੰਘੀ 21-22 ਮਾਰਚ ਦੀ ਰਾਤ ਨੂੰ ਲੋਹੀਆਂ ਦੇ ਚੌੜੇ ਬਾਜ਼ਾਰ 'ਚ 'ਰਜਿੰਦਰ ਕਰਿਆਨਾ ਸਟੋਰ' ਨਾਂਅ ਦੀ ਦੁਕਾਨ ਤੋਂ ਰਾਤ ਨੂੰ ਚੋਰੀ ਕਰਨ ਵਾਲੇ ਚੋਰ ਨੂੰ ਥਾਣਾ ਲੋਹੀਆਂ ਦੇ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ...

ਪੂਰੀ ਖ਼ਬਰ »

ਮਾਨ ਸਰਕਾਰ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ: ਵਿਧਾਇਕਾ ਮਾਨ

ਮੱਲੀਆਂ ਕਲਾਂ, 26, ਮਾਰਚ (ਬਲਜੀਤ ਸਿੰਘ ਚਿੱਟੀ)- ਸੂਬੇ 'ਚ ਬੇਮÏਸਮੀ ਬਰਸਾਤ ਤੇ ਗੜ੍ਹੇਮਾਰੀ ਦਾ ਨੁਕਸਾਨ ਬਹੁਤ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਝੱਲਣਾ ਪਿਆ ਹੈ ਪਰ ਇਸ ਨੁਕਸਾਨ ਦੀ ਭਰਪਾਈ ਮਾਨ ਸਰਕਾਰ ਭਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮਰੀਜ਼ ਨੂੰ ਦੇਖਦੇ ਹੋਏ ਡਾਕਟਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਹਿਤਪੁਰ, 26 ਮਾਰਚ (ਹਰਜਿੰਦਰ ਸਿੰਘ ਚੰਦੀ)- ਮਹਿਤਪੁਰ ਵਿਖੇ ਉਸ ਵਕਤ ਸੋਗ ਦੀ ਲਹਿਰ ਦੌੜ ਗਈ ਜਦੋਂ ਡਾ. ਕੁਲਰਾਜਦੀਪ ਕੋਰ ਨੰਢਾ ਕੋਮਲ ਹਸਪਤਾਲ ਮਹਿਤਪੁਰ ਪਤਨੀ ਰਾਜਬੀਰ ਸਿੰਘ, ਰਾਜਬੀਰ ਮੈਡੀਕਲ ਸਟੋਰ ਪੁਰਾਣਾ ਬਾਜ਼ਾਰ ਮਹਿਤਪੁਰ ਮਰੀਜ਼ ਦੇਖਦੇ ਸਮੇਂ ਦਿਲ ਦਾ ਦੌਰਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਐਡਵੋਕੇਟ ਕ੍ਰਿਸ਼ਨ ਸ਼ਰਮਾ ਦਾ ਸਨਮਾਨ

ਆਦਮਪੁਰ, 26 ਮਾਰਚ (ਹਰਪ੍ਰੀਤ ਸਿੰਘ)- ਕਸਬਾ ਅਲਾਵਲਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਐਡਵੋਕੇਟ ਕ੍ਰਿਸ਼ਨ ਸ਼ਰਮਾ (ਨਵ-ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਦਿਹਾਤੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜੀਵ ਪਾਂਜਾ (ਸੂਬਾ ਕਾਰਜਕਰਨੀ ...

ਪੂਰੀ ਖ਼ਬਰ »

ਮੀਂਹ ਹਨੇਰੀ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਵਿਛੀ

ਕਿਸ਼ਨਗੜ੍ਹ, 26 ਮਾਰਚ (ਹੁਸਨ ਲਾਲ)- ਬੇਮÏਸਮੀ ਮੀਂਹ ਤੇ ਹਨੇਰੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਗਈ ਪੱਕਣ ਕਿਨਾਰੇ ਆਈ ਕਣਕ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਸੰਬੰਧੀ ਕਿਸਾਨ ਸਾਬਕਾ ਸਰਪੰਚ ਮਲਕੀਤ ਸਿੰਘ ਦੌਲਤਪੁਰ ਨੇ ਦੱਸਿਆ ਕਿ ਉਨ੍ਹਾਂ ਦੀ ਕਰੀਬ 25 ਏਕੜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX