ਤਾਜਾ ਖ਼ਬਰਾਂ


ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  0 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  5 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  11 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  21 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  37 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  55 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਚੇਤ ਸੰਮਤ 555

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਵੱਖ-ਵੱਖ ਮੰਦਰਾਂ 'ਚ ਰਾਮਨੌਮੀ ਮੌਕੇ ਉਤਸਵ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ੍ਰੀ ਰਾਮਨੌਮੀ ਸ਼ਰਧਾ ਨਾਲ ਮਨਾਈ ਗਈ | ਮੰਦਰਾਂ 'ਚ ਬਾਅਦ ਦੁਪਹਿਰ ਤੱਕ ਉਤਸਵ ਹੁੰਦੇ ਰਹੇ | ਇਸੇ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਚੱਲ ਰਹੇ ਸ੍ਰੀ ਰਾਮਾਇਣ ਪਾਠ ਤੇ ਸ੍ਰੀ ਦੁਰਗਾ ਸਤੁਤੀ ਪਾਠ ਵੀ ਸਮਾਪਤ ਹੋ ਗਏ | ਮੰਦਰ ਕਮੇਟੀਆਂ ਵਲੋਂ ਰਾਮਾਇਣ ਪਾਠ ਕਰਨ ਵਾਲੀਆਂ ਔਰਤਾਂ ਤੇ ਲੜਕੀਆਂ ਨੂੰ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉੱਥੇ ਹੀ ਇਸ ਮੌਕੇ ਮੰਦਰਾਂ 'ਚ ਕੰਜਕ ਪੂਜਨ ਵੀ ਹੋਏ ਤੇ ਸ਼ਰਧਾਲੂਆਂ ਨੇ ਕੰਜਕ ਪੂਜਨ ਕਰਦਿਆਂ ਕੰਜਕ ਰੂਪੀ ਬੱਚਿਆਂ ਨੂੰ ਮਾਤਾ ਦਾ ਰੂਪ ਮੰਨਦਿਆਂ ਹੋਇਆ ਅਸ਼ੀਰਵਾਦ ਪ੍ਰਾਪਤ ਕੀਤਾ | ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਸ਼ਿਆਮ ਮੰਦਰ ਵਿਖੇ ਚੱਲ ਰਹੇ 51 ਸ੍ਰੀ ਦੁਰਗਾ ਸਤੁਤੀ ਪਾਠ ਤੇ ਅਖੰਡ ਸ੍ਰੀ ਰਾਮਾਇਣ ਪਾਠ ਸਮਾਪਤ ਹੋਣ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਉਮੜੇ | ਚੇਅਰਮੈਨ ਜੀਵਨ ਸ਼ਰਮਾ ਤੇ ਬਿ੍ਜ ਲਤਾ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਮੰਦਰ ਕਮੇਟੀ ਦੇ ਬੁਲਾਰੇ ਤੇ ਕਾਂਗਰਸ ਕਮੇਟੀ ਦੇ ਬਲਾਕ ਪ੍ਰਧਾਨ ਸੁਸ਼ੀਲ ਕੁਮਾਰ ਹੈਪੀ ਗਰਗ, ਸਰਪ੍ਰਸਤ ਅਨਿਲ ਭਾਰਦਵਾਜ, ਪ੍ਰਧਾਨ ਸੁਰਿੰਦਰ ਮੋਹਨ ਸ਼ਰਮਾ, ਸੀਨੀਅਰ ਵਾਈਸ ਪ੍ਰਧਾਨ ਰਾਜ ਖੁਰਾਣਾ, ਲੱਕੀ ਭਾਰਦਵਾਜ, ਮੈਨੇਜਰ ਰਾਜੂ, ਰਾਜੇਸ਼ ਲਾਡਾ, ਖੁਸ਼ਵੰਤ ਸਿੰਘ ਆਦਿ ਹਾਜ਼ਰ ਸਨ | ਸ੍ਰੀ ਰਾਮ ਭਵਨ ਵਿਖੇ ਰਮਨ ਜੈਨ ਦੀ ਅਗਵਾਈ 'ਚ ਰਾਮਨੌਮੀ ਉਤਸਵ ਮਨਾਇਆ ਗਿਆ | ਇਸ ਮੌਕੇ ਮੰਦਰ 'ਚ ਚੱਲ ਰਹੇ ਸ੍ਰੀ ਰਾਮਾਇਣ ਪਾਠ ਸਮਾਪਤ ਹੋਏ | ਸਮਾਪਤੀ ਮੌਕੇ ਕੰਜਕ ਪੂਜਨ ਹੋਇਆ | ਰਮਨ ਜੈਨ ਵਲੋਂ ਸ਼ਰਧਾਲੂਆਂ ਨੂੰ ਰਾਮਾਇਣ ਪਾਠਾਂ ਦਾ ਮਹੱਤਵ ਦੱਸਿਆ ਗਿਆ | ਇਸ ਮੌਕੇ ਰਾਮ ਦਰਬਾਰ ਦਾ ਕੀਤਾ ਗਿਆ ਸ਼ਿੰਗਾਰ ਸ਼ਰਧਾਲੂਆਂ ਦੇ ਖਿੱਚ ਦਾ ਕੇਂਦਰ ਬਣਿਆ ਰਿਹਾ | ਅਬੋਹਰ ਰੋਡ ਸਥਿਤ ਸ੍ਰੀ ਮੋਹਨ ਜਗਦੀਸ਼ਵਰ ਦਿਵਿਆ ਆਸ਼ਰਮ ਵਿਖੇ ਵੀ ਰਾਮਨੌਮੀ ਉਤਸਵ 'ਚ ਵੱਡੀ ਗਿਣਤੀ ਪਹੁੰਚੇ | ਰਾਮਾਇਣ ਪਾਠ ਸੰਪੰਨ ਹੋਣ ਮੌਕੇ ਸ਼ਰਧਾਲੂਆਂ ਨੇ ਸ੍ਰੀ ਰਾਮਾਇਣ ਜੀ ਨੂੰ ਰੁਮਾਲੇ ਭੇਟ ਕੀਤੇ | ਇਸ ਮਗਰੋਂ ਸ਼ਰਧਾਲੂਆਂ ਵਲੋਂ ਕੰਜਕ ਪੂਜਨ ਵੀ ਕੀਤਾ ਗਿਆ | ਸ੍ਰੀ ਰਘੁਨਾਥ ਮੰਦਰ ਵਿਖੇ ਵੀ ਰਾਮਨੌਮੀ ਉਤਸਵ ਮੌਕੇ ਰਾਮਾਇਣ ਪਾਠ ਸੰਪੰਨ ਹੋਏ | ਇਸ ਮੌਕੇ ਪੰਡਿਤ ਆਦੇਸ਼ ਸ਼ਰਮਾ ਮੰਨੂ ਨੇ ਰਾਮਾਇਣ ਪਾਠਾਂ ਦਾ ਮਹੱਤਵ ਦੱਸਿਆ | ਉਨ੍ਹਾਂ ਵਲੋਂ ਸ੍ਰੀ ਰਾਮਾਇਣ ਪਾਠ ਕਰਨ ਵਾਲੀਆਂ ਸ਼ਰਧਾਲੂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ | ਜਦਕਿ ਸਨਮਾਨਿਤ ਕਰਨ ਦੀ ਰਸਮ ਨਗਰ ਕੌਂਸਲ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ ਤੇ ਮੰਦਰ ਕਮੇਟੀ ਵਲੋਂ ਅਦਾ ਕੀਤੀ ਗਈ | ਇਸ ਮੌਕੇ ਅਸ਼ੋਕ ਤੇਰ੍ਹੀਆ, ਰਾਜ ਖੁਰਾਣਾ, ਸੁਭਾਸ਼ ਗੁੰਬਰ, ਸੁਭਾਸ਼ ਗਰੋਵਰ, ਸੀਤਾ ਰਾਮ ਕੇਸਰੀ, ਭੁਪਿੰਦਰ, ਬਾਬਾ ਖੇਤਰਪਾਲ ਸੇਵਾ ਸੁਸਾਇਟੀ ਦੇ ਪ੍ਰਧਾਨ ਨਰੇਸ਼ ਕੋਚਾ, ਤਰੁਣ ਸ਼ਰਮਾ, ਮਾਤਾ ਰਮਾ ਦੇਵੀ, ਆਸ਼ਾ ਦੇਵੀ, ਸੁਦੇਸ਼ ਭੋਲੀ, ਸੋਨੀਆ ਸੇਤੀਆ, ਆਰਤੀ ਤੇਰੀਆ, ਸਨੇਹ ਤਰੀਕਾ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ | ਬੈਂਕ ਰੋਡ ਸਥਿਤ ਮਹਾਂਦੇਵ ਮੰਦਰ ਵਿਖੇ ਵੀ ਰਾਮਨੌਮੀ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਮੰਦਰ ਵਿਖੇ ਚੱਲ ਰਹੇ ਸ੍ਰੀ ਰਾਮਾਇਣ ਪਾਠ ਸੰਪੰਨ ਹੋਣ ਮਗਰੋਂ ਇਥੇ ਵੀ ਕੰਜਕ ਪੂਜਨ ਹੋਇਆ ਤੇ ਰਾਮਾਇਣ ਪਾਠੀ ਸ਼ਰਧਾਲੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਦੇਸਰਾਜ ਤਨੇਜਾ, ਚੇਅਰਮੈਨ ਆਦਰਸ਼ ਗਿਰਧਰ, ਲੱਡੂ ਧਵਨ, ਛਿੰਦਾ ਛਾਬੜਾ, ਅਸ਼ੋਕ ਖਿੱਲਾ, ਸੁਨੀ ਗੁੰਬਰ, ਬਾਵਾ ਵਾਟਸ, ਸੋਨੂੰ ਭਟੇਜਾ, ਕਪਿਲ ਗੋਇਲ, ਬਲਦੇਵ ਬਿੱਲਾ, ਚਿੰਟੂ ਕਥੂਰੀਆ, ਰਾਜੂ ਗੋਬਿੰਦ ਦਾਬੜਾ, ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ | ਇਸ ਤੋਂ ਇਲਾਵਾ ਸ਼ਹਿਰ ਦੇ ਸ੍ਰੀ ਦੁਰਗਾ ਮੰਦਰ ਗੀਤਾ ਭਵਨ, ਸ਼ਕਤੀ ਮੰਦਰ ਸ੍ਰੀ ਮਨਨ ਧਾਮ, ਬਾਬਾ ਕਾਂਸ਼ੀ ਪ੍ਰਸ਼ਾਦ ਸ਼ਿਵ ਮੰਦਰ ਸਮੇਤ ਹੋਰ ਮੰਦਰਾਂ 'ਚ ਵੀ ਰਾਮਨੌਮੀ ਉਤਸਵ ਧੂਮਧਾਮ ਨਾਲ ਸਮਾਪਤ ਹੋਏ |

ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ

ਲੰਬੀ, 30 ਮਾਰਚ (ਮੇਵਾ ਸਿੰਘ)-ਨਸ਼ੀਲੇ ਪਦਾਰਥਾਂ ਨੂੰ ਅਦਾਲਤੀ ਪ੍ਰਕਿਰਿਆ ਵਿਚੋਂ ਗੁਜਰਨ ਤੋਂ ਬਾਅਦ ਨਸ਼ਟ ਕਰਨਾ ਜ਼ਰੂਰੀ ਹੋ ਜਾਂਦਾ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਘੋੜਾ ਟਰਾਲੇ ਨੂੰ ਅੱਗ ਲੱਗਣ ਨਾਲ ਇੰਜਣ ਸੜਿਆ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਕੋਟਕਪੂਰਾ, 30 ਮਾਰਚ (ਮੇਘਰਾਜ, ਮੋਹਰ ਸਿੰਘ ਗਿੱਲ)-ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਅੱਜ ਕਰੀਬ ਸਵੇਰੇ 9:30 ਵਜੇ ਸੀਮਿੰਟ ਦੇ ਭਰੇ ਇਕ 18 ਟਾਇਰਾਂ ਘੋੜਾ ਟਰਾਲੇ ਦੇ ਇੰਜਣ ਨੂੰ ਇਕ ਹਾਦਸੇ ਦੌਰਾਨ ਅੱਗ ਲੱਗ ਗਈ, ਜਿਸ ਕਰਕੇ ਟਰਾਲੇ ਦਾ ਇੰਜਣ ਟਾਈਰਾਂ ਸਮੇਤ ਪੂਰੀ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਮੌਕੇ ਰਾਮ ਸੰਕੀਰਤਨ ਕਰਵਾਇਆ

ਫ਼ਰੀਦਕੋਟ, 30 ਮਾਰਚ (ਸਤੀਸ਼ ਬਾਗ਼ੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਠਾਕੁਰ ਦੁਆਰਾ ਮੰਦਰ ਵਿਖੇ ਸ੍ਰੀ ਰਾਮ ਨੌਮੀ ਦੇ ਸ਼ੱੁਭ ਅਵਸਰ 'ਤੇ ਇਕ ਰੋਜ਼ਾ ਰਾਮ ਸੰਕੀਰਤਨ ਕਰਵਾਇਆ ਗਿਆ, ਜਿਸ 'ਚ ਭਗਵਾਨ ਰਾਮ ਅਵਤਾਰ ਧਾਰਨ ਕਰਨ ਦੀ ਲੀਲ੍ਹਾ ਦੇ ਰਹੱਸ ਨੂੰ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਮਰਿਆਂ ਦਾ ਕੀਤਾ ਉਦਘਾਟਨ

ਕੋਟਕਪੂਰਾ, 30 ਮਾਰਚ (ਮੇਘਰਾਜ)-ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਨਗਰ (ਕੋਟਕਪੂਰਾ) ਵਿਖੇ ਸਪੀਕਰ ਪੰਜਾਬ ਵਿਧਾਨ ਦੇ ਅਖ਼ਤਿਆਰੀ ਫ਼ੰਡ 'ਚੋਂ ਪ੍ਰਾਪਤ ਰਾਸ਼ੀ ਸਮੂਹ ਸਟਾਫ਼ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਉਸਾਰੇ ਕਮਰਿਆਂ ਦਾ ਉਦਘਾਟਨ ਕੁਲਤਾਰ ਸਿੰਘ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸੋਢੀ ਪਰਿਵਾਰ ਨਾਲ ਦੁੱਖ ਸਾਂਝਾ

ਦੋਦਾ, 30 ਮਾਰਚ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿੰਡ ਧੂਲਕੋਟ ਵਿਖੇ ਨਿਰੋਲ ਸੇਵਾ ਸੰਸਥਾ ਦੇ ਪ੍ਰਧਾਨ ਡਾ. ਜਗਦੀਪ ਸਿੰਘ ਕਾਲਾ ਸੋਢੀ ਦੇ ਪਿਤਾ ਸਵ: ਰਤਨ ਸਿੰਘ ਸੋਢੀ ਦੇ ਦਿਹਾਂਤ 'ਤੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਤੇ ਖੇਤ ਮਜ਼ਦੂਰਾਂ ਨੂੰ ਵੀ ਯੋਗ ਮੁਆਵਜ਼ਾ ਦੇਵੇ-ਸੂਬਾ ਸਿੰਘ ਬਾਦਲ

ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਹਲਕੇ ਦੇ ਪਿੰਡਾਂ 'ਚ ਭਾਰੀ ਬਰਸਾਤ ਤੇ ਗੜੇਮਾਰੀ ਨਾਲ ਕਿਸਾਨਾਂ ਦੀ ਕਣਕ ਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ | ਉਨ੍ਹਾਂ ਦੇ ...

ਪੂਰੀ ਖ਼ਬਰ »

ਅਸ਼ੀਰਵਾਦ ਸਕੀਮ ਤਹਿਤ 3.18 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਮੈਡਮ ਪਲਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ-ਮੋਟਰਸਾਈਕਲ ਹਾਦਸੇ 'ਚ ਖੇਤ ਮਜ਼ਦੂਰ ਦੀ ਮੌਤ

ਡੱਬਵਾਲੀ, 30 ਮਾਰਚ (ਇਕਬਾਲ ਸਿੰਘ ਸ਼ਾਂਤ)-ਪਿੰਡ ਚੌਟਾਲਾ ਦੇ ਨੇੜੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਹਾਦਸੇ 'ਚ ਇਕ ਖੇਤ ਮਜ਼ਦੂਰ ਦੀ ਮੌਤ ਹੋ ਗਈ | ਕਰੀਬ 38 ਸਾਲਾ ਅਮਰ ਸਿੰਘ ਵਾਸੀ ਲਾਲਪੁਰਾ ਸਿੱਖਾਂ ਪਿਛਲੇ ਤਿੰਨ ਸਾਲਾਂ ਤੋਂ ਪਿੰਡ ਚੌਟਾਲਾ ਵਿਖੇ ਰਾਜਕੁਮਾਰ ਸਿਹਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 6 ਨੂੰ

ਫ਼ਰੀਦਕੋਟ, 30 ਮਾਰਚ (ਜਸਵੰਤ ਸਿੰਘ ਪੁਰਬਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਆਤਮਾ ਦੇ ਸਹਿਯੋਗ ਨਾਲ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਸਰਕਾਰ ਮਜ਼ਦੂਰ ਵਰਗ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰੇ-ਸੀਨੀਅਰ ਪ੍ਰਧਾਨ

ਫ਼ਰੀਦਕੋਟ, 30 ਮਾਰਚ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੀਨੀਅਰ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਮਜ਼ਦੂਰ ਵਰਗ ਦੇ ਲਾਭਪਾਤਰੀਆਂ ਦੇ ਪਿਛਲੇ ਸਾਲ ਤੇ ਇਸ ਸਾਲ ਦੇ ਸ਼ਗਨ ਸਕੀਮ, ਬਿਮਾਰੀ ਤੇ ਵਜ਼ੀਫੇ ਆਦਿ ਦੀ ਰਾਸ਼ੀ ਦਾ ਭੁਗਤਾਨ ਅਜੇ ਤੱਕ ...

ਪੂਰੀ ਖ਼ਬਰ »

ਪਿੰਡ ਮਚਾਕੀ ਖ਼ੁਰਦ ਵਿਖੇ ਵਿਕਾਸ ਕਾਰਜ ਸ਼ੁਰੂ

ਸਾਦਿਕ, 30 ਮਾਰਚ (ਆਰ. ਐਸ. ਧੁੰਨਾ)-ਸਰਕਾਰ ਪਿੰਡਾਂ ਦੇ ਵਧੇਰੇ ਵਿਕਾਸ ਲਈ ਯਤਨਸ਼ੀਲ ਹੈ | ਪਿੰਡ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਪਿੰਡ ਵਾਸੀਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਬੀਬੀ ਬੇਅੰਤ ਕੌਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਫ਼ੈਸਲੇ ਦਾ ਪਾਰਟੀ ਵਰਕਰਾਂ ਵਲੋਂ ਸਵਾਗਤ-ਡਾ. ਢੁੱਡੀ

ਪੰਜਗਰਾਈਾ ਕਲਾਂ, 30 ਮਾਰਚ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ 'ਚ ਪਿਛਲੇ ਦਿਨਾਂ ਵਿਚ ਪਏ ਭਾਰੀ ਮੀਂਹ ਤੇ ਝੱਖੜ ਨਾਲ ਖੇਤੀ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ 33 ਤੋਂ 75 ਫ਼ੀਸਦੀ ਤੱਕ ਨੁਕਸਾਨੀਆਂ ਫ਼ਸਲਾਂ ਦਾ 6750 ਰੁਪਏ ...

ਪੂਰੀ ਖ਼ਬਰ »

ਸਰਕਾਰ ਨੁਕਸਾਨ ਦਾ ਮੁਆਵਜ਼ਾ ਸਬਜ਼ੀ ਕਾਸ਼ਤਕਾਰਾਂ ਨੂੰ ਵੀ ਦੇਵੇ-ਪੰਜਗਰਾਈਾ

ਪੰਜਗਰਾਈ ਕਲਾਂ, 30 ਮਾਰਚ (ਸੁਖਮੰਦਰ ਸਿੰਘ ਬਰਾੜ)-ਪੰਜਗਰਾਈਾ ਕਲਾਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ 'ਚ ਬਾਵਰੀਆ ਸਮਾਜ ਦੇ ਲੋਕਾਂ ਵਲੋਂ ਠੇਕੇ 'ਤੇ ਜ਼ਮੀਨਾਂ ਲੈ ਕੇ ਸਬਜ਼ੀਆਂ ਦੀ ਕਾਸ਼ਤ ਕੀਤੀ ਜਾਂਦੀ ਹੈ | ਬੀਤੇ ਦਿਨੀਂ ਪਏ ਮੀਂਹ ਤੇ ਗੜੇਮਾਰੀ ਕਰਕੇ ਤਿਆਰ ਹੋਈਆਂ ...

ਪੂਰੀ ਖ਼ਬਰ »

ਪੈਰਾ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ 'ਚੋਂ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ 7 ਤਗਮੇ

ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਸਪ੍ਰੀਤ ਸਿੰਘ ਧਾਲੀਵਾਲ, ਸ਼ਮਿੰਦਰ ਸਿੰਘ ਢਿੱਲੋਂ, ਡਾ. ਰਮਨਦੀਪ ਸਿੰਘ, ਦਵਿੰਦਰ ਸਿੰਘ ਟਫ਼ੀ ਬਰਾੜ, ਪ੍ਰਮੋਦ ਧੀਰ ਤੇ ਗੁਰਪ੍ਰੀਤ ਸਿੰਘ ਧਾਲੀਵਾਲ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੁਕਸਾਨੀ ਫ਼ਸਲ ਦਾ 50 ਹਜ਼ਾਰ ਤੇ ਮਜ਼ਦੂਰਾਂ ਨੂੰ ਯੋਗ ਮੁਆਵਜ਼ਾ ਦੇਵੇ ਸਰਕਾਰ-ਢਿੱਲਵਾਂ

ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸ ਕਮੇਟੀ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਕਿਸਾਨਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮੇਂ ਗੁਰਮਤਿ ਸਮਾਗਮ ਕਰਵਾਏ

ਮੰਡੀ ਬਰੀਵਾਲਾ, 30 ਮਾਰਚ (ਨਿਰਭੋਲ ਸਿੰਘ)-ਗੁਰਦੁਆਰਾ ਜਨਮ ਅਸਥਾਨ ਸਰਾਏਨਾਗਾ 'ਚ ਸ੍ਰੀ ਗੁਰੂ ਅੰਗਦ ਦੇਵ ਜੀ ਦੇ 519ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਰਾਤੀ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਬਾਬਾ ਜੀਵਾ ਸਿੰਘ, ਕਵੀਸ਼ਰ ਭਗਵੰਤ ਸਿੰਘ ਸੂਰਵਿੰਡ ਨੇ ਸ੍ਰੀ ...

ਪੂਰੀ ਖ਼ਬਰ »

ਸੇਵੇਵਾਲਾ ਕਾਂਡ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ 9 ਨੂੰ

ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸੇਵੇਵਾਲਾ ਕਾਂਡ ਸ਼ਹੀਦੀ ਯਾਦਗਾਰ ਕਮੇਟੀ ਦੀ ਕਨਵੀਨਰ ਹਰਿੰਦਰ ਬਿੰਦੂ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ 9 ਅਪ੍ਰੈਲ ਦੇ ਸੇਵੇਵਾਲਾ ਕਾਂਡ ਦੇ ਸ਼ਹੀਦਾਂ ਦਾ ਪ੍ਰੋਗਰਾਮ ਮਨਾਉਣ ਸੰਬੰਧੀ ਹੋਈ | ਇਸ ...

ਪੂਰੀ ਖ਼ਬਰ »

ਡਾ. ਮੁਹੰਮਦ ਸਲੀਮ ਓ. ਬੀ. ਸੀ. ਸੈੱਲ ਕਾਂਗਰਸ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

ਬਾਜਾਖਾਨਾ, 30 ਮਾਰਚ (ਜਗਦੀਪ ਸਿੰਘ ਗਿੱਲ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਜ ਬਖਸ਼ ਚੇਅਰਮੈਨ ਓ. ਬੀ. ਸੀ. ਸੈੱਲ ਪੰਜਾਬ ਵਲੋਂ ਓ. ਬੀ. ਸੀ. ਸੈੱਲ ਦੇ ਨਵੇਂ ਜ਼ਿਲ੍ਹਾ ਚੇਅਰਮੈਨਾਂ ਦੀ ਜਾਰੀ ਸੂਚੀ 'ਚ ਡਾ. ਮੁਹੰਮਦ ਸਲੀਮ ਜੈਤੋ ਨੂੰ ਓ. ਬੀ. ਸੀ. ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਦੋ ਗਿ੍ਫ਼ਤਾਰ

ਕੋੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)-ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੇ ਸੰਬੰਧ ਵਿਚ ਸਿਟੀ ਏਰੀਆ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜਗਜੀਤ ਸਿੰਘ ਵਾਸੀ ਭੁੱਲਰ ਤੇ ਬਲਵਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਨੇ ਲੋਕਤੰਤਰ ਬਚਾਓ ਮੋਮਬੱਤੀ ਮਾਰਚ ਕੱਢਿਆ

ਫ਼ਰੀਦਕੋਟ, 30 ਮਾਰਚ (ਸਤੀਸ਼ ਬਾਗ਼ੀ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਸਿਮਰਨਜੀਤ ਸਿੰਘ ਬਰਾੜ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਦੀ ਅਗਵਾਈ ਹੇਠ ਲੋਕਤੰਤਰ ਬਚਾਓ ਮੋਮਬੱਤੀ ਮਾਰਚ ...

ਪੂਰੀ ਖ਼ਬਰ »

ਰਾਮਨੌਮੀ ਮੌਕੇ ਭੰਡਾਰਾ ਕਰਵਾਇਆ

ਗਿੱਦੜਬਾਹਾ, 30 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਸ੍ਰੀ ਦੁਰਗਾ ਮੰਦਰ ਵਿਖੇ ਰਾਮ ਨੌਮੀ ਦੇ ਸੰਬੰਧ 'ਚ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਤੋਂ ਪਹਿਲਾਂ ਮੰਦਰ 'ਚ ਨਰਾਤਿਆਂ ਦੀ ਸਮਾਪਤੀ 'ਤੇ ਸ਼ਰਧਾਲੂਆਂ ਵਲੋਂ ਮੰਦਰ ਵਿਚ ਰਾਮ ਨੌਮੀ ਦੇ ਸੰਬੰਧ 'ਚ ਪੂਜਾ ਅਰਚਨਾ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਿਯੁਕਤ

ਮਲੋਟ, 30 ਮਾਰਚ (ਪਾਟਿਲ)-ਸ੍ਰੀ ਗੁਰੂ ਰਵਿਦਾਸ ਮੰਦਰ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਉਸ ਸਮੇਂ ਸਮਾਪਤ ਹੋਇਆ ਗਿਆ, ਜਦ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ਓਮ ਪ੍ਰਕਾਸ਼ ਨੂੰ ਪ੍ਰਧਾਨ ਤੇ ਪ੍ਰਵੀਨ ...

ਪੂਰੀ ਖ਼ਬਰ »

ਭਾਜਪਾ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਮਲੋਟ, 30 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਮਾਲਵਾ ਖੇਤਰ 'ਚ ਭਾਜਪਾ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਭਾਰਤੀ ਜਨਤਾ ਪਾਰਟੀ ਯੂਥ ਵਿੰਗ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਗੁਰਬੀਰ ਸਿੰਘ ਲੰਬਾ ਆਪਣੇ ਸਮਰਥਕਾਂ ਸਮੇਤ ਮੁੜ ਆਪਣੀ ਮਾਂ ਪਾਰਟੀ ਸ਼੍ਰੋਮਣੀ ...

ਪੂਰੀ ਖ਼ਬਰ »

ਮੋਬਾਈਲ ਖੋਹਣ ਦੇ ਦੋਸ਼ 'ਚ 2 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰ ਪਾਲ)-ਮੋਬਾਈਲ ਫ਼ੋਨ ਖੋਹਣ ਦੇ ਮਾਮਲੇ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

ਕੰਪਿਊਟਰ ਕੰਡਿਆਂ ਰਾਹੀਂ ਕਣਕ ਦੀ ਤੁਲਾਈ ਤੁਗਲਕੀ ਫ਼ਰਮਾਨ-ਗੁਰਜੰਟ ਸਿੰਘ ਬਰਾੜ

ਮੰਡੀ ਕਿੱਲਿਆਂਵਾਲੀ, 30 ਮਾਰਚ (ਇਕਬਾਲ ਸਿੰਘ ਸ਼ਾਂਤ)-ਕੱਚਾ ਆੜ੍ਹਤੀਆ ਐਸੋਸੀਏਸ਼ਨ ਮੰਡੀ ਕਿੱਲਿਆਂਵਾਲੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਨੇ ਪੰਜਾਬ 'ਚ ਅਗਾਮੀ ਸੀਜ਼ਨ 'ਚ ਕਣਕ ਦੀ ਤੁਲਾਈ ਕੰਪਿਊਟਰ ਕੰਡਿਆਂ ਰਾਹੀਂ ਕਰਨ ਦੇ ਸਰਕਾਰੀ ਨਿਰਦੇਸ਼ਾਂ ਦੀ ਨਿਖੇਧੀ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ 'ਤੇ ਗਜ਼ਟਿਡ ਛੁੱਟੀ ਦÏਰਾਨ ਵੀ ਹੋਈਆਂ ਰਜਿਸਟਰੀਆਂ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜ਼ਮੀਨਾਂ ਦੀਆਂ ਰਜਿਸਟਰੀਆਂ ਦÏਰਾਨ ਲੱਗਣ ਵਾਲੀ ਅਸ਼ਟਾਮ ਫ਼ੀਸ 'ਚ ਸਵਾ 2 ਫੀਸਦੀ ਦੀ ਛੋਟ ਦੇਣ ਦਾ ਅੱਜ ਆਖ਼ਰੀ ਦਿਨ ਹੋਣ ਕਾਰਨ ਸਰਕਾਰ ਨੇ ਗਜਟਿਡ ਛੁੱਟੀ ਵਾਲੇ ਦਿਨ ਵੀ ਰਜਿਸਟਰੀਆਂ ਕਰਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2022 ਦੇ ਐਲਾਨੇ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਦੇ ਐੱਮ. ਕਾਮ. ਸਮੈਸਟਰ ਪਹਿਲਾ ਤੇ ਬੀ. ਕਾਮ. ...

ਪੂਰੀ ਖ਼ਬਰ »

ਦੁਰਗਾ ਮੰਦਰ ਹਰੀਕੇ ਕਲਾਂ 'ਚ ਕੰਜਕ ਪੂਜਨ

ਮੰਡੀ ਬਰੀਵਾਲਾ, 30 ਮਾਰਚ (ਨਿਰਭੋਲ ਸਿੰਘ)-ਦੁਰਗਾ ਮੰਦਰ ਹਰੀਕੇ ਕਲਾਂ 'ਚ ਕੰਜਕ ਪੂਜਨ ਕੀਤਾ ਤੇ ਮਾਤਾ ਜੀ ਦਾ ਅਸ਼ੀਰਵਾਰ ਵੀ ਪ੍ਰਾਪਤ ਕੀਤਾ | ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਰਾਮ ਲਾਲ ਸ਼ਰਮਾ, ਖ਼ਜ਼ਾਨਚੀ ਧਰਮਵੀਰ ਸ਼ਰਮਾ, ਸਲਾਹਕਾਰ ਅਮਰਜੀਤਪਾਲ ਸ਼ਰਮਾ, ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਲਾਇਆ

ਦੋਦਾ, 30 ਮਾਰਚ (ਰਵੀਪਾਲ)-ਡੇਰਾ ਬਾਬਾ ਧਿਆਨ ਦਾਸ ਕਮੇਟੀ ਦੇ ਸਹਿਯੋਗ ਨਾਲ ਜਿੰਦਲ ਅੱਖਾਂ ਦਾ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਲੋਂ ਮੁਫ਼ਤ ਜਾਂਚ ਕੈਂਪ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਲਾਇਆ ਗਿਆ ਤੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ 'ਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੋਟ ਵਿਖੇ ਕੈਬਨਿਟ ਮੰਤਰੀ ਵਲੋਂ ਸਿਹਤ ਸਹੂਲਤਾਂ ਦਾ ਉਦਘਾਟਨ

ਮਲੋਟ, 30 ਮਾਰਚ (ਪਾਟਿਲ, ਅਜਮੇਰ ਸਿੰਘ ਬਰਾੜ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਉੱਦਮਾਂ ਸਦਕਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਸਹਿਯੋਗ ਨਾਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਵਲੋਂ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਕੁਦਰਤੀ ਕਰੋਪੀ ਦੇ ਬੁਰੀ ਤਰ੍ਹਾਂ ਝੰਬੇ ਕਿਸਾਨਾਂ 'ਤੇ ਫਿਰ ਮੰਡਰਾ ਰਹੇ ਹਨ ਮੀਂਹ ਤੇ ਝੱਖੜ ਦੇ ਬੱਦਲ

ਮਲੋਟ, 30 ਮਾਰਚ (ਅਜਮੇਰ ਸਿੰਘ ਬਰਾੜ)-ਪਿਛਲੇ ਦਿਨੀਂ ਭਾਰੀ ਝੱਖੜ ਤੇ ਗੜੇਮਾਰੀ ਕਾਰਨ ਛੱਲੀਆਂ ਵਾਂਗ ਝੰਬੀ ਆਪਣੀ ਫ਼ਸਲ ਨੂੰ ਕਿਸਾਨ ਬੇਵੱਸ ਹੋਇਆ ਇਸ ਤਰ੍ਹਾਂ ਵੇਖ ਰਿਹਾ ਸੀ ਜਿਵੇਂ ਕੋਈ ਉਸ ਦੇ ਸਾਹਮਣੇ ਉਸ ਦੇ ਬੱਚਿਆਂ ਨੂੰ ਕੁੱਟ ਰਿਹਾ ਹੋਵੇ | ਭਾਰੀ ਮੀਂਹ ਤੇ ...

ਪੂਰੀ ਖ਼ਬਰ »

ਅੱਖਾਂ ਦਾ ਆਪ੍ਰੇਸ਼ਨ ਤੇ ਜਾਂਚ ਕੈਂਪ 9 ਨੂੰ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਸ੍ਰੀ ਮੁਕਤਸਰ ਸਾਹਿਬ ਆਜ਼ਾਦ ਦੀ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਲਾਈਨ ਦੀਪਕ ਮੰਗਲਾ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਕੈਂਪ ਦੇ ਚੇਅਰਮੈਨ ਲਾਇਨ ਡਾ. ਪੀ. ਐਸ. ਧੀਂਗਰਾ ਤੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਅਫ਼ੀਮ ਸਮੇਤ 2 ਵਿਅਕਤੀ ਗਿ੍ਫ਼ਤਾਰ

ਜੈਤੋ, 30 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੁਲਿਸ ਵਲੋਂ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਐਸ. ਆਈ. ਅਮਨਦੀਪ ਸਿੰਘ ਸਮੇਤ ਸੀ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਪਾਰਟੀ ਤੇ ਐਂਟੀ ਨਾਰਕੋਟਿਕ ਸੈੱਲ ਜੈਤੋ ਦੀ ਪੁਲਿਸ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ 'ਚ ਨਵੀਆਂ ਨਿਯੁਕਤੀਆਂ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਦੀ ਜ਼ਿਲ੍ਹਾ ਇਕਾਈ ਵਲੋਂ ਪਿਛਲੇ ਦਿਨੀਂ ਕੀਤੀ ਵਿਸ਼ੇਸ਼ ਚੋਣ ਮੀਟਿੰਗ ਦੌਰਾਨ ਉੱਘੇ ਟਰੇਡ ਯੂਨੀਅਨ ਆਗੂ ਕਰਮਜੀਤ ਸ਼ਰਮਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ...

ਪੂਰੀ ਖ਼ਬਰ »

ਅਨਪੂਰਨਾ ਮਹਾਂਕਾਲੀ ਮਾਤਾ ਮੰਦਰ ਵਿਖੇ ਹਵਨ ਯੱਗ ਤੇ ਭੰਡਾਰਾ ਕਰਵਾਇਆ

ਗਿੱਦੜਬਾਹਾ, 30 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਤਿਲਕ ਨਗਰ ਸਥਿਤ ਅਨਪੂਰਨਾ ਮਹਾਂਕਾਲੀ ਮਾਤਾ ਮੰਦਰ ਵਿਖੇ ਅੱਜ ਰਾਮਨੌਮੀ ਮੌਕੇ ਹਵਨ ਯੱਗ ਤੇ ਭੰਡਾਰਾ ਕਰਵਾਇਆ ਗਿਆ | ਧਾਰਮਿਕ ਸਮਾਰੋਹ ਦੌਰਾਨ ਮੰਦਰ ਦੇ ਪੁਜਾਰੀ ਮੁਕੇਸ਼ ਸ਼ਾਸਤਰੀ ਵਲੋਂ ਵਿਧੀ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਧਾਮ ਵਿਖੇ ਬਾਲਾ ਜੀ ਦਾ ਝੰਡਾ ਚੜ੍ਹਾਉਣ ਲਈ ਜਥਾ ਰਵਾਨਾ

ਗਿੱਦੜਬਾਹਾ, 30 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸਾਲਾਸਰ ਧਾਮ ਬਾਲਾ ਜੀ ਦੇ ਦਰਬਾਰ ਵਿਖੇ ਝੰਡਾ ਚੜ੍ਹਾਉਣ ਲਈ ਜੈ ਬਾਲਾ ਜੀ ਪੈਦਲ ਯਾਤਰਾ ਸੰਘ ਗਿੱਦੜਬਾਹਾ ਵਲੋਂ ਇਕ ਜਥਾ ਪੈਦਲ ਸ੍ਰੀ ਸਾਲਾਸਰ ਧਾਮ ਲਈ ਪ੍ਰਧਾਨ ਨਰਿੰਦਰ ਅਰੋੜਾ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ...

ਪੂਰੀ ਖ਼ਬਰ »

ਸੰਮਤੀ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤਾ 5 ਲੱਖ ਦਾ ਚੈੱਕ

ਕੋੋਟਕਪੂਰਾ, 30 ਮਾਰਚ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਬੁੱਧ ਸ਼ਾਕਿਆ ਸੰਮਤੀ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਨੂੰ 'ਬੁੱਧ ਵਿਹਾਰ' ਬਣਾਉਣ ਲਈ 5 ਲੱਖ ਰੁਪਏ ਦਾ ਚੈੱਕ ਸੌਂਪਿਆ | ਸੰਮਤੀ ...

ਪੂਰੀ ਖ਼ਬਰ »

ਆਰ. ਓ. ਗੁਦਾਮ ਤੇ ਘਰ 'ਚ 1.42 ਲੱਖ ਨਕਦ ਤੇ ਹਜ਼ਾਰਾਂ ਦਾ ਸਾਮਾਨ ਚੋਰੀ

ਡੱਬਵਾਲੀ, 30 ਮਾਰਚ (ਇਕਬਾਲ ਸਿੰਘ ਸ਼ਾਂਤ)-ਇਥੇ ਵਾਰਡ 3 'ਚ ਚੋਰਾਂ ਨੇ ਦੋ ਵੱਖ-ਵੱਖ ਵਾਰਦਾਤਾਂ 'ਚ ਇਕ ਘਰ ਤੇ ਵਾਟਰ ਆਰ. ਓ. ਗੁਦਾਮ ਨੂੰ ਨਿਸ਼ਾਨਾ ਬਣਾ ਕੇ 1.42 ਲੱਖ ਰੁਪਏ ਨਕਦ ਤੇ 40 ਹਜ਼ਾਰ ਰੁਪਏ ਦੇ ਸਾਮਾਨ 'ਤੇ ਹੱਥ ਸਾਫ਼ ਕਰ ਦਿੱਤਾ | ਪੁਲਿਸ ਵਲੋਂ ਮੁਕੱਦਮੇ ਦਰਜ ਕਰਕੇ ...

ਪੂਰੀ ਖ਼ਬਰ »

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਲਾਈਨਿੰਗ ਸਬ-ਡਵੀਜਨ ਦਫ਼ਤਰ ਮਲੋਟ 'ਚ ਕਾਇਮ ਰੱਖਿਆ

ਮਲੋਟ, 30 ਮਾਰਚ (ਪਾਟਿਲ)-ਕਿਸਾਨਾਂ ਵਲੋਂ ਕੀਤੇ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਜਲ ਸਰੋਤ ਤੇ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਲਾਈਨਿੰਗ ਡਵੀਜਨ ਨੰਬਰ 3 ਦੇ ਮਲੋਟ ਸਥਿਤ ਦਫ਼ਤਰ ਨੂੰ ਸੰਗਰੂਰ ਬਦਲਣ ਦੇ ਫ਼ੈਸਲੇ 'ਤੇ ਵਿਚਾਰ ਕਰਦਿਆਂ ਸਰਕਾਰ ਨੇ 1 ਸਬ ਡਵੀਜਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ 'ਕੰਪਿਊਟਰ ਤੇ ਰੁਜ਼ਗਾਰ' ਵਿਸ਼ੇ 'ਤੇ ਵਰਕਸ਼ਾਪ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸਰਕਾਰੀ ਕਾਲਜ ਵਿਖੇ ਐੱਨ.ਐੱਸ.ਐੱਸ. ਯੂਨਿਟ ਦੁਆਰਾ ਕਾਲਜ ਦੇ ਕੰਪਿਊਟਰ ਵਿਭਾਗ ਦੇ ਸਹਿਯੋਗ ਨਾਲ 'ਕੰਪਿਊਟਰ ਅਤੇ ਰੁਜ਼ਗਾਰ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਮੀਟਿੰਗ ਫ਼ੈਕਟਰੀ ਰੋਡ ਸਥਿਤ ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ ਵਿਖੇ ਪ੍ਰਧਾਨ ਸੁਨੀਲ ਪਨਸੇਜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਨਵੀਂ ਟੀਮ ...

ਪੂਰੀ ਖ਼ਬਰ »

ਸਸਤੀ ਸ਼ਰਾਬ ਹੋਣ ਨਾਲ ਪਿਆਕੜਾਂ ਨੂੰ ਲੱਗੀਆਂ ਮੌਜਾਂ

ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਰਾਬ ਦੇ ਸ਼ੌਕੀਨ ਲੋਕ ਸਾਲ 'ਚ 31 ਮਾਰਚ ਨੂੰ ਬੇਸਬਰੀ ਨਾਲ ਉਡੀਕਦੇ ਹਨ ਕਿਉਂਕਿ 30 ਤੇ 31 ਮਾਰਚ ਨੂੰ ਸ਼ਰਾਬ ਦੇ ਠੇਕੇਦਾਰਾਂ ਨੇ ਨਵੀਂ ਨੀਤੀ ਅਨੁਸਾਰ ਆਪਣੀ ਸ਼ਰਾਬ ਕੱਢਣ ਲਈ ਸ਼ਰਾਬ ਸਸਤੀ ਕਰ ਦਿੱਤੀ ਜਾਂਦੀ ਹੈ ਤੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 57 ਗ੍ਰਾਮ ਹੈਰੋਇਨ ਸਮੇਤ 5 ਕਾਬੂ

ਮੋਗਾ, 30 ਮਾਰਚ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 57 ਗ੍ਰਾਮ ਹੈਰੋਇਨ ਸਮੇਤ ਪੰਜ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਛੋਟੇ ਉਦਯੋਗ 'ਤੇ 10 ਫ਼ੀਸਦੀ ਬਿਜਲੀ ਦਾ ਵਾਧਾ ਕਰਨਾ ਮੰਦਭਾਗਾ-ਪ੍ਰੇਮ ਚੰਦ ਚੱਕੀ ਵਾਲੇ

ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦਾ ਛੋਟਾ ਉਦਯੋਗ ਪਹਿਲਾਂ ਹੀ ਘਾਟੇ 'ਚ ਚੱਲਦਾ ਹੋਇਆ ਤਬਾਹੀ ਦੇ ਕੰਢੇ 'ਤੇ ਪਹੁੰਚ ਗਿਆ ਹੈ ਕਿਉਂਕਿ ਸੂਬੇ ਦੀ 'ਆਪ' ਸਰਕਾਰ ਨੇ ਛੋਟੇ ਉਦਯੋਗਾਂ ਵੱਲ ਤਵੱਜੋ ਨਹੀਂ ਦਿੱਤੀ ਤੇ ਨਾ ਹੀ ਉਨ੍ਹਾਂ ਨੂੰ ਕੋਈ ਰਾਹਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX