ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  40 minutes ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 1 hour ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  about 1 hour ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 2 hours ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 2 hours ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 2 hours ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 2 hours ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 3 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 4 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 4 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 5 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 7 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 7 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 8 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 8 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 8 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 9 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 8 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 9 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 9 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 9 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 9 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਜਲੰਧਰ

ਨਾਜਾਇਜ਼ ਉਸਾਰੀਆਂ 'ਤੇ ਕਾਰਵਾਈ ਕਰਨ ਦੀ ਨਿਗਮ ਦੀ ਮੁਹਿੰਮ ਨੂੰ ਲੱਗੀਆਂ ਬਰੇਕਾਂ

ਜਲੰਧਰ, 27 ਮਾਰਚ (ਸ਼ਿਵ) - ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਦੇਖਦੇ ਹੋਏ ਜਲੰਧਰ ਵਿਚ ਨਾਜਾਇਜ਼ ਉਸਾਰੀਆਂ ਦੀ ਮੁਹਿੰਮ ਨੂੰ ਵੀ ਬਰੇਕਾਂ ਲੱਗ ਗਈਆਂ ਦੱਸੀਆਂ ਜਾ ਰਹੀਆਂ ਹਨ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਨਗਰ ਨਿਗਮ ਦੇ ਬਿਲਡਿੰਗ ਬਰਾਂਚ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਕੰਮ ਬੰਦ ਕਰ ਦਿੱਤਾ ਹੈ ਜਦੋਂ ਕਿ ਇਸ ਤੋਂ ਪਹਿਲਾਂ ਰੋਜ਼ ਹੀ ਕੋਈ ਨਾ ਕੋਈ ਨਾਜਾਇਜ਼ ਇਮਾਰਤਾਂ ਨੂੰ ਨਾ ਸਿਰਫ਼ ਸੀਲ ਕੀਤਾ ਜਾ ਰਿਹਾ ਸੀ ਸਗੋਂ ਕਈਆਂ ਦੀ ਉਸਾਰੀ ਤੋੜੀ ਜਾ ਰਹੀ ਸੀ | ਕਈ ਲੋਕ ਤਾਂ ਅਕਸਰ ਹੀ ਹੋਣ ਵਾਲੀਆਂ ਚੋਣਾਂ ਦਾ ਫ਼ਾਇਦਾ ਉਠਾਉਂਦੇ ਹਨ ਜਦੋਂ ਉਹ ਆਪਣੀਆਂ ਉਸਾਰੀਆਂ ਬਣਾਉਣ ਦਾ ਕੰਮ ਇਸ ਕਰਕੇ ਤੇਜ਼ ਕਰ ਦਿੰਦੇ ਹਨ ਕਿਉਂਕਿ ਚੋਣਾਂ ਕਰਕੇ ਬਿਲਡਿੰਗ ਵਿਭਾਗ ਨੂੰ ਵੀ ਕਾਰਵਾਈ ਕਰਨ ਲਈ ਵੀ ਮਨਾ ਕਰ ਦਿੱਤਾ ਗਿਆ ਹੈ ਜਿਸ ਕਰਕੇ ਹੁਣ ਕੁਝ ਸਮਾਂ ਪਹਿਲਾਂ ਕਾਫੀ ਸਰਗਰਮ ਹੋਏ ਬਿਲਡਿੰਗ ਅਫ਼ਸਰ ਅਚਾਨਕ ਹੀ ਮੁਹਿੰਮ ਤੋਂ ਗ਼ਾਇਬ ਹੋ ਗਏ ਹਨ | ਇਕ ਜਾਣਕਾਰੀ ਮੁਤਾਬਕ ਅਵਤਾਰ ਨਗਰ ਵਿਚ ਕਈ ਨਾਜਾਇਜ਼ ਦੁਕਾਨਾਂ ਨੂੰ ਸ਼ਟਰ ਲੱਗ ਗਏ ਹਨ ਤੇ ਇਸ ਤਰਾਂ ਨਾਲ ਫਗਵਾੜਾ ਗੇਟ ਵਿਚ ਵੀ ਨਾਜਾਇਜ਼ ਬਣੀਆਂ ਦੁਕਾਨਾਂ ਨੂੰ ਸ਼ਟਰ ਲੱਗ ਗਏ ਹਨ | ਇਸੇ ਤਰ੍ਹਾਂ ਨਾਲ ਬਸਤੀ ਸ਼ੇਖ਼ ਰੋਡ ਤੋਂ ਮਾਡਲ ਹਾਊਸ ਰੋਡ ਨੂੰ ਪੈਂਦੀ ਇਕ ਇਮਾਰਤ ਦਾ ਕੰਮ ਫਿਰ ਸ਼ੁਰੂ ਹੋ ਗਿਆ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਨਕਸ਼ੇ ਮੁਤਾਬਕ ਨਹੀਂ ਬਣਾਈ ਜਾ ਰਹੀ ਹੈ | ਬੀਤੇ ਦਿਨੀਂ ਪੱਛਮੀ ਹਲਕੇ ਵਿਚ ਭਾਜਪਾ ਦੀ ਹੋਈ ਮੀਟਿੰਗ ਵਿਚ ਭਾਜਪਾ ਆਗੂਆਂ ਨੇ ਇਹ ਦੋਸ਼ ਲਗਾਏ ਹਨ ਕਿ ਪੱਛਮੀ ਹਲਕੇ ਵਿਚ ਨਾਜਾਇਜ਼ ਉਸਾਰੀਆਂ ਦੇ ਕੰਮ ਵਿਚ ਤੇਜ਼ੀ ਆ ਗਈ ਹੈ | ਦੱਸਿਆ ਜਾਂਦਾ ਹੈ ਕਿ ਨਿਗਮ ਦੀ ਇਹ ਕਾਰਵਾਈ ਨਾ ਸਿਰਫ਼ ਜ਼ਿਮਨੀ ਚੋਣ ਕਰਕੇ ਸਗੋਂ 'ਆਪ' ਨੂੰ ਕੁਝ ਮਹੀਨੇ ਬਾਅਦ ਨਿਗਮ ਚੋਣਾਂ ਵੀ ਲੜਨੀਆਂ ਹਨ ਜਿਸ ਕਰਕੇ ਹੁਣ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਆਉਂਦੇ ਸਮੇਂ ਵਿਚ ਨਿਗਮ ਵੱਲੋਂ ਨਰਮੀ ਵਰਤੇ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ | ਉਂਜ ਦੂਜੇ ਪਾਸੇ ਕੁਝ ਦਿਨ ਪਹਿਲਾਂ ਬਾਠ ਕੈਸਲ ਤੋਂ ਨਾਜਾਇਜ਼ ਵਸੂਲੀ ਦੇ ਮਾਮਲੇ ਵਿਚ ਮੋਹਾਲੀ ਤੋਂ ਆਈ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਟੀਮ ਨੇ ਨਿਗਮ ਦੇ ਸਹਾਇਕ ਟਾਊਨ ਪਲੈਨਰ (ਸ੍ਰ੍ਰਫ਼ਾ 5 ਦੀ ਬਾਕੀ)
ਸਮੇਤ ਹੋਰ ਆਗੂਆਂ ਨੂੰ ਕਾਬੂ ਕੀਤਾ ਸੀ, ਉਸ ਕਾਰਵਾਈ ਤੋਂ ਬਾਅਦ ਵੀ ਬਿਲਡਿੰਗ ਵਿਭਾਗ ਦੇ ਤੇਵਰ ਕੁਝ ਢਿੱਲੇ ਪੈ ਗਏ ਲੱਗ ਰਹੇ ਹਨ |
ਨਿਗਮ 'ਚ ਭਿ੍ਸ਼ਟਾਚਾਰ ਦੀ ਕੀਤੀ ਮੁੱਖ ਮੰਤਰੀ ਨੂੰ ਸ਼ਿਕਾਇਤ
ਜਲੰਧਰ - ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸਕੱਤਰ ਸੰਨ੍ਹੀ ਸਹੋਤਾ ਨੇ ਆਪਣੀਆਂ ਮੰਗਾਂ ਅਤੇ ਨਿਗਮ ਵਿਚ ਫੈਲੇ ਭਿ੍ਸ਼ਟਾਚਾਰ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਇਕ ਮੰਗ ਪੱਤਰ ਸੌਂਪਿਆ | ਇਸ ਵਿਚ ਉਨਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀ ਕਰਨ ਤੋਂ ਇਲਾਵਾ ਨਿਗਮ ਵਿਚ ਭਿ੍ਸ਼ਟ ਮੁਲਾਜ਼ਮਾਂ ਅਤੇ ਅਫ਼ਸਰਾਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਉਨਾਂ ਕਿਹਾ ਕਿ ਵੱਡੇ ਅਹੁਦਿਆਂ 'ਤੇ ਬੈਠੇ ਕੁਝ ਅਫ਼ਸਰਾਂ ਲੋਕਾਂ ਦੀਆਂ ਫਾਈਲਾਂ ਦਬਾ ਕੇ ਬੈਠੇ ਹਨ ਜਿਨ੍ਹਾਂ ਨੂੰ ਕੱਢਣ ਲਈ ਮੋਟੀ ਰਕਮ ਦੀ ਮੰਗ ਕਰਦੇ ਹਨ | ਮੁੱਖ ਮੰਤਰੀ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦੇ ਵਾਅਦੇ ਦੀ ਯਾਦ ਕਰਵਾਉਂਦੇ ਹੋਏ ਉਨਾਂ ਨੇ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਬਦਲੀਆਂ ਕਰਨ 'ਤੇ ਵੀ ਨਾਜਾਇਜ਼ ਉਸਾਰੀਆਂ ਵਧੀਆਂ
ਸ਼ਹਿਰ ਵਿਚ ਨਾਜਾਇਜ਼ ਉਸਾਰੀਆਂ ਦੇ ਵਧਣ ਦਾ ਇਕ ਕਾਰਨ ਬਿਲਡਿੰਗ ਅਫ਼ਸਰਾਂ ਦੀ ਫਿਰ ਹੋਈਆਂ ਬਦਲੀਆਂ ਦੱਸੀਆਂ ਜਾ ਰਹੀਆਂ ਹਨ | ਨਿਗਮ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਕੋਈ ਬਿਲਡਿੰਗ ਅਫ਼ਸਰ ਨੂੰ ਸਾਰੇ ਇਲਾਕੇ ਦੀ ਸਮਝ ਆਉਂਦੀ ਹੈ ਜਾਂ ਫਿਰ ਨਾਜਾਇਜ਼ ਉਸਾਰੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨਾਂ ਦੀ ਬਦਲੀ ਕਰ ਦਿੱਤੀ ਜਾਂਦੀ ਹੈ ਜਿਸ ਕਰਕੇ ਹੁਣ ਜਦੋਂ ਨਵੇਂ ਬਿਲਡਿੰਗ ਅਫ਼ਸਰਾਂ ਨੂੰ ਕੰਮ ਦਿੱਤਾ ਗਿਆ ਹੈ ਤਾਂ ਉਨਾਂ ਨੂੰ ਨਾਜਾਇਜ਼ ਉਸਾਰੀਆਂ ਬਾਰੇ ਜਾਣਕਾਰੀ ਲੈਣ ਲਈ ਲੰਬਾ ਸਮਾਂ ਲੱਗ ਸਕਦਾ ਹੈ |

ਜਲੰਧਰ ਛਾਉਣੀ ਹਲਕੇ 'ਚ ਕੀਤੇ ਗਏ ਤਜਰਬੇ ਸ਼੍ਰੋਮਣੀ ਅਕਾਲੀ ਦਲ ਨੂੰ ਪਏ ਮਹਿੰਗੇ

ਜਸਪਾਲ ਸਿੰਘ ਜਲੰਧਰ, 27 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ 'ਚ ਅਕਾਲੀ ਉਮੀਦਵਾਰ ਨੂੰ ਲੈ ਕੇ ਵਾਰ-ਵਾਰ ਕੀਤੇ ਗਏ ਤਜ਼ਰਬੇ ਪਾਰਟੀ ਨੂੰ ਕਾਫੀ ਮਹਿੰਗੇ ਪਏ ਹਨ ਤੇ ਅੱਜ ਜਿਥੇ ਪਾਰਟੀ ਦੀ ਕਿਰਕਿਰੀ ਹੋ ਰਹੀ ਹੈ, ਉਥੇ ...

ਪੂਰੀ ਖ਼ਬਰ »

ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਕੁੱਕੀ ਭਾਜਪਾ 'ਚ ਸ਼ਾਮਿਲ

ਜਲੰਧਰ, 27 ਮਾਰਚ (ਸ਼ਿਵ) - ਭਾਜਪਾ ਨੇ ਅੱਜ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ, ਜਦੋਂ ਜਲੰਧਰ ਦਿਹਾਤੀ ਦੇ ਕਈ ਦਿੱਗਜ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿਚ ਸ਼ਾਮਲ ਹੋ ਗਏ¢ ਜਲੰਧਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਪਵਾਰ ਦੀ ...

ਪੂਰੀ ਖ਼ਬਰ »

ਇਕ ਏਕੜ ਨੂੰ ਇਕਾਈ ਮੰਨ ਕੇ ਮੁਆਵਜ਼ਾ ਦਿੱਤਾ ਜਾਵੇ - ਮਛਿਆਣਾ

ਜਲੰਧਰ, 27 ਮਾਰਚ (ਜਸਪਾਲ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਹੋਏ ਫਸਲਾਂ, ਬਾਗਾਂ ਅਤੇ ਮਕਾਨਾਂ ਦੇ ਨੁਕਸਾਨ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਲਈ ਸਮੂਹ ਜ਼ਿਲ੍ਹਾ ਹੈਡਕੁਆਟਰਾ ਉੱਪਰ ਪੰਜਾਬ ...

ਪੂਰੀ ਖ਼ਬਰ »

ਕਰਜੇ ਅਤੇ ਸੀ.ਡੀ. ਰੇਸ਼ੋ ਦੇ ਨਿਰਧਾਰਤ ਸਾਲਾਨਾ ਟੀਚਿਆਂ ਦੀ ਪ੍ਰਾਪਤੀ ਲਈ ਹੋਰ ਕੰਮ ਕਰਨ ਬੈਂਕ

ਜਲੰਧਰ, 27 ਮਾਰਚ (ਚੰਦੀਪ ਭੱਲਾ) - ਜ਼ਿਲ੍ਹਾ ਸਲਾਹਕਾਰ ਕਮੇਟੀ, ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਜਲੰਧਰ ਦੀ ਤਿਮਾਹੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ, ਜਲੰਧਰ ਵਿਚ ਸਹਾਇਕ ਕਮਿਸ਼ਨਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ 'ਚ ਸਾਲਾਨਾ ...

ਪੂਰੀ ਖ਼ਬਰ »

ਲਤੀਫ਼ਪੁਰਾ ਮੋਰਚੇ ਵਲੋਂ 'ਆਪ' ਵਿਧਾਇਕ ਦੇ ਘਰ ਅੱਗੇ ਧਰਨਾ ਮੁਜ਼ਾਹਰਾ

ਜਲੰਧਰ, 27 ਮਾਰਚ (ਸ਼ਿਵ) - ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਦੀ ਅਗਵਾਈ ਹੇਠ ਅੱਜ ਹਲਕਾ ਕਰਤਾਰਪੁਰ ਤੋਂ ਆਪ ਵਿਧਾਇਕ ਬਲਕਾਰ ਸਿੰਘ ਦੇ ਘਰ ਅੱਗੇ ਧਰਨਾ ਮੁਜ਼ਾਹਰਾ ਕੀਤਾ ਗਿਆ | ਵਿਧਾਇਕ ਦੇ ਘਰ ਅੱਗੇ ਬਾਅਦ ਦੁਪਹਿਰ ਢਾਈ ਘੰਟੇ ਤੱਕ ਧਰਨਾ ਮੁਜ਼ਾਹਰਾ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਨਿਗਮ ਵਿਚ ਚੌਥਾ ਦਰਜਾ ਮੁਲਾਜ਼ਮਾਂ ਦੀ ਭਰਤੀ ਦਾ ਭਰੋਸਾ ਮਿਲਿਆ - ਬੰਟੂ ਸੱਭਰਵਾਲ

ਜਲੰਧਰ, 27 ਮਾਰਚ (ਸ਼ਿਵ) - ਨਗਰ ਨਿਗਮ ਦੀਆਂ ਸਮੂਹ ਯੂਨੀਅਨਾਂ ਦੇ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਨਿਗਮਾਂ ਵਿਚ ਚੌਥਾ ਦਰਜਾ ਮੁਲਾਜ਼ਮਾਂ ਦੀ ਭਰਤੀ ਕਰਨ ਦੀ ਮੰਗ ਕੀਤੀ ਹੈ | ਯੂਨੀਅਨ ਆਗੂਆਂ ਬੰਟੂ ਸਭਰਵਾਲ, ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਹਾਲ 'ਚ ਨਿਰੰਤਰ ਰੰਗ ਮੰਚ ਕਰਨ ਦਾ ਰੰਗ ਕਰਮੀਆਂ ਨੇ ਲਿਆ ਅਹਿਦ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਦੇਸ਼ ਭਗਤ ਯਾਦਗਾਰ ਹਾਲ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਖੁੱਲ੍ਹੇ ਮੰਚ 'ਤੇ ਜੁੜੇ ਵੱਖ-ਵੱਖ ਨਾਟਕ ਮੰਡਲੀਆਂ ਦੇ ਰੰਗ ਕਰਮੀਆਂ ਨੇ ਗੰਭੀਰ ਵਿਚਾਰ ਚਰਚਾ ਤੋਂ ਬਾਅਦ ਅਹਿਦ ਕੀਤਾ ਹੈ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਦੇਸ਼ ...

ਪੂਰੀ ਖ਼ਬਰ »

ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ 'ਚ ਸਮਾਰਟ ਪ੍ਰਾਜੈਕਟਾਂ 'ਤੇ ਚਰਚਾ

ਜਲੰਧਰ, 27 ਮਾਰਚ (ਸ਼ਿਵ) - ਚੰਡੀਗੜ੍ਹ ਵਿਚ ਅੱਜ ਸਮਾਰਟ ਸਿਟੀ ਕੰਪਨੀ ਦੀ ਬੋਰਡ ਆਫ਼ ਡਾਇਰੈਕਟਰ ਦੀ ਹੋਈ ਮੀਟਿੰਗ ਵਿਚ ਸਮਾਰਟ ਪ੍ਰਾਜੈਕਟਾਂ 'ਤੇ ਚਰਚਾ ਕੀਤੀ ਗਈ | ਦੱਸਿਆ ਜਾਂਦਾ ਹੈ ਕਿ ਜਲੰਧਰ ਸਮਾਰਟ ਸਿਟੀ ਕੰਪਨੀ ਦੇ ਅਫ਼ਸਰਾਂ ਵੱਲੋਂ ਜਿੱਥੇ ਸਮਾਰਟ ਸਿਟੀ ਦੇ ਚੱਲ ...

ਪੂਰੀ ਖ਼ਬਰ »

ਆਦਮਪੁਰ ਏਅਰਪੋਰਟ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼

ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ) - ਜਲੰਧਰ ਹੁਸ਼ਿਆਰਪੁਰ ਹਾਈਵੇ ਤੋਂ ਆਦਮਪੁਰ ਏਅਰਪੋਰਟ ਨੂੰ ਜਾਣਾ ਵਾਲਾ ਰੋਡ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ | ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ ...

ਪੂਰੀ ਖ਼ਬਰ »

ਰਾਜਯੋਗਿਨੀ ਦਾਦੀ ਜਾਨਕੀ ਦਾ ਤੀਸਰਾ ਸ਼ਰਧਾਂਜਲੀ ਦਿਵਸ ਮਨਾਇਆ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਪ੍ਰਜਾਪਿਤਾ ਬ੍ਰਹਮਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ, ਆਦਰਸ਼ ਨਗਰ ਵਿਖੇ ਬ੍ਰਹਮਕੁਮਾਰੀ ਸੰਸਥਾ ਦੀ ਸਾਬਕਾ ਮੁੱਖ ਪ੍ਰਬੰਧਕ ਰਾਜਯੋਗਿਨੀ ਦਾਦੀ ਜਾਨਕੀ ਦਾ ਤੀਸਰਾ ਸ਼ਰਧਾਂਜਲੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ...

ਪੂਰੀ ਖ਼ਬਰ »

ਉਲੰਪੀਅਨ ਵਰਿੰਦਰ ਸਿੰਘ 5-ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ 28 ਤੋਂ

ਜਲੰਧਰ, 27 ਮਾਰਚ (ਡਾ. ਜਤਿੰਦਰ ਸਾਬੀ) - ਹਾਕੀ ਵਿਸ਼ਵ ਕੱਪ 1975 ਦੇ ਸੋਨ ਤਮਗਾ ਜੇਤੂ ਉਲੰਪੀਅਨ ਵਰਿੰਦਰ ਸਿੰਘ ਦੀ ਯਾਦ ਵਿੱਚ ਉਲੰਪੀਅਨ ਵਰਿੰਦਰ ਸਿੰਘ ਯਾਦਗਾਰੀ 5-ਏ ਸਾਇਡ ਮਹਿਲਾ ਹਾਕੀ ਟੂਰਨਾਮੈਂਟ 28 ਅਤੇ 29 ਮਾਰਚ ਨੂੰ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਦੇ ਹਾਕੀ ...

ਪੂਰੀ ਖ਼ਬਰ »

ਆਲ ਇੰਡੀਆ ਅੰਤਰ 'ਵਰਸਿਟੀ ਕਿੱਕ ਬਾਕਸਿੰਗ 'ਚੋਂ ਸੁਜਾਤਾ ਜੱਸੀ ਨੇ ਸੋਨ ਤਗਮਾ ਜਿੱਤਿਆ

ਜਲੰਧਰ, 27 ਮਾਰਚ (ਡਾ. ਜਤਿੰਦਰ ਸਾਬੀ) - ਆਲ ਇੰਡੀਆ ਅੰਤਰ ਵਰਸਿਟੀ ਕਿੱਕ ਬਾਕਸਿੰਗ ਚੈਪੀਅਨਸ਼ਿਪ ਜੋ ਬੀਤੇ ਦਿਨੀ ਜੌਨਪੁਰ ਵਿਖੇ ਕਰਵਾਈ ਗਈ | ਇਸ ਚੈਪੀਅਨਸ਼ਿਪ ਦੇ 'ਚੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਖਿਡਾਰਨ ਸੁਜਾਤਾ ਜੱਸੀ ਨੇ +70 ਕਿੱਲੋ ਭਾਰ ਵਰਗ ਦੇ 'ਚੋਂ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਐਕਟਿਵਾ ਚਾਲਕ ਦੀ ਮÏਤ

ਮਕਸੂਦਾਂ, 27 ਮਾਰਚ (ਸੋਰਵ ਮਹਿਤਾ) - ਟਰੱਕ ਦੀ ਲਪੇਟ 'ਚ ਆਉਣ ਕਰਕੇ ਐਕਟਿਵਾ ਸਵਾਰ ਦੀ ਮÏਕੇ 'ਤੇ ਮÏਤ ਹੋ ਗਈ | ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਮੁੱਖ ਮਾਰਗ ਸਰਾਭਾ ਨਗਰ ਦੇ ਬਾਹਰ ਜੰਮੂ ਪਾਸੋਂ ਜਲੰਧਰ ਆ ਰਹੇ ਟਰੱਕ ਵਲੋਂ ਐਕਟਿਵਾ ਸਵਾਰ ਨੂੰ ਆਪਣੀ ਲਪੇਟ 'ਚ ਲੈ ਲਿਆ | ...

ਪੂਰੀ ਖ਼ਬਰ »

ਬੀਬੀ ਸੰਘਾ ਦੇ ਗ੍ਰਹਿ ਵਿਖੇ ਜਲੰਧਰ ਛਾਉਣੀ ਹਲਕੇ ਦੇ ਵਰਕਰਾਂ ਦੀ ਭਰਵੀਂ ਇਕੱਤਰਤਾ

ਜਲੰਧਰ/ਜਮਸ਼ੇਰ, 27 ਮਾਰਚ (ਜਸਪਾਲ ਸਿੰਘ, ਅਵਤਾਰ ਸਿੰਘ ਤਾਰੀ) - ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਗੁਰਦੇਵ ਕੌਰ ਸੰਘਾ ਅਤੇ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਹਰਜਾਪ ਸਿੰਘ ਸੰਘਾ ਦੇ ਗ੍ਰਹਿ ਪਿੰਡ ਕਾਦੀਆਂਵਾਲੀ ਵਿਖੇ ਜਲੰਧਰ ਛਾਉਣੀ ਹਲਕੇ ਦੇ ਅਕਾਲੀ ਆਗੂਆਂ ...

ਪੂਰੀ ਖ਼ਬਰ »

ਰਣਜੀ ਕ੍ਰਿਕਟ ਖਿਡਾਰੀ ਤਜਿੰਦਰ ਲਾਂਬਾ ਦਾ ਵਿਸ਼ੇਸ਼ ਸਨਮਾਨ

ਜਲੰਧਰ, 27 ਮਾਰਚ (ਡਾ.ਜਤਿੰਦਰ ਸਾਬੀ) - ਰਣਜੀ ਕ੍ਰਿਕਟ ਖਿਡਾਰੀ ਲਾਂਬਾ ਦਾ ਕ੍ਰਿਕਟ ਟੂਰਨਾਮੈਂਟ ਦੌਰਾਨ ਸਰਬੋਤਮ ਖੇਡ ਕਰਕੇ ਸਨਮਾਨ ਕੀਤਾ ਗਿਆ | ਇਹ ਸਨਮਾਨ ਜੋ ਚੈਲੰਜਰ ਕੱਪ ਵੈਟਰਨ ਕ੍ਰਿਕਟ ਕੱਪ ਪਟਨਾ ਵਿਖੇ ਕਰਵਾਇਆ ਗਿਆ ਜਿਸ 'ਚ ਸਾਬਕਾ ਰਣਜੀ ਕ੍ਰਿਕਟ ਖਿਡਾਰੀ ...

ਪੂਰੀ ਖ਼ਬਰ »

ਬਿੱਕਰ ਐਸ਼ੀ ਕੰਮੇਆਣਾ ਦੀ ਵਾਰਤਕ ਪੁਸਤਕ 'ਮੇਰੀ ਕਲਮ ਮੇਰੀ ਸੋਚ' ਤੇ ਗੋਸ਼ਟੀ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ) - ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਚ ਅਮਰੀਕਾ ਵਾਸੀ ਪ੍ਰਸਿੱਧ ਪੰਜਾਬੀ ਲੇਖਕ ਬਿੱਕਰ ਐਸ਼ੀ ਕੰਮੇਆਣਾ ਦੀ ਵਾਰਤਕ ਪੁਸਤਕ ਤੇ ਪੰਜਾਬੀ ਸਾਹਿਤ ਸਭਾ ਜਲੰਧਰ ਛਾਉਣੀ ਵਲੋਂ ਇਕ ਭਰਵੀਂ ਗੋਸ਼ਟੀ ਕਰਵਾਈ ਗਈ, ਜਿਸ ਵਿਚ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ- ਲੜਾਈ-ਝਗੜੇ ਦੇ ਮਾਮਲੇ 'ਚ ਕੈਦ

ਜਲੰਧਰ, 27 ਮਾਰਚ (ਚੰਦੀਪ ਭੱਲਾ) - ਜੇ.ਐਮ.ਆਈ.ਸੀ ਜਗਿੰਦਰ ਸਿੰਘ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁਖਦੇਵ ਲਾਲ, ਨੀਲਮ, ਸਤਨਾਮ ਅਤੇ ਜਸਵਿੰਦਰ ਕੌਰ ਵਾਸੀ ਸੱਤੋਵਾਲੀ, ਆਮਦਪੁਰ ਨੂੰ 3-3 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਸਤਨਾਮ ਨਗਰ ਤੇ ਨਾਲ ਲੱਗਦੇ ਖੇਤਰ 'ਚ ਅਵਾਰਾ ਕੁੱਤਿਆਂ ਤੋਂ ਲੋਕ ਦੁਖੀ

ਚੁਗਿੱਟੀ/ਜੰਡੂਸਿੰਘਾ, 27 ਮਾਰਚ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਸਤਨਾਮ ਨਗਰ ਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਅਵਾਰਾ ਕੁੱਤਿਆਂ ਦੀ ਬਹੁਗਿਣਤੀ ਇਲਾਕਾ ਵਾਸੀਆਂ ਲਈ ਸਿਰਦਰਦੀ ਦਾ ਕਾਰਨ ਬਣੀ ਹੋਈ ਹੈ | ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਮੁਤਾਬਿਕ ਕਈ ਵਾਰ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਬਾਰੇ 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ

ਜਲੰਧਰ, 27 ਮਾਰਚ (ਸ਼ਿਵ) - ਸ਼ਹਿਰ ਦੇ ਪੁਲਾਂ ਹੇਠ ਹੋਏ ਕਬਜ਼ਿਆਂ ਬਾਰੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ ਸੁਣਵਾਈ ਦੌਰਾਨ ਨਗਰ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਅਤੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਪੇਸ਼ ਹੋਏ | ਇਕ ...

ਪੂਰੀ ਖ਼ਬਰ »

13 ਅਪ੍ਰੈਲ ਨੂੰ ਸਜਾਈ ਜਾ ਰਹੀ ਖਾਲਸਾ ਪਰੇਡ ਸੰਬੰਧੀ ਗੁਰਦੁਆਰਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਨੂੰ ਨਹੀਂ ਕੀਤਾ ਗਿਆ ਸੂਚਿਤ - ਅਜੀਤ ਸਿੰਘ ਸੇਠੀ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਅੱਜ ਵੱਖ-ਵੱਖ ਅਖ਼ਬਾਰਾਂ 'ਚ ਖ਼ਾਲਸਾ ਪਰੇਡ ਸੰਬੰਧੀ ਪ੍ਰਕਾਸ਼ਿਤ ਹੋਈ ਖ਼ਬਰ ਦਾ ਖੰਡਨ ਕਰਦੇ ਹੋਏ ...

ਪੂਰੀ ਖ਼ਬਰ »

ਐਲ.ਕੇ.ਸੀ.ਟੀ.ਸੀ ਦੇ ਵਿਦਿਆਰਥੀਆਂ ਵਲੋਂ ਆਰ.ਸੀ.ਐਫ. ਦਾ ਦੌਰਾ

ਜਲੰਧਰ, 27 ਮਾਰਚ (ਜਸਪਾਲ ਸਿੰਘ) - ਐਲ.ਕੇ.ਸੀ.ਟੀ.ਸੀ., ਸਕੂਲ ਆਫ਼ ਮੈਨੇਜਮੈਂਟ ਨੇ ਐਮ.ਬੀ.ਏ.-2ਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਇਕ ਉਦਯੋਗਿਕ ਦੌਰਾ ਕਰਵਾਇਆ ਗਿਆ, ਤਾਂ ਜੋ ਉਨ੍ਹਾਂ ਨੂੰ ਨਿਰਮਾਣ ਉਦਯੋਗ ਦੇ ਸਬੰਧੀ ਅਨੁਭਵ ਅਤੇ ...

ਪੂਰੀ ਖ਼ਬਰ »

ਪਹਿਲੀ ਹਾਕੀ ਇੰਡੀਆ ਉੱਤਰ ਖੇਤਰ ਜੂਨੀਅਰ ਹਾਕੀ ਚੈਂਪੀਅਨਸ਼ਿਪ

ਜਲੰਧਰ, 27 ਮਾਰਚ (ਡਾ. ਜਤਿੰਦਰ ਸਾਬੀ) - ਹਾਕੀ ਇੰਡੀਆ ਵਲੋਂ ਉਤਰ ਪ੍ਰਦੇਸ਼ ਦੇ ਸ਼ਹਿਰ ਝਾਂਸੀ ਵਿਖੇ 19 ਤੋਂ 26 ਮਾਰਚ ਤੱਕ ਕਰਵਾਈ ਗਈ ਪਹਿਲੀ ਹਾਕੀ ਇੰਡੀਆ ਉਤਰ ਖੇਤਰ ਜੂਨੀਅਰ ਹਾਕੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 'ਚ ਪੰਜਾਬ ਦੀ ਲੜਕਿਆਂ ਦੀ ਟੀਮ ਨੇ ਮੇਜ਼ਬਾਨ ਉਤਰ ...

ਪੂਰੀ ਖ਼ਬਰ »

ਐਸ.ਡੀ. ਕਾਲਜ ਦੀ ਵਿਦਿਆਰਥਣ ਨੇ ਵਧਾਇਆ ਮਾਣ

ਜਲੰਧਰ, 27 ਮਾਰਚ (ਜਸਪਾਲ ਸਿੰਘ) - ਪੀ.ਸੀ.ਐਮ.ਐਸ.ਡੀ ਕਾਲਜ ਫਾਰ ਵੂਮੈਨ, ਜਲੰਧਰ ਦੇ ਬੀ.ਕਾਮ (ਵਿੱਤੀ ਸੇਵਾਵਾਂ) ਸਮੈਸਟਰ ਤੀਜੇ ਦੀ ਗਾਰਗੀ ਨੇ ਯੂਨੀਵਰਸਿਟੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ¢ ਬੀ.ਕਾਮ (ਵਿੱਤੀ ਸੇਵਾਵਾਂ) ਸਮੈਸਟਰ ਤੀਜੇ ਦੀ ਗਾਰਗੀ ...

ਪੂਰੀ ਖ਼ਬਰ »

ਰਾਜਸਥਾਨ ਵਿਧਾਨ ਸਭਾ ਵਲੋਂ ਆਰ.ਟੀ.ਐਚ. ਬਿੱਲ 2023 ਪਾਸ ਕਰਨਾ ਗ਼ੈਰ-ਸੰਵਿਧਾਨਕ - ਆਈ.ਐਮ.ਏ.

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) - ਰਾਜਸਥਾਨ ਵਿਧਾਨ ਸਭਾ ਵਲੋਂ 'ਰਾਈਟ ਟੂ ਹੈੱਲਥ' (ਆਰ.ਟੀ.ਐਚ.) ਬਿੱਲ 2023 ਪਾਸ ਕੀਤੇ ਜਾਣ ਨੂੰ ਡਾਕਟਰਾਂ ਦੀ ਸੰਸਥਾ ਇੰਡੀਆਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਨੇ ਗ਼ੈਰ-ਸੰਵਿਧਾਨਕ ਕਰਾਰ ਦਿੰਦੇ ਹੋਏ, ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਮਾਲੀਆ ਘਟਾ ਕੇ ਵੀ ਨਹੀਂ ਵਿਕ ਸਕਿਆ ਜਲੰਧਰ ਜ਼ੋਨ ਦਾ ਸਾਰਾ ਸ਼ਰਾਬ ਕਾਰੋਬਾਰ

ਜਲੰਧਰ, 27 ਮਾਰਚ (ਸ਼ਿਵ) - ਐਕਸਾਈਜ਼ ਵਿਭਾਗ ਆਪਣੇ ਮਾਲੀਏ 'ਚੋਂ 6.5 ਫੀਸਦੀ ਘਟਾਉਣ ਦੇ ਬਾਵਜੂਦ ਵੀ ਸਾਰੇ ਗਰੁੱਪ ਨਹੀਂ ਵੇਚ ਸਕਿਆ ਹੈ ਤੇ ਅੱਜ 12 ਸ਼ਰਾਬ ਦੇ ਗਰੁੱਪਾਂ ਵਿਚੋਂ 8 ਗਰੁੱਪ ਵਿਕ ਸਕੇ ਤੇ ਹੁਣ 4 ਗਰੁੱਪ ਵਿਕਣ ਤੋਂ ਰਹਿ ਗਏ ਹਨ ਹੁਣ ਰਹਿ ਗਏ 4 ਸ਼ਰਾਬ ਗਰੁੱਪਾਂ ਨੂੰ ...

ਪੂਰੀ ਖ਼ਬਰ »

ਸਿੱਖ ਤਾਲਮੇਲ ਕਮੇਟੀ ਦੇ ਆਗੂ ਪੰਥਕ ਇਕੱਤਰਤਾ 'ਚ ਹੋਏ ਸ਼ਾਮਿਲ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ) - ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਏ ਪੰਥਕ ਇੱਕਠ 'ਚ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਨੀਟੂ ਦੀ ਅਗਵਾਈ 'ਚ ਵਿੱਕੀ ਸਿੰਘ ਖਾਲਸਾ, ਪਲਵਿੰਦਰ ਸਿੰਘ ਬਾਬਾ ਤੇ ਗੁਰਦੀਪ ਸਿੰਘ ਲੱਕੀ ਸਮੇਤ ਚਾਰ ਮੈਂਬਰੀ ਪ੍ਰਤੀਨਿਧੀ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਾਉਣ ਲਈ ਹਰ ਕੁਰਬਾਨੀ ਲਈ ਤਿਆਰ ਹਾਂ - ਮੰਨਣ

ਜਲੰਧਰ, 27 ਮਾਰਚ (ਹਰਵਿੰਦਰ ਸਿੰਘ ਫੁੱਲ) - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੰਥਕ ਇਕੱਠ ਮੌਕੇ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ...

ਪੂਰੀ ਖ਼ਬਰ »

ਈਸ਼ ਨੇ ਕੁਆਰਟਰ ਫਾਈਨਲ 'ਚ ਸੰਗਰੂਰ ਵਿਰੁੱਧ 130 ਸਕੋਰ ਬਣਾਇਆ

ਜਲੰਧਰ, 27 ਮਾਰਚ (ਡਾ.ਜਤਿੰਦਰ ਸਾਬੀ) - ਜਲੰਧਰ ਦੇ 19 ਸਾਲਾ ਕ੍ਰਿਕਟਰ ਈਸ਼ ਰੋਆ ਨੇ ਆਪਣੀ ਕਾਬਲੀਅਤ ਨੂੰ ਫਿਰ ਤੋਂ ਸਾਬਤ ਕਰਦੇ ਹੋਏ ਐਸ.ਬੀ.ਐਸ.ਨਗਰ ਵਿਖੇ ਹੋਏ ਅੰਡਰ-25 ਪੰਜਾਬ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ ਦੇ ਕੁਆਟਰ ਫਾਈਨਲ ਦÏਰਾਨ ਸੰਗਰੂਰ ਦੀ ਟੀਮ ਵਿਰੁੱਧ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਤੋੜੇ ਕਾਰਾਂ ਦੇ ਸ਼ੀਸ਼ੇ

ਚੁਗਿੱਟੀ/ਜੰਡੂਸਿੰਘਾ, 27 ਮਾਰਚ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਮੋਟਰਸਾਈਕਲ ਸਵਾਰ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਰਾਤ ਕਈ ਕਾਰਾਂ ਦੇ ਸ਼ੀਸ਼ੇ ਭੰਨ ਦਿੱਤੇ ਗਏ | ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਕਤ ਮੁਹੱਲੇ 'ਚ ਲੱਗੇ ...

ਪੂਰੀ ਖ਼ਬਰ »

ਜ਼ਿਮਨੀ ਚੋਣ ਕਰਕੇ ਵਾਰਡਬੰਦੀ ਦਾ ਕੰਮ ਫਸਿਆ - ਅੱਜ ਦੀ ਡੀ ਲਿਮੀਟੇਸ਼ਨ ਦੀ ਮੀਟਿੰਗ ਮੁਲਤਵੀ

ਜਲੰਧਰ, 27 ਮਾਰਚ (ਸ਼ਿਵ) - ਲੋਕ-ਸਭਾ ਦੀ ਜ਼ਿਮਨੀ ਚੋਣ ਆਉਣ ਕਰਕੇ ਵਾਰਡਬੰਦੀ ਦਾ ਕੰਮ ਲਟਕਦਾ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਵਾਰਡਬੰਦੀ ਦੇ ਨਕਸ਼ੇ ਪਾਸੇ ਫ਼ੈਸਲਾ ਕਰਨ ਲਈ 28 ਮਾਰਚ ਨੂੰ ਡੀ ਲਿਮੀਟੇਸ਼ਨ ਬੋਰਡ ਦੀ ਜਿਹੜੀ ਮੀਟਿੰਗ ਸੱਦੀ ਗਈ ਸੀ, ਉਸ ਨੂੰ ਮੁਲਤਵੀ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX