ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  29 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  58 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਬਠਿੰਡਾ

ਠੇਕਾ ਮੁਲਾਜ਼ਮਾਂ ਵਲੋਂ ਸਮਝੌਤੇ ਦਾ ਵਿਰੋਧ, ਥਰਮਲ ਮੈਨੇਜਮੈਂਟ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

-ਮਾਮਲਾ ਲਹਿਰਾ ਥਰਮਲ ਯੂਨਿਟ ਦੀ ਕੋਲਾ ਮਿੱਲ 'ਚ ਦਰੜੇ ਜਾਣ ਕਾਰਨ ਮਿ੍ਤਕ ਠੇਕਾ ਮੁਲਾਜ਼ਮ ਨੂੰ ਇਨਸਾਫ਼ ਦਿਵਾਉਣ ਦਾ-

ਲਹਿਰਾ ਮੁਹੱਬਤ, 28 ਮਾਰਚ (ਸੁਖਪਾਲ ਸਿੰਘ ਸੁੱਖੀ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਵਿੱਚ ਠੇਕਾ ਮੁਲਾਜ਼ਮ ਦੀ 27 ਮਾਰਚ ਦੀ ਸ਼ਾਮ ਨੂੰ ਕੋਲ ਮਿੱਲ ਵਿੱਚ ਦਰੜੇ ਜਾਣ ਕਾਰਨ ਲਾਸ਼ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਰਮਲ ਦੇ ਯੂਨਿਟ ਨੰ. 3 ਦੀ ਸਾਲਾਨਾ ਮੁਰੰਮਤ ਲਈ ਕੋਲ ਮਿੱਲ 3-ਏ ਵਿੱਚ ਹਾਦਸਾ ਵਾਪਰਨ ਤੋਂ ਬਾਅਦ 27 ਮਾਰਚ ਦੀ ਰਾਤ ਤੇ 28 ਮਾਰਚ ਦਿਨ ਭਰ ਦੀ ਜੱਦੋ ਜਹਿਦ ਦੌਰਾਨ ਸ਼ਾਮ ਨੂੰ ਕਰੀਬ 4 ਵਜੇ ਮਿ੍ਤਕ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਹਿਰਾਜ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪ੍ਰਸ਼ਾਸਨ, ਥਰਮਲ ਮੈਨੇਜਮੈਂਟ, ਪਰਿਵਾਰ ਤੇ ਇਨਸਾਫ਼ ਕਮੇਟੀ ਵੱਲੋਂ ਪਰਿਵਾਰ ਦੀ ਸਹਿਮਤੀ ਨਾਲ ਲਏ ਫ਼ੈਸਲੇ ਵਿਚ ਗਿੱਲ ਇੰਜੀਨੀਅਰ ਠੇਕੇਦਾਰ ਨੇ 3 ਲੱਖ ਤੇ ਪਾਵਰਕਾਮ ਦੇ ਨਿਯਮਾਂ ਅਨੁਸਾਰ ਐਕਸਗਰੇਸ਼ੀਆ ਮੁਆਵਜ਼ਾ 5 ਲੱਖ ਦਿੱਤਾ ਜਾ ਰਿਹਾ ਹੈ | ਮਿ੍ਤਕ ਦੇ ਬੱਚਿਆਂ ਦੀ ਪੜ੍ਹਾਈ ਦੀ ਮੱਦਦ ਦੀ ਸਿਫ਼ਾਰਿਸ਼, ਪੈਨਸ਼ਨ ਵਰਗੇ ਹੋਰ ਲਾਭਾਂ ਸਮੇਤ ਪਤਨੀ ਨੂੰ ਠੇਕਾ ਆਧਾਰ 'ਤੇ ਨੌਕਰੀ ਦੇਣ ਦੀ ਸਹਿਮਤੀ ਦਿੱਤੀ | ਇਸ ਮਾਮਲੇ ਬਾਰੇ ਪਤਾ ਲੱਗਣ 'ਤੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੀ ਥਰਮਲ ਪਲਾਂਟ ਵਿੱਚ ਘਟਨਾ ਸਥਾਨ 'ਤੇ ਪਰਿਵਾਰ ਤੇ ਠੇਕਾ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਹਰ ਹਾਲ ਵਿਚ ਉਨ੍ਹਾਂ ਨੂੰ ਇਨਸਾਫ਼ ਮਿਲੇਗਾ | ਸਮਝੌਤਾ ਹੋਣ ਮਗਰੋਂ ਮਿ੍ਤਕ ਨੌਜਵਾਨ ਦੀ ਲਾਸ਼ ਐਂਬੂਲੈਂਸ ਵਿੱਚ ਰੱਖਣ ਸਮੇਂ ਠੇਕਾ ਮੁਲਾਜ਼ਮਾਂ ਨੇ ਕਮੇਟੀ ਵਲੋਂ ਫ਼ੈਸਲਾ ਨਾ ਸੁਣਾਏ ਜਾਣ ਦਾ ਵਿਰੋਧ ਕਰਦਿਆਂ ਪਤਾ ਲੱਗਣ 'ਤੇ ਇਸ ਨੂੰ ਨਾ ਮਨਜ਼ੂਰ ਕਰਦਿਆਂ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਪਰਿਵਾਰ ਨੂੰ ਸਮਝਾਇਆ ਕਿ ਸਾਡੇ ਨਾਲ ਧੱਕਾ ਹੋ ਰਿਹਾ ਹੈ | ਸਾਡੀਆਂ ਲਾਸ਼ਾਂ ਦਾ ਮੁੱਲ 5 ਤੇ 3 ਲੱਖ ਹੀ ਹੈ ਜਦੋਂ ਕਿ ਇੰਨਾ ਮੁਆਵਜ਼ਾ ਤਾਂ ਮਿ੍ਤਕ ਦੇ ਪਰਿਵਾਰ ਨੂੰ ਵੈੱਲਫੇਅਰ ਤੇ ਈ.ਪੀ.ਐਫ ਵਲੋਂ ਮਿਲ ਜਾਣਾ ਸੀ | ਇਸ ਦੌਰਾਨ ਲੱਖਾ ਸਿਧਾਣਾ ਵੀ ਮੌਕੇ 'ਤੇ ਪੁੱਜੇ ਉਨ੍ਹਾਂ ਠੇਕਾ ਮੁਲਾਜ਼ਮਾਂ ਨਾਲ ਹੋ ਰਹੇ ਧੱਕੇ ਬਾਰੇ ਗੱਲ ਕਰਦਿਆਂ ਹਮਾਇਤ ਕੀਤੀ | ਇਸ ਸਮੇਂ ਮੁੱਖ ਇੰਜੀਨੀਅਰ ਨਵੀਨ ਬਾਂਸਲ ਸਮੇਤ ਥਰਮਲ ਦੇ ਅਧਿਕਾਰੀਆਂ ਤੋਂ ਇਲਾਵਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਰਣਜੀਤ ਸਿੰਘ ਖਹਿਰਾ, ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ | ਦੂਜੇ ਪਾਸੇ ਪੁਲਿਸ ਚੌਕੀ ਭੁੱਚੋ ਦੇ ਇੰਚਾਰਜ ਜਗਰੂਪ ਸਿੰਘ ਦਾ ਕਹਿਣਾ ਹੈ ਕਿ ਮਿ੍ਤਕ ਦੇ ਰਿਸ਼ਤੇਦਾਰ ਅੰਮਿ੍ਤਪਾਲ ਸਿੰਘ ਪੁੱਤਰ ਜਗਸੀਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਥਾਣਾ ਨਥਾਣਾ ਵਿਖੇ ਐਫ.ਆਈ.ਆਰ ਨੰ 35 ਆਈ.ਪੀ.ਸੀ ਧਾਰਾ 304-ਏ ਤਹਿਤ ਮਾਮਲਾ ਦਰਜ ਕਰਦਿਆਂ ਲਹਿਰਾ ਮੁਹੱਬਤ ਥਰਮਲ ਦੇ 6 ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ | ਇਸ ਤੋਂ ਇਲਾਵਾ ਅਜੇ ਜਾਂਚ ਕਮੇਟੀ ਕੁਤਾਹੀ ਕਰਨ ਵਾਲੇ ਦੀ ਜਾਂਚ ਵੀ ਕਰੇਗੀ |

ਵਿਧਾਇਕ ਮਾ. ਜਗਸੀਰ ਸਿੰਘ ਨੇ ਕਣਕਾਂ ਦੇ ਖ਼ਰਾਬੇ ਦਾ ਲਿਆ ਜਾਇਜ਼ਾ

ਭੁੱਚੋ ਮੰਡੀ, 28 ਮਾਰਚ (ਪਰਵਿੰਦਰ ਸਿੰਘ ਜੌੜਾ)- ਵਿਧਾਇਕ ਮਾ. ਜਗਸੀਰ ਸਿੰਘ ਨੇ ਭੁੱਚੋ ਹਲਕੇ ਦੇ ਪਿੰਡਾਂ 'ਚ ਬੇਮੌਸਮੇ ਮੀਂਹ, ਗੜਿ੍ਹਆਂ ਅਤੇ ਹਨੇਰੀ ਨਾਲ ਵਿਛੀਆਂ ਕਣਕਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਕੁਦਰਤੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਮੋੜ੍ਹੀਗੱਡ ਬਾਬਾ ਰਾਮਸਰਾ ਸਾਹਿਬ 'ਚ ਲਗਾਇਆ ਖ਼ੂਨਦਾਨ ਕੈਂਪ

ਮਹਿਰਾਜ, 28 ਮਾਰਚ (ਸੁਖਪਾਲ ਮਹਿਰਾਜ)- ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵਲੋਂ ਗੁਰਦੁਆਰਾ ਮੋੜ੍ਹੀਗੱਡ ਬਾਬਾ ਰਾਮਸਰਾ ਸਹਿਬ ਮਹਿਰਾਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 40 ਖ਼ੂਨਦਾਨੀਆਂ ਨੇ ਖ਼ੂਨ ਦਾਨ ਕੀਤਾ, ਨੂੰ ਸਨਮਾਨ ਪੱਤਰ ਦੇ ਕੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ 'ਚ ਵਿਗਿਆਨ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਪ੍ਰੋਗਰਾਮ ਦੀ ਸ਼ੁਰੂ

ਤਲਵੰਡੀ ਸਾਬੋ, 28 ਮਾਰਚ(ਰਵਜੋਤ ਸਿੰਘ ਰਾਹੀ)- ਪੰਜਾਬ ਸਟੇਟ ਕਾਊਾਸਲ ਸਾਇੰਸ ਤੇ ਤਕਨਾਲÏਜੀ ਅਤੇ ਅਕਾਲ ਯੂਨੀਵਰਿਸਟੀ ਨੇ ਸਾਂਝੇ ਯਤਨਾਂ ਨਾਲ ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ ਨੂੰ ਨਿਖਾਰਨ ਦੀ ਦਿਸ਼ਾ ਵਿਚ ਕੰਮ ਕਰਦਿਆਂ ਵਿਗਿਆਨ ਦਿਵਸ ਨੂੰ ਸਮਰਪਿਤ ਦੋ ਰੋਜਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਵਾਰ-ਵਾਰ ਲੋਕਾਂ ਨੂੰ ਕਾਗ਼ਜ਼ੀ ਕਾਰਵਾਈ ਵਿਚ ਉਲਝਾ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ- ਬੰਗੀ

ਰਾਮਾਂ ਮੰਡੀ, 28 ਮਾਰਚ (ਤਰਸੇਮ ਸਿੰਗਲਾ)- ਬੇਰੁਜ਼ਗਾਰੀ ਅਤੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਕੇਂਦਰ ਸਰਕਾਰ ਨਿੱਤ ਨਵੇਂ ਨਾਦਰਸ਼ਾਹੀ ਫ਼ਰਮਾਨ ਜਾਰੀ ਕਰ ਲੁੱਟ ਦਾ ਸ਼ਿਕਾਰ ਬਣਾ ਰਹੀ ਹੈ¢ ਇਹ ਬਿਆਨ ਦਿੰਦੇ ਹੋਏ ਬਲਾਕ ਸੰਮਤੀ ਦੇ ਚੇਅਰਮੈਨ ਬੇਅੰਤ ਸਿੰਘ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦਾ ਪੀੜਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਪੂਰਾ ਮੁਆਵਜ਼ਾ ਮਿਲੇਗਾ- ਪ੍ਰੋ. ਬਲਜਿੰਦਰ ਕੌਰ

ਰਾਮਾਂ ਮੰਡੀ, 28 ਮਾਰਚ (ਅਮਰਜੀਤ ਸਿੰਘ ਲਹਿਰੀ)- ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਪੰਜਾਬ ਵਿਧਾਨ ਸਭਾ ਦੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਨੇ ਪਿੰਡਾਂ ਦਾ ਦੌਰਾ ਕਰਕੇ ਗੜੇ੍ਹਮਾਰੀ ਅਤੇ ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਭਾਜਪਾ 2024 ਦੀਆਂ ਚੋਣਾਂ ਪੰਜਾਬ ਵਿਚ ਪੂਰੀ ਮਜ਼ਬੂਤ ਨਾਲ ਲੜੇਗੀ- ਮੋਨਾ ਜੈਸਵਾਲ, ਰਵੀਪ੍ਰੀਤ ਸਿੱਧੂ

ਮੌੜ ਮੰਡੀ, 28 ਮਾਰਚ (ਗੁਰਜੀਤ ਸਿੰਘ ਕਮਾਲੂ)- ਭਾਜਪਾ ਦੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੰਡਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਮੌੜ ਮੰਡੀ ਵਿਖੇ ਹੋਈ | ਇਸ ਮੀਟਿੰਗ ਵਿਚ ਪੰਜਾਬ ਦੇ ਆਗੂ ਜਗਦੀਪ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਮਾਂ-ਪੁੱਤ ਤੋਂ ਮਾਰੂਤੀ ਕਾਰ ਸਵਾਰ ਲੁਟੇਰੇ ਨਕਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ

ਰਾਮਾਂ ਮੰਡੀ, 28 ਮਾਰਚ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮਲਕਾਣਾ ਵਿਖੇ ਮਰੂਤੀ ਕਾਰ ਸਵਾਰ ਤਿੰਨ ਵਿਅਕਤੀਆਂ ਵਲੋਂ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤੇ ਜਾਣ ਦਾ ਸਮਾਚਾਰ ਹੈ¢ ਮਿਲੀ ਜਾਣਕਾਰੀ ਅਨੁਸਾਰ ਕੇਵਲ ਕੁਮਾਰ ਪੁੱਤਰ ਦੇਸਰਾਜ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਇਕ ਕਾਬੂ

ਬਠਿੰਡਾ, 28 ਮਾਰਚ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਂਚ ਪੁਲਿਸ ਅਧਿਕਾਰੀ ਕਰਮਜੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਸਥਾਨਕ ਠੰਡੀ ...

ਪੂਰੀ ਖ਼ਬਰ »

ਕਪੂਰਥਲਾ ਨੂੰ 10 ਵਿਕਟਾਂ ਨਾਲ ਹਰਾ ਕੇ ਬਠਿੰਡਾ ਨੇ ਸੈਮੀਫਾਈਨਲ 'ਚ ਕੀਤਾ ਪ੍ਰਵੇਸ਼

-ਅੰਤਰ ਜ਼ਿਲ੍ਹਾ ਅੰਡਰ-25 ਕ੍ਰਿਕਟ ਟੂਰਨਾਮੈਂਟ- ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲੇ੍ਹ ਦੀ ਟੀਮ ਨੇ ਅੰਤਰ ਜ਼ਿਲ੍ਹਾ ਅੰਡਰ-25 ਕ੍ਰਿਕਟ ਟੂਰਨਾਮੈਂਟ ਦੇ ਇਕ ਮੈਚ ਵਿਚ ਕਪੂਰਥਲਾ ਨੂੰ 10 ਵਿਕਟਾਂ ਨਾਲ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕਰ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ

ਬਠਿੰਡਾ, 28 ਮਾਰਚ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ਵਿਚ ਇਕ ਮੋਬਾਇਲ ਫ਼ੋਨ ਅਤੇ ਜਰਦੇ ਦੀਆਂ ਪੁੜੀਆਂ ਬਰਾਮਦ ਕੀਤੇ ਜਾਣ ਦਾ ਸਮਾਂਚਾਰ ਹੈ | ਜਾਂਚ ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਸ਼ਿਵ ਕੁਮਾਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਵਿਚ ਕਰਵਾਈ 22ਵੀਂ ਸਾਲਾਨਾ ਅਥਲੈਟਿਕ ਮੀਟ

ਬਠਿੰਡਾ, 28 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਬਠਿੰਡਾ ਵਿਖੇ ਐਜੂਕੇਸ਼ਨ ਵਿਭਾਗ ਵੱਲੋਂ 22ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿਚ ਬੀ.ਐਡ., ਐਮ.ਐਡ. ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਅਥਲੈਟਿਕ ਮੀਟ ਦਾ ਉਦਘਾਟਨ ...

ਪੂਰੀ ਖ਼ਬਰ »

ਰਾਸ਼ਟਰੀ ਵਿਕਲਾਂਗ ਐਸੋਸੀਏਸ਼ਨ ਵਲੋਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ

ਬਠਿੰਡਾ, 28 ਮਾਰਚ (ਅਵਤਾਰ ਸਿੰਘ ਕੈਂਥ)- ਰਾਸ਼ਟਰੀ ਵਿਕਲਾਂਗ ਐਸੋਸੀਏਸ਼ਨ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਸ਼ੌਕਤ ਅਲੀ ਅਹਿਮਦ ਪਰੇ ਨੂੰ ਲੱਖਾ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਅੰਗਹੀਣ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਦਿੱਤਾ ਕਰਜ਼ਾ ਮੁਆਫ਼ ਕੀਤਾ ਜਾਵੇ- ਬਿੱਕਾ

ਨਥਾਣਾ, 28 ਮਾਰਚ (ਗੁਰਦਰਸ਼ਨ ਲੁੱਧੜ)- ਬਾਗ਼ਬਾਨੀ ਖੇਤੀ ਨਾਲ ਜੁੜੇ ਕਿਸਾਨ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਬਿਕਰਮਜੀਤ ਸਿੰਘ ਬਿੱਕਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੌਸਮ ਦੀ ਕਰੋਪੀ ਕਾਰਨ ਫ਼ਸਲਾਂ ਦੇ ਨੁਕਸਾਨ ਨੂੰ ਵੇਖਦਿਆਂ ...

ਪੂਰੀ ਖ਼ਬਰ »

ਦੋ ਰੋਜ਼ਾ ਕਬੱਡੀ ਖੇਡ ਮੇਲੇ ਦੇ ਓਪਨ ਮੁਕਾਬਲੇ 'ਚ ਉਗੋਕੇ ਨੇ ਪਹਿਲਾ ਤੇ ਭਾਈਰੂਪਾ ਨੇ ਦੂਜਾ ਸਥਾਨ ਹਾਸਿਲ ਕੀਤਾ

ਭਾਈਰੂਪਾ, 28 ਮਾਰਚ (ਵਰਿੰਦਰ ਲੱਕੀ)-ਨੇੜਲੇ ਪਿੰਡ ਰਾਈਆ ਵਿਖੇ ਪਿੰਡ ਦੇ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਯੂਥ ਵੈਲਫੇਅਰ ਸਪੋਰਟਸ ਕਲੱਬ ਰਾਈਆ ਵਲੋਂ ਦੋ ਰੋਜ਼ਾ ਕਬੱਡੀ ਖੇਡ ਮੇਲਾ ਪਿੰਡ ਦੇ ਖੇਡ ਮੈਦਾਨ 'ਚ ਕਰਵਾਇਆ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਨੂੰ 25000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਸਰਕਾਰ- ਐੱਡ. ਬੱਜੋਆਣਾ

ਲਹਿਰਾ ਮੁਹੱਬਤ, 28 ਮਾਰਚ (ਸੁੱਖੀ)-ਪਿਛਲੇ ਦਿਨੀਂ ਹੋਈ ਤੇਜ ਗੜੇ੍ਹਮਾਰੀ ਤੇ ਤੁਫ਼ਾਨ ਕਾਰਨ ਪੰਜਾਬ ਦੇ ਵਿੱਚ ਹੋਏ ਕਣਕ, ਸਰੋਂ੍ਹ ਤੇ ਸਬਜ਼ੀਆਂ ਦੇ ਨੁਕਸਾਨ ਦਾ ਪੰਜਾਬ ਸਰਕਾਰ 25000 ਪ੍ਰਤੀ ਏਕੜ ਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਦੇਵੇ¢ਇਸ ਕਿਸਾਨ ਪੱਖੀ ਹੁੰਗਾਰੇ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਨੇ ਚਾਰ ਪਿੰਡਾਂ ਦੇ ਖੇਤਾਂ ਵਿਚ ਜਾ ਕੇ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ

ਸੀਂਗੋ ਮੰਡੀ, 28 ਮਾਰਚ (ਲੱਕਵਿੰਦਰ ਸ਼ਰਮਾ)-ਕਸਬੇ ਦੇ ਪਿੰਡਾਂ ਵਿਚ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ ਨੇ ਆਲਾ ਅਧਿਕਾਰੀਆਂ ਨੂੰ ਨਾਲ ਲੈ ਕੇ ਪਿਛਲੇ ਦਿਨੀਂ ਗੜੇਮਾਰੀ ਤੇ ਹਨ੍ਹੇਰੀ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ¢ ਉਨ੍ਹਾਂ ਦੇ ਨਿੱਜੀ ਸਹਾਇਕ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਇੱਕ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ

ਬਠਿੰਡਾ, 28 ਮਾਰਚ (ਰੋਮਾਣਾ)-ਬੀਤੇ ਦੋ ਦਿਨ ਪਹਿਲਾਂ ਪਏ ਭਾਰੀ ਮੀਂਹ ਅਤੇ ਭੁਚਾਲ ਆਉਣ ਕਾਰਨ ਬਠਿੰਡਾ ਦੇ ਮਿੰਨੀ ਸੈਕਟਰੀਏਟ ਰੋਡ ਵਿਖੇ ਇੱਕ ਪਰਿਵਾਰ ਦੇ ਮਕਾਨ ਦੀ ਛੱਤ ਡਿਗ ਗਈ ਤੇ ਦੂਸਰੇ ਮਕਾਨ ਦੀਆਂ ਦੀਵਾਰਾਂ ਤੇ ਤਰੇੜਾਂ ਆ ਗਈਆਂ, ਜਿਸ ਕਾਰਨ ਘਰ ਵਿਚ ਪਿਆ ਜ਼ਰੂਰੀ ...

ਪੂਰੀ ਖ਼ਬਰ »

'ਖਵਾਹਿਸ਼ਾਂ ਦੀ ਉਡਾਨ' ਮਿਸ਼ਨ ਤਹਿਤ ਆਨਲਾਈਨ ਲੈਕਚਰ ਕਰਵਾਇਆ

ਮਾਨਸਾ, 28 ਮਾਰਚ (ਸੱਭਿ.ਪ੍ਰਤੀ.)- ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵਲੋਂ 'ਖਵਾਹਿਸ਼ਾਂ ਦੀ ਉਡਾਨ' ਮਿਸ਼ਨ ਤਹਿਤ ਆਨਲਾਈਨ ਲੈਕਚਰ ਚਲਾਇਆ ਗਿਆ | ਮੁੱਖ ਵਕਤਾ ਮੇਜਰ ਜਰਨਲ ਜਸਬੀਰ ਸਿੰਘ ਸੰਧੂ ਡਾਇਰੈਕਟਰ ਮਾਈ ਭਾਗੋ ਸਨ | ਉਨ੍ਹਾਂ 'ਸੁਰੱਖਿਆ ਬਲਾਂ ਵਿਚ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਭਰਤੀ ਪ੍ਰਕਿਰਿਆ ਨੂੰ ਸਰਕਾਰ ਜਲਦ ਅਮਲੀਜਾਮਾ ਪਹਿਨਾਵੇ-ਸੁਰਿੰਦਰਪਾਲ

ਮਾਨਸਾ, 28 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਰਤੀ ਪ੍ਰਕਿਰਿਆ ਨੂੰ ਜਲਦ ਪੂਰਾ ਕੀਤਾ ਜਾਵੇ | ਯੂਨੀਅਨ ਦੀ ਇੱਥੇ ਹੋਈ ਇਕੱਤਰਤਾ ਮੌਕੇ ਫ਼ੈਸਲਾ ਕੀਤਾ ਗਿਆ ਕਿ ਮੰਗਾਂ ...

ਪੂਰੀ ਖ਼ਬਰ »

ਪਨਸਪ ਮੁਲਾਜ਼ਮਾਂ ਨੇ ਡੀ. ਸੀ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 28 ਮਾਰਚ (ਸੱਭਿ.ਪ੍ਰਤੀ.)- ਪਨਸਪ ਮੁਲਾਜ਼ਮ ਅਣਮਿਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ | ਰੋਹਿਤ ਸਿੰਗਲਾ, ਪ੍ਰਵੀਨ ਕੁਮਾਰ, ਨਵਜੋਤ ਸਿੰਘ, ਕਰਮਜੀਤ ਕੌਰ ਆਦਿ ਨੇ ਬਲਦੀਪ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਉਹ ਪਨਸਪ ਮੈਨੇਜਮੈਂਟ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਾਵਰਕਾਮ ਦੇ ਇਨਫੋਰਸਮੈਂਟ ਐਕਸੀਅਨ ਦਫ਼ਤਰ ਨੇੜੇ ਧਰਨਾ

ਮਾਨਸਾ, 28 ਮਾਰਚ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਸਥਾਨਕ ਪਾਵਰਕਾਮ ਦੇ ਇਨਫੋਰਸਮੈਂਟ ਐਕਸੀਅਨ ਦਫ਼ਤਰ ਨੇੜੇ ਧਰਨਾ ਲਗਾਇਆ ਗਿਆ | ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਤੇ ਮਨਜੀਤ ਸਿੰਘ ਉੱਲਕ ਨੇ ਦੋਸ਼ ਲਗਾਇਆ ਕਿ ਉਕਤ ਐਕਸੀਅਨ ਵਲਾੋ ...

ਪੂਰੀ ਖ਼ਬਰ »

ਇਤਿਹਾਸਕਾਰ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰ. ਜਗਜੀਤ ਸਿੰਘ ਔਲਖ ਨਹੀਂ ਰਹੇ

ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ)- ਪ੍ਰਸਿੱਧ ਸਿੱਖ ਇਤਿਹਾਸਕਾਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਪਿ੍ੰਸੀਪਲ ਜਗਜੀਤ ਸਿੰਘ ਔਲਖ (90 ਸਾਲ) ਦਾ ਬੀਤੀ ਰਾਤ ਦਿਹਾਂਤ ਹੋ ਗਿਆ , ਦਾ ਸਸਕਾਰ ਜੱਦੀ ਪਿੰਡ ਗੁਰਨੇ ਕਲ੍ਹਾਂ ਵਿਖੇ ਕੀਤਾ ਗਿਆ | ਚਿਖਾ ਨੂੰ ਅਗਨੀ ਉਨ੍ਹਾਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਦੀ ਇਕੱਤਰਤਾ

ਮਾਨਸਾ, 28 ਮਾਰਚ (ਸ.ਰਿ.)- ਸਥਾਨਕ ਗੁਰੂ ਤੇਗ ਬਹਾਦਰ ਵੈੱਲਫੇਅਰ ਸੁਸਾਇਟੀ ਦੀ ਇਕੱਤਰਤਾ ਇੱਥੇ ਚੇਅਰਮੈਨ ਐਡਵੋਕੇਟ ਸਿਮਰਜੀਤ ਸਿੰਘ ਮਾਨਸ਼ਾਹੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਸਾਇਟੀ ਦੀਆਂ ਗਤੀਵਿਧੀਆਂ ਅਤੇ ਭਵਿੱਖ ਦੇ ਕਾਰਜਾਂ ਬਾਰੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਬੁਢਲਾਡਾ 'ਚ ਅੱਧੀ ਦਰਜਨ ਦੁਕਾਨਾਂ ਦੇ ਟੁੱਟੇ ਤਾਲੇ, ਹਜ਼ਾਰਾਂ ਦੀ ਨਕਦੀ ਚੋਰੀ

ਬੁਢਲਾਡਾ, 28 ਮਾਰਚ (ਸੁਨੀਲ ਮਨਚੰਦਾ, ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਅੰਦਰ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨਾਲ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ | ਸਥਾਨਕ ਅਨਾਜ ਮੰਡੀ 'ਚ ਅੱਧੀ ਦਰਜਨ ਦੁਕਾਨਾਂ ਦੇ ਤਾਲੇ ਤੋੜ ਕੇ ਹਜ਼ਾਰਾਂ ਰੁਪਏ ਨਕਦੀ ਚੋਰੀ ਕਰ ਲਈ ਗਈ ਹੈ | ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਬੁਢਲਾਡਾ, 28 ਮਾਰਚ (ਮਨਚੰਦਾ)- ਪਿੰਡ ਕੁਲਾਣਾ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਬਿਨਾਂ ਦੇਰੀ ਅਤੇ ਘਰਾਂ ਨਜ਼ਦੀਕ ਸਰਕਾਰੀ ਸੇਵਾਵਾਂ ...

ਪੂਰੀ ਖ਼ਬਰ »

ਬੀਕੇਯੂ ਡਕੌਂਦਾ (ਧਨੇਰ) ਚਿੱਪ ਵਾਲੇ ਮੀਟਰਾਂ ਦਾ ਕਰੇਗੀ ਸਖ਼ਤ ਵਿਰੋਧ

ਸੰਗਤ ਮੰਡੀ, 28 ਮਾਰਚ (ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ ਗਰੁੱਪ) ਦੀ ਮੀਟਿੰਗ ਸਥਾਨਕ ਗੁਰਦੁਆਰਾ ਭਾਈਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਪਥਰਾਲਾ ਦੀ ਅਗਵਾਈ ਹੇਠ ਕੀਤੀ ਗਈ | ਜਿਸ ਵਿਚ ਚਿੱਪ ਵਾਲੇ ਬਿਜਲੀ ਮੀਟਰਾਂ ਦਾ ਸਖ਼ਤ ਵਿਰੋਧ ਕਰਨ ...

ਪੂਰੀ ਖ਼ਬਰ »

ਕਾਲਜ ਤੋਂ ਘਰ ਪਰਤ ਰਹੀਆਂ ਦੋ ਭੈਣਾਂ 'ਤੇ ਕੀਤਾ ਹਥੌੜੇ ਨਾਲ ਜਾਨਲੇਵਾ ਹਮਲਾ-ਹਮਲਾਵਰ ਕਿੱਟਾਂ ਖੋਹ ਕੇ ਹੋਏ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਤੋਂ ਸਕੂਟੀ 'ਤੇ ਘਰ ਪਰਤ ਰਹੀਆਂ ਦੋ ਭੈਣਾਂ 'ਤੇ ਅਣਪਛਾਤੇ ਹਮਲਾਵਰਾਂ ਨੇ ਹਥੌੜੇ ਨਾਲ ਹਮਲਾ ਕਰ ਦਿੱਤਾ | ਹਮਲਾਵਰ ਦੋਵੇਂ ਵਿਦਿਆਰਥਣਾਂ ਦੀਆਂ ਕਿੱਟਾਂ ਖੋਹ ਕੇ ਫ਼ਰਾਰ ਹੋ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਧਰਨਾ

ਸ਼ੇਰਪੁਰ, 28 ਮਾਰਚ (ਦਰਸ਼ਨ ਸਿੰਘ ਖੇੜੀ, ਮੇਘ ਰਾਜ ਜੋਸ਼ੀ) - ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਾਮ ਨਗਰ ਛੰਨਾ ਦੀ ਅਗਵਾਈ ਹੇਠ ਅੱਜ ਪਿੰਡ ਈਨਾ ਬਾਜਵਾ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਥਾਣਾ ਸ਼ੇਰਪੁਰ ਅੱਗੇ ਧਰਨਾ ਦਿੱਤਾ ਗਿਆ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਕੇਂਦਰ ਦੀ ਫ਼ਸਲ ਬੀਮਾ ਯੋਜਨਾ ਸ਼ੁਰੂ ਕਰੇ-ਵਿਨੋਦ ਗੁਪਤਾ

ਸੁਨਾਮ ਊਧਮ ਸਿੰਘ ਵਾਲਾ, 28 ਮਾਰਚ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਫ਼ਸਲ ਬੀਮਾ ਯੋਜਨਾ ਪੰਜਾਬ 'ਚ ਵੀ ਲਾਗੂ ਕੀਤੀ ਜਾਵੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX