ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  3 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  11 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  43 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਅੰਮ੍ਰਿਤਸਰ / ਦਿਹਾਤੀ

ਗਿ੍ਫ਼ਤਾਰ ਕੀਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਸਰਕਾਰ-ਐਡ. ਧਾਮੀ

ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਦੀ ਸਹੂਲਤ ਲਈ ਠੰਡੇ ਜਲ ਦੀ ਨਵੀਂ ਛਬੀਲ, ਦੋ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਊਾਟਰ, ਸ੍ਰੀ ਮੰਜੀ ਸਾਹਿਬ ਵਿਖੇ ਪੱਥਰ ਲਾਉਣ, ਮੈਨੇਜਰ ਦੇ ਨਵੇਂ ਦਫਤਰ ਅਤੇ ਬੁਕਿੰਗ ਸ੍ਰੀ ਅਖੰਡ ਪਾਠ ਸਾਹਿਬ ਦੇ ਨਵੇਂ ਦਫਤਰ ਦਾ ਸ਼ੁੱਭ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ | ਇਸਤੋਂ ਪਹਿਲਾਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਪਰੰਤ ਹੈੱਡਗ੍ਰੰਥੀ ਭਾਈ ਕੇਵਲ ਸਿੰਘ ਨੇ ਅਰਦਾਸ ਬੇਨਤੀ ਕੀਤੀ | ਉਪਰੰਤ ਠੰਡੇ ਜਲ ਦੀ ਨਵੀਂ ਛਬੀਲ, ਦੋ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਊਾਟਰ, ਸ੍ਰੀ ਮੰਜੀ ਸਾਹਿਬ ਵਿਖੇ ਪੱਥਰ ਲਾਉਣ, ਮੈਨੇਜਰ ਦੇ ਨਵੇਂ ਦਫਤਰ ਅਤੇ ਬੁਕਿੰਗ ਸ੍ਰੀ ਅਖੰਡ ਪਾਠ ਸਾਹਿਬ ਦੇ ਨਵੇਂ ਦਫਤਰ ਦਾ ਸ਼ੁੱਭ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਸ੍ਰੀ ਮੰਜੀ ਸਾਹਿਬ ਵਿਖੇ ਪੱਥਰ ਲਾਉਣ ਦੀ ਸੇਵਾ ਕਰਨ ਵਾਲੇ ਡਾ: ਜਗਜੀਤ ਕੌਰ ਗੁਨਤਾਸ ਹਸਪਤਾਲ ਬਟਾਲਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਿਾਨਤ ਕੀਤਾ ਗਿਆ | ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਸਿੱਖ ਕੌਮ ਵਿੱਚ ਵੱਡਾ ਸੰਕਟ ਆਇਆ ਹੈ, ਕਿ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਜਾਇਜ ਰੂਪ ਵਿਚ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਜੋ ਕਿ ਬਹੁਤ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ੁ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਕ ਝੰਡੇ ਹੇਠਾਂ ਇਕੱਠੇ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਜੋ ਸਿੰਘ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਵਲੋਂ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਬਿਨਾਂ ਦੇਰੀ ਕੀਤਿਆਂ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਜੇ ਸਰਕਾਰ ਨੇ ਢਿੱਲਮੱਠ ਵਰਤੀ ਤਾਂ ਸਿੰਘ ਸਾਹਿਬ ਨੇ ਜੋ ਸੰਦੇਸ਼ ਸਿੱਖ ਪੰਥ ਨੂੰ ਦਿੱਤਾ ਗਿਆ ਹੈ, ਉਸ ਉਪਰ ਅਮਲ ਕਰਦਿਆਂ 'ਖਾਲਸਾ ਵਹੀਰ' ਸ਼ੁਰੂ ਹੋਵੇਗੀ, ਸਾਨੂੂੰ ਸਾਰਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਅਤੇ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਤੱਤਪਰ ਹੋਣਾ ਚਾਹੀਦਾ ਹੈ, ਤਾਂ ਜੋ ਨੌਜਵਾਨੀ ਦਾ ਘਾਣ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੇਲ੍ਹਾਂ ਵਿਚ ਬੰਦ ਬੇਕਸੂਰ ਨੌਜਵਾਨਾਂ ਲਈ ਫਰੀ ਕਾਨੂੰੁਨੀ ਸਹਾਇਤਾ ਲਈ ਵਕੀਲਾਂ ਦੇ ਨੰਬਰ ਜਾਰੀ ਕੀਤੇ ਜਾਣਗੇ ਤਾਂ ਜੋ ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਸਕੇ | ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਇਹ ਉਹ ਦਰ ਹੈ, ਜਿੱਥੋਂ ਸਤਿਗੁਰਾਂ ਨੇ ਭਾਈ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਬੇੜਾ ਬੰਨੇ ਲਾਇਆ ਸੀ, ਅੱਜ ਸਾਡੀ ਵੀ ਗੁਰੂ ਚਰਨਾਂ ਵਿਚ ਅਰਦਾਸ ਹੈ ਕਿ ਸਿੱਖ ਕੌਮ 'ਤੇ ਜੋ ਭੀੜ ਬਣੀ ਹੈ, ਉਹ ਆਪ ਕਿਰਪਾ ਕਰਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਕਰਨ | ਇਸ ਮੌਕੇ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ ਅਤੇ ਜ: ਅਮਰਜੀਤ ਸਿੰਘ ਭਲਾਈਪੁਰ, ਜ: ਅਮਰਜੀਤ ਸਿੰਘ ਬੰਡਾਲਾ (ਤਿੰਨੋਂ ਮੈਂਬਰ ਸ਼੍ਰੋਮਣੀ ਕਮੇਟੀ) ਅਤੇ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਘੋਲਾ ਸਿੰਘ ਸਰਹਾਲੀ ਵਾਲੇ-ਬਾਬਾ ਗੁਰਨਾਮ ਸਿੰਘ ਯੂ.ਪੀ. ਬਾਬਾ ਸੁੱਖਾ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਬਲਕਾਰ ਸਿੰਘ ਨੰਬਰਦਾਰ ਸੁਧਾਰ, ਬਾਬਾ ਬੱਬੂ, ਬਾਬਾ ਦਵਿੰਦਰ ਸਿੰਘ ਸੋਨੂੰ ਗੋਇੰਦਵਾਲ, ਬਲਬੀਰ ਸਿੰਘ ਬਾਊ, ਭਾਈ ਮੁਖਤਾਰ ਸਿੰਘ ਸਾ: ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਐਡੀਸ਼ਨਲ ਮੈਨੇਜਰ ਭਾਈ ਸ਼ੇਰ ਸਿੰਘ, ਪਲਵਿੰਦਰ ਸਿੰਘ ਬਾਠ ਗੁ: ਇੰਸਪੈਕਟਰ-85, ਹੈੱਡਗ੍ਰੰਥੀ ਗਿਆਨੀ ਕੇਵਲ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਗਤਾਰ ਸਿੰਘ, ਡਾ: ਜਗਜੀਤ ਕੌਰ ਗੁਨਤਾਸ ਹਸਪਤਾਲ ਬਟਾਲਾ, ਪ੍ਰਧਾਨ ਰਣਜੀਤ ਕੌਰ ਰਈਆ, ਤੇਜਿੰਦਰ ਸਿੰਘ ਅਠੌਲਾ, ਪ੍ਰਧਾਨ ਸਰਵਣ ਸਿੰਘ ਕਾਲਾ, ਮੈਂਬਰ ਅਜੀਤ ਸਿੰਘ, ਮਾਸਟਰ ਇਕਬਾਲ ਸਿੰਘ, ਪ੍ਰਤਾਪ ਸਿੰਘ, ਅਮਰੀਕ ਸਿੰਘ ਬੇਦਾਦਪੁਰ, ਭਾਈ ਜਸਪਾਲ ਸਿੰਘ ਬਲਸਰਾਏ ਪ੍ਰਚਾਰਕ, ਗੁਰਮਿੰਦਰ ਸਿੰਘ ਡੱਲਾ, ਗੁਰਭੇਜ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ (ਇੰਚਾਰਜ ਲੰਗਰ), ਦਵਿੰਦਰ ਸਿੰਘ ਅਕਾਊਾਟੈਂਟ, ਅਮਰਜੀਤ ਸਿੰਘ ਅਕਾਊਾਟੈਂਟ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਸਵਿੰਦਰ ਸਿੰਘ ਇੰਚਾਰਜ ਅਖੰਡ ਪਾਠਾਂ, ਮੰਗਦੀਪ ਸਿੰਘ, ਜਸਵਿੰਦਰ ਸਿੰਘ ਕਾਲਾ, ਤਰਮੇਜ ਸਿੰਘ ਸੋਨੂੰ ਵਡਾਲਾ, ਸੁੱਖਾ ਸਿੰਘ ਮੀਆਂਵਿੰਡ, ਬਲਬੀਰ ਸਿੰਘ ਸ਼ਹਿਰੀਆ, ਲਵਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ |

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਕਾਰਕੁੰਨਾਂ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਰੋਸ ਮੁਜ਼ਾਹਰਾ

ਬਾਬਾ ਬਕਾਲਾ ਸਾਹਿਬ, 28 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਅੰਦਰ ਪਏ ਭਾਰੀ ਮੀਂਹ ਹਨ੍ਹੇਰੀ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਨੂੰ ਲੈ ਕੇ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੈਂਕੜੇ ਕਾਰਕੁੰਨਾਂ ਵਲੋਂ ਸਥਾਨਕ ਤਹਿਸੀਲ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਕੇਸ 'ਚ ਲੋੜੀਂਦਾ ਦੋਸ਼ੀ ਕੀਤਾ ਕਾਬੂ

ਚੌਕ ਮਹਿਤਾ, 28 ਮਾਰਚ (ਜਗਦੀਸ਼ ਸਿੰਘ ਬਮਰਾਹ)-ਥਾਣਾ ਮਹਿਤਾ ਚੌਕ ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲਿਆਂ 'ਚ ਲੋੜੀਂਦੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੱੁਖੀ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਗਦੀਪ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐਸ. ਐਚ. ਓ. ਮਜੀਠਾ

ਮਜੀਠਾ, 28 ਮਾਰਚ (ਮਨਿੰਦਰ ਸਿੰਘ ਸੋਖੀ)-ਮਜੀਠਾ ਅਤੇ ਲਾਗਲੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ 'ਤੇ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਇਨ੍ਹਾਂ ਅਨਸਰਾਂ ਖ਼ਿਲਾਫ਼ ਪਤਾ ਲੱਗਣ 'ਤੇ ਕਾਨੂੰਨ ਅਨੁਸਾਰ ਸਖ਼ਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ 'ਚ ਸਤਨਾਮ ਸਿੰਘ ਝੰਡੇਰ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣੇ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਅੱਜ ਅਵਤਾਰ ਸਿੰਘ ਜੱਸੜ, ਪ੍ਰਕਾਸ਼ ਸਿੰਘ ਥੋਥੀਆਂ, ਮੇਜਰ ਸਿੰਘ ਕੜਿਆਲ, ਰਵਿੰਦਰ ਸਿੰਘ ਛੱਜਲਵੱਡੀ ਅਤੇ ਸਤਨਾਮ ਸਿੰਘ ਝੰਡੇਰ ਅਧਾਰਿਤ ਪੰਜ ਮੈਂਬਰੀ ਪ੍ਰਧਾਨਗੀ ...

ਪੂਰੀ ਖ਼ਬਰ »

ਮੀਂਹ ਦੀ ਭੇਟ ਚੜ੍ਹੀਆਂ ਗਰੀਬ ਪਰਿਵਾਰ ਦੇ ਕੋਠੇ ਦੀਆਂ ਛੱਤਾਂ

ਨਵਾਂ ਪਿੰਡ, 28 ਮਾਰਚ (ਜਸਪਾਲ ਸਿੰਘ)-ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਹਲਕਾ ਅਧੀਨ ਪਿੰਡ ਨਿਜਾਪੁਰ ਦੇ ਅਨੁਸੂਚਿਤ ਜਾਤੀ ਨਾਲ ਸੰਬੰਧਤ ਮਨਜੀਤ ਲਾਲ ਪੁੱਤਰ ਜੈਸੀ ਰਾਮ ਜੋ ਕਿ ਅਤਿ ਖ਼ਸਤਾ ਤੇ ਬਿਨਾਂ ਛੱਤ ਦੇ ਘਰ 'ਚ ਜੀਵਨ ਜਿਉਣ ਲਈ ਮਜ਼ਬੂਰ ਹੈ, ...

ਪੂਰੀ ਖ਼ਬਰ »

ਐਸ. ਡੀ. ਐਮ. ਮਜੀਠਾ ਨੇ ਬੱਸ ਅੱਡਾ ਮਜੀਠਾ ਵਿਖੇ ਸੜਕ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮਜੀਠਾ, 28 ਮਾਰਚ (ਮਨਿੰਦਰ ਸਿੰਘ ਸੋਖੀ)-ਸੜਕਾਂ 'ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂੰ ਕਰਾਉਣ ਅਤੇ ਵਾਹਨਾਂ ਤੋਂ ਨਿਕਲਣ ਵਾਲੇ ਧੂੰਏ ਕਾਰਨ ਹੋਣ ਵਾਲੇ ਪ੍ਰਦੂਸ਼ਨ ਦੇ ਨੁਕਸਾਨ ਤੋਂ ਵਾਹਨ ਚਾਲਕਾਂ ਅਤੇ ਆਮ ਨਾਗਰਿਕਾਂ ਨੂੰ ਬੱਸ ਅੱਡਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਮਾਰੇ ਇੱਟਾਂ ਪੱਥਰ, ਇਕ ਜ਼ਖ਼ਮੀ

ਟਾਂਗਰਾ, 28 ਮਾਰਚ (ਹਰਜਿੰਦਰ ਸਿੰਘ ਕਲੇਰ)-ਖਿਲਚੀਆਂ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਹਮਲਾ ਕਰਕੇ ਨੁਕਸਾਨ ਕੀਤਾ ਗਿਆ | ਪਿੰਡ ਖਿਲਚੀਆਂ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਮੇਰਾ ਲੜਕਾ ਮਨਪ੍ਰੀਤ ਸਿੰਘ ਉਮਰ 16 ਸਾਲ ਨੂੰ ਮੇਰੇ ਚਚੇਰੇ ...

ਪੂਰੀ ਖ਼ਬਰ »

ਇਤਿਹਾਸਕ ਗੁ: ਬਾਬਾ ਸਾਧੂ ਸਿੱਖ ਚਵਿੰਡਾ ਕਲਾਂ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਪਿੰਡ ਚਵਿੰਡਾ ਕਲਾਂ/ਖੁਰਦ ਵਿਖੇ ਬਾਬਾ ਸਾਧੂ ਸਿੱਖ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਕਬੱਡੀ ਕੱਪ ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮੇਲੇ ਵਿਚ ਹਜ਼ਾਰਾਂ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਹੀਂ ਰੁਕ ਰਿਹਾ ਬਾਲ ਵਿਆਹ ਦਾ ਸਿਲਸਿਲਾ

ਹਰਸਾ ਛੀਨਾ, 28 ਮਾਰਚ (ਕੜਿਆਲ)-ਭਾਵੇਂਕਿ ਭਾਰਤ ਸਰਕਾਰ ਵਲੋਂ 1978 'ਚ ਬਣਾਏ ਕਾਨੂੰਨ ਅਨੁਸਾਰ ਵਿਆਹ ਕਰਨ ਲਈ ਲੜਕੇ ਦੀ ਉਮਰ 21 ਸਾਲ ਤੇ ਲੜਕੀ ਦੀ ਉਮਰ 18 ਸਾਲ ਮਿਥੀ ਗਈ ਹੈ, ਇਸ ਤੋਂ ਘੱਟ ਉਮਰ ਵਿਚ ਵਿਆਹ ਕਰਨਾ ਜਿੱਥੇ ਕਨੂੰਨਣ ਜੁਰਮ ਹੈ ਉਥੇ ਹੀ ਆਧੁਨਿਕ ਯੁੱਗ 'ਚ ਅਜਿਹੇ ਵਿਆਹ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਬਦਸਲੂਕੀ ਦਾ ਮਾਮਲਾ ਏ. ਡੀ. ਸੀ. ਪੀ. ਧਾਲੀਵਾਲ ਕੋਲ ਪੁੱਜਿਆ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਵਿਰਾਸਤੀ ਮਾਰਗ 'ਚ ਖੜੇ ਲੋਕਾਂ ਨੂੰ ਸੋਟੀਆਂ ਮਾਰੇ ਜਾਣ ਦਾ ਮਾਮਲਾ ਏ. ਡੀ. ਸੀ. ਪੀ. ਡੀ. ਹਰਜੀਤ ਸਿੰਘ ਧਾਲੀਵਾਲ ਕੋਲ ਪੁੱਜ ਗਿਆ ਹੈ ਜਿਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ | ਅਮਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਤਹਿਸੀਲਦਾਰ ਬੀਰਕਰਨ ਸਿੰਘ ਨੂੰ ਕੀਤਾ ਸਨਮਾਨਿਤ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ (ਗਾਲਿਬ ਗਰੁੱਪ) ਦੇ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਅੱਜ ਤਹਿਸੀਲ ਕੰਪਲੈਕਸ 'ਚ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਤਹਿਸੀਲ ਅਜਨਾਲਾ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਨੇ ਕਿਸਾਨਾਂ ਨੂੰ ਚਿੰਤਾ 'ਚ ਪਾਇਆ

ਓਠੀਆਂ, 28 ਮਾਰਚ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਦਿਨੀਂ ਹੋਈ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਚਿੰਤਾ ਵਿਚ ਪਾਇਆ ਹੈ | ਇਸ ਸੰਬੰਧੀ ਕਿਸਾਨ ਆਗੂ ਨੰਬਰਦਾਰ ਦਲਜੀਤ ਸਿੰਘ ਓਠੀਆਂ, ਸਾਬਕਾ ...

ਪੂਰੀ ਖ਼ਬਰ »

ਕੋਹਾਲਾ 'ਚ 27ਵਾਂ ਪ੍ਰਗਟਿਓ ਖ਼ਾਲਸਾ ਸਮਾਗਮ ਕਰਵਾਇਆ

ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪਿਛਲੇ 27 ਸਾਲਾਂ ਤੋਂ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਨਗਰ ਕੋਹਾਲਾ ਵਿਖੇ ਧਾਰਮਿਕ ਸਮਾਗਮ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਉਸੇ ਲੜੀ ਤਹਿਤ ਦੋ ਰੋਜ਼ਾ ਰਾਤਰੀ 27ਵਾਂ ਪ੍ਰਗਟਿਓ ਖ਼ਾਲਸਾ ਸਮਾਗਮ ...

ਪੂਰੀ ਖ਼ਬਰ »

ਮਾਣ ਧੀਆਂ ਤੇ ਸੰਸਥਾ ਵਲੋਂ ਐਸ. ਡੀ. ਐਮ. ਮਜੀਠਾ ਡਾ: ਹਰਨੂਰ ਕੌਰ ਢਿੱਲੋਂ ਨੂੰ ਕੀਤਾ ਸਨਮਾਨਿਤ

ਮਜੀਠਾ, 28 ਮਾਰਚ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਅੰਮਿ੍ਤਸਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਸੀਨੀਅਰ ਮੀਤ ਪ੍ਰਧਾਨ ਨਿਰਵੈਰ ਸਿੰਘ ਸਰਕਾਰੀਆ ਵਲੋਂ ਅੱਜ ਇਕ ਸਾਦੇ ਅਤੇ ...

ਪੂਰੀ ਖ਼ਬਰ »

ਐੱਸ. ਐੱਚ. ਓ. ਥਾਣਾ ਤਰਸਿੱਕਾ ਨੇ ਬੁਲਟ ਮੋਟਰਸਾਈਕਲ 'ਤੇ ਪਟਾਕੇ ਚਲਾਉਣ ਵਾਲਿਆਂ ਦੇ ਕੱਢੇ ਵੱਟ

ਤਰਸਿੱਕਾ, 28 ਮਾਰਚ (ਅਤਰ ਸਿੰਘ ਤਰਸਿੱਕਾ)-ਐੱਸ. ਐੱਸ. ਪੀ. ਅੰਮਿ੍ਤਸਰ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਐੱਸ. ਐੱਚ. ਓ. ਥਾਣਾ ਤਰਸਿੱਕਾ ਨੇ ਆਪਣੇ ਸਟਾਫ ਮੈਂਬਰਾਂ ਨਾਲ ਕਸਬਾ ਪੁੱਲ ਨਹਿਰ ਤਰਸਿੱਕਾ ਵਿਖੇ ਨਾਕਾ ਲਾ ਕੇ ...

ਪੂਰੀ ਖ਼ਬਰ »

ਕਾਲੇਕੇ ਗੁਰਦੁਆਰਾ ਚੋਲਾ ਸਾਹਿਬ ਵਿਖੇ ਧਾਰਮਿਕ ਜੋੜ ਮੇਲਾ ਸ਼ੁਰੂ

ਰਈਆ, 28 ਮਾਰਚ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਕਾਲੇਕੇ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੀ ਪੰਚਾਇਤ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੋਗਾਵਾਂ 'ਚ ਖੇਤੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਹਜ਼ਾਰਾਂ ਦੇ ਚੈੱਕ ਵੰਡੇ

ਚੋਗਾਵਾਂ, 28 ਮਾਰਚ (ਗੁਰਵਿੰਦਰ ਸਿੰਘ ਕਲਸੀ)-ਮਾਰਕੀਟ ਕਮੇਟੀ ਦਫਤਰ ਚੋਗਾਵਾਂ ਵਿਖੇ ਖੇਤੀਬਾੜੀ ਅਤੇ ਮੰਡੀਆਂ ਵਿਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ ਨਾਲ ਅੰਗਹੀਣ ਹੋਣ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅੱਜ ਮਾਰਕੀਟ ਕਮੇਟੀ ਚੋਗਾਵਾਂ ਵਿਖੇ ਪਨਗ੍ਰੇਨ ਦੇ ...

ਪੂਰੀ ਖ਼ਬਰ »

ਪ੍ਰਨੀਤ ਕੌਰ ਤਰਸਿੱਕਾ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ

ਤਰਸਿੱਕਾ, 28 ਮਾਰਚ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਦੋਲੇਲ ਖਜਾਲਾ ਦੀ ਵਿਦਿਆਰਥਣ ਪ੍ਰਨੀਤ ਕੌਰ ਸਪੁੱਤਰੀ ਨਵਜੋਤ ਸਿੰਘ ਤਰਸਿੱਕਾ ਕਲਾਸ ਐਲ. ਕੇ. ਜੀ. 'ਚੋ 99 ਫੀਸਦੀ ਨੰਬਰ ਪ੍ਰਾਪਤ ਕਰਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਫੇਰੂਮਾਨ ਕਾਲਜ 'ਚ ਧਾਰਮਿਕ ਪ੍ਰੀਖਿਆ 'ਚ ਮੈਰਿਟ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਰਈਆ, 28 ਮਾਰਚ (ਸ਼ਰਨਬੀਰ ਸਿੰਘ ਕੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਵਿਦਿਆਰਥੀਆਂ ਨੂੰ ਗੁਰਮਤਿ ਤੋਂ ਜਾਣੂ ਕਰਵਾਉਣ ਲਈ ...

ਪੂਰੀ ਖ਼ਬਰ »

ਪੁਲਿਸ ਵਲੋਂ ਨੀਮ ਫ਼ੌਜੀ ਬਲਾਂ ਸਮੇਤ ਰਈਆ ਵਿਖੇ ਫਲੈਗ ਮਾਰਚ

ਰਈਆ, 28 ਮਾਰਚ (ਸ਼ਰਨਬੀਰ ਸਿੰਘ ਕੰਗ)-ਆਪ੍ਰੇਸ਼ਨ ਅੰਮਿ੍ਤਪਾਲ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਦੇ ਮਦੇਨਜ਼ਰ ਜਨਤਾ ਵਿਚ ਡਰ 'ਤੇ ਸਹਿਮ ਦਾ ਜੋ ਮਾਹੌਲ ਪਾਇਆ ਜਾ ਰਿਹਾ ਹੈ ਉਸ ਨੂੰ ਦੂਰ ਕਰਨ ਤੇ ਅਮਨ ਕਾਨੂੰਨ ਵਿਚ ਲੋਕਾਂ ਦਾ ਭਰੋਸਾ ਕਾਇਮ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਮਿਲਦੇ ਅਨਾਜ ਵਿਚ ਹੁੰਦੇ ਪੱਖਪਾਤ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 28 ਮਾਰਚ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਦ ਭਲਾ ਪਿੰਡ ਵਿਖੇ ਦਿਹਾਤੀ ਮਜ਼ਦੂਰ ਸਭਾ ਆਗੂ ਹਰਭੇਜ ਸਿੰਘ ਅਤੇ ਪਿ੍ੰਸਪਾਲ ਸਿੰਘ ਦੀ ਅਗਵਾਈ ਹੇਠ ਮਜ਼ਦੂਰਾਂ ਦਾ ਵੱਡਾ ਇਕੱਠ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ਇਕੱਤਰ ਮਜ਼ਦੂਰਾਂ ਵਲੋਂ ਕੇਂਦਰ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX