ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  43 minutes ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 1 hour ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  about 1 hour ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 2 hours ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 2 hours ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 2 hours ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 2 hours ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 3 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 4 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 4 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 5 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 7 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 7 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 8 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 8 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 8 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 9 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 minute ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 9 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 9 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 9 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  1 minute ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਸੰਪਾਦਕੀ

ਖੇਤੀ ਨੀਤੀ ਸੰਬੰਧੀ ਕੁਝ ਸੁਝਾਅ

ਖੇਤੀ ਵਿਕਾਸ ਦਰ ਦਾ ਘੱਟ ਹੋਣਾ ਚਿੰਤਾ ਦਾ ਵਿਸ਼ਾ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਇਹ ਦਰ 10.4 ਫ਼ੀਸਦੀ ਸਾਲਾਨਾ ਹੋਣੀ ਚਾਹੀਦੀ ਹੈ। ਇਸ 'ਚ ਕੋਈ ਖ਼ਾਸ ਵਾਧਾ ਨਹੀਂ ਹੋ ਰਿਹਾ। ਖੇਤੀ ਜਿਣਸਾਂ ਦੀਆਂ ਕੀਮਤਾਂ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਾ ਮਿਲਣ ਕਾਰਨ ਖੇਤੀ ਦਾ ਭਵਿੱਖ ਧੁੰਦਲਾ ਜਿਹਾ ਨਜ਼ਰ ਆਉਣ ਲੱਗ ਗਿਆ ਹੈ। ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਚੁਣੌਤੀਆਂ ਸਾਹਮਣੇ ਹਨ, ਜਿਨ੍ਹਾਂ ਨੂੰ ਦੂਰ ਕਰਨਾ ਪਵੇਗਾ। ਇਸ ਲਈ ਖੇਤੀ ਖੋਜ 'ਚ ਤਬਦੀਲੀ ਲਿਆਉਣ ਦੀ ਲੋੜ ਹੈ।
ਖੋਜ ਕਣਕ ਤੇ ਝੋਨੇ ਤੋਂ ਇਲਾਵਾ ਹੋਰ ਸਮੱਸਿਆਵਾਂ ਅਤੇ ਫ਼ਸਲਾਂ 'ਤੇ ਵੀ ਸਫਲਤਾ ਨਾਲ ਕੀਤੀ ਜਾਣੀ ਚਾਹੀਦੀ ਹੈ। ਪਹਿਲੇ ਸਬਜ਼-ਇਨਕਲਾਬ ਤੋਂ ਬਾਅਦ ਭਾਰਤ ਅਨਾਜ ਪੱਖੋਂ ਆਤਮ-ਨਿਰਭਰ ਹੀ ਨਹੀਂ ਹੋਇਆ ਸਗੋਂ ਕਣਕ ਤੇ ਚੌਲ ਬਰਾਮਦ ਕਰਨ ਦੇ ਯੋਗ ਵੀ ਹੋ ਗਿਆ ਸੀ। ਹੁਣ ਅੰਨ ਸੁਰੱਖਿਆ ਦੇ ਨਾਲ-ਨਾਲ ਪੌਸ਼ਟਿਕ ਸੁਰੱਖਿਆ ਦੀ ਵਧੇਰੇ ਲੋੜ ਹੈ। ਗੁਣਵੱਤਾ ਵੱਲ ਖੋਜਕਾਰਾਂ ਦਾ ਵਿਸ਼ੇਸ਼ ਧਿਆਨ ਹੋਣਾ ਚਾਹੀਦਾ ਹੈ। ਖੋਜਕਾਰਾਂ ਵਲੋਂ ਪਸ਼ੂ ਪਾਲਣ, ਬਾਗ਼ਬਾਨੀ, ਸਬਜ਼ੀਆਂ ਦੀ ਕਾਸ਼ਤ, ਤੇਲ ਬੀਜ ਫ਼ਸਲਾਂ ਅਤੇ ਮੱਛਲੀਆਂ ਆਦਿ ਦੀ ਪੈਦਾਵਾਰ ਦੀ ਖੋਜ ਵੱਲ ਵਧੇਰੇ ਧਿਆਨ ਦਿੱਤੇ ਜਾਣ ਦੀ ਲੋੜ ਹੈ ਤਾਂ ਜੋ ਇਨ੍ਹਾਂ ਖੇਤਰਾਂ 'ਚ ਉਤਪਾਦਨ ਵਧੇ।
ਭਵਿੱਖ ਵਿਚ ਵਿਆਪਕ ਤਪਸ਼ ਇਕ ਵੱਡੀ ਸਮੱਸਿਆ ਬਣ ਕੇ ਸਾਹਮਣੇ ਨਜ਼ਰ ਆ ਰਹੀ ਹੈ। ਵਾਤਾਵਰਨ ਗਰਮ ਹੋਣ ਨਾਲ ਪਹਾੜਾਂ 'ਚ ਗਲੇਸ਼ੀਅਰ ਪਿਘਲ ਜਾਂਦੇ ਹਨ, ਜੋ ਸਿੰਜਾਈ ਲਈ ਪਾਣੀ ਮੁਹੱਈਆ ਕਰਨ ਦਾ ਸੋਮਾ ਹਨ। ਮਾਹਰਾਂ ਦੇ ਅਨੁਮਾਨ ਅਨੁਸਾਰ ਇਕ ਡਿਗਰੀ ਸੈਲਸੀਅਸ ਤਪਸ਼ ਵਧਣ ਨਾਲ ਝੋਨੇ ਦਾ ਉਤਪਾਦਨ 10 ਫ਼ੀਸਦੀ ਘਟ ਜਾਵੇਗਾ। ਸਾਲ 2050 ਤੱਕ ਤਪਸ਼ 1-2 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ। ਵਿਸ਼ਵ ਦੀ ਦੋ-ਤਿਹਾਈ ਆਬਾਦੀ ਖ਼ੁਰਾਕ ਲਈ ਚੌਲਾਂ 'ਤੇ ਨਿਰਭਰ ਹੈ। ਖੋਜ ਨੂੰ ਅਜਿਹੇ ਵਾਤਾਵਰਨ ਨੂੰ ਧਿਆਨ ਵਿਚ ਰੱਖਣਾ ਪਵੇਗਾ ਅਤੇ ਕਿਸਾਨਾਂ ਨੂੰ ਆਪਣਾ ਫ਼ਸਲੀ-ਚੱਕਰ ਅਤੇ ਸਿੰਜਾਈ ਦੇ ਸਾਧਨ ਇਸ ਨੂੰ ਮੁੱਖ ਰੱਖਦਿਆਂ ਅਪਨਾਉਣੇ ਪੈਣਗੇ। ਅਸਲ ਵਿਚ ਪਾਣੀ ਖੜ੍ਹਾ ਰੱਖਣ ਅਤੇ ਵਧੇਰੇ ਪਾਣੀ ਦੇਣ ਦੀ ਥਾਂ ਤੁਪਕਾ ਤੇ ਛਿੜਕਾਅ ਸਿੰਚਾਈ ਦੇ ਸਾਧਨ ਵਰਤਣੇ ਪੈਣਗੇ। ਇਸ ਨਾਲ ਪਾਣੀ ਦੀ ਬੱਚਤ ਹੋਵੇਗੀ ਅਤੇ ਉਤਪਾਦਕਤਾ 'ਚ ਵਾਧਾ ਹੋਵੇਗਾ। ਰਾਜ ਦੀ ਖੇਤੀ ਨੀਤੀ ਸੰਬੰਧੀ ਸੁਝਾਉ ਦੇਣ ਲਈ ਬਣੇ ਸਲਾਹਕਾਰੀ ਪੈਨਲ ਦੇ ਮੈਂਬਰ ਅੰਤਰ-ਰਾਸ਼ਟਰੀ ਪੱਧਰ ਦੇ ਨਾਮਵਰ ਚੌਲਾਂ ਦੇ ਬਰੀਡਰ ਡਾ. ਗੁਰਦੇਵ ਸਿੰਘ ਖ਼ੁਸ਼ ਨੇ ਸਲਾਹ ਦਿੱਤੀ ਹੈ ਕਿ ਪਾਣੀ ਦੀ ਖ਼ਪਤ ਘਟਾਉਣ ਲਈ ਟਿਊਬਵੈੱਲਾਂ ਨੂੰ ਮੁਫ਼ਤ ਬਿਜਲੀ ਦੀ ਸਹੂਲੀਅਤ ਦੇਣੀ ਬੰਦ ਕਰ ਦਿੱਤੀ ਜਾਏ। ਇਸ ਕਾਰਨ ਪਾਣੀ ਵੱਡੀ ਮਾਤਰਾ ਵਿਚ ਜ਼ਾਇਆ ਜਾ ਰਿਹਾ ਹੈ। ਡਾ. ਖੁਸ਼ ਨੇ ਪਹਿਲਾਂ ਵੀ ਕਿਸੇ ਮੌਕੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਅਜਿਹੀ ਸਲਾਹ ਦਿੱਤੀ ਸੀ ਪ੍ਰੰਤੂ ਰਾਜਨੀਤਿਕ ਕਾਰਨਾਂ ਕਾਰਨ ਉਨ੍ਹਾਂ ਨੇ ਇਹ ਸਿਫ਼ਾਰਸ਼ ਮੰਨਣ ਤੋਂ ਇਨਕਾਰ ਕਰਦਿਆਂ ਆਪਣੀ ਮਜਬੂਰੀ ਜ਼ਾਹਰ ਕੀਤੀ ਸੀ। ਡਾ. ਖ਼ੁਸ਼ ਅਨੁਸਾਰ ਕਿਸੇ ਹੋਰ ਢੰਗ ਨਾਲ ਕਿਸਾਨਾਂ ਨੂੰ ਮਦਦ ਦਿੱਤੀ ਜਾ ਸਕਦੀ ਹੈ, ਭਾਵੇਂ ਦੋ-ਤਿੰਨ ਏਕੜ ਦੇ ਛੋਟੇ ਤੇ ਸੀਮਾਂਤਕ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਇਹ ਸਹੂਲਤ ਜਾਰੀ ਰੱਖੀ ਜਾਵੇ। ਡਾ. ਖ਼ੁਸ਼ ਨੇ ਕਿਹਾ ਹੈ ਕਿ ਇਹ ਸਹੂਲਤ ਬੰਦ ਕਰ ਕੇ ਤੁਪਕਾ ਅਤੇ ਛਿੜਕਾਅ ਸਿੰਜਾਈ ਦੇ ਸਾਧਨ ਮੁਹੱਈਆ ਕਰਨ ਲਈ ਸਬਸਿਡੀ ਦਿੱਤੀ ਜਾ ਸਕਦੀ ਹੈ। ਸੰਭਾਵਨਾ ਤਾਂ ਨਹੀਂ ਕਿ ਸਰਕਾਰ ਇਹ ਸੁਝਾਉ ਮੰਨੇ ਪ੍ਰੰਤੂ ਇਸ ਨੀਤੀ ਨੂੰ ਅੰਤਿਮ ਰੂਪ ਦੇਣ 'ਤੇ ਹੀ ਪਤਾ ਲੱਗੇਗਾ ਕਿ ਸਰਕਾਰ ਦਾ ਕੀ ਫ਼ੈਸਲਾ ਹੈ?
ਕਿਸਾਨਾਂ ਵਲੋਂ ਲੋੜ ਨਾਲੋਂ ਵੱਧ ਨਾਈਟਰੋਜਨ ਦੀ ਵਰਤੋਂ ਨਾਲ ਪਾਣੀ ਪ੍ਰਦੂਸ਼ਤ ਹੋਣ ਦੀ ਸਮੱਸਿਆ ਆਉਂਦੀ ਹੈ। ਯੂਰੀਏ 'ਤੇ ਭਾਰੀ ਸਬਸਿਡੀ (ਅਨੁਮਾਨਿਤ ਸਬਸਿਡੀ 2.5 ਲੱਖ ਕਰੋੜ) ਹੋਣ ਕਾਰਨ ਕਿਸਾਨ ਫ਼ਸਲ ਨੂੰ ਯੂਰੀਆ ਮਾਹਰਾਂ ਦੀ ਸਿਫ਼ਾਰਸ਼ ਨਾਲੋਂ ਵੱਧ ਪਾਈ ਜਾ ਰਹੇ ਹਨ। ਕਣਕ ਦੀ ਫ਼ਸਲ ਵਿਚ 110 ਕਿੱਲੋ ਪ੍ਰਤੀ ਏਕੜ ਯੂਰੀਆ ਪੀ.ਏ.ਯੂ. ਵਲੋਂ ਸਿਫ਼ਾਰਸ਼ ਕੀਤਾ ਗਿਆ ਹੈ ਪ੍ਰੰਤੂ ਬਹੁਤੇ ਕਿਸਾਨ 225 ਕਿੱਲੋ ਯੂਰੀਆ ਪ੍ਰਤੀ ਏਕੜ ਤੱਕ ਫ਼ਸਲ ਨੂੰ ਪਾ ਰਹੇ ਹਨ। ਭਾਰਤ ਸਰਕਾਰ ਨੇ 50 ਕਿੱਲੋ ਯੂਰੀਆ ਥੈਲੇ 'ਚ ਪਾਉਣ ਦੀ ਬਜਾਏ 45 ਕਿੱਲੋ ਯੂਰੀਆ ਥੈਲੇ 'ਚ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਜੋ ਕਿਸਾਨ ਘੱਟੋ-ਘੱਟ ਯੂਰੀਆ ਪ੍ਰਤੀ ਏਕੜ ਵਰਤਣ। ਭਾਵੇਂ ਕੇਂਦਰ ਦੇ ਕੈਮੀਕਲਜ਼ ਤੇ ਖਾਦ ਮੰਤਰੀ ਮਨਸੁਖ ਮੰਡਾਵੀਆ ਨੇ ਕਿਸਾਨਾਂ ਨੂੰ ਯਕੀਨ ਦਵਾਇਆ ਹੈ ਕਿ ਖ਼ਰੀਫ਼ ਦੇ ਮੌਸਮ ਲਈ ਯੂਰੀਆ ਲੋੜ ਅਨੁਸਾਰ ਕਿਸਾਨਾਂ ਨੂੰ ਉਪਲਬਧ ਹੋਵੇਗਾ। ਇਸ ਦੇ ਯੋਗ ਪ੍ਰਬੰਧ ਕਰ ਦਿੱਤੇ ਗਏ ਹਨ। ਭਾਰਤ ਯੂਰੀਆ ਵਿਦੇਸ਼ਾਂ ਤੋਂ ਦਰਾਮਦ ਕਰ ਰਿਹਾ ਹੈ। ਇਸ ਦੀ ਖ਼ਪਤ ਘਟਣ ਨਾਲ ਵਿਦੇਸ਼ੀ ਮੁਦਰਾ ਦੀ ਵੀ ਬੱਚਤ ਹੋਵੇਗੀ।
ਰਾਜ ਵਿਚ ਅਜੇ ਤੱਕ ਫ਼ਸਲੀ-ਵਿਭਿੰਨਤਾ 'ਚ ਕੋਈ ਸਫਲਤਾ ਪ੍ਰਾਪਤ ਨਹੀਂ ਹੋਈ। ਹਰ ਸਾਲ ਝੋਨੇ ਦੀ ਕਾਸ਼ਤ ਥੱਲੇ ਰਕਬਾ ਵਧ ਰਿਹਾ ਹੈ। ਜੋ ਇਸ ਸਾਲ ਵੀ 30 ਲੱਖ ਹੈਕਟੇਅਰ ਤੋਂ ਉੱਪਰ ਟੱਪ ਜਾਵੇਗਾ। ਭਾਵੇਂ ਕਾਫ਼ੀ ਵੱਡੇ ਰਕਬੇ 'ਤੇ ਬਾਸਮਤੀ ਦੀਆਂ ਕਿਸਮਾਂ ਦੀ ਕਾਸ਼ਤ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਪਿਛਲੇ ਸਾਲ ਝੋਨਾ ਤੇ ਬਾਸਮਤੀ ਦੀ ਕਾਸ਼ਤ 31 ਲੱਖ ਹੈਕਟੇਅਰ ਰਕਬੇ ਤੋਂ ਵੱਧ ਰਕਬੇ 'ਤੇ ਕੀਤੀ ਗਈ ਸੀ।
ਝੋਨੇ ਦੀ ਕਾਸ਼ਤ ਥੱਲੇ ਰਕਬਾ ਘਟਾ ਕੇ ਫ਼ਸਲੀ-ਵਿਭਿੰਨਤਾ ਲਿਆਉਣ ਦੀ ਸਖ਼ਤ ਲੋੜ ਹੈ। ਬਾਸਮਤੀ ਤੋਂ ਇਲਾਵਾ ਝੋਨੇ ਦੇ ਯੋਗ ਬਦਲ ਜਿਨ੍ਹਾਂ ਨੂੰ ਅਪਣਾਇਆਂ ਝੋਨੇ ਜਿੰਨੀ ਆਮਦਨ ਹੋਵੇ, ਦੀ ਖੋਜ ਵਿਚ ਆ ਗਈ ਜਾਪਦੀ ਹੈ। ਕਣਕ ਦੀ ਕਾਸ਼ਤ ਵਿਚੋਂ ਕੁਝ ਰਕਬਾ ਕੱਢ ਕੇ ਸਰ੍ਹੋਂ ਦੀ ਕਾਸ਼ਤ ਥੱਲੇ ਲਿਆਂਦਾ ਜਾ ਸਕਦਾ ਹੈ। ਭਾਰਤ ਆਏ ਸਾਲ ਤੇਲ ਬੀਜ ਫ਼ਸਲਾਂ ਤੇ ਤੇਲ ਦਰਾਮਦ ਕਰ ਰਿਹਾ ਹੈ।
ਕਿਸਾਨਾਂ ਦਾ ਮੁਨਾਫ਼ਾ ਵਧਣ ਦੀ ਬਜਾਏ ਸਗੋਂ ਘਟ ਰਿਹਾ ਹੈ ਕਿਉਂਕਿ ਉਤਪਾਦਨ ਖ਼ਰਚੇ ਵਧ ਰਹੇ ਹਨ। ਖ਼ਰਚਿਆਂ ਵਿਚ ਵਾਧਾ ਹੋ ਰਿਹਾ ਹੈ ਅਤੇ ਉਤਪਾਦਨ ਤੇ ਉਤਪਾਦਕਤਾ 'ਚ ਖੜ੍ਹੋਤ ਆ ਗਈ ਹੈ। ਪਿਛਲੇ ਸਾਲ ਮਾਰਚ 'ਚ ਸਖ਼ਤ ਗਰਮੀ ਪੈਣ ਕਾਰਨ ਕਣਕ ਦੇ ਉਤਪਾਦਨ 'ਚ ਜ਼ਬਰਦਸਤ ਕਮੀ ਆਈ।
ਇਸ ਸਾਲ ਵੀ ਮਾਰਚ ਵਿਚ ਬਾਰਿਸ਼ਾਂ ਤੇ ਤੇਜ਼ ਹਵਾਵਾਂ ਚੱਲਣ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਾਲ ਵੀ ਉਤਪਾਦਨ ਤੇ ਉਤਪਾਦਕਤਾ ਘਟਣ ਦੀ ਸੰਭਾਵਨਾ ਹੈ। ਜਿਸ ਨਾਲ ਕਿਸਾਨਾਂ ਦੀ ਆਮਦਨ 'ਚ ਜ਼ਬਰਦਸਤ ਕਮੀ ਆਏਗੀ। ਰਾਜ ਦੇ ਕਿਸਾਨਾਂ ਜੁੰਮੇ ਔਸਤਨ 2 ਲੱਖ ਪ੍ਰਤੀ ਘਰ ਕਰਜ਼ਾ ਹੈ। ਜਦੋਂ ਕਿ ਭਾਰਤ 'ਚ ਇਹ ਅੰਕੜਾ 74000 ਰੁਪਏ ਦਾ ਹੈ। ਕਾਫ਼ੀ ਆਬਾਦੀ ਅਜੇ ਵੀ ਗ਼ਰੀਬੀ ਦੇ ਪੱਧਰ 'ਤੇ ਹੈ, ਜਿਨ੍ਹਾਂ ਨੂੰ ਢਿੱਡ ਭਰ ਕੇ ਦੋ ਡੰਗ ਦੀ ਰੋਟੀ ਵੀ ਨਸੀਬ ਨਹੀਂ ਹੁੰਦੀ। ਇਹ ਨਹੀਂ ਕਿ ਭਾਰਤ ਉਨ੍ਹਾਂ ਨੂੰ ਖ਼ੁਰਾਕ ਮੁਹੱਈਆ ਨਹੀਂ ਕਰ ਸਕਦਾ। ਪ੍ਰੰਤੂ ਉਨ੍ਹਾਂ ਕੋਲ ਖ਼ਰੀਦ ਸ਼ਕਤੀ ਨਹੀਂ, ਜਿਸ ਨੂੰ ਵਧਾਉਣ ਦੀ ਲੋੜ ਹੈ। ਸਾਲ 2012 ਤੋਂ ਲੈ ਕੇ ਸਾਲ 2023 ਤੱਕ 1403 ਕਿਸਾਨਾਂ ਨੇ ਖ਼ੁਦਕਸ਼ੀ ਕਰ ਕੇ ਆਪਣੀ ਜਾਨ ਗੁਆ ਲਈ ਅਤੇ 403 ਖੇਤ ਮਜ਼ਦੂਰਾਂ ਨੇ ਆਤਮ ਹੱਤਿਆ ਕਰ ਲਈ। ਮਨਰੇਗਾ ਪ੍ਰੋਗਰਾਮ ਵਜੂਦ 'ਚ ਹੋਣ ਦੇ ਬਾਵਜੂਦ ਗ਼ਰੀਬੀ ਦੀ ਇਹ ਸਥਿਤੀ ਹੈ।
ਕਿਸਾਨਾਂ ਦੀ ਆਮਦਨ ਇਸ ਲਈ ਵੀ ਘੱਟ ਹੈ ਕਿ ਖੇਤ ਬੜੇ ਛੋਟੇ ਹਨ। ਵਰਤਮਾਨ ਹਾਲਤ ਵਿਚ ਇਹ ਵਿਹਾਰਿਕ ਨਹੀਂ। ਕੋਈ ਕੋਆਪ੍ਰੇਟਿਵ ਫਾਰਮਿੰਗ ਜਿਹੀ ਵਿਧੀ ਵਜੂਦ 'ਚ ਲਿਆਉਣ ਦੀ ਲੋੜ ਹੈ। ਕਿਸਾਨਾਂ ਦੇ ਕਰਜ਼ੇ ਖਤਮ ਕਰਨ ਲਈ ਕੋਈ ਹੰਡਣਸਾਰ ਨੀਤੀ ਬਣਾਉਣੀ ਪਵੇਗੀ। ਜਿਸ ਨਾਲ ਕਿਸਾਨਾਂ ਦਾ ਬੋਝ ਘਟੇਗਾ ਅਤੇ ਉਨ੍ਹਾਂ ਵਲੋਂ ਖੇਤੀ ਉਪਜ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲੇ ਮਿਹਨਤ ਨਾਲ ਕਰਨ ਉਪਰੰਤ ਉਤਪਾਦਕਤਾ ਤੇ ਉਤਪਾਦਨ ਵਧਣਗੇ, ਜਿਸ ਨਾਲ ਉਨ੍ਹਾਂ ਲਈ ਖੇਤੀ ਲਾਹੇਵੰਦ ਧੰਦਾ ਬਣਨ ਦਾ ਇਮਕਾਨ ਹੈ।

ਈਮੇਲ-bhagwandass226@gmail.com

ਗਰਮੀਆਂ ਵਿਚ ਕੋਲੇ ਦੀ ਘਾਟ ਕਾਰਨ ਪ੍ਰਭਾਵਿਤ ਹੋ ਸਕਦਾ ਹੈ ਬਿਜਲੀ ਉਤਪਾਦਨ-2

(ਕੱਲ੍ਹ ਤੋਂ ਅੱਗੇ) ਨਿਰਾਸ਼ਾ ਅਤੇ ਗੰਭੀਰਤਾ ਦੀ ਗੱਲ ਇਹ ਹੈ ਕਿ ਰੋਜ਼ਾਨਾ ਕੋਲੇ ਦੀ ਮਾਲ ਗੱਡੀ ਦੇ 5 ਰੈਕ ਆਉਣੇ ਬਣਦੇ ਹਨ ਜੋ ਕਿ ਸਿਰਫ਼ 2 ਰੈਕ (8000 ਟਨ) ਹੀ ਆ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਸ ਕੰਪਨੀ ਕੋਲੋਂ ਇਹ ਕੰਮ ਸੁਚੱਜੇ ਢੰਗ ਨਾਲ ਨਹੀਂ ਹੋ ਪਾ ਰਿਹਾ। ...

ਪੂਰੀ ਖ਼ਬਰ »

ਰਾਹੁਲ ਵਲੋਂ ਅਡਾਨੀ ਦਾ ਮੁੱਦਾ ਉਛਾਲਣ ਦੀ ਸੰਵੇਦਨਸ਼ੀਲਤਾ ਨੂੰ ਸਮਝਦੀ ਹੈ ਭਾਜਪਾ ਸਰਕਾਰ

ਰਾਹੁਲ ਗਾਂਧੀ ਦੇ ਨਾਲ ਉਹ ਹੋ ਗਿਆ ਹੈ, ਜਿਸ ਦੀ ਕਲਪਨਾ ਉਨ੍ਹਾਂ ਦੇ ਕਿਸੇ ਵਿਰੋਧੀ ਜਾਂ ਸਮਰਥਕ ਨੇ ਪਹਿਲਾਂ ਕਦੇ ਨਹੀਂ ਕੀਤੀ ਹੋਵੇਗੀ। ਖ਼ੁਦ ਰਾਹੁਲ ਗਾਂਧੀ ਵੀ ਆਪਣੀ ਰਾਜਨੀਤਕ ਕਿਸਮਤ ਬਾਰੇ 'ਚ ਇਸ ਹੱਦ ਤੱਕ ਨਹੀਂ ਸੋਚ ਸਕੇ ਹੋਣਗੇ। ਜਿਸ ਸਮੇਂ 2019 'ਚ ਚੋਣਾਵੀਂ ਰੈਲੀ ...

ਪੂਰੀ ਖ਼ਬਰ »

ਸਿਤਾਰੋਂ ਸੇ ਆਗੇ

ਪਿਛਲੇ ਦਿਨੀਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਪਣੇ ਰਾਕੇਟ ਐਲ.ਵੀ.ਐਮ.-3 ਰਾਹੀਂ ਬਰਤਾਨੀਆ ਦੀ ਕੰਪਨੀ ਦੇ 36 ਉਪਗ੍ਰਹਿਆਂ ਨੂੰ ਗ੍ਰਹਿਪਥ 'ਤੇ ਸਥਾਪਤ ਕਰਕੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਵੀ ਪਹਿਲਾਂ ਇਸੇ ਕੰਪਨੀ ਦੇ 36 ਉਪਗ੍ਰਹਿਆਂ ਨੂੰ ਪਿਛਲੇ ਸਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX