ਕਰਨਾਲ, 27 ਮਾਰਚ (ਗੁਰਮੀਤ ਸਿੰਘ ਸੱਗੂ)- ਰਾਹੁਲ ਗਾਂਧੀ ਦੀ ਪਾਰਲੀਮੈਂਟ ਤੋਂ ਮੈਂਬਰੀ ਰੱਦ ਕੀਤੇ ਜਾਣ ਦੇ ਵਿਰੋਧ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਅਗਵਾਈ ਹੇਠ ਸਮੂਹ ਕਾਂਗਰਸੀਆਂ ਨੇ ਇਕ ਰੋਜ਼ਾ ਸੰਕਲਪ ਸੱਤਿਆਗ੍ਰਹਿ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਸਾਬਕਾ ਵਿਧਾਇਕਾ ਸੁਮਿਤਾ ਸਿੰਘ ਦੀ ਮੌਜੂਦਗੀ ਵਿਚ ਮਹਾਤਮਾ ਗਾਂਧੀ ਦੇ ਬੁੱਤ 'ਤੇ ਫੁੱਲ ਚੜ੍ਹਾ ਕੇ ਕੀਤੀ ਗਈ | ਇਸ ਸੱਤਿਆਗ੍ਰਹਿ ਦੀ ਪ੍ਰਧਾਨਗੀ ਕਰਦਿਆਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਹਰਿਆਣਾ ਦੇ ਪ੍ਰਧਾਨ ਡਾ. ਸੁਨੀਲ ਪੰਵਾਰ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕਾਰਨ ਭਾਜਪਾ ਸਰਕਾਰ ਵਿਚ ਰੋਹ ਹੈ | ਉਨ੍ਹਾਂ ਕਿਹਾ ਕਿ ਜਦੋਂ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣੇ ਸ਼ੁਰੂ ਕੀਤੇ ਤਾਂ ਡਰ ਦੇ ਮਾਰੇ ਭਾਜਪਾ ਸਰਕਾਰ ਨੇ ਇਕ ਸਾਜ਼ਿਸ਼ ਤਹਿਤ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਸਮੂਹ ਕਾਂਗਰਸੀ ਪ੍ਰਣ ਲੈਣ ਕਿ ਭਾਜਪਾ ਵਲੋਂ ਕੀਤੇ ਜਾ ਰਹੇ ਲੋਕਤੰਤਰ ਦੇ ਕਤਲ ਵਿਰੁੱਧ ਆਮ ਆਦਮੀ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਮੌਕੇ ਕੁਲਦੀਪ ਸ਼ਰਮਾ ਨੇ ਕਿਹਾ ਕਿ ਸਮੂਹ ਕਾਂਗਰਸੀਆਂ ਨੂੰ ਇਕਜੁੱਟ ਹੋ ਕੇ ਸਰਕਾਰ ਦੀਆਂ ਗਲਤ ਨੀਤੀਆਂ ਦਾ ਵਿਰੋਧ ਕਰਨਾ ਚਾਹੀਦਾ ਹੈ | ਇਸ ਮੌਕੇ ਸਾਬਕਾ ਵਿਧਾਇਕ ਸੁਮਿਤਾ ਸਿੰਘ ਨੇ ਕਿਹਾ ਕਿ ਮੌਜੂਦਾ ਭਾਜਪਾ ਸਰਕਾਰ ਰਾਹੁਲ ਗਾਂਧੀ ਤੋਂ ਡਰੀ ਹੋਈ ਹੈ | ਰਾਹੁਲ ਗਾਂਧੀ ਨੂੰ ਸੰਸਦ ਤੋਂ ਗਲਤ ਤਰੀਕੇ ਨਾਲ ਬਰਖਾਸਤ ਕਰਨਾ ਉਨ੍ਹਾਂ ਦੀ ਮਨਸ਼ਾ ਨੂੰ ਦਰਸਾਉਂਦਾ ਹੈ | ਇਸ ਮੌਕੇ ਇੰਦਰੀ ਤੋਂ ਸਾਬਕਾ ਕਾਂਗਰਸੀ ਉਮੀਦਵਾਰ ਡਾ. ਨਵਜੋਤ ਕਸ਼ਯਪ, ਕਰਨਾਲ ਜ਼ਿਲ੍ਹਾ ਕੋਆਰਡੀਨੇਟਰ ਸਰਦਾਰ ਤਿ੍ਲੋਚਨ ਸਿੰਘ, ਹਰਿਆਣਾ ਕਾਰਜਕਾਰੀ ਪ੍ਰਧਾਨ ਸੁਰੇਸ਼ ਗੁਪਤਾ, ਲਲਿਤ ਬੁਟਾਨਾ, ਰਾਜੇਸ਼ ਚੌਧਰੀ, ਕਮਲ ਮਾਨ, ਇੰਦਰਜੀਤ ਗੁਰਾਇਆ, ਭੁਪਿੰਦਰ ਲਾਠਰ, ਰਾਜਿੰਦਰ ਬੱਲਾ, ਨੈਨਪਾਲ ਰਾਣਾ, ਪ੍ਰਮੋਦ ਸ਼ਰਮਾ ਕੁੰਜਪੁਰਾ, ਡਾ. ਸੰਜੇ ਤਰਾਵੜੀ, ਸੋਨੀ ਸ਼ਰਮਾ ਕੁਟੇਲ, ਅਮਰਜੀਤ ਧੀਮਾਨ, ਅਸ਼ੋਕ ਖੁਰਾਣਾ, ਓਮਪ੍ਰਕਾਸ਼ ਸਲੂਜਾ, ਕਿਰਨਪਾਲ ਘੀੜ, ਸੰਜੀਵ ਪੰਜੋਖਰਾ, ਨਰੇਸ਼ ਸੰਧੂ, ਡਾ. ਗੀਤਾ, ਜਤਿੰਦਰ ਬੇਰਵਾਲ, ਫੋਮਲਾਲ ਫਿਰੋਜ਼ਪੁਰ, ਸੁਨੀਲ ਅੰਤਿਲ, ਪ੍ਰਸ਼ਾਂਤ ਅਰੋੜਾ, ਸੁਖਵਿੰਦਰ ਉਡਾਨਾ, ਸੰਜੇ ਚੰਦੇਲ, ਬਲਬੀਰ ਬੀੜ ਆਦਿ ਹਾਜ਼ਰ ਸਨ |
ਸਿਰਸਾ, 27 ਮਾਰਚ (ਭੁਪਿੰਦਰ ਪੰਨੀਵਾਲੀਆ)- ਕਾਂਗਰਸ ਪਾਰਟੀ ਦੀ 'ਹੱਥ ਨਾਲ ਹੱਥ ਜੋੜੋ' ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਸਿਰਸਾ ਦੇ ਹਿਸਾਰ ਰੋਡ 'ਤੇ ਇਕ ਨਿੱਜੀ ਰਿਜ਼ੋਰਟ 'ਚ ਯੂਥ ਵਰਕਰ ਸੰਮੇਲਨ ਕੀਤਾ ਗਿਆ | ਇਸ ਸੰਮੇਲਨ ਵਿਚ ਸੀਨੀਅਰ ਕਾਂਗਰਸੀ ਆਗੂ ਅਮੀਰ ਚੰਦ ...
ਗੂਹਲਾ ਚੀਕਾ, 27 ਮਾਰਚ (ਓ.ਪੀ. ਸੈਣੀ)- ਸਿਹਤ ਠੇਕਾ ਮੁਲਾਜ਼ਮ ਯੂਨੀਅਨ ਨਾਲ ਸੰਬੰਧਿਤ ਕਰਮਚਾਰੀ ਸੰਘ ਅਤੇ ਸੀਟੂ ਹਰਿਆਣਾ ਵਲੋਂ ਸਿਹਤ ਠੇਕਾ ਮੁਲਾਜ਼ਮ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਮੰਗਾਂ ਨੂੰ ਲੈ ਕੇ ਅੱਜ ਗੇਟ ਮੀਟਿੰਗ ਕੀਤੀ | 24 ਮਾਰਚ ਨੂੰ ਸਾਰੇ ...
ਰਤੀਆ, 27 ਮਾਰਚ (ਬੇਅੰਤ ਕੌਰ ਮੰਡੇਰ)- ਸਥਾਨਕ ਰਾਮ ਪਾਰਕ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ਸੇਵਾ ਮੁਕਤ ਡੀ.ਐੱਸ.ਪੀ. ਐਡਵੋਕੇਟ ਸਤਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ...
ਯਮੁਨਾਨਗਰ, 27 ਮਾਰਚ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਇੰਸਟੀਚਿਊਟ ਦਾਮਲਾ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਉਥਾਨ ਸੰਸਥਾ ਦੀ ਡਾਇਰੈਕਟਰ ਡਾ. ਅੰਜੂ ਬਾਜਪਾਈ ਵਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਪਿ੍ੰ. ਅਨਿਲ ...
ਯਮੁਨਾਨਗਰ, 27 ਮਾਰਚ (ਗੁਰਦਿਆਲ ਸਿੰਘ ਨਿਮਰ)- ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਯੁਵਾ ਸੰਵਾਦ ਇਕ ਚਰਚਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਾਲਜਾਂ ਦੇ 28 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਹਰਸ਼ਿਤਾ ...
ਕੋਲਕਾਤਾ, 27 ਮਾਰਚ (ਰਣਜੀਤ ਸਿੰਘ ਲੁਧਿਆਣਵੀ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋ ਰੋਜ਼ਾ ਦੌਰੇ 'ਤੇ ਅੱਜ ਕੋਲਕਾਤਾ ਪੁੱਜੇ | ਰਾਜ ਸਰਕਾਰ ਵਲੋਂ ਨੇਤਾਜੀ ਇਨਡੋਰ ਸਟੇਡੀਅਮ 'ਚ ਉਨਾਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ ਸਨਮਾਨਿਤ ...
ਰਤੀਆ, 27 ਮਾਰਚ (ਬੇਅੰਤ ਕੌਰ ਮੰਡੇਰ)- ਸਥਾਨਕ ਰਾਮ ਪਾਰਕ ਵਿਖੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ਸੇਵਾ ਮੁਕਤ ਡੀ.ਐੱਸ.ਪੀ. ਐਡਵੋਕੇਟ ਸਤਪਾਲ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ...
ਗੂਹਲਾ-ਚੀਕਾ, 27 ਮਾਰਚ (ਓ.ਪੀ. ਸੈਣੀ)- ਮਾਤਾ ਮਾਈਸਰ ਮੰਦਿਰ ਕਮੇਟੀ ਸ਼ਾਦੀਪੁਰ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਮੁੱਖ ਮਹਿਮਾਨ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਉਦਘਾਟਨ ਕੀਤਾ | ਇਸ ਮੌਕੇ ਜਥੇਬੰਦੀ ਵਲੋਂ ਨਿੱਕੀ ਦੇ ਘਰ ਦਾ ਸਹਿਯੋਗ ਲਿਆ ਗਿਆ | ਪ੍ਰੋਗਰਾਮ ਦਾ ...
ਸ਼ਾਹਬਾਦ ਮਾਰਕੰਡਾ, 27 ਮਾਰਚ (ਅਵਤਾਰ ਸਿੰਘ)- ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 15 ਲੱਖ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜਮ ਦੀ ਪਛਾਣ ਗੁਰਜੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਦਿਆਲ ਸਿੰਘ ਵਾਸੀ ਕੇਸਰੀ ...
ਯਮੁਨਾਨਗਰ, 27 ਮਾਰਚ (ਗੁਰਦਿਆਲ ਸਿੰਘ ਨਿਮਰ)- ਗੁਰੂ ਨਾਨਕ ਖ਼ਾਲਸਾ ਐਜੂਕੇਸ਼ਨਲ ਇੰਸਟੀਚਿਊਟ ਵਿਖੇ ਕੈਂਪਸ ਡਰਾਈਵ ਦਾ ਕਰਵਾਇਆ ਗਿਆ | ਸਮਾਗਮ ਦਾ ਆਯੋਜਨ ਸ੍ਰੀਰਾਮ ਫਾਈਨਾਂਸ ਲਿਮਟਿਡ ਦੁਆਰਾ ਕੀਤਾ ਗਿਆ ਸੀ ਜਿਸ ਵਿਚ ਕੇਸ਼ਵ (ਕਲੱਸਟਰ ਹੈੱਡ ਪੰਜਾਬ, ਹਰਿਆਣਾ, ਐਨ.ਸੀ. ...
ਯਮੁਨਾਨਗਰ, 27 ਮਾਰਚ (ਗੁਰਦਿਆਲ ਸਿੰਘ ਨਿਮਰ)- ਐਨ. ਐਸ. ਪੀ. ਐੱਫ. ਨੇ ਸਵ: ਪਰਦੀਪ ਬੱਬਰ ਦੀ ਯਾਦ ਵਿਚ ਨੈਸ਼ਨਲ ਬੈਂਚ ਪ੍ਰੈੱਸ ਅਤੇ ਡੈੱਡ ਲਿਫਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ (ਰਾਅ) 25-26 ਮਾਰਚ ਨੂੰ ਰੋਟਰੀ ਮਿਡ ਟਾਊਨ ਆਡੀਟੋਰੀਅਮ ਸੋਨੀਪਤ ਵਿਖੇ ਕਰਵਾਈ ਗਈ | ਇਹ ...
ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)- ਰਾਜਧਾਨੀ ਦਿੱਲੀ 'ਚ ਮੁਫ਼ਤ ਬਿਜਲੀ ਯੋਜਨਾ ਨੂੰ ਲੈ ਕੇ ਜੰਗ ਤੇਜ਼ ਹੋ ਗਈ ਹੈ, ਦਿੱਲੀ ਦੀ ਊਰਜਾ ਮੰਤਰੀ ਆਤਿਸ਼ੀ ਨੇ ਇਸ ਮੁੱਦੇ 'ਤੇ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਆਤਿਸ਼ੀ ਨੇ ...
ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)- ਦਿੱਲੀ ਭਾਜਪਾ ਦੇ ਸਿੱਖ ਆਗੂ ਗੁਰਮੀਤ ਸਿੰਘ ਸੂਰਾ ਵੱਲੋਂ ਯਮੁਨਾ ਪਾਰ ਵਿਖੇ ਸ਼ੁਕਰਾਨੇ ਵੱਜੋ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਕੀਰਤਨ ਸਮਾਗਮ 'ਚ ਹਾਜ਼ਰੀ ਭਰਨ ਪੁੱਜੇ ਦਿੱਲੀ ਭਾਜਪਾ ਦੇ ਨਵੇਂ ਪ੍ਰਧਾਨ ਵਰਿੰਦਰ ਸਚਦੇਵਾ ਦਾ ...
ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)- ਰਾਮਗੜ੍ਹੀਆ ਬੋਰਡ ਦਿੱਲੀ ਵਲੋਂ ਦਿੱਲੀ ਫ਼ਤਹਿ ਦਿਵਸ ਅਤੇ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਆਪਣੇ ਸੰਬੋਧਨ ਦੌਰਾਨ ਦਿੱਲੀ ਸਿੱਖ ਗੁਰਦੁਆਰਾ ...
ਨਵੀਂ ਦਿੱਲੀ, 27 ਮਾਰਚ (ਜਗਤਾਰ ਸਿੰਘ)- ਪਾਨੀਪਤ ਦੇ ਇਕ ਗੁ. ਸੰਤ ਦਵਾਰ ਵਿਖੇ ਪ੍ਰੋਗਰਾਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕੁਝ ਲੋਕਾਂ ਵਲੋਂ ਡਾਂਸ ਕੀਤੇ ਜਾਣ ਸਬੰਧੀ ਵਾਇਰਲ ਵੀਡੀਓ ਬਾਰੇ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ...
ਨਵੀਂ ਦਿੱਲੀ, 27 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਨਿਗਮ (ਡੀ.ਐੱਮ.ਆਰ.ਸੀ) ਨੇ ਹੁਣ ਏਅਰਪੋਰਟ ਐਕਸਪ੍ਰੈੱਸ ਲਾਈਨ ਦੀ ਮੈਟਰੋ ਰੇਲ ਦੀ ਗਤੀ ਹੋਰ ਵਧਾ ਦਿੱਤੀ ਹੈ ਅਤੇ ਇਸ ਕਾਰੀਡੋਰ 'ਤੇ ਹੁਣ 100 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੈਟਰੋ ਚੱਲਣੀ ...
ਨਵੀਂ ਦਿੱਲੀ, 27 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 9ਵੀਂ ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟ ਲਰਨਿੰਗ ਨਾਲ ਆਪਣੇ ਵਿਸ਼ੇ ਨੂੰ ਗਹਿਰਾਈ ਨਾਲ ਸਮਝਣ ਦਾ ਮੌਕਾ ਦਿੱਤਾ ਜਾਵੇਗਾ | ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਦਾ ...
ਜਲੰਧਰ, 27 ਮਾਰਚ (ਸ਼ਿਵ)- ਨਗਰ ਨਿਗਮ ਵਲੋਂ ਸ਼ਹਿਰ ਵਿਚ ਕੂੜੇ ਦੀ ਚੁੱਕ ਚੁਕਾਈ ਦਾ ਕੰਮ ਕਰਵਾਉਣ ਲਈ ਹਰ ਸਾਲ ਕਰੋੜਾਂ ਰੁਪਏ ਦਾ ਖਰਚਾ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਸਮੱਸਿਆਵਾਂ ਹੱਲ ਹੁੰਦੀਆਂ ਨਜ਼ਰ ਨਹੀਂ ਆ ਰਹੀ ਹੈ | ਸ਼ਹਿਰ ਦੇ ਬਾਕੀ ਹਿੱਸਿਆਂ 'ਚ ਥਾਂ-ਥਾਂ ...
ਜਲੰਧਰ, 27 ਮਾਰਚ (ਸ਼ੈਲੀ)- ਕਮਿਨਰੇਟ ਪੁਲਿਸ ਦੀ ਪੀ.ਓ. ਸਟਾਫ ਦੀ ਪੁਲਿਸ ਨੇ ਥਾਣਾ 6 ਵਿਚ ਦਰਜ ਇਕ ਮਾਮਲੇ 'ਚ ਭਗੌੜੇ ਨੂੰ ਗਿ੍ਫਤਾਰ ਕੀਤਾ ਹੈ | ਦੋਸ਼ੀ ਦੀ ਪਹਿਚਾਣ ਮਨੀ ਪੁਤਰ ਹਰੀ ਰਾਮ ਨਿਵਾਸੀ ਪਿ੍ਥਵੀ ਨਗਰ ਕਿਸ਼ਨਪੁਰਾ ਜਲੰਧਰ ਵਜੋਂ ਦੱਸੀ ਗਈ ਹੈ | ਏ.ਡੀ.ਸੀ.ਪੀ. ...
ਜਲੰਧਰ, 27 ਮਾਰਚ (ਸ਼ਿਵ)- ਸ਼ਹਿਰ ਵਿਚ ਉਂਜ ਤਾਂ ਇਸ ਵੇਲੇ ਕੋਈ ਵੀ ਸੜਕ ਦੀ ਹਾਲਤ ਠੀਕ ਨਹੀਂ ਹੈ ਤੇ ਹਰੇਕ ਸੜਕ ਕਈ ਜਗ੍ਹਾ ਤੋਂ ਟੁੱਟੀ ਹੋਈ ਹੈ ਪਰ ਇਸ ਵੇਲੇ ਸਭ ਤੋਂ ਜ਼ਿਆਦਾ ਖ਼ਰਾਬ ਸੜਕ ਲੰਬਾ ਪਿੰਡ ਚੌਕ ਤੋਂ ਲੈ ਕੇ ਜੰਡੂਸਿੰਘਾ ਤੱਕ ਦੀ 7 ਕਿੱਲੋਮੀਟਰ ਵਾਲੀ ਹੈ ਜਿਸ ਦੇ ...
ਸਿਰਸਾ, 27 ਮਾਰਚ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਹਰ ਕੰਮਕਾਜੀ ਦਿਨ 'ਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਜਨਤਕ ਸੁਣਵਾਈ ਲਈ ਦਫ਼ਤਰ 'ਚ ਹਾਜ਼ਰ ਰਹਿਣ ...
ਸਿਰਸਾ, 27 ਮਾਰਚ (ਭੁਪਿੰਦਰ ਪੰਨੀਵਾਲੀਆ)- ਜੇ.ਸੀ.ਡੀ. ਵਿਦਿਆਪੀਠ ਸਥਿਤ ਜੇ.ਸੀ.ਡੀ. ਕਾਲਜ ਆਫ਼ ਫਾਰਮੇਸੀ ਵਿਚ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਰਸਮੀ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਅੰਤਰਰਾਸ਼ਟਰੀ ਕਾਨਫਰੰਸ ਦੇ ਦੂਜੇ ਦਿਨ ਫਾਰਮੇਸੀ ਕੌਂਸਲ ਆਫ ...
ਕਰਨਾਲ, 27 ਮਾਰਚ (ਗੁਰਮੀਤ ਸਿੰਘ ਸੱਗੂ)- ਸਾਬਕਾ ਵਿਧਾਇਕਾ ਸੁਮਿਤਾ ਸਿੰਘ ਨੇ ਪਿੰਡ ਕਲਾਮ ਪੁਰਾ 'ਚ 'ਹੱਥ ਨਾਲ ਹੱਥ ਜੋੜੋ' ਮੁਹਿੰਮ ਦੀ ਸ਼ੁਰੂਆਤ ਕੀਤੀ | ਸਾਬਕਾ ਵਿਧਾਇਕ ਸੁਮਿਤਾ ਸਿੰਘ ਨੇ ਪਿੰਡ 'ਚ ਹੱਥ ਨਾਲ ਹੱਥ ਜੋੜੋ ਯਾਤਰਾ ਕੱਢਦੇ ਹੋਏ ਭਾਜਪਾ ਸਰਕਾਰ ਦੀਆਂ ਲੋਕ ...
ਖਾਲੜਾ, 27 ਮਾਰਚ (ਜੱਜਪਾਲ ਸਿੰਘ ਜੱਜ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਅੰਮਿ੍ਤਪਾਲ ਸਿੰਘ ਬਾਠ ਦੀ ਅਗਵਾਈ ਹੇਠ ਗੁਰਜੰਟ ਸਿੰਘ ਦੇ ਗ੍ਰਹਿ ਪਿੰਡ ਖਾਲੜਾ ਵਿਖੇ ਹੋਈ | ਜਿਸ 'ਚ ਪਹੁੰਚੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ ਡੱਲ ਨੇ ...
ਤਰਨ ਤਾਰਨ, 27 ਮਾਰਚ (ਪਰਮਜੀਤ ਜੋਸ਼ੀ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਨੇ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਵਲੀਪੁਰ 'ਚ ਇਕੱਠ ਕਰਕੇ ਇਕਾਈ ਦਾ ਗਠਨ ਕੀਤਾ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ, ਸੁਖਚੈਨ ਸਿੰਘ ਸਰਹਾਲੀ ਖੁਰਦ ਤੇ ਨਛੱਤਰ ...
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)¸ਕੁੱਲ ਹਿੰਦ ਕਿਸਾਨ ਸਭਾ ਦੇ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ ਤੇ ਕੁਲਬੀਰ ਸਿੰਘ ਕਸੇਲ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ 'ਚ ਹੋ ਰਹੀ ਭਾਰੀ ...
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਅੰਦਰ ਹੋ ਰਹੀ ਬੇਮੌਸਮੀ ਬਰਸਾਤ ਕਾਰਨ ਹਾੜੀ ਦੀ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਪੰਜਾਬ ...
ਮੀਆਂਵਿੰਡ, 27 ਮਾਰਚ (ਸੰਧੂ)-ਪੰਜਾਬ ਸਰਕਾਰ ਬਿਨ੍ਹਾਂ ਵਜ੍ਹਾ ਤੋਂ ਨੌਜਵਾਨ ਲੜਕਿਆਂ ਨੂੰ ਕੁੱਝ ਦਿਨ ਤੋਂ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਹਾਲਾਤ ਖਰਾਬ ਹੋ ਰਹੇ ਹਨ | ਬੱਚਿਆਂ ਦੇ ਮਾਂ-ਪਿਓ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ, ਪਰ ਮੁੱਖ ਮੰਤਰੀ ਆਪਣੀ ...
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਪੱਟੀ ਵਿਖੇ ਇਕ ਜਿਊਲਰ ਦੀ ਦੁਕਾਨ 'ਤੇ ਬੈਠੇ ਇਕ ਵਿਅਕਤੀ ਉਪਰ 3 ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਇਸ ਸੰਬੰਧ ਵਿਚ ਪੁਲਿਸ ਨੇ 3 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ...
ਅੰਮਿ੍ਤਸਰ, 27 ਮਾਰਚ (ਗਗਨਦੀਪ ਸ਼ਰਮਾ)-ਘਰ ਦੇ ਬਾਹਰੋਂ ਐਕਟਿਵਾ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਏ-ਡਵੀਜ਼ਨ ਪੁਲਿਸ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਨੇ ਆਪਣੀ ਚਿੱਟੇ ਰੰਗ ਦੀ ...
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਵਫ਼ਦ ਦੀ ਮੀਟਿੰਗ 28 ਮਾਰਚ ਨੂੰ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਟਿਆਲਾ ਵਿਖੇ ਹੋਵੇਗੀ | ਮੀਟਿੰਗ 'ਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ...
ਝਬਾਲ, 27 ਮਾਰਚ (ਸੁਖਦੇਵ ਸਿੰਘ)-ਪਿਛਲੇ ਦਿਨੀਂ ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ਼ ਕਰਨ ਵਾਲੇ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੂੰ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਗੁਰਬਖਸ਼ ...
ਅੰਮਿ੍ਤਸਰ, 27 ਮਾਰਚ (ਗਗਨਦੀਪ ਸ਼ਰਮਾ)-ਮਕਬੂਲਪੁਰਾ ਪੁਲਿਸ ਵਲੋਂ ਘਰ ਵਿਚ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪ੍ਰਭਾਵਿਤ ਬਲਦੇਵ ਸਿੰਘ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀ ਘਰ ਵਿਚੋਂ 1600 ਅਮਰੀਕੀ ਡਾਲਰ, 13 ...
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ-ਚੁਗਾਵਾਂ ਰੋਡ 'ਤੇ ਸਥਿਤ ਪਿੰਡ ਉਮਰਪੁਰਾ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅੰਮਿ੍ਤਸਰ ਦੇ ਰਹਿਣ ਵਾਲੇ ਐਕਟਿਵਾ ਸਵਾਰ 2 ਵਿਅਕਤੀ ਜ਼ਖ਼ਮੀਂ ਹੋ ਗਏ | ਮੌਕੇ ਤੋੋਂ ਇਕੱਤਰ ਕੀਤੀ ਜਾਣਕਾਰੀ ਅਜਨਾਲਾ ਸ਼ਹਿਰ ਨੇੜਲੇ ...
ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਪੁਰਬ ਅੱਜ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ 'ਚ ...
ਚੰਡੀਗੜ੍ਹ, 27 ਮਾਰਚ (ਅ.ਬ.)-ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਜਗਬੀਰ ਸਿੰਘ ਬਰਾੜ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਜਗਬੀਰ ਸਿੰਘ ਬਰਾੜ ਨੂੰ ਮੁੱਖ ਮੰਤਰੀ, ਸੂਬਾ ਜਨਰਲ ...
ਜਲੰਧਰ, 27 ਮਾਰਚ (ਸ਼ੈਲੀ)- ਪੰਜਵੇ ਨਰਾਤੇ ਮੌਕੇ ਭਗਤਾਂ ਨੇ ਮਾਂ ਸਕੰਦ ਮਾਤਾ ਦੀ ਪੂਜਾ ਕੀਤੀ | ਇਸ ਦੌਰਾਨ ਭਗਤਾਂ ਨੇ ਆਪਣੇ ਘਰਾਂ ਅਤੇ ਮੰਦਰਾਂ ਵਿਚ ਜੋਤ ਜਗਾਈ ਤੇ ਸ੍ਰੀ ਦੁਰਗਾ ਸਤੁਤੀ ਦੇ ਪਾਠ ਕੀਤੇ | ਸ਼ਹਿਰ ਦੇ ਮੰਦਿਰਾਂ ਵਿਚ ਅੱਜ ਕਾਫੀ ਰੌਣਕ ਦੇਖਣ ਨੂੰ ਮਿਲੀ | ...
ਚੰਡੀਗੜ੍ਹ, 27 ਮਾਰਚ (ਅ.ਬ.)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕਈ ਦਿੱਗਜ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੇ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਭਾਜਪਾ ਵਿਚ ਸ਼ਾਮਿਲ ਹੋਏ ਇਨ੍ਹਾਂ ...
ਜਲੰਧਰ, 27 ਮਾਰਚ (ਜਸਪਾਲ ਸਿੰਘ)- ਲਾਜ ਡੇਵੋਨ 1999 ਈ.ਸੀ. ਤੇ ਸਿੱਖ ਯੂਨੀਅਨ ਕੋਵੈਂਟਰੀ (ਯੂ.ਕੇ.) ਵੱਲੋਂ 11ਵਾਂ ਮੁਫ਼ਤ ਮੈਗਾ ਮੈਡੀਕਲ ਕੈਂਪ ਫ੍ਰੀਮੇਸਨ ਹਾਲ ਸਾਹਮਣੇ ਤੋਪਖਾਨਾ ਬਾਜ਼ਾਰ ਜਲੰਧਰ ਛਾਉਣੀ ਵਿਖੇ ਸਫ਼ਲਤਾਪੂਰਵਕ ਲਗਾਇਆ ਗਿਆ | ਇਸ ਦੌਰਾਨ ਮਾਹਿਰ ਡਾਕਟਰਾਂ ...
ਜਲੰਧਰ, 27 ਮਾਰਚ (ਜਸਪਾਲ ਸਿੰਘ)- ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤੇਜਿੰਦਰ ਸਿੰਘ ਨਿੱਝਰ ਨੇ ਕਿਹਾ ਹੈ ਕਿ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਵਲੋਂ ਪਾਰਟੀ ਛੱਡਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਪੈਣ ਵਾਲਾ ਨਹੀਂ ਹੈ ਤੇ ਸਮੂਹ ਪਾਰਟੀ ਵਰਕਰ ...
ਮਹਿਤਪੁਰ, 27 ਮਾਰਚ (ਹਰਜਿੰਦਰ ਸਿੰਘ ਚੰਦੀ)- ਮਹਿਤਪੁਰ ਨਜ਼ਦੀਕ ਪਿੰਡ ਪਛਾੜੀਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਹੰਗਾਮੀ ਮੀਟਿੰਗ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ...
ਭਾਜਪਾ ਦੇ ਜਨਰਲ ਸਕੱਤਰ ਤੇ ਇੰਚਾਰਜ ਭਾਜਯੂਮੋ ਜੀਵਨ ਗੁਪਤਾ, ਪ੍ਰਦੇਸ਼ ਪ੍ਰਧਾਨ ਕੰਵਰਦੀਪ ਸਿੰਘ ਟੌਹੜਾ, ਪੁਸ਼ਪਿੰਦਰ ਸਿੰਗਲ, ਅੰਕਿਤ ਸੈਣੀ, ਪ੍ਰਧਾਨ ਸੁਸ਼ੀਲ ਸ਼ਰਮਾ ਨਾਲ ਵਿਚਾਰਾਂ ਕਰਕੇ ਭਾਜਯੂਮੋ ਪ੍ਰਧਾਨ ਪੰਕਜ ਜੁਲਕਾ ਨੇ ਆਪਣੀ ਟੀਮ 'ਚ ਵਿਸਤਾਰ ਕੀਤਾ ਹੈ | ...
ਬਾਲਾਜੀ ਦੀ ਚੌਂਕੀ ਕਰਵਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਂ ਭਾਰਤੀ ਸੇਵਾ ਸੰਘ ਦੇ ਪ੍ਰਬੰਧਕ | ਅਜੀਤ:ਤਸਵੀਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX