ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  43 minutes ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 1 hour ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  about 1 hour ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 2 hours ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 2 hours ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 2 hours ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 2 hours ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 3 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 4 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 4 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 5 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 7 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 7 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 8 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 8 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 8 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 9 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 minute ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 9 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 9 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 9 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 minute ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਪੰਜਾਬ / ਜਨਰਲ

ਅੰਮਿ੍ਤਪਾਲ ਸਿੰਘ ਦੇ 2 ਸਾਥੀਆਂ ਦੀ ਅਜਨਾਲਾ ਅਦਾਲਤ 'ਚ ਸਿੱਧੀ ਤੇ ਤਿੰਨ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਪੇਸ਼ੀ

ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਜ਼ਿਲ੍ਹਾ ਮੁਖੀ ਹਰਕਰਨ ਸਿੰਘ ਅੰਬ ਕੋਟਲੀ ਅਤੇ ਉਂਕਾਰ ਸਿੰਘ ਜਲੰਧਰ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਪੁਲਿਸ ਵਲੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਇਸ ਤੋਂ ਇਲਾਵਾ ਅੰਮਿ੍ਤਪਾਲ ਸਿੰਘ ਦੇ ਜੇਲ੍ਹ ਵਿਚ ਬੰਦ ਤਿੰਨ ਹੋਰਨਾਂ ਸਾਥੀਆਂ ਦੀ ਵੀ ਅੱਜ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਹੋਈ | ਅਦਾਲਤ ਵਲੋਂ ਉਂਕਾਰ ਸਿੰਘ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜ ਦਿੱਤਾ ਗਿਆ ਤੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਤਿੰਨਾਂ ਵਿਅਕਤੀਆਂ ਦੀ ਵੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ ਜਦਕਿ ਹਰਕਰਨ ਸਿੰਘ ਨੂੰ ਖਿਲਚੀਆਂ ਪੁਲਿਸ ਟਰਾਂਜਿਟ ਰਿਮਾਂਡ 'ਤੇ ਲੈ ਕੇ ਇਥੋਂ ਰਵਾਨਾ ਹੋ ਗਈ ਹੈ | ਐਡਵੋਕੇਟ ਰਿੱਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ ਹਰਕਰਨ ਸਿੰਘ ਅਤੇ ਉਂਕਾਰ ਸਿੰਘ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵਲੋਂ ਉਂਕਾਰ ਸਿੰਘ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ ਜਦੋਂਕਿ ਹਰਕਰਨ ਸਿੰਘ ਨੂੰ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਟਰਾਂਜਿਟ ਰਿਮਾਂਡ 'ਤੇ ਲਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਰਣਜੋਧ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਜਲਾਲਉਸਮਾ (ਅੰਮਿ੍ਤਸਰ), ਗੁਰਜੋਤ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਪਿੰਡ ਅਵਾਣ (ਅੰਮਿ੍ਤਸਰ) ਅਤੇ ਬਲਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਹਿਤਾ (ਅੰਮਿ੍ਤਸਰ) ਦੀ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ ਜਿਸ ਤੋਂ ਬਾਅਦ ਅਦਾਲਤ ਵਲੋਂ ਤਿੰਨਾਂ ਦੀ 6 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਵਾਧਾ ਕਰਨ ਦਾ ਹੁਕਮ ਦਿੱਤਾ ਹੈ |
ਹਰਕਰਨ ਸਿੰਘ ਅਦਾਲਤ 'ਚ ਪੇਸ਼
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇ. ਐਮ. ਆਈ. ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਸ ਨੂੰ ਨੂੰ 14 ਦਿਨਾਂ ਲਈ ਜੁਡੀਸ਼ੀਆਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ ਹੈ | ਹਰਕਰਨ ਸਿੰਘ ਦੀ ਅਗਲੀ ਪੇਸ਼ੀ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਹੁਣ 10 ਅਪ੍ਰੈੈਲ ਨੂੰ ਹੋਵੇਗੀ |

ਅੰਮਿ੍ਤਸਰ-ਕੈਨੇਡਾ ਸਿੱਧੀ ਉਡਾਣ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ-ਅੰਮਿ੍ਤਸਰ ਵਿਕਾਸ ਮੰਚ

ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਲੰਡਨ ਗੈੱਟਵਿਕ ਲਈ ਸਿੱਧੀ ਹਵਾਈ ਉਡਾਨ ਸ਼ੁਰੂ ਕਰਨ ਦੇ ਵੀਡੀਓ ਕਾਨਫਰੰਸਿੰਗ ਰਾਹੀਂ ਉਦਘਾਟਨੀ ਸਮਾਰੋਹ ਮੌਕੇ ਕੇਂਦਰੀ ਹਵਾਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾਉਣ ਖ਼ਿਲਾਫ਼ ਪ੍ਰਦਰਸ਼ਨ

ਨਵਾਂਸ਼ਹਿਰ, 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ 'ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾਉਣ ਖਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੂੰ 7 ਮਾਮਲਿਆਂ 'ਚ ਮਿਲੀ ਜ਼ਮਾਨਤ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਮੁਖੀ ਇਮਰਾਨ ਖ਼ਾਨ ਨੂੰ ਫੈਡਰਲ ਜੁਡੀਸ਼ੀਅਲ ਕੰਪਲੈਕਸ 'ਚ 18 ਮਾਰਚ ਨੂੰ ਹੋਈਆਂ ਝੜਪਾਂ ਦੇ ਮੱਦੇਨਜ਼ਰ ਉਨ੍ਹਾਂ ਦੇ ਖ਼ਿਲਾਫ਼ ਦਰਜ 7 ਮਾਮਲਿਆਂ 'ਚ ...

ਪੂਰੀ ਖ਼ਬਰ »

ਪੰਜਵਾਂ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਾਲੇਰਕੋਟਲਾ, 27 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ ਅਤੇ ਪ੍ਰਬੰਧਕੀ ਕਮੇਟੀ ਵੱਡੀ ਈਦਗਾਹ ਮਾਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ ...

ਪੂਰੀ ਖ਼ਬਰ »

ਸਰਹੱਦ ਨੇੜਿਓਾ ਡਰੋਨ ਦੁਆਰਾ ਸੁੱਟੀ 6.275 ਕਿੱਲੋਗ੍ਰਾਮ ਹੈਰੋਇਨ ਬਰਾਮਦ

ਅਜਨਾਲਾ/ ਚੋਗਾਵਾਂ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ)-ਬੀ. ਐਸ. ਐਫ. 183 ਬਟਾਲੀਅਨ ਵਲੋਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਪੈਂਦੇ ਪਿੰਡ ਨੂਰੋਵਾਲ ਨੇੜਿਓਾ ਕਣਕ ਦੇ ਖੇਤਾਂ 'ਚੋਂ ਡਰੋਨ ਵਲੋਂ ਸੁੱਟੀ 6.275 ਕਿੱਲੋਗ੍ਰਾਮ ਹੈਰੋਇਨ ...

ਪੂਰੀ ਖ਼ਬਰ »

ਵਿਜੇ ਰੁਪਾਨੀ ਦਾ 2 ਦਿਨਾ ਪੰਜਾਬ ਦੌਰਾ ਅੱਜ ਤੋਂ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ ਪੰਜਾਬ ਵਿਚ ਆਪਣੇ ਦੋ ਦਿਨਾ ਦੌਰੇ ਤਹਿਤ 28 ਮਾਰਚ ਨੂੰ ਪੰਜਾਬ ਪਹੁੰਚਣਗੇ | ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਗੁਰਦੁਆਰੇ ਨੇੜੇ ਚੱਲੀਆਂ ਗੋਲੀਆਂ, 2 ਜ਼ਖ਼ਮੀ

ਸੈਕਰਾਮੈਂਟੋ, 27 ਮਾਰਚ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਸੈਕਰਾਮੈਂਟੋ ਸਥਿਤ ਗੁਰਦੁਆਰੇ 'ਚ ਦੋ ਨੌਜਵਾਨਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਹਾਲਾਂਕਿ ਅਧਿਕਾਰੀਆਂ ਨੇ ਇਸ ਘਟਨਾ ਸੰਬੰਧੀ ਕਿਸੇ ਨਫਰਤੀ ਅਪਰਾਧ ਤੋਂ ਇਨਕਾਰ ਕੀਤਾ ਹੈ | ...

ਪੂਰੀ ਖ਼ਬਰ »

ਪ੍ਰਾਇਮਰੀ ਖੇਤੀਬਾੜੀ ਸਭਾਵਾਂ ਤੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ 'ਤੇ ਰੋਕ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ | ਇਹ ਫ਼ੈਸਲਾ ਹਾਲ ਹੀ ਵਿਚ ਪਏ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ

ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਅੱਜ ਮੁੜ ਫ਼ਰੀਦਕੋਟ ਵਿਜੀਲੈਂਸ ਦਫ਼ਤਰ ਵਿਚ ਕਰੀਬ 3 ਘੰਟੇ ਤੱਕ ਪੁੱਛਗਿੱਛ ਹੋਈ | ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਨੂੰ ਹੋਵੇਗਾ ਜਾਰੀ

ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ | 'ਮਾਈ ਨੇਮ' ਟਾਈਟਲ ਵਾਲੇ ਇਸ ਗੀਤ ਨੂੰ ਮੂਸੇਵਾਲਾ ਦੀ ਕੰਪਨੀ ਵਲੋਂ ਹੀ ਰਿਲੀਜ਼ ਕੀਤਾ ਜਾ ਰਿਹਾ ਹੈ | ਦੱਸਣਯੋਗ ਹੈ ...

ਪੂਰੀ ਖ਼ਬਰ »

ਨਵਾਬ ਮਲੇਰਕੋਟਲਾ ਦੇ ਵੰਸ਼ ਦੀ ਆਖ਼ਰੀ ਬੇਗ਼ਮ ਦਾ ਪਹਿਲੀ ਨੂੰ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨ

ਫ਼ਤਹਿਗੜ੍ਹ ਸਾਹਿਬ, 27 ਮਾਰਚ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਦੀ ਕਚਹਿਰੀ ਵਿਚ ਪੇਸ਼ ਕੀਤੇ ਜਾਣ ਸਮੇਂ ਸਾਹਿਬਜ਼ਾਦਿਆਂ ਦੇ ਹੱਕ ...

ਪੂਰੀ ਖ਼ਬਰ »

ਸਰਕਾਰ ਵਿਦੇਸ਼ਾਂ ਵੱਲ ਭੱਜ ਰਹੀ ਜਵਾਨੀ ਦੀ ਰਫ਼ਤਾਰ ਰੋਕਣ ਲਈ ਸੰਜੀਦਾ ਹੋਵੇ-ਨੀਟਾ ਗੁਰਾਇਆ

ਕਲਾਨੌਰ, 27 ਮਾਰਚ (ਪੁਰੇਵਾਲ)-ਪਿਛਲੇ ਕੁਝ ਸਮਿਆਂ ਦੌਰਾਨ ਪੜ੍ਹਾਈ ਦੇ ਨਾਲ-ਨਾਲ ਵਿਦੇਸ਼ਾਂ 'ਚ ਜਾ ਕੇ ਕੰਮ ਕਰਨ ਅਤੇ ਪੱਕੇ ਹੋਣ ਦੀ ਆਸ ਨਾਲ ਕੈਨੇਡਾ, ਆਸਟੇ੍ਰਲੀਆ, ਨਿਊਜ਼ੀਲੈਂਡ ਸਮੇਤ ਹੋਰਨਾਂ ਦੇਸ਼ਾਂ ਵੱਲ ਜਾਣ ਲਈ ਪੰਜਾਬ ਦੇ ਨੌਜਵਾਨਾਂ ਵਲੋਂ ਆਰੰਭੀ ਗਈ ਰਫ਼ਤਾਰ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗਾਂ 'ਚ ਨਿਯੁਕਤੀ ਪੱਤਰ ਨਾ ਦੇਣ 'ਤੇ ਉਮੀਦਵਾਰਾਂ 'ਚ ਰੋਸ

ਜਲੰਧਰ, 27 ਮਾਰਚ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਪੰਜਾਬ 'ਚ ਵੱਡੇ ਪੱਧਰ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਨੌਕਰੀਆਂ ਦਿੱਤੇ ਜਾਣ ਨੂੰ ਵੱਡੇ ਪੱਧਰ 'ਤੇ ਪ੍ਰਚਾਰਤ ਕੀਤਾ ਜਾ ਰਿਹਾ ਹੈ ਕਿ ਸਰਕਾਰ ਨੇ ਪਹਿਲੇ ਸਾਲ ਵਿਚ ਹੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਪਰ ਦੂਜੇ ਪਾਸੇ ਸਥਾਨਕ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਬਾਜਵਾ

ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਗਵੰਤ ਮਾਨ ਸਰਕਾਰ 'ਤੇ ਭਾਰੀ ਮੀਂਹ ਅਤੇ ਗੜੇਮਾਰੀ ਤੋਂ ਬਾਅਦ ਸੂਬੇ 'ਚ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਲਾਂਕਣ ਕਰਨ 'ਚ ਢਿੱਲ-ਮੱਠ ...

ਪੂਰੀ ਖ਼ਬਰ »

ਜਮਹੂਰੀਅਤ ਦੀ ਰਾਖੀ ਲਈ ਸਮੂਹ ਧਰਮ ਨਿਰਪੱਖ ਤਾਕਤਾਂ ਇਕਜੁੱਟ ਹੋਣ-ਪਾਸਲਾ

ਜਲੰਧਰ, 27 ਮਾਰਚ (ਸਟਾਫ ਰਿਪੋਰਟਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਦੀ ਮੀਟਿੰਗ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਜਟ ਇਜਲਾਸ ਅੱਜ

ਅੰਮਿ੍ਤਸਰ, 27 ਮਾਰਚ (ਜੱਸ)-ਸ਼ੋ੍ਰਮਣੀ ਕਮੇਟੀ ਦਾ ਸਾਲ 2023-24 ਲਈ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਹੋ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲਿਆਂ ਦੀ ਅਗਵਾਈ 'ਚ ਸਮੂਹਿਕ ਅਨੰਦ ਕਾਰਜ ਸਮਾਗਮ

ਮਹਿਲਾਂ ਚੌਕ, 27 ਮਾਰਚ (ਸੁਖਮਿੰਦਰ ਸਿੰਘ ਕੁਲਾਰ)-ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਉੱਘੇ ਸਿੱਖ ਪ੍ਰਚਾਰਕ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਸੇਵਾ ਦਲ ਵਲੋਂ 51 ਲੜਕੀਆਂ ਦੇ ਸਮੂਹਿਕ ...

ਪੂਰੀ ਖ਼ਬਰ »

ਭਗਵੰਤ ਮਾਨ ਸਿੱਖਾਂ ਨੂੰ ਸ਼ਰਮਿੰਦਾ ਕਰਵਾ ਰਹੇ ਹਨ-ਸਿਮਰਨਜੀਤ ਸਿੰਘ ਮਾਨ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਮਾਮਲੇ 'ਚ ਸਿੱਖਾਂ ਨੂੰ ਬਦਨਾਮ ਕਰਨ 'ਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਭਗਵੰਤ ਮਾਨ ਖ਼ੁਦ ਸਿੱਖਾਂ ਨੂੰ ...

ਪੂਰੀ ਖ਼ਬਰ »

ਪੰਥਕ ਇਕੱਤਰਤਾ ਦੌਰਾਨ ਸੰਗਤਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅੰਮਿ੍ਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਸਮੈਂਟ ਵਿਖੇ ਪੰਥਕ ਜਥੇਬੰਦੀਆਂ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਸੱਦੀ ਗਈ ਵਿਸ਼ੇਸ਼ ਇੱਕਤਰਤਾ ਵਿਚ ਪਿਛਲੇ ਦਿਨੀਂ ਸਰਕਾਰ ਵਲੋਂ ਗਿ੍ਫ਼ਤਾਰ ਕੀਤੇ ਗਏ ਕੁਝ ਨੌਜਵਾਨਾਂ ਦੇ ...

ਪੂਰੀ ਖ਼ਬਰ »

ਲਾਹੌਰ 'ਚ ਪੰਜਵੇਂ ਪਾਤਸ਼ਾਹ ਦੇ ਸਨੇਹੀ ਭਾਈ ਬੁੱਧੂ ਘੁਮਿਆਰ ਦਾ ਆਵਾ ਬਣਿਆ ਖੰਡਰ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਲਾਹੌਰ ਜੀ. ਟੀ. ਰੋਡ 'ਤੇ ਗੁਲਾਬੀ ਬਾਗ਼ ਦੇ ਨੇੜੇ ਯੂਨੀਵਰਸਿਟੀ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਦੇ ਜ਼ੀਰੋ ਗੇਟ ਦੇ ਸਾਹਮਣੇ ਗੁਰੂ ਅਰਜਨ ਦੇਵ ਜੀ ਦੇ ਸਨੇਹੀ ਭਾਈ ਬੁੱਧੂ ਘੁਮਿਆਰ ਦਾ ਮਕਬਰਾ ਤਾਂ ਭਾਵੇਂ ਅੱਜ ਵੀ ਮੌਜੂਦ ...

ਪੂਰੀ ਖ਼ਬਰ »

ਬਿਜਲੀ ਟੀਮਾਂ ਵਲੋਂ ਕਬਾੜੀਏ ਦੀ ਦੁਕਾਨ ਤੋਂ 111 ਬਿਜਲੀ ਮੀਟਰ ਬਰਾਮਦ

ਜਲੰਧਰ, 27 ਮਾਰਚ (ਸ਼ਿਵ ਸ਼ਰਮਾ)-ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਅਤੇ ਅੰਮਿ੍ਤਸਰ ਤੋਂ ਆਈਆਂ ਬਿਜਲੀ ਟੀਮਾਂ ਵਲੋਂ ਜਲੰਧਰ ਕੈਂਟ ਦੇ ਇਕ ਕਬਾੜੀਏ ਦੀ ਦੁਕਾਨ 'ਤੇ ਛਾਪਾ ਮਾਰ ਕੇ 111 ਬਿਜਲੀ ਮੀਟਰ ਬਰਾਮਦ ਕੀਤੇ ਗਏ ਹਨ | ਜਿਨ੍ਹਾਂ ਦੇ ਬਿਜਲੀ ਦਫ਼ਤਰ ਤੋਂ ਚੋਰੀ ਹੋਣ ਦੀ ...

ਪੂਰੀ ਖ਼ਬਰ »

ਉੱਤਰੀ ਕੋਰੀਆ ਵਲੋਂ 2 ਹੋਰ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ

ਸਿਓਲ, 27 ਮਾਰਚ (ਏਜੰਸੀ)-ਅਮਰੀਕਾ ਵਲੋਂ ਆਪਣੇ ਪ੍ਰਮਾਣੂ ਜੰਗੀ ਬੇੜੇ 'ਤੇ ਤਾਇਨਾਤ ਲੜਾਕੂ ਜਹਾਜ਼ਾਂ ਨਾਲ ਦੱਖਣੀ ਕੋਰੀਆ ਦੇ ਜੰਗੀ ਜਹਾਜ਼ਾਂ ਨਾਲ ਮਿਲ ਕੇ ਕੀਤੇ ਜਾ ਰਹੇ ਅਭਿਆਸ ਤੋਂ ਨਾਰਾਜ਼ ਉੱਤਰੀ ਕੋਰੀਆ ਵਲੋਂ ਸੋਮਵਾਰ ਨੂੰ ਛੋਟੀ ਦੂਰੀ ਦੀਆਂ 2 ਬੈਲਿਸਟਿਕ ...

ਪੂਰੀ ਖ਼ਬਰ »

134 ਦਿਨਾਂ ਬਾਅਦ ਦੇਸ਼ 'ਚ ਕੋਰੋਨਾ ਦੇ ਮਾਮਲੇ ਵਧੇ

ਨਵੀਂ ਦਿੱਲੀ, 27 ਮਾਰਚ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਵਲੋਂ ਸੋਮਵਾਰ ਨੂੰ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ 1,805 ਤਾਜ਼ਾ ਮਾਮਲਿਆਂ ਨਾਲ ਭਾਰਤ 'ਚ 134 ਦਿਨਾਂ ਬਾਅਦ ਸਰਗਰਮ ਕੋਰੋਨਾ ਮਾਮਲਿਆਂ ਦੀ ਗਿਣਤੀ ਵਧ ਕੇ 10,330 ਹੋ ਗਈ ਹੈ | ਦੇਸ਼ 'ਚ ਐਤਵਾਰ ਨੂੰ ...

ਪੂਰੀ ਖ਼ਬਰ »

ਸੰਤੋਖ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 27 ਮਾਰਚ (ਕਿ੍ਸ਼ਨ ਸਿੰਗਲਾ)-ਸੂਬੇਦਾਰ ਗੁਰਬਚਨ ਸਿੰਘ ਬਰਾੜ ਸੀਨੀਅਰ ਕਾਂਗਰਸੀ ਆਗੂ ਦੇ ਭਰਾ, ਮਨਜੀਤ ਸਿੰਘ ਬਰਾੜ ਆਈ. ਏ. ਐਸ. ਪੰਜਾਬ ਸਕੱਤਰ ਦੇ ਚਾਚਾ ਅਤੇ ਸ਼ਿਵ ਸਰੋਜ ਬਰਾੜ ਦੇ ਪਿਤਾ ਸੰਤੋਖ ਸਿੰਘ ਬਰਾੜ ਜੋ ਬੀਤੇ ਦਿਨੀਂ ਅਕਾਲ ਪੁਰਖ ਵਾਹਿਗੁਰੂ ਦੇ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਿੰਦੂ ਰਾਸ਼ਟਰ ਜਾਂ ਖ਼ਾਲਿਸਤਾਨ ਨਹੀਂ ਖ਼ੁਸ਼ਹਾਲ ਪੰਜਾਬ ਚਾਹੀਦਾ ਹੈ-ਗੋਲਡੀ

ਸੰਗਰੂਰ, 27 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸੰਗਰੂਰ ਤੋਂ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਹੈ ਕਿ ਪੰਜਾਬੀਆਂ ਨੰੂ ਨਾ ਤਾਂ ਹਿੰਦੂ ਰਾਸ਼ਟਰ ਚਾਹੀਦਾ ਹੈ ਅਤੇ ਨਾ ਹੀ ਖਾਲਿਸਤਾਨ ਬਲਕਿ ਸਮੂਹ ...

ਪੂਰੀ ਖ਼ਬਰ »

ਐਸ. ਸੀ. ਭਾਈਚਾਰੇ ਨੂੰ ਵੱਡੇ ਹੱਕ ਬਾਬਾ ਸਾਹਿਬ ਦੀ ਬਦੌਲਤ ਮਿਲੇ-ਸੋਮ ਪ੍ਰਕਾਸ਼

ਧੂਰੀ, 27 ਮਾਰਚ (ਸੰਜੇ ਲਹਿਰੀ)-ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਵਲੋਂ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ 13ਵਾਂ ਵਿਸ਼ਾਲ ਚੇਤਨਾ ਸੰਮੇਲਨ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਡੀ.ਜੀ.ਪੀ. ਐਸ.ਐਸ. ਵਿਰਕ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗ

ਮੋਗਾ, 27 ਮਾਰਚ (ਅਸ਼ੋਕ ਬਾਂਸਲ)-ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਪੰਜਾਬ ਦੀ ਮੀਟਿੰਗ ਦਾਣਾ ਮੰਡੀ ਮੋਗਾ ਵਿਖੇ ਹੋਈ ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਕਰਮਚਾਰੀ ਸ਼ਾਮਿਲ ਹੋਏ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੂੰ ਪੇਸ਼ ਆਉਂਦੀਆਂ ...

ਪੂਰੀ ਖ਼ਬਰ »

ਰਤਨ ਸਿੰਘ ਸੋਢੀ ਨਮਿਤ ਅੰਤਿਮ ਅਰਦਾਸ 2 ਨੂੰ

ਦੋਦਾ, 27 ਮਾਰਚ (ਰਵੀਪਾਲ)-ਨਾਮਵਰ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਜਗਦੀਪ ਸਿੰਘ ਕਾਲਾ ਸੋਢੀ, ਸਾਬਕਾ ਸਰਪੰਚ ਗੁਰਪਿਆਰ ਸਿੰਘ ਸੋਢੀ, ਚਰਨਜੀਤ ਸਿੰਘ ਸੋਢੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਪਿਤਾ ਅਤੇ ਗ੍ਰਾਮ ਪੰਚਾਇਤ ਧੂਲਕੋਟ ਦੀ ਸਰਪੰਚ ...

ਪੂਰੀ ਖ਼ਬਰ »

ਕਾਬੁਲ 'ਚ ਵਿਦੇਸ਼ ਮੰਤਰਾਲੇ ਨੇੜੇ ਜ਼ਬਰਦਸਤ ਧਮਾਕਾ, 6 ਮੌਤਾਂ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਜ਼ਬਰਦਸਤ ਧਮਾਕਾ ਹੋਇਆ ਹੈ | ਜਿਸ ਨਾਲ ਹੁਣ ਤੱਕ 3 ਤਾਲਿਬਾਨੀ ਸੁਰੱਖਿਆ ਕਰਮਚਾਰੀਆਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ | ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਇਹ ਬੰਬ ਧਮਾਕਾ ਹੋਇਆ, ...

ਪੂਰੀ ਖ਼ਬਰ »

ਨਾਮੀਬੀਆ ਤੋਂ ਲਿਆਂਦੀ ਮਾਦਾ ਚੀਤਾ ਸਾਸ਼ਾ ਦੀ ਮੌਤ

ਭੋਪਾਲ, 27 ਮਾਰਚ (ਏਜੰਸੀ)-ਨਾਮੀਬੀਆ ਤੋਂ ਲਿਆਂਦੀ ਗਈ ਮਾਦਾ ਚੀਤਾ ਸਾਸ਼ਾ ਦੀ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ (ਕੇ.ਐਨ.ਪੀ.) 'ਚ ਮੌਤ ਹੋ ਗਈ ਹੈ, ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸੀ | ਜੰਗਲਾਤ ਵਿਭਾਗ ਦੇ ਇਕ ਉੱਚ ਅਧਿਕਾਰੀ ਜੇ.ਐਸ.ਚੌਹਾਨ ਨੇ ਦੱਸਿਆ ...

ਪੂਰੀ ਖ਼ਬਰ »

ਤੇਜਸਵੀ ਯਾਦਵ ਬਣੇ ਪਿਤਾ, ਬੇਟੀ ਨਾਲ ਟਵਿੱਟਰ 'ਤੇ ਪਾਈ ਤਸਵੀਰ

ਪਟਨਾ, 27 ਮਾਰਚ (ਏਜੰਸੀ)-ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਪਿਤਾ ਬਣ ਗਏ ਹਨ, ਇਸ ਖ਼ਬਰ ਬਾਅਦ ਉਨ੍ਹਾਂ ਦੀ ਪਾਰਟੀ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) 'ਚ ਜਸ਼ਨ ਦਾ ਮਾਹੌਲ ਹੈ | ਤੇਜਸਵੀ ਨੇ ਬੇਟੀ ਨਾਲ ਆਪਣੇ ਟਵਿੱਟਰ ਹੈਾਡਲ 'ਤੇ ਤਸਵੀਰ ਸਾਂਝੀ ਕੀਤੀ ਹੈ | ਪਿਛਲੇ ...

ਪੂਰੀ ਖ਼ਬਰ »

ਕੋਰੋਨਾ ਕੇਸਾਂ 'ਚ ਵਾਧੇ ਦਰਮਿਆਨ ਕੇਂਦਰ ਵਲੋਂ ਸੂਬਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ, 27 ਮਾਰਚ (ਏਜੰਸੀ)-ਕੋਵਿਡ-19 ਕੇਸਾਂ 'ਚ ਆਈ ਤੇਜ਼ੀ ਦਰਮਿਆਨ ਕੇਂਦਰ ਨੇ ਸੋਮਵਾਰ ਨੂੰ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨਾਲ ਮੀਟਿੰਗ 'ਚ ਮਹਾਂਮਾਰੀ ਨਾਲ ਨਜਿੱਠਣ ਲਈ ਤਿਆਰੀਆਂ ਅਤੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਕੇਂਦਰੀ ਸਿਹਤ ਸਕੱਤਰ ...

ਪੂਰੀ ਖ਼ਬਰ »

ਦਿੱਲੀ ਦੇ 'ਆਪ' ਵਿਧਾਇਕ ਵਲੋਂ ਮੈਟਰੋ ਸਟੇਸ਼ਨ ਦਾ ਨਾਂਅ 'ਗੁਰਦੁਆਰਾ ਨਾਨਕ ਪਿਆਓ' ਰੱਖਣ ਦੀ ਮੰਗ

ਨਵੀਂ ਦਿੱਲੀ, 27 ਮਾਰਚ (ਏਜੰਸੀ)-ਦਿੱਲੀ ਦੇ ਮਾਡਲ ਟਾਊਨ ਵਿਧਾਨ ਸਭਾ ਹਲਕੇ ਤੋਂ 'ਆਪ' ਦੇ ਵਿਧਾਇਕ ਅਖਿਲੇਸ਼ ਪਤੀ ਤਿ੍ਪਾਠੀ ਨੇ ਉਸ ਦੇ ਹਲਕੇ 'ਚ ਪੈਂਦੇ ਦਿੱਲੀ ਮੈਟਰੋ ਸਟੇਸ਼ਨ ਦਾ ਨਾਂਅ 'ਗੁਰਦੁਆਰਾ ਨਾਨਕ ਪਿਆਓ' ਰੱਖਣ ਦੀ ਮੰਗ ਕੀਤੀ ਹੈ | ਦਿੱਲੀ ਵਿਧਾਨ ਸਭਾ ਦੇ ਚਲ ਰਹੇ ...

ਪੂਰੀ ਖ਼ਬਰ »

ਕੋਲਕਾਤਾ 'ਚ 6 ਸਾਲ ਦੀ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ

ਕੋਲਕਾਤਾ, 27 ਮਾਰਚ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਤਿਲਜਲਾ ਇਲਾਕੇ 'ਚ ਇਕ ਬੱਚੀ (6) ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤਾ ਦੇ ਸਿਰ, ਕੰਨਾਂ 'ਚ ਪੇਚਕਸ (ਸਕਰੂ-ਡਰਾਇਵਰ) ਨਾਲ ਛੇਕ ਕੀਤੇ ਗਏ ਹਨ ...

ਪੂਰੀ ਖ਼ਬਰ »

ਕਰਜ਼ਦਾਰਾਂ ਦਾ ਪੱਖ ਸੁਣੇ ਬਿਨਾਂ ਖ਼ਾਤਿਆਂ ਨੂੰ ਫਰਾਡ ਨਹੀਂ ਐਲਾਨਿਆ ਜਾ ਸਕਦਾ-ਸੁਪਰੀਮ ਕੋਰਟ

ਨਵੀਂ ਦਿੱਲੀ, 27 ਮਾਰਚ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਬੈਂਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਕਿ ਕਰਜ਼ਦਾਰਾਂ ਦੇ ਪੱਖ ਨੂੰ ਸੁਣੇ ਬਗ਼ੈਰ ਉਨ੍ਹਾਂ ਦੇ ਖ਼ਾਤਿਆਂ ਨੂੰ ਫਰਾਡ ਭਾਵ ਧੋਖਾਧੜੀ ਵਾਲੇ ਨਹੀਂ ਐਲਾਨਿਆ ਜਾ ਸਕਦਾ ਹੈ | ਇਸ ਫ਼ੈਸਲੇ ਨੂੰ ਬੈਂਕਾਂ ...

ਪੂਰੀ ਖ਼ਬਰ »

ਅਮਰਪਾਲ ਸਿੰਘ ਆਈ. ਏ. ਐਸ. ਨੂੰ ਡਾਇਰੈਕਟਰ ਉਦਯੋਗ ਅਤੇ ਕਾਮਰਸ ਦਾ ਵਾਧੂ ਚਾਰਜ ਦਿੱਤਾ

ਚੰਡੀਗੜ੍ਹ, 27 ਮਾਰਚ (ਪ੍ਰੋ. ਅਵਤਾਰ ਸਿੰਘ)- ਸ. ਅਮਰਪਾਲ ਸਿੰਘ 2008 ਬੈਚ ਦੇ ਆਈ.ਏ.ਐਸ ਅਧਿਕਾਰੀ ਜੋ ਕਿ ਇਸ ਸਮੇਂ ਵਿਸ਼ੇਸ਼ ਸਕੱਤਰ ਮਾਲ ਤੇ ਪੁਨਰਵਾਸ ਹਨ ਤੇ ਜਿਨ੍ਹਾਂ ਪਾਸ ਡਾਇਰੈਕਟਰ ਉਚੇਰੀ ਸਿੱਖਿਆ ਪੰਜਾਬ ਦਾ ਵਾਧੂ ਚਾਰਜ ਵੀ ਹੈ, ਨੂੰ ਹੁਣ ਇਸ ਦੇ ਨਾਲ-ਨਾਲ ਪੰਜਾਬ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX