ਤਾਜਾ ਖ਼ਬਰਾਂ


ਚੇਨਈ ਨੇ ਜਿੱਤਿਆ 2023 ਦਾ ਆਈ ਪੀ ਐੱਲ ਖਿਤਾਬ
. . .  about 1 hour ago
ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  1 day ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  1 day ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  1 day ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  1 day ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  1 day ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  1 day ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  1 day ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  1 day ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  1 day ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  1 day ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  1 day ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  1 day ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  1 day ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  1 day ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  1 day ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਚੇਤ ਸੰਮਤ 555

ਪੰਜਾਬ / ਜਨਰਲ

ਆਪ੍ਰੇਸ਼ਨ ਅੰਮਿ੍ਤਪਾਲ: ਦੂਜੇ ਦਿਨ ਵੀ ਪੁਲਿਸ ਛਾਉਣੀ ਬਣਿਆ ਰਿਹਾ ਦਮਦਮਾ ਸਾਹਿਬ

ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਆਤਮ ਸਮਰਪਣ ਕਰਨ ਦੀਆਂ ਅਫ਼ਵਾਹਾਂ ਦਰਮਿਆਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੂਜੇ ਦਿਨ ਵੀ ਪੁਲਿਸ ਛਾਉਣੀ ਬਣਿਆ ਰਿਹਾ | ਪੁਲਿਸ ਦੇ ਨਾਲ-ਨਾਲ ਜਿਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦਿਖਾਈ ਦਿੱਤੀ, ਉਥੇ ਪੁਲਿਸ ਵਲੋਂ ਵਿਸ਼ੇਸ਼ ਤੌਰ 'ਤੇ ਬੁਲੇਟ ਪਰੂਫ਼ ਬਖ਼ਤਰਬੰਦ ਵਾਹਨ ਵੀ ਤਾਇਨਾਤ ਕੀਤਾ ਹੋਇਆ ਸੀ | ਦੱਸਣਾ ਬਣਦਾ ਹੈ ਕਿ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਜਾਂ ਫਿਰ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਉਪਰੰਤ ਆਤਮ ਸਮਰਪਣ ਦੀਆਂ ਬੀਤੇ ਕੱਲ੍ਹ ਉੱਡੀਆਂ ਅਫ਼ਵਾਹਾਂ ਤੋਂ ਬਾਅਦ ਨਗਰ ਅੰਦਰ ਭਾਰੀ ਤਾਦਾਦ ਵਿਚ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ ਸਨ | ਬੀਤੀ ਸ਼ਾਮ ਭਾਵੇਂ ਅੰਮਿ੍ਤਪਾਲ ਸਿੰਘ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿਚ ਉਨ੍ਹਾਂ ਨੇ ਆਤਮ ਸਮਰਪਣ ਨਾ ਕਰਨ ਦੀ ਗੱਲ ਕਹੀ ਸੀ ਪਰ ਫਿਰ ਵੀ ਬੀਤੀ ਸਾਰੀ ਰਾਤ ਅਤੇ ਅੱਜ ਦੂਜੇ ਦਿਨ ਨਗਰ ਵਿਚ ਭਾਰੀ ਮਾਤਰਾ 'ਚ ਸੁਰੱਖਿਆ ਬਲ ਤਾਇਨਾਤ ਰਹੇ ਅਤੇ ਨਾਕੇਬੰਦੀ ਕਰਕੇ ਹਰ ਵਾਹਨ ਦੀ ਤਲਾਸ਼ੀ ਲਈ ਜਾਂਦੀ ਰਹੀ | ਤਖ਼ਤ ਸਾਹਿਬ ਕੰਪਲੈਕਸ ਅੰਦਰ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਰਿਹਾਇਸ਼ ਦੇ ਬਾਹਰ ਵੀ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਸਾਦੀ ਵਰਦੀ 'ਚ ਘੁੰਮਦੇ ਨਜ਼ਰ ਆਏ | ਭਾਂਵੇ ਡੀ.ਐੱਸ.ਪੀ. ਤਲਵੰਡੀ ਸਾਬੋ ਬੂਟਾ ਸਿੰਘ ਗਿੱਲ ਉਕਤ ਸਾਰੀ ਕਾਰਵਾਈ ਨੂੰ ਵਿਸਾਖੀ ਜੋੜ ਮੇਲੇ ਦੇ ਸੁਰੱਖਿਆ ਪ੍ਰਬੰਧਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਰਹੇ ਪਰ ਪੁਲਿਸ ਵਲੋਂ ਬੁਲੇਟ ਪਰੂਫ਼ ਬਖ਼ਤਰਬੰਦ ਵਾਹਨ ਦੀ ਨਗਰ ਅੰਦਰ ਤਾਇਨਾਤੀ ਪੁਲਿਸ ਦੇ ਬਿਆਨਾਂ 'ਤੇ ਸਵਾਲੀਆ ਨਿਸ਼ਾਨ ਲਗਾ ਰਹੀ ਹੈ |

ਨਗਰ ਨਿਗਮ ਚੋਣਾਂ ਕਰਵਾਉਣ ਤੋਂ ਪੰਜਾਬ ਸਰਕਾਰ ਪੱਛੜੀ

ਹਰਮਿੰਦਰ ਸਿੰਘ ਅੰਮਿ੍ਤਸਰ, 30 ਮਾਰਚ-ਪੰਜਾਬ ਸਰਕਾਰ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਤੋਂ ਕਾਫ਼ੀ ਪਛੜ ਗਈ ਹੈ | ਅੰਮਿ੍ਤਸਰ, ਜਲੰਧਰ ਅਤੇ ਲੁਧਿਆਣਾ ਸਮੇਤ ਕਈ ਹੋਰ ਸ਼ਹਿਰਾਂ ਦੀਆਂ ਨਗਰ ਨਿਗਮਾਂ ਦੇ ਚੁਣੇ ਹਾਊਸ ਦੀ ਮਿਆਦ ਪੂਰੀ ਹੋ ਚੁੱਕੀ ਹੈ ਅਤੇ ਇਨ੍ਹਾਂ ਦੇ ...

ਪੂਰੀ ਖ਼ਬਰ »

4 ਸਾਲਾਂ 'ਚ ਇਕ ਇੰਚ ਨਹੀਂ ਹਿੱਲ ਸਕੇ ਅੰਮਿ੍ਤਸਰ-ਲਾਹੌਰ ਵਿਚਾਲੇ ਚੱਲਣ ਵਾਲੀ 'ਪੰਜ-ਆਬ' ਬੱਸ ਦੇ ਪਹੀਏ

ਸੁਰਿੰਦਰ ਕੋਛੜ ਅੰਮਿ੍ਤਸਰ, 30 ਮਾਰਚ -ਭਾਰਤ-ਪਾਕਿਸਤਾਨ ਦੀ ਆਪਸੀ ਸਾਂਝ ਨੂੰ ਮਜ਼ਬੂਤ ਬਣਾਉਣ ਹਿਤ ਲਾਹੌਰ ਅਤੇ ਅੰਮਿ੍ਤਸਰ ਵਿਚਾਲੇ ਸ਼ੁਰੂ ਕੀਤੀ ਗਈ 'ਪੰਜ-ਆਬ' ਬੱਸ ਦੇ ਪਹੀਏ ਦੋਵਾਂ ਮੁਲਕਾਂ ਦੇ ਵਿਗੜੇ ਸੰਬੰਧਾਂ ਕਾਰਨ ਪਿਛਲੇ 4 ਸਾਲਾਂ 'ਚ ਇਕ ਇੰਚ ਵੀ ਹਿੱਲ ਨਹੀਂ ...

ਪੂਰੀ ਖ਼ਬਰ »

ਔਰਤ 'ਤੇ ਤੇਜ਼ਾਬ ਸੁੱਟਣ ਵਾਲੇ ਕਥਿਤ ਦੋਸ਼ੀ ਨੌਜਵਾਨ ਦੀ ਮਿਲੀ ਲਾਸ਼

ਮਲੋਟ, 30 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਮਲੋਟ ਦੇ ਇਕ ਸੰਨੀ ਨਾਮਕ ਨੌਜਵਾਨ ਵਲੋਂ ਕੱਲ੍ਹ ਇਕ ਅÏਰਤ 'ਤੇ ਤੇਜ਼ਾਬ ਪਾਉਣ ਦੀ ਘਟਨਾ ਤੋਂ ਬਾਅਦ ਉਕਤ ਨੌਜਵਾਨ ਦੀ ਪਿੰਡ ਮਲੋਟ ਦੇ ਖੇਤਾਂ 'ਚੋਂ ਲਾਸ਼ ਮਿਲੀ ਹੈ | ਇਸ ਸੰਬੰਧੀ ਥਾਣਾ ਸਦਰ ਮਲੋਟ ਦੀ ਪੁਲਿਸ ਵਲੋਂ ਕਾਰਵਾਈ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ 3 ਨੂੰ

ਚੰਡੀਗੜ੍ਹ, 30 ਮਾਰਚ (ਅਜਾਇਬ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਜੋ ਪੰਜਾਬ 'ਚ ਦਹਿਸ਼ਤ ਦਾ ਮਾਹੌਲ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਨੂੰ ਸਸਤਾ ਪਲਾਟ ਵੇਚਣ ਦੇ ਦੋਸ਼ ਹੇਠ ਦੋ ਕਾਬੂ

ਐੱਸ. ਏ. ਐੱਸ. ਨਗਰ, 30 ਮਾਰਚ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 60 ਲੱਖ ਰੁਪਏ ਵਿਚ ਪਲਾਟ ਖ਼ਰੀਦ ਕੇ ਸਾਜਿਸ਼ ਤਹਿਤ ਉਸੇ ਦਿਨ ਸਿਰਫ਼ 25 ਲੱਖ ਰੁਪਏ ਵਿਚ ਵੇਚਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਅੰਮਿ੍ਤਪਾਲ ਮਾਮਲੇ 'ਚ ਪੈਦਾ ਹੋਏ ਦਹਿਸ਼ਤ ਦੇ ਮਾਹੌਲ ਲਈ ਕੇਵਲ ਭਗਵੰਤ ਮਾਨ ਜ਼ਿੰਮੇਵਾਰ-ਪ੍ਰਤਾਪ ਸਿੰਘ ਬਾਜਵਾ

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅੰਮਿ੍ਤਪਾਲ ਸਿੰਘ ਘਟਨਾਕ੍ਰਮ 'ਚ ਪੈਦਾ ਹੋਈ ਅਮਨ ਕਾਨੂੰਨ ਦੀ ਸਥਿਤੀ ਤੇ ਦਹਿਸ਼ਤ ਦਾ ਮਾਹੌਲ ਸਿਰਜਣ ਲਈ ਕੇਵਲ ਮੁਖ ਮੰਤਰੀ ਭਗਵੰਤ ਮਾਨ ਹੀ ਜ਼ਿੰਮੇਵਾਰ ...

ਪੂਰੀ ਖ਼ਬਰ »

ਬੰਬੀਹਾ ਗਰੋਹ ਦੇ ਦੋ ਮੈਂਬਰ ਅਸਲ੍ਹੇ ਸਮੇਤ ਕਾਬੂ

ਚੰਡੀਗੜ੍ਹ, 30 ਮਾਰਚ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਅਪਰੇਸ਼ਨ ਸੈੱਲ ਨੇ ਦਵਿੰਦਰ ਬੰਬੀਹਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸਾਹਿਲ ਉਰਫ਼ ਮੁਕੁਲ ਰਾਣਾ (26) ਵਾਸੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਲਾਪਤਾ ਕਰਨ ਤੇ ਪੁਲਿਸ ਮੁਕਾਬਲਿਆਂ 'ਚ ਮਾਰਨ ਦਾ ਦਾਗ਼ ਨਹੀਂ ਮਿਟੇਗਾ ਪੰਜਾਬ ਪੁਲਿਸ ਦੇ ਮੱਥੇ ਤੋਂ

ਹਰਿੰਦਰ ਸਿੰਘ ਤਰਨ ਤਾਰਨ, 30 ਮਾਰਚ-1990 ਦੇ ਦਹਾਕੇ ਵਿਚ ਪੰਜਾਬ ਵਿਚ ਵੱਡੇ ਪੱਧਰ 'ਤੇ ਪੈਰ ਪਸਾਰ ਚੁੱਕੇ ਖਾੜਕੂਵਾਦ ਨੂੰ ਪੰਜਾਬ ਪੁਲਿਸ ਵਲੋਂ ਸਖ਼ਤੀ ਨਾਲ ਖ਼ਤਮ ਕਰ ਦਿੱਤਾ ਗਿਆ ਸੀ ਪਰ ਇਸ ਨੂੰ ਖ਼ਤਮ ਕਰਨ ਦੀ ਆੜ ਹੇਠ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਦਿਆਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਵਲੋਂ ਆਤਮ ਹੱਤਿਆ

ਗੋਇੰਦਵਾਲ ਸਾਹਿਬ, 30 ਮਾਰਚ (ਸਕੱਤਰ ਸਿੰਘ ਅਟਵਾਲ)-ਥਾਣਾ ਮੁਖੀ ਗੋਇੰਦਵਾਲ ਸਾਹਿਬ ਰਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀ ਬਲਵਿੰਦਰ ਸਿੰਘ ਪੁੱਤਰ ਮੇਜਾ ਸਿੰਘ ਪਿੰਡ ਮੱਲ੍ਹਮੋਹਰੀ ਜ਼ਿਲ੍ਹਾ ਤਰਨ ਤਾਰਨ, ਜੋ ਪਿੰਡ ਦੇ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 30 ਮਾਰਚ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਚਾਹਵਾਨ ਸਿੱਖ ਸ਼ਰਧਾਲੂਆਂ ਤੋਂ 13 ਅਪ੍ਰੈਲ ਤੱਕ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਲੜਕੀਆਂ ਦੇ ਧਰਮ ਪਰਿਵਰਤਨ ਵਿਰੁੱਧ ਸਿੰਧ 'ਚ ਵਿਸ਼ਾਲ ਪ੍ਰਦਰਸ਼ਨ

ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੀਆਂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ, ਅਗਵਾ ਅਤੇ ਨਾਬਾਲਗਾਂ ਦੇ ਵਿਆਹ ਦੀਆਂ ਵਧਦੀਆਂ ਘਟਨਾਵਾਂ ਦੇ ਖ਼ਿਲਾਫ਼ ਸਿੰਧ ਵਿਧਾਨ ਸਭਾ ਭਵਨ, ਸਿੰਧ ਹਾਈ ਕੋਰਟ ਅਤੇ ...

ਪੂਰੀ ਖ਼ਬਰ »

ਪਾਕਿ 'ਚ ਵਿਸਾਖੀ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ-ਚੇਅਰਮੈਨ ਗਿਲਾਨੀ

ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)-ਵਿਸਾਖੀ ਦੇ ਮੱਦੇਨਜ਼ਰ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤ ਅਤੇ ਵਿਦੇਸ਼ਾਂ ਤੋਂ ਪਹੁੰਚਣ ਵਾਲੇ ਯਾਤਰੂਆਂ ਦੀ ਰਿਹਾਇਸ਼, ਲੰਗਰ, ਸਿਹਤ ਸੇਵਾਵਾਂ, ...

ਪੂਰੀ ਖ਼ਬਰ »

ਪਾਕਿ ਸੁਪਰੀਮ ਕੋਰਟ 'ਚ ਤਖ਼ਤਾ ਪਲਟ ਵਰਗੀ ਬਣੀ ਸਥਿਤੀ

ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ 'ਚ ਤਖਤਾ ਪਲਟ ਵਰਗੀ ਸਥਿਤੀ ਬਣ ਚੁੱਕੀ ਹੈ। ਪਾਕਿਸਤਾਨੀ ਸੰਸਦ ਨੇ ਨਾ ਸਿਰਫ਼ ਇਮਰਾਨ ਖ਼ਾਨ ਦੇ ਸਮਰਥਕ ਮੰਨੇ ਜਾਂਦੇ ਮੌਜੂਦਾ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਖ਼ਿਲਾਫ਼ ਕਾਨੂੰਨ ਪਾਸ ਕੀਤਾ ਹੈ, ਸਗੋਂ ...

ਪੂਰੀ ਖ਼ਬਰ »

ਪਾਕਿ 'ਚ ਅੱਤਵਾਦੀ ਹਮਲੇ 'ਚ ਡੀ.ਐਸ.ਪੀ. ਸਮੇਤ 4 ਪੁਲਿਸ ਕਰਮੀਆਂ ਦੀ ਮੌਤ, 6 ਜ਼ਖ਼ਮੀ-ਟੀ.ਟੀ.ਪੀ. ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ 'ਚ ਅੱਤਵਾਦੀਆਂ ਨੇ ਇਕ ਪੁਲਿਸ ਵੈਨ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਡੀ.ਐਸ.ਪੀ. ਇਕਬਾਲ ਮੁਹੰਮਦ ਸਮੇਤ 4 ਪੁਲਿਸ ਕਰਮਚਾਰੀ ਮਾਰੇ ਗਏ ਤੇ 6 ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਅੱਤਵਾਦੀ ਸੰਗਠਨ ...

ਪੂਰੀ ਖ਼ਬਰ »

ਜਥੇਦਾਰ ਨੇ ਪੰਥ ਵਿਰੋਧੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੇ ਮਹੱਤਤਾ ਤੋਂ ਕਰਵਾਇਆ ਜਾਣੂੰ

ਜਸਵੰਤ ਸਿੰਘ ਜੱਸ ਅੰਮਿ੍ਤਸਰ, 30 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਆਪਣੀ ਪੋਸਟ ਵਿਚ ਅਸਿੱਧੇ ਢੰਗ ਨਾਲ ਪੰਥ ਵਿਰੋਧੀਆਂ ਨੂੰ ਸ੍ਰੀ ...

ਪੂਰੀ ਖ਼ਬਰ »

ਕਦੀ ਵਿਆਹ ਵਰਗੇ ਮਾਹੌਲ 'ਚ ਰਹਿਣ ਵਾਲੇ ਅੰਮਿ੍ਤਪਾਲ ਸਿੰਘ ਦੇ ਪਿੰਡ ਜੱਲੂਪੁਰ ਖੈੜਾ ਵਿਖੇ ਛਾਇਆ ਸੰਨਾਟਾ

ਸ਼ਰਨਬੀਰ ਸਿੰਘ ਕੰਗ ਰਈਆ, 30 ਮਾਰਚ- 'ਵਾਰਿਸ ਪੰਜਾਬ' ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦਾ ਜੱਦੀ ਪਿੰਡ ਜੱਲੂਪੁਰ ਖੈੜਾ ਜੋ ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਰਈਆ ਨਜ਼ਦੀਕ ਪੈਂਦਾ ਹੈ, ਵਿਖੇ ਕਦੀ ਵਿਆਹ ਵਰਗਾ ਮਾਹੌਲ ਹੁੰਦਾ ਸੀ ਅਤੇ ਪਿੰਡ ਦੇ ਬਾਹਰ ...

ਪੂਰੀ ਖ਼ਬਰ »

ਅੱਠਵਾਂ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਲੇਰਕੋਟਲਾ, 30 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ ਦੀ ਸੂਚਨਾ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ ਅੱਠਵਾਂ ਰੋਜ਼ਾ 31 ਮਾਰਚ ਦਿਨ ਸ਼ੁੱਕਰਵਾਰ ਸ਼ਾਮ 6:48 ਮਿੰਟ 'ਤੇ ਖੋਲਿ੍ਹਆ ...

ਪੂਰੀ ਖ਼ਬਰ »

ਮਨਜੀਤ ਸਿੰਘ ਜੀ.ਕੇ. ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ

ਤਲਵੰਡੀ ਸਾਬੋ, 30 ਮਾਰਚ (ਰਣਜੀਤ ਸਿੰਘ ਰਾਜੂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਗਿ੍ਫ਼ਤਾਰੀ ਲਈ ਚਲਾਏ ਪੁਲਿਸ ਆਪਰੇਸ਼ਨ ਤੋਂ ਬਾਅਦ ਪੰਜਾਬ ਅੰਦਰ ਬਣੇ ਮਾਹੌਲ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਸੂਬੇ 'ਚ ਅੱਜ ਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 30 ਮਾਰਚ (ਨਵਿੰਦਰ ਸਿੰਘ ਬੜਿੰਗ)-ਪਿਛਲੇ ਦਿਨੀਂ ਪਏ ਮੀਂਹ ਨੇ ਕਿਸਾਨਾਂ ਨੂੰ ਨਿਰਾਸ਼ਾ ਦੇ ਆਲਮ ਵਿਚ ਪਾ ਦਿੱਤਾ ਹੈ | ਪੱਕਣ ਦੇ ਬਿਲਕੁਲ ਨਜ਼ਦੀਕ ਖੜੀਆਂ ਹਾੜ੍ਹੀ ਦੀਆਂ ਫ਼ਸਲਾਂ ਕਣਕ ਅਤੇ ਸਰੋਂ੍ਹ ਦਾ ਪਿਛਲੇ ਦਿਨਾਂ ਵਿਚ ਪਏ ਬੇਮੌਸਮੇ ਮੀਂਹ ਅਤੇ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਵਲੋਂ ਖ਼ੁਦਕੁਸ਼ੀ

ਅਬੋਹਰ, 30 ਮਾਰਚ (ਵਿਵੇਕ ਹੂੜੀਆ)-ਕੌਮੀ ਪੱਧਰ ਦੇ ਕਬੱਡੀ ਖਿਡਾਰੀ ਅਤੇ ਸੀ.ਐਮ. ਹਾਊਸ ਵਿਚ ਬਤੌਰ ਕਮਾਂਡੋ ਵਜੋਂ ਤਾਇਨਾਤ ਅਬੋਹਰ ਦੇ ਸੀਤਾ ਰਾਮ ਕਾਲੋਨੀ ਵਾਸੀ ਨੌਜਵਾਨ ਨੇ ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਕਰੀਬ 30 ...

ਪੂਰੀ ਖ਼ਬਰ »

3.5 ਲੱਖ ਡਰਾਈਵਿੰਗ ਲਾਇਸੈਂਸ ਤੇ ਆਰ.ਸੀਆਂ ਅਜੇ ਲੋਕਾਂ ਨੂੰ ਨਹੀਂ ਮਿਲੀਆਂ-ਬਾਜਵਾ

ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)-ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਆਸਾਨ ਸੇਵਾਵਾਂ ਅਤੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹਿਣ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਅਮਰੀਕਾ ਕੰਮ ਕਰ ਸਕਦੇ ਹਨ-ਅਦਾਲਤ

ਵਾਸ਼ਿੰਗਟਨ, 30 ਮਾਰਚ (ਏਜੰਸੀ)- ਅਮਰੀਕੀ ਤਕਨੀਕੀ ਖੇਤਰ 'ਚ ਕੰਮ ਕਰਨ ਵਾਲੇ ਵਿਦੇਸ਼ੀ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਇਕ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨਸਾਥੀ ਅਮਰੀਕਾ 'ਚ ਕੰਮ ਕਰ ਸਕਦੇ ਹਨ | ਅਮਰੀਕਾ ਦੀ ਜ਼ਿਲ੍ਹਾ ਜੱਜ ...

ਪੂਰੀ ਖ਼ਬਰ »

ਮਨੀਲਾ 'ਚ ਕਿਸ਼ਤੀ ਨੂੰ ਅੱਗ ਲੱਗਣ ਦੀ ਘਟਨਾ 'ਚ 28 ਮੌਤਾਂ

ਮਨੀਲਾ, 30 ਮਾਰਚ (ਏਜੰਸੀ)- ਦੱਖਣੀ ਫਿਲਪੀਨਸ 'ਚ ਬੁੱਧਵਾਰ ਦੇਰ ਰਾਤ 200 ਲੋਕਾਂ ਨੂੰ ਲਿਜਾ ਰਹੀ ਇਕ ਕਿਸ਼ਤੀ 'ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ 28 ਹੋ ਗਈ ਹੈ, ਜਿਸ ਦੀ ਜਾਣਕਾਰੀ ਪੀ. ਸੀ. ਜੀ. (ਫਿਲਪੀਨਸ ਕੋਸਟ ਗਾਰਡ) ਨੇ ਵੀਰਵਾਰ ਨੂੰ ਦਿੱਤੀ | ਐਮ/ਲੇਡੀ ਮੈਰੀ ...

ਪੂਰੀ ਖ਼ਬਰ »

ਰੂਸ ਵਲੋਂ ਜਾਸੂਸੀ ਦੇ ਦੋਸ਼ 'ਚ 'ਵਾਲ ਸਟ੍ਰੀਟ ਜਨਰਲ' ਦਾ ਪੱਤਰਕਾਰ ਗਿ੍ਫ਼ਤਾਰ

ਮਾਸਕੋ, 30 ਮਾਰਚ (ਏਜੰਸੀ)- ਰੂਸ ਦੀ ਸਿਖਰ ਸੁਰੱਖਿਆ ਏਜੰਸੀ ਨੇ 'ਵਾਲ ਸਟ੍ਰੀਟ ਜਨਰਲ' ਦੇ ਇਕ ਪੱਤਰਕਾਰ ਨੂੰ ਜਾਸੂਸੀ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਸ਼ੀਤ ਯੁੱਧ ਦੇ ਬਾਅਦ ਪਹਿਲੀ ਵਾਰ ਕਿਸੇ ਪੱਤਰਕਾਰ ਨੂੰ ਜਾਸੂਸੀ ਦੇ ਦੋਸ਼ 'ਚ ਜੇਲ੍ਹ 'ਚ ਸੁੱਟਿਆ ਗਿਆ ਹੈ | ਸੰਘੀ ...

ਪੂਰੀ ਖ਼ਬਰ »

ਵਾਸ਼ਿੰਗਟਨ ਡੀ.ਸੀ. ਤੇ ਮਿਸ਼ੀਗਨ ਰਾਜਾਂ ਨੇ ਡਾ. ਅੰਬਡੇਕਰ ਤੇ ਮਹਾਤਮਾ ਫੂਲੇ ਦੇ ਜਨਮ ਦਿਨਾਂ 'ਤੇ ਕੀਤੇ ਵੱਡੇ ਐਲਾਨ

ਸਾਨ ਫਰਾਂਸਿਸਕੋ, 30 ਮਾਰਚ (ਐੱਸ.ਅਸ਼ੋਕ ਭੌਰਾ) – ਅਮਰੀਕਾ ਦੇ ਦੋ ਸੂਬਿਆਂ ਨੇ ਭਾਰਤੀ ਦਲਿਤਾਂ ਨੂੰ ਵੱਡਾ ਮਾਣ ਦਿੰਦਿਆਂ ਵੱਡੇ ਐਲਾਨ ਕੀਤੇ ਹਨ | ਪ੍ਰਾਪਤ ਖ਼ਬਰਾਂ ਅਨੁਸਾਰ ਵਾਸ਼ਿੰਗਟਨ ਸੂਬੇ ਨੇ ਡਾ. ਭੀਮ ਰਾਓ ਅੰਬੇਡਕਰ ਅਤੇ ਮਹਾਤਮਾ ਜੋਤੀ ਬਾ. ਰਾਓ ਫੂਲੇ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ-ਸੋਮ ਪ੍ਰਕਾਸ਼

ਚੰਡੀਗੜ੍ਹ, 30 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਖੇ ਚੱਲ ਰਹੀ ਤਿੰਨ ਦਿਨਾਂ ਐਗਰੀਕਲਚਰਲ ਵਰਕਿੰਗ ਗਰੁੱਪ (ਏ.ਡਬਲਿਊ.ਜੀ.) ਦੀ ਦੂਜੀ 'ਐਗਰੀਕਲਚਰਲ ਡਿਪਟੀਜ਼ ਮੀਟਿੰਗ' (ਏ.ਡੀ.ਐਮ.) ਦੇ ਦੂਜੇ ਦਿਨ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰ ਵਲੋਂ ਸਾਲ ਦੇ ਆਖ਼ਰੀ ਦਿਨਾਂ 'ਚ ਭੇਜੀਆਂ ਗਰਾਂਟਾਂ ਨੇ ਅਧਿਆਪਕ ਪੜ੍ਹਨੇ ਪਾਏ

ਸਮੁੰਦੜਾ, 30 ਮਾਰਚ (ਤੀਰਥ ਸਿੰਘ ਰੱਕੜ)- ਸਕੂਲ ਸਿੱਖਿਆ ਵਿਭਾਗ ਵਲੋਂ ਚਾਲੂ ਵਿੱਦਿਅਕ ਸੈਸ਼ਨ 2022-23 ਨਾਲ ਸੰਬੰਧਤ ਵੱਖ-ਵੱਖ ਕਿਸਮ ਦੀਆਂ ਗਰਾਂਟਾਂ ਨੂੰ ਸੈਸ਼ਨ ਦੇ ਸ਼ੁਰੂਆਤੀ ਸਮੇਂ ਵਿਚ ਭੇਜਣ ਦੀ ਥਾਂ ਅਖੀਰਲੇ ਦਿਨਾਂ ਦੌਰਾਨ ਹੀ ਧੜਾਧੜ ਸਕੂਲਾਂ ਵਿਚ ਭੇਜਣ ਤੇ ...

ਪੂਰੀ ਖ਼ਬਰ »

ਸਰਕਾਰ ਲਈ ਚੁਣੌਤੀ ਕਾਂਗਰਸ ਦਾ ਰਵਾਇਤੀ ਗੜ੍ਹ ਰਹੀ ਜਲੰਧਰ ਲੋਕ ਸਭਾ ਸੀਟ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 30 ਮਾਰਚ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਤਤਕਾਲੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਹੋ ਜਾਣ ਤੋਂ ਕਰੀਬ ਢਾਈ ਮਹੀਨਿਆਂ ਬਾਅਦ ਭਾਰਤੀ ਚੋਣ ਕਮਿਸ਼ਨ ਵਲੋਂ ਇਸ ਸੀਟ 'ਤੇ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕੱਟੜਪੰਥੀਆਂ ਦੇ ਡਰ ਤੋਂ ਪਾਕਿ ਨਹੀਂ ਲਗਾ ਰਿਹਾ ਲਾਹੌਰ ਕਿਲ੍ਹੇ 'ਚ ਸ਼ੇਰ-ਏ-ਪੰਜਾਬ ਦਾ ਬੁੱਤ

ਅੰਮਿ੍ਤਸਰ, 30 ਮਾਰਚ (ਸੁਰਿੰਦਰ ਕੋਛੜ)-ਲਾਹੌਰ ਸ਼ਾਹੀ ਕਿਲ੍ਹੇ ਵਿਚਲੀ ਸਿੱਖ ਗੈਲਰੀ 'ਚ ਤਬਦੀਲ ਕੀਤੀ ਜਾ ਚੁਕੀ ਰਾਣੀ ਜਿੰਦ ਕੌਰ ਦੀ ਹਵੇਲੀ ਦੇ ਬਾਹਰ ਸਥਾਪਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਆਦਮ-ਕੱਦ ਬੁੱਤ ਨੂੰ ਪਾਕਿਸਤਾਨੀ ਕੱਟੜਪੰਥੀ ਸੰਗਠਨਾਂ ਦੇ ਡਰ ...

ਪੂਰੀ ਖ਼ਬਰ »

ਕਾਂਗਰਸ ਵਲੋਂ 'ਸੰਵਿਧਾਨ ਬਚਾਓ, ਲੋਕਤੰਤਰ ਬਚਾਓ' ਦੇ ਨਾਅਰੇ ਹੇਠ ਭਾਜਪਾ ਵਿਰੁੱਧ ਰੋਸ ਰੈਲੀਆਂ ਦਾ ਪ੍ਰੋਗਰਾਮ ਜਾਰੀ

ਮੁੱਲਾਂਪੁਰ-ਦਾਖਾ, 30 ਮਾਰਚ (ਨਿਰਮਲ ਸਿੰਘ ਧਾਲੀਵਾਲ)-ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦੇਣ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ...

ਪੂਰੀ ਖ਼ਬਰ »

ਕਠੂਆ 'ਚ ਸਰਹੱਦ ਨੇੜੇ ਜ਼ਬਰਦਸਤ ਧਮਾਕਾ-ਗ੍ਰਨੇਡ ਬਰਾਮਦ

ਹੀਰਾਨਗਰ/ਜੰਮੂ, 30 ਮਾਰਚ (ਏਜੰਸੀ)-ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਕੋਲ ਇਕ ਪਿੰਡ ਵਿਚ ਭਿਆਨਕ ਧਮਾਕਾ ਹੋਣ ਨਾਲ ਜ਼ਮੀਨ ਵਿਚ ਵੱਡਾ ਟੋਇਆ ਪੈ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਹੋਏ ਧਮਾਕੇ ਤੋਂ ਬਾਅਦ ਸਰਹੱਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਪਿੰਡਾਂ ਤੇ ਸ਼ਹਿਰਾਂ 'ਚ ਗੰਦੇ ਪਾਣੀ ਦਾ ਟ੍ਰੀਟਮੈਂਟ ਨਾ ਹੋਣ 'ਤੇ ਪ੍ਰਗਟਾਈ ਚਿੰਤਾ

ਕਿਹਾ, ਨਦੀਆਂ-ਨਾਲਿਆਂ 'ਚ ਸੁੱਟਿਆ ਜਾਂਦੈ ਕੂੜਾ ਨਵੀਂ ਦਿੱਲੀ, 30 ਮਾਰਚ (ਏਜੰਸੀ)- ਸੁਪਰੀਮ ਕੋਰਟ ਨੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ 'ਚ ਗੰਦੇ ਪਾਣੀ ਦੀ ਠੀਕ ਢੰਗ ਨਾਲ ਸਫਾਈ (ਟ੍ਰੀਟਮੈਂਟ) ਨਾ ਹੋਣ 'ਤੇੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਣਸੋਧਿਆ ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਖ਼ਾਲਿਸਤਾਨ ਸਮਰਥਕਾਂ ਤੇ ਭਾਰਤ ਪੱਖੀ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਝਗੜੇ ਨੂੰ ਲੈ ਕੇ 3 ਹੋਰ ਗਿ੍ਫ਼ਤਾਰ

ਮੈਲਬੌਰਨ, 30 ਮਾਰਚ (ਏਜੰਸੀ)- ਆਸਟ੍ਰੇਲੀਅਨ ਪੁਲਿਸ ਨੇ ਜਨਵਰੀ ਦੇ ਅਖੀਰ 'ਚ ਇਥੇ ਖਾਲਿਸਤਾਨੀ ਕਾਰਕੁਨਾਂ ਅਤੇ ਭਾਰਤ ਪੱਖੀ ਪ੍ਰਦਰਸ਼ਨਕਾਰੀਆਂ ਦਰਮਿਆਨ ਹੋਏ ਝਗੜੇ ਦੀਆਂ ਦੋ ਘਟਨਾਵਾਂ ਦੇ ਸੰਬੰਧ 'ਚ 3 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਵਿਕਟੋਰੀਆ ਪੁਲਿਸ ਨੇ ...

ਪੂਰੀ ਖ਼ਬਰ »

ਕੇਂਦਰ ਖਿਲਾਫ਼ ਰਾਤ ਭਰ ਧਰਨੇ 'ਤੇ ਬੈਠੀ ਰਹੀ ਮਮਤਾ

ਕੋਲਕਾਤਾ, 30 ਮਾਰਚ (ਏਜੰਸੀ)-ਕੇਂਦਰ ਸਰਕਾਰ 'ਤੇ ਸੂਬੇ ਨੂੰ ਫੰਡਾਂ ਦੇਣ ਦੇ ਮਾਮਲੇ 'ਚ ਭੇਦ-ਭਾਵ ਦੀ ਨੀਤੀ ਅਪਨਾਉਣ ਦਾ ਦੋਸ਼ ਲਗਾਉਂਦੇ ਹੋਏ ਕੋਲਕਾਤਾ 'ਚ ਰੈੱਡ ਰੋਡ 'ਤੇ ਡਾ. ਅੰਬੇਡਕਰ ਦੇ ਬੁੱਤ ਅੱਗੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੋਧ ਪ੍ਰਦਰਸ਼ਨ ...

ਪੂਰੀ ਖ਼ਬਰ »

ਬੰਬੇ ਹਾਈਕੋਰਟ ਵਲੋਂ ਸਲਮਾਨ ਖ਼ਾਨ ਖ਼ਿਲਾਫ਼ ਪੱਤਰਕਾਰ ਦੀ ਸ਼ਿਕਾਇਤ ਖ਼ਾਰਜ

ਮੁੰਬਈ, 30 ਮਾਰਚ (ਏਜੰਸੀ)-ਬੰਬੇ ਹਾਈਕੋਰਟ ਨੇ ਵੀਰਵਾਰ ਨੂੰ ਇਕ ਪੱਤਰਕਾਰ ਵਲੋਂ ਅਦਾਕਾਰ ਸਲਮਾਨ ਖ਼ਾਨ ਖ਼ਿਲਾਫ਼ 2019 ਵਿਚ ਦਰਜ ਕਰਵਾਈ ਗਈ ਇਕ ਸ਼ਿਕਾਇਤ ਨੂੰ ਰੱਦ ਕਰ ਦਿੱਤਾ | ਜਿਸ ਵਿਚ ਦੁਰਵਿਵਹਾਰ ਦਾ ਦੋਸ਼ ਲਗਾਇਆ ਗਿਆ ਸੀ | ਹਾਈਕੋਰਟ ਨੇ ਪਿਛਲੇ ਸਾਲ ਇਕ ਹੇਠਲੀ ...

ਪੂਰੀ ਖ਼ਬਰ »

ਮਲੇਰਕੋਟਲਾ ਦੀ ਆਖ਼ਰੀ ਬੇਗ਼ਮ ਦਾ ਵਿਸ਼ਵ ਪੱਧਰੀ ਸਨਮਾਨ ਫਤਹਿਗੜ੍ਹ ਸਾਹਿਬ ਵਿਖੇ ਕੱਲ੍ਹ-ਕਾਹਨੇ ਕੇ

ਚੰਡੀਗੜ੍ਹ, 30 ਮਾਰਚ (ਪ੍ਰੋ. ਅਵਤਾਰ ਸਿੰਘ)-ਨਵਾਬ ਮਲੇਰਕੋਟਲਾ 'ਸ਼ੇਰ ਮੁਹੰਮਦ ਖਾਂ' ਵਲੋਂ 'ਵਜ਼ੀਰ ਖਾਂ ਸੂਬੇਦਾਰ ਸਰਹਿੰਦ' ਦੀ ਕਚਹਿਰੀ 'ਚ ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ 'ਹਾਅ ਦਾ ਨਾਅਰਾ' ਮਾਰਿਆ ਗਿਆ ਸੀ, ਜਿਸ ਨੂੰ ਸਿੱਖ ਪੰਥ ਅੱਜ ਵੀ ਯਾਦ ਕਰਦਾ ਹੈ | ਦੀਵਾਨ ਟੋਡਰ ...

ਪੂਰੀ ਖ਼ਬਰ »

ਸ਼ਾਹਕੋਟ ਨੇੜੇ ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ

ਸ਼ਾਹਕੋਟ, 30 ਮਾਰਚ (ਸੁਖਦੀਪ ਸਿੰਘ)-ਸ਼ਾਹਕੋਟ ਦੇ ਢੰਡੋਵਾਲ ਰੋਡ 'ਤੇ ਦੇਰ ਰਾਤ ਇਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾਉਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰਭਦੀਪ (22) ਪੁੱਤਰ ਗੁਰਪ੍ਰੀਤ ਲਾਲ, ਬਲਜੀਤ ਸਿੰਘ (25) ਪੁੱਤਰ ਮਲਕੀਤ ਰਾਜ ਤੇ ਵਿਨੈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX