ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ 'ਚ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ 6 ਮੈਂਬਰੀ ਵਫ਼ਦ, ਜਿਸ 'ਚ ਸੂਬਾਈ ਆਗੂ ਗੁਰਬਚਨ ਸਿੰਘ ਚੱਬਾ, ਜਸਬੀਰ ਸਿੰਘ ਪਿੱਦੀ, ਹਰਵਿੰਦਰ ਸਿੰਘ ਮਸਾਣੀਆਂ ਤੇ ਹਰਜਿੰਦਰ ਸਿੰਘ ਸ਼ਕਰੀ ਸ਼ਾਮਿਲ ਸਨ, ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਨਾਲ ਪ੍ਰਦੂਸ਼ਣ ਕਾਰਨ ਦਿਨੋ-ਦਿਨ ਜ਼ਹਿਰੀਲੇ ਹੋ ਰਹੇ ਪਾਣੀ, ਹਵਾ ਤੇ ਮਿੱਟੀ ਦੇ ਹੱਲ ਸੰਬੰਧੀ ਪਟਿਆਲਾ ਮੁੱਖ ਦਫ਼ਤਰ ਵਿਖੇ ਮੀਟਿੰਗ ਕੀਤੀ | ਮੀਟਿੰਗ 'ਚ ਚੇਅਰਮੈਨ ਡਾ. ਆਦਰਸ਼ਪਾਲ ਵਿੱਗ, ਗੁਰਿੰਦਰ ਸਿੰਘ ਮਜੀਠੀਆ ਮੈਂਬਰ ਵਾਤਾਵਰਨ ਬੋਰਡ, ਹਰਪਾਲ ਸਿੰਘ ਐੱਸ.ਸੀ. ਅੰਮਿ੍ਤਸਰ, ਗੁਨੀਤ ਸੇਠੀ ਵਾਤਾਵਰਨ ਇੰਜੀਨੀਅਰ ਫਰੀਦਕੋਟ, ਜਤਿੰਦਰ ਸੋਨੀ ਵਾਤਾਵਰਨ ਇੰਜੀਨੀਅਰ ਅੰਮਿ੍ਤਸਰ, ਹਰਦੀਪ ਕੌਰ ਵਾਤਾਵਰਨ ਹੈੱਡ ਪਟਿਆਲਾ, ਸੀਨੀਅਰ ਕਾਨੂੰਨੀ ਸਲਾਹਕਾਰ ਅਮਰੀਕ ਸਿੰਘ ਮੀਟਿੰਗ 'ਚ ਅਦਾਰੇ ਦੀ ਤਰਫ਼ ਤੋਂ ਬੈਠੇ | ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੀਰਾ ਫੈਕਟਰੀ ਬਾਰੇ ਅਦਾਰੇ ਵਲੋਂ ਕਿਹਾ ਗਿਆ ਕਿ ਸ਼ਰਾਬ ਫੈਕਟਰੀ ਦੀ ਅੱਗੇ ਮਾਨਤਾ ਵਧਾਉਣ ਲਈ ਦਿੱਤੀ ਗਈ ਅਰਜ਼ੀ 3 ਫਰਵਰੀ ਨੂੰ ਰੱਦ ਕਰ ਦਿੱਤੀ ਗਈ ਹੈ, 4 ਕਮੇਟੀਆਂ 'ਚੋਂ 3 ਕਮੇਟੀਆਂ ਨੇ, ਪਸ਼ੂਆਂ, ਧਰਤੀ, ਲੋਕਾਂ ਨੂੰ ਲੱਗੀਆਂ ਬਿਮਾਰੀਆਂ ਦੀ ਜਾਣਕਾਰੀ ਇਕੱਠੀ ਕਰਨ ਵਾਲੀਆਂ ਕਮੇਟੀਆਂ ਨੇ ਰਿਪੋਰਟ ਭੇਜ ਦਿੱਤੀ ਹੈ ਤੇ ਪਾਣੀ ਦੀ ਰਿਪੋਰਟ ਬਾਕੀ ਹੈ, ਰਿਪੋਰਟ ਆਉਂਦੇ ਹੀ ਅਗਲੀ ਕਾਰਵਾਈ ਕਰ ਦਿੱਤੀ ਜਾਵੇਗੀ | ਲੌਹਕਾ ਸ਼ਰਾਬ ਫੈਕਟਰੀ ਦੇ ਸੈਂਪਲ ਦੁਬਾਰਾ ਭਰੇ ਜਾਣਗੇ ਤੇ ਗ਼ਲਤ ਪਾਏ ਜਾਣ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ | ਅਦਾਰੇ ਨੇ ਵਿਸ਼ਵਾਸ ਦਿਵਾਇਆ ਕਿ ਕੋਸ਼ਰ ਕੰਬਲ ਫੈਕਟਰੀ ਅੰਮਿ੍ਤਸਰ ਵਿਖੇ ਦੌਰਾ ਕਰ ਲਿਆ ਗਿਆ ਹੈ | ਇਸ 'ਤੇ ਕਾਰਵਾਈ ਜਲਦ ਕੀਤੀ ਜਾ ਰਹੀ ਹੈ | ਨੈਰੋਲੈਕ ਪੇਂਟ ਫੈਕਟਰੀ ਨੂੰ 2 ਕਰੋੜ ਦਾ ਜ਼ੁਰਮਾਨਾ ਕੀਤਾ ਗਿਆ ਹੈ | ਆਗੂਆਂ ਨੇ ਕਿਹਾ ਕਿ ਅਦਾਰੇ ਨੂੰ ਸਰਮਾਏਦਾਰ ਤਾਕਤਾਂ ਤੇ ਸਿਆਸੀ ਲੋਕਾਂ ਦੇ ਦਬਾਅ ਹੇਠ ਕੰਮ ਨਹੀਂ ਕਰਨਾ ਚਾਹੀਦਾ ਤੇ ਵੱਡੀ ਅਫਸਰਸ਼ਾਹੀ ਨੂੰ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁਲਾਜ਼ਮਾਂ ਦੀ ਪਿੱਠ 'ਤੇ ਖੜਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਤੇ ਅਦਾਰੇ ਵਲੋਂ ਤਸੱਲੀ ਯੋਗ ਕਾਰਵਾਈ ਨਾ ਹੋਣ 'ਤੇ ਆਉਣ ਵਾਲੇ ਦਿਨਾਂ 'ਚ ਜਥੇਬੰਦੀ ਲੋਕ ਲਹਿਰ ਬਣਾ ਕੇ ਤਿੱਖੇ ਤੇ ਨਿਰਣਾਇਕ ਸੰਘਰਸ਼ ਸ਼ੁਰੂ ਕਰੇਗੀ |
ਪੱਟੀ, 28 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਕਨਵੀਨਰ ਆਗੂ ਧਰਮ ਸਿੰਘ ਪੱਟੀ, ਕਿਸਾਨ ਸਭਾ ਦੇ ਪ੍ਰਧਾਨ ਸਕੱਤਰ ਜਗੀਰ ਸਿੰਘ, ਹਰਭਜਨ ਸਿੰਘ, ਜਗਤਾਰ ਸਿੰਘ ਆਸਲ ਨੇ ਦੱਸਿਆ ਕਿ ਨਿੱਤ ਦਿਹਾੜੇ ਨਸ਼ੇ ਦੇ ...
ਖਡੂਰ ਸਾਹਿਬ, 28 ਮਾਰਚ (ਰਸ਼ਪਾਲ ਸਿੰਘ ਕੁਲਾਰ)-ਇਤਿਹਾਸਕ ਨਗਰ ਖਡੂਰ ਸਾਹਿਬ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਮੁਸ਼ਕਿਲਾਂ ਨਾਲ ਜੱਦੋ ਜਹਿਦ ਕਰਦਾ ਨਜ਼ਰ ਆ ਰਿਹਾ ਹੈ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਹੱਲਾ ਕਲੀਨਿਕਾਂ ਦੇ ਚੱਕਰ 'ਚ ਜਿਥੇ ਚੱਲ ਰਹੇ ਸਬ ਡਵੀਜ਼ਨਲ ...
ਪੱਟੀ, 28 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਥਾਨਕ ਸ਼ਹਿਰ ਦੇ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਨਿਜਾਤ ਦਿਵਾਉਣ ਤੇ ਸ਼ਹਿਰ ਦੇ ਘਰਾਂ ਤੇ ਦੁਕਾਨਾਂ ਤੋਂ ਕੂੜਾ ਇਕੱਠਾ ਕਰਨ ਲਈ ਚਾਰ ਨਵੀਆਂ ਗੱਡੀਆਂ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ...
ਝਬਾਲ, 28 ਮਾਰਚ (ਸਰਬਜੀਤ ਸਿੰਘ)-ਥਾਣਾ ਝਬਾਲ ਵਿਖੇ ਨਵੇਂ ਆਏ ਐੱਸ.ਐੱਚ.ਓ. ਕੇਵਲ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਚਿਤਵੰਤ ਸਿੰਘ ਬੰਟੀ ਦੁਬਲੀਆ, ਹਰਜੀਤ ਸਿੰਘ ਗੱਗੋਬੂਹਾ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ...
ਪੱਟੀ, 28 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਐੱਸ.ਐੱਸ.ਪੀ. ਤਰਨ ਤਾਰਨ ਗੁਰਮੀਤ ਸਿੰਘ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸਤਨਾਮ ਸਿੰਘ ਡੀ.ਐੱਸ.ਪੀ. ਸਬ-ਡਵੀਜ਼ਨ ਪੱਟੀ ਤੇ ਐੱਸ.ਐੱਚ.ਓ. ਪੱਟੀ ...
ਫਤਿਆਬਾਦ, 28 ਮਾਰਚ (ਹਰਵਿੰਦਰ ਸਿੰਘ ਧੂੰਦਾ)- ਬੇਮੌਸਮੀ ਬਾਰਸ਼ ਤੇ ਹਨੇਰੀ ਨਾਲ ਕਣਕ ਦੀ ਫ਼ਸਲ ਤੋੋਂ ਇਲਾਵਾ ਹੋਰ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਇੰਡੀਅਨ ਫਾਰਮਰ ਐਸ਼ੋਸ਼ੀਏਸ਼ਨ ਦੀ ਫਤਿਆਬਾਦ ਇਕਾਈ ਦਾ ਵਫ਼ਦ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ 'ਚ ਸ਼ਾਮਿਲ ਤਰਨ ਤਾਰਨ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ, ਜਿਸ 'ਚ ਕੌਮੀ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ ਸਭਰਾ, ਅਜੈਬ ਸਿੰਘ ਦੀਨਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਮਰਜੀਤ ਸਿੰਘ, ...
ਝਬਾਲ, 28 ਮਾਰਚ (ਸੁਖਦੇਵ ਸਿੰਘ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਗੰਡੀਵਿੰਡ ਵਿਖੇ ਪੋਸ਼ਣ ਪੰਦਰਵਾੜਾ ਸੀ.ਡੀ.ਪੀ.ਓ. ਗੰਡੀਵਿੰਡ ਨਿਵੇਦੱਤਾ ਕੁਮਰਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਨਵੰਬਰ 2022 ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ 1, 60, 843 ਯੋਗ ਲਾਭਪਾਤਰੀਆਂ ਨੂੰ 24 ਕਰੋੜ 12 ਲੱਖ 64 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ | ਇਹ ...
ਪੱਟੀ, 28 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚੋਂ ਤਲਾਸ਼ੀ ਦੌਰਾਨ ਪੁਲਿਸ ਨੇ ਲਾਵਾਰਿਸ ਹਾਲਤ 'ਚ ਇਕ ਕੀਪੈਡ ਵਾਲਾ ਮੋਬਾਈਲ ਫੋਨ ਤੇ 2 ਚਾਰਜਰ ਬਰਾਮਦ ਕੀਤੇ ਹਨ | ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਸੰਬੰਧੀ ...
ਤਰਨ ਤਾਰਨ, 28 ਮਾਰਚ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਗਨੀਵੀਰ ਫ਼ੌਜ ਦੀ ਭਰਤੀ ਲਈ ਮੁਫ਼ਤ ਸਿਖਲਾਈ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨੌਜਵਾਨਾਂ ਨੂੰ ਲਿਖਤੀ ...
ਹਰੀਕੇ ਪੱਤਣ, 28 ਮਾਰਚ (ਸੰਜੀਵ ਕੁੰਦਰਾ)-ਪੰਜਾਬ ਦੇ ਲੋਕ ਬਦਲਾਅ ਲਿਆ ਕੇ ਪਛਤਾ ਰਹੇ ਹਨ ਤੇ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਆਗੂ ...
ਅਮਰਕੋਟ, 28 ਮਾਰਚ (ਭੱਟੀ)-ਹਜ਼ਰਤ ਪੀਰ ਬਾਬਾ ਸ਼ੇਰ ਸ਼ਾਹ ਵਲੀ ਜੀ ਦੀ ਯਾਦ 'ਚ ਮੇਲਾ ਕਮੇਟੀ ਵਲੋਂ ਪਿੰਡ ਘਰਿਆਲਾ ਵਿਖੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਸਲਾਨਾ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਮੇਲੇ ਦੇ ਪਹਿਲੇ ਦਿਨ ਪਿੰਡ ਦੇ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਦੀ ਜ਼ਿਲ੍ਹਾ ਟੀਮ ਵਲੋਂ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਜੋ ਕਿ ਤੇਜ ਬਾਰਿਸ਼, ਗੜੇਮਾਰੀ ਤੇ ਹਨੇਰੀ ਨਾਲ ਬਰਬਾਦ ਹੋਈ ਹੈ, ਫ਼ਸਲ ਦੇ ਮੁਆਵਜ਼ੇ ਸੰਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ...
ਮੀਆਂਵਿੰਡ, 28 ਮਾਰਚ (ਸੰਧੂ)-ਬਿਜਲੀ ਬੋਰਡ ਵਲੋਂ ਸਰਕਾਰੀ ਅਦਾਰਿਆਂ 'ਚ ਚਿੱਪ ਵਾਲੇ ਮੀਟਰ ਲਗਾਉਣ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਇਕਾਈ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਹੇਠ ਮੀਆਂਵਿੰਡ ਵਿਖੇ ਇਕੱਠ ਕੀਤਾ ਗਿਆ, ਜਿਸ 'ਚ ਜ਼ਿਲ੍ਹਾ ਮੀਤ ...
ਤਰਨ ਤਾਰਨ, 28 ਮਾਰਚ (ਇਕਬਾਲ ਸਿੰਘ ਸੋਢੀ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਇਕ ਮੰਗ ਪੱਤਰ ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੂੰ ਸੌਂਪਿਆ ਗਿਆ ਤੇ ਮੰਗ ਕੀਤੀ ਗਈ ਕਿ ਵਿਭਾਗ ...
ਤਰਨ ਤਾਰਨ, 28 ਮਾਰਚ (ਪਰਮਜੀਤ ਜੋਸ਼ੀ)¸ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਨੇ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਤਹਿਤ ਪਿੰਡ ਬੱਚੜੇ 'ਚ ਇਕੱਠ ਕਰਕੇ ਇਕਾਈ ਦਾ ਗਠਨ ਕੀਤਾ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਹਰਵਿੰਦਰ ਸਿੰਘ ਵਲੀਪੁਰ ਤੇ ਨਛੱਤਰ ਸਿੰਘ ...
ਸੁਰ ਸਿੰਘ, 28 ਮਾਰਚ (ਧਰਮਜੀਤ ਸਿੰਘ)-ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੁਖਬੀਰ ਕੌਰ ਤੇ ਫੂਡ ਸੇਫਟੀ ਅਫ਼ਸਰ ਸਾਕਸ਼ੀ ਖੋਸਲਾ ਵਲੋਂ ਕਸਬਾ ਸੁਰ ਸਿੰਘ ਵਿਖੇ ਇਕ ਡੇਅਰੀ ਤੇ ਕਰਿਆਨੇ ਦੀ ਦੁਕਾਨ ਤੋਂ ਖੁਰਾਕੀ ਵਸਤਾਂ ਦੇ ਸੈਂਪਲ ਭਰੇ ਗਏ | ਇਸ ਮੌਕੇ ਡਾ: ਸੁਖਬੀਰ ਕੌਰ ਨੇ ਕਿਹਾ ...
ਭਿੱਖੀਵਿੰਡ, 28 ਮਾਰਚ (ਬੌਬੀ)-ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਬਲਦੇਵ ਸਿੰਘ ਭਿੱਖੀਵਿੰਡ, ਗੁਰਲਾਲ ਅਲਗੋਂ, ਮਨਦੀਪ ਕਲਸੀ ਆਦਿ ਆਗੂਆਂ ਨੇ ਜਥੇਬੰਦੀ ਦੇ ਦਫ਼ਤਰ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਤੇ ਆਸ-ਪਾਸ ਦੇ ਇਲਾਕੇ 'ਚ ਪਸ਼ੂ ਪਾਲਕਾਂ ਵਲੋਂ ਮਰੇ ਹੋਏ ਪਸ਼ੂ ਤੇ ਸੜਕਾਂ ਉਪਰ ਵਾਹਨਾਂ ਨਾਲ ਟਕਰਾਉਣ ਨਾਲ ਮਰਨ ਵਾਲੇ ਪਸ਼ੂਆਂ ਕਾਰਨ ਲੋਕਾਂ ਨੂੰ ਭਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸੜਕਾਂ 'ਤੇ ਪਏ ...
ਤਰਨ ਤਾਰਨ, 28 ਮਾਰਚ (ਇਕਬਾਲ ਸਿੰਘ ਸੋਢੀ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪੋਸ਼ਣ ਪੰਦਰਵਾੜਾ ਸੀ.ਡੀ.ਪੀ.ਓ. ਪਰਮਜੀਤ ਕੌਰ ਦੀ ਅਗਵਾਈ ਹੇਠ ਪਿੰਡ ਢੋਟੀਆਂ 'ਚ ਮਨਾਇਆ ਗਿਆ | ਇਸ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸ਼ੇਰੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਗੁਲਜਾਰ ਸਿੰਘ ਨੇ ਸਲਾਨਾ ਪ੍ਰੀਖਿਆਵਾ 'ਚ ਪਹਿਲੇ, ਦੂਸਰੇ ਤੇ ਤੀਸਰੇ ਦਰਜੇ 'ਤੇ ਆਉਣ ...
ਖੇਮਕਰਨ, 28 ਮਾਰਚ (ਰਾਕੇਸ਼ ਕੁਮਾਰ ਬਿੱਲਾ)¸ਬਲਾਕ ਵਲਟੋਹਾ ਅਧੀਨ ਪੈਂਦੇ ਪਿੰਡ ਮਾਛੀਕੇ ਦੀ ਗ੍ਰਾਮ ਪੰਚਾਇਤ ਦੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਅਰਪਿੰਦਰ ਸਿੰਘ ਮਾਛੀਕੇ ਨੂੰ ਸਰਪੰਚ ਚੁਣ ਲਿਆ ਗਿਆ ਹੈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਮਹਿਕਮਾ ਪੇਂਡੂ ਵਿਕਾਸ ...
ਤਰਨ ਤਾਰਨ, 28 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਦੀ ਯੋਗ ਅਗਵਾਈ ਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰਾਂ ਦੀ ਯੋਗ ਰਹਿਨੁਮਾਈ ਹੇਠ ਅਧਿਆਪਕਾਂ ...
ਖੇਮਕਰਨ, 28 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਵਿਧਾਨ ਹਲਕਾ ਖੇਮਕਰਨ ਦੇ ਭਾਜਪਾ ਆਗੂ ਅਨੂਪ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਨਵੀਂ ਦਿੱਲੀ ਵਿਖੇ ਭਾਜਪਾ ਦੇ ਦਫ਼ਤਰ 'ਚ ਵਿਸ਼ੇਸ਼ ਤੌਰ 'ਤੇ ਜਾ ਕੇ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਸ਼ਵੇਤ ਮਲਿਕ ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਰਜਿੰਦਰਮੋਹਨ ਸਿੰਘ ਛੀਨਾ, ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਸਾਬਕਾ ...
ਤਰਨ ਤਾਰਨ, 28 ਮਾਰਚ (ਹਰਿੰਦਰ ਸਿੰਘ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਡਾ. ਦਿਲਬਾਗ ਸਿੰਘ ਸਿਵਲ ਸਰਜਨ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇਮੂਨਾਈਜੇਸ਼ਨ ਹੈਂਡਬੁੱਕ ਦੇ ਸੰਬੰਧ 'ਚ ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ...
ਭਿੱਖੀਵਿੰਡ, 28 ਮਾਰਚ (ਬੌਬੀ)¸ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ 'ਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਕਸਬਿਆਂ, ਜਿਸ ਵਿਚ ਖਾਲੜਾ, ਭਿੱਖੀਵਿੰਡ, ਅਲਗੋਂ ਕੋਠੀ, ...
ਮਾਨਾਂਵਾਲਾ, 28 ਮਾਰਚ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏ. ਜੀ. ਸੀ.) ਨੇ ਸਮਾਜ ਅਤੇ ਜੀਵਨ ਦੇ ਹੋਰ ਸਾਰੇ ਖੇਤਰਾਂ ਵਿਚ ਔਰਤਾਂ ਦੇ ਯੋਗਦਾਨ ਨੂੰ ਮਨਾਉਣ ਲਈ ਮਹਿਲਾ ਸਸ਼ਕਤੀਕਰਨ ਹਫ਼ਤਾ ਮਨਾਇਆ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਸਾਰੇ ...
ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਤਿਆਰੀਆਂ ਹਿਤ ਅੰਮਿ੍ਤਸਰ ਦੇ ਰਾਮਗੜ੍ਹੀਆ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ, ਭਾਈਬੰਦੀ ਅੰਮਿ੍ਤਸਰ, ਸ: ਜੱਸਾ ਸਿੰਘ ...
ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਥੇਬੰਦੀ ਦੇ ਵੱਖ- ਵੱਖ ਸੰਘਰਸ਼ੀ ਘੋਲਾਂ ਦੌਰਾਨ ਸ਼ਹੀਦ ਹੋਏ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਅਤੇ ਸਭ ਸਤਿਕਾਰਤ ਸ਼ਹੀਦਾਂ ਦੀ ਯਾਦ 'ਚ 29 ਮਾਰਚ ਨੂੰ ਦੁਸਹਿਰਾ ...
ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਚੇਤ ਨਰਾਤਿਆਂ ਮੌਕੇ ਤਰਨ ਤਾਰਨ ਰੋਡ ਸਥਿਤ ਸ਼ਰਮਾ ਕਾਲੋਨੀ ਵਿਖੇ ਦੀਪਕ ਕੁਮਾਰ ਦੀ ਪ੍ਰਧਾਨਗੀ ਹੇਠ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ...
ਤਰਨ ਤਾਰਨ, 28 ਮਾਰਚ (ਪਰਮਜੀਤ ਜੋਸ਼ੀ)-ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੁੱਕੂ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਜੋ ਮਾਹੌਲ ਚੱਲ ਰਿਹਾ ਹੈ, ਉਸ ਨੂੰ ਕੇੇਂਦਰ ਤੇ ਪੰਜਾਬ ਸਰਕਾਰ ਨੇ ਮਿਲ ...
-ਪੰਜਾਬ ਰੋਡਵੇਜ਼ ਦੀ 'ਵੋਲਵੋ' 'ਚ ਘਪਲੇ ਦਾ ਮਾਮਲਾ- ਅੰਮਿ੍ਤਸਰ, 28 ਮਾਰਚ (ਗਗਨਦੀਪ ਸ਼ਰਮਾ)-ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ (ਨਵੀਂ ਦਿੱਲੀ) ਤੋਂ ਅੰਮਿ੍ਤਸਰ ਆ ਰਹੀ 'ਵੋਲਵੋ' ਵਿਚ ਬੈਠੀਆਂ ਸਵਾਰੀਆਂ ਤੋਂ ਕਿਰਾਇਆ ਵਸੂਲਣ ਉਪਰੰਤ ਟਿਕਟਾਂ ਨਾ ਕੱਟ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX