ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  7 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  15 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  47 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਏ. ਡੀ. ਸੀ. ਰਾਜੀਵ ਵਰਮਾ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਪ੍ਰਗਤੀ ਦਾ ਜਾਇਜ਼ਾ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਵਧੀਕ ਡਿਪਟੀ ਕਮਿਸ਼ਨਰ (ਜ) ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਵੱਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਮਹੀਨਾ ਫਰਵਰੀ 2023 ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਬਿਊਰੋ ਵਲੋਂ ਫਰਵਰੀ 2023 ਮਹੀਨੇ ਦੇ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਿਊਰੋ ਵਲੋਂ 17 ਮਾਰਚ ਨੂੰ ਬਿਊਰੋ ਵਿੱਚ ਅਤੇ 21 ਮਾਰਚ ਨੂੰ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚੂਐਟ ਕਾਲਜ ਬਲਾਚੌਰ ਵਿਖੇ ਰੁਜ਼ਗਾਰ ਮੇਲੇ ਲਗਾਏ ਗਏ ਹਨ | ਇਸ ਦੇ ਨਾਲ ਹੀ ਭਾਰਤੀ ਫੌਜ ਅਤੇ ਹਵਾਈ ਫੌਜ ਵਿੱਚ ਅਗਨੀਵੀਰ ਸਕੀਮ ਅਧੀਨ ਚੱਲ ਰਹੀ ਭਰਤੀ ਸਬੰਧੀ ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਅਤੇ ਬੀ. ਐਲ. ਐਮ. ਗਰਲਜ਼ ਕਾਲਜ ਵਿੱਚ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਏ ਗਏ ਹਨ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਲਈ ਪ੍ਰੇਰਿਤ ਕੀਤਾ ਜਾ ਸਕੇ | ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਅਵਸਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਹੁਨਰ ਸਿਖਲਾਈ ਵੀ ਦਿਵਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮਿਲ ਸਕੇ | ਇਸ ਦੇ ਨਾਲ ਹੀ ਉਨ੍ਹਾਂ ਨੇ ਰੁਜ਼ਗਾਰ ਵਿਭਾਗ ਨਾਲ ਜੁੜੇ ਸਰਕਾਰੀ ਲਾਈਨ ਵਿਭਾਗਾਂ ਨੂੰ ਸਵੈ-ਰੁਜ਼ਗਾਰ ਨਾਲ ਸਬੰਧਤ ਯੋਜਨਾਵਾਂ ਬਾਰੇ ਵੀ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਬੈਂਕਾਂ ਤੋਂ ਸਪਾਂਸਰਡ ਸਕੀਮਾਂ ਤਹਿਤ ਕਰਜ਼ ਲਈ ਜਾਣੂ ਕਰਵਾਉਣ ਲਈ ਆਖਿਆ | ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਗੁਰਲੀਨ, ਹਰਮੇਸ਼ ਲਾਲ ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਸੁਰਿੰਦਰ ਕੌਰ, ਜ਼ਿਲ੍ਹਾ ਮੈਨੇਜਰ ਐਸ. ਸੀ. ਕਾਰਪੋਰੇਸ਼ਨ, ਅੰਜੂ ਪਰਾਸ਼ਰ ਜ਼ਿਲ੍ਹਾ ਮੈਨੇਜਰ ਬੈਕਫਿਨਕੋ, ਅਮਿਤ ਕੁਮਾਰ ਪਲੇਸਮੈਂਟ ਅਫ਼ਸਰ, ਵਿਜੇ ਸਹਿਵਾਗ ਯੰਗ ਪ੍ਰੋਫੈਸ਼ਨਲ ਅਤੇ ਨੇਹਾ ਸਹੋਤਾ ਫੰਕਸ਼ਨਲ ਮੈਨੇਜਰ ਅਤੇ ਹੋਰ ਹਾਜ਼ਰ ਸਨ |

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਕਰਤਾਰਪੁਰ ਸਾਹਿਬ (ਪਾਕਿ:) ਲਈ ਜਥਾ ਭਲਕੇ ਹੋਵੇਗਾ ਨਤਮਸਤਕ

ਔੜ, 28 ਮਾਰਚ (ਜਰਨੈਲ ਸਿੰਘ ਖੁਰਦ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਮਿਤੀ 30 ਮਾਰਚ ਦਿਨ ਵੀਰਵਾਰ ਨੂੰ 131 ਸ਼ਰਧਾਲੂਆਂ ਦਾ ...

ਪੂਰੀ ਖ਼ਬਰ »

ਵਿਦਿਆਰਥੀ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੀ ਡੀ. ਟੀ. ਐੱਫ. ਵਲੋਂ ਸਖ਼ਤ ਨਿਖੇਧੀ

ਸਮੁੰਦੜਾ, 28 ਮਾਰਚ (ਤੀਰਥ ਸਿੰਘ ਰੱਕੜ)- ਡੈਮੋਕਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਸਿਹਤ ਕੇਂਦਰ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਤਸਵੀਰ ਲਗਾਉਣ ਦਾ ਤਿੱਖਾ ਵਿਰੋਧ ਕਰਨ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਮਾਮਲੇ 'ਚ ਮਾਮਲਾ ਦਰਜ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਥਾਣਾ ਬਲਾਚੌਰ ਵਿਖੇ ਅੰਜਲੀ ਪਤਨੀ ਕਰਨ ਵਾਸੀ ਲੋਹੀਆ ਸੁਲਤਾਨਪੁਰ ਲੋਧੀ ਵਲੋਂ ਮਾਮਲਾ ਦਰਜ ਕਰਵਾਇਆ ਕਿ ਉਹ ਆਪਣੇ ਪਿੰਡ ਪੇਕੇ ਘਰ ਮੰਢਿਆਣੀ ਰੋਡ ਬਲਾਚੌਰ ਵਿਖੇ ਆਈ ਹੋਈ ਸੀ | ਜਦੋਂ ਉਹ ਆਪਣੇ ਕਪੜੇ ਦਰਜੀ ਤੋਂ ਲੈ ਕੇ ਜਾ ...

ਪੂਰੀ ਖ਼ਬਰ »

ਮੀਂਹ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਸਰਹਾਲ ਵਲੋਂ ਜਾਇਜ਼ਾ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਪਿੰਡ ਜੀਂਦੋਵਾਲ ਵਿਖੇ ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਡਿਗੀ ਕਣਕ ਦੀ ਫ਼ਸਲ ਦਾ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਵਲੋਂ ਅਧਿਕਾਰੀਆਂ ਸਮੇਤ ਜਾਇਜਾ ਲਿਆ ਗਿਆ | ਉਨ੍ਹਾਂ ਆਖਿਆ ਕਿ ਸਬੰਧਿਤ ਪਟਵਾਰੀਆਂ ਅਤੇ ...

ਪੂਰੀ ਖ਼ਬਰ »

ਨਵਾਂਸ਼ਹਿਰ ਲਾਗੇ ਪਿੰਡ ਸਲੋਹ 'ਚ ਗੋਲੀ ਚੱਲਣ ਨਾਲ ਨੌਜਵਾਨ ਜ਼ਖ਼ਮੀ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਲਾਗੇ ਪਿੰਡ ਸਲੋਹ ਵਿਖੇ ਦੋ ਧਿਰਾਂ ਦੀ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੇ ਗੋਲੀ ਲੱਗੀ ਜਿਸ ਨੂੰ ਗੰਭੀਰ ਰੂਪ 'ਚ ਸਿਵਲ ਹਸਪਤਾਲ ਨਵਾਂਸ਼ਹਿਰ ਦਾਖਲ ਕਰਵਾਇਆ ਗਿਆ | ਲੜਕੇ ਦੇ ਪਿਤਾ ਕਸ਼ਮੀਰ ...

ਪੂਰੀ ਖ਼ਬਰ »

ਦੇਹਰਾ ਲੱਖ ਦਾਤਾ ਪੀਰ ਨਿਗਾਹਾ ਛਿੰਝ ਕਮੇਟੀ ਗੜ੍ਹੀ ਅਜੀਤ ਸਿੰਘ ਵਲੋਂ ਅਣਦੇਹ ਪਰਿਵਾਰ ਦਾ ਸਨਮਾਨ

ਔੜ/ਝਿੰਗੜਾਂ, 28 ਮਾਰਚ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਦੇ ਉੱਘੇ ਸਮਾਜ ਸੇਵੀ ਨੰਬਰਦਾਰ ਮਹਿੰਦਰ ਸਿੰਘ ਅਣਦੇਹ ਯੂ. ਐਸ. ਏ. ਦੇ ਸਮਾਜ ਸੇਵੀ ਸਤਿਕਾਰਯੋਗ ਚਾਚਾ ਨੰਬਰਦਾਰ ਸੰਤੋਖ ਸਿੰਘ ਅਣਦੇਹ ਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਯੂ. ਐਸ. ਏ. ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਸ਼ਹੀਦਾਂ ਦੇ ਨਾਂਅ 'ਤੇ ਸਿਆਸਤ ਕਰਨ ਦੀ ਬਜਾਏ ਸਤਿਕਾਰ ਕਰਨਾ ਸਿੱਖੇ - ਡਾ. ਸੁੱਖੀ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ) - ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦਾਂ ਦੇ ਨਾਂਅ 'ਤੇ ਸਿਆਸਤ ਕਰਨ ਦੀ ਬਜਾਏ ਸ਼ਹੀਦਾਂ ਦਾ ਦਿਲੋਂ ਮਾਣ ਸਤਿਕਾਰ ਕਰਨਾ ਸਿੱਖੇ | ਇਹ ਪ੍ਰਗਟਾਵਾ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ...

ਪੂਰੀ ਖ਼ਬਰ »

ਪਿੰਡ ਉਧਨਵਾਲ ਵਿਖੇ ਖੇਡ ਮੇਲਾ ਕੱਲ੍ਹ ਤੋਂ

ਭੱਦੀ, 28 ਮਾਰਚ (ਨਰੇਸ਼ ਧੌਲ) - ਸ਼ਹੀਦ ਤੀਰਥ ਰਾਮ ਮਹੈਸ਼ੀ ਸਟੇਡੀਅਮ ਪਿੰਡ ਊਧਨਵਾਲ ਵਿਖੇ ਸਵ: ਅਜੈ ਚੌਧਰੀ ਪੰਜਾਬ ਪੁਲਿਸ ਦੀ ਯਾਦ ਨੂੰ ਸਮਰਪਿਤ ਖੇਡ ਮੇਲਾ ਆਵਾਜ਼ ਸੰਸਥਾ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 30 ਮਾਰਚ ਤੋਂ ਉਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਜਾ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਸਮਾਂਬੱਧ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) -ਪਿਛਲੇ ਦਿਨਾਂ 'ਚ ਭਾਰੀ ਬਾਰਿਸ਼ਾਂ ਕਾਰਨ ਹੋਏ ਫ਼ਸਲੀ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਨੂੰ ਜ਼ਿਲ੍ਹੇ 'ਚ ਸਮਾਂਬੱਧ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਸਮੂਹ ਮਾਲ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨੀਲੇਵਾੜੇ ਵਿਖੇ ਸ੍ਰੀ ਰਾਮ ਨੌਮੀ ਸੰਬੰਧੀ ਸਮਾਗਮ ਸ਼ੁਰੂ

ਰੱਤੇਵਾਲ, 28 ਮਾਰਚ (ਆਰ.ਕੇ. ਸੂਰਾਪੁਰੀ) - ਇਲਾਕੇ ਦੇ ਪ੍ਰਸਿੱਧ ਸ੍ਰੀ ਰਾਮ ਮੰਦਰ ਨੀਲੇਵਾੜੇ ਵਿਖੇ ਸਾਲਾਨਾ ਰਾਮ ਨੌਮੀ ਸਮਾਗਮ ਸਬੰਧੀ ਭੂਰੀਵਾਲੇ ਸੰਪਰਦਾਇ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੀ ਰਹਿਨੁਮਾਈ ਹੇਠ ਆਚਾਰੀਆ ਬਾਬਾ ...

ਪੂਰੀ ਖ਼ਬਰ »

ਬਲਦੀਸ਼ ਕੌਰ ਪੂੰਨੀਆ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬੰਗਾ, 28 ਮਾਰਚ (ਕਰਮ ਲਧਾਣਾ)-ਭਾਰਤ ਦੇਸ਼ ਵਿਚ ਮਨੁੱਖੀ ਅਧਿਕਾਰਾਂ ਦੇ ਬਚਾਓ ਅਤੇ ਰੱਖਿਆ ਕਰਨ ਦੇ ਮਕਸਦ ਨਾਲ ਗਠਿਤ ਕੀਤੀ ਗਈ ਭਾਰਤ ਦੀ ਪ੍ਰਸਿੱਧ ਜਥੇਬੰਦੀ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪਵਨਜੀਤ ਕੌਰ ਮਾਨ ਵਲੋਂ ਆਪਣੇ ...

ਪੂਰੀ ਖ਼ਬਰ »

ਵਿਧਾਇਕਾ ਕਟਾਰੀਆ ਨੇ ਖ਼ਰਾਬ ਹੋਈਆਂ ਕਣਕਾਂ ਦਾ ਲਿਆ ਜਾਇਜ਼ਾ

ਮਜਾਰੀ/ਸਾਹਿਬਾ, 28 ਮਾਰਚ (ਨਿਰਮਲਜੀਤ ਸਿੰਘ ਚਾਹਲ) - ਬੀਤੇ ਦਿਨੀਂ ਆਈ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆਂ ਵਲੋਂ ਆਪਣੀ ਟੀਮ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ...

ਪੂਰੀ ਖ਼ਬਰ »

ਲਿੰਗ ਅਨੁਪਾਤ ਵਿਚ ਸ਼ਹੀਦ ਭਗਤ ਸਿੰਘ ਨਗਰ ਸੂਬੇ 'ਚ ਅੱਵਲ -ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਨੇ ਲਿੰਗ ਅਨੁਪਾਤ 'ਚ ਪੰਜਾਬ ਦੇ ਮਾਡਲ ਜ਼ਿਲ੍ਹੇ ਵਜੋਂ ਉੱਭਰਦੇ ਹੋਏ 'ਧੀਆਂ ਦੇ ਰਾਖੇ' ਹੋਣ ਦਾ ਸਿਹਰਾ ਆਪਣੇ ਸਿਰ ਬੰਨਿ੍ਹਆ ਹੈ | ਮੁੰਡੇ-ਕੁੜੀਆਂ ਦੇ ਲਿੰਗ ਅਨੁਪਾਤ ਵਿਚ ਜ਼ਿਲ੍ਹਾ ਪੂਰੇ ਪੰਜਾਬ ...

ਪੂਰੀ ਖ਼ਬਰ »

ਹਰਨੇਕ ਸਿੰਘ ਦੁਸਾਂਝ ਬਣੇ ਅੰਤਰਰਾਸ਼ਟਰੀ ਸੰਸਥਾ ਦੇ ਚੇਅਰਮੈਨ ਤੇ ਡਿਪਟੀ ਡਾਇਰੈਕਟਰ

ਬੰਗਾ, 28 ਮਾਰਚ (ਕਰਮ ਲਧਾਣਾ) - ਸਮਾਜ ਪ੍ਰਤੀ ਆਪਣੇ ਦਿਲ ਵਿੱਚ ਹਿੱਤ ਪਿਆਰ ਰੱਖਣ ਵਾਲੇ ਉੱਘੇ ਸਮਾਜ ਸੇਵੀ ਹਰਨੇਕ ਸਿੰਘ ਦੁਸਾਂਝ ਨਿਵਾਸੀ ਪਿੰਡ ਦੁਸਾਂਝ ਖੁਰਦ ਤਹਿ ਬੰਗਾ (ਸ. ਭ. ਸ ਨਗਰ) ਦੀਆਂ ਇਨ੍ਹਾਂ ਉਤਮ ਰੁਚੀਆਂ ਅਤੇ ਸਮਾਜ ਸੇਵੀ ਕੰਮਾਂ ਨੂੰ ਸਨਮਾਨ ਦਿੰਦੇ ਹੋਏ ...

ਪੂਰੀ ਖ਼ਬਰ »

ਰਾਮ ਸਿੰਘ ਲੋਹਟ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਬਲਾਚੌਰ, 28 ਮਾਰਚ (ਦੀਦਾਰ ਸਿੰਘ ਬਲਾਚੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਵਿਖੇ ਪਿੰਡ ਲੋਹਟਾਂ ਦੇ ਰਾਮ ਸਿੰਘ ਅਤੇ ਉਨ੍ਹਾਂ ਦੇ ਸਮੂਹ ਪਰਿਵਾਰ ਵਲੋਂ ਸਕੂਲ ਦੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤਾਂ ਦੇ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਗੁਣਾਚੌਰ ਲਾਗੇ ਸੜਕ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਿਸ ਵਿਚ ਪੁਲਿਸ ਨੇ ਮਾਮਲਾ ਦਰਜ ਕੀਤਾ | ਇੰਦਰਜੀਤ ਖੁਰਾਣਾ ਪੁੱਤਰ ਰਾਮ ਕਿਸ਼ਨ ਵਾਸੀ ਗੁਣਾਚੌਰ ਨੇ ਦੱਸਿਆ ਕਿ ਉਸ ਦਾ ਕਰਿੰਦਾ ਰਾਜੇਸ਼ ਕੁਮਾਰ ਪੁੱਤਰ ਗੰਗੋ ਯਾਦਵ ...

ਪੂਰੀ ਖ਼ਬਰ »

ਸ੍ਰੀ ਰਾਮ ਸ਼ਰਨਮ ਆਸ਼ਰਮ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਨਵਾਂਸ਼ਹਿਰ, 28 ਮਾਰਚ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਰਾਮ ਸ਼ਰਨਮ ਆਸ਼ਰਮ ਲਾਲ ਚੌਂਕ ਨਵਾਂਸ਼ਹਿਰ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਆਸ਼ਰਮ ਵਿਖੇ ਲਗਾਇਆ ਗਿਆ | ਜਿਸ ਵਿਚ ਲੁਧਿਆਣਾ ਦੇ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 248 ਮਰੀਜ਼ਾਂ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਗੂਪੁਰ ਨੂੰ ਚੇਤੇ ਕਰ ਰਹੇ ਹਨ ਹਲਕਾ ਵਾਸੀ-ਰਾਜੂ ਬੂੰਗੜੀ

ਭੱਦੀ, 28 ਮਾਰਚ (ਨਰੇਸ਼ ਧੌਲ) - ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਨੁਮਾਇੰਦਿਆਂ ਵਲੋਂ ਭਾਵੇਂ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਪ੍ਰੰਤੂ ਜਿਹੜੇ ਕਾਰਜ ਬੀਤੇ ਸਮੇਂ ਦੌਰਾਨ ਆਪਣੇ ਕਾਰਜ ਕਾਲ ਅੰਦਰ ਸਾਬਕਾ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਗੁ. ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਗੁਰਮਤਿ ਸਮਾਗਮ

ਬੰਗਾ, 28 ਮਾਰਚ (ਕਰਮ ਲਧਾਣਾ) - ਮੀਰੀ-ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਕਰਵਾਇਆ ਗਿਆ | ਕੀਰਤਨ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਦੇਵੇ-ਲਾਦੀਆਂ

ਸੰਧਵਾਂ, 28 ਮਾਰਚ (ਪ੍ਰੇਮੀ ਸੰਧਵਾਂ) - ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਨੰਬਰਦਾਰ ਲਾਦੀਆਂ ਨੇ ਕੁਦਰਤ ਦੇ ਕਹਿਰ ਨਾਲ ਪੱਕ ਰਹੀ ਕਣਕ ਦੀ ਫ਼ਸਲ ਬਰਬਾਦ ਹੋਣ 'ਤੇ ਪੀੜਤ ਕਿਸਾਨਾਂ ਨਾਲ ਦੱੁਖ ਸਾਂਝਾ ਕਰਦਿਆਂ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਨਿਕਸ਼ੇ ਮਿੱਤਰ ਬਣ ਕੇ ਟੀ. ਬੀ. ਰੋਗੀਆਂ ਦਾ ਬਣਿਆ ਜਾਵੇ ਸਹਾਰਾ-ਏ. ਡੀ. ਸੀ.

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ)-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਸਿਹਤ ਵਿਭਾਗ ਦੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਸਮੇਤ ਪ੍ਰਧਾਨ ਮੰਤਰੀ ਟੀ. ਬੀ. ਮੁਕਤ ਅਭਿਆਨ ਤਹਿਤ ਟੀ. ਬੀ. ਰੋਗੀਆਂ ਦੀ ਮਦਦ ਕਰਨ ਲਈ ਨਿਕਸ਼ੇ ਮਿੱਤਰ ਬਣਨ, ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ ਗੁੱਲਪੁਰ ਵਿਖੇ ਭੰਡਾਰਾ ਕਰਵਾਇਆ

ਮਜਾਰੀ/ਸਾਹਿਬਾ, 28 ਮਾਰਚ (ਨਿਰਮਲਜੀਤ ਸਿੰਘ ਚਾਹਲ) - ਬਾਬਾ ਬਾਲਕ ਨਾਥ ਮੰਦਰ ਗੁੱਲਪੁਰ ਵਿਖੇ ਭਗਤ ਦਲਜੀਤ ਕੁੱਕੂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਭੰਡਾਰਾ ਕਰਵਾਇਆ ਗਿਆ | ਝੰਡੇ ਚੜ੍ਹਾਉਣ ਦੀ ਰਸਮ ਤੇ ਹਵਨ ਪੂਜਾ ਕੀਤੀ ਗਈ | ਉਪਰੰਤ ਧਾਰਮਿਕ ਸਟੇਜ ਦਾ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਸਕੂਲ 'ਚ ਬੱਚਿਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ

ਸਾਹਲੋਂ, 28 ਮਾਰਚ (ਜਰਨੈਲ ਸਿੰਘ ਨਿੱਘ੍ਹਾ) - ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਡਾਇਰੈਕਟਰ ਡਾ. ਹਰਵਿੰਦਰ ਕੌਰ ਪਾਬਲਾ ਦੀ ਅਗਵਾਈ ਵਿਚ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਮਾ. ਤਰਲੋਚਨ ਸਿੰਘ ਪਠਲਾਵਾ ਦਾ ਲਧਾਣਾ ਉੱਚਾ ਵਿਖੇ ਸਨਮਾਨ

ਬੰਗਾ, 28 ਮਾਰਚ (ਕਰਮ ਲਧਾਣਾ) - ਬਤੌਰ ਸਮਰਪਿਤ ਅਧਿਆਪਕ ਅਤੇ ਸਮਾਜ ਸੇਵੀ ਵਜੋਂ ਡੂੰਘੀਆਂ ਪੈੜਾਂ ਪਾਉਣ ਵਾਲੇ ਮਾ. ਤਰਲੋਚਨ ਸਿੰਘ ਪਠਲਾਵਾ ਦਾ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਲਧਾਣਾ ਉੱਚਾ ਵਿਖੇ ਸਨਮਾਨ ਸਮਾਗਮ ਦੌਰਾਨ ਇੱਕ ਯਾਦ ਚਿੰਨ੍ਹ ਅਤੇ ਸਿਰੋਪਾਓ ਭੇਟ ...

ਪੂਰੀ ਖ਼ਬਰ »

ਪੋਸਤ ਚੂਰੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਨਵਾਂਸ਼ਹਿਰ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਨਵਾਂਸ਼ਹਿਰ ਸਿਟੀ ਪੁਲਿਸ ਨੇ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਪੋਸਤ ਚੂਰੇ ਸਮੇਤ ਕਾਬੂ ਕੀਤਾ | ਏ. ਐਸ. ਆਹੀ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਸੀ.ਆਈ.ਏ ਸਟਾਫ ਨਵਾਸ਼ਹਿਰ ਤੋਂ ਨਵਾਂਸ਼ਹਿਰ ...

ਪੂਰੀ ਖ਼ਬਰ »

'ਦੂਜਾ ਮੇਲਾ ਮਈਆ ਦਾ' ਬੰਗਾ ਵਿਖੇ ਵਿਸ਼ਾਲ ਜਾਗਰਣ ਕਰਵਾਇਆ

ਬੰਗਾ, 28 ਮਾਰਚ (ਕੁਲਦੀਪ ਸਿੰਘ ਪਾਬਲਾ) - ਬੰਗਾ ਵਿਖੇ ਜੈ ਮਾਂ ਦੁਰਗਾ ਪੂਜਾ ਮਹਾਂ ਉਤਸਵ ਧਾਰਮਿਕ ਕਮੇਟੀ ਵਲੋਂ ਸਾਹਮਣੇ ਕਰਨ ਹਸਪਤਾਲ ਬੱਸ ਸਟੈਂਡ ਬੰਗਾ ਕੋਲ 'ਦੂਜਾ ਮੇਲਾ ਮਈਆ ਦਾ' ਪ੍ਰੋਗਰਾਮ ਅਧੀਨ ਵਿਸ਼ਾਲ ਜਾਗਰਣ ਕਰਵਾਇਆ | ਇਹ ਮੇਲਾ 30 ਮਾਰਚ ਤੱਕ ਹਰ ਰੋਜ਼ ਸ਼ਾਮ 7 ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਫੈਸ਼ਨ ਡਿਜ਼ਾਈਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 28 ਮਾਰਚ (ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਪਿ੍ੰ. ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਐਮ. ਐਸ. ਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸੇ ਨੂੰ ਵੀ ਕਾਨੂੰਨੀ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਵਿਧਾਇਕਾ ਸੰਤੋਸ਼ ਕਟਾਰੀਆ

ਭੱਦੀ, 28 ਮਾਰਚ (ਨਰੇਸ਼ ਧੌਲ) - ਸਮੁੱਚੇ ਪੰਜਾਬ ਅੰਦਰ ਕਨੂੰਨੀ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਇਸ ਨੂੰ ਭੰਗ ਕਰਨ ਵਾਲੇ ਕਿਸੇ ਵੀ ਤਰ੍ਹਾਂ ਦੇ ਗਲਤ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ | ਇਹ ਸ਼ਬਦ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸੁਖਮਨ ਸਵੀਟ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਮੌਕੇ ਕੀਤੀਆਂ ਅਹਿਮ ਵਿਚਾਰਾਂ

ਨਵਾਂਸ਼ਹਿਰ, 28 ਮਾਰਚ (ਹਰਮਿੰਦਰ ਸਿੰਘ ਪਿੰਟੂ) - ਜ਼ਿਲ੍ਹਾ ਨੰਬਰਦਾਰਾ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਵੰਤ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ | ਮੀਟਿੰਗ ਮੌਕੇ ਨੰਬਰਦਾਰਾਂ ਨੇ ਮਾਨ ਸਰਕਾਰ 'ਤੇ ਰੋਸ ਪ੍ਰਗਟ ...

ਪੂਰੀ ਖ਼ਬਰ »

ਵਿਸਾਖੀ ਵਾਲੇ ਦਿਨ ਦਰਬਾਰ ਵਿਚ ਰਸਮਾਂ ਕੀਤੀਆਂ ਜਾਣਗੀਆਂ-ਸਿੱਧੂ

ਨਵਾਂਸ਼ਹਿਰ, 28 ਮਾਰਚ (ਹਰਮਿੰਦਰ ਸਿੰਘ ਪਿੰਟੂ) - ਪਿੰਡ ਭੀਣ ਵਿਖੇ ਸਿੱਧੂ ਜਠੇਰਿਆਂ ਦੇ ਮੇਲੇ ਸਬੰਧੀ ਇਕ ਬੈਠਕ ਸਿੱਧੂ ਜਠੇਰੇ ਸੇਵਾ ਵੈੱਲਫੇਅਰ ਕਮੇਟੀ ਵਲੋਂ ਕੀਤੀ ਗਈ | ਇਸ ਮੌਕੇ ਸੇਵਾਦਾਰ ਸਤਨਾਮ ਸਿੰਘ ਕਮਲ ਸਿੱਧੂ ਨੇ ਦੱਸਿਆ ਕਿ ਪਹਿਲਾਂ 14 ਅਪ੍ਰੈਲ ਵਿਸਾਖੀ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਕੈਂਪ ਲਗਾਇਆ

ਮਜਾਰੀ/ਸਾਹਿਬਾ, 28 ਮਾਰਚ (ਨਿਰਮਲਜੀਤ ਸਿੰਘ ਚਾਹਲ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਹਿਬਾ ਵਿਖੇ ਏਡਜ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਇੰਦਰਜੀਤ ਕਿਸਾਣਾ ਨੇ ਆਏ ਹੋਏ ਲੋਕਾਂ ਨੂੰ ਏਡਜ਼ ਦੇ ਲੱਛਣਾਂ ਅਤੇ ਇਸ ਦੇ ਬਚਾਅ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਅੱਖਾਂ ਦਾ ਕੈਂਪ

ਬੰਗਾ, 28 ਮਾਰਚ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਨੂੰ ਮੁੱਖ ਰੱਖਦਿਆਂ ਹੋਇਆਂ ਨੌਜਵਾਨ ਆਗੂ ਲਾਇਨ ਸੁਨੀਲ ਕੁਮਾਰ ਮਦਾਨ ਦੀ ਪ੍ਰਧਾਨਗੀ ਹੇਠ ਸਰਕਾਰੀ ...

ਪੂਰੀ ਖ਼ਬਰ »

ਝਿੱਕਾ ਸਕੂਲ ਦੇ ਬਿਊਟੀ ਐਂਡ ਵੈਲਨੈੱਸ ਟਰੇਡ ਦੇ ਬੱਚਿਆਂ ਦੀ ਸਿਖਲਾਈ ਵਰਕਸ਼ਾਪ

ਬੰਗਾ, 28 ਮਾਰਚ (ਕਰਮ ਲਧਾਣਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੱਚਿਆਂ ਦੇ ਰੌਸ਼ਨ ਭਵਿੱਖ ਲਈ, ਉਨ੍ਹਾਂ ਨੂੰ ਕਿੱਤਾ ਮੁਖੀ ਸਿੱਖਿਆ ਨਾਲ ਜੋੜਨ ਹਿੱਤ ਐਨ. ਐਸ. ਕਿਊ. ਐਫ਼ ਸਕੀਮ ਅਧੀਨ ਆਰੰਭ ਹੋਈ 'ਬਿਊਟੀ ਐਂਡ ਵੈਲਨੈੱਸ' ਟਰੇਡ ਦੇ ਬੱਚਿਆਂ ਦੀ ਸਿਖਲਾਈ ਵਰਕਸ਼ਾਪ ਲਗਾਉਣ ਦਾ ...

ਪੂਰੀ ਖ਼ਬਰ »

ਸੀਵਰੇਜ ਦੇ ਪਾਈਪ ਪਾਉਣ ਦਾ ਕੰਮ ਸ਼ੁਰੂ

ਘੁੰਮਣਾਂ, 28 ਮਾਰਚ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਬੱਸ ਅੱਡੇ ਤੋਂ ਲੈ ਕੇ ਛੱਪੜ ਤੱਕ ਪ੍ਰਧਾਨ ਪਾਲ ਸਿੰਘ ਦੇ ਘਰ ਤੋਂ ਲੈ ਕੇ ਰਣਜੀਤ ਸਿੰਘ ਦੇ ਘਰ ਤੱਕ ਸੀਵਰੇਜ ਦੇ ਪਾਈਪ ਪਾਉਣ ਦਾ ਕੰਮ ਸਰਪੰਚ ਰਾਜ ਕੁਮਾਰ ਦੀ ਅਗਵਾਈ 'ਚ ਸ਼ੁਰੂ ਕੀਤਾ ਗਿਆ | ਸਰਪੰਚ ਰਾਜ ...

ਪੂਰੀ ਖ਼ਬਰ »

ਐਮ. ਕਾਮ ਸਮੈਸਟਰ ਤੀਸਰਾ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੰਦਪੁਰ, 28 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਕਾਮ ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਡਾ. ਗੁਰਜੰਟ ਸਿੰਘ ਨੇ ...

ਪੂਰੀ ਖ਼ਬਰ »

ਛੋਲੇ ਪੂਰੀਆ ਦਾ ਲੰਗਰ ਲਗਾਇਆ

ਸੰਧਵਾਂ, 28 ਮਾਰਚ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਮਾਜ ਸੇਵੀ ਗੋਰਖਾ ਰਾਮ ਹੀਰਾ ਅਤੇ ਉਨ੍ਹਾਂ ਦੇ ਸਮੁੱਚੇ ਇੰਗਲੈਂਡ ਰਹਿੰਦੇ ਪਰਿਵਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਤੇ ਆਪਣੇ ਪੋਤੇ ਸਾਇੰਗਨ ਹੀਰਾ ਯੂ. ਕੇ. ਦੇ ਜਨਮ ਦਿਨ ਦੀ ਖ਼ੁਸ਼ੀ 'ਚ ...

ਪੂਰੀ ਖ਼ਬਰ »

ਸਰਹਾਲ ਵਲੋਂ ਸ਼ਮਸ਼ਾਨਘਾਟ ਦੀ ਉਸਾਰੀ ਦਾ ਉਦਘਾਟਨ

ਘੁੰਮਣਾਂ, 28 ਮਾਰਚ (ਮਹਿੰਦਰਪਾਲ ਸਿੰਘ) - ਪਿੰਡ ਮਾਂਗਟ ਦੇ ਸ਼ਮਸ਼ਾਨਘਾਟ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਰੱਖਿਆ ਗਿਆ | ਸਰਹਾਲ ਨੇ ਕਿਹਾ ਕਿ ਪਿੰਡਾਂ ਦੇ ਲਗਾਤਾਰ ਵਿਕਾਸ ਲਈ ਗ੍ਰਾਂਟਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX