ਤਾਜਾ ਖ਼ਬਰਾਂ


ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  9 minutes ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 1 hour ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 1 hour ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 1 hour ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 1 hour ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 2 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 2 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 3 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 3 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 4 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 4 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 6 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 6 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 7 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 7 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 7 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 7 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 8 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 8 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 8 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 8 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 8 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 9 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਲੰਧਰ ਛਾਉਣੀ ਹਲਕੇ 'ਚ ਕੀਤੇ ਗਏ ਤਜਰਬੇ ਸ਼੍ਰੋਮਣੀ ਅਕਾਲੀ ਦਲ ਨੂੰ ਪਏ ਮਹਿੰਗੇ

ਜਸਪਾਲ ਸਿੰਘ
ਜਲੰਧਰ, 27 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿੱਪ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ 'ਚ ਅਕਾਲੀ ਉਮੀਦਵਾਰ ਨੂੰ ਲੈ ਕੇ ਵਾਰ-ਵਾਰ ਕੀਤੇ ਗਏ ਤਜ਼ਰਬੇ ਪਾਰਟੀ ਨੂੰ ਕਾਫੀ ਮਹਿੰਗੇ ਪਏ ਹਨ ਤੇ ਅੱਜ ਜਿਥੇ ਪਾਰਟੀ ਦੀ ਕਿਰਕਿਰੀ ਹੋ ਰਹੀ ਹੈ, ਉਥੇ ਸਮੁੱਚਾ ਹਲਕਾ ਵੀ ਇਕ ਤਰ੍ਹਾਂ ਨਾਲ ਲਾਵਾਰਿਸ ਹੋ ਕੇ ਰਹਿ ਗਿਆ ਹੈ | ਅੱਜ ਜਗਬੀਰ ਸਿੰਘ ਬਰਾੜ ਵਲੋਂ ਪਾਰਟੀ ਨੂੰ ਅਲਵਿਦਾ ਆਖੇ ਜਾਣ ਨਾਲ ਜਲੰਧਰ ਛਾਉਣੀ ਹਲਕੇ 'ਚ ਅਕਾਲੀ ਦਲ ਦੀ ਲੀਡਰਸ਼ਿੱਪ ਦਾ ਇਕ ਵੱਡਾ ਖਲਾਅ ਪੈਦਾ ਹੋ ਗਿਆ ਹੈ, ਜੋ ਛੇਤੀ ਕੀਤਿਆਂ ਭਰਨ ਵਾਲਾ ਨਹੀਂ ਹੈ | ਬਰਾੜ ਵਲੋਂ ਪਾਰਟੀ ਛੱਡ ਕੇ 'ਆਪ' 'ਚ ਸ਼ਾਮਿਲ ਹੋਣ ਨਾਲ ਜਿਥੇ ਸਮੁੱਚੇ ਹਲਕੇ ਦੇ ਵਰਕਰਾਂ ਦੀ ਬਾਂਹ ਫੜ੍ਹਨ ਵਾਲਾ ਕੋਈ ਆਗੂ ਨਹੀਂ ਰਿਹਾ, ਉਥੇ ਪਹਿਲਾਂ ਤੋਂ ਹੀ ਹਾਸ਼ੀਏ 'ਤੇ ਚੱਲ ਰਹੀ ਪਾਰਟੀ ਵੀ ਹਲਕੇ 'ਚ ਪੂਰੀ ਤਰ੍ਹਾਂ ਸਾਹ ਸੱਤਾਹੀਣ ਹੋ ਕੇ ਰਹਿ ਗਈ ਲੱਗਦੀ ਹੈ | ਦੱਸਣਯੋਗ ਹੈ ਕਿ ਪਾਰਟੀ ਹਾਈਕਮਾਨ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਸਰਬਜੀਤ ਸਿੰਘ ਮੱਕੜ ਦੀ ਟਿਕਟ ਕੱਟ ਕੇ ਕਾਂਗਰਸ ਤੋਂ ਲਿਆ ਕੇ ਜਗਬੀਰ ਸਿੰਘ ਬਰਾੜ ਨੂੰ ਮੁੜ ਜਲੰਧਰ ਛਾਉਣੀ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਸੀ ਪਰ ਚੋਣ ਹਾਰਨ ਦੇ ਬਾਵਜੂਦ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ 'ਤੇ ਪੂਰਾ ਭਰੋਸਾ ਕੀਤਾ ਗਿਆ ਤੇ ਜਲੰਧਰ ਲੋਕ ਸਭਾ ਹਲਕੇ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਸੰਬੰਧੀ ਉਨ੍ਹਾਂ ਨੂੰ ਅੱਗੇ ਲਾ ਕੇ ਪਾਰਟੀ ਵਲੋਂ ਰਣਨੀਤੀ ਉਲੀਕੀ ਜਾ ਰਹੀ ਸੀ | ਇੱਥੋਂ ਤੱਕ ਕਿ ਪਿਛਲੇ ਸਮੇਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਆਪਣੀ ਜਲੰਧਰ ਫੇਰੀ ਮੌਕੇ ਵੀ ਉਨ੍ਹਾਂ ਨੂੰ ਨਾਲ-ਨਾਲ ਰੱਖਿਆ ਗਿਆ, ਪਰ ਉਨ੍ਹਾਂ ਇਕ ਵਾਰ ਫਿਰ ਜਿਸ ਤਰ੍ਹਾਂ ਪਾਰਟੀ ਬਦਲੀ ਹੈ, ਉਸ ਨਾਲ ਸਿਆਸੀ ਹਲਕੇ ਹੀ ਨਹੀਂ ਸਗੋਂ ਜਲੰਧਰ ਛਾਉਣੀ ਹਲਕੇ ਦੇ ਲੋਕ ਵੀ ਹੈਰਾਨ ਰਹਿ ਗਏ ਹਨ | ਓਧਰ ਲੰਘੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਤੇ 'ਆਪ' ਦੇ ਉਮੀਦਵਾਰ ਤੋਂ ਬਾਅਦ ਤੀਸਰੇ ਸਥਾਨ 'ਤੇ ਰਹੇ ਸ. ਬਰਾੜ ਹੁਣ ਤੱਕ 5 ਵਾਰ ਪਾਰਟੀਆਂ ਬਦਲ ਚੁੱਕੇ ਹਨ ਤੇ ਇਹ ਆਪਣੇ ਆਪ 'ਚ ਇਕ ਰਿਕਾਰਡ ਦੱਸਿਆ ਜਾ ਰਿਹਾ ਹੈ | ਬੀ.ਡੀ.ਪੀ.ਓ. ਦੀ ਸਰਕਾਰੀ ਨੌਕਰੀ ਛੱਡ ਕੇ ਸਾਲ 2007 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਜਗਬੀਰ ਸਿੰਘ ਬਰਾੜ ਆਪਣੇ-ਆਪ ਨੂੰ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਵੀ ਦੱਸਦੇ ਰਹੇ ਹਨ | ਇਕ ਸਮੇਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਪਣੇ ਕਰੀਬੀ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ਵੱਖਰੀ ਪੀਪਲਜ਼ ਪਾਰਟੀ ਆਫ ਪੰਜਾਬ ਨਾਂਅ ਦੀ ਨਵੀਂ ਪਾਰਟੀ ਬਣਾਈ, ਪਰ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਜਗਬੀਰ ਸਿੰਘ ਬਰਾੜ ਪੀ.ਪੀ.ਪੀ. ਨੂੰ ਵੀ ਛੱਡ ਗਏ ਤੇ ਕਾਂਗਰਸ 'ਚ ਸ਼ਾਮਿਲ ਹੋ ਕੇ ਜਲੰਧਰ ਛਾਉਣੀ ਹਲਕੇ ਤੋਂ ਚੋਣ ਲੜੀ | ਉਨ੍ਹਾਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਨੇ ਪਰਗਟ ਸਿੰਘ ਦੀ ਸਰਕਾਰੀ ਨੌਕਰੀ ਛੁਡਾ ਕੇ ਉਨ੍ਹਾਂ ਨੂੰ ਚੋਣ ਮੈਦਾਨ 'ਚ ਉਤਾਰਿਆ | ਚੋਣਾਂ ਦੌਰਾਨ ਹਲਕੇ ਦੇ ਲੋਕ ਪਾਰਟੀਆਂ ਬਦਲਣ ਕਾਰਨ ਬਰਾੜ ਤੋਂ ਕਾਫੀ ਨਾਰਾਜ਼ ਸਨ ਤੇ ਉਨ੍ਹਾਂ ਨੇ ਬਰਾੜ ਨੂੰ ਹਰਾ ਕੇ ਪਰਗਟ ਸਿੰਘ ਨੂੰ ਜਿਤਾਇਆ | ਹਾਲਾਂਕਿ ਸ਼੍ਰੋਮਣੀ ਅਕਾਲੀ ਦਲ 2012 'ਚ ਵੀ ਜਲੰਧਰ ਛਾਉਣੀ ਹਲਕੇ ਤੋਂ ਚੋਣ ਜਿੱਤਣ ਵਿਚ ਸਫਲ ਰਿਹਾ ਪਰ ਪਾਰਟੀ ਲਈ ਇਹ ਖੁਸ਼ੀ ਬਹੁਤੀ ਦੇਰ ਨਾ ਰਹੀ ਤੇ ਪਰਗਟ ਸਿੰਘ ਵਲੋਂ ਬਾਦਲ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਗਿਆ ਤੇ ਆਖਰਕਾਰ 2017 ਦੀਆਂ ਚੋਣਾਂ ਤੋਂ ਪਹਿਲਾਂ ਪਰਗਟ ਸਿੰਘ ਵੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਚਲੇ ਗਏ | ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਲਈ ਹਾਲਾਤ ਇਕ ਵਾਰ ਫਿਰ ਕਾਫੀ ਪੇਚੀਦਾ ਬਣ ਗਏ ਤੇ ਪਾਰਟੀ ਹਾਈਕਮਾਨ ਵਲੋਂ ਸਰਬਜੀਤ ਸਿੰਘ ਮੱਕੜ 'ਤੇ ਦਾਅ ਖੇਡਿਆ ਗਿਆ ਪਰ ਉਹ ਚੋਣ ਹਾਰ ਗਏ ਤਾਂ ਸਾਲ 2022 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿੱਪ ਵਲੋਂ ਦੁਬਾਰਾ ਜਗਬੀਰ ਸਿੰਘ ਬਰਾੜ ਨੂੰ ਪਾਰਟੀ 'ਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਮੁੜ ਉਮੀਦਵਾਰ ਬਣਾਇਆ ਪਰ ਉਹ ਇਕ ਵਾਰ ਫਿਰ ਚੋਣ ਹਾਰ ਗਏ | ਓਧਰ ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਰਬਜੀਤ ਸਿੰਘ ਮੱਕੜ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਜਲੰਧਰ ਛਾਉਣੀ ਹਲਕੇ ਤੋਂ ਉਮੀਦਵਾਰ ਬਣਾ ਦਿੱਤਾ | ਹਾਲਾਂਕਿ ਉਹ ਵੀ ਚੋਣ ਹਾਰ ਗਏ ਪਰ ਉਨ੍ਹਾਂ ਲਈ ਸੰਤੁਸ਼ਟੀ ਵਾਲੀ ਗੱਲ ਇਹ ਰਹੀ ਕਿ ਅਕਾਲੀ ਦਲ ਦੇ ਉਮੀਦਵਾਰ ਜਗਬੀਰ ਸਿੰਘ ਬਰਾੜ ਵੀ ਇਹ ਚੋਣ ਨਹੀਂ ਜਿੱਤ ਸਕੇ | ਇਸ ਤਰ੍ਹਾਂ ਇਕ ਪਾਸੇ ਜਿਥੇ ਸ਼੍ਰੋਮਣੀ ਅਕਾਲੀ ਦਲ ਵਲੋਂ ਜਲੰਧਰ ਛਾਉਣੀ ਹਲਕੇ 'ਚ ਸਿਆਸੀ ਤੌਰ 'ਤੇ ਲਗਾਤਾਰ ਤਜ਼ਰਬੇ ਕੀਤੇ ਗਏ, ਉਥੇ ਪਾਰਟੀ ਆਗੂਆਂ ਵਲੋਂ ਵੀ ਕੱਪੜਿਆਂ ਦੀ ਤਰ੍ਹਾਂ ਪਾਰਟੀਆਂ ਬਦਲੀਆਂ ਗਈਆਂ, ਉਸ ਨਾਲ ਜਲੰਧਰ ਛਾਉਣੀ ਹਲਕੇ ਦੇ ਲੋਕ ਤੇ ਖਾਸ ਕਰਕੇ ਅਕਾਲੀ ਵਰਕਰ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਹਰੇਕ ਚੋਣ 'ਚ ਪਾਰਟੀ ਵਰਕਰਾਂ ਵਲੋਂ ਪੂਰੀ ਤਨਦੇਹੀ ਨਾਲ ਪਾਰਟੀ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਪਰ ਚੋਣਾਂ ਤੋਂ ਬਾਅਦ ਜਿਸ ਤਰ੍ਹਾਂ ਉਨ੍ਹਾਂ ਵਲੋਂ ਪਾਰਟੀਆਂ ਬਦਲ ਕੇ ਮੌਕਾਪ੍ਰਸਤੀ ਦੀ ਸਿਆਸਤ ਨੂੰ ਹਵਾ ਦਿੱਤੀ ਜਾ ਰਹੀ ਹੈ, ਉਸ ਨਾਲ ਪਾਰਟੀ ਵਰਕਰ ਬੇਹੱਦ ਨਿਰਾਸ਼ਾ ਦੇ ਆਲਮ ਵਿਚ ਹਨ | '

ਭਗਵੰਤ ਮਾਨ ਜੀ! ਸਿਰਫ਼ ਘੋਸ਼ਣਾ ਨਾਲ ਨਹੀਓਾ ਸਰਨਾ ਜ਼ਮੀਨੀ ਪੱਧਰ 'ਤੇ ਕੁੱਝ ਕਰਕੇ ਵੀ ਦਿਖਾਓ-ਅਜੇ ਮੰਗੂਪੁਰ

ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ) - ਕਿਸਾਨਾਂ 'ਤੇ ਕੁਦਰਤ ਦਾ ਕਹਿਰ ਇੱਕ ਵਾਰ ਫਿਰ ਵਰ੍ਹ ਰਿਹਾ ਹੈ | ਇਸ ਸਾਲ ਵੀ ਬਿਨਾ ਮੰਗੇ ਬਰਸਾਤ ਨੇ ਖੜ੍ਹੀਆਂ ਫ਼ਸਲਾਂ 'ਚ ਬੇਹਿਸਾਬ ਤਬਾਹੀ ਮਚਾਈ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਆਈ. ਐਮ. ਏ. ਬੰਗਾ ਵਲੋਂ ਰਾਈਟ ਟੂ ਹੈਲਥ ਬਿੱਲ ਦਾ ਸਖ਼ਤ ਵਿਰੋਧ

ਬੰਗਾ, 27 ਮਾਰਚ (ਕਰਮ ਲਧਾਣਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਬੰਗਾ ਵਲੋਂ ਪ੍ਰਧਾਨ ਡਾ. ਸੁਖਵਿੰਦਰ ਸਿੰਘ ਹੀਰਾ ਦੀ ਅਗਵਾਈ ਵਿਚ ਰਾਜਸਥਾਨ ਸੂਬਾ ਸਰਕਾਰ ਵਲੋਂ ਪਾਸ ਕੀਤੇ ਬਿੱਲ 'ਰਾਈਟ ਟੂ ਹੈਲਥ' ਦੇ ਵਿਰੋਧ ਵਿਚ ਐਸ. ਡੀ. ਐਮ ਬੰਗਾ ਰਾਹੀਂ ਉਕਤ ਸਰਕਾਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਮੀਂਹ ਕਾਰਨ ਨੁਕਸਾਨੀ ਕਣਕ ਦਾ ਮੁਆਵਜ਼ਾ ਦੇਣ ਲਈ ਸਰਕਾਰ ਵਚਨਬੱਧ-ਵਿਧਾਇਕਾ ਸੰਤੋਸ਼ ਕਟਾਰੀਆ

ਬਲਾਚੌਰ, 27 ਮਾਰਚ (ਦੀਦਾਰ ਸਿੰਘ ਬਲਾਚੌਰੀਆ)- ਭਾਰੀ ਬਾਰਿਸ਼ ਕਾਰਨ ਨੁਕਸਾਨੀ ਕਣਕ ਤੇ ਹੋਰ ਫ਼ਸਲਾਂ ਦਾ ਜਾਇਜਾ ਲੈਣ ਲਈ ਹਲਕਾ ਵਿਧਾਇਕਾ ਬਲਾਚੌਰ ਬੀਬੀ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਉਨ੍ਹਾਂ ਨਾਲ ਤਹਿਸੀਲਦਾਰ ਬਲਾਚੌਰ ਰਵਿੰਦਰ ਬਾਂਸਲ ...

ਪੂਰੀ ਖ਼ਬਰ »

ਪਿੰਡ ਖਾਨਖਾਨਾ 'ਚ ਸਬਜ਼ੀਆਂ ਦੇ ਬੀਜਾਂ ਦੀਆਂ ਮੁਫ਼ਤ ਕਿੱਟਾਂ ਵੰਡੀਆਂ

ਬੰਗਾ, 27 ਮਾਰਚ (ਕਰਮ ਲਧਾਣਾ) - ਪਿੰਡ ਖਾਨਖਾਨਾ ਵਿਖੇ ਵੇਰਕਾ ਡੇਅਰੀ ਵਿੱਚ ਸ਼੍ਰੀਮਤੀ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਦੁੱਧ ਪਾਉਣ ਵਾਲੇ ਸਾਰੇ ਮੈਂਬਰਾਂ ਨੂੰ ਸ਼ਬਜੀਆਂ ਉਗਾਉਣ ਵਾਲੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ | ਇਸ ਕਿੱਟ ਵਿਚ 10 ਤਰ੍ਹਾਂ ਦੇ ਬੀਜ ਹਨ, ...

ਪੂਰੀ ਖ਼ਬਰ »

ਭੰਗਲ ਖੁਰਦ ਸਕੂਲ ਦੇ ਬੱਚੇ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਲਈ ਚੁਣੇ

ਮੱਲਪੁਰ ਅੜਕਾਂ, 27 ਮਾਰਚ (ਮਨਜੀਤ ਸਿੰਘ ਜੱਬੋਵਾਲ) - ਜਵਾਹਰ ਨਵੋਦਿਆ ਵਿਦਿਆਲਾ ਪੋਜੇਵਾਲ ਵਲੋਂ ਨੌਵੀਂ ਜਮਾਤ ਲਈ ਖਾਲੀ ਪਈਆਂ ਸੀਟਾਂ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ | ਜਿਸ ਵਿਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਦੋ ਵਿਦਿਆਰਥੀਆਂ ਦੀ ਚੋਣ ਹੋਈ | ਚੁਣੇ ਗਏ ...

ਪੂਰੀ ਖ਼ਬਰ »

ਬਰਾੜ ਨੇ 5ਵੀਂ ਵਾਰ ਬਦਲੀ ਪਾਰਟੀ

ਇਥੇ ਇਹ ਵੀ ਦੱਸਣਯੋਗ ਹੈ ਕਿ ਜਗਬੀਰ ਸਿੰਘ ਬਰਾੜ ਪਾਰਟੀਆਂ ਬਦਲਣ 'ਚ ਕਾਫੀ ਮਾਹਿਰ ਹਨ ਤੇ ਉਹ ਹੁਣ ਤੱਕ 5 ਪਾਰਟੀਆਂ ਬਦਲ ਚੁੱਕੇ ਹਨ | ਸਾਲ 2007 'ਚ ਵਿਧਾਇਕ ਚੁਣੇ ਜਾਣ ਤੋਂ ਪਿੱਛੋਂ ਉਨ੍ਹਾਂ ਨੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਮਿਲ ਕੇ ...

ਪੂਰੀ ਖ਼ਬਰ »

ਨਗਰ ਕੌਂਸਲ ਬੰਗਾ ਵਲੋਂ 10.79 ਕਰੋੜ ਦਾ ਸਾਲਾਨਾ ਬਜਟ ਸਰਬ ਸੰਮਤੀ ਨਾਲ ਕੀਤਾ ਪਾਸ

ਬੰਗਾ, 27 ਮਾਰਚ (ਕਰਮ ਲਧਾਣਾ, ਪਾਬਲਾ) - ਨਗਰ ਕੌਂਸਲ ਬੰਗਾ ਵਲੋਂ ਇੱਕ ਭਰਵੀਂ ਮੀਟਿੰਗ ਵਿਚ 10.79 ਕਰੋੜ ਦਾ ਸਾਲ 2023-24 ਦਾ ਸਾਲਾਨਾ ਬਜਟ ਪਾਸ ਕਰ ਦਿੱਤਾ | ਬੇਸ਼ੱਕ ਨਗਰ ਕੌਂਸਲ ਦੀ ਚੋਣ ਹੋਈ ਨੂੰ ਦੋ ਸਾਲ ਦਾ ਸਮਾਂ ਬੀਤਾ ਗਿਆ ਹੈ ਅਤੇ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਨਹੀਂ ...

ਪੂਰੀ ਖ਼ਬਰ »

ਗਾਇਕ ਹਰਦੀਪ ਦੀਪਾ ਦਾ ਨਵਾਂ ਡਿਊਟ ਸਿੰਗਲ ਟਰੈਕ 'ਵੈਲ ਪੁਣਾ' ਜਲਦੀ ਹੋਵੇਗਾ ਜਾਰੀ

ਬੰਗਾ, 27 ਮਾਰਚ (ਕੁਲਦੀਪ ਸਿੰਘ ਪਾਬਲਾ)- ਆਪਣੇ ਅਨੇਕਾਂ ਹੀ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਗਾਇਕ ਹਰਦੀਪ ਦੀਪਾ ਆਪਣਾ ਨਵਾਂ ਡਿਉਟ ਸਿੰਗਲ ਟਰੈਕ 'ਵੈਲ ਪੁਣਾ' ਜੋ ਕਿ ਜਲਦ ਹੀ ਜਾਰੀ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗਾਇਕ ਹਰਦੀਪ ਦੀਪਾ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਬੰਗਾ ਵਲੋਂ 10.79 ਕਰੋੜ ਦਾ...

ਬੰਗਾ, 27 ਮਾਰਚ (ਕਰਮ ਲਧਾਣਾ, ਪਾਬਲਾ) - ਨਗਰ ਕੌਂਸਲ ਬੰਗਾ ਵਲੋਂ ਇੱਕ ਭਰਵੀਂ ਮੀਟਿੰਗ ਵਿਚ 10.79 ਕਰੋੜ ਦਾ ਸਾਲ 2023-24 ਦਾ ਸਾਲਾਨਾ ਬਜਟ ਪਾਸ ਕਰ ਦਿੱਤਾ | ਬੇਸ਼ੱਕ ਨਗਰ ਕੌਂਸਲ ਦੀ ਚੋਣ ਹੋਈ ਨੂੰ ਦੋ ਸਾਲ ਦਾ ਸਮਾਂ ਬੀਤਾ ਗਿਆ ਹੈ ਅਤੇ ਕੌਂਸਲ ਦੇ ਅਹੁਦੇਦਾਰਾਂ ਦੀ ਚੋਣ ਨਹੀਂ ...

ਪੂਰੀ ਖ਼ਬਰ »

ਟੌਂਸਾ ਵਿਖੇ ਸੱੁਖ ਸ਼ਾਂਤੀ ਲਈ ਸਾਲ ਦਾ ਧਾਰਮਿਕ ਪ੍ਰੋਗਰਾਮ ਕਰਵਾਇਆ

ਰੈਲਮਾਜਰਾ, 27 ਮਾਰਚ (ਸੁਭਾਸ਼ ਟੌਂਸਾ) - ਸਨਅਤੀ ਖੇਤਰ ਦੇ ਪਿੰਡ ਟੌਂਸਾ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਸੁੱਖ ਸ਼ਾਂਤੀ ਲਈ ਸਾਲ ਦਾ ਧਾਰਮਿਕ ਪ੍ਰੋਗਰਾਮ ਕਰਵਾਇਆ | ਪਿੰਡ ਵਾਸੀਆਂ ਵਲੋਂ ਪੂਜਾ ਪਾਠ ਕਰਨ ਤੋਂ ਬਾਅਦ ਸਾਰੇ ...

ਪੂਰੀ ਖ਼ਬਰ »

ਗਾਇਕ ਜਸਵੀਰ ਸ਼ੀਰਾ ਦਾ ਗੀਤ 'ਚਿਮਟੇ ਵਾਲਾ ਜੋਗੀ' ਜਾਰੀ

ਘੰੁਮਣਾਂ, 27 ਮਾਰਚ (ਮਹਿੰਦਰ ਪਾਲ ਸਿੰਘ) - ਪਿੰਡ ਘੰੁਮਣਾਂ ਦੇ ਗਾਇਕ ਜਸਵੀਰ ਸ਼ੀਰਾ ਜੋ ਕਿ ਧਾਰਮਿਕ ਗੀਤਾਂ ਨੂੰ ਪਿਆਰ ਕਰਨ ਵਾਲੇ ਹਨ | ਉਨ੍ਹਾਂ ਨੇ ਬਾਬਾ ਬਾਲਕ ਨਾਥ ਦੇ ਚੇਤ ਦੇ ਚਾਲੇ ਨੂੰ ਮੱੁਖ ਰੱਖ ਕੇ ਗੀਤ 'ਚਿਮਟੇ ਵਾਲਾ ਜੋਗੀ' ਰੀਲੀਜ਼ ਕੀਤਾ | ਜਿਸ ਨੂੰ ਸੰਗੀਤਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਔੜ ਵਿਖੇ 'ਧਰਤੀ ਆਵਰ' ਦਿਵਸ ਮਨਾਇਆ

ਔੜ, 27 ਮਾਰਚ (ਜਰਨੈਲ ਸਿੰਘ ਖੁਰਦ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਔੜ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਸਕੂਲ ਦੇ ਹਰਬਲ ਈਕੋ ਕਲੱਬ ਤਹਿਤ 'ਧਰਤੀ ਆਵਰ' ਨੂੰ ਸਮਰਪਿਤ ਦਿਵਸ ਮਨਾਇਆ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਗਾਇਕ ਹਰਦੀਪ ਦੀਪਾ ਦਾ ਨਵਾਂ ਡਿਊਟ ਸਿੰਗਲ ਟਰੈਕ 'ਵੈਲ ਪੁਣਾ' ਜਲਦੀ ਹੋਵੇਗਾ ਜਾਰੀ

ਬੰਗਾ, 27 ਮਾਰਚ (ਕੁਲਦੀਪ ਸਿੰਘ ਪਾਬਲਾ)- ਆਪਣੇ ਅਨੇਕਾਂ ਹੀ ਗੀਤਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਗਾਇਕ ਹਰਦੀਪ ਦੀਪਾ ਆਪਣਾ ਨਵਾਂ ਡਿਉਟ ਸਿੰਗਲ ਟਰੈਕ 'ਵੈਲ ਪੁਣਾ' ਜੋ ਕਿ ਜਲਦ ਹੀ ਜਾਰੀ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗਾਇਕ ਹਰਦੀਪ ਦੀਪਾ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬੇਦੋਸ਼ੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਨਾ ਕਰੇ-ਮਕਸੂਦਪੁਰ

ਸੰਧਵਾਂ, 27 ਮਾਰਚ (ਪ੍ਰੇਮੀ ਸੰਧਵਾਂ)- ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ਼ ਪਿੰਡ ਮਕਸੂਦਪੁਰ ਵਿਖੇ ਕਾਂਗਰਸੀ ਵਰਕਰਾਂ ਵਲੋਂ ਨਾਅਰੇਬਾਜ਼ੀ ਕਰਨ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਵਾਈਸ ਚੇਅਰਮੈਨ ਬਲਦੇਵ ਸਿੰਘ ...

ਪੂਰੀ ਖ਼ਬਰ »

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ) - ਪੁਲਿਸ ਨੇ ਇਕ ਔਰਤ ਨੂੰ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕੀਤਾ ਹੈ | ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਹੱਕ ਸੱਚ ਦੀ ਲੜਾਈ ਜਾਰੀ ਰੱਖੇਗਾ-ਬਾਹੜੋਵਾਲ

ਸੰਧਵਾਂ, 27 ਮਾਰਚ (ਪ੍ਰੇਮੀ ਸੰਧਵਾਂ)- ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਟਕਸਾਲੀ ਕਾਂਗਰਸੀ ਆਗੂ ਮਲਕੀਤ ਸਿੰਘ ਬਾਹੜੋਵਾਲ ਨੇ ਕਾਂਗਰਸ ਪਾਰਟੀ ਦੇ ਸਿਰਮੌਰ ਨੇਤਾ ਰਾਹੁਲ ਗਾਂਧੀ ਦੀ ਸੱਚ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਵਲੋਂ ਰਚੀਆਂ ਜਾ ਰਹੀਆਂ ...

ਪੂਰੀ ਖ਼ਬਰ »

ਵਿਧਾਇਕਾ ਕਟਾਰੀਆ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕਾਠਗੜ੍ਹ, 27 ਮਾਰਚ (ਬਲਦੇਵ ਸਿੰਘ ਪਨੇਸਰ) - ਪਿਛਲੇ ਦਿਨੀਂ ਪੰਜਾਬ ਵਿਚ ਚਲੀਆਂ ਤੇਜ਼ ਹਵਾਵਾਂ, ਭਾਰੀ ਮੀਂਹ, ਹਨੇਰੀ ਅਤੇ ਤੂਫ਼ਾਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਕਾਠਗੜ੍ਹ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਕਲਸੀ ਨੂੰ ਬਲਾਕ ਮੀਤ ਪ੍ਰਧਾਨ ਬਣਾਇਆ

ਬਹਿਰਾਮ, 27 ਮਾਰਚ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਨੇ ਅਮਰਜੀਤ ਸਿੰਘ ਕਲਸੀ ਤਲਵੰਡੀ ਜੱਟਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਬਲਾਕ ਮੀਤ ਪ੍ਰਧਾਨ ਬਣਾਇਆ | ਨਵ-ਨਿਯੁਕਤ ਮੀਤ ਪ੍ਰਧਾਨ ਨੇ ਜਿੱਥੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੇ ਪੰਜਾਬੀ ਵਿਭਾਗ ਨੇ ਵਿਸ਼ਵ ਰੰਗਮੰਚ ਦਿਵਸ ਮਨਾਇਆ

ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਪੰਜਾਬੀ ਵਿਭਾਗ ਵਲੋਂ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਵਿਸ਼ਵ ਰੰਗਮੰਚ ਦਿਵਸ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਮਨਾਇਆ | ਇਸ ਮੌਕੇ ਸੰਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

ਨਵਾਂਸ਼ਹਿਰ, 27 ਮਾਰਚ (ਹਰਮਿੰਦਰ ਸਿੰਘ ਪਿੰਟੂ) - ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤਸ਼ਾਹ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਬੰਗਾ ਰੋਡ ਨਵਾਂਸ਼ਹਿਰ ਵਿਖੇ ਮੱੁਖ ਪ੍ਰਬੰਧਕ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇ. ਬਾਬਾ ਨਿਹਾਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਕਲਸੀ ਨੂੰ ਬਲਾਕ ਮੀਤ ਪ੍ਰਧਾਨ ਬਣਾਇਆ

ਬਹਿਰਾਮ, 27 ਮਾਰਚ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਨੇ ਅਮਰਜੀਤ ਸਿੰਘ ਕਲਸੀ ਤਲਵੰਡੀ ਜੱਟਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਦੇਖਦੇ ਹੋਏ ਬਲਾਕ ਮੀਤ ਪ੍ਰਧਾਨ ਬਣਾਇਆ | ਨਵ-ਨਿਯੁਕਤ ਮੀਤ ਪ੍ਰਧਾਨ ਨੇ ਜਿੱਥੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ, ਉੱਥੇ ਉਨ੍ਹਾਂ ...

ਪੂਰੀ ਖ਼ਬਰ »

ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨਾ ਮੰਦਭਾਗਾ-ਕਮਲਜੀਤ ਬੰਗਾ

ਬਹਿਰਾਮ, 27 ਮਾਰਚ (ਨਛੱਤਰ ਸਿੰਘ ਬਹਿਰਾਮ) - ਕਾਂਗਰਸ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦੇ ਮੁੱਦੇ 'ਚ ਪਾਰਟੀ ਖੇਮੇ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੁੱਦੇ 'ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਦਸੂਹਾ ਹਲਕੇ ਦੇ ਕੋਆਰਡੀਨੇਟਰ ਕਮਲਜੀਤ ਬੰਗਾ ...

ਪੂਰੀ ਖ਼ਬਰ »

ਕਿਸਾਨ ਮੋਰਚੇ ਦੇ ਸ਼ਹੀਦ ਗੁਰਪ੍ਰੀਤ ਸਿੰਘ ਦੀ ਦਾਦੀ ਦਾ ਦਿਹਾਂਤ

ਕਾਠਗੜ੍ਹ, 27 ਮਾਰਚ (ਬਲਦੇਵ ਸਿੰਘ ਪਨੇਸਰ) - ਇਤਿਹਾਸਕ ਕਿਸਾਨ ਅੰਦੋਲਨ ਦੇ ਸ਼ਹੀਦ ਗੁਰਪ੍ਰੀਤ ਸਿੰਘ ਕਟਾਰੀਆ ਮੱਕੋਵਾਲ ਦੇ ਸਤਿਕਾਰਤ ਦਾਦੀ ਮਾਤਾ ਅਮਰ ਕੌਰ (93) ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ਸਪੱੁਤਰ ਜਗਤਾਰ ਸਿੰਘ ਕਟਾਰੀਆ ਅਤੇ ਕਿਸਾਨ ਆਗੂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਸਾਂਝੀਵਾਲਤਾ ਦਾ ਪ੍ਰਤੀਕ-ਸਰਹਾਲ

ਸੰਧਵਾਂ, 27 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਖ਼ਵਾਜਾ ਖਿਜਰ ਪੀਰ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਝੰਡੇ ਤੇ ਚਿਰਾਗਾਂ ਦੀ ਰਸਮ ਤੋਂ ਬਾਅਦ ਕਵਾਲਾਂ ਤੇ ਨਕਾਲਾਂ ...

ਪੂਰੀ ਖ਼ਬਰ »

ਕਾਠਗੜ੍ਹ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਕੀਤਾ ਫਲੈਗ ਮਾਰਚ

ਕਾਠਗੜ੍ਹ, 27 ਮਾਰਚ (ਬਲਦੇਵ ਸਿੰਘ ਪਨੇਸਰ) - ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਹਲਕੇ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਅਤੇ ਲੋਕਾਂ ਨੂੰ ਕਿਸੇ ਵੀ ਡਰ-ਭੈਅ ਤੋਂ ਕੱਢਣ ਲਈ ਕਾਠਗੜ੍ਹ ਪੁਲਿਸ ਵਲੋਂ ਸੁਰੱਖਿਆ ਬਲਾਂ ਦੀ ਮਦਦ ਨਾਲ ਫਲੈਗ ਮਾਰਚ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਜਨਵਾਦੀ ਨੌਜਵਾਨ ਸਭਾ ਸ਼ਹੀਦਾਂ ਦਾ ਅਪਮਾਨ ਸਹਿਣ ਨਹੀਂ ਕਰੇਗੀ-ਪਰਮਜੀਤ ਸਿੰਘ ਰੌੜੀ

ਬਲਾਚੌਰ, 27 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਸ਼ਹੀਦ-ਏ -ਆਜ਼ਮ ਸ. ਭਗਤ ਸਿੰਘ ਦੀਆਂ ਕਸਮਾਂ ਖਾ ਕੇ ਪੰਜਾਬ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦੇ ਨਾਂਅ ਸੁਪਨਾ ਦਿਖਾ ਕੇ ਸਰਕਾਰ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸ਼ਹੀਦਾਂ ਦਾ ਅਪਮਾਨ ਕਰਨ ਦੇ ...

ਪੂਰੀ ਖ਼ਬਰ »

ਰਸੋਈ ਵਸਤਾਂ ਨੂੰ ਸਸਤੇ ਕਰਨ ਦੀ ਮੰਗ

ਘੁੰਮਣਾਂ, 27 ਮਾਰਚ (ਮਹਿੰਦਰਪਾਲ ਸਿੰਘ) - ਹਰ ਘਰ 'ਚ ਵਰਤਣ ਲਈ ਰਸੋਈ ਗੈਸ, ਤੇਲ, ਪਿਆਜ਼, ਖੰਡ, ਘਿਓ ਤੇ ਹੋਰ ਅਨੇਕਾਂ ਵਸਤਾਂ ਹਨ, ਜਿਨ੍ਹਾਂ ਦੇ ਭਾਅ ਅਸਮਾਨੀ ਚੜ੍ਹੇ ਹੋਏ ਹਨ | ਦਿਨੋ-ਦਿਨ ਗੈਸ ਦੀਆਂ ਕੀਮਤਾਂ ਵਿਚ ਵਾਧਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | ਜੋ ਗ਼ਰੀਬਾਂ ਦੀ ...

ਪੂਰੀ ਖ਼ਬਰ »

ਨਵਾਂਸ਼ਹਿਰ ਦਾ ਪਟਵਾਰੀ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਤਹਿਤ ਵਿਜੀਲੈਂਸ ਵਲੋਂ ਗਿ੍ਫ਼ਤਾਰ

ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ) - ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨਾ ਬੇਹੱਦ ਮੰਦਭਾਗਾ-ਲਾਲੀ

ਨਵਾਂਸ਼ਹਿਰ, 27 ਮਾਰਚ (ਹਰਮਿੰਦਰ ਸਿੰਘ ਪਿੰਟੂ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ਨੂੰ ਡਰਾਉਣ ਦੀ ਜੋ ਕੋਝੀ ਸਾਜ਼ਿਸ਼ ਕੀਤੀ ਗਈ ਹੈ | ਉਸਦੀ ਸਮੂਹ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਕਰਨਾ ਬੇਹੱਦ ਮੰਦਭਾਗਾ-ਲਾਲੀ

ਨਵਾਂਸ਼ਹਿਰ, 27 ਮਾਰਚ (ਹਰਮਿੰਦਰ ਸਿੰਘ ਪਿੰਟੂ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਹੁਲ ਗਾਂਧੀ ਨੂੰ ਡਰਾਉਣ ਦੀ ਜੋ ਕੋਝੀ ਸਾਜ਼ਿਸ਼ ਕੀਤੀ ਗਈ ਹੈ | ਉਸਦੀ ਸਮੂਹ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਰਾਏਪੁਰ ਡੱਬਾ 'ਚ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਦਾ ਸਨਮਾਨ

ਔੜ/ਝਿੰਗੜਾਂ, 27 ਮਾਰਚ (ਕੁਲਦੀਪ ਸਿੰਘ ਝਿੰਗੜ) - ਗੁਰਦੁਆਰਾ ਬਾਪੂ ਇੰਦਰ ਸਿੰਘ ਬਾਉਲੀ ਸਾਹਿਬ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਰਾਏਪੁਰ ਡੱਬਾ ਦੇ ਸਮਾਜ ਸੇਵੀ ਜਸਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਸਪੁੱਤਰ ਸੰਦੀਪ ਸਿੰਘ ਯੂ. ਐਸ. ...

ਪੂਰੀ ਖ਼ਬਰ »

ਸਾਈਾ ਲੋਕਾਂ ਦੀ ਯਾਦ 'ਚ ਸ਼ਬਦ ਚੌਂਕੀ ਲਗਾਈ

ਸੰਧਵਾਂ, 27 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੀ ਯਾਦ 'ਚ ਬਿੰਦਰ ਭਗਤ ਯੂ. ਕੇ. ਦੀ ਅਗਵਾਈ ਹੇਠ ਸ਼ਬਦ ਚੌਂਕੀ ਲਗਾਈ, ਜਿਸ 'ਚ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਸੰਧੂ ਯੂ. ਕੇ. ਵਾਲਿਆਂ ਨੇ ਸਾਈਾ ਲੋਕਾਂ ਦੀ ਮਹਿਮਾ ਦਾ ਵਿਆਖਿਆ ਸਹਿਤ ਗਾਇਨ ...

ਪੂਰੀ ਖ਼ਬਰ »

ਲੋੜ ਤੋਂ ਵੱਧ ਖਾਣਾ ਸਾਡੇ ਸਰੀਰ ਲਈ ਨੁਕਸਾਨਦੇਹ-ਡਾ. ਕਸ਼ਮੀਰ ਚੰਦ

ਸੰਧਵਾਂ, 27 ਮਾਰਚ (ਪ੍ਰੇਮੀ ਸੰਧਵਾਂ) - ਡਾ. ਬੀ. ਆਰ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਵਲੋਂ ਡਾ. ਉਂਕਾਰ ਸਿੰਘ ਐਮ. ਡੀ. ਮਹਿੰਦਰਾ ਹਸਪਤਾਲ ਬੰਗਾ, ਡਾ. ਨਵਰੀਤ ਮੁਖੀ ਮਹਿੰਦਰਾ ਹਸਪਤਾਲ ਬੰਗਾ, ਡਾ. ਨਵਨੀਤ ਸਹਿਗਲ ਚੇਅਰਪਰਸਨ ਐਮ. ਜੇ ਲਾਈਫ ਕੇਅਰ ਹਸਪਤਾਲ ਬੰਗਾ, ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX