ਤਾਜਾ ਖ਼ਬਰਾਂ


ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  12 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  27 minutes ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  32 minutes ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 1 hour ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਬੀ.ਐਸ.ਐਫ਼. ਵਲੋਂ ਨਸ਼ੀਲੇ ਪਦਾਰਥਾਂ ਦੇ ਖ਼ੇਪ ਲਿਜਾ ਰਿਹਾ ਡ੍ਰੋਨ ਢੇਰ
. . .  about 1 hour ago
ਅੰਮ੍ਰਿਤਸਰ, 29 ਮਈ- ਬੀ.ਐਸ.ਐਫ਼. ਦੇ ਡੀ.ਆਈ.ਜੀ. ਸੰਜੇ ਗੌੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27-28 ਮਈ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਜਵਾਨਾਂ ਨੇ ਪਿੰਡ ਧਨੋਏ.....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 1 hour ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਪੰਜਾਬ / ਜਨਰਲ

ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਚੱਲਦੇ ਮੁਕੱਦਮੇ ਤੱਕ ਮਿਲੀ ਜ਼ਮਾਨਤ

ਆਈ.ਜੀ. ਚਾਹਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ

ਫ਼ਰੀਦਕੋਟ, 28 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਮੁਲਜ਼ਮ ਵਜੋਂ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਫ਼ਰੀਦਕੋਟ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ 'ਚ ਜ਼ਮਾਨਤਨਾਮੇ ਦੇ ਬਾਂਡ ਭਰੇ ਗਏ | ਅਦਾਲਤ ਵਲੋਂ ਦੋਵੇਂ ਪੁਲਿਸ ਅਧਿਕਾਰੀਆਂ ਨੂੰ ਚੱਲਦੇ ਮੁਕੱਦਮੇ ਤੱਕ ਜ਼ਮਾਨਤ ਦੇਣ ਦੇ ਆਦੇਸ਼ ਜਾਰੀ ਕੀਤੇ | ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਵਲੋਂ ਅੱਜ ਅਦਾਲਤ 'ਚ ਪੇਸ਼ ਹੋ ਕੇ 5-5 ਲੱਖ ਰੁਪਏ ਦੇ ਜ਼ਮਾਨਤਨਾਮੇ ਭਰੇ ਅਤੇ ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚਲਾਨ ਦੀਆਂ ਨਕਲਾਂ ਸੌਂਪਣ ਦੇ ਵੀ ਆਦੇਸ਼ ਦਿੱਤੇ | ਇਸੇ ਦਰਮਿਆਨ ਡੀ.ਆਈ.ਜੀ. ਅਮਰ ਸਿੰਘ ਚਾਹਲ ਨੇ ਵੀ ਕੋਟਕਪੂਰਾ ਗੋਲੀ ਕਾਂਡ ਵਿਚ ਪੇਸ਼ ਹੋਣ ਦੀ ਇੱਛਾ ਜ਼ਾਹਿਰ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਊਾ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿਚ ਅੱਜ ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਇਸ ਕੇਸ ਦੀ ਸੁਣਵਾਈ 29 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ | ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਇਸ ਕੇਸ ਵਿਚ ਹਾਈਕੋਰਟ ਵਲੋਂ ਜ਼ਮਾਨਤ ਮਿਲ ਚੁੱਕੀ ਹੈ ਪ੍ਰੰਤੂ ਅਜੇ ਤੱਕ ਉਹ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ | ਜੁਡੀਸ਼ੀਅਲ ਮੈਜਿਸਟਰੇਟ ਅਜੇਪਾਲ ਸਿੰਘ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਜ਼ਮਾਨਤ ਦੇਣ ਤੋਂ ਬਾਅਦ ਉਨ੍ਹਾਂ ਨੂੰ ਮੁੜ 12 ਅਪ੍ਰੈਲ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ |

ਪੰਜਾਬ ਡਰੱਗ ਰੈਕੇਟ ਮਾਮਲੇ 'ਚ ਹਾਈਕੋਰਟ ਨੇ ਸੀਲ ਬੰਦ 3 ਰਿਪੋਰਟਾਂ ਖੋਲ੍ਹੀਆਂ

ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)-ਪੰਜਾਬ ਦੇ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ | ਇਸ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਨਸ਼ਿਆਂ ਦੇ ਮਾਮਲਿਆਂ ਵਿਚ ਪੁਲਿਸ ਦੀ ਭੂਮਿਕਾ ਬਾਰੇ 3 ਰਿਪੋਰਟਾਂ ਖੋਲ੍ਹੀਆਂ ਅਤੇ ...

ਪੂਰੀ ਖ਼ਬਰ »

ਖਟਕੜ ਕਲਾਂ ਰੋਸ ਮਾਮਲੇ 'ਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਤਿੰਨ ਆਗੂ ਗਿ੍ਫ਼ਤਾਰ

ਯੂਨੀਅਨ ਵਲੋਂ ਸੂਬੇ ਭਰ 'ਚ ਪ੍ਰਦਰਸ਼ਨ ਦਾ ਐਲਾਨ

ਜਸਬੀਰ ਸਿੰਘ ਨੂਰਪੁਰ ਨਵਾਂਸ਼ਹਿਰ, 28 ਮਾਰਚ-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿਛਲੇ ਦਿਨੀਂ ਖਟਕੜ ਕਲਾਂ 'ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲਗਾਉਣ ਖਿਲਾਫ਼ ਪੀ. ਐੱਸ. ਯੂ ਵਲੋਂ ਕੀਤੇ ਪ੍ਰਦਰਸ਼ਨ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਮੁੜ ਲਗਾਈਆਂ

ਨਵਾਂਸ਼ਹਿਰ-ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਉਤਾਰਨ ਦੇ ਮਾਮਲੇ 'ਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਆਮ ਆਦਮੀ ਕਲੀਨਿਕ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਅਤੇ ਪਰਿਵਾਰਕ ਮੈਂਬਰਾਂ ਦੀਆਂ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

ਸੰਗਰੂਰ, 28 ਮਾਰਚ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਨਿਗੁਨੀਆ ਤਨਖ਼ਾਹਾਂ ਉੱਪਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਸਮੂਹ ਦਸ ਸਾਲ ਪੂਰੇ ਕਰਦੇ ਸਮੂਹ ਈ.ਜੀ.ਐਸ., ਏ.ਆਈ.ਈ., ਐਸ.ਟੀ.ਆਰ. ਅਧਿਆਪਕ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਮਾਨਸਾ, 28 ਮਾਰਚ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹੇ ਦੇ ਪਿੰਡ ਚਕੇਰੀਆਂ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਇੱਥੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਕਿਸਾਨ ਜਸਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚਕੇਰੀਆਂ ਦੇ ਸਿਰ ਸਰਕਾਰੀ ਤੇ ...

ਪੂਰੀ ਖ਼ਬਰ »

ਭੁੱਲਰ ਨੂੰ ਡੀ.ਆਈ.ਜੀ. ਕਮਾਂਡੋ ਦਾ ਵਾਧੂ ਚਾਰਜ

ਚੰਡੀਗੜ੍ਹ, 28 ਮਾਰਚ (ਪ੍ਰੋ. ਅਵਤਾਰ ਸਿੰਘ)-ਸ. ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਜਿਹੜੇ ਕਿ ਇਸ ਸਮੇਂ ਡੀ.ਆਈ.ਜੀ., ਪੀ.ਏ.ਪੀ-2 ਚੰਡੀਗੜ੍ਹ ਵਿਖੇ ਤਾਇਨਾਤ ਹਨ, ਨੂੰ ਇਸ ਦੇ ਨਾਲ-ਨਾਲ ਸਰਕਾਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਡੀ.ਆਈ.ਜੀ. ਕਮਾਂਡੋ ਬਹਾਦਰਗੜ੍ਹ ਪਟਿਆਲਾ ਦਾ ਵਾਧੂ ...

ਪੂਰੀ ਖ਼ਬਰ »

ਕਲਸੀ ਦੀ ਪਤਨੀ ਵਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਤੇ ਰਾਜ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)-'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਪਟੀਸ਼ਨ ਦੀ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਮੰਗਲਵਾਰ ਦੀ ਸੁਣਵਾਈ ਤੋਂ ਬਾਅਦ ...

ਪੂਰੀ ਖ਼ਬਰ »

ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲਣ ਨਾਲ ਵਿਦਿਆਰਥੀ ਦੀ ਮੌਤ

ਮੋਗਾ, 28 ਮਾਰਚ (ਗੁਰਤੇਜ ਸਿੰਘ ਬੱਬੀ)-ਬੀਤੇ ਦਿਨ ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇਕੇ ਵਿਖੇ ਇਕ 17 ਸਾਲਾਂ ਨੌਜਵਾਨ ਵਿਦਿਆਰਥੀ ਦੀ ਰਿਵਾਲਵਰ 'ਚੋਂ ਅਚਾਨਕ ਗੋਲੀ ਚੱਲਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੋਂ ਹਟਾਉਣ ਖ਼ਿਲਾਫ਼ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)-ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ | ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ...

ਪੂਰੀ ਖ਼ਬਰ »

ਅਜਨਾਲਾ ਕਾਂਡ-ਅਕਾਲੀ ਦਲ ਅੰਮਿ੍ਤਸਰ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਮੇਤ ਤਿੰਨ ਗਿ੍ਫ਼ਤਾਰ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਹਿੰਸਾ ਮਾਮਲੇ 'ਚ ਪੁਲਿਸ ਵਲੋਂ ਅੰਮਿ੍ਤਪਾਲ ਸਿੰਘ ਦੇ ਸਾਥੀ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂਥ ਵਿੰਗ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਮੇਲ ਸਿੰਘ ਜੋਧੇ ਸਮੇਤ ਤਿੰਨ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਅਫ਼ਗਾਨ 'ਚ ਰਹਿ ਰਹੇ ਸਿੱਖ ਭਾਰਤ ਤੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਵਾਪਸ ਬੁਲਾਉਣ ਲਈ ਹੋਏ ਮਜਬੂਰ

ਭਾਰਤ ਸਰਕਾਰ 10 ਅਫ਼ਗਾਨ ਹਿੰਦੂ-ਸਿੱਖਾਂ ਲਈ ਜਲਦੀ ਵੀਜ਼ਾ ਭੇਜੇ-ਸੂਰਬੀਰ ਸਿੰਘ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੌਜੂਦਾ ਸਮੇਂ ਉਥੇ ਸਿਰਫ਼ 10 ਅਫ਼ਗਾਨ ਹਿੰਦੂ ਤੇ ਸਿੱਖ ਹੀ ਰਹਿ ਰਹੇ ਹਨ, ਜੋ ਇਕ ਸਾਲ ਤੋਂ ਵੀ ਵਧੇਰੇ ਸਮੇਂ ਤੋਂ ਭਾਰਤ ਸਰਕਾਰ ਤੋਂ ਵੀਜ਼ਾ ਮਿਲਣ ਦੀ ...

ਪੂਰੀ ਖ਼ਬਰ »

ਜਥੇਦਾਰ ਵਲੋਂ ਸਮੁੱਚੇ ਪੰਥ ਨੂੰ ਦਿੱਤਾ ਗਿਆ ਸੱਦਾ ਸ਼ਾਂਤਮਈ ਲੋਕਰਾਜੀ ਸੰਘਰਸ਼ ਦੇ ਆਦਰਸ਼ਾਂ ਦੇ ਅਨੁਕੂਲ-ਸੁਖਬੀਰ

ਚੰਡੀਗੜ੍ਹ, 28 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿੱਥੇ ਇਕ ਪਾਸੇ ਖ਼ਾਲਸਾ ਪੰਥ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਨੂੰ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)-ਰਿਸ਼ਵਤ ਮਾਮਲੇ 'ਚ ਜ਼ੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਯਮਤ ਜ਼ਮਾਨਤ ਦੇ ਦਿੱਤੀ ਹੈ | ਪਿਛਲੀ ਸੁਣਵਾਈ ਵਿਚ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ...

ਪੂਰੀ ਖ਼ਬਰ »

ਲਿਵ ਇਨ ਰਿਲੇਸ਼ਨ 'ਚ ਰਹਿ ਰਹੇ ਨੌਜਵਾਨ ਵਲੋਂ ਪ੍ਰੇਮਿਕਾ ਦਾ ਕਤਲ 4 ਦਿਨਾਂ ਤੋਂ ਬੰਦ ਕਮਰੇ 'ਚ ਪਈ ਰਹੀ ਲਾਸ਼

ਮਕਸੂਦਾਂ, 28 ਮਾਰਚ (ਸੋਰਵ ਮਹਿਤਾ)-ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਸੰਤੋਖਪੁਰਾ ਦੇ ਨਾਲ ਲਗਦੇ ਸਰਾਭਾ ਨਗਰ ਦੇ ਇਕ ਨੌਜਵਾਨ ਵਲੋਂ ਲਿਵ ਇਨ ਰਿਲੇਸ਼ਨ 'ਚ ਆਪਣੇ ਨਾਲ ਰਹਿ ਰਹੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ | ਕਤਲ ਦਾ ਪਤਾ ਉਦੋਂ ਲੱਗਾ ਜਦ ਮਿ੍ਤਕ ਦੀ ਭੈਣ ਪਿਛਲੇ ...

ਪੂਰੀ ਖ਼ਬਰ »

ਛੇਵਾਂ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਲੇਰਕੋਟਲਾ, 28 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ ਅਤੇ ਪ੍ਰਬੰਧਕੀ ਕਮੇਟੀ ਵੱਡੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ ...

ਪੂਰੀ ਖ਼ਬਰ »

ਪਾਕਿ ਤੋਂ ਆਏ ਡਰੋਨ ਸਮੇਤ 7 ਕਿਲੋ 600 ਗ੍ਰਾਮ ਹੈਰੋਇਨ ਬਰਾਮਦ

ਅਟਾਰੀ, 28 ਮਾਰਚ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਬੀਓਪੀ ਰਾਜਾਤਾਲ ਦੇ ਇਲਾਕੇ ਵਿਚ ਪਾਕਿਸਤਾਨ ਤੋਂ ਆਏ ਡਰੋਨ ਦੇ ਸ਼ੂਕਣ ਦੀ ਆਵਾਜ਼ ਸੁਣੀ | ਜਵਾਨਾਂ ਨੇ ਉਸ ਉਪਰ ...

ਪੂਰੀ ਖ਼ਬਰ »

'ਆਪ' ਸਰਕਾਰ ਦੀ ਟਰਾਂਸਪੋਰਟ ਵਿਭਾਗ ਵੱਲ ਕਰੋੜਾਂ ਰੁਪਿਆ ਦੀ ਦੇਣਦਾਰੀ

ਜਲੰਧਰ ਨੇੜੇ ਸਰਕਾਰੀ ਪ੍ਰੋਗਰਾਮ 'ਚ ਵਰਤੀਆਂ ਸਨ ਕਰੀਬ 500 ਸਰਕਾਰੀ ਬੱਸਾਂ

ਅੰਮਿ੍ਤਸਰ, 28 ਮਾਰਚ (ਗਗਨਦੀਪ ਸ਼ਰਮਾ)-ਜਲੰਧਰ ਨੇੜੇ ਕਿਸੇ ਸਰਕਾਰੀ ਪ੍ਰੋਗਰਾਮ ਵਿਚ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ 500 ਦੇ ਕਰੀਬ ਸਰਕਾਰੀ ਬੱਸਾਂ ਇਸਤੇਮਾਲ ਕਰਨ ਦੇ ਬਿੱਲ ਡੀਪੂਆਂ ਦੇ ਪ੍ਰਬੰਧਕੀ ਸਟਾਫ਼ ਵਲੋਂ ਤਿਆਰ ਕੀਤੇ ਜਾ ਰਹੇ ਹਨ | ਡਿਪਟੀ ...

ਪੂਰੀ ਖ਼ਬਰ »

ਪਾਕਿ 'ਚ ਹੁਣ ਆਈ ਦਵਾਈਆਂ ਦੀ ਵੀ ਕਿੱਲਤ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਆਟੇ, ਗੈਸ, ਪੈਟਰੋਲ, ਡੀਜ਼ਲ ਦੀ ਕਿੱਲਤ ਅਤੇ ਮਹਿੰਗਾਈ ਨਾਲ ਜੂਝ ਰਹੇ ਪਾਕਿਸਤਾਨ ਦੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਨਹੀਂ ਮਿਲ ਰਹੀਆਂ | ਦੇਸ਼ 'ਚ ਦਵਾਈਆਂ ਦੀ ਕਮੀ ਦੇ ਚੱਲਦਿਆਂ ਇਨ੍ਹਾਂ ਦੀ ਤਸਕਰੀ ਤੇ ਨਕਲੀ ਦਵਾਈਆਂ ਦਾ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ ਵਲੋਂ ਸੰਸਦ ਨੂੰ ਇਮਰਾਨ ਖਾਨ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਸੰਸਦ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕਰਦੇ ਹੋਏ ਦੋਸ਼ ਲਗਾਇਆ ਕਿ ਪੁਲਿਸ ਵਲੋਂ ਭਿ੍ਸ਼ਟਾਚਾਰ ਦੇ ਦੋਸ਼ 'ਚ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਤਸਵੀਰਾਂ ਨੂੰ ਮੁੱਖ ਮੰਤਰੀ ਦੀ ਤਸਵੀਰ ਨਾਲ ਬਦਲਣਾ ਸਖ਼ਤ ਨਿੰਦਣਯੋਗ-ਬਾਜਵਾ

ਚੰਡੀਗੜ੍ਹ, 28 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਆਜ਼ਾਦੀ ਘੁਲਾਟੀਏ ਚਾਚੇ ਅਤੇ ਪੱਗੜੀ ਸੰਭਾਲ ਜੱਟਾ ਅੰਦੋਲਨ ਦੇ ਝੰਡਾਬਰਦਾਰ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਸਰਕਾਰ ਦਾ ਬੰਦਾ, ਜੋ ਸਰਕਾਰ ਕਹੇਗੀ ਓਹੀ ਕਹੇਗਾ-ਰਾਕੇਸ਼ ਟਿਕੈਤ

ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਅੰਮਿ੍ਤਪਾਲ ਸਿੰਘ ਨੂੰ ਸਰਕਾਰ ਦਾ ਬੰਦਾ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹੀ ਕਹੇਗਾ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੇ ਪਾਸੇ ਕੰਡਾ ...

ਪੂਰੀ ਖ਼ਬਰ »

ਪੰਜਾਬ 'ਚ ਰਜਿਸਟਰੀਆਂ 'ਤੇ 2.25 ਫ਼ੀਸਦੀ ਦੀ ਛੋਟ ਜਾਰੀ ਰੱਖਣਾ ਲਗਪਗ ਤੈਅ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ 31 ਮਾਰਚ ਤੋਂ ਬਾਅਦ ਵੀ ਰਾਜ 'ਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਦਿੱਤੀ ਜਾਂਦੀ ਸਟੈਂਪ ਡਿਊਟੀ ਅਤੇ ਫੀਸਾਂ 'ਚ 2.25 ਫ਼ੀਸਦੀ ਦੀ ਛੋਟ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਦੱਸਿਆ ਜਾ ਰਿਹਾ ਹੈ ...

ਪੂਰੀ ਖ਼ਬਰ »

ਬਿਜਲੀ ਨਿਗਮ ਨੂੰ ਕਰਨੀ ਪਵੇਗੀ 190 ਕਰੋੜ ਦੀ ਵਾਧੂ ਅਦਾਇਗੀ

ਪਟਿਆਲਾ, 28 ਮਾਰਚ (ਧਰਮਿੰਦਰ ਸਿੰਘ ਸਿੱਧੂ)-ਬੀਤੇ ਦਿਨੀਂ ਬਿਜਲੀ ਨਿਗਮ ਸੁਪਰੀਮ ਕੋਰਟ ਵਲੋਂ ਦੋ ਨਿੱਜੀ ਥਰਮਲ ਪਲਾਂਟ ਨਾਭਾ ਪਾਵਰ ਲਿਮਟਿਡ ਅਤੇ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਸਮਰੱਥਾ ਚਾਰਜ ਅਦਾ ਕਰਨ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਹੁਣ ਪਿਸ਼ਾਵਰ 'ਚ ਭੀੜ ਨੇ ਲੁੱਟੀਆਂ ਆਟੇ ਦੀਆਂ ਬੋਰੀਆਂ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਆਟੇ ਦੀ ਪਿਛਲੇ ਲਗਭਗ ਦੋ-ਢਾਈ ਮਹੀਨਿਆਂ ਤੋਂ ਚਲੀ ਆ ਰਹੀ ਕਿੱਲਤ ਦੇ ਚਲਦਿਆਂ ਸੂਬਾ ਖ਼ੈਬਰ ਪਖਤੂਨਖਵਾ ਦੇ ਸ਼ਹਿਰ ਪਿਸ਼ਾਵਰ 'ਚ ਭੀੜ ਵਲੋਂ ਆਟੇ ਦੀਆਂ ਬੋਰੀਆਂ ਨਾਲ ਭਰੇ ਟਰੱਕ 'ਤੇ ਹਮਲਾ ਕਰ ਕੇ ਲੁੱਟਮਾਰ ਕੀਤੇ ...

ਪੂਰੀ ਖ਼ਬਰ »

ਪੰਜਾਬ ਦਾ ਟਰਾਂਸਪੋਰਟ ਵਿਭਾਗ ਆਨਲਾਈਨ ਡਰਾਈਵਿੰਗ ਲਾਈਸੈਂਸ ਤੇ ਆਰ. ਸੀਜ਼ ਜਾਰੀ ਕਰਨ 'ਚ ਨਾਕਾਮ-ਡਾ. ਕਮਲ ਸੋਈ

ਚੰਡੀਗੜ੍ਹ, 28 ਮਾਰਚ (ਨਵਿੰਦਰ ਸਿੰਘ ਬੜਿੰਗ)-ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਡਰਾਈਵਿੰਗ ਲਾਈਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ (ਆਰ. ਸੀ.) ਦੀ ਵਿਧੀ ਨੂੰ ਆਨਲਾਈਨ ਕਰਨ ਦੀ ਪ੍ਰਕਿਰਿਆ ਵਿਚ ਕਈ ਕਮੀਆਂ ਕਾਰਨ ਪੰਜਾਬ ਦੇ ਲੋਕਾਂ ਨੂੰ ਭਾਰੀ ਦਿੱਕਤਾਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਬਲਦੇਵ ਕੌਰ ਮਾਣੂੰਕੇ

ਬਾਘਾ ਪੁਰਾਣਾ-ਪਿੰਡ ਮਾਣੂੰਕੇ ਦੀ ਨਾਮਵਰ ਸ਼ਖਸੀਅਤ ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੀ ਦਾਦੀ ਮਾਤਾ ਬਲਦੇਵ ਕੌਰ ਜਿਨ੍ਹਾਂ ਦਾ ਜਨਮ 85 ਸਾਲ ਪਹਿਲਾਂ ਪਿੰਡ ਖਾਈ (ਮੋਗਾ) ਵਿਖੇ ਮਾਤਾ ਭਗਵਾਨ ਕੌਰ ਦੀ ਕੁੱਖੋਂ ਪਿਤਾ ਦਿਆਲ ਸਿੰਘ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਨਹਿਰਾਂ ਨੂੰ ਪੱਕਾ ਕਰਨ ਦਾ ਵਿਰੋਧ

ਜਲੰਧਰ, 28 ਮਾਰਚ (ਜਸਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਤੇ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੋਲ ਪੰਜਾਬ ਦੇ ਖੇਤੀਬਾੜੀ ਮੰਤਰੀ ਕਈ ਮਹੀਨੇ ਪਹਿਲਾਂ ਮੰਨ ਚੁੱਕੇ ਨੇ ਕੇ ...

ਪੂਰੀ ਖ਼ਬਰ »

ਸੰਸਦ ਦੇ ਦੋਵਾਂ ਸਦਨਾਂ ਚ ਹੰਗਾਮਾ ਬਰਕਰਾਰ

ਨਵੀਂ ਦਿੱਲੀ, 28 ਮਾਰਚ (ਉਪਮਾ ਡਾਗਾ ਪਾਰਥ)-ਸੰਸਦ ਦੇ ਦੋਵਾਂ ਸਦਨਾਂ 'ਚ ਮੰਗਲਵਾਰ ਨੂੰ ਵੀ ਹੰਗਾਮਾ ਬਰਕਰਾਰ ਰਿਹਾ ਅਤੇ ਰਾਜ ਸਭਾ ਦੀ ਕਾਰਵਾਈ ਪਹਿਲਾਂ ਦੁਪਹਿਰ 2 ਵਜੇ ਅਤੇ ਫਿਰ ਦਿਨ ਭਰ ਲਈ ਉਠਾ ਦਿੱਤੀ ਗਈ | ਵਿਰੋਧੀ ਧਿਰਾਂ ਨੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ...

ਪੂਰੀ ਖ਼ਬਰ »

ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਅਹਿਮਦ ਤੇ 2 ਹੋਰਾਂ ਨੂੰ ਉਮਰ ਕੈਦ-ਭਰਾ ਸਮੇਤ 7 ਬਰੀ

ਪ੍ਰਯਾਗਰਾਜ/ਨਵੀਂ ਦਿੱਲੀ, 28 ਮਾਰਚ (ਏਜੰਸੀ)- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ 'ਚ ਇਕ ਵਿਸ਼ੇਸ਼ ਐਮ.ਪੀ.-ਐਮ.ਐਲ.ਏ. ਅਦਾਲਤ ਨੇ ਗੈਂਗਸਟਰ ਤੋਂ ਰਾਜਨੇਤਾ ਬਣੇ ਅਤੀਕ ਅਹਿਮਦ ਤੇ ਉਸ ਦੇ 2 ਸਾਥੀਆਂ ਨੂੰ 2006 ਦੇ ਉਮੇਸ਼ ਪਾਲ ਅਗਵਾ ਮਾਮਲੇ 'ਚ ਮੰਗਲਵਾਰ ਨੂੰ ਦੋਸ਼ੀ ਕਰਾਰ ...

ਪੂਰੀ ਖ਼ਬਰ »

ਫਿਲਪੀਨਜ਼ 'ਚ ਖ਼ਾਲਿਸਤਾਨ ਟਾਈਗਰ ਫੋਰਸ ਨਾਲ ਸੰਬੰਧਿਤ 3 ਸ਼ੱਕੀ ਨੌਜਵਾਨ ਗਿ੍ਫ਼ਤਾਰ

ਸਿੰਗਾਪੁਰ, 28 ਮਾਰਚ (ਏਜੰਸੀ)- ਇੰਟਰਪੋਲ ਦੀ ਰੈੱਡ ਨੋਟਿਸ ਵਾਚਲਿਸਟ 'ਚ ਸ਼ਾਮਿਲ ਇਕ ਕੱਟੜਪੰਥੀ ਸਮੂਹ ਦੇ ਤਿੰਨ ਸ਼ੱਕੀ ਮੈਂਬਰਾਂ ਨੂੰ ਇਸ ਮਹੀਨੇ ਫਿਲਪੀਨ ਦੀਆਂ ਸਰਕਾਰੀ ਏਜੰਸੀਆਂ ਦੁਆਰਾ ਇਕ ਸਾਂਝੀ ਕਾਰਵਾਈ ਦੌਰਾਨ ਗਿ੍ਫਤਾਰ ਕੀਤਾ ਗਿਆ | ਬਿਊਰੋ ਆਫ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਚੋਕਸੀ ਖ਼ਿਲਾਫ਼ ਨਵਾਂ ਦੋਸ਼-ਪੱਤਰ ਦਾਖ਼ਲ

ਨਵੀਂ ਦਿੱਲੀ, 28 ਮਾਰਚ (ਏਜੰਸੀ)-ਅਧਿਕਾਰੀਆਂ ਨੇ ਦੱਸਿਆ ਕਿ ਭਗੌੜੇ ਹੀਰਿਆਂ ਦੇ ਕਾਰੋਬਾਰੀ ਮੇਹੁਲ ਚੋਕਸੀ ਖ਼ਿਲਾਫ਼ ਇੰਟਰਪੋਲ ਵਲੋਂ ਰੈਡ ਕਾਰਨਰ ਨੋਟਿਸ ਹਟਾਏ ਜਾਣ ਤੋਂ ਬਾਅਦ ਸੀ.ਬੀ.ਆਈ. ਨੇ 25 ਕਰੋੜ ਦਾ ਕਰਜ਼ ਲੈਣ ਲਈ 98 ਫ਼ੀਸਦੀ ਦੀ ਘੱਟ ਕੀਮਤ ਵਾਲੇ ਪ੍ਰਯੋਗਸ਼ਾਲਾ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX