ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  24 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  53 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਖੰਨਾ / ਸਮਰਾਲਾ

ਤਹਿਖ਼ਾਨੇ ਬੰਦ ਕਰਾਉਣ 'ਚ ਪ੍ਰਸ਼ਾਸਨ ਫ਼ੇਲ੍ਹ, ਹਾਈ ਕੋਰਟ ਨੂੰ ਕਾਰਵਾਈ ਦੀ ਬੇਨਤੀ ਕਰਾਂਗੇ-ਬਾਂਸਲ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਵਾਰ-ਵਾਰ ਜਾਰੀ ਕੀਤੇ ਸਖ਼ਤ ਹੁਕਮਾਂ ਦੇ ਬਾਵਜੂਦ ਅਜੇ ਤੱਕ ਖੰਨਾ ਦੀ ਪੌਸ਼ ਮਾਰਕੀਟ ਗੁਰੂ ਅਮਰਦਾਸ ਮਾਰਕੀਟ ਵਿਚ ਬਣੇ ਕਥਿਤ ਨਾਜਾਇਜ਼ ਤਹਿਖ਼ਾਨੇ ਬੰਦ ਨਹੀਂ ਹੋਏ | ਤਹਿਖ਼ਾਨੇ ਬੰਦ ਕਰਾਉਣ ਵਿਚ ਸਥਾਨਕ ਪ੍ਰਸ਼ਾਸਨ ਫ਼ੇਲ੍ਹ ਸਾਬਤ ਹੋ ਰਿਹਾ ਹੈ | ਸਥਾਨਕ ਪ੍ਰਸ਼ਾਸਨ ਅਤੇ ਦੁਕਾਨਦਾਰ ਨਾਜਾਇਜ਼ ਤਹਿਖ਼ਾਨਿਆਂ ਦਾ ਗੋਰਖਧੰਦਾ ਬੰਦ ਨਹੀਂ ਕਰਨਾ ਚਾਹੁੰਦੇ | ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇੱਕ-ਦੋ ਦੁਕਾਨਦਾਰਾਂ ਨੇ ਤਹਿਖ਼ਾਨੇ ਪੱਕੇ ਤੌਰ 'ਤੇ ਬੰਦ ਕੀਤੇ ਹਨ ਅਤੇ ਬਾਕੀ ਦੁਕਾਨਦਾਰਾਂ ਨੇ ਆਰਜ਼ੀ ਤੌਰ 'ਤੇ ਤਹਿਖ਼ਾਨੇ ਢੱਕ ਦਿੱਤੇ ਹਨ ਜੋ ਸਮਾਂ ਪਾ ਕੇ ਫਿਰ ਖੋਲ੍ਹ ਲਏ ਜਾਣਗੇ | ਉੱਚ ਅਦਾਲਤ ਪੰਜਾਬ ਅਤੇ ਹਰਿਆਣਾ ਵਿਚ ਮਾਮਲਾ ਲੰਬਿਤ ਹੋਣ ਕਾਰਨ ਦੁਕਾਨਦਾਰ ਅਤੇ ਸਥਾਨਕ ਪ੍ਰਸ਼ਾਸਨ ਟਾਲ-ਮਟੋਲ ਦੀ ਨੀਤੀ ਅਪਨਾ ਰਹੇ ਹਨ ¢ ਲੋਕ ਸੇਵਾ ਕਲੱਬ ਦੇ ਪ੍ਰਧਾਨ ਪੀ. ਡੀ. ਬਾਂਸਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਪਿ੍ੰਸੀਪਲ ਸਕੱਤਰ (ਸਥਾਨਕ ਸਰਕਾਰ-2 ਸਾਖਾ) ਚੰਡੀਗੜ੍ਹ ਵਲੋਂ ਜਾਰੀ ਪੱਤਰ ਰਾਹੀਂ ਕਾਰਜ ਸਾਧਕ ਅਫ਼ਸਰ, ਨਗਰ ਸੁਧਾਰ ਟਰੱਸਟ ਖੰਨਾ ਨੂੰ ਸਖ਼ਤ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਸ੍ਰੀ ਗੁਰੂ ਅਮਰਦਾਸ ਮਾਰਕੀਟ 'ਚ ਬੂਥਾਂ ਅਤੇ ਐੱਸ. ਸੀ. ਓ. ਦੇ ਮਾਲਕਾਂ ਵਲੋਂ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ/ ਨਾਜਾਇਜ਼ ਕਬਜ਼ੇ/ ਤਹਿਖ਼ਾਨਿਆਂ ਸੰਬੰਧੀ ਕੀਤੀ ਗਈ ਕਾਰਵਾਈ ਦੀ ਸਰਕਾਰ ਨੂੰ ਮੁਕੰਮਲ ਰਿਪੋਰਟ ਭੇਜੀ ਜਾਵੇ ਅਤੇ ਇਸ ਮਾਮਲੇ ਸੰਬੰਧੀ ਅਦਾਲਤ ਵਿਖੇ ਦਾਇਰ ਕੀਤੀ ਪੀ. ਆਈ. ਐਲ./ਸਿਵਲ ਰਿੱਟ ਪਟੀਸ਼ਨ ਦਾ ਜਵਾਬਦਾਵਾ ਦਾਇਰ ਕਰਨਾ ਯਕੀਨੀ ਬਣਾਇਆ ਜਾਵੇ¢ ਬਾਂਸਲ ਨੇ ਸਵਾਲ ਕੀਤਾ ਜੇਕਰ ਤਹਿਖ਼ਾਨੇ ਅਸਲ 'ਚ ਬੰਦ ਨਹੀਂ ਹੋਏ ਤਾਂ ਸਥਾਨਕ ਪ੍ਰਸ਼ਾਸਨ ਉੱਚ ਅਦਾਲਤ ਵਿਖੇ ਝੂਠਾ ਜਵਾਬਦਾਵਾ ਕਿਸ ਤਰ੍ਹਾਂ ਪੇਸ਼ ਕਰੇਗਾ? ਬਾਂਸਲ ਨੇ ਕਿਹਾ ਕਿ ਨਾਜਾਇਜ਼ ਤਹਿਖ਼ਾਨੇ ਮੁਕੰਮਲ ਤੌਰ 'ਤੇ ਬੰਦ ਹੋਣ ਤੱਕ ਕਾਨੂੰਨੀ ਲੜਾਈ ਜਾਰੀ ਰਹੇਗੀ ਤਾਂ ਕਿ ਭਵਿੱਖ ਵਿਚ ਤਹਿਖ਼ਾਨੇ ਦੁਬਾਰਾ ਨਾ ਖੋਲ੍ਹੇ ਜਾਣ¢ ਇਸ ਮੌਕੇ ਬਾਂਸਲ ਦੇ ਨਾਲ ਬਲਦੇਵ ਸ਼ਰਮਾ ਮੁੱਖ ਸਲਾਹਕਾਰ, ਅਵਤਾਰ ਸਿੰਘ ਮਾਨ, ਦਿਲਪ੍ਰੀਤ ਸਿੰਘ ਖਜਾਨਚੀ, ਰਾਕੇਸ਼ ਕੁਮਾਰ, ਸਤਨਾਮ ਸਿੰਘ, ਅਸੀਸ਼ ਸਚਦੇਵਾ ਐਡਵੋਕੇਟ, ਨਵਜੀਤ ਸਿੰਘ ਆਦਿ ਹਾਜ਼ਰ ਸਨ¢
ਜਾਂਚ ਸਹੀ, ਕਾਰਵਾਈ ਖਾਨਾਪੂਰਤੀ ਵਰਗੀ:-
ਬਾਂਸਲ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਅਤੇ ਡਿਪਟੀ ਡਾਇਰੈਕਟਰ (ਅਰਬਨ) ਲੋਕਲ ਬਾਡੀ ਲੁਧਿਆਣਾ ਵਲੋਂ ਕੀਤੀ ਜਾਂਚ-ਪੜਤਾਲ ਨੇ ਤਿੰਨ ਸਾਲ ਪਹਿਲਾਂ ਸਪਸ਼ਟ ਕਰ ਦਿੱਤਾ ਸੀ ਕਿ ਇਸ ਮਾਰਕੀਟ 'ਚ 43 ਦੇ ਲਗਪਗ ਤਹਿਖ਼ਾਨੇ ਅਣਅਧਿਕਾਰਤ ਬਣੇ ਹੋਏ ਹਨ¢ ਇਸ ਮਾਮਲੇ ਵਿਚ ਅਗਲੀ ਕਾਰਵਾਈ ਸਥਾਨਕ ਸਰਕਾਰਾਂ ਵਿਭਾਗ ਦੇ ਹਵਾਲੇ ਕਰ ਦਿੱਤੀ ਗਈ ਸੀ¢ ਪ੍ਰੰਤੂ ਹੈਰਾਨੀ ਦੀ ਹੱਦ ਹੈ ਕਿ ਮਾਮਲਾ ਅਦਾਲਤ ਵਿਚ ਚਲਦਾ ਹੋਣ 'ਤੇ ਵੀ ਸਥਾਨਕ ਪ੍ਰਸ਼ਾਸਨ ਅਤੇ ਦੁਕਾਨਦਾਰ ਨਾਜਾਇਜ਼ ਤਹਿਖ਼ਾਨੇ ਬੰਦ ਨਹੀਂ ਕਰ ਰਹੇ¢ ਬਾਂਸਲ ਨੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਕਤ ਨਾਜਾਇਜ਼ ਤਹਿਖ਼ਾਨੇ ਸਥਾਈ ਤੌਰ 'ਤੇ ਬੰਦ ਕਰਵਾਏ ਜਾਣ¢
ਪਹਿਲਾਂ ਵੀ ਹੋ ਚੁੱਕਿਆ ਹੈ ਤਹਿਖ਼ਾਨੇ ਬੰਦ ਕਰਨ ਦਾ ਡਰਾਮਾ:-
ਬਾਂਸਲ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਖੰਨਾ ਵਲੋਂ ਡਿਪਟੀ ਡਾਇਰੈਕਟਰ (ਅਰਬਨ) ਲੋਕਲ ਬਾਡੀ ਲੁਧਿਆਣਾ ਨੂੰ ਭੇਜੀ ਰਿਪੋਰਟ 2 ਜੂਨ 2016 ਵਿਚ ਲਿਖਿਆ ਸੀ ਕਿ ਟਰੱਸਟ ਇੰਜੀਨੀਅਰ ਅਤੇ ਜੇ. ਈ. (ਸੀ. ਡੀ. ਸੀ.) ਅਨੁਸਾਰ ਸਾਲ 2015 ਵਿਚ ਇਹ ਤਹਿਖ਼ਾਨੇ ਬੰਦ ਕਰਵਾ ਦਿੱਤੇ ਸਨ, ਪ੍ਰੰਤੂ ਦੁਕਾਨਦਾਰਾਂ ਨੇ ਦੁਬਾਰਾ ਖ਼ੋਲ੍ਹ ਲਏ ਹਨ | ਜਦ ਕਿ ਇਸ ਮਾਰਕੀਟ ਦੀ ਬਿਲਡਿੰਗ ਕੰਟਰੋਲ ਸੀਟ 'ਚ ਤਹਿਖ਼ਾਨਿਆਂ ਦੀ ਵਿਵਸਥਾ ਹੀ ਨਹੀਂ ਹੈ¢ ਬਾਂਸਲ ਨੇ ਕਿਹਾ ਕਿ ਨਾ ਇਹ ਤਹਿਖ਼ਾਨੇ 2015 ਵਿਚ ਪੱਕੇ ਤੌਰ 'ਤੇ ਬੰਦ ਹੋਏ ਸਨ ਅਤੇ ਨਾ ਹੀ ਅੱਜ ਬੰਦ ਕੀਤੇ ਗਏ ਹਨ¢
ਜ਼ਿੰਮੇਵਾਰ ਅਧਿਕਾਰੀਆਂ 'ਤੇ ਕਾਰਵਾਈ:-
ਬਾਂਸਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਪਿ੍ੰਸੀਪਲ ਸਕੱਤਰ (ਸਥਾਨਕ ਸਰਕਾਰ-2 ਸਾਖਾ) ਚੰਡੀਗੜ੍ਹ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਨੰਬਰ 263/2020 (ਵਿਜੀਲੈਂਸ ਬਿਊਰੋ ਪੰਜਾਬ) ਵਿਚ ਜਿਹੜੇ-ਜਿਹੜੇ ਅਧਿਕਾਰੀ/ਕਰਮਚਾਰੀ ਅਣ-ਅਧਿਕਾਰਤ ਉਸਾਰੀ 'ਚ ਸ਼ਾਮਿਲ ਰਹੇ ਹਨ, ਬਾਰੇ ਚੀਫ਼ ਵਿਜੀਲੈਂਸ ਅਫ਼ਸਰ, ਸਥਾਨਕ ਸਰਕਾਰਾਂ ਵਿਭਾਗ ਪੰਜਾਬ ਨੂੰ ਪੜਤਾਲ ਕਰਨ ਉਪਰੰਤ ਸਰਕਾਰ ਨੂੰ ਰਿਪੋਰਟ ਭੇਜਣ ਲਈ ਲਿਖ ਦਿੱਤਾ ਗਿਆ ਹੈ¢

ਵਿਧਾਇਕ ਸੌਂਦ ਵਲੋਂ 45 ਲੱਖ ਦੀ ਲਾਗਤ ਵਾਲੀ ਐਂਟੀ ਸਮੋਗ ਗੰਨ ਜਨਤਾ ਨੂੰ ਸਮਰਪਿਤ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵਲੋਂ 45 ਲੱਖ ਰੁਪਏ ਦੀ ਲਾਗਤ ਵਾਲੀ ਐਂਟੀ ਸਮੋਗ ਗੰਨ ਦਾ ਉਦਘਾਟਨ ਕੀਤਾ ਗਿਆ | ਇਹ ਗੰਨ ਪ੍ਰਦੂਸ਼ਣ ਨੂੰ ਘਟਾਉਣ ਵਿਚ ਮਦਦਗਾਰ ਹੈ ਅਤੇ ਮਿੱਟੀ ਦੇ ਭਾਰੀ ਕਣਾਂ ਨੂੰ ਬਚਾਉਣ ਦੇ ਸਮਰੱਥ ਹੈ | ...

ਪੂਰੀ ਖ਼ਬਰ »

ਵਿਧਾਇਕ, ਐੱਸ. ਡੀ. ਐਮ. ਅਤੇ ਤਹਿਸੀਲਦਾਰ ਵਲੋਂ ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਸੂਬੇ 'ਚ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਕਾਰਨ ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਾ ਹੈ, ਜਿਸ ਨੂੰ ਲੈ ਕੇ ਹਲਕਾ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਹਲਕਾ ਖੰਨਾ ...

ਪੂਰੀ ਖ਼ਬਰ »

ਟਿੱਪਰ ਅਤੇ ਟਰੱਕ ਦੀ ਟੱਕਰ 'ਚ 2 ਦੀ ਮੌਤ, 3 ਗੰਭੀਰ ਜ਼ਖ਼ਮੀ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਦੇਰ ਸ਼ਾਮ ਖੰਨਾ ਦੇ ਸਮਰਾਲਾ ਰੋਡ 'ਤੇ ਇੱਕ ਟਿੱਪਰ ਅਤੇ ਟਰੱਕ ਦੀ ਟੱਕਰ ਇੱਕ ਟਰੱਕ ਡਰਾਈਵਰ, ਅਤੇ ਕੰਡਕਟਰ ਦੀ ਮੌਤ ਹੋਣ ਦੀ ਖ਼ਬਰ ਹੈ ¢ ਦੂਜੇ ਟਰੱਕ ਦਾ ਡਰਾਈਵਰ, ਇੱਕ ਕੰਡਕਟਰ ਤੇ ਸਾਈਕਲ ਸਵਾਰ ਬੁਰੀ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਵਲੋਂ ਰੱਬੋਂ ਨੀਚੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਮਲੌਦ, 28 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਰੱਬੋਂ ਨੀਚੀ ਵਿਖੇ ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਬੀ.ਡੀ.ਪੀ.ਓ ਗੁਰਵਿੰਦਰ ਕੌਰ, ਪੰਚਾਇਤ ਅਫ਼ਸਰ ਅੰਮਿ੍ਤਪਾਲ ਸਿੰਘ, ਪੰਚਾਇਤ ਸਕੱਤਰ ਚਮਕੌਰ ਸਿੰਘ ਤੇ ਸਰਪੰਚ ਕਿਰਨਦੀਪ ਦੀ ਹਾਜ਼ਰੀ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ 'ਚ ਬਣੇ ਪਖਾਨੇ 'ਚੋਂ ਟੂਟੀਆਂ, ਪਾਈਪਾਂ ਚੋਰੀ

ਖੰਨਾ, 28 ਮਾਰਚ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਜੀ.ਕੇ ਇਨਕਲੇਵ ਵਿਖੇ ਬਣੇ ਮੁਹੱਲਾ ਕਲੀਨਿਕ ਵਿਚ ਪਖਾਨੇ ਦਾ ਦਰਵਾਜ਼ਾ ਤੋੜ ਕੇ ਲੱਗੀਆਂ ਟੂਟੀਆਂ, ਪਾਈਪ ਨਾਮਾਲੂਮ ਵਿਅਕਤੀਆਂ ਵਲੋਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਲਿਖਾਈ ਰਿਪੋਰਟ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦੇ 2 ਸਾਥੀਆਂ ਦਾ 2 ਦਿਨਾਂ ਦਾ ਹੋਰ ਪੁਲਿਸ ਰਿਮਾਂਡ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਅੰਮਿ੍ਤਪਾਲ ਸਿੰਘ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦਾ ਖੰਨਾ ਪੁਲਿਸ ਨੂੰ 2 ਦਿਨਾਂ ਦਾ ਹੋਰ ਰਿਮਾਂਡ ਮਿਲਿਆ ਹੈ | ਖੰਨਾ ਪੁਲਿਸ ਨੇ ਅਦਾਲਤ 'ਚ ਤੱਥ ਰੱਖਿਆ ਕਿ ਗੋਰਖਾ ਬਾਬਾ ਦੇ ਮੋਬਾਈਲ 'ਚੋਂ ਅਹਿਮ ਖ਼ੁਲਾਸੇ ਹੋਏ ...

ਪੂਰੀ ਖ਼ਬਰ »

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਬੀ. ਕੇ. ਯੂ. ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ 1 ਅਪ੍ਰੈਲ ਨੂੰ

ਬੀਜਾ, 28 ਮਾਰਚ (ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਕੋਟ ਪਨੈਚ ਤੇ ਜ਼ਿਲ੍ਹਾ ਲੁਧਿਆਣਾ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ, ਮੀਤ ਪ੍ਰਧਾਨ ਭਿੰਦਰ ਸਿੰਘ ਬੀਜਾ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਇਕ ਕਾਬੂ

ਕੁਹਾੜਾ, 28 ਮਾਰਚ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਆਉਂਦੀ ਪੁਲਿਸ ਚੌਂਕੀ ਕਟਾਣੀ ਕਲਾਂ ਵਲੋਂ ਪੱਪੂ ਦਾਸ ਪੁੱਤਰ ਸ਼ੰਕਰ ਦਾਸ ਵਾਸੀ ਦੁਰਗਾ ਕਾਲੋਨੀ ਨੇੜੇ ਈਸ਼ਵਰ ਕਾਲੋਨੀ ਢੰਡਾਰੀ ਕਲਾਂ ਨੂੰ 8 ਕਿੱਲੋ ਗਾਂਜੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਬੀ. ਏ. ਦਾ ਨਤੀਜਾ ਸ਼ਾਨਦਾਰ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਏ. ਐੱਸ. ਕਾਲਜ ਫ਼ਾਰ ਵਿਮੈਨ ਖੰਨਾ ਦਾ ਬੀ. ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਭਾਵਨਾ ਕਪੂਰ ਨੇ 73 ਪ੍ਰਤੀਸ਼ਤ ਅੰਕ ਲੈ ਕੇ ਕਾਲਜ 'ਚੋਂ ਪਹਿਲਾਂ ਸਥਾਨ, ਜੋਬਨਪ੍ਰੀਤ ਕੌਰ ਨੇ 71.50 ਪ੍ਰਤੀਸ਼ਤ ਅੰਕ ਲੈ ਕੇ ਦੂਜਾ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਕਰਨ ਲਈ ਹਦਾਇਤਾਂ ਕੀਤੀਆਂ ਜਾਰੀ

ਮਲੌਦ, 28 ਮਾਰਚ (ਸਹਾਰਨ ਮਾਜਰਾ)-ਪਿਛਲੇ ਦਿਨਾਂ ਦੌਰਾਨ ਪੰਜਾਬ ਵਿਚ ਪਏ ਭਾਰੀ ਮੀਂਹ, ਹਨੇਰੀ ਅਤੇ ਗੜਿਆਂ ਕਾਰਨ ਫ਼ਸਲਾਂ ਦੇ ਵੱਡੀ ਪੱਧਰ 'ਤੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ¢ ਇਸੇ ...

ਪੂਰੀ ਖ਼ਬਰ »

ਘਲੋਟੀ 'ਚ ਕਿਸਾਨਾਂ ਦੀ ਮੀਟਿੰਗ

ਰਾੜਾ ਸਾਹਿਬ, 28 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦੋਰਾਹਾ ਦੀ ਮੀਟਿੰਗ ਰਵਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਘਲੋਟੀ ਵਿਖੇ ਹੋਈ | ਜਿਸ ਵਿਚ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ...

ਪੂਰੀ ਖ਼ਬਰ »

ਬੀ.ਕੇ.ਯੂ. ਡਕੌਂਦਾ ਨੇ ਫ਼ਸਲਾਂ ਦੇ ਮੁਆਵਜ਼ਾ ਲਈ ਤਹਿਸੀਲਦਾਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਾਇਲ, 28 ਮਾਰਚ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੂਬੇ ਅੰਦਰ ਹੋਈ ਬੇਮੌਸਮੀ ਬਰਸਾਤ, ਤੇਜ਼ ਹਵਾਵਾਂ ਤੇ ਗੜੇਮਾਰੀ ਨਾਲ ਸਬਜ਼ੀਆਂ, ਜੌ, ਸਰੋਂ੍ਹ ਤੇ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਵਲੋਂ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਦੀ ਯਾਦ 'ਚ ਪਹਿਲਾ ਰਾਗ ਕੀਰਤਨ ਦਰਬਾਰ ਅੱਜ ਤੋਂ

ਰਾੜਾ ਸਾਹਿਬ, 28 ਮਾਰਚ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਸਿਰਜਤ ਸੰਤ ਬਾਬਾ ਈਸ਼ਰ ਸਿੰਘ ਦੀ ਮਿੱਠੀ ਤੇ ਨਿੱਘੀ ਯਾਦ ਵਿਚ ਪਹਿਲਾ ਮਹਾਨ ਰਾਗ ਕੀਰਤਨ ਦਰਬਾਰ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਦੇਖ ਰੇਖ ਹੇਠ ਭਲਕੇ 29 ਅਤੇ 30 ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਭੱਟੀਆਂ ਵਿਖੇ ਇਨਕਲਾਬੀ ਨਾਟਕ ਕਰਵਾਏ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ ਲੋਕ ਹਿੱਤ ਰੰਗ ਮੰਚ ਖੱਟੜਾ ਚੁਹਰਾਮ ਦੇ ਨਿਰਦੇਸ਼ਕ ਟੋਨੀ ਖੱਟੜਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਅਤੇ ਸੰਵਿਧਾਨ ...

ਪੂਰੀ ਖ਼ਬਰ »

500 ਗਰਾਮ ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 28 ਮਾਰਚ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 500 ਗਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਸਨਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਿ੍ਸਟੀਨ ਮਾਲ ...

ਪੂਰੀ ਖ਼ਬਰ »

ਪਲਾਟ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 28 ਮਾਰਚ (ਪੱਤਰ ਪ੍ਰੇਰਕ)-ਪਲਾਟ 'ਤੇ ਨਾਜਾਇਜ਼ ਤੌਰ 'ਤੇ ਕਬਜ਼ਾ ਕਰਨ ਦੇ ਦੋਸ਼ 'ਚ ਥਾਣਾ ਸਿਟੀ-2 ਖੰਨਾ ਵਿਖੇ ਪੁਲਿਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਧਾਰਾ 447, 511, 506 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ-2 ਦੇ ਏ.ਐੱਸ.ਆਈ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਸਿਆੜ੍ਹ ਦੀ ਮੀਟਿੰਗ

ਮਲੌਦ, 28 ਮਾਰਚ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਸਿਆੜ੍ਹ ਦੀ ਮੀਟਿੰਗ ਇਕਾਈ ਪ੍ਰਧਾਨ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਖ਼ਜ਼ਾਨਚੀ ਰਾਜਿੰਦਰ ਸਿੰਘ ਸਿਆੜ੍ਹ ਨੇ ਚਿੰਤਾ ...

ਪੂਰੀ ਖ਼ਬਰ »

ਦੀ ਸਮਰਾਲਾ ਮੰਡੀਕਰਨ ਸਭਾ ਸਮਰਾਲਾ 'ਚ ਬਿਨਾਂ ਮੁਕਾਬਲੇ ਤੋਂ ਉਮੀਦਵਾਰ ਸਰਬਸੰਮਤੀ ਨਾਲ ਚੁਣੇ ਗਏ

ਸਮਰਾਲਾ, 28 ਮਾਰਚ (ਕੁਲਵਿੰਦਰ ਸਿੰਘ)-ਬੀਤੀ ਦਿਨੀਂ ਦੀ ਸਮਰਾਲਾ ਮੰਡੀਕਰਨ ਸਭਾ ਸਮਰਾਲਾ ਦੀ ਚੋਣ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਵਿਚ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਮੁਕਾਬਲੇ ਤੋਂ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨਾਲ ਹੋਏ ਕਣਕ ਦੇ ਨੁਕਸਾਨ ਸੰਬੰਧੀ ਵਿਧਾਇਕ ਸੰਗੋਵਾਲ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਡੇਹਲੋਂ, 28 ਮਾਰਚ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਐੱਸ.ਡੀ.ਐੱਮ. ਲੁਧਿਆਣਾ ਪੱਛਮੀ ਸਵਾਤੀ ਟਿਵਾਣਾ, ਡਾ. ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਅਤੇ ਡਾ. ਰਾਜਿੰਦਰਪਾਲ ਸਿੰਘ ਔਲਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਸੰਤ ਕਬੀਰ ਸਤਿਸੰਗ ਸਮਾਗਮ ਕਰਵਾਇਆ

ਅਹਿਮਦਗੜ੍ਹ, 28 ਮਾਰਚ (ਰਵਿੰਦਰ ਪੁਰੀ)-ਸੰਤ ਕਬੀਰ ਸਾਲਾਨਾ 22ਵਾਂ ਸਤਿਸੰਗ ਸਮਾਗਮ ਅੱਜ ਧੂਮਧਾਮ ਨਾਲ ਸਮਾਪਤ ਹੋਇਆ | ਪੰਜਾਬ ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਭਗਤਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਹਰ ਸਾਲ ਦੀ ਤਰ੍ਹਾਂ ਸੰਤ ਇੰਦਰਮਣੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੀਜਾ ਦੀ ਚੋਣ, ਡਾ. ਲਾਲੀ ਬਣੇ ਪ੍ਰਧਾਨ

ਬੀਜਾ, 28 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਬੀਜਾ ਦੀ ਚੋਣ ਸੰਬੰਧੀ ਮੀਟਿੰਗ ਕੀਤੀ ਗਈ | ਜਿਸ ਵਿਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਮੀਤ ਪ੍ਰਧਾਨ ਡਾਕਟਰ ਅਮਰੀਕ ਸਿੰਘ ਚੱਕ ਸਰਾਏ, ਬਰਾਂਚ ੍ਰਮਲੌਦ ਦੇ ...

ਪੂਰੀ ਖ਼ਬਰ »

ਪ੍ਰਮਾਤਮਾ ਨੂੰ ਪਾਉਣ ਲਈ ਕਾਮ, ਕਰੋਧ, ਲੋਭ, ਮੋਹ ਤੇ ਹੰਕਾਰ ਨੂੰ ਤਿਆਗਣਾ ਪਵੇਗਾ-ਸਵਾਮੀ ਚੇਤਨਾ ਨੰਦ

ਸਾਹਨੇਵਾਲ, 28 ਮਾਰਚ (ਹਨੀ ਚਾਠਲੀ)-ਸਾਹਨੇਵਾਲ ਦੀ ਪੁਰਾਣੀ ਦਾਣਾ ਮੰਡੀ 'ਚ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਰੋਹ 'ਚ ਅਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ¢ ਸਵਾਮੀ ਚੇਤਨਾ ...

ਪੂਰੀ ਖ਼ਬਰ »

ਸ੍ਰੀ ਰਾਮ ਮੰਦਰ ਵਿਖੇ ਵਿਧਾਇਕ ਸੌਂਦ ਦਾ ਕਮੇਟੀ ਵਲੋਂ ਸਨਮਾਨ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਐਤਵਾਰ ਨੂੰ 108 ਸ੍ਰੀ ਰਾਮਾਇਣ ਪਾਠ (ਨਵ ਪਰਾਯਣ) ਅਤੇ ਸ੍ਰੀ ਰਾਮ ਕਥਾ ਦੇ ਛੇਵੇਂ ਦਿਨ ਸਥਾਨਕ ਸ੍ਰੀ ਰਾਮ ਮਾਰਕੀਟ (ਚਾਂਦਲਾ ਮਾਰਕੀਟ) ਵਿਚ ਨਿਰਮਾਣ ਅਧੀਨ ਵਿਸ਼ਾਲ ਸ੍ਰੀ ਰਾਮ ਮੰਦਰ ਦੇ ਨਵੇਂ ਬਣੇ ਬੇਸਮੈਂਟ ਹਾਲ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਖੰਨਾ 'ਚ ਰੈਣ ਬਸੇਰੇ ਵਿਚ ਲੋੜਵੰਦ ਲੋਕਾਂ ਨੂੰ ਥਾਂ ਨਹੀਂ ਮਿਲਦੀ- ਕਥੂਰੀਆ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਦੇਸ਼ ਦੀ ਆਜ਼ਾਦੀ ਨੂੰ 76 ਸਾਲ ਬੀਤ ਚੁੱਕੇ ਹਨ, ਪਰ ਅੱਜ ਵੀ ਦੇਸ਼ ਦੀ 20 ਤੋਂ 30 ਫ਼ੀਸਦੀ ਆਬਾਦੀ ਪਖਾਨੇ ਅਤੇ ਭੋਜਨ ਲਈ ਤਰਸ ਰਹੀ ਹੈ | ਸਰਕਾਰਾਂ ਵਲੋਂ ਆਪਣੇ ਤੌਰ 'ਤੇ ਕਈ ਕਦਮ ਚੁੱਕੇ ਜਾਂਦੇ ਹਨ ਪਰ ਨੇਤਾ ਦੀ ਵੋਟ ਰਾਜਨੀਤੀ ਅਤੇ ਲੀਡਰ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਖੰਨਾ 'ਚ ਸ਼ਾਮਿਲ ਹੋਏ ਵੱਖ-ਵੱਖ ਪਿੰਡਾਂ ਦੇ ਨੌਜਵਾਨ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਅਮਰਿੰਦਰ ਸਿੰਘ ਮਿੰਦੀ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਖੰਨਾ ਦੀ ਅਗਵਾਈ ਹੇਠ ਖੰਨਾ ਦੇ ਵੱਖ-ਵੱਖ ਪਿੰਡਾਂ ਤੋਂ ਨੌਜਵਾਨ ਸ਼ਾਮਿਲ ਹੋਏ | ਇਸ ਮੌਕੇ ਜਗਜੀਤ ਸਿੰਘ, ਅਨਮੋਲ, ਗੁਰਜੀਤ, ਪ੍ਰਭ, ਅਮਨ, ਹਰਮਨ, ਇਸ਼ਪ੍ਰੀਤ, ...

ਪੂਰੀ ਖ਼ਬਰ »

ਟਰਾਲੀ ਪਲਟਣ ਕਾਰਨ ਟਰਾਲੀ ਸਵਾਰ ਔਰਤਾਂ ਜ਼ਖ਼ਮੀ

ਖੰਨਾ, 28 ਮਾਰਚ (ਮਨਜੀਤ ਸਿੰਘ ਧੀਮਾਨ)-ਟਰਾਲੀ ਪਲਟਣ ਕਾਰਨ ਟਰਾਲੀ ਸਵਾਰ 10 ਦੇ ਕਰੀਬ ਔਰਤਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜ਼ਖਮੀ ਔਰਤਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ ਵਿਖੇ ਦਾਖਲ ਜ਼ਖਮੀ ਕਰਮਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਖੰਨਾ ਦੀਆਂ ਲਿਜਾ ਅਤੇ ਅੰਮਿ੍ਤਾ ਨੇ ਜਿੱਤੇ ਸੋਨ ਤਗਮੇ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸਿਕਸ਼ਣ ਕਰਾਟੇ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਏ ਗਏ | ਜਿਸ ਵਿਚ ਤਕਰੀਬਨ ਜ਼ਿਲੇ੍ਹ ਦੇ 323 ਸਕੂਲਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਅਖਿਲ ਭਾਰਤੀ ਸ੍ਰੀ ਸੰਗਮੇਸ਼ਵਰ ਸੇਵਾ ਦਲ ਦੀ ਬੈਠਕ

ਖੰਨਾ, 28 ਮਾਰਚ (ਹਰਜਿੰਦਰ ਸਿੰਘ ਲਾਲ)-ਮਹੰਤ ਸ੍ਰੀ ਗੰਗਾ ਪੁਰੀ ਮਹਾਰਾਜ ਤੇ ਮਹੰਤ ਬੰਸੀ ਪੁਰੀ ਮਹਾਰਾਜ ਦੀ ਪ੍ਰੇਰਨਾ ਨਾਲ ਹਰ ਸਾਲ ਸ੍ਰੀ ਕੇਦਾਰਨਾਥ, ਸ੍ਰੀ ਬਦਰੀਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਅਖਿਲ ਭਾਰਤੀ ਸ੍ਰੀ ਸੰਗਮੇਸ਼ਵਰ ਸੇਵਾ ਦਲ ਖੰਨਾ ਵਲੋਂ ਸ਼ਹਿਰ ...

ਪੂਰੀ ਖ਼ਬਰ »

ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਅਤੇ ਐੱਸ.ਜੀ.ਪੀ.ਸੀ. ਦੀ ਤੌਹੀਨ ਕਰ ਰਿਹੈ-ਧਮੋਟ

ਪਾਇਲ, 28 ਮਾਰਚ (ਪੱਤਰ ਪ੍ਰੇਰਕ)-ਸਿੱਖਾਂ ਦੀ ਸਰਵਉੱਚ ਸ਼ਕਤੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੱਖਾਂ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਪਰ ਨਿਰਾਧਾਰ ਦੋਸ਼ ਲਗਾਉਣੇ ਮੁੱਖ ਮੰਤਰੀ ਭਗਵੰਤ ਮਾਨ ਲਈ ਠੀਕ ਨਹੀਂ ਹਨ, ਜਿਸ ਦਾ ਖ਼ਮਿਆਜ਼ਾ ਉਸ ਨੰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX