ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  1 minute ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  17 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  35 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 18 ਚੇਤ ਸੰਮਤ 555

ਜਲੰਧਰ

ਸੁਖਬੀਰ ਵਲੋਂ ਜਲੰਧਰ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ ਜਲੰਧਰ ਦੀ ਉਪ ਚੋਣ ਲਈ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕੁਝ ਬਾਹਰਲੇ ਲੋਕ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਕਰਨਾ ਚਾਹੁੰਦੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਾਗਡੋਰ ਦਿੱਲੀ ਦੇ ਹੱਥ ਸੌਂਪ ਦਿੱਤੀ ਹੈ ਜਿਸ ਕਾਰਨ ਪੰਜਾਬ ਭਰ 'ਚ ਮਾਹੌਲ ਲਗਾਤਾਰ ਤਣਾਅ ਵਾਲਾ ਬਣਿਆ ਹੋਇਆ ਹੈ | ਇੱਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਅਸਫ਼ਲਤਾਵਾਂ 'ਤੇ ਪਰਦਾ ਪਾਉਣ ਵਾਸਤੇ ਨਿਰਦੋਸ਼ ਸਿੱਖ ਨੌਜਵਾਨਾਂ ਖ਼ਿਲਾਫ਼ ਵਧੀਕੀਆਂ ਕਰਨ ਦੇ ਹੁਕਮ ਦਿੱਤੇ ਹਨ ਤੇ ਉਨ੍ਹਾਂ 'ਤੇ ਝੂਠੇ ਕੇਸ ਪਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦੇ ਦਬਾਅ ਹੇਠ ਸਰਕਾਰ ਵਲੋਂ ਗਿ੍੍ਰਫ਼ਤਾਰ ਕੀਤੇ ਗਏ ਕਾਫੀ ਨੌਜਵਾਨਾਂ ਨੂੰ ਰਿਹਾਅ ਕੀਤਾ ਗਿਆ ਹੈ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਕਾਂਗਰਸ ਨੇ ਸੌੜੇ ਸਿਆਸੀ ਹਿੱਤਾਂ ਵਾਸਤੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ 'ਆਪ' ਸਰਕਾਰ ਨੂੰ ਧਰੁਵੀਕਰਨ ਦੀ ਰਾਜਨੀਤੀ ਦਾ ਹਿੱਸਾ ਬਣਨ ਤੋਂ ਗੁਰੇਜ਼ ਕਰਨ ਦੀ ਤਾੜਨਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ | ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿੱਥੇ ਸੂਬੇ 'ਚ ਵੱਡੀ ਪੱਧਰ 'ਤੇ ਵਿਕਾਸ ਕੰਮ ਕਰਵਾਏ ਗਏ ਸਨ ਉੱਥੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ, ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ, ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਸ਼ੁਰੂ ਕਰਨ, ਵਿਸ਼ਵ ਪੱਧਰੀ ਸੜਕ ਤੇ ਹਵਾਈ ਅੱਡਿਆਂ ਦੇ ਨਿਰਮਾਣ ਤੋਂ ਇਲਾਵਾ ਬੁਨਿਆਦੀ ਢਾਂਚਾ ਸਿਰਜਣ ਤੇ ਸਿੱਖਿਆ ਤੇ ਸਿਹਤ ਖੇਤਰ 'ਚ ਵੱਡੇ ਸੁਧਾਰ ਲਿਆਉਣ ਜਾਣੀ ਜਾਂਦੀ ਸੀ ਜਦਕਿ ਬਦਲਾਅ ਦੇ ਨਾਂਅ 'ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਇਕ ਸਾਲ 'ਚ ਇਕ ਵੀ ਬੁਨਿਆਦੀ ਢਾਂਚਾ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ | ਉਲਟਾ 'ਆਪ' ਸਰਕਾਰ ਨੇ ਸੂਬੇ ਨੂੰ ਗੈਂਗਸਟਰਾਂ ਦੇ ਹਵਾਲੇ ਕਰ ਦਿੱਤਾ ਅਤੇ
ਕਾਨੂੰਨ ਤੇ ਵਿਵਸਥਾ ਦੀ ਹਾਲਾਤ ਸਭ ਤੋਂ ਹੇਠਲੇ ਪੱਧਰ 'ਤੇ ਹੈ | ਉਨ੍ਹਾਂ ਕਿਹਾ ਕਿ ਜਲੰਧਰ ਦੇ ਸੂਝਵਾਨ ਲੋਕ ਇਸ ਭਿ੍ਸ਼ਟ ਤੇ ਘੁਟਾਲਿਆਂ ਨਾਲ ਭਰੀ ਸਰਕਾਰ ਨੂੰ ਜ਼ਿਮਨੀ ਚੋਣ ਵਿਚ ਸਬਕ ਸਿਖਾਉਣਗੇ | ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ, ਡਾ. ਦਲਜੀਤ ਸਿੰਘ ਚੀਮਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਪਵਨ ਕੁਮਾਰ ਟੀਨੂੰ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਭੁਪਿੰਦਰ ਸਿੰਘ ਖਾਲਸਾ, ਡਾ. ਪਰਮਜੀਤ ਸਿੰਘ ਮਰਵਾਹ, ਮਨਜੀਤ ਸਿੰਘ ਠੁਕਰਾਲ, ਅਮਰਜੀਤ ਸਿੰਘ ਕਿਸ਼ਨਪੁਰਾ, ਪਰਮਜੀਤ ਸਿੰਘ ਰੇਰੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ, ਯੂਥ ਆਗੂ ਗਗਨਦੀਪ ਸਿੰਘ ਗੱਗੀ, ਭਜਨ ਲਾਲ ਚੋਪੜਾ, ਰਣਜੀਤ ਸਿੰਘ ਰਾਣਾ, ਮਨਿੰਦਰਪਾਲ ਸਿੰਘ ਗੁੰਬਰ, ਕੁਲਦੀਪ ਸਿੰਘ ਓਬਰਾਏ, ਬੀਬੀ ਬਲਵਿੰਦਰ ਕੌਰ ਲੂਥਰਾ, ਅੰਮਿ੍ਤਬੀਰ ਸਿੰਘ, ਚਰਨਜੀਵ ਸਿੰਘ ਲਾਲੀ ਆਦਿ ਹਾਜ਼ਰ ਸਨ |

ਮੰਤਰੀ ਤੇ ਵਿਧਾਇਕ ਵਲੋਂ ਕੰਧਾਂ 'ਤੇ 'ਮੋਦੀ ਹਟਾਓ ਦੇਸ਼ ਬਚਾਓ' ਦੇ ਪੋਸਟਰ ਲਗਾਉਣ 'ਤੇ ਵਿਵਾਦ

ਸ਼ਿਵ ਸ਼ਰਮਾ ਜਲੰਧਰ, 30 ਮਾਰਚ- ਭਗਵੰਤ ਮਾਨ ਸਰਕਾਰ ਦੇ ਇਕ ਮੰਤਰੀ ਤੇ ਵਿਧਾਇਕ ਵੱਲੋਂ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਵਜੂਦ ਸ਼ਹਿਰ ਵਿਚ 'ਮੋਦੀ ਹਟਾਓ ਦੇਸ਼ ਬਚਾਓ' ਦੇ ਪੋਸਟਰ ਲਗਾਏ ਜਾਣ ਦਾ ਮਾਮਲਾ ਵਿਵਾਦਾਂ ਵਿਚ ਘਿਰ ਗਿਆ ਹੈ ਕਿਉਂਕਿ ਇਕ ਤਾਂ ਇਨ੍ਹਾਂ ਪੋਸਟਰਾਂ ...

ਪੂਰੀ ਖ਼ਬਰ »

ਨਗਰ ਨਿਗਮ ਦੀਆਂ ਟੀਮਾਂ ਨੇ ਉਤਾਰੇ 1500 ਤੋਂ ਜ਼ਿਆਦਾ ਬੋਰਡ

ਲੋਕ-ਸਭਾ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਹੋਣ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਨਗਰ ਨਿਗਮ ਦੀਆਂ ਕਈ ਟੀਮਾਂ ਨੇ ਅਲੱਗ-ਅਲੱਗ ਥਾਵਾਂ ਤੋਂ ਕਰੀਬ 1500 ਤੋਂ ਜ਼ਿਆਦਾ ਬੋਰਡਾਂ ਨੂੰ ਉਤਾਰ ਦਿੱਤਾ ਹੈ | ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਬੋਰਡਾਂ ਨੂੰ ...

ਪੂਰੀ ਖ਼ਬਰ »

ਨਿਗਮ ਦੇ ਸੁਵਿਧਾ ਕੇਂਦਰਾਂ 'ਤੇ ਹੋਈ 21 ਲੱਖ ਦੀ ਜਾਇਦਾਦ ਕਰ ਵਸੂਲੀ

ਜਲੰਧਰ, 30 ਮਾਰਚ (ਸ਼ਿਵ)- ਬਿਨਾਂ ਵਿਆਜ ਤੇ ਵਧੇਰੇ ਜੁਰਮਾਨੇ ਤੋਂ ਜਾਇਦਾਦ ਕਰ ਜਮ੍ਹਾਂ ਕਵਰਾਉਣ ਦਾ 31 ਮਾਰਚ ਨੂੰ ਆਖ਼ਰੀ ਦਿਨ ਹੈ | ਵੀਰਵਾਰ ਨੂੰ ਛੁੱਟੀ ਵਾਲੇ ਦਿਨ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਤੇ ਨਗਰ ਨਿਗਮ ਦੇ ਸੁਵਿਧਾ ਕੇਂਦਰ ਨੇ ਕਰੀਬ 21 ਲੱਖ ਦੀ ...

ਪੂਰੀ ਖ਼ਬਰ »

ਟ੍ਰੈਵਲ ਏਜੰਟ ਵਲੋਂ ਵਿਦੇਸ਼ ਭੇਜੇ ਨੌਜਵਾਨ ਦੀ ਰਸਤੇ 'ਚ ਹੋਈ ਮੌਤ

ਜਲੰਧਰ, 30 ਮਾਰਚ (ਐੱਮ. ਐੱਸ. ਲੋਹੀਆ) - ਟਰੈਵਲ ਏਜੰਟ ਵਲੋਂ ਪੁਰਤਗਾਲ 'ਚ ਨੌਕਰੀ ਲਈ ਭੇਜੇ ਨੌਜਵਾਨ ਦੀ ਸਰਬੀਆ ਦੇ ਬੇਲਗ੍ਰੇਡ ਸ਼ਹਿਰ ਦੇ ਇਕ ਹੋਟਲ 'ਚ ਮੌਤ ਹੋ ਗਈ ਹੈ | ਆਪਣੇ ਨੌਜਵਾਨ ਲੜਕੇ ਦੀ ਮਿ੍ਤਕ ਦੇਹ ਲੈਣ ਲਈ ਦਰ-ਦਰ ਭਟਕ ਰਹੇ ਪਰਿਵਾਰ ਨੇ ਪੱਤਰਕਾਰ ਸੰਮੇਲਨ ਕੀਤਾ | ...

ਪੂਰੀ ਖ਼ਬਰ »

ਭਾਜਪਾ ਐਸ.ਸੀ. ਮੋਰਚਾ ਜਲੰਧਰ ਦਿਹਾਤੀ ਦੀ ਕੰਗਣੀਵਾਲ ਵਿਖੇ ਬੈਠਕ

ਚੁਗਿੱਟੀ/ਜੰਡੂਸਿੰਘਾ, 30 ਮਾਰਚ (ਨਰਿੰਦਰ ਲਾਗੂ)-ਐਸ.ਸੀ. ਮੋਰਚਾ ਜਲੰਧਰ ਦਿਹਾਤੀ ਉੱਤਰੀ ਦੀ ਮੀਟਿੰਗ ਭਾਜਪਾ ਸਰਕਲ ਪਤਾਰਾ ਦੇ ਪਿੰਡ ਕੰਗਣੀਵਾਲ 'ਚ ਡਾ. ਭੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਭਾਜਪਾ ਐਸ.ਸੀ. ਮੋਰਚਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਵਿੰਦਰ ਗਿੱਲ ...

ਪੂਰੀ ਖ਼ਬਰ »

ਸੁਖਬੀਰ ਵਲੋਂ ਇੰਦਰਪਾਲ ਸਿੰਘ ਓਬਰਾਏ ਦੀ ਮੌਤ 'ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਕੁਲਦੀਪ ਸਿੰਘ ਓਬਰਾਏ ਦੇ ਭਰਾ ਇੰਦਰਪਾਲ ਸਿੰਘ ਓਬਰਾਏ ਦੀ ਮੌਤ 'ਤੇ ਅਫਸੋਸ ਪ੍ਰਗਟ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਚੇਚੇ ਤੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅਮਨ-ਅਮਾਨ ਨਾਲ ਉਪ ਚੋਣ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ- ਡਿਪਟੀ ਕਮਿਸ਼ਨਰ

ਜਲੰਧਰ, 30 ਮਾਰਚ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ-04 ਜਲੰਧਰ ਦੀ ਉਪ ਚੋਣ ਸੰਬੰਧੀ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬਜ਼ੁਰਗ ਕਬਾੜੀਆ ਲੁੱਟਿਆ

ਜੰਡਿਆਲਾ ਮੰਜਕੀ, 30 ਮਾਰਚ (ਸੁਰਜੀਤ ਸਿੰਘ ਜੰਡਿਆਲਾ)- ਇਲਾਕੇ ਵਿਚ ਪੰਜਾਬ ਪੁਲਿਸ ਵਲੋਂ ਕੱਢੇ ਜਾ ਫਲੈਗ ਮਾਰਚਾਂ ਦਾ ਚੋਰਾਂ ਲੁਟੇਰਿਆਂ 'ਤੇ ਕੋਈ ਅਸਰ ਜਾਂ ਡਰ ਭੈਅ ਜਾਪਦਾ ਨਹੀਂ ਲੱਗਦਾ | ਅੱਜ ਦਿਨ ਦਿਹਾੜੇ ਲੁਟੇਰਿਆਂ ਵਲੋਂ ਇਕ ਸਾਈਕਲ 'ਤੇ ਜਾਂਦੇ ਬਜ਼ੁਰਗ ਕਬਾੜੀਏ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰ ਵੇਚਣ ਦਾ ਕੰਮ ਖ਼ਤਮ ਹੋਣ ਤੋਂ ਬਾਅਦ ਹੁਣ ਮਹਿੰਗੀ ਹੋਵੇਗੀ ਸ਼ਰਾਬ

ਜਲੰਧਰ, 30 ਮਾਰਚ (ਸ਼ਿਵ)- ਸਾਲ 2023-24 ਦੀ ਸ਼ਰਾਬ ਨੀਤੀ ਮੁਤਾਬਿਕ ਐਕਸਾਈਜ਼ ਵਿਭਾਗ ਕੁਝ ਸ਼ਰਾਬ ਗਰੁੱਪਾਂ ਨੂੰ ਛੱਡ ਕੇ ਸ਼ਰਾਬ ਦੇ ਸਾਰੇ ਗਰੁੱਪ ਵੇਚਣ 'ਚ ਸਫਲ ਰਿਹਾ ਹੈ ਪਰ ਇਸ ਵਾਰ 12 ਫੀਸਦੀ ਵੱਧ ਮਾਲੀਏ ਅਤੇ ਹੋਰ ਖ਼ਰਚਿਆਂ ਕਰ ਕੇ ਅਪ੍ਰੈਲ ਤੋਂ ਸ਼ੌਕੀਨਾਂ ਲਈ ਸ਼ਰਾਬ ...

ਪੂਰੀ ਖ਼ਬਰ »

ਸੀ.ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ 'ਵਿਧਾਨ ਸਭਾ' ਦਾ ਦੌਰਾ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਸੀ.ਟੀ. ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਪਿਛਲੇ ਦਿਨੀਂ ਵਿਦਿਆਰਥੀਆਂ ਲਈ 'ਵਿਧਾਨ ਸਭਾ' ਦਾ ਦੌਰਾ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ 'ਵਿਧਾਨ ਸਭਾ' ਦੇ ਲਾਈਵ ਸੈਸ਼ਨ 'ਚ ਹਿੱਸਾ ਲਿਆ | 60 ਤੋਂ ਵੱਧ ਵਿਦਿਆਰਥੀਆਂ ਨੇ 'ਲਾਅ ...

ਪੂਰੀ ਖ਼ਬਰ »

ਥਾਣਾ ਮੁਖੀ ਭਾਰਤ ਮਸੀਹ ਲੱਧੜ ਨੇ ਅਹੁਦਾ ਸੰਭਾਲਿਆ

ਜਮਸ਼ੇਰ ਖਾਸ, 30 ਮਾਰਚ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੇ ਮੁਖੀ ਇੰਸਪੈਕਟਰ ਭਾਰਤ ਮਸੀਹ ਲੱਧੜ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਣ ਉੁਪਰੰਤ ਦੱਸਿਆ ਕਿ ਇਲਾਕੇ 'ਚ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਵਿਚ ...

ਪੂਰੀ ਖ਼ਬਰ »

ਮਸੀਹੀ ਆਗੂ ਸੂਰਜ ਮਸੀਹ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਉੱਘੇ ਮਸੀਹੀ ਆਗੂ ਤੇ ਪਿੰਡ ਫੋਲੜੀਵਾਲ ਦੇ ਸਾਬਕਾ ਸਰਪੰਚ ਸੂਰਜ ਮਸੀਹ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਜਲੰਧਰ ਫੇਰੀ ਦੌਰਾਨ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨਾਲ ਧੱਕਾ ਬੰਦ ਕਰੇ, ਮਾਈਨਿੰਗ ਕਰਨ ਵਾਲੀ ਕੰਪਨੀ 'ਤੇ ਕੀਤੀ ਜਾਵੇ ਸਖ਼ਤ ਕਾਰਵਾਈ-ਜਸਵੰਤ ਸਿੰਘ

ਮੰਡ (ਜਲੰਧਰ), 30 ਮਾਰਚ (ਬਲਜੀਤ ਸਿੰਘ ਸੋਹਲ)-ਜੰਮੂ-ਕੱਟੜਾ ਐਕਸਪ੍ਰੈੱਸ ਵੇ ਦੀ ਉਸਾਰੀ ਲਈ ਭਰਤੀ ਪਾਉਣ ਲਈ ਪਿੰਡ ਸਿਆਵਲ ਵਿਖੇ ਖਰੀਦੀ ਜ਼ਮੀਨ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੀਤੀ ਜਾ ਰਹੀ ਮਾਈਨਿੰਗ ਦਾ ਪੀੜਤ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ, ਇਸ ਬਾਰੇ ਪਤਾ ...

ਪੂਰੀ ਖ਼ਬਰ »

ਸਮਾਲ ਨਿਊਜ਼ ਪੇਪਰ ਕੌਂਸਲ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ

ਜਲੰਧਰ, 30 ਮਾਰਚ (ਹਰਵਿੰਦਰ ਸਿੰਘ ਫੁੱਲ)-ਸਮਾਲ ਨਿਊਜ਼ ਪੇਪਰਜ਼ ਕੌਂਸਲ ਦੀ 31 ਮਾਰਚ ਨੂੰ ਹੋਣ ਵਾਲੀ ਮੀਟਿੰਗ ਕੁਝ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸੰਬੰਧੀ ਕੌਂਸਲ ਦੇ ਜਨਰਲ ਸਕੱਤਰ ਮੇਜਰ ਜਗਜੀਤ ਸਿੰਘ ਰਿਸ਼ੀ ਨੇ ਦੱਸਿਆ ਕਿ ਕੁਝ ਰੁਝੇਵਿਆਂ ਕਰਕੇ 31 ...

ਪੂਰੀ ਖ਼ਬਰ »

ਬਾਬਾ ਭਗਤ ਸਿੰਘ ਬਿਲਗਾ ਸੰਬੰਧੀ ਸਮਾਗਮ 2 ਅਪ੍ਰੈਲ ਨੂੰ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਉੱਘੇ ਦੇਸ਼ ਭਗਤ ਗ਼ਦਰੀ ਬਾਬਾ ਕਾ. ਭਗਤ ਸਿੰਘ ਬਿਲਗਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਉਨ੍ਹਾਂ ਦੇ ਜਨਮ ਦਿਨ 'ਤੇ 2 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਘਰ ਜਿਸ ਨੂੰ ਹੁਣ 'ਗ਼ਦਰੀ ਬਾਬਾ ਕਾ. ਭਗਤ ਸਿੰਘ ਬਿਲਗਾ ਯਾਦਗਾਰ ਹਾਲ' ਬਿਲਗਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਬਜ਼ੁਰਗ ਕਬਾੜੀਆ ਲੁੱਟਿਆ

ਜੰਡਿਆਲਾ ਮੰਜਕੀ, 30 ਮਾਰਚ (ਸੁਰਜੀਤ ਸਿੰਘ ਜੰਡਿਆਲਾ)- ਇਲਾਕੇ ਵਿਚ ਪੰਜਾਬ ਪੁਲਿਸ ਵਲੋਂ ਕੱਢੇ ਜਾ ਫਲੈਗ ਮਾਰਚਾਂ ਦਾ ਚੋਰਾਂ ਲੁਟੇਰਿਆਂ 'ਤੇ ਕੋਈ ਅਸਰ ਜਾਂ ਡਰ ਭੈਅ ਜਾਪਦਾ ਨਹੀਂ ਲੱਗਦਾ | ਅੱਜ ਦਿਨ ਦਿਹਾੜੇ ਲੁਟੇਰਿਆਂ ਵਲੋਂ ਇਕ ਸਾਈਕਲ 'ਤੇ ਜਾਂਦੇ ਬਜ਼ੁਰਗ ਕਬਾੜੀਏ ...

ਪੂਰੀ ਖ਼ਬਰ »

ਆਲ ਇੰਡੀਆ ਇੰਟਰ ਯੂਨੀਵਰਸਿਟੀ 'ਚ ਸੇਂਟ ਸੋਲਜਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 30 ਮਾਰਚ (ਡਾ. ਜਤਿੰਦਰ ਸਾਬੀ) - ਸੇਂਟ ਸੋਲਜ਼ਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸੇਂਟ ਸੋਲਜਰ ਕਾਲਜ ਆਫ਼ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਕਰਵਾਇਆ

ਜਲੰਧਰ, 30 ਮਾਰਚ (ਪਵਨ ਖਰਬੰਦਾ)-ਆਈ.ਸੀ.ਐਸ.ਈ. ਮਾਨਤਾ ਪ੍ਰਾਪਤ ਸੇਂਟ ਸੋਲਜਰ ਇਲੀਟ ਸਕੂਲ ਜਲੰਧਰ ਵਿਹਾਰ ਵਿਖੇ ਇਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਟਾ ਗਿਆ ਜਿਸ ਵਿਚ ਦਿੱਲੀ ਤੋਂ ਵਿਸ਼ੇਸ਼ ਅਧਿਆਪਕ ਟ੍ਰੇਨਰ ਸ੍ਰੀਮਤੀ ਅੰਜਲੀ ਸਿੰਘ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਮੇਹਰ ਚੰਦ ਪੋਲੀਟੈਕਨਿਕ ਨੂੰ ਮਿਲਿਆ 'ਬੈਸਟ ਪੋਲੀਟੈਕਨਿਕ' ਕਾਲਜ ਦਾ ਐਵਾਰਡ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਸਾਲ 1954 'ਚ ਸਥਾਪਿਤ ਉੱਤਰ ਭਾਰਤ ਦੇ ਉੱਘੇ ਤਕਨੀਕੀ ਸੰਸਥਾਨ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ ਮੁੰਬਈ ਵਿਖੇ ਬੈਸਟ ਕੁਆਲਿਟੀ ਪੋਲੀਟੈਕਨਿਕ ਕਾਲਜ ਵਜੋਂ ਨਿਵਾਜਿਆ ਗਿਆ | ਇਹ ਐਵਾਰਡ ਕਾਲਜ ਪਿ੍ੰਸੀਪਲ ਡਾ: ਜਗਰੂਪ ਸਿੰਘ ਨੇ ...

ਪੂਰੀ ਖ਼ਬਰ »

ਐਲ.ਪੀ.ਯੂ. ਤੇ ਐੱਸ.ਸੀ.ਆਈ.ਏ. ਵਲੋਂ 'ਸਪਾਈਨਲ ਕੋਰਡ ਇੰਜਰੀ ਰਿਹੈਬਲੀਟੇਸ਼ਨ' ਕਾਨਫਰੰਸ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਐਲ.ਪੀ.ਯੂ. ਕੈਂਪਸ ਵਿੱਚ ਰੀੜ੍ਹ ਦੀ ਹੱਡੀ ਦੀ ਸੱਟ ਤੋਂ ਪੀੜਤ ਲੋਕਾਂ ਲਈ 'ਸਪਾਈਨਲ ਕੋਰਡ ਇੰਜੁਰੀ ਰਿਹੈਬਲਿਟੇਸ਼ਨ ਕਾਨਫਰੰਸ' ਕਰਵਾਈ ਗਈ | ਸਪਾਈਨਲ ਕੋਰਡ ਇੰਜਰੀ ਐਸੋਸੀਏਸ਼ਨ ਆਫ ਇੰਡੀਆ ਤੇ ਐਲ.ਪੀ.ਯੂ. ਵੱਲੋਂ ਸਾਂਝੇ ਤੌਰ 'ਤੇ ਸ਼ਾਂਤੀ ...

ਪੂਰੀ ਖ਼ਬਰ »

ਜੱਕੋਪੁਰ ਕਲਾਂ-ਕਮਾਲਪੁਰ ਦੇ ਦਾਨੀ ਸੱਜਣ ਮੋਹਣ ਸਿੰਘ ਛੋਕਰ ਯੂ.ਕੇ. ਨਹੀਂ ਰਹੇ

ਲੋਹੀਆਂ ਖਾਸ, 30 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਛੋਕਰ ਯੂ.ਕੇ. ਤੇ ਜਸਵੀਰ ਕੌਰ ਟਿਵਾਣਾ (ਕੈਨੇਡਾ), ਹਰਵਿੰਦਰ ਕੌਰ ਕੂਨਰ (ਕੈਨੇਡਾ) ਦੇ ਪਿਤਾ ਤੇ ਪਿੰਡ ਜੱਕੋਪੁਰ ਕਲਾਂ-ਕਮਾਲਪੁਰ ਦੇ ਦਾਨੀ ਸੱਜਣ ਸ. ਮੋਹਣ ਸਿੰਘ ਛੋਕਰ ਯੂ.ਕੇ. (81) ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਨੇ ਮੈਡੀਕਲ ਲਾਪਰਵਾਹੀ ਕਰਕੇ ਡਾਕਟਰਾਂ ਤੇ ਬੀਮਾ ਕੰਪਨੀ ਨੂੰ ਦਿੱਤਾ 2.50 ਲੱਖ ਰੁਪਏ ਹਰਜਾਨੇ ਦਾ ਹੁਕਮ

ਜਲੰਧਰ, 30 ਮਾਰਚ (ਚੰਦੀਪ ਭੱਲਾ)- ਜਲੰਧਰ ਦੀ ਖਪਤਕਾਰ ਅਦਾਲਤ ਨੇ ਮੈਡੀਕਲ ਲਾਪਰਵਾਹੀ ਦੇ ਇੱਕ ਕੇਸ 'ਚ ਸ਼ਿਕਾਇਤ ਕਰਤਾ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਸਬੰਧਤ ਕਲੀਨਿਕ, ਹਸਪਤਾਲ ਤੇ ਡਾਕਟਰਾਂ ਦੇ ਨਾਲ-ਨਾਲ ਬੀਮਾ ਕੰਪਨੀ ਨੂੰ 2.50 ਲੱਖ ਰੁਪਏ ਪੀੜਤ ਪਰਿਵਾਰ ਨੂੰ ਹਰਜਾਨੇ ...

ਪੂਰੀ ਖ਼ਬਰ »

ਉਲੰਪੀਅਨ ਵਰਿੰਦਰ ਸਿੰਘ 5-ਏ ਸਾਈਡ ਮਹਿਲਾ ਹਾਕੀ ਟੂਰਨਾਮੈਂਟ ਰਾਇਲਜ਼ ਨੇ ਰਾਈਡਰਜ਼ 'ਤੇ ਕੀਤੀ ਸ਼ਾਨਦਾਰ ਜਿੱਤ ਦਰਜ

ਜਲੰਧਰ, 30 ਮਾਰਚ (ਡਾ.ਜਤਿੰਦਰ ਸਾਬੀ)- ਰਾਇਲਜ਼ ਨੇ ਰਾਇਡਰਜ਼ ਨੂੰ ਸਖਤ ਮੁਕਾਬਲੇ ਮਗਰੋਂ ਪੈਨਲਟੀ ਸ਼ੂਟ ਆਊਟ ਰਾਹੀ 8-7 ਨਾਲ ਹਰਾ ਕੇ ਉਲੰਪੀਅਨ ਵਰਿੰਦਰ ਸਿੰਘ 5-ਏ ਸਾਈਡ ਮਹਿਲਾ ਹਾਕੀ ਟੂਰਨਾਮੈਂਟ ਦਾ ਖਿਤਾਬ ਜਿੱਤ ਲਿਆ | ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਦੇ ਖੇਡ ...

ਪੂਰੀ ਖ਼ਬਰ »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਭਗਵੰਤ ਮਾਨ ਦੀ ਟਿੱਪਣੀ ਦੀ ਸਿੱਖ ਤਾਲਮੇਲ ਕਮੇਟੀ ਨੇ ਕੀਤੀ ਨਿੰਦਾ

ਜਲੰਧਰ, 30 ਮਾਰਚ (ਐੱਮ. ਐੱਸ. ਲੋਹੀਆ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਦਿੱਤੇ ਅਲਟੀਮੇਟਮ 'ਤੇ ਭਗਵੰਤ ਮਾਨ ਵਲੋਂ ਕੀਤੀ ਟਿਪਣੀ ਦੌਰਾਨ ਵਰਤੀ ਗਈ ਭਾਸ਼ਾ ਦੀ ਸਿੱਖ ਤਾਲਮੇਲ ਕਮੇਟੀ ਨੇ ਜ਼ੋਰਦਾਰ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ ਪ੍ਰਸ਼ਾਸਨ ਦਾ ਟੋਪਾਜ਼ ਕੈਟਰਰ ਨਾਲ ਖ਼ਤਮ ਹੋਏਗਾ ਕਰਾਰ, ਦਿੱਤਾ ਨੋਟਿਸ

ਜਲੰਧਰ, 30 ਮਾਰਚ (ਜਸਪਾਲ ਸਿੰਘ)- ਜਿੰਮਖਾਨਾ ਕਲੱਬ ਦੀ ਹੋਈ ਐਗਜ਼ੈਕਟਿਵ ਮੈਂਬਰਾਂ ਦੀ ਮੀਟਿੰਗ 'ਚ ਜਿੱਥੇ ਮੈਂਬਰਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਟੋਪਾਜ ਕੈਟਰਰ ਨਾਲ ਕਰਾਰ ਰੱਦ ਕਰਨ ਦਾ ਨੋਟਿਸ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਉੱਥੇ 27 ਮੈਂਬਰਾਂ ਦੀ ਮੈਂਬਰਸ਼ਿਪ ...

ਪੂਰੀ ਖ਼ਬਰ »

ਖੂਨ ਨਾਲ ਲਿੱਬੜੇ ਬੋਰੇ ਨੂੰ ਵੇਖ ਕੇ ਘਬਰਾਏ ਲੋਕ

ਚੁਗਿੱਟੀ/ਜੰਡੂਸਿੰਘਾ, 30 ਮਾਰਚ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਸੁੱਚੀ ਪਿੰਡ ਵਿਖੇ ਬੀਤੀ ਦੇਰ ਰਾਤ ਇਕ ਥਾਂ 'ਤੇ ਖੂਨ ਨਾਲ ਲਿੱਬੜੇ ਪਏ ਬੋਰੇ ਨੂੰ ਵੇਖ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਖਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ...

ਪੂਰੀ ਖ਼ਬਰ »

ਨੈਸ਼ਨਲ ਬੈਂਚ ਪ੍ਰੈੱਸ ਤੇ ਡੈੱਡ ਲਿਫਟ 'ਚੋਂ ਨੌਜਵਾਨ ਭਾਰਤ ਨੇ ਸੋਨ ਤਗਮਾ ਜਿੱਤਿਆ

ਜਲੰਧਰ, 30 ਮਾਰਚ (ਡਾ: ਜਤਿੰਦਰ ਸਾਬੀ)- 12ਵੀ ਨੈਸ਼ਨਲ ਬੈਂਚ ਪ੍ਰੈੱਸ ਤੇ ਡੈੱਡ ਲਿਫਟ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਦੇ 100 ਕਿੱਲੋ ਭਾਰ ਵਰਗ 'ਚੋਂ ਜਲੰਧਰ ਦੇ ਨੌਜਵਾਨ ਭਾਰਤ ਸਪੁੱਤਰ ਹੀਰਾ ਲਾਲ ਨੇ ਸੋਨ ਤਗਮਾ ਜਿੱਤ ਕੇ ਜਲੰਧਰ ਦਾ ਨਾਂਅ ਰੌਸ਼ਨ ਕੀਤਾ | ਇਸ ਮਾਣਮੱਤੀ ...

ਪੂਰੀ ਖ਼ਬਰ »

ਮੌਕਾਪ੍ਰਸਤ ਰਾਜਸੀ ਆਗੂ ਕਦੇ ਜਨਤਾ ਦੇ ਵਫ਼ਾਦਾਰ ਨਹੀਂ ਹੋ ਸਕਦੇ-ਰਾਣਾ

ਚੁਗਿੱਟੀ/ਜੰਡੂਸਿੰਘਾ, 30 ਮਾਰਚ (ਨਰਿੰਦਰ ਲਾਗੂ)-ਦਲ ਬਦਲੂ ਆਗੂ ਹੀ ਪੰਜਾਬ ਨੂੰ ਬਰਬਾਦੀ ਵੱਲ ਲਿਜਾ ਰਹੇ ਹਨ | ਖੁਦਗਰਜ ਮੌਕਾਪ੍ਰਸਤੀ ਲਾਲਚੀ ਕਿਸਮ ਦੇ ਆਗੂ ਕਦੇ ਜਨਤਾ ਦੇ ਵਫ਼ਾਦਾਰ ਨਹੀਂ ਹੋ ਸਕਦੇ | ਅਜਿਹੇ ਆਗੂਆਂ ਨੇ ਹਮੇਸ਼ਾ ਹੀ ਵਰਕਰਾਂ ਨਾਲ ਵਿਸ਼ਵਾਸਤਘਾਤ ...

ਪੂਰੀ ਖ਼ਬਰ »

ਸ੍ਰੀ ਰਾਮ ਨੌਮੀ ਮਹਾਂਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ਼ਾਹਕੋਟ, 30 ਮਾਰਚ (ਸੁਖਦੀਪ ਸਿੰਘ)- ਸ੍ਰੀ ਰਾਮਾ ਮੰਦਿਰ ਆਦਰਸ਼ ਨਗਰ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਰਾਮ ਨੌਮੀ ਮਹਾਂਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੀ ਸਮਾਪਤੀ ਉਪਰੰਤ ਸ੍ਰੀ ਹਰਿਨਾਮ ...

ਪੂਰੀ ਖ਼ਬਰ »

ਰਿਸ਼ਭ ਬਾਂਸਲ (ਪੀ.ਸੀ.ਐੱਸ) ਨੇ ਐੱਸ.ਡੀ.ਐੱਮ. ਸ਼ਾਹਕੋਟ ਵਜੋਂ ਚਾਰਜ ਸੰਭਾਲਿਆ

ਸ਼ਾਹਕੋਟ, 30 ਮਾਰਚ (ਦਲਜੀਤ ਸਿੰਘ ਸਚਦੇਵਾ)- ਰਿਸ਼ਭ ਬਾਂਸਲ (ਪੀ.ਸੀ.ਐੱਸ.) ਨੇ ਐੱਸ.ਡੀ.ਐੱਮ ਸ਼ਾਹਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਤੋਂ ਪਹਿਲਾ ਇਹ ਅਸਿਸਟੈਂਟ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਵਜੋਂ ਸੇਵਾਵਾਂ ਨਿਭਾ ਰਹੇ ਸਨ | ਜ਼ਿਕਰਯੋਗ ਹੈ ਕਿ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਸਿੰਘ ਸਾਹਿਬ ਤੇ ਸਿੱਖ ਸੰਗਤ ਕੋਲੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ- ਜਥੇ. ਕਲਿਆਣ

ਸ਼ਾਹਕੋਟ, 30 ਮਾਰਚ (ਸੁਖਦੀਪ ਸਿੰਘ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਤੇ ਸਮਰਥਕਾਂ ਨੂੰ ਗਿ੍ਫ਼ਤਾਰ ਕਰਨ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਸ਼ੁਰੂ ਕੀਤੀ ਕਾਰਵਾਈ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ...

ਪੂਰੀ ਖ਼ਬਰ »

ਬੱਚਿਆਂ ਨੂੰ ਸਫਲ ਤੇ ਚੰਗਾ ਨਾਗਰਿਕ ਬਣਾਉਣਾ ਸਾਡਾ ਮੁੱਖ ਮੰਤਵ - ਸੰਜੇ ਪਾਸੀ

ਫਿਲੌਰ/ਲਸਾੜਾ, 30 ਮਾਰਚ (ਸਤਿੰਦਰ ਸ਼ਰਮਾ, ਲਖਵੀਰ ਸਿੰਘ ਖੁਰਦ)- ਨਿਰਮਲ ਸਾਗਰ ਪਬਲਿਕ ਸਕੂਲ ਪਿੰਡ ਲਸਾੜਾ ਦਾ ਸਥਾਪਨਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸਕੈਡਰੀ ਸਕੂਲ ਟਾਂਡਾ ਦੇ ਚੇਅਰਮੈਨ ਤਰਲੋਚਨ ਸਿੰਘ ਸੈਣੀ ਨੇ ...

ਪੂਰੀ ਖ਼ਬਰ »

ਬੇਮੌਸਮੀ ਮੀਂਹ ਹਨੇਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ

ਕਿਸ਼ਨਗੜ੍ਹ, 30 ਮਾਰਚ (ਹੁਸਨ ਲਾਲ)- ਬੀਤੇ ਦਿਨੀਂ ਬੇਮੌਸਮੀ ਮੀਂਹ ਤੇ ਹਨੇਰੀ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਗਈ ਪੱਕਣ ਕਿਨਾਰੇ ਕਣਕ ਦੀ ਫਸਲ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਆਬਾ ਕਿਸਾਨ ਵੈੱਲਫੇਅਰ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਿਆਸ ਪਿੰਡ ਵਿਖੇ ਗ੍ਰੈਜੂਏਸ਼ਨ ਸੈਰੇਮਨੀ

ਕਿਸ਼ਨਗੜ੍ਹ, 30 ਮਾਰਚ (ਹੁਸਨ ਲਾਲ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਿਆਸ ਪਿੰਡ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗ੍ਰੈਜੂਏਸ਼ਨ ਸੈਰਮਨੀ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਸਮਾਗਮ ਮੌਕੇ ਸਮਾਗਮ 'ਚ ਬਜ਼ੁਰਗ ਮੈਰਾਥਨ ਦੌੜਾਕ ਫੌਜਾ ਸਿੰਘ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਪੰਜਾਬ ਵਲੋਂ ਰਾਖਵਾਂਕਰਨ ਨੀਤੀ ਦੀ ਸ਼ਰੇਆਮ ਕੀਤੀ ਜਾ ਰਹੀ ਉਲੰਘਣਾ- ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ

ਸ਼ਾਹਕੋਟ, 30 ਮਾਰਚ (ਸੁਖਦੀਪ ਸਿੰਘ)- ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰ ਵਿਖੇ ਗਰੈਜੂਏਸ਼ਨ ਸੈਰੇਮਨੀ

ਆਦਮਪੁਰ , 30 ਮਾਰਚ, (ਰਮਨ ਦਵੇਸਰ)- ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰ ਵਿਖੇ ਯੂ.ਕੇ.ਜੀ. ਜਮਾਤ ਦੇ ਬੱਚਿਆਂ ਨੇ ਪਹਿਲੀ ਜਮਾਤ 'ਚ ਪ੍ਰਵੇਸ਼ ਕਰਨ ਦੇ ਦਿਨ ਨੂੰ ਗਰੈਜੁਏਸ਼ਨ ਸੈਰੇਮਨੀ ਦੇ ਤੌਰ 'ਤੇ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਬਹੁਤ ਉਤਸ਼ਾਹ ਦਿਖਾਇਆ ਗਿਆ ਤੇ ਬੱਚਿਆਂ ...

ਪੂਰੀ ਖ਼ਬਰ »

ਕੂੜੇ ਦੇ ਢੇਰਾਂ 'ਤੇ ਪੈਦਾ ਹੋਏ ਮੱਛਰਾਂ-ਮੱਖੀਆਂ ਤੋਂ ਪ੍ਰੇਸ਼ਾਨ ਲੋਕ

ਚੁਗਿੱਟੀ/ਜੰਡੂਸਿੰਘਾ, 30 ਮਾਰਚ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸਦੇ ਨਾਲ ਲੱਗਦੇ ਵੱਖ-ਵੱਖ ਮੁਹੱਲਿਆਂ 'ਚ ਖਾਲੀ ਪਏ ਪਲਾਟਾਂ 'ਚ ਪਏ ਕੂੜੇ ਦੇ ਢੇਰਾਂ 'ਤੇ ਵੱਡੀ ਗਿਣਤੀ 'ਚ ਪੈਦਾ ਹੋ ਚੁੱਕੇ ਮੱਛਰਾਂ-ਮੱਖੀਆਂ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਗੁਰਦੀਪ ਸਿੰਘ ਸੰਧੂ ਪਦਉਨਤ ਹੋ ਕੇ ਨਾਇਬ ਤਹਿਸੀਲਦਾਰ ਬਣੇ

ਢਿਲਵਾਂ, 30 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਕਸਬਾ ਢਿਲਵਾਂ ਦੇ ਵਸਨੀਕ ਗੁਰਦੀਪ ਸਿੰਘ ਸੰਧੂ ਕਾਨੂੰਗੋ ਤੋਂ ਉਨ੍ਹਾਂ ਨੂੰ ਤਰੱਕੀ ਦੇ ਕੇ ਨਾਇਬ ਤਹਿਸੀਲਦਾਰ ਬਣਾ ਦਿੱਤਾ ਹੈ | ਉਨ੍ਹਾਂ ਦੇ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਜੀ ਦਾ ਭੰਡਾਰਾ ਤੇ ਅੱਖਾਂ ਦਾ ਮੁਫ਼ਤ ਕੈਂਪ 2 ਨੂੰ

ਸੁਲਤਾਨਪੁਰ ਲੋਧੀ, 30 ਮਾਰਚ (ਨਰੇਸ਼ ਹੈਪੀ, ਥਿੰਦ)-ਬਾਬਾ ਬਾਲਕ ਨਾਥ ਜੀ ਮੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਸਮਾਜਸੇਵੀ ਲਾਲਾ ਦੌਲਤ ਰਾਮ ਛੁਰਾ ਦੀ ਅਗਵਾਈ ਹੇਠ ਸਾਲਾਨਾ ਭੰਡਾਰਾ ਅਤੇ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ 2 ਅਪ੍ਰੈਲ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX