ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  about 1 hour ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 1 hour ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  about 1 hour ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 3 hours ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 3 hours ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 3 hours ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 3 hours ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 4 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 4 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 4 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 5 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 6 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 6 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 8 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 8 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 minute ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 9 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 9 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 9 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 9 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  1 minute ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 10 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 10 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 10 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਲੁਧਿਆਣਾ

ਆਰ.ਟੀ.ਆਈ. ਐਕਟੀਵਿਸਟ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਐਕਟੀਵਿਸਟ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਵਲੋਂ ਆਰ.ਟੀ.ਆਈ ਐਕਟੀਵਿਸਟ 'ਤੇ ਭਾੜੇ ਦੇ ਮੁਲਜ਼ਮਾਂ ਪਾਸੋਂ ਇਹ ਹਮਲਾ ਕਰਵਾਇਆ ਗਿਆ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੇਰ ਸ਼ਾਮ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਨਿਸ਼ਾ ਸਭਰਵਾਲ ਵਾਸੀ ਹੈਬੋਵਾਲ ਬਿ੍ਜਪਾਲ ਵਾਸੀ ਮੁਹੱਲਾ ਗੋਬਿੰਦਗੜ੍ਹ, ਇਸ਼ੂ ਸਰਸਵਾਲ ਪੁੱਤਰ ਅਸ਼ੋਕ ਕੁਮਾਰ ਵਾਸੀ ਰਜੇਸ਼ ਨਗਰ ਸ਼ਾਮਿਲ ਹਨ, ਜਦਕਿ ਇਸ ਮਾਮਲੇ 'ਚ ਚਾਰ ਭਾੜੇ ਦੇ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ ਜੋ ਕਿ ਅਜੇ ਫਰਾਰ ਹਨ | ਇਨ੍ਹਾਂ ਮੁਲਜ਼ਮਾਂ ਵਿਚ ਅਸ਼ੋਕ ਕੁਮਾਰ, ਗੁਲਸ਼ਨ ਕੁਮਾਰ ਉਰਫ ਸ਼ੇਰੂ, ਦਿਲਪ੍ਰੀਤ ਉਰਫ ਗੁੱਲੂ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਸ਼ਾਮਿਲ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਬਿ੍ਜ ਪਾਲ ਅਤੇ ਇਸ਼ੂ ਨਗਰ ਨਿਗਮ ਦੇ ਕੱਚੇ ਮੁਲਾਜ਼ਮ ਹਨ ਅਤੇ ਆਰ.ਟੀ.ਆਈ ਐਕਟੀਵਿਸਟ ਅਰੁਣ ਭੱਟੀ ਅਕਸਰ ਇਨ੍ਹਾਂ ਮੁਲਾਜ਼ਮਾਂ ਸੰਬੰਧੀ ਆਰ.ਟੀ.ਆਈ ਵਿਚ ਸ਼ਿਕਾਇਤਾਂ ਅਤੇ ਜਾਣਕਾਰੀ ਮੰਗਦਾ ਰਹਿੰਦਾ ਸੀ, ਜਿਸ ਕਾਰਨ ਬਿ੍ਜਪਾਲ ਅਤੇ ਇਸ਼ੂ ਨੂੰ ਨੁਕਸਾਨ ਹੋ ਰਿਹਾ ਸੀ | ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਨੇ ਅਰੁਣ ਭੱਟੀ ਨਾਲ ਅਜਿਹੀਆਂ ਸ਼ਿਕਾਇਤਾ ਜਾਂ ਫਿਰ ਜਾਣਕਾਰੀ ਅਧਿਕਾਰੀਆਂ ਪਾਸੋਂ ਨਾ ਮੰਗਣ ਲਈ ਕਿਹਾ ਸੀ, ਇਸ ਲਈ ਅਰੁਣ ਭੱਟੀ ਵਲੋਂ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ 25 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ | ਬਿ੍ਜਪਾਲ ਅਤੇ ਇਸ ਨੇ 25 ਲੱਖ ਦੇਣ ਦੀ ਬਜਾਏ ਅਰੁਣ ਭੱਟੀ 'ਤੇ ਕਾਤਲਾਨਾ ਹਮਲਾ ਕਰਵਾਉਣ ਦੀ ਸਾਜਿਸ਼ ਬਣਾਈ ਅਤੇ ਇਸ ਸਾਜਿਸ਼ ਤਹਿਤ ਉਨ੍ਹਾਂ ਨੇ ਨਿਸ਼ਾ ਸਭਰਵਾਲ ਨਾਲ ਸੰਪਰਕ ਕੀਤਾ | ਨਿਸ਼ਾ ਵਲੋਂ ਅਰੁਣ 'ਤੇ ਹਮਲਾ ਕਰਵਾਉਣ ਲਈ 6 ਲੱਖ ਰੁਪਏ ਦੀ ਮੰਗ ਕੀਤੀ ਗਈ, ਜੋ ਕਿ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਦੇ ਦਿੱਤੇ | ਇਸ ਸਾਜਿਸ਼ ਤਹਿਤ ਨਿਸ਼ਾ ਵਲੋਂ ਬਾਕੀ ਕਥਿਤ ਦੋਸ਼ੀ ਦਿਲਪ੍ਰੀਤ ਅਸ਼ੋਕ ਕੁਮਾਰ, ਗੁਲਸ਼ਨ ਕੁਮਾਰ ਅਤੇ ਕਮਲਪ੍ਰੀਤ ਉਰਫ ਕਮਲ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਘਟਨਾ ਵਾਲੇ ਦਿਨ 16 ਮਾਰਚ ਨੂੰ ਭੱਟੀ ਦੇ ਸਲੇਮ ਟਾਬਰੀ ਨੇੜੇ ਹਮਲਾ ਕਰ ਦਿੱਤਾ ਅਤੇ ਭੱਟੀ ਨੂੰ ਮਰਿਆ ਸਮਝ ਕੇ ਉੱਥੇ ਹੀ ਛੱਡ ਕੇ ਫ਼ਰਾਰ ਹੋ ਗਏ | ਲੋਕਾਂ ਵਲੋਂ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਅਜੇ ਵੀ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਭੱਟੀ ਦੀ ਪਤਨੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਸੀ | ਕੇਸ ਦਰਜ ਕਰਨ ਸਮੇਂ ਇਹ ਕਥਿਤ ਦੋਸ਼ੀ ਨਾਮਜ਼ਦ ਨਹੀਂ ਕੀਤੇ ਗਏ ਸਨ ਪਰ ਜਾਂਚ ਦੌਰਾਨ ਜਦੋਂ ਸਾਰੀ ਗੱਲ ਸਾਹਮਣੇ ਆਈ ਤਾਂ ਪੁਲਿਸ ਵਲੋਂ ਇਨ੍ਹਾਂ ਨੂੰ ਨਾਮਜ਼ਦ ਕਰ ਲਿਆ ਗਿਆ | ਫ਼ਰਾਰ ਹੋਏ ਕਥਿਤ ਦੋਸ਼ੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਇਕ ਵਿਅਕਤੀ ਵਲੋਂ ਪਹਿਲਾਂ 50 ਲੱਖ ਰੁਪਏ ਦੀ ਮੰਗ ਵੀ ਕੀਤੀ ਗਈ ਸੀ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ | ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ | ਪੁਲਿਸ ਨੇ ਨਿਸ਼ਾ ਪਾਸੋਂ 19 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਇਸ ਮੌਕੇ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਵੀ ਮੌਜੂਦ ਸਨ |

ਸਿਵਲ ਹਸਪਤਾਲ ਦੇ ਕੱਚੇ ਮੁਲਾਜ਼ਮਾਂ ਵਲੋਂ ਹੜਤਾਲ ਸ਼ੁਰੂ

ਲੁਧਿਆਣਾ, 27 ਮਾਰਚ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਲੁਧਿਆਣਾ ਵਿਚ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੇ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ | ਯੂਜ਼ਰ ਚਾਰਜਿਜ਼ ਨੀਤੀ ਅਧੀਨ ਆਊਟ ਸੋਰਸਿੰਗ 'ਤੇ ਰੱਖੀਆਂ ਸਟਾਫ਼ ਨਰਸਾਂ, ਦਰਜਾ ਚਾਰ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ 'ਤੇੇ ਸੰਜੇ ਤਲਵਾੜ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਰੱਦ ਕੀਤੀ ਗਈ ਲੋਕ ਸਭਾ ਮੈਂਬਰਸ਼ਿਪ ਦੇ ਖ਼ਿਲਾਫ਼ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੂਰੇ ਦੇਸ਼ ਵਿਚ ਕੀਤੇ ਜਾ ਰਹੇ ਵਿਰੋਧ ਨੂੰ ਆਉਂਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਸਮਾਗਮ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਦੀਪ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਟਿੱਪਰ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਘਟਨਾ ਜਮਾਲਪੁਰ ਚੌਕ ਦੀ ਹੈ | ਘਟਨਾ ਤੋਂ ਬਾਅਦ ਟਿੱਪਰ ਚਾਲਕ ਟਿੱਪਰ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ | ਮਿ੍ਤਕ ਦੀ ਪਛਾਣ 28 ਸਾਲਾ ਰੋਹਿਤਾਂਸ਼ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦੇਰ ਰਾਤ ਰਾਮ ਨਗਰ ਦੀ ਹੈ | ਘਟਨਾ ਦਾ ਪਤਾ ਉਸ ਸਮੇਂ ਲੱਗਾ, ਜਦੋਂ ਉਸ ਦੇ ਪਰਿਵਾਰਕ ਮੈਂਬਰ ਕਮਰੇ ਵਿਚ ਦਾਖਲ ਹੋਏ ਅਤੇ ਉਨ੍ਹਾਂ ਨੇ ਲੜਕੀ ...

ਪੂਰੀ ਖ਼ਬਰ »

ਸਰਕਾਰ ਨਾਜਾਇਜ਼ ਹਿਰਾਸਤ ਵਿਚ ਲਏ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ-ਅਪਜਿੰਦਰ ਸਿੰਘ ਗੋਲਡੀ

ਫੁੱਲਾਂਵਾਲ, 27 ਮਾਰਚ (ਮਨਜੀਤ ਸਿੰਘ ਦੁੱਗਰੀ)-ਬਦਲਾਅ ਦੇ ਨਾਮ ਹੇਠ ਸੂਬੇ ਵਿਚ ਸੱਤਾਂ ਪ੍ਰਾਪਤ ਕਰਕੇ ਕੇਂਦਰ ਦੇ ਇਸ਼ਾਰਿਆਂ 'ਤੇ ਨੱਚਣ ਵਾਲੀ 'ਆਪ' ਸਰਕਾਰ ਆਪ੍ਰੇਸ਼ਨ ਅੰਮਿ੍ਤਪਾਲ ਸਿੰਘ ਦੇ ਚੱਲਦਿਆਂ ਪੰਜਾਬ ਦੇ ਮੌਜੂਦਾ ਮਾਹੌਲ ਨੂੰ ਖ਼ਰਾਬ ਕਰਨ ਵਿਚ ਮੋਹਰੀ ਰੋਲ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਨੌਜਵਾਨ ਲਾਪਤਾ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਕੋਚਰ ਮਾਰਕੀਟ ਇਲਾਕੇ 'ਚੋਂ 26 ਸਾਲ ਦਾ ਨੌਜਵਾਨ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ | ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਾਜਾਇਜ਼ ਹਿਰਾਸਤ ਵਿਚ ਰੱਖਿਆ ਹੋਇਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਗੌਰਵ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸ਼ਕਤੀ ਨਗਰ ਅਤੇ ਅਭਿਸ਼ੇਕ ...

ਪੂਰੀ ਖ਼ਬਰ »

'ਆਪ' ਦੇ ਰਹੀ ਭਾਈਚਾਰਕ ਸਾਂਝ ਦਾ ਸੁਨੇਹਾ-ਅਮਰਜੀਤ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਹਲਕਾ ਪੂਰਬੀ ਤੋਂ 'ਆਪ' ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਸਮਰਥਕ 'ਆਪ' ਆਗੂ ਅਮਰਜੀਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਨੂੰ ਗਰਾਂਟ ਜਾਰੀ ਕਰਕੇ ਆਮ ਆਦਮੀ ਪਾਰਟੀ ਨੇ ਭਾਈਚਾਰਕ ਸਾਂਝ ਦਾ ...

ਪੂਰੀ ਖ਼ਬਰ »

ਡਾ. ਜੌੜਾ ਦੇ ਮਾਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਤੇ ਸਾਬਕਾ ਸਹਿਯੋਗੀ ਨਿਰਦੇਸ਼ਕ ਲੋਕ ਸੰਪਰਕ ਡਾ. ਨਿਰਮਲ ਜੌੜਾ ਦੇ ਮਾਤਾ ਗੁਰਦੇਵ ਕੌਰ ਬੀਤੇ ਦਿਨੀਂ ਸਵਰਗਵਾਸ ਹੋ ਗਏ | ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਯੂਨੀਵਰਸਿਟੀ ਦੇ ਸੰਚਾਰ ...

ਪੂਰੀ ਖ਼ਬਰ »

ਬੀ.ਬੀ.ਏ-5ਵੇਂ ਸਮੈਸਟਰ ਦੀ ਪ੍ਰੀਖਿਆ 'ਚ ਜੀ. ਐਨ. ਕੇ. ਸੀ. ਡਬਲਿਊ. ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਬਿਜਨੈੱਸ ਮੈਨੇਜਮੈਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਦਸੰਬਰ, 2022 ਵਿਚ ਹੋਈ ਬੀ.ਬੀ.ਏ.-5ਵੇਂ ਸਮੈਸਟਰ ਦੀ ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਸ੍ਰੀ ਕੀਰਤਨ ਸੇਵਾ ਸੁਸਾਇਟੀ ਨੇ ਲੋੜਵੰਦ ਔਰਤਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਸ੍ਰੀ ਕੀਰਤਨ ਸੇਵਾ ਸੁਸਾਇਟੀ ਦੇ ਸਰਪ੍ਰਸਤ ਮਾਸਟਰ ਤਰਲੋਚਨ ਸਿੰਘ ਤੇ ਮੁੱਖ ਸੇਵਾਦਾਰ ਪ੍ਰੇਮ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖ਼ਸ਼ੇ ਸੇਵਾ ਸੰਕਲਪ 'ਤੇ ...

ਪੂਰੀ ਖ਼ਬਰ »

ਬਾਲਾ ਪ੍ਰੀਤਮ ਚੈਰੀਟੇਬਲ ਟਰੱਸਟ ਵਲੋਂ ਧਾਰਮਿਕ ਸਮਾਗਮ

ਇਯਾਲੀ/ਥਰੀਕੇ, 27 ਮਾਰਚ (ਮਨਜੀਤ ਸਿੰਘ ਦੱਗਰੀ)-ਬਾੜੇਵਾਲ ਸਥਿਤ ਬਾਲਾ ਪ੍ਰੀਤਮ ਚੈਰੀਟੇਬਲ ਅਤੇ ਗੁਰਮਤਿ ਵਿਦਿਆਲਾ ਟਰੱਸਟ ਵਲੋਂ ਪਿੰਡ ਆਸੀ ਕਲਾਂ ਵਿਖੇ ਬਾਲਾ ਪ੍ਰੀਤਮ ਚੈਰੀਟੇਬਲ ਹਸਪਤਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਪਿਛਲੇ ਹਫ਼ਤੇ ਅਰੰਭ ਕੀਤੇ ਸਹਿਜ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਡੈਂਟਲ ਕਾਲਜ/ਹਸਪਤਾਲ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮਨਾਇਆ ਗਿਆ | ਚੇਅਰਮੈਨ ਭਾਈ ਡਾ: ਅਨਹਦ ਰਾਜ ਸਿੰਘ, ਵਾਈਸ ਚੇਅਰਮੈਨ ਅਮਰਜੀਤ ਸਿੰਘ, ਪਿ੍ੰਸੀਪਲ ਡਾ: ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਵਿਸ਼ਾਲ ਸਮਾਗਮ 9 ਅਪੈ੍ਰਲ ਨੂੰ -ਰਾਹੁਲ ਡੁਲਗਚ

ਲਧਿਆਣਾ, 27 ਮਾਰਚ (ਕਵਿਤਾ ਖੁੱਲਰ)-ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 132ਵੇਂ ਜਨਮ ਦਿਵਸ ਮੌਕੇ ਵੀਰ ਏਕਲਵਯ ਯੂਥ ਫ਼ੈੱਡਰੇਸ਼ਨ ਅਤੇ ਕਾਂਗਰਸ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਲੁਧਿਆਣਾ ਵਲੋਂ 9 ਅਪ੍ਰੈਲ ਨੂੰ ਕਰਾਏ ਜਾ ਰਹੇ ਵਿਸ਼ਾਲ ਸਮਾਗਮ ...

ਪੂਰੀ ਖ਼ਬਰ »

ਦੁੱਧ ਦੇ ਨਾਂਅ 'ਤੇ ਵੇਚਿਆ ਜਾ ਰਿਹਾ ਜ਼ਹਿਰ, ਸਿਹਤ ਵਿਭਾਗ ਸੁੱਤਾ ਕੰੁਭਕਰਨੀ ਨੀਂਦ

ਫੁੱਲਾਂਵਾਲ, 27 ਮਾਰਚ (ਮਨਜੀਤ ਸਿੰਘ ਦੁੱਗਰੀ)-ਸਨਅਤੀ ਸ਼ਹਿਰ ਲੁਧਿਆਣਾ ਵਿਚ ਨਿੱਤ ਦੀ ਵਰਤੋਂ ਵਿਚ ਆਉਣ ਵਾਲਾ ਦੁੱਧ ਅਤੇ ਇਸ ਤੋਂ ਬਣੀਆਂ ਵਸਤੂਆਂ ਜਿਵੇਂ ਦਹੀਂ, ਪਨੀਰ, ਖੋਆ ਅਤੇ ਕਰੀਮ ਆਦਿ ਧੜੱਲੇ ਨਾਲ ਜਾਅਲੀ ਤਿਆਰ ਕਰਕੇ ਵੇਚੀਆਂ ਜਾ ਰਹੀਆਂ ਹਨ, ਜਿਸ ਤੋਂ ਬੇ-ਖ਼ਬਰ ...

ਪੂਰੀ ਖ਼ਬਰ »

ਬਜਰੰਗ ਵਿਹਾਰ ਦੀ ਮੁੱਖ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 27 ਮਾਰਚ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਵਲੋਂ ਸੂਬੇ ਵਿਚ ਸਰਕਾਰ ਬਣਨ 'ਤੇ ਲੋਕਾਂ ਨੰੂ ਮੁੱਢਲੀਆਂ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ, ਪਰ ਹਕੀਕਤ ਇਸ ਤੋਂ ਕੋਹਾਂ ਦੂਰ ਜਾਪਦੀ ਹੈ | ਇਸ ਦੀ ਤਾਜ਼ਾ ਉਦਾਹਰਨ ...

ਪੂਰੀ ਖ਼ਬਰ »

ਨਿਯਮਾਂ ਦੀ ਧੱਜੀਆਂ ਉਡਾਉਂਦੇ ਹੋਏ ਸ਼ਰੇਆਮ ਹੋ ਰਹੀਆਂ ਹਨ ਨਾਜਾਇਜ਼ ਉਸਾਰੀਆਂ

ਲੁਧਿਆਣਾ, 27 ਮਾਰਚ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਅਜਿਹਾ ਹੋਣਾ ਨਿਯਮਾਂ ਦੀ ਉਲੰਘਣਾ ਹੈ | ਲੋਕਾਂ ਦਾ ਕਹਿਣਾ ਹੈ ਕਿ ਕਥਿਤ ਤੌਰ 'ਤੇ ਮਿਲੀਭੁਗਤ ਤੋਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਨਸ਼ੀਲਾ ਪਦਾਰਥ ਬਰਾਮਦ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ ਅਧਿਕਾਰੀਆਂ ਵਲੋਂ ਕੇਂਦਰੀ ਜੇਲ੍ਹ 'ਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਹੈ ਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ੁਭਮ ਨਾਮੀ ਬੰਦੀ ...

ਪੂਰੀ ਖ਼ਬਰ »

ਕਾਰਡ ਕੱਟਣ ਅਤੇ ਕਣਕ ਘੱਟ ਮਿਲਣ ਕਾਰਨ ਲੋਕਾਂ 'ਚ ਪਾਈ ਜਾ ਰਹੀ ਭਾਰੀ ਨਾਰਾਜ਼ਗੀ

ਲੁਧਿਆਣਾ, 27 ਮਾਰਚ (ਜੁਗਿੰਦਰ ਸਿੰਘ ਅਰੋੜਾ)-ਵੱਡੀ ਗਿਣਤੀ ਵਿਚ ਲੋਕਾਂ ਨੂੰ ਕਣਕ ਨਾ ਮਿਲਣ ਕਾਰਨ ਅਤੇ ਅਨੇਕਾਂ ਦੇ ਕਾਰਡ ਕੱਟੇ ਜਾਣ ਕਾਰਨ ਉਨ੍ਹਾਂ ਦੇ ਮਨਾਂ 'ਚ ਨਾਰਾਜਗੀ ਪਾਈ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਕਿ ਉਨ੍ਹਾਂ ਨੂੰ ਵੀ ਕੌਮੀ ਖੁਰਾਕ ਸੁਰੱਖਿਆ ...

ਪੂਰੀ ਖ਼ਬਰ »

ਭਰਜਾਈ ਨਾਲ ਛੇੜਖ਼ਾਨੀ ਕਰਨ ਵਾਲਾ ਦਿਓਰ ਗਿ੍ਫ਼ਤਾਰ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਭਰਜਾਈ ਨਾਲ ਛੇੜਖ਼ਾਨੀ ਕਰਨ ਵਾਲੇ ਦਿਓਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਪੀੜਤ ਔਰਤ ਦੀ ਸ਼ਿਕਾਇਤ 'ਤੇ ਸੰਨ ਵੀਊ ਇਨਕਲੇਵ ਦੇ ਰਹਿਣ ਵਾਲੇ ਅਮਨ ਗਰਗ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਸੰਗਤ ਬਾਣੀ ਤੇ ਬਾਣੇ ਨਾਲ ਜੁੜੇ-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ

ਜਗਰਾਉਂ, 27 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਨਾਲ ਲਿਆ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ), ਝੋਰੜਾਂ ਅਤੇ ਬੜੂੰਦੀ ਦੇ ਅਸਥਾਨਾਂ ਵਿਖੇ ਮੱਥਾ ਟੇਕਿਆ | ਉਹ ਸੰਤ ਬਾਬਾ ਈਸ਼ਰ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਸਾਹਮਣੇ ਆਏ

ਲੁਧਿਆਣਾ, 27 ਮਾਰਚ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ 'ਚ ਅੱਜ ਜਿਹੜੇ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਗਈ ਹੈ, ...

ਪੂਰੀ ਖ਼ਬਰ »

ਹਰੀ ਕ੍ਰਾਂਤੀ ਮੁੜ ਸੁਰਜੀਤ ਕਰਨ ਵਾਲੇ ਟਾਟਾ ਟਰੱਸਟ ਸੈੱਲ ਦਾ ਕੀਤਾ ਵਿਸ਼ੇਸ਼ ਸਨਮਾਨ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਹਰੀ ਕ੍ਰਾਂਤੀ ਮੁੜ ਸੁਰਜੀਤ ਕਰਨ ਵਾਲੇ ਟਾਟਾ ਟਰੱਸਟ ਸੈੱਲ ਨੂੰ ਪੰਜਾਬ ਦੇ ਕਿਸਾਨਾਂ ਤੱਕ ਯੂਨੀਵਰਸਿਟੀ ਦੇ ਖੇਤੀ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਸ਼ਲਾਘਾਯੋਗ ਕਾਰਜ ਕਰਨ ਹਿਤ ਸਨਮਾਨਿਤ ਕੀਤਾ ਗਿਆ | ਇਹ ਇਕਾਈ ਪੰਜਾਬ ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਭਗਤ ਰਾਮਾਨੰਦ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 27 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੈਰਾਗੀ ਸੰਪਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਦਾ ਜਨਮ ਉਤਸਵ ਬੈਰਾਗੀ ਵੈਸ਼ਨਵ ਮਹਾਂ ਮੰਡਲ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਭਵਨ ਰਕਬਾ ਵਿਖੇ ਭਗਤ ਰਾਮਾਨੰਦ ਦਾ ਜਨਮ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 27 ਮਾਰਚ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬੈਰਾਗੀ ਸੰਪਰਦਾਇ ਦੇ ਬਾਨੀ ਸਵਾਮੀ ਰਾਮਾ ਨੰਦ ਦਾ ਜਨਮ ਉਤਸਵ ਬੈਰਾਗੀ ਵੈਸ਼ਨਵ ਮਹਾਂ ਮੰਡਲ ਦੇ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮਨਾਇਆ ਗਿਆ | ...

ਪੂਰੀ ਖ਼ਬਰ »

ਬਤੌਰ ਸਿੱਖ ਤੇ ਪੰਜਾਬੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿੱਤੇ ਹੁਕਮਾਂ ਉੱਤੇ ਫੁੱਲ ਚੜ੍ਹਾਉਣਗੇ-ਕਾਉਂਕੇ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਆਗਾਜ਼ ਰੈਲੀ ਦਾ ਆਯੋਜਨ ਕਰ ਚਰਚਾ ਵਿਚ ਆਏ ਸਿੱਖ ਚਿੰਤਕ ਤੇ ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਤਖ਼ਤ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਵਲੋਂ ...

ਪੂਰੀ ਖ਼ਬਰ »

ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ, ਐੱਸ. ਜੀ. ਪੀ. ਸੀ., ਸਿੱਖ ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਅਤੇ ਪੱਤਰਕਾਰਾਂ ਨੇ ਕੌਮ ਦਾ ਸਹੀ ਮਾਰਗ ਦਰਸ਼ਨ ਕੀਤਾ ਬਤੌਰ ਸਿੱਖ ਤੇ ਪੰਜਾਬੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਿੱਤੇ ਹੁਕਮਾਂ ਉੱਤੇ ਫੁੱਲ ਚੜ੍ਹਾਉਣਗੇ-ਕਾਉਂਕੇ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਆਗਾਜ਼ ਰੈਲੀ ਦਾ ਆਯੋਜਨ ਕਰ ਚਰਚਾ ਵਿਚ ਆਏ ਸਿੱਖ ਚਿੰਤਕ ਤੇ ਸੀਨੀਅਰ ਯੂਥ ਅਕਾਲੀ ਆਗੂ ਜਸਦੀਪ ਸਿੰਘ ਕਾਉਂਕੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਤਖ਼ਤ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਵਲੋਂ ...

ਪੂਰੀ ਖ਼ਬਰ »

ਮਾਰਚ ਮਹੀਨੇ ਦੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ

ਆਲਮਗੀਰ, 27 ਮਾਰਚ (ਜਰਨੈਲ ਸਿੰਘ ਪੱਟੀ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਇਕਾਈ ਬਲਾਕ ਗਿੱਲ ਰੋਡ ਲੁਧਿਆਣਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਇਕ ਅਹਿਮ ਸੈਮੀਨਾਰ ਕਰਕੇ ਮਨਾਇਆ | ਇਕਾਈ ਦੇ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਵਲੋਂ ਰੰਗ-ਕਰਮੀ ਬਾਲ ਮੁਕੰਦ ਸ਼ਰਮਾ ਦਾ ਸਨਮਾਨ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਵਲੋਂ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਰੰਗ ਮੰਚ ਅਭਿਨੇਤਾ ਅਤੇ ਲੋਕ ਪੱਖੀ ਸੱਭਿਆਚਾਰ ਲਹਿਰ ਦੇ ਸੁਚੇਤ ਪਹਿਰੇਦਾਰ ਬਾਲ ਮੁਕੰਦ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ | ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਵਿਸ਼ਵ ਰੰਗਮੰਚ ਦਿਵਸ ਮਨਾਇਆ

ਲੁਧਿਆਣਾ, 27 ਮਾਰਚ (ਪੁਨੀਤ ਬਾਵਾ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਲੁਧਿਆਣਾ ਨੇ ਵਿਸ਼ਵ ਰੰਗਮੰਚ ਦਿਵਸ ਮਨਾਇਆ | ਇਹ ਦਿਨ ਥੀਏਟਰ ਕਲਾਵਾਂ ਦੇ ਤੱਤ, ਸੁੰਦਰਤਾ ਤੇ ਮਹੱਤਤਾ, ਮਨੋਰੰਜਨ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਤੇ ਥੀਏਟਰ ਦੇ ਜੀਵਨ 'ਤੇ ...

ਪੂਰੀ ਖ਼ਬਰ »

ਸੱਚ ਫਾਊਾਡੇਸ਼ਨ ਵਲੋਂ ਸਕੂਲ ਨੂੰ ਡਿਜੀਟਲ ਬਲੈਕ ਬੋਰਡ ਅਤੇ ਖੇਡਾਂ ਦਾ ਸਾਮਾਨ ਭੇਟ

ਫੁੱਲਾਂਵਾਲ, 27 ਮਾਰਚ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਧਾਂਦਰਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਸੱਚ ਫਾਊਾਡੇਸ਼ਨ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦਾ ਵਿੱਦਿਅਕ ਮਿਆਰ ਉੱਚਾ ਚੁੱਕਣ ਅਤੇ ਸਰੀਰਕ ਪੱਖੋਂ ਨਰੋਆ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 'ਗਰੀਨ ਵਾਕਾਥਨ' ਪ੍ਰੋਗਰਾਮ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਮਾਜਿਕ ਪ੍ਰਾਜੈਕਟ 'ਸੰਰਕਸ਼ਨ' ਤਹਿਤ ਸ਼ਹਿਰ 'ਚ ਵਾਤਾਵਰਨ ਦੀ ਸੁਰੱਖਿਆ ਨੂੰ ਸਮਰਪਿਤ 'ਗਰੀਨ ਵਾਕਾਥਨ' ਨਾਮਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸਦੀ ਸ਼ੁਰੂਆਤ ਦਰੇਸੀ ਗਰਾਊਾਡ ਤੋਂ ਛੋਟੇ ...

ਪੂਰੀ ਖ਼ਬਰ »

ਵਿਧਾਇਕ ਗੋਗੀ ਵਲੋਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ 'ਚੋਂ ਸਮਾਜਿਕ ਬੁਰਾਈਆਂ ਦਾ ਸਫ਼ਾਇਆ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ | ਸਥਾਨਕ ਸਰਕਾਰੀ ਕਾਲਜ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਗੋਇਲ ਉਪ ਚੇਅਰਮੈਨ ਬਣੇ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਚੇਅਰਮੈਨ ਸੁਰੇਸ਼ ਕੁਮਾਰ ਗੋਇਲ ਨੂੰ ਨੈਸ਼ਨਲ ਫੈਡਰੇਸ਼ਨ ਆਫ਼ ਕੋਆਪਰੇਟਿਵ ਐਂਡ ਐਗਰੀਕਲਚਰਲ ਰੂਰਲ ਡਿਵੈਲਪਮੈਂਟ ਬੈਂਕ ਲਿਮਟਿਡ ਦਾ ਉਪ ...

ਪੂਰੀ ਖ਼ਬਰ »

ਸਕੂਲ 'ਚ ਗਰੈਜੂਏਸ਼ਨ ਦਿਵਸ ਮਨਾਇਆ

ਲੁਧਿਆਣਾ, 27 ਮਾਰਚ (ਕਵਿਤਾ ਖੁੱਲਰ)-ਦੁੱਗਰੀ ਸਥਿਤ ਨੰਨ੍ਹੇ ਕਦਮ ਪ੍ਰੀ ਸਕੂਲ ਅਤੇ ਡੇ ਕੇਅਰ ਸੈਂਟਰ ਵਿਖੇ ਗਰੈਜੂਏਸ਼ਨ ਦਿਵਸ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਬੱਚੇ ਸ਼ਾਮਿਲ ਹੋਏ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਬੰਦਨਾ ਸ਼ਰਮਾ ਨੇ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX